ਤਾਜਾ ਖ਼ਬਰਾਂ


ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  1 day ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  1 day ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  1 day ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  1 day ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  1 day ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  1 day ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  1 day ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  1 day ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  1 day ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  1 day ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  1 day ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  1 day ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  1 day ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551

ਤਰਨਤਾਰਨ

ਵਿਧਾਇਕ ਡਾ: ਅਗਨੀਹੋਤਰੀ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅਚਨਚੇਤ ਚੈਕਿੰਗ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)¸ਪਿਛਲੇ ਕੁਝ ਦਿਨਾਂ ਤੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਡੋਪ ਟੈਸਟ 'ਚ ਗੜਬੜੀ ਦੀਆਂ ਖ਼ਬਰਾਂ ਤੇ ਹੋਰ ਸ਼ਿਕਾਇਤਾਂ ਨੂੰ ਦੇਖਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਕਹਿਣ 'ਤੇ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਬੁੱਧਵਾਰ ਸਵੇਰ ਨੂੰ 9:20 ਵਜੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅਚਨਚੇਤ ਚੈਕਿੰਗ ਕੀਤੀ | ਇਸ ਦੌਰਾਨ ਉਨ੍ਹਾਂ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦਰਮੋਹਨ ਗੁਪਤਾ ਦੇ ਦਫ਼ਤਰ ਵਿਖੇ ਹਾਜ਼ਰੀ ਰਜਿਸਟਰ ਚੈੱਕ ਕੀਤਾ ਤਾਂ ਉਸ ਸਮੇਂ ਸੱਤ ਦੇ ਕਰੀਬ ਡਾਕਟਰ ਡਿਊਟੀ 'ਤੇ ਗ਼ੈਰ ਹਾਜ਼ਰ ਸਨ | ਚੈਕਿੰਗ ਦੌਰਾਨ ਸਿਵਲ ਸਰਜਨ ਡਾ: ਅਨੂਪ ਕੁਮਾਰ ਵੀ ਅਜੇ ਆਪਣੇ ਦਫ਼ਤਰ 'ਚ ਨਹੀਂ ਪਹੁੰਚੇ ਸਨ, ਜਿਸ ਕਾਰਨ ਸਹਾਇਕ ਸਿਵਲ ਸਰਜਨ ਡਾ: ਕਿਰਨਦੀਪ ਕੌਰ ਵਲੋਂ ਵਿਧਾਇਕ ਡਾ: ਅਗਨੀਹੋਤਰੀ ਦੇ ਨਾਲ ਜਾ ਕੇ ਚੈਕਿੰਗ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਕੀਤੀ | ਗ਼ੈਰ ਹਾਜ਼ਰ ਡਾਕਟਰਾਂ ਦੀ ਹਾਜ਼ਰੀ ਰਜਿਸਟਰ ਦੀ ਫੋਟੋ ਕਾਪੀ ਵਿਧਾਇਕ ਡਾ: ਅਗਨੀਹੋਤਰੀ ਨੇ ਆਪਣੇ ਨਾਲ ਲੈ ਲਈ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਦੱਸਿਆ ਕਿ ਤਰਨ ਤਾਰਨ ਸਰਕਾਰੀ ਹਸਪਤਾਲ ਵਿਖੇ ਡੋਪ ਟੈਸਟਾਂ ਦੀ ਗੜਬੜੀ ਸਬੰਧੀ ਮੀਡੀਆ 'ਚ ਆ ਰਹੀਆਂ ਖ਼ਬਰਾਂ ਤੇ ਲੋਕਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਜਾ ਕੇ ਸਾਰੀ ਰਿਪੋਰਟ ਹਾਸਲ ਕਰਨ ਲਈ ਕਿਹਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਵੇਰੇ ਸਿਵਲ ਹਸਪਤਾਲ ਵਿਖੇ ਜਾ ਕੇ ਵੱਖ-ਵੱਖ ਡਾਕਟਰਾਂ ਦੇ ਕਮਰਿਆਂ, ਵਾਰਡਾਂ, ਅਲਟਰਾਸਾਊਾਡ ਸੈਂਟਰ, ਐਕਸ-ਰੇ ਸੈਂਟਰ, ਮੈਡੀਕਲ ਤੇ ਸਰਜੀਕਲ ਵਾਰਡ, ਗਾਇਨੀ ਵਾਰਡ ਆਦਿ ਦਾ ਦੌਰਾ ਕੀਤਾ ਤੇ ਮਰੀਜ਼ਾਂ ਪਾਸੋਂ ਸਾਰੀ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਦੱਸਿਆ ਕਿ ਹਸਪਤਾਲ ਵਿਖੇ ਡੇਂਗੂ ਦਾ ਵਾਰਡ ਤੰਗ ਦਿਖਾਈ ਦਿੱਤਾ ਅਤੇ ਛੋਟੇ ਜਿਹੇ ਵਾਰਡ 'ਚ 6-7 ਬੈੱਡ ਲਗਾਏ ਹੋਏ ਸਨ, ਜਿਸ 'ਚ ਮਰੀਜ਼ਾਂ ਨੂੰ ਮੁਸ਼ਕਿਲ ਆ ਰਹੀ ਸੀ | ਇਸ ਤੋਂ ਇਲਾਵਾ ਉਨ੍ਹਾਂ ਨੂੰ ਇਹ ਵੀ ਸ਼ਿਕਾਇਤ ਮਿਲੀ ਕਿ ਕੁਝ ਡਾਕਟਰ ਮਰੀਜ਼ਾਂ ਨੂੰ ਸਰਕਾਰੀ ਦਵਾਈਆਂ ਦੇਣ ਦੀ ਬਜਾਏ ਬਾਹਰਲੀਆਂ ਮਹਿੰਗੀਆਂ ਦਵਾਈਆਂ ਲਿਖ ਰਹੇ ਹਨ | ਇਸ ਤੋਂ ਇਲਾਵਾ ਡਾਕਟਰਾਂ ਨੇ ਆਪਣੇ ਨਾਲ ਪ੍ਰਾਈਵੇਟ ਦਵਾਈ ਕੰਪਨੀਆਂ ਦੇ ਕਰਿੰਦੇ ਵੀ ਬਿਠਾਏ ਹੋਏ ਸਨ, ਜੋ ਕਿ ਡਾਕਟਰ ਵਲੋਂ ਲਿਖੀਆਂ ਦਵਾਈਆਂ ਨੂੰ ਚੈੱਕ ਕਰਕੇ ਆਪਣੀ ਕੰਪਨੀ ਦੀਆਂ ਦਵਾਈਆਂ ਲਿਆਉਣ ਲਈ ਕਹਿੰਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੌਕੇ 'ਤੇ ਹਾਜ਼ਰ ਸਹਾਇਕ ਸਿਵਲ ਸਰਜਨ ਡਾ: ਕਿਰਨਦੀਪ ਕੌਰ, ਐੱਸ. ਐੱਮ. ਓ. ਡਾ: ਇੰਦਰਮੋਹਨ ਗੁਪਤਾ ਨੂੰ ਕਿਹਾ ਗਿਆ ਹੈ ਕਿ ਉਹ ਹਸਪਤਾਲ 'ਚ ਪਾਈਆਂ ਗਈਆਂ ਊਣਤਾਈਆਂ ਨੂੰ ਤੁਰੰਤ ਦੂਰ ਕਰਨ | ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨੀਂ ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਦੀਆਂ ਰਿਪੋਰਟਾਂ ਵਿਚ ਵਖਰੇਵੇਂ ਆਉਣ ਤੋਂ ਬਾਅਦ ਇਹ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਇਥੇ ਸਭ ਕੁਝ ਸਹੀ ਚੱਲ ਰਿਹਾ ਹੈ | ਇਸ ਤੋਂ ਇਲਾਵਾ ਇਹ ਵੀ ਸ਼ਿਕਾਇਤ ਮਿਲਦੀ ਸੀ ਕਿ ਇਥੇ ਆਉਣ ਵਾਲੇ ਜ਼ਿਆਦਾਤਰ ਮਰੀਜ਼ਾਂ ਨੂੰ ਅੰਮਿ੍ਤਸਰ ਵਿਖੇ ਰੈਫ਼ਰ ਕਰ ਦਿੱਤਾ ਜਾਂਦਾ ਹੈ ਅਤੇ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਉਹ ਹਸਪਤਾਲ 'ਚ ਪਾਈਆਂ ਗਈਆਂ ਊਣਤਾਈਆਂ ਦੀ ਸਾਰੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਦੋ ਦਿਨਾਂ 'ਚ ਸੌਾਪ ਦੇਣਗੇ | ਉਨ੍ਹਾਂ ਕਿਹਾ ਕਿ ਤਰਨਤਾਰਨ ਦਾ ਹਸਪਤਾਲ ਜ਼ਿਲ੍ਹੇ ਦਾ ਸਭ ਤੋਂ ਵੱਡਾ ਹਸਪਤਾਲ ਹੈ ਤੇ ਇਸ ਹਸਪਤਾਲ 'ਚ ਇਹੋ ਜਿਹੀਆਂ ਘਟਨਾਵਾਂ ਹੋਣ ਨਾਲ ਜ਼ਿਲ੍ਹੇ ਦਾ ਨਾਂਅ ਬਦਨਾਮ ਹੁੰਦਾ ਹੈ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਵੱਡੀ ਮੁਹਿੰਮ ਛੇੜੀ ਹੋਈ ਹੈ ਤੇ ਇਸ ਮੌਕੇ ਹਸਪਤਾਲਾਂ 'ਚ ਡੋਪ ਟੈਸਟ ਨਾਲ ਛੇੜਛਾੜ ਕਰਨ ਦੀਆਂ ਘਟਨਾਵਾਂ ਦੀ ਇਸ ਤਰ੍ਹਾਂ ਦੀ ਮੁਹਿੰਮ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ | ਉਨ੍ਹਾਂ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਅ ਕੇ ਇਥੇ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਕਰਨ | ਇਸ ਮੌਕੇ ਉਨ੍ਹਾਂ ਨਾਲ ਡਾ: ਸੰਦੀਪ ਅਗਨੀਹੋਤਰੀ, ਕਸ਼ਮੀਰ ਸਿੰਘ ਭੋਲਾ ਸਿੱਧੂ, ਮਨਜੀਤ ਸਿੰਘ ਢਿੱਲੋਂ, ਗੁਰਦੀਪ ਸਿੰਘ ਪਾਹਵਾ, ਮਨੋਜ ਅਗਨੀਹੋਤਰੀ, ਸੰਦੀਪ ਕੁਮਾਰ ਸੋਨੂੰ ਦੋਦੇ ਆਦਿ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਤਰਨ ਤਾਰਨ 'ਚ 270 ਲੋਕ ਹੋ ਚੁੱਕੇ ਹਨ ਡੇਂਗੂ ਦਾ ਸ਼ਿਕਾਰ

ਤਰਨ ਤਾਰਨ, 20 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਜ਼ਿਲ੍ਹਾ ਤਰਨ ਤਾਰਨ ਵਿਚ ਡੇਂਗੂ ਦਾ ਕਹਿਰ ਅਜੇ ਵੀ ਲਗਾਤਾਰ ਚੱਲ ਰਿਹਾ ਭਾਵੇਂ ਕਿ ਮੌਸਮ ਵਿਚ ਕਾਫੀ ਤਬਦੀਲੀ ਆ ਚੁੱਕੀ ਹੈ ਪਰ ਆਏ ਦਿਨ ਕੋਈ ਨਾ ਕੋਈ ਜ਼ਿਲ੍ਹਾ ਵਾਸੀ ਡੇਂਗੂ ਦੀ ਲਪੇਟ ਵਿਚ ਆਇਆ ਹੁੰਦਾ ਹੈ | ਜ਼ਿਲ੍ਹੇ ...

ਪੂਰੀ ਖ਼ਬਰ »

ਸਰਕਾਰ ਤੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਤਰਨ ਤਾਰਨ, 20 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸਰਕਾਰ ਤੇ ਪ੍ਰਸ਼ਾਸਨ ਦੇ ਫੋਕੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਦੀਵੇ ਥੱਲੇ ਹਮੇਸ਼ਾਂ ਹਨੇਰਾ ਹੁੰਦਾ ਹੈ | ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਸਰਕਾਰ ਪਰਾਲੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਨੌਜਵਾਨ ਦੀ ਮੌਤ

ਝਬਾਲ, 20 ਨਵੰਬਰ (ਸੁਖਦੇਵ ਸਿੰਘ)-ਅੰਮਿ੍ਤਸਰ ਝਬਾਲ ਰੋਡ 'ਤੇ ਸਥਿਤ ਪਿੰਡ ਠੱਠਾ ਦੇ ਨਜ਼ਦੀਕ ਰਾਤ ਸਮੇਂ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਨਾਲ ਨੌਜਵਾਨ ਦੀ ਮੌੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮੇਹਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ...

ਪੂਰੀ ਖ਼ਬਰ »

ਦੁਕਾਨ 'ਤੇ ਕਬਜ਼ਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਦੁਕਾਨ 'ਤੇ ਕਬਜਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਤਹਿਤ ਇਕ ਵਿਅਕਤੀ ਤੋਂ ਇਲਾਵਾ ਇਕ ਹੋਰ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪਹਿਲਵਾਨ ਗਰੁੱਪ ਦੀ ਚੋਣ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)¸ਇੰਪਲਾਈਜ਼ ਫੈੱਡਰੇਸ਼ਨ ਸਰਕਲ ਪੀ.ਅਤੇ ਐੱਮ. ਅੰਮਿ੍ਤਸਰ ਦੀ ਮੀਟਿੰਗ ਸਰਕਲ ਪ੍ਰਧਾਨ ਸਤਨਾਮ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹਰਭਿੰਦਰ ਸਿੰਘ ਚਾਹਲ ਮੀਤ ਪ੍ਰਧਾਨ ਪੰਜਾਬ, ਲਖਬੀਰ ਸਿੰਘ ਸੰਧੂ, ਅਵਤਾਰ ਸਿੰਘ ...

ਪੂਰੀ ਖ਼ਬਰ »

ਪਰਾਲੀ ਸਾੜਨ ਦੀ ਆੜ 'ਚ ਅਕਾਲੀ ਵਰਕਰਾਂ ਨੂੰ ਬਣਾਇਆ ਜਾ ਰਿਹੈ ਨਿਸ਼ਾਨਾ-ਬੱਬੀ ਬੂੜ ਚੰਦ

ਭਿੱਖੀਵਿੰਡ, 20 ਨਵੰਬਰ (ਬੌਬੀ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿਚ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਸਨ ਪਰ ਝੋਨੇ ਦੀ ਪਰਾਲੀ ਨੂੰ ਹਰ ਪਿੰਡ ਵਿਚ ਕਿਸਾਨਾਂ ਵਲੋਂ ਅੱਗ ਲਗਾਈ ਗਈ ਹੈ, ਅਤੇ ਲਗਾਈ ਜਾ ਰਹੀ ਪਰ ਪਰਾਲੀ ਸਾੜਨ ਦੇ ਕੇਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੇ ਪੰਜਾਬ ਸਟੂਡੈਂਟ ਫੈਡਰੇਸ਼ਨ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਹਰੀਕੇ ਪੱਤਣ, 20 ਨਵੰਬਰ (ਸੰਜੀਵ ਕੁੰਦਰਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟ ਫੈਡਰੇਸ਼ਨ ਵਲੋਂ ਹਰੀਕੇ ਚੌਾਕ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਹਰੀਕੇ, ਮੀਤ ਪ੍ਰਧਾਨ ਜਗਜੀਤ ਸਿੰਘ ਜੋਨੀ ਅਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਘਰਿਆਲਾ ਨੇ ਝੋਲਾ ਛਾਪ ਡਾਕਟਰਾਂ 'ਤੇ ਕੀਤੀ ਛਾਪੇਮਾਰੀ

ਪੱਟੀ, 20 ਨਵੰਬਰ (ਅਵਤਾਰ ਸਿੰਘ ਖਹਿਰਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਸੀ.ਐੱਚ.ਸੀ. ...

ਪੂਰੀ ਖ਼ਬਰ »

ਐੱਨ. ਆਰ. ਆਈ. ਪਰਿਵਾਰ ਨੇ ਝਗੜੇ ਵਾਲੀ ਜ਼ਮੀਨ 'ਚੋਂ ਫ਼ਸਲ ਵੱਢਣ ਵਾਲੇ ਅਣਪਛਾਤਿਆਂ 'ਤੇ ਕੀਤੀ ਕਾਰਵਾਈ ਦੀ ਮੰਗ

ਝਬਾਲ, 20 ਨਵੰਬਰ (ਸਰਬਜੀਤ ਸਿੰਘ)-ਥਾਣਾ ਝਬਾਲ ਅਧੀਨ ਪੈਂਦੇ ਪਿੰਡ ਕੋਟ ਧਰਮਚੰਦ ਕਲਾਂ ਵਿਖੇ 13 ਏਕੜ ਦੇ ਕਰੀਬ ਝਗੜੇ ਵਾਲੀ ਜ਼ਮੀਨ 'ਚੋਂ ਬੀਤੇ ਦਿਨੀਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬਾਸਮਤੀ ਦੀ ਫਸਲ ਕੱਟ ਲਏ ਜਾਣ ਤੇ ਐੱਨ.ਆਰ.ਆਈ. ਪਰਿਵਾਰ ਵਲੋ ਪੁਲਿਸ ਦੇ ਉੱਚ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦੀ ਆਰ.ਵੀ. ਐਜੂਕੇਸ਼ਨ ਵਲੋਂ ਕੀਤੀ ਜਾਵੇਗੀ ਮੁਫ਼ਤ 'ਚ ਰਜਿਸ਼ਟ੍ਰੇਸ਼ਨ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਕਰਤਾਰਪੁਰ ਸਾਹਿਬ ਦੇ ਖੋਲੇ੍ਹ ਗਏ ਲਾਂਘੇ ਨੂੰ ਲੈ ਕੇ ਸੰਗਤਾਂ 'ਚ ਜਿਥੇ ਬਹੁਤ ਜ਼ਿਆਦਾ ਖੁਸ਼ੀ ਪਾਈ ਜਾ ਰਹੀ ਹੈ, ਉਥੇ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀਆਂ ਜ਼ਿਆਦਾਤਰ ਸ਼ਰਧਾਲੂ ਸੰਗਤਾਂ ਨੂੰ ...

ਪੂਰੀ ਖ਼ਬਰ »

ਪੰਜਾਬ ਚਿਲਡਰਨ ਅਕੈਡਮੀ ਦਾ ਸਾਲਾਨਾ ਖੇਡ ਸਮਾਗਮ ਸ਼ਾਨੋ-ਸ਼ੌਕਤ ਨਾਲ ਸਮਾਪਤ

ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਚਿਲਡਰਨ ਅਕੈਡਮੀ ਦਾ ਸਾਲਾਨਾ ਖੇਡ ਸਮਾਗਮ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ | ਇਸ ਖੇਡ ਸਮਾਗਮ 'ਚ ਡਾਇਰੈਕਟਰ ਹਰਮਨਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਬੱਚਿਆਂ ਵਲੋਂ ਸ਼ਬਦ ਗਾਇਨ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਚੋਣ ਹੋਈ

ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅੰਦਰ ਕੰਮ ਕਰਦੀ ਪ੍ਰਮੁੱਖ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ, ਸੂਬਾ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਮੁਤਾਬਕ ਸਬ ਡਵੀਜਨਾਂ ਦੀ ਚੋਣ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈਆਂ, ਜਿਸ 'ਚ ਸਬ ...

ਪੂਰੀ ਖ਼ਬਰ »

ਸੈਂਟਰ ਰਸੂਲਪੁਰ ਦੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਸਫ਼ਲਤਾਪੂਰਵਕ ਸਮਾਪਤ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਕੰਵਲਜੀਤ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀ.ਈ.ਈ.ਓ. ਪਲਵਿੰਦਰ ਸਿੰਘ ਨੌਸ਼ਹਿਰਾ ਪੰਨੂੰਆਂ ਦੀ ਅਗਵਾਈ ਹੇਠ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਅਤੇ ਸਹਿ ਵਿੱਦਿਅਕ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਤਰਨ ਤਾਰਨ ਦੇ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਦਿੱਤਾ ਜਾਵੇਗਾ ਧਰਨਾ-ਦਰਾਜਕੇ

ਭਿੱਖੀਵਿੰਡ, 20 ਨਵੰਬਰ (ਬੌਬੀ) ¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਚਮਨ ਲਾਲ ਦਰਾਜਕੇ ਸੱਤਪਾਲ ਸ਼ਰਮਾ ਪੱਟੀ ਦਿਆਲ ਸਿੰਘ ਲੋਹਕਾ ਬਲਦੇਵ ਸਿੰਘ ਲੌਹਕਾ, ਹਰਜਿੰਦਰ ਸਿੰਘ ਚੂੰਘ, ਲਾਜਰ ਲਾਖਣਾ, ਅੰਗਰੇਜ ਸਿੰਘ ਨਵਾਂ ...

ਪੂਰੀ ਖ਼ਬਰ »

ਪਦਉੱਨਤ ਅਧਿਆਪਕਾਂ ਨੂੰ ਜ਼ਿਲੇ੍ਹ 'ਚੋਂ ਬਾਹਰ ਨਾ ਭੇਜਿਆ ਜਾਵੇ-ਵਲਟੋਹਾ

ਸਰਾਏ ਅਮਾਨਤ ਖਾਂ, 20 ਨਵੰਬਰ (ਨਰਿੰਦਰ ਸਿੰਘ ਦੋਦੇ)¸ਗੌਰਮਿੰਟ ਸਕੂਲ ਟੀਚਰ ਯੁਨੀਅਨ ਪੰਜਾਬ ਦੀ ਇਕ ਮੀਟਿੰਗ ਗੰਡੀਵਿੰਡ ਵਿਖੇ ਹੋਈ | ਜਾਣਕਾਰੀ ਦਿੰਦਿਆਂ ਸੂਬਾਈ ਜਨਰਲ ਸਕੱਤਰ ਬਲਕਾਰ ਸਿੰਘ ਵਲਟੋਹਾ ਨੇ ਕਿਹਾ ਕਿ ਪਦਉੱਨਤ ਬੀ.ਈ.ਈ.ਓ., ਸੀ.ਐੱਚ.ਟੀ. ਅਤੇ ਐੱਚ.ਟੀ. ਨੂੰ ...

ਪੂਰੀ ਖ਼ਬਰ »

ਪਾਇਨਲੈਡਸ ਕਾਨਵੈਂਟ ਸਕੂਲ ਵਿਖੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਝਬਾਲ, 20 ਨਵੰਬਰ (ਸਰਬਜੀਤ ਸਿੰਘ)-ਪਾਇਨਲੈਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਗੱਗੋਬੂਹਾ ਦੇ 13 ਵਿਦਿਆਰਥੀਆਂ ਨੇ ਦੂਸਰੀ ਪੰਜਾਬ ਸਟੇਟ ਫੈੱਡਰੇਸ਼ਨ ਕੱਪ 2019 'ਚ ਭਾਗ ਲੈ ਕੇ ਪਹਿਲੇ ਸਥਾਨ 'ਤੇ ਰਹਿ ਕੇ ਇਨਾਮ ਪ੍ਰਾਪਤ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ...

ਪੂਰੀ ਖ਼ਬਰ »

ਪੈਨਸ਼ਨਰਜ਼ ਡੇਅ ਮਨਾਉਣ ਸਬੰਧੀ ਮੀਟਿੰਗ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਪੈਨਸ਼ਨਰਜ਼ ਤੇ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹ੍ਹਾ ਤਰਨ ਤਾਰਨ ਵਲੋਂ 17 ਦਸੰਬਰ ਨੂੰ ਪੈਨਸ਼ਨ-ਡੇ-ਮਨਾਉਣ ਸਬੰਧੀ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਤਹਿਸੀਲਾਂ ਦੇ ਪ੍ਰਧਾਨ, ਜਨਰਲ ਸਕੱਤਰਾਂ ਦੀ ਮੀਟਿੰਗ ...

ਪੂਰੀ ਖ਼ਬਰ »

ਆਰਯਨ ਹੁੰਡਾਈ ਨੇ ਗਾਹਕਾਂ ਲਈ ਮੈਗਾ ਕੈਂਪ ਲਗਾਇਆ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)¸ਆਰਯਨ ਹੁੰਡਾਈ ਨੇ ਤਰਨ ਤਾਰਨ 'ਚ ਮੈਗਾ ਕੈਂਪ ਲਗਾਇਆ ਜਿਸ 'ਚ ਆਰਯਨ ਹੁੰਡਾਈ ਤਰਨ ਤਾਰਨ ਦਾ ਸਾਰਾ ਸਟਾਫ਼ ਸ਼ਾਮਿਲ ਸੀ | ਕੈਂਪ 'ਚ ਆਏ ਗਾਹਕਾਂ ਨੂੰ ਵਿਸ਼ੇਸ਼ ਛੋਟਾਂ ਬਾਰੇ ਜਾਣੂੰ ਕਰਵਾਇਆ ਗਿਆ | ਆਰਯਨ ਹੁੰਡਾਈ ਦੇ ਸਟਾਫ਼ ਨੇ ...

ਪੂਰੀ ਖ਼ਬਰ »

ਪੰਜਾਬ ਵਾਸੀਆਂ ਦੀ ਭਲਾਈ ਲਈ ਕੈਪਟਨ ਸਰਕਾਰ ਅਨੇਕਾਂ ਸਹੂਲਤਾਂ ਦੇਣ ਲਈ ਤਤਪਰ-ਵਿਧਾਇਕ ਭਲਾਈਪੁਰ

ਖਡੂਰ ਸਾਹਿਬ, 20 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਕੈਪਟਨ ਸਰਕਾਰ ਵਲੋਂ ਹਮੇਸ਼ਾਂ ਪੰਜਾਬ ਵਾਸੀਆਂ ਦੀ ਭਲਾਈ ਲਈ ਅਨੇਕਾਂ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਹੁਣ ਵੀ ਕੈਪਟਨ ਵਲੋਂ ਕਿਸਾਨਾਂ ਦੀ ਭਲਾਈ ਲਈ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਸਹਾਇਤਾ ਰਾਸ਼ੀ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਦਾ ਸਕੂਲ ਪੁੱਜਣ 'ਤੇ ਹੈੱਡ ਮਾਸਟਰ ਨੇ ਕੀਤਾ ਸਨਮਾਨ

ਸਰਾਏ ਅਮਾਨਤ ਖਾਂ, 20 ਨਵੰਬਰ (ਨਰਿੰਦਰ ਸਿੰਘ ਦੋਦੇ)¸ਸਰਕਾਰੀ ਐਲੀਮੈਂਟਰੀ ਸਕੂਲ ਗਹਿਰੀ ਵਿਖੇ ਕੀਤੇ ਸਨਮਾਨ ਸਮਾਗਮ ਦੌਰਾਨ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੈੱਡ ਮਾਸਟਰ ਪ੍ਰਦੀਪ ਸਿੰਘ ਨੇ ਦੱਸਿਆ ਕੇ 16 ਤੋਂ 18 ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਐਲੀਮੈਂਟਰੀ ਸਕੂਲ ਠਰੂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਤਰਨ ਤਾਰਨ, 20 ਨਵੰਬਰ-(ਲਾਲੀ ਕੈਰੋਂ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਸਟਰ ਨੂਰਦੀ ਵਿਖੇ ਹੋਏ ਵਿਦਿਅਕ ਮੁਕਾਬਲਿਆਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਠਰੂ ਦੇ ਜਸ਼ਨਦੀਪ ...

ਪੂਰੀ ਖ਼ਬਰ »

ਸਮਾਰਟ ਸਕੂਲ ਪੱਟੀ ਵਿਖੇ ਸੈਂਟਰ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਸਮਾਪਤ

ਪੱਟੀ, 20 ਨਵੰਬਰ (ਅਵਤਾਰ ਸਿੰਘ ਖਹਿਰਾ) ਸੈਂਟਰ ਸਕੂਲ ਪੱਟੀ ਨੰਬਰ ਇੱਕ, ਬਲਾਕ ਪੱਟੀ ਅਧੀਨ ਆਉਂਦੇ ਸਮੂਹ ਸਕੂਲਾਂ ਦੇ 19 ਨਵੰਬਰ ਨੂੰ ਹੋਏ ਵਿੱਦਿਅਕ ਮੁਕਾਬਲਿਆਂ ਨੂੰ ਲੈ ਕੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪਹਿਲੀਆਂ ਤਿੰਨ ਪੁਜੀਸ਼ਨਾਂ ਲੈਣ ਵਾਲੇ ...

ਪੂਰੀ ਖ਼ਬਰ »

ਝੋਨੇ ਦੀਆਂ ਭਰੀਆਂ ਬੋਰੀਆਂ ਚੋਰੀ ਕਰਨ ਵਾਲੇ ਚੋਰ ਕਾਬੂ

ਚੱਬਾ, 20 ਨਵੰਬਰ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਅਧੀਨ ਆਉਂਦੇ ਪਿੰਡ ਚੱਬੇ ਦੇ ਇਕ ਕਿਸਾਨ ਦੇ ਘਰੋਂ 10 ਬੋਰੀਆਂ ਬਾਸਮਤੀ ਝੋਨੇ ਦੀਆਂ ਚੋਰਾਂ ਵਲੋਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਿਸਾਨ ਗੁਰਿੰਦਰਬੀਰ ਸਿੰਘ ਵਿਰਕ ਨੇ ਦੱਸਿਆ ਕਿ ਅਸੀਂ ਮੰਡੀ ਲਿਜਾਣ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਅਸਟੇਟ ਵਿਭਾਗ ਦੀ ਕਾਰਵਾਈ

ਅੰਮਿ੍ਤਸਰ, 20 ਨਵੰਬਰ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਦੁਕਾਨਦਾਰਾਂ ਵਲੋਂ ਫ਼ੁੱਟਪਾਥ ਤੇ ਹੋਰ ਸਰਕਾਰੀ ਜਗ੍ਹਾ 'ਤੇ ਸਜਾਇਆ ਸਮਾਨ ਜਬਤ ਕਰ ਲਿਆ ਗਿਆ ਤੇ ਨਾਜਾਇਜ਼ ਕਬਜ਼ੇ ਧਾਰਕਾਂ ਨੂੰ ਚਿਤਵਾਨੀ ...

ਪੂਰੀ ਖ਼ਬਰ »

ਮਾਮਲਾ ਕੋਟ ਖ਼ਾਲਸਾ ਵਿਚ ਹੋਏ ਵਿਆਹੁਤਾ ਦੇ ਕਤਲ ਦਾ

ਕਾਰ ਤੇ ਚਾਰ ਮੋਬਾਈਲਾਂ ਸਮੇਤ ਦੋਵੇਂ ਕਾਤਲ ਗਿ੍ਫ਼ਤਾਰ ਅੰਮਿ੍ਤਸਰ, 20 ਨਵੰਬਰ (ਗਗਨਦੀਪ ਸ਼ਰਮਾ)-ਕੋਟ ਖ਼ਾਲਸਾ ਵਿਖੇ ਬੀਤੇ ਦਿਨੀਂ ਵਿਆਹੁਤਾ ਦੇ ਹੋਏ ਕਤਲ ਦੇ ਮਾਮਲੇ 'ਚ ਦੋਵੇਂ ਕਾਤਲਾਂ ਨੂੰ ਇਕ ਆਲਟੋ ਕਾਰ ਤੇ ਚਾਰ ਮੋਬਾਈਲਾਂ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਸੰਘਰਸ਼ ਮੋਰਚਾ ਵਲੋਂ ਕੈਪਟਨ ਸਰਕਾਰ ਵਿਰੁੱਧ ਮੁਜ਼ਾਹਰਾ

ਅਜਨਾਲਾ, 20 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਮਜ਼ਦੂਰ ਮੁਕਤੀ ਸੰਘਰਸ਼ ਮੋਰਚਾ ਦੀ ਸੂਬਾ ਕਨਵੀਨਰ ਰੋਬਿਟ ਮਸੀਹ ਪੱਛੀਆ ਦੀ ਅਗਵਾਈ 'ਚ ਕਾਰਕੁੰਨਾਂ ਤੇ ਮਜ਼ਦੂਰਾਂ ਨੇ ਕੈਪਟਨ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ | ਮੁਜ਼ਾਹਰਾਕਾਰੀਆਂ ਦਾ ਦੋਸ਼ ਸੀ ਕਿ ...

ਪੂਰੀ ਖ਼ਬਰ »

ਡਿੰਪਾ ਵਲੋਂ ਸੰਸਦ 'ਚ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਚੁੱਕਣਾ ਸ਼ਲਾਘਾਯੋਗ-ਜਸਵਿੰਦਰ ਸ਼ਾਹ

ਮੀਆਂਵਿੰਡ, 20 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਡਿੰਪਾ ਵਲੋਂ ਸੰਸਦ 'ਚ ਕਿਸਾਨਾਂ ਦੇ ਹੱਕ ਦੀ ਆਵਾਜ਼ ਚੁੱਕਣਾ ਸ਼ਲਾਘਾਯੋਗ ਹੈ | ਇਹ ਸ਼ਬਦ ਜ਼ਿਲ੍ਹਾ ਤਰਨ ਤਰਨ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਸ਼ਾਹ ਨੇ ਆਪਣੇ ਸਾਥੀਆਂ ਦੀ ਹਾਜ਼ਰੀ 'ਚ ਕਹੇ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਜਗਮੇਲ ਦੀ ਮੌਤ ਨੇ ਸਮੁੱਚੇ ਦਲਿਤ ਭਾਈਚਾਰੇ ਦੇ ਹਿਰਦੇ ਵਲੂੰਧਰੇ-ਮੰਨਾ

ਮੀਆਂਵਿੰਡ, 20 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਐੱਸ. ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮੰਨਾ ਨੇ ਜਗਮੇਲ ਸਿੰਘ ਨੂੰ ਕਾਂਗਰਸ ਸਰਕਾਰ ਦੇ ਰਾਜ 'ਚ ਦਿੱਤੀ ਦਰਦਨਾਕ ਮੌਤ ਦੀ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ-ਜਹਾਂਗੀਰ

ਫਤਿਆਬਾਦ, 20 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੀ ਜਨਤਾ ਨੂੰ ਸਬਜਬਾਗ ਦਿਖਾ ਕੇ ਤੇ ਝੂਠੇ ਵਾਅਦੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਸਰਕਾਰ ਤਾਂ ਬਣਾ ਲਈ ਪਰ ਕੀਤਾ ਹੋਇਆ ਕੋਈ ਵਾਅਦਾ ਪੂਰਾ ਨਹੀਂ ਕੀਤਾ, ਬਲਕਿ ਮਹਿੰਗਾਈ ਨਾਲ ਲੋਕਾਂ ਦਾ ਜਿਊਣਾ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਹਿਸੀਲ ਕਮੇਟੀ ਦੀ ਮੀਟਿੰਗ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਤਹਿਸੀਲ ਕਮੇਟੀ ਤਰਨ ਤਾਰਨ ਦੀ ਮੀਟਿੰਗ ਕਾਮਰੇਡ ਜੋਗਿੰਦਰ ਸਿੰਘ ਮਾਣੋਚਾਲ੍ਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਐਕਟਿੰਗ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ-ਸੰਧੂ

ਸਰਾਏਾ ਅਮਾਨਤ ਖਾਂ, 20 ਨਵੰਬਰ (ਨਰਿੰਦਰ ਸਿੰਘ ਦੋਦੇ)¸ਸ਼੍ਰੋਮਣੀ ਅਕਾਲੀ ਦਲ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ ਸਰੱਹਦੀ ਪਿੰਡ ਛੀਨਾ ਬਿਧੀ ਚੰਦ ਚ ਅਕਾਲੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਚੱਲ ਰਹੀ ਕਾਂਗਰਸ ਪਾਰਟੀ ਦੀ ਸਰਕਾਰ ਹਰ ਫਰੰਟ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਕਰਵਾਏ ਸਾਲਾਨਾ ਕੁਸ਼ਤੀ ਦੰਗਲ ਯਾਦਗਾਰੀ ਹੋ ਨਿੱਬੜੇ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਜੀ ਕੁਸ਼ਤੀ ਅਖਾੜੇ 'ਚ ਕਰਵਾਏ ਦੰਗਲ ਦੌਰਾਨ 50 ਤੋਂ ਵੱਧ ਕੁਸ਼ਤੀਆਂ ਕਰਵਾਈਆਂ ਗਈਆਂ | ਵੱਖ ਵੱਖ ਜ਼ਿਲਿ੍ਹਆਂ ਤੋਂ ਆਏ ਪਹਿਲਵਾਨਾਂ ਨੇ ਆਪਣੇ ਉਸਤਾਦਾਂ ਦੇ ਦੱਸੇ ਦਾਅ ਖੇਡ ਕੇ ਸਰੋਤਿਆਂ ਦਾ ...

ਪੂਰੀ ਖ਼ਬਰ »

ਪੁਲਿਸ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਪੁਲਿਸ ਵਿਭਾਗ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ...

ਪੂਰੀ ਖ਼ਬਰ »

ਪੁਲਿਸ ਨੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ

ਝਬਾਲ, 20 ਨਵੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਜ਼ਿਲ੍ਹਾ ਪੁਲਿਸ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਥਾਣਾ ਝਬਾਲ ਦੇ ਐੱਸ. ਐੱਚ. ਓ. ਪ੍ਰਭਜੀਤ ਸਿੰਘ ਵਲੋਂ ਅੱਡਾ ਝਬਾਲ ਵਿਖੇ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜੇ ਹਟਾਏ ਗਏ | ਲੋਕਾਂ ਨੂੰ ਟ੍ਰੈਫਿਕ ਦੀ ...

ਪੂਰੀ ਖ਼ਬਰ »

ਪਿੰਡ ਲੌਹਕਾ ਦੀ ਪੁਰਾਣੀ ਪੱਤੀ ਦੇ ਲੋਕ ਗਲੀ 'ਚ ਖੜ੍ਹੇ ਗੰਦੇ ਪਾਣੀ ਤੋਂ ਡਾਹਢੇ ਪ੍ਰੇਸ਼ਾਨ, ਬਿਮਾਰੀਆਂ ਫੈਲਣ ਦਾ ਖਦਸ਼ਾ

• ਅਵਤਾਰ ਸਿੰਘ ਖਹਿਰਾ ਪੱਟੀ, 20 ਨਵੰਬਰ- ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਰਾਹੀਂ ਭਿਆਨਕ ਬਿਮਾਰੀਆਂ ਖਾਸ ਕਰਕੇ ਡੇਂਗੂ ਵਰਗੇ ਬੁਖਾਰ ਤੋਂ ਬਚਾਅ ਕਰਨ ਵਾਸਤੇ ਪਿੰਡਾਂ ਤੇ ਸ਼ਹਿਰਾਂ ਅੰਦਰ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਗੰਦਾ ਪਾਣੀ ਖੜ੍ਹੇ ਰਹਿਣ ...

ਪੂਰੀ ਖ਼ਬਰ »

ਸ਼੍ਰ੍ਰੋਮਣੀ ਕਮੇਟੀ ਨੇ ਸੰਤ ਕਰਤਾਰ ਸਿੰਘ ਭਿੰਡਰਾਵਾਲਿਆਂ ਦੀ ਯਾਦ 'ਚ ਡਿਸਪੈਂਸਰੀ ਖੋਲ੍ਹੀ

ਖੇਮਕਰਨ, 20 ਨਵੰਬਰ (ਰਾਕੇਸ਼ ਬਿੱਲਾ)-ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸੱਚਖੰਡ ਵਾਸੀ ਸੰਤ ਕਰਤਾਰ ਸਿੰਘ ਖਾਲਸਾ ਦੀ ਯਾਦ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਸਹਿਯੋਗ ਸਦਕਾ ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੋਰਾ ਕੋਹਨਾ 'ਚ ਇਕ ਡਿਸਪੈਂਸਰੀ ...

ਪੂਰੀ ਖ਼ਬਰ »

ਤਰਨ ਤਾਰਨ ਸ਼ਹਿਰ ਵਾਸੀ ਅਵਾਰਾ ਪਸ਼ੂਆਂ ਤੇ ਗੰਦਗੀ ਤੋਂ ਪ੍ਰੇਸ਼ਾਨ ਜ਼ਿਲ੍ਹਾ ਪ੍ਰਸ਼ਾਸਨ ਸ਼ਹਿਰ ਦੀ ਸਫ਼ਾਈ ਵੱਲ ਦੇਵੇ ਧਿਆਨ-ਮੱਲਮੋਹਰੀ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਸ੍ਰੀ ਤਰਨ ਤਾਰਨ ਸਾਹਿਬ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਈ ਨਗਰੀ ਹੈ ਜਿੱਥੇ ਕਿ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਆਉਂਦੇ ਹਨ, ਜਦੋਂ ...

ਪੂਰੀ ਖ਼ਬਰ »

ਪੈਨਸ਼ਨਰ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਪਿ੍ੰ. ਹਰਦੀਪ ਸਿੰਘ ਪੱਟੀ ਨੂੰ ਕੀਤਾ ਸਨਮਾਨਿਤ

ਪੱਟੀ, 20 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੂਬਾ ਸਰਕਾਰ ਵਲੋਂ ਹਾਲ ਹੀ 'ਚ ਪੈਨਸ਼ਨਰ ਭਲਾਈ ਬੋਰਡ ਪੰਜਾਬ ਦੇ ਨਿਯੁਕਤ ਕੀਤੇ ਗਏ ਚੇਅਰਮੈਨ ਪਿ੍ੰ: ਹਰਦੀਪ ਸਿੰਘ ਪੱਟੀ ਦਾ ਜਗਰਾਓਾ ਪੁੱਜਣ 'ਤੇ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਅਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਰਾਜ ਦੌਰਾਨ ਬੇਰੁਜ਼ਗਾਰੀ 'ਚ ਹੋਇਆ ਵਾਧਾ-ਜਥੇ. ਮੇਘ ਸਿੰਘ

ਖਡੂਰ ਸਾਹਿਬ, 20 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੀ ਕੈਪਟਨ ਸਰਕਾਰ ਦੇ ਰਾਜ ਵਿਚ ਬੇਰੁਜ਼ਗਾਰੀ ਆਪਣੀ ਚਰਨ ਸੀਮਾ ਉਪਰ ਪੁੱਜ ਗਈ ਹੈ ਤੇ ਨੌਜਵਾਨ ਰੁਜ਼ਗਾਰ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ | ਇਹ ਪ੍ਰਗਟਾਵਾ ਜਥੇ. ਮੇਘ ਸਿੰਘ ਪ੍ਰੈੱਸ ਸਕੱਤਰ ਅਕਾਲੀ ਦਲ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਮੀਟਿੰਗ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਚੈਂਚਲ ਸਿੰਘ ਧੂੰਦਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ | ਜਾਣਕਾਰੀ ਦਿੰਦਿਆਂ ਪਰਗਟ ਸਿੰਘ ਜਾਮਾਰਾਏ ਨੇ ਦੱਸਿਆ ਕੇ 27 ਨਵੰਬਰ ਨੂੰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਨਰਮਾ ਖ਼ੇਤਰ ਦੇ ਕਿਸਾਨੀ ਘੋਲ ਦੀ ਹਮਾਇਤ ਦਾ ਐਲਾਨ

ਪੱਟੀ, 20 ਨਵੰਬਰ (ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੁੱਚਾ ਸਿੰਘ ਲੱਧੂ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਸੁਖਦੇਵ ਸਿੰਘ ਮੰਡ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ 'ਰੈੱਡ ਆਰਟ' ਵਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ

ਚੋਹਲਾ ਸਾਹਿਬ, 20 ਨਵੰਬਰ (ਬਲਵਿੰਦਰ ਸਿੰਘ)¸ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ 'ਰੈੱਡ ਆਰਟ' ਪੰਜਾਬ ਵਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ | ਇਸ ਵਿਚ ਨਾਟਕ 'ਵਹਿੰਗੀ' ਰਾਹੀ ਵਿਦਿਆਰਥੀ ਵਰਗ ਨੂੰ ਚੰਗਾ ਜੀਵਨ ਜਿਊਣ, ਵਿਦਿਆਰਥੀ ਜੀਵਨ ਵਿਚ ...

ਪੂਰੀ ਖ਼ਬਰ »

ਲੜਕੀਆਂ ਦੀ ਭਰਤੀ ਲਈ ਮੁਫ਼ਤ ਤਿਆਰੀ ਕੋਰਸ 16 ਦਸੰਬਰ ਤੋਂ

ਖਡੂਰ ਸਾਹਿਬ, 20 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਨਿਸ਼ਾਨ-ਏ-ਸਿੱਖੀ ਟਰੱਸਟ ਨਾਲ ਸਬੰਧਤ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਕੈਰੀਅਰ ਐਾਡ ਕੋਰਸਿਜ਼ ਵਲੋਂ ਵੱਖ-ਵੱਖ ਅਦਾਰਿਆਂ 'ਚ ਭਰਤੀ ਹੋਣ ਵਾਲੀਆਂ ਲੜਕੀਆਂ ਲਈ ਇਕ ਤਿਆਰੀ (ਸਿਖਲਾਈ) ਕੈਂਪ 16 ਦਸੰਬਰ ਤੋਂ ਸ਼ੁਰੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX