ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  9 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  14 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  20 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  33 minutes ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  36 minutes ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  42 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  45 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  51 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  56 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  59 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 minute ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 1 hour ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 2 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 4 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 minute ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 7 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 7 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 9 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 10 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਪਟਿਆਲਾ

ਮੋਦੀ ਸਰਕਾਰ ਦਾ ਪੁਤਲਾ ਫੂਕ ਕਾਂਗਰਸੀਆਂ ਕੀਤਾ ਰੋਸ ਮੁਜ਼ਾਹਰਾ

ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਕਾਂਗਰਸ ਪਟਿਆਲਾ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਫੁਆਰਾ ਚੌਕ ਵਿਖੇ ਪੁਤਲਾ ਫ਼ੂਕ ਰੋਸ ਮੁਜ਼ਾਹਰਾ ਕੀਤਾ ਗਿਆ | ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਬਣਾ ਕੇ ਉਸਨੂੰ ਅਗਨੀ ਭੇਟ ਕੀਤਾ | ਇਸ ਮੌਕੇ ਮੋਦੀ ਸਰਕਾਰ ਿਖ਼ਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਇਸ ਧਰਨੇ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰ ਦੀ ਅਤੇ ਦਿਹਾਤੀ ਦੇ ਪ੍ਰਧਾਨ ਕੇ.ਕੇ. ਮਲਹੋਤਰਾ ਤੇ ਗੁਰਦੀਪ ਸਿੰਘ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ, ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਪਹੁੰਚੇ | ਕਾਂਗਰਸੀ ਆਗੂਆਂ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਮੋਦੀ ਸਰਕਾਰ ਤੋਂ ਦੁਖੀ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਅੰਦਰੋਂ ਰੁਜ਼ਗਾਰ ਖ਼ਤਮ ਹੋ ਰਿਹਾ ਹੈ ਤੇ ਮੋਦੀ ਸਰਕਾਰ ਸੁੱਤੀ ਪਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨਾਲ ਵਿਤਕਰੇਬਾਜ਼ੀ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਜਦੋਂ 10 ਸਾਲ ਅਕਾਲੀਆਂ ਦੀ ਸਰਕਾਰ ਤਾਂ ਕੇਂਦਰ 'ਚ ਮਨਮੋਹਨ ਸਰਕਾਰ ਨੇ ਪੰਜਾਬ 'ਚ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸੂਬੇ ਨਾਲ ਵਿਤਕਰੇਬਾਜ਼ੀ ਕਰ ਰਹੀ ਹੈ ਯੋਗ ਫ਼ੰਡ ਨਹੀਂ ਦੇ ਰਹੀ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਉਂਟਸਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਅੰਨ੍ਹੇਵਾਹ ਨੋਟਬੰਦੀ, ਜੀ.ਐਸ.ਟੀ. ਤੇ ਹੋਰ ਲੋਕ ਮਾਰੂ ਫ਼ੈਸਲੇ ਲਏ ਜਿਸ ਕਾਰਨ ਅੱਜ ਵਪਾਰੀ, ਕਿਸਾਨ ਤੇ ਦੇਸ਼ ਦਾ ਹਰ ਵਰਗ ਮੋਦੀ ਸਰਕਾਰ ਤੋਂ ਅੱਕ ਚੁੱਕਾ ਹੈ | ਮਲਹੋਤਰਾ ਨੇ ਕਿਹਾ ਕਿ ਇਸ ਧਰਨਾ ਦੀ ਅਗਵਾਈ ਪ੍ਰਨੀਤ ਕੌਰ ਨੇ ਕਰਨੀ ਸੀ ਪਰ ਉਹ ਲੋਕ ਸਭਾ ਦੇ ਸੈਸ਼ਨ ਵਿਚ ਦਿੱਲੀ ਵਿਚ ਹਨ | ਸਮੁੱਚੇ ਕਾਂਗਰਸੀ ਵਰਕਰ ਮਹਾਰਾਣੀ ਪ੍ਰਨੀਤ ਕੌਰ ਦੇ ਨਿਰਦੇਸ਼ਾਂ 'ਤੇ ਇਸ ਧਰਨੇ ਵਿਚ ਪਹੁੰਚੇ ਹਨ | ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਮੇਅਰ ਸੰਜੀਵ ਸ਼ਰਮਾ ਬਿੱਟੂ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੰਤ ਬਾਂਗਾ, ਮਹੰਤ ਹਰਵਿੰਦਰ ਸਿੰਘ ਖਨੌੜਾ, ਅਨਿਲ ਮਹਿਤਾ, ਬਲਾਕ ਪ੍ਰਧਾਨ ਨਰੇਸ਼ ਦੁੱਗਲ, ਨੰਦ ਲਾਲ ਗੁਰਾਬਾ, ਅਤੁਲ ਜੋਸ਼ੀ, ਬੀ.ਸੀ. ਸੈੱਲ ਦੇ ਚੇਅਰਮੈਨ ਰਾਜੇਸ਼ ਮੰਡੌਰਾ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਸੀਨੀਅਰ ਵਾਈਸ ਚੇਅਰਮੈਨ ਬਿਮਲਾ ਸ਼ਰਮਾ, ਵਾਈਸ ਚੇਅਰਮੈਨ ਸੁਰੇਸ਼ ਗੋਗੀਆ, ਨਗਰ ਕੌਾਸਲ ਰਾਜਪੁਰਾ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਸੰਤੋਖ ਸਿੰਘ ਸਕੱਤਰ ਪੰਜਾਬ ਕਾਂਗਰਸ, ਸੁਖਦੇਵ ਮਹਿਤਾ, ਸਰਬਜੀਤ ਸਿੰਘ ਫਲੋਰਾ ਸਕੱਤਰ ਪੰਜਾਬ ਕਾਂਗਰਸ, ਕੌਾਸਲਰ ਪ੍ਰਨੀਤ ਕੌਰ, ਐਡਵੋਕੇਟ ਹਰਵਿੰਦਰ ਸ਼ੁਕਲਾ, ਹਰਦੀਪ ਸਿੰਘ ਖਹਿਰਾ, ਹਰਮਿੰਦਰ ਸ਼ਰਮਾ, ਰਿਚੀ ਡਕਾਲਾ, ਫੂਲਾ ਸਿੰਘ ਸਧਾਰਨਪੁਰ ਆਦਿ ਹਾਜ਼ਰ ਸਨ |

ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕਾਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ

ਪਟਿਆਲਾ, 20 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਦਿੱਤੇ ਗਏ ਧਰਨੇ ਦੇ ਸੱਦੇ ਤਹਿਤ ਅੱਜ ਉੱਪ-ਕੁਲਪਤੀ ਦਫਤਰ ਅੱਗੇ ਅਧਿਆਪਕਾਂ ਵਲੋਂ ਉਨ੍ਹਾਂ ਦੀਆਂ ਪਿਛਲੇ ਸਮੇਂ ਤੋਂ ਲਮਕਦੀਆਂ ਵਿੱਤੀ ਮੰਗਾਂ ਦੇ ਸਬੰਧ 'ਚ ਧਰਨਾ ...

ਪੂਰੀ ਖ਼ਬਰ »

ਪਿੰਡ ਤੰਬੂਵਾਲਾ ਵਾਸੀ ਨੇ ਆਪਣੇ ਭਰਾ ਤੇ ਭਤੀਜੇ 'ਤੇ ਲਗਾਏ ਜ਼ਖ਼ਮੀ ਕਰਨ ਦੇ ਦੋਸ਼

ਪਾਤੜਾਂ, 20 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਤੰਬੂਵਾਲਾ ਦੇ ਇੱਕ ਵਿਅਕਤੀ ਨੇ ਦੋਸ਼ ਲਾਇਆ ਹੈ ਕਿ ਉਸ ਦੇ ਭਰਾ ਤੇ ਭਤੀਜੇ ਨੇ ਉਸਦੇ ਘਰ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਹੈ | ਪੁਲਿਸ ਵਲੋਂ ਬਿਆਨ ਦਰਜ ਕੀਤੇ ਜਾਣ ਦੇ ਬਾਵਜੂਦ ਵੀ ਉਨ੍ਹਾਂ ...

ਪੂਰੀ ਖ਼ਬਰ »

ਦੋ ਕਾਰਾਂ ਦੀ ਲਪੇਟ 'ਚ ਆਉਣ ਕਾਰਨ ਦੋ ਨੌਜਵਾਨਾਂ ਦੀ ਮੌਤ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਸਮਾਣਾ ਰੋਡ 'ਤੇ ਸਥਿਤ ਪਿੰਡ ਢਕੜੱਬਾ ਨੇੜੇ ਦੋ ਕਾਰਾਂ ਦੀ ਟੱਕਰ ਦੀ ਲਪੇਟ 'ਚ ਆਉਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ | ਮਿ੍ਤਕਾਂ ਦੀ ਪਹਿਚਾਣ ਹਰਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਵਾਸੀਆਨ ਪਟਿਆਲਾ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਮੌਤ ਦੇ ਮੋੜ ਨੇ ਲਈ ਇਕ ਹੋਰ ਜਾਨ

ਸਮਾਣਾ/ਘੱਗਾ, 20 ਦਸੰਬਰ (ਹਰਵਿੰਦਰ ਸਿੰਘ ਟੋਨੀ, ਵਿਕਰਮਜੀਤ ਸਿੰਘ ਬਾਜਵਾ)-ਸਮਾਣਾ-ਪਾਤੜਾਂ ਸੜਕ 'ਤੇ ਪਿੰਡ ਪ੍ਰੇਮ ਸਿੰਘ ਵਾਲਾ ਦਾ ਮੋੜ ਜੋ ਮੌਤ ਦਾ ਮੋੜ ਵਜੋਂ ਜਾਣਿਆ ਜਾਂਦਾ ਹੈ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਇਕ 40 ਸਾਲਾ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਯੂਨੀਅਨ ਨੇ ਰੋਸ ਪ੍ਰਗਟਾਇਆ

ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸਬੰਧਿਤ ਸਰਕਾਰੀ ਤੇ ਅਰਧ ਸਰਕਾਰੀ ਵਿਭਾਗ ਦੇ ਮੁਲਾਜ਼ਮਾਂ, ਕੰਟਰੈਕਟ ਤੇ ਦਿਹਾੜੀਦਾਰ ਮੁਲਾਜ਼ਮਾਂ ਨੇ ਵਣ ...

ਪੂਰੀ ਖ਼ਬਰ »

ਪਲਾਟ 'ਚੋਂ ਇੱਟਾਂ ਤੇ ਮਿੱਟੀ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 20 ਨਵੰਬਰ (ਰਣਜੀਤ ਸਿੰਘ)-ਗੰਡਾ ਖੇੜੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਪਲਾਟ 'ਚੋਂ ਮਿੱਟੀ ਅਤੇ ਇੱਟਾਂ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਗੁਰਮੀਤ ਕੌਰ ਵਾਸੀ ਰਾਜਪੁਰਾ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਪੈਸੇ ਵਾਪਸ ਕਰਨ ਲਈ ਦਿੱਤੇ 13 ਲੱਖ ਰੁਪਏ ਦੇ ਤਿੰਨ ਚੈੱਕ ਬਾਉਂਸ ਹੋਣ 'ਤੇ ਪੁਲਿਸ ਨੇ ਪੀੜਤ ਵਿਅਕਤੀ ਦੀ ਸ਼ਿਕਾਇਤ 'ਤੇ ਪਟਿਆਲਾ ਦੇ ਰਹਿਣ ਵਾਲੇ ਪਤੀ-ਪਤਨੀ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ...

ਪੂਰੀ ਖ਼ਬਰ »

ਜਵਾਬ-ਸਵਾਲ ਮੁਕਾਬਲਾ ਵਿਦਿਆਰਥੀਆਂ ਦੇ ਲਈ ਗਿਆਨ ਵਰਧਕ : ਪ੍ਰੋ. ਸੁਭਾਸ਼ ਸਿੰਘ

ਗੂਹਲਾ ਚੀਕਾ, 20 ਨਵੰਬਰ (ਓ.ਪੀ. ਸੈਣੀ)-ਇੱਥੇ ਡੀ.ਏ.ਵੀ. ਕਾਲਜ ਚੀਕਾ ਵਿਖੇ ਪ੍ਰਸ਼ਨ ਉੱਤਰ ਮੁਕਾਬਲੇ ਕਰਵਾਏ ਗਏ | ਮੁਕਾਬਲੇ ਸਾਇੰਸ ਸਕਾਏ ਵਲੋਂ ਕਰਵਾਏ ਗਏ | ਉਕਤ ਮੁਕਾਬਲਿਆਂ 'ਚ ਬਲਾਕ ਪੱਧਰ ਦੇ ਕਰੀਬ ਸਾਰੇ ਸਕੂਲਾਂ ਨੇ ਹਿੱਸਾ ਲਿਆ | ਸਭ ਤੋਂ ਪਹਿਲਾ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸੂਬਾ ਪੱਧਰੀ ਪਹਿਲਾ ਗਊ ਚਿਕਿਤਸਾ ਕੈਂਪ ਲਗਾਇਆ

ਪਟਿਆਲਾ, 20 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਗਊ ਸੇਵਾ ਕਮਿਸ਼ਨ, ਪਸ਼ੂ ਪਾਲਣ ਵਿਭਾਗ, ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਸ੍ਰੀ ਰਾਧਾ ਕ੍ਰਿਸ਼ਨ ਗਊਸ਼ਾਲਾ ਚੌਰਾ ਵਿਖੇ ਪਹਿਲੇ ਗਊ ਚਿਕਿਤਸਾ ਕੈਂਪ ਲਗਾਇਆਾ ਗਿਆ | ਗਊ ਕਮਿਸ਼ਨ ਵਲੋਂ ਪੂਰੇ ਪੰਜਾਬ ਦੀ 20 ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਨੂੰ ਪ੍ਰਫੁੱਲਿਤ ਕਰਨਾ ਅਤਿ ਜ਼ਰੂਰੀ : ਹਰਿੰਦਰਪਾਲ ਸਿੰਘ ਹੈਰੀਮਾਨ

ਦੇਵੀਗੜ੍ਹ, 20 ਨਵੰਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਪਿੰਡਾਂ ਵਿਚ ਬਣੀਆਂ ਸਹਿਕਾਰੀ ਖੇਤੀਬਾੜੀ ਸਭਾਵਾਂ ਜਿੱਥੇ ਕਿਸਾਨਾਂ ਦੇ ਖੇਤੀਬਾੜੀ ਸਹਾਇਕ ਧੰਦਿਆਂ ਵਿਚ ਬਹੁਤ ਹੀ ਸਹਾਈ ਸਿੱਧ ਹੁੰਦੀਆਂ ਹਨ | ਉੱਥੇ ਹੀ ਇਹ ਸਭਾਵਾਂ ਕਿਸਾਨਾਂ ਦੀ ਖੇਤੀਬਾੜੀ ਵਿਚ ਕੰਮ ਆਉਣ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 7ਵੀਂ ਸਾਊਥ ਏਸ਼ੀਅਨ ਤਿੰਨ ਦਿਨਾਂ ਹਿਸਟਰੀ ਕਾਨਫ਼ਰੰਸ ਭਲਕੇ

ਪਟਿਆਲਾ, 20 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ 7ਵੀਂ ਸਾਊਥ ਏਸ਼ੀਅਨ 3 ਦਿਨਾਂ ਹਿਸਟਰੀ ਕਾਨਫ਼ਰੰਸ 22 ਤੋਂ 24 ਨਵੰਬਰ ਨੂੰ ਕਰਵਾਈ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪਰਮਿੰਦਰ ਸੋਢੀ ਦਾ ਰੂਬਰੂ ਕਰਵਾਇਆ

ਪਟਿਆਲਾ, 20 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਸਾਹਿੱਤ ਅਧਿਐਨ ਵਿਭਾਗ ਵਿਖੇ ਪਰਮਿੰਦਰ ਸੋਢੀ ਨਾਲ ਰੂਬਰੂ ਕਰਵਾਇਆ ਗਿਆ | ਇਸ ਮੌਕੇ ਪਰਮਿੰਦਰ ਸੋਢੀ ਨੇ ਬਹੁਤ ਹੀ ਸੁਹਜਾਤਮਿਕ ਢੰਗ ਨਾਲ ਵਿਦਿਆਰਥੀਆਂ ਨਾਲ ਸੰਵਾਦ ਰਚਾਇਆ ...

ਪੂਰੀ ਖ਼ਬਰ »

ਅਸੀਸ ਛੀਨਾ ਦੀ ਵਰਲਡ ਯੂਨੀਵਰਸਿਟੀ ਚੈਂਪੀਅਨਸ਼ਿਪ ਲਈ ਹੋਈ ਚੋਣ

ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਮੋਦੀ ਕਾਲਜ ਦੀ ਵਿਦਿਆਰਥਣ ਅਸੀਸ ਛੀਨਾ ਪਿਛਲੇ ਸਮੇਂ ਦੌਰਾਨ ਹੋਈ ਆਲ ਇੰਡੀਆ ਇੰਟਰ ਸ਼ੂਟਿੰਗ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਹੈ | ਇਨ੍ਹਾਂ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਕਣਕ ਬੀਜਣ ਤੋਂ ਪਹਿਲਾਂ ਕਿਸਾਨ ਬੀਜ ਤੇ ਜ਼ਮੀਨ ਨੂੰ ਸੋਧ ਲੈਣ : ਮੁੱਖ ਖੇਤੀਬਾੜੀ ਅਫਸਰ

ਪਟਿਆਲਾ, 20 ਨਵੰਬਰ (ਜਸਪਾਲ ਸਿੰਘ ਢਿੱਲੋਂ)-ਮੁੱਖ ਖੇਤੀਬਾੜੀ ਅਫਸਰ ਡਾ. ਅਰਵਿੰਦਰ ਸਿੰਘ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਜ਼ਿਲੇ੍ਹ ਦੇ ਕਿਸਾਨਾਂ ਮਸ਼ਵਰਾ ਦਿੱਤਾ ਹੈ ਕਿ ਦੇਖਿਆ ਗਿਆ ਹੈ ਕਿ ਜ਼ਿਲੇ੍ਹ ਦੇ ਕਈ ਪਿੰਡਾਂ ਅੰਦਰ ਅਰਮੀਵਰਮ ਦਾ ਪ੍ਰਭਾਵ ਦੇਖਿਆ ਜਾ ਰਿਹਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ, ਪਟਿਆਲਾ ਵਿਖੇ ਐਾਟੀਬਾਇਓਟਿਕ ਦਵਾਈਆਂ ਦੀ ਵਰਤੋਂ ਘਟਾਉਣ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ, ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਵਿਸ਼ਵ ਸਿਹਤ ਸੰਗਠਨ ਦੇ ਉਪਰਾਲੇ ਸਦਕਾ ਐਾਟੀਬਾਇਓਟਿਕ ਦਵਾਈਆਂ ਦੀ ਵਰਤੋਂ ਘੱਟ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਕਾਲਜ ਪਿ੍ੰਸੀਪਲ ਡਾ. ਧਰਮਿੰਦਰ ...

ਪੂਰੀ ਖ਼ਬਰ »

ਕਾਰਵਾਈ ਲਈ ਨਾੜ ਸਾੜਨ ਦੇ ਮਾਮਲੇ 'ਚ ਸਰਪੰਚ ਨਾ ਫਸਾਏ ਜਾਣ : ਪ੍ਰਧਾਨ

ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਪੰਚ ਯੂਨੀਅਨ ਬਲਾਕ ਪਟਿਆਲਾ ਦੇ ਸਰਪੰਚਾਂ ਦੀ ਅਹਿਮ ਬੈਠਕ ਹੋਈ | ਇਸ ਵਿਚ ਮੁੱਖ ਮੁੱਦਾ ਪਰਾਲੀ ਸਾੜਨ ਵਾਲੇ ਫਾਰਮ ਤਸਦੀਕ ਕਰਨ ਸਬੰਧੀ ਰਿਹਾ | ਇਸ ਵਿਚ ਸਰਪੰਚ ਯੂਨੀਅਨ ਦੇ ਪ੍ਰਧਾਨ ਮੱਖਣ ਸਿੰਘ ਝੰਡੀ ਨੇ ਕਿਹਾ ਕਿ ਜੋ ...

ਪੂਰੀ ਖ਼ਬਰ »

ਪੀ.ਯੂ. ਵਿਖੇ 'ਔਰਤਾਂ ਦੀ ਸਿਹਤ ਨਾਲ ਸਬੰਧਿਤ ਸਮੁੱਚੀਆਂ ਸਮੱਸਿਆਵਾਂ ਅਤੇ ਚੁਨੌਤੀਆਂ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫ਼ਰੰਸ ਆਰੰਭ

ਪਟਿਆਲਾ, 20 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਾਰੀ ਅਧਿਐਨ ਕੇਂਦਰ ਵਲੋਂ 'ਔਰਤਾਂ ਦੀ ਸਿਹਤ ਨਾਲ ਸਬੰਧਿਤ ਸਮੁੱਚੀਆਂ ਸਮੱਸਿਆਵਾਂ ਅਤੇ ਚੁਨੌਤੀਆਂ' ਵਿਸ਼ੇ 'ਤੇ ਕਰਵਾਈ ਜਾ ਰਹੀ 11ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਉਦਘਾਟਨ ...

ਪੂਰੀ ਖ਼ਬਰ »

ਅਣਢਕੇ ਟਿਊਬਵੈਲ ਬੋਰਾਂ ਕਾਰਨ ਬੱਚਿਆਂ ਨਾਲ ਵਾਪਰਦੇ ਹਾਦਸੇ ਰੋਕਣ ਸਬੰਧੀ ਨਿਰਦੇਸ਼ ਜਾਰੀ

ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹੇ 'ਚ ਅਣ ਸੁਰੱਖਿਅਤ ਅਤੇ ਅਣ ਢੱਕੇ ਟਿਊਬਵੈਲ ਬੋਰਾਂ ਕਾਰਨ ਬੱਚਿਆਂ ਨਾਲ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਾਂ ਦੀ ਹੋਈ ਮਹੀਨਾਵਾਰ ਮੀਟਿੰਗ

ਪਟਿਆਲਾ, 20 ਨਵੰਬਰ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਪੈਨਸ਼ਨਰਜ਼ ਦੀ ਮਾਸਿਕ ਮੀਟਿੰਗ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਪਟਿਆਲਾ ਵਿਖੇ ਹੋਈ | ਇਹ ਬੈਠਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ, ਟੀਕੇ ਤੇ ਗੋਲੀਆਂ ਰੱਖਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 20 ਨਵੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਨਸ਼ੇ ਦੀਆਂ ਸ਼ੀਸ਼ੀਆਂ, ਗੋਲੀਆਂ ਅਤੇ ਟੀਕੇ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਮੁਖੀ ਪ੍ਰੇਮ ਸਿੰਘ ਦੀਆਂ ਹਦਾਇਤਾਂ ਤੇ ਥਾਣੇਦਾਰ ਗੁਰਮੀਤ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਇਕ ਕਾਬੂ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਦਾਲ ਦਲੀਆ ਚੌਕ ਨੇੜੇ ਦੜਾ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੱਟੇ ਦੇ 810 ਰੁਪਏ ਸਮੇਤ ਕਾਬੂ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਰਾਜੇਸ਼ ਸ਼ਰਮਾ ਵਾਸੀ ਪਟਿਆਲਾ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ ਪਤੀ ਅਤੇ ਸਹੁਰੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾਂ ਦੇ ਪਤੀ ਅਤੇ ਸਹੁਰੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਤਰਨਜੀਤ ਕੌਰ ਵਾਸੀ ਦੇਵੀਗੜ੍ਹ ਨੇ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਨੇ 5 ਥਾਣਿਆਂ 'ਚ ਜ਼ਬਤ ਕੀਤੇ ਨਸ਼ੀਲੇ ਪਦਾਰਥ ਫੈਕਟਰੀ ਦੀ ਭੱਠੀ 'ਚ ਸਾੜ ਕੇ ਕੀਤੇ ਸੁਆਹ

ਡੇਰਾਬੱਸੀ, 20 ਨਵੰਬਰ (ਸ਼ਾਮ ਸਿੰਘ ਸੰਧੂ)-ਪੰਜਾਬ ਕੈਮੀਕਲਜ਼ ਐਾਡ ਕਰੋਪ ਪ੍ਰੋਟੈਕਸ਼ਨ ਲਿ: ਡੇਰਾਬੱਸੀ ਦੀ ਭੱਠੀ 'ਚ ਬੁੱਧਵਾਰ ਪੁਲਿਸ ਦੇ ਸਖ਼ਤ ਪਹਿਰੇ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ 5 ਥਾਣਿਆਂ ਦੀ ਪੁਲਿਸ ਵਲੋਂ ਦੋਸ਼ੀਆਂ ਤੋਂ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਮੁੱਖ ਮੰਤਰੀ ਦੇ ਨਾਂਅ ਐੱਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਪਾਤੜਾਂ, 20 ਨਵੰਬਰ (ਗੁਰਵਿੰਦਰ ਸਿੰਘ ਬੱਤਰਾ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਆਪਣੀਆਂ ਮੰਗਾਂ ਸੰਬੰਧੀ ਸਿੱਖਿਆ ਮੰਤਰੀ ਦੇ ਨਾਂਅ ਉੱਪ ਮੰਡਲ ਮੈਜਿਸਟਰੇਟ ਪਾਤੜਾਂ ਡਾ. ਪਾਲਿਕਾ ਅਰੋੜਾ ਨੂੰ ਮੰਗ ਪੱਤਰ ਦਿੱਤਾ ਗਿਆ | ਪੱਤਰ ਦਿੰਦਿਆਂ ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਅਗਨੀ ਕਾਂਡ ਦੇ ਪੀੜਤ ਦੀਦਾਰ ਸਿੰਘ ਨੂੰ ਸੌ ਾਪਿਆ ਪ੍ਰੋ. ਚੰਦੂਮਾਜਰਾ ਨੇ ਇਕ ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ

ਪਟਿਆਲਾ, 20 ਨਵੰਬਰ (ਜਸਪਾਲ ਸਿੰਘ ਢਿੱਲੋਂ, ਧਰਮਿੰਦਰ ਸਿੰਘ ਸਿੱਧੂ)-ਸ੍ਰੀ ਆਨੰਦਪੁਰ ਸਾਹਿਬ ਅਗਨੀ ਕਾਂਡ ਦੇ ਪੀੜ੍ਹਤ ਵਿਅਕਤੀ ਦੀਦਾਰ ਸਿੰਘ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ ਮਾਲੀ ਮਦਦ ਦਾ ਇਕ ਲੱਖ ਰੁਪਏ ਦਾ ਚੈੱਕ ਅੱਜ ਸ਼ੋ੍ਰਮਣੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਬਾਰਨ ਵਿਖੇ ਖੇਤਰੀ ਦਿਵਸ ਮਨਾ ਕੇ ਹੋਰਨਾਂ ਕਿਸਾਨਾਂ ਨੂੰ ਕੀਤਾ ਜਾਗਰੂਕ

ਪਟਿਆਲਾ, 20 ਨਵੰਬਰ (ਜਸਪਾਲ ਸਿੰਘ ਢਿੱਲੋਂ)-ਖੇਤੀਬਾੜੀ ਵਿਭਾਗ ਵਲੋਂ ਪਿੰਡ ਬਾਰਨ ਵਿਖੇ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਵਾਹੁਣ ਦੇ ਲਾਭ ਬਾਰੇ ਜਾਣਕਾਰੀ ਦੇਣ ਲਈ ਪਿੰਡ ਦੇ ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਦੇ ਖੇਤਾਂ ਵਿਚ ਖੇਤਰੀ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਡੀ.ਟੀ.ਐੱਫ. ਨੇ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੀਆਂ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਨਾਭਾ, 20 ਨਵੰਬਰ (ਕਰਮਜੀਤ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ) ਵਲੋਂ 1 ਦਸੰਬਰ ਨੂੰ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਗਟ ਕਰਨ ਲਈ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ | ਜਿਸ ਸਬੰਧੀ ਅੱਜ ਪੰਜਾਬ ਦੇ ਸੂਬਾ ਚੋਣ ...

ਪੂਰੀ ਖ਼ਬਰ »

ਖੱਟੜਾ ਦੇ ਮੁੱਖ ਦਫ਼ਤਰ ਵਿਖੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫਾਰਮ ਭਰਨੇ ਸ਼ੁਰੂ

ਪਟਿਆਲਾ, 20 ਨਵੰਬਰ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦਿਹਾਤੀ ਹਲਕੇ ਦੇ ਮੁੱਖ ਸੇਵਾਦਾਰ ਪਟਿਆਲਾ ਦਿਹਾਤੀ ਦੇ ਹਲਕਾ ਮੁਖੀ ਤੇ ਯੂਥ ਅਕਾਲੀ ਦਲ ਮਾਲਵਾ ਜੋਨ 2 ਐਡਵੋਕੇਟ ਸਤਬੀਰ ਸਿੰਘ ਖੱਟੜਾ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ...

ਪੂਰੀ ਖ਼ਬਰ »

ਵਿਅਕਤੀ ਵਿਰੁੱਧ ਕੇਸ ਦਰਜ

ਪਟਿਆਲਾ, 20 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਥਾਣਾ ਅਰਬਨ ਅਸਟੇਟ ਪਟਿਆਲਾ ਵਿਖੇ ਸਕਿਉਰਿਟੀ ਅਫ਼ਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਮਰਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਕੱਦਮਾ ਨੰਬਰ 174 ਧਾਰਾ 354 ਸੀ ਆਈ ਪੀ.ਸੀ. ਤਹਿਤ ਧਰੁਵ ਗਾਂਗਟ ਪੁੱਤਰ ਗੁਰਮੇਲ ਸਿੰਘ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਡੇਂਗੂ ਪੀੜਤਾਂ ਦੀ ਗਿਣਤੀ 'ਚ ਆਈ 90 ਫ਼ੀਸਦੀ ਤੋਂ ਵਧ ਕਮੀ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਜ਼ਿਲ੍ਹੇ 'ਚ ਇਸ ਵਾਰ ਸਾਲ 2018 ਦੇ ਮੁਕਾਬਲੇ ਡੇਂਗੂ ਦੇ ਕੇਸਾਂ ਵਿਚ 92 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ | ਡੇਂਗੂ ਪ੍ਰਤੀ ਜਾਗਰੂਕਤਾ ਤੇ ਡੇਂਗੂ ਦੇ ਲਾਰਵੇ ਦੀ ਪੈਦਾਇਸ਼ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਤੇ ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੀ ਆਮਦ 12 ਲੱਖ 33 ਹਜ਼ਾਰ 587 ਮੀਟਿ੍ਕ ਟਨ ਹੋਈ-ਕੁਮਾਰ ਅਮਿਤ

ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ ਤੱਕ 12 ਲੱਖ 33 ਹਜ਼ਾਰ 587 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਮੰਡੀਆਂ ਵਿਚ ਪੁੱਜੇ ਸਾਰੇ ਝੋਨੇ ਦੀ ਖ਼ਰੀਦ ਕੀਤੀ ਜਾ ...

ਪੂਰੀ ਖ਼ਬਰ »

ਡੀ.ਐਸ.ਪੀ. ਨੇ ਥਾਣਾ ਲਾਹੌਰੀ ਗੇਟ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਡੀ.ਐਸ.ਪੀ. ਪਿ੍ਥਵੀ ਸਿੰਘ ਚਹਿਲ ਨੇ ਅੱਜ ਥਾਣਾ ਲਹੋਰੀ ਗੇਟ ਦੇ ਮੁਖੀ ਵਜੋਂ ਆਹੁਦਾ ਸੰਭਾਲਿਆ ਹੈ | ਇਸ ਦੌਰਾਨ ਉਨ੍ਹਾਂ ਆਖਿਆ ਕਿ ਉਹ ਪਬਲਿਕ ਨਾਲ ਮਿਲ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੀ ਕੋਸ਼ਿਸ ਕਰਨਗੇ | ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾ ਕੇ ਲੈ ਜਾਣ ਿਖ਼ਲਾਫ਼ ਮਾਮਲਾ ਦਰਜ

ਨਾਭਾ, 20 ਨਵੰਬਰ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਪੁਲਿਸ ਵਲੋਂ ਇਕ ਔਰਤ ਦੇ ਬਿਆਨਾਂ 'ਤੇ 16 ਸਾਲ ਦੀ ਨਾਬਾਲਗ ਲੜਕੀ ਨੂੰ ਵਰਗਲਾਕੇ ਭਜਾਕੇ ਲੈਣ ਿਖ਼ਲਾਫ਼ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲਿਆਂ 'ਚ ਇਕ ਦਰਜਨ ਤੋਂ ਵੱਧ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਵੱਖ-ਵੱਖ ਕੁੱਟਮਾਰ ਦੇ ਮਾਮਲਿਆਂ 'ਚ 13 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਵਾਹਿਦ ਵਾਸੀ ਪਟਿਆਲਾ ਨੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਦੱਸਿਆ ਕਿ 15 ਨਵੰਬਰ ਵਾਲੇ ਦਿਨ ਰਾਤੀਂ 8 ਵਜੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 5475 ਮਰੀਜ਼ਾਂ ਦੇ ਇਲਾਜ 'ਚ ਪੰਜਾਬ ਭਰ 'ਚੋਂ ਮੋਹਰੀ ਰਿਹਾ ਪਟਿਆਲਾ-ਡੀ.ਸੀ.

ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 5475 ਮਰੀਜ਼ਾਂ ਦੇ ਹੁਣ ਤੱਕ ਇਲਾਜ ਨਾਲ ਪਟਿਆਲਾ ਜ਼ਿਲ੍ਹਾ ਪੰਜਾਬ ਭਰ 'ਚੋਂ ਮੋਹਰੀ ਜ਼ਿਲ੍ਹਾ ਬਣ ਗਿਆ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਟਿਆਲਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ, ਕਈ ਮਤੇ ਪਾਸ

ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਅੱਜ ਹੋਈ ਪਲੇਠੀ ਬੈਠਕ ਦੌਰਾਨ ਜਿੱਥੇ ਪ੍ਰੀਸ਼ਦ ਮੈਂਬਰਾਂ ਦੀ ਜਾਣ ਪਹਿਚਾਣ ਕਰਵਾਈ ਗਈ ਉੱਥੇ ਹੀ ਮਹੱਤਵਪੂਰਨ ਮੱੁਦਿਆਂ 'ਤੇ ਚਰਚਾ ਕਰਕੇ ਕਈ ਮਤੇ ਵੀ ਪਾਸ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਰਿਹਾਅ ਹੋਏ ਸਿੰਘਾਂ ਦੇ ਮੁੜ ਵਸੇਬੇ ਲਈ ਸਰਕਾਰ 2 ਕਰੋੜ ਰੁਪਏ ਆਰਥਿਕ ਮਦਦ ਸਮੇਤ ਹੋਰ ਸਹੂਲਤਾਂ ਦੇਵੇ -ਹਰਪਾਲਪੁਰ

ਪਟਿਆਲਾ, 20 ਨਵੰਬਰ (ਜੀ.ਪੀ. ਸਿੰਘ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤੇ ਕੈਦੀਆਂ 'ਚ ਨੇੜਲੇ ਪਿੰਡ ਸੁਹਰੋਂ ਦੇ ਦੋ ਸਿੰਘ ਭਾਈ ਨੰਦ ਸਿੰਘ ਅਤੇ ਭਾਈ ਸੁਬੇਗ ...

ਪੂਰੀ ਖ਼ਬਰ »

ਨਾਭਾ ਦੀ ਸਬਜ਼ੀ ਮੰਡੀ 'ਚ ਸਬੰਧਿਤ ਮਹਿਕਮੇ ਦੀ ਅਣਗਹਿਲੀ ਕਾਰਨ ਫੈਲੀ ਹੱਦੋਂ ਵੱਧ ਗੰਦਗੀ-ਦੇਵ ਮਾਨ

ਨਾਭਾ, 20 ਨਵੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ 'ਚ ਵੱਖ ਵੱਖ ਮਹਿਕਮਿਆਂ ਦੇ ਪ੍ਰਸ਼ਾਸਨ ਨਾਲ ਸਬੰਧਿਤ ਉੱਚ ਅਧਿਕਾਰੀ ਚੁੱਪ ਧਾਰੀ ਬੈਠੇ ਹਨ | ਜਿਸ ਕਾਰਨ ਹਲਕੇ ਦੀ ਜਨਤਾ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਹੈ | ਨਾਭਾ ਦੀ ਸਬਜ਼ੀ ਮੰਡੀ ਜਿੱਥੋਂ ਸਮੁੱਚੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮਹੀਨਾਵਾਰ ਬੈਠਕ

ਪਟਿਆਲਾ, 20 ਨਵੰਬਰ (ਜ.ਸ. ਢਿੱਲੋਂ)-ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਇਕ ਬੈਠਕ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਭਟੇੜੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਆਉਣ ਵਾਲੀ 25 ਨਵੰਬਰ ਨੂੰ ਨਾਭੇ ਉੱਪ ਮੰਡਲ ਮੈਜਿਸਟ੍ਰੇਟ ਦਫ਼ਤਰ ਦੇ ਅੱਗੇ ਧਰਨਾ ਦੇਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕਾਂ ਵਲੋਂ ਉਠਾਏ ਮਸਲੇ 'ਤੇ ਸਰਕਾਰ ਆਪਣੀ ਸਥਿਤੀ ਸਪੱਸ਼ਟ ਕਰੇ-ਚੰਦੂਮਾਜਰਾ

ਪਟਿਆਲਾ, 20 ਨਵੰਬਰ (ਜਸਪਾਲ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਬੀਤੀ ਕੱਲ ਜ਼ਿਲਾ ਸ਼ਕਾਇਤ ਨਿਵਾਰਨ ਕਮੇਟੀ ਦੀ ਬੈਠਕ 'ਚ ਜੋ ਮਾਮਲੇ ਉਠਾਏ ਹਨ ਉਹ ਬਹੁਤ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕਾਂ ਵਲੋਂ ਉਠਾਏ ਮਸਲੇ 'ਤੇ ਸਰਕਾਰ ਆਪਣੀ ਸਥਿਤੀ ਸਪੱਸ਼ਟ ਕਰੇ-ਚੰਦੂਮਾਜਰਾ

ਪਟਿਆਲਾ, 20 ਨਵੰਬਰ (ਜਸਪਾਲ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਬੀਤੀ ਕੱਲ ਜ਼ਿਲਾ ਸ਼ਕਾਇਤ ਨਿਵਾਰਨ ਕਮੇਟੀ ਦੀ ਬੈਠਕ 'ਚ ਜੋ ਮਾਮਲੇ ਉਠਾਏ ਹਨ ਉਹ ਬਹੁਤ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਡੇਂਗੂ ਪੀੜਤਾਂ ਦੀ ਗਿਣਤੀ 'ਚ ਆਈ 90 ਫ਼ੀਸਦੀ ਤੋਂ ਵਧ ਕਮੀ

ਪਟਿਆਲਾ, 20 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਜ਼ਿਲ੍ਹੇ 'ਚ ਇਸ ਵਾਰ ਸਾਲ 2018 ਦੇ ਮੁਕਾਬਲੇ ਡੇਂਗੂ ਦੇ ਕੇਸਾਂ ਵਿਚ 92 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ | ਡੇਂਗੂ ਪ੍ਰਤੀ ਜਾਗਰੂਕਤਾ ਤੇ ਡੇਂਗੂ ਦੇ ਲਾਰਵੇ ਦੀ ਪੈਦਾਇਸ਼ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਤੇ ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੀ ਆਮਦ 12 ਲੱਖ 33 ਹਜ਼ਾਰ 587 ਮੀਟਿ੍ਕ ਟਨ ਹੋਈ-ਕੁਮਾਰ ਅਮਿਤ

ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ ਤੱਕ 12 ਲੱਖ 33 ਹਜ਼ਾਰ 587 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਮੰਡੀਆਂ ਵਿਚ ਪੁੱਜੇ ਸਾਰੇ ਝੋਨੇ ਦੀ ਖ਼ਰੀਦ ਕੀਤੀ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX