ਤਾਜਾ ਖ਼ਬਰਾਂ


ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  17 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  29 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  40 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 4 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 6 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 7 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਫਰੀਦਕੋਟ / ਮੁਕਤਸਰ

ਜਿਨਸੀ ਸ਼ੋਸ਼ਣ ਵਿਵਾਦ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਾ ਨਾਅਰਾ ਲਾਉਣ ਵਾਲੀ ਸਰਕਾਰ ਨੂੰ ਜਗਾਉਣ ਲਈ ਧਰਨਾਕਾਰੀਆਂ ਨੇ ਕੱਢਿਆ ਰੋਸ ਮਾਰਚ

ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਜਿਨਸੀ ਸ਼ੋਸ਼ਣ ਦਾ ਸ਼ਿਕਾਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੀ ਔਰਤ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਜਿਨਸੀ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਦਿਨ ਰਾਤ ਦਾ ਪੱਕਾ ਧਰਨਾ ਅੱਜ ਵੀ ਜਾਰੀ ਰਿਹਾ | ਦੱਸਣਯੋਗ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੰਮਾ ਸਮਾਂ ਬੀਤ ਜਾਣ 'ਤੇ ਵੀ ਇਨਸਾਫ਼ ਨਾ ਮਿਲਣ 'ਤੇ ਮਜਬੂਰ ਹੋ ਕੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਪੀੜਤ ਡਾਕਟਰ ਵਲੋਂ ਇਥੇ ਦਿਨ ਰਾਤ ਦਾ ਪੱਕਾ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ, ਜਿਸ ਦੇ ਸਮਰਥਨ ਵਿਚ ਇਲਾਕੇ ਦੀਆਂ ਦਰਜਨ ਦੇ ਕਰੀਬ ਸੰਘਰਸ਼ੀਲ ਜਨਤਕ ਜਥੇਬੰਦੀਆਂ ਸਮਰਥਨ ਵਿਚ ਆਈਆਂ ਅਤੇ ਜਿਨਸੀ ਜ਼ਬਰ ਵਿਰੋਧ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ | ਐਕਸ਼ਨ ਕਮੇਟੀ ਦੀ ਅਗਵਾਈ ਵਿਚ ਇਹ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ ਅਤੇ ਸ਼ਹਿਰ ਵਿਚ ਰੋਸ ਮਾਰਚ ਵੀ ਕੱਢਿਆ ਗਿਆ ਅਤੇ ਇਸ ਮਾਮਲੇ ਦੇ ਕਸੂਰਵਾਰ ਸੀਨੀਅਰ ਡਾਕਟਰਾਂ ਨੂੰ ਬਚਾਉਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਅੱਜ ਇੱਥੇ ਧਰਨੇ ਨੂੰ ਸੰਬੋਧਨ ਕਰਦਿਆਂ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਡਾ. ਅਮਰ ਸਿੰਘ ਅਜ਼ਾਦ, ਨੌਨਿਹਾਲ ਸਿੰਘ, ਸਾਹਿਲਦੀਪ ਸਿੰਘ, ਕੇਸ਼ਵ ਅਜ਼ਾਦ, ਗੁਰਪਾਲ ਸਿੰਘ ਨੰਗਲ, ਲਾਲ ਸਿੰਘ ਗੋਲੇਵਾਲਾ, ਜਤਿੰਦਰ ਸਿੰਘ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਤੇ ਪ੍ਰਸ਼ਾਸਨ 'ਬੇਟੀ ਪੜ੍ਹਾਓ, ਬੇਟੀ ਬਚਾਓ' ਦੇ ਨਾਅਰੇ ਹੇਠ ਕਰੋੜਾਂ ਰੁਪਏ ਪਾਣੀ ਵਾਂਗ ਵਹਾ ਰਹੀ ਹੈ, ਪ੍ਰੰਤੂ ਅੱਜ ਦੇਸ਼ ਦੀ ਇਕ ਪੜ੍ਹੀ ਲਿਖੀ ਬੇਟੀ ਨੂੰ ਇਨਸਾਫ ਲੈਣ ਲਈ ਸੜਕਾਂ 'ਤੇ ਰੁਲਣਾ ਪੈ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਗਿਆ ਕਿ ਡਿਪਟੀ ਕਮਿਸ਼ਨਰ ਨੇ ਯੂਨੀਵਰਸਿਟੀ ਦੇ ਦਬਾਅ ਹੇਠ ਜਿਨਸੀ ਸ਼ੋਸ਼ਣ ਦੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਪਾਬੰਦੀ ਦੇ ਬਾਵਜੂਦ ਧਰਨਾ ਸੜਕ 'ਤੇ ਹੀ ਜਾਰੀ ਰਹੇਗਾ | ਧਰਨਾਕਾਰੀਆਂ ਵਲੋਂ ਡਿਪਟੀ ਕਮਿਸ਼ਨਰ ਦੇ ਪਾਬੰਦੀ ਵਾਲੇ ਹੁਕਮਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਦਾ ਰਵੱਈਆ ਬੇਹੱਦ ਗੈਰ ਜ਼ਿੰਮੇਵਾਰੀ ਵਾਲਾ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਧਾਰਾ 144 ਲਾਉਣ ਤੋਂ ਬਾਅਦ ਹੁਕਮ ਦਿੱਤਾ ਹੈ ਕਿ ਬਿਨਾਂ ਮਨਜ਼ੂਰੀ ਤੋਂ ਧਰਨੇ ਤੇ ਮੁਜ਼ਾਹਰੇ ਕਰਨੇ ਗੈਰਕਾਨੂੰਨੀ ਹੋਣਗੇ ਅਤੇ ਧਰਨਿਆਂ ਲਈ ਬਕਾਇਦਾ ਤੌਰ 'ਤੇ ਥਾਵਾਂ ਨਿਸ਼ਚਿਤ ਕਰ ਦਿੱਤੀਆਂ ਹਨ, ਪ੍ਰੰਤੂ ਜਿਨਸੀ ਸ਼ੋਸ਼ਣ ਵਿਰੋਧੀ ਐਕਸ਼ਨ ਕਮੇਟੀ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਲਾਉਣ ਲਈ ਬਾਜਿੱਦ ਹੈ ਅਤੇ ਸੜਕ ਉੱਪਰ ਹੀ ਧਰਨੇ 'ਤੇ ਬੈਠੇ ਹਨ | ਇਸੇ ਦਰਮਿਆਨ ਇਸ ਮਾਮਲੇ ਦੀ ਜਾਂਚ ਕਰ ਰਹੀ ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ ਨੇ ਕਿਹਾ ਕਿ ਅਗਲੇ ਦੋ ਦਿਨਾਂ ਵਿਚ ਉਹ ਇਸ ਮਾਮਲੇ ਦੀ ਪੜਤਾਲ ਮੁਕੰਮਲ ਕਰ ਦੇਣਗੇ | ਦੂਜੇ ਪਾਸੇ ਬਾਬਾ ਫ਼ਰੀਦ ਯੂਨੀਵਰਸਿਟੀ ਦੀਆਂ ਮੁਲਾਜ਼ਮ ਜਥੇਬੰਦੀਆਂ ਵੀ ਪੀੜਤ ਔਰਤ ਡਾਕਟਰ ਦੇ ਹੱਕ ਵਿਚ 25 ਨਵੰਬਰ ਤੋਂ ਧਰਨੇ ਵਿਚ ਸ਼ਾਮਿਲ ਹੋ ਸਕਦੇ ਹਨ | ਇਸ ਸ਼ਮੂਲੀਅਤ ਨੂੰ ਰੋਕਣ ਲਈ ਯੂਨੀਵਰਸਿਟੀ ਨੇ ਅੱਜ ਬਕਾਇਦਾ ਤੌਰ 'ਤੇ ਇਕ ਪੱਤਰ ਜਾਰੀ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਕਮੇਟੀ ਦਾ ਗਠਨ ਕੀਤਾ ਹੈ ਤਾਂ ਜੋ ਮੁਲਾਜ਼ਮਾਂ ਦੀ ਧਰਨੇ ਵਿਚ ਸ਼ਮੂਲੀਅਤ ਨੂੰ ਰੋਕਿਆ ਜਾ ਸਕੇ | ਇਸ ਮੌਕੇ ਹਰਦੀਪ ਕੋਟਲਾ, ਜਗਰੂਪ ਕੌਰ, ਸੁਖਪ੍ਰੀਤ ਕੌਰ, ਜਗਸੀਰ ਸਿੰਘ, ਨਗਿੰਦਰ ਸਿੰਘ, ਮੰਗਾ ਸਿੰਘ ਅਜ਼ਾਦ, ਪ੍ਰਦੀਪ ਕੌਰ, ਅਸ਼ੋਕ ਕੌਸ਼ਲ, ਹਰਵੀਰ ਕੌਰ, ਮਨਦੀਪ ਕੌਰ, ਸਾਗਰ ਸਿੰਘ, ਧਰਮਿੰਦਰ ਸਿੰਘ, ਸਦੀਕ ਮੁਹੰਮਦ, ਅਨਮੋਲਦੀਪ ਸਿੰਘ, ਗੁਰਜੀਤ ਸਿੰਘ, ਸੁਰਿੰਦਰ ਮਚਾਕੀ, ਕੁਲਵੰਤ ਚਾਨੀ, ਗੁਰਚਰਨ ਸਿੰਘ ਮਾਨ, ਤਰਸੇਮ ਨਰੂਲਾ, ਜੁਗਿੰਦਰ ਸਿੰਘ, ਸੁਖਚੈਨ ਸਿੰਘ ਥਾਂਦੇਵਾਲ ਅਤੇ ਪੰਜਾਬ ਇਸਤਰੀ ਸਭਾ ਵਲੋਂ ਸ਼ਸ਼ੀ ਸ਼ਰਮਾ, ਪ੍ਰੇਮ ਲਤਾ, ਸ਼ੀਲਾ ਮਨਚੰਦਾ ਆਦਿ ਵੀ ਹਾਜ਼ਰ ਸਨ |

ਪੀ. ਐਸ. ਯੂ. ਵਲੋਂ ਅਰਥੀ ਫੂਕ ਮੁਜ਼ਾਹਰਾ

ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ) - ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ (ਜੇ.ਐਨ.ਯੂ) ਵਿਚ ਫ਼ੀਸਾਂ ਦੇ ਵਾਧੇ ਿਖ਼ਲਾਫ਼ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਪਰ ਪੁਲਿਸ ਵਲੋਂ ਕੀਤੇ ਲਾਠੀਚਾਰਜ ਵਿਰੁੱਧ ਅਰਥੀ ਫੂਕ ...

ਪੂਰੀ ਖ਼ਬਰ »

ਝਪਟ ਮਾਰ ਕੇ ਕੰਨਾਂ 'ਚੋਂ ਵਾਲੀਆਂ ਖੋਹਣ ਦੇ ਦੋਸ਼ਾਂ ਤਹਿਤ ਇਕ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਅਮਨ ਨਗਰ ਵਸਨੀਕ ਇਕ ਔਰਤ ਦੇ ਕੰਨਾਂ 'ਚੋੋਂ ਝਪਟ ਮਾਰ ਕੇ ਵਾਲੀਆਂ ਖੋਹਣ ਦੇ ਦੋਸ਼ਾਂ ਤਹਿਤ ਟੀਚਰ ਕਾਲੋਨੀ ਦੇ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਸ ...

ਪੂਰੀ ਖ਼ਬਰ »

ਨੂੰ ਹ ਨੂੰ ਸਾੜਨ ਦੀ ਕੋਸ਼ਿਸ਼ ਦੇ ਦੋਸ਼ਾਂ ਤਹਿਤ ਪਤੀ ਤੇ ਸੱਸ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਪਿੰਡ ਘਣੀਆਂ ਪੱਤੀ ਗੋਲੇਵਾਲਾ ਵਿਖੇ ਸੱਸ ਵਲੋਂ ਆਪਣੀ ਨੂੰ ਹ ਨੂੰ ਮਿੱਟੀ ਦਾ ਤੇਲ ਪਾ ਕੇ ਸਾੜਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਗੰਭੀਰ ਹਾਲਤ ਵਿਚ ਨੂੰ ਹ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ 'ਚ ਪਹੁੰਚਾਇਆ ਗਿਆ, ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ-ਜਾਂਚ ਮੁਕੰਮਲ ਹੋਣ ਦੇ ਬਾਵਜੂਦ ਚਾਰ ਪੁਲਿਸ ਅਧਿਕਾਰੀਆਂ ਿਖ਼ਲਾਫ਼ ਨਹੀਂ ਪੇਸ਼ ਹੋ ਰਹੇ ਦੋਸ਼-ਪੱਤਰ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਅੱਜ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਿਚ ਬਹਿਬਲ ਕਲਾਂ ਵਿਚ 14 ਅਕਤੂਬਰ 2015 ਨੂੰ ਵਾਪਰੇ ਗੋਲੀ ਕਾਂਡ ਸਬੰਧੀ ਦਰਜ ਹੋਏ ਮਾਮਲੇ ਦੀ ਸੁਣਵਾਈ ਹੋਈ | ਇਸ ਮਾਮਲੇ 'ਚ ਮੁਲਜ਼ਮ ਵਲੋਂ ਨਾਮਜ਼ਦ ਕੀਤੇ ਗਏ ...

ਪੂਰੀ ਖ਼ਬਰ »

ਹਰ ਹਰ ਮਹਾਂਦੇਵ ਕਾਂਵੜ ਸੰਘ ਦੇ ਅਹੁਦੇਦਾਰਾਂ ਦੀ ਚੋਣ

ਫ਼ਰੀਦਕੋਟ, 20 ਨਵੰਬਰ (ਸਤੀਸ਼ ਬਾਗ਼ੀ)-ਹਰ ਹਰ ਮਹਾਂਦੇਵ ਕਾਂਵੜ ਸੰਘ ਫ਼ਰੀਦਕੋਟ ਦੀ ਵਿਸ਼ੇਸ਼ ਮੀਟਿੰਗ ਸਥਾਨਕ ਸਨਾਤਨ ਧਰਮ ਮਹਾਂਵੀਰ ਮੰਦਰ, ਸਰਾਫ਼ਾਂ ਬਾਜ਼ਾਰ ਵਿਖੇ ਹੋਈ ਜਿਸ ਵਿਚ ਪੰਜ ਮੈਂਬਰੀ ਕਮੇਟੀ ਵਲੋਂ ਸਰਬਸੰਮਤੀ ਨਾਲ ਅਸ਼ਵਨੀ ਖੰਨਾ ਨੂੰ ਸੰਘ ਪ੍ਰਧਾਨ ...

ਪੂਰੀ ਖ਼ਬਰ »

ਐਸ.ਡੀ.ਐਮ ਨੇ ਖੇਤਾਂ 'ਚ ਪੁੱਜ ਕੇ ਖ਼ੁਦ ਮੁਆਵਜ਼ੇ ਵਾਲੀਆਂ ਦਰਖ਼ਾਸਤਾਂ ਦੀ ਕੀਤੀ ਪੜਤਾਲ

ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਹੋਰਨਾਂ ਢੰਗ ਤਰੀਕਿਆਂ ਨਾਲ ਆਪਣੇ ਖੇਤਾਂ 'ਚੋਂ ਖ਼ਤਮ ਕਰਨ ਵਾਲੇ ਛੋਟੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਯੋਗ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ...

ਪੂਰੀ ਖ਼ਬਰ »

ਅਮਨਦੀਪ ਅਤੇ ਸੁਮਨਜੀਤ ਨੇ ਰਾਸ਼ਟਰੀ ਪੱਧਰ 'ਤੇ ਕਾਂਸੀ ਦੇ ਤਗਮੇ ਜਿੱਤੇ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਂ ਦਿੱਲੀ ਵਿਖੇ ਹੋਈਆਂ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ ਪੰਜਾਬ ਦੀ ਕੁਸ਼ਤੀਆਂ ਦੀ 14 ਸਾਲ ਅਤੇ 17 ਸਾਲ ਉਮਰ ਦੀਆਂ ਲੜਕੀਆਂ ਵਲੋਂ ਸ਼ਮੂਲੀਅਤ ਕੀਤੀ ਗਈ | ਜ਼ਿਲ੍ਹਾ ਫ਼ਰੀਦਕੋਟ ਵਲੋਂ 10 ਲੜਕੀਆਂ ਨੇ ਭਾਗ ਲਿਆ, ...

ਪੂਰੀ ਖ਼ਬਰ »

ਜੈਤੋ ਦੇ ਰੋਟਰੀ ਭਵਨ 'ਚੋਂ ਦੋ ਮੋਬਾਈਲ ਚੋਰੀ

ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਬਠਿੰਡਾ ਰੋਡ 'ਤੇ ਸਥਿਤ ਰੋਟਰੀ ਭਵਨ ਵਿਚ ਰਹਿੰਦੇ ਵਿਅਕਤੀ ਦੇ ਕੀਮਤੀ ਦੋ ਮੋਬਾਈਲ ਚੋਰ ਚੋਰੀ ਕਰ ਕੇ ਲੈ ਜਾਣ ਦਾ ਪਤਾ ਲੱਗਿਆ ਹੈ | ਕਿ੍ਸ਼ਨ ਪੁੱਤਰ ਪਲਟੂ ਰਾਮ ਨੇ ਦੱਸਿਆ ਕਿ ਉਹ ਰੋਜ਼ਾਨਾ ਕਰੀਬ 5 ਵਜੇ ਉੱਠ ਜਾਂਦਾ ਹੈ ...

ਪੂਰੀ ਖ਼ਬਰ »

ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਲਗਾਏ ਜਾ ਰਹੇ ਹਨ ਕੈਂਪ-ਕੁਮਾਰ ਸੌਰਭ ਰਾਜ

ਜੈਤੋ (ਫ਼ਰੀਦਕੋਟ), 20 ਨਵੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋੋਜਨਾ ਤਹਿਤ ਜੈਤੋ ਸਬ ਡਵੀਜਨ ਦੇ ਪਿੰਡ ਮੱਤਾ ਦੇ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ ਵਿਚ ਈ-ਆਫ਼ਿਸ ਲਾਗੂ ਕਰਨ ਦੇ ਨਿਰਦੇਸ਼

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਪ੍ਰਸ਼ਾਸਕੀ ਸੁਧਾਰ ਵਿਭਾਗ ਪੰਜਾਬ ਵਲੋਂ ਸਰਕਾਰੀ ਕੰਮਾਂ ਵਿਚ ਪਾਰਦਰਸ਼ਤਾ ਤੋਂ ਇਲਾਵਾ ਤੇਜ਼ੀ ਲਿਆਉਣ ਅਤੇ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਈ-ਆਫ਼ਿਸ ਨੂੰ ਸਹੀ ਢੰਗ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਬਾਜਖਾਨਾ ਦੀ ਚੋਣ

ਬਾਜਾਖਾਨਾ, 20 ਨਵੰਬਰ (ਜੀਵਨ ਗਰਗ)-ਟੈਕਨੀਕਲ ਸਰਵਿਸ ਯੂਨੀਅਨ ਸੂਬਾ ਕਮੇਟੀ ਪੰਜਾਬ ਦੇ ਨੋਟੀਫਿਕੇਸ਼ਨ ਅਨੁਸਾਰ ਸਬ ਡਵੀਜ਼ਨ ਬਾਜਾਖਾਨਾ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਕਰਨੈਲ ਸਿੰਘ ਚੰਦਭਾਨ ਪ੍ਰਧਾਨ, ਸਿਮਰਨਜੀਤ ਸਿੰਘ ਕਾਸਮ ਭੱਟੀ ਮੀਤ ਪ੍ਰਧਾਨ, ਗੁਰਜੀਤ ...

ਪੂਰੀ ਖ਼ਬਰ »

ਪੰਜਾਬ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਰੈਲੀ ਪਹਿਲੀ ਨੂੰ

ਜੈਤੋ, 20 ਨਵੰਬਰ (ਭੋਲਾ ਸ਼ਰਮਾ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਵਲੋਂ ਅਧਿਆਪਕਾਂ ਦੇ ਮਸਲਿਆਂ ਨੂੰ ਉਜਾਗਰ ਕਰਦੇ ਹੋਏ ਮੰਗ-ਪੱਤਰ ਸਮੂਹ ਐਸ.ਡੀ.ਐਮ ਰਾਹੀਂ ਪੰਜਾਬ ਸਰਕਾਰ ਤੱਕ ਪੁੱਜਦੇ ਕੀਤੇ ਜਾਣਗੇ ਅਤੇ ਇਕ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਵਲੋਂ ਪ੍ਰਾਇਮਰੀ ਸਕੂਲ ਨੂੰ ਐਲ. ਈ. ਡੀ. ਭੇਟ

ਬਾਜਾਖਾਨਾ, 20 ਨਵੰਬਰ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਬਾਜਾਖਾਨਾ ਦੇ ਬੱਚਿਆਂ ਦੀ ਲੋੜ ਨੂੰ ਮੁੱਖ ਰਖਦੇ ਹੋਏ ਅਧਿਆਪਕਾ ਰਾਜਵਿੰਦਰ ਕੌਰ ਨੇ ਇਕ 32 ਇੰਚ ਐਲ.ਈ.ਡੀ. ਸਕੂਲ ਨੂੰ ਭੇਟ ਕੀਤੀ | ਜ਼ਿਕਰਯੋਗ ਹੈ ਕਿ ਰਾਜਵਿੰਦਰ ਕੌਰ ਪਹਿਲਾਂ ਇਸ ਸਕੂਲ ਵਿਚ ਬਤੌਰ ...

ਪੂਰੀ ਖ਼ਬਰ »

ਭੱਟੀ ਤੇ ਭਾਰਦਵਾਜ ਵਲੋਂ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ ਨਾਲ ਦੁੱਖ ਦਾ ਪ੍ਰਗਟਾਵਾ

ਜੈਤੋ, 20 ਨਵੰਬਰ (ਭੋਲਾ ਸ਼ਰਮਾ)-ਯੂਥ ਅਕਾਲੀ ਦਲ ਮਾਲਵਾ ਜ਼ੋਨ ਨੰਬਰ-1 ਦੇ ਜੁਆਇੰਟ ਸਕੱਤਰ ਗੁਰਵਿੰਦਰ ਸਿੰਘ ਬਰਾੜ ਦੇ ਸਤਿਕਾਰਯੋਗ ਮਾਤਾ ਹਮੀਰ ਕੌਰ ਬਰਾੜ ਪਤਨੀ ਬਲਵੀਰ ਸਿੰਘ ਬਰਾੜ ਦੀ ਹੋਈ ਮੌਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵਿਚ ਸ਼ਰੀਕ ਹੋਣ ਲਈ ਵਿਧਾਨ ਸਭਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਬਰਗਾੜੀ ਦੀ ਚੋਣ

ਬਰਗਾੜੀ, 20 ਨਵੰਬਰ (ਲਖਵਿੰਦਰ ਸ਼ਰਮਾ)-ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਬਰਗਾੜੀ ਦੀ ਚੋਣ ਲਈ ਯੂਨੀਅਨ ਦੇ ਚੋਣ ਨਿਗਰਾਨ ਦਰਸ਼ਨ ਸਿੰਘ ਸਰਾਂਵਾਂ ਅਤੇ ਨਰਿੰਦਰਜੀਤ ਸਿੰਘ ਜੈਤੋ ਦੀ ਨਿਗਰਾਨੀ ਹੇਠ ਮੀਟਿੰਗ ਹੋਈ | ਜਿਸ ਵਿਚ ਪਿਛਲੇ ਢਾਈ ਸਾਲ ਦਾ ਲੇਖਾ ਜੋਖਾ ਕੀਤਾ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ 'ਚ ਭਾਗ ਲੈਣ ਵਾਲੇ ਬੱਚੇ ਸਨਮਾਨਿਤ

ਬਰਗਾੜੀ, 20 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਜਵਾਹਰ ਸਿੰਘ ਵਾਲਾ ਦੇ ਬੱਚੇ ਏਕਮਪ੍ਰੀਤ ਸਿੰਘ ਨੇ ਜਿਨਾਸਟਿਕ, ਗੁਰਸ਼ਰਨ ਸਿੰਘ ਨੇ 1000 ਮੀਟਰ ਸਕੈਟਿੰਗ ਵਿਚ ਭਾਗ ਲਿਆ ਅਤੇ ਕੁਝ ਬੱਚਿਆਂ ਨੇ ਸੂਬਾ, ਜ਼ਿਲ੍ਹਾ ਅਤੇ ਬਲਾਕ ਪੱਧਰੀ ਖੇਡਾਂ ...

ਪੂਰੀ ਖ਼ਬਰ »

ਬੀੜ ਸੁਸਾਇਟੀ ਨੇ ਬੀੜ ਸਿੱਖਾਂ ਵਾਲਾ ਵਿਖੇ ਤਿ੍ਵੈਣੀਆਂ ਲਗਾਈਆਂ

ਫ਼ਰੀਦਕੋਟ, 20 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਬਰਡਜ਼ ਇਨਵਾਇਰਨਮੈੰਟ ਐਾਡ ਅਰਥ ਰੀਵਾਇਵਿੰਗ ਹੈਂਡਜ਼ ਸੁਸਾਇਟੀ ਬੀੜ ਦੁਆਰਾ ਫ਼ਰੀਦਕੋਟ ਦੇ ਜੰਗਲਾਂ ਨੂੰ ਹਰਿਆ ਭਰਿਆ ਕਰਨ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ ਬੀੜ ਸਿੱਖਾਂ ਵਾਲ਼ਾ ਵਿਚ ਬਾਬਾ ਕਾਲਾ ਮਾਹਿਰ ਜੀ ਦੇ ...

ਪੂਰੀ ਖ਼ਬਰ »

ਦਸ਼ਮੇਸ਼ ਮਾਡਰਨ ਸੈਕੰਡਰੀ ਸਕੂਲ ਭਾਣਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਨੂੰ ਬਚਾਉਣ, ਤੰਦਰੁਸਤ ਸਮਾਜ ਸਿਰਜਣ ਅਤੇ ਹਰ ਇਕ ਨੂੰ ਖੁਸ਼ਹਾਲ ਬਣਾਉਣ ਤੇ ਦੇਖਣ ਲਈ ਸਾਨੂੰ ਆਪਣੀਆਂ ਆਦਤਾਂ 'ਚ ਕੁਝ ਤਬਦੀਲੀ ਕਰਨੀ ਪਵੇਗੀ ਨਹੀਂ ਤਾਂ ਸਾਡੀਆਂ ਗ਼ਲਤੀਆਂ, ਅਣਗਹਿਲੀਆਂ ਅਤੇ ਲਾਪ੍ਰਵਾਹੀਆਂ ਦਾ ...

ਪੂਰੀ ਖ਼ਬਰ »

ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਸਬੰਧੀ ਸੈਮੀਨਾਰ ਲਗਾਇਆ

ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪੁਲਿਸ ਥਾਣਾ ਜੈਤੋ ਅਤੇ ਪੁਲਿਸ ਸਾਂਝ ਕੇਂਦਰ (ਸਬ-ਡਵੀਜ਼ਨ) ਜੈਤੋ ਵਲੋਂ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਸ਼ਹੀਦ ਨਾਇਬ ਸੂਬੇਦਾਰ ਮੇਜਰ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ 17 ਸਬਸਿਡਰੀ ਹੈਲਥ ਸੈਂਟਰਾਂ 'ਤੇ ਖਰਚੇ ਜਾਣਗੇ 10.54 ਲੱਖ ਰੁਪਏ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਦੀ ਅਗਵਾਈ ਅਤੇ ਵਿਸ਼ੇਸ਼ ਯਤਨਾਂ ਸਦਕਾ ਜ਼ਿਲ੍ਹਾ ਪ੍ਰੀਸ਼ਦ ਅਧੀਨ ਚੱਲ ਰਹੇ ਸਬਸਿਡਰੀ ਹੈਲਥ ਸੈਂਟਰਾਂ ਲਈ 14ਵੇਂ ਵਿੱਤ ...

ਪੂਰੀ ਖ਼ਬਰ »

ਦਲਿਤ ਸਮਾਜ ਨਾਲ ਅੱਜ ਵੀ ਗੁਲਾਮਾਂ ਵਾਲਾ ਸਲੂਕ ਜਾਰੀ-ਅਰਸੀ

ਫ਼ਰੀਦਕੋਟ, 20 ਨਵੰਬਰ (ਸਤੀਸ਼ ਬਾਗ਼ੀ)-ਰਿਪਬਲਿੰਕਨ ਪਾਰਟੀ ਆਫ਼ ਇੰਡੀਆ ਪੰਜਾਬ ਦੇ ਆਗੂਆਂ ਮੁਖਤਿਆਰ ਸਿੰਘ ਅਰਸੀ ਪੰਜਾਬ ਪ੍ਰਧਾਨ, ਪ੍ਰਕਾਸ਼ ਚੰਦ ਜੱਸਲ, ਗੁਰਚਰਨ ਸਿੰਘ ਸੰਧੂ, ਉਪ ਪ੍ਰਧਾਨ ਭੋਲਾ ਸਿੰਘ ਭੱਟੀ, ਜਨਰਲ ਸਕੱਤਰ ਬੂਟਾ ਸਿੰਘ ਗੋਲੇਵਾਲੀਆ ਅਤੇ ਸੁਰਜੀਤ ...

ਪੂਰੀ ਖ਼ਬਰ »

ਗੱਡੀਆਂ 'ਤੇ ਹਾਈ ਸਕਿਉਰਟੀ ਨੰਬਰ ਪਲੇਟਾਂ ਲੱਗਣੀਆਂ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਹਰਮਹਿੰਦਰ ਪਾਲ)-ਗੱਡੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਚੋਰੀਆਂ ਰੋਕਣ ਦੇ ਲਈ ਹਾਈ ਸਕਿਊਰਟੀ ਨੰਬਰ ਪਲੇਟ ਲੱਗਣੀਆਂ ਸ਼ੁਰੂ ਹੋ ਚੁੱਕੀਆਂ ਹਨ, ਜਿਸ ਦੀ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ 'ਚ ਹੋ ਚੁੱਕੀ ਹੈ | ਅਜਿਹਾ ਹੋਣ ਨਾਲ ...

ਪੂਰੀ ਖ਼ਬਰ »

ਇੰਸਪੈਕਟਰ ਦਰਬਾਰ ਸਿੰਘ ਨੇ ਅਹੁਦਾ ਸੰਭਾਲਿਆ

ਮੰਡੀ ਬਰੀਵਾਲਾ, 20 ਨਵੰਬਰ (ਨਿਰਭੋਲ ਸਿੰਘ)-ਦਰਬਾਰ ਸਿੰਘ ਨੇ ਬਰੀਵਾਲਾ ਦੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਇੰਸਪੈਕਟਰ ਦਰਬਾਰ ਸਿੰਘ ਨੇ ਕਿਹਾ ਕਿ ਕੋਈ ਵੀ ਪੀੜਤ ਵਿਅਕਤੀ ਉਨ੍ਹਾਂ ਨੂੰ ਬਿਨਾਂ ਕਿਸੇ ਝਿਜਕ ਦੇ ਮਿਲ ਸਕਦਾ ਹੈ | ਉਨ੍ਹਾਂ ਕਿਹਾ ਕਿ ਹਰੇਕ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਮਲੋਟ, 20 ਨਵੰਬਰ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਨੋਟੀਫ਼ਿਕੇਸ਼ਨ ਡਿਵੀਜ਼ਨ ਦੇ ਆਗੂ ਬਿੱਕਰ ਸਿੰਘ ਅਤੇ ਅਮਰੀਕ ਸਿੰਘ ਦੀ ਅਗਵਾਈ ਵਿਚ ਅਰਨੀਵਾਲਾ ਸਬ-ਡਵੀਜ਼ਨ ਦੀ ਚੋਣ ਕਰਵਾਈ ਗਈ, ਜਿਸ ਵਿਚ ਪ੍ਰਦੀਪ ਕੁਮਾਰ ਨੂੰ ਪ੍ਰਧਾਨ, ਜਗਤਾਰ ਸਿੰਘ ਨੂੰ ...

ਪੂਰੀ ਖ਼ਬਰ »

ਜਾਗਰੂਕਤਾ ਸਮਾਗਮਾਂ ਮੌਕੇ ਨੁੱਕੜ ਨਾਟਕ ਦੀ ਪੇਸ਼ਕਾਰੀ

ਫ਼ਰੀਦਕੋਟ, 20 ਨਵੰਬਰ (ਸਤੀਸ਼ ਬਾਗ਼ੀ)-ਲਾਗਲੇ ਪਿੰਡ ਗੋਲੇਵਾਲਾ ਅਤੇ ਝਾੜੀਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਨੈਚੁਰਲ ਕੇਅਰ ਚਾਈਲਡ ਲਾਈਨ ਟੀਮ ਵਲੋਂ ਵਰਲਡ ਵਿਜ਼ਨ ਦੇ ਸਹਿਯੋਗ ਨਾਲ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਜਾਗਰੂਕਤਾ ਪ੍ਰੋਗਰਾਮ ...

ਪੂਰੀ ਖ਼ਬਰ »

ਕੰਪਿਊਟਰ ਪ੍ਰਸ਼ਨੋਤਰੀ ਤੇ ਟਾਈਪਿੰਗ ਮੁਕਾਬਲਿਆਂ 'ਚ ਕੀਤੀ ਜਿੱਤ ਹਾਸਲ

ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਹਾਈ ਸਕੂਲ ਅਜਿੱਤਗਿੱਲ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਆਨ ਲਾਈਨ ਕੰਪਿਊਟਰ ਪ੍ਰਸ਼ਨੋਤਰੀ ਤੇ ਟਾਈਪਿੰਗ ਮੁਕਾਬਲਿਆਂ 'ਚੋਂ ਜਿੱਤ ਪ੍ਰਾਪਤ ਕੀਤੀ | ਸਕੂਲ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਜੈਤੋ ਦੇ ਵਿਦਿਆਰਥੀ ਗੁਰਮਨਦੀਪ ਸਿੰਘ ਨੇ ਜਿੱਤਿਆ ਸੋਨ ਤਗਮਾ

ਜੈਤੋ, 20 ਨਵੰਬਰ (ਭੋਲਾ ਸ਼ਰਮਾ)-ਪਿਛਲੇ ਦਿਨੀਂ ਜ਼ਿਲ੍ਹਾ ਮੋਗਾ ਵਿਖੇ 65ਵੀਆਂ ਅੰਡਰ ਪੰਜਾਬ ਪੱਧਰੀ ਸਕੂਲ ਖੇਡਾਂ ਕਰਵਾਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਪਿ੍ੰਸੀਪਲ ਡਿੰਪਲ ਸ਼ਰਮਾ, ਡੀ.ਪੀ.ਈ. ...

ਪੂਰੀ ਖ਼ਬਰ »

ਦਾ ਏਕਲਵਯਾ ਸਕੂਲ 'ਚ ਆਈ. ਕਿਊ. ਐਫ. ਦਿੱਲੀ ਵਲੋਂ 7 ਰੋਜ਼ਾ ਵਰਕਸ਼ਾਪ ਸ਼ੁਰੂ

ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਦਾ ਏਕਲਵਯਾ ਕਾਨਵੈਂਟ ਸਕੂਲ ਗੰਗਾ ਅਬਲੂ ਕੀ ਵਿਖੇ ਇੰਡਸ ਕੁਆਲਟੀ ਫ਼ਾਊਾਡੇਸ਼ਨ ਨਵੀਂ ਦਿੱਲੀ ਦੁਆਰਾ ਸਕੂਲ ਵਿਚ ਵਿਦਿਆਰਥੀਆਂ ਨੂੰ ਮਨ ਨੂੰ ਇਕਾਗਰ ਕਰਨ ਸਬੰਧੀ ਸਕੂਲ ਵਿਚ 7 ਰੋਜ਼ਾ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ | ਸਕੂਲ ...

ਪੂਰੀ ਖ਼ਬਰ »

ਡੀ.ਐਸ.ਪੀ ਨੇ ਖਿਡਾਰੀਆਂ ਨੂੰ ਦਿੱਤਾ ਆਸ਼ੀਰਵਾਦ

ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-ਬਾਬਾ ਈਸ਼ਰ ਸਿੰਘ ਜੀ ਵੈਲਫ਼ੇਅਰ ਸੇਵਾ ਸੁਸਾਇਟੀ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਦੇਵੀ ਵਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਵਿਚ ਕਰਵਾਏ ਜਾ ਰਹੇ ਚਾਰ ਦਿਨਾਂ 5ਵੇਂ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਸੇਢਾ ਸਿੰਘ ਵਾਲਾ ਦੀ ਸ਼ਾਨਦਾਰ ਜਿੱਤ

ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਂਟਰ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਲਬੀਰ ਸਿੰਘ ਰਤਨ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬਾਜਾਖਾਨਾ ਵਿਖੇ ਕਰਵਾਏ ਗਏ ਅਤੇ ਇਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX