ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  8 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  13 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  19 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  32 minutes ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  35 minutes ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  41 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  44 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  50 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  55 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  58 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 1 hour ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 2 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 4 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 7 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 7 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 7 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 9 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 10 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਪੰਜਾਬ / ਜਨਰਲ

ਅਕਾਂਸ਼ ਸੇਨ ਹੱਤਿਆ ਮਾਮਲੇ 'ਚ ਹਰਮਹਿਤਾਬ ਨੂੰ ਮੌਤ ਤੱਕ ਉਮਰ ਕੈਦ

ਚੰਡੀਗੜ੍ਹ, 20 ਨਵੰਬਰ (ਰਣਜੀਤ ਸਿੰਘ/ਜਾਗੋਵਾਲ)-ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਅਕਾਂਸ਼ ਸੇਨ ਦੀ ਹੱਤਿਆ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਮੁਲਜ਼ਮ ਹਰਮਹਿਤਾਬ ਸਿੰਘ ਉਰਫ਼ ਫ਼ਰੀਦ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਉਸ ਨੂੰ ਤਿੰਨ ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ | ਅਦਾਲਤ ਨੇ ਹਰਮਹਿਤਾਬ ਨੂੰ ਆਈ.ਪੀ.ਸੀ. ਦੀ ਧਾਰਾ 302 ਅਤੇ 34 ਤਹਿਤ ਦੋਸ਼ੀ ਕਰਾਰ ਦਿੰਦੇ ਹੋਏ ਇਹ ਸਜ਼ਾ ਸੁਣਾਈ | ਪੁਲਿਸ ਨੇ ਮਾਮਲੇ ਵਿਚ ਹਰਮਹਿਤਾਬ ਨੂੰ 16 ਫਰਵਰੀ 2017 ਨੂੰ ਗਿ੍ਫ਼ਤਾਰ ਕੀਤਾ ਸੀ ਪਰ ਦੂਜੇ ਮੁਲਜ਼ਮ ਬਲਰਾਜ ਸਿੰਘ ਰੰਧਾਵਾ ਨੂੰ ਪੁਲਿਸ ਹਾਲੇ ਤੱਕ ਗਿ੍ਫ਼ਤਾਰ ਨਹੀਂ ਕਰ ਸਕੀ | ਅਦਾਲਤ ਉਸ ਨੂੰ 5 ਅਪ੍ਰੈਲ, 2017 ਤੋਂ ਭਗੌੜਾ ਕਰਾਰ ਦੇ ਚੁੱਕੀ ਹੈ | ਅਕਾਂਸ਼ ਸੇਨ ਦੇ ਭਰਾ ਉਧਮਯ ਰਾਠੌਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਸਬੰਧਿਤ ਹੱਤਿਆ ਦਾ ਮਾਮਲਾ ਦਰਜ ਕੀਤਾ ਸੀ |
ਕੀ ਸੀ ਮਾਮਲਾ
9 ਫਰਵਰੀ, 2017 ਦੀ ਰਾਤ ਅਕਾਂਸ਼ ਦੇ ਇਕ ਦੋਸਤ ਦੀਪ ਸਿੰਧੂ ਨੇ ਸੈਕਟਰ 9 'ਚ ਪੈਂਦੇ ਆਪਣੇ ਘਰ ਪਾਰਟੀ ਰੱਖੀ ਹੋਈ ਸੀ | ਇਥੇ ਅਕਾਂਸ਼ ਦੇ ਨਾਲ ਉਸ ਦਾ ਦੋਸਤ ਸ਼ੇਰਾ ਵੀ ਆਇਆ ਸੀ, ਜਦਕਿ ਦੂਜੇ ਪਾਸੇ ਦੀਪ ਨੇ ਬਲਰਾਜ ਰੰਧਾਵਾ ਅਤੇ ਹਰਮਹਿਤਾਬ ਨੂੰ ਵੀ ਪਾਰਟੀ ਵਿਚ ਬੁਲਾਇਆ ਹੋਇਆ ਸੀ | ਸ਼ੇਰਾ ਦੀ ਬਲਰਾਜ ਅਤੇ ਹਰਮਹਿਤਾਬ ਨਾਲ ਪੁਰਾਣੇ ਝਗੜੇ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ ਜਿਸ ਕਰਕੇ ਪਾਰਟੀ ਵਿਚ ਇਕ ਵਾਰ ਫਿਰ ਬਲਰਾਜ ਅਤੇ ਸ਼ੇਰਾ ਦੀ ਝੜਪ ਹੋ ਗਈ | ਅਕਾਂਸ਼ ਦੋਵਾਂ ਨੂੰ ਆਪਸ ਵਿਚ ਛੁਡਵਾ ਕੇ ਮੌਕੇ ਤੋਂ ਚਲਾ ਗਿਆ ਪਰ ਕੁਝ ਸਮੇਂ ਬਾਅਦ ਅਕਾਂਸ਼ ਆਪਣੇ ਦੋਸਤ ਸ਼ੇਰਾ ਨਾਲ ਦੁਬਾਰਾ ਆ ਗਿਆ | ਇਸ ਦੌਰਾਨ ਬਲਰਾਜ ਨੇ ਗ਼ੁੱਸੇ ਵਿਚ ਆ ਕੇ ਅਕਾਂਸ਼ 'ਤੇ ਕਾਰ ਚੜ੍ਹਾ ਦਿੱਤੀ, ਜ਼ਖ਼ਮੀ ਅਕਾਂਸ਼ ਦੀ ਪੀ.ਜੀ.ਆਈ. ਵਿਚ ਮੌਤ ਹੋ ਗਈ ਸੀ | ਇਸ ਮਾਮਲੇ ਨੂੰ ਹਾਈ ਪ੍ਰੋਫਾਈਲ ਇਸ ਕਰਕੇ ਮੰਨਿਆ ਜਾ ਰਿਹਾ ਸੀ ਕਿਉਂਕਿ ਦੋਵੇਂ ਪਾਸੇ ਰਾਜਨੀਤਿਕ ਪਰਿਵਾਰਾਂ ਨਾਲ ਸਬੰਧ ਰੱਖਣ ਵਾਲੇ ਲੋਕ ਸਨ | ਅਕਾਂਸ਼ ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਰਿਸ਼ਤੇਦਾਰ ਸੀ ਜਦਕਿ ਹਰਮਹਿਤਾਬ ਵੀ ਪਟਿਆਲਾ ਐਾਡ ਈਸਟ ਪੰਜਾਬ ਸਟੇਟਸ ਯੂਨੀਅਨ ਦੇ ਸਾਬਕਾ ਮੁੱਖ ਮੰਤਰੀ ਗਿਆਨ ਸਿੰਘ ਦਾ ਪੋਤਾ ਹੈ |

ਜਗਮੇਲ ਕੁੱਟਮਾਰ ਮਾਮਲਾ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਮੁਕਤਸਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਾ ਕਮਿਸ਼ਨ ਨੇ ਐਸ.ਐਸ.ਪੀ. ਮੁਕਤਸਰ ਤੋਂ ਦਲਿਤ ਨੌਜਵਾਨ ਦੀ ਟਰਾਲੀ ਨਾਲ ਬੰਨ• ਕੇ ਕੁੱਟਮਾਰ ਕਰਨ ਦੇ ਮਾਮਲੇ 'ਚ 26 ਨਵੰਬਰ ਨੂੰ ਰਿਪੋਰਟ ਤਲਬ ਕੀਤੀ ਹੈ | ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੋਰ ਨੇ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਮਾਈਨਿੰਗ ਕਾਰਨ ਐਲਗਰਾਂ ਪੁਲ ਦੀ ਹੋਂਦ ਨੂੰ ਖ਼ਤਰਾ

ਧਰਮ ਪਾਲ ਸੁਖਸਾਲ, 20 ਨਵੰਬਰ -ਖੇਤਰ 'ਚ ਅੰਨੇਵਾਹ ਹੋ ਰਹੀ ਗ਼ੈਰ ਕਾਨੂੰਨੀ ਮਾਈਨਿੰਗ ਕਾਰਨ ਹਾਹਾਕਰਾ ਮਚੀ ਹੋਈ ਹੈ, ਕਿਉਂਕਿ ਸਮੇਂ ਦੇ ਹਾਕਮਾਂ ਅਤੇ ਪ੍ਰਸ਼ਾਸ਼ਨ ਦੀ ਸਰਪ੍ਰਸਤੀ ਹੇਠ ਧਰਤੀ ਦਾ ਸੀਨਾ ਪਾੜ ਕੇ ਕੀਤੀ ਜਾ ਰਹੀ ਗ਼ੈਰ ਕਾਨੂੰਨੀ ਮਾਈਨਿੰਗ ਮਾਫ਼ੀਏ ਨੇ ...

ਪੂਰੀ ਖ਼ਬਰ »

ਨੌਜਵਾਨ ਦੀ ਭਾਰੀ ਕੁੱਟਮਾਰ-ਨੰਗਾ ਕਰ ਕੇ ਮੋਟਰਸਾਈਕਲ 'ਤੇ ਘੁਮਾਇਆ

ਤਰਨ ਤਾਰਨ/ ਚੱਬਾ, 20 ਨਵੰਬਰ (ਹਰਿੰਦਰ ਸਿੰਘ/ਜੱਸਾ ਅਨਜਾਣ)¸ਤਰਨ ਤਾਰਨ ਦੇ ਪਿੰਡ ਬਾਲਾਚੱਕ ਵਿਖੇ ਪਾਵਰ ਗਰਿੱਡ ਦੇ ਨਜ਼ਦੀਕ ਕੁਝ ਵਿਅਕਤੀਆਂ ਵਲੋਂ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਦੇ ਸਾਰੇ ਕੱਪੜੇ ਉਤਾਰ ਦਿੱਤੇ ਤੇ ਬਾਅਦ 'ਚ ਉਕਤ ਨੌਜਵਾਨ ਨੂੰ ...

ਪੂਰੀ ਖ਼ਬਰ »

12 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ ਦੋ ਤਸਕਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ...

ਪੂਰੀ ਖ਼ਬਰ »

ਪਰਾਲੀ ਸਾੜਨ ਸਬੰਧੀ ਦਰਜ ਮਾਮਲਿਆਂ 'ਤੇ ਕੀਤੇ ਜੁਰਮਾਨਿਆਂ ਬਾਰੇ ਕਾਰਵਾਈ ਅਮਲ 'ਚ ਲਿਆਉਣੀ ਅਸੰਭਵ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ)- ਪੰਜਾਬ ਵਿਚ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਵੱਡੀ ਪੱਧਰ 'ਤੇ ਮਾਮਲੇ ਦਰਜ ਕਰਨ ਦੇ ਨਾਲ-ਨਾਲ ਕਾਫ਼ੀ ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਵੀ ਕੀਤੀਆਂ ਗਈਆਂ ਤੇ ਨਿਰਧਾਰਿਤ ...

ਪੂਰੀ ਖ਼ਬਰ »

ਪੰਜਾਬ ਦੇ ਕਈ ਜ਼ਿਲਿ੍ਹਆਂ ਦੀ ਹਵਾ ਮੁੜ ਦੂਸ਼ਿਤ ਹੋਈ

ਪਟਿਆਲਾ, 20 ਨਵੰਬਰ (ਜਸਪਾਲ ਸਿੰਘ ਢਿੱਲੋਂ)- ਇਸ ਵੇਲੇ ਦੇਸ ਅੰਦਰ ਹਵਾ ਪ੍ਰਦੂਸ਼ਣ ਸਭ ਤੋਂ ਵੱਡਾ ਮੁੱਦਾ ਬਣਿਆ ਹੋਇਆ ਹੈ | ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਰਿਪੋਰਟ ਦੇ ਤਾਜ਼ਾ ਅੰਕੜੇ ਦੱਸਦੇ ਹਨ ਕਿ ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਗੁਣਵਤਾ ਮੁੜ ਘਾਤਕ ਪੱਧਰ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਖਾਣ ਨਾਲ ਪਤੀ-ਪਤਨੀ ਦੀ ਮੌਤ

ਠੱਠੀ ਭਾਈ, 20 ਨਵੰਬਰ (ਜਗਰੂਪ ਸਿੰਘ ਮਠਾੜੂ)- ਪਿੰਡ ਮਾੜੀ ਮੁਸਤਫ਼ਾ ਵਿਖੇ ਪਤੀ-ਪਤਨੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਲੈਣ ਕਾਰਨ ਦੋਵਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮਲਕੀਤ ਸਿੰਘ ਦਰਜੀ ਦਾ ਛੋਟਾ ਪੁੱਤਰ ਹਰਜੀਤ ਸਿੰਘ ਹੀਤਾ ਜੋ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਜਿਨਾਹ ਤੇ ਗਾਂਧੀ ਹੋਏ ਇਕੱਠੇ

ਸੁਰਿੰਦਰ ਕੋਛੜ ਅੰਮਿ੍ਤਸਰ, 20 ਨਵੰਬਰ-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦੇਸ਼ ਦੀ ਵੰਡ ਦੇ ਬਾਅਦ ਕਾਇਦੇ-ਆਜ਼ਮ ਮੁਹੰਮਦ ਅਲੀ ਜ਼ਿਨਾਹ ਅਤੇ ਮਹਾਤਮਾ ਗਾਂਧੀ ਨੂੰ ਇਕ ਵਾਰ ਫਿਰ ਤੋਂ ਇਕ ਸਾਥ ਵੇਖਿਆ ਜਾ ਸਕਦਾ ਹੈ | ...

ਪੂਰੀ ਖ਼ਬਰ »

ਸੀਵਰੇਜ ਦੀ ਮਿੱਟੀ ਹੇਠ ਦੱਬਣ ਨਾਲ 2 ਮਜ਼ਦੂਰਾਂ ਦੀ ਮੌਤ-ਇਕ ਜ਼ਿੰਦਾ ਬਚਾਇਆ

ਖੰਨਾ 20 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸ਼ਾਮ ਕਰੀਬ 5 ਵਜੇ ਖੰਨਾ ਵਿਚ ਕੇਹਰ ਸਿੰਘ ਕਾਲੋਨੀ ਨੇੜੇ ਪੈ ਰਹੇ ਸੀਵਰੇਜ ਦੀ ਮਿੱਟੀ ਦੀ ਢਿੱਗ ਹੇਠ 3 ਮਜ਼ਦੂਰ ਦੱਬ ਗਏ | ਜਿਨ੍ਹਾਂ ਵਿਚੋਂ ਇਕ ਨੂੰ ਜਿੰਦਾ ਬਚਾਅ ਲਿਆ ਗਿਆ ਅਤੇ ਦੋ ਮਜ਼ਦੂਰਾਂ ਦੀਆਂ ...

ਪੂਰੀ ਖ਼ਬਰ »

ਕੇਂਦਰ ਵਲੋਂ ਕੇਂਦਰੀ ਟੈਕਸਾਂ 'ਚੋਂ ਹਿੱਸਾ ਨਾ ਮਿਲਣ ਕਾਰਨ ਪੰਜਾਬ ਦੀ ਵਿੱਤੀ ਹਾਲਤ ਬਣੀ ਖਸਤਾ

ਚੰਡੀਗੜ੍ਹ, 20 ਨਵੰਬਰ (ਹਰਕਵਲਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਰਾਜਾਂ ਨੂੰ ਦਿੱਤੇ ਜਾਣ ਵਾਲੇ ਟੈਕਸਾਂ ਵਿਚੋਂ ਹਿੱਸੇ ਦੀ ਅਦਾਇਗੀ ਨਾ ਹੋਣ ਕਾਰਨ ਪੰਜਾਬ ਦੀ ਵਿੱਤੀ ਸਥਿਤੀ ਕਾਫੀ ਖਸਤਾ ਬਣੀ ਹੋਈ ਹੈ ਅਤੇ ਕੇਂਦਰ ਵਲੋਂ ਅਗਸਤ, ਸਤੰਬਰ ਤੇ ਅਕਤੂਬਰ ਦੇ ਮਹੀਨਿਆਂ ...

ਪੂਰੀ ਖ਼ਬਰ »

ਜਨਮ ਦਿਨ ਦੀ ਪਾਰਟੀ 'ਚ ਸ਼ਰੇਆਮ ਗੋਲੀਆਂ ਚਲਾਉਣ ਦੇ ਮਾਮਲੇ 'ਚ ਐਲੀ ਮਾਂਗਟ ਸਮੇਤ 3 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਨਵੰਬਰ (ਪਰਮਜੀਤ ਆਹੂਜਾ)- ਲੁਧਿਆਣਾ ਪੁਲਿਸ ਨੇ ਜਨਮ ਦਿਨ ਦੀ ਪਾਰਟੀ 'ਚ ਸ਼ਰੇਆਮ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਗਾਇਕ ਹਰਕੀਰਤ ਸਿੰਘ ਮਾਂਗਟ ਉਰਫ਼ ਐਲੀ ਮਾਂਗਟ ਖਿਲਾਫ ਵੱਖ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਐਲੀ ਮਾਂਗਟ ...

ਪੂਰੀ ਖ਼ਬਰ »

ਆਸਟ੍ਰੇਲੀਆਈ ਵਫ਼ਦ ਵਲੋਂ ਪਾਕਿ ਦੀ ਸ਼ਲਾਘਾ

ਅੰਮਿ੍ਤਸਰ, 20 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਖੇ ਪਾਕਿ ਤੇ ਆਸਟ੍ਰੇਲੀਆ ਨੇ ਆਰਥਿਕ ਵਪਾਰ ਅਤੇ ਨਿਵੇਸ਼ ਸਮੇਤ ਦੁਵੱਲੇ ਸਬੰਧਾਂ ਬਾਰੇ ਵਿਚਾਰ ਵਟਾਂਦਰੇ ਲਈ ਚੌਥੀ ਦੁਵੱਲੀ ਬੈਠਕ ਕੀਤੀ | ਇਸ ਬੈਠਕ 'ਚ ਜਿਥੇ ਰਾਜਨੀਤਕ ਸਲਾਹ ...

ਪੂਰੀ ਖ਼ਬਰ »

ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗਿਣੀ-ਮਿਥੀ ਸਾਜਿਸ਼ ਤਹਿਤ ਕਤਲ ਕੀਤਾ- ਮਜੀਠੀਆ

ਕੋਟਲੀ ਸੂਰਤ ਮੱਲ੍ਹੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)-ਅਕਾਲੀ ਆਗੂ ਤੇ ਪਿੰਡ ਢਿਲਵਾਂ ਦੇ ਸਾ: ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦੀ ਬੀਤੇ ਕੱਲ੍ਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਬਰਸੀ ਮੌਕੇ ਸਿਆਸੀ ਕਾਨਫ਼ਰੰਸ

ਨਵਾਂਸ਼ਹਿਰ/ਉਸਮਾਨਪੁਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ, ਸੰਦੀਪ ਮਝੂਰ)- ਅੱਜ ਭਾਰਤੀ ਕਮਿਊਨਿਸਟ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ ਪਾਰਟੀ ਦੇ ਸੂਬਾਈ ਆਗੂ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ 27ਵੀਂ ਬਰਸੀ ਮੌਕੇ ਪਿੰਡ ਸ਼ਹਾਬਪੁਰ ਵਿਖੇ ਸਿਆਸੀ ...

ਪੂਰੀ ਖ਼ਬਰ »

'ਡਿੰਪਲ ਕੁਮਾਰ ਅਮਰ ਰਹੇ' ਦੇ ਨਾਅਰਿਆਂ ਦੀ ਗੂੰਜ 'ਚ ਹੋਇਆ ਸ਼ਹੀਦ ਦਾ ਅੰਤਿਮ ਸੰਸਕਾਰ

ਹਾਜੀਪੁਰ, 20 ਨਵੰਬਰ (ਰਣਜੀਤ ਸਿੰਘ, ਪੁਨੀਤ ਭਾਰਦਵਾਜ)- ਗਲੇਸ਼ੀਅਰ ਲੇਹ ਵਿਚ ਹਾਜੀਪੁਰ ਦੇ ਪਿੰਡ ਸੈਂਦੋ ਦਾ ਡਿੰਪਲ ਕੁਮਾਰ (20) ਸ਼ਹੀਦ ਹੋ ਗਿਆ ਸੀ | ਅੱਜ ਪਿੰਡ ਸੈਂਦੋ ਵਿਚ ਜਦੋਂ ਜਵਾਨ ਦੀ ਤਿਰੰਗੇ ਵਿਚ ਲਿਪਟੀ ਮਿ੍ਤਕ ਦੇਹ ਪਹੁੰਚੀ ਤਾਂ ਸਾਰਿਆਂ ਦੀਆਂ ਅੱਖਾਂ ਨਮ ਹੋ ...

ਪੂਰੀ ਖ਼ਬਰ »

ਰਾਏਪੁਰ ਅਰਾਈਆਂ ਵਿਚੋਂ 3 ਜ਼ਿੰਦਾ ਬੰਬ ਮਿਲੇ

ਨਡਾਲਾ, 20 ਨਵੰਬਰ (ਮਨਜਿੰਦਰ ਸਿੰਘ ਮਾਨ)-ਪਿੰਡ ਰਾਏਪੁਰ ਅਰਾਈਆਂ ਪੰਚਾਇਤ ਵਲੋਂ ਗਲੀਆਂ ਵਿਚ ਭਰਤੀ ਪਾਉਣ ਲਈ ਲਿਆਂਦੀ ਜਾ ਰਹੀ ਮਿੱਟੀ ਵਿਚੋਂ 3 ਜਿੰਦਾ ਬੰਬ ਮਿਲੇ ਹਨ, ਜਿਸ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਸਰਪੰਚ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੰਚਾਇਤ ...

ਪੂਰੀ ਖ਼ਬਰ »

ਲਾਂਘੇ ਰਾਹੀਂ ਜਾਣ ਵਾਲੇ ਯਾਤਰੂਆਂ ਤੋਂ ਵਧੇਰੇ ਗਿਣਤੀ 'ਚ ਗੁਰਦੁਆਰਾ ਸਾਹਿਬ ਪਹੁੰਚ ਰਹੇ ਪਾਕਿ ਮੁਸਲਮਾਨ

ਅੰਮਿ੍ਤਸਰ, 20 ਨਵੰਬਰ (ਸੁਰਿੰਦਰ ਕੋਛੜ)-ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪਾਕਿਸਤਾਨ ਸਰਕਾਰ ਵਲੋਂ ਉਥੋਂ ਦੇ ਆਮ ਮੁਸਲਿਮ ਨਾਗਰਿਕਾਂ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਜਾਣ ਦੀ ਦਿੱਤੀ ਮਨਜ਼ੂਰੀ ਤੋਂ ਬਾਅਦ ਲਾਂਘੇ ...

ਪੂਰੀ ਖ਼ਬਰ »

ਜਨਮ ਦਿਨ ਦੀ ਪਾਰਟੀ 'ਚ ਸ਼ਰੇਆਮ ਗੋਲੀਆਂ ਚਲਾਉਣ ਦੇ ਮਾਮਲੇ 'ਚ ਐਲੀ ਮਾਂਗਟ ਸਮੇਤ 3 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਨਵੰਬਰ (ਪਰਮਿੰਦਰ ਆਹੂਜਾ)- ਲੁਧਿਆਣਾ ਪੁਲਿਸ ਨੇ ਜਨਮ ਦਿਨ ਦੀ ਪਾਰਟੀ 'ਚ ਸ਼ਰੇਆਮ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਗਾਇਕ ਹਰਕੀਰਤ ਸਿੰਘ ਮਾਂਗਟ ਉਰਫ਼ ਐਲੀ ਮਾਂਗਟ ਖਿਲਾਫ ਵੱਖ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ । ਜਾਣਕਾਰੀ ਅਨੁਸਾਰ ਐਲੀ ਮਾਂਗਟ ...

ਪੂਰੀ ਖ਼ਬਰ »

8 ਪਿਸਤੌਲਾਂ, 2 ਰਾਈਫਲਾਂ, 185 ਰੌ ਾਦਾਂ ਸਮੇਤ 5 ਕਾਬੂ

ਬਟਾਲਾ, 20 ਨਵੰਬਰ (ਕਾਹਲੋਂ)-ਬਟਾਲਾ ਪੁਲਿਸ ਵਲੋਂ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ 5 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਪਿਸਤੌਲ, ਰਾਈਫਲਾਂ ਅਤੇ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ | ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਆਈ.ਜੀ. ...

ਪੂਰੀ ਖ਼ਬਰ »

ਅਕਾਲੀ ਦਲ ਟਕਸਾਲੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਸਬੰਧੀ ਮੀਟਿੰਗ ਅੱਜ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)¸ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਦੇ ਸਮੂਹ ਅਹੁਦੇਦਾਰਾਂ, ਕੋਰ ਕਮੇਟੀ ਮੈਂਬਰਾਂ, ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ 21 ਨਵੰਬਰ ਨੂੰ 12 ...

ਪੂਰੀ ਖ਼ਬਰ »

ਨਾਇਕ ਮਨਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਫਤਹਿਗੜ੍ਹ ਚੂੜੀਆਂ, 20 ਨਵੰਬਰ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨੀਂ ਸਿਆਚਿਨ ਗਲੇਸ਼ੀਅਰ 'ਚ ਸ਼ਹੀਦ ਹੋਏ ਜਵਾਨ ਨਾਇਕ ਮਨਿੰਦਰ ਸਿੰਘ ਦੀ ਮਿ੍ਤਕ ਦੇਹ ਅੱਜ ਫਤਹਿਗੜ੍ਹ ਚੂੜੀਆਂ ਵਿਖੇ ਪਹੰੁਚੀ, ਜਿਥੇ ਬਲਵਿੰਦਰ ਸਿੰਘ ਐਸ.ਡੀ.ਐਮ. ਬਟਾਲਾ, ਵਰਿਆਮ ਸਿੰਘ ਨਾਇਬ ...

ਪੂਰੀ ਖ਼ਬਰ »

ਰੰਧਾਵਾ ਵਲੋਂ ਗੰਨਾ ਕਾਸ਼ਤਕਾਰਾਂ ਦੇ 13 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)- ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਆਪਣੇ ਪੱਧਰ 'ਤੇ ਕਰੀਬ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਅੱਜ ਮਾਨਸਾ 'ਚ

ਜਲੰਧਰ, 20 ਨਵੰਬਰ (ਜਸਪਾਲ ਸਿੰਘ)-ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਐਮ. ਐਲ. ਸੀ. ਬਲਵੰਤ ਸਿੰਘ ਰਾਮੂਵਾਲੀਆ 8 ਸਾਲ ਦੇ ਲੰਬੇ ਅਰਸੇ ਬਾਅਦ ਪਹਿਲੀ ਵਾਰ ਸਿਆਸੀ ਮੀਟਿੰਗ ਕਰਨ ਲਈ ਮਾਨਸਾ ਦੀ ਧਰਤੀ 'ਤੇ ਆ ਰਹੇ ਹਨ | ਉਹ 21 ਨਵੰਬਰ ਨੂੰ ਸਵੇਰੇ 11 ਵਜੇ ਸੁਰਜੀਤ ...

ਪੂਰੀ ਖ਼ਬਰ »

ਡਾਲਰ ਫਾਊਾਡੇਸ਼ਨ ਨੇ ਕਰਵਾਈ ਪਹਿਲੀ ਤਿਰੂਪੁਰ ਪਲਾਗ ਰਨ-ਨੱਮਾ ਤਿਰੂਪੁਰ ਪਲਾਗ ਰਨ

ਜਲੰਧਰ, 20 ਨਵੰਬਰ (ਅ.ਬ.)-ਡਾਲਰ ਫਾਉਂਡੇਸ਼ਨ ਵਲੋਂ ਆਪਣੀ ਸੀ.ਐਸ.ਆਰ. ਪਹਿਲ ਤਹਿਤ ਅੱਜ ਪਹਿਲੀ ਵਾਰ ਤਿਰੂਪੁਰ ਪਲਾਗ ਰਨ ਕਰਵਾਈ ਗਈ, ਇਸ ਪਹਿਲ ਕਦਮੀ ਦਾ ਮਕਸਦ ਹਰਿਆਵਲ ਤੇ ਸਾਫ-ਸਫ਼ਾਈ ਨੂੰ ਬਣਾਈ ਰੱਖਣ ਨੂੰ ਸਮਰਪਿਤ ਸੀ | ਇਸ ਪਲਾਗ ਰਨ ਨੂੰ ਏ.ਵੀ.ਪੀ. ਟਰੱਸਟ ਸੀਨੀਅਰ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਲੁਧਿਆਣਾ ਓ.ਪੀ.ਡੀ 'ਚ ਮਰੀਜ਼ ਲੈ ਰਹੇ ਹਨ ਲਾਹਾ

ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਦਵਾਈਆਂ ਖਾਣ ਦੀ ਲੋੜ ਨਹੀਂ, ਕਿਉਂਕਿ ਬਿਨਾਂ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆਂ ਗੋਡਿਆਂ ਦੇ ਮਾਹਿਰ ਡਾ. ...

ਪੂਰੀ ਖ਼ਬਰ »

ਤਿੰਨ ਪੁਲਿਸ ਵਾਲਿਆਂ ਦੀ ਸਜ਼ਾ ਮੁਆਫ਼ੀ ਵਿਰੁੱਧ ਪਟੀਸ਼ਨ 'ਤੇ ਨੋਟਿਸ ਜਾਰੀ

ਚੰਡੀਗੜ੍ਹ, 20 ਨਵੰਬਰ (ਸੁਰਜੀਤ ਸਿੰਘ ਸੱਤੀ)- 1992 ਵਿਚ ਜਾਅਲੀ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਇਕ ਨੌਜਵਾਨ ਦੇ ਦੋਸ਼ੀ ਪੁਲਿਸ ਵਾਲਿਆਂ ਦੀ ਸਜ਼ਾ ਮੁਆਫ਼ੀ ਵਿਰੁੱਧ ਦਾਖ਼ਲ ਇਕ ਪਟੀਸ਼ਨ 'ਤੇ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਪਾਕਿ ਸਰਕਾਰ ਲਈ ਗਿਣੇ-ਚੁਣੇ ਦਿਨ ਬਾਕੀ-ਮੌਲਾਨਾ ਫਜ਼ਲੂਰ ਰਹਿਮਾਨ

ਅੰਮਿ੍ਤਸਰ, 20 ਨਵੰਬਰ (ਸੁਰਿੰਦਰ ਕੋਛੜ)-ਧਾਰਮਿਕ ਆਗੂ ਤੋਂ ਸਿਆਸਤਦਾਨ ਬਣੇ ਜਮੀਅਤ ਉਲੇਮਾ-ਇਸਲਾਮ-ਫਜ਼ਲ (ਜੇ. ਯੂ. ਆਈ.-ਐਫ.) ਦੇ ਨੇਤਾ ਮੌਲਾਨਾ ਫਜ਼ਲੂਰ ਰਹਿਮਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਪਾਕਿ ਦਾ 'ਗੋਰਬਾਚੋਵ' ਦੱਸਦਿਆਂ ਕਿਹਾ ਕਿ ਖ਼ਾਨ ...

ਪੂਰੀ ਖ਼ਬਰ »

ਸੰਗਤਾਂ ਨੂੰ ਗੁ: ਡੇਰਾ ਬਾਬਾ ਨਾਨਕ ਵਿਖੇ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ- ਭਾਈ ਲੌਾਗੋਵਾਲ

ਅੰਮਿ੍ਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਪਾਕਿਸਤਾਨ 'ਚ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਲਈ ਸ਼ੋ੍ਰਮਣੀ ਕਮੇਟੀ ਵਲੋਂ ਗੁ: ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਪ੍ਰਬੰਧ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸਜ਼ਾ ਦੇਣ ਨਾਲ ਪ੍ਰਦੂਸ਼ਣ 'ਤੇ ਕਾਬੂ ਨਹੀਂ ਪਾਇਆ ਜਾ ਸਕਦਾ- ਐਡਵੋਕੇਟ ਬਾਗੜੀ

ਐੱਸ. ਏ. ਐੱਸ. ਨਗਰ, 20 ਨਵੰਬਰ (ਜਸਬੀਰ ਸਿੰਘ ਜੱਸੀ)-ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਚੱਲ ਰਹੀ ਲੜਾਈ ਦੌਰਾਨ ਕਿਸਾਨਾਂ ਦਾ ਪੱਖ ਪੂਰਦਿਆਂ ਐਡਵੋਕੇਟ ਚਰਨਪਾਲ ਸਿੰਘ ਬਾਗੜੀ ਅਤੇ ਗੁਰਜੀਤ ਕੌਰ ਬਾਗੜੀ ਨੇ ਦੱਸਿਆ ਕਿ ਸੁਪਰੀਮ ਕੋਰਟ 'ਚ ਪਰਾਲੀ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਸਾਬਕਾ ਵਿਧਾਇਕ ਦੀ ਪਾਰਟੀ ਬਣਨ ਵਾਲੀ ਅਰਜ਼ੀ ਖਾਰਜ

ਐੱਸ. ਏ. ਐੱਸ. ਨਗਰ, 20 ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਦਾਖ਼ਲ ਕਲੋਜਰ ਰਿਪੋਰਟ ਸਬੰਧੀ ਸੁਣਵਾਈ ਸੀ. ਬੀ. ਆਈ. ਦੇ ਵਿਸ਼ੇਸ਼ ਜੱਜ ਜੀ. ਐੱਸ. ਸੇਖੋਂ ਦੀ ਅਦਾਲਤ 'ਚ ਹੋਈ | ਅਦਾਲਤ ਵਲੋਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ...

ਪੂਰੀ ਖ਼ਬਰ »

ਸਾਬਕਾ ਆਸਟ੍ਰੇਲੀਅਨ ਪ੍ਰਧਾਨ ਮੰਤਰੀ ਦੀ ਸੀ. ਜੀ. ਸੀ. ਦੇ ਪ੍ਰੈਜ਼ੀਡੈਂਟ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 20 ਨਵੰਬਰ (ਕੇ. ਐੱਸ. ਰਾਣਾ)-ਆਸਟ੍ਰੇਲੀਆ ਵਿਖੇ ਜਿਥੇ ਭਾਰਤੀ ਵਿਦਿਆਰਥੀ ਵੱਡੇ ਪੱਧਰ 'ਤੇ ਸਿੱਖਿਆ ਹਾਸਲ ਕਰ ਰਹੇ ਹਨ, ਉਥੇ ਹੀ ਉਹ ਆਪਣੇ ਨਾਲ ਭਾਰਤੀ ਸੱਭਿਆਚਾਰ ਵੀ ਲੈ ਕੇ ਗਏ ਹਨ ਤੇ ਆਸਟ੍ਰੇਲੀਆ ਦੀ ਅਰਥ-ਵਿਵਸਥਾ ਵਿਚ ਵੀ ਮਹੱਤਵਪੂਰਨ ਯੋਗਦਾਨ ਪਾ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਦੀ ਜਨਤਾ ਨਾਲ ਧੋਖਾ ਕੀਤਾ-ਯੇਚੁਰੀ

ਚੰਡੀਗੜ੍ਹ, 20 ਨਵੰਬਰ (ਐਨ.ਐਸ. ਪਰਵਾਨਾ)-ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੇਚੁਰੀ ਨੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਦੇ ਦੋ ਟੋਟੇ ਕਰਕੇ ਉੱਥੇ ਦੀ ਜਨਤਾ ਨਾਲ ਵੱਡਾ ਧੱਕਾ ਕੀਤਾ ਹੈ¢ ...

ਪੂਰੀ ਖ਼ਬਰ »

ਸੂਬੇ 'ਚ ਝੋਨੇ ਦੀ ਖ਼ਰੀਦ ਪ੍ਰਕਿਰਿਆ 30 ਨੂੰ ਹੋਵੇਗੀ ਸਮਾਪਤ- ਆਸ਼ੂ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਘਟਣ ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੀ ਮਿਆਦ ਵਿਚ ਤਬਦੀਲੀ ਕੀਤੀ ਗਈ ਹੈ¢ ਇਹ ਜਾਣਕਾਰੀ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ ¢ ਇਸ ਸਬੰਧੀ ਵੇਰਵੇ ਦਿੰਦਿਆਂ ...

ਪੂਰੀ ਖ਼ਬਰ »

ਡਾ. ਦੀਪ ਕਮਲ ਕੌਰ ਰੰਧਾਵਾ ਦੀ ਨੈਸ਼ਨਲ ਐਗਜ਼ੈੱਕਟਿਵ ਕਾਊਾਸਲ ਮੈਂਬਰ ਵਜੋਂ ਚੋਣ

ਜਲੰਧਰ, 20 ਨਵੰਬਰ (ਰਣਜੀਤ ਸਿੰਘ ਸੋਢੀ)-ਜੀ. ਐਨ. ਡੀ. ਯੂ. ਦੇ ਖੇਤਰੀ ਕੈਂਪਸ ਜਲੰਧਰ ਵਿਖੇ ਸਹਾਇਕ ਪ੍ਰੋਫੈਸਰ ਡਾ. ਦੀਪ ਕਮਲ ਕੌਰ ਰੰਧਾਵਾ ਨੂੰ ਇੰਡੀਅਨ ਸੁਸਾਇਟੀ ਆਫ਼ ਟੈਕਨੀਕਲ ਐਜੂਕੇਸ਼ਨ, ਨਵੀਂ ਦਿੱਲੀ ਦੀ ਨੈਸ਼ਨਲ ਐਗਜ਼ੈਕਟਿਵ ਕਾਉਂਸਲ ਦੇ ਮੈਂਬਰ ਵਜੋਂ ਚੁਣਿਆ ...

ਪੂਰੀ ਖ਼ਬਰ »

ਪਾਕਿ 'ਚ ਟਮਾਟਰ 400 ਰੁਪਏ ਕਿੱਲੋ

ਅੰਮਿ੍ਤਸਰ, 20 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪਿਛਲੇ ਕੁਝ ਦਿਨਾਂ ਤੋਂ ਟਮਾਟਰ ਦੀਆਂ ਕੀਮਤਾਂ 'ਚ ਹੋਏ ਵੱਡੇ ਵਾਧੇ ਦੇ ਚੱਲਦਿਆਂ ਟਮਾਟਰ ਪ੍ਰਤੀ ਕਿੱਲੋ 400 ਰੁਪਏ ਤੱਕ ਪਹੁੰਚ ਚੁੱਕੇ ਹਨ | ਪਾਕਿ ਦੇ ਸੂਬਾ ਸਿੰਧ ਦੇ ਠੱਟਾ ਅਤੇ ਖ਼ੈਬਰ ਪਖਤੂਨਖਵਾ ਦੇ ਦਰਗਈ 'ਚ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਚਾਓ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ 'ਤੇ

ਜ਼ੀਰਾ, 20 ਨਵੰਬਰ (ਮਨਜੀਤ ਸਿੰਘ ਢਿੱਲੋਂ)-24 ਨਵੰਬਰ ਨੂੰ ਜ਼ੀਰਾ ਵਿਖੇ ਹੋ ਰਹੀ ਪੰਜਾਬੀ ਭਾਸ਼ਾ ਬਚਾਓ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲੈਣ ਲਈ ਸਾਹਿਤ ਸਭਾ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਗੁਰਚਰਨ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਨਾਲ ਕਾਲੋਨੀ ਵਿਖੇ ਮੈਡਮਾਂ ਹੋਈਆਂ ਜੂੰਡੋ-ਜੂੰਡੀ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਕਨਾਲ ਕਾਲੋਨੀ ਅੰਦਰ ਅੱਜ ਉਦੋਂ ਪ੍ਰਾਰਥਨਾ ਸਭਾ ਲੜਾਈ ਦਾ ਪਿੜ ਬਣ ਗਈ, ਜਦੋਂ ਦੋ ਮੈਡਮਾਂ ਦਰਮਿਆਨ ਆਪਸ ਵਿਚ ਚੱਲਦੀ ਤੂੰ-ਤੂੰ, ਮੈਂ-ਮੈਂ ਹੱਥੋਪਾਈ ਤੱਕ ਜਾ ਪਹੰੁਚੀ ਤੇ ਇਕ-ਦੂਜੀ ਦੇ ਵਾਲ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਵਲੋਂ 24 ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ)-ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਸੁਨਾਮ ਰੋਡ 'ਤੇ 4 ਸਤੰਬਰ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਬੇਰੁਖ਼ੀ ਵਾਲੇ ਵਤੀਰੇ ਦੇ ਚੱਲਦਿਆਂ 24 ...

ਪੂਰੀ ਖ਼ਬਰ »

ਬੇਸ਼ਕੀਮਤੀ ਹੈ ਗੁ: ਕਰਤਾਰਪੁਰ ਸਾਹਿਬ ਦੇ ਅਜਾਇਬ ਘਰ 'ਚ ਲੱਗੀ ਚਿੱਤਰਕਲਾ

ਡਾ: ਕਮਲ ਕਾਹਲੋਂ ਬਟਾਲਾ, 20 ਨਵੰਬਰ-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੀ ਡਿਓਢੀ 'ਚ ਪਾਕਿਸਤਾਨ ਦੇ ਵੱਖ-ਵੱਖ ਮਸ਼ਹੂਰ ਮੁਸੱਵਰਾਂ ਦੀਆਂ ਤਸਵੀਰਾਂ ਰੱਖੀਆਂ ਗਈਆਂ ਹਨ | ਇਨ੍ਹਾਂ ਵਿਚ ਜ਼ਿਆਦਾ ਸ੍ਰੀ ਗੁਰੂ ਨਾਨਕ ਦੇਵ ਜੀ, ਭਾਈ ਮਰਦਾਨਾ, ਗੁਰਦੁਆਰਾ ਸ੍ਰੀ ਪੰਜਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕੀਤੀ- ਡਾ: ਚੀਮਾ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ ਦੇ ਫ਼ੋਨ ਟੈਪ ਕਰਵਾ ਕੇ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕੀਤੀ ਹੈ | ਇੱਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਅਤੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਵਾਰਸਾਂ ਨੂੰ 12-12 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਦੇਣ ਦਾ ਐਲਾਨ

ਚੰਡੀਗੜ੍ਹ•, 20 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਚਿਨ ਗਲੇਸ਼ੀਅਰ 'ਚ ਤਿੰਨ ਜਵਾਨਾਂ ਲਾਂਸ ਨਾਇਕ ਮਨਿੰਦਰ ਸਿੰਘ ਵਾਸੀ ਫਤਹਿਗੜ੍ਹ• ਚੂੜ•ੀਆਂ (ਗੁਰਦਾਸਪੁਰ), ਸਿਪਾਹੀ ਵੀਰਪਾਲ ਸਿੰਘ ਵਾਸੀ ਗੁਆਰਾ ਨੇੜੇ ਮਾਲੇਰਕੋਟਲਾ (ਸੰਗਰੂਰ) ਤੇ ...

ਪੂਰੀ ਖ਼ਬਰ »

ਪ੍ਰਮਾਣੂ ਸਮਰੱਥਾ ਵਾਲੀ ਮਿਜ਼ਾਈਲ ਪਿ੍ਥਵੀ-2 ਦਾ ਸਫ਼ਲ ਪ੍ਰੀਖਣ

ਬਾਲਾਸੋਰ (ਓਡੀਸ਼ਾ), 20 ਨਵੰਬਰ (ਏਜੰਸੀ)-ਭਾਰਤ ਨੇ ਪ੍ਰਮਾਣੂ ਹਥਿਆਰ ਲਿਜਾਣ ਦੇ ਸਮਰੱਥ ਸਵਦੇਸ਼ੀ ਮਿਜ਼ਾਈਲ ਪਿ੍ਥਵੀ-2 ਦਾ ਬੁੱਧਵਾਰ ਰਾਤ ਨੂੰ ਸਫ਼ਲਤਾਪੂਰਵਕ ਪ੍ਰੀਖਣ ਕੀਤਾ | ਇਹ ਪ੍ਰੀਖਣ ਓਡੀਸ਼ਾ ਤੱਟ 'ਤੇ ਕੀਤਾ ਗਿਆ | ਅਧਿਕਾਰੀਆਂ ਨੇ ਚਾਂਦੀਪੁਰ 'ਚ ਅੰਤਰਿਮ ਟੈਸਟ ...

ਪੂਰੀ ਖ਼ਬਰ »

ਕਿਸਾਨਾਂ ਨੇ 'ਕਰਜ਼ੇ' ਮੋੜਨ ਤੋਂ ਅਤੇ ਬੈਂਕਾਂ ਨੇ ਕਰਜ਼ ਦੇਣ ਤੋਂ ਪਿੱਛੇ ਖਿੱਚੇ 'ਹੱਥ'

ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਦੀ ਕਰਜ਼ ਮਾਫ਼ੀ ਯੋਜਨਾ ਦਾ ਕਿਸਾਨਾਂ ਨੂੰ ਕਿੰਨਾ ਫ਼ਾਇਦਾ ਹੋਇਆ ਹੈ, ਇਸ ਬਾਰੇ ਤਾਂ ਸਰਕਾਰ ਨੂੰ ਹੀ ਪਤਾ ਹੋਵੇਗਾ ਪਰ ਸੂਬਾ ਪੱਧਰੀ ਬੈਂਕਰ ਕਮੇਟੀ ਦੀ ਮੀਟਿੰਗ ਵਿਚ ਇਹ ਗੱਲ ਜ਼ਰੂਰ ਸਾਹਮਣੇ ਆਈ ਹੈ ਕਿ ...

ਪੂਰੀ ਖ਼ਬਰ »

ਕੇਂਦਰੀ ਵਿੱਤੀ ਖ਼ੁਫ਼ੀਆ ਇਕਾਈ ਵਲੋਂ ਵਿਦੇਸ਼ੀ ਅੱਤਵਾਦੀ ਫੰਡਿੰਗ ਸਰੋਤਾਂ ਦਾ ਪਤਾ ਲਗਾਉਣ ਲਈ ਪੰਜਾਬ ਪੁਲਿਸ ਨੂੰ ਸਹਾਇਤਾ ਦੇਣ ਦਾ ਫ਼ੈਸਲਾ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਕੇਂਦਰੀ ਵਿੱਤ ਮੰਤਰਾਲੇ ਦੀ ਵਿੱਤੀ ਖ਼ੁਫ਼ੀਆ ਯੂਨਿਟ ਆਈ. ਐੱਨ. ਡੀ. (ਐੱਫ.ਆਈ.ਯੂ.-ਆਈ.ਐੱਨ.ਡੀ.) ਨੇ ਵਿਦੇਸ਼ੀ ਖਾਤਿਆਂ ਤੋਂ ਅੱਤਵਾਦੀ ਫੰਡਿੰਗ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਪੰਜਾਬ ਪੁਲਿਸ ਨੂੰ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਪੰਜਾਬ ਰਜਿਸਟ੍ਰੇਸ਼ਨ ਕੌਾਸਲ ਵਲੋਂ ਤਿੰਨ ਨਵੇਂ ਕੋਰਸਾਂ ਨੂੰ ਸੈਸ਼ਨ 2020-21 ਤੋਂ ਸ਼ੁਰੂ ਕਰਨ ਦਾ ਐਲਾਨ

ਜਲੰਧਰ, 20 ਨਵੰਬਰ (ਰਣਜੀਤ ਸਿੰਘ ਸੋਢੀ)-ਜੀ.ਐਨ.ਐੱਮ. ਕੋਰਸ ਬੰਦ ਹੋਣ ਦੇ ਮੱਦੇਨਜ਼ਰ ਅਸ਼ਵਨੀ ਸੇਖ਼ੜੀ ਨੇ ਸੈਸ਼ਨ 2020-21 ਤੋਂ ਤਿੰਨ ਨਵੇਂ ਇਕ ਸਾਲਾ ਕੋਰਸ ਨੈਨੀ ਹੋਮ ਕੇਅਰ, ਮੈਡੀਕਲ ਵਰਕਰ ਤੇ ਵੋਕੇਸ਼ਨਲ ਨਰਸ ਨੂੰ ਸ਼ੁਰੂ ਕਰਨ ਦਾ ਪ੍ਰਸਤਾਵ ਪੰਜਾਬ ਰਜਿਸਟ੍ਰੇਸ਼ਨ ...

ਪੂਰੀ ਖ਼ਬਰ »

ਸੂਬਾ ਸਰਕਾਰ ਪੰਜਾਬ ਰੋਡਵੇਜ਼ ਤੇ ਪਨਬਸ 'ਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਲਈ ਤਿਆਰ-ਰਜ਼ੀਆ ਸੁਲਤਾਨਾ

ਚੰਡੀਗੜ•੍ਹ, 20 ਨਵੰਬਰ (ਅਜੀਤ ਬਿਊਰੋ)-ਨਵੀਂ ਟਰਾਾਸਪੋਰਟ ਨੀਤੀ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਪੰਜਾਬ ਰੋਡਵੇਜ਼ ਅਤੇ ਪਨਬਸ ਵਿਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਲਈ ਪੂਰੀ ਤਰ•੍ਹਾਂ ਤਿਆਰ ਹੈ¢ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਰੋਡਵੇਜ ...

ਪੂਰੀ ਖ਼ਬਰ »

ਮਨਰੇਗਾ ਘੁਟਾਲੇ ਲਈ ਜ਼ਿੰਮੇਵਾਰ ਕਾਾਗਰਸੀ ਵਿਧਾਇਕਾਾ ਨੰੂ ਕਿਉਂ ਬਚਾ ਰਹੇ ਹਨ ਬਾਜਵਾ- ਅਕਾਲੀ ਦਲ

ਚੰਡੀਗੜ੍ਹ•, 20 ਨਵੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੇਂਡੂ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਪੁੱਛਿਆ ਹੈ ਕਿ ਉਹ ਸਰਕਾਰੀ ਅਧਿਕਾਰੀਆਾ ਨਾਲ ਮਿਲ ਕੇ ਮਨਰੇਗਾ ਫੰਡਾਾ ਦੀ ਹੇਰਾਫੇਰੀ ਕਰਨ ਲਈ ਜ਼ਿੰਮੇਵਾਰ ਕਾਾਗਰਸੀ ਵਿਧਾਇਕਾਾ ਨੰੂ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ-ਜਾਂਚ ਮੁਕੰਮਲ ਹੋਣ ਦੇ ਬਾਵਜੂਦ ਚਾਰ ਪੁਲਿਸ ਅਧਿਕਾਰੀਆਂ ਿਖ਼ਲਾਫ਼ ਨਹੀਂ ਪੇਸ਼ ਹੋ ਰਹੇ ਦੋਸ਼-ਪੱਤਰ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਅੱਜ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਿਚ ਬਹਿਬਲ ਕਲਾਂ ਵਿਚ 14 ਅਕਤੂਬਰ 2015 ਨੂੰ ਵਾਪਰੇ ਗੋਲੀ ਕਾਂਡ ਸਬੰਧੀ ਦਰਜ ਹੋਏ ਮਾਮਲੇ ਦੀ ਸੁਣਵਾਈ ਹੋਈ | ਇਸ ਮਾਮਲੇ 'ਚ ਮੁਲਜ਼ਮ ਵਲੋਂ ਨਾਮਜ਼ਦ ਕੀਤੇ ਗਏ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX