ਤਾਜਾ ਖ਼ਬਰਾਂ


ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  4 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  9 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  12 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  14 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  27 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  43 minutes ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  49 minutes ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 1 hour ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 1 hour ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਚੱਕਔਲ ਤੋਂ ਥੋੜੀ ਦੂਰ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸ ਕੋਲੋਂ ਇਕ ਲੱਖ ਰੁਪਏ ਖੋਹ...
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 1 hour ago
ਗੁਹਾਟੀ, 11 ਦਸੰਬਰ- ਆਸਾਮ ਦੇ ਗੁਹਾਟੀ 'ਚ ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ...
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਪਾਇਲ/ਮਲੌਦ, 11 ਦਸੰਬਰ- (ਨਿਜਾਮਪੁਰ, ਰਜਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੀ ਚੇਅਰਮੈਨੀ ਵਿਧਾਨ ਸਭਾ ਹਲਕਾ ਪਾਇਲ ਦੇ ਹਿੱਸੇ 'ਚ ਆਈ ਹੈ ਅਤੇ ਯਾਦਵਿੰਦਰ ਸਿੰਘ ਜੰਡਾਲੀ...
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 1 hour ago
ਮੋਗਾ, 11 ਦਸੰਬਰ (ਗੁਰਤੇਜ ਬੱਬੀ)- ਮੋਗਾ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਤਿੰਨ ਨੌਜਵਾਨਾਂ ਨੂੰ...
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 2 hours ago
ਸ੍ਰੀ ਚਮਕੌਰ ਸਾਹਿਬ, 11 ਦਸੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ-ਦੋਰਾਹਾ ਮਾਰਗ 'ਤੇ ਸਥਾਨਕ ਨਹਿਰੀ ਵਿਸ਼ਰਾਮ ਘਰ ਨੇੜੇ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ...
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 2 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 3 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 3 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 3 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 3 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 4 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 5 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 6 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 6 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 6 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 6 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 6 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 7 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 8 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 minute ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 9 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 9 hours ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 9 hours ago
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 9 hours ago
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 10 hours ago
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 10 hours ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸੰਪਾਦਕੀ

ਕਸ਼ਮੀਰ ਵਿਚ ਸੁਧਾਰ ਦੀ ਸੰਭਾਵਨਾ

ਕਸ਼ਮੀਰ ਸਬੰਧੀ ਮਿਲ ਰਹੀਆਂ ਖ਼ਬਰਾਂ ਧਰਵਾਸ ਦੇਣ ਵਾਲੀਆਂ ਹਨ। 5 ਅਗਸਤ ਨੂੰ ਕੇਂਦਰ ਸਰਕਾਰ ਵਲੋਂ ਸੂਬੇ ਵਿਚ ਵਿਸ਼ੇਸ਼ ਧਾਰਾ 370 ਹਟਾਉਣ ਦੇ ਐਲਾਨ ਤੋਂ ਬਾਅਦ ਕਈ ਤਰ੍ਹਾਂ ਦੇ ਪ੍ਰਤੀਕਰਮਾਂ ਦਾ ਪ੍ਰਗਟ ਹੋਣਾ ਕੁਦਰਤੀ ਸੀ। ਕਿਉਂਕਿ ਪਿਛਲੇ ਲਗਪਗ 30 ਸਾਲ ਤੋਂ ਸੂਬੇ ਵਿਚ ਬੇਹੱਦ ਬੇਚੈਨੀ ਫੈਲੀ ਹੋਈ ਸੀ। ਕਸ਼ਮੀਰ ਨੂੰ ਹਥਿਆਉਣ ਲਈ ਪਾਕਿਸਤਾਨ ਆਪਣੀ ਪੂਰੀ ਵਾਹ ਲਗਾ ਰਿਹਾ ਹੈ। ਚਾਹੇ ਉਹ ਭਾਰਤ ਨਾਲ ਅਕਸਰ ਸਿੱਧੀ ਲੜਾਈ ਲੜਨ ਤੋਂ ਹਿਚਕਿਚਾਉਂਦਾ ਰਿਹਾ ਹੈ। ਪਰ ਉਥੋਂ ਦੀ ਫ਼ੌਜ ਅਤੇ ਹੋਰ ਸੂਹੀਆ ਏਜੰਸੀਆਂ ਲਗਾਤਾਰ ਅੱਤਵਾਦੀ ਸੰਗਠਨਾਂ ਨੂੰ ਹੱਲਾਸ਼ੇਰੀ ਦਿੰਦੀਆਂ ਰਹੀਆਂ ਹਨ। ਹਥਿਆਰਬੰਦ ਅੱਤਵਾਦੀ ਇਸ ਰਾਜ ਵਿਚ ਭੇਜ ਕੇ ਇਸ ਨੂੰ ਲਹੂ-ਲੁਹਾਨ ਕਰਦੇ ਰਹੇ ਹਨ ਅਤੇ ਆਮ ਜੀਵਨ ਨੂੰ ਠੱਪ ਕਰਨ ਲਈ ਸੁਰੱਖਿਆ ਬਲਾਂ 'ਤੇ ਪੱਥਰਬਾਜ਼ੀ ਵੀ ਕੀਤੀ ਜਾਂਦੀ ਰਹੀ ਹੈ। ਇਸ ਪਿੱਛੇ ਵੀ ਪਾਕਿਸਤਾਨ ਦੀ ਸੋਚੀ-ਸਮਝੀ ਯੋਜਨਾ ਕੰਮ ਕਰ ਰਹੀ ਸੀ।
ਹੁਰੀਅਤ ਨਾਲ ਸਬੰਧਿਤ ਪਾਰਟੀਆਂ ਨੂੰ ਸਮੇਂ-ਸਮੇਂ ਸਰਹੱਦ ਪਾਰੋਂ ਹਰ ਤਰ੍ਹਾਂ ਦੀ ਹੱਲਾਸ਼ੇਰੀ ਮਿਲਦੀ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵੱਡੀ ਪੱਧਰ 'ਤੇ ਲੁਕਵੇਂ ਢੰਗ ਨਾਲ ਆਰਥਿਕ ਮਦਦ ਵੀ ਪਹੁੰਚਾਈ ਜਾਂਦੀ ਸੀ। ਤਤਕਾਲੀ ਸਰਕਾਰਾਂ ਨੇ ਹਾਲਾਤ ਨੂੰ ਆਮ ਵਾਂਗ ਕਰਨ ਲਈ ਅਨੇਕਾਂ ਯੋਜਨਾਵਾਂ ਬਣਾਈਆਂ, ਵੱਡੇ ਪ੍ਰਸ਼ਾਸਨਿਕ ਕਦਮ ਉਠਾਏ। ਸਿਆਸੀ ਪੱਧਰ 'ਤੇ ਪੰਚਾਇਤਾਂ ਤੋਂ ਲੈ ਕੇ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਚੋਣਾਂ ਹਰ ਹੀਲੇ ਕਰਾਉਣ ਦਾ ਯਤਨ ਕੀਤਾ ਜਾਂਦਾ ਰਿਹਾ ਹੈ। ਤਿੰਨ ਦਹਾਕਿਆਂ ਵਿਚ 40 ਹਜ਼ਾਰ ਤੋਂ ਵਧੇਰੇ ਵਿਅਕਤੀਆਂ ਦਾ ਮਾਰਿਆ ਜਾਣਾ ਬੇਹੱਦ ਦੁਖਦਾਈ ਗੱਲ ਹੈ। ਪਰ ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨੇ ਜੰਮੂ-ਕਸ਼ਮੀਰ ਅਤੇ ਭਾਰਤ ਦੇ ਹੋਰਾਂ ਰਾਜਾਂ ਵਿਚ ਖੂਨ-ਖਰਾਬਾ ਕਰਨ ਵਿਚ ਕਦੀ ਹਿਚਕਿਚਾਹਟ ਨਹੀਂ ਦਿਖਾਈ। ਭਾਰਤੀ ਸੁਰੱਖਿਆ ਬਲਾਂ ਨੂੰ ਵੀ ਉਨ੍ਹਾਂ ਵਲੋਂ ਹਰ ਤਰ੍ਹਾਂ ਦੀ ਚੁਣੌਤੀ ਦਿੱਤੀ ਜਾਂਦੀ ਰਹੀ ਹੈ। ਚਾਹੇ ਦੇਸ਼ ਨੂੰ ਆਜ਼ਾਦੀ ਮਿਲਣ ਤੋਂ ਬਾਅਦ ਹੀ ਕਸ਼ਮੀਰ ਦਾ ਮਸਲਾ ਉਲਝਣਾ ਸ਼ੁਰੂ ਹੋ ਗਿਆ ਸੀ। ਇਸ ਨੂੰ ਸੁਲਝਾਉਣ ਦੇ ਯਤਨਾਂ ਵਿਚ ਹੀ ਤਤਕਾਲੀ ਸਰਕਾਰ ਨੇ ਇਸ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਲਾਗੂ ਕੀਤੀ ਸੀ ਪਰ ਉਸੇ ਹੀ ਸਮੇਂ ਇਸ ਨੂੰ ਆਰਜ਼ੀ ਪ੍ਰਬੰਧ ਵੀ ਕਿਹਾ ਗਿਆ ਸੀ। ਚਾਹੇ ਸਮਾਂ ਬੀਤਣ ਦੇ ਨਾਲ-ਨਾਲ ਇਸ ਧਾਰਾ ਨੂੰ ਹਟਾਉਣ ਬਾਰੇ ਕੋਈ ਸਰਕਾਰ ਹੌਸਲਾ ਨਹੀਂ ਕਰ ਸਕੀ। ਸਥਿਤੀ ਦੇ ਵਧੇਰੇ ਵਿਗੜਨ ਅਤੇ ਹੱਥੋਂ ਨਿਕਲਣ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਇਸ ਧਾਰਾ ਨੂੰ ਖ਼ਤਮ ਕਰਨ ਦਾ ਜੋ ਸਖ਼ਤ ਫ਼ੈਸਲਾ ਲਿਆ ਗਿਆ ਹੈ, ਉਸ ਤੋਂ ਬਾਅਦ ਇਸ ਕਦਮ ਦੇ ਆਉਣ ਵਾਲੇ ਪ੍ਰਤੀਕਰਮਾਂ ਬਾਰੇ ਵੀ ਸੁਚੇਤ ਰੂਪ ਵਿਚ ਉਠਾਏ ਗਏ ਕਦਮਾਂ ਦਾ ਆਪਣਾ ਪ੍ਰਭਾਵ ਮਿਲਣਾ ਸ਼ੁਰੂ ਹੋ ਗਿਆ ਹੈ। ਸੰਸਦ ਦੇ ਚਾਲੂ ਇਜਲਾਸ ਵਿਚ ਵੀ ਇਸ ਮਸਲੇ 'ਤੇ ਬੜੀ ਭਰਪੂਰ ਅਤੇ ਭਰਵੀਂ ਬਹਿਸ ਹੋਈ ਹੈ। ਤਿੰਨ ਮਹੀਨਿਆਂ ਵਿਚ ਵਾਦੀ ਦਾ ਜਨਜੀਵਨ ਲਗਪਗ ਠੱਪ ਹੋ ਕੇ ਰਹਿ ਗਿਆ ਸੀ, ਜਿਸ ਕਰਕੇ ਆਮ ਲੋਕਾਂ ਦੀ ਪ੍ਰੇਸ਼ਾਨੀ ਵਿਚ ਬੇਹੱਦ ਵਾਧਾ ਹੋ ਚੁੱਕਾ ਸੀ। ਵਪਾਰੀ, ਦੁਕਾਨਦਾਰ ਅਤੇ ਸਮਾਜ ਦਾ ਹਰ ਤਬਕਾ ਇਸ ਸਥਿਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕਾ ਸੀ। ਇਸ ਲਈ ਪਹਿਲਾਂ-ਪਹਿਲ ਤਾਂ ਲੋਕਾਂ ਦੇ ਮਨਾਂ ਅੰਦਰ ਅੱਤਵਾਦੀਆਂ ਦਾ ਡਰ ਸਪੱਸ਼ਟ ਰੂਪ ਵਿਚ ਦੇਖਿਆ ਜਾ ਸਕਦਾ ਸੀ ਪਰ ਸਮਾਂ ਬੀਤਣ ਅਤੇ ਵੇਲੇ ਦੀ ਹਕੀਕਤ ਨੂੰ ਵੇਖਦਿਆਂ ਇਹ ਡਰ ਹੌਲੀ-ਹੌਲੀ ਘਟਣਾ ਸ਼ੁਰੂ ਹੋ ਚੁੱਕਾ ਹੈ। ਸਕੂਲ ਖੁੱਲ੍ਹਣੇ ਸ਼ੁਰੂ ਹੋ ਚੁੱਕੇ ਹਨ। ਬਨਿਹਾਲ ਤੋਂ ਸ੍ਰੀਨਗਰ ਤੱਕ ਰੇਲ ਸੇਵਾ ਵੀ ਬਹਾਲ ਕਰ ਦਿੱਤੀ ਗਈ ਹੈ। ਲੋਕ ਸਭਾ ਵਿਚ ਦਿੱਤੇ ਗਏ ਸਰਕਾਰੀ ਬਿਆਨ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਪੱਥਰਬਾਜ਼ੀ ਦੀਆਂ ਘਟਨਾਵਾਂ ਵਿਚ ਭਾਰੀ ਕਮੀ ਆਈ ਹੈ। ਸਰਕਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਪਿਛਲੇ ਛੇ ਮਹੀਨਿਆਂ ਵਿਚ 34 ਹਜ਼ਾਰ ਦੇ ਕਰੀਬ ਸੈਲਾਨੀ ਘਾਟੀ ਵਿਚ ਆਏ, ਜਿਨ੍ਹਾਂ ਤੋਂ 25 ਕਰੋੜ ਦੀ ਆਮਦਨ ਹੋਈ ਹੈ। ਹੁਣ ਲਗਦਾ ਹੈ ਜਿਵੇਂ ਹਰ ਤਰ੍ਹਾਂ ਦੇ ਲੋਕਾਂ ਦੀਆਂ ਸਰਗਰਮੀਆਂ ਵਧ ਰਹੀਆਂ ਹਨ। ਅੱਤਵਾਦੀਆਂ ਦੇ ਫ਼ਰਮਾਨ ਗਾਇਬ ਹੋ ਗਏ ਲਗਦੇ ਹਨ। ਦੁਕਾਨਦਾਰ ਵੀ ਆਪਣੀਆਂ ਦੁਕਾਨਾਂ ਖੋਲ੍ਹਣ ਲੱਗੇ ਹਨ। ਪੱਥਰਬਾਜ਼ੀ ਦੀਆਂ ਘਟਨਾਵਾਂ ਵਿਚ ਵੀ ਕਾਫੀ ਕਮੀ ਆਈ ਹੈ।
ਜੇਕਰ ਅਜਿਹੇ ਹਾਲਾਤ ਬਣੇ ਰਹੇ ਤਾਂ ਆਉਣ ਵਾਲੇ ਦਿਨਾਂ ਵਿਚ ਘਾਟੀ ਦਾ ਜਨਜੀਵਨ ਕਾਫੀ ਹੱਦ ਤੱਕ ਆਮ ਵਰਗਾ ਹੋਇਆ ਦਿਖਾਈ ਦੇਵੇਗਾ। ਸਰਕਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸੂਬੇ ਵਿਚ ਸਿੱਖਿਆ ਅਤੇ ਰੁਜ਼ਗਾਰ ਦੀਆਂ ਯੋਜਨਾਵਾਂ ਤਰਜੀਹੀ ਆਧਾਰ 'ਤੇ ਬਣਾਈਆਂ ਜਾਣਗੀਆਂ ਅਤੇ ਇਸ ਦੇ ਨਾਲ-ਨਾਲ ਉਥੇ ਸਿਆਸੀ ਅਮਲ ਵੀ ਸ਼ੁਰੂ ਹੋਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ। ਚਾਹੇ ਹਾਲੇ ਤੱਕ ਵੀ ਬਹੁਤੇ ਕਸ਼ਮੀਰੀ ਆਗੂ ਵੱਖ-ਵੱਖ ਹਾਲਤਾਂ ਵਿਚ ਨਜ਼ਰਬੰਦ ਹਨ ਪਰ ਉਨ੍ਹਾਂ ਦੇ ਛੇਤੀ ਰਿਹਾਅ ਹੋਣ ਦੀ ਆਸ ਵੀ ਬਣਨੀ ਸ਼ੁਰੂ ਹੋ ਗਈ ਹੈ। ਜੇਕਰ ਇਸੇ ਤਰ੍ਹਾਂ ਲੀਹੋਂ ਲੱਥਾ ਕਸ਼ਮੀਰ ਮੁੜ ਪਟੜੀ 'ਤੇ ਆ ਗਿਆ ਤਾਂ ਇਹ ਸਮੁੱਚੇ ਦੇਸ਼ ਲਈ ਇਕ ਬਹੁਤ ਚੰਗਾ ਅਤੇ ਸੁਖਾਵਾਂ ਸੁਨੇਹਾ ਹੋਵੇਗਾ, ਜੋ ਇਸ ਸੂਬੇ ਵਿਚ ਨਵੀਆਂ ਸੰਭਾਵਨਾਵਾਂ ਪੈਦਾ ਕਰਨ ਵਿਚ ਵੀ ਸਹਾਈ ਹੋ ਸਕਦਾ ਹੈ।


-ਬਰਜਿੰਦਰ ਸਿੰਘ ਹਮਦਰਦ

ਸੂਚਨਾ ਦੇ ਅਧਿਕਾਰ ਦੇ ਦਾਇਰੇ ਵਿਚ ਹੈ ਦੇਸ਼ ਦਾ ਮੁੱਖ ਜੱਜ

ਪਰ ਅਜੇ ਵੀ ਬਰਕਰਾਰ ਹਨ ਕੁਝ ਸ਼ਰਤਾਂ

ਸਰਬਉੱਚ ਅਦਾਲਤ ਨੇ ਪਿਛਲੇ ਵੀਰਵਾਰ ਸਰਬਉੱਚ ਅਦਾਲਤ ਦੇ ਖ਼ਿਲਾਫ਼ ਅਹਿਮ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਆਰ.ਟੀ.ਆਈ. ਦੇ ਦਾਇਰੇ 'ਚ ਆਉਂਦਾ ਹੈ। ਨਿਆਂਇਕ ਪਾਰਦਰਸ਼ਤਾ ਦੀ ਦਿਸ਼ਾ 'ਚ ਪੁੱਟੀ ਗਈ ਇਕ ਅਹਿਮ ਪੁਲਾਂਘ ਵਜੋਂ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਲਈ ਵੈਟੀਕਨ ਬਣ ਕੇ ਉੱਭਰਿਆ ਹੈ ਕਰਤਾਰਪੁਰ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਅਵਸਰ 'ਤੇ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਿੱਖ ਭਾਈਚਾਰੇ ਦਾ ਵੈਟੀਕਨ ਬਣ ਕੇ ਉੱਭਰਿਆ ਹੈ। ਇਸ ਨੇਕ ਕੰਮ ਦੀ ਸ਼ੁਰੂਆਤ ਪਾਕਿਸਤਾਨ ਦੇ ਥਲ ਸੈਨਾ ਦੇ ਮੁਖੀ ਜਨਰਲ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ...

ਪੂਰੀ ਖ਼ਬਰ »

ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਦਲਿਤ ਵਰਗ

ਹੁਣ ਜਦੋਂ ਅਸੀਂ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਕੇ ਹਟੇ ਹਾਂ, ਉਨ੍ਹਾਂ ਦੀ ਵਿਚਾਰਧਾਰਾ, ਸਾਂਝੀਵਾਲਤਾ ਅਤੇ ਸਭ ਦੇ ਬਰਾਬਰ ਹੋਣ ਦੇ ਸੁਨੇਹੇ ਨੂੰ ਸਾਰੀ ਦੁਨੀਆ ਤੱਕ ਪਹੁੰਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ, ਜੋ ਚੰਗੀ ਪਹਿਲਕਦਮੀ ਹੈ। ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX