ਤਾਜਾ ਖ਼ਬਰਾਂ


ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  9 minutes ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  22 minutes ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  31 minutes ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  51 minutes ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  52 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 1 hour ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 1 hour ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 1 hour ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 2 hours ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 2 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 3 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 3 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 3 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 3 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 3 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 3 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 4 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 4 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 4 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 5 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 5 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 5 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 5 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 6 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 6 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 minute ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 7 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 7 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 7 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 8 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 8 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 8 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 8 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 8 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 8 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਹਰਿਆਣਾ / ਹਿਮਾਚਲ

ਏਲਨਾਬਾਦ ਵਿਖੇ ਕਰੀਬ ਇਕ ਸਾਲ ਪਹਿਲਾਂ ਸ਼ੁਰੂ ਹੋਇਆ ਸੜਕ ਨਿਰਮਾਣ ਦਾ ਕੰਮ ਅਜੇ ਵੀ ਅਧੂਰਾ

ਏਲਨਾਬਾਦ, 20 ਨਵੰਬਰ (ਜਗਤਾਰ ਸਮਾਲਸਰ)-ਏਲਨਾਬਾਦ ਦੀ ਨੌਹਰ ਰੋਡ ਨੂੰ ਕਿਸ਼ਨਪੁਰਾ ਚੌਕ ਤੱਕ ਤੇ ਸਿਰਸਾ ਰੋਡ ਨੂੰ ਤਹਿਸੀਲ ਕੰਪਲੈਕਸ ਤੱਕ ਚਾਰ ਲਾਈਨ ਕਰਨ, ਸਿਰਸਾ ਰੋਡ 'ਤੇ ਸਥਿਤ ਅੰਬੇਡਕਰ ਚੌਕ ਨੂੰ ਅਤੇ ਡੱਬਵਾਲੀ ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਚੌਕ ਨੂੰ ਚੌੜਾ ਕਰਨ ਆਦਿ ਕੰਮਾਂ ਨੂੰ ਸ਼ੁਰੂ ਹੋਇਆ ਕਰੀਬ ਇਕ ਸਾਲ ਦਾ ਸਮਾਂ ਹੋ ਚੁੱਕਾ ਹੈ, ਪਰ ਪੀ. ਡਬਲਿਊ. ਡੀ. ਸਹਿਤ ਅਲੱਗ-ਅਲੱਗ ਵਿਭਾਗਾਂ ਦੀ ਲਾਪਰਵਾਹੀ ਦੇ ਕਾਰਨ ਅਜੇ ਵੀ ਇਹ ਕੰਮ ਪੂਰੇ ਨਹੀਂ ਹੋ ਸਕੇ, ਜਿਸ ਕਾਰਨ ਆਮ ਲੋਕ ਪ੍ਰੇਸ਼ਾਨ ਹਨ | ਦੋਨਾਂ ਚੌਕਾਂ ਨੂੰ ਚੌੜੇ ਕਰਨ, ਨੌਹਰ ਰੋਡ ਅਤੇ ਸਿਰਸਾ ਰੋਡ ਨੂੰ ਚਾਰ ਲਾਈਨ ਕਰਨ ਅਤੇ ਇਨ੍ਹਾਂ ਸੜਕਾਂ ਦੇ ਵਿਚਕਾਰ ਆ ਚੁੱਕੀਆਂ ਬਿਜਲੀ ਦੀਆਂ ਲਾਈਨਾਂ ਨੂੰ ਹਟਾਏ ਜਾਣ ਆਦਿ ਕੰਮਾਂ ਦਾ ਠੇਕਾ ਕਰੀਬ 7 ਕਰੋੜ ਰੁਪਏ 'ਚ ਹੋਇਆ ਸੀ ਅਤੇ ਇਨ੍ਹਾਂ ਕੰਮਾਂ ਨੂੰ ਪੂਰਾ ਕਰਨ ਦਾ ਸਮਾਂ ਵੀ ਮਈ-ਜੂਨ ਤੱਕ ਦਾ ਸੀ ਜੋ ਅਜੇ ਤੱਕ ਵੀ ਅਧੂਰਾ ਹੈ | ਭਾਂਵੇ ਨੌਹਰ ਰੋਡ ਦਾ ਕੰਮ ਲੱਗਭਗ ਪੂਰਾ ਹੋ ਚੁੱਕਾ ਹੈ, ਪਰ ਸਿਰਸਾ ਰੋਡ ਦਾ ਕੁਝ ਹਿੱਸਾ, ਸਿਰਸਾ ਰੋਡ ਸੜਕ ਦੇ 'ਚ ਆ ਚੁੱਕੇ ਬਿਜਲੀ ਦੇ ਟਰਾਂਸਫ਼ਾਰਮਰ ਅਤੇ ਖੰਭਿਆਂ ਨੂੰ ਹਟਾਏ ਜਾਣ ਅਤੇ ਸ਼ਹੀਦ ਊਧਮ ਸਿੰਘ ਚੌਕ ਦੀ ਇਕ ਸਾਈਡ ਨੂੰ ਚੌੜਾ ਕਰਨ ਦਾ ਕੰਮ ਅਜੇ ਵੀ ਅੱਧ-ਵਿਚਕਾਰ ਲਟਕ ਰਿਹਾ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸੜਕ ਵਿਚਕਾਰ ਖੜੇ ਇਹ ਬਿਜਲੀ ਦੇ ਖੰਬੇ ਕਿਸੇ ਵੇਲੇ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ | ਕੁਝ ਦਿਨ ਪਹਿਲਾਂ ਵੀ ਇਥੇ ਇਕ ਟਰੱਕ ਰਾਤ ਸਮੇਂ ਬਿਜਲੀ ਦੇ ਖੰਬੇ ਨਾਲ ਟਕਰਾ ਗਿਾ ਸੀ | ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਚੌਟਾਲਾ ਵਲੋਂ ਵੀ ਬਿਜਲੀ ਵਿਭਾਗ ਨੂੰ ਢਿੱਲੀਆਂ ਤਾਰਾਂ, ਬਿਲਡਿੰਗਾਂ ਜਾਂ ਘਰਾਂ ਉਪਰੋਂ ਲੰਘਦੀਆਂ ਤਾਰਾਂ ਅਤੇ ਸੜਕਾਂ ਆਦਿ ਵਿਚਕਾਰ ਆ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਅਗਾਮੀ 15 ਦਿਨਾਂ ਵਿਚ ਠੀਕ ਕਰਨ ਦੇ ਸਖ਼ਤ ਆਦੇਸ਼ ਦਿੱਤੇ ਜਾ ਚੁੱਕੇ ਹਨ |
ਕੀ ਕਹਿੰਦੇ ਹਨ ਐਸ.ਡੀ.ਓ. ਬਿਜਲੀ ਬੋਰਡ
ਸੜਕ ਦੇ ਵਿਚਕਾਰੋਂ ਬਿਜਲੀ ਦੇ ਖੰਭਿਆਂ ਅਤੇ ਟਰਾਂਸਫ਼ਾਰਮਰਾਂ ਨੂੰ ਹਟਾਏ ਜਾਣ ਸਬੰਧੀ ਜਦੋਂ ਬਿਜਲੀ ਬੋਰਡ ਦੇ ਐਸ.ਡੀ.ਓ ਸੰਦੀਪ ਗੋਂਦਾਰਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਸਾਰਾ ਠੇਕਾ ਵੀ ਸੜਕ ਬਣਾਉਣ ਵਾਲੇ ਠੇਕੇਦਾਰ ਕੋਲ ਹੀ ਹੈ | ਵਿਭਾਗ ਵਲੋਂ ਉਨ੍ਹਾਂ ਨੂੰ ਇਹ ਕੰਮ ਜਲਦੀ ਕੀਤੇ ਜਾਣ ਲਈ ਵਾਰ-ਵਾਰ ਆਖਿਆ ਜਾ ਰਿਹਾ ਹੈ, ਪਰ ਉਨ੍ਹਾਂ ਵਲੋਂ ਕੰਮ ਵਿਚ ਦੇਰੀ ਕੀਤੀ ਜਾ ਰਹੀ ਹੈ |
ਕੀ ਕਹਿੰਦੇ ਹਨ ਠੇਕੇਦਾਰ
ਇਸ ਸਬੰਧੀ ਜਦੋਂ ਸਬੰਧਿਤ ਠੇਕੇਦਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੜਕ ਕਿਨਾਰੇ ਲੱਗੇ ਦਰਖ਼ਤਾਂ ਨੂੰ ਪੁੱਟਣ ਲਈ ਪਹਿਲਾਂ ਵਣ ਵਿਭਾਗ ਵਲੋਂ ਜਲਦੀ ਮਨਜ਼ੂਰੀ ਨਹੀਂ ਮਿਲੀ, ਜਿਸ ਕਾਰਨ ਕੰਮ 'ਚ ਦੇਰੀ ਹੋਈ | ਉਨ੍ਹਾਂ ਕਿਹਾ ਕਿ ਸੜਕ ਨੂੰ ਚੌੜੀ ਕਰਨ ਤੋਂ ਬਾਅਦ ਇਸ ਵਿਚਕਾਰ ਆ ਚੁੱਕੇ ਬਿਜਲੀ ਦੇ ਖੰਭਿਆਂ ਅਤੇ ਟਰਾਂਸਫ਼ਾਰਮਰਾਂ ਨੂੰ ਵੀ ਬਿਜਲੀ ਬੋਰਡ ਤੋਂ ਮਨਜ਼ੂਰੀ ਲੈ ਕੇ ਹੀ ਹਟਾਇਆ ਜਾਂਦਾ ਹੈ | ਇਸ ਲਈ ਬਿਜਲੀ ਵਿਭਾਗ ਵਲੋਂ ਜਿਨ੍ਹਾਂ ਸਮਾਂ ਮਨਜ਼ੂਰੀ ਮਿਲਦੀ ਹੈ, ਉਨ੍ਹਾਂ ਸਮਾਂ ਹੀ ਇਸ ਲਾਈਨ ਨੂੰ ਪਾਸੇ ਕਰਨ ਲਈ ਕੰਮ ਕੀਤਾ ਜਾ ਸਕਦਾ ਹੈ | ਸੀਜਨ ਚੱਲਦਾ ਹੋਣ ਕਾਰਨ ਬਹੁਤਾ ਸਮਾਂ ਲਾਈਨ ਕੱਟ ਨਹੀਂ ਸੀ ਲੱਗ ਸਕਦਾ, ਇਸ ਲਈ ਇਸ ਕੰਮ ਨੂੰ ਮਨਜ਼ੂਰੀ ਅਨੁਸਾਰ ਸ਼ਿਫ਼ਟਾਂ 'ਚ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਚੌਕ ਵਿਚ ਚੌੜੀ ਹੋਣ ਵਾਲੀ ਸੜਕ ਵਿਚਕਾਰ ਵੀ ਬਿਜਲੀ ਦੇ ਖੰਭੇ ਆ ਰਹੇ ਹਨ, ਉਹ ਵੀ ਜਲਦੀ ਹੀ ਮਨਜ਼ੂਰੀ ਲੈ ਕੇ ਹਟਾ ਦਿੱਤੇ ਜਾਣਗੇ ਤੇ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ |

ਨਸ਼ੀਲੀ ਗੋਲੀਆਂ ਦੇ ਤਿੰਨ ਤਸਕਰਾਂ ਨੂੰ 14-14 ਸਾਲ ਕੈਦ ਤੇ ਜੁਰਮਾਨਾ

ਟੋਹਾਣਾ, 20 ਨਵੰਬਰ (ਗੁਰਦੀਪ ਸਿੰਘ ਭੱਟੀ)- ਨਸ਼ੇ ਦੀਆਂ 1 ਲੱਖ 40 ਹਜ਼ਾਰ ਗੋਲੀਆਂ ਦੀ ਤਸਕਰੀ ਕਰਦੇ ਮੋਟਰਸਾਈਕਲ ਤੇ ਕਾਬੂ ਕੀਤੇ ਗਏ ਟੋਹਾਣਾ ਦੇ ਰਾਮਨਗਰ ਵਾਸੀ ਸੰਜੀਵ ਕੁਮਾਰ ਤੇ ਸਤੀਸ਼ ਕੁਮਾਰ, ਕਰਨਾਲ ਵਾਸੀ ਬਲਵਿੰਦਰ ਸਿੰਘ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ...

ਪੂਰੀ ਖ਼ਬਰ »

ਪਟਵਾਰੀ ਪੁਲਿਸ ਨੂੰ ਮਾਲ ਰਿਕਾਰਡ ਬਾਰੇ ਸਾਰੀ ਜਾਣਕਾਰੀ ਦੇਣ

ਟੋਹਾਣਾ, 20 ਨਵੰਬਰ (ਗੁਰਦੀਪ ਸਿੰਘ ਭੱਟੀ) - ਡਿਪਟੀ ਕਮਿਸ਼ਨਰ ਫਤਿਹਾਬਾਦ ਨੇ ਪਰਾਲੀ ਸਾੜਲ ਵਾਲੇ ਕਿਸਾਨਾਂ ਵਿਰੁੱਧ ਮਾਮਲਾ ਦਰਜ਼ ਕਰਾਉਣ ਲਈ ਮਾਲ ਵਿਭਾਗ ਦੇ ਪਟਵਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੁਲਿਸ ਨੂੰ ਮਾਲ ਰਿਕਾਰਡ, ਫਰਦ, ਜਮਾਂਬੰਦੀ, ਅੱਗਜਨੀ ਦੀ ਲੋਕੇਸ਼ਨ ...

ਪੂਰੀ ਖ਼ਬਰ »

ਬਲਾਕ ਪੱਧਰੀ ਸਰਵੋਤਮ ਮਾਤਾ ਪੁਰਸਕਾਰ ਮੁਕਾਬਲੇ ਕਰਵਾਏ

ਕਾਲਾਂਵਾਲੀ, 20 ਨਵੰਬਰ (ਭੁਪਿੰਦਰ ਪੰਨੀਵਾਲੀਆ)-ਮਹਿਲਾ ਤੇ ਬਾਲ ਵਿਕਾਸ ਪਰਿਯੋਜਨਾ ਅਧਿਕਾਰੀ ਦਫ਼ਤਰ ਔਢਾਂ ਵਿਚ ਜ਼ਿਲ੍ਹਾ ਅਧਿਕਾਰੀ ਡਾ. ਦਰਸ਼ਨਾ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਪੱਧਰ 'ਤੇ ਸਰਵੋਤਮ ਮਾਤਾ ਪੁਰਸਕਾਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਜੇ. ਐਨ. ਯੂ. ਦੇ ਵਿਦਿਆਰਥੀਆਂ ਦੀ ਹਮਾਇਤ 'ਚ ਵਿਦਿਆਰਥੀ ਤੇ ਕਰਮਚਾਰੀ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਸਿਰਸਾ, 20 ਨਵੰਬਰ (ਭੁਪਿੰਦਰ ਪੰਨੀਵਾਲੀਆ)-ਜੇ. ਐਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਵਿਦਿਆਰਥੀ ਤੇ ਕਰਮਚਾਰੀ ਜਥੇਬੰਦੀਆਂ ਨੇ ਰੋਹ ਭਰਿਆ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਹੁਣ ਟਿਊਬਵੈੱਲਾਂ ਲਈ 10 ਘੰਟੇ ਮਿਲੇਗੀ ਬਿਜਲੀ-ਚੌਧਰੀ ਰਣਜੀਤ ਸਿੰਘ

ਸਿਰਸਾ, 20 ਨਵੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਅੱਠ ਦੀ ਬਜਾਏ ਦਸ ਘੰਟੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ | ਢਿੱਲੀਆਂ ਤਾਰ੍ਹਾਂ ਨੂੰ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ...

ਪੂਰੀ ਖ਼ਬਰ »

ਆਂਗਨਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਮੰਗਾਂ ਸਬੰਧੀ ਪ੍ਰਦਰਸ਼ਨ

ਸਿਰਸਾ, 20 ਨਵੰਬਰ (ਭੁਪਿੰਦਰ ਪੰਨੀਵਾਲੀਆ)-ਆਂਗਨਵਾੜੀ ਵਰਕਰਜ਼ ਅਤੇ ਹੈਲਪਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਅਤੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਾਪ ਕੇ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸ਼ਕੁੰਤਲਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਮਾਨਾ 'ਚ ਸ਼ਹੀਦੀ ਚੇਤਨਾ ਸਮਾਗਮ ਕਰਵਾਇਆ

ਰਤੀਆ, 20 ਨਵੰਬਰ (ਬੇਅੰਤ ਕੌਰ ਮੰਡੇਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਨਾ ਵਿਚ ਸ਼ਹੀਦ ਦੇਵਿੰਦਰ ਸਿੰਘ ਯਾਦਗਾਰੀ ਸਭਾ ਵਲੋਂ ਸ਼ਹੀਦ ਨੂੰ ਸਮਰਪਿਤ ਚੇਤਨਾ ਸਮਾਗਮ 'ਵਾਤਾਵਰਨ ਬਚਾਓ, ਜ਼ਿੰਦਗੀ ਬਚਾਓ' ਦੇ ਰੂਪ ਵਿਚ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਕੰਮ ਦੌਰਾਨ ਪ੍ਰਵਾਸੀ ਮਜ਼ਦੂਰ ਦੀ ਮੌਤ

ਟੋਹਾਣਾ, 20 ਨਵੰਬਰ (ਗੁਰਦੀਪ ਸਿੰਘ ਭੱਟੀ) - ਕਪਾਹ ਦੇ ਕਾਰਖ਼ਾਨੇ ਵਿਚ ਟਰਾਲੀ ਤੋਂ ਨਰਮੇ ਦੀਆਂ ਪੰਡਾ ਉਤਾਰਦੇ ਸਮੇਂ ਇਕ ਪ੍ਰਵਾਸੀ ਮਜ਼ਦੂਰ ਰਾਜਕੁਮਾਰ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਮੰਡੀ ਿੱਚੋਂ ਖ੍ਰੀਦਿਆ ਨਰਮਾਂ ਜਦੋਂ ਕਾਰਖਾਨੇ ਵਿਚ ਪੁੱਜਾ ਤਾਂ ...

ਪੂਰੀ ਖ਼ਬਰ »

ਰੇਲਵੇ ਦੀ ਜਗ੍ਹਾ 'ਤੇ ਕੂੜਾ ਸੱੁਟਣ ਵਾਲੇ ਠੇਕੇਦਾਰ ਨੂੰ 5 ਹਜ਼ਾਰ ਰੁਪਏ ਜੁਰਮਾਨਾ

ਟੋਹਾਣਾ, 20 ਨਵੰਬਰ (ਗੁਰਦੀਪ ਸਿੰਘ ਭੱਟੀ) - ਉਤਰੀ ਰੇਲਵੇ ਦੀ ਖਾਲੀ ਜਮੀਨ ਤੇ ਕੁੜਾ ਸੁੱਟਣ ਤੇ ਰੇਲਵੇ ਪੁਲਿਸ਼ ਨੇ ਨਗਰਪਾਲਿਕਾ ਠੇਕੇਦਾਰ ਨੂੰ ਪੰਜ ਹਜ਼ਾਰ ਰੁਪਏ ਜੁਰਮਾਣਾ ਕੀਤਾ ਹੈ | ਜਾਖਲ ਰੇਲਵੇ ਪੁਲਿਸ ਦੇ ਥਾਣੇਦਾਰ ਅਬਦੁੱਲ ਲਤੀਫ਼ ਨੇ ਦੱਸਿਆ ਕਿ ਮਾਨਸਾ ...

ਪੂਰੀ ਖ਼ਬਰ »

30 ਦਿਨਾਂ 'ਚ ਚੋਣ ਖ਼ਰਚੇ ਦੇ ਵੇਰਵੇ ਦੇਣੇ ਜ਼ਰੂਰੀ-ਟੀ. ਸ਼ੇਖਰਨ

ਯਮੁਨਾਨਗਰ, 20 ਨਵੰਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਵਿਧਾਨ ਸਭਾ ਚੋਣਾਂ ਦੇ ਸੁਪਰਵਾਈਜ਼ਰ ਟੀ. ਸ਼ੇਖਰਨ ਨੇ ਜ਼ਿਲ੍ਹਾ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਚੋਣਾਂ ਲੜ ਚੁੱਕੇ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਹਿਰਦ ਹੋਣਾ ਚਾਹੀਦਾ ਹੈ- ਵਿਧਾਇਕ ਗੋਂਦਰ

ਨੀਲੋਖੇੜੀ, 20 ਨਵੰਬਰ (ਆਹੂਜਾ)-ਵਿਧਾਇਕ ਚੁਣੇ ਜਾਣ ਤੋਂ ਬਾਅਦ ਧਰਮਪਾਲ ਗੌਾਦਰ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈ | ਵਿਧਾਇਕ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ 550ਵੇਂ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਏ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਵੱਖ-ਵੱਖ ਸਕੂਲਾਂ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਆਦਿ ਫ਼ਲਸਫ਼ੇ ...

ਪੂਰੀ ਖ਼ਬਰ »

ਇੰਡੀਅਨ ਆਇਲ ਦੇ ਨਵ-ਨਿਯੁਕਤ ਜ਼ਿਲ੍ਹਾ ਵਿਕਰੀ ਅਧਿਕਾਰੀ ਦੇਵ ਬਾਲਯਾਨ ਦਾ ਯਮੁਨਾਨਗਰ ਪੁੱਜਣ 'ਤੇ ਸਵਾਗਤ

ਜਗਾਧਰੀ, 20 ਨਵੰਬਰ (ਜਗਜੀਤ ਸਿੰਘ)-ਇੰਡੀਅਨ ਆਇਲ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵਲੋਂ ਇੰਡੀਅਨ ਆਇਲ ਦੇ ਨਵ-ਨਿਯੁਕਤ ਜ਼ਿਲ੍ਹਾ ਵਿਕਰੀ ਅਧਿਕਾਰੀ ਦੇਵ ਬਾਲਯਾਨ ਦੇ ਯਮੁਨਾਨਗਰ ਪੁੱਜਣ 'ਤੇ ਸਵਾਗਤ ਵਜੋਂ ਸਥਾਨਕ ਹੋਟਲ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡਾ: ਅੰਮਿ੍ਤ ਰੈਨਾ ਵਲੋਂ ਲਿਖੀ ਬਾਲ ਸਾਹਿਤ ਦੀ ਪੁਸਤਕ ਰਿਲੀਜ਼

ਨਰਾਇਣਗੜ੍ਹ, 20 ਨਵੰਬਰ (ਪੀ ਸਿੰਘ)-ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੂਲਾ ਦੇ ਸਹਿਯੋਗ ਨਾਲ ਕਿਡਜ਼ੀ ਪਲੇਅ ਸਕੂਲ ਨਰਾਇਣਗੜ੍ਹ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੰਤਰ ਪਲੇਅ ਸਕੂਲ ਮੁਕਾਬਲੇ ਕਰਵਾਏ ਗਏ, ਜਿਸ 'ਚ ਲਗਪਗ ...

ਪੂਰੀ ਖ਼ਬਰ »

ਬੇਟੀ ਬਚਾਓ ਮੁਹਿੰਮ ਹੇਠ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ

ਰੂਪਨਗਰ, 20 ਨਵੰਬਰ (ਸ. ਰਿ.)-ਜ਼ਿਲ੍ਹਾ ਪੀ. ਸੀ. ਪੀ. ਐੱਨ. ਡੀ. ਟੀ. ਸਲਾਹਕਾਰ ਕਮੇਟੀ ਰੂਪਨਗਰ ਦੀ ਮੀਟਿੰਗ ਸਿਵਲ ਸਰਜਨ ਰੂਪਨਗਰ-ਕਮ-ਚੇਅਰਪਰਸਨ, ਜ਼ਿਲ੍ਹਾ ਐਪ੍ਰੋਪ੍ਰੀਏਟ ਅਥਾਰਿਟੀ ਡਾ. ਐੱਚ. ਐੱਨ. ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਡੀ. ਪੀ. ਓ. ਇਸਤਰੀ ਅਤੇ ਬਾਲ ...

ਪੂਰੀ ਖ਼ਬਰ »

ਮਹੈਣ ਵਿਖੇ ਧਾਰਮਿਕ ਸਮਾਗਮ ਕਰਵਾਇਆ

ਢੇਰ, 20 ਨਵੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਮਹੈਣ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਤ ਬਾਬਾ ਰਾਮ ਸਿੰਘ ਮੁੱਖ ਪ੍ਰਬੰਧਕ ਵਲੋਂ ਜਿੱਥੇ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉੱਥੇ ਹੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ 550ਵੇਂ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਏ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਵੱਖ-ਵੱਖ ਸਕੂਲਾਂ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਆਦਿ ਫ਼ਲਸਫ਼ੇ ...

ਪੂਰੀ ਖ਼ਬਰ »

ਨਸ਼ਾ ਮੁਕਤੀ ਕੇਂਦਰ ਵਲੋਂ ਜਾਗਰੂਕਤਾ ਨਾਟਕ ਦਾ ਮੰਚਨ

ਕਾਲਾਂਵਾਲੀ, 20 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਨਸ਼ਾ ਮੁਕਤੀ ਜਾਗਰੂਕਤਾ ਨਾਟਕ ਦਾ ਮੰਚਨ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਮਨੋਰੋਗ ਵਿਭਾਗ ਦੇ ਮੁੱਖੀ ਡਾ: ਸੁਰੇਸ਼ ਕੁਮਾਰ ਅਤੇ ਬਲਾਕ ਸਿੱਖਿਆ ਅਧਿਕਾਰੀ ਹਰਮੇਲ ...

ਪੂਰੀ ਖ਼ਬਰ »

ਸਵਾਲ-ਜਵਾਬ ਮੁਕਾਬਲਾ ਵਿਦਿਆਰਥੀਆਂ ਦੇ ਲਈ ਗਿਆਨ ਵਰਧਕ- ਪ੍ਰੋ. ਸੁਭਾਸ਼ ਸਿੰਘ

ਗੂਹਲਾ ਚੀਕਾ, 20 ਨਵੰਬਰ (ਓ.ਪੀ. ਸੈਣੀ)-ਇੱਥੇ ਡੀ.ਏ.ਵੀ. ਕਾਲਜ ਚੀਕਾ ਵਿਖੇ ਪ੍ਰਸ਼ਨ ਉੱਤਰ ਮੁਕਾਬਲੇ ਕਰਵਾਏ ਗਏ | ਮੁਕਾਬਲੇ ਸਾਇੰਸ ਸਕਾਏ ਵਲੋਂ ਕਰਵਾਏ ਗਏ | ਉਕਤ ਮੁਕਾਬਲਿਆਂ 'ਚ ਬਲਾਕ ਪੱਧਰ ਦੇ ਕਰੀਬ ਸਾਰੇ ਸਕੂਲਾਂ ਨੇ ਹਿੱਸਾ ਲਿਆ | ਸਭ ਤੋਂ ਪਹਿਲਾ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਡੀ.ਸੀ. ਨੇ ਜਲ ਬਚਾਓ ਸਾਈਕਲ ਯਾਤਰਾ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਿਰਸਾ, 20 ਨਵੰਬਰ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਗਰਗ ਨੇ ਅੱਜ ਮਿੰਨੀ ਸਕੱਤਰੇਤ ਤੋਂ ਜਲ ਬਚਾਓ ਸਾਈਕਲ ਯਾਤਰਾ ਨੂੰ ਝੰਡੀ ਦਿਖਾਕੇ ਰਵਾਨਾ ਕੀਤਾ | ਇਹ ਜਲ ਬਚਾਓ ਸਾਈਕਲ ਯਾਤਰਾ ਜਲ ਅਤੇ ਸਵੱਛਤਾ ਸਹਾਇਕ ਸੰਗਠਨ ਤੇ ਜਨ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਲਿਬਨਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਏਲਨਾਬਾਦ, 20 ਨਵੰਬਰ (ਜਗਤਾਰ ਸਮਾਲਸਰ)-ਲਿਬਨਾਨ ਦੇ ਗੁਰੂ ਘਰ ਸ੍ਰੀ ਗੁਰੂ ਨਾਨਕ ਦਰਬਾਰ ਮਦੀਨਾ ਸਨੀਹਾ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਲੇਖਕ ਕਾਲਾ ਖਾਨਪੁਰੀ ਲਿਬਨਾਨ ਨੇ ਦੱਸਿਆ ਕਿ ਇਸ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ

ਕਰਨਾਲ, 20 ਨੰਵਬਰ (ਗੁਰਮੀਤ ਸਿੰਘ ਸੱਗੂ)-ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਦਾ ਆਯੋਜਨ ਅਨੁਪਮ ਸਿੱਖਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਕੁਟੇਲ ਵਿਖੇ ਕੀਤਾ ਗਿਆ | ਇਸ ਮੁਕਾਬਲੇ 'ਚ ਜ਼ਿਲੇ੍ਹ ...

ਪੂਰੀ ਖ਼ਬਰ »

ਤਿਰਲੋਚਨ ਸਿੰਘ ਵਲੋਂ ਹੱੁਡਾ ਨਾਲ ਮੁਲਾਕਾਤ

ਕਰਨਾਲ, 20 ਨੰਵਬਰ (ਗੁਰਮੀਤ ਸਿੰਘ ਸੱਗੂ)-ਵਿਧਾਨ ਸਭਾ ਚੋਣਾਂ ਦੌਰਾਨ ਕਰਨਾਲ ਤੋਂ ਕਾਂਗਰਸ ਪਾਰਟੀ ਟਿਕਟ 'ਤੇ ਚੋਣ ਲੜਨ ਵਾਲੇ ਤਿਰਲੋਚਨ ਸਿੰਘ ਚਾਵਲਾ ਵਲੋਂ ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਦਲ ਦੇ ਆਗੂ ਅਤੇ ਸਾਬਕਾ ਮੱੁਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ...

ਪੂਰੀ ਖ਼ਬਰ »

ਨੰਬਰਾਂ ਦੇ ਮੁੜ ਮੁਲਾਂਕਣ ਤੋਂ ਬਾਅਦ ਡੀ. ਏ. ਵੀ. ਸਕੂਲ ਦੀਆਂ ਦੋ ਵਿਦਿਆਰਥਣਾਂ ਦਾ ਨਾਂਅ ਮੈਰਿਟ ਸੂਚੀ 'ਚ ਦਰਜ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦੀਆਂ ਦੋ ਵਿਦਿਆਰਥਣਾਂ +2 ਕਾਮਰਸ ਦੀ ਕਿਰਨਜੀਤ ਕੌਰ ਪੁੱਤਰੀ ਸੁਖਦੇਵ ਸਿੰਘ ਅਤੇ +2 ਸਾਇੰਸ ਗਰੁੱਪ ਦੀ ਵਿਦਿਆਰਥਣ ਹਰਮਨ ਕੌਰ ਪੁੱਤਰੀ ਮੱਖਣ ਸਿੰਘ ਨੇ ਮਾਰਚ 2019 ਵਿਚ ਪੰਜਾਬ ਸਕੂਲ ਸਿੱਖਿਆ ...

ਪੂਰੀ ਖ਼ਬਰ »

ਸਹੇਲੀ ਫਾਊਾਡੇਸ਼ਨ ਵਲੋਂ 85 ਵਿਦਿਆਰਥੀਆਂ ਨੂੰ ਬੂਟ, ਸਵੈਟਰ ਭੇਟ

ਨੰਗਲ, 20 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਹੇਲੀ ਫਾਉਂਡੇਸ਼ਨ ਸਰੀ ਵੈਨਕੂਵਰ ਕੈਨੇਡਾ ਵਲੋਂ ਅੱਜ ਇਕ ਸਮਾਗਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਤਲਵਾੜਾ ਦੇ 85 ਵਿਦਿਆਰਥੀਆਂ ਨੂੰ ਬੂਟ, ਸਵੈਟਰ ਭੇਟ ਕੀਤੇ ਗਏ | ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਰੂਪਨਗਰ ...

ਪੂਰੀ ਖ਼ਬਰ »

ਸੀਤਲਾ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਮਾਜਰਾ ਸਥਿਤ ਮਾਤਾ ਸੀਤਲਾ ਮੰਦਿਰ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਹਵਨ ਯੱਗ ਤੋਂ ਬਾਅਦ ਵੱਖ-ਵੱਖ ਸਕੀਰਤਨ ਮੰਡਲੀਆਂ ਵਲੋਂ ਮਾਤਾ ਸੀਤਲਾ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਔਰਤ ਦੀ ਮੌਤ

ਏਲਨਾਬਾਦ, 20 ਨਵੰਬਰ (ਜਗਤਾਰ ਸਮਾਲਸਰ)-ਇਥੋਂ ਦੇ ਬੀ.ਡੀ.ਪੀ.ਓ. ਦਫ਼ਤਰ ਕੋਲ ਹੋਏ ਇਕ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਣੋ ਬਾਈ ਪਤਨੀ ਜੋਗਿੰਦਰ ਸਿੰਘ ਵਾਸੀ ਢਾਣੀ ਤਲਵਾੜਾ ਝੀਲ ਇਕ ਟਰੈਕਟਰ 'ਤੇ ਸਵਾਰ ਹੋ ਕੇ ਆਪਣੇ ਪਿੰਡ ਤਲਵਾੜਾ ਝੀਲ ਜਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਪੁਰਖਾਲੀ, 20 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਯੁਵਕ ਸੇਵਾਵਾਂ ਕਲੱਬ ਬਬਾਨੀ ਖੁਰਦ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਸਕੂਲ ਰਾਏਪੁਰ ਦੇ ਵਿਦਿਆਰਥੀ ਚਮਕੇ

ਨੂਰਪੁਰ ਬੇਦੀ, 20 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ 'ਚ ਵਿਗਿਆਨ ਪ੍ਰਤੀ ਰੂਚੀ ਵਧਾਉਣ ਲਈ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ, ਜਿਸ 'ਚ ਸੈਕੰਡਰੀ ਵਰਗ ਦੇ ਪੰਜਾਂ ਥੀਮਾਂ ...

ਪੂਰੀ ਖ਼ਬਰ »

ਟੂਰ ਹਫ਼ਤੇ ਦੌਰਾਨ ਵਿਦਿਆਰਥੀਆਂ ਨੇ ਖ਼ੂਬ ਲੁਤਫ਼ ਲਿਆ

ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਸਿੱਖਿਆ ਸੰਸਥਾ ਸ. ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕਰੀਅਰ ਕੋਰਸਿਜ਼, ਬਸੀ ਗੁੱਜਰਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਇਸ ਵਾਰ ਵੀ ਸਾਲਾਨਾ ਟੂਰ ਹਫ਼ਤੇ ਦਾ ...

ਪੂਰੀ ਖ਼ਬਰ »

ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਮਰਹੂਮ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦਾ 102ਵਾਂ ਜਨਮ ਦਿਨ ਅੱਜ ਕਾਂਗਰਸੀਆਂ ਨੇ ਵੱਖ-ਵੱਖ ਥਾਵਾਂ 'ਤੇ ਮਨਾਇਆ | ਸਿਟੀ ਪ੍ਰਧਾਨ ਸਤਿੰਦਰ ਨਾਗੀ ਦੀ ਅਗਵਾਈ ਹੇਠ ਮਨਾਏ ਗਏ ਜਨਮ ਦਿਨ 'ਤੇ ਸ੍ਰੀਮਤੀ ਗਾਂਧੀ ਦੀ ਤਸਵੀਰ 'ਤੇ ...

ਪੂਰੀ ਖ਼ਬਰ »

ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਦੇ ਸੂਬਾਈ ਜਥੇ ਦਾ ਜਾਂਦਲਾ 'ਚ ਭਰਵਾਂ ਸਵਾਗਤ

ਨੰਗਲ, 20 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਦੇ ਸੂਬਾਈ ਜਥਾ ਜੋ ਕਿ ਸੋਮਵਾਰ ਤੋਂ ਜਲਿ੍ਹਆਂਵਾਲੇ ਬਾਗ਼ ਤੋਂ ਮਜ਼ਦੂਰਾਂ ਦੀ ਮੁਸ਼ਕਿਲਾਂ ਸਬੰਧੀ ਸ਼ੁਰੂ ਕੀਤਾ ਗਿਆ ਸੀ, ਦਾ ਅੱਜ ਪਿੰਡ ਜਾਂਦਲਾ ਵਿਖੇ ਪਹੁੰਚਣ 'ਤੇ ਭਰਵਾਂ ...

ਪੂਰੀ ਖ਼ਬਰ »

ਸੈਂਟਰ ਸਕੂਲ ਕਲਵਾਂ ਵਿਖੇ ਵੱਖ-ਵੱਖ ਵਿੱਦਿਅਕ ਮੁਕਾਬਲੇ ਕਰਵਾਏ

ਕਾਹਨਪੁਰ ਖੂਹੀ, 20 ਨਵੰਬਰ (ਗੁਰਬੀਰ ਸਿੰਘ ਵਾਲੀਆ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਸੈਂਟਰ ਸਕੂਲ ਕਲਵਾਂ ਵਿਖੇ ਪ੍ਰਾਇਮਰੀ ਪੱਧਰ ਦੇ ਵੱਖ-ਵੱਖ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਚੱਲ ਰਹੇ ਮੁਕਾਬਲਿਆਂ ਦੇ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਦੇਸ਼ ਦੀ ਗਤਕਾ ਟੀਮ ਨੂੰ ਥਾਈਲੈਂਡ ਵਿਖੇ ਕੀਤਾ ਗਿਆ ਸਨਮਾਨਿਤ

ਕਰਨਾਲ, 20 ਨੰਵਬਰ (ਗੁਰਮੀਤ ਸਿੰਘ ਸੱਗੂ )-ਭਾਰਤ ਤੋਂ ਥਾਈਲੈਂਡ ਗਈ ਗਤਕਾ ਟੀਮ ਨੂੰ ਥਾਈਲੈਂਡ ਦੇ ਡਿਪਟੀ ਸਭਿਆਚਰਕ ਮੰਤਰੀ ਪੋਲਾ ਮੈਥ ਯਨਾਰਗਪੀਚੈਟ ਵਲੋਂ ਸਨਮਾਨਿਤ ਕੀਤਾ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸ਼ੋ੍ਰਮਣੀ ਗਤਕਾ ...

ਪੂਰੀ ਖ਼ਬਰ »

ਸੀਟੂ ਤੇ ਸਰਵਕਰਮਾਰੀ ਸੰਘ ਹਰਿਆਣਾ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਜੇ. ਐਨ. ਯੂ. ਵਿਦਿਆਰਥੀਆਂ ਦੇ ਸਮਰਥਨ 'ਚ ਕੀਤਾ ਪ੍ਰਦਰਸ਼ਨ

ਕਰਨਾਲ, 20 ਨੰਵਬਰ (ਗੁਰਮੀਤ ਸਿੰਘ ਸੱਗੂ)-ਜੇ. ਐਨ. ਯੂ. ਵਿਦਿਆਰਥੀਆਂ ਦੇ ਸਮਰਥਨ ਵਿਚ ਅੱਜ ਸੀ. ਐਮ. ਸਿਟੀ ਵਿਖੇ ਸੀਟੂ, ਸਰਵ ਕਰਮਚਾਰੀ ਸੰਘ ਹਰਿਆਣਾ, ਅਖਿਲ ਭਾਰਤੀ ਖੇਤ ਮਜਦੂਰ ਯੂਨੀਅਨ, ਰਿਟਾਇਰਡ ਕਰਮਚਾਰੀ ਸੰਘ ਅਤੇ ਜਨਵਾਦੀ ਮਹਿਲਾ ਸਮਿਤੀ ਨਾਲ ਜੁੜੇ ਕਰਮਚਾਰੀਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 12 ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਨੂੰ ਪਰਾਲੀ ਸਾੜਨ ਸਬੰਧੀ ਕਾਰਨ ਦੱਸੋ ਨੋੋਟਿਸ ਜਾਰੀ-ਮੁਕੁਲ ਕੁਮਾਰ

ਯਮੁਨਾਨਗਰ, 20 ਨਵੰਬਰ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਮੁਕੁਲ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਯਮੁਨਾਨਗਰ ਦੀਆਂ 12 ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਨੂੰ ਉਨ੍ਹਾਂ ਦੇ ਪਿੰਡਾਂ ਦੇ ਖੇਤਾਂ ਵਿਚ ਪਰਾਲੀ ਸਾੜੇ ਜਾਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ...

ਪੂਰੀ ਖ਼ਬਰ »

ਤੇਲ ਟੈਂਕਰ ਨੇ ਰਾਮਪੁਰਾ ਫੂਲ ਦੇ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ ਦਰੜਿਆ, ਮੌਤ

ਡੱਬਵਾਲੀ, 20 ਨਵੰਬਰ (ਇਕਬਾਲ ਸਿੰਘ ਸ਼ਾਂਤ)- ਅੱਜ ਇੱਥੇ ਚੌਟਾਲਾ ਰੋਡ 'ਤੇ ਇਕ ਤੇਜ਼ ਰਫ਼ਤਾਰ ਤੇਲ ਟੈਂਕਰ ਵਲੋਂ ਰਾਹ ਜਾਂਦੇ ਮੋਟਰਸਾਈਕਲ ਨੂੰ ਦਰੜੇ ਜਾਣ ਕਰ ਕੇ ਇਕ ਨੌਜਵਾਨ ਦੀ ਮੌਤ ਹੋ ਗਈ | ਘਟਨਾ ਸਥਾਨਕ ਕਚਹਿਰੀ ਕੰਪਲੈਕਸ ਦੇ ਨੇੜੇ ਸਥਿਤ ਪਟਰੋਲ ਪੰਪ ਦੇ ਸਾਹਮਣੇ ...

ਪੂਰੀ ਖ਼ਬਰ »

ਵਿਦਿਆਰਥੀ ਆਗੂ ਨੂੰ ਗੋਲੀ ਮਾਰਨ ਵਾਲੇ ਦੋ ਮੁਲਜ਼ਮ ਗਿ੍ਫ਼ਤਾਰ

ਕਰਨਾਲ, 20 ਨੰਵਬਰ (ਗੁਰਮੀਤ ਸਿੰਘ ਸੱਗੂ )-ਕਰਨਾਲ ਪੁਲਿਸ ਨੇ ਬੀਤੀ 2 ਅਕਤੂਬਰ ਨੂੰ ਇਕ ਵਿਦਿਆਰਥੀ ਆਗੂ 'ਤੇ ਗੋਲੀ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਆਗੂ 'ਤੇ ਗੋਲੀ ਚਲਾਉਣ ਲਈ ਅਮਰੀਕਾ ...

ਪੂਰੀ ਖ਼ਬਰ »

ਸੰਤ ਬਾਬਾ ਮਾਂਡੀ ਸਾਹਿਬ ਵਲੋਂ ਦੇਸ਼-ਵਿਦੇਸ਼ ਤੋਂ ਸਮਾਗਮ 'ਚ ਪਹੁੰਚਣ ਵਾਲੇ ਸੰਤਾਂ-ਮਹਾਂਪੁਰਸ਼ਾਂ ਤੇ ਸੰਗਤਾਂ ਦਾ ਧੰਨਵਾਦ

ਸ਼ਾਹਬਾਦ ਮਾਰਕੰਡਾ, 20 ਨਵੰਬਰ (ਅਵਤਾਰ ਸਿੰਘ)-ਉਦਾਸੀਨ ਬ੍ਰਹਮ ਅਖਾੜਾ ਮਾਂਡੀ ਸਾਹਿਬ ਨੇੜੇ ਪਿਹੋਵਾ ਦੇ ਸੰਤ ਮਹਾਂਪੁਰਸ਼ ਸੰਤ ਬਾਬਾ ਗੁਰਵਿੰਦਰ ਸਿੰਘ ਮਾਂਡੀ ਸਾਹਿਬ ਨੇ ਕਿਹਾ ਕਿ ਸ੍ਰੀ ਚੰਦ ਜੀ ਦੇ 525ਵੇਂ ਪ੍ਰਕਾਸ਼ ਉਤਸਵ ਮੌਕੇ ਸਮੁੱਚੇ ਵਿਸ਼ਵ ਤੋਂ ਪਹੁੰਚੇ ਸੰਤ ...

ਪੂਰੀ ਖ਼ਬਰ »

ਨਰਿੰਦਰ ਚੌਧਰੀ ਐਾਟੀ ਕੁਰੱਪਸ਼ਨ ਦੇ ਕੌਮੀ ਮੁੱਖ ਨਿਰਦੇਸ਼ਕ ਨਿਯੁਕਤ

ਕਰਨਾਲ, 20 ਨੰਵਬਰ (ਗੁਰਮੀਤ ਸਿੰਘ ਸੱਗੂ)-ਐਾਟੀ ਕੁਰੱਪਸ਼ਨ ਫਾਊਾਡੇਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਨਰਿੰਦਰ ਅਰੋੜਾ ਨੇ ਕੌਮੀ ਕਾਰਜਕਾਰਨੀ ਦਾ ਵਿਸਥਾਰ ਕਰਦੇ ਹੋਏ ਪਾਣੀਪਤ ਦੇ ਉਦਯੋਗਪਤੀ ਨਰਿੰਦਰ ਚੌਧਰੀ ਨੂੰ ਕੌਮੀ ਮੱੁਖ ਨਿਰਦੇਸ਼ਕ ਨਿਯੁਕਤੀ ਕੀਤਾ ਹੈ | ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਆਹੁਤਾ ਵਲੋਂ ਖ਼ੁਦਕੁਸ਼ੀ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਦੇ ਇਲਾਕੇ ਹਿੰਮਤ ਸਿੰਘ ਨਗਰ ਵਿਚ ਅੱਜ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਸੰਦੀਪ ਬਾਲਾ (35) ਵਜੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਦਵਾਈ ਕਾਰੋਬਾਰੀਆਂ ਨੂੰ ਰਾਹਤ ਦੇਣ ਦਾ ਭਰੋਸਾ

ਲੁਧਿਆਣਾ, 20 ਨਵੰਬਰ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਦਵਾਈਆਂ ਦੀ ਖ੍ਰੀਦੋ-ਫਰੋਖਤ ਸਬੰਧੀ ਲਿਆਂਦੇ ਗਏ ਨਵੇਂ ਕਾਨੂੰਨ ਨੂੰ ਲੈ ਕੇ ਦਵਾਈਆਂ ਦੇ ਕਾਰੋਬਾਰੀਆਂ 'ਚ ਜੋ ਡਰ ਪਾਇਆ ਜਾ ਰਿਹਾ ਸੀ , ਹੁਣ ਉਨ੍ਹਾ ਨੂੰ ਰਾਹਤ ਮਿਲਣ ਦੀ ਉਮੀਦ ਹੈ | ਪੰਜਾਬ ਕੈਮਿਸਟ ਐਸੋਸੀਏਸ਼ਨ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਕੈਦੀ ਦੀ ਮੌਤ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਸ਼ੱਕੀ ਹਾਲਤ 'ਚ ਇਕ ਕੈਦੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਨੂਪ ਵਜੋਂ ਕੀਤੀ ਗਈ ਹੈ | ਅਧਿਕਾਰੀਆਂ ਮੁਤਾਬਕ ਅਜੇ ਕੁਝ ਦਿਨ ਪਹਿਲਾਂ ਹੀ ਉਸ ਨੂੰ ਚੋਰੀ ਦੇ ਮਾਮਲੇ 'ਚ ...

ਪੂਰੀ ਖ਼ਬਰ »

ਪੀ.ਐਨ.ਬੀ. ਨੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਜਲੰਧਰ, 20 ਨਵੰਬਰ (ਸ਼ਿਵ)- ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਦਫ਼ਤਰ ਨੇ ਆਦਮਪੁਰ ਵਿਚ ਬੈਂਕਿੰਗ ਲੋਕਪਾਲ ਦੀ ਪ੍ਰਧਾਨਗੀ ਵਿਚ ਗਾਹਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ ਦੀ ਪ੍ਰਧਾਨਗੀ ਬੈਂਕਿੰਗ ਲੋਕਪਾਲ ਵਲੋਂ ਆਰ.ਬੀ.ਆਈ. ਸਹਾਇਕ ਮਹਾਂਪ੍ਰਬੰਧਕ ਅਸ਼ਵਨੀ ਸੈਣੀ ਨੇ ...

ਪੂਰੀ ਖ਼ਬਰ »

ਮੱਖਣ ਮਾਨ ਦੀ ਕਾਵਿ ਪੁਸਤਕ 'ਤੇ ਅਮਰੀਕਾ 'ਚ ਵਿਚਾਰ ਚਰਚਾ

ਜਲੰਧਰ, 20 ਨਵੰਬਰ (ਜਸਪਾਲ ਸਿੰਘ)-ਸਮਾਜ-ਸੱਭਿਆਚਾਰਕ ਦਾਬੇ ਵਿਰੁੱਧ ਆ ਰਹੀ ਕਵਿਤਾ 'ਚ ਮੱਖਣ ਮਾਨ ਦੀ ਕਵਿਤਾ ਨੇ ਆਪਣਾ ਅਹਿਮ ਪੱਖ ਦਰਜ ਕਰਵਾਇਆ ਹੈ | ਮਾਨ ਦੀ ਕਵਿਤਾ ਮਿੱਥ/ਇਤਿਹਾਸ/ਲੋਕ-ਧਾਰਾ ਦੇ ਸੁਮੇਲ 'ਚੋਂ ਬਹੁਤ ਸੂਖਮ ਅਰਥ ਗ੍ਰਹਿਣ ਕਰਦੀ ਹੈ | ਕਵਿਤਾ ਦੀ ...

ਪੂਰੀ ਖ਼ਬਰ »

ਨੈਸ਼ਨਲ ਸਕੂਲ ਖੇਡਾਂ ਦੇ ਤੈਰਾਕੀ ਮੁਕਾਬਲੇ 'ਚੋਂ ਪੰਜਾਬ ਦੀ ਭਵਜੋਤ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ

ਜਲੰਧਰ, 20 ਨਵੰਬਰ (ਖੇਡ ਪ੍ਰਤੀਨਿਧ)- 65ਵੀਆਂ ਨੈਸ਼ਨਲ ਸਕੂਲ ਗੇਮਜ਼ ਜੋ ਨਵੀ ਦਿੱਲੀ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇਸ ਚੈਂਪੀਅਨਸ਼ਿਪ ਦੇ ਵਿਚੋਂ ਪੰਜਾਬ ਦੇ ਲੁਧਿਆਣਾ ਸ਼ਹਿਰ ਦੀ ਤੈਰਾਕ ਭਵਜੋਤ ਕੌਰ ਨੇ 50 ਮੀਟਰ ਬੈਕ ਸਟਰੋਕ ਅੰਡਰ 19 ਸਾਲ ਲੜਕੀਆਂ ਦੇ ਵਰਗ ਦੇ ...

ਪੂਰੀ ਖ਼ਬਰ »

'ਸ਼ਹਿ ਤੇ ਮਾਤ' ਦੀ ਖੇਡ ਦੀ 'ਮਲਿਕਾ' ਤਰਸੀ ਸਰਕਾਰ ਦੀ ਸਵੱਲੀ ਨਜ਼ਰ ਨੂੰ

ਜਲੰਧਰ, 20 ਨਵੰਬਰ (ਜਸਪਾਲ ਸਿੰਘ)-ਬੋਲਣ ਅਤੇ ਸੁਣਨ ਦੀ ਸ਼ਕਤੀ ਤੋਂ ਅਸਮਰਥ ਜਲੰਧਰ ਦੇ ਇਕ ਮੱਧ ਵਰਗੀ ਪਰਿਵਾਰ ਦੀ ਲੜਕੀ ਮਲਿਕਾ ਹਾਂਡਾ ਆਪਣੇ ਹੌਾਸਲੇ, ਹਿੰਮਤ ਅਤੇ ਕਾਬਲੀਅਤ ਨਾਲ ਦੁਨੀਆਂ ਭਰ 'ਚ ਦੇਸ਼ ਦੇ ਨਾਂ ਰੌਸ਼ਨ ਕਰ ਰਹੀ ਹੈ | ਸ਼ਹਿ ਤੇ ਮਾਤ ਦੀ ਖੇਡ ਦੀ ਮਲਿਕਾ ਦੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਨੇ ਜੀ.ਐਨ.ਡੀ.ਯੂ. ਅੰਤਰਜ਼ੋਨਲ ਯੁਵਕ ਮੇਲੇ 'ਚ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਜਲੰਧਰ, 20 ਨਵੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਚੱਲ ਰਿਹਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਤਰ-ਜ਼ੋਨਲ ਯੁਵਕ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਯੁਵਕ ਮੇਲੇ ਵਿਚ ਸਵੇਰ ਦੇ ਸਮਾਗਮ 'ਚ ਦਲਜਿੰਦਰ ਸਿੰਘ, ਐੱਸ.ਐੱਸ.ਪੀ ...

ਪੂਰੀ ਖ਼ਬਰ »

ਸੇਂਟ ਸੋਲਜਰ ਕਾਲਜ ਆਫ ਐਜੂਕੇਸ਼ਨ 'ਚ ਅੰਤਰ ਕਾਲਜ ਮੁਕਾਬਲੇ ਕਰਵਾਏ

ਜਲੰਧਰ, 20 ਨਵੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਕਾਲਜ ਆਫ਼ ਐਜੂਕੇਸ਼ਨ 'ਚ ਅੰਤਰ ਕਾਲਜ ਮੁਕਾਬਲੇ ਕਰਵਾਏ ਗਏ | ਇਨ੍ਹਾਂ 'ਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ, ਲਾਇਲਪੁਰ ਖ਼ਾਲਸਾ ਕਾਲਜ, ਕਮਲਾ ਨਹਿਰੂ ਕਾਲਜ, ਸਿਟੀ ਕਾਲਜ, ਐੱਮ.ਜੀ.ਐਨ. ਕਾਲਜ, ਸਾਈਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX