ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  2 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  5 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  11 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  16 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  19 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  21 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  34 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  50 minutes ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  56 minutes ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 1 hour ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 1 hour ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਚੱਕਔਲ ਤੋਂ ਥੋੜੀ ਦੂਰ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸ ਕੋਲੋਂ ਇਕ ਲੱਖ ਰੁਪਏ ਖੋਹ...
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਗੁਹਾਟੀ, 11 ਦਸੰਬਰ- ਆਸਾਮ ਦੇ ਗੁਹਾਟੀ 'ਚ ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ...
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਪਾਇਲ/ਮਲੌਦ, 11 ਦਸੰਬਰ- (ਨਿਜਾਮਪੁਰ, ਰਜਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੀ ਚੇਅਰਮੈਨੀ ਵਿਧਾਨ ਸਭਾ ਹਲਕਾ ਪਾਇਲ ਦੇ ਹਿੱਸੇ 'ਚ ਆਈ ਹੈ ਅਤੇ ਯਾਦਵਿੰਦਰ ਸਿੰਘ ਜੰਡਾਲੀ...
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 1 hour ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 2 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 3 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 3 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 6 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 6 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 6 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 7 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 8 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 9 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 9 hours ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 9 hours ago
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 9 hours ago
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 10 hours ago
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 10 hours ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਅੰਮ੍ਰਿਤਸਰ

ਪੁਲਿਸ ਨੂੰ ਬੰਦੀ ਬਣਾ ਕੇ ਧੱਕਾ ਮੁੱਕੀ ਕਰਨ ਵਾਲੇ ਗਿ੍ਫ਼ਤਾਰ-ਮਾਮਲਾ ਦਰਜ

ਮਜੀਠਾ, 21 ਨਵੰਬਰ (ਮਨਿੰਦਰ ਸਿੰਘ ਸੋਖੀ)-ਥਾਣਾ ਮਜੀਠਾ ਦੀ ਪੁਲਿਸ ਪਾਰਟੀ 'ਤੇ ਇਥੋਂ ਥੋੜੀ ਦੂਰ ਪੈਂਦੇ ਪਿੰਡ ਜਿਜੇਅਣੀ ਵਿਖੇ ਕੁਝ ਵਿਅਕਤੀਆਂ ਵਲੋਂ ਆਪਣੇ ਘਰ 'ਚ ਬੰਦੀ ਬਣਾ ਕੇ ਉਨ੍ਹਾਂ ਨਾਲ ਦੁਰਵਿਵਹਾਰ ਕਰਨ ਤੇ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਏ.ਐੱਸ.ਆਈ. ਰਾਜਬੀਰ ਸਿੰਘ ਵਲੋਂ ਥਾਣਾ ਮਜੀਠਾ ਵਿਖੇ ਦਿੱਤੀ ਇਤਲਾਹ ਅਨੁਸਾਰ ਪਿੰਡ ਜਿਜੇਆਣੀ ਵਿਖੇ ਦੋ ਧਿਰਾਂ ਦਰਮਿਆਨ ਫੋਨ 'ਤੇ ਜਾਨ ਤੋਂ ਮਾਰ ਦੇਣ ਦੀ ਧਮਕੀ ਦੇਣ ਸਬੰਧੀ ਝਗੜਾ ਸੀ ਜਿਸ 'ਤੇ ਰਣਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਜਿਜੇਆਣੀ ਨੇ ਉਂਕਾਰ ਸਿੰਘ, ਪ੍ਰਭ ਸਿੰਘ ਪੁਤਰਾਨ ਤਰਲੋਕ ਸਿੰਘ, ਅਤਿੰਦਰਪਾਲ ਸਿੰਘ ਪੁੱਤਰ ਉਂਕਾਰ ਸਿੰਘ ਵਾਸੀਆਨ ਜਿਜੇਆਣੀ ਖਿਲਾਫ ਦਰਖਾਸਤ ਦਿੱਤੀ ਸੀ | ਥਾਣਾ ਮਜੀਠਾ ਵਲੋਂ ਲਗਾਤਾਰ ਤਿੰਨ ਨੋਟਿਸ ਧਿਰ ਦੂਸਰੀ ਨੂੰ ਭੇਜੇ ਗਏ ਕਿ ਆਪਣੇ ਪੱਖ ਥਾਣਾ ਮਜੀਠਾ ਵਿਖੇ ਆ ਕੇ ਪੇਸ਼ ਕਰਨ | ਪਹਿਲੇ ਦੋ ਪ੍ਰਵਾਨਿਆਂ 'ਤੇ ਉਕਤ ਵਿਅਕਤੀਆਂ ਨੇ ਦਸਤਖਤ ਨਹੀਂ ਕੀਤੇ ਤੀਸਰੇ 'ਤੇ ਉਂਕਾਰ ਸਿੰਘ ਤੇ ਅਤਿੰਦਰਪਾਲ ਸਿੰਘ ਨੇ ਦਸਤਖਤ ਕਰ ਦਿੱਤੇ ਪਰ ਪ੍ਰਭ ਸਿੰਘ ਨੇ ਕਿਸੇ ਵੀ ਪ੍ਰਵਾਨੇ 'ਤੇ ਦਸਤਖਤ ਨਹੀਂ ਕੀਤੇ ਜੁਬਾਨੀ ਕਹਿ ਦਿੱਤਾ ਕਿ ਉਹ ਦਿੱਤੀ ਤਰੀਕ 'ਤੇ ਥਾਣਾ ਵਿਖੇ ਪੇਸ਼ ਹੋ ਜਾਵੇਗਾ | ਪਰ ਇਨ੍ਹਾਂ ਵਿਚੋਂ ਕੋਈ ਵਿਅਕਤੀ ਥਾਣਾ 'ਚ ਹਾਜ਼ਰ ਨਹੀਂ ਹੋਇਆ | ਜਿਸ 'ਤੇ ਥਾਣਾ ਮੁਖੀ ਦੀ ਹਦਾਇਤ 'ਤੇ ਏ.ਐੱਸ.ਆਈ. ਰਾਜਬੀਰ ਸਿੰਘ ਆਪਣੇ ਸਾਥੀ ਕਰਮਚਾਰੀਆਂ ਏ.ਐੱਸ.ਆਈ. ਕੁਲਦੀਪ ਸਿੰਘ, ਸਿਪਾਹੀ ਰਾਜਬੀਰ ਸਿੰਘ, ਲੇਡੀ ਕਾਂਸਟੇਬਲ ਪ੍ਰਮਿੰਦਰਜੀਤ ਕੌਰ, ਕਵਲਜੀਤ ਕੌਰ ਉਕਤ ਉਂਕਾਰ ਸਿੰਘ ਦੇ ਘਰ ਗਏ | ਘਰ ਅੰਦਰੋਂ ਉਂਕਾਰ ਸਿੰਘ, ਅਤਿੰਦਰਪਾਲ ਸਿੰਘ ਨੇ ਗੇਟ ਖੋਲਿ੍ਹਆ ਤਾਂ ਏ.ਐੱਸ.ਆਈ. ਰਾਜਬੀਰ ਸਿੰਘ ਨੇ ਉਨ੍ਹਾਂ ਨੂੰ ਥਾਣੇ ਨਾ ਆਉਣ ਦਾ ਕਾਰਨ ਪੁੱਛਿਆ ਤਾਂ ਉਕਤ ਦੋਹਾਂ ਨੇ ਏ.ਐੱਸ.ਆਈ. ਨੂੰ ਆਪਣੇ ਘਰ ਅੰਦਰ ਖਿੱਚ ਲਿਆ ਤੇ ਦਰਵਾਜ਼ਾ ਬੰਦ ਕਰ ਲਿਆ | ਅਤਿੰਦਰਪਾਲ ਸਿੰਘ ਨੇ ਰਾਜਬੀਰ ਸਿੰਘ ਨੂੰ ਗਲ ਤੋਂ ਫੜ੍ਹ ਲਿਆ ਤੇ ਉਂਕਾਰ ਸਿੰਘ ਦੀ ਪਤਨੀ ਕੁਲਵਿੰਦਰ ਕੌਰ ਲੱਕੜ ਦਾ ਡੰਡਾ, ਪ੍ਰਭ ਸਿੰਘ ਲੋਹੇ ਦੀ ਰਾਡ, ਪ੍ਰਭ ਸਿੰਘ ਦੀ ਪਤਨੀ ਖਾਲੀ ਹੱਥ ਆਏ ਤੇ ਕਿਹਾ ਕਿ ਅੱਜ ਪੁਲਿਸ ਨੂੰ ਬੰਨ੍ਹ ਲਓ ਤੇ ਇਨ੍ਹਾਂ ਦੀ ਵੀਡੀਓ ਬਣਾ ਲਓ | ਇੰਨ੍ਹੇ ਨੂੰ ਸਿਪਾਹੀ ਰਾਜਬੀਰ ਸਿੰਘ ਕੰਧ ਟੱਪ ਕੇ ਅੰਦਰ ਆਇਆ ਤੇ ਉਸ ਨੇ ਉਂਕਾਰ ਸਿੰਘ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਪ੍ਰਭ ਸਿੰਘ ਨੇ ਸਿਪਾਹੀ ਰਾਜਬੀਰ ਸਿੰਘ ਨੂੰ ਵਰਦੀ ਦਾ ਕਾਲਰ ਫੜ੍ਹ ਕੇ ਕਿਹਾ ਕਿ ਅੱਜ ਕਿਸੇ ਨੂੰ ਜ਼ਿੰਦਾ ਨਹੀਂ ਜਾਣ ਦੇਣਾ ਜਿਸ 'ਤੇ ਏ.ਐੱਸ.ਆਈ. ਰਾਜਬੀਰ ਸਿੰਘ ਤੇ ਸਿਪਾਹੀ ਰਾਜਬੀਰ ਸਿੰਘ ਨੂੰ ਧੱਕੇ ਮਾਰੇ ਏ.ਐੱਸ.ਆਈ. ਰਾਜਬੀਰ ਸਿੰਘ ਨੇ ਇਨ੍ਹਾਂ ਪਾਸੋਂ ਜਲਦੀ ਨਾਲ ਘਰ ਦਾ ਗੇਟ ਖੋਲਿ੍ਹਆ ਤਾਂ ਬਾਕੀ ਕਰਮਚਾਰੀ ਅੰਦਰ ਆ ਗਏ ਤਾਂ ਕੁਲਵਿੰਦਰ ਕੌਰ, ਰਜਵੰਤ ਕੌਰ, ਉਂਕਾਰ ਸਿੰਘ, ਅਤਿੰਦਰਪਾਲ ਸਿੰਘ ਸਾਰੇ ਪੁਲਿਸ ਪਾਰਟੀ ਦੇ ਗਲ ਪੈ ਗਏ ਤੇ ਲੇਡੀ ਕਰਮਚਾਰੀਆਂ ਨੂੰ ਵੀ ਮਾਰਨ ਦੀਆਂ ਧਮਕੀਆਂ ਦਿੱਤੀਆਂ | ਪ੍ਰਭ ਸਿੰਘ ਆਪਣੇ ਮੋਬਾਇਲ ਫੋਨ 'ਤੇ ਵੀਡੀਓ ਬਣਾਉਣ ਲੱਗ ਪਿਆ, ਏ.ਐੱਸ.ਆਈ. ਰਾਜਬੀਰ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਥਾਣਾ ਮਜੀਠਾ ਵਿਖੇ ਲਿਜਾ ਕੇ ਪੁਲਿਸ ਨੂੰ ਬੰਦੀ ਬਣਾ ਕੇ ਗਲ ਪੈਣ, ਵਰਦੀ ਪਾੜ੍ਹਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਸਥਾਨਕ ਸਰਕਾਰਾਂ ਵਿਭਾਗ ਰਾਜਸਥਾਨ ਦੇ ਵਫ਼ਦ ਵਲੋਂ ਗੁਰੂ ਨਗਰੀ ਦਾ ਦੌਰਾ

ਮੇਅਰ ਨਾਲ ਕੀਤੀ ਮੁਲਾਕਾਤ ਅੰਮਿ੍ਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਵਿਖੇ ਵਿਰਾਸਤ, ਸੌਲਿਡ ਵੇਸਟ ਮੈਨੇਜਮੈਂਟ ਤੇ ਸੂਚਨਾ ਤਕਨੀਕੀ ਖੇਤਰ ਵਿਚ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਵਿਭਾਗ ਜੈਪੁਰ ...

ਪੂਰੀ ਖ਼ਬਰ »

ਬਲਦੇਵ ਸਿੰਘ ਸਿਰਸਾ ਵਲੋਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਦਿੱਤੇ ਨੋਟਿਸ

ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਆਪਣੇ ਵਕੀਲ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਮੁੱਖ ਸਕੱਤਰ, ਸਕੱਤਰ ਧਰਮ ਪ੍ਰਚਾਰ ਕਮੇਟੀ ...

ਪੂਰੀ ਖ਼ਬਰ »

ਪੁਲਿਸ ਵਲੋਂ 3 ਝਪਟਮਾਰ ਕਾਬੂ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਵੱਧ ਰਹੀਆਂ ਝਪਟਮਾਰੀ ਤੇ ਲੁੱਟ-ਖੋਹ ਦੀਆਂ ਘਟਨਾਵਾ ਦੇ ਮੱਦੇਨਜ਼ਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਝਪਟਮਾਰ ਕਾਬੂ ਕੀਤੇ ਹਨ ਜੋ ਕਿ ਰਾਹਗੀਰਾਂ ਨੂੰ ਰਾਹ ਜਾਂਦੇ ਸਮੇਂ ਲੁੱਟ ਲੈਂਦੇ ਸਨ | ...

ਪੂਰੀ ਖ਼ਬਰ »

ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਡਿਫ਼ਾਲਟਰਾਂ ਿਖ਼ਲਾਫ਼ ਕਾਰਵਾਈ

ਅੰਮਿ੍ਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਪ੍ਰਾਪਰਟੀ ਟੈਕਸ ਵਿਭਾਗ ਦੀ ਅਦਾਇਗੀ ਨਾ ਕਰਨ ਵਾਲੇ ਡਿਫ਼ਾਲਟਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਦੱਖਣੀ ਜ਼ੋਨ 'ਚ 8 ਦੁਕਾਨਾਂ ਸੀਲ ਕੀਤੀਆਂ | ਇਸ ਸਬੰਧੀ ...

ਪੂਰੀ ਖ਼ਬਰ »

ਵਿਦਿਆਰਥਣ ਤੇ ਅਧਿਆਪਕਾ ਸਣੇ 3 ਕੁੜੀਆਂ ਹੋਈਆਂ ਲੁੱਟ ਖੋਹ ਦਾ ਸ਼ਿਕਾਰ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)-ਪਵਿੱਤਰ ਸ਼ਹਿਰ 'ਚ ਔਰਤਾਂ ਤੇ ਲੜਕੀਆਂ ਸੁਰੱਖਿਅਤ ਨਹੀਂ ਹਨ, ਜਿਨ੍ਹਾਂ ਪਾਸੋਂ ਅਕਸਰ ਲੁੱਟ ਖੋਹ ਦੀਆਂ ਘਟਨਾਵਾ ਵਾਪਰਦੀਆਂ ਰਹਿੰਦੀਆਂ ਹਨ ਪਰ ਪੁਲਿਸ ਇਨ੍ਹਾਂ ਨੂੰ ਰੋਕਣ ਤੋਂ ਅਸਮਰਥ ਹੈ | ਇਸੇ ਤਰ੍ਹਾਂ ਇਕ ਵਿਦਿਆਰਥਣ ਸਣੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ

ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਤ ਸਥਿਤ ਟੀ-ਪੁਆਇੰਟ ਨਿਊ ਅੰਮਿ੍ਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵਲੋਂ ਦੂਜੇ ਕਾਰ ਸਵਾਰ ਵਿਅਕਤੀ ਨੂੰ ਗੋਲੀ ਮਾਰ ਕੇ ਗੰਭੀਰ ਰੂਪ 'ਚ ਜਖ਼ਮੀ ਕਰਨ ਦਾ ਸਮਾਚਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਖ਼ਾਦਾਂ ਤੇ ਦਵਾਈਆਂ ਦੇ 15 ਨਮੂਨੇ ਫੇਲ੍ਹ

ਅੰਮਿ੍ਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਥਾਨਕ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ | ਮੀਟਿੰਗ 'ਚ ਅੰਮਿ੍ਤਸਰ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਦਲਬੀਰ ਸਿੰਘ ਛੀਨਾ, ਪਰਵਿੰਦਰ ਸਿੰਘ ਕਿ੍ਸ਼ੀ ਵਿਗਿਆਨ ਕੇਂਦਰ, ਇੰਜ: ...

ਪੂਰੀ ਖ਼ਬਰ »

ਤਿੰਨ ਦੁਕਾਨਾਂ 'ਚ ਚੋਰੀ

ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜਲੰਧਰ ਜੀ. ਟੀ. ਰੋਡ 'ਤੇ ਘੁੱਗ ਵਸਦਾ ਕਸਬਾ ਦੋਬੁਰਜੀ 'ਚ ਚੋਰਾਂ ਨੇ 20 ਨਵੰਬਰ ਨੂੰ ਸ਼ਾਪਕੀਪਰ ਵੈਲਫੇਅਰ ਐਸੋਸੀਏਸ਼ਨ, ਦੋਬੁਰਜੀ ਦੇ ਪ੍ਰਧਾਨ ਸਰਬਜੀਤ ਸਿੰਘ ਪੱਪੂ ਦੇ ਕਰਿਆਨਾ ਸਟੋਰ ਦੀ ਪਹਿਲੀ ਮੰਜਿਲ 'ਤੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ ਅਚਨਚੇਤ ਚੈਕਿੰਗ

ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਬਾਅਦ ਦੁਪਿਹਰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ ਅਚਨਚੇਤੀ ਚੈਕਿੰਗ ਕੀਤੀ | ਉਨ੍ਹਾਂ ਡਾਕਟਰਾਂ ਦੀ ਹਾਜ਼ਰੀ ਚੈੱਕ ਕਰਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਜ਼ਖ਼ਮੀ

ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)-ਅੱਜ ਸਵੇਰ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਦ ਵਿਖੇ ਸੰਘਣੀ ਧੁੰਦ ਕਾਰਨ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ | ਜਾਣਕਾਰੀ ਮੁਤਾਬਿਕ ਇਕ ਚਿੱਟੇ ਰੰਗ ਦੀ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਲੋੜੀਂਦਾ ਸਮਾਨ ਤਕਸੀਮ

ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਵ ਸਿੱਖਿਆ ਅਭਿਆਨ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਕੇਂਦਰੀ ਅਜਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ: ਸੈਕੰ) ਸਲਵਿੰਦਰ ਸਿੰਘ ਸਮਰਾ ਦੀ ਅਗਵਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਾਮਾਨ ਵੰਡਣ ਲਈ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ

ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)-ਖਾਸਾ ਵਿਖੇ ਪਈ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਰਿਹਾ | ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਆਪਣੇ ਕੰਮਾਂ 'ਤੇ ਜਾਣ ਲਈ ਤੇ ਖ਼ਾਸ ਕਰਕੇ ਵਿਦਿਆਰਥੀਆਂ ਨੂੰ ਵੀ ਕਾਫੀ ਮੁਸ਼ਕਿਲ ਦਾ ...

ਪੂਰੀ ਖ਼ਬਰ »

ਸਕੂਲ ਵਿਖੇ ਇਨਾਮ ਵੰਡ ਸਮਾਗਮ

ਚੌਾਕ ਮਹਿਤਾ, 21 ਨਵੰਬਰ (ਧਰਮਿੰਦਰ ਸਿੰਘ ਸਦਾਰੰਗ)-ਸ੍ਰੀ ਗੁਰੂ ਗੋਬਿੰਦ ਸਿੰਘ ਸੀ: ਸੈ: ਸਕੂਲ ਚੁੰਗ ਵਿਖੇ 2 ਰੋਜ਼ਾ ਇੰਟਰ ਹਾਊਸ, ਖੇਡ ਮੁਕਾਬਲੇ ਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਸਕੂਲ ਦੇ 200 ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ 'ਚ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ ਪੁਲਿਸ ਵਲੋਂ ਮੁਹੱਲਾ ਸ਼ੇਖੂਪੁਰਾ ਵਿਚ ਨਸ਼ਿਆਂ ਿਖ਼ਲਾਫ਼ ਤਲਾਸ਼ੀ ਅਭਿਆਨ

ਜੰਡਿਆਲਾ ਗੁਰੂ, 21 ਨਵੰਬਰ (ਰਣਜੀਤ ਸਿੰਘ ਜੋਸਨ)-ਐਸ. ਐਸ. ਪੀ. ਅੰਮਿਤਸਰ (ਦਿਹਾਤੀ) ਵਿਕਰਮਜੀਤ ਦੁੱਗਲ ਦੀਆਂ ਹਦਾਇਤਾਂ 'ਤੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਜੰਡਿਆਲਾ ਗੁਰੂ ਵਿਖੇ ਤੜਕਸਾਰ ਐਸ. ਪੀ. (ਡੀ) ਅਮਨਦੀਪ ਕੌਰ ਦੀ ਅਗਵਾਈ ਹੇਠ ਵੱਡੀ ਤਾਦਾਦ 'ਚ ਪੁਲਿਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦੇ ਕੇ ਨਿਵਾਜਦੀ ਹੈ-ਵਿਧਾਇਕ ਡੈਨੀ ਬੰਡਾਲਾ

ਜੰਡਿਆਲਾ ਗੁਰੂ, 21 ਦਸੰਬਰ (ਰਣਜੀਤ ਸਿੰਘ ਜੋਸਨ)-ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪਾਰਟੀ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦੇ ਕੇ ਨਿਵਾਜਦੀ ਹੈ | ਜੰਡਿਆਲਾ ਗੁਰੂ ਦੇ ਵਿਕਾਸ ਲਈ ਅਨੇਕਾਂ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ, ਉਥੇ ਹਲਕੇ ਭਰ 'ਚ ਵੀ ਵਿਕਾਸ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵਿਖੇ ਕਿਸਾਨਾਂ ਵਲੋਂ ਮੁਜ਼ਾਹਰਾ

ਅਜਨਾਲਾ, 21 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਦੀ ਅਗਵਾਈ 'ਚ ਕਿਸਾਨਾਂ ਨੇ ਝੋਨੇ /ਬਾਸਮਤੀ ਦੀ ਪਰਾਲੀ ਸਾੜਣ ਦੀ ਬਜਾਏ ਖੇਤੀ ਵਿਭਾਗ ਦੀਆਂ ਸਿਫਾਰਿਸ਼ਾਂ 'ਤੇ ਝੋਨੇ ਵਾਲੇ ਖੇਤਾਂ 'ਚ ਜ਼ੀਰੋ ਡਰਿੱਲ ...

ਪੂਰੀ ਖ਼ਬਰ »

ਸੈਫ ਇੰਟਰਨੈਸ਼ਨਲ ਫਾਊਾਡੇਸ਼ਨ ਕੈਨੇਡਾ ਵਲੋਂ ਸਰਕਾਰੀ ਸਕੂਲ ਸਠਿਆਲਾ ਨੂੰ ਪ੍ਰੋਜੈਕਟਰ ਭੇਟ

ਸਠਿਆਲਾ, 21 ਨਵੰਬਰ (ਸਫਰੀ)-ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ ਵਿਖੇ ਸੈਫ ਇੰਟਰਨੈਸ਼ਨਲ ਅਵੇਅਰਨੈੱਸ ਫਾਊਾਡੇਸ਼ਨ ਕੈਨੇਡਾ ਵਲੋਂ ਪ੍ਰੋਜੈਕਟਰ ਭੇਟ ਕੀਤਾ ਗਿਆ | ਇਸ ਮੌਕੇ 'ਤੇ ਬਲਾਕ ਸਿੱਖਿਆ ਅਫ਼ਸਰ ਬਲਕਾਰ ਸਿੰਘ ਮੁੱਛਲ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮਾਮਲਾ 27 ਲੱਖ ਤੋਂ ਵਧੇਰੇ ਕਿਰਾਏ ਦੀ ਅਦਾਇਗੀ ਨਾ ਕੀਤੇ ਜਾਣ ਦਾ ਟਰੱਸਟ ਵਲੋਂ ਬੈਂਕ ਨੂੰ ਨੋਟਿਸ ਜਾਰੀ

ਅੰਮਿ੍ਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਨਗਰ ਸੁਧਾਰ ਟਰੱਸਟ ਵਲੋਂ ਕੀਤੀ ਗਈ ਸਖ਼ਤੀ ਉਪਰੰਤ ਸੈਂਟਰਲ ਬੈਂਕ ਆਫ਼ ਇੰਡੀਆ ਦੇ ਅਧਿਕਾਰੀ ਚੇਅਰਮੈਨ ਦਿਨੇਸ਼ ਬੱਸੀ ਮੂਹਰੇ ਪੇਸ਼ ਹੋਏ ਤੇ ਟਰੱਸਟ ਦੀ ਬਕਾਇਆ ਰਾਸ਼ੀ ਦਾ 15 ਦਿਨਾਂ ਦਰਮਿਆਨ ਭੁਗਤਾਨ ਕੀਤੇ ਜਾਣ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਸੈਮੀਨਾਰ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਵਿਸ਼ੇਸ਼ ਇਕ-ਰੋਜ਼ਾ ਸੈਮੀਨਾਰ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵਲੋਂ ਕਰਵਾਇਆ ...

ਪੂਰੀ ਖ਼ਬਰ »

ਹੁਣ ਫੂਡ ਸੇਫ਼ਟੀ ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ- ਜ਼ਿਲ੍ਹਾ ਸਿਹਤ ਅਧਿਕਾਰੀ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)-ਖਾਣ-ਪੀਣ ਦੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਲਈ ਫੂਡ ਸੇਫ਼ਟੀ ਲਾਇਸੈਂਸ ਲੈਣਾ ਹੁਣ ਲਾਜ਼ਮੀ ਹੋ ਗਿਆ ਹੈ ਤੇ ਇਹ ਲਾਇਸੈਂਸ ਲਈ ਬਕਾਇਦਾ 10 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਜਿਸ ਉਪਰੰਤ ਦੁਕਾਨਦਾਰ ਆਪਣਾ ਸੌਦਾ ਨਹੀਂ ਵੇਚ ...

ਪੂਰੀ ਖ਼ਬਰ »

ਸੁਆਦਲੇ ਤੇ ਦਿਲਖਿਚਵੇਂ ਜੰਕ ਫੂਡ ਨੇ ਹੁਣ ਪੇਂਡੂ ਤੇ ਸਰਹੱਦੀ ਖੇਤਰ 'ਚ ਵੀ ਉਭਰਵੇਂ ਰੂਪ 'ਚ ਪਸਾਰੇ ਪੈਰ

ਅਜਨਾਲਾ, 21 ਨਵੰਬਰ (ਐਸ. ਪ੍ਰਸ਼ੋਤਮ)- ਆਧੁਨਿਕ ਤੇ ਸੁਆਦਲੇ ਸ਼ਹਿਰੀ ਖਾਣਿਆਂ ਦੇ ਵਹਿੰਦੇ ਖੁਸ਼ਮਿਜ਼ਾਜ਼ ਬੁੱਲਿਆਂ ਦਾ ਅਸਰ ਹੁਣ ਪੇਂਡੂ ਤੇ ਸਰਹੱਦੀ ਖੇਤਰ 'ਚ ਸਪੱਸ਼ਟ ਤੇ ਉਭਰਵੇਂ ਰੂਪ 'ਚ ਪ੍ਰਤੱਖ ਤੌਰ 'ਤੇ ਮਿੱਲ ਰਿਹਾ ਹੈ | ਜ਼ਿਲ੍ਹਾ ਅੰਮਿ੍ਤਸਰ ਦੀ ਸਰਹੱਦੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੇ ਲੈਂਟਰ ਪਾਏ

ਬੱਚੀਵਿੰਡ, 21 ਨਵੰਬਰ (ਬਲਦੇਵ ਸਿੰਘ ਕੰਬੋ)-ਪੱਕਾ ਗੁਰਦੁਆਰਾ ਪਿੰਡ ਸਾਰੰਗੜਾ ਵਿਖੇ ਸਮੂਹ ਸੰਗਤਾਂ ਦੇ ਉਦਮ ਨਾਲ ਨਵੀਂ ਬਣ ਰਹੀ ਇਮਾਰਤ ਦੇ ਲੈਂਟਰ ਪਾਏ ਗਏ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਦਲੀਪ ਸਿੰਘ ਨੇ ਦੱਸਿਆ ਕੇ ਪਹਿਲੀ ਇਮਾਰਤ ਦੀ ਹਾਲਤ ਚੰਗੀ ਨਹੀਂ ਸੀ | ...

ਪੂਰੀ ਖ਼ਬਰ »

ਦਸਮੇਸ਼ ਹੈਰੀਟੇਜ ਸਕੂਲ 'ਚ ਕਵਿਤਾ ਵਾਚਕ ਮੁਕਾਬਲੇ ਕਰਵਾਏ

ਚੌਾਕ ਮਹਿਤਾ, 19 ਨਵੰਬਰ (ਧਰਮਿੰਦਰ ਸਿੰਘ ਸਦਾਰੰਗ)-ਦਸਮੇਸ਼ ਹੈਰੀਟੇਜ ਪਬਲਿਕ ਸਕੂਲ ਮਹਿਤਾ ਚੌਾਕ 'ਚ ਪਹਿਲੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਇਸ 'ਚ 24 ਵਿਦਿਆਰਥੀਆਂ ਨੇ ਭਾਗ ਲਿਆ | ਉਨ੍ਹਾਂ ਧਾਰਮਿਕ, ਸਿੱਖਿਆ ਦਾਇਕ ਤੇ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਆਏ ਨਗਰ ਕੀਰਤਨ ਦਾ ਲੇਖਾ ਜੋਖਾ ਸ਼੍ਰੋਮਣੀ ਕਮੇਟੀ ਨੂੰ ਜਨਤਕ ਕਰਨ ਦੀ ਲੋੜ-ਭਾਈ ਵਿਰਸਾ ਸਿੰਘ ਖ਼ਾਲਸਾ

ਰਈਆ, 21 ਨਵੰਬਰ (ਸੁੱਚਾ ਸਿੰਘ ਘੁੰਮਣ)-ਪਾਕਿਸਤਾਨ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਜਿਸ ਨੇ ਪੂਰੇ ਭਾਰਤ ਦੀ ਫੇਰੀ ਲਾ ਕੇ ਸੰਗਤਾਂ ਨੂੰ ਦਰਸ਼ਨ ਦੀਦਾਰੇ ਦਿਤੇ ਅਤੇ ਇਸ ਦੌਰਾਨ ਸੰਗਤ ਵਲੋਂ ਚੜ੍ਹਾਵੇ ਦੀ ...

ਪੂਰੀ ਖ਼ਬਰ »

ਚੱਲਦੇ ਟਰੱਕ ਨੂੰ ਲੱਗੀ ਅੱਗ

ਵਾਲ-ਵਾਲ ਬਚਿਆ ਡਰਾਈਵਰ ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)¸ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ 'ਚ ਇਕ ਚੱਲਦੇ ਟਰੱਕ ਨੂੰ ਅੱਗ ਲੱਗ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮਾਨਾਂਵਾਲਾ ਤੋਂ ਵੱਲ੍ਹਾ ਜਾ ਰਹੇ ਟਰੱਕ (ਨੰਬਰ ਪੀਬੀ10-ਸੀ.ਐਚ.-3612), ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਦੀ ਯਾਦ 'ਚ ਬਣੇ ਗੇਟ ਤੇ ਰਸਤੇ ਨੂੰ ਢਾਹੁਣ ਨਹੀਂ ਦਿੱਤਾ ਜਾਵੇਗਾ- ਪਿੰਡ ਵਾਸੀ

ਬੰਡਾਲਾ, 21 ਨਵੰਬਰ (ਅੰਗਰੇਜ ਸਿੰਘ ਹੁੰਦਲ)¸ਕਾਰਗਿਲ ਸ਼ਹੀਦ ਸਰਤਾਜ ਸਿੰਘ ਦੀ ਯਾਦ 'ਚ ਬਣੇ ਗੇਟ ਤੇ ਪਿੰਡ ਨੂੰ ਆਉਂਦੇ ਰਸਤੇ ਨੂੰ ਕਿਸੇ ਵੀ ਕੀਮਤ 'ਤੇ ਢਾਹੁਣ ਨਹੀਂ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆ ਸਫ਼ੀਪੁਰ ਦੇ ਸਰਪੰਚ ਦਿਲਬਾਗ ਤੇ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਪਹਿਲਵਾਨ ਹੀਰਾ ਚੋਗਾਵਾਂ ਨੂੰ ਸ਼ਰਧਾ ਦੇ ਫੁੱਲ ਭੇਟ

ਚਵਿੰਡਾ ਦੇਵੀ, 21 ਨਵੰਬਰ (ਸਤਪਾਲ ਸਿੰਘ ਢੱਡੇ)¸ਚੇਅਰਮੈਨ ਪ੍ਰਗਟ ਸਿੰਘ ਚੋਗਾਵਾਂ ਤੇ ਪੰਜਾਬ ਕੇਸਰੀ ਪਹਿਲਵਾਨ ਕੁਲਦੀਪ ਸਿੰਘ ਚੋਗਾਵਾਂ ਦੇ ਭਤੀਜੇ ਤੇ ਮਾਸਟਰ ਸੁਖਦੇਵ ਸਿੰਘ ਚੋਗਾਵਾਂ ਦੇ ਨੌਜਵਾਨ ਸਪੁੱਤਰ ਹਰਿੰਦਰ ਸਿੰਘ ਹੀਰਾ ਪਹਿਲਵਾਨ ਜੋ ਕਿ ਪੰਜਾਬ ਪੁਲਿਸ 'ਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ ਵਰਪਾਲ ਦੇ ਵਿਦਿਆਰਥੀਆਂ ਨੇ ਐੱਲ. ਟੀ. ਫੂਡਜ਼ ਦਾ ਦੌਰਾ ਕੀਤਾ

ਚੱਬਾ, 20 ਨਵੰਬਰ (ਜੱਸਾ ਅਨਜਾਣ)-ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਕੂਲ ਵਰਪਾਲ ਵਲੋਂ 11ਵੀਂ ਜਮਾਤ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਇੰਡਸਟਰੀਅਲ ਟਰਿੱਪ ਕਰਵਾਇਆ ਗਿਆ | ਇਸ ਟਰਿੱਪ ਲਈ ਵਿਦਿਆਰਥੀਆਂ ਨੂੰ ਐੱਲ. ਟੀ. ਫੂਡ ਲਿਮ. ਤਰਨਤਾਰਨ ਦਾਵਤ ਰਾਈਸ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX