ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  2 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  5 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  11 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  16 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  19 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  21 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  34 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  50 minutes ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  56 minutes ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 1 hour ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 1 hour ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਚੱਕਔਲ ਤੋਂ ਥੋੜੀ ਦੂਰ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸ ਕੋਲੋਂ ਇਕ ਲੱਖ ਰੁਪਏ ਖੋਹ...
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਗੁਹਾਟੀ, 11 ਦਸੰਬਰ- ਆਸਾਮ ਦੇ ਗੁਹਾਟੀ 'ਚ ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ...
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਪਾਇਲ/ਮਲੌਦ, 11 ਦਸੰਬਰ- (ਨਿਜਾਮਪੁਰ, ਰਜਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੀ ਚੇਅਰਮੈਨੀ ਵਿਧਾਨ ਸਭਾ ਹਲਕਾ ਪਾਇਲ ਦੇ ਹਿੱਸੇ 'ਚ ਆਈ ਹੈ ਅਤੇ ਯਾਦਵਿੰਦਰ ਸਿੰਘ ਜੰਡਾਲੀ...
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 1 hour ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 2 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 3 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 3 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 6 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 6 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 6 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 7 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 8 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 9 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 9 hours ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 9 hours ago
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 9 hours ago
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 10 hours ago
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 10 hours ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਤਰਨਤਾਰਨ

ਕਿਸਾਨ ਸੰਘਰਸ਼ ਕਮੇਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਤਰਨ ਤਾਰਨ, 21 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿਲ)¸ਕਿਸਾਨ ਮਜ਼ਦੂਰ ਜਥੇਬੰਦੀ ਨੇ ਗੁਰਦੁਆਰਾ ਬਾਬਾ ਕਾਹਨ ਸਿੰਘ ਜੀ ਪਿੰਡ ਪਿੱਦੀ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਰਨ ਉਪਰੰਤ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਕੀਤੇ ਪਰਚੇ ਰੱਦ ਕਰਵਾਉਣ ਤੇ ਗਿ੍ਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਵਾਉਣ, ਦੀ ਮੰਗ ਨੂੰ ਲੈ ਕੇ ਤਰਨ ਤਾਰਨ ਫਿਰੋਜ਼ਪੁਰ ਮੁੱਖ ਮਾਰਗ ਸਾਹਮਣੇ ਡਿਪਟੀ ਕਮਿਸ਼ਨਰ ਦਫ਼ਤਰ ਜਾਮ ਕਰਕੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਕਿਸਾਨ ਮਜਬੂਰੀ ਵੱਸ ਪਰਾਲੀ ਫੂਕ ਰਹੇ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ 'ਤੇ ਝੂਠੇ ਤੇ ਨਾਜਾਇਜ਼ ਪਰਚੇ ਕਰਨ ਦੇ ਨਾਲ-ਨਾਲ ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਮੰਗ ਨੂੰ ਲੈ ਕੇ ਇਕ ਜ਼ਿਲ੍ਹਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕਰ ਕੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੁਤਲੇ ਫੂਕਣ ਲਈ ਮਜ਼ਬੂਰ ਹੋਏ ਹਾਂ | ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਵੱਖ-ਵੱਖ ਫ਼ੈਸਲੇ ਸਰਬਸੰਮਤੀ ਨਾਲ ਕੀਤੇ ਗਏ ਪਹਿਲੇ ਫ਼ੈਸਲੇ 'ਚ ਕਿਸਾਨਾਂ 'ਤੇ ਨਾਜਾਇਜ਼ ਪਰਚੇ ਰੱਦ ਕਰਨ ਤੇ ਗਿ੍ਫ਼ਤਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ | 25 ਨਵੰਬਰ ਤੋਂ ਮਿੱਲ ਅੱਗੇ ਲੱਗ ਰਹੇ ਧਰਨੇ ਪੱਕੇ ਮੋਰਚੇ 'ਚ 27 ਨਵੰਬਰ ਤੋਂ ਜ਼ਿਲ੍ਹੇ 'ਚੋਂ ਹਜ਼ਾਰਾਂ ਦੀ ਗਿਣਤੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਕ ਹੋਰ ਮਤੇ ਰਾਹੀਂ ਕਿਸਾਨ ਮਜ਼ਦੂਰਾਂ ਵਲੋਂ ਇਕ ਤੋਂ ਤਿੰਨ ਅਕਤੂਬਰ ਤੱਕ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਲਗਾਏ ਪੱਕੇ ਮੋਰਚੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਮਜ਼ਦੂਰਾਂ ਦੇ ਮਸਲੇ ਹੱਲ ਕਰਕੇ ਤੀਹ ਅਕਤੂਬਰ ਨੂੰ ਜਥੇਬੰਦੀ ਆਗੂਆਂ ਨਾਲ ਮੀਟਿੰਗ ਤੈਅ ਕੀਤੀ ਸੀ ਪਰ ਹੁਣ ਤੱਕ ਪ੍ਰਸ਼ਾਸਨ ਮੀਟਿੰਗ ਤੋਂ ਟਾਲ-ਮਟੋਲ ਕਰ ਰਿਹਾ ਹੈ ਜਿਸ ਦੀ ਸਖ਼ਤ ਨਿਖੇਧੀ ਕਰਦਿਆਂ ਤੁਰੰਤ ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਜਵਾਹਰ ਸਿੰਘ, ਫਤਿਹ ਸਿੰਘ, ਸਲਵਿੰਦਰ ਸਿੰਘ, ਧੰਨਾ ਸਿੰਘ, ਦਿਆਲ ਸਿੰਘ, ਰੇਸ਼ਮ ਸਿੰਘ, ਸੁਖਵਿੰਦਰ ਸਿੰਘ, ਜਗੀਰ ਸਿੰਘ, ਸਤਵਿੰਦਰ ਸਿੰਘ, ਦਲਬੀਰ ਸਿੰਘ, ਗੁਰਭੇਜ ਸਿੰਘ, ਬਲਵਿੰਦਰ ਸਿੰਘ, ਹਰਪਾਲ ਸਿੰਘ, ਮੁਖਤਾਰ ਸਿੰਘ ਆਦਿ ਹਾਜ਼ਰ ਸਨ |

ਰਾਜਸਥਾਨ ਦੀ ਝੀਲ 'ਚ ਪ੍ਰਵਾਸੀ ਪੰਛੀਆਂ ਦੀ ਮੌਤ ਤੋਂ ਬਾਅਦ ਹਰੀਕੇ ਝੀਲ 'ਚ ਕੀਤਾ ਹਾਈ ਅਲਰਟ ਸਾਂਬਰ ਝੀਲ 'ਚ ਹੋਈ ਸੀ 17 ਹਜ਼ਾਰ ਪ੍ਰਵਾਸੀ ਪੰਛੀਆਂ ਦੀ ਮੌਤ

ਹਰੀਕੇ ਪੱਤਣ, 21 ਨਵੰਬਰ (ਸੰਜੀਵ ਕੁੰਦਰਾ)¸ਰਾਜਸਥਾਨ ਦੀ ਸਾਂਬਰ ਝੀਲ 'ਚ ਪਿਛਲੇ ਹਫ਼ਤੇ 17 ਹਜ਼ਾਰ ਪ੍ਰਵਾਸੀ ਪੰਛੀਆਂ ਦੀ ਹੋਈ ਮੌਤ ਤੋਂ ਬਾਅਦ ਪੰਜਾਬ ਦੀ ਪ੍ਰਸਿੱਧ ਝੀਲ ਹਰੀਕੇ ਪੱਤਣ ਵਿਚ ਜੰਗਲੀ ਜੀਵ ਤੇ ਵਣ ਵਿਭਾਗ ਵਲੋਂ ਹਾਈ ਅਲਰਟ ਕਰ ਦਿੱਤਾ ਗਿਆ ਹੈ | ਸਾਂਬਰ ਝੀਲ ...

ਪੂਰੀ ਖ਼ਬਰ »

ਪਿਓ-ਪੁੱਤ 'ਤੇ ਹਮਲਾ ਕਰ ਕੇ ਕੀਤਾ ਜ਼ਖਮੀ

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪਿਓ-ਪੁੱਤ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ...

ਪੂਰੀ ਖ਼ਬਰ »

ਨੌਜਵਾਨ ਨੂੰ ਨੰਗਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ 2 ਵਿਅਕਤੀਆਂ ਨੂੰ ਅਦਾਲਤ ਦੇ ਆਦੇਸ਼ 'ਤੇ ਥਾਣੇ 'ਚੋਂ ਮਿਲੀ ਜ਼ਮਾਨਤ

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)-ਬੀਤੇ ਦਿਨ ਗੁਰੂਵਾਲੀ ਨਿਵਾਸੀ ਇਕ ਨੌਜਵਾਨ ਵਲੋਂ ਇਕ ਔਰਤ ਨਾਲ ਛੇੜਛਾੜ ਕਰਨ ਤੇ ਔਰਤ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਪਿੰਡ ਬਾਲੇ ਚੱਕ ਪਾਵਰ ਗਰਿੱਡ ਕੋਲ ਘੇਰ ਕੇੇ ਉਸ ਦੀ ਬੁਰੀ ਤਰ੍ਹਾ ਕੁੱਟਮਾਰ ਕਰਨ ਤੇ ਉਸ ਦੇ ਕੱਪੜੇ ...

ਪੂਰੀ ਖ਼ਬਰ »

ਜਾਨ ਤੋਂ ਮਾਰਨ ਦੀ ਨੀਅਤ ਨਾਲ ਕੀਤੇ ਫਾਇਰ

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਤਹਿਤ ਉਸ 'ਤੇ ਫਾਇਰ ਕਰਨ ਦੇ ਦੋਸ਼ ਹੇਠ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

2 ਮਹੀਨੇ ਪਹਿਲਾਂ ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਰਾਏਾ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏਾ ਅਮਾਨਤ ਖਾਂ ਅਧੀਨ ਪੈਂਦੇ ਪਿੰਡ ਗੰਡੀਵਿੰਡ ਨਿਵਾਸੀ ਨੌਜਵਾਨ ਦੀ ਵਿਦੇਸ਼ 'ਚ ਦਿਲ ਦੀ ਧੜਕਣ ਰੁਕ ਜਾਣ ਕਾਰਨ ਮੌਤ ਹੋ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੌਜਵਾਨ ਦੇ ਚਾਚੇ ਨਰਿੰਦਰਪਾਲ ਸਿੰਘ ਨੇ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਨਿਰਮਲ ਛਾਇਆ ਨਸ਼ਾ-ਛੁਡਾਊ ਕੇਂਦਰ ਮੁੜ ਹੋਇਆ ਸ਼ੁਰੂ

ਤਰਨ ਤਾਰਨ, 21 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)¸ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਬੀਤੇ ਸਤੰਬਰ ਮਹੀਨੇ 'ਚ ਤਰਨ ਤਾਰਨ ਵਿਖੇ ਚੱਲਦੇ ਨਿਰਮਲ ਛਾਇਆ ਨਸ਼ਾ ਛੁਡਾਊ ਕੇਂਦਰ 'ਚ ਕੀਤੀ ਕਾਰਵਾਈ ਤਹਿਤ ਪਾਈਆਂ ਗਈਆਂ ਖਾਮੀਆਂ ਕਰਕੇ ਬੰਦ ਕਰ ਦਿੱਤਾ ਗਿਆ ਸੀ | ਜੋ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਨੇ ਸੜਕ ਰਸਤੇ ਪੈਂਦੇ 2 ਪੁਲ ਬਣਾਉਣ ਲਈ ਕੀਤਾ ਉਦਘਾਟਨ

ਝਬਾਲ, 21 ਨਵੰਬਰ (ਸਰਬਜੀਤ ਸਿੰਘ)- ਅੱਜ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋੋਤਰੀ ਨੇ ਝਬਾਲ ਤੋਂ ਵਾਇਆ ਠੱਠਾ ਰਸਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਨੂੰ ਜਾਣ ਵਾਲੇ ਰਸਤੇ 'ਚ ਪੈਂਦੇ ਡਰੇਨ ਦੇ ਸਾਢੇ 22 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੁੱਲ ਸਮੇਤ ਝਬਾਲ ਤੋਂ ...

ਪੂਰੀ ਖ਼ਬਰ »

ਵਿਭਾਗਾਂ 'ਚ ਈ-ਆਫ਼ਿਸ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਡੀ.ਸੀ. ਦੀ ਪ੍ਰਧਾਨਗੀ ਹੇਠ ਮੀਟਿੰਗ

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)¸ਜ਼ਿਲ੍ਹੇ ਦੇ ਸਮੂਹ ਵਿਭਾਗਾਂ 'ਚ ਈ-ਆਫਿਸ ਪ੍ਰੋਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਖੂੰਖਾਰ ਕੁੱਤਿਆਂ ਤੇ ਅਵਾਰਾ ਪਸ਼ੂਆਂ ਤੋਂ ਫਤਿਆਬਾਦ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਪ੍ਰੇਸ਼ਾਨ

ਫਤਿਆਬਾਦ, 21 ਨਵੰਬਰ (ਹਰਵਿੰਦਰ ਸਿੰਘ ਧੂੰਦਾ)¸ਪਿੰਡ ਧੂੰਦਾ ਦੇ ਸਰਪੰਚ ਸਵਰਨ ਸਿੰਘ ਧੂੰਦਾ, ਮੈਂਬਰ ਰਜਿੰਦਰ ਸਿੰਘ ਜਿੰਦਾ, ਰੂਪ ਸਿੰਘ, ਹਰਬੰਸ ਸਿੰਘ ਅਤੇ ਹੋਰਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਹਰ ਵਸਤੂ ਦੀ ਖ਼ਰੀਦ 'ਤੇ ਜੋ ਟੈਕਸ ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਐਲੀਮੈਂਟਰੀ ਸਕੂਲ ਬਾਹਮਣੀਵਾਲਾ ਦੀ ਝੰਡੀ

ਪੱਟੀ, 21 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਐਲੀਮੈਂਟਰੀ ਸਕੂਲ ਬਾਹਮਣੀਵਾਲਾ ਦੀ ਝੰਡੀ ਰਹੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਮੁੱਖ ਅਧਿਆਪਕਾ ਨਰੇਸ਼ ਕੁਮਾਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਮਾਊ ਾਟ ਲਿਟਰਾ ਜੀ ਸਕੂਲ ਵਿਖੇ ਸਾਇੰਸ ਵਿਸ਼ੇ 'ਤੇ ਸੈਮੀਨਾਰ

ਤਰਨ ਤਾਰਨ, 21 ਨਵੰਬਰ (ਲਾਲੀ ਕੈਰੋਂ)-ਮਾਊਾਟ ਲਿਟਰਾ ਜੀ ਸਕੂਲ ਵਿਖੇ ਬੱਚਿਆਂ ਦੇ ਸਾਇੰਸ ਸੈਮੀਨਾਰ ਤੇ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਬੱਚਿਆਂ ਨੇ ਵਰਕਿੰਗ ਪ੍ਰਾਜੈਕਟ'ਚ ਹਾਈਡ੍ਰੋਲਿਕ ਕੇਨ, ਵਾਟਰ ਲੈਵਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਨਸਬੰਦੀ ਪੰਦ੍ਹਰਵਾੜੇ ਦੌਰਾਨ ਵਰਕਸ਼ਾਪ ਲਗਾਈ

ਤਰਨ ਤਾਰਨ, 21 ਨਵੰਬਰ (ਕੱਦਗਿੱਲ)¸ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠਾਂ ਅੱਜ ਚੀਰਾ ਰਹਿਤ ਨਸਬੰਦੀ ਪੰਦ੍ਹਰਵਾੜੇ ਦੀ ਵਰਕਸ਼ਾਪ ਕਮ ਸੈਮੀਨਾਰ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਅਨੈਕਸੀ ਹਾਲ ਵਿਖੇ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆ ਡਾ. ...

ਪੂਰੀ ਖ਼ਬਰ »

ਕੈਪਟਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਾਡ ਸਾਊਾੂਡ ਸ਼ੋਅ ਸ਼ਲਾਘਾਯੋਗ -ਵਿਧਾਇਕ ਭਲਾਈਪੁਰ

ਖਡੂਰ ਸਾਹਿਬ, 21 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਪਟਨ ਸਰਕਾਰ ਵਲੋਂ ਬਿਆਸ ਦਰਿਆ ਦੇ ਪਾਣੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਅਧਾਰਿਤ ਕਰਵਾਏ ਜਾ ਰਹੇ ''ਫਲੋਟਿੰਗ ਲਾਈਟ ਐਾਡ ਸਾਊਾਡ'' ...

ਪੂਰੀ ਖ਼ਬਰ »

ਕਾਂਗਰਸ ਤੋਂ ਪੰਜਾਬ ਦੇ ਭਲੇ ਦੀ ਆਸ ਰੱਖਣੀ ਆਪਣੇ ਆਪ ਨਾਲ ਧੋਖੇ ਸਮਾਨ-ਇਕਬਾਲ ਸੰਧੂ

ਫਤਿਆਬਾਦ, 21 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਅਲੰਬਰਦਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਰਾਜ ਦੌਰਾਨ 90 ਸਾਲ ਦੀ ਉਮਰ 'ਚ ਵੀ ਦਿਨ ਵਿਚ 16 - 16 ਘੰਟੇ ਕੰਮ ਕੀਤਾ ਤੇ ਹਮੇਸ਼ਾ ਪੰਜਾਬ ਦੇ ਭਲੇ ਦੀ ਸੋਚ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ

ਖਡੂਰ ਸਾਹਿਬ, 21 ਨਵੰਬਰ (ਰਸ਼ਪਾਲ ਸਿੰਘ ਕੁਲਾਰ)¸ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮਹਾਂਰਾਸ਼ਟਰ ਦੇ ਸਾਬਕਾ ...

ਪੂਰੀ ਖ਼ਬਰ »

ਨੌਰਥ ਜ਼ੋਨ ਦੀਆਂ ਖੇਡਾਂ 'ਚ ਸੈਂਟਰਲ ਕੌਨਵੈਂਟ ਸਕੂਲ ਪੱਟੀ ਦਾ ਸ਼ਾਨਦਾਰ ਪ੍ਰਦਰਸ਼ਨ

ਪੱਟੀ, 21 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਨੌਰਥ ਜੋਨ 2019-20 ਦੀਆਂ ਖੇਡਾਂ ਜੋ ਕਿ ਆਰ.ਜੀ.ਐੱਫ.ਆਈ ਵਲੋਂ ਰੋਹਤਕ ਹਰਿਆਣਾ ਵਿਖੇ ਕਰਵਾਈਆਂ ਗਈਆਂ | ਜਿਸ 'ਚ ਸੈਂਟਰਲ ਕੌਨਵੈਂਟ ਪੱਟੀ ਦੇ ਵਿਦਿਆਰਥੀਆਂ ਨੇ ਪੰਜਾਬ ਦੀ ਟੀਮ ਦੀ ਅਗਵਾਈ ਕਰਦਿਆਂ ਭਾਗ ਲਿਆ | ਇਸ ਸਬੰਧੀ ...

ਪੂਰੀ ਖ਼ਬਰ »

ਪਿ੍ੰ: ਹਰਦੀਪ ਸਿੰਘ ਨੇ ਪੱਟੀ ਵਾਲੇ ਦੇਵੀ ਜੀ ਕੋਲੋਂ ਅਸ਼ੀਰਵਾਦ ਲਿਆ

ਪੱਟੀ, 21 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਨਵ-ਨਿਯੁਕਤ ਚੇਅਰਮੈਨ ਪੈਨਸ਼ਨਰਜ ਐਸ਼ੋਸ਼ੀਏਸ਼ਨ ਪੰਜਾਬ ਪਿ੍ੰਸੀਪਲ ਹਰਦੀਪ ਸਿੰਘ ਪੱਟੀ ਨੇ ਦੇਵੀ ਜੀ ਪੱਟੀ ਵਾਲਿਆਂ ਕੋਲੋ ਅਸ਼ੀਰਵਾਦ ਲਿਆ | ਦੇਵੀ ਜੀ ਨੇ ਪਿੰ੍ਰਸੀਪਲ ਹਰਦੀਪ ਸਿੰਘ ਪੱਟੀ ਨੂੰ ਅਸ਼ੀਰਵਾਦ ਦਿੰਦੇ ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਜੋਧਪੁਰ ਸਕੂਲ ਦੀ ਝੰਡੀ

ਤਰਨ ਤਾਰਨ, 21 ਨਵੰਬਰ (ਲਾਲੀ ਕੈਰੋਂ)¸ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਅਧੀਨ ਐਲੀਮੈਂਟਰੀ ਸਕੂਲਾਂ ਦੇ ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਐਲੀਮੈਂਟਰੀ ਸਕੂਲ ਚਾਰ ਖੰਭਾ ਤਰਨ ਤਾਰਨ ਵਿਖੇ ਕਰਵਾਏ ਗਏ | ...

ਪੂਰੀ ਖ਼ਬਰ »

ਬੀ.ਬੀ.ਐੱਸ.ਕੇ.ਐੱਸ. ਸਕੂਲ ਢੋਟਾ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਫਤਿਆਬਾਦ, 21 ਨਵੰਬਰ (ਹਰਵਿੰਦਰ ਸਿੰਘ ਧੂੰਦਾ)¸ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ ਨੇ ...

ਪੂਰੀ ਖ਼ਬਰ »

11ਵੀਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)¸11ਵੀਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂੰਆਂ ਦੇ ਖਿਡਾਰੀਆਂ ਨੇ ਕਰਾਟੇ ਮੁਕਾਬਲੇ 'ਚ ਹਿੱਸਾ ਲਿਆ | ਇਹ ਖੇਡਾਂ ਜ਼ਿਲ੍ਹਾ ਸੰਗਰੂਰ ਵਿਖੇ 16 ਤੋਂ 18 ਨਵੰਬਰ ਤੱਕ ਹੋਈਆਂ | ਕਰਾਟੇ ...

ਪੂਰੀ ਖ਼ਬਰ »

ਕਾਂਗਰਸ ਤੋਂ ਪੰਜਾਬ ਦੇ ਭਲੇ ਦੀ ਆਸ ਰੱਖਣੀ ਆਪਣੇ ਆਪ ਨਾਲ ਧੋਖੇ ਸਮਾਨ-ਇਕਬਾਲ ਸੰਧੂ

ਫਤਿਆਬਾਦ, 21 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਅਲੰਬਰਦਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਰਾਜ ਦੌਰਾਨ 90 ਸਾਲ ਦੀ ਉਮਰ 'ਚ ਵੀ ਦਿਨ ਵਿਚ 16 - 16 ਘੰਟੇ ਕੰਮ ਕੀਤਾ ਤੇ ਹਮੇਸ਼ਾ ਪੰਜਾਬ ਦੇ ਭਲੇ ਦੀ ਸੋਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਅੱਜ ਦੀਆਂ ਪ੍ਰੀਖਿਆਵਾਂ ਮੁਲਤਵੀ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲਾਂ ਨੈੱਟ 'ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ 'ਚੋਂ 22 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ ਅਤੇ ਪ੍ਰੈਕਟੀਕਲ) (ਕ੍ਰੈਡਿਟ ਬੇਸਡ ਨੂੰ ਛੱਡ ਕੇ) ...

ਪੂਰੀ ਖ਼ਬਰ »

ਸੁਖਜੀਤ ਸਿੰਘ ਝੰਡੇਰ ਦੀ ਮੌਤ 'ਤੇ ਪੱਖੋਕੇ, ਭਰੋਵਾਲ ਤੇ ਪੰਨੂ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਫਤਿਆਬਾਦ, 21 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਝੰਡੇਰ ਮਹਾਂਪੁਰਖਾਂ ਦੇ ਮਰਹੂਮ ਸਰਪੰਚ ਸ਼ਿੰਗਾਰਾ ਸਿੰਘ ਦੇ ਪਰਿਵਾਰ ਦੇ ਅਕਾਲੀ ਆਗੂ ਸੁਰਮੁੱਖ ਸਿੰਘ ਤੇ ਨੰਬਰਦਾਰ ਸੰਦੀਪ ਸਿੰਘ ਝੰਡੇਰ ਦੇ ਵੱਡੇ ਭਰਾ ਸੁਖਜੀਤ ਸਿੰਘ ਜੋ ਭਰ ਜਵਾਨੀ 'ਚ ਪਰਿਵਾਰ ਨੂੰ ਸਦੀਵੀਂ ...

ਪੂਰੀ ਖ਼ਬਰ »

ਹੈਰੋਇਨ ਤਸਕਰ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)-ਅਦਾਲਤ ਵਲੋਂ ਹੈਰੋਇਨ ਤਸਕਰ ਨੂੰ 10 ਸਾਲ ਕੈਦ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਗਿਆ ਹੈ | ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵਲੋਂ 17 ਨਵੰਬਰ 2016 ਨੂੰ ਸਰਬਜੀਤ ਸਿੰਘ ਵਾਸੀ ਬਾਗੜੀਆ ਨੂੰ ਅੱਧਾ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਤਰਨ ਤਾਰਨ ਦੀ ਮੀਟਿੰਗ

ਤਰਨ ਤਾਰਨ, 21 ਨਵੰਬਰ (ਲਾਲੀ ਕੈਰੋਂ)¸ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲੌਹਕਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੈਟਰਨਰੀ ਇੰਸਪੈਕਟਰਜ਼ ਦੀਆਂ ਮੁਸ਼ਕਿਲਾਂ ਤੇ ਮੰਗਾਂ ...

ਪੂਰੀ ਖ਼ਬਰ »

ਬੋਰਵੈਲ ਦਾ ਕੰਮ ਕਰਨ ਵਾਲੀਆਂ ਡਰਿੱਲਿੰਗ ਏਜੰਸੀਆਂ ਤੇ ਬੋਰਵੈੱਲ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਦੀ ਰਜਿਸਟ੍ਰੇਸ਼ਨ ਜ਼ਰੂਰੀ-ਡੀ.ਸੀ.

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)¸ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ 'ਚ ਬੋਰਵੈਲ ਦੀ ਉਸਾਰੀ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਇਕ ਵਿਅਕਤੀ ਦੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਮਾਰੀਆਂ ਸੱਟਾਂ

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਸਰਕਾਰੀ ਹਸਪਤਾਲ ਮੀਆਂਵਿੰਡ ਦੀ ਕੀਤੀ ਅਚਨਚੇਤ ਚੈਕਿੰਗ

ਮੀਆਂਵਿੰਡ, 21 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਸੀ.ਐੱਚ.ਸੀ. ਮੀਆਂਵਿੰਡ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਹਸਪਤਾਲ 'ਚ ਦਾਖ਼ਲ ਮਰੀਜਾਂ ਤੋਂ ਹਸਪਤਾਲ 'ਚ ਹੋਣ ਵਾਲੇ ਇਲਾਜ ਤੇ ਪ੍ਰਬੰਧਾਂ ਬਾਰੇ ...

ਪੂਰੀ ਖ਼ਬਰ »

ਪਿੰਡ ਛੀਨਾ ਬਿਧੀ ਚੰਦ 'ਚ ਪ੍ਰਕਾਸ਼ ਪੁਰਬ ਮਨਾਇਆ

ਸਰਾਏਾ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)¸ਸਰਹੱਦੀ ਪਿੰਡ ਛੀਨਾ ਬਿਧੀ ਚੰਦ ਵਿਖੇ ਗੁਰਦੁਆਰਾ ਜਨਮ ਅਸਥਾਨ ਵਿਖੇ ਬਾਬਾ ਅਵਤਾਰ ਸਿੰਘ ਦੀ ਰਹਿਨੁਮਾਈ ਹੇਠ ਨਗਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ 'ਤੇ ਜ਼ਮੀਨ ਕੁਰਕ ਕਰਨ ਗਏ ਨਾਇਬ ਤਹਿਸੀਲਦਾਰ ਦੀ ਕੁੱਟਮਾਰ

ਸ਼ਾਹਬਾਜਪੁਰ, 21 ਨਵੰਬਰ (ਪ੍ਰਦੀਪ ਕੁਮਾਰ ਬੇਗੇਪੁਰ)¸ਪੁਲਿਸ ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਭੈਣੀ ਮੱਟੂਆਂ ਵਿਖੇ ਜ਼ਮੀਨ ਕੁਰਕੀ ਮਾਮਲੇ 'ਚ ਇਕ ਕਿਸਾਨ ਪਰਿਵਾਰ ਵਲੋਂ ਨਾਇਬ ਤਹਿਸੀਲਦਾਰ ਦੀ ਕੁੱਟਮਾਰ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਿਸਾਨ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ 'ਚ ਜੇਤੂ ਰਹੇ ਖਿਡਾਰੀਆਂ ਦਾ ਦਦੇਹਰ ਸਾਹਿਬ ਸਕੂਲ ਵਿਖੇ ਸਨਮਾਨ

ਸਰਹਾਲੀ ਕਲਾਂ, 21 ਨਵੰਬਰ (ਅਜੇ ਸਿੰਘ ਹੁੰਦਲ)-ਬੀਤੇ ਦਿਨੀ ਸੰਗਰੂਰ ਵਿਖੇ ਹੋਈਆਂ ਰਾਜ ਪੱਧਰੀ ਪ੍ਰਾਇਮਰੀ ਖੇਡਾਂ 'ਚ ਜ਼ਿਲ੍ਹਾ ਤਰਨ ਤਾਰਤ ਵਲੋਂ ਖੇਡਦਿਆਂ ਜੇਤੂ ਰਹੇ ਵਿਦਿਆਰਥੀਆਂ ਦੇ ਸਨਮਾਨ ਵਜੋਂ ਸਰਕਾਰੀ ਐਲੀਮੈਂਟਰੀ ਸਕੂਲ ਦਦੇਹਰ ਸਾਹਿਬ ਵਿਖੇ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ 68 ਰੋਜ਼ਗਾਰ ਮੇਲੇ ਲਗਾ ਕੇ 13523 ਉਮੀਦਵਾਰਾਂ ਨੂੰ ਵੱਖ-ਵੱਖ ਕੰਪਨੀਆਂ ਰਾਹੀਂ ਦੁਆਇਆ ਗਿਆ ਰੁਜ਼ਗਾਰ

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)-ਕਿਸੇ ਵੀ ਖੇਤਰ 'ਚ ਕਾਮਯਾਬੀ ਹਾਸਿਲ ਕਰਨ ਦਾ ਇਕੋ-ਇਕ ਤਰੀਕਾ ਹੈ, ਇਮਾਨਦਾਰੀ ਤੇ ਲਗਨ ਨਾਲ ਸਖਤ ਮਿਹਨਤ ਕਰਨਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਿਅਕਤੀ 'ਤੇ ਕ੍ਰਿਪਾਨ ਦਾ ਵਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX