ਤਾਜਾ ਖ਼ਬਰਾਂ


ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  2 minutes ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  22 minutes ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  23 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  36 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  41 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  47 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 1 hour ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 1 hour ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 2 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 3 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 3 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 3 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 4 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 4 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 4 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 5 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 5 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 6 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 6 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 7 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 7 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 7 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 8 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 8 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 8 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 8 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 9 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਸੰਪਾਦਕੀ

ਬੇਲੋੜਾ ਰਾਗ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਸਾਮ ਦੀ ਤਰਜ਼ 'ਤੇ ਦੇਸ਼ ਭਰ ਵਿਚ ਐਨ.ਆਰ.ਸੀ. ਦਾ ਅਮਲ ਸ਼ੁਰੂ ਕਰਨ ਸਬੰਧੀ ਬਿਆਨ ਦੇ ਕੇ ਇਕ ਨਵਾਂ ਵਿਵਾਦ ਛੇੜ ਦਿੱਤਾ ਹੈ। ਐਨ.ਆਰ.ਸੀ. ਦਾ ਮਤਲਬ ਸ਼ਹਿਰੀਆਂ ਲਈ ਰਾਸ਼ਟਰੀ ਰਜਿਸਟਰ ਵਿਚ ਨਾਂਵਾਂ ਦਾ ਦਾਖ਼ਲ ਹੋਣਾ ਹੈ। ਭਾਰਤ ਵਰਗੇ ਮੁਲਕ ਵਿਚ ਜਿਥੇ ਪਹਿਲਾਂ ਹੀ ਅਨੇਕਾਂ ਅਨੇਕ ਸਮੱਸਿਆਵਾਂ ਸਾਹਮਣੇ ਹਨ। ਜਿਥੇ ਦੇਸ਼ ਦੇ ਬਹੁਗਿਣਤੀ ਲੋਕਾਂ ਨੂੰ ਵਧੀਆ ਜਿਊਣ ਦੀਆਂ ਸਹੂਲਤਾਂ ਪ੍ਰਾਪਤ ਨਹੀਂ ਹਨ, ਜਿਥੇ ਕਰੋੜਾਂ ਹੀ ਲੋਕ ਜੀਵਨ ਦੀਆਂ ਮੁਢਲੀਆਂ ਲੋੜਾਂ ਲਈ ਤਰਸਦੇ ਹਨ, ਉਥੇ ਅਜਿਹੀ ਗੱਲ ਕਰਨਾ ਦੇਸ਼ ਨੂੰ ਇਕ ਹੋਰ ਖਾਈ ਵਿਚ ਧੱਕਣ ਦੇ ਬਰਾਬਰ ਹੈ।
ਅਸੀਂ ਮੰਨਦੇ ਹਾਂ ਕਿ ਆਸਾਮ ਵਿਚ ਨਾਗਰਿਕਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਪਰ ਇਸ ਨਾਲ ਇਕ ਲੰਮਾ ਸੰਘਰਸ਼ ਜੁੜਿਆ ਹੋਇਆ ਹੈ। ਆਸਾਮ ਵਿਚ ਬੰਗਲਾਦੇਸ਼ੀਆਂ ਦੀ ਘੁਸਪੈਠ ਇਸ ਕਦਰ ਵਧ ਗਈ ਸੀ ਕਿ ਆਸਾਮੀਆਂ ਨੂੰ ਆਪਣੀ ਹੋਂਦ ਦਾ ਹੀ ਖ਼ਤਰਾ ਮਹਿਸੂਸ ਹੋਣ ਲੱਗਾ ਸੀ। ਉਥੋਂ ਦੇ ਨੌਜਵਾਨਾਂ ਨੇ ਇਸ ਨੂੰ ਰੋਕਣ ਲਈ ਇਕ ਲੰਮੀ ਜੱਦੋ-ਜਹਿਦ ਕੀਤੀ, ਜਿਸ ਨੇ ਇਕ ਵਾਰ ਤਾਂ ਮੁਲਕ ਨੂੰ ਹਿਲਾ ਕੇ ਰੱਖ ਦਿੱਤਾ ਸੀ। ਨੌਜਵਾਨਾਂ ਦੀਆਂ ਮੰਗਾਂ ਜਾਇਜ਼ ਸਨ, ਉਹ ਚਾਹੁੰਦੇ ਸਨ ਕਿ ਉੱਤਰ-ਪੂਰਬੀ ਇਸ ਰਾਜ ਵਿਚ ਦੂਸਰੇ ਦੇਸ਼ ਤੋਂ ਲੋਕਾਂ ਦੇ ਗ਼ੈਰ-ਕਾਨੂੰਨੀ ਹੋਣ ਵਾਲੇ ਦਾਖ਼ਲੇ ਨੂੰ ਰੋਕਿਆ ਜਾਵੇ। ਅਖ਼ੀਰ ਲੰਮੀ ਜੱਦੋ-ਜਹਿਦ ਤੋਂ ਬਾਅਦ ਇਸ ਸਬੰਧੀ ਕੇਂਦਰ ਸਰਕਾਰ ਨਾਲ ਇਕ ਸਮਝੌਤਾ ਹੋਇਆ ਸੀ ਕਿ ਸਰਕਾਰ ਦੇਸ਼ ਦੀ ਉੱਚ ਅਦਾਲਤ ਦੀ ਦੇਖ-ਰੇਖ ਹੇਠ ਭਾਰਤੀ ਨਾਗਰਿਕਾਂ ਦੀ ਇਕ ਸੂਚੀ ਤਿਆਰ ਕਰੇਗੀ। ਇਸ ਨੂੰ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨ.ਆਰ.ਸੀ.) ਕਿਹਾ ਗਿਆ ਸੀ। ਇਸ ਦੀ ਰਿਪੋਰਟ ਇਸੇ ਸਾਲ 31 ਅਗਸਤ ਨੂੰ ਨਸ਼ਰ ਕੀਤੀ ਗਈ। ਇਸ ਵਿਚ 3 ਕਰੋੜ, 20 ਲੱਖ ਲੋਕਾਂ ਦੇ ਨਾਂਅ ਨਾਗਰਿਕਤਾ ਰਜਿਸਟਰ ਵਿਚ ਦਰਜ ਕੀਤੇ ਗਏ ਜਦੋਂ ਕਿ ਇਥੇ ਰਹਿਣ ਵਾਲੇ 19 ਲੱਖ ਨਾਂਅ ਇਸ ਵਿਚ ਸ਼ਾਮਿਲ ਨਹੀਂ ਸਨ। ਇਕ ਛੋਟੇ ਜਿਹੇ ਰਾਜ ਵਿਚ ਏਨੀ ਵੱਡੀ ਸੰਖਿਆ ਦੇ ਸ਼ਹਿਰੀਆਂ ਦੇ ਨਾਂਅ ਰਜਿਸਟਰ ਵਿਚ ਦਰਜ ਨਾ ਹੋਣ ਨਾਲ ਇਕ ਤਰ੍ਹਾਂ ਨਾਲ ਭਾਜੜ ਮਚਣੀ ਜ਼ਰੂਰੀ ਸੀ। ਲੋਕਾਂ ਵਿਚ ਇਸ ਲਈ ਵੱਡੀ ਚਿੰਤਾ ਪੈਦਾ ਹੋ ਗਈ ਕਿ ਇਸ ਪ੍ਰਦੇਸ਼ ਵਿਚ ਵਸਣ ਵਾਲੇ 19 ਲੱਖ ਦੇ ਕਰੀਬ ਵਿਅਕਤੀਆਂ ਦਾ ਭਵਿੱਖ ਕੀ ਹੋਵੇਗਾ? ਬੰਗਲਾਦੇਸ਼ ਇਨ੍ਹਾਂ ਨੂੰ ਵਾਪਸ ਲੈਣ ਲਈ ਕਿਸੇ ਵੀ ਸੂਰਤ ਵਿਚ ਤਿਆਰ ਨਹੀਂ ਸੀ ਹੋ ਸਕਦਾ। ਇਸ ਨਾਲ ਦੋਵਾਂ ਮੁਲਕਾਂ ਦੇ ਸਬੰਧ ਤਣਾਅਪੂਰਨ ਹੋਣ ਦਾ ਖ਼ਦਸ਼ਾ ਬਣ ਗਿਆ ਸੀ। ਅਖ਼ੀਰ ਸਰਕਾਰ ਨੂੰ ਇਹ ਕਹਿ ਕੇ ਪਿੱਛਾ ਛੁਡਾਉਣਾ ਪਿਆ ਸੀ ਕਿ ਹਾਲੇ ਐਲਾਨੇ ਇਨ੍ਹਾਂ ਬੇਘਰਿਆਂ ਨੂੰ ਦੇਸ਼ ਵਿਚੋਂ ਨਹੀਂ ਕੱਢਿਆ ਜਾਏਗਾ। ਆਸਾਮ ਵਿਚ ਭਾਜਪਾ ਦੀ ਸਰਕਾਰ ਹੈ। ਉਸ ਨੇ ਵੀ ਛਾਪੀ ਇਸ ਸੂਚੀ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹੁਣ ਇਹ ਵੀ ਕਿਹਾ ਜਾ ਰਿਹਾ ਹੈ ਕਿ ਏਨੀ ਵੱਡੀ ਗਿਣਤੀ ਵਿਚ ਲੋਕਾਂ ਨੂੰ ਇਕ ਵਾਰ ਫਿਰ ਦੇਸ਼ ਦੇ ਸ਼ਹਿਰੀ ਹੋਣ ਦਾ ਪ੍ਰਮਾਣ ਦੇਣ ਦਾ ਮੌਕਾ ਦਿੱਤਾ ਜਾਏਗਾ। ਆਸਾਮ ਵਿਚ ਇਹ ਗਿਣਤੀ ਕਰਵਾਏ ਜਾਣ ਦਾ ਇਕ ਪਿਛੋਕੜ ਹੈ। ਇਹ ਰਜਿਸਟਰ ਕਈ ਦਹਾਕਿਆਂ ਬਾਅਦ ਸੂਚੀਬੱਧ ਕੀਤਾ ਗਿਆ ਹੈ। ਇਸ ਨਾਲ 19 ਲੱਖ ਲੋਕਾਂ ਦਾ ਭਵਿੱਖ ਅਨਿਸਚਿਤ ਹੋ ਗਿਆ ਹੈ। ਉਨ੍ਹਾਂ ਦੇ ਕਿਸੇ ਵੀ ਸਿਰ ਪੱਤਣ ਲੱਗਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਅਜਿਹੀ ਸਥਿਤੀ ਦੇ ਹੁੰਦਿਆਂ ਅਮਿਤ ਸ਼ਾਹ ਨੇ ਸਾਰੇ ਦੇਸ਼ ਨੂੰ ਨਾਗਰਿਕਤਾ ਪੱਖੋਂ ਸੂਚੀਬੱਧ ਕਰਨ ਦਾ ਬਿਆਨ ਕਿਵੇਂ ਦਿੱਤਾ, ਉਸ ਦੀ ਸਮਝ ਨਹੀਂ ਆਉਂਦੀ। ਅਮਲੀ ਰੂਪ ਵਿਚ ਇਸ ਦੇ ਕੀ ਨਤੀਜੇ ਨਿਕਲਣਗੇ, ਇਸ ਦੀ ਸਮਝ ਜ਼ਰੂਰ ਆਉਂਦੀ ਹੈ। ਇਕ ਰਾਜ ਵਿਚ ਅਜਿਹਾ ਕੀਤੇ ਜਾਣ 'ਤੇ 1300 ਕਰੋੜ ਰੁਪਏ ਦਾ ਖ਼ਰਚ ਆਇਆ ਸੀ। ਜੇਕਰ ਦੇਸ਼ ਵਿਚ ਅਜਿਹੀ ਕਵਾਇਦ ਕੀਤੀ ਜਾਂਦੀ ਹੈ ਤਾਂ ਖ਼ਰਚੇ ਦਾ ਅੰਦਾਜ਼ਾ ਲਾਉਣਾ ਮੁਸ਼ਕਿਲ ਨਹੀਂ ਹੋਵੇਗਾ। ਇਸ ਬਿਆਨ ਤੋਂ ਬਾਅਦ ਇਸ ਸਬੰਧੀ ਵੱਡੀ ਚਰਚਾ ਵੀ ਛਿੜ ਗਈ ਹੈ। ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਜੋ ਆਪਣੇ ਪ੍ਰਾਂਤ ਦੀ ਦਸ਼ਾ ਨੂੰ ਭਲੀ-ਭਾਂਤ ਜਾਣਦੀ ਹੈ, ਨੇ ਕਿਹਾ ਹੈ ਕਿ ਉਹ ਕਿਸੇ ਵੀ ਸੂਰਤ ਵਿਚ ਅਜਿਹੀ ਗਿਣਤੀ ਨਹੀਂ ਹੋਣ ਦੇਵੇਗੀ। ਕਿਸੇ ਵੀ ਵਸਦੇ ਸ਼ਹਿਰੀ ਨੂੰ ਸ਼ਰਨਾਰਥੀ ਨਹੀਂ ਬਣਾਇਆ ਜਾ ਸਕਦਾ। ਇਥੇ ਰਹਿੰਦਿਆਂ ਸਾਰੇ ਹੀ ਵਿਅਕਤੀ ਦੇਸ਼ ਦੇ ਨਾਗਰਿਕ ਹਨ। ਮਾਰਕਸੀ ਪਾਰਟੀ ਦੇ ਆਗੂ ਸੀਤਾ ਰਾਮ ਯੇਚੁਰੀ ਨੇ ਵੀ ਆਪਣਾ ਪ੍ਰਤੀਕਰਮ ਦਿੰਦਿਆਂ ਇਹ ਕਿਹਾ ਹੈ ਕਿ ਇਸ ਸੂਚੀ ਨੂੰ ਆਸਾਮ ਤੋਂ ਅੱਗੇ ਵਧਾਉਣਾ ਗ਼ਲਤ ਹੋਵੇਗਾ, ਕਿਉਂਕਿ ਲੰਮੇ ਅੰਦੋਲਨ ਤੋਂ ਬਾਅਦ ਆਸਾਮ ਸਮਝੌਤੇ ਵਿਚ ਇਹ ਗੱਲ ਨਿਰਧਾਰਤ ਕੀਤੀ ਗਈ ਸੀ। ਇਸ ਦਾ ਸਾਰੇ ਦੇਸ਼ ਨਾਲ ਕੋਈ ਸਬੰਧ ਨਹੀਂ ਹੈ। ਅਸੀਂ ਮਹਿਸੂਸ ਕਰਦੇ ਹਾਂ ਕਿ ਜੇਕਰ ਅਜਿਹੀ ਕਵਾਇਦ ਸ਼ੁਰੂ ਕੀਤੀ ਜਾਂਦੀ ਹੈ ਤਾਂ ਉਸ ਨਾਲ ਅਨੇਕਾਂ ਸਮੱਸਿਆਵਾਂ ਪੈਦਾ ਹੋਣਗੀਆਂ। ਬੇਲੋੜੇ ਝਗੜੇ ਵਧਣਗੇ।
ਦੇਸ਼ ਵਿਚ ਦਹਾਕਿਆਂ ਤੋਂ ਵਸੇ ਕਿਸੇ ਵੀ ਨਾਗਰਿਕ ਨੂੰ ਸ਼ਰਨਾਰਥੀ ਠਹਿਰਾਇਆ ਜਾਣਾ ਕਿਸੇ ਵੀ ਤਰ੍ਹਾਂ ਯੋਗ ਨਹੀਂ ਹੈ। ਅਸੀਂ ਇਹ ਗੱਲ ਜ਼ਰੂਰ ਸਮਝਦੇ ਹਾਂ ਕਿ ਸਰਕਾਰ ਨੂੰ ਸੁਚੇਤ ਰੂਪ ਵਿਚ ਇਹ ਯਤਨ ਜ਼ਰੂਰ ਕਰਨੇ ਹੋਣਗੇ ਕਿ ਦੇਸ਼ ਦੀਆਂ ਸਰਹੱਦਾਂ ਵਿਚ ਭਵਿੱਖ ਵਿਚ ਵਿਦੇਸ਼ੀ ਲੋਕ ਘੁਸਪੈਠ ਨਾ ਕਰ ਸਕਣ। ਜੇ ਅਜਿਹਾ ਹੁੰਦਾ ਹੈ ਤਾਂ ਉਸ ਸਬੰਧੀ ਤੁਰੰਤ ਪੁਖਤਾ ਪ੍ਰਸ਼ਾਸਨਿਕ ਪ੍ਰਬੰਧ ਕਰਨੇ ਜ਼ਰੂਰੀ ਹਨ। ਪਰ ਪਿਛਲੀਆਂ ਤਹਿਆਂ ਫਰੋਲਣਾ ਸਮੇਂ ਦਾ ਬੇਲੋੜਾ ਰਾਗ ਹੋਵੇਗਾ, ਜਿਸ 'ਚੋਂ ਕੁਝ ਵੀ ਠੋਸ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਬੇਲੋੜੇ ਵਿਵਾਦਾਂ ਤੋਂ ਬਚਣ ਲਈ ਸਰਕਾਰ ਨੂੰ ਨਵੇਂ ਸਿਰੇ ਤੋਂ ਅਜਿਹਾ ਖਲਜਗਣ ਨਹੀਂ ਸਹੇੜਨਾ ਚਾਹੀਦਾ। ਇਸੇ ਵਿਚ ਹੀ ਦੇਸ਼ ਦੀ ਭਲਾਈ ਸਮਝੀ ਜਾਣੀ ਚਾਹੀਦੀ ਹੈ।


-ਬਰਜਿੰਦਰ ਸਿੰਘ ਹਮਦਰਦ

ਨਵਾਂ ਅਕਾਲੀ ਦਲ ਖੜ੍ਹਾ ਕਰਨ ਲਈ ਹੋ ਰਹੇ ਹਨ ਯਤਨ

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਹੁਰਮਤੀ ਕਰਨ ਨਾਲ ਸਬੰਧਿਤ ਬਦਨਾਮ ਬਰਗਾੜੀ ਕਾਂਡ ਦੇ ਮਾਮਲੇ ਵਿਚ ਸੀ.ਬੀ.ਆਈ. ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਵਿਧਾਨ ਸਭਾ ਦੇ ਸੀ.ਬੀ.ਆਈ. ਤੋਂ ਜਾਂਚ ਵਾਪਸ ਲੈਣ ਦੇ ਫ਼ੈਸਲੇ ਖਿਲਾਫ਼ ਸੁਪਰੀਮ ਕੋਰਟ ਵਿਚ ...

ਪੂਰੀ ਖ਼ਬਰ »

ਸ਼ਹੀਦੀ ਦਿਨ 'ਤੇ ਵਿਸ਼ੇਸ਼

ਲੱਦਾਖ ਦੇ ਹੀਰੋਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ

ਸਿਆਣਾ (ਬਲਾਚੌਰ)ਹੁਸ਼ਿਆਰਪੁਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਦੇ ਨਿਵਾਸੀ ਪਿਤਾ ਸਵਰਗੀ ਨਰਾਇਣ ਸਿੰਘ(ਜਿਹੜੇ ਕਿ ਸੈਨਾ 'ਚ ਉੱਚ ਅਧਿਕਾਰੀ ਸਨ) ਤੇ ਮਾਤਾ ਸ਼ਿਵ ਕੌਰ ਦੇਪੁੱਤਰ ਸ: ਬਿਕਰਮ ਸਿੰਘ (ਅਮਰ ਸ਼ਹੀਦ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਲੱਦਾਖ ਦੇ ਹੀਰੋ) ਦਾ ...

ਪੂਰੀ ਖ਼ਬਰ »

ਆਰਥਿਕ ਮੰਦੀ, ਸਰਕਾਰ ਨੂੰ ਪਤਾ ਨਹੀਂ ਲੱਗ ਰਿਹਾ ਕਿ ਉਹ ਕੀ ਕਰੇ ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਨੂੰ ਅਗਲੇ ਕੁਝ ਸਾਲਾਂ ਵਿਚ ਹੀ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਦਾ ਸੰਕਲਪ ਲਿਆ ਹੈ। 5 ਟ੍ਰਿਲੀਅਨ ਦਾ ਭਾਵ ਹੈ 50 ਖਰਬ। ਇਹ ਨਿਸ਼ਾਨਾ ਹਾਸਲ ਕਰਨ ਲਈ ਭਾਰਤ ਨੂੰ 10 ਫ਼ੀਸਦੀ ਸਾਲਾਨਾ ਦੀ ਵਿਕਾਸ ਦਰ ਨਾਲ ਵਿਕਾਸ ਕਰਨਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX