ਤਾਜਾ ਖ਼ਬਰਾਂ


ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 minute ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  14 minutes ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  23 minutes ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  43 minutes ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  44 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  57 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 1 hour ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 1 hour ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 1 hour ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 2 hours ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 2 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 3 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 3 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 3 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 3 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 3 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 4 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 4 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 4 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 5 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 5 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 5 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 5 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 6 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 6 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 7 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 7 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 7 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 8 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 8 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 8 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 8 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 8 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 8 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਮਾਨਸਾ

8 ਮਹੀਨਿਆਂ 'ਚ ਦੋ ਕਿੱਲੋਮੀਟਰ ਸੜਕ ਦਾ ਨਿਰਮਾਣ, ਲੋਕਾਂ ਨੇ ਨਾਅਰੇਬਾਜ਼ੀ ਕੀਤੀ

ਬੁਢਲਾਡਾ, 21 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਨੂੰ ਹਰਿਆਣਾ ਰਾਜ ਨਾਲ ਜੋੜਨ ਵਾਲੀ ਮੁੱਖ ਸੜਕ ਬੁਢਲਾਡਾ ਰਤੀਆ ਨੂੰ ਨਵੇਂ ਸਿਰੇ ਤੋਂ ਬਣਾਉਣ ਵਾਲੇ ਸਬੰਧਿਤ ਠੇਕੇਦਾਰ ਵਲੋਂ ਕੰਮ ਅੱਧ ਵਿਚਕਾਰ ਬੰਦ ਕਰਨ ਦੇ ਰੋਸ ਵਜੋਂ ਨਗਰ ਸੁਧਾਰ ਸਭਾ ਦੀ ਅਗਵਾਈ ਵਿਚ ਲੋਕਾਂ ਵਲੋਂ ਪ੍ਰਸ਼ਾਸਨ ਅਤੇ ਠੇਕੇਦਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਪ੍ਰਦਰਸ਼ਨ ਕਰ ਰਹੇ ਨਗਰ ਸੁਧਾਰ ਸਭਾ ਦੇ ਆਗੂਆਂ ਨੇ ਕਿਹਾ ਕਿ ਸਬੰਧਿਤ ਠੇਕੇਦਾਰ ਵਲੋਂ ਇਸ ਸੜਕ ਦਾ ਨਿਰਮਾਣ ਕਰਨ ਸਮੇਂ ਮਹਿਜ਼ 2 ਕਿੱਲੋਮੀਟਰ ਦਾ ਟੋਟਾ ਬਣਾ ਕੇ ਸੜਕ ਦਾ ਕੰਮ ਅੱਧ ਵਿਚਕਾਰ ਛੱਡ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਲਗਪਗ 8 ਮਹੀਨੇ ਪਹਿਲਾਂ ਬੁਢਲਾਡਾ ਅਤੇ ਬੋਹਾ ਸ਼ਹਿਰੀਆਂ ਦੀ ਜ਼ੋਰਦਾਰ ਮੰਗ 'ਤੇ ਇਸ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਕਰੋੜਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਸੀ, ਪਰ ਸਬੰਧਿਤ ਵਿਭਾਗ ਅਤੇ ਠੇਕੇਦਾਰ ਦਾ ਆਪਸੀ ਸਹੀਂ ਤਾਲਮੇਲ ਨਾ ਹੋਣ ਕਾਰਨ ਸੜਕ ਦਾ ਕੰਮ ਅੱਧ ਵਿਚਕਾਰ ਲਟਕ ਕੇ ਰਹਿ ਗਿਆ ਹੈ ਜਿਥੇ ਆਏ ਦਿਨ ਖਸਤਾ ਹਾਲਤ ਵਿਚ ਪਈ ਸੜਕ 'ਤੇ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ | ਉਨ੍ਹਾਂ ਕਿਹਾ ਕਿ ਸਬੰਧਿਤ ਠੇਕੇਦਾਰ ਵਲੋਂ ਇਸ ਸੜਕ ਦੇ ਲਗਪਗ 21 ਕਿੱਲੋਮੀਟਰ ਦੇ ਟੋਟੇ ਨੂੰ ਵਿਭਾਗੀ ਨਿਯਮਾਂ ਮੁਤਾਬਿਕ ਜੋ ਸੜਕ 11 ਮਹੀਨਿਆਂ ਵਿਚ ਮੁਕੰਮਲ ਹੋਣੀ ਸੀ, ਉਹ 8 ਮਹੀਨਿਆਂ ਵਿਚ ਮਹਿਜ਼ 2 ਕਿੱਲੋਮੀਟਰ ਬਣਾਈ ਹੈ, ਜੋ ਅਜੇ ਵੀ ਅਧੂਰੀ ਪਈ ਹੈ | ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵਲੋਂ ਜਾਰੀ ਕੀਤੀ ਗਰਾਂਟ ਤੁਰੰਤ ਇਸ ਸੜਕ ਦੇ ਨਿਰਮਾਣ ਲਈ ਖ਼ਰਚ ਕੀਤਾ ਜਾਵੇ ਨਹੀਂ ਤਾਂ ਮਜਬੂਰਨ ਨਗਰ ਸੁਧਾਰ ਸਭਾ ਵਲੋਂ ਬੁਢਲਾਡਾ ਅਤੇ ਬੋਹਾ ਇਲਾਕੇ ਨਾਲ ਸਬੰਧਿਤ ਸਮਾਜ ਸੇਵੀ ਸੰਸਥਾਵਾਂ ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰਨਗੇ | ਇਸ ਮੌਕੇ ਨਗਰ ਸੁਧਾਰ ਸਭਾ ਦੇ ਪ੍ਰਧਾਨ ਸੱਤਪਾਲ ਸਿੰਘ ਕਟੋਦੀਆ, ਪ੍ਰੇਮ ਸਿੰਘ ਦੋਦੜਾ, ਰਿਸ਼ੀ ਕੁਮਾਰ, ਜਸਪਾਲ ਸਿੰਘ ਦਾਤੇਵਾਸ, ਸਤੀਸ਼ ਸਿੰਗਲਾ ਆਦਿ ਵੱਡੀ ਗਿਣਤੀ ਵਿਚ ਆਸ-ਪਾਸ ਪਿੰਡਾਂ ਦੇ ਲੋਕ ਹਾਜ਼ਰ ਸਨ | ਇਸ ਸਬੰਧੀ ਜਦ ਵਿਭਾਗ ਦੇ ਐਕਸੀਅਨ ਸੁਰੇਸ਼ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸੜਕ ਦੇ ਵਿਭਾਗੀ ਨਿਯਮਾਂ ਮੁਤਾਬਿਕ ਸੜਕ ਦਾ ਨਿਰਮਾਣ ਗਿਆਰਾਂ ਮਹੀਨਿਆਂ ਵਿਚ ਮੁਕੰਮਲ ਕਰਨਾ ਸੀ, ਪਰ ਸਬੰਧਿਤ ਠੇਕੇਦਾਰ ਵਲੋਂ ਇਸ ਪਾਸੇ ਵੱਲ ਨਾ ਧਿਆਨ ਦੇਣ ਕਰ ਕੇ ਉਸ ਨੂੰ ਨੋਟਿਸ ਜਾਰੀ ਕਰਦਿਆਂ ਸੜਕ ਨੂੰ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ | ਐਸ.ਡੀ.ਓ. ਮਨੋਜ ਕੁਮਾਰ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਲਈ 20 ਕਰੋੜ ਰੁਪਏ ਰਕਮ ਰਾਖਵੀਂ ਰੱਖੀ ਗਈ ਹੈ | ਉਨ੍ਹਾਂ ਕਿਹਾ ਕਿ ਸੜਕ ਦਾ ਨਿਰਮਾਣ ਰਹਿੰਦੇ ਸਮੇਂ ਵਿਚ ਹੀ ਮੁਕੰਮਲ ਕਰ ਲਿਆ ਜਾਵੇਗਾ |

ਕਾਂਗੜ ਸੈਂਟਰਲ ਪਾਰਕ ਦਾ ਉਦਘਾਟਨ ਅੱਜ ਕਰਨਗੇ

ਮਾਨਸਾ, 21 ਨਵੰਬਰ (ਵਿ. ਪ੍ਰਤੀ.)- ਸਥਾਨਕ ਵਾਟਰ ਵਰਕਸ ਵਿਚ ਬਣਾਏ ਸੈਂਟਰਲ ਪਾਰਕ ਦਾ ਉਦਘਾਟਨ ਮਾਲ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ 22 ਨਵੰਬਰ ਨੂੰ ਕਰਨਗੇ | ਇਹ ਜਾਣਕਾਰੀ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਹਰਿਆਵਲ ਭਰਪੂਰ ਇਸ ਪਾਰਕ ਨੂੰ ...

ਪੂਰੀ ਖ਼ਬਰ »

ਜੇ. ਐਨ. ਯੂ. ਦੇ ਵਿਦਿਆਰਥੀਆਂ ਦੇ ਸੰਘਰਸ਼ ਨੂੰ ਜਬਰੀ ਦਬਾਉਣ ਦੇ ਵਿਰੋਧ 'ਚ ਕੇਂਦਰ ਸਰਕਾਰ ਦੀ ਅਰਥੀ ਫੂਕੀ

ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੀ.ਪੀ.ਆਈ. (ਐਮ. ਐਲ.) ਲਿਬਰੇਸ਼ਨ ਵਲੋਂ ਇਥੇ ਰੋਸ ਮਾਰਚ ਕੱਢਣ ਉਪਰੰਤ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ | ਪਾਰਟੀ ਦੇ ਆਗੂ ਰਾਜਵਿੰਦਰ ਸਿੰਘ ਰਾਣਾ, ਅਮਰੀਕ ਸਿੰਘ ਸਮਾਉਂ, ਵਿੰਦਰ ਅਲਖ ਨੇ ਦੋਸ਼ ਲਗਾਇਆ ਕਿ ਜੇ.ਐਨ.ਯੂ. ਦੇ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਹਰ ਯਤਨ ਜੁਟਾਏ ਜਾਣਗੇ-ਭੂੰਦੜ

ਮਾਨਸਾ/ਭੀਖੀ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਿੰਦਰ ਸਿੰਘ ਔਲਖ) - ਮਾਨਸਾ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਹਰ ਯਤਨ ਜੁਟਾਏ ਜਾਣਗੇ | ਇਸ ਕਾਰਜ ਲਈ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਦੇ ਕੋਟੇ 'ਚੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬੱਸ 'ਚੋਂ ਡਿਗਣ ਕਾਰਨ ਔਰਤ ਦੀ ਮੌਤ

ਸਰਦੂਲਗੜ੍ਹ, 21 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਵਿਖੇ ਇਕ ਔਰਤ ਦੇ ਬੱਸ 'ਚੋਂ ਡਿੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜਸਵੀਰ ਕੌਰ (50) ਪਤਨੀ ਬਿੱਕਰ ਸਿੰਘ ਵਾਸੀ ਚੋਟੀਆਂ ਉਸ ਦੇ ਪਿੰਡ ਤੋਂ ਸਰਦੂਲਗੜ੍ਹ ਕਿਸੇ ਘਰੇਲੂ ਕੰਮ ਆਈ ਸੀ | ਬੱਸ ਅੱਡੇ ਦੇ ...

ਪੂਰੀ ਖ਼ਬਰ »

ਸੀ. ਸੀ. ਆਈ. ਵਲੋਂ ਨਰਮੇ ਦੀ ਖ਼ਰੀਦ ਸ਼ੁਰੂ ਕਰਨ ਨਾਲ ਕਿਸਾਨ ਬਾਗੋ ਬਾਗ, ਮਜ਼ਦੂਰ ਨਿਰਾਸ਼

ਬੁਢਲਾਡਾ, 21 ਨਵੰਬਰ (ਸਵਰਨ ਸਿੰਘ ਰਾਹੀ)- ਸਰਕਾਰੀ ਖ਼ਰੀਦ ਏਜੰਸੀ ਭਾਰਤੀਯ ਕਪਾਹ ਨਿਗਮ ਬਠਿੰਡਾ (ਸੀ. ਸੀ. ਆਈ.) ਵਲੋਂ ਪਿਛਲੇ ਕੁਝ ਦਿਨਾਂ ਤੋਂ ਸਥਾਨਕ ਅਨਾਜ ਮੰਡੀ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਕਰ ਦੇਣ ਨਾਲ ਜਿਥੇ ਕਿਸਾਨਾਂ ਨੂੰ ਜਿਨਸ ਦਾ 250 ਤੋਂ 400 ਤੱਕ ਪ੍ਰਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਚਿੱਟਾ, ਭੁੱਕੀ ਚੂਰਾ ਪੋਸਤ ਤੇ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 21 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ, ਚਿੱਟਾ, ਭੁੱਕੀ ਚੂਰਾ ਪੋਸਤ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ...

ਪੂਰੀ ਖ਼ਬਰ »

ਕੁਆਰਟਰ ਫਾਈਨਲ 'ਚ ਮਾਈਲਸਟੋਨ ਬੁਲਜ਼ ਅਤੇ ਸਤੌਜ ਐਲੀਫੈਂਟਸ ਟੀਮਾਂ ਜੇਤੂ

ਮਾਨਸਾ, 21 ਨਵੰਬਰ (ਰਵੀ)- ਸਥਨਕ ਖਾਲਸਾ ਸਕੂਲ ਦੇ ਕਿ੍ਕਟ ਮੈਦਾਨ ਵਿਖੇ ਕਰਵਾਏ ਜਾ ਰਹੇ ਪ੍ਰੀਮੀਅਰ ਲੀਗ ਦੇ ਕੁਆਟਰ ਫਾਈਨਲ ਕ੍ਰਿਕਟ ਮੁਕਾਬਲਿਆਂ 'ਚ ਮਾਈਲਸਟੋਨ ਬੁਲਜ਼ ਅਤੇ ਸਤੌਜ ਐਲੀਫੈਂਟਸ ਟੀਮਾਂ ਜੇਤੂ ਰਹੀਆਂ | ਪਹਿਲਾ ਮੈਚ ਡਾਕਟਰ ਹਰਮਨ ਡੇਅਰ ਡੇਵਲਜ਼ ਅਤੇ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਮਾਨਸਾ, 21 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ 31 ਮਾਨਸਾ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ...

ਪੂਰੀ ਖ਼ਬਰ »

ਕਲੱਸਟਰ ਦਿਆਲਪੁਰਾ ਵਿਖੇ ਵਿੱਦਿਅਕ ਮੁਕਾਬਲੇ ਕਰਵਾਏ

ਬਰੇਟਾ, 21 ਨਵੰਬਰ (ਰਾਵਿੰਦਰ ਕੌਰ ਮੰਡੇਰ)- ਕਲੱਸਟਰ ਪੱਧਰੀ ਵਿੱਦਿਅਕ ਅਤੇ ਸਹਾਇਕ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ ਕਰਵਾਏ ਗਏ | ਇਹ ਜਾਣਕਾਰੀ ਦਿੰਦਿਆਂ ਸੈਂਟਰ ਹੈੱਡ ਟੀਚਰ ਕੁਲਵਿੰਦਰ ਸਿੰਘ ਬੁਢਲਾਡਾ ਨੇ ਦੱਸਿਆ ਕਿ ਕਵਿਤਾ ਗਾਇਣ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਸੰਚਾਰ ਦਾ ਵੱਡਾ ਸ਼ਕਤੀਸ਼ਾਲੀ ਸਾਧਨ- ਰਾਏ

ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਇਸ ਵੇਲੇ ਸੋਸ਼ਲ ਮੀਡੀਆ ਸੰਚਾਰ ਦਾ ਸਭ ਤੋਂ ਵੱਡਾ ਸ਼ਕਤੀਸ਼ਾਲੀ ਸਾਧਨ ਹੈ, ਪਰ ਇਸ ਦੀ ਵਰਤੋਂ ਸੰਜਮ ਨਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਹ ਪ੍ਰਗਟਾਵਾ ਮਨਜੀਤ ਸਿੰਘ ਰਾਏ ਮੈਂਬਰ ਕੌਮੀ ਕਮਿਸ਼ਨ ਘੱਟ ਗਿਣਤੀਆਂ ਨੇ ...

ਪੂਰੀ ਖ਼ਬਰ »

ਡੀ. ਟੀ. ਐਫ. ਨੇ ਮੰਗ ਪੱਤਰ ਦਿੱਤਾ

ਸਰਦੂਲਗੜ੍ਹ, 21 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਡੀ. ਟੀ. ਐਫ. ਬਲਾਕ ਸਰਦੂਲਗੜ੍ਹ ਵਲੋਂ ਵਿਦਿਆਰਥੀ ਤੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਉਪ ਮੰਡਲ ਅਧਿਕਾਰੀ ਦੇ ਦਫ਼ਤਰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਸੂਬਾ ਮੀਤ ਪ੍ਰਧਾਨ ਓਮ ਪ੍ਰਕਾਸ਼ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX