ਫਗਵਾੜਾ, 21 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਜ਼ਿਲ੍ਹਾ ਕਪੂਰਥਲਾ ਦੇ ਪਿੰਡ ਰਿਹਾਣਾ ਜੱਟਾ ਵਿਖੇ ਸੁਖਜੀਤ ਮੈਗਾ ਫੂਡ ਪਾਰਕ ਦਾ ਨੀਂਹ ਪੱਥਰ ਹਰਸਿਮਰਤ ਕੌਰ ਬਾਦਲ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਵਲੋਂ 7 ਜੁਲਾਈ 2017 ਨੂੰ ਰੱਖਿਆ ਗਿਆ ਸੀ ਜਿਸ 'ਚ ਕੇਂਦਰ ਸਰਕਾਰ ਵਲੋਂ ਸੂਬੇ 'ਚ ਸਨਅਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀਆਂ ਜੀਅ-ਤੋੜ ਕੋਸ਼ਿਸ਼ਾਂ ਸਦਕਾ, ਦੁਆਬਾ ਖੇਤਰ ਜਲਦ ਹੀ ਰਾਜ ਦੀ ਮੱਕੀ ਪ੍ਰੋਸੈਸਿੰਗ ਹੱਬ ਬਣਨ ਜਾ ਰਿਹਾ ਹੈ, ਕਿਉਂਕਿ ਇੱਥੇ ਚਾਲੂ ਵਿੱਤੀ ਵਰ੍ਹੇ ਦੇ ਅੰਤ ਤੱਕ 'ਸੁਖਜੀਤ ਮੈਗਾ ਫੂਡ ਪਾਰਕ' ਚਾਲੂ ਹੋਣ ਲਈ ਤਿਆਰ ਹੈ | ਸਾਲਾਨਾ ਦੋ ਲੱਖ ਟਨ ਤੋਂ ਵੱਧ ਮੱਕੀ ਨੂੰ ਪੋ੍ਰਸੈੱਸ ਕਰਨ ਦੀ ਸਮਰੱਥਾ ਵਾਲਾ ਇਹ ਪਾਰਕ ਫਗਵਾੜਾ ਨੇੜੇ ਪਿੰਡ ਰਿਹਾਣਾ ਜੱਟਾਂ ਵਿਖੇ 55 ਏਕੜ ਰਕਬੇ 'ਚ ਉੱਘੇ ਕਾਰੋਬਾਰੀ ਘਰਾਣੇ ਸੁਖਜੀਤ ਸਟਾਰਚ ਮਿੱਲ ਦੁਆਰਾ ਸਥਾਪਿਤ ਕੀਤਾ ਜਾ ਰਿਹਾ ਹੈ, ਜੋ ਕਿ 1943 'ਚ ਹੋਂਦ ਵਿਚ ਆਇਆ ਰਾਜ ਦਾ ਸਭ ਤੋਂ ਪੁਰਾਣਾ ਖੇਤੀਬਾੜੀ ਫੂਡ ਪ੍ਰੋਸੈਸਿੰਗ ਅਦਾਰਾ ਹੈ | ਅਤਿ-ਆਧੁਨਿਕ ਮਸ਼ੀਨਰੀ ਨਾਲ ਲੈਸ ਰੋਜ਼ਾਨਾ 600 ਟਨ ਮੱਕੀ ਦੀ ਪ੍ਰੋਸੈਸਿੰਗ ਕਰਨ ਵਾਲੇ ਇਸ ਪਾਰਕ ਦਾ ਮਕਸਦ ਮੱਕੀ ਦੀ ਵੱਡੀ ਮੰਗ ਪੈਦਾ ਕਰਨਾ ਹੈ, ਜੋ ਕਿ ਬਹੁਤ ਘੱਟ ਪਾਣੀ ਵਾਲੀ ਫ਼ਸਲ ਹੈ | ਇਸ ਨਾਲ ਜਿੱਥੇ ਸੂਬੇ 'ਚ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਤੋੜਨ 'ਚ ਸਹਾਇਤਾ ਮਿਲੇਗੀ ਉੱਥੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸਾਵਾਂ ਵੀ ਕੀਤਾ ਜਾ ਸਕੇਗਾ | ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਰਾਹੀਂ ਹੋਣ ਵਾਲੇ ਪ੍ਰਦੂਸ਼ਣ ਤੋਂ ਵੀ ਨਿਜਾਤ ਮਿਲੇਗੀ | ਧੀਰਜ ਸਰਦਾਨਾ ਦੀ ਮੌਜੂਦਗੀ 'ਚ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਾਰਕ ਦੇ ਡਾਇਰੈਕਟਰ ਭਵਦੀਪ ਸਰਦਾਨਾ ਨੇ ਦੱਸਿਆ ਕਿ ਇਹ ਪ੍ਰਾਜੈਕਟ ਚਾਲੂ ਹੋਣ ਦੇ ਆਪਣੇ ਅੰਤਿਮ ਪੜਾਅ 'ਚ ਹੈ ਤੇ ਉਮੀਦ ਹੈ ਕਿ ਚਾਲੂ ਵਿੱਤੀ ਵਰ੍ਹੇ ਦੀ ਆਖ਼ਰੀ ਤਿਮਾਹੀ ਤੱਕ ਇੱਥੇ ਕੰਮ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ ਉਦਯੋਗ ਲਈ ਕਿਫਾਇਤੀ ਬੁਨਿਆਦੀ ਢਾਂਚੇ ਦੀ ਸਿਰਜਣਾ ਤੋਂ ਇਲਾਵਾ, ਇਹ ਪਾਰਕ ਵੱਖ-ਵੱਖ ਫ਼ਸਲਾਂ ਦੀ ਸਿੱਧੀ ਖ਼ਰੀਦ ਦੀ ਸਹੂਲਤ ਵੀ ਕਿਸਾਨਾਂ ਨੂੰ ਦੇ ਦੇਵੇਗਾ | ਉਨ੍ਹਾਂ ਕਿਹਾ ਕਿ ਇਹ ਪਾਰਕ 60 ਹਜ਼ਾਰ ਟਨ ਦੀ ਸਟੋਰੇਜ ਸਮਰੱਥਾ ਰੱਖਣ ਵਾਲੀ ਸਟੇਟ ਆਫ਼ ਆਰਟ ਕੋਲਡ ਚੇਨ ਬਣੇਗੀ | ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜਲੰਧਰ ਦੇ ਪਿੰਡ ਮਾਹੂਵਾਲ, ਹੁਸ਼ਿਆਰਪੁਰ ਦੇ ਢੋਰੋਂ ਅਤੇ ਅੰਮਿ੍ਤਸਰ ਦੇ ਬੱਲਾਂ ਮੰਝਪੁਰ ਵਿਖੇ ਤਿੰਨ ਪ੍ਰਾਇਮਰੀ ਖ਼ਰੀਦ ਕੇਂਦਰ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਵਧੀਆ ਨੀਤੀਆਂ ਤੇ ਪਹਿਲਕਦਮੀਆਂ ਸਦਕਾ ਇਸ ਪ੍ਰਾਜੈਕਟ ਨੂੰ ਨਿਰਵਿਘਨ ਚਲਾਉਣਾ ਸੰਭਵ ਹੋਇਆ ਹੈ | ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਸਿੰਗਲ ਵਿੰਡੋ ਨਾਲ ਜੋੜਨਾ ਉੱਦਮੀਆਂ ਲਈ ਵਰਦਾਨ ਸਿੱਧ ਹੋ ਰਿਹਾ ਹੈ | ਸ੍ਰੀ ਸਰਦਾਨਾ ਨੇ ਕਿਹਾ ਕਿ ਉਦਯੋਗਪਤੀਆਂ ਲਈ ਇਹ ਬੜੇ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਰੈੱਡ ਕਾਰਪੈਟ ਦਾ ਵਾਧੂ ਲਾਭ ਦੇ ਕੇ ਉਨ੍ਹਾਂ ਦਾ ਸਵਾਗਤ ਕਰ ਰਹੀ ਹੈ ਤੇ ਰਾਜ'ਚ ਉਨ੍ਹਾਂ ਨੂੰ ਆਪਣੇ ਉਦਯੋਗ ਸਥਾਪਿਤ ਕਰਨ ਨੂੰ ਪਹਿਲ ਦੇ ਰਹੀ ਹੈ |
ਨਡਾਲਾ, 21 ਨਵੰਬਰ (ਮਾਨ)-ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਪਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਣ ਵਾਲੇ ਪੰਜ ਏਕੜ ਮਾਲਕੀ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦਿੱਤੇ ਜਾ ਰਹੇ ਮੁਆਵਜ਼ੇ ਦੇ ਫਾਰਮ ਜਮ੍ਹਾਂ ਨਾ ਹੋਣ ਕਾਰਨ ਨਡਾਲਾ ਦੇ ...
ਨਡਾਲਾ, 21 ਨਵੰਬਰ (ਮਾਨ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅਗਵਾਈ ਹੇਠ ਐਸ.ਡੀ.ਓ. ਪਾਵਰਕਾਮ ਨਡਾਲਾ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕਣਕ ਨੂੰ ਪਾਣੀ ਲਾਉਣ ਲਈ ਬਿਜਲੀ ਸਪਲਾਈ ਦਿਨ ਵੇਲੇ ਦਿੱਤੀ ਜਾਵੇ | ...
ਕਪੂਰਥਲਾ, 21 ਨਵੰਬਰ (ਸਡਾਨਾ)-ਵਾਤਾਵਰਣ ਦੀ ਸ਼ੁੱਧਤਾ ਤੇ ਧਰਤੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਸਰਕਾਰ ਵਲੋਂ ਫ਼ਸਲੀ ਰਹਿੰਦ ਖੂੰਹਦ ਨੂੰ ਸਾੜਣ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕੰਵਲਜੀਤ ਸਿੰਘ ਨੇ ਦੱਸਿਆ ਕਿ ਝੋਨੇ ...
ਕਪੂਰਥਲਾ, 21 ਨਵੰਬਰ (ਸਡਾਨਾ)-ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ 'ਚ ਕਰਨੈਲ ਸਿੰਘ ਵਾਸੀ ਸਿਧਵਾਂ ਦੋਨਾ ਨੇ ਦੱਸਿਆ ਕਿ ਕਥਿਤ ਦੋਸ਼ੀ ਵਿਕਰਮਜੀਤ ਸਿੰਘ ...
ਕਾਲਾ ਸੰਘਿਆਂ, 21 ਨਵੰਬਰ (ਸੰਘਾ)ਸਥਾਨਕ ਕਸਬੇ ਦੇ ਮੁੱਖ ਬੱਸ ਅੱਡੇ ਨਜ਼ਦੀਕ ਨਕੋਦਰ ਰੋਡ 'ਤੇ ਇਕ ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਇਕ ਨੌਜਵਾਨ ਦੀ ਮੌਤ ਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸਵੇਰੇ ਕਰੀਬ 10 ਵਜੇ ਸਪਲੈਂਡਰ ...
ਫਗਵਾੜਾ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਨੇ ਉਸ ਦੇ ਪਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮਮਤਾ ਰਾਣੀ ਪੁੱਤਰੀ ਸੁਰਿੰਦਰ ਕੁਮਾਰ ਵਾਸੀ ਪਿੰਡ ਨੰਗਲ ਖੇੜਾ ਨੇ ਦੱਸਿਆ ...
ਕਪੂਰਥਲਾ, 21 ਨਵੰਬਰ (ਸਡਾਨਾ)-ਇਕ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ 'ਚ ਵਿਅਕਤੀ ਨੇ ਦੱਸਿਆ ਕਿ ਬੀਤੀ 18 ਨਵੰਬਰ ਦੀ ਰਾਤ ਨੂੰ ਉਸ ਦਾ ਪਰਿਵਾਰ ਘਰ ...
ਕਪੂਰਥਲਾ, 21 ਨਵੰਬਰ (ਸਡਾਨਾ)-ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿਮ ਤਹਿਤ ਡੀ.ਐਸ.ਪੀ. ਸਬ ਡਵੀਜ਼ਨ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਥਾਣਾ ਸਿਟੀ ਮੁਖੀ ਇੰਸਪੈਕਟਰ ਦਰਸ਼ਨ ਸਿੰਘ ਨੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ...
ਕਪੂਰਥਲਾ, 21 ਨਵੰਬਰ (ਸਡਾਨਾ)-ਸਿਹਤ ਵਿਭਾਗ ਵਲੋਂ ਖਾਦ ਪਦਾਰਥਾਂ ਦੀ ਕੀਤੀ ਜਾ ਰਹੀ ਜਾਂਚ ਦੇ ਮਾਮਲੇ ਸਬੰਧੀ ਸਹਾਇਕ ਕਮਿਸ਼ਨਰ ਫੂਡ ਡਾ: ਹਰਜੋਤਪਾਲ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਨੇ ਵੱਖ-ਵੱਖ ਖਾਦ ਪਦਾਰਥਾਂ ਦੇ 11 ਸੈਂਪਲ ਭਰੇ ਹਨ | ਜਾਣਕਾਰੀ ਅਨੁਸਾਰ ਡਾ: ...
ਫਗਵਾੜਾ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਨੇੜਲੇ ਪਿੰਡ ਬੁਹਾਨੀ ਵਿਖੇ ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਰਾਵਲਪਿੰਡੀ ਪੁਲਿਸ ਨੇ 2 ਭਰਾਵਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਹੰਸ ਰਾਜ ਪੁੱਤਰ ਮਹਿੰਦਰ ਰਾਮ ਵਾਸੀ ਪਿੰਡ ਬੁਹਾਨੀ ...
ਫਗਵਾੜਾ, 21 ਨਵੰਬਰ (ਹਰੀਪਾਲ ਸਿੰਘ)-ਵਿਦੇਸ਼ ਭੇਜਣ ਦੀ ਆੜ 'ਚ ਠੱਗੀ ਮਾਰਨ ਵਾਲੇ ਕਥਿਤ ਟਰੈਵਲ ਏਜੰਟ ਿਖ਼ਲਾਫ਼ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੀ.ਸੀ.ਆਰ ਕਪੂਰਥਲਾ ਵਿਖੇ ਤਾਇਨਾਤ ਬਲਕਾਰ ਸਿੰਘ ਵਾਸੀ ਹਰਨਾਮਪੁਰਾ ਤਹਿਸੀਲ ...
ਫਗਵਾੜਾ, 21 ਨਵੰਬਰ (ਹਰੀਪਾਲ ਸਿੰਘ)-ਵਿਦੇਸ਼ ਭੇਜਣ ਦੀ ਆੜ ਵਿਚ ਠੱਗੀ ਮਾਰਨ ਵਾਲੇ ਕਥਿਤ ਟਰੈਵਲ ਏਜੰਟ ਦੇ ਿਖ਼ਲਾਫ਼ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਅਰਾਈਵਾਲ ਦੇ ਵਸਨੀਕ ਰਾਜਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਪੁਲਿਸ ਨੂੰ ...
ਬੇਗੋਵਾਲ, 21 ਨਵੰਬਰ (ਸੁਖਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਪਿੰਡ ਮੰਡਕੁਲਾ 'ਚ ਮਾਈ ਭਾਗੋ ਜੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਨਗਰ ਪੰਚਾਇਤ, ਪ੍ਰਵਾਸੀ ਭਾਰਤੀਆਂ ਤੇ ਗੁਰਦੁਆਰਾ ...
ਭੁਲੱਥ, 21 ਨਵੰਬਰ (ਮਨਜੀਤ ਸਿੰਘ ਰਤਨ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਵਲੋਂ ਕਾਂਗਰਸ ਦਫ਼ਤਰ ਭੁਲੱਥ ਵਿਖੇ ਕਾਂਗਰਸੀ ਵਰਕਰਾਂ ਦੀਮੀਟਿੰਗ ਬੁਲਾਈ ਗਈ ਜਿਸ 'ਚ ਕਾਂਗਰਸੀ ਵਰਕਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਮੀਟਿੰਗ 'ਚ ਬਲਰਾਮ ਸਿੰਘ ਰੰਧਾਵਾ ਨੂੰ ਆਲ ...
ਬੇਗੋਵਾਲ, 21 ਨਵੰਬਰ (ਸੁਖਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਐਸ.ਪੀ.ਐਸ. ਇੰਟਰਨੈਸ਼ਨਲ ਸਕੂਲ ਬੇਗੋਵਾਲ 'ਚ ਇਕ ਵਿਸ਼ੇਸ਼ ਸਮਾਗਮ ਸਕੂਲ ਦੇ ਐਮ.ਡੀ. ਰਜਨੀਤ ਕੌਰ ਡੇਜੀ ਤੇ ਪਿ੍ੰਸੀਪਲ ਅਮਰੀਕ ਸਿੰਘ ਦੀ ਅਗਵਾਈ ਹੇਠ ਕਰਵਾਇਆ ...
ਖਲਵਾੜਾ, 21 ਨਵੰਬਰ (ਮਨਦੀਪ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੱਖਪੁੁਰ ਵਿਖੇ ਬੀਬੀ ਸੁਰਜੀਤ ਕੌਰ ਯੂ.ਕੇ. ਵਲੋਂ ਆਪਣੇ ਪਤੀ ਸਵ. ਮੋਹਨ ਸਿੰਘ ਦੀ ਨਿੱਘੀ ਯਾਦ ਅਤੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸਕੂਲ ਦੇ ਨਵੀਨੀਕਰਨ ਦੇ ਚਲ ਰਹੇ ਕੰਮ 'ਚ ...
ਫਗਵਾੜਾ, 21 ਨਵੰਬਰ (ਅਸ਼ੋਕ ਕੁਮਾਰ ਵਾਲੀਅ)-ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਗਿਆਨ ਚੰਦ ਮਸਤ ਦੀ ਬਰਸੀ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਦੇਖ ਰੇਖ ਸ਼ਰਧਾ ਪੂਰਵਕ ਮਨਾਈ ਗਈ | ਤਿੰਨ ਦਿਨਾਂ ਇਸ ਸਮਾਗਮ ਦੇ ਪਹਿਲੇ ਦਿਨ ...
ਨਡਾਲਾ, 21 ਨਵੰਬਰ (ਮਾਨ)-ਉਪ ਮੁੱਖ ਕਾਰਜਕਾਰੀ ਅਫ਼ਸਰ ਗੁਰਦਰਸ਼ਨ ਕੁੰਡਲ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਵਲੋਂ ਗਰਾਮ ਪੰਚਾਇਤ ਡਾਲਾ ਵਲੋਂ ਮਨਰੇਗਾ ਅਧੀਨ ਚੱਲ ਰਹੇ ਫਿਰਨੀ ਦੇ ਕੰਮ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਡਾਲਾ ਪੰਚਾਇਤ ਵਲੋਂ ਚਲਾਏ ਜਾ ਰਹੇ ...
ਬੇਗੋਵਾਲ, 21 ਨਵੰਬਰ (ਸੁਖਜਿੰਦਰ ਸਿੰਘ)-ਸਥਾਨਕ ਲਾਸ ੲਾੇਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ 'ਚ ਪ੍ਰਧਾਨ ਹਰਜੀਤ ਸਿੰਘ ਯੂ.ਐਸ.ਏ. ਤੇ ਪਿ੍ੰਸੀਪਲ ਖ਼ਾਲਸਾ ਕਾਲਜ ਡਾ: ਜੁਗਰਾਜ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ 'ਚ ਵਿਦਿਆਰਥੀਆਂ ਨੇ ...
ਢਿਲਵਾਂ, 21 ਨਵੰਬਰ (ਪ੍ਰਵੀਨ ਕੁਮਾਰ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬਡਵੀਜ਼ਨ ਢਿਲਵਾਂ ਦੀ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬਿਜਲੀ ਘਰ ਵਿਖੇ ਹੋਈ | ਜਿਸ 'ਚ ਉਨ੍ਹਾਂ ਆਪਣੀਆਂ ਹੱਕੀ ਮੰਗਾਂ ਬਾਰੇ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ | ਇਸ ...
ਸੁਲਤਾਨਪੁਰ ਲੋਧੀ, 21 ਨਵੰਬਰ (ਨਰੇਸ਼ ਹੈਪੀ, ਥਿੰਦ)-ਟੈਕਨੀਕਲ ਸਰਵਿਸ ਯੂਨੀਅਨ ਸੁਲਤਾਨਪੁਰ ਲੋਧੀ ਨੰਬਰ 1 ਦਾ ਚੋਣ ਇਜਲਾਸ ਅੱਜ ਸਥਾਨਕ ਪਾਵਰਕਾਮ ਦਫ਼ਤਰ ਵਿਖੇ ਹੋਇਆ | ਜਿਸ 'ਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ 'ਚ ਬਲਵੀਰ ਸਿੰਘ ਸੰਧੂ ਨੂੰ ...
ਭੁਲੱਥ, 21 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਐਾਡ ਸਿੰਧ ਬੈਂਕ ਬ੍ਰਾਂਚ ਭੁਲੱਥ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਜਸਵਿੰਦਰ ਸਿੰਘ ਦੇ ...
ਤਲਵੰਡੀ ਚੌਧਰੀਆਂ, 21 ਨਵੰਬਰ (ਪਰਸਨ ਲਾਲ ਭੋਲਾ)-ਪੀਰ ਬਾਬਾ ਸਾਈਾ ਦੀ ਦਰਗਾਹ ਪਿੰਡ ਬੂਲਪੁਰ ਵਿਖੇ ਦਰਗਾਹ ਦੇ ਮੁੱਖ ਸੇਵਾਦਾਰ ਅਬਦੁਲ ਸਿਤਾਰ ਵਲੋਂ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਸਾਲਾਨਾ ਉਰਸ ਮਨਾਇਆ ਗਿਆ | ਦਰਗਾਹ 'ਤੇ ...
ਨਡਾਲਾ, 21 ਨਵੰਬਰ (ਮਾਨ)-ਟੈਕਨੀਕਲ ਸਰਵਿਸਿਜ਼ ਯੂਨੀਅਨ ਨਡਾਲਾ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਰਘਬੀਰ ਸਿੰਘ ਸੰਧੂ ਨੂੰ ਦੁਬਾਰਾ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਜਗੀਰ ਸਿੰਘ ਮੀਤ ਪ੍ਰਧਾਨ, ਲਖਵਿੰਦਰ ਸਿੰਘ ਸਕੱਤਰ, ਸੰਦੀਪ ...
ਢਿਲਵਾਂ, 21 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ, ਪਲਵਿੰਦਰ ਸਿੰਘ)-ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਹਫ਼ਤੇ ਮਨਾਏ ਜਾਂਦੇ ਹਨ ਜਿਸ ਤਹਿਤ ਨਵਜੰਮੇ ਬੱਚੇ ਦੀ ਦੇਖਭਾਲ ਸਬੰਧੀ ਇਹ ਹਫ਼ਤਾ ਮਨਾਇਆ ਜਾ ਰਿਹਾ ਹੈ | ਜਾਣਕਾਰੀ ...
ਢਿਲਵਾਂ, 21 ਨਵੰਬਰ (ਪਲਵਿੰਦਰ, ਸੁਖੀਜਾ)ਕਸਬਾ ਢਿਲਵਾਂ ਤੇ ਨਜ਼ਦੀਕੀ ਪਿੰਡਾਂ 'ਚ ਫਾਇਰਬਿਗ੍ਰੇਡ ਗੱਡੀ ਨਾ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਬਲਜੀਤ ਸਿੰਘ ਢਿੱਲੋਂ ਜਨਰਲ ਸਕੱਤਰ ਕਾਂਗਰਸ ਪਾਰਟੀ ਨੇ ਦੱਸਿਆ ਕਈ ...
ਕਪੂਰਥਲਾ, 21 ਨਵੰਬਰ (ਸਡਾਨਾ)ਕ੍ਰਾਈਸਟ ਕਿੰਗ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸਿਸਟਰ ਐਨਸੀ ਜੋਸ ਤੇ ਸਕੂਲ ਦੀ ਸਭਿਆਚਾਰਕ ਕਮੇਟੀ ਦੇ ਨਿਰਦੇਸ਼ਾਂ ਤਹਿਤ ...
ਸੁਲਤਾਨਪੁਰ ਲੋਧੀ, 21 ਨਵੰਬਰ (ਨਰੇਸ਼ ਹੈਪੀ, ਥਿੰਦ)-ਟੈਕਨੀਕਲ ਸਰਵਿਸ ਯੂਨੀਅਨ ਸੁਲਤਾਨਪੁਰ ਲੋਧੀ ਨੰਬਰ-2 ਸਬ ਡਵੀਜ਼ਨ ਦਾ ਚੋਣ ਇਜਲਾਸ ਹੋਇਆ | ਜਿਸ ਵਿਚ ਸਰਬਸੰਮਤੀ ਨਾਲ ਗੁਰਦਿਆਲ ਸਿੰਘ ਐਸ.ਐਚ.ਓ. ਨੂੰ ਪ੍ਰਧਾਨ, ਸੁਖਵੰਤ ਸਿੰਘ ਸ਼ਾਹ ਨੂੰ ਮੀਤ ਪ੍ਰਧਾਨ, ਦਰਸ਼ਨ ਸਿੰਘ ...
ਕਪੂਰਥਲਾ, 21 ਨਵੰਬਰ (ਸਡਾਨਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਮਿੱਠੀ ਯਾਦ 'ਚ 15ਵਾਂ ਮਹਾਨ ਨਗਰ ਕੀਰਤਨ ਗੁਰੂ ਲਾਧੋ ਰੇ ਯਾਤਰਾ ਦੇ ਰੂਪ 'ਚ 24 ਨਵੰਬਰ ਨੂੰ ਸਵੇਰੇ 8 ਵਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ...
ਕਪੂਰਥਲਾ, 21 ਨਵੰਬਰ (ਸਡਾਨਾ)-ਮਾਂ ਦਾ ਦੁੱਧ ਬੱਚੇ ਲਈ ਵਰਦਾਨ ਹੈ ਤੇ ਹਰ ਨਵਜੰਮੇ ਬੱਚੇ ਨੂੰ ਮਾਂ ਦਾ ਦੁੱਧ ਜ਼ਰੂਰ ਪਿਲਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸਿਵਲ ਸਰਜਨ ਡਾ: ਜਸਮੀਤ ਕੌਰ ਬਾਵਾ ਨੇ ਕੌਮੀ ਨਵਜਾਤ ਸ਼ਿਸ਼ੂ ਹਫ਼ਤੇ ਸਬੰਧੀ ਕਰਵਾਏ ਗਏ ਜਾਗਰੂਕਤਾ ਸੈਮੀਨਾਰ ...
ਸੁਲਤਾਨਪੁਰ ਲੋਧੀ, 21 ਨਵੰਬਰ (ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਵਲੋਂ ਪੂਰਾ ਸਾਲ ਗੁਰਮਤਿ ਸਮਾਗਮ ਜਾਰੀ ਰਹਿਣਗੇ ਤੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ...
ਕਾਲਾ ਸੰਘਿਆਂ, 21 ਨਵੰਬਰ (ਸੰਘਾ) ਪ੍ਰਸਿੱਧ ਢਾਡੀ ਗਿਆਨੀ ਜਤਿੰਦਰ ਸਿੰਘ ਨੂਰਪੁਰੀ ਵੱਲੋਂ ਲਿਖੀ ਢਾਡੀ ਵਾਰਾਂ ਦੀ ਪਲੇਠੀ ਪੁਸਤਕ Tਗੁਰੂ ਨਾਨਕ ਸਾਹਿਬ ਆਏ'' ਕੁਝ ਦਿਨ ਪਹਿਲਾਂ ਨਿਊ ਬੁੱਕ ਕੰਪਨੀ ਜਲੰਧਰ ਵੱਲੋਂ ਜਾਰੀ ਕੀਤੀ ਗਈ | ਪੁਸਤਕ 'ਚ ਇਤਿਹਾਸ ਨਾਲ ਸਬੰਧਿਤ ...
ਖਲਵਾੜਾ, 21 ਨਵੰਬਰ (ਮਨਦੀਪ ਸਿੰਘ ਸੰਧੂ)-ਪਿੰਡ ਭੁੱਲਾਰਾਈ 'ਚ 48 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ 'ਚ ਸਹਿਯੋਗ ਦੇਣ ਵਾਲਿਆਂ ਨੂੰ ਧਾਰਮਿਕ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ...
ਕਪੂਰਥਲਾ, 21 ਨਵੰਬਰ (ਵਿ.ਪ੍ਰ)-ਜ਼ਿਲ੍ਹਾ ਪੱਧਰ 'ਤੇ 27ਵਾਂ ਬਾਲ ਵਿਗਿਆਨ ਕਾਂਗਰਸ ਮੁਕਾਬਲਾ ਜੋ ਕਿ ਸਰਕਾਰੀ ਹਾਈ ਸਕੂਲ ਧਾਲੀਵਾਲ ਦੋਨਾ ਕਪੂਰਥਲਾ ਵਿਖੇ ਕਰਵਾਇਆ ਗਿਆ'ਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਦੂਸਰਾ ਸਥਾਨ ...
ਫਗਵਾੜਾ, 21 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਜਗਪਾਲਪੁਰ ਵਿਖੇ ਕੁਲਦੀਪ ਮਾਣਕ ਦੀ ਅੱਠਵੀਂ ਬਰਸੀ ਮੌਕੇ ਮੇਲਾ ਮਾਣਕ ਦਾ 24 ਨਵੰਬਰ ਨੂੰ ਸਵੇਰੇ 11 ਵਜੇ ਤੋ ਸ਼ਾਮ 5 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸਮੂਹ ...
ਖਲਵਾੜਾ, 21 ਨਵੰਬਰ (ਮਨਦੀਪ ਸਿੰਘ ਸੰਧੂ)-ਰਾਮਗੜ੍ਹੀਆ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਭਾਈ ਗੁਰਦੀਪ ਸਿੰਘ ਦੇ ...
ਖਲਵਾੜਾ, 21 ਨਵੰਬਰ (ਮਨਦੀਪ ਸਿੰਘ ਸੰਧੂ)-ਪਿੰਡ ਖਲਵਾੜਾ ਸਮੇਤ ਪੰਡੋਰੀ, ਸੰਗਤਪੁਰ, ਮਾਣਕ ਤੇ ਹੋਰਨਾਂ ਪਿੰਡਾਂ 'ਚ ਨਜਾਇਜ਼ ਤੌਰ 'ਤੇ ਨਿੱਜੀ ਸਕੂਲ ਚਲਾ ਕੇ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਮਹਿਕਮੇ ਵਲੋਂ ਕਾਰਵਾਈ ਨਾ ਕਰਨਾ ਸ਼ੱਕ ਦੇ ਘੇਰੇ ...
ਫਗਵਾੜਾ, 21 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਜਗਪਾਲਪੁਰ ਵਿਖੇ ਕੁਲਦੀਪ ਮਾਣਕ ਦੀ ਅੱਠਵੀਂ ਬਰਸੀ ਮੌਕੇ ਮੇਲਾ ਮਾਣਕ ਦਾ 24 ਨਵੰਬਰ ਨੂੰ ਸਵੇਰੇ 11 ਵਜੇ ਤੋ ਸ਼ਾਮ 5 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸਮੂਹ ...
ਫਗਵਾੜਾ, 21 ਨਵੰਬਰ (ਤਰਨਜੀਤ ਸਿੰਘ ਕਿੰਨੜਾ)ਸੁਖਜੀਤ ਗਰੁੱਪ ਵਲੋਂ ਫਗਵਾੜਾ ਦੇ ਨੇੜਲੇ ਪਿੰਡ ਰਿਹਾਣਾ ਜੱਟਾਂ ਵਿਖੇ ਬਣਾਇਆ ਜਾ ਰਿਹਾ ਸੁਖਜੀਤ ਮੈਗਾ ਫੂਡ ਪਾਰਕ ਮਾਰਚ ਮਹੀਨੇ 'ਚ ਚਾਲੂ ਹੋ ਜਾਵੇਗਾ | ਇਹ ਗੱਲ ਸਥਾਨਕ ਇਕ ਹੋਟਲ ਵਿਚ ਕਰਵਾਏ ਸਮਾਗਮ ਦੌਰਾਨ ਮੁੱਖ ...
ਢਿਲਵਾਂ, 21 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਐਸ.ਐਸ.ਪੀ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਢਿਲਵਾਂ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਨੇ ਥਾਣਾ ਢਿਲਵਾਂ ਅਧੀਨ ਆਉਂਦੇ ਖੇਤਰਾਂ ਵਿਚਲੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ...
ਹੁਸੈਨਪੁਰ, 21 ਨਵੰਬਰ (ਸੋਢੀ)-ਉੱਭਰਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦਸਮੇਸ਼ ਸਪੋਰਟਸ ਐਾਡ ਕਲਚਰਲ ਕਲੱਬ ਕੜਾਲ੍ਹ ਕਲਾਂ ਕਪੂਰਥਲਾ ਵਲੋਂ 22 ਨਵੰਬਰ ਤੋਂ ਕਰਵਾਏ ਜਾ ਰਹੇ ਦੋ ਰੋਜ਼ਾ 7ਵੇਂ ਗੋਲਡ ਕਬੱਡੀ ਕੱਪ ਸਬੰਧੀ ਸਾਰੀਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX