ਤਾਜਾ ਖ਼ਬਰਾਂ


ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  9 minutes ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  31 minutes ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  1 minute ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 1 hour ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 1 hour ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 1 hour ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਜਲੰਧਰ, 23 ਫਰਵਰੀ- ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਦੇ ਨਕੋਦਰ ਰੋਡ ਨੇੜੇ ਸਥਿਤ ਇੱਕ ਫ਼ਰਨੀਚਰ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ...
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 1 hour ago
ਕਿਸ਼ਨਗੜ੍ਹ/ਕਾਲਾ ਬੱਕਰਾ, 23 ਫਰਵਰੀ (ਹੁਸਨ ਲਾਲ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਦੇ ਵਿਰੁੱਧ ਅੱਜ ਭੀਮ ਆਰਮੀ...
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 1 hour ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਅਧਿਆਪਕਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਾਉਣ ਲਈ ਅਧਿਆਪਕ ਦਲ ਨੇ ਜਥੇਬੰਦੀ ਦਾ ਢਾਂਚਾ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬਾ ਪੱਧਰੀ...
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 1 hour ago
ਪਟਨਾ, 23 ਫਰਵਰੀ- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭੀਮ ਆਰਮੀ ਚੀਫ਼ ਚੰਦਰਸ਼ੇਖਰ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਨੂੰ ਲੈ ਕੇ ਬਿਹਾਰ ਦੀ ਰਾਜਧਾਨੀ ਪਟਨਾ...
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 2 hours ago
ਅਹਿਮਦਾਬਾਦ, 23 ਫਰਵਰੀ - ਗੁਜਰਾਤ ਦੇ ਵਡੌਦਰਾ 'ਚ ਪੈਂਦੇ ਰਾਨੂ-ਮਾਹੂਵਡ ਰੋਡ 'ਤੇ ਇੱਕ ਟਰੱਕ ਅਤੇ ਟੈਂਪੂ ਟਰੈਵਲ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 2 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 3 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 3 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 3 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 3 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਅੰਮ੍ਰਿਤਸਰ

ਤਨਖਾਹਾਂ ਤੇ ਪੈਨਸ਼ਨਾਂ ਨਾ ਮਿਲਣ 'ਤੇ ਪਾਵਰਕਾਮ ਦੀਆਂ ਸਮੂਹ ਜਥੇਬੰਦੀਆਂ ਵਲੋਂ ਬਿਜਲੀ ਘਰ ਮਜੀਠਾ ਵਿਖੇ ਸਾਂਝਾ ਰੋਸ ਵਿਖਾਵਾ

ਮਜੀਠਾ, 4 ਦਸੰਬਰ (ਜਗਤਾਰ ਸਿੰਘ ਸਹਿਮੀ)-ਪਾਵਰਕਾਮ ਟ੍ਰਾਂਸਕੋ ਲਿਮਟਿਡ ਦੀ ਪੈਨਸ਼ਨ ਐਸੋਸੀਏਸ਼ਨ ਤੇ ਪਾਵਰਕਾਮ ਵਿਚ ਕੰਮ ਕਰਦੀਆਂ ਜਥੇਬੰਦੀਆਂ ਜਿਨ੍ਹਾਂ ਵਿਚ ਟੈਕਨੀਕਲ ਸਰਵਸਿਜ਼ ਯੂਨੀਅਨ ਭੰਗਲ ਤੇ ਸੋਢੀ, ਫੈਡਰੇਸ਼ਨ ਏਟਕ, ਮਨਿਸਟਰੀਅਲ ਸਰਵਸਿਜ਼ ਯੂਨੀਅਨ, ਜੇਈ ਕੌਾਸਲ ਵਲੋ ਸਾਂਝੇ ਤੌਰ ਤੇ ਤਨਖਾਹਾਂ ਤੇ ਪੈਨਸ਼ਨਾਂ ਨਾ ਮਿਲਣ ਕਾਰਨ ਬਿਜਲੀ ਘਰ ਮਜੀਠਾ ਵਿਖੇ ਰੈਲੀ ਕਰਕੇ ਰੋਸ ਵਿਖਾਵਾ ਕੀਤਾ ਗਿਆ | ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ/ਪਾਵਕਾਮ ਮੈਨੇਜਮੈਂਟ ਸਾਮਰਾਜੀ ਨੀਤੀਆਂ ਨੂੰ ਲਾਗੂ ਕਰ ਰਹੀ ਹੈ | ਦੇਸ਼ ਦੀ ਆਜ਼ਾਦੀ ਤੋਂ ਬਾਅਦ ਬਿਜਲੀ ਕਾਮਿਆਂ ਨੇ ਆਪਣੀਆਂ ਅਨੇਕਾਂ ਜਾਨਾਂ ਗੁਆ ਕੇ ਹਨ੍ਹੇਰੀਆਂ ਰਾਤਾ ਨੂੰ ਚਾਨਣ 'ਚ ਬਦਲਿਆ ਤੇ ਬਿਜਲੀ ਮਹਿਕਮੇ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਭਾਰੀ ਯੋਗਦਾਨ ਪਾਇਆ | ਆਗੂਆਂ ਕਿਹਾ ਕਿ ਸਰਕਾਰ ਆਪਣੀਆਂ ਪੈਨਸ਼ਨਾਂ ਤੇ ਤਨਖਾਹਾਂ ਵਧਾਉਣ ਵਿਚ ਦੇਰੀ ਨਹੀਂ ਕਰਦੀ ਤੇ ਮੁਲਾਜ਼ਮਾਂ ਨੂੰ ਤਨਖਾਹਾਂ ਤੇ ਸੇਵਾ ਮੁਕਤ ਕਾਮਿਆਂ ਨੂੰ ਪੈਨਸ਼ਨਾਂ ਦੇਣ ਲਈ ਦੁਹਾਈ ਪਾਈ ਹੈ ਕਿ ਖ਼ਜ਼ਾਨਾ ਖਾਲੀ ਹੋ ਗਿਆ | ਆਗੂਆਂ ਕਿਹਾ ਕਿ ਕੁਝ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤਨਖਾਹਾਂ ਤੇ ਪੈਨਸ਼ਨਾਂ ਦੇ ਕੇ ਸਰਕਾਰ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾ ਕੇ ਆਪਣਾ ਡੰਗ ਟਪਾਅ ਰਹੀ ਹੈ ਜੋ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਬਰਦਾਸ਼ਤ ਤੋਂ ਬਾਹਰ ਹੈ | ਆਗੂਆਂ ਮੰਗ ਕੀਤੀ ਕਿ ਪਾੜੋ ਤੇ ਰਾਜ ਕਰੋ ਦੀ ਨੀਤੀ ਛੱਡ ਕੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਜਲਦ ਤੋਂ ਜਲਦ ਤਨਖਾਹਾਂ ਤੇ ਪੈਨਸ਼ਨਾਂ ਜਾਰੀ ਕੀਤੀਆਂ ਜਾਣ | ਇਸ ਮੌਕੇ ਤੇ ਟੈਕਨੀਕਲ ਸਰਵਸਿਜ਼ ਯੂਨੀਅਨ (ਭੰਗਲ) ਦੇ ਪ੍ਰਧਾਨ ਕੁੰਦਨ ਲਾਲ, ਸਕੱਤਰ ਕ੍ਰਿਸ਼ਨ ਸਿੰਘ, ਟੈਕਨੀਕਲ ਸਰਵਸਿਜ਼ ਯੂਨੀਅਨ (ਸੋਢੀ) ਦੇ ਪ੍ਰਧਾਨ ਤਰਸੇਮ ਸਿੰਘ ਰਿਆਲੀ, ਗੁਰਮੀਤ ਸਿੰਘ, ਫੈਡਰੇਸ਼ਨ ਏਟਕ ਦੇ ਪ੍ਰਧਾਨ ਅਮਰੀਕ ਸਿੰਘ ਲੁਹਾਰਕਾ, ਰਕੇਸ਼ ਕੁਮਾਰ, ਐੱਮ. ਐੱਸ. ਯੂ. ਦੇ ਪ੍ਰਧਾਨ ਦਵਿੰਦਰ ਸਿੰਘ, ਜੇ.ਈ. ਕੌਾਸਲ ਦੇ ਪ੍ਰਧਾਨ ਲਖਬੀਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਲੁਭਾਇਆ, ਸਕੱਤਰ ਜੁਗਿੰਦਰ ਸਿੰਘ ਸੋਹੀ, ਮਹਿੰਦਰ ਸਿੰਘ ਖਹਿਰਾ ਆਦਿ ਆਗੂਆਂ ਨੇ ਸੰਬੋਧਨ ਕੀਤਾ ਅਤੇ ਚਿਤਾਵਨੀ ਦਿਤੀ ਕਿ ਜੇ ਕਰ ਤਨਖਾਹਾਂ ਤੇ ਪੈਨਸ਼ਨਾਂ ਜਲਦ ਜਾਰੀ ਨਾ ਕੀਤੀਆਂ ਗਈਆਂ ਤਾਂ ਪਟਿਆਲਾ ਮੁੱਖ ਦਫਤਰ ਅੱਗੇ ਪਰਿਵਾਰਾਂ ਸਮੇਤ ਧਰਨਾ ਦੇਣ ਲਈ ਮਜਬੂਰ ਹੋਵਾਂਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਹੋਵੇਗੀ |

ਤੇਜ਼ ਰਫ਼ਤਾਰ ਗੱਡੀ ਦੀ ਫੇਟ ਨਾਲ ਔਰਤ ਗੰਭੀਰ ਜ਼ਖ਼ਮੀ

ਚੌਕ ਮਹਿਤਾ, 4 ਨਵੰਬਰ (ਬਮਰਾਹ, ਸਦਾਰੰਗ)-ਬੀਤੇ ਦਿਨੀਂ ਇਥੋਂ ਨੇੜੇ ਪਿੰਡ ਅੱਡਾ ਨਾਥ ਦੀ ਖੂਹੀ 'ਤੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸੜਕ ਦੇ ਕਿਨਾਰੇ ਪੈਦਲ ਚੱਲਣ ਵਾਲੇ ਰਸਤੇ 'ਤੇ ਜਾ ਰਹੀ ਇਕ ਔਰਤ ਨੂੰ ਪਿਛੋਂ ਆ ਕੇ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਨਾਲ ਕਿ ਉਕਤ ਔਰਤ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਤੇ ਜਨਤਕ ਥਾਵਾਂ 'ਤੇ ਚੋਰੀ ਦੀਆਂ ਘਟਨਾਵਾਂ ਵਾਪਰੀਆਂ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਧਾਰਮਿਕ ਸਥਾਨਾਂ ਤੇ ਜਨਤਕ ਥਾਵਾਂ ਤੇ ਚੋਰੀਆਂ ਹੋਣ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ, ਜਿਸ ਸਬੰਧੀ ਪੁਲਿਸ ਵਲੋਂ ਪਰਚੇ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪਹਿਲੀ ਸ਼ਿਕਾਇਤ ਥਾਣਾ ਡੀ ਡਵੀਜ਼ਨ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਅੰਮਿ੍ਤਸਰ, 4 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੀ ਇਕਾਈ ਵਲੋਂ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਜੰਮ ਕੇ ...

ਪੂਰੀ ਖ਼ਬਰ »

ਸਮਾਈਲ ਟਰੇਨ ਦਾ ਅਟਾਰੀ ਸਰਹੱਦ ਪਹੁੰਚਣ 'ਤੇ ਨਿੱਘਾ ਸਵਾਗਤ

ਅਟਾਰੀ, 4 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਕੱਟੇ ਬੁੱਲ ਅਤੇ ਤਾਲੂ ਨਾਲ ਜਨਮ ਲੈਣ ਵਾਲੇ ) ਸਮੱਸਿਆ ਨਾਲ ਜੂਝ ਰਹੇ ਬੱਚਿਆਂ ਦੇ ਚਿਹਰੇ 'ਤੇ ਮੁਸਕਾਨ ਲਿਆਉਣ ਲਈ ਸਮਾਈਲ ਟਰੇਨ ਨਾਂ ਦੀ ਮੁਹਿੰਮ ਜੋ 8 ਫਰਵਰੀ 2019 ਨੂੰ ਵਾਰਾਣਸੀ ਤੋਂ ਸ਼ੁਰੂ ਹੋਈ ਸੀ, ਅੱਜ ਅਟਾਰੀ ਸਰਹੱਦ ...

ਪੂਰੀ ਖ਼ਬਰ »

ਸਰਕਾਰਾਂ ਵਲੋਂ ਵਿਕਾਸ ਦੇ ਕੀਤੇ ਜਾਣ ਵਾਲੇ ਦਾਅਵਿਆਂ ਦੀ ਗੁਰੂ ਨਗਰੀ ਦੀਆਂ ਸੜਕਾਂ ਕੱਢਦੀਆਂ ਹਨ ਹਵਾ

ਅੰਮਿ੍ਤਸਰ, 4 ਦਸੰਬਰ (ਹਰਮਿੰਦਰ ਸਿੰਘ)¸ਵਿਕਾਸ ਦੇ ਦਾਅਵੇ ਤਾਂ ਹਰ ਸਰਕਾਰ ਵਲੋਂ ਕੀਤੇ ਗਏ ਹਨ ਪਰ ਸਰਕਾਰਾਂ ਕਿਸ ਵਿਕਾਸ ਦੀਆਂ ਗੱਲਾ ਕਰਦੀਆਂ ਹਨ, ਇਹ ਇਕ ਬੁਝਾਰਤ ਬਣੀ ਹੋਈ ਹੈ | ਜਿੱਥੋਂ ਤੱਕ ਸੜਕਾਂ, ਗਲੀਆਂ, ਨਾਲੀਆਂ ਬਣਾਉਣਾ ਵਿਕਾਸ ਦਾ ਬੁਨਿਆਦੀ ਕਾਰਜ ਹੈ | ਦੇਸ਼ ...

ਪੂਰੀ ਖ਼ਬਰ »

-ਮਾਮਲਾ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ ਦਾ-

ਉਪ-ਮੰਡਲ ਪਾਵਰਕਾਮ ਫ਼ਤਿਹਪੁਰ ਰਾਜਪੂਤਾਂ ਦਾ ਤੀਜੇ ਦਿਨ ਵੀ ਕੰਮਕਾਜ ਰਿਹਾ ਠੱਪ

ਨਵਾਂ ਪਿੰਡ, 4 ਦਸੰਬਰ (ਜਸਪਾਲ ਸਿੰਘ)-ਪਾਵਰਕਾਮ ਮੁਲਾਜ਼ਮਾਂ ਨੂੰ ਨਵੰਬਰ ਮਹੀਨਾ ਦੀਆਂ ਤਨਖਾਹਾਂ ਨਾ ਮਿਲਣ ਕਾਰਨ ਇੰਪਲਾਈਜ ਫੈਡਰੇਸ਼ਨ ਏਟਕ ਦੇ ਸੱਦੇ 'ਤੇ ਮੰਡਲ ਜੰਡਿਆਲਾ ਗੁਰੁੂ ਅਧੀਨ ਵੱਖ-ਵੱਖ ਉਪ-ਮੰਡਲਾਂ 'ਚ ਹੜਤਾਲ 'ਤੇ ਬੈਠੇ ਸਾਥੀ ਕਰਮੀਆਂ ਦੀ ਲੜੀ ਵਜੋਂ ਅੱਜ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀਆਂ ਸਮੂਹ ਜਥੇਬੰਦੀਆਂ ਦੁਆਰਾ ਰੋਸ ਪ੍ਰਦਰਸ਼ਨ

ਵੇਰਕਾ, 4 ਦਸੰਬਰ (ਪਰਮਜੀਤ ਸਿੰਘ ਬੱਗਾ)-ਸਾਂਝੇ ਫੋਰਮ ਦੇ ਸੱਦੇ 'ਤੇ ਅੱਜ ਬਿਜ਼ਲੀ ਕਾਮਿਆਂ ਦੀਆਂ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਮੈਂਬਰਾਂ ਦੁਆਰਾ ਸੂਬੇ ਵਿਚਲੀ ਕਾਂਗਰਸ ਪਾਰਟੀ ਦੀ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੁਆਰਾ ਨਵੰਬਰ ਮਹੀਨੇ ਦੀਆਂ ...

ਪੂਰੀ ਖ਼ਬਰ »

ਅਜ਼ਾਦ ਫਿਟਨੈਸ ਜਿੰਮ ਵਲੋਂ ਓਪਨ ਪੰਜਾਬ ਬੈਂਚਪ੍ਰੈਸ ਚੈਂਪੀਅਨਸ਼ਿਪ ਮੁਕਾਬਲੇ ਕਰਵਾਏ

ਚੋਗਾਵਾਂ, 4 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਆਜ਼ਾਦ ਫਿਟਨੈਸ ਜਿੰਮ ਚੋਗਾਵਾਂ ਵਲੋਂ ਨੌਜਵਾਨਾ ਨੂੰ ਚੰਗੀ ਸਿਹਤ ਅਤੇ ਨਸ਼ਿਆਂ ਤੋਂ ਦੂਰ ਕਰਨ ਤਹਿਤ ਸਾਲਾਨਾ ਓਪਨ ਪੰਜਾਬ ਬੈਂਚਪ੍ਰੈਸ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਪੰਜਾਬ ਭਰ ਤੋਂ 100 ਦੇ ਕਰੀਬ ਨੈਸ਼ਨਲ ਪਾਵਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ ਰੋਸ ਰੈਲੀ

ਚੋਗਾਵਾਂ, 4 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਰਾਜ ਬਿਜਲੀ ਬੋਰਡ ਦਫਤਰ ਚੋਗਾਵਾਂ ਦੇ ਸਮੂੰਹ ਮੁਲਾਜਮਾ ਅਤੇ ਸੇਵਾ ਮੁਕਤ ਮੁਲਾਜਮਾਂ ਨੂੰ ਪੈਨਸ਼ਨਾ ਨਾ ਮਿਲਣ 'ਤੇ ਅੱਜ ਬਿਜਲੀ ਬੋਰਡ ਦਫਤਰ ਚੋਗਾਵਾਂ ਵਿਖੇ ਟੀ. ਐਸ. ਯੂ. ਅਤੇ ਏਟਕ ਦੇ ਏਕਤਾ ਮੰਚ ਵਲੋਂ ਸਾਂਝੀ ...

ਪੂਰੀ ਖ਼ਬਰ »

ਜੇਲ੍ਹ 'ਚ 3 ਕੈਦੀਆਂ ਵਲੋਂ ਇਕ ਕੈਦੀ 'ਤੇ ਹਮਲਾ-ਗੰਭੀਰ ਜ਼ਖ਼ਮੀ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਪੁਰਾਣੀ ਦੁਸ਼ਮਣੀ ਕਾਰਨ 3 ਕੈਦੀਆਂ ਵਲੋਂ ਇਕ ਕੈਦੀ 'ਤੇ ਜਾਨ ਲੇਵਾ ਹਮਲਾ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ | ਉਨ੍ਹਾਂ ਇਹ ਹਮਲਾ ਪੁਰਾਣੀ ਰੰਜਿਸ਼ ਕਾਰਨ ਕੀਤਾ | ਥਾਣਾ ਇਸਲਾਮਾਬਾਦ ਦੀ ਪੁਲਿਸ ਕੋਲ ਕੇਂਦਰੀ ਜੇਲ੍ਹ ਫਤਾਹਪੁਰ ਦੇ ...

ਪੂਰੀ ਖ਼ਬਰ »

ਸਰਕਾਰ ਦੀ ਰਿਆਇਤ ਤੋਂ ਬਾਅਦ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਦੀ ਗਿਣਤੀ ਘਟੀ

ਅੰਮਿ੍ਤਸਰ, 4 ਦਸੰਬਰ (ਹਰਮਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਟੈਕਸ 'ਚ ਅਗਲੇ 3 ਮਹੀਨੇ ਲਈ 10 ਫ਼ੀਸਦੀ ਰਿਆਇਤ ਦੇਣ ਤੋਂ ਬਾਅਦ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਦੀ ਗਿਣਤੀ ਪਿਛਲੇ ਸਮੇਂ ਨਾਲੋਂ ਘੱਟ ਗਈ ਹੈ ਅਤੇ ਨਿਗਮ ਦੇ ਮੁਲਾਜ਼ਮਾਂ ਵਲੋਂ ਡਿਫ਼ਾਲਟਰਾਂ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਕਰੇਗੀ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਸੂਬਾ ਪੱਧਰੀ ਸੰਘਰਸ਼

ਹਰਸਾ ਛੀਨਾ, 4 ਦਸੰਬਰ (ਕੜਿਆਲ)-ਕਿਸਾਨੀ ਮੰਗਾਂ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਤੇ ਮਜ਼ਦੂਰਾਂ ਨੇ ਹਿੱਸਾ ਲੈਂਦਿਆਂ ਕੇਂਦਰ ...

ਪੂਰੀ ਖ਼ਬਰ »

ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਚੌਕ ਮਹਿਤਾ, 4 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ ਸਾਲਾਨਾ ਇਨਾਮ ਵੰਡ ਸਮਾਰੋਹ, ਸਕੂਲ ਦੇ ਚੇਅਰਮੈਨ ਡਾ: ਪਰਮਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਇਲਾਕੇ ...

ਪੂਰੀ ਖ਼ਬਰ »

ਸਾਬਕਾ ਵਾਈਸ ਚੇਅਰਮੈਨ ਨਿਸ਼ਾਨ ਸਿੰਘ ਨਿੱਝਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)¸ਬੀਤੀ 25 ਨਵੰਬਰ ਨੂੰ ਆਪਣੀ ਸਵਾਸਾਂ ਰੂਪੀ ਪੂੰਝੀ ਭੋਗ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਬਲਾਕ ਸੰਮਤੀ ਅਜਨਾਲਾ ਦੇ ਸਾਬਕਾ ਵਾਈਸ ਚੇਅਰਮੈਨ ਨਿਸ਼ਾਨ ਸਿੰਘ ਨਿੱਝਰ ਨਮਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਜਿਹੜੇ ਅਕਾਲੀ ਆਗੂ ਆਪਣੀ ਸਰਕਾਰ ਵੇਲੇ ਇਨਸਾਫ਼ ਨਹੀਂ ਦਿਵਾ ਸਕੇ ਉਨ੍ਹਾਂ ਤੋਂ ਲੋਕ ਕੋਈ ਆਸ ਨਾ ਰੱਖਣ-ਹਰਜੀਤ ਕੌਰ ਵੇਰਕਾ

ਵੇਰਕਾ, 4 ਦਸੰਬਰ (ਪਰਮਜੀਤ ਸਿੰਘ ਬੱਗਾ)¸5 ਸਾਲ ਪਹਿਲਾ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਸਮੇਂ ਵੇਰਕਾ ਤੇ ਮੂਧਲ ਦਰਮਿਆਨ ਫ਼ਰਜ਼ੀ ਪੁਲਿਸ ਮੁਕਾਬਲੇ 'ਚ ਮਾਰ ਦਿੱਤੇ ਗਏ ਅਕਾਲੀ ਦਲ ਦੇ ਵਾਰਡ ਪ੍ਰਧਾਨ ਮੁਖਜੀਤ ਸਿੰਘ ਮੁੱਖਾ ਦੀ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾ ...

ਪੂਰੀ ਖ਼ਬਰ »

ਮੋਦੀ ਸਰਕਾਰ ਰਾਜੋਆਣਾ ਪ੍ਰਤੀ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ-ਬਾਬਾ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 4 ਦਸੰਬਰ (ਜਗਦੀਸ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਨ ਦੇ ਐਲਾਨ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰਨ ਲਈ ਕਿਹਾ ...

ਪੂਰੀ ਖ਼ਬਰ »

ਪਾਵਰਕਾਮ ਸਬ ਡਵੀਜ਼ਨ ਕੱਥੂਨੰਗਲ ਦੇ ਮੁਲਾਜ਼ਮਾਂ ਪੰਜਾਬ ਸਰਕਾਰ ਵਿਰੁੱਧ ਦਿੱਤਾ ਧਰਨਾ

ਕੱਥੂਨੰਗਲ, 4 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਨਵੰਬਰ ਮਹੀਨੇ ਦੀਆਂ ਤਨਖਾਹਾਂ ਨਾ ਦੇਣ ਕਰਕੇ ਪਾਵਰਕਾਮ ਸਬ ਡਵੀਜ਼ਨ ਕੱਥੂਨੰਗਲ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਧਰਨਾ ਲਾਇਆ | ਮੁਲਾਜ਼ਮ ਆਗੂ ਗੁਰਬਖ਼ਸ਼ ਸਿੰਘ, ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਈਆ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ

ਰਈਆ, 4 ਦਸੰਬਰ (ਸ਼ਰਨਬੀਰ ਸਿੰਘ ਕੰਗ)-ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਈਆ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਕੂਲ ਦੇ ਚੇਅਰਮੈਨ ਡਾ: ਗੁਰਮੀਤ ਸਿੰਘ ...

ਪੂਰੀ ਖ਼ਬਰ »

ਤਨਖਾਹਾਂ ਨਾ ਮਿਲਣ ਕਾਰਨ ਬਿਜਲੀ ਵਿਭਾਗ ਦੇ ਸਮੂਹ ਕਰਮਚਾਰੀਆਂ ਨੇ ਸਰਕਾਰ ਤੇ ਮੈਨੇਜਮੈਂਟ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ

ਛੇਹਰਟਾ, 4 ਦਸੰਬਰ (ਸੁਰਿੰਦਰ ਸਿੰਘ ਵਿਰਦੀ)¸ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਮੁਲਾਜਮਾਂ ਨੂੰ ਨਵੰਬਰ ਮਹੀਨੇ ਦੀ ਤਨਖਾਹ ਨਾ ਮਿਲਣ ਅਤੇ ਦੇਰ ਹੋਣ ਕਾਰਨ ਇੰਡੀਆ ਗੇਟ ਸਥਿਤ ਬਿਜਲੀ ਘਰ ਵਿਖੇ ਸਮੂਹ ਬਿਜਲੀ ਮੁਲਾਜਮਾਂ ਵਲੋਂ ਵਿਸ਼ਾਲ ਰੋਸ ਰੈਲੀ ਕਰਦਿਆਂ ਮੁਕੰਮਲ ...

ਪੂਰੀ ਖ਼ਬਰ »

ਰਣਜੀਤ ਐਵੀਨਿਊ 'ਚ ਕਾਰਾਂ 'ਚ ਬਾਰਾਂ ਬਣਾਉਣ ਵਾਲਿਆਂ ਖਿਲਾਫ਼ ਪੁਲਿਸ ਨੇ ਕੀਤੀ ਛਾਪੇਮਾਰੀ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)¸ਰਣਜੀਤ ਐਵੀਨਿਊ ਦੇ ਖੇਤਰ ਦੇ ਵੱਖ ਵੱਖ ਬਜ਼ਾਰਾਂ 'ਚ ਰਾਤ ਵੇਲੇ ਸ਼ਰਾਬ ਪੀਣ ਵਾਲੇ ਅਨਸਰਾਂ ਖਿਲਾਫ਼ ਪੁਲਿਸ ਨੇ ਛਾਪੇਮਾਰੀ ਕੀਤੀ ਤੇ ਕਾਰਾਂ 'ਚ ਸ਼ਰਾਬ ਦਾ ਸੇਵਨ ਕਰ ਰਹੇ ਚਾਰ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ | ਪੁਲਿਸ ਵਲੋਂ ...

ਪੂਰੀ ਖ਼ਬਰ »

ਮਾਮਲਾ ਸਤਨਾਮ ਸਿੰਘ ਗਿੱਲ 'ਤੇ ਹੋਏ ਹਮਲੇ ਦਾ

ਮਨੁੱਖੀ ਅਧਿਕਾਰ ਕਮਿਸ਼ਨ ਨੇ ਸਕੱਤਰ ਗ੍ਰਹਿ ਵਿਭਾਗ ਤੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਕੀਤੀ ਰਿਪੋਰਟ 'ਤਲਬ'

ਰਈਆ, 4 ਦਸੰਬਰ (ਸ਼ਰਨਬੀਰ ਸਿੰਘ ਕੰਗ)-ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ 'ਤੇ ਹੋਏ ਜਾਨ ਲੇਵਾ ਹਮਲੇ ਦੇ ਸਬੰਧ 'ਚ ਸਕੱਤਰ ਗ੍ਰਹਿ ਵਿਭਾਗ ਪੰਜਾਬ ਸਰਕਾਰ ਅਤੇ ਐੱਸ.ਐੱਸ.ਪੀ. ਅੰਮਿ੍ਤਸਰ ਦਿਹਾਤੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 148ਵੇਂ ਜਨਮ ਦਿਨ ਮੌਕੇ ਸਮਾਗਮ ਅੱਜ

ਅੰਮਿ੍ਤਸਰ, 4 ਦਸੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਦੇ 148ਵੇਂ ਜਨਮ ਦਿਨ ਮੌਕੇ ਭਲਕੇ 5 ਦਸੰਬਰ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ | ਦੀਵਾਨ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਸੁਰੇਸ਼ ਟਾਂਗਰੀ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਟਾਂਗਰਾ, 4 ਦਸੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਕਾਂਗਰਸ ਵਪਾਰਕ ਮੰਡਲ ਸੈੱਲ ਦੇ ਜਨਰਲ ਸਕੱਤਰ ਸੁਰੇਸ਼ ਕੁਮਾਰ ਟਾਂਗਰੀ ਦੀ ਅਗਵਾਈ ਹੇਠ ਟਾਂਗਰਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਹੋਈ | ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰੇਸ਼ ਟਾਂਗਰੀ ਨੇ ...

ਪੂਰੀ ਖ਼ਬਰ »

'ਆਪ' ਵਲੋਂ ਮਾਝਾ ਜ਼ੋਨ 'ਚ 6 ਨਵੇਂ ਹਲਕਾ ਪ੍ਰਧਾਨ ਨਿਯੁਕਤ

ਅੰਮਿ੍ਤਸਰ, 4 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਮਾਝਾ ਜ਼ੋਨ 'ਚ ਨਵੇਂ ਹਲਕਾ ਪ੍ਰਧਾਨ ਨਿਯੁਕਤ ਕੀਤੇ ਹਨ | ਜਦਕਿ ਨੌਜਵਾਨ ਆਗੂ ਰਣਜੀਤ ਸਿੰਘ ਚੀਮਾ ਨੂੰ ਪਾਰਟੀ ਦਾ ਸੂਬਾ ਮੀਤ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਸ਼ਹਾਦਤ ਦੇਣ ਵਾਲੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ

ਅੰਮਿ੍ਤਸਰ, 4 ਦਸੰਬਰ (ਜੱਸ)-ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹਾਦਤ ਦੇਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਿਤ ਅਸਥਾਨ ...

ਪੂਰੀ ਖ਼ਬਰ »

ਡਰੋਲੀ ਭਾਈ ਵਿਖੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਯਾਦਗਾਰੀ ਹੋ ਨਿੱਬੜੇ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ ਡਰੋਲੀ ਭਾਈ (ਜ਼ਿਲ੍ਹਾ ਮੋਗਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਕਾਰ ਸੇਵਾ ਸੰਸਥਾ ਬੀੜ ਸਾਹਿਬ ਸੰਤ ਬਾਬਾ ਖੜਕ ਸਿੰਘ-ਕੌਮੀ ਸ਼ਹੀਦ ਸੰਤ ...

ਪੂਰੀ ਖ਼ਬਰ »

ਸਟੇਟ ਰੋਕਿਟਬਾਲ ਐਸੋਸੀਏਸ਼ਨ ਪੰਜਾਬ ਦੀ ਸਰਬਸੰਮਤੀ ਨਾਲ ਹੋਈ ਚੋਣ

ਅੰਮਿ੍ਤਸਰ, 4 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਟੇਟ ਰੋਕਿਟਬਾਲ ਐਸੋਸੀਏਸ਼ਨ ਪੰਜਾਬ ਦੇ ਸਾਲਾਨਾ ਇਜਲਾਸ ਕਰਵਾਇਆ ਗਿਆ, ਜਿਸ 'ਚ ਅਹੁਦੇਦਾਰਾਂ ਦੀ ਚੋਣ ਦੌਰਾਨ ਸਰਬਸੰਮਤੀ ਨਾਲ ਪ੍ਰਧਾਨ ਪਰਮਜੀਤ ਸਿੰਘ ਵਿਰਦੀ, ਸੀਨੀਅਰ ਮੀਤ ਪ੍ਰਧਾਨ ਡਾ: ਸਰਬਜੀਤ ਸਿੰਘ ਛੀਨਾ, ...

ਪੂਰੀ ਖ਼ਬਰ »

ਜੇ ਸ਼ਾਂਤੀ ਹੈ ਤਾਂ ਕ੍ਰਿਕਟ ਹੈ ਜੇ ਸ਼ਾਂਤੀ ਨਹੀਂ ਤਾਂ ਕ੍ਰਿਕਟ ਵੀ ਨਹੀਂ-ਹਰਭਜਨ ਸਿੰਘ

ਅਟਾਰੀ, 4 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਜੇ ਸ਼ਾਂਤੀ ਹੈ ਤਾਂ ਕ੍ਰਿਕਟ ਹੈ ਜੇ ਸ਼ਾਂਤੀ ਨਹੀਂ ਤਾਂ ਕ੍ਰਿਕਟ ਵੀ ਨਹੀਂ | ਰਾਜਨੀਤੀ ਅਤੇ ਖੇਡਾਂ ਅਲੱਗ ਅਲੱਗ ਅਲੱਗ ਪਹਿਲੂ ਹਨ ਪਰ ਪਾਕਿ ਕ੍ਰਿਕਟ ਦੇ ਮੁੱਦੇ 'ਤੇ ਮੈਂ ਆਪਣੀ ਭਾਰਤ ਸਰਕਾਰ ਦੇ ਨਾਲ ਹਾਂ ਜੇਕਰ ਭਾਰਤ ...

ਪੂਰੀ ਖ਼ਬਰ »

ਮਾਮਲਾ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਲੋਂ ਬਿਜਲੀ ਕਰਮਚਾਰੀਆਂ ਦੀਆਂ ਤਨਖਾਹਾਂ ਦੀ ਅਦਾਇਗੀ ਨਾ ਕਰਨ ਦਾ

ਅਜਨਾਲਾ 'ਚ ਬਿਜਲੀ ਕਰਮਚਾਰੀਆਂ ਵਲੋਂ ਤੀਸਰੇ ਦਿਨ ਵੀ ਸਰਕਾਰ ਤੇ ਮੈਨੇਜਮੈਂਟ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਮੈਨੇਜਮੈਂਟ ਵਿਚ ਬਿਜਲੀ ਕਰਮਚਾਰੀਆਂ ਦੀ ਨਵੰਬਰ ਮਹੀਨੇ ਦੀ ਤਨਖਾਹ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਅੱਜ ਤੀਜੇ ਦਿਨ ਵੀ ਅਜਨਾਲਾ 'ਚ ਮਨਿਸਟਰੀਅਲ ਸਰਵਸਿਜ਼ ਯੂਨੀਅਨ ਅਤੇ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਮਹਿਤਾ ਚੌਕ ਦਫਤਰ ਵਿਖੇ ਰੋਸ ਮੁਜ਼ਾਹਰਾ

ਚੌਕ ਮਹਿਤਾ, 4 ਦਸੰੰਬਰ (ਜਗਦੀਸ਼ ਸਿੰਘ ਬਮਰਾਹ)-ਸਥਾਨਕ ਬਿਜਲੀ ਦਫਤਰ ਵਿੱਖੇ ਪਾਵਰਕਾਮ ਮੁਲਾਜ਼ਮਾਂ ਵਲੋਂ ਤਨਖਾਹਾਂ ਨਾ ਮਿੱਲਣ ਕਰਕੇ ਰੋਸ ਵਜੋਂ ਲਗਾਤਾਰ ਤੀਸਰੇ ਦਿਨ ਬਿਕਰਮਜੀਤ ਸਿੰਘ ਸੋਹੀ ਅਤੇ ਮਲਕੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਵਿਸ਼ਾਲ ਰੋਸ ...

ਪੂਰੀ ਖ਼ਬਰ »

ਸਟਾਰ ਵਾਇਸ ਆਫ਼ ਪੰਜਾਬ ਸੰਗੀਤਕ ਮੁਕਾਬਲਾ 11 ਨੂੰ

ਅੰਮਿ੍ਤਸਰ, 4 ਦਸੰਬਰ (ਵਿਸ਼ੇਸ਼ ਪ੍ਰਤੀਨਿਧ)¸ਲਿਜੰਡ ਮੋਸ਼ਨ ਪਿਕਚਰਜ਼ ਪੰਜਾਬੀ ਸੂਫ਼ੀ ਅਤੇ ਲੋਕ ਗਾਇਕੀ ਨੂੰ ਉਤਸ਼ਾਹਿਤ ਕਰਨ ਹਿੱਤ ਵਿਰਸਾ ਵਿਹਾਰ, ਗਾਂਧੀ ਗਰਾਊਾਡ, ਅੰਮਿ੍ਤਸਰ ਵਿਖੇ ਇਕ ਸੰਗੀਤਕ ਮੁਕਾਬਲਾ ਕਰਵਾਉਣ ਜਾ ਰਹੀ ਹੈ | ਇਸ ਮੁਕਾਬਲੇ ਵਿੱਚ 20 ਸਾਲ ਦੀ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰੀ ਦਾ ਭਾਈ ਰਾਜੋਆਣਾ ਬਾਰੇ ਬਿਆਨ ਸਿੱਖਾਂ ਨਾਲ ਕੋਝਾ ਮਜ਼ਾਕ-ਫੈਡਰੇਸ਼ਨ ਪ੍ਰਧਾਨ ਢੋਟ

ਅੰਮਿ੍ਤਸਰ, 4 ਦਸੰਬਰ (ਜੱਸ)-ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਕੌਮੀ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਨਾ ਕਰਨ ਸਬੰਧੀ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੰਸਦ ਵਿਚ ਦਿੱਤੇ ਬਿਆਨ ਦਾ ਗੰਭੀਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਗੋਬਿੰਦਗੜ੍ਹ ਕਿਲ੍ਹੇ ਦੇ ਸਾਹਮਣੇ ਮਿਲੀ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਆਰ. ਟੀ. ਓ. ਦਫ਼ਤਰ ਸਾਹਮਣੇ ਕਿਲ੍ਹਾ ਗੋਬਿੰਦਗੜ੍ਹ ਤੋਂ ਮਿਲੀ ਹੈ | ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੇ ਸਿਰਨਾਵਾ ਅਤੇ ਵਾਰਸਾਂ ਦਾ ਕੋਈ ਪਤਾ ਨਹੀਂ ਲੱਗਾ | ਇਸ ਦੀ ਲਾਸ਼ ...

ਪੂਰੀ ਖ਼ਬਰ »

ਪਤਨੀ ਨੂੰ ਪਤੀ ਨੇ ਚਾਕੂ ਮਾਰ ਕੇ ਕੀਤਾ ਜ਼ਖ਼ਮੀ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਪਤੀ ਨਾਲ ਰੁੱਸ ਕੇ ਪੇਕੇ ਘਰ ਰਹਿ ਰਹੀ ਔਰਤ ਨੂੰ ਮਨਾਉਣ ਆਏ ਉਸਦੇ ਪਤੀ ਨੇ ਉਸਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਤੇ ਫਰਾਰ ਹੋ ਗਿਆ | ਇਹ ਸ਼ਿਕਾਇਤ ਸ੍ਰੀਮਤੀ ਕੋਮਲ ਨੇ ਥਾਣਾ ਗੇਟ ਹਕੀਮਾਂ ਦੀ ਪੁਲਿਸ ਨੂੰ ਦਰਜ ਕਰਵਾਈ ਹੈ, ਜਿਸ ...

ਪੂਰੀ ਖ਼ਬਰ »

ਸ਼ਹੀਦ ਸੰਤ ਬਾਬਾ ਸੇਵਾ ਸਿੰਘ ਦੀ ਬਰਸੀ ਮੌਕੇ ਸਜਾਏ ਧਾਰਮਿਕ ਦੀਵਾਨ

ਮੱਤੇਵਾਲ, 4 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਿਕ ਕਸਬਾ ਮੱਤੇਵਾਲ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੱਜਣ ਸਿੰਘ ਦੀ ਅਗਵਾਈ ਅਤੇ ਇਲਾਕੇ ਦੀਆਂ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਚੋਣਾਂ ਲਈ ਸ਼ਹਿਰੀ ਨੌਜਵਾਨਾਂ ਦਿਖਾਇਆ ਨਹੀਂ ਬਹੁਤਾ ਉਤਸ਼ਾਹ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)¸ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਲਈ ਪਹਿਲੇ ਦਿਨ ਅੱਜ 2 ਸ਼ਹਿਰੀ ਹਲਕਿਆਂ ਦੀਆਂ ਚੋਣਾਂ ਅਮਨ ਅਮਾਨ ਨਾਲ ਸੰਪੰਨ ਹੋਈਆਂ | ਇਨ੍ਹਾਂ ਚੋਣਾਂ ਲਈ ਭਾਵੇਂ ਵੱਡੇ ਆਗੂਆਂ ਦਾ ਵੱਕਾਰ ਵੀ ਦਾਅ 'ਤੇ ਲੱਗਾ ਹੋਇਆ ਸੀ ਪਰ ਪਹਿਲੇ ਦਿਨ ਪਈਆਂ ...

ਪੂਰੀ ਖ਼ਬਰ »

ਪਿੰਡ ਭੈਣੀ ਵਿਖੇ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤਿ ਦੂਸਰਾ ਕਬੱਡੀ ਟੂਰਨਾਮੈਂਟ ਕਰਵਾਇਆ

ਛੇਹਰਟਾ, 4 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਭੈਣੀ ਵਿਖੇ ਕੀਰਤਨ ਸਮਾਗਮ ਕਰਵਾ ਇਆ ਗਿਆ | ਇਸ ਦੇ ਨਾਲ ਹੀ ਸੋਨੂੰ ਪ੍ਰਧਾਨ ਦੀ ਅਗਵਾਈ ਹੇਠ ਦੂਸਰਾ ਸਾਲਾਨਾ ਕਬੱਡੀ ਟੂਰਨਾਂਮੈਟ ਵੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਹੋਈ

ਰਈਆ, 4 ਦਸੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਹਰਮੀਤ ਸਿੰਘ ਰਿੰਕਾ ਦਾਊਦ ਦੀ ਪ੍ਰਧਾਨਗੀ ਹੇਠ ਰਈਆ ਵਿਖੇ ਹੋਈ | ਜਿਸ ਵਿੱਚ ਸਭਾ ਦੇ ਜਾਇੰਟ ਸਕੱਤਰ ਪਿ੍ੰਸਪਾਲ ਸਿੰਘ ਮਹਿਸਮਪੁਰ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆ ਕਿਹਾ ਕਿ ...

ਪੂਰੀ ਖ਼ਬਰ »

ਇੰਟਰਨੈਸ਼ਨਲ ਯੂਥ ਮੈਥ ਚੈਲੇਂਜ ਵਿਚ ਸਿਡਾਨਾ ਦੇ ਅਮਿਤੋਜ ਨੇ ਜਿੱਤਿਆ ਕਾਂਸੀ ਦਾ ਤਗਮਾ

ਰਾਮ ਤੀਰਥ, 4 ਦਸੰਬਰ (ਧਰਵਿੰਦਰ ਸਿੰਘ ਔਲਖ)-ਆਪਣੀਆਂ ਸੁਨਹਿਰੀ ਰਵਾਇਤਾਂ ਨੂੰ ਕਾਇਮ ਰੱਖਦੇ ਹੋਏ ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਦੇ ਵਿਦਿਆਰਥੀ ਅਮਿਤੋਜ ਸਿੰਘ ਨੇ ਉੱਚ ਕੋਟੀ ਦੇ 15 ਪ੍ਰਤੀਸ਼ਤ ਵਿਦਿਆਰਥੀਆਂ ਵਿਚ ਆਪਣਾ ਨਾਂਅ ਦਰਜ ਕਰਵਾਉਂਦਿਆਂ ...

ਪੂਰੀ ਖ਼ਬਰ »

ਸਰਕਾਰ ਵਲੋਂ ਪੇਂਡੂ ਸ਼ਾਮਲਾਤ ਜ਼ਮੀਨਾਂ ਵੇਚਣ ਵਿਰੁੱਧ ਦਿਹਾਤੀ ਮਜ਼ਦੂਰ ਕੱਲ੍ਹ ਅਜਨਾਲਾ 'ਚ ਕਰਨਗੇ ਮੁਜ਼ਾਹਰਾ-ਜਸਰਾਊਰ

ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)- ਅੱਜ ਇਥੇ ਦਿਹਾਤੀ ਮਜਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਦੁਧਰਾਏ ਤੇ ਤਹਿਸੀਲ ਪ੍ਰਧਾਨ ਜਸਬੀਰ ਸਿੰਘ ਜਸਰਾਊਰ ਦੀ ਸਾਂਝੀ ਪ੍ਰਧਾਨਗੀ 'ਚ ਤਹਿਸੀਲ ਕਮੇਟੀ ਦੀ ਹੋਈ ਪ੍ਰਭਾਵਸ਼ਾਲੀ ਮੀਟਿੰਗ 'ਚ ਪੰਜਾਬ ਸਰਕਾਰ ਵਲੋਂ ਚੋਣ ...

ਪੂਰੀ ਖ਼ਬਰ »

ਅਜਨਾਲਾ ਸਮੇਤ ਪਿੰਡਾਂ 'ਚ ਸਮਾਜਿਕ ਬੁਰਾਈਆਂ ਵਿਰੁੱਧ ਹੋਕਾ ਦੇਣ ਲਈ ਕੱਢੀ ਗਈ 9ਵੀਂ ਸਾਲਾਨਾ ਮਸੀਹੀ ਚੇਤਨਾ ਯਾਤਰਾ

ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਚਰਚ ਕੁਰਾਣਗੜ ਤੋਂ ਡਾਇਓਸਿਸ ਆਫ ਅੰਮਿ੍ਤਸਰ (ਸੀ. ਐਨ. ਆਈ.) ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡਾਂ 'ਚ ਇਸਾਈ ਭਾਈਚਾਰੇ ਸਮੇਤ ਆਮ ਲੋਕਾਂ ਨੂੰ ਨਸ਼ਿਆਂ, ਭਰੂਣ ਹੱਤਿਆ, ਅਨਪੜ੍ਹਤਾ, ਪ੍ਰਦੂਸ਼ਨ, ਸਮਾਜਿਕ ਨਫਰਤ, ...

ਪੂਰੀ ਖ਼ਬਰ »

ਸ਼ਹਿਰ 'ਚ ਗੌਰਮਿੰਟ ਪੈਨਸ਼ਨਰਾਂ ਯੂਨੀਅਨ ਦੀ ਹੋਈ ਪ੍ਰਭਾਵਸ਼ਾਲੀ ਤਹਿਸੀਲ ਪੱਧਰੀ ਰੋਸ ਮੀਟਿੰਗ

ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਗੋਰਮਿੰਟ ਪੈਨਸ਼ਨਰਜ਼ ਯੂਨੀਅਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਰਘਬੀਰ ਸਿੰਘ ਕਾਮਲਪੁਰਾ ਦੀ ਪ੍ਰਧਾਨਗੀ ਹੇਠ ਹੋਈ ਤਹਿਸੀਲ ਪੱਧਰੀ ਮੀਟਿੰਗ 'ਚ ਸੂਬਾ ਪ੍ਰਧਾਨ ਸੁੱਚਾ ਸਿੰਘ ਅਜਨਾਲਾ ਉਚੇਚੇ ਤੌਰ ਤੇ ਸ਼ਾਮਲ ਹੋਏ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX