ਤਾਜਾ ਖ਼ਬਰਾਂ


ਭਾਰਤੀ ਕ੍ਰਿਕਟਰ ਯੁਜਵੇਂਦਰ ਚਹਲ ਨੇ ਕੀਤੀ ਮੰਗਣੀ
. . .  15 minutes ago
ਨਵੀਂ ਦਿੱਲੀ, 8 ਅਗਸਤ - ਭਾਰਤੀ ਟੀਮ ਦੇ ਲੈੱਗ ਸਪਿੰਨਰ ਯੁਜਵੇਂਦਰ ਚਹਲ ਨੇ ਆਈ.ਪੀ.ਐਲ. 13 ਦੀ ਸ਼ੁਰੂਆਤ ਤੋਂ ਪਹਿਲਾ ਮੰਗਣੀ ਕਰ ਲਈ ਹੈ। ਉਨ੍ਹਾਂ ਨੇ ਧਨਾਸ਼੍ਰੀ ਵਰਮਾ...
ਜ਼ਿਲ੍ਹਾ ਕਪੂਰਥਲਾ ਵਿਚ 25 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  35 minutes ago
ਕਪੂਰਥਲਾ, 8 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 25 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 7 ਫਗਵਾੜਾ ਦੇ, ਇਕ ਟਿੱਬਾ, 13 ਕਪੂਰਥਲਾ ਸ਼ਹਿਰ ਤੇ ਨੇੜਲੇ ਪਿੰਡਾਂ ਦੇ, 2 ਢਿਲਵਾਂ ਦੇ ਅਤੇ 2 ਮਾਮਲੇ...
ਲੁਧਿਆਣਾ 'ਚ ਨਿੱਤ ਕੋਰੋਨਾ ਧਮਾਕਾ- 314 ਮਾਮਲੇ ਆਏ ਸਾਹਮਣੇ, 10 ਮਰੀਜ਼ਾਂ ਦੀ ਮੌਤ
. . .  44 minutes ago
ਲੁਧਿਆਣਾ, 8 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 10 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਸਾਰੇ ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਸਬੰਧਿਤ...
ਸ਼ਹਿਰ ਨਾਭਾ ਵਿਚ 33 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  50 minutes ago
ਨਾਭਾ, 8 ਅਗਸਤ ( ਅਮਨਦੀਪ ਸਿੰਘ ਲਵਲੀ) ਸ਼ਹਿਰ ਨਾਭਾ ਵਿੱਚ ਕੋਰੋਨਾ ਮਹਾਮਾਰੀ ਨੂੰ ਲੈ ਪਾਜੀਟਿਵ ਮਰੀਜਾ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ। ਜਿਸ ਦੇ ਚਲਦਿਆ ਅੱਜ ਨਾਭਾ ਵਿੱਚ ਮੁੜ 33 ਦੇ ਕਰੀਬ ਕੋਰੋਨਾ ਮਰੀਜ਼ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਨਾਇਬ ਤਹਿਸੀਲਦਾਰ ਕਰਮਜੀਤ...
ਕੈਪਟਨ ਨੇ ਮਨਜੀਤ ਸਿੰਘ ਦੀ ਬਹਾਦਰੀ ਤੇ ਕੁਰਬਾਨੀ ਨੂੰ ਕੀਤਾ ਸਲਾਮ
. . .  about 1 hour ago
ਚੰਡੀਗੜ੍ਹ, 8 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ 29 ਸਾਲਾ ਪੰਜਾਬੀ ਨੌਜਵਾਨ ਮਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ ਜਿਸ ਨੇ ਕੈਲੇਫੋਰਨੀਆ ਦੀ ਕਿੰਗਸ ਨਦੀ 'ਚ ਡੁੱਬ ਰਹੇ 3 ਬੱਚਿਆਂ ਦੀ ਜਾਨ ਬਚਾਈ ਪਰ ਆਪਣੀ ਜਾਨ ਗੁਆ ਬੈਠਾ। ਉਨ੍ਹਾਂ ਨੇ ਕਿਹਾ ਕਿ...
ਪਿੰਡ ਵਜੀਦਕੇ ਕਲਾਂ (ਬਰਨਾਲਾ) ਦੇ ਨੌਜਵਾਨ ਦੀ ਕੈਨੇਡਾ 'ਚ ਮੌਤ
. . .  about 1 hour ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਨਾਲ ਸਬੰਧਤ 31 ਸਾਲਾ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਰਾਜਵੀਰ ਸਿੰਘ ਚੀਮਾ ਪੁੱਤਰ ਸੁਖਦੇਵ ਸਿੰਘ ਕਾਲਖ ਵਾਲੇ...
ਮਾਛੀਵਾੜਾ ਵਿਚ ਫਿਰ ਕੋਰੋਨਾ ਧਮਾਕਾ, 5 ਨਵੇਂ ਆਏ ਕੇਸਾਂ ਨਾਲ ਦਹਿਸ਼ਤ ਦਾ ਮਾਹੌਲ, ਕੰਨਟੇਨਮੈਂਟ ਜ਼ੋਨ ਐਲਾਨਿਆ
. . .  about 1 hour ago
ਮਾਛੀਵਾੜਾ ਸਾਹਿਬ, 8 ਅਗਸਤ (ਮਨੋਜ ਕੁਮਾਰ) - ਅੱਜ ਇੱਕ ਵਾਰ ਫਿਰ ਵੱਖ ਵੱਖ ਥਾਵਾਂ ਤੋ ਆਏ ਕਰੋਨਾ ਦੇ ਨਵੇਂ 5 ਕੇਸਾਂ ਨੇ ਸ਼ਹਿਰ ਵਾਸੀਆ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਇੱਕ ਗੈਸ ਏਜੰਸੀ ਦਾ ਕਰਿੰਦਾ,ਧਾਗਾ ਮਿੱਲ ਦਾ ਵਰਕਰ,ਗੁਰਾਂ ਕਲੋਨੀ ਦੇ ਆੜੁਤੀ ਪਰਿਵਾਰ...
ਆਈ.ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਵੱਲੋਂ 14 ਤੱਕ ਦੇ ਮੁਲਾਜਮ ਸੰਘਰਸ਼ ਚ ਸ਼ਾਮਲ ਹੋਣ ਦਾ ਫੈਸਲਾ
. . .  about 1 hour ago
ਬੁਢਲਾਡਾ 8 ਅਗਸਤ (ਸਵਰਨ ਸਿੰਘ ਰਾਹੀ) ਆਈ. ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਨੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸ਼ਾਂਝਾ ਫਰੰਟ ਵਲੋਂ 14 ਅਗਸਤ ਤੱਕ ਕੀਤੇ ਜਾ ਰਹੇ ਮੁਲਾਜਮ ਹੱਕੀ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ।ਇਸ...
ਮੋਗਾ 'ਚ ਕੋਰੋਨਾ ਦੇ 37 ਮਾਮਲੇ ਆਏ ਸਾਹਮਣੇ
. . .  about 1 hour ago
ਮੋਗਾ, 8 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ 'ਚ ਇਕ ਵਾਰ ਫਿਰ ਕੋਰੋਨਾ ਬਲਾਸਟ ਹੋਇਆ ਹੈ। ਇਕੋ ਦਿਨ ਵਿਚ ਹੀ 37 ਮਾਮਲੇ ਕੋਰੋਨਾ ਪਾਜ਼ੀਟਿਵ ਆਏ ਹਨ ਤੇ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 577 ਤੇ ਪਹੁੰਚ ਗਿਆ ਹੈ...
ਇਕ ਜੱਜ ਤੇ 5 ਗੈਂਗਸਟਰਾਂ ਸਣੇ 111 ਲੋਕਾਂ ਨੂੰ ਹੋਇਆ ਕੋਰੋਨਾ ਦੋ ਹੋਰ ਮੌਤਾਂ
. . .  about 1 hour ago
ਅੰਮ੍ਰਿਤਸਰ , 8 ਅਗਸਤ (ਰੇਸ਼ਮ ਸਿੰਘ) ਕੋਰੋਨਾ ਦੀ ਲਗਾਤਾਰ ਵੱਧ ਰਹੀ ਮਾਰ ਤਹਿਤ ਅੱਜ ਇਕੋਂ ਦਿਨ 'ਚ 111 ਨਵੇਂ ਮਾਮਲੇ ਸਾਹਮਣੇ ਆਂਹੇ ਹਨ ਜਿਨਾਂ 'ਚ ਇਕ ਜੱਜ ਤੇ ਕੇਂਦਰੀ ਜੇਲ 'ਚ ਬੰਦ 5 ਗੈਂਗਸਟਰ ਵੀ ਸ਼ਾਮਿਲ ਹਨ ਜਿਨਾਂ ਦੇ ਲਏ ਨਮੂਨਿਆਂ ਦੀ ਰਿਪੋਰਟ ਅੱਜ ਪਾਜਟਿਵ ਪਾਈ ਗਈ ਹੈ । ਇਸ ਦੇ ਨਾਲ ਹੀ...
ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਪੰਜਾਬ ਆਪ ਜਥੇਬੰਦੀ ਨੂੰ ਕੀਤਾ ਭੰਗ
. . .  59 minutes ago
ਚੰਡੀਗੜ੍ਹ, 8 ਅਗਸਤ (ਸੁਰਜੀਤ ਸਿੰਘ ਸੱਤੀ) - ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਆਪ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਵਿਚ ਆਪ ਦੀ ਜਥੇਬੰਦੀ ਨੂੰ ਭੰਗ ਕਰ ਦੇਣ ਦਾ ਐਲਾਨ ਕੀਤਾ ਹੈ...
ਨਵਾਂਸ਼ਹਿਰ 'ਚ‌‌‌ ਦੋ ਔਰਤਾਂ ਸਮੇਤ ਪੰਜ ਆਏ ਕੋਰੋਨਾ ਪਾਜ਼ੀਟਿਵ
. . .  about 2 hours ago
ਨਵਾਂਸ਼ਹਿਰ,8 ਅਗਸਤ (ਗੁਰਬਖਸ਼ ਸਿੰਘ ਮਹੇ)-ਜਿਲ੍ਹੇ ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਜਿਸਦੇ ਤਹਿਤ ਅੱਜ ਫਿਰ ਦੋ ਔਰਤਾਂ ਸਮੇਤ ਪੰਜਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ...
ਪੰਜਾਬ ਸਰਕਾਰ ਨੇ ਬਾਜਵਾ ਤੋਂ ਸੁਰੱਖਿਆ ਵਾਪਸ ਲੈਣ ਦਾ ਕੀਤਾ ਫੈਸਲਾ
. . .  about 2 hours ago
ਚੰਡੀਗੜ੍ਹ, 8 ਅਗਸਤ - ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਸੂਬਾ ਪੁਲਿਸ ਦੀ ਸੁਰੱਖਿਆ ਨੂੰ ਵਾਪਸ ਲਿਆ ਜਾਵੇਗਾ। ਮੁਲਾਂਕਣ ਕਰਨ ਮਗਰੋਂ ਇਹ ਪ੍ਰਤਖ ਹੋਇਆ ਹੈ ਅਸਲ ਵਿਚ ਉਨ੍ਹਾਂ ਨੂੰ ਕਿਸੇ ਖਤਰੇ ਦੀ ਅਨੁਭੂਤੀ ਨਹੀਂ ਹੈ। ਇਸ ਦੇ ਨਾਲ...
ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਬੰਦ 5 ਗੈਂਗਸਟਰਾਂ ਨੂੰ ਵੀ ਹੋਇਆ ਕੋਰੋਨਾ
. . .  about 2 hours ago
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਦੱਸਿਆ ਜਾ ਰਿਹਾ ਹੈ ਕਿ 6 ਅਗਸਤ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਹੋਏ ਕੋਰੋਨਾ ਟੈਸਟ ਲਈ ਜੋ ਸੈਂਪਲ ਲਏ ਗਏ ਸਨ, ਉਨ੍ਹਾਂ ਦੀ ਅੱਜ ਆਈ ਰਿਪੋਰਟ 'ਚ ਪਤਾ ਲੱਗਾ ਹੈ ਕਿ ਉਨ੍ਹਾਂ 'ਚੋਂ 28 ਬੰਦੀ 20 ਚੱਕੀਆਂ 'ਚੋਂ ਅਤੇ 8 ਬੰਦੀ 24 ਚੱਕੀਆਂ 'ਚੋਂ ਪਾਜ਼ਿਟਿਵ ਪਾਏ ਗਏ ਹਨ। ਉਕਤ...
ਅੱਜ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 11 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਅਨੁਸਾਰ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਕੋਰੋਨਾ ਵਾਇਰਸ ਦੇ 11 ਮਾਮਲਿਆਂ 'ਚ 5 ਮਾਮਲੇ ਸ਼ਹਿਰ ਬਰਨਾਲਾ, 1 ਮਾਮਲਾ...
ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਸਬ-ਇੰਸਪੈਕਟਰ ਦੀ ਹੋਈ ਮੌਤ
. . .  about 2 hours ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਪਿਛਲੇ ਦਿਨੀਂ ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਪੁਲਸ ਸਬ-ਇੰਸਪੈਕਟਰ ਪਰਗਟ ਸਿੰਘ ਔਲਖ ਦੀ ਅੰਮ੍ਰਿਤਸਰ ਦੇ...
ਸਿਹਤ ਵਿਭਾਗ ਦੀ ਕਥਿਤ ਗਲਤੀ ਕਾਰਨ ਲਾਸ਼ਾ ਬਦਲੀਆਂ
. . .  about 3 hours ago
ਸੂਬੇ ਦੇ ਲੋਕਾਂ ਨੂੰ ਕਾਂਗਰਸ ਦਾ ਕਾਰਜਕਾਲ ਪੂਰਾ ਹੋਣ ਤੱਕ 1 ਲੱਖ ਕਰੋੜ ਰੁਪਏ ਕਰਜ਼ੇ ਦਾ ਵਾਧੂ ਬੋਝ ਝੱਲਣਾ ਪਏਗਾ - ਢੀਂਡਸਾ
. . .  about 3 hours ago
ਟਾਂਡਾ ਉੜਮੁੜ, 8 ਅਗਸਤ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਟਾਂਡਾ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਚਰਮਰਾ ਗਈ ਹੈ ਤੇ ਕਾਨੂੰਨ ਦਾ ਕਿਧਰੇ ਵੀ ਡਰ ਨਹੀਂ ਹੈ। ਕਾਂਗਰਸ ਦੀ ਸ਼ਹਿ 'ਤੇ ਡਰੱਗ...
ਗੁਰਦਾਸਪੁਰ ਜ਼ਿਲ੍ਹੇ 'ਚ 42 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਗੁਰਦਾਸਪੁਰ, 8 ਅਗਸਤ (ਸੁਖਵੀਰ ਸਿੰਘ ਸੈਣੀ) - ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ 42 ਨਵੇਂ ਕੋਰੋਨਾ ਪਾਜ਼ੀਟਿਵ...
11 ਸਾਲਾਂ ਬੱਚੀ ਸਣੇ ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 8 ਅਗਸਤ (ਪ੍ਰਦੀਪ ਕੁਮਾਰ/ਜਤਿੰਦਰਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 8 ਹੋਰ ਨਵੇਂ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਜਲਾਲਾਬਾਦ ਦੇ ਦਸਮੇਸ਼ ਨਗਰ 'ਚ 5 ਕੇਸ ਅਬੋਹਰ ਦੀ ਨਵੀਂ ਆਬਾਦੀ 'ਚ 2 ਕੇਸ ਅਤੇ ਫ਼ਾਜ਼ਿਲਕਾ 'ਚ 1 ਕੋਰੋਨਾ ਕੇਸ...
ਸੁਨਾਮ ਸ਼ਹਿਰ 'ਚ ਕੋਰੋਨਾ ਕਾਰਨ ਹੋਈ ਦੂਜੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਸ਼ਹਿਰ ਦੇ ਹੋਰਨਾ ਬਿਮਾਰੀਆਂ ਤੋਂ ਗ੍ਰਸਤ ਇਕ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਇਲਾਜ ਦੌਰਾਨ ਬੀਤੀ ਸ਼ਾਮ ਰਜਿੰਦਰਾ ਹਸਪਤਾਲ ਪਟਿਆਲਾ'ਚ ਮੌਤ ਹੋਣ ਦੀ ਖ਼ਬਰ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ...
ਸ਼ਰਾਬ ਮਾਫ਼ੀਆ ਵੱਲੋਂ ਸੋਨੀਆ ਗਾਂਧੀ ਨੂੰ 2000 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਰਾਜਪਾਲ : ਅਕਾਲੀ ਦਲ
. . .  about 3 hours ago
ਚੰਡੀਗੜ੍ਹ, 8 ਅਗਸਤ - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜ ਭਵਨ ਤੱਕ ਵਿਸ਼ਾਲ ਰੋਸ ਮਾਰਚ ਕਰਦਿਆਂ ਮੰਗ ਕੀਤੀ ਕਿ ਸ਼ਰਾਬ ਮਾਫ਼ੀਆ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ....
ਅਦਾਕਾਰ ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 3 hours ago
ਮੁੰਬਈ, 8 ਅਗਸਤ- ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 22 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ/ਮਲੋਟ, 8 ਅਗਸਤ (ਰਣਜੀਤ ਸਿੰਘ ਢਿੱਲੋਂ, ਪਾਟਿਲ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਅੱਜ 22 ਕੋਰੋਨਾ ਮਰੀਜ਼ਾਂ ....
ਭਾਰਤ ਪਾਕਿਸਤਾਨ ਸਰਹੱਦ ਕੋਲੋਂ ਬੀ.ਐੱਸ.ਐਫ ਵੱਲੋਂ ਸ਼ੱਕੀ ਭਾਰਤੀ ਵਿਅਕਤੀ ਕਾਬੂ
. . .  about 4 hours ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮ ਰਹੇ ਇੱਕ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਸੰਗਰੂਰ

ਬਿਜਲੀ ਵਿਭਾਗ ਦੇ ਇੰਜੀਨੀਅਰਾਂ ਨੇ ਵੀ ਸਰਕਾਰ ਵਿਰੁੱਧ ਖੋਲਿ੍ਹਆ ਮੋਰਚਾ

ਸੰਗਰੂਰ, 4 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪੀ.ਐਸ.ਈ.ਬੀ ਇੰਜਨੀਅਰਜ਼ ਐਸੋਸੀਏਸ਼ਨ ਸੰਗਰੂਰ ਰੀਜਨ ਦੀ ਹੰਗਾਮੀ ਮੀਟਿੰਗ ਹੋਈ, ਜਿਸ ਵਿਚ ਸੰਗਰੂਰ ਰੀਜਨ ਅਧੀਨ ਪੈਂਦੇ ਦਫਤਰਾਂ ਦੇ ਅਫ਼ਸਰ ਨੇ ਭਾਗ ਲਿਆ | ਮੀਟਿੰਗ ਵਿਚ ਪੰਜਾਬ ਸਰਕਾਰ ਅਤੇ ਪੀ.ਐਸ.ਪੀ.ਸੀ. ਐਲ ਮੈਨੇਜਮੈਂਟ ਵਿਰੁੱਧ ਮੁਲਾਜ਼ਮਾਂ ਅਤੇ ਅਫ਼ਸਰਾਂ ਦੀਆਂ ਤਨਖ਼ਾਹਾਂ ਜਾਰੀ ਨਾ ਕਰਨ ਲਈ ਰੋਸ ਪ੍ਰਗਟ ਕੀਤਾ ਗਿਆ | ਮੈਂਬਰਾਂ ਵਲੋਂ ਪੰਜਾਬ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ ਮੈਨੇਜਮੈਂਟ ਵਿਰੁੱਧ ਨਾਅਰੇਬਾਜੀ ਕਰ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਗਿਆ ਅਤੇ ਮੀਟਿੰਗ ਵਿਚ ਸਾਰੇ ਮੈਂਬਰਾਂ ਵਲੋਂ ਇਹ ਫ਼ੈਸਲਾ ਲਿਆ ਗਿਆ ਕਿ ਤਨਖ਼ਾਹਾਂ ਜਾਰੀ ਨਾ ਹੋਣ ਦੀ ਸੂਰਤ ਵਿਚ ਇਸ ਤੋਂ ਵੀ ਜ਼ਿਆਦਾ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਮੀਟਿੰਗ ਵਿਚ ਇਹ ਵੀ ਵਿਚਾਰਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰ ਬਣਨ ਵੇਲੇ ਇਹ ਕਿਹਾ ਗਿਆ ਸੀ ਕਿ ਸਰਕਾਰ ਬਣਨ ਉਪਰੰਤ ਪਿਛਲੀ ਸਰਕਾਰ ਦੁਆਰਾ ਕੀਤੇ ਗਏ ਬਿਜਲੀ ਖ਼ਰੀਦ ਇਕਰਾਰਨਾਮਿਆਂ 'ਤੇ ਗੌਰ ਕੀਤੀ ਜਾਵੇਗੀ ਪਰ ਲੰਬਾ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਦਿਖ ਰਹੀ ਹੈ | ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਡੀ.ਏ ਦੀਆਂ ਕਿਸ਼ਤਾਂ ਅਤੇ ਪੇ ਕਮਿਸ਼ਨ ਵਿਚ ਦੇਰੀ ਕਰ ਕੇ ਮੁਲਾਜਮਾਂ, ਅਫ਼ਸਰਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇੰਜੀ: ਹਨੀਸ਼ ਵਿਨਾਇਕ ਰੀਜਨਲ ਸਕੱਤਰ ਸੰਗਰੂਰ ਰੀਜਨ ਵਲੋਂ ਦੱਸਿਆ ਗਿਆ ਕਿ ਜੇਕਰ ਸਰਕਾਰ ਨੇ ਅੱਜ ਸ਼ਾਮ ਤੱਕ ਤਨਖ਼ਾਹਾਂ ਖਾਤਿਆਂ ਵਿਚ ਜਮ੍ਹਾਂ ਨਾ ਕਰਵਾਈਆਂ ਤਾਂ ਪੀ.ਐਸ.ਈ.ਬੀ, ਇੰਜਨੀਅਰ ਐਸੋਸੀਏਸ਼ਨ ਦੀ ਸੂਬਾਈ ਜਥੇਬੰਦੀ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾ ਸਕਦਾ ਹੈ, ਜਿਸ 'ਤੇ ਸਾਰੇ ਹੀ ਮੈਂਬਰਾਂ ਵਲੋਂ ਹਾਮੀ ਭਰਦੇ ਹੋਏ ਹਰ ਸੰਘਰਸ਼ ਲਈ ਤਿਆਰ ਬਰ ਤਿਆਰ ਰਹਿਣ ਦਾ ਪ੍ਰਣ ਕੀਤਾ ਗਿਆ | ਮੀਟਿੰਗ ਵਿਚ ਸੀਨੀਅਰ ਇੰਜਨੀਅਰਜ ਅਸ਼ੋਕ ਕੁਮਾਰ ਸਿੰਗਲਾ, ਇੰਜੀ: ਵਿਪਨ ਗੋਇਲ, ਇੰਜੀ ਸੁਖਦੇਵ ਸਿੰਘ ਧੀਮਾਨ, ਇੰਜ: ਚਰਨਜੀਤ ਸਿੰਘ, ਇੰਜ: ਵਰਿੰਦਰ ਦੀਪਕ, ਇੰਜੀ: ਮੁਨੀਸ਼ ਕੁਮਾਰ ਜਿੰਦਲ, ਇੰਜੀ: ਗੁਰਵਿੰਦਰ ਸਿੰਘ ਅਤੇ ਸੰਗਰੂਰ ਸਰਕਲ ਦੇ ਸਾਰੇ ਇੰਜੀਨੀਅਰ ਮੌਜੂਦ ਸਨ |

ਗਲੀ 'ਚ ਉਸਰੀ ਦੀਵਾਰ ਨੂੰ ਲੈ ਕੇ ਹਾਲਾਤ ਬਣੇ ਸੰਵੇਦਨਸ਼ੀਲ

ਸੰਗਰੂਰ, 4 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸਥਾਨਕ ਥਲੇਸ ਬਾਗ਼ ਕਾਲੋਨੀ ਵਿਚ ਅੱਜ ਹਾਲਾਤ ਉਸ ਵੇਲੇ ਤਣਾਅਪੂਰਨ ਬਣ ਗਏ ਜਦ ਇਕ ਪਰਿਵਾਰ ਵਲੋਂ ਇਕ ਗਲੀ ਵਿਚ ਕੱਢੀ ਗਈ ਚਾਰਦੀਵਾਰੀ ਿਖ਼ਲਾਫ਼ ਸਮੁੱਚਾ ਮਹੱਲਾ ਕੌਾਸਲਰ ਮੋਤੀ ਲਾਲ ਮਨਚੰਦਾ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਵੱਡੀ ਗਿਣਤੀ ਕਿਸਾਨਾਂ ਨੇ ਪਰਾਲੀ ਨੂੰ ਬਗ਼ੈਰ ਅੱਗ ਲਗਾਏ ਕੀਤੀ ਕਣਕ ਦੀ ਬਿਜਾਈ

ਸੰਗਰੂਰ, 4 ਦਸੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਦੇ ਵਰਤਾਰੇ ਵਿਚ ਮੋਹਰੀ ਜ਼ਿਲਿ੍ਹਆ ਵਿਚ ਗਿਣਿਆ ਜਾਦਾ ਹੈ, ਵਿਚ ਇਸ ਵਾਰ ਵੱਡੀ ਗਿਣਤੀ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰਕੇ ...

ਪੂਰੀ ਖ਼ਬਰ »

ਐਸ.ਡੀ.ਐਮ ਦਫ਼ਤਰ ਅੱਗੇ ਰੋਸ ਧਰਨਾ 10 ਨੂੰ

ਭਵਾਨੀਗੜ੍ਹ, 4 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਪਰਾਲੀ ਸਾੜਨ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਕਿਸਾਨਾਂ 'ਤੇ ਦਰਜ਼ ਕੀਤੇ ਮਾਮਲਿਆਂ ਨੂੰ ਰੱਦ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 10 ਦਸੰਬਰ ਨੂੰ ਐਸ.ਡੀ.ਐਮ ਭਵਾਨੀਗੜ ਦੇ ਦਫ਼ਤਰ ਅੱਗੇ ਰੋਸ ਧਰਨਾ ...

ਪੂਰੀ ਖ਼ਬਰ »

ਅਫ਼ੀਮ ਤਸਕਰੀ ਦੇ ਦੋਸ਼ਾਂ 'ਚ ਦੋ ਵਿਅਕਤੀਆਂ ਨੂੰ ਦਸ-ਦਸ ਸਾਲ ਕੈਦ

ਸੰਗਰੂਰ, 4 ਦਸੰਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਅਫ਼ੀਮ ਤਸਕਰੀ ਦੇ ਇਕ ਮਾਮਲੇ ਵਿਚ ਦੋ ਵਿਅਕਤੀਆਂ ਨੰੂ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਮੂਨਕ ਵਿਖੇ 28 ਮਈ 2017 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੂੰ ਸ਼ੱਕੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਦੋ ਬਰੀ

ਸੰਗਰੂਰ, 4 ਦਸੰਬਰ (ਧੀਰਜ ਪਸ਼ੌਰੀਆ)- ਵਧੀਕ ਸ਼ੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁੁਣਾਇਆ ਹੈ | ਬਚਾਅ ਪੱਖ ਦੇ ਉਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਪਾਵਰਕਾਮ ਮੁਲਾਜ਼ਮਾਂ ਵਲੋਂ ਧਰਨੇ

ਲਹਿਰਾਗਾਗਾ 4 ਦਸੰਬਰ (ਸੂਰਜ ਭਾਨ ਗੋਇਲ)- ਪਾਵਰਕਾਮ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ 'ਤੇ ਮੰਡਲ ਦਫ਼ਤਰ ਲਹਿਰਾਗਾਗਾ ਦੇ ਗੇਟ ਅੱਗੇ ਪੈਨਸ਼ਨਰਜ਼ ਐਸੋਸੀਏਸ਼ਨ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਜੁਆਇੰਟ ਫੋਰਮ ਵਲੋਂ ਸੁਰਿੰਦਰ ਮੋਹਨ, ਗੀਤਾ ਰਾਮ ਸ਼ਰਮਾ, ...

ਪੂਰੀ ਖ਼ਬਰ »

ਟੋਲ ਪਲਾਜੇ ਨਾਲ ਸਬੰਧਿਤ ਆਏ ਅਧਿਕਾਰੀ ਬੇਰੰਗ ਪਰਤੇ

ਮਹਿਲਾਂ ਚੌਾਕ, 4 ਨਵੰਬਰ (ਸੁਖਵੀਰ ਸਿੰਘ ਢੀਂਡਸਾ)- ਪਿਛਲੇ ਕਾਫ਼ੀ ਸਮੇਂ ਤੋਂ ਸੁਨਾਮ ਤੋਂ ਪਟਿਆਲਾ ਰੋਡ ਉੇੱਤੇ ਪਿੰਡ ਮਹਿਲਾਂ ਅਤੇ ਸੰਜੂਮਾਂ ਵਿਚਕਾਰ ਟੋਲ ਪਲਾਜੇ ਵਾਲਾ ਮੁੱਦਾ ਵਿਚਾਲੇ ਲਟਕ ਰਿਹਾ ਹੈ, ਜਿਸ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਵਿਰੋਧ ਹੋ ਰਿਹਾ ਹੈ ਪਰ ...

ਪੂਰੀ ਖ਼ਬਰ »

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਯੂਥ ਕਾਂਗਰਸ ਦੇ ਜਥੇਬੰਦਕ ਢਾਂਚੇ ਲਈ ਪਈਆਂ ਵੋਟਾਂ

ਸੰਗਰੂਰ, 4 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਯੂਥ ਕਾਂਗਰਸ ਦੇ ਜਥੇਬੰਦ ਢਾਂਚੇ ਨੂੰ ਲੈ ਕੇ ਸੰਗਰੂਰ ਵਿਚ ਮਤਦਾਨ ਦੌਰਾਨ ਅਮਨ ਸ਼ਾਂਤੀ ਬਣੀ ਰਹੀ | ਸਵੇਰੇ 8 ਵਜੇ ਤੋਂ 3 ਵਜੇ ਤੱਕ ਵੋਟਾਂ ਪਾਉਣ ਦਾ ਕੰਮ ਰੇਲਵੇ ਸਟੇਸ਼ਨ ਨਜ਼ਦੀਕ ਇਕ ਨਿੱਜੀ ਇਮਾਰਤ ...

ਪੂਰੀ ਖ਼ਬਰ »

ਤਨਖ਼ਾਹ ਰੁਕਣ ਦੇ ਰੋਸ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਧਰਨਾ

ਸੰਗਰੂਰ, 4 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜੁਆਇੰਟ ਫੋਰਮ ਪੀ.ਐਸ.ਪੀ.ਸੀ.ਐਲ ਪੰਜਾਬ ਦੇ ਸੱਦੇ ਦੇ ਚੱਲਦਿਆਂ ਵਿਭਾਗ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਲੋਂ ਨਵੰਬਰ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਨਾ ਮਿਲਣ ਦੇ ਰੋਸ ਵਜੋਂ ਸਰਕਲ ਦਫਤਰ ਸੰਗਰੂਰ ਦੇ ...

ਪੂਰੀ ਖ਼ਬਰ »

ਚੈੱਕ ਬਾਉਂਸ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 4 ਦਸੰਬਰ (ਧੀਰਜ ਪਸ਼ੌਰੀਆ)- ਜੱਜ ਅਮਰੀਸ਼ ਕੁਮਾਰ ਜੈਨ ਦੀ ਅਦਾਲਤ ਨੇ ਚੈੱਕ ਬਾਉਂਸ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਕੁਲਦੀਪ ਕੁਮਾਰ ਜੈਨ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਖੇਤੀਬਾੜੀ ਸ਼ਾਖਾ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਵਲੋਂ ਜਬਰ ਜਨਾਹ ਦੇ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਮੰਗ

ਸ਼ੇਰਪੁਰ, 4 ਦਸੰਬਰ (ਸੁਰਿੰਦਰ ਚਹਿਲ) - ਭਾਰਤੀ ਸਾਬਕਾ ਸੈਨਿਕ ਲੀਗ ਬਲਾਕ ਸ਼ੇਰਪੁਰ ਦੀ ਮਹੀਨਾਵਾਰ ਮੀਟਿੰਗ ਲੀਗ ਦੇ ਦਫ਼ਤਰ ਵਿਖੇ ਲੀਗ ਪ੍ਰਧਾਨ ਸੂਬੇਦਾਰ ਮੇਜਰ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇਲਾਕੇ ਦੇ ਸਮੂਹ ਮੈਂਬਰਾਂ ਨੇ ਵੱਡੀ ਗਿਣਤੀ 'ਚ ਭਾਗ ...

ਪੂਰੀ ਖ਼ਬਰ »

ਵੱਡੀ ਗਿਣਤੀ ਨੌਜਵਾਨਾਂ ਨੇ ਸਿੰਗਲਾ ਦੀ ਅਗਵਾਈ 'ਚ ਕਾਂਗਰਸ ਨੂੰ ਬਲ ਦਿੱਤਾ

ਘਰਾਚੋਂ, 4 ਦਸੰਬਰ (ਘੁਮਾਣ)- ਬੀਤੇ ਦਿਨ ਸਥਾਨਕ ਬਾਲਮੀਕਿ ਮੰਦਰ 'ਚ ਬਾਲਮੀਕਿ ਕਮੇਟੀ ਵਲੋਂ ਜਗਰਾਤਾ ਕਰਵਾਇਆ ਗਿਆ, ਜਿਸ ਵਿਚ ਵਿਜੈ ਇੰਦਰ ਸਿੰਗਲਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਉਚੇਚੇ ਤੌਰ 'ਤੇ ਮੁੱਖ ਮਹਿਮਾਨ ਸ਼ਾਮਿਲ ਹੋਏ | ਆਪਣੇ ਭਾਸ਼ਣ ਵਿਚ ਬੋਲਦੇ ਹੋਏ ਕਿਹਾ ...

ਪੂਰੀ ਖ਼ਬਰ »

ਹੋਲੀ-ਹਾਰਟ ਸਕੂਲ ਮਦੇਵੀ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਮਲੇਰਕੋਟਲਾ, 4 ਦਸੰਬਰ (ਕੁਠਾਲਾ)- ਨੇੜਲੇ ਪਿੰਡ ਮਦੇਵੀ ਵਿਖੇ ਸਥਿਤ ਹੋਲੀ-ਹਾਰਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਗਮ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਸਦਕਾ ਯਾਦਗਾਰੀ ਹੋ ਨਿੱਬੜਿਆ | ਸਕੂਲ ਮੈਨੇਜਮੈਂਟ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਜੋੜ ਮੇਲਾ 12 ਤੋਂ

ਲੌਾਗੋਵਾਲ, 4 ਦਸੰਬਰ (ਸ.ਸ.ਖੰਨਾ)-ਕੌਮ ਦੇ ਮਹਾਨ ਸ਼ਹੀਦ ਲਾਹੌਰ ਦੇ ਨਖ਼ਾਸ ਚੌਕ ਵਿਖੇ ਆਪਣਾ ਬੰਦ ਬੰਦ ਕਟਵਾ ਕੇ ਸ਼ਹਾਦਤ ਦੇਣ ਵਾਲੇ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ 12 ਤੋਂ ਲੈ ਕੇ 14 ਦਸੰਬਰ ਤੱਕ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਪੱਤੀ ਰੰਧਾਵਾ ...

ਪੂਰੀ ਖ਼ਬਰ »

ਮਾਇਆ ਦੇਵੀ ਨੂੰ ਸ਼ਰਧਾਂਜਲੀਆਂ ਭੇਟ

ਮਸਤੂਆਣਾ ਸਾਹਿਬ, 4 ਦਸੰਬਰ (ਦਮਦਮੀ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਸਾਬਕਾ ਪੰਚਾਇਤ ਅਫ਼ਸਰ ਬਾਬੂ ਬਿ੍ਜ ਲਾਲ ਸ਼ਰਮਾ ਦੀ ਧਰਮ ਪਤਨੀ ਸਵਰਗੀ ਸ੍ਰੀਮਤੀ ਮਾਇਆ ਦੇਵੀ ਜੋ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿੱਤ ਪਿੰਡ ਕਾਂਝਲਾ ...

ਪੂਰੀ ਖ਼ਬਰ »

ਐਮ.ਡੀ ਗੁਰਮਤਪਾਲ ਸਿੰਘ ਵਾਲੀਆ ਨੂੰ ਸਦਮਾ, ਪਤਨੀ ਦਾ ਦਿਹਾਂਤ

ਕੁੱਪ ਕਲਾਂ, 4 ਦਸੰਬਰ (ਕੁਲਦੀਪ ਸਿੰਘ ਲਵਲੀ)-ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਦੇ ਪ੍ਰਧਾਨ ਸ: ਸੁਖਦੇਵ ਸਿੰਘ ਵਾਲੀਆ ਅਤੇ ਸਮੂਹ ਵਾਲੀਆ ਪਰਿਵਾਰ ਨੂੰ ਉਸ ਵੇਲੇ ਅਸਹਿ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਪੁੱਤਰ ਕਾਲਜ ਦੇ ਐਮ.ਡੀ. ਸ: ਗੁਰਮਤਪਾਲ ਸਿੰਘ ...

ਪੂਰੀ ਖ਼ਬਰ »

ਅਪੋਲੋ ਸਟੱਡੀ ਸੈਂਟਰ ਸੁਨਾਮ ਦੇ ਬੱਚਿਆਂ ਨੇ ਆਈਲਟਸ 'ਚੋਂ ਮਾਰੀਆਂ ਮੱਲਾਂ

ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਰੁਪਿੰਦਰ ਸਿੰਘ ਸੱਗੂ)- ਅਪੋਲੋ ਸਟੱਡੀ ਸੈਂਟਰ ਸੁਨਾਮ ਦੇ ਬੱਚਿਆ ਨੇ ਆਈਲੈਟਸ ਦੇ ਆਏ ਨਤੀਜਿਆਂ ਵਿਚੋਂ ਵੀ ਪਹਿਲੇ ਸਥਾਨ ਹਾਸਲ ਕਰ ਕੇ ਆਪਣਾ ਅਤੇ ਆਪਣੇ ਸੈਂਟਰ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸੈਂਟਰ ਦੇ ਐਮ.ਡੀ ਸ੍ਰੀ ਆਸ਼ੂ ...

ਪੂਰੀ ਖ਼ਬਰ »

ਮੂਲ ਚੰਦ ਸ਼ਰਮਾ ਸਾਹਿਤ ਸਭਾ ਧੂਰੀ ਦੇ ਲਗਾਤਾਰ ਚੌਥੀ ਵਾਰ ਬਣੇ ਪ੍ਰਧਾਨ

ਧੂਰੀ, 4 ਦਸੰਬਰ (ਸੰਜੇ ਲਹਿਰੀ)- ਪੰਜਾਬੀ ਸਾਹਿਤ ਸਭਾ ਧੂਰੀ ਦੀ ਚੋਣ ਇਕੱਤਰਤਾ ਸ਼੍ਰੀ ਮੂਲ ਚੰਦ ਸ਼ਰਮਾ ਅਤੇ ਪਿ੍ੰਸੀਪਲ ਕਿਰਪਾਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ, ਜਿਸ ਵਿਚ ਪਿਛਲੇ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਨੂੰ ਭਾਵ-ਭਿੰਨੀਆ ਸ਼ਰਧਾਜਲੀਆਂ ਭੇਟ

ਧੂਰੀ, 4 ਦਸੰਬਰ (ਸੁਖਵੰਤ ਸਿੰਘ ਭੁੱਲਰ)- ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਸਾਬਕਾ ਸਰਪੰਚ ਕੰਧਾਰਗੜ ਛੰਨਾ ਸ.ਸਤਿਗੁਰ ਸਿੰਘ ਦੇ ਸਤਿਕਾਰਤ ਮਾਤਾ ਮਹਿੰਦਰ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਖੋ-ਵੱਖ ਸਿਆਸੀ ਸ਼ਖਸ਼ੀਅਤਾਂ, ਰਿਸਤੇਦਾਰਾਂ, ਪਰਿਵਾਰ ਸਨੇਹੀਆਂ ...

ਪੂਰੀ ਖ਼ਬਰ »

ਤਹਿਸੀਲਾਂ 'ਚ 14 ਟੀਮਾਂ ਗਠਿਤ

ਮਾਲੇਰਕੋਟਲਾ, 4 ਦਸੰਬਰ (ਕੁਠਾਲਾ, ਥਿੰਦ) - ਮਲੇਰਕੋਟਲਾ ਅਤੇ ਅਹਿਮਦਗੜ੍ਹ ਸਬ ਡਿਵੀਜਨਾਂ ਅੰਦਰ ਪੰਜਾਬ ਸਰਕਾਰ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਵੱਖ ਵੱਖ ਸਹੂਲਤਾਂ ਤੋਂ ਵਾਂਝੇ ਰਹਿ ਗਏ ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਏਡਜ਼ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ

ਮਸਤੂਆਣਾ ਸਾਹਿਬ, 4 ਦਸੰਬਰ (ਦਮਦਮੀ)- ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾ. ਅਮਨਦੀਪ ਕੌਰ ਦੀ ਅਗਵਾਈ ਵਿੱਚ ਐਨ.ਐਸ.ਐਸ. ਵਿਭਾਗ ਅਤੇ ਰੈੱਡ-ਰਿਬਨ ਕਲੱਬ ਦੇ ਸਹਿਯੋਗ ਸਦਕਾ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਰਾਜ 'ਚ ਪੰਜਾਬ ਨਿਘਾਰ ਵੱਲ ਜਾ ਰਿਹੈ- ਅਕਾਲੀ ਆਗੂ

ਸੰਦੌੜ, 4 ਦਸੰਬਰ (ਜਸਵੀਰ ਸਿੰਘ ਜੱਸੀ)- ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਪੰਜਾਬ ਦਾ ਵਿਕਾਸ ਕਰਨ ਵਿਚ ਪੂਰੀ ਤਰਾਂ ਨਕਾਮ ਸਾਬਤ ਹੋ ਗਈ ਹੈ ਅਕਾਲੀ ਸਰਕਾਰ ਸਮੇਂ ਹੋਏ ਵੱਡੀ ਪੱਧਰ ਦੇ ਕੰਮਾਂ ਨੂੰ ਯਾਦ ਕਰ ਕੇ ਪੰਜਾਬ ਦੇ ਲੋਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਿਖ਼ਲਾਫ਼ ਜਥੇਬੰਦੀ ਵਲੋਂ ਸੰਘਰਸ਼ ਦੀ ਹਮਾਇਤ-ਰਾਜੋਮਾਜਰਾ

ਮੂਲੋਵਾਲ, 4 ਦਸੰਬਰ (ਰਤਨ ਸਿੰਘ ਭੰਡਾਰੀ)- ਕਿਸਾਨ ਮੁਕਤੀ ਮੋਰਚਾ ਪੰਜਾਬ ਦੀ ਮੀਟਿੰਗ ਪਿ੍ਥੀ ਚੰਦ ਸ਼ਰਮਾ ਕੱਕੜਵਾਲ ਦੀ ਪ੍ਰਧਾਨਗੀ ਹੇਠ ਪਿੰਡ ਰਣੀਕੇ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਪ੍ਰੈੱਸ ਨੂੰ ਜਾਰੀ ਕਰਦਿਆਂ ਕਿਸਾਨ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਐਲਪਾਈਨ ਸਕੂਲ ਵਿਚ ਸੱਭਿਆਚਾਰ ਪ੍ਰੋਗਰਾਮ ਪੇਸ਼

ਧੂਰੀ, 4 ਦਸੰਬਰ (ਸੁਖਵੰਤ ਸਿੰਘ ਭੁੱਲਰ)- ਐਲਪਾਈਨ ਪਬਲਿਕ ਸਕੂਲ ਕੱਕੜਵਾਲ ਵਿਖੇ ਪਿੰ੍ਰਸੀਪਲ ਮੈਡਮ ਕੁਸ਼ਾ ਗੁਪਤਾ ਅਤੇ ਡਾਇਰੈਕਟਰ ਸ੍ਰੀ ਅੱਛਰ ਕੁਮਾਰ ਜਿੰਦਲ ਦੀ ਅਗਵਾਈ ਹੇਠ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਸੰਗਰੂਰ, 4 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਸੰਗਰੂਰ ਵਿਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਵੈਟਰਨਰੀ ਡਾਕਟਰ ਕਤਲ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

ਲਹਿਰਾਗਾਗਾ, 4 ਦਸੰਬਰ (ਗੋਇਲ, ਗਰਗ, ਢੀਂਡਸਾ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਬਲਾਕ ਲਹਿਰਾਗਾਗਾ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਮਹਿਲਾ ਵੈਟਰਨਰੀ ਡਾਕਟਰ ਨਾਲ ...

ਪੂਰੀ ਖ਼ਬਰ »

ਨੈਤਿਕ ਕਦਰਾਂ-ਕੀਮਤਾਂ ਨਾਲ ਸਬੰਧਿਤ ਸੈਮੀਨਾਰ

ਮਹਿਲਾਂ ਚੌਾਕ, 4 ਦਸੰਬਰ (ਸੁਖਵੀਰ ਸਿੰਘ ਢੀਂਡਸਾ)-ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ-ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਅਧੀਨ ਚੱਲ ਰਹੀ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਟ, ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਮਲਟੀਵਰਸਿਟੀ, ਲੁਧਿਆਣਾ ਵਲੋਂ ...

ਪੂਰੀ ਖ਼ਬਰ »

ਮੁਰਦਾ ਪਸ਼ੂਆਂ ਨੂੰ ਲੈ ਕੇ ਰਾਹਗੀਰ ਹੋ ਰਹੇ ਪ੍ਰੇਸ਼ਾਨ

ਲੌਾਗੋਵਾਲ, 4 ਦਸੰਬਰ (ਸ.ਸ.ਖੰਨਾ)-ਸਥਾਨਕ ਕਸਬੇ ਦੇ ਲੋਕ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਹੱਡਾ ਰੋੜੀ ਨਾ ਹੋਣ ਕਾਰਨ ਮੁਸ਼ਕਿਲ ਦਾ ਸਾਹਮਣਾ ਕਰਦੇ ਆ ਰਹੇ ਹਨ | ਇਸ ਮੌਕੇ ਵਿਰੋਧੀ ਧਿਰ ਦੇ ਕੌਾਸਲਰ ਭੁਪਿੰਦਰ ਸਿੰਘ ਲੌਾਗੋਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਗਰ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਤੇ ਕਾਰ ਦੀ ਟੱਕਰ 'ਚ 2 ਵਿਅਕਤੀਆਂ ਦੀ ਮੌਤ, 3 ਜ਼ਖ਼ਮੀ

ਧਨੌਲਾ, 4 ਦਸੰਬਰ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਚੰਡੀਗੜ੍ਹ-ਬਠਿੰਡਾ ਕੌਮੀ ਮੁੱਖ ਮਾਰਗ 'ਤੇ ਸਥਿਤ ਪਿੰਡ ਬਡਬਰ ਨਜ਼ਦੀਕ ਟਰੈਕਟਰ-ਟਰਾਲੀ ਤੇ ਕਾਰ ਦੀ ਟੱਕਰ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭਾਈ ਦਿਆਲਾ ਜੀ ਸਕੂਲ ਦੀਆਂ ਖਿਡਾਰਨਾਂ ਜੇਤੂ

ਲੌਾਗੋਵਾਲ, 4 ਦਸੰਬਰ (ਵਿਨੋਦ)- ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਫੁੱਟਬਾਲ ਦੇ ਅੰਤਰ ਜ਼ਿਲ੍ਹਾ ਮੁਕਾਬਲਿਆਂ 'ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕੀਤੇ ਹਨ | ਜੇਤੂ ਖਿਡਾਰਨਾਂ ਦਾ ਸਕੂਲ ਪੁੱਜਣ 'ਤੇ ਸਨਮਾਨ ਕਰਦਿਆਂ ...

ਪੂਰੀ ਖ਼ਬਰ »

15 ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ

ਅਮਰਗੜ੍ਹ, 4 ਦਸੰਬਰ (ਸੁਖਜਿੰਦਰ ਸਿੰਘ ਝੱਲ)- ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪਿੰਡ ਜੱਟੂਆਂ ਵਿਖੇ ਕਰੀਬ 15 ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਦਾ ਖਹਿੜਾ ਛੱਡ ਆਪ ਦਾ ਪੱਲਾ ਫੜਿਆ | ਇਸ ਮੌਕੇ ਪਿੰਡ ਜੱਟੂਆਂ ਵਿਖੇ ਰੱਖੀ ਇਕੱਤਰਤਾ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਲਗਾਇਆ

ਮਾਲੇਰਕੋਟਲਾ, 4 ਦਸੰਬਰ (ਮੁਹੰਮਦ ਹਨੀਫ ਥਿੰਦ, ਪਾਰਸ) - ਦਸਮੇਸ਼ ਚੈਰੀਟੇਬਲ ਟਰੱਸਟ ਮਾਲੇਰਕੋਟਲਾ ਵਲੋਂ ਸ. ਅਮਰ ਸਿੰਘ ਦੀ ਨਿਗਰਾਨੀ ਹੇਠ ਸਵ: ਹਰਜੀਤ ਸਿੰਘ ਅਤੇ ਸਵ: ਚਤਰ ਸਿੰਘ ਦੀ ਯਾਦ ਨੂੰ ਸਮਰਪਿਤ ਚੌਥਾ ਸਾਲਾਨਾ ਵਿਸ਼ਾਲ ਮੈਡੀਕਲ ਚੈੱਕਅਪ ਕੈਂਪ ਸਥਾਨਕ ਦਸਮੇਸ਼ ...

ਪੂਰੀ ਖ਼ਬਰ »

ਕੈਨੇਡਾ ਦੀ ਸਿੱਖ ਹਸਤੀ ਦੁਲੇ ਵਲੋਂ ਭਾਈ ਲੌਾਗੋਵਾਲ ਨਾਲ ਮੀਟਿੰਗ

ਲੌਾਗੋਵਾਲ, 4 ਦਸੰਬਰ (ਵਿਨੋਦ)- ਕੈਨੇਡਾ ਵਿਖੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਉਂਟਾਰੀਓ ਖ਼ਾਲਸਾ ਦਰਬਾਰ ਕੈਨੇਡਾ ਦੇ ਜ. ਸਕੱਤਰ ਸ. ਰਣਜੀਤ ਸਿੰਘ ਦੁਲੇ ਨੇ ਕੈਨੇਡਾ ਰਵਾਨਾ ਹੋਣ ਤੋਂ ਪਹਿਲਾਂ ਕੈਂਬੋਵਾਲ ਸਾਹਿਬ ਪੁੱਜ ਕੇ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੀ ਦੂਜੀ ਕਿਸ਼ਤ ਜਲਦ ਜਾਰੀ ਹੋਵੇਗੀ-ਮਾਸਟਰ ਰਟੋਲ

ਕੌਹਰੀਆਂ, 4 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)- ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਸ਼ੁਰੂ ਹੋ ਚੁੱਕੇ ਹਨ ਅਤੇ ਵਿਕਾਸ ਕਾਰਜਾਂ ਲਈ ਦੂਜੀ ਕਿਸ਼ਤ ਦੀ ਰਾਸ਼ੀ ਛੇਤੀ ਜਾਰੀ ਹੋਵੇਗੀ | ਇਹ ਵਿਚਾਰ ਮਾਸਟਰ ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਨੇ ਗੋਗੀ ਚੌਧਰੀ ਰੋਗਲਾ ਯੂਥ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਕੰਟਰੋਲ ਕਮੇਟੀ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਭੁੱਲਰ, ਧਾਲੀਵਾਲ)- ਸਬ ਡਵੀਜਨ ਆਵਾਜ਼ ਪ੍ਰਦੂਸ਼ਣ ਕੰਟਰੋਲ ਕਮੇਟੀ ਦੀ ਇਕ ਮੀਟਿੰਗ ਐਸ.ਡੀ.ਐਮ. ਸੁਨਾਮ ਮੈਡਮ ਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਐਸ.ਡੀ.ਐਮ. ਦਫ਼ਤਰ ਦੇ ਮੀਟਿੰਗ ਹਾਲ 'ਚ ਹੋਈ | ਐਸ.ਡੀ.ਐਮ. ਮੈਡਮ ਮਨਜੀਤ ਕੌਰ ਵਲੋਂ ...

ਪੂਰੀ ਖ਼ਬਰ »

ਚੁੂਰਾ ਪੋਸਤ ਤੇ ਨਸ਼ੀਲੀਆਂ ਗੋਲੀਆਂ ਦੇ ਕੇਸ 'ਚੋਂ ਬਰੀ

ਸੰਗਰੂਰ, 4 ਦਸੰਬਰ (ਧੀਰਜ ਪਸ਼ੌਰੀਆ)- ਵਧੀਕ ਸ਼ੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਚੂਰਾ ਪੋਸਤ ਅਤੇ ਨਸ਼ੀਲੀਆਂ ਦਵਾਈਆਂ ਦੇ ਇਕ ਕੇਸ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੰਦੀਪ ਹਰੇੜੀ ਨੇ ਦੱਸਿਆ ਕਿ ਪੁਲਿਸ ਥਾਣਾ ਮੁੂਨਕ ...

ਪੂਰੀ ਖ਼ਬਰ »

ਆਰੀਆ ਸਕੂਲ ਵਿਖੇ ਏਡਜ਼ ਦਿਵਸ ਨੂੰ ਸਮਰਪਿਤ ਸੈਮੀਨਾਰ ਤੇ ਪੋਸਟਰ ਮੁਕਾਬਲੇ

ਧੂਰੀ, 4 ਦਸੰਬਰ (ਦੀਪਕ)-ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਏਡਜ਼ ਦਿਵਸ ਨੂੰ ਸਮਰਪਿਤ ਸੈਮੀਨਾਰ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਨੀਰੂ ਜਿੰਦਲ ਨੇ ਏਡਜ਼ ਰੋਗ ਦੇ ਫੈਲਣ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਸੈਮੀਨਾਰ ਦੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਏ ਬਿਨਾਂ ਬੀਜੀ 12 ਏਕੜ ਕਣਕ ਹੋਈ ਖ਼ਰਾਬ

ਚੀਮਾ ਮੰਡੀ, 4 ਦਸੰਬਰ (ਜਸਵਿੰਦਰ ਸਿੰਘ ਸ਼ੇਰੋਂ)- ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕਟਰੋਲ ਬੋਰਡ ਦੀਆਂ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਮੌਜ਼ੂਦਾ ਮੈਂਬਰ ਸੁਖਚੈਨ ਸਿੰਘ ਨੇ ਆਪਣੀ ...

ਪੂਰੀ ਖ਼ਬਰ »

ਕੁਪਵਾੜਾ ਵਿਖੇ ਸ਼ਹੀਦ ਹੋਏ ਮਨਪ੍ਰੀਤ ਸਿੰਘ ਦੀ ਮਦਦ ਲਈ ਸਾਬਕਾ ਫ਼ੌਜੀ ਅੱਗੇ ਆਏ

ਲੌਾਗੋਵਾਲ, 4 ਦਸੰਬਰ (ਸ.ਸ.ਖੰਨਾ) - ਪਿਛਲੇ ਦਿਨੀਂ ਦੇਸ਼ ਦੀ ਸੇਵਾ ਕਰ ਰਹੇ ਲੌਾਗੋਵਾਲ ਦੇ ਨੌਜਵਾਨ ਮਨਪ੍ਰੀਤ ਸਿੰਘ 18 ਸਿੱਖ ਪਲਟਣ ਵਿਖੇ ਜੰਮੂ ਕਸ਼ਮੀਰ ਵਿਚ ਆਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋ ਗਏ ਸਨ | ਉਨ੍ਹਾਂ ਦੀ ਮਦਦ ਲਈ ਸਾਬਕਾ ਸੈਨਿਕਾਂ ਵਲੋਂ ਆਰਥਿਕ ਸਹਾਇਤਾ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਧਰਨਾ

ਲੌਾਗੋਵਾਲ, 4 ਨਵੰਬਰ (ਵਿਨੋਦ)- ਪਾਵਰਕਾਮ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੇ ਪਾਵਰਕਾਮ ਦਫ਼ਤਰ ਲੌਾਗੋਵਾਲ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ...

ਪੂਰੀ ਖ਼ਬਰ »

ਬਲਬੀਰ ਸਿੰਘ ਕਾਤਰੋਂ ਸਬ ਇੰਸਪੈਕਟਰ ਬਣੇ

ਮਲੇਰਕੋਟਲਾ, 4 ਦਸੰਬਰ (ਕੁਠਾਲਾ)- ਐਸ.ਟੀ.ਐਫ. ਮਲੇਰਕੋਟਲਾ ਵਿਚ ਸਹਾਇਕ ਥਾਣੇਦਾਰ ਵਜੋਂ ਸੇਵਾ ਨਿਭਾ ਰਹੇ ਬਲਬੀਰ ਸਿੰਘ ਕਾਤਰੋਂ ਦੀਆਂ ਸ਼ਾਨਦਾਰ ਪੁਲਿਸ ਸੇਵਾਵਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਾ ਦਿੱਤਾ ਹੈ | ਮਲੇਰਕੋਟਲਾ ਵਿਖੇ ...

ਪੂਰੀ ਖ਼ਬਰ »

ਕੁੱਪ ਕਲਾਂ ਤੇ ਆਸ-ਪਾਸ ਦੇ ਪਿੰਡਾਂ ਵਿਚ ਧਰਤੀ ਹੇਠੋਂ ਤੇਲ ਖੋਜਣ ਦਾ ਕੰਮ ਵੱਡੀ ਪੱਧਰ ਉੱਤੇ ਜਾਰੀ

ਕੁੱਪ ਕਲਾਂ, 4 ਦਸੰਬਰ (ਕੁਲਦੀਪ ਸਿੰਘ ਲਵਲੀ)- ਭਾਰਤ ਸਰਕਾਰ ਦੇ ਪ੍ਰੋਜੈਕਟ ਤਹਿਤ ਧਰਤੀ ਹੇਠੋਂ ਤੇਲ ਖੋਜਣ ਦੀ ਚਲਾਈ ਮੁਹਿੰਮ ਤਹਿਤ ਕੁੱਪ ਕਲਾਂ ਅਤੇ ਲਾਗਲੇ ਪਿੰਡਾਂ ਵਿਚ ਤੇਲ ਦੀ ਖੋਜ ਦਾ ਕੰਮ ਵੱਡੀ ਪੱਧਰ 'ਤੇ ਜਾਰੀ ਹੈ ਅਤੇ ਥੋੜ੍ਹੀ ਦੂਰੀ ਦੇ ਫ਼ਰਕ ਨਾਲ ਕਈ ਸਥਾਨਾਂ ...

ਪੂਰੀ ਖ਼ਬਰ »

ਸਕੂਲ ਨੂੰ ਪ੍ਰੋਜੈਕਟਰ ਭੇਟ

ਮਹਿਲਾਂ ਚੌਾਕ, 4 ਦਸੰਬਰ (ਸੁਖਵੀਰ ਸਿੰਘ ਢੀਂਡਸਾ)- ਪਿੰਡ ਮਹਿਲਾਂ ਦੇ ਜੰਮਪਲ ਅਤੇ ਉੱਘੇ ਉਦਯੋਗਪਤੀ ਤੇ ਸਮਾਜ ਸੇਵੀ ਲਾਜਪਤ ਰਾਏ ਜਿੰਦਲ ਅਤੇ ਦੀਪਕ ਜਿੰਦਲ ਦੀ ਅਗਵਾਈ ਵਿਚ ਚੱਲ ਰਹੀ ਸੰਗਰੂਰ ਇੰਡਸਟਰੀਅਲ ਕਾਰਪੋਰੇਸ਼ਨ ਵਲੋਂ ਸ਼ਗੁਨ ਐਗਰੋ ਇੰਡਸਟਰੀ ਭਿੰਡਰਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX