ਤਾਜਾ ਖ਼ਬਰਾਂ


ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  14 minutes ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  27 minutes ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  42 minutes ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  57 minutes ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 1 hour ago
ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ...
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 1 hour ago
ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ...
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 2 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜੋ ਕਿ ਸੰਗਰੂਰ ਜੇਲ੍ਹ 'ਚ ਬੰਦ ਹੈ, ਨੂੰ ਅੱਜ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਹੱਤਿਆ ਦੇ ਮਾਮਲੇ 'ਚ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ ਚੱਲ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 2 hours ago
ਰਾਜਾਸਾਂਸੀ, 22 ਜਨਵਰੀ (ਹੇਰ, ਖੀਵਾ)- ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ...
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 2 hours ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ...
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 3 hours ago
ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ...
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਲੰਘੇ ਦਿਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 40 ਸਟਾਰ ਪ੍ਰਚਾਰਕਾਂ ਦੀ ਇਸ ਸੂਚੀ 'ਚ ਪ੍ਰਧਾਨ...
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 4 hours ago
ਚੰਡੀਗੜ੍ਹ, 22 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ...
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  50 minutes ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 4 hours ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 4 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 5 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 5 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 5 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 6 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 6 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 6 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 6 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 7 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 7 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 8 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 8 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 1 hour ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  18 minutes ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  30 minutes ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  46 minutes ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  58 minutes ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 1 hour ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 1 hour ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 1 hour ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਮੁਲਾਜ਼ਮਾਂ ਦੀਆਂ ਰੋਕੀਆਂ ਤਨਖ਼ਾਹਾਂ ਵਿਰੁੱਧ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਰੋਕਣ ਸਬੰਧੀ ਖ਼ਜ਼ਾਨਿਆਂ 'ਤੇ ਲਗਾਈ ਜ਼ੁਬਾਨੀ ਰੋਕ ਦੇ ਵਿਰੁੱਧ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਐਲਾਨੇ ਪ੍ਰੋਗਰਾਮ ਦੇ ਤਹਿਤ ਮਿੰਨੀ ਸਕੱਤਰੇਤ ਦੇ ਬਾਹਰ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਖਾਲੀ ਭਾਂਡੇ ਖੜਕਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ, ਮੁੱਖ ਮੰਤਰੀ ਤੇ ਖ਼ਜ਼ਾਨਾ ਮੰਤਰੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਪ. ਸ. ਸ. ਫ. ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਸੂਬਾ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ, ਤਹਿਸੀਲ ਹੁਸ਼ਿਆਰਪੁਰ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਗਰੋਵਰ, ਜੀ. ਟੀ. ਯੂ. ਦੇ ਜ਼ਿਲ੍ਹਾ ਜਨਰਲ ਸਕੱਤਰ ਸੁਨੀਲ ਸ਼ਰਮਾ ਨੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਖ਼ਜ਼ਾਨਾ ਖਾਲੀ ਹੈ ਦਾ ਰਾਗ ਅਲਾਪਿਆ ਜਾ ਰਿਹਾ ਹੈ ਤੇ ਮੁਲਾਜ਼ਮਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜਦ ਕਿ ਮੰਤਰੀਆਂ ਤੇ ਵਿਧਾਇਕਾਂ ਦੀਆਂ ਤਨਖ਼ਾਹਾਂ, ਭੱਤਿਆਂ ਤੇ ਪੈਨਸ਼ਨਾਂ ਵਿਚ ਬੇਤਹਾਸ਼ਾ ਵਾਧਾ ਕੀਤਾ ਜਾ ਰਿਹਾ ਹੈ | ਰੈਲੀ ਉਪਰੰਤ ਆਗੂਆਂ ਵਲੋਂ ਜਦੋਂ ਖ਼ਜ਼ਾਨਾ ਅਫ਼ਸਰ ਹੁਸ਼ਿਆਰਪੁਰ ਨਾਲ ਇਸ ਸਬੰਧੀ ਗੱਲਬਾਤ ਕੀਤੀ ਗਈ ਤਾਂ ਸਰਕਾਰੀ ਜ਼ੁਬਾਨੀ ਹੁਕਮਾਂ ਦੇ ਚੱਲਦਿਆਂ ਉਨ੍ਹਾਂ ਵਲੋਂ ਸਮਰੱਥਾ ਪ੍ਰਗਟਾਉਣ ਉਪਰੰਤ ਵਿੱਤ ਵਿਭਾਗ ਨਾਲ ਗੱਲਬਾਤ ਕੀਤੀ ਗਈ | ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਭਵਿੱਖ 'ਚ ਵੀ ਤਨਖ਼ਾਹਾਂ 'ਤੇ ਰੋਕ ਲਗਾਈ ਜਾਂਦੀ ਹੈ ਤਾਂ ਪੂਰੇ ਸੂਬੇ ਅੰਦਰ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ | ਇਸ ਮੌਕੇ ਰਕੇਸ਼ ਕੁਮਾਰ, ਰਾਜ ਕੁਮਾਰ, ਰਜਿੰਦਰ ਕੁਮਾਰ, ਵਿਪਨ ਕੁਮਾਰ ਆਦਿ ਨੇ ਵੀ ਸੰਬੋਧਨ ਕੀਤਾ | ਬੁੱਲ੍ਹੋਵਾਲ, (ਲੁਗਾਣਾ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਜੁਆਇੰਟ ਫੋਰਮ ਸਬ ਯੂਨਿਟ ਉਪ ਮੰਡਲ ਬੁੱਲ੍ਹੋਵਾਲ ਦੇ ਮੁਲਾਜ਼ਮਾਂ ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਫ਼ਤਰ ਬੁੱਲ੍ਹੋਵਾਲ ਵਿਖੇ ਤਨਖ਼ਾਹਾਂ ਨਾ ਮਿਲਣ ਕਰ ਕੇ ਗੇਟ ਰੈਲੀ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਨਿਗਮ ਦੀ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਦੌਰਾਨ ਇੰਜ. ਹਰਭਜਨ ਸਿੰਘ, ਇੰਜ. ਭੁਪਿੰਦਰਜੀਤ ਸਿੰਘ, ਤਰਲੋਚਨ ਸਿੰਘ, ਗੁਰਮੀਤ ਸਿੰਘ ਤੇ ਹੋਰ ਕਰਮਚਾਰੀਆਂ ਨੇ ਵੀ ਆਪਣੇ ਸੰਬੋਧਨ ਮੌਕੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਨਿਖੇਧੀ ਕੀਤੀ।
ਘੋਗਰਾ, (ਆਰ. ਐਸ. ਸਲਾਰੀਆ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ. ਲਿਮ (ਪੀ. ਐਸ. ਪੀ. ਸੀ. ਐਲ.) ਸਾਰੀਆਂ ਜਥੇਬੰਦੀਆਂ ਸੱਦੇ 'ਤੇ ਤੀਜੇ ਦਿਨ ਵੀ ਤਨਖ਼ਾਹ ਨਾ ਮਿਲਣ ਕਰ ਕੇ ਉਪ ਮੰਡਲ ਘੋਗਰਾ ਵਿਖੇ ਰੋਸ ਰੈਲੀ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਸ਼ਿੰਗਾਰਾ ਸਿੰਘ ਨੇ ਮੈਨੇਜਮੈਂਟ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅੱਜ ਲਗਾਤਾਰ ਤੀਜੇ ਦਿਨ ਵੀ ਰੋਸ ਧਰਨਾ ਦਿੱਤਾ ਗਿਆ। ਜੇਕਰ ਮੈਨੇਜਮੈਂਟ ਨੇ ਮੁਲਾਜ਼ਮਾਂ ਦੀ ਤਨਖ਼ਾਹ ਦੀ ਅੱਜ ਅਦਾਇਗੀ ਨਾ ਕੀਤੀ ਤਾਂ ਮਜਬੂਰਨ ਮੁਲਾਜ਼ਮਾਂ ਨੂੰ ਆਪਣਾ ਕੈਸ਼ ਕਾਊਂਟਰ ਵੀ ਬੰਦ ਕਰਨ ਲਈ ਮਜਬੂਰ ਹੋਣਾ ਪਵੇਗਾ, ਸਰਕਾਰ ਤੇ ਮੈਨੇਜਮੈਂਟ ਦੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੁਲਾਜ਼ਮਾਂ ਨੇ ਮੈਨੇਜਮੈਂਟ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਇੰਜ. ਯਸ਼ਪਾਲ ਸਿੰਘ, ਇੰਜ ਚਮਨ ਲਾਲ, ਅਸ਼ੋਕ ਕੁਮਾਰ ਸੈਕਟਰੀ ਬੀ. ਐਮ. ਐਸ, ਅੰਮ੍ਰਿਤ ਪਾਲ, ਰਾਕੇਸ਼ ਕੁਮਾਰ, ਪਵਨ ਕੁਮਾਰ, ਜਗਜੀਤ ਕੁਮਾਰ, ਅਸ਼ਵਨੀ ਕੁਮਾਰ, ਕਮਲੇਸ਼ ਕੁਮਾਰ ਤੇ ਹੋਰ ਮੁਲਾਜ਼ਮ ਹਾਜ਼ਰ ਸਨ।
ਗੜ੍ਹਸ਼ੰਕਰ, (ਧਾਲੀਵਾਲ)-ਮੰਡਲ ਗੜ੍ਹਸ਼ੰਕਰ ਦੇ ਸਮੂਹ ਪਾਵਰਕਾਮ ਕਰਮਚਾਰੀਆਂ ਤੇ ਸੇਵਾ-ਮੁਕਤ ਕਰਮਚਾਰੀਆਂ ਵਲੋਂ ਨਵੰਬਰ, 2019 ਮਹੀਨੇ ਦੀ ਤਨਖਾਹ ਤੇ ਪਿਛਲੀਆਂ ਪੈਨਸ਼ਨਾਂ ਨਾ ਜਾਰੀ ਕਰਨ ਦੇ ਸਬੰਧ ਵਿਚ ਮੰਡਲ ਦਫ਼ਤਰ ਦੇ ਮੁੱਖ ਗੇਟ 'ਤੇ ਧਰਨਾ ਦੇ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬੇਅੰਤ ਸਿੰਘ, ਰਾਮ ਪਾਲ, ਜਗਦੀਸ਼ ਚੰਦਰ, ਹਰਜੀਤ ਰਾਮ, ਮੂਲ ਰਾਜ, ਮਹਿੰਦਰ ਪਾਲ, ਰਣਜੀਤ ਸਿੰਘ ਫੋਰਮੈਨ ਸੜੋਆ, ਅਮਰੀਕ ਸਿੰਘ ਸਹੋਤਾ, ਜਗਦੀਸ਼ ਰਾਏ, ਅਰਜਨ ਦਾਸ, ਅਸ਼ਵਨੀ ਕੁਮਾਰ, ਕੁਲਵੀਰ ਸਿੰਘ, ਕਮਲ ਦੇਵ, ਸਟੇਜ ਸੰਚਾਲਕ ਹਰਜੀਤ ਸਿੰਘ ਫ਼ੌਜੀ ਸੜੋਆ ਨੇ ਵਿਚਾਰ ਪੇਸ਼ ਕਰਦਿਆਂ ਰੁਕੀ ਹੋਈ ਤਨਖਾਹ ਤੇ ਪੈਨਸ਼ਨ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।
ਗੜ੍ਹਦੀਵਾਲਾ, (ਚੱਗਰ)-ਤਨਖਾਹਾਂ ਦੀ ਅਦਾਇਗੀ ਨਾ ਹੋਣ ਖ਼ਿਲਾਫ਼ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਐਮਾ ਮਾਂਗਟ ਦੀ ਅਗਵਾਈ ਹੇਠ ਪਾਵਰਕਾਮ ਸਬ ਡਵੀਜ਼ਨ ਗੜ੍ਹਦੀਵਾਲਾ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੈਸ਼ ਕਾਊਂਟਰ ਵੀ ਬੰਦ ਰੱਖੇ ਗਏ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਰਜੀਤ ਸਿੰਘ ਤੇ ਇਕਬਾਲ ਸਿੰਘ ਕੋਕਲਾ ਨੇ ਕਿਹਾ ਕਿ ਪਾਵਰਕਾਮ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੀ ਅਦਾਇਗੀ ਨਾ ਕਰਨ ਕਰ ਕੇ ਲਗਾਤਾਰ ਤੀਜੇ ਦਿਨ ਵੀ ਦਫ਼ਤਰ 'ਚ ਧਰਨਾ ਦੇਣਾ ਪਿਆ ਹੈ। ਇਸ ਦੇ ਵਿਰੋਧ 'ਚ ਵਿਭਾਗ ਦੇ ਕੈਸ਼ ਕੁਲੈਕਸ਼ਨ ਸੈਂਟਰ ਵੀ ਬੰਦ ਰੱਖੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਡੀ. ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ ਤੇ ਮੁਲਾਜ਼ਮਾਂ ਦੇ ਸਮੁੱਚੇ ਬਕਾਏ ਅਦਾ ਕੀਤੇ ਜਾਣ। ਇਸ ਮੌਕੇ ਸੁਰਜੀਤ ਸਿੰਘ, ਮੋਹਣ ਸਿੰਘ, ਗੁਰਜੀਤ ਸਿੰਘ, ਨਿਰੰਜਣ ਸਿੰਘ, ਰਕੇਸ਼ ਠਾਕਰ, ਦਿਲਬਾਗ ਸਿੰਘ, ਗੁਲਸ਼ਨ, ਲਛਮਣ, ਕੁਲਬੀਰ ਸਿੰਘ, ਰਾਮ ਲਾਲ, ਪਰਮਜੀਤ ਸਿੰਘ, ਪ੍ਰਸ਼ੋਤਮ ਸਿੰਘ, ਜਸਪ੍ਰੀਤ ਕੌਰ, ਮਨਜੀਤ ਕੌਰ, ਪ੍ਰਕਾਸ਼ ਚੰਦ ਕੈਸ਼ੀਅਰ, ਕਰਨੈਲ ਸਿੰਘ, ਪ੍ਰਸ਼ੋਤਮ ਦਾਸ, ਹਰਕੀਰਤ ਸਿੰਘ, ਬਲਜੀਤ ਸਿੰਘ, ਬਨਵਾਰੀ ਲਾਲ, ਪ੍ਰੀਤਮ ਚੰਦ, ਤਰਸੇਮ ਸਿੰਘ, ਪ੍ਰਦੀਪ ਕੁਮਾਰ, ਲਖਵਿੰਦਰ ਸਿੰਘ, ਆਤਮਾ ਸਿੰਘ, ਵਿਜੈ ਸਿੰਘ, ਗੋਤਮ ਸਿੰਘ ਆਦਿ ਵੀ ਹਾਜ਼ਰ ਸਨ।
ਮੁਕੇਰੀਆਂ, (ਰਾਮਗੜ੍ਹੀਆ)-ਸਾਰੀਆਂ ਮੁਲਾਜ਼ਮਾਂ ਜਥੇਬੰਦੀਆਂ ਤੇ ਪੈਨਸ਼ਨਰ ਯੂਨੀਅਨ ਵਲੋਂ ਤਨਖ਼ਾਹਾਂ ਤੇ ਪੈਨਸ਼ਨਾਂ ਖਾਤਿਆਂ 'ਚ ਨਾ ਪਾਉਣ ਦੇ ਰੋਸ ਵਲੋਂ ਧਰਨਾ ਤੀਜੇ ਦਿਨ ਵੀ ਦਿੱਤਾ ਗਿਆ। ਧਰਨੇ 'ਚ ਇੰਪਲਾਈਜ਼ ਫੈਡਰੇਸ਼ਨ ਬੀ. ਐਸ. ਐਸ., ਪੀ. ਐਸ. ਯੂ., ਜੇ. ਈ. ਕੌਂਸਲ ਤੇ ਪੈਨਸ਼ਨਰ ਯੂਨੀਅਨ ਦੇ ਮੁਲਾਜ਼ਮ ਸ਼ਾਮਿਲ ਹੋਏ। ਬੁਲਾਰਿਆਂ ਵਲੋਂ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਕੰਮਕਾਰ ਠੱਪ ਰੱਖਿਆ ਗਿਆ। ਮੁਲਾਜ਼ਮਾਂ ਨੇ ਕਿਹਾ ਕਿ ਅਸੀਂ ਇਸ ਤੋਂ ਵੀ ਜ਼ਿਆਦਾ ਤਿੱਖੇ ਸੰਘਰਸ਼ ਲਈ ਤਿਆਰ ਹਾਂ। ਮੁਲਾਜ਼ਮਾਂ ਦੇ ਸੰਘਰਸ਼ ਅੱਗੇ ਝੁਕਦਿਆਂ ਅੱਜ ਤਕਰੀਬਨ 12 ਵਜੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਖੱਤਿਆਂ 'ਚ ਪਾ ਦਿੱਤੀਆਂ ਗਈਆਂ ਜੋ ਕਿ ਮੁਲਾਜ਼ਮਾਂ ਦੀ ਇਕ ਵੱਡੀ ਜਿੱਤ ਹੈ। ਬੁਲਾਰਿਆਂ ਵਲੋਂ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੁਬਾਰਾ ਤਨਖ਼ਾਹਾਂ ਰੋਕੀਆਂ ਗਈਆਂ ਤਾਂ ਇਸ ਤੋਂ ਵੀ ਵੱਡਾ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਮਨਜੀਤ ਸਿੰਘ ਪਲਾਕੀ, ਤਰਲੋਚਨ ਸਿੰਘ ਕੋਲੀਆਂ, ਰਜਿੰਦਰ ਸਿੰਘ ਕੋਟਲੀ, ਸੁੱਚਾ ਸਿੰਘ ਪੁਰੀਕਾ, ਇੰਜ. ਨਵਦੀਪ ਸਿੰਘ ਜੇ. ਈ., ਇੰਜ. ਰਾਮ ਕੁਮਾਰ ਜੇ. ਈ., ਇੰਜ. ਰਤਨ ਲਾਲ ਜੇ. ਈ., ਇੰਜ. ਬਿਸ਼ਨ ਦਾਸ ਜੇ. ਈ., ਧਰਮ ਚੰਦ ਭੱਟੀਆਂ, ਪ੍ਰਸ਼ੋਤਮ ਲਾਲ, ਮੋਹਨ ਲਾਲ, ਤਜਿੰਦਰ ਸਿੰਘ ਐਸ. ਡੀ. ਸੀ. ਅਸ਼ੋਕ ਕੁਮਾਰ, ਸੁਰਜੀਤ ਸਿੰਘ, ਦਰਸ਼ਨ ਕੁਮਾਰ, ਸੁਰੇਸ਼ ਸ਼ਰਮਾ, ਆਂਚਲ ਕੁਮਾਰ ਫੋਰਮੈਨ, ਚਾਰੂ ਸਹਿਗਲ, ਸੰਤੋਸ਼ ਕੌਰ, ਮਨਪ੍ਰੀਤ ਕੌਰ, ਸੁਖਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਤੇ ਰਿਟਾਇਰੀਆਂ ਵਲੋਂ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਜੰਮ ਕੇ ਪਿੱਟ ਸਿਆਪਾ ਕੀਤਾ ਗਿਆ।
ਗੜ੍ਹਸ਼ੰਕਰ, (ਧਾਲੀਵਾਲ)-ਪੰਜਾਬ ਸਰਕਾਰ ਵਲੋਂ ਖਜ਼ਾਨੇ 'ਤੇ ਲਾਈ ਅਣ-ਐਲਾਨੀ ਪਾਬੰਦੀ ਦੇ ਕਾਰਨ ਲੱਖਾਂ ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ ਦੇ ਵਿਰੋਧ 'ਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਵਲੋਂ ਵੱਡੀ ਗਿਣਤੀ 'ਚ ਮੁਲਾਜ਼ਮਾਂ ਸਮੇਤ ਇਥੇ ਤਹਿਸੀਲ ਕੰਪਲੈਕਸ 'ਚ ਖਜ਼ਾਨਾ ਦਫ਼ਤਰ ਅੱਗੇ ਰੋਸ ਰੈਲੀ ਕਰਦੇ ਹੋਏ ਨਾਅਰੇਬਾਜ਼ੀ ਕਰਦੇ ਹੋਏ ਸੂਬਾ ਸਰਕਾਰ ਨੂੰ ਭੰਡਿਆ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਦੀਆਂ ਗਲਤ ਨੀਤੀਆਂ ਕਾਰਨ ਸਰਕਾਰ ਵਲੋਂ ਸਮੇਂ-ਸਮੇਂ 'ਤੇ ਜ਼ੁਬਾਨੀ ਹੁਕਮ ਦੇ ਕੇ ਖਜ਼ਾਨੇ 'ਤੇ ਅਣਐਲਾਨੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ ਜਿਸ ਕਾਰਨ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਵੀ ਨਸੀਬ ਨਹੀਂ ਹੋ ਰਹੀ। ਬੁਲਾਰਿਆਂ ਨੇ ਮੰਗ ਕੀਤੀ ਕਿ ਖਜ਼ਾਨੇ 'ਤੇ ਲਗਾਈ ਪਾਬੰਦੀ ਤੁਰੰਤ ਵਾਪਸ ਲਈ ਜਾਵੇ, ਮੁਲਾਜ਼ਮਾਂ ਨੂੰ ਹਰ ਮਹੀਨੇ ਸਮੇਂ ਸਿਰ ਤਨਖਾਹ ਮਿਲਣੀ ਯਕੀਨੀ ਬਣਾਈ ਜਾਵੇ। ਰੈਲੀ ਨੂੰ ਫੈਡਰੇਸ਼ਨ ਦੇ ਸੂਬਾਈ ਆਗੂ ਮੱਖਣ ਸਿੰਘ ਵਾਹਿਦਪੁਰੀ, ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਮਜੀ ਦਾਸ ਚੌਹਾਨ, ਨਿਰਭੈ ਸਿੰਘ ਬਹਿਬਲਪੁਰੀ, ਜੀਤ ਸਿੰਘ ਬਗਵਾਈਂ, ਸ਼ਾਮ ਸੁੰਦਰ, ਸੁੱਚਾ ਸਿੰਘ ਸਤਨੌਰ, ਹਰਪਾਲ ਕੌਰ, ਸੋਮਾ ਰਾਣੀ, ਡਿੰਪਲ, ਕਿਰਨ ਅਗਨੀਹੋਤਰੀ, ਸ਼ਿੰਗਾਰਾ ਰਾਮ ਭੱਜਲ, ਜਗਦੀਸ਼ ਪੱਖੋਵਾਲ, ਸੁਰਜੀਤ ਸਿੰਘ, ਕੁਲਵਿੰਦਰ ਸਹੂੰਗੜਾ, ਪਵਨ ਕੁਮਾਰ, ਨਰੇਸ਼ ਕੁਮਾਰ ਤੇ ਹੋਰ ਹਾਜ਼ਰ ਹੋਏ।
ਹਰਿਆਣਾ, (ਖੱਖ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਫ਼ਤਰ ਹਰਿਆਣਾ ਵਿਖੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਮੂਹ ਮੁਲਾਜ਼ਮਾਂ ਵਲੋਂ ਸੁਰਜੀਤ ਸਿੰਘ ਜੇ. ਈ. ਦੀ ਅਗਵਾਈ ਹੇਠ ਤੀਸਰੇ ਦਿਨ ਵੀ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਮਿਆਂ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਨੀਤੀਆਂ ਬਣਾਈਆਂ, ਜਿਨ੍ਹਾਂ ਦਾ ਮੁਲਾਜ਼ਮ ਜਥੇਬੰਦੀਆਂ ਨੇ ਡਟ ਕੇ ਵਿਰੋਧ ਕੀਤਾ ਤੇ ਆਪਣੇ ਹੱਕਾਂ ਲਈ ਲੰਬੇ ਸੰਘਰਸ਼ ਲੜੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕ ਕੇ ਉਨ੍ਹਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਭੁਪਿੰਦਰ ਸਿੰਘ ਸਾਬਕਾ ਪ੍ਰਧਾਨ ਡਵੀਜ਼ਨ ਹੁਸ਼ਿਆਰਪੁਰ, ਪ੍ਰਕਾਸ਼ ਸਿੰਘ ਜੇ. ਈ., ਸੁਰਜੀਤ ਸਿੰਘ ਜੇ. ਈ., ਸਰਵਣ ਸਿੰਘ ਪ੍ਰਧਾਨ ਇੰਪਲਾਈਜ਼ ਫੈਡਰੇਸ਼ਨ, ਅਮਰਜੀਤ ਸਿੰਘ ਪ੍ਰਧਾਨ ਫੈਡਰੇਸ਼ਨ ਏਟਕ, ਹਰਚਰਨ ਸਿੰਘ ਕਾਕਾ ਪ੍ਰਧਾਨ ਟੀ. ਐਸ. ਯੂ., ਸ਼ਾਮ ਸੁੰਦਰ ਜੇ. ਈ.-1, ਦਵਿੰਦਰ ਸਿੰਘ ਢਿੱਲੋਂ, ਜਸਵਿੰਦਰ ਕੌਰ ਆਰ. ਏ., ਅਵਤਾਰ ਸਿੰਘ ਜੇ. ਈ., ਰਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ।

ਮੁਕੇਰੀਆਂ ਸ਼ਹਿਰ ਅੰਦਰ ਟ੍ਰੈਫ਼ਿਕ ਦਾ ਬੁਰਾ ਹਾਲ, ਟ੍ਰੈਫ਼ਿਕ ਮੁਲਾਜ਼ਮ ਵੀ ਬੇਹਾਲ

ਮੁਕੇਰੀਆਂ, 5 ਦਸੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਮੁਕੇਰੀਆਂ ਸ਼ਹਿਰ ਅੰਦਰ ਲੱਗ ਰਹੇ ਲੰਬੇ-ਲੰਬੇ ਟ੍ਰੈਫ਼ਿਕ ਜਾਮ ਤੋਂ ਜਿਥੇ ਸ਼ਹਿਰ ਵਾਸੀ ਬਹੁਤ ਪ੍ਰੇਸ਼ਾਨ ਹਨ ਉਥੇ ਹੀ ਸ਼ਹਿਰ ਅੰਦਰ ਰਾਸ਼ਟਰੀ ਰਾਜ ਮਾਰਗ 'ਤੇ ਦਿੱਲੀ ਜਾਂ ਵੈਸ਼ਨੋ ਦੇਵੀ ਜਾਣ ਵਾਲੇ ਯਾਤਰੀਆਂ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ

ਮਾਹਿਲਪੁਰ, 5 ਦਸੰਬਰ (ਰਜਿੰਦਰ ਸਿੰਘ)-ਅੱਜ ਕਰੀਬ 2:15 ਵਜੇ ਮਾਹਿਲਪੁਰ -ਹੁਸ਼ਿਆਰਪੁਰ ਰੋਡ 'ਤੇ ਪਿੰਡ ਦੋਹਲਰੋਂ ਕੋਲ ਸਵਿਫ਼ਟ ਕਾਰ ਤੇ ਬੁਲਟ ਮੋਟਰਸਾਈਕਲ ਦੀ ਟੱਕਰ ਹੋਣ 'ਤੇ ਦੋ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜ਼ੇਰੇ ਇਲਾਜ ਅਸਿਫ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਲੋਕਾਂ ਫੜ ਕੇ ਕੀਤਾ ਪੁਲਿਸ ਹਵਾਲੇ

ਤਲਵਾੜਾ, 5 ਦਸੰਬਰ (ਸੁਰੇਸ਼ ਕੁਮਾਰ)-ਤਲਵਾੜਾ ਥਾਣੇ ਅਧੀਨ ਆਉਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਪਿੰਡ ਦੇ ਹੀ ਨੌਜਵਾਨ ਵਲੋਂ ਜਬਰ ਜਨਾਹ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੇ ਰੌਲਾ ਪਾਉਣ 'ਤੇ ਮੌਕੇ 'ਤੇ ਪੁੱਜੇ ਪਿੰਡ ਵਾਸੀਆਂ ਨੇ ਨੌਜਵਾਨ ਨੂੰ ...

ਪੂਰੀ ਖ਼ਬਰ »

ਰੇਲਵੇ ਫਾਟਕ ਟਰਾਲੀ ਟਕਰਾਉਣ ਕਾਰਨ ਟੁੱਟਿਆ, ਗੇਟਮੈਨ ਨੂੰ ਪਈਆਂ ਭਾਜੜਾਂ

ਐਮਾ ਮਾਂਗਟ, 5 ਦਸੰਬਰ (ਗੁਰਾਇਆ)-ਅੱਜ ਦੁਪਹਿਰ ਨੂੰ ਪੇਪਰ ਮਿਲ ਡੁਗਰੀ ਰੋਡ 'ਤੇ ਲੱਗੇ ਫਾਟਕ ਨਾਲ ਇਕ ਟਰਾਲੀ ਟਕਰਾ ਜਾਣ ਕਰ ਕੇ ਰੇਲਵੇ ਫਾਟਕ ਟੁੱਟ ਗਿਆ ਜਿਸ ਨਾਲ ਰੇਲ ਗੱਡੀ ਆਉਣ 'ਤੇ ਗੇਟ ਮੈਨ ਨੂੰ ਭਾਜੜਾਂ ਪੈ ਗਈਆਂ | ਜਾਣਕਾਰੀ ਅਨੁਸਾਰ ਦੁਪਹਿਰ ਨੂੰ ਡੁਗਰੀ ਰੇਲਵੇ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 2 ਕਾਬੂ

ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਇਕ ਬੋਰਿੰਗ ਹਾਊਸ ਦੇ ਗੋਦਾਮ 'ਚੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿਆਜ਼ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਵਲੋਂ ਮੋਦੀ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਦੋਂ ਤੋਂ ਕੇਂਦਰ 'ਚ ਭਾਜਪਾ ਸਰਕਾਰ ਨੇ ਦੇਸ਼ ਦੀ ਸੱਤਾ ਸੰਭਾਲੀ ਹੈ, ਉਦੋਂ ਤੋਂ ਦੇਸ਼ ਦਾ ਆਰਥਿਕ ਪੱਖੋਂ ਮੰਦਾ ਹਾਲ ਹੋਇਆ ਹੈ ਤੇ ਮਹਿੰਗਾਈ ਦਿਨੋਂ ਦਿਨ ਅਸਮਾਨਾਂ ਨੂੰ ਛੋਹ ਰਹੀ ਹੈ | ਇਹ ਪ੍ਰਗਟਾਵਾ ਨਗਰ ...

ਪੂਰੀ ਖ਼ਬਰ »

ਪਾਕਿਸਤਾਨੀ ਬੱਚੇ ਨੂੰ ਭਾਰਤ ਸਰਕਾਰ ਦੀ ਮਦਦ ਨਾਲ ਸੁਰੱਖਿਅਤ ਭੇਜਿਆ ਜਾਵੇਗਾ ਘਰ-ਖੰਨਾ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਜੁਵੇਨਾਈਲ ਜੇਲ੍ਹ 'ਚ ਸਜ਼ਾ ਸਮਾਪਤ ਹੋਣ ਪਿੱਛੋਂ ਪਾਕਿਸਤਾਨੀ ਬੱਚੇ ਨੂੰ ਕੇਂਦਰ ਸਰਕਾਰ ਦੀ ਮਦਦ ਨਾਲ ਸੁਰੱਖਿਅਤ ਉਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਹਰਿਆਣਾ, 5 ਦਸੰਬਰ (ਖੱਖ)-ਹਰਿਆਣਾ ਪੁਲਿਸ ਨੇ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਇੰਸ: ਦਿਲਬਾਗ ਸਿੰਘ ਐਸ. ਐਚ. ਓ. ਹਰਿਆਣਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਮਿੱਠੇਵਾਲ ਚੌਕ 'ਚ ਪਿੰਡ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਗੜ੍ਹਸ਼ੰਕਰ, 5 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੇ ਤੌਰ 'ਤੇ ਵਰਤੇ ਜਾ ਸਕਣ ਵਾਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਡੀ. ਐੱਸ. ਪੀ. ਸਤੀਸ਼ ਕੁਮਾਰ ਦੀ ਸੁਪਰਵਿਜ਼ਨ ...

ਪੂਰੀ ਖ਼ਬਰ »

ਝੁੱਗੀ ਨੂੰ ਲੱਗੀ ਅੱਗ ਕਾਰਨ ਸਾਮਾਨ ਸੜ ਕੇ ਸੁਆਹ

ਐਮਾ ਮਾਂਗਟ, 5 ਦਸੰਬਰ (ਗੁਰਾਇਆ)-ਅੱਜ ਸਵੇਰੇ ਕਰੀਬ 9 ਵਜੇ ਦੇ ਕਰੀਬ ਇਕ ਮੂੰਗਫ਼ਲੀ ਭੁੰਨ ਕੇ ਵੇਚਣ ਵਾਲੇ ਦੀ ਝੁੱਗੀ ਨੂੰ ਲੱਗੀ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਤਬਾਹ ਹੋ ਗਿਆ | ਜਾਣਕਾਰੀ ਅਨੁਸਾਰ ਵੀਰਪਾਲ ਪੁੱਤਰ ਰਘੁਨਾਥ ਵਾਸੀ ਬਰੈਲੀ ਸੜਕੜਾ ਜੋ ਕਿ ...

ਪੂਰੀ ਖ਼ਬਰ »

ਚੋਰਾਂ ਨੇ ਅੱਡਾ ਸਰਾਂ 'ਚ 2 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਅੱਡਾ ਸਰਾਂ, 5 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਚੋਰਾਂ ਨੇ ਬੀਤੀ ਰਾਤ ਅੱਡਾ ਸਰਾਂ 'ਚ ਦੋ ਦੁਕਾਨਾਂ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਚੋਰਾਂ ਨੇ ਕੰਧਾਲਾ ਜੱਟਾਂ ਰੋਡ 'ਤੇ ਸਥਿਤ ਗੁਰੂ ਕਿਰਪਾ ਕੰਫ਼ੇਕਸ਼ਨਰੀ ਦੀ ਛੱਤ ਤੋਂ ਮੌਾਟੀ ਦੀ ਕੰਧ ਤੋੜ ਕੇ ਤੋੜ ਕੇ ...

ਪੂਰੀ ਖ਼ਬਰ »

ਅਨੁਰਾਗ ਠਾਕੁਰ ਕੇਂਦਰੀ ਰਾਜ ਮੰਤਰੀ ਇਕ ਦਿਨਾ ਊਨਾ ਦੌਰੇ 'ਤੇ

ਊਨਾ, 5 ਦਸੰਬਰ (ਗੁਰਪ੍ਰੀਤ ਸਿੰਘ ਸੇਠੀ)-ਕੇਂਦਰੀ ਵਿੱਤ ਤੇ ਕਾਰਪੋਰੇਟ ਮਾਮਲਿਆਂ ਦੇ ਰਾਜ ਮੰਤਰੀ ਅਨੁਰਾਗ ਠਾਕੁਰ ਇਕ ਦਿਨਾ ਦੌਰੇ 'ਤੇ 7 ਦਸੰਬਰ ਨੂੰ ਊਨਾ ਆਉਣਗੇ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਨੁਰਾਗ ਠਾਕੁਰ 6 ਦਸੰਬਰ ਸ਼ਾਮ ਨੂੰ ਊਨਾ ਪਹੁੰਚਣਗੇ ਤੇ ਰਾਤ ਉਹ ਊਨਾ ...

ਪੂਰੀ ਖ਼ਬਰ »

ਸੀਕਰੀ ਵਿਖੇ ਸਾਲਾਨਾ ਬਰਸੀ ਸਮਾਗਮ 8 ਨੂੰ

ਬੱੁਲ੍ਹੋਵਾਲ, 5 ਦਸੰਬਰ (ਲੁਗਾਣਾ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਬਾਹਰਲੇ ਗੁਰਦੁਆਰਾ ਸਾਹਿਬ ਪਿੰਡ ਸੀਕਰੀ ਵਿਖੇ ਨਾਮ ਬਾਣੀ ਦੇ ਰਸੀਏ, ਸੰਤ ਸਰੂਪ ਬੀਬੀ ਸੰਪੂਰਨ ਕੌਰ ਦੇ ਸਾਲਾਨਾ ਬਰਸੀ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਿੰਦਾ ਸ਼ਹੀਦ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਚੋਣਾਂ ਸਮਾਪਤ

ਗੜ੍ਹਸ਼ੰਕਰ, 5 ਦਸੰਬਰ (ਧਾਲੀਵਾਲ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ, ਜਨਰਲ ਸਕੱਤਰ, ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਜਨਰਲ ਸਕੱਤਰ ਤੋਂ ਇਲਾਵਾ ਹਲਕਾ ਗੜ੍ਹਸ਼ੰਕਰ ਦੇ ਪ੍ਰਧਾਨ ਦੇ ਅਹੁਦੇ ਲਈ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਇਥੇ ਵਿਸ਼ਵਕਰਮਾ ਮੰਦਰ ਵਿਖੇ ਹੋਈਆਂ | ...

ਪੂਰੀ ਖ਼ਬਰ »

ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸਮਾਪਤ

ਦਸੂਹਾ, 5 ਦਸੰਬਰ (ਕੌਸ਼ਲ)-ਜਰਨੈਲ ਹਰੀ ਸਿੰਘ ਨਲੂਆ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਚੌਥਾ ਕਬੱਡੀ ਕੱਪ ਤੇ ਛਿੰਝ ਮੇਲਾ ਕਰਵਾਇਆ ਗਿਆ ਜਿਸ 'ਚ ਰੱਸਾਕਸ਼ੀ ਤੇ ਬੱਚਿਆਂ ਦੇ ਸ਼ੋਅ ਮੈਚ ਵੀ ਕਰਵਾਏ | ਇਹ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ | ਇਸ 'ਚ ਕਬੱਡੀ ਦੇ ਓਪਨ ...

ਪੂਰੀ ਖ਼ਬਰ »

ਫ਼ੈਕਟਰੀ ਵਲੋਂ ਫੈਲਾਏ ਪ੍ਰਦੂਸ਼ਣ ਨੂੰ ਲੈ ਕੇ ਪੰਚਾਇਤ ਸੈਲਾ ਖ਼ੁਰਦ ਨੇ ਕੀਤੀ ਰੋਸ ਰੈਲੀ

ਸੈਲਾ ਖ਼ੁਰਦ, 5 ਦਸੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਪੇਪਰ ਮਿੱਲ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਨੂੰ ਲੈ ਕੇ ਪੰਚਾਇਤ ਸੈਲਾ ਖ਼ੁਰਦ ਤੇ ਹੋਰ ਮੁਹਤਵਾਰ ਲੋਕਾਂ ਵਲੋਂ ਲਾਮਬੰਦ ਹੋ ਕੇ ਕਾਂਗਰਸੀ ਆਗੂ ਕੁਲਵਿੰਦਰ ਕੁਮਾਰ ਬਿੱਟੂ ਦੀ ਅਗਵਾਈ ਹੇਠ ਪੇਪਰ ਮਿੱਲ ਅੱਗੇ ...

ਪੂਰੀ ਖ਼ਬਰ »

20ਵੀਆਂ ਰਾਜ ਪੱਧਰੀ ਖੇਡਾਂ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਨੰਦਾਚੌਰ ਦੀ ਚੜ੍ਹਤ ਬਰਕਰਾਰ

ਬੱੁਲ੍ਹੋਵਾਲ, 5 ਦਸੰਬਰ (ਲੁਗਾਣਾ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਕਰਵਾਈਆਂ 20ਵੀਆਂ ਰਾਜ ਪੱਧਰੀ ਖੇਡਾਂ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਸਕੂਲ ਨੇ ਓਵਰਆਲ ਦੂਜਾ ਸਥਾਨ ਪ੍ਰਾਪਤ ਕਰ ਕੇ ਸੂਬੇ ਭਰ 'ਚ ਨਾਮਣਾ ਖੱਟ ਕੇ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਵਲੋਂ ਬੀ. ਡੀ. ਪੀ. ਓ. ਹਾਜੀਪੁਰ ਦੀ ਬਦਲੀ ਰੱਦ ਕਰਨ ਸਬੰਧੀ ਤਹਿਸੀਲਦਾਰ ਨੂੰ ਮੰਗ-ਪੱਤਰ

ਮੁਕੇਰੀਆਂ, 5 ਦਸੰਬਰ (ਸਰਵਜੀਤ ਸਿੰਘ)-ਬੀ. ਡੀ. ਪੀ. ਓ. ਦਫ਼ਤਰ ਮੁਕੇਰੀਆਂ ਦੀ ਦਰਜਾ ਚਾਰ ਮਹਿਲਾ ਕਰਮਚਾਰੀ ਵਲੋਂ ਉਸ ਸਮੇਂ ਦੇ ਬੀ. ਡੀ. ਪੀ. ਓ. ਮੁਕੇਰੀਆਂ ਹੀਰਾ ਸਿੰਘ 'ਤੇ ਬਦਸਲੂਕੀ ਦੇ ਦੋਸ਼ ਲਗਾਉਣ ਉਪਰੰਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਇਨ੍ਹਾਂ ਦੋਸ਼ਾਂ ਦੀ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਸਕੂਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਚੱਬੇਵਾਲ, 5 ਦਸੰਬਰ (ਸਖ਼ੀਆ)-ਗੁਰੂ ਅਰਜਨ ਦੇਵ ਜੀ ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ-ਖਨੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਇੰਟਰ ਨੈਸ਼ਨਲ ਗੁਰਸਿੱਖ ਵਿਰਸਾ ਸੰਭਾਲ ਲਹਿਰ' ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਕਾਲਜ ਪ੍ਰਬੰਧਕਾਂ ਵਲੋਂ ਸਨਮਾਨ

ਮਾਹਿਲਪੁਰ, 5 ਦਸੰਬਰ (ਦੀਪਕ ਅਗਨੀਹੋਤਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਨਵ ਨਿਯੁਕਤ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਿੱਖ ਵਿੱਦਿਅਕ ਕੌਾਸਲ ਦੇ ਪ੍ਰਧਾਨ ...

ਪੂਰੀ ਖ਼ਬਰ »

15 ਕਿੱਲੋਮੀਟਰ ਮੈਰਾਥਨ 'ਚ ਬਲਰਾਜ ਚੌਹਾਨ ਨੇ ਜਿੱਤਿਆ ਚਾਂਦੀ ਦਾ ਤਗਮਾ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਬਾਬਾ ਸਾਹਿਬ ਸੋਸ਼ਲ ਵੈੱਲਫੇਅਰ ਸੁਸਾਇਟੀ ਸੋਤਲਾ ਵਲੋਂ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ 8 ਤੇ 15 ਕਿੱਲੋਮੀਟਰ ਮੈਰਾਥਨ ਦੌੜ ਕਰਵਾਈ ਗਈ | ਜਿਸ 'ਚ ਹੁਸ਼ਿਆਰਪੁਰ ਦੇ ਮਸ਼ਹੂਰ ਸਾਈਕਲਿਸਟ ਤੇ ਦੌੜਾਕ ...

ਪੂਰੀ ਖ਼ਬਰ »

ਨਰਸਿੰਗ ਕੋਰਸਾਂ 'ਚ ਦਾਖਲਾ 31 ਤੱਕ-ਡਾ: ਰਾਏ

ਗੜ੍ਹਸ਼ੰਕਰ, 5 ਦਸੰਬਰ (ਧਾਲੀਵਾਲ)-ਗੁਰਸੇਵਾ ਨਰਸਿੰਗ ਕਾਲਜ ਪਨਾਮ ਦੇ ਪ੍ਰਧਾਨ ਡਾ: ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇੰਡੀਅਨ ਨਰਸਿੰਗ ਕੌਾਸਲ ਤੇ ਸਰਕਾਰ ਵਲੋਂ ਨਰਸਿੰਗ ਕੋਰਸਾਂ 'ਚ ਦਾਖਲੇ ਦੀ ਤਾਰੀਖ 31 ਦਸੰਬਰ ਤੱਕ ਵਧਾ ਦਿੱਤੀ ਗਈ ...

ਪੂਰੀ ਖ਼ਬਰ »

ਜਲਾਲਪੁਰ ਦੇ ਵਿਕਾਸ ਲਈ ਵਿਧਾਇਕ ਗਿਲਜੀਆਂ ਵਲੋਂ 10 ਲੱਖ ਦੀ ਗਰਾਂਟ ਭੇਟ

ਮਿਆਣੀ, 5 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਜਲਾਲਪੁਰ ਪਿੰਡ ਦੇ ਵਿਕਾਸ ਲਈ ਸਰਕਾਰ ਵਲੋਂ ਜਾਰੀ 10 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਪੰਚਾਇਤ ਨੂੰ ਭੇਟ ਕੀਤਾ | ਇਸ ਮੌਕੇ ਵਿਕਾਸ ਕੰਮਾਂ ਲਈ ...

ਪੂਰੀ ਖ਼ਬਰ »

ਮਾਤਾ ਕਮਲਜੀਤ ਕੌਰ ਨੂੰ ਸ਼ਰਧਾ ਦੇ ਫ਼ੁਲ ਭੇਟ

ਟਾਂਡਾ ਉੜਮੁੜ, 5 ਦਸੰਬਰ (ਭਗਵਾਨ ਸਿੰਘ ਸੈਣੀ)-ਉੱਘੇ ਸਮਾਜ ਸੇਵਕ ਤੇ ਯੂਥ ਆਗੂ ਮਨਿੰਦਰਜੀਤ ਸਿੰਘ ਮਨੀ ਦੀ ਮਾਤਾ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਟਾਂਡਾ ਵਿਖੇ ...

ਪੂਰੀ ਖ਼ਬਰ »

ਬਲਵੀਰ ਸਿੰਘ ਢਿੱਲੋਂ ਨੂੰ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਅੱਡਾ ਸਰਾਂ, 5 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਖ਼ਾਲਸਾ ਕਾਲਜ ਫ਼ਾਰ ਵੋਮੈਨ ਕੰਧਾਲਾ ਜੱਟਾਂ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਤੇ ਇਲਾਕੇ 'ਚ ਵਿੱਦਿਆ ਦਾਨੀ ਵਜੋਂ ਜਾਣੇ ਜਾਂਦੇ ਬਲਵੀਰ ਸਿੰਘ ਢਿੱਲੋਂ ਦਾ ਪਿੰਡ ਨੈਣੋਵਾਲ ਵੈਦ ਵਿਖੇ ਸਸਕਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਹਿਜੋਗਨ ਦੇ ਪੰਚਾਂ ਨੇ ਸਰਪੰਚ 'ਤੇ ਘਟੀਆ ਮੈਟੀਰੀਅਲ ਵਰਤਣ ਦੇ ਦੋਸ਼ ਲਗਾਏ

ਤਲਵਾੜਾ, 5 ਦਸੰਬਰ (ਸੁਰੇਸ਼ ਕੁਮਾਰ)-ਕੰਢੀ ਦੇ ਪਿੰਡ ਕਰਾੜੀ ਦੇ ਪੰਚਾਇਤ ਮੈਂਬਰਾਨ ਨੇ ਪਿੰਡ ਦੇ ਸਰਪੰਚ 'ਤੇ ਮਨਮਾਨੀਆਂ ਕਰਨ ਦੇ ਦੋਸ਼ ਲਗਾਉਂਦਿਆਂ ਪਿੰਡ ਦੀਆਂ ਗਲੀਆਂ ਨਾਲੀਆਂ ਦੇ ਕੰਮ 'ਚ ਘਟੀਆ ਮੈਟੀਰੀਅਲ ਵਰਤਣ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਪਿੰਡ ਦੇ ਪੰਚਾਇਤ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX