ਤਾਜਾ ਖ਼ਬਰਾਂ


ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  23 minutes ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  49 minutes ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 1 hour ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  35 minutes ago
ਚੰਡੀਗੜ੍ਹ, 23 ਜਨਵਰੀ - ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੇ ਇਕ ਮਕਾਨ ਵਿਚ ਬੁੱਧਵਾਰ ਦੇਰ ਰਾਤ ਉਸ ਵਕਤ ਸਨਸਨੀ ਫੈਲ ਗਈ, ਜਦੋਂ ਘਰ ਦੇ ਅੰਦਰ ਇਕ ਤੋਂ ਬਾਅਦ ਇਕ ਤਿੰਨ ਲਾਸ਼ਾਂ ਮਿਲੀਆਂ। ਇਨ੍ਹਾਂ ਵਿਚੋਂ 45 ਸਾਲ ਦੀ ਸਰੀਤਾ, ਉਸ ਦੀ 21 ਸਾਲਾ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 3 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 3 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 4 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 5 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 5 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  16 minutes ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  37 minutes ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  56 minutes ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 1 hour ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 1 hour ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਪਾਰਟੀਆਂ ਵਲੋਂ ਬਿਆਸ ਪੁਲ 'ਤੇ ਧਰਨਾ

 ਘੁਮਾਣ/ਸ੍ਰੀ ਹਰਿਗੋਬਿੰਦਪੁਰ/ਟਾਂਡਾ, 5 ਦਸੰਬਰ (ਬੰਮਰਾਹ, ਚੀਮਾ, ਮੁਲਤਾਨੀ)-ਬੀਤੀ 28 ਨਵੰਬਰ ਨੂੰ ਘੁਮਾਣ (ਗੁਰਦਾਸਪੁਰ) ਦੇ ਆੜ੍ਹਤੀ ਜਗਜੀਤ ਸਿੰਘ ਕਾਕਾ ਵਲੋਂ ਪਨਗਰੇਨ ਖ਼ਰੀਦ ਏਜੰਸੀ ਦੇ ਅਫ਼ਸਰਾਂ ਵਲੋਂ ਬਾਰਦਾਨਾ ਨਾ ਦੇਣ, ਖ਼ਰੀਦ ਨਾ ਕਰਨ ਅਤੇ ਅਦਾਇਗੀ ਨਾ ਕਰਨ ਕਰਕੇ ਦੁਖੀ ਹੋ ਕੇ ਬਿਆਸ ਦਰਿਆ (ਸ੍ਰੀ ਹਰਿਗੋਬਿੰਦਪੁਰ ਟਾਂਡਾ ਰੋਡ) ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਆੜ੍ਹਤੀ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਤਿੰਨ ਲੋਕਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਸੀ, ਪਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਕਰਕੇ ਪਰਿਵਾਰਕ ਮੈਂਬਰ ਨੇ ਜਗਜੀਤ ਸਿੰਘ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕੀਤਾ ਸੀ, ਪਰ ਭਰੋਸੇ ਤੋਂ ਬਾਅਦ ਸੰਸਕਾਰ ਕਰ ਦਿੱਤਾ ਸੀ, ਪਰ 8 ਦਿਨ ਬੀਤ ਜਾਣ ਦੇ ਬਾਅਦ ਵੀ ਦੋਸ਼ੀ ਪੁਲਿਸ ਵਲੋਂ ਕਾਬੂ ਨਹੀਂ ਕੀਤੇ ਗਏ, ਜਿਸ ਕਰਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਵਲੋਂ ਦਿੱਤੇ ਸਮੇਂ ਮੁਤਾਬਕ 5 ਦਸੰਬਰ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਿਆਸ ਪੁਲ 'ਤੇ ਧਰਨਾ ਲਗਾਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬੋਲਦਿਆਂ ਕਿਹਾ ਕਿ ਇਸ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਮ ਆਦਮੀ ਪਾਰਟੀ ਨਾਲ ਖੜ੍ਹੇਗੀ। ਉਨ੍ਹਾਂ ਕਿਹਾ ਕਿ ਅਸੀਂ ਡੀ.ਜੀ.ਪੀ. ਨੂੰ ਮਿਲ ਕੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਅਪੀਲ ਕਰਾਂਗੇ। ਆੜ੍ਹਤੀ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਹਰਦੇਵ ਸਿੰਘ ਬਾਜੇਚੱਕ ਨੇ ਕਿਹਾ ਕਿ ਜਗਜੀਤ ਸਿੰਘ ਦੀ ਮੌਤ ਪਿਛੇ ਸੌਦੇਬਾਜ਼ੀ ਕਰਵਾਉਣ ਵਾਲੇ ਦਲਾਲ ਦੀ ਮੁੱਖ ਸ਼ਮੂਲੀਅਤ ਹੈ। ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਰਾਜਪਾਲ ਨੂੰ ਮਿਲ ਕੇ ਸੀ.ਬੀ.ਆਈ. ਦੀ ਜਾਂਚ ਦੀ ਮੰਗ ਕਰਾਂਗੇ। ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਨੇ ਕਿਹਾ ਕਿ ਇਸ ਗੋਰਖ ਧੰਦੇ ਵਿਚ ਹਲਕਾ ਵਿਧਾਇਕ ਵੀ ਮਿਲਿਆ ਹੋਇਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਾਹਿਬ ਸਿੰਘ ਮੰਡ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਦੂਜੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਜਾਵੇ। ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਜਗਜੀਤ ਸਿੰਘ ਦੀ ਆਤਮ ਹੱਤਿਆ ਦੇ ਦੋਸ਼ੀਆਂ ਨੂੰ ਫੜਨ ਦੀ ਬਜਾਏ ਸਰਕਾਰ ਉਨ੍ਹਾਂ ਨੂੰ ਬਚਾਉਣ ਦਾ ਕੰਮ ਕਰ ਰਹੀ ਹੈ। ਹੁਸ਼ਿਆਰਪੁਰ ਪੁਲਿਸ ਨੂੰ ਬਟਾਲਾ ਪੁਲਿਸ ਸਹਿਯੋਗ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ 7 ਦਸੰਬਰ ਨੂੰ ਜਗਜੀਤ ਸਿੰਘ ਦੇ ਭੋਗ ਉਪਰੰਤ ਬਟਾਲਾ ਦੇ ਐਸ.ਐਸ.ਪੀ. ਦੇ ਦਫ਼ਤਰ ਦਾ ਘਿਰਾਓ ਕਰਾਂਗੇ। ਇਸ ਮੌਕੇ ਪੰਜਾਬ ਐਗਰੋਂ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਸਵਿੰਦਰ ਸਿੰਘ ਸੰਧਵਾਂ, ਅਮਰਿੰਦਰ ਸਿੰਘ ਚੀਮਾ ਵਰਕਿੰਗ ਕਮੇਟੀ ਮੈਂਬਰ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ, ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਜਥੇ: ਕਸ਼ਮੀਰ ਸਿੰਘ ਬਰਿਆਰ ਸਾਬਕਾ ਐਸ.ਜੀ.ਪੀ.ਸੀ. ਮੇੈਂਬਰ, ਮੰਗਲ ਸਿੰਘ ਬਟਾਲਾ, ਰਾਜਨਬੀਰ ਸਿੰਘ ਘੁਮਾਣ, ਸੁਧੀਰ ਸੂਦ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਹੁਸ਼ਿਆਰਪੁਰ, ਮਨਜਿੰਦਰ ਸਿੰਘ ਪ੍ਰਧਾਨ ਨਵਾਂ ਸ਼ਹਿਰ, ਠਾਕਰ ਸਿੰਘ ਊਧਨਵਾਲ, ਹਰਬੰਸ ਸਿੰਘ ਸਾਬਕਾ ਸਰਪੰਚ ਘੁਮਾਣ, ਸਰਦੂਲ ਸਿੰਘ ਚੀਮਾ, ਸੁਖਜਿੰਦਰ ਸਿੰਘ ਲਾਲੀ, ਪ੍ਰਧਾਨ ਨਵਦੀਪ ਸਿੰਘ ਪੰਨੂੰ, ਜਤਿੰਦਰ ਸਿੰਘ ਲੱਧਾ ਮੁੰਡਾ, ਪਰਮਿੰਦਰ ਸਿੰਘ ਪੱਡਾ, ਸੋਨੂੰ ਔਲਖ, ਮਲਕੀਤ ਸਿੰਘ ਮਧਰਾ, ਕੁਲਦੀਪ ਸਿੰਘ ਧਾਰੀਵਾਲ ਮਾਝਾ ਇੰਚਾਰਜ ਆਪ, ਅਵਤਾਰ ਸਿੰਘ ਤਰਨ ਤਾਰਨ, ਕਸ਼ਮੀਰੀ ਲਾਲ ਜਲੰਧਰ, ਰਵਿੰਦਰ ਸਿੰਘ ਚਮਕੌਰ ਸਾਹਿਬ, ਰਾਜ ਗੋਤਾ ਨਕੋਦਰ, ਨਾਇਬ ਸਿੰਘ ਪ੍ਰਧਾਨ ਚਮਕੌਰ ਸਾਹਿਬ, ਪ੍ਰਧਾਨ ਅਵਤਾਰ ਸਿੰਘ ਰੋਪੜ ਮੰਡੀ, ਤਰਸੇਮ ਸਿੰਘ ਕੁਲਾਰ, ਸੁਖਵਿੰਦਰ ਸਿੰਘ ਗਿੱਲ ਲੁਧਿਆਣਾ, ਲਖਬੀਰ ਸਿੰਘ ਬੈਂਸ ਸਰਹਿੰਦ, ਦਲਜੀਤ ਸਿੰਘ ਸੰਗਰੂਰ, ਹਰਦੇਵ ਸਿੰਘ ਬਾਜੇਚੱਕ, ਗੁਰਪਾਲ ਸਿੰਘ ਬਟਾਲਾ, ਹਰਬੰਸ ਸਿੰਘ ਲਖਮੀਰਵਾਲਾ, ਹਰਦਿਆਲ ਸਿੰਘ ਭਾਮ, ਨਿਸ਼ਾਨ ਸਿੰਘ ਬੋਲੇਵਾਲ, ਬਲਜਿੰਦਰ ਸਿੰਘ ਬੰਮਰਾਹ ਆਦਿ ਹਾਜ਼ਰ ਸਨ।

ਕੈਪਟਨ ਦੇ ਰਾਜ 'ਚ ਸ਼ਕਾਲਰਸ਼ਿਪ ਨਾ ਮਿਲਣ ਕਰਕੇ ਲੱਖਾਂ ਗ਼ਰੀਬ ਨੌਜਵਾਨ ਪੜ੍ਹਾਈ ਤੋਂ ਵਾਂਝੇ-ਘੁੰਮਣ

ਬਟਾਲਾ, 5 ਦਸੰਬਰ (ਕਾਹਲੋਂ)-ਅੱਜ ਪਿੰਡ ਢਡਿਆਲਾ ਨੱਤ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੀ ਇਕ ਭਰਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਵਿਚ ਗ਼ਰੀਬ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਉਪ ਮੰਡਲ ਊਧਨਵਾਲ 'ਚ ਤਨਖ਼ਾਹਾਂ ਨਾ ਮਿਲਣ ਕਰਕੇ ਰੋਸ ਮੁਜ਼ਾਹਰਾ

ਊਧਨਵਾਲ, 5 ਦਸੰਬਰ (ਪਰਗਟ ਸਿੰਘ)-ਸਥਾਨਕ ਕਸਬਾ ਊਧਨਵਾਲ ਪਾਵਰਕਾਮ ਦੇ ਉਪ ਮੰਡਲ 'ਚ ਮੁਲਾਜ਼ਮ ਸੰਘਰਸ਼ ਕਮੇਟੀ ਅਤੇ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਸਾਂਝੇ ਤੌਰ 'ਤੇ ਵਲੋਂ ਤਨਖ਼ਾਹਾਂ ਨਾ ਮਿਲਣ ਕਰਕੇ ਗੇਟ 'ਤੇ ਰੋਸ ਮੁਜ਼ਾਹਰਾ ਅੱਜ ਵੀ ਜਾਰੀ ਹੈ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਫਰਵਰੀ ਇਨਟੇਕ ਦਾ ਵਿਦਿਆਰਥੀ ਲਾਹਾ ਲੈਣ-ਗੈਵੀ ਕਲੇਰ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਆਸਟ੍ਰੇਲੀਆ ਦੇ ਫਰਵਰੀ ਇਨਟੇਕ ਸਬੰਧੀ ਇਕ ਅਹਿਮ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਭ ਤੋਂ ਤਜਰਬੇਕਾਰ ਅਤੇ ਹੋਣਹਾਰ ਵੀਜ਼ਾ ਮਾਹਿਰ ਗੈਵੀ ਕਲੇਰ ਟੀਮ ਗਲੋਬਲ ਇਮੀਗ੍ਰੇਸ਼ਨ ਨੇ ਦੱਸਿਆ ਕਿ ਆਸਟ੍ਰੇਲੀਆ ਦਾ ਫਰਵਰੀ ਇਨਟੇਕ ਵਿਦਿਆਰਥੀਆਂ ...

ਪੂਰੀ ਖ਼ਬਰ »

ਦਲਬੀਰ ਸਿੰਘ ਕਤਲ ਕਾਂਡ ਸਬੰਧੀ ਦਿੱਤੇ ਜਾ ਰਹੇ 7 ਦਸੰਬਰ ਦੇ ਧਰਨੇ 'ਚ ਯੂਥ ਅਕਾਲੀ ਦਲ ਵੱਡੀ ਗਿਣਤੀ 'ਚ ਸ਼ਾਮਿਲ ਹੋਵੇਗਾ-ਰਮਨਦੀਪ ਸਿੰਘ ਸੰਧੂ

ਬਟਾਲਾ, 5 ਦਸੰਬਰ (ਕਾਹਲੋਂ)-ਦਲਬੀਰ ਸਿੰਘ ਕਤਲ ਕਾਂਡ ਸਬੰਧੀ ਅਕਾਲੀ ਦਲ ਵਲੋਂ ਬਟਾਲਾ ਵਿਖੇ 7 ਦਸੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਦਿੱਤੇ ਜਾਣ ਵਾਲੇ ਧਰਨੇ 'ਚ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਸੂਬਾ ਸਰਕਾਰ ਪਾਣੀ ਦੇ ਡਿਗ ਰਹੇ ਪੱਧਰ 'ਤੇ ਪਾਣੀ ਦੀ ਸੰਭਾਲ ਪ੍ਰਤੀ ਕਰ ਰਹੀ ਵਿਸ਼ੇਸ਼ ਉਪਰਾਲੇ-ਵਿਧਾਇਕ ਪਾਹੜਾ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਰੋਕਣ ਲਈ ਇਕ ਵੱਡਾ ਕਦਮ ਚੁੱਕਦਿਆਂ ਰਾਜ ਸਰਕਾਰ ਵਲੋਂ 'ਪੰਜਾਬ ਜਲ ਨੇਮਬੰਦੀ ਤੇ ਵਿਕਾਸ ਅਥਾਰਟੀ' ਦੀ ਸਿਰਜਣਾ ...

ਪੂਰੀ ਖ਼ਬਰ »

ਉੱਚ-ਸਿੱਖਿਆ ਸੰਸਥਾਵਾਂ ਦੀ ਸਵੱਛ ਅਭਿਆਨ ਰੈਂਕਿੰਗ 'ਚ ਆਰ. ਆਰ. ਕਾਲਜ ਬਟਾਲਾ ਰਿਹਾ ਅਗਾਂਹਵਧੂ

ਬਟਾਲਾ, 5 ਦਸੰਬਰ (ਕਾਹਲੋਂ)-ਕੇਂਦਰੀ ਮਨੱੁਖੀ ਸੰਸਾਧਨ ਵਿਭਾਗ ਨਵੀਂ ਦਿੱਲੀ ਦੁਆਰਾ ਉੱਚ-ਸਿੱਖਿਆ ਸੰਸਥਾਵਾਂ ਦੀ 'ਸਵੱਛ ਅਭਿਆਨ ਰੈਂਕਿੰਗ' ਦੇ ਤੀਸਰੇ ਦੌਰ ਵਿਚ ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਦੀ ਪ੍ਰਸੰਸਾ ਕੀਤੀ ਗਈ | ਸਵੱਛ ਰੈਂਕਿੰਗ ਦੇ ਤੀਸਰੇ ਦੌਰ ਵਿਚ 6900 ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਪ੍ਰਸਿੱਧ ਗਾਇਕ ਜੋੜੀ ਗੁਰਲੇਜ਼ ਅਖ਼ਤਰ ਅਤੇ ਕੁਲਵਿੰਦਰ ਕੈਲੀ ਨੇ ਲੁੱਟਿਆ

ਵਡਾਲਾ ਗ੍ਰੰਥੀਆਂ, 5 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਦਿਆਲਗੜ੍ਹ ਵਿਖੇ ਪਿੰਡ ਦੀ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਤੇ ਨਗਰ ਨਿਵਾਸੀਆਂ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਇਕ ਸੱਭਿਆਚਾਰਕ ਮੇਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਗੁਰਦਾਸਪੁਰ, 5 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਦੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿਖੇ ਆਪਣੀਆਂ ਮੰਗਾਂ ਨੰੂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਦੀ ਅਗਵਾਈ ਪ੍ਰਧਾਨ ਹਰਜਿੰਦਰ ...

ਪੂਰੀ ਖ਼ਬਰ »

ਸਿਵਲ ਡਿਫੈਂਸ ਵਲੋਂ ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ ਮੌਕੇ ਕੈਂਪ ਲਗਾਇਆ

ਬਟਾਲਾ, 5 ਦਸੰਬਰ (ਕਾਹਲੋਂ)-ਸਥਾਨਕ ਉਪ ਮੰਡਲ ਮੈਜਿਸਟ੍ਰੇਟ-ਕਮ-ਡਿਪਟੀ ਕੰਟਰੋਲਰ ਸਿਵਲ ਡਿਫੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਵਿਸ ਵਾਰਡਨ ਪੋਸਟ ਨੰ: 1 ਅਤੇ 8 ਵਲੋਂ ਨਾਗਰਿਕ ਸੁਰੱਖਿਆ ਸਪਤਾਹ ਤਹਿਤ ਸੇਂਟ ਸੋਲਜਰ ਮਾਡਰਨ ਸਕੂਲ ਵਿਖੇ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਦੇ ਨਿਊਜ਼ੀਲੈਂਡ ਪੁਲਿਸ 'ਚ ਅਫ਼ਸਰ ਬਣਨ ਨਾਲ ਇਲਾਕੇ 'ਚ ਖੁਸ਼ੀ ਦੀ ਲਹਿਰ

ਘੁਮਾਣ, 5 ਦਸੰਬਰ (ਗੁਰਚਰਨਜੀਤ ਸਿੰਘ ਬਾਵਾ)-ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਕੈਪਟਨ ਸੋਹਣ ਸਿੰਘ ਪਿੰਡ ਬਲੜਵਾਲ (ਨਜ਼ਦੀਕ ਘੁਮਾਣ) ਜ਼ਿਲ੍ਹਾ ਗੁਰਦਾਸਪੁਰ ਦੀ ਨਿਊਜ਼ੀਲੈਂਡ 'ਚ ਪੁਲਿਸ ਵਿਚ ਅਫ਼ਸਰ ਵਜੋਂ ਭਰਤੀ ਹੋਈ ਹੈ | ਮਨਪ੍ਰੀਤ ਦੇ ਪੁਲਿਸ ਅਫ਼ਸਰ ਬਣਨ ਨਾਲ ਇਲਾਕੇ ...

ਪੂਰੀ ਖ਼ਬਰ »

ਬਜ਼ੁਰਗ ਅਧਿਆਪਕ ਨੇ ਦੌੜਾਂ 'ਚ 5 ਸੋਨੇ ਤੇ 1 ਚਾਂਦੀ ਦਾ ਤਗਮਾ ਜਿੱਤਿਆ

ਬਟਾਲਾ, 5 ਦਸੰਬਰ (ਬੁੱਟਰ)-ਬਟਾਲਾ ਵਾਸੀ ਸੇਵਾਮੁਕਤ ਅਧਿਆਪਕ ਸਰਬਜੀਤ ਸਿੰਘ ਨੇ 70 ਸਾਲਾਂ ਤੋਂ ਵੱਧ ਉਮਰ ਦੇ ਦੌੜਾਕਾਂ ਦੀ 40ਵੀਂ ਪੰਜਾਬ ਮਾਸਟਰ ਐਥਲੈਟਿਕ ਚੈਂਪੀਅਨਸ਼ਿਪ 'ਚ 3 ਸੋਨੇ ਤੇ ਤਗਮੇ ਜਿੱਤ ਕੇ ਜ਼ਿਲ੍ਹੇ ਤੇ ਬਟਾਲਾ ਦਾ ਨਾਂਅ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਸਰਬੱਤ ਦਾ ਭਲਾ ਸੇਵਕ ਸਭਾ ਕੋਟਲੀ ਸੂਰਤ ਮੱਲ੍ਹੀ 'ਚ ਮੀਟਿੰਗ

ਕੋਟਲੀ ਸੂਰਤ ਮੱਲ੍ਹੀ, 5 ਦਸੰਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਸਰਬੱਤ ਦਾ ਭਲਾ ਸੇਵਕ ਸਭਾ ਦੀ ਇਕ ਵਿਸ਼ੇਸ਼ ਮੀਟਿੰਗ ਕੋਟਲੀ ਸੂਰਤ ਮੱਲ੍ਹੀ 'ਚ ਹੋਈ, ਜਿਸ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਮਿੱਠੀ ਯਾਦ 'ਚ ਅੰਮਿ੍ਤਮਈ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਕੌਮਾਂਤਰੀ ਅੰਗਹੀਣਤਾ ਦਿਵਸ 'ਤੇ 'ਸਫ਼ਲ ਸੋਚ ਦੀ ਸਾਂਝ' ਪ੍ਰੋਗਰਾਮ ਕਰਵਾਇਆ

ਬਟਾਲਾ, 5 ਦਸੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਵਿਸ਼ਵ ਅੰਗਹੀਣਤਾ ਦਿਵਸ ਦੇ ਮੌਕੇ 'ਤੇ ਅੰਗਹੀਣਤਾ ਪ੍ਰਤੀ ਸਮਾਜ ਵਿਚ ਨਾਕਾਰਤਮਿਕ ਸੋਚ ਨੂੰ ਦੂਰ ਕਰਨ ਲਈ 'ਸਫ਼ਲ ਸੋਚ ਸਾਂਝ' ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

24 ਘੰਟੇ ਫ਼ੀਡਰ ਧਿਆਨਪੁਰ ਤੇ ਘੰਟਿਆਂਬੱਧੀ ਬ੍ਰੇਕਡਾਊਨ ਰਹਿਣ ਕਰਕੇ ਖ਼ਪਤਕਾਰ ਡਾਢੇ ਪ੍ਰੇਸ਼ਾਨ

ਕੋਟਲੀ ਸੂਰਤ ਮੱਲ੍ਹੀ, 5 ਦਸੰਬਰ (ਕੁਲਦੀਪ ਸਿੰਘ ਨਾਗਰਾ)-220 ਕੇ.ਵੀ ਸਬ-ਸਟੇਸ਼ਨ ਕੋਟਲੀ ਸੂਰਤ ਮੱਲ੍ਹੀ ਤੋਂ ਚਲਦੇ ਧਿਆਨਪੁਰ 24 ਘੰਟੇ ਫ਼ੀਡਰ ਤੇ ਘੰਟਿਆਂਬੱਧੀ ਬਿਜਲੀ ਸਪਲਾਈ ਬੰਦ ਰਹਿਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸਬੰਧਤ ...

ਪੂਰੀ ਖ਼ਬਰ »

ਦੁਆਬਾ ਸਕੂਲ ਕੋਟ ਸੰਤੋਖ ਰਾਏ ਵਲੋਂ ਪ੍ਰਭਲੀਨ ਕੌਰ ਦਾ ਵਿਸ਼ੇਸ਼ ਸਨਮਾਨ

ਬਟਾਲਾ, 5 ਦਸੰਬਰ (ਕਾਹਲੋਂ)-ਦੁਆਬਾ ਸਕੂਲ ਕੋਟ ਸੰਤੋਖ ਰਾਏ ਵਲੋਂ ਵਿਦਿਆਰਥਣ ਪ੍ਰਭਲੀਨ ਕੌਰ ਦੀਆਂ ਵਿਸ਼ੇਸ਼ ਪ੍ਰਾਪਤੀਆਂ ਬਦਲੇ ਸਨਮਾਨ ਕੀਤਾ ਗਿਆ | ਪ੍ਰਭਲੀਨ ਕੌਰ ਨੇ 12ਵੀਂ ਮੈਡੀਕਲ ਵਿਸ਼ੇ 'ਚ ਸਕੂਲ ਵਿਚੋਂ ਪਹਿਲਾ ਦਰਜਾ ਪ੍ਰਾਪਤ ਕੀਤਾ ਅਤੇ ਨੀਟ ਦਾ ਇਮਤਿਹਾਨ ਪਾਸ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਕੀਤਾ ਦੌਰਾ

ਗੁਰਦਾਸਪੁਰ, 5 ਦਸੰਬਰ (ਆਲਮਬੀਰ ਸਿੰਘ)-ਸਥਾਨਿਕ ਜੀਆ ਲਾਲ ਮਿੱਤਲ ਡੀ.ਏ.ਵੀ.ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ ਅਤੇ ਕਵਿਤਾ ਰਾਹੀਂ ਮਿੱਟੀ ਦੀ ਕਟਾਈ ਸਬੰਧੀ ਵਿਚਾਰ ਪੇਸ਼ ਕੀਤੇ | ਜਦੋਂ ਕਿ ...

ਪੂਰੀ ਖ਼ਬਰ »

ਉਜ਼ਬੇਕਿਸਤਾਨ ਦੇ 4 ਸਾਲਾ ਬੱਚੇ ਦੀ ਗੰਭੀਰ ਬਿਮਾਰੀ ਦਾ ਅਬਰੋਲ ਮੈਡੀਕਲ ਸੈਂਟਰ ਨੇ ਕੀਤਾ ਸਫ਼ਲ ਇਲਾਜ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਗੁਰਦਾਸਪੁਰ ਦੇ ਅਬਰੋਲ ਹਸਪਤਾਲ ਵਲੋਂ ਅੱਜ ਇਕ ਹੋਰ ਅਜਿਹੇ ਮਰੀਜ਼ ਦਾ ਸਫਲ ਇਲਾਜ ਕੀਤਾ ਗਿਆ ਜੋ ਕਿ ਬਹੁਤ ਹੀ ਗੰਭੀਰ ਬਿਮਾਰੀ ਦੀ ਗਿ੍ਫ਼ਤ ਵਿਚ ਸੀ | ਉਜਬੇਕਿਸਤਾਨ ਦਾ 4 ਸਾਲਾ ਬੱਚਾ ਜਿਸ ਦਾ ਨਾਂਅ ਮਿਰਜ਼ਾ ਹੈ, ਜਿਸ ਦੇ ਸਰੀਰ ਅੰਦਰ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਦੀ ਵਿਦਿਆਰਥਣ ਪ੍ਰੀਆ ਬੈਂਸ ਸਮਾਰਟ ਕਿਡ ਮੁਕਾਬਲੇ ਦੇ ਗਰੈਂਡ ਫਿਨਾਲੇ ਲੲਾੀ ਚੁਣੀ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਜੇ.ਐਸ.ਚੌਹਾਨ ਨੇ ਦੱਸਿਆ ਕਿ ਪੀ.ਟੀ.ਸੀ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਸੜਕ ਹਾਦਸੇ 'ਚ ਟੁੱਟੀ ਲੱਤ

ਸ੍ਰੀ ਹਰਿਗੋਬਿੰਦਪੁਰ, 5 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਚਰਾਏ ਦੇ ਇਕ ਕਿਸਾਨ ਦੀ ਟਿਊਬਵੈੱਲ 'ਤੇ ਗੰਨੇ ਦੀ ਛਿਲਾਈ ਲਈ ਬੈਠੇ ਪ੍ਰਵਾਸੀ ਮਜ਼ਦੂਰ ਕਾਮਿਆਂ ਦੇ ਇਕ ਸਾਥੀ ਦੀ ਲੱਤ ਟੁੱਟਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਕਾਲੀ ਦਲ ਬਿਨਾਂ ਦੇਰੀ ਹਰਸਿਮਰਤ ਕੌਰ ਬਾਦਲ ਕੋਲੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦਿਵਾਏ-ਬਾਜਵਾ

ਬਟਾਲਾ, 5 ਦਸੰਬਰ (ਕਾਹਲੋਂ)-ਬਾਰਡਰ ਡਿਸਟਿ੍ਕ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਕੇਂਦਰ ਮੋਦੀ ਸਰਕਾਰ ਵਲੋਂ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 8 ਬੰਦੀ ਸਿੱਖਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਲ ਅਕੈਡਮੀ ਵਲੋਂ ਜਨਵਰੀ ਇਨਟੇਕ ਲਈ ਯੂ.ਕੇ. ਦੇ ਬਿਨਾਂ ਆਈਲੈਟਸ ਅਪਲਾਈ ਕੀਤੇ ਵੀਜ਼ਿਆਂ ਦਾ ਨਤੀਜਾ ਆਉਣਾ ਸ਼ੁਰੂ

ਗੁਰਦਾਸਪੁਰ, 5 ਗੁਰਦਾਸਪੁਰ (ਆਰਿਫ਼)-ਇੰਮੀਗ੍ਰੇਸ਼ਨ ਦੀ ਦੁਨੀਆਂ 'ਚ ਜਾਣਿਆ ਪਹਿਚਾਣਿਆ ਨਾਮ ਕੈਂਬਿ੍ਜ ਇੰਟਰਨੈਸ਼ਨ ਅਕੈਡਮੀ ਵਲੋਂ ਜਨਵਰੀ ਇਨਟੇਕ ਲਈ ਯੂ.ਕੇ. ਦੇ ਬਿਨਾਂ ਆਈਲੈਟਸ ਅਪਲਾਈ ਕੀਤੇ ਵੀਜ਼ਿਆਂ ਦਾ ਨਤੀਜਾ ਆਉਣਾ ਸ਼ੁਰੂ ਹੋ ਗਿਆ ਹੈ | ਅੱਜ ਜੈਸਮੀਨ ਕੌਰ ਦਾ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲਿਆਂ 'ਚ ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਵਿਦਿਆਰਥੀ ਛਾਏ

ਬਟਾਲਾ, 5 ਦਸੰਬਰ (ਕਾਹਲੋਂ)-ਅੱਜ ਗੁਰਦੁਆਰਾ ਰਾਜਾ ਰਾਮ ਸਾਹਿਬ ਵਿਖੇ ਸਤਿਨਾਮੁ ਸਰਬ ਕਲਿਆਣ ਟਰੱਸਟ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਲਗਪਗ 40 ਸਕੂਲਾਂ ਵਿਚ ਗੁਰਮਤਿ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਲਗਪਗ 800 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ | ਇਨ੍ਹਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ

ਪੰਜਗਰਾਈਆਂ, 5 ਦਸੰਬਰ (ਬਲਵਿੰਦਰ ਸਿੰਘ)-ਪਿੰਡ ਪੀਰੋਵਾਲੀ ਕਰਨਾਮਾ ਦੇ ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਐਸ.ਐਸ.ਪੀ. ਦਫ਼ਤਰ ਸਾਹਮਣੇ 7 ਦੇ ਧਰਨੇ ਲਈ ਵੱਡਾ ਕਾਫ਼ਲਾ ਜਾਵੇਗਾ-ਸੋਨੂੰ ਲੰਗਾਹ

ਧਾਰੀਵਾਲ, 5 ਦਸੰਬਰ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਢਿੱਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਨੂੰ ਲੈ ਕੇ ਪੁਲਿਸ ਦੇ ਪੱਖਪਾਤੀ ਰਵੱਈਏ ਦੇ ਿਖ਼ਲਾਫ਼ 7 ਦਸੰਬਰ ਨੂੰ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਦਿੱਤੇ ਜਾਣ ...

ਪੂਰੀ ਖ਼ਬਰ »

ਦਿਲ ਦੀ ਧੜਕਣ ਬੰਦ ਹੋਣ ਨਾਲ ਏ. ਐੱਸ. ਆਈ. ਤੇ ਸਫ਼ਾਈ ਕਰਮਚਾਰੀ ਦੀ ਮੌਤ

ਬਟਾਲਾ, 5 ਦਸੰਬਰ (ਹਰਦੇਵ ਸਿੰਘ ਸੰਧੂ)-ਅੱਜ ਪੁਲਿਸ ਜ਼ਿਲ੍ਹਾ ਬਟਾਲਾ ਦੇ 2 ਪੁਲਿਸ ਮੁਲਾਜ਼ਮਾਂ ਦੀ ਦਿਲ ਦੀ ਧੜਕਣ ਬੰਦ ਹੋਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ਸਦਰ ਤੋਂ ਤਫਤੀਸ਼ ਅਫ਼ਸਰ ਏ.ਐੱਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਦੀ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਤੇ ਵਿਧਾਇਕ ਜ਼ੀਰਾ ਨੇ ਪਿਆਜ ਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਬਟਾਲਾ, 5 ਦਸੰਬਰ (ਕਾਹਲੋਂ)-ਪਿਆਜ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸਥਾਨਕ ਗਾਂਧੀ ਚੌਕ ਵਿਖੇ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਦੀ ਅਗਵਾਈ 'ਚ ਸ਼ਿਵ ਸੈਨਾ ਬਾਲ ਠਾਕਰੇ ਨੇ ਸਾਥੀਆਂ ਸਮੇਤ ਗੰਡਿਆਂ ਦੇ ਹਾਰ ਬਣਾ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਤੇ ...

ਪੂਰੀ ਖ਼ਬਰ »

ਪਾਹੜਾ ਨੇ ਟੀ.ਐਸ.ਯੂ ਦੇ ਸਾਲਾਨਾ ਇਜਲਾਸ 'ਚ ਸੰਬੋਧਨ ਨਾ ਕਰਨ ਦਿੱਤੇ ਜਾਣ ਦੇ ਲਗਾਏ ਦੋਸ਼

ਗੁਰਦਾਸਪੁਰ, 5 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਬੀਤੇ ਦਿਨੀਂ ਟੈਕਨੀਕਲ ਸਰਵਿਸਿਜ਼ ਯੂਨੀਅਨ ਦਾ ਸਾਲਾਨਾ ਇਜਲਾਸ ਹੋਇਆ ਸੀ | ਜਿਸ ਵਿਚ ਚੁਣੇ ਹੋਏ ਡੈਲੀਗੇਟਾਂ ਨੇ ਹਿੱਸਾ ਲਿਆ ਸੀ | ਇਸ ਮੌਕੇ ਗੁਰਮੀਤ ਸਿੰਘ ਪਾਹੜਾ ਨੇ ਟੀ.ਐਸ.ਯੂ ਦੇ ਡੈਲੀਗੇਟਾਂ 'ਤੇ ਗੰਭੀਰ ਦੋਸ਼ ...

ਪੂਰੀ ਖ਼ਬਰ »

ਫਰੈਂਚ ਸਿੱਖਣ ਤੇ ਵੀਜ਼ੇ ਲਗਾਉਣ 'ਚ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਆਈਫਲ ਕਾੈਪਸ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਜਿੱਥੇ ਅੱਜ ਕੱਲ੍ਹ ਸਾਰੇ ਹੀ ਵਿਦਿਆਰਥੀ ਵਿਦੇਸ਼ਾਂ 'ਚ ਜਾ ਕੇ ਪੜ੍ਹਨਾ ਚਾਹੁੰਦੇ ਹਨ, ਉੱਥੇ ਹੀ ਆਈਫਲ ਕੈਂਪਸ ਗੁਰਦਾਸਪੁਰ ਦਾ ਇਕਲੌਤਾ ਇੰਸਟੀਚਿਊਟ ਹੈ ਜੋ ਫਰੈਂਚ ਭਾਸ਼ਾ ਸਿਖਾ ਰਿਹਾ ਹੈ | ਜਿਸ ਸਦਕਾ ਆਈਫਲ ਕੈਂਪਸ ਫਰੈਂਚ ਸਿੱਖਣ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਮਨਾਇਆ ਤੰਦਰੁਸਤੀ ਹਫ਼ਤਾ

ਬਟਾਲਾ, 5 ਦਸੰਬਰ (ਕਾਹਲੋਂ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ ਵਿਖੇ ਤੰਦਰੁਸਤੀ ਹਫ਼ਤਾ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਪੂਰਾ ਹਫ਼ਤਾ ਕਰਵਾਈਆਂ ਗਈਆਂ, ਜਿਸ ਵਿਚ ਯੋਗਾ, ਖੇਡਾਂ, ਨਾਚ, ਕਰਾਟੇ, ਪੋਸਟਰ ਬਣਾਉਣ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਨੇ ਦੁਕਾਨਾਂ, ਢਾਬਿਆਂ, ਹੋਟਲਾਂ ਆਦਿ ਤੋਂ ਖਾਣ-ਪੀਣ ਦੀਆਂ ਚੀਜ਼ਾਂ ਦੇ 8 ਸੈਂਪਲ ਭਰੇ

ਪਠਾਨਕੋਟ, 5 ਦਸੰਬਰ (ਸੰਧੂ/ਆਰ. ਸਿੰਘ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸਿਵਲ ਸਰਜਨ ਡਾ. ਵਿਨੋਦ ਸਰੀਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫੂਡ ਸੇਫ਼ਟੀ ਵਿੰਗ ਦੀ ਟੀਮ ਵਲੋਂ ਸਹਾਇਕ ਕਮਿਸ਼ਨਰ ਰਜਿੰਦਰਪਾਲ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਥਾਵਾਂ ਤੇ ਸਥਿਤ ...

ਪੂਰੀ ਖ਼ਬਰ »

ਕਰਮਚਾਰੀ ਦਲ ਪੰਜਾਬ ਇਕਾਈ ਸ਼ਾਹਪੁਰ ਕੰਢੀ ਨੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੰੂ ਦਿੱਤਾ ਮੰਗ-ਪੱਤਰ

ਸ਼ਾਹਪੁਰ ਕੰਢੀ, 5 ਦਸੰਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ ਕਰਨ ਆਈ ਪੰਜਾਬ ਸਰਕਾਰ ਦੀ ਅਨੁਮਾਨ ਕਮੇਟੀ ਦੇ ਮੈਂਬਰਾਂ ਨੰੂ ਕਰਮਚਾਰੀ ਦਲ ਪੰਜਾਬ ਇਕਾਈ ਸ਼ਾਹਪੁਰ ਕੰਢੀ ਵਲੋਂ ਪ੍ਰਧਾਨ ਸਲਵਿੰਦਰ ਸਿੰਘ ਲਾਧੂਪੁਰ ਦੀ ਜਾਣਕਾਰੀ ...

ਪੂਰੀ ਖ਼ਬਰ »

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨਾ ਮੁਆਫ਼ ਹੋਣ ਦੇ ਦਿੱਤੇ ਬਿਆਨ ਨੇ ਕੇਂਦਰ ਸਰਕਾਰ ਦੇ ਅਕਸ ਨੂੰ ਢਾਹ ਲਾਈ-ਜਥੇਦਾਰ ਗੁਲ੍ਹਾਟੀ

ਪਠਾਨਕੋਟ, 5 ਦਸੰਬਰ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਅਤੇ ਮੁੱਖ ਬੁਲਾਰਾ ਮਾਸਟਰ ਚੰਨਣ ਸਿੰਘ ਨੇ ਸੰਯੁਕਤ ਤੌਰ 'ਤੇ ਕਿਹਾ ਕਿ ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਲੋਕ ਸਭਾ ਦੇ ...

ਪੂਰੀ ਖ਼ਬਰ »

ਐੱਸ. ਐੱਸ. ਪੀ ਨੇ ਸਾਂਝ ਕੇਂਦਰ ਟੀਮਾਂ ਨਾਲ ਕੀਤੀ ਮੀਟਿੰਗ

ਪਠਾਨਕੋਟ, 5 ਦਸੰਬਰ (ਸੰਧੂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਐੱਸ.ਐੱਸ.ਪੀ ਦਫ਼ਤਰ ਵਿਖੇ ਐੱਸ.ਐੱਸ.ਪੀ ਪਠਾਨਕੋਟ ਦੀਪਕ ਹਿਲੋਰੀ ਦੀ ਪ੍ਰਧਾਨਗੀ ਹੇਠ ਸਾਂਝ ਕੇਂਦਰ ਦੇ ਮੈਂਬਰਾਂ ਦੀ ਇਕ ਮੀਟਿੰਗ ਹੋਈ | ਮੀਟਿੰਗ ਦੌਰਾਨ ਸਾਂਝ ਕੇਂਦਰ ਕਮੇਟੀ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਦਲਜੀਤ ਸਿੰਘ ਢਿੱਲਵਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਧਰਨੇ 'ਚ ਜ਼ਿਲ੍ਹਾ ਪਠਾਨਕੋਟ ਤੋਂ ਅਕਾਲੀ ਵਰਕਰ ਵੱਡੀ ਗਿਣਤੀ 'ਚ ਹੋਣਗੇ ਸ਼ਾਮਿਲ-ਸੁਰਿੰਦਰ ਸਿੰਘ ਕਨਵਰ ਮਿੰਟੂ

ਪਠਾਨਕੋਟ, 5 ਦਸੰਬਰ (ਸੰਧੂ)-ਬਟਾਲਾ ਪੁਲਿਸ ਦੇ ਅਧੀਨ ਆਉਂਦੇ ਪਿੰਡ ਢਿੱਲਵਾਂ ਵਿਖੇ ਬੀਤੇ ਦਿਨੀਂ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਹੋਏ ਕਤਲ ਤੋਂ ਬਾਅਦ ਪੁਲਿਸ ਵਲੋਂ ਪੱਖਪਾਤ ਤੌਰ ਤੇ ਅਤੇ ਗ਼ਲਤ ਤੌਰ ਤੇ ਕੀਤੀ ਕਾਰਵਾਈ ਦੇ ਰੋਸ ਵਜੋਂ ਅਤੇ ਪੀੜਤ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਵਿਅਕਤੀ ਦੀ ਲਾਸ਼ ਚੱਕੀ ਪੁੱਲ ਹੇਠੋਂ ਮਿਲੀ

ਪਠਾਨਕੋਟ, 5 ਦਸੰਬਰ (ਸੰਧੂ)-ਪਠਾਨਕੋਟ ਵਿਖੇ ਸਥਿਤ ਚੱਕੀ ਪੁੱਲ ਦੇ ਹੇਠਾਂ ਹਿਮਾਚਲ ਪ੍ਰਦੇਸ਼ ਵਾਲੇ ਖੇਤਰ ਵਿਚ ਸ਼ੱਕੀ ਹਾਲਾਤਾਂ ਵਿਚ ਅੱਜ ਸਵੇਰੇ ਇਕ ਲਾਸ਼ ਦੇਖਣ ਨਾਲ ਸੰਨਸਨੀ ਫੈਲ ਗਈ | ਜਿਵੇਂ ਹੀ ਲਾਸ਼ ਮਿਲਣ ਦੀ ਖਬਰ ਪੁਲਿਸ ਨੂੰ ਮਿਲੀ ਤਾਂ ਸਬੰਧਿਤ ਥਾਣੇ ਦੇ ...

ਪੂਰੀ ਖ਼ਬਰ »

ਕਈ ਘਰਾਂ 'ਚੋਂ ਮਿਲਿਆ ਡੇਂਗੂ ਦਾ ਲਾਰਵਾ

ਪਠਾਨਕੋਟ, 5 ਦਸੰਬਰ (ਚੌਹਾਨ)-ਪ੍ਰੋਗਰਾਮ ਅਫ਼ਸਰ ਡਾ: ਸੁਨੀਤਾ ਸ਼ਰਮਾ ਅਤੇ ਐਪੀਡੀਮਾਲੋਜਿਸਟ ਡਾ: ਵਨੀਤ ਬੱਲ ਦੇ ਆਦੇਸ਼ 'ਤੇ ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਮਲਟੀਪਰਪਜ਼ ਵਰਕਰਾਂ ਸਮੇਤ ਨੰਦਪੁਰ ਰੜਾ ਪਠਾਨਕੋਟ ਵਿਚ 27 ਸਾਲਾ ...

ਪੂਰੀ ਖ਼ਬਰ »

ਪੁਲਿਸ ਦੀ ਟ੍ਰੈਫ਼ਿਕ ਸੁਧਾਰ ਲਈ ਚਲਾਈ ਮੁਹਿੰਮ ਦਾ ਸ਼ਹਿਰ ਵਾਸੀ ਕਰ ਰਹੇ ਸਵਾਗਤ

ਪਠਾਨਕੋਟ, 5 ਦਸੰਬਰ (ਚੌਹਾਨ)-ਪਠਾਨਕੋਟ ਸ਼ਹਿਰ ਅੰਦਰ ਦਿਨ-ਬ-ਦਿਨ ਵਿਕਰਾਲ ਹੁੰਦੀ ਜਾ ਰਹੀ ਟਰੈਫ਼ਿਕ 'ਤੇ ਲਗਾਮ ਲਾ ਕੇ ਪੁਲਿਸ ਅਤੇ ਸਥਾਨਿਕ ਵਿਧਾਇਕ ਨੇ ਸ਼ਲਾਘਾ ਯੋਗ ਕੰਮ ਕੀਤਾ ਹੈ | ਜਿਸ ਨਾਲ ਸ਼ਹਿਰ ਨਿਵਾਸੀ ਹੀ ਨਹੀਂ ਬਾਹਰੋਂ ਆਉਣ ਵਾਲੇ ਲੋਕ ਵੀ ਬਹੁਤ ਹੀ ਖ਼ੁਸ਼ ...

ਪੂਰੀ ਖ਼ਬਰ »

ਮੰਦਰ ਬਣਾਉਣਾ ਛੱਡ ਦਿਓ, ਸੀਤਾ ਮਾਤਾ ਦੀ ਰੱਖਿਆ ਕਰੋ-ਬੂਆ ਸਿੰਘ

ਪਠਾਨਕੋਟ, 5 ਦਸੰਬਰ (ਆਰ. ਸਿੰਘ)-ਤੇਲੁਗਾਨਾ ਰਾਜ ਵਿਚ ਲੇਡੀ ਡਾਕਟਰ ਦੇ ਨਾਲ ਕੀਤਾ ਗਿਆ ਜਬਰ ਜਨਾਹ ਅਤੇ ਸ਼ਰੇਆਮ ਸਾੜ ਕੇ ਕਤਲ ਕਰਨ ਦੀ ਦਰਦਨਾਕ ਘਟਨਾ ਨੇ ਭਾਰਤ ਦੀ ਸੰਸਕ੍ਰਿਤੀ, ਧਾਰਮਿਕ ਦਿ੍ਸ਼ਟੀਕੋਣ ਨੂੰ ਸਦਾ ਲਈ ਤਬਾਹ ਕਰ ਦਿੱਤਾ ਹੈ | ਰਾਜਾਂ ਵਿਚ ਪੰਜਾਬ, ਹਰਿਆਣਾ, ...

ਪੂਰੀ ਖ਼ਬਰ »

ਪੁਲਿਸ ਦੀ ਟ੍ਰੈਫ਼ਿਕ ਸੁਧਾਰ ਲਈ ਚਲਾਈ ਮੁਹਿੰਮ ਦਾ ਸ਼ਹਿਰ ਵਾਸੀ ਕਰ ਰਹੇ ਸਵਾਗਤ

ਪਠਾਨਕੋਟ, 5 ਦਸੰਬਰ (ਚੌਹਾਨ)-ਪਠਾਨਕੋਟ ਸ਼ਹਿਰ ਅੰਦਰ ਦਿਨ-ਬ-ਦਿਨ ਵਿਕਰਾਲ ਹੁੰਦੀ ਜਾ ਰਹੀ ਟਰੈਫ਼ਿਕ 'ਤੇ ਲਗਾਮ ਲਾ ਕੇ ਪੁਲਿਸ ਅਤੇ ਸਥਾਨਿਕ ਵਿਧਾਇਕ ਨੇ ਸ਼ਲਾਘਾ ਯੋਗ ਕੰਮ ਕੀਤਾ ਹੈ | ਜਿਸ ਨਾਲ ਸ਼ਹਿਰ ਨਿਵਾਸੀ ਹੀ ਨਹੀਂ ਬਾਹਰੋਂ ਆਉਣ ਵਾਲੇ ਲੋਕ ਵੀ ਬਹੁਤ ਹੀ ਖ਼ੁਸ਼ ...

ਪੂਰੀ ਖ਼ਬਰ »

ਐਮਰਜੈਂਸੀ ਸੇਵਾ ਲਈ ਸਰਕਾਰੀ ਹਸਪਤਾਲ ਨਰੋਟ ਜੈਮਲ ਸਿੰਘ ਵਿਖੇ ਨਹੀਂ ਹੁੰਦਾ ਕੋਈ ਵੀ ਡਾਕਟਰ

ਨਰੋਟ ਜੈਮਲ ਸਿੰਘ, 5 ਦਸੰਬਰ (ਗੁਰਮੀਤ ਸਿੰਘ)-ਦੇਸ਼ ਨੂੰ ਆਜ਼ਾਦ ਹੋਏ 70 ਸਾਲਾਂ ਤੋਂ ਵੱਧ ਸਮਾਂ ਹੋਣ ਨੂੰ ਹੈ ਅਤੇ ਬੇਸ਼ੱਕ ਵਿਕਾਸ ਅਤੇ ਸਿਹਤ ਸਹੂਲਤਾਂ ਦੇ ਨਾਂ 'ਤੇ ਵੱਡੇ-ਵੱਡੇ ਦਾਅਵੇ ਸਰਕਾਰਾਂ ਵਲੋਂ ਕੀਤੇ ਜਾਂਦੇ ਹਨ | ਪ੍ਰੰਤੂ ਸਿਹਤ ਸਹੂਲਤਾਂ ਦੇ ਨਾਂਅ 'ਤੇ ਲੋਕਾਂ ...

ਪੂਰੀ ਖ਼ਬਰ »

ਐਫਰਟ ਕਲੱਬ ਨੇ ਸਕੂਲ ਨੂੰ ਕੀਤੀ ਐਲ.ਈ.ਡੀ. ਭੇਟ

ਬਮਿਆਲ, 5 ਦਸੰਬਰ (ਰਾਕੇਸ਼ ਸ਼ਰਮਾ)-ਪ੍ਰਾਇਮਰੀ ਸਿੱਖਿਆ ਦਾ ਪੱਧਰ ਉੱਪਰ ਚੁੱਕਣ ਲਈ ਯਤਨ ਕਰਦੇ ਹੋਏ ਸਰਹੱਦੀ ਇਲਾਕੇ ਦੇ ਨੌਜਵਾਨਾਂ ਵਲੋਂ ਐਫਰਟ ਪ੍ਰਾਇਮਰੀ ਐਜੂਕੇਸ਼ਨ ਪਰਮੋਟਰ ਕਮੇਟੀ ਵਲੋਂ ਅੱਜ ਸਰਹੱਦੀ ਪਿੰਡ ਜਨਿਆਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਗੋਦ ਲਿਆ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਹੁਕਮ ਕੀਤੇ ਜਾਰੀ

ਪਠਾਨਕੋਟ, 5 ਦਸੰਬਰ (ਸੰਧੂ/ਆਰ. ਸਿੰਘ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹਾ ਪਠਾਨਕੋਟ ਵਿਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ ਮੈਨੇਜਰਾਂ ਵਲੋਂ ਉੱਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਸਬੰਧੀ ਕੋਈ ਸਬੂਤ ਲੈਣਾ ...

ਪੂਰੀ ਖ਼ਬਰ »

ਮੀਟ ਦੇਣ ਤੋਂ ਇਨਕਾਰ ਕਰਨ 'ਤੇ ਦੁਕਾਨਦਾਰ 'ਤੇ ਚਲਾਈਆਂ ਗੋਲੀਆਂ

ਡਮਟਾਲ, 5 ਦਸੰਬਰ (ਰਾਕੇਸ਼ ਕੁਮਾਰ)-ਥਾਣਾ ਇੰਦੌਰਾ ਅਧੀਨ ਪੈਂਦੇ ਪਿੰਡ ਮਲਾਹਟੀ ਵਿਚ ਇਕ ਮੀਟ ਦੀ ਦੁਕਾਨ ਵਿਚ ਮਲਾਹਟੀ ਦੇ ਚਾਰ ਲੋਕਾਂ ਿਖ਼ਲਾਫ਼ ਆਰਮ ਐਕਟ ਤਹਿਤ ਦੁਕਾਨ ਦੇ ਮਾਲਕ 'ਤੇ ਫਾਇਰਿੰਗ ਕਰਨ ਅਤੇ ਲੜਾਈ ਝਗੜਾ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ | ਥਾਣਾ ਇੰਦੌਰਾ ...

ਪੂਰੀ ਖ਼ਬਰ »

ਸੁਕਾਲਗੜ੍ਹ ਸਕੂਲ ਦੀ ਵਿਦਿਆਰਥਣ ਦਾ ਕੈਟ 'ਚੋਂ ਪਹਿਲਾ ਸਥਾਨ

ਨਰੋਟ ਮਹਿਰਾ, 5 ਦਸੰਬਰ (ਸੁਰੇਸ਼ ਕੁਮਾਰ)-ਸਰਕਾਰੀ ਮਿਡਲ ਸਕੂਲ ਸੁਕਾਲਗੜ੍ਹ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਕੈਟ ਦੀ ਪ੍ਰੀਖਿਆ ਵਿਚ 6ਵੀਂ ਜਮਾਤ ਦੀਆਂ ਵਿਦਿਆਰਥਣਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX