ਤਾਜਾ ਖ਼ਬਰਾਂ


ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  21 minutes ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  47 minutes ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 1 hour ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  33 minutes ago
ਚੰਡੀਗੜ੍ਹ, 23 ਜਨਵਰੀ - ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੇ ਇਕ ਮਕਾਨ ਵਿਚ ਬੁੱਧਵਾਰ ਦੇਰ ਰਾਤ ਉਸ ਵਕਤ ਸਨਸਨੀ ਫੈਲ ਗਈ, ਜਦੋਂ ਘਰ ਦੇ ਅੰਦਰ ਇਕ ਤੋਂ ਬਾਅਦ ਇਕ ਤਿੰਨ ਲਾਸ਼ਾਂ ਮਿਲੀਆਂ। ਇਨ੍ਹਾਂ ਵਿਚੋਂ 45 ਸਾਲ ਦੀ ਸਰੀਤਾ, ਉਸ ਦੀ 21 ਸਾਲਾ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 3 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 3 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 4 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 5 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 5 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  14 minutes ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  35 minutes ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  54 minutes ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 1 hour ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 1 hour ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਪਟਿਆਲਾ

ਪ੍ਰਨੀਤ ਕੌਰ ਵਲੋਂ ਰੇਲਵੇ ਮੰਤਰੀ ਨਾਲ ਮੁਲਾਕਾਤ, ਪਟਿਆਲਾ ਹਲਕੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ

ਪਟਿਆਲਾ, 5 ਦਸੰਬਰ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਭਾਰਤ ਦੇ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਕਰਕੇ ਪਟਿਆਲਾ ਲੋਕ ਸਭਾ ਹਲਕੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ | ਇਸ ਦੌਰਾਨ ਲੋਕ ਸਭਾ ਮੈਂਬਰ ਨੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਪਿੰਡ ਮਨਸੂਰਪੁਰ ਛੀਂਟਾਵਾਲਾ (ਨਾਭਾ) ਦੇ ਰੇਲਵੇ ਸਟੇਸ਼ਨ 'ਤੇ ਰੇਲ ਗੱਡੀਆਂ ਦਾ ਠਹਿਰਾਉ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ, ਉਥੇ ਹੀ ਰਾਜਪੁਰਾ ਅਤੇ ਐਸ.ਏ.ਐਸ. ਨਗਰ ਦੇ ਪਿੰਡ ਲੇਹਲੀ ਵਿਖੇ ਰੇਲਵੇ ਲਾਈਨਾਂ ਉਪਰ ਪੁਲਾਂ ਦੀ ਉਸਾਰੀ ਕਰਵਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਛੀਟਾਂ ਵਾਲਾ ਪਿੰਡ ਦੇ ਇਤਿਹਾਸ ਸਬੰਧੀ ਵੀ ਰੇਲ ਮੰਤਰੀ ਨੂੰ ਜਾਣੂ ਕਰਾਇਆ, ਇਸ ਲਈ ਇੱਥੇ ਬਠਿੰਡਾ-ਪਟਿਆਲਾ-ਰਾਜਪੁਰਾ-ਅੰਬਾਲਾ ਰੇਲ ਮਾਰਗ 'ਤੇ ਚੱਲਦੀਆਂ ਸੁਪਰ-ਫਾਸਟ ਰੇਲ ਗੱਡੀਆਂ ਦਾ ਠਹਿਰਾਓ ਯਕੀਨੀ ਬਣਾਇਆ ਜਾਵੇ | ਐਮ.ਪੀ. ਪ੍ਰਨੀਤ ਕੌਰ ਨੇ ਸ੍ਰੀ ਪਿਯੂਸ਼ ਗੋਇਲ ਕੋਲ ਮੰਗ ਰੱਖੀ ਕਿ ਰਾਜਪੁਰਾ-ਪਟਿਆਲਾ-ਬਠਿੰਡਾ ਰੇਲ ਲਾਇਨ ਦੀ ਕਰਾਸਿੰਗ ਨੰਬਰ 1 ਏ, ਕੇ.ਐਮ. ਨੰਬਰ 0/10-11 ਪੁਰਾਣੀ ਜੀ.ਟੀ. ਰੋਡ (ਓ.ਡੀ.ਆਰ. 330) 'ਤੇ ਰੇਲਵੇ ਓਵਰ ਬਿ੍ਜ ਉਸਾਰਿਆ ਜਾਵੇ | ਇਸ ਤੋਂ ਬਿਨਾਂ ਅੰਬਾਲਾ-ਚੰਡੀਗੜ੍ਹ ਰੇਲ ਲਾਇਨ ਸੈਕਸ਼ਨ ਓਵਰ ਬਨੂੜ-ਲਾਲੜੂ ਰੋਡ ਬਰਾਸਤਾ ਮਨੌਲੀ ਰੋਡ ਕੇ.ਐਮ. ਨੰਬਰ 10 ਪਿੰਡ ਲੇਹਲੀ ਜ਼ਿਲ੍ਹਾ ਐਸ.ਏ.ਐਸ. ਨਗਰ, ਰੇਲਵੇ ਕਰਾਸਿੰਗ ਨੰਬਰ 111-ਐਸ.ਪੀ.ਐਲ./3 ਟੀ, ਕੇ.ਐਮ. ਨੰਬਰ 218/39-41 'ਤੇ ਵੀ ਰੇਲਵੇ ਓਵਰ ਬਿ੍ਜ ਦੀ ਉਸਾਰੀ ਕਰਵਾਈ ਜਾਵੇ | ਪ੍ਰਨੀਤ ਕੌਰ ਨੇ ਰੇਲ ਮੰਤਰੀ ਨੂੰ ਦੱਸਿਆ ਕਿ ਉਕਤ ਸਥਾਨਾਂ 'ਤੇ ਰੇਲਵੇ ਕਰਾਸਿੰਗ ਪੰਜਾਬ ਦੇ ਮਹੱਤਵਪੂਰਨ ਸ਼ਹਿਰਾਂ ਰਾਜਪੁਰਾ ਤੇ ਡੇਰਾਬਸੀ ਦੇ ਨਜ਼ਦੀਕ ਪੈਂਦੀਆਂ ਹਨ | ਇਸ ਲਈ ਇਨ੍ਹਾਂ ਦੋਵਾਂ ਰੇਲਵੇ ਕਰਾਸਿੰਗ 'ਤੇ ਇੱਕ ਲੱਖ ਤੋਂ ਵਧੇਰੇ ਵਹੀਕਲਾਂ ਦੀ ਕਰਾਸਿੰਗ ਹੁੰਦੀ ਹੈ ਪਰੰਤੂ ਰੇਲ ਗੱਡੀਆਂ ਦੀ ਆਮਦ ਵੀ ਵਧੇਰੇ ਹੋਣ ਕਰਕੇ ਇਹ ਫਾਟਕ ਅਕਸਰ ਬੰਦ ਹੀ ਰਹਿੰਦੇ ਹਨ | ਇਸ ਸਬੰਧੀ ਪੰਜਾਬ ਸਰਕਾਰ ਨੇ ਇਨ੍ਹਾਂ ਦੋਵਾਂ ਪੁਲਾਂ ਦੀ ਉਸਾਰੀ ਲਈ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਤੇ ਇਸ ਲਈ ਸਾਲਾ 2019-20 'ਚ ਫ਼ੰਡਾਂ ਦਾ ਵੀ ਪ੍ਰਬੰਧ ਕੀਤਾ ਹੋਇਆ ਹੈ | ਰੇਲਵੇ ਮੰਤਰੀ ਨੇ ਇਸ ਕੰਮ ਨੂੰ ਵੀ ਜਲਦ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ | ਇਸ ਦੇ ਨਾਲ ਹੀ ਪ੍ਰਨੀਤ ਕੌਰ ਨੇ ਘਨੌਰ ਬਲਾਕ ਦੇ ਪਿੰਡ ਸੰਜਰਪੁਰ ਦੀ ਗ੍ਰਾਮ ਪੰਚਾਇਤ ਵਲੋਂ ਅੰਬਾਲਾ-ਰਾਜਪੁਰਾ ਰੇਲ ਮਾਰਗ 'ਤੇ ਰੇਲਵੇ ਕਰਾਸਿੰਗ ਨੰਬਰ 129-ਸੀ/2-ਈ 'ਤੇ ਬਣ ਰਹੇ ਜ਼ਮੀਨਦੋਜ਼ ਦੇ ਰੁਕੇ ਹੋਏ ਕੰਮ ਕਰਕੇ ਇਲਾਕਾ ਨਿਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਵਾਉਣ ਦੀ ਰੱਖੀ ਗਈ ਮੰਗ ਦਾ ਮਾਮਲਾ ਵੀ ਰੇਲ ਮੰਤਰੀ ਦੇ ਸਨਮੁੱਖ ਰੱਖਿਆ | ਰੇਲ ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਕੰਮ ਨੂੰ 31 ਜਨਵਰੀ ਤੱਕ ਮੁਕੰਮਲ ਕਰਵਾਇਆ ਜਾਵੇਗਾ | ਇਸ ਮੁਲਾਕਾਤ ਦੌਰਾਨ ਪ੍ਰਨੀਤ ਕੌਰ ਦੇ ਨਾਲ ਸ੍ਰੀ ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਡਿੰਪਾ ਤੇ ਫ਼ਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਵੀ ਮੌਜੂਦ ਸਨ |

ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਨਾਭਾ, 5 ਦਸੰਬਰ (ਕਰਮਜੀਤ ਸਿੰਘ)-ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਉਹ ਰੋਸ ਭਰੇ ਅੰਦਾਜ਼ 'ਚ ਸਰਕਾਰ ਦੇ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਤੋਂ 430 ਨਸ਼ੀਲੇ ਕੈਪਸੂਲ ਬਰਾਮਦ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਥਾਣਾ ਪਸਿਆਣਾ ਦੀ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਸੇਰ ਮਾਜਰਾ ਨੇੜੇ ਬਾਈਪਾਸ 'ਤੇ ਇਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ 430 ਨਸ਼ੀਲੇ ਕੈਪਸੂਲ ਬਰਾਮਦ ਹੋਏ | ਜਿਸ ਆਧਾਰ 'ਤੇ ਪੁਲਿਸ ਨੇ ...

ਪੂਰੀ ਖ਼ਬਰ »

ਸੀ.ਆਈ.ਏ. ਸਮਾਣਾ ਪੁਲਿਸ ਵਲੋਂ 1.50 ਲੱਖ ਲੀਟਰ ਲਾਹਣ ਬਰਾਮਦ

ਸਮਾਣਾ, 5 ਦਸੰਬਰ (ਸਾਹਿਬ ਸਿੰਘ)-ਸਮਾਣਾ ਸਦਰ ਦੇ ਪਿੰਡ ਮਰੌੜੀ ਵਿਚ ਸੀ.ਆਈ.ਏ. ਸਮਾਣਾ ਦੀ ਪੁਲਿਸ ਨੇ ਵੱਡੀ ਸਫਲਤਾ ਪ੍ਰਾਪਤ ਕਰਦਿਆਂ 1.50 ਲੱਖ ਲੀਟਰ ਸ਼ਰਾਬ ਦੀ ਲਾਹਣ ਨੂੰ ਬਰਾਮਦ ਕੀਤਾ ਹੈ | ਨਾਜਾਇਜ਼ ਸ਼ਰਾਬ ਕਰਨ ਵਾਲੇ ਲੋਕ ਮੌਕੇ ਤੋਂ ਪਹਿਲਾਂ ਹੀ ਭੱਜ ਗਏ ਸਨ ਜਿਸ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਦੀ ਹੋਈ ਸ਼ਨਾਖ਼ਤ

ਸਮਾਣਾ, 5 ਦਸੰਬਰ (ਸਾਹਿਬ ਸਿੰਘ)-ਬੀਤੀ ਰਾਤ ਭਾਖੜਾ ਨਹਿਰ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ ਦੀ ਸ਼ਨਾਖ਼ਤ ਹੋ ਗਈ | ਥਾਣਾ ਸਦਰ ਦੇ ਮੁਖੀ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਗੁਰਪ੍ਰੀਤ ਸਿੰਘ (45) ਪੁੱਤਰ ਹਰੀ ਸਿੰਘ ਵਾਸੀ ਰੈਲੋਂ ਜ਼ਿਲ੍ਹਾ ...

ਪੂਰੀ ਖ਼ਬਰ »

61 ਸਾਲਾ ਵਿਅਕਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਗੋਪਾਲ ਕਾਲੋਨੀ ਨੇੜੇ ਇਕ ਵਿਅਕਤੀ ਦੀ ਪੁਲਿਸ ਨੂੰ ਲਾਸ਼ ਬਰਾਮਦ ਹੋਈ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਦੇਵਰਾਜ (61) ਵਾਸੀ ਪਟਿਆਲਾ ਹੋਈ ਹੈ | ਇਸ ਸਬੰਧੀ ਥਾਣਾ ਕੋਤਵਾਲੀ ਦੇ ਮੁਖੀ ਸੁਖਦੇਵ ਸਿੰਘ ਨੇ ਸੰਪਰਕ ਕਰਨ 'ਤੇ ...

ਪੂਰੀ ਖ਼ਬਰ »

ਸਰਕਾਰੀ ਰਾਜਿੰਦਰਾ ਹਸਪਤਾਲ ਨੂੰ ਨਿੱਜੀ ਹੱਥਾਂ 'ਚ ਦੇਣ ਦੀਆਂ ਤਿਆਰੀਆਂ ਦਾ ਡਾਕਟਰਾਂ ਵਲੋਂ ਵਿਰੋਧ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਮੈਡੀਕਲ ਮਾਹਿਰਾਂ ਅਨੁਸਾਰ ਪਿਛਲੇ ਤਕਰੀਬਨ ਇਕ ਦਹਾਕੇ ਤੋਂ ਪੰਜਾਬ ਸਰਕਾਰ ਦੇ ਸਿਹਤ ਤੇ ਮੈਡੀਕਲ ਸਿੱਖਿਆ ਦੇ ਸਲਾਹਕਾਰਾਂ ਵਲੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਤੇ ਲੋੜਵੰਦ ਮੈਡੀਕਲ, ਡੈਂਟਲ ਤੇ ਨਰਸਿੰਗ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਨੂੰ ਲਕਸ਼ਯ ਤਹਿਤ ਮਿਲਿਆ ਰਾਸ਼ਟਰੀ ਤੇ ਰਾਜ ਪੱਧਰੀ ਸਰਟੀਫਿਕੇਟ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਗਰਭਵਤੀ ਮਾਵਾਂ ਤੇ ਨਵ ਜੰਮੇਂ ਬੱਚਿਆਂ ਦੀ ਮੌਤ ਦੇ ਕਾਰਨਾਂ ਨੂੰ ਘਟਾਉਣ ਲਈ ਲੇਬਰ ਰੂਮ ਵਿਚ ਜਣੇਪੇ ਸਮੇਂ ਮਾਂ ਅਤੇ ਬੱਚੇ ਦੀ ਚੰਗੀ ਦੇਖਭਾਲ ਅਤੇ ਮਿਆਰੀ ਸੇਵਾਵਾਂ ਦੇਣ ਲਈ ਜ਼ਿਲ੍ਹਾ ਹਸਪਤਾਲ ਮਾਤਾ ਕੁਸ਼ੱਲਿਆ ਵਿਚ ਸ਼ੁਰੂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸਨਮਾਨਿਤ

ਪਾਤੜਾਂ, 5 ਦਸੰਬਰ (ਗੁਰਵਿੰਦਰ ਸਿੰਘ ਬੱਤਰਾ)-ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਦੁਗਾਲ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਇਕ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਪਟਿਆਲਾ ਦੇ ਬਾਕਸਰ ਰਿਆਲ ਪੁਰੀ ਨੇ ਬਿਗ ਬੋਟ ਲੀਗ ਵਿਚ ਹਾਸਲ ਕੀਤਾ ਪਹਿਲਾ ਸਥਾਨ

ਪਟਿਆਲਾ, 5 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਗੌਤਮ ਬੁੱਧਾ ਯੂਨੀਵਰਸਿਟੀ ਗ੍ਰੇਟਰ ਨੋਇਡਾ ਵਿਖੇ ਖੇਡੀ ਜਾ ਰਹੀ ਪਹਿਲੀ ਬਿੱਗ ਬੋਟ ਬਾਕਸਿੰਗ ਚੈਂਪੀਅਨਸ਼ਿਪ 'ਚ ਪੰਜਾਬ ਦੀ ਅਗਵਾਈ ਕਰਦਿਆਂ ਨਾਕ ਆਊਟ ਪ੍ਰਤੀਯੋਗਤਾ ਵਿਚ ਪਟਿਆਲਾ ਸ਼ਹਿਰ ਦੇ ਇੰਟਰਨੈਸ਼ਨਲ ਬਾਕਸਰ ...

ਪੂਰੀ ਖ਼ਬਰ »

ਬਿਜਲੀ ਬੋਰਡ 'ਚ ਨੌਕਰੀ ਲਗਵਾਉਣ ਝਾਂਸਾ ਦੇ ਕੇ ਤਿੰਨ ਲੱਖ ਦੀ ਠੱਗੀ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਬਿਜਲੀ ਬੋਰਡ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਦੇ ਮਾਮਲੇ 'ਚ ਇਕ ਔਰਤ ਨਾਲ ਤਿੰਨ ਲੱਖ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪਰਮਜੀਤ ਕੌਰ ਵਾਸੀ ਨਾਭਾ ਨੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਅਤੇ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 5 ਦਸੰਬਰ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਲੜਕੀ ਨਾਲ ਛੇੜਛਾੜ ਕਰਨ ਅਤੇ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਲੜਕੀ ...

ਪੂਰੀ ਖ਼ਬਰ »

ਸਰਕਾਰ ਨੇ ਜੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਉਦਯੋਗਪਤੀਆਂ ਨੂੰ ਦਿੱਤੀਆਂ ਤਾਂ ਸ਼ੋ੍ਰਮਣੀ ਅਕਾਲੀ ਦਲ ਵੱਡਾ ਸੰਘਰਸ਼ ਅਰੰਭੇਗਾ : ਪੋ੍ਰ. ਚੰਦੂਮਾਜਰਾ

ਪਟਿਆਲਾ, 5 ਦਸੰਬਰ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪੋ੍ਰ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਜਿਹੜਾ ਪਿੰਡਾਂ ਦੀਆਂ ...

ਪੂਰੀ ਖ਼ਬਰ »

ਮੂੰਹ ਹਨੇਰੇ ਹੁੰਦਿਆਂ ਹੀ ਔਰਤ ਦਾ ਰੋਕਿਆ ਰਾਹ, ਲੋਕਾਂ 'ਚ ਦਹਿਸ਼ਤ

ਭੁਨਰਹੇੜੀ, 5 ਦਸੰਬਰ (ਧਨਵੰਤ ਸਿੰਘ)-ਇਕ ਔਰਤ ਨੂੰ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੇ ਰਸਤੇ ਵਿਚ ਘੇਰਨ ਦੀ ਕੋਸ਼ਿਸ਼ ਕੀਤੀ ਪਰ ਔਰਤ ਨੇ ਸੂਝਬੂਝ ਤੋਂ ਕੰਮ ਲੈਂਦਿਆਂ ਉਹ ਸਹੀ-ਸਲਾਮਤ ਆਪਣੇ ਘਰ ਤੱਕ ਪੁੱਜਣ 'ਚ ਸਫਲ ਰਹੀ | ਇਹ ਔਰਤ ਭੁਨਰਹੇੜੀ ਬਾਜ਼ਾਰ 'ਚ ਬੁਟੀਕ ਦੀ ...

ਪੂਰੀ ਖ਼ਬਰ »

ਬੀਬੀ ਕੁਲਦੀਪ ਕੌਰ ਦਾ ਅਗਜ਼ੈਕਟਿਵ ਮੈਂਬਰ ਬਣਨ 'ਤੇ ਸਰਕਲ ਭਾਦਸੋਂ ਵਲੋਂ ਸਨਮਾਨ

ਭਾਦਸੋਂ, 5 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸਪੁੱਤਰੀ ਬੀਬੀ ਕੁਲਦੀਪ ਕੌਰ ਟੌਹੜਾ ਦਾ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਬਣਨ 'ਤੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦਾ ਪੱਧਰ ਚੁੱਕਣ ਲਈ ਵਿਧਾਇਕ ਕੰਬੋਜ ਵਲੋਂ ਸਕੂਲਾਂ ਪ੍ਰਬੰਧਕਾਂ ਨਾਲ ਬੈਠਕ

ਰਾਜਪੁਰਾ, 5 ਦਸੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਨਗਰ ਕੌਾਸਲ ਵਿਖੇ ਕੌਾਸਲ ਦੇ ਕਾਰਜਸਾਧਕ ਅਫ਼ਸਰ ਰਵਨੀਤ ਸਿੰਘ ਦੀ ਅਗਵਾਈ ਵਿਚ ਧਰਤੀ ਹੇਠਲੇ ਪਾਣੀ ਦਾ ਡਿਗ ਰਹੇ ਪੱਧਰ ਤੇ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸੰਭਾਲਣ ਲਈ ਸਥਾਨਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ...

ਪੂਰੀ ਖ਼ਬਰ »

ਪਿੰਡ ਠਰੂਆ ਵਿਖੇ 9 ਦਸੰਬਰ ਨੂੰ ਕੈਂਸਰ ਜਾਂਚ ਕੈਂਪ ਲੱਗੇਗਾ

ਸ਼ੁਤਰਾਣਾ/ਅਰਨੋਂ, 5 ਦਸੰਬਰ (ਮਹਿਰੋਕ/ਪਰਮਾਰ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਪਿੰਡ ਗੁਲਜਾਰਪੁਰਾ ਠਰੂਆ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਗੁਰਦੁਆਰਾ ਕਮੇਟੀ ਵਲੋਂ 9 ਦਸੰਬਰ (ਸੋਮਵਾਰ) ਨੂੰ ਕੈਂਸਰ ਜਾਂਚ ਕੈਂਪ ਲਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਗੁਰਮਤਿ ਕਾਲਜ 'ਚ 'ਗੁਰੂ ਨਾਨਕ ਦੇਵ ਜੀ : ਜੀਵਨ ਦਰਸ਼ਨ' ਵਿਸ਼ੇ 'ਤੇ ਵਿਚਾਰ ਗੋਸ਼ਟੀ ਕਰਵਾਈ

ਪਟਿਆਲਾ, 5 ਦਸੰਬਰ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਪਟਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 'ਗੁਰੂ ਨਾਨਕ ਦੇਵ ਜੀ: ਜੀਵਨ ਦਰਸ਼ਨ' ਵਿਸ਼ੇ ਅਧੀਨ ਵਿਚਾਰ ਗੋਸ਼ਟੀ ਕਰਵਾਈ ਗਈ | ਜਿਸ ਦੀ ...

ਪੂਰੀ ਖ਼ਬਰ »

ਪੇਧਨ ਸਕੂਲ ਦੇ ਬੱਚੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਛਾਏ

ਭਾਦਸੋਂ, 5 ਦਸੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 'ਪੜ੍ਹੋ ਪੰਜਾਬ ਪੜਾਓ ਪੰਜਾਬ' ਪ੍ਰਾਜੈਕਟ ਤਹਿਤ ਜ਼ਿਲ੍ਹਾ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਮਲਟੀਪਰਪਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਕਰਵਾਏ ਗਏ | ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਦਿੱਤੂਪੁਰ ਜੱਟਾਂ 'ਚ ਗ੍ਰਾਮ ਸਭਾ ਇਜਲਾਸ ਕਰਵਾਇਆ

ਭਾਦਸੋਂ, 5 ਦਸੰਬਰ (ਪ੍ਰਦੀਪ ਦੰਦਰਾਲਾ)-ਨੇੜਲੇ ਪਿੰਡ ਦਿੱਤੂਪੁਰ ਜੱਟਾਂ 'ਚ ਸਰਪੰਚ ਗੁਰਪ੍ਰੀਤ ਸਿੰਘ ਟਿਵਾਣਾ ਦੀ ਅਗਵਾਈ ਵਿਚ ਗ੍ਰਾਮ ਸਭਾ ਇਜਲਾਸ ਕਰਵਾਇਆ ਗਿਆ | ਜਿਸ ਵਿਚ ਸਮੂਹ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਜਿਵੇਂ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ, ਹੋਵੇਗੀ ਮੁਫ਼ਤ ਰਜਿਸਟੇ੍ਰਸ਼ਨ

ਪਟਿਆਲਾ, 5 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪਟਿਆਲਾ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਰਜਿਸਟੇ੍ਰਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ | ਜਿਹੜੇ ਸੱਜਣ ਇਸ ਯਾਤਰਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019

ਪਟਿਆਲਾ, 5 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਦੇ ਦੋ ਮੈਚ ਪਟਿਆਲਾ ਦੇ ਰਾਜਾ ਭਾਿਲੰਦਰ ਸਿੰਘ ਖੇਡ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਛੇਵੇਂ ਨੌਰ੍ਹਾ ਰਿਚਰਡਜ਼ ਥੀਏਟਰ ਨਾਟਕ 'ਮੈਟਰੀਮੋਨੀਅਲ' ਦੀ ਪੇਸ਼ਕਾਰੀ

ਪਟਿਆਲਾ, 5 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਲਾ ਭਵਨ ਵਿਖੇ ਸਾਰਥਿਕ ਰੰਗਮੰਚ ਪਟਿਆਲਾ ਵਲੋਂ ਕਰਵਾਏ ਜਾ ਰਹੇ ਛੇਵੇਂ ਨੌਰ੍ਹਾ ਰਿਚਰਡਜ਼ ਨੈਸ਼ਨਲ ਥੀਏਟਰ ਫ਼ੈਸਟੀਵਲ ਦੇ 6ਵੇਂ ਦਿਨ ਰੂਪਕ ਕਲਾ ਕੇਂਦਰ ਚੰਡੀਗੜ੍ਹ ਦੀ ਟੀਮ ਵਲੋਂ ...

ਪੂਰੀ ਖ਼ਬਰ »

ਰੇਲਵੇ ਦੇ ਪੰਜ ਕਾਰਖ਼ਾਨਿਆਂ ਨੂੰ ਨਿੱਜੀ ਹੱਥਾਂ 'ਚ ਦੇਣ ਦਾ ਵਿਰੋਧ

ਪਟਿਆਲਾ, 5 ਦਸੰਬਰ (ਅ.ਸ. ਆਹਲੂਵਾਲੀਆ)-ਡੀ.ਐਮ.ਡਬਲਿਊ. ਬਚਾਓ ਸੰਘਰਸ਼ ਕਮੇਟੀ ਦੇ ਸੱਦੇ 'ਤੇ ਇੱਥੇ ਕੰਮ ਕਰਦੇ ਕਈ ਯੂਨੀਅਨਾਂ ਦੇ ਨੁਮਾਇੰਦੇ ਤੇ ਕਾਰਕੁਨਾਂ ਨੇ ਸਾਂਝੇ ਤੌਰ 'ਤੇ ਮਸ਼ਾਲ ਮਾਰਚ ਕੀਤਾ | ਇਨ੍ਹਾਂ ਦੇ ਕਹਿਣ ਮੁਤਾਬਿਕ ਕੇਂਦਰ ਸਰਕਾਰ ਰੇਲਵੇ ਦੇ ਪੰਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬੈਠਕ ਪਰਾਲੀ ਸਬੰਧੀ ਮਾਮਲੇ ਉਠਾਏ

ਪਟਿਆਲਾ, 5 ਦਸੰਬਰ (ਜਸਪਾਲ ਸਿੰਘ ਢਿੱਲੋਂ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਪਟਿਆਲਾ ਵਿਖੇ ਗੁਰਬਖਸ਼ ਸਿੰਘ ਬਲਬੇੜ੍ਹਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਹੋਈ ਜਿਸ ਵਿਚ ਕਈ ਤਰ੍ਹਾਂ ਦੇ ਮਤੇ ਵੀ ...

ਪੂਰੀ ਖ਼ਬਰ »

ਸੇਵਾ ਮੁਕਤ ਮੁਲਾਜ਼ਮਾਂ ਨੇ ਪੈਨਸ਼ਨ ਨਾ ਮਿਲਣ ਦੇ ਚੱਲਦਿਆਂ ਕੀਤਾ ਰੋਸ ਪ੍ਰਦਰਸ਼ਨ

ਬਨੂੜ, 5 ਦਸੰਬਰ (ਭੁਪਿੰਦਰ ਸਿੰਘ)-ਸਥਾਨਕ ਸਰਕਾਰਾਂ ਵਿਭਾਗ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਪੈਨਸ਼ਨਾਂ ਨਾ ਮਿਲਣ ਦੇ ਚੱਲਦਿਆਂ ਉਨ੍ਹਾਂ ਅੱਜ ਗੂਗਾ ਮਾੜੀ ਚੌਾਕ ਤੇ ਸੂਬਾ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ | ਮੁਲਾਜ਼ਮਾਂ ਦਾ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਭੜਕੇ ਮੁਲਾਜ਼ਮਾਂ ਵਲੋਂ 10 ਨੂੰ ਸੜਕ ਜਾਮ ਕਰਨ ਦਾ ਐਲਾਨ

ਪਟਿਆਲਾ, 5 ਦਸੰਬਰ (ਜ.ਸ. ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਚੰਡੀਗੜ੍ਹ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਲਗਾਈ ਰੋਕ ਦੇ ਿਖ਼ਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਨੇ ਖ਼ਜ਼ਾਨਾ ਦਫ਼ਤਰ ਦੇ ਮੂਹਰੇ ਸਰਕਾਰ ਤੇ ਵਿੱਤ ਮੰਤਰੀ ਦਾ ਪਿੱਟ ਸਿਆਪਾ ਕੀਤਾ

ਪਟਿਆਲਾ, 5 ਦਸੰਬਰ (ਜਸਪਾਲ ਸਿੰਘ ਢਿੱਲੋਂ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਤੇ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਵਿਚਲੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਅੱਗੇ ਗੇਟ ਰੈਲੀਆਂ ਕਰਕੇ ਵਿੱਤ ਮੰਤਰੀ ਦਾ ...

ਪੂਰੀ ਖ਼ਬਰ »

ਉਗੋਕੇ ਦੀ ਪੰਚਾਇਤ ਵਲੋਂ ਗਲੀਆਂ-ਨਾਲੀਆਂ ਦਾ ਕੰਮ ਸ਼ੁਰੂ

ਬਾਦਸ਼ਾਹਪੁਰ, 5 ਦਸੰਬਰ (ਰਛਪਾਲ ਸਿੰਘ ਢੋਟ)-ਪਿੰਡ ਉਗੋਕੇ ਦੀ ਪੰਚਾਇਤ ਅਧੀਨ ਪੈਂਦੇ ਪਿੰਡ ਧੂੜੀਆਂ, ਸੋਢੀਵਾਲਾ ਅਤੇ ਮੰਡੀ ਬਾਦਸ਼ਾਹਪੁਰ ਵਿਚ ਜਿੱਥੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ਉੱਥੇ ਮਨਰੇਗਾ ਯੋਜਨਾ ਤਹਿਤ ਕਲਵਾਣੂੰ ਪੁਲ ਤੋਂ ਪਿੰਡ ਬੂਟਾ ਸਿੰਘ ਵਾਲਾ ਦੇ ...

ਪੂਰੀ ਖ਼ਬਰ »

ਪਿੰਡ ਬੂਰੜ੍ਹ ਨੇੜੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

ਪਾਤੜਾਂ, 5 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਬੂਰੜ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿਚ ਟਰੱਕ ਚਾਲਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰਕੇ ਟਰੱਕ ਲੈ ਕੇ ਫ਼ਰਾਰ ਹੋ ਗਿਆ | ਹਾਦਸੇ ਵਿਚ ਫੱਟੜ ਵਿਅਕਤੀ ਦੀ ਮਦਦ ਕਰਦਿਆਂ ਰਾਹਗੀਰਾਂ ਨੇ ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ ਮਨਾਇਆ ਗਿਆ 'ਵਿਸ਼ਵ ਏਡਜ਼ ਦਿਵਸ'

ਪਟਿਆਲਾ, 5 ਦਸੰਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਅੱਜ 'ਵਿਸ਼ਵ ਏਡਜ਼ ਦਿਵਸ' ਨੂੰ ਸਮਰਪਿਤ ਇਕ ਖ਼ਾਸ ਸਮਾਗਮ ਕਰਵਾਇਆ ਗਿਆ | ਜਿਸ ਵਿਚ ਯੂ.ਐਨ. ਏਡਜ਼ ਦੁਆਰਾ ਜਾਰੀ ਕੀਤੇ ਥੀਮ 'ਕਮਿਊਨਿਟੀਜ਼ ਮੇਕ ਦੀ ਡਿਫਰੈਂਸ' ਅਧੀਨ ਵਿਦਿਆਰਥੀਆਂ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਤੀਜੇ ਦਿਨ ਵੀ ਜਾਰੀ ਰੱਖੀ ਹੜਤਾਲ

ਸਮਾਣਾ, 5 ਦਸੰਬਰ (ਹਰਵਿੰਦਰ ਸਿੰਘ ਟੋਨੀ)-ਬਿਜਲੀ ਬੋਰਡ ਦੇ ਸਮੂਹ ਮੁਲਾਜ਼ਮਾਂ ਵਲੋਂ ਅੱਜ ਲਗਾਤਾਰ ਤੀਜੇ ਦਿਨ 66 ਕੇ.ਵੀ. ਗਰਿੱਡ ਸਮਾਣਾ ਦੇ ਮੇਨ ਗੇਟ 'ਤੇ ਸਾਰਾ ਕੰਮਕਾਜ ਠੱਪ ਕਰਕੇ ਧਰਨਾ ਦਿੰਦੇ ਹੋਏ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਗ਼ਰੀਬ ਸੇਵਾ ਸੁਸਾਇਟੀ ਨੇ ਵੰਡਿਆ 7ਵਾਂ ਮਹੀਨਾਵਾਰ ਮੁਫ਼ਤ ਰਾਸ਼ਨ

ਪਟਿਆਲਾ, 5 ਦਸੰਬਰ (ਜਸ ਢਿੱਲੋਂ)-ਗਰੀਬ ਸੇਵਾ ਸੁਸਾਇਟੀ ਪੰਜਾਬ ਦੇ ਪ੍ਰਧਾਨ ਜਸਵਿੰਦਰ ਜੁਲਕਾਂ, ਡਾ. ਮੰਜੂ ਅਰੋੜਾ ਅਤੇ ਅਤੇ ਹੋਰ ਜ਼ਰੂਰਤਮੰਦ ਔਰਤਾਂ ਨੂੰ ਵੰਡਿਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਰੇਕੀ ਕੌਾਸਲਰ ਪਰਮਜੀਤ ...

ਪੂਰੀ ਖ਼ਬਰ »

ਰਿਜ਼ੋਰਟ ਦੇ ਬਾਹਰੋਂ ਕਾਰ ਚੋਰੀ

ਪਟਿਆਲਾ, 5 ਦਸੰਬਰ (ਕੁਲਬੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਵਿਖੇ ਡਾਇਮੰਡ ਰਿਜ਼ੋਰਟ ਸਾਹਮਣੇ ਖੜ੍ਹੀ ਮਾਰੂਤੀ ਕਾਰ ਨੰਬਰ ਪੀ.ਬੀ.-11 ਜੇ-2939 ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਜਸਪਾਲ ਸਿੰਘ ਵਾਸੀ ਪਟਿਆਲਾ ਨੇ ਥਾਣਾ ਸਦਰ 'ਚ ਦਰਜ ਕਰਵਾਈ ਸੀ | ਜਿਸ ਆਧਾਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਸਬੰਧੀ ਮਾਮਲਾ ਦਰਜ

ਨਾਭਾ, 5 ਦਸੰਬਰ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ 'ਚ ਵਿਕਾਸ ਸ਼ਰਮਾ ਪੁੱਤਰ ਸਤੀਸ਼ ਕੁਮਾਰ ਵਾਸੀ ਆਪੋ ਆਪ ਸਟਰੀਟ ਪੁਰਾਣੀ ਸਬਜ਼ੀ ਮੰਡੀ ਨਾਭਾ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮੋਟਰਸਾਈਕਲ ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਫ਼ਰਜ਼ੀ ਆਈ.ਡੀ. ਬਣਾ ਕੇ ਪੋਸਟਾਂ ਪਾਉਣ 'ਤੇ ਇਕ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਇਕ ਸਕੂਲ 'ਚ ਪੜ੍ਹਦੀ 15 ਸਾਲਾ ਲੜਕੀ ਦੇ ਨਾਂਅ 'ਤੇ ਇਸਟਰਾਗਰਾਮ 'ਤੇ ਫ਼ਰਜ਼ੀ ਆਈ.ਡੀ. ਬਣਾ ਕੇ ਗ਼ਲਤ ਪੋਸਟਾਂ ਪਾਉਣ ਦੇ ਦੋਸ਼ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਲੜਕੇ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਉਕਤ ...

ਪੂਰੀ ਖ਼ਬਰ »

ਸੀਜ਼ਨ ਦੀ ਪਹਿਲੀ ਸੰਘਣੀ ਧੁੰਦ ਦੀ ਚਾਦਰ ਨੇ ਮੱਠੀ ਕੀਤੀ ਰਫ਼ਤਾਰ

ਪਟਿਆਲਾ, 5 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਅੱਜ ਸੀਜ਼ਨ ਦੀ ਪਈ ਪਹਿਲੀ ਧੁੰਦ ਨੇ ਪਟਿਆਲਾ ਅਤੇ ਆਸ ਪਾਸ ਦੇ ਇਲਾਕਿਆਂ 'ਚ ਜਿੱਥੇ ਆਮ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਧੁੰਦ ਪੈਣ ਨਾਲ ਠੰਢ ਨੇ ਜ਼ੋਰ ਫੜ ਲਿਆ ਹੈ | ਅੱਜ ਸਵੇਰ ਵੇਲੇ ਪਈ ਸੰਘਣੀ ਧੁੰਦ ਨਾਲ ਦਿਨ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਔਰਤ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਨਿਊ ਅਫਸਰ ਕਲੋਨੀ ਵਿਖੇ ਦੋ ਪਲਾਟਾਂ ਦਾ ਬਿਆਨਾ ਕਰਨ ਤੋਂ ਬਾਅਦ ਰਜਿਸਟਰੀ ਨਾ ਕਰਾਉਣ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਇਕ ਔਰਤ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਜਸਪਾਲ ਕੌਰ ਵਾਸੀ ...

ਪੂਰੀ ਖ਼ਬਰ »

ਹੈਦਰਾਬਾਦ ਜਬਰ ਜਨਾਹ ਤੇ ਹੱਤਿਆ ਮਾਮਲੇ ਦੇ ਵਿਰੋਧ ਵਿਚ ਰੋਸ ਮਾਰਚ

ਪਟਿਆਲਾ, 5 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਹੈਦਰਾਬਾਦ ਵਿਖੇ ਮਹਿਲਾ ਡਾਕਟਰ ਨਾਲ ਹੋਏ ਜਬਰਜਨਾਹ ਤੇ ਫਿਰ ਉਸ ਨੰੂ ਜਿਊਾਦੇ-ਜੀਅ ਜਲਾਉਣ ਦੀ ਘਟਨਾ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਦੀਆਂ 6 ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਭਾਰਤ ਸੰਚਾਰ ਨਿਗਮ ਦੀ ਅਧਿਕਾਰੀ ਜ਼ਖ਼ਮੀ

ਸਮਾਣਾ, 5 ਦਸੰਬਰ (ਸਾਹਿਬ ਸਿੰਘ)-ਸਮਾਣਾ-ਪਟਿਆਲਾ ਸੜਕ 'ਤੇ ਪਿੰਡ ਢੈਂਠਲ ਨੇੜੇ ਕਾਰ ਅਤੇ ਹਰਿਆਣਾ ਰੋਡਵੇਜ਼ ਫ਼ਤਿਆਬਾਦ ਡੀਪੂ ਦੀ ਬੱਸ ਦਰਮਿਆਨ ਹੋਈ ਟੱਕਰ ਵਿਚ ਭਾਰਤ ਸੰਚਾਰ ਨਿਗਮ ਸਮਾਣਾ ਦੀ ਉਪਮੰਡਲ ਟੈਲੀਫ਼ੋਨ ਇੰਜੀਨੀਅਰ (ਡੀ.ਟੀ.ਈ­) ਬਿੰਦੂ ਗੁਪਤਾ ਜ਼ਖ਼ਮੀ ਹੋ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ-ਦੋਸ਼ੀ ਗਿ੍ਫ਼ਤਾਰ

ਸਮਾਣਾ, 5 ਦਸੰਬਰ (ਸਾਹਿਬ ਸਿੰਘ)-ਪਿੰਡ ਢਕੜੱਬਾ ਦੇ ਗੁਰਦੁਆਰਾ ਸਾਹਿਬ ਦੀ ਰਾਤ ਸਮੇਂ ਗੋਲਕ ਚੋਰੀ ਹੋਣ ਦੀ ਸੂਚਨਾ ਹੈ | ਗੁਰਦੁਆਰਾ ਸਾਹਿਬ ਦੇ ਕੈਮਰਿਆਂ ਦੀ ਸਹਾਇਤਾ ਨਾਲ ਪੁਲਿਸ ਨੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਪਸਿਆਣਾ ਦੇ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ 'ਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦਾ ਚੱਲਦਾ ਹੈ ਸਿੱਧਾ ਪ੍ਰਸਾਰਨ-ਡੀ.ਸੀ.

ਪਟਿਆਲਾ, 5 ਦਸੰਬਰ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐੱਸ.ਬੀ.) ਵਿਖੇ ਕਰਵਾਏ ਜਾ ਰਹੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ-2019 ਸੰਮੇਲਨ ਦਾ ਸਿੱਧਾ ਪ੍ਰਸਾਰਨ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ 'ਤੇ ਅਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਹਾਜ਼ਰੀ 'ਚ ਸਰਵੇਖਣ ਕਰਨ ਗਈ ਟੀਮ ਿਖ਼ਲਾਫ਼ ਹੋਈ ਨਾਅਰੇਬਾਜ਼ੀ

ਰਾਜਪੁਰਾ, 5 ਦਸੰਬਰ (ਰਣਜੀਤ ਸਿੰਘ)-ਨੇੜਲੇ ਪਿੰਡਾਂ ਵਿਖੇ ਅੱਜ ਜਪਾਨੀ ਕੰਪਨੀ ਨੂੰ ਉਦਯੋਗ ਲਾਉਣ ਲਈ ਜ਼ਮੀਨ ਵਿਖਾਉਣ ਗਏ ਪ੍ਰਸ਼ਾਸਨ ਦੇ ਿਖ਼ਲਾਫ਼ ਪਿੰਡ ਵਾਸੀਆਂ ਨੇ ਨਾਅਰੇਬਾਜ਼ੀ ਕੀਤੀ ਜਦ ਕਿ ਐਸ.ਡੀ.ਐਮ. ਸ਼ਿਵ ਕੁਮਾਰ ਨੇ ਨਾਅਰੇਬਾਜ਼ੀ ਵਾਲੀ ਗੱਲ ਨੂੰ ਸਿਰੇ ਤੋਂ ...

ਪੂਰੀ ਖ਼ਬਰ »

ਨਿਗਮ ਵਿਚਲੇ 28 ਸਥਾਨ ਨੋ ਵੈਂਡਰ ਜ਼ੋਨ ਐਲਾਨੇ ਗਏ

ਪਟਿਆਲਾ, 5 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰੀ ਇਲਾਕਿਆਂ 'ਚੋਂ ਆਵਾਜਾਈ ਲਈ ਵੱਡੀ ਸਮੱਸਿਆ ਬਣ ਚੁੱਕੀਆਂ ਰੇਹੜੀਆਂ ਫੜੀਆਂ ਨੂੰ ਨਿਰਧਾਰਤ ਥਾਵਾਂ 'ਤੇ ਹੀ ਲਗਾਉਣ ਲਈ ਮਾਣਯੋਗ ਅਦਾਲਤ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਨਗਰ ਨਿਗਮ ਵਲੋਂ ਫ਼ੈਸਲਾ ਕਰ ਲਿਆ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਹੋ ਰਹੀਆਂ ਚੋਣਾਂ ਲਈ ਅੱਜ ਪਟਿਆਲਾ ਸ਼ਹਿਰੀ ਅਤੇ ਦਿਹਾਤੀ ਲਈ ਵੋਟਾਂ ਪਈਆਂ

ਪਟਿਆਲਾ, 5 ਦਸੰਬਰ (ਜਸਪਾਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਲਈ ਵੋਟਾਂ ਪੈਣਾ ਦਾ ਕੰਮ ਜਾਰੀ ਹੈ | ਪਟਿਆਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲੇ੍ਹ ਪਟਿਆਲਾ 'ਚੋਂ ਸੂਬਾ ਪ੍ਰਧਾਨ ਲਈ ਜਿੰਮੀ ਡਕਾਲਾ ਅਤੇ ਜਨਰਲ ...

ਪੂਰੀ ਖ਼ਬਰ »

ਲੜਕੀ ਨੂੰ ਨਾਜਾਇਜ਼ ਹਿਰਾਸਤ ਰੱਖਣ 'ਤੇ ਮਾਮਲਾ ਦਰਜ

ਪਾਤੜਾਂ, 5 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਨਿਆਲ ਦੀ 19 ਸਾਲਾ ਲੜਕੀ ਨੂੰ ਨਾਜਾਇਜ਼ ਤੌਰ 'ਤੇ ਹਿਰਾਸਤ 'ਚ ਰੱਖਣ ਦੇ ਮਾਮਲੇ ਵਿਚ ਹਰਿਆਣਾ ਦੇ ਜ਼ਿਲ੍ਹਾ ਜੀਂਦ ਦੇ ਰਹਿਣ ਵਾਲੇ ਵਿਅਕਤੀ ਦੇ ਿਖ਼ਲਾਫ਼ ਪਾਤੜਾਂ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ | ਪਰ ਅਜੇ ਤੱਕ ਇਹ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਹੋ ਰਹੀਆਂ ਚੋਣਾਂ ਲਈ ਅੱਜ ਪਟਿਆਲਾ ਸ਼ਹਿਰੀ ਅਤੇ ਦਿਹਾਤੀ ਲਈ ਵੋਟਾਂ ਪਈਆਂ

ਪਟਿਆਲਾ, 5 ਦਸੰਬਰ (ਜਸਪਾਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਲਈ ਵੋਟਾਂ ਪੈਣਾ ਦਾ ਕੰਮ ਜਾਰੀ ਹੈ | ਪਟਿਆਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲੇ੍ਹ ਪਟਿਆਲਾ 'ਚੋਂ ਸੂਬਾ ਪ੍ਰਧਾਨ ਲਈ ਜਿੰਮੀ ਡਕਾਲਾ ਅਤੇ ਜਨਰਲ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਹਾਜ਼ਰੀ 'ਚ ਸਰਵੇਖਣ ਕਰਨ ਗਈ ਟੀਮ ਿਖ਼ਲਾਫ਼ ਹੋਈ ਨਾਅਰੇਬਾਜ਼ੀ

ਰਾਜਪੁਰਾ, 5 ਦਸੰਬਰ (ਰਣਜੀਤ ਸਿੰਘ)-ਨੇੜਲੇ ਪਿੰਡਾਂ ਵਿਖੇ ਅੱਜ ਜਪਾਨੀ ਕੰਪਨੀ ਨੂੰ ਉਦਯੋਗ ਲਾਉਣ ਲਈ ਜ਼ਮੀਨ ਵਿਖਾਉਣ ਗਏ ਪ੍ਰਸ਼ਾਸਨ ਦੇ ਿਖ਼ਲਾਫ਼ ਪਿੰਡ ਵਾਸੀਆਂ ਨੇ ਨਾਅਰੇਬਾਜ਼ੀ ਕੀਤੀ ਜਦ ਕਿ ਐਸ.ਡੀ.ਐਮ. ਸ਼ਿਵ ਕੁਮਾਰ ਨੇ ਨਾਅਰੇਬਾਜ਼ੀ ਵਾਲੀ ਗੱਲ ਨੂੰ ਸਿਰੇ ਤੋਂ ...

ਪੂਰੀ ਖ਼ਬਰ »

ਦਾਜ ਮੰਗਣ ਦੇ ਮਾਮਲੇ 'ਚ ਪਤੀ ਤੇ ਸੱਸ ਿਖ਼ਲਾਫ਼ ਕੇਸ ਦਰਜ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਅਤੇ ਸੱਸ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਵਿਆਹੁਤਾ ਨੂੰ ਲੁਕਾ ਕੇ ਰੱਖਣ ਵਾਲੇ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਇਕ ਪਿੰਡ ਦੀ ਰਹਿਣ ਵਾਲੀ 28 ਸਾਲਾ ਔਰਤ 3 ਦਸੰਬਰ ਦੀ ਰਾਤ ਨੂੰ ਪੰਜ ਤੋਲੇ ਸੋਨਾ ਤੇ ਇਕ ਲੱਖ ਰੁਪਏ ਲੈ ਕੇ ਘਰੋਂ ਚਲੀ ਗਈ ਸੀ, ਜਿਸਦੀ ਭਾਲ ਕਰਨ 'ਤੇ ਉਸਦੇ ਪਤੀ ਨੂੰ ਪਤਾ ਲੱਗਾ ਕਿ ਗੁਰਦੀਪ ਸਿੰਘ ਵਾਸੀ ਪਿੰਡ ਨੈਣ ਕਲ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX