ਤਾਜਾ ਖ਼ਬਰਾਂ


ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  11 minutes ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  29 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  35 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  25 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  about 1 hour ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 1 hour ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 2 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 3 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 4 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 4 hours ago
ਇੰਫਾਲ, 23 ਜਨਵਰੀ- ਮਨੀਪੁਰ ਦੇ ਰਾਜਧਾਨੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਆਈ.ਡੀ.ਧਮਾਕਾ ਹੋਣ ਦੀ ਖ਼ਬਰ ...
ਅੱਜ ਦਾ ਵਿਚਾਰ
. . .  about 5 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  1 day ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  1 day ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 1 hour ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 1 hour ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  9 minutes ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  25 minutes ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  38 minutes ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 1 hour ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 1 hour ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਸੰਪਾਦਕੀ

ਨਵੇਂ ਬਖੇੜੇ ਖੜ੍ਹੇ ਕਰੇਗਾ ਨਾਗਰਿਕਤਾ ਬਿੱਲ

ਕੇਂਦਰੀ ਮੰਤਰੀ ਮੰਡਲ ਵਲੋਂ ਨਾਗਰਿਕਤਾ ਸੋਧ ਬਿੱਲ ਨੂੰ ਪ੍ਰਵਾਨਗੀ ਦੇਣ ਨਾਲ ਇਕ ਵਾਰ ਫਿਰ ਚਿਰਾਂ ਤੋਂ ਲਟਕੇ ਇਸ ਮਸਲੇ ਸਬੰਧੀ ਆਉਂਦੇ ਦਿਨਾਂ ਵਿਚ ਚਰਚਾ ਤਿੱਖੀ ਹੋਣ ਦੀ ਸੰਭਾਵਨਾ ਬਣ ਗਈ ਹੈ। ਪਿਛਲੀ ਮੋਦੀ ਸਰਕਾਰ ਸਮੇਂ ਇਸ ਤਰਮੀਮੀ ਬਿੱਲ ਨੂੰ ਪਾਸ ਕਰਾਉਣ ਦਾ ਯਤਨ ਕੀਤਾ ਗਿਆ ਸੀ। ਲੋਕ ਸਭਾ ਵਿਚ ਇਹ ਬਿੱਲ ਪਾਸ ਵੀ ਹੋ ਗਿਆ ਸੀ ਪਰ ਰਾਜ ਸਭਾ ਵਿਚ ਕੌਮੀ ਜਮਹੂਰੀ ਗੱਠਜੋੜ ਦਾ ਬਹੁਮਤ ਨਾ ਹੋਣ ਕਾਰਨ ਇਹ ਵਿਚਾਲੇ ਹੀ ਲਟਕ ਗਿਆ ਸੀ। ਭਾਜਪਾ ਨੇ ਨਾਗਰਿਕਤਾ ਸਬੰਧੀ ਕਾਨੂੰਨ ਬਣਾਉਣਾ ਆਪਣੇ ਚੋਣ ਮਨੋਰਥ ਪੱਤਰ ਦਾ ਇਕ ਵੱਡਾ ਨਿਸ਼ਾਨਾ ਮਿਥਿਆ ਹੋਇਆ ਸੀ। ਨਵੇਂ ਤਰਮੀਮੀ ਬਿੱਲ ਦਾ ਮੰਤਵ ਤਿੰਨ ਗੁਆਂਢੀ ਮੁਲਕਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ 'ਚੋਂ ਘੱਟ-ਗਿਣਤੀ ਫ਼ਿਰਕਿਆਂ ਨਾਲ ਸਬੰਧ ਰੱਖਦੇ ਭਾਰਤ ਵਿਚ ਦਾਖ਼ਲ ਹੋਏ ਲੋਕਾਂ ਨੂੰ ਨਾਗਰਿਕਤਾ ਪ੍ਰਦਾਨ ਕਰਨਾ ਹੈ।
ਇਸ ਗੱਲ ਵਿਚ ਵੱਡੀ ਸਚਾਈ ਹੈ ਕਿ ਪਿਛਲੇ ਦਹਾਕਿਆਂ ਦੌਰਾਨ ਇਨ੍ਹਾਂ ਤਿੰਨਾਂ ਮੁਸਲਿਮ ਦੇਸ਼ਾਂ ਵਿਚ ਵੱਖ-ਵੱਖ ਵਰਗਾਂ ਦੇ ਲੋਕਾਂ ਖ਼ਾਸ ਕਰਕੇ ਘੱਟ-ਗਿਣਤੀ ਭਾਈਚਾਰਿਆਂ ਨਾਲ ਸਬੰਧਿਤ ਲੋਕਾਂ ਨੂੰ ਅਨੇਕਾਂ ਪਹਿਲੂਆਂ ਤੋਂ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਕਾਰਨ ਬਹੁਤ ਸਾਰੇ ਵਿਅਕਤੀ ਗ਼ੈਰ-ਕਾਨੂੰਨੀ ਢੰਗ ਨਾਲ ਭਾਰਤ ਵਿਚ ਸ਼ਰਨਾਰਥੀ ਬਣ ਕੇ ਆ ਗਏ ਸਨ। ਮੋਦੀ ਸਰਕਾਰ ਆਪਣੇ ਪ੍ਰਸਤਾਵਿਤ ਬਿੱਲ ਅਨੁਸਾਰ ਇਨ੍ਹਾਂ ਵਿਚੋਂ ਹਿੰਦੂ, ਸਿੱਖ, ਬੋਧੀ, ਇਸਾਈ ਅਤੇ ਪਾਰਸੀ ਸ਼ਰਨਾਰਥੀਆਂ ਨੂੰ ਤਾਂ ਨਾਗਰਿਕਤਾ ਦੇਣ ਲਈ ਤਿਆਰ ਹੈ ਪਰ ਮੁਸਲਮਾਨਾਂ ਨੂੰ ਘੁਸਪੈਠੀਏ ਕਰਾਰ ਦੇ ਕੇ ਨਾਗਰਿਕਤਾ ਤੋਂ ਵਾਂਝੇ ਰੱਖਣਾ ਚਾਹੁੰਦੀ ਹੈ। ਇਸ ਮਕਸਦ ਲਈ ਉਹ ਸ਼ਰਨਾਰਥੀਆਂ ਸਬੰਧੀ 1955 ਵਿਚ ਜੋ ਕਾਨੂੰਨ ਬਣਿਆ ਸੀ, ਉਸ ਵਿਚ ਤਰਮੀਮਾਂ ਕਰਨਾ ਚਾਹੁੰਦੀ ਹੈ। ਅਸੀਂ ਇਸ ਬੇਹੱਦ ਗੁੰਝਲਦਾਰ ਸਮੱਸਿਆ ਨੂੰ ਅੰਗਰੇਜ਼ਾਂ ਦੀ ਦੇਣ ਸਮਝਦੇ ਹਾਂ, ਜਿਨ੍ਹਾਂ ਨੇ ਦੇਸ਼ ਵਿਚੋਂ ਨਿਕਲਣ ਲੱਗਿਆਂ ਇਸ ਦੀ ਵੰਡ ਕਰਵਾ ਦਿੱਤੀ ਸੀ। ਪਾਕਿਸਤਾਨ ਮੁਸਲਿਮ ਬਹੁਗਿਣਤੀ ਵਾਲਾ ਦੇਸ਼ ਬਣਾ ਦਿੱਤਾ ਗਿਆ ਸੀ। ਪਰ ਬਾਅਦ ਵਿਚ ਇਸ ਦੇਸ਼ ਵਿਚੋਂ ਇਕ ਹੋਰ ਮੁਲਕ ਬੰਗਲਾਦੇਸ਼ ਬਣ ਗਿਆ। ਪਰ ਉਥੇ ਲਗਾਤਾਰ ਗੜਬੜ ਵਾਲੇ ਹਾਲਾਤ ਬਣੇ ਰਹਿਣ ਕਾਰਨ ਉਥੋਂ ਵੀ ਬਹੁਤ ਸਾਰੇ ਲੋਕ ਸ਼ਰਨਾਰਥੀਆਂ ਦੇ ਰੂਪ ਵਿਚ ਆਸਾਮ ਅਤੇ ਹੋਰ ਉੱਤਰ-ਪੂਰਬੀ ਪ੍ਰਾਂਤਾਂ ਵਿਚ ਆ ਵਸੇ ਸਨ। ਇਹ ਗਿਣਤੀ ਏਨੀ ਵਧ ਗਈ ਕਿ ਆਸਾਮ ਵਾਸੀਆਂ ਨੂੰ ਆਪਣੀ ਹੋਂਦ ਖੁਰਨ ਦਾ ਖ਼ਤਰਾ ਪੈ ਗਿਆ ਸੀ, ਜਿਸ ਕਰਕੇ ਉਥੋਂ ਦੇ ਨੌਜਵਾਨਾਂ ਨੇ ਇਨ੍ਹਾਂ ਗ਼ੈਰ-ਭਾਰਤੀਆਂ ਬਾਰੇ ਇਕ ਲੰਮਾ ਅੰਦੋਲਨ ਚਲਾਇਆ ਸੀ। ਬਾਅਦ ਵਿਚ ਕੇਂਦਰ ਅਤੇ ਅੰਦੋਲਨਕਾਰੀਆਂ ਵਿਚ ਸਮਝੌਤਾ ਹੋਇਆ, ਜਿਸ ਨੂੰ 'ਆਸਾਮ ਸਮਝੌਤਾ' ਕਿਹਾ ਗਿਆ ਸੀ। ਉਸੇ ਦੇ ਆਧਾਰ 'ਤੇ ਹੀ ਪਿਛਲੇ ਸਮੇਂ ਵਿਚ ਆਸਾਮ ਵਿਚ ਗ਼ੈਰ-ਭਾਰਤੀਆਂ ਦੀ ਪਛਾਣ ਕੀਤੀ ਗਈ ਸੀ। ਬਣਾਏ ਗਏ ਨਾਗਰਿਕਤਾ ਰਜਿਸਟਰ ਅਨੁਸਾਰ 19 ਲੱਖ ਲੋਕਾਂ ਨੂੰ ਗ਼ੈਰ-ਭਾਰਤੀ ਕਰਾਰ ਦਿੱਤਾ ਗਿਆ ਹੈ। ਪਰ ਇਹ ਸਾਰੇ ਹੀ ਮੁਸਲਮਾਨ ਨਹੀਂ ਹਨ, ਸਗੋਂ ਇਨ੍ਹਾਂ ਵਿਚੋਂ ਬਹੁਤੇ ਹਿੰਦੂ ਹਨ। ਹੁਣ ਜਦੋਂ ਨਾਗਰਿਕਤਾ (ਤਰਮੀਮੀ ਬਿੱਲ) ਸੰਸਦ ਵਿਚ ਮੁੜ ਪੇਸ਼ ਕੀਤੇ ਜਾਣ ਦੀ ਗੱਲ ਤੁਰੀ ਹੈ, ਤਾਂ ਜਿਥੇ ਆਸਾਮ ਅਤੇ ਉੱਤਰ-ਪੂਰਬੀ ਰਾਜਾਂ ਵਿਚ ਇਕ ਚਿੰਤਾ ਦੇਖਣ ਨੂੰ ਮਿਲ ਰਹੀ ਹੈ, ਉਥੇ ਪਹਿਲਾਂ ਦੀ ਤਰ੍ਹਾਂ ਕੁਝ ਵੱਡੀਆਂ ਵਿਰੋਧੀ ਪਾਰਟੀਆਂ ਵਲੋਂ ਇਸ ਆਧਾਰ 'ਤੇ ਇਸ ਦੀ ਆਲੋਚਨਾ ਕੀਤੀ ਜਾਣ ਲੱਗੀ ਹੈ ਕਿ ਇਹ ਭਾਰਤੀ ਸੰਵਿਧਾਨ ਦੀ ਭਾਵਨਾ ਦੇ ਅਨੁਕੂਲ ਨਹੀਂ ਹੈ। ਕਿਉਂਕਿ ਸੰਵਿਧਾਨ ਵਿਚ ਸਾਰੇ ਹੀ ਫ਼ਿਰਕਿਆਂ ਨੂੰ ਬਰਾਬਰ ਦੇ ਹੱਕ ਪ੍ਰਾਪਤ ਹਨ। ਇਸ ਲਈ ਇਸ ਬਿੱਲ ਅਨੁਸਾਰ ਮੁਸਲਮਾਨ ਸ਼ਰਨਾਰਥੀਆਂ ਨੂੰ ਮਨਫ਼ੀ ਕਰਨਾ ਜਿਥੇ ਇਕ ਨਵੇਂ ਬਖੇੜੇ ਨੂੰ ਜਨਮ ਦੇਵੇਗਾ, ਉਥੇ ਦੇਸ਼ ਦੇ ਸੰਵਿਧਾਨ ਦੀ ਧਾਰਨਾ ਦੇ ਵੀ ਇਹ ਉਲਟ ਹੋਵੇਗਾ।
ਬਿਨਾਂ ਸ਼ੱਕ ਨਾਗਰਿਕਤਾ ਸਬੰਧੀ ਕਿਸੇ ਧਰਮ ਨੂੰ ਆਧਾਰ ਨਹੀਂ ਬਣਾਇਆ ਜਾਣਾ ਚਾਹੀਦਾ। ਚਾਹੇ ਗੁਆਂਢੀ ਮੁਲਕਾਂ 'ਚੋਂ ਦਹਾਕਿਆਂ ਤੋਂ ਸ਼ਰਨਾਰਥੀਆਂ ਦੇ ਰੂਪ 'ਚ ਭਾਰਤ ਵਿਚ ਆਏ ਵੱਡੀ ਗਿਣਤੀ ਵਿਚ ਲੋਕਾਂ ਨੂੰ ਨਾਗਰਿਕਤਾ ਦਾ ਅਧਿਕਾਰ ਤਾਂ ਮਿਲ ਜਾਏਗਾ ਪਰ ਜਿਹੜੇ ਵਿਅਕਤੀ ਇਸ ਪਰਖ 'ਚੋਂ ਬਾਹਰ ਰਹਿ ਜਾਣਗੇ, ਉਨ੍ਹਾਂ ਦਾ ਭਵਿੱਖ ਕੀ ਹੋਵੇਗਾ ਅਤੇ ਆਸਾਮ, ਮੇਘਾਲਿਆ, ਤ੍ਰਿਪੁਰਾ ਅਤੇ ਮਿਜ਼ੋਰਮ ਆਦਿ ਪ੍ਰਾਂਤਾਂ ਵਿਚ ਵਸਦੇ ਗ਼ੈਰ-ਨਾਗਰਿਕ ਐਲਾਨੇ ਗਏ ਲੱਖਾਂ ਹੀ ਵਿਅਕਤੀ ਕਿਸ ਹੈਸੀਅਤ ਨਾਲ ਇਥੇ ਵਸ ਸਕਣਗੇ? ਕਿਉਂਕਿ ਗੁਆਂਢੀ ਮੁਲਕ ਖ਼ਾਸ ਤੌਰ 'ਤੇ ਬੰਗਲਾਦੇਸ਼ ਇਨ੍ਹਾਂ ਨੂੰ ਵਾਪਸ ਲੈਣ ਲਈ ਤਿਆਰ ਨਹੀਂ ਹੈ। ਬਿਨਾਂ ਸ਼ੱਕ ਸਰਕਾਰ ਨੂੰ ਇਸ ਦੋ ਧਾਰੀ ਤਲਵਾਰ 'ਤੇ ਚਲਦਿਆਂ ਬੇਹੱਦ ਸਾਵਧਾਨੀ ਵਰਤਣੀ ਹੋਵੇਗੀ। ਆਪਣੇ ਬਹੁਮਤ ਦੇ ਬਲਬੂਤੇ ਇਸ ਬਿੱਲ ਨੂੰ ਸੰਸਦ ਤੋਂ ਪਾਸ ਕਰਵਾਉਣ ਦੀ ਥਾਂ ਵਿਰੋਧੀ ਪਾਰਟੀਆਂ ਨੂੰ ਨਾਲ ਲੈ ਕੇ ਉਨ੍ਹਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰ ਕੇ ਹੀ ਕੋਈ ਹੱਲ ਲੱਭਣ ਦਾ ਯਤਨ ਕੀਤਾ ਜਾਣਾ ਬੇਹੱਦ ਜ਼ਰੂਰੀ ਹੈ। ਮਸਲੇ ਦੇ ਸੰਤੁਸ਼ਟੀਜਨਕ ਹੱਲ ਤੋਂ ਬਗੈਰ ਇਸ ਵੱਡੇ ਵਰਗ ਵਿਚ ਬੇਚੈਨੀ ਅਤੇ ਅਸੰਤੁਸ਼ਟੀ ਦੀ ਭਾਵਨਾ ਬਣੀ ਰਹੇਗੀ, ਜੋ ਕਿਸੇ ਵੀ ਤਰ੍ਹਾਂ ਦੇਸ਼ ਦੇ ਹਿਤ ਵਿਚ ਨਹੀਂ ਹੋਵੇਗੀ।


-ਬਰਜਿੰਦਰ ਸਿੰਘ ਹਮਦਰਦ

ਪੰਜਾਬ ਦੇ ਸਿਆਸੀ ਆਗੂਆਂ ਤੋਂ ਬਦਜ਼ਨ ਹੁੰਦੇ ਜਾ ਰਹੇ ਹਨ ਲੋਕ

ਭਾਵੇਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕੀਤੇ ਜਾਣ ਦੇ ਮਾਮਲੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਸੰਸਦ ਵਿਚ ਬਾਕਾਇਦਾ ਬਿਆਨ ਦਿੱਤਾ ਹੈ ਕਿ (ਭਾਈ) ਰਾਜੋਆਣਾ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ ਗਈ ਪਰ ਇਸ ਦੇ ਬਾਵਜੂਦ ਸਚਾਈ ...

ਪੂਰੀ ਖ਼ਬਰ »

ਸਿੱਖਿਆ ਤੇ ਸਿਹਤ ਸਹੂਲਤ ਵੱਲ ਵਿਸ਼ੇਸ਼ ਧਿਆਨ ਦੇਵੇ ਸਰਕਾਰ

ਸਿੱਖਿਆ ਤੇ ਸਿਹਤ ਸਹੂਲਤਾਂ ਹਰ ਦੇਸ਼ ਜਾਂ ਸਮਾਜ ਦੇ ਲੋਕਾਂ ਦੀਆਂ ਮੁਢਲੀਆਂ ਲੋੜਾਂ ਹਨ। ਅੱਜ ਉਹੀ ਦੇਸ਼ ਖੁਸ਼ਹਾਲ ਜਾਂ ਤਰੱਕੀ ਦੇ ਰਾਹ 'ਤੇ ਹਨ, ਜਿਥੇ ਸਰਕਾਰਾਂ ਨਾਗਰਿਕਾਂ ਦੀ ਮੁਢਲੀ ਸਿੱਖਿਆ ਤੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੰਦੀਆਂ ਹਨ। ਪਰ ਅਜੋਕਾ ਪੰਜਾਬ ...

ਪੂਰੀ ਖ਼ਬਰ »

ਸਾਡੇ ਲਈ ਬੇਹੱਦ ਜ਼ਰੂਰੀ ਹੈ ਝੋਨੇ ਦਾ ਬਦਲ ਲੱਭਣਾ

ਪਿਛਲੇ ਦਿਨੀਂ ਪੰਜਾਬ ਨੂੰ ਇਕ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਸੀ। ਇਹ ਸੀ ਪਰਾਲੀ ਨੂੰ ਸਾੜਨ ਦੀ ਸਮੱਸਿਆ। ਸਰਕਾਰ ਪਰਾਲੀ ਨੂੰ ਸਾੜਨਾ ਬੰਦ ਕਰਵਾਉਣਾ ਚਾਹੁੰਦੀ ਹੈ ਪਰ ਕਿਸਾਨਾਂ ਨੂੰ ਕੋਈ ਬਦਲਵਾਂ ਰਸਤਾ ਦੱਸਣ ਵਿਚ ਸਫਲ ਨਹੀਂ ਹੋਈ। ਕਿਸਾਨ ਕਹਿ ਰਹੇ ਹਨ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX