ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  2 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  7 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  10 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  16 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  18 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  20 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  21 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  29 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  32 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  36 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  38 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  25 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  47 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  53 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  50 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  57 minutes ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  59 minutes ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

-ਮਾਮਲਾ ਨੋ-ਵੈਂਡਿੰਗ ਜ਼ੋਨਾਂ ਨੂੰ ਰੇਹੜੀ ਫੜ੍ਹੀ ਤੋਂ ਮੁਕਤ ਕਰਾਉਣ ਦਾ -

ਨਗਰ ਨਿਗਮ ਵਲੋਂ ਰੇਹੜੀ ਫੜ੍ਹੀ ਲਗਾਉਣ ਵਾਲਿਆਂ ਿਖ਼ਲਾਫ਼ ਵੱਡੀ ਕਾਰਵਾਈ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਨਗਰ ਨਿਗਮ ਵਲੋਂ ਪੁਲਿਸ ਦੀ ਮਦਦ ਨਾਲ ਅੱਜ ਨੋ-ਵੈਂਡਿੰਗ ਜ਼ੋਨਾਂ 'ਤੇ ਫੜ੍ਹੀ ਲਗਾਉਣ ਵਾਲੇ ਵੈਂਡਰਾਂ ਨੂੰ ਅਲਾਟ ਕੀਤੀਆਂ ਨਵੀਆਂ ਥਾਵਾਂ 'ਤੇ ਤਬਦੀਲ ਕੀਤਾ ਗਿਆ | ਨਿਗਮ ਨੇ ਅੱਜ ਭਾਰੀ ਸੁਰੱਖਿਆ 'ਚ ਸ਼ਹਿਰ ਦੇ ਵੱਖ ਵੱਖ ਸੈਕਟਰਾਂ, ਫੁੱਟਪਾਥਾਂ ਤੋਂ ਫੜ੍ਹੀ ਲਗਾਉਣ ਵਾਲਿਆਂ ਨੂੰ ਹਟਾਇਆ ਗਿਆ | ਨਿਗਮ ਨੇ ਸਵੇਰੇ 6 ਵਜੇ ਇਹ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਜੋ ਸ਼ਾਮ ਤੱਕ ਜਾਰੀ ਰਹੀ | ਜ਼ਿਆਦਾਤਰ ਸ਼ਹਿਰ ਨਾਜਾਇਜ਼ ਤੌਰ 'ਤੇ ਰੇਹੜੀ/ਫੜ੍ਹੀ ਲਗਾਉਣ ਵਾਲਿਆਂ ਤੋਂ ਮੁਕਤ ਹੋ ਗਿਆ ਹੈ | ਹਾਲਾਂਕਿ ਕੁਝ ਥਾਵਾਂ 'ਤੇ ਲੋਕਾਂ ਵਲੋਂ ਥੋੜ੍ਹਾ-ਬਹੁਤ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ | ਨਗਰ ਨਿਗਮ ਨੇ ਸਾਰੇ ਵੈਂਡਰਾਂ ਨੂੰ ਸੈਕਟਰ- 1 ਤੋਂ ਲੈ ਕੇ 6 ਅਤੇ ਸੈਕਟਰ-17 ਵਿਚ ਨੋ-ਵੈਂਡਿੰਗ ਜ਼ੋਨਾਂ ਤੋਂ ਹਟਾ ਦਿੱਤਾ, ਜਦਕਿ ਵੱਡੀ ਸੰਖਿਆ ਵਿਚ ਵੈਂਡਰਾਂ ਨੂੰ ਸੈਕਟਰ 22 ਤੋਂ ਵੀ ਹਟਾ ਦਿੱਤਾ ਅਤੇ ਕੇਵਲ 89 ਵੈਂਡਰਾਂ ਨੂੰ ਅਲਾਟ ਕੀਤੀਆਂ ਸਾਈਟਾਂ 'ਤੇ ਕਾਰੋਬਾਰ ਕਰਨ ਲਈ ਮਨਜ਼ੂਰੀ ਦਿੱਤੀ ਗਈ ਸੀ | ਸੈਕਟਰ 22 'ਚ ਕੁਝ ਵੈਂਡਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਨਾਂਅ ਨਿਗਮ ਦੀ ਟਾਊਨ ਵੈਂਡਿੰਗ ਕਮੇਟੀ ਵਲੋਂ ਤਿਆਰ ਪਿਛਲੀ ਸੂਚੀ 'ਚ ਸ਼ਾਮਿਲ ਹੈ ਅਤੇ ਸੈਕਟਰ 22 ਵਿਚ ਸਾਈਟ ਜਾਰੀ ਕੀਤੀ ਗਈ ਸੀ ਪਰ ਬਾਅਦ ਵਿਚ ਉਨ੍ਹਾਂ ਨੂੰ ਇਸ ਖੇਤਰ ਤੋਂ ਤਬਦੀਲ ਕਰਨ ਲਈ ਮਜਬੂਰ ਕਰ ਦਿੱਤਾ ਸੀ | ਇਸ ਮੁਹਿੰਮ ਦੌਰਾਨ ਸੈਕਟਰ 15, 19 ਤੇ ਸੈਕਟਰ 22 ਦੇ ਜ਼ਿਆਦਾਤਰ ਵੈਂਡਰਾਂ ਨੂੰ ਸੈਕਟਰ 15 ਦੇ ਮੰਡੀ ਮੈਦਾਨ ਵਿਚ ਤਬਦੀਲ ਕਰ ਦਿੱਤਾ ਗਿਆ | ਸੈਕਟਰ 19 ਦੇ ਸਦਰ ਬਾਜ਼ਾਰ ਅਤੇ ਨੇੜੇ ਦੇ ਇਲਾਕੇ ਵਿਚ ਕੋਈ ਫੜ੍ਹੀ ਨਹੀਂ ਲੱਗੀ | ਇਥੇ ਫੜ੍ਹੀ ਵਾਲਿਆਂ ਨੇ ਰਾਤ ਨੂੰ ਹੀ ਆਪਣਾ ਸਾਮਾਨ ਚੁੱਕਣਾ ਸ਼ੁਰੂ ਕਰ ਦਿੱਤਾ ਸੀ | ਨਿਗਮ ਨੇ ਸੈਕਟਰ 22 ਵਿਚ ਬਣੇ ਬਾਂਸ ਅਤੇ ਲੱਕੜ ਦੇ ਢਾਂਚੇ ਨੂੰ ਹਟਾਉਣ ਲਈ ਕਰੇਨ ਦੀ ਵਰਤੋਂ ਕੀਤੀ | ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਅਜਿਹੀਆਂ 25 ਸਾਈਟਾਂ ਨੂੰ ਇੱਥੋਂ ਹਟਾ ਦਿੱਤਾ ਗਿਆ ਹੈ | ਇਸ ਮੁਹਿੰਮ ਦੌਰਾਨ ਕੋਈ ਵਿਰੋਧ ਨਹੀਂ ਦੇਖਿਆ ਗਿਆ | ਇਸ ਮੁਹਿੰਮ ਵਿਚ ਪੁਲਿਸ ਨੇ ਦੋ ਸ਼ਿਫਟਾਂ 'ਚ 3 ਡੀ.ਐਸ.ਪੀ., 13 ਇੰਸਪੈਕਟਰ/ਐਸ.ਐਚ.ਓ. ਸਮੇਤ 600 ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਸੀ | ਇਸ ਤੋਂ ਇਲਾਵਾ ਵਾਟਰ ਕੈਨਨ, ਹੰਝੂ ਗੈਸ, ਘੋੜ ਸਵਾਰ ਪੁਲਿਸ ਇਸ ਮੁਹਿੰਮ ਵਿਚ ਤਾਇਨਾਤ ਕੀਤੀ ਗਈ ਸੀ | ਨਗਰ ਨਿਗਮ ਦੇ ਵਧੀਕ ਕਮਿਸ਼ਨਰ ਅਨਿਲ ਕੁਮਾਰ ਗਰਗ ਨੇ ਦੱਸਿਆ ਕਿ ਇਹ ਮੁਹਿੰਮ ਕੁਝ ਦਿਨਾਂ ਤੱਕ ਜਾਰੀ ਰਹੇਗੀ | ਉਨ੍ਹਾਂ ਦਾ ਕਹਿਣਾ ਸੀ ਕਿ ਹੁਣ ਸੈਕਟਰ 17 ਅਤੇ ਹੋਰਨਾਂ ਸੈਕਟਰਾਂ ਦੇ ਸੁੰਦਰੀਕਰਨ ਲਈ ਕੰਮ ਸ਼ੁਰੂ ਕੀਤੇ ਜਾਣਗੇ | (ਸਬੰਧਿਤ ਤਸਵੀਰਾਂ ਸਫ਼ਾ 13 'ਤੇ)

ਢਾਈ ਕਰੋੜ ਦੀ ਹੈਰੋਇਨ ਸਮੇਤ ਦੋ ਨਾਇਜੀਰੀਅਨ ਗਿ੍ਫ਼ਤਾਰ

ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਦੋ ਨਾਇਜੀਰੀਅਨ ਨਾਗਰਿਕਾਂ ਨੂੰ ਢਾਈ ਕਰੋੜ ਰੁਪਏ ਦੀ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਐਸ.ਐਚ.ਓ. ਇੰਸਪੈਕਟਰ ਅਮਨਜੋਤ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਨੇ ਦੋਵੇਂ ...

ਪੂਰੀ ਖ਼ਬਰ »

ਰਾਜੋਆਣਾ ਬਾਰੇ ਅਮਿਤ ਸ਼ਾਹ ਦਾ ਮੁੱਕਰਨਾ ਸ਼ਰਮਨਾਕ-ਸੰਧਵਾਂ

ਚੰਡੀਗੜ੍ਹ 6 ਦਸੰਬਰ (ਐਨ.ਐਸ. ਪਰਵਾਨਾ)- ਆਮ ਆਦਮੀ ਪਾਰਟੀ ਵਿਧਾਇਕ ਦਲ ਪੰਜਾਬ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਇਹ ਕਹਿਣਾ ਸ਼ਰਮਨਾਕ ਹੈ ਕਿ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਲੱਗੇ ਬਾਬਰੀ ਮਸਜਿਦ ਮੁੜ ਬਣਾਏ ਜਾਣ ਦੀ ਮੰਗ ਸਬੰਧੀ ਪੋਸਟਰ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨੋਟਿਸ ਬੋਰਡਾਂ 'ਤੇ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ ਵਲੋਂ ਲਗਾਏ ਅਯੁੱਧਿਆ ਵਿਚ ਬਾਬਰੀ ਮਸਜਿਦ ਮੁੜ ਬਣਾਏ ਜਾਣ ਦੀ ਮੰਗ ਸਬੰਧੀ ਪੋਸਟਰਾਂ ਦੀ ਏ.ਬੀ.ਵੀ.ਪੀ. ਵਲੋਂ ਨਿੰਦਾ ਕੀਤੀ ਗਈ ਹੈ ...

ਪੂਰੀ ਖ਼ਬਰ »

-ਪਾਣੀਆਂ ਦਾ ਮਹਿਕਮਾ... ਤੇ ਪੈਸਿਆਂ ਦਾ ਸੋਕਾ-

ਜਲ ਸਰੋਤ ਵਿਭਾਗ ਚਾਰ ਵਿਭਾਗਾਂ ਵਿਚ ਤਨਖ਼ਾਹਾਂ ਦਾ ਕਾਲ, ਮੁਲਾਜ਼ਮਾਂ ਵਿਚ ਰੋਸ ਤੇ ਚਰਚਾ

ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਭਾਵੇਂ ਮੀਡੀਏ ਵਿਚ ਪੰਜਾਬ ਸਰਕਾਰ ਦੀ ਪਤਲੀ ਵਿੱਤੀ ਹਾਲਤ ਦੇ ਚੱਲਦੇ ਚਰਚਿਆਂ ਦੇ ਦੌਰਾਨ ਵਿੱਤ ਵਿਭਾਗ ਨੇ ਅੱਜ ਸਵੇਰੇ ਪਹਿਲੇ ਪਹਿਰ ਟੈਲੀਫ਼ੋਨਾਂ 'ਤੇ ਸੁਨੇਹੇ ਦੇ ਕੇ ਖ਼ਜ਼ਾਨਿਆਂ ਵਿਚ ਨਵੰਬਰ 2019 ਦੇ ਕੇਵਲ ਤਨਖ਼ਾਹਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਨਗਰ ਨਿਗਮ ਕਰਵਾਏਗਾ ਵਿਦਿਆਰਥੀਆਂ ਦੇ ਮੁਕਾਬਲੇ

ਚੰਡੀਗੜ੍ਹ, 6 ਦਸੰਬਰ (ਆਰ.ਐਸ.ਲਿਬਰੇਟ)- ਨਗਰ ਨਿਗਮ ਚੰਡੀਗੜ੍ਹ ਜਨਵਰੀ 2020 ਦੇ ਦੂਸਰੇ ਹਫ਼ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਰੋਹ ਲਈ ਸਕੂਲੀ ਵਿਦਿਆਰਥੀਆਂ ਵਿਚ ਮੁਕਾਬਲੇ ਕਰਵਾਏਗਾ ਅਤੇ ਇਸ ਦੇ ਅਮਲ ਸਬੰਧੀ ਤਰਤੀਬ ਤਿਆਰ ਕਰਨ ਸਬੰਧੀ ਨਗਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਨਿਵੇਸ਼ ਸੰਮੇਲਨ 'ਠੁੱਸ' ਹੋਇਆ-ਅਕਾਲੀ ਦਲ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਬਹੁਤ ਜ਼ਿਆਦਾ ਪ੍ਰਚਾਰਿਆ 'ਨਿਵੇਸ਼ ਸੰਮੇਲਨ', ਬਿਲਕੁੱਲ 'ਠੁੱਸ' ਸਾਬਿਤ ਹੋਇਆ ਹੈ, ਕਿਉਂਕਿ ਭਾਰਤੀ ਕਾਰਪੋਰੇਟ ਜਗਤ ਦੇ ਮੁਖੀਆਂ ਨੇ ਸਰਕਾਰ ਦੀ ਵਾਅਦੇ ਪੂਰੇ ਕਰਨ 'ਚ ...

ਪੂਰੀ ਖ਼ਬਰ »

ਰਾਜੀਵ ਗਾਂਧੀ ਨੂੰ ਦਿੱਤਾ 'ਭਾਰਤ ਰਤਨ' ਵਾਪਸ ਲਿਆ ਜਾਵੇ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੰੂ ਮਰਨ ਉਪਰੰਤ 1991 'ਚ ਦਿੱਤਾ 'ਭਾਰਤ ਰਤਨ' ਐਵਾਰਡ ਤੁਰੰਤ ਵਾਪਸ ਲੈ ਲਿਆ ਜਾਵੇ, ਕਿਉਂਕਿ ਤਾਜ਼ਾ ...

ਪੂਰੀ ਖ਼ਬਰ »

ਤੈ੍ਰ-ਭਾਸ਼ੀ ਕਵੀ ਦਰਬਾਰ ਤੇ ਮਿੰਨੀ ਕਹਾਣੀ ਦਰਬਾਰ ਭਲਕੇ

ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਸਰਦ ਰੁੱਤ ਦਾ 'ਕੋਸਾ ਕੋਸਾ' ਤ੍ਰੈ-ਭਾਸ਼ੀ ਕਵੀ ਦਰਬਾਰ ਤੇ ਮਿੰਨੀ ਕਹਾਣੀ ਦਰਬਾਰ 8 ਦਸੰਬਰ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੰੂ ਸਮਰਪਿਤ ਵਿਚਾਰ ਚਰਚਾ ਕਰਵਾਈ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਵਿਖੇ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੰੂ ਸਮਰਪਿਤ ਇਕ ਵਿਚਾਰ ਚਰਚਾ ਕਰਵਾਈ ਗਈ¢ ਇਸ ਵਿਚਾਰ ਚਰਚਾ ਵਿਚ ਭਾਈ ਵੀਰ ਸਿੰਘ ਜੀ ਦੀਆਂ ਰਚਨਾਵਾਂ, ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਪੰਜਾਬ ਤੇ ਯੂ.ਟੀ ਇੰਪਲਾਈਜ਼ ਦਾ ਵਫ਼ਦ ਤਨਖ਼ਾਹ ਸਬੰਧੀ ਅਧਿਕਾਰੀਆਂ ਨੂੰ ਮਿਲਿਆ

ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਦੇਣ ਸਬੰਧੀ ਵਿੱਤ ਵਿਭਾਗ ਨਾਲ ਸਬੰਧਤ ਸਪੈਸ਼ਲ ਸਕੱਤਰ-ਕਮ-ਡਾਇਰੈਕਟਰ ਖ਼ਜ਼ਾਨਾ ਅਭਿਨਵ ਤਿੱ੍ਰਖਾ ਆਈ.ਏ.ਐਸ ਨੂੰ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਅਤੇ ਯੂ.ਟੀ ...

ਪੂਰੀ ਖ਼ਬਰ »

ਜਾਪਾਨ ਦੇ ਰਾਜਦੂਤ ਵਲੋਂ ਕੈਪਟਨ ਨਾਲ ਮੁਲਾਕਾਤ ਪੰਜਾਬ ਵਿਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ ਵਟਾਂਦਰਾ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਭਾਰਤ ਵਿਚ ਜਾਪਾਨ ਦੇ ਰਾਜਦੂਤ ਸ੍ਰੀ ਸਤੋਸ਼ੀ ਸੁਜ਼ੂਕੀ ਨੂੰ ਅਪੀਲ ਕੀਤੀ ਕਿ ਉਹ ਜਾਪਾਨੀ ਕੰਪਨੀਆਂ ਵਲੋਂ ਰਾਜਪੁਰਾ ਅਤੇ ਬਠਿੰਡਾ ਵਿਚ ਬਣਨ ਵਾਲੇ ਮੈਗਾ ਉਦਯੋਗਿਕ ਪਾਰਕਾਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 3 ਰੋਜ਼ਾ 'ਗੁਲਦਾਊਦੀ ਮੇਲਾ-2019' ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼

ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਸੈਕਟਰ-33 ਟੈਰਿਸ ਗਾਰਡਨ ਵਿਖੇ ਅੱਜ ਤਿੰਨ ਰੋਜ਼ਾ 'ਗੁਲਦਾਊਦੀ ਮੇਲਾ-2019' ਦਾ ਸ਼ਾਨੋ ਸ਼ੌਕਤ ਨਾਲ ਆਗਾਜ਼ ਹੋਇਆ | ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਵਲੋਂ ਇਸ ਮੇਲੇ ਦਾ ਰਸਮੀਂ ਉਦਘਾਟਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਾਈਨਿੰਗ ਮਾਫ਼ੀਆ ਦਾ ਵੱਧ ਚੁੱਕਿਐ ਖ਼ੌਫ਼, 70 ਦੇ ਕਰੀਬ ਕਾਨੂੰਨੀ ਕਰੈਸ਼ਰ ਹੋਏ ਬੰਦ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਤੇ ਵਿਰੋਧ ਧਿਰ ਦੇ ਨੇਤਾ ਸ. ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਮਾਈਨਿੰਗ ਮਾਫ਼ੀਆ ਦਾ ਖ਼ੌਫ਼ ਦਿਨੋਂ ਦਿਨ ਵੱਧ ਰਿਹੈ ਤੇ ਕੋਈ 70 ਦੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਸਮੇਤ ਹਜ਼ਾਰਾਂ ਮੁਲਾਜ਼ਮਾਂ 'ਚ ਨਵੰਬਰ 2019 ਦੀ ਤਨਖ਼ਾਹ ਨਾ ਮਿਲਣ ਕਰ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ | ਮੁਲਾਜ਼ਮਾਂ ਦੇ ਭਾਰੀ ਰੋਹ ਨੂੰ ਵੇਖਦੇ ਹੋਏ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਸਕੂਟਰ ਦੀ ਟੱਕਰ ਨਾਲ ਪੈਦਲ ਜਾਂਦਾ ਵਿਅਕਤੀ ਜ਼ਖ਼ਮੀ

ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਵਿਚ ਐਕਟਿਵਾ ਸਕੂਟਰ ਦੀ ਟੱਕਰ ਲੱਗਣ ਕਾਰਨ ਇਕ ਪੈਦਲ ਵਿਅਕਤੀ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਨਿਤੀਸ਼ ਕੁਮਾਰ ਨੇ ਪੁਲਿਸ ਨੰੂ ਦਿੱਤੀ ਹੈ | ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਪੀ.ਜੀ.ਆਈ. ਦੀ ਅਲਕਾ ਚੌਧਰੀ ਨੂੰ ਮਿਲਿਆ ਪੁਰਸਕਾਰ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਰੋਟੋ ਵਿਭਾਗ ਦੇ ਪ੍ਰੋਗਰਾਮ ਅਸਿਸਟੈਂਟ ਕਮ ਡਾਟਾ ਐਾਟਰੀ ਓਪਰੇਟਰ ਅਲਕਾ ਚੌਧਰੀ ਨੂੰ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਵਲੋਂ 'ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀਜ਼ ...

ਪੂਰੀ ਖ਼ਬਰ »

ਹਰਿਆਣਾ ਦੇ ਪੰਜ ਜ਼ਿਲਿ੍ਹਆਂ 'ਚ ਮਹਿਲਾ ਸਪੈਸ਼ਲ ਬੱਸਾਂ ਚਲਾਈਆਂ ਜਾਣਗੀਆਂ- ਖੱਟਰ

ਚੰਡੀਗੜ੍ਹ, 6 ਦਸੰਬਰ (ਐਨ.ਐਸ. ਪਰਵਾਨਾ)-ਮੁੱਖ ਮੰਤਰੀ ਵਿਦਿਆਰਥਣ ਟਰਾਂਸਪੋਰਟ ਸੁਰੱਖਿਆ ਯੋੋਜਨਾ ਨਾਲ ਸਬੰਧਤ ਕੀਤੇ ਗਏ ਕੰਮਾਂ ਦੀ ਸਮੀਖਿਆ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤੀ | ਇਸ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਦੋਸ਼ੀ ਨੂੰ ਪੰਜ ਸਾਲ ਦੀ ਕੈਦ

ਚੰਡੀਗੜ੍ਹ, 6 ਦਸੰਬਰ (ਰਣਜੀਤ ਸਿੰਘ/ਜਾਗੋਵਾਲ)- ਹੱਤਿਆ ਦੀ ਕੋਸ਼ਿਸ਼ ਦੇ ਇਕ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਧਨਾਸ ਦੇ ਰਹਿਣ ਵਾਲੇ 20 ਸਾਲਾ ਦਲੀਪ ਉਰਫ਼ ਕਾਲੂ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਉਸ ਨੂੰ 6 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ | ਇਕ ਸਾਲ ...

ਪੂਰੀ ਖ਼ਬਰ »

-ਮਾਮਲਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ-

ਮੌਜੂਦਾ ਪੰਜਾਬ ਸਰਕਾਰ ਨੇ ਲਿਆ ਨਵਾਂ ਸਟੈਂਡ - ਜੋਗਾ ਸਿੰਘ

ਚੰਡੀਗੜ੍ਹ, 6 ਦਸੰਬਰ (ਐਨ.ਐਸ. ਪਰਵਾਨਾ)-ਲਗਪਗ 5 ਸਾਲ ਪਹਿਲਾਂ ਕਾਂਗਰਸੀ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਵਲੋਂ ਬਣਾਈ ਗਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਗਠਨ ਨੂੰ ਸੁਪਰੀਮ ਕੋਰਟ ਵਿਚ ਐਸ.ਜੀ.ਪੀ.ਸੀ. ਦੇ ਕੁਰੂਕਸ਼ੇਤਰ ਤੋਂ ਅਕਾਲੀ ...

ਪੂਰੀ ਖ਼ਬਰ »

ਹਰਿਆਣਾ 'ਚ ਤਲਾਬਾਂ ਦੀ ਮੁਰੰਮਤ ਕਰਨ ਦਾ ਫ਼ੈਸਲਾ

ਚੰਡੀਗੜ੍ਹ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬੇ ਵਿਚ ਅਜਿਹੇ ਸਾਰੇ ਤਲਾਬਾਂ ਦੀ ਮੁਰੰਮਤ ਕੀਤਾ ਜਾਵੇਗੀ, ਜੋ ਮਾਲੀ ਰਿਕਾਰਡ ਵਿਚ ਮੌਜੂਦ ਹਨ | ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਹਿਲੇ ਪੜਾਅ 'ਚ ...

ਪੂਰੀ ਖ਼ਬਰ »

ਝੰਡਾ ਦਿਵਸ 'ਤੇ ਆਰਿਆ ਤੇ ਖੱਟਰ ਵਲੋਂ ਵਧਾਈ

ਚੰਡੀਗੜ੍ਹ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੇਸ਼ ਤੇ ਸੂਬੇ ਦੇ ਨਾਗਰਿਕਾਂ ਤੇ ਸੈਨਿਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਵਧਾਈ ਦਿੱਤੀ | ਮੁੱਖ ਮੰਤਰੀ ਰਿਹਾਇਸ਼ 'ਤੇ ਅੱਜ ਸੈਨਿਕ ਅਤੇ ਨੀਮ ਸੈਨਿਕ ੍ਰਕਭਲਾਈ ...

ਪੂਰੀ ਖ਼ਬਰ »

ਗੋਡਿਆਂ ਤੇ ਜੋੜਾਂ ਦੇ ਦਰਦ ਨੂੰ ਕੰਟਰੋਲ ਕਰਨ 'ਚ ਸਫਲ ਸਿੱਧ ਹੋਇਆ ਅਰਥੋਨਾਰ ਕੈਪਸੂਲ ਤੇ ਕਰੀਮ

ਚੰਡੀਗੜ੍ਹ, 6 ਦਸੰਬਰ (ਅ.ਬ)- ਆਯੁਰਵੇਦ ਦੀ ਸਫਲ ਖੋਜ, ਜੋੜਾਂ ਦਾ ਦਰਦ ਤੇ ਗੋਡਿਆਂ ਦੇ ਗੈਪ ਦੀ ਬਿਮਾਰੀ ਜੜ ਤੋਂ ਖ਼ਤਮ ਤੇ ਪੂਰੇ ਸਰੀਰ 'ਚ ਹੋਣ ਵਾਲੇ ਦਰਦ ਦਾ ਤਰੰਤ ਅੰਤ ਕਰਦੀ ਹੈ | ਆਯੁਰਵੇਦ ਦੀ ਅਮਿ੍ਤ ਬਰਾਬਰ ਮੰਨੀ ਜਾਂਦੀ ਦਵਾਈ ਅਰਥੋਨਾਰ ਕੈਪਸੂਲ ਤੇ ਦਰਦ ਆਰਾਮ ਹਲਦੀ ...

ਪੂਰੀ ਖ਼ਬਰ »

-13 ਕਰੋੜ 53 ਲੱਖ ਦੇ ਚੈੱਕ ਬਾਊਾਸ ਦਾ ਮਾਮਲਾ-

ਦੂਜੀ ਵਾਰ ਭਗੌੜਾ ਕਰਾਰ ਦਿੱਤੇ ਜਾਣ ਤੋਂ ਪਹਿਲਾਂ ਵਾਲੀਆ ਵਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ਖਾਰਜ

ਚੰਡੀਗੜ੍ਹ, 6 ਦਸੰਬਰ (ਰਣਜੀਤ ਸਿੰਘ)- ਜ਼ਿਲ੍ਹਾ ਮੋਹਾਲੀ ਦੇ ਇਕ ਜਵੈਲਰ ਵਿਕਾਸ ਵਾਲੀਆ ਨੂੰ ਚੰਡੀਗੜ੍ਹ ਦੀ ਅਦਾਲਤ ਨੇ ਬੀਤੇ ਸੋਮਵਾਰ ਨੂੰ 13 ਕਰੋੜ ਦੇ ਚੈੱਕ ਬਾਊਾਸ ਮਾਮਲੇ ਵਿਚ ਫ਼ਰਾਰ ਰਹਿਣ ਦੇ ਕਾਰਨ ਦੂਜੀ ਵਾਰ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਡਾ: ਰਾਜੇਸ਼ ਕੁਮਾਰ ਚੰਦਰ ਦੀ ਪੁਸਤਕ ਰਿਲੀਜ਼

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫਾਰ ਵੁਮੈਨ ਸਟੱਡੀਜ਼ ਵਿਭਾਗ ਦੇ ਚੇਅਰਪਰਸਨ ਡਾ. ਰਾਜੇਸ਼ ਕੁਮਾਰ ਚੰਦਰ ਵਲੋਂ ਜਾਤੀ, ਸ਼੍ਰੇਣੀ, ਿਲੰਗ ਅਤੇ ਖੇਤਰਾਂ ਦੀਆਂ ਅੰਤਰ ਧਾਰਾਵਾਂ ਨਾਲ ਸਬੰਧਤ ਵਿਸ਼ੇ 'ਤੇ ਲਿਖੀ ਪੁਸਤਕ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਪ੍ਰੋਫੈਸਰ ਨੂੰ ਮਿਲਿਆ ਪੁਰਸਕਾਰ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਵਾਈਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਰਾਠੋ ਨੂੰ ਮੁੰਬਈ ਵਿਖੇ ਹੋਈ 43ਵੀਂ ਨੈਸ਼ਨਲ ਕਾਨਫਰੰਸ ਆਫ਼ ਆਈ.ਏ.ਐਮ.ਐਮ ਮਾੲਕ੍ਰੋਨ- 2019 ਵਿਚ ਡਾ.ਐਸ.ਸੀ ਅਗਰਵਾਲ ਓਰੇਸ਼ਨ ਪੁਰਸਕਾਰ ਨਾਲ ਨਿਵਾਜਿਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਮਿਲਖ਼ ਵਿਭਾਗ ਦੇ ਇੰਸਪੈਕਟਰ ਨੂੰ ਤਿੰਨ ਸਾਲ ਕੈਦ

ਚੰਡੀਗੜ੍ਹ, 6 ਦਸੰਬਰ (ਰਣਜੀਤ ਸਿੰਘ)- 15 ਹਜ਼ਾਰ ਰੁਪਏ ਰਿਸ਼ਵਤ ਮਾਮਲੇ ਵਿਚ ਮੁਲਜ਼ਮ ਮਿਲਖ ਦਫ਼ਤਰ ਦੇ ਇੰਸਪੈਕਟਰ ਜਗਜੀਤ ਸਿੰਘ ਨੂੰ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਉਸ ਨੂੰ 50 ਹਜ਼ਾਰ ...

ਪੂਰੀ ਖ਼ਬਰ »

ਯੂ.ਆਈ.ਏ.ਐਮ.ਐਸ. 'ਚ 1 ਹਫ਼ਤੇ ਦਾ ਲਘੂ ਕੋਰਸ ਸਮਾਪਤ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਐਪਲਾਈਡ ਮੈਨੇਜਮੈਂਟ ਸਾਇੰਸ (ਯੂ.ਆਈ.ਏ.ਐਮ.ਐਸ.) ਵਿਭਾਗ ਵਿਖੇ ਖੋਜ ਕਾਰਜ ਪ੍ਰਣਾਲੀ ਬਾਰੇ ਇਕ ਹਫ਼ਤੇ ਦਾ ਲਘੂ ਕੋਰਸ ਅੱਜ ਸਮਾਪਤ ਹੋ ਗਿਆ | ਇਸ ਕੋਰਸ ਵਿਚ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ 'ਤੇ ਜਾਣ ਦੀ ਚਿਤਾਵਨੀ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੀ ਸਫ਼ਾਈ ਕਰਮਚਾਰੀ ਕੰਟਰੈਕਟ ਵਰਕਰ ਯੂਨੀਅਨ ਵਲੋਂ ਈ.ਪੀ.ਐਫ. ਦੀ ਸਮੱਸਿਆ ਦਾ ਹੱਲ ਨਾ ਕੱਢਣ 'ਤੇ ਹੜਤਾਲ 'ਤੇ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ | ਯੂਨੀਅਨ ਦੇ ਜਨਰਲ ਸਕੱਤਰ ਸ੍ਰੀਪਾਲ ਨੇ ਦੱਸਿਆ ਕਿ ਪਹਿਲਾਂ ਵੀ 49 ...

ਪੂਰੀ ਖ਼ਬਰ »

ਬਾਜਵਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 'ਸਵੱਛ ਕੈਂਪਸ' ਪੁਰਸਕਾਰ ਜਿੱਤਣ 'ਤੇ ਵਧਾਈ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਉਚੇਰੀ ਸਿੱਖਿਆ ਮੰਤਰੀ ਸ. ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਵੱਛ ਕੈਂਪਸ ਰੈਂਕਿੰਗ -2019 ਤਹਿਤ ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲੇ (ਐਮ.ਐਚ.ਆਰ.ਡੀ) ਵਲੋਂ ਕਰਵਾਏ ਗਏ ਕੌਮੀ ਪੱਧਰ ਦੇ ...

ਪੂਰੀ ਖ਼ਬਰ »

ਸੈਕਟਰ 22 'ਚ ਖੜ੍ਹੀਆਂ ਦੋ ਕਾਰਾਂ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ

ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 22 ਵਿਚ ਖੜ੍ਹੀਆਂ ਦੋ ਕਾਰਾਂ ਦੇ ਸ਼ੀਸ਼ੇ ਤੋੜ ਕੇ ਚੋਰ ਅੰਦਰ ਪਿਆ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਚੋਰਾਂ ਨੇ 4/5 ਦਸੰਬਰ ਦੀ ਰਾਤ ਵਾਰਦਾਤ ਨੂੰ ਅੰਜਾਮ ਦਿੱਤਾ | ਪੂਰੀ ਵਾਰਦਾਤ ਨੇੜੇ ਦੇ ਘਰ ਸਾਹਮਣੇ ਲੱਗੇ ...

ਪੂਰੀ ਖ਼ਬਰ »

ਸਮਾਰਟ ਫੋਨਾਂ ਦੇ ਨਾਲ-ਨਾਲ ਸਕੂਲਾਂ-ਕਾਲਜਾਂ 'ਚ ਅਧਿਆਪਕ ਯਕੀਨੀ ਬਣਾਏ ਸਰਕਾਰ-ਮੀਤ ਹੇਅਰ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਬੁਲਾਰੇ ਅਤੇ ਵਿਧਾਇਕ ਮੀਤ ਹੇਅਰ ਅਤੇ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕੈਪਟਨ ਸਰਕਾਰ ਵਲੋਂ ਅਗਲੇ ਮਹੀਨੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਜਾਣ ਸੰਬੰਧੀ ਕੀਤੇ ਜਾ ਰਹੇ ਦਾਅਵੇ 'ਤੇ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਆਈਕੋਨਿਕਾ 2020 ਦੀ ਵੈੱਬਸਾਈਟ ਲਾਂਚ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਵਿਭਾਗ ਵਲੋਂ ਪਹਿਲੀ ਵਾਰੀ ਆਈਕੋਨਿਕਾ-2020 ਗਲੋਬਲ ਮੀਟ ਕਰਵਾਈ ਜਾ ਰਹੀ ਹੈ | ਉਪ ਕੁਲਪਤੀ ਪ੍ਰੋ: ਰਾਜ ਕੁਮਾਰ ਵਲੋਂ ਅੱਜ ਆਈਕੋਨਿਕਾ ਦੀ ਵੈੱਬਸਾਈਟ ਲਾਂਚ ਕੀਤੀ ਗਈ | ਇਹ ਮੀਟ 12 ...

ਪੂਰੀ ਖ਼ਬਰ »

ਪਿੰਡ ਭਰਤਪੁਰ ਦੀ ਸਰਪੰਚ 'ਤੇ ਹਮਲਾ ਕਰਨ ਦੇ ਮਾਮਲੇ 'ਚ ਇਕ ਹੋਰ ਕਾਬੂ

ਐੱਸ. ਏ. ਐੱਸ. ਨਗਰ, 6 ਦਸੰਬਰ (ਜੱਸੀ)- ਪਿੰਡ ਭਰਤਪੁਰ ਵਿਖੇ ਪੰਚਾਇਤ ਦੇ ਹਿਸਾਬ ਦੇ ਲੇਖੇ-ਜੋਖੇ ਸਮੇਂ ਦੋ ਧਿਰਾਂ ਦੀ ਆਪਸ 'ਚ ਹੋਈ ਲੜਾਈ ਦੌਰਾਨ ਪਿੰਡ ਦੀ ਸਰਪੰਚ ਜਸਵੀਰ ਕੌਰ 'ਤੇ ਹਮਲਾ ਕਰਨ ਅਤੇ ਉਸ ਨੂੰ ਜਾਤੀ-ਸੂਚਕ ਸ਼ਬਦ ਬੋਲਣ ਵਾਲੇ ਪਿੰਡ ਦੇ ਹੀ ਮੌਜੂਦਾ ਪੰਚ ਫ਼ਤਿਹ ...

ਪੂਰੀ ਖ਼ਬਰ »

ਪੀ.ਜੀ.ਆਈ. ਵਿਖੇ ਲੈਂਪ ਲਾਈਟਿੰਗ ਸਮਾਰੋਹ ਕਰਵਾਇਆ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ (ਨਾਈਨ) ਵਿਖੇ ਫਲੋਰੈਂਸ ਨਾਈਟਿਗੇਲ ਪਲੈਜ ਤੇ ਲੈਂਪ ਲਾਈਟਿੰਗ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਬੀ.ਐਸ.ਸੀ. (ਨਰਸਿੰਗ) ਪਹਿਲਾ ਸਾਲ ਦੇ ਵਿਦਿਆਰਥੀ ਸ਼ਾਮਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਸਿੱਖ ਜਥੇਬੰਦੀਆਂ 'ਚ ਭੰਬਲਭੂਸਾ ਜਾਰੀ : ਡਾ: ਰਾਣੂੰ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਸਿੱਖ ਜਥੇਬੰਦੀਆਂ ਵਿਚ ਭੰਬਲਭੂਸਾ ਜਾਰੀ ਹੈ ਕਿੳਾੁਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਨੋਂ ਆਪਸ ਵਿਚ ਮਿਲ ਕੇ ਡਰਾਮਾ ਖੇਡ ਕੇ ਸਿੱਖਾਂ ਨੂੰ ਬੇਵਕੂਫ ...

ਪੂਰੀ ਖ਼ਬਰ »

'ਮਸ਼ਾਲ' ਪ੍ਰਾਜੈਕਟ ਅਧੀਨ ਮੁੱਖ ਦਫ਼ਤਰ ਵਿਖੇ ਅਧਿਆਪਕਾਂ ਦੀ ਸਿਖਲਾਈ ਵਰਕਸ਼ਾਪ ਲਗਾਈ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਵਲੋਂ 'ਮਸ਼ਾਲ' ਪ੍ਰਾਜੈਕਟ ਅਧੀਨ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਅਧਿਆਪਕਾਂ ਦੀ ਇਕ-ਇਕ ਰੋਜ਼ਾ ਗਾਈਡੈਂਸ ਅਤੇ ਕਾਊਾਸਲਿੰਗ ਸਿਖਲਾਈ ਵਰਕਸ਼ਾਪ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਹੋਸਟਲਾਂ 'ਚ 32 ਵਾਸ਼ਿੰਗ ਮਸ਼ੀਨਾਂ ਲਗਾਉਣ ਲਈ ਮਿਲੀ ਮਨਜ਼ੂਰੀ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਹੋਸਟਲਾਂ ਵਿਚ ਵਾਸ਼ਿੰਗ ਮਸ਼ੀਨਾਂ ਲਗਾਉਣ ਦੀ ਵਿਦਿਆਰਥੀਆਂ ਵਲੋਂ ਕਾਫ਼ੀ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋ ਗਈ ਹੈ | ਇਸ ਨੂੰ ਲੈ ਕੇ ਗਠਿਤ ਕਮੇਟੀ ਵਲੋਂ ਲੜਕਿਆਂ ਦੇ ਹੋਸਟਲਾਂ ਵਿਚ 32 ਨਵੀਆਂ ...

ਪੂਰੀ ਖ਼ਬਰ »

ਸਰਕਾਰੀ ਸ਼ਹਿ 'ਤੇ ਬਟਾਲਾ ਪੁਲਿਸ ਦੋਸ਼ੀਆਂ ਨੂੰ ਬਚਾ ਰਹੀ ਹੈ - ਚੀਮਾ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)- ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਘੁਮਾਨ ਮੰਡੀ ਦੇ ਆੜ੍ਹਤੀ ਦੀ ਖ਼ੁਦਕੁਸ਼ੀ ਦੇ ਮਸਲੇ ਵਿਚ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਤੇ ਸਰਕਾਰ ਵਿਰੁੱਧ 5 ਦਸੰਬਰ ਨੂੰ ਆੜ੍ਹਤੀਆਂ ਵਲੋਂ ਦਿੱਤੇ ਜਾਣ ...

ਪੂਰੀ ਖ਼ਬਰ »

ਰਾਮ ਦਰਬਾਰ ਨੂੰ ਸੈਕਟਰ 31 ਪੂਰਬੀ ਬਣਾਉਣ ਲਈ ਲਿਖੀ ਚਿੱਠੀ

ਚੰਡੀਗੜ੍ਹ, 6 ਦਸੰਬਰ (ਆਰ.ਐਸ.ਲਿਬਰੇਟ)-ਅੱਜ ਸਾਬਕਾ ਕਾਂਗਰਸੀ ਮੇਅਰ ਸ੍ਰੀਮਤੀ ਕਮਲੇਸ਼ ਬਨਾਰਸੀ ਦਾਸ ਨੇ ਮੁੱਖ ਆਰਕੀਟੈਕਟ ਯੂ.ਟੀ. ਚੰਡੀਗੜ੍ਹ ਨੂੰ ਰਾਮ ਦਰਬਾਰ ਦਾ ਨਾਂਅ ਬਦਲਣ ਲਈ ਚਿੱਠੀ ਲਿਖੀ ਹੈ | ਚਿੱਠੀ ਅਨੁਸਾਰ ਸ੍ਰੀਮਤੀ ਕਮਲੇਸ਼ ਨੇ ਕਿਹਾ ਹੈ ਕਿ ਚੰਡੀਗੜ੍ਹ ...

ਪੂਰੀ ਖ਼ਬਰ »

ਨਗਰ ਨਿਗਮ ਦੇ ਕਮਿਸ਼ਨਰ ਨੇ ਆਰ. ਪੀ. ਐਲ. ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਨੇ ਨਿਗਮ ਭਵਨ ਤੋਂ ਆਰ. ਪੀ. ਐਲ. ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਵਿੰਗਜ਼ ਫਾਰ ਮਾਈ ਡਰੀਮਜ਼ ਦੀ ਚੇਅਰਪਰਸਨ ਅਰੁਣਾ ਸਿੰਘ ਅਤੇ ਸੀ. ਈ. ਓ. ਅਨੁਪਮਾ ਲੂਥਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਬਰਸਾਲਪੁਰ ਨੂੰ ਨਸ਼ਾ ਮੁਕਤ ਪਿੰਡ ਘੋਸ਼ਿਤ ਕੀਤਾ

ਖਿਜ਼ਰਾਬਾਦ, 6 ਦਸੰਬਰ (ਰੋਹਿਤ ਗੁਪਤਾ)-ਇਥੋਂ ਨੇੜਲੇ ਪਿੰਡ ਬਰਸਾਲਪੁਰ ਵਿਖੇ ਜਸਪ੍ਰੀਤ ਸਿੰਘ ਸਰਪੰਚ ਦੀ ਅਗਵਾਈ ਹੇਠ ਕਰਵਾਏ ਗਏ ਇਕ ਸਮਾਗਮ ਦੌਰਾਨ ਅੱਜ ਆਸ਼ਿਕਾ ਜੈਨ ਵਧੀਕ ਡਿਪਟੀ ਕਮਿਸ਼ਨਰ ਮੁਹਾਲੀ ਵਲੋਂ ਪਿੰਡ ਬਰਸਾਲਪੁਰ ਨੂੰ ਬਲਾਕ ਮਾਜਰੀ ਦਾ ਪਹਿਲਾ ਨਸ਼ਾ ...

ਪੂਰੀ ਖ਼ਬਰ »

ਪੰਜਾਬ ਦੀ ਕੈਪਟਨ ਸਰਕਾਰ ਹਰੇਕ ਫ਼ਰੰਟ 'ਤੇ ਫੇਲ੍ਹ -ਗੋਲਡੀ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਲੋਕਾਂ ਨਾਲ ਵਧੀਆ ਸ਼ਾਸ਼ਨ ਤੇ ਸਮਾਰਟ ਫ਼ੋਨ ਦੇਣ ਸਮੇਤ ਨਸ਼ਾ ਮੁਕਤ ਅਤੇ ਭਿ੍ਸ਼ਟਾਚਾਰ ਮੁਕਤ ਵਾਤਾਵਰਨ ਸਿਰਜਣ ਵਰਗੇ ਵਾਅਦੇ ਕਰ ਕੇ ਸੱਤਾ ਵਿਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਪਾਈਪ 'ਚ ਹੋ ਰਹੀ ਲੀਕੇਜ ਕਾਰਨ ਵਾਰਡ ਵਾਸੀ ਪ੍ਰੇਸ਼ਾਨ

ਲਾਲੜੂ, 6 ਦਸੰਬਰ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਦੇ ਵਾਰਡ ਨੰਬਰ 8 ਵਿਖੇ ਅੱਤਰੀ ਸਕੂਲ ਨੇੜੇ ਰਾਧਾ ਸਵਾਮੀ ਸਤਿਸੰਗ ਭਵਨ ਸੜਕ 'ਤੇ ਪਿਛਲੇ ਇਕ ਹਫ਼ਤੇ ਤੋਂ ਪੀਣ ਵਾਲੇ ਪਾਣੀ ਦੀ ਪਾਇਪ ਲਾਈਨ ਦੇ ਲੀਕ ਹੋਣ ਕਾਰਨ ਵਾਰਡ ਵਾਸੀ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ | ਵਾਰਡ ...

ਪੂਰੀ ਖ਼ਬਰ »

ਹਰਬਲ ਪਾਰਕ ਨੂੰ ਨਮੂਨੇ ਦਾ ਪਾਰਕ ਬਣਾਇਆ ਜਾਵੇਗਾ- ਕੌਾਸਲਰ ਅਮਰੀਕ ਸਿੰਘ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਇਨ੍ਹਾਂ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਕਾਰ ਕੌਾਸਲਰ ਅਮਰੀਕ ਸਿੰਘ ਤਹਿਸੀਲਦਾਰ ...

ਪੂਰੀ ਖ਼ਬਰ »

ਪੰਜਾਬ 'ਚ ਸ਼ਿਵ ਸੈਨਾ ਦੇ ਨਾਂਅ 'ਤੇ ਚੱਲ ਰਹੀਆਂ ਨੇ ਜਾਅਲੀ ਜਥੇਬੰਦੀਆਂ- ਯੋਗਰਾਜ ਸ਼ਰਮਾ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਅੰਦਰ ਸ਼ਿਵ ਸੈਨਾ ਦੇ ਨਾਂਅ ਉੱਤੇ ਕਈ ਕਿਸਮ ਦੀਆਂ ਜਾਅਲੀ ਜਥੇਬੰਦੀਆਂ ਚੱਲ ਰਹੀਆਂ ਹਨ, ਜਿਨ੍ਹਾਂ ਦਾ ਮਕਸਦ ਕੱਟੜਪੰਥੀਆਂ ਿਖ਼ਲਾਫ਼ ਗਰਮ ਬਿਆਨਬਾਜ਼ੀ ਕਰ ਕੇ ਪੁਲਿਸ ਸੁਰੱਖਿਆ ਹਾਸਲ ਕਰਨਾ ਹੈ, ਜਦਕਿ ਸ਼ਿਵ ਸੈਨਾ ...

ਪੂਰੀ ਖ਼ਬਰ »

ਭਗਵੰਤ ਸਿੰਘ ਪ੍ਰਧਾਨ ਤੇ ਮਹੇਸ਼ ਚੰਦਰ ਜਨਰਲ ਸਕੱਤਰ ਚੁਣੇ

ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਅੱਜ ਮਿਊਾਸੀਪਲ ਇੰਪਲਾਈਜ਼ ਯੂਨੀਅਨ ਖਰੜ ਦੀ ਮੀਟਿੰਗ ਮੌਜੂਦਾ ਪ੍ਰਧਾਨ ਭਗਵੰਤ ਸਿੰਘ ਦੀ ਰਹਿਨੁਮਾਈ ਹੇਠ ਕੌਾਸਲ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਭਗਵੰਤ ਸਿੰਘ ਨੂੰ ਮੁੜ ਤੋਂ ਯੂਨੀਅਨ ਦਾ ਪ੍ਰਧਾਨ ਚੁਣ ...

ਪੂਰੀ ਖ਼ਬਰ »

ਸਾਈਕਲ ਸਵਾਰ ਨੂੰ ਅਣਪਛਾਤੇ ਵਾਹਨਾਂ ਨੇ ਕੁਚਲਿਆ

ਪੰਚਕੂਲਾ, 6 ਦਸੰਬਰ (ਕਪਿਲ)-ਪੰਚਕੂਲਾ ਦੇ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ 'ਤੇ ਸੈਕਟਰ-20 ਦੇ ਨੇੜੇ ਇਕ ਸਾਈਕਲ ਸਵਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਤੋਂ ਬਾਅਦ ਲਾਸ਼ ਸੜਕ 'ਤੇ ਹੀ ...

ਪੂਰੀ ਖ਼ਬਰ »

2 ਮਹੀਨੇ ਤੋਂ ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨਰ ਪ੍ਰੇਸ਼ਾਨ

ਡੇਰਾਬੱਸੀ, 6 ਦਸੰਬਰ (ਸ਼ਾਮ ਸਿੰਘ ਸੰਧੂ)-ਸੇਵਾ-ਮੁਕਤ ਕਰਮਚਾਰੀ ਤੇ ਸਮਾਜ ਭਲਾਈ ਐਸੋਸੀਏਸ਼ਨ ਸਥਾਨਕ ਸਰਕਾਰ ਵਿਭਾਗ ਪੰਜਾਬ ਦੀ ਡੇਰਾਬੱਸੀ ਸ਼ਾਖਾ ਵਲੋਂ ਸਥਾਨਕ ਮਿਊਾਸੀਪਲ ਲਾਇਬ੍ਰੇਰੀ ਵਿਖੇ ਕੀਤੀ ਗਈ ਇਕ ਵਿਸ਼ੇਸ਼ ਮੀਟਿੰਗ ਦੌਰਾਨ ਪਿਛਲੇ ਦੋ ਮਹੀਨਿਆਂ ਤੋਂ ਦੋ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 6 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੀ ਖ਼ੁਸ਼ੀ ਵਿਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ

ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਖਰੜ-ਕੁਰਾਲੀ ਸੜਕ 'ਤੇ ਦੋਆਬਾ ਕਾਲਜ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸਦਰ ਖਰੜ ਦੇ ਏ. ਐਸ. ਆਈ. ਕੇਵਲ ਕਿ੍ਸ਼ਨ ਨੇ ਦੱਸਿਆ ਕਿ ਬੇਅੰਤ ਸਿੰਘ ਨਾਮਕ ਵਿਅਕਤੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ...

ਪੂਰੀ ਖ਼ਬਰ »

9 ਮੀਟਰ ਉੱਚੇ ਤੇ 17 ਮੀਟਰ ਤੱਕ ਲੰਬੇ ਹੋਣਗੇ ਰੋਬੋਟਿਕ ਡਾਇਨਾਸੋਰ

'ਅਜੀਤ' ਨਾਲ ਵੱਖਰੇ ਤੌਰ 'ਤੇ ਗੱਲਬਾਤ ਦੌਰਾਨ ਰੋਬੋਟਿਕ ਡਾਇਨਾਸੋਰ ਪਾਰਕ ਦਾ ਨਿਰਮਾਣ ਕਰਵਾਉਣ ਵਾਲੀ ਨਿੱਜੀ ਕੰਪਨੀ ਇਨੋਵੇਟਿਵਵਿਊ ਦੇ ਮੁਖੀ ਡੀ. ਸੀ. ਦਾਸ ਨੇ ਦੱਸਿਆ ਕਿ ਇਸ ਪਾਰਕ ਦੇ ਨਿਰਮਾਣ ਲਈ ਛੇ ਮਹੀਨਿਆਂ ਦਾ ਸਮਾਂ ਰੱਖਿਆ ਗਿਆ ਹੈ, ਪਰ ਉਨ੍ਹਾਂ ਵਲੋਂ ਚਾਰ ...

ਪੂਰੀ ਖ਼ਬਰ »

ਛੱਤਬੀੜ ਚਿੜੀਆਘਰ 'ਚ 4 ਕਰੋੜ ਦੀ ਲਾਗਤ ਨਾਲ ਢਾਈ ਏਕੜ ਥਾਂ 'ਤੇ ਬਣੇਗਾ ਡਾਇਨਾਸੋਰ ਪਾਰਕ

ਜ਼ੀਰਕਪੁਰ, 6 ਦਸੰਬਰ (ਅਵਤਾਰ ਸਿੰਘ)-ਉੱਤਰ ਭਾਰਤ ਦੇ ਪ੍ਰਸਿੱਧ ਛੱਤਬੀੜ ਚਿੜੀਆਘਰ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਰੋਬੋਟਿਕ ਡਾਇਨਾਸੋਰ ਪਾਰਕ ਤਿਆਰ ਕੀਤਾ ਜਾਵੇਗਾ | ਇਸ ਲਈ ਚਿੜੀਆਘਰ ਦੇ ਚਿਲਡਰਨ ਪਾਰਕ ਵਿਖੇ ਢਾਈ ਏਕੜ ਥਾਂ ਦੀ ਚੋਣ ਕਰ ਲਈ ਗਈ ਹੈ ਅਤੇ ਇਸ ਦੇ ...

ਪੂਰੀ ਖ਼ਬਰ »

ਸੰਤ ਸੁੰਦਰ ਸਿੰਘ ਰਸਨਹੇੜੀ ਵਾਲਿਆਂ ਦੀ 17ਵੀਂ ਬਰਸੀ ਮੌਕੇ ਸਮਾਗਮ 7 ਤੋਂ

ਖਰੜ, 6 ਦਸੰਬਰ (ਜੰਡਪੁਰੀ)-ਪਿੰਡ ਰਸਨਹੇੜੀ ਵਿਖੇ ਸੰਤ ਸੁੰਦਰ ਸਿੰਘ ਰਸਨਹੇੜੀ ਵਾਲਿਆਂ ਦੀ 17ਵੀਂ ਬਰਸੀ 7, 8 ਅਤੇ 9 ਦਸੰਬਰ ਨੂੰ ਪੂਰਨ ਸ਼ਰਧਾ ਭਾਵਨਾ ਤਹਿਤ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 7 ਦਸੰਬਰ ਨੂੰ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਬੇਕਾਬੂ ਟਰੱਕ-ਟਰਾਲਾ ਸੜਕ ਨੇੜੇ ਬਣੀ ਦੁਕਾਨ 'ਚ ਵੜਿ੍ਹਆ

ਕੁਰਾਲੀ, 6 ਦਸੰਬਰ (ਹਰਪ੍ਰੀਤ ਸਿੰਘ)-ਕੁਰਾਲੀ-ਖਰੜ ਕੌਮੀ ਮਾਰਗ 'ਤੇ ਸਰਵਿਸ ਰੋਡ ਨਾਲ ਬਣੀ ਇਕ ਦੁਕਾਨ ਵਿਚ ਬੇਕਾਬੂ ਹੋਇਆ ਟਰੱਕ-ਟਰਾਲਾ ਜਾ ਵੜਿ੍ਹਆ | ਇਸ ਕਾਰਨ ਦੁਕਾਨ ਢਹਿ-ਢੇਰੀ ਹੋ ਗਈ, ਜਦਕਿ ਦੁਕਾਨ ਵਿਚ ਪਿਆ ਸਾਮਾਨ ਵੀ ਬਰਬਾਦ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਇਹ ...

ਪੂਰੀ ਖ਼ਬਰ »

ਸ਼ਹਿਰ ਤੋਂ ਪੇਂਡੂ ਰਸਤੇ ਨੂੰ ਜੋੜਨ ਵਾਲੀ ਸੜਕ ਵਿਚਕਾਰ ਖੜ੍ਹਾ ਬਿਜਲੀ ਦਾ ਟਾਵਰ ਦੇ ਰਿਹੈ ਹਾਦਸਿਆਂ ਨੂੰ ਸੱਦਾ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਸ਼ਹਿਰ ਤੋਂ ਪਿੰਡ ਸਨੇਟਾ ਨੇੜੇ ਲਾਂਡਰਾਂ-ਬਨੂੰੜ ਰੋਡ ਨੂੰ ਜੁੜਨ ਵਾਲੀ ਸੜਕ ਵਿਚਕਾਰ ਖੜ੍ਹਾ ਬਿਜਲੀ ਦਾ ਟਾਵਰ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੇਕ ਚੰਦ ਵਾਸੀ ਸੈਕਟਰ-104 ...

ਪੂਰੀ ਖ਼ਬਰ »

13 ਨੂੰ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀ 'ਚ ਵੱਧ ਤੋਂ ਵੱਧ ਮਾਪਿਆਂ ਦੀ ਸ਼ਮੂਲੀਅਤ ਕਰਨ ਲਈ ਮੁਹਿੰਮ- ਸਿੱਖਿਆ ਸਕੱਤਰ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ 13 ਦਸੰਬਰ ਨੂੰ ਮਾਪੇ-ਅਧਿਆਪਕ ਮਿਲਣੀ ਆਯੋਜਿਤ ਕੀਤੀ ਜਾ ਰਹੀ ਹੈ | ਇਸ ਮਿਲਣੀ ਨੂੰ ਪੰਜਾਬ ਦੇ ਲਗਪਗ 19 ਹਜ਼ਾਰ ਸਕੂਲਾਂ ...

ਪੂਰੀ ਖ਼ਬਰ »

ਬਗ਼ੈਰ ਲਾਇਸੰਸ ਤੋਂ ਇੰਮੀਗ੍ਰੇਸ਼ਨ ਦਫ਼ਤਰ ਖੋਲ੍ਹਣ 'ਤੇ ਮਾਮਲਾ ਦਰਜ

ਜ਼ੀਰਕਪੁਰ, 6 ਦਸੰਬਰ (ਹੈਪੀ ਪੰਡਵਾਲਾ)-ਪੁਲਿਸ ਨੇ ਬਗ਼ੈਰ ਲਾਇਸੰਸ ਦਫ਼ਤਰ ਖੋਲ੍ਹਣ 'ਤੇ ਟਰੈਵਲ ਏਜੰਟ ਅਤੇ ਉਸ ਦੇ ਸਾਥੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਬਾਬਤ ਪੜਤਾਲੀਆ ਅਫ਼ਸਰ ਚਮਕੌਰ ਸਿੰਘ ਨੇ ਦੱਸਿਆ ਕਿ ਪਟਿਆਲਾ ਸੜਕ 'ਤੇ ਸਥਿਤ ਲੋਕਾਂ ਨੂੰ ਵਿਦੇਸ਼ ...

ਪੂਰੀ ਖ਼ਬਰ »

ਮਾਈਨਿੰਗ 'ਤੇ ਗੁੰਡਾ ਪਰਚੀ ਜ਼ਿਲੇ੍ਹ 'ਚ ਨਹੀਂ ਚੱਲਣ ਦਿੱਤੀ ਜਾਵੇਗੀ- ਬੜੌਦੀ

ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹੇ 'ਚ ਮਾਈਨਿੰਗ 'ਤੇ ਕਾਂਗਰਾਸ ਪਾਰਟੀ ਵਲੋਂ ਲਈ ਜਾ ਰਹੀ ਗੁੰਡਾ ਪਰਚੀ ਨਹੀਂ ਚੱਲਣ ਦਿੱਤੀ ਜਾਵੇਗੀ ਅਤੇ ਭੂ-ਮਾਫ਼ੀਆ ਦੀ ਲੁੱਟ-ਖਸੁੱਟ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਚੋਣ :-5523 'ਚੋਂ 1270 ਵੋਟਾਂ ਹੋਈਆਂ ਪੋਲ

ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਸੈਣੀ ਭਵਨ ਵਿਖੇ ਅੱਜ ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਚੋਣ ਅਮਨ-ਅਮਾਨ ਨਾਲ ਨੇਪਰੇ ਚੜ੍ਹੀ | ਇਸ ਮੌਕੇ ਲੱਗੇ ਜਾਮ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਡੇਰਾਬੱਸੀ ...

ਪੂਰੀ ਖ਼ਬਰ »

1 ਕਿੱਲੋ ਹੈਰੋਇਨ ਸਮੇਤ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਾਤੜਾਂ/ਸੰਗਰੂਰ ਵਿਚਕਾਰ ਨਾਕਾਬੰਦ ਕਰ ਕੇ 1 ਵਿਅਕਤੀ ਨੂੰ 1 ਕਿੱਲੋ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਗੋਦੂ ਸਿੰਘ ...

ਪੂਰੀ ਖ਼ਬਰ »

ਗੁੜ-ਸ਼ੱਕਰ ਬਣਾਉਣ ਵਾਲੇ ਕਿਸਾਨ ਅਤੇ ਘੁਲਾੜੀ ਮਾਲਕ ਗੁਣਵੱਤਾ ਵਾਲਾ ਗੁੜ-ਸ਼ੱਕਰ ਬਣਾਉਣ- ਕਾਹਨ ਸਿੰਘ ਪੰਨੂੰ

ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ,ਜੰਡਪੁਰੀ)-ਆਤਮਾ ਸਕੀਮ ਅਧੀਨ ਜ਼ਿਲ੍ਹੇ 'ਚ ਚੱਲ ਰਹੀਆਂ ਗੰਨਾ ਘੁਲਾੜੀਆਂ 'ਤੇ ਬਣਾਏ ਜਾਂਦੇ ਗੁੜ-ਸ਼ੱਕਰ ਦੀ ਚੰਗੀ ਗੁਣਵੱਤਾ ਅਤੇ ਮਿੱਟੀ, ਮੱਖੀ ਤੋਂ ਰਹਿਤ ਗੁੜ ਸ਼ੱਕਰ ਬਣਾਉਣ ਲਈ ਪਿੰਡ ਝੰਜੇੜੀ ਸਥਿਤ ਕਿਸਾਨਾਂ ਅਤੇ ਘੁਲਾੜੀ ...

ਪੂਰੀ ਖ਼ਬਰ »

5 ਲੱਖ ਦੀ ਸੁਪਾਰੀ ਦੇ ਲਾਲਚ 'ਚ ਕਤਲ ਕਰਨ ਆਏ ਦੋ ਵਿਅਕਤੀ ਵਾਰਦਾਤ ਤੋਂ ਪਹਿਲਾਂ ਹੀ ਚੜ੍ਹੇ ਪੁਲਿਸ ਅੜਿੱਕੇ

ਲਾਲੜੂ, 6 ਦਸੰਬਰ (ਰਾਜਬੀਰ ਸਿੰਘ)-5 ਲੱਖ ਦੀ ਸੁਪਾਰੀ ਦੇ ਲਾਲਚ ਵਿਚ ਕਤਲ ਕਰਨ ਦੇ ਇਰਾਦੇ ਨਾਲ ਆਏ ਦੋ ਵਿਅਕਤੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਹੀ ਇਕ ਦੇਸੀ ਕੱਟੇ ਅਤੇ ਤਿੰਨ ਜਿੰਦਾ ਕਾਰਤੂਸਾਂ ਸਮੇਤ ਨਾਕਾਬੰਦੀ ਦੌਰਾਨ ਲੈਹਲੀ ਪੁਲਿਸ ਦੇ ਅੜਿੱਕੇ ਆ ਗਏ, ...

ਪੂਰੀ ਖ਼ਬਰ »

ਮੈਕਸਿਮ ਮੈਰੀ ਸਕੂਲ ਖਰੜ ਨੇ ਸਾਲਾਨਾ ਸਮਾਗਮ ਕਰਵਾਇਆ

ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਮੈਕਸਿਮ ਮੈਰੀ ਸਕੂਲ ਖਰੜ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਮ੍ਹਾ ਰੌਸ਼ਨ ਕਰ ਕੇ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਥਾਣਾ ਸਦਰ ਵਿਚਲੇ ਸਾਂਝ ਕੇਂਦਰ ਵਿਖੇ ਸੈਮੀਨਾਰ

ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਥਾਣਾ ਸਦਰ ਖਰੜ ਵਿਚਲੇ ਸਾਂਝ ਕੇਂਦਰ ਵਿਖੇ ਜ਼ਿਲ੍ਹਾ ਕਮਿਊਨਿਟੀ ਅਫ਼ਸਰ ਅਮਰੋਜ਼ ਸਿੰਘ ਅਤੇ ਸਹਾਇਕ ਜ਼ਿਲ੍ਹਾ ਕਮਿਊਨਿਟੀ ਅਫ਼ਸਰ ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਾਂਝ ਕੇਂਦਰ ...

ਪੂਰੀ ਖ਼ਬਰ »

ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ- ਗੁਰਅਮਨਪ੍ਰੀਤ ਸਿੰਘ

ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ 'ਚ ਵਿਦਿਆਰਥੀਆਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਕਿਉਂਕਿ ਵਿਦਿਆਰਥੀ ਬੂਟਿਆਂ ਦੀ ਦੇਖਭਾਲ ਕਰ ਕੇ ਉਨ੍ਹਾਂ ਨੂੰ ਵੱਡੇ ਰੁੱਖ ਬਣਾ ਸਕਦੇ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਪਿੰਡ ਸ਼ੇਖਪੁਰਾ ਵਿਖੇ ਸਿੰਚਾਈ ਵਾਲੇ ਟਿਊਬਵੈੱਲ ਬੋਰ ਦੇ ਕੰਮ ਦੀ ਸ਼ੁਰੂਆਤ

ਮੁੱਲਾਂਪੁਰ ਗਰੀਬਦਾਸ, 6 ਦਸੰਬਰ (ਖੈਰਪੁਰ)-ਸਾਬਕਾ ਮੰਤਰੀ ਅਤੇ ਹਲਕਾ ਖਰੜ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਜਗਮੋਹਨ ਸਿੰਘ ਕੰਗ ਨੇ ਪਿੰਡ ਸ਼ੇਖਪੁਰਾ ਵਿਖੇ ਪੰਜਾਬ ਜਲ ਸ੍ਰੋਤ ਪ੍ਰਬੰਧਨ ਐਾਡ ਡਿਵੈਲਪਮੈਂਟ ਕਾਰਪੋਰੇਸ਼ਨ ਵਲੋਂ ਲਗਾਏ ਜਾ ਰਹੇ ਸਿੰਚਾਈ ਦੇ ...

ਪੂਰੀ ਖ਼ਬਰ »

ਪੰਜਾਬ ਵਲੋਂ ਸੂਬੇ 'ਚ ਸਾਂਝੇ ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਲਈ ਕੈਨੇਡਾ ਅਤੇ ਯੂ. ਕੇ. ਨਾਲ ਸਮਝੌਤੇ ਸਹੀਬੱਧ- ਚੰਨੀ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਸਾਂਝੇ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਕੈਨੇਡਾ ਅਤੇ ਯੂ. ਕੇ. ਨਾਲ ਸਮਝੌਤੇ ਸਹੀਬੱਧ ਕੀਤੇ ਗਏ ਹਨ ਅਤੇ ਇਹ ਪ੍ਰੋਜੈਕਟ ਅਗਲੇ ਸਾਲ ਭਾਵ 2020 'ਚ ਸ਼ੁਰੂ ਹੋਣ ਜਾ ਰਹੇ ਹਨ | ਇਹ ਐਲਾਨ ਅੱਜ ...

ਪੂਰੀ ਖ਼ਬਰ »

ਜਾਪਾਨ ਦੇ ਰਾਜਦੂਤ ਵਲੋਂ ਕੈਪਟਨ ਨਾਲ ਮੁਲਾਕਾਤ ਪੰਜਾਬ ਵਿਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ ਵਟਾਂਦਰਾ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਭਾਰਤ ਵਿਚ ਜਾਪਾਨ ਦੇ ਰਾਜਦੂਤ ਸ੍ਰੀ ਸਤੋਸ਼ੀ ਸੁਜ਼ੂਕੀ ਨੂੰ ਅਪੀਲ ਕੀਤੀ ਕਿ ਉਹ ਜਾਪਾਨੀ ਕੰਪਨੀਆਂ ਵਲੋਂ ਰਾਜਪੁਰਾ ਅਤੇ ਬਠਿੰਡਾ ਵਿਚ ਬਣਨ ਵਾਲੇ ਮੈਗਾ ਉਦਯੋਗਿਕ ਪਾਰਕਾਂ ...

ਪੂਰੀ ਖ਼ਬਰ »

ਪੰਜਾਬ ਨਿਵੇਸ਼ਕ ਸੰਮੇਲਨ-2019 ਸਨਅਤਕਾਰਾਂ ਵਲੋਂ ਕੱਪੜਾ ਉਦਯੋਗ ਨੂੰ ਹੁਲਾਰਾ ਦੇਣ ਲਈ ਨਵੀਨਤਮ ਤਕਨਾਲੋਜੀ ਤੇ ਹੁਨਰ ਵਿਕਾਸ ਦੀ ਲੋੜ 'ਤੇ ਜ਼ੋਰ

ਕੇ. ਐੱਸ. ਰਾਣਾ ਐੱਸ. ਏ. ਐੱਸ. ਨਗਰ, 6 ਦਸੰਬਰ -ਪ੍ਰਗਤੀਸ਼ੀਲ -ਪੰਜਾਬ ਨਿਵੇਸ਼ਕ ਸੰਮੇਲਨ-2019 ਦੇ ਦੂਜੇ ਦਿਨ 'ਗਾਰਮੈਂਟਿੰਗ ਤੇ ਟੈਕਨੀਕਲ ਟੈਕਸਟਾਈਲ ਲਈ ਨਵੇਂ ਆਯਾਮ' ਵਿਸ਼ੇ 'ਤੇ ਉੱਘੇ ਕੱਪੜਾ ਸਨਅਤਕਾਰਾਂ ਵਲੋਂ ਕੀਤੀ ਗਈ ਸੰਜੀਦਾ ਚਰਚਾ ਪੰਜਾਬ ਵਿਚ ਨਵੀਂਆਂ ਉਦਯੋਗਿਕ ...

ਪੂਰੀ ਖ਼ਬਰ »

ਪੰਜਾਬ 'ਚ ਆਈ. ਟੀ. ਖੇਤਰ ਨੂੰ ਹੁਲਾਰਾ ਦੇਣ ਲਈ ਬਣੇਗਾ 'ਸੈਂਟਰ ਆਫ਼ ਐਕਸੀਲੈਂਸ ਇੰਨ ਮਾਈਕ੍ਰੋਇਲੈੱਕਟ੍ਰਾਨਿਕਸ'

ਐੱਸ. ਏ. ਐੱਸ. ਨਗਰ, (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਨੇ ਅੱਜ ਆਈ. ਟੀ. ਸੈਕਟਰ ਨੂੰ ਵੱਡਾ ਹੁਲਾਰਾ ਦਿੰਦਿਆਂ ਮੁਹਾਲੀ ਵਿਖੇ ਚੱਲ ਰਹੇ ਨਿਵੇਸ਼ ਸੰਮੇਲਨ ਦੌਰਾਨ ਮੁਹਾਲੀ 'ਚ ਸਾਫ਼ਟਵੇਅਰ ਟੈਕਨਾਲੋਜੀ ਪਾਰਕ ਆਫ਼ ਇੰਡੀਆ ਵਿਖੇ 'ਸੈਂਟਰ ਆਫ਼ ਐਕਸੀਲੈਂਸ ਇੰਨ ...

ਪੂਰੀ ਖ਼ਬਰ »

ਖੇਤੀ ਆਧਾਰਿਤ ਸਨਅਤਕਾਰਾਂ ਨੇ ਵੱਧ ਕੀਮਤ 'ਤੇ ਵਿਕਣ ਵਾਲੀਆਂ ਖੇਤੀ ਵਸਤਾਂ ਤਿਆਰ ਕਰਨ 'ਤੇ ਦਿੱਤਾ ਜ਼ੋਰ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਕਿਸਾਨਾਂ ਨੂੰ ਫ਼ਸਲਾਂ ਦਾ ਲਾਹੇਵੰਦ ਭਾਅ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਖੇਤੀ ਉਦਯੋਗ ਦੇ ਦਿੱਗਜ਼ਾਂ ਨੇ ਖੇਤੀ ਜਿਣਸਾਂ ਤੋਂ ਵੱਧ ਕੀਮਤ 'ਤੇ ਵਿੱਕ ਸਕਣ ਵਾਲੀਆਂ ਹੋਰਨਾਂ ਵਸਤਾਂ ਤਿਆਰ ਕਰਨ 'ਤੇ ਜ਼ੋਰ ਦਿੱਤਾ | ...

ਪੂਰੀ ਖ਼ਬਰ »

ਮਾਹਿਰਾਂ ਵਲੋਂ ਪੰਜਾਬ 'ਚ ਸੈਰ-ਸਪਾਟਾ ਖੇਤਰ ਦੀਆਂ ਨੀਤੀਆਂ ਤੇ ਵਿਕਾਸ ਦੀ ਪ੍ਰਸੰਸਾ

ਪੰਜਾਬ 'ਚ ਪਿਛਲੇ ਦਹਾਕੇ ਦੌਰਾਨ ਘਰੇਲੂ ਤੇ ਅੰਤਰਰਾਸ਼ਟਰੀ ਸੈਲਾਨੀਆਂ ਦੀ ਆਮਦ 'ਚ ਮਿਸਾਲੀ ਵਾਧਾ ਦਰਜ ਕੀਤਾ ਗਿਆ ਹੈ | ਸੂਬੇ ਵਿਚ ਸਾਲ 2009 ਤੋਂ ਲੈ ਕੇ 2018 ਦੇ ਸਮੇਂ ਦੌਰਾਨ ਵਿਦੇਸ਼ੀ ਸੈਲਾਨੀਆਂ ਦੀ 30 ਫ਼ੀਸਦੀ ਅਤੇ ਘਰੇਲੂ ਸੈਲਾਨੀਆਂ ਦੀ 27 ਫ਼ੀਸਦੀ ਆਮਦ ਦੀ ਵਿਆਪਕ ਸੀ. ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX