ਤਾਜਾ ਖ਼ਬਰਾਂ


30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  4 minutes ago
ਫਿਲੌਰ, 27 ਫਰਵਰੀ (ਇੰਦਰਜੀਤ ਚੰਦੜ) - ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ 'ਤੇ ਇਕ ਘਰ 'ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  10 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ...
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  22 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  38 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  48 minutes ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  55 minutes ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 1 hour ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  32 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 1 hour ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 1 hour ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 2 hours ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 2 hours ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 2 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 2 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 2 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 1 hour ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 2 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 3 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 3 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 3 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 4 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 4 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 5 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਪੰਜਾਬ / ਜਨਰਲ

ਢਿੱਲਵਾਂ ਕਤਲ ਕਾਂਡ 'ਚ ਪਨਾਹ ਦੇਣ ਵਾਲਾ ਗਿ੍ਫ਼ਤਾਰ

ਅੰਮਿ੍ਤਸਰ , 6 ਦਸੰਬਰ (ਰੇਸ਼ਮ ਸਿੰਘ)-ਬਟਾਲਾ ਨੇੜੇ ਪਿੰਡ ਢਿੱਲਵਾਂ ਦੇ ਅਕਾਲੀ ਸਰਪੰਚ ਦਲਬੀਰ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਚਰਚਿਤ ਮਾਮਲੇ 'ਚ ਪੁਲਿਸ ਵਲੋਂ ਜਿਥੇ ਕਥਿਤ ਦੋਸ਼ੀਆਂ ਨੂੰ ਪਨਾਹ ਦੇਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਉਥੇ ਵਾਰਦਾਤ ਲਈ ਵਰਤਿਆ ਪਿਸਤੌਲ ਵੀ ਬਰਾਮਦ ਕਰ ਲਿਆ ਹੈ | ਇਹ ਖੁਲਾਸਾ ਅੱਜ ਦੇਰ ਸ਼ਾਮ ਆਪਣੇ ਦਫ਼ਤਰ 'ਚ ਸੱਦੀ ਪੱਤਰਕਾਰ ਵਾਰਤਾ 'ਚ ਆਈ. ਸੀ. ਸੁਰਿੰਦਰਪਾਲ ਸਿੰਘ ਪਰਮਾਰ ਨੇ ਕਿਹਾ ਕਿ ਸੂਬਾ ਪੁਲਿਸ ਮੁਖੀ ਵਲੋਂ ਉਨ੍ਹਾਂ ਦੀ ਅਗਵਾਈ ਹੇਠ ਇਸ ਮਾਮਲੇ ਲਈ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ, ਜਿਸ 'ਚ ਜ਼ਿਲ੍ਹਾ ਪੁਲਿਸ ਮੁਖੀ ਬਟਾਲਾ ਤੇ ਸੁਖਮਿੰਦਰ ਸਿੰਘ ਮਾਨ ਏ. ਆਈ. ਜੀ. ਐਸ.ਐਸ.ਓ.ਸੀ. ਸੈੱਲ ਨੂੰ ਮੈਂਬਰ ਬਣਾਇਆ ਗਿਆ ਸੀ ਇਸ ਟੀਮ ਵਲੋਂ ਕੇਸ ਦੀ ਤਫ਼ਤੀਸ਼ ਮਾਹਿਰ ਤੇ ਵਿਗਿਆਨਕ ਤਰੀਕੇ ਨਾਲ ਕੀਤੀ ਜਾ ਰਹੀ ਹੈ | ਜਿਸ ਤਹਿਤ ਬੀਤੇ ਦਿਨੀਂ ਅੰਮਿ੍ਤਪਾਲ ਸਿੰਘ ਵਾਸੀ ਦਾਲਮ ਨਗਰ ਕਿਲ੍ਹਾ ਲਾਲ ਸਿੰਘ ਬਟਾਲਾ ਨੂੰ ਮਹਾਰਾਸ਼ਟਰ ਤੋਂ ਗਿ੍ਫ਼ਤਾਰ ਕਰਕੇ ਲਿਆਂਦਾ ਗਿਆ ਇਸ ਦੇ ਨਾਲ ਹੀ ਲਖਵਿੰਦਰ ਵਾਸੀ ਗੁਰਾਲਾ ਨੂੰ ਕਾਬੂ ਕਰ ਲਿਆ ਗਿਆ ਹੈ | ਜਿਸ 'ਤੇ ਦੋਸ਼ ਹੈ ਕਿ ਉਸ ਨੇ ਕਤਲ 'ਚ ਨਾਮਜ਼ਦ ਵਿਅਕਤੀਆਂ ਨੂੰ ਪਨਾਹ ਦਿੱਤੀ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗਿ੍ਫਤਾਰ ਕੀਤੇ ਵਿਅਕਤੀਆਂ ਦੇ ਨਾਰਕੋ ਅਤੇ ਪੋਲੀਗ੍ਰਾਫ਼ ਟੈਸਟ ਵੀ ਕਰਵਾਏ ਜਾਣਗੇ ਤਾਂ ਕਿ ਅਸਲੀਅਤ ਸਾਹਮਣੇ ਲਿਆਂਦੀ ਜਾ ਸਕੇ | ਇਸ ਮਾਮਲੇ 'ਚ ਪੁਲਿਸ ਵਲੋਂ ਹਰਜਿੰਦਰ ਸਿੰਘ ਉਰਫ ਖਾਨੋਵਾਲ ਘੁਮਾਣ,
ਗੁਰਮੀਤ ਸਿੰਘ ਵਾਸੀ ਡੇਰਾ ਬਾਬਾ ਨਾਨਕ, ਜਗਦੀਸ਼ ਸਿੰਘ ਵਾਸੀ ਦਾਲਮ ਨੰਗਲ, ਮੇਜ਼ਰ ਸਿੰਘ ਵਾਸੀ ਢਿੱਲਵਾਂ, ਮਨਦੀਪ ਸਿੰਘ , ਬਲਵਿੰਦਰ ਸਿੰਘ ਨੂੰ ਨਾਮਜਦ ਕੀਤਾ ਗਿਆ ਹੈ ਜਿਨ੍ਹਾਂ ਦੀ ਭਾਲ 'ਚ ਵੱਖ-ਵੱਖ ਟੀਮਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |
ਅਜਨਾਲਾ ਤੋਂ ਪਿਸਤੌਲ ਬਰਾਮਦ
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)-ਇਸੇ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਅੱਜ ਡੀ.ਐਸ.ਪੀ. ਲਖਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਵੱਡੀ ਕਾਮਯਾਬੀ ਹਾਸਲ ਕਰਦਿਆਂ ਅਜਨਾਲਾ ਨੇੜੇ ਵਗਦੇ ਸ਼ੱਕੀ ਨਾਲੇ 'ਚੋਂ ਦਲਬੀਰ ਸਿੰਘ ਦਾ ਕਤਲ ਕਰਨ ਲਈ ਵਰਤਿਆ ਗਿਆ ਪਿਸਤੌਲ ਬਰਾਮਦ ਕਰ ਲਿਆ ਗਿਆ ਹੈ | ਅੱਜ ਸਵੇਰ ਤੋਂ ਹੀ ਪੁਲਿਸ ਪਾਰਟੀ ਵਲੋਂ ਸੱਕੀ ਨਾਲੇ 'ਚ ਬੰਨ ਬਣਾ ਕੇ ਉਪਰੰਤ ਕੀਤੀ ਭਾਲ ਦੌਰਾਨ ਬਾਅਦ ਦੁਪਹਿਰ ਸਮੇਂ ਪਿਸਤੌਲ ਬਰਾਮਦ ਹੋ ਗਿਆ |
ਪਿੰਡ ਗੁਰਾਲਾ ਦੇ ਸਾਬਕਾ ਕਾਂਗਰਸੀ ਸਰਪੰਚ ਦਾ ਮੁੰਡਾ ਹੈ ਲਖਵਿੰਦਰ ਸਿੰਘ ਲੱਖਾ
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਦੇ ਕਤਲ ਮਾਮਲੇ ਵਿਚ ਗਿ੍ਫਤਾਰ ਕੀਤਾ ਗਿਆ, ਪਿੰਡ ਗੁਰਾਲਾ ਦਾ ਨੌਜਵਾਨ ਲਖਵਿੰਦਰ ਸਿੰਘ ਪਿੰਡ ਦੇ ਸਾਬਕਾ ਕਾਂਗਰਸੀ ਸਰਪੰਚ ਰਛਪਾਲ ਦਾ ਮੁੰਡਾ ਹੈ | ਲਖਵਿੰਦਰ ਸਿੰਘ ਦੇ ਪਿੰਡ ਗੁਰਾਲਾ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਲੱਖਾ ਨੇ ਕੁਝ ਦਿਨ ਪਹਿਲਾਂ ਵਿਦੇਸ਼ ਜਾਣਾ ਸੀ ਪਰ ਉਸਦੇ ਜਾਣ ਤੋਂ ਪਹਿਲਾਂ ਹੀ ਪੁਲਿਸ ਵਲੋਂ ਉਸਨੂੰ ਇਸ ਮਾਮਲੇ 'ਚ ਪੁੱਛਗਿੱਛ ਕਰਨ ਲਈ ਆਪਣੀ ਹਿਰਾਸਤ ਵਿਚ ਲੈ ਲਿਆ ਸੀ | ਪੁਲਿਸ ਵਲੋਂ ਲਖਵਿੰਦਰ ਸਿੰਘ ਲੱਖਾ ਨੂੰ ਅੱਜ ਬਟਾਲਾ ਵਿਖੇ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਸੀ | ਭਰੋਸੇਯੋਗ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਸਾਬਕਾ ਸਰਪੰਚ ਦਲਬੀਰ ਸਿੰਘ ਕਤਲ ਮਾਮਲੇ ਵਿਚ ਸ਼ਾਮਿਲ ਹਰਜਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਖਾਨਵਾਲ ਅਤੇ ਜਗਮੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਪੱਬਾਂਰਾਲੀ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਕਤਲ ਕਰਨ ਉਪਰੰਤ ਲਖਵਿੰਦਰ ਸਿੰਘ ਲੱਖਾ ਦੇ ਘਰ ਠਹਿਰੇ ਸਨ ਤੇ ਜਾਣ ਸਮੇਂ ਕਤਲ ਕਰਨ ਲਈ ਵਰਤੇ ਹਥਿਆਰ ਉਸਨੂੰ ਦੇ ਕੇ ਚਲੇ ਗਏ ਸਨ |

ਅਮਰੀਕੀ ਪਾਸਪੋਰਟ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ ਨੌਜਵਾਨ ਨੂੰ ਰੋਕਿਆ-ਅਧਿਕਾਰੀਆਂ ਨਾਲ ਕੀਤੀ ਬਦਸਲੂਕੀ

ਬਟਾਲਾ, 6 ਦਸੰਬਰ (ਕਾਹਲੋਂ)-ਅੱਜ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਬਿਨਾਂ ਰਜਿਸਟ੍ਰੇਸ਼ਨ ਕਰਵਾਏ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦੇ ਇਕ ਨੌਜਵਾਨ ਨੂੰ ਬੀ.ਐੱਸ.ਐੱਫ. ਅਧਿਕਾਰੀਆਂ ਵਲੋਂ ਕਾਬੂ ਕਰ ਕੇ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਗਿੱਪੀ ਨੂੰ ਧਮਕੀ ਦੇਣ ਦੇ ਮਾਮਲੇ 'ਚ ਵੀ ਗੈਂਗਸਟਰ ਬੁੱਢਾ ਦੀ ਪਾਈ ਗਿ੍ਫ਼ਤਾਰੀ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਅਤੇ ਫ਼ਿਲਮੀ ਅਦਾਕਾਰ ਗਿੱਪੀ ਗਰੇਵਾਲ ਨੂੰ 25 ਲੱਖ ਰੁਪਏ ਦੀ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ 'ਚ ਪੁਲਿਸ ਵਲੋਂ ਅੱਜ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਦੀ ਗਿ੍ਫ਼ਤਾਰੀ ਪਾ ਕੇ ਉਸ ਨੂੰ ਸਿਵਲ ਜੱਜ ...

ਪੂਰੀ ਖ਼ਬਰ »

ਬੀਮੇ ਦੀ ਮੋਟੀ ਰਕਮ ਲੈਣ ਲਈ ਆਪਣੀ ਮੌਤ ਦਾ ਰਚਿਆ ਡਰਾਮਾ

ਤਰਨ ਤਾਰਨ, ਹਰੀਕੇ ਪੱਤਣ, 6 ਦਸੰਬਰ (ਹਰਿੰਦਰ ਸਿੰਘ, ਸੰਜੀਵ ਕੁੰਦਰਾ)-ਬੀਤੇ ਦਿਨੀਂ ਥਾਣਾ ਹਰੀਕੇ ਦੇ ਨਜ਼ਦੀਕ ਪਿੰਡ ਬੂਹ ਹਵੇਲੀਆਂ ਵਿਖੇ ਇਕ ਵਿਅਕਤੀ ਨੂੰ ਕਤਲ ਕਰਕੇ ਲਾਸ਼ ਨੂੰ ਸਾੜ ਕੇ ਸੁੱਟਣ ਦੇ ਮਾਮਲੇ ਨੂੰ ਤਰਨ ਤਾਰਨ ਦੀ ਪੁਲਿਸ ਨੇ ਲਗਪਗ ਸੁਲਝਾ ਲਿਆ ਹੈ | ...

ਪੂਰੀ ਖ਼ਬਰ »

ਹੱਜ 'ਤੇ ਜਾਣ ਲਈ ਫਾਰਮ ਭਰਨ ਦੀ ਤਰੀਕ 'ਚ 12 ਦਿਨਾਂ ਦਾ ਵਾਧਾ

ਚੰਡੀਗੜ੍ਹ, 6 ਦਸੰਬਰ (ਐਨ.ਐਸ. ਪਰਵਾਨਾ)-ਸਾਲ 2020 ਲਈ ਮੱਕਾ ਮਦੀਨਾ ਹੱਜ 'ਤੇ ਜਾਣ ਵਾਲਿਆਂ ਲਈ ਇਹ ਖ਼ੁਸ਼ਖ਼ਬਰੀ ਹੈ ਕਿ ਕੇਂਦਰੀ ਸਰਕਾਰ ਦੇ ਸਬੰਧਿਤ ਮੰਤਰਾਲੇ ਨੇ ਫਾਰਮ ਭਰ ਕੇ ਦੇਣ ਦੀ ਤਰੀਕ ਵਿਚ ਤੀਜੀ ਵਾਰ 12 ਦਿਨਾਂ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ | ਹੁਣ ਇਹ ਫਾਰਮ 17 ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਲੱਗਣਗੇ ਝੂਲੇ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਗੁਣਾਤਮਿਕ ...

ਪੂਰੀ ਖ਼ਬਰ »

ਧੀ ਨਾਲ ਜਬਰ ਜਨਾਹ ਕਰਨ ਵਾਲੇ ਪਿਓ ਨੂੰ ਮੌਤ ਤੱਕ ਉਮਰ ਕੈਦ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਆਪਣੀ ਹੀ ਧੀ ਨਾਲ ਜਬਰ ਜਨਾਹ ਕਰਨ ਵਾਲੇ ਕਲਯੁਗੀ ਪਿਓ ਨੰੂ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਫ਼ੈਸਲੇ ਮੁਤਾਬਿਕ 43 ਸਾਲਾ ਕਲਯੁਗੀ ਪਿਓ ਨੰੂ ਆਪਣੀ ਰਹਿੰਦੀ ਸਾਰੀ ਉਮਰ ਜੇਲ੍ਹ ...

ਪੂਰੀ ਖ਼ਬਰ »

ਮਲੇਰਕੋਟਲਾ 'ਚ 2 ਨਾਬਾਲਗ ਲੜਕੀਆਂ ਨਾਲ ਜਬਰ ਜਨਾਹ

ਮਾਲੇਰਕੋਟਲਾ, 6 ਦਸੰਬਰ (ਕੁਠਾਲਾ)-ਮਲੇਰਕੋਟਲਾ 'ਚ 2 ਨਾਬਾਲਗ ਲੜਕੀਆਂ ਨਾਲ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਦੋਵਾਂ ਲੜਕੀਆਂ ਨਾਲ ਹੋਏ ਜਬਰ ਜਨਾਹ ਦੇ ਮਾਮਲਿਆਂ 'ਚ ਦੋ ਵੱਖ-ਵੱਖ ਥਾਣਿਆਂ 'ਚ ਐਫ.ਆਈ.ਆਰ. ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਬਰਨਾਲਾ, 6 ਦਸੰਬਰ (ਧਰਮਪਾਲ ਸਿੰਘ)-ਰੇਲਵੇ ਸਟੇਸ਼ਨ ਸੇਖਾ ਅਤੇ ਰੇਲਵੇ ਸਟੇਸ਼ਨ ਅਲਾਲ ਵਿਚਕਾਰ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਨੇ ਯਾਤਰੀ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ | ਇਸ ਸਬੰਧੀ ਜੀ. ਆਰ. ਪੀ. ਪੁਲਿਸ ਚੌਕੀ ਬਰਨਾਲਾ ਵਿਖੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਦੇਸ਼ੀਂ ਵਸੇ ਪੁਰਾਣੇ ਖਾੜਕੂਆਂ 'ਤੇ ਮੋਦੀ ਸਰਕਾਰ ਨੇ ਪਾਏ ਡੋਰੇ

ਮੇਜਰ ਸਿੰਘ ਜਲੰਧਰ, 6 ਦਸੰਬਰ-ਮੋਦੀ ਸਰਕਾਰ ਨੇ ਵਿਦੇਸ਼ਾਂ 'ਚ ਭਾਰਤ ਵਿਰੋਧੀ ਲਾਬੀ ਨੂੰ ਬੇਅਸਰ ਕਰਨ ਤੇ ਬਾਹਰਲੇ ਮੁਲਕਾਂ ਦੇ ਸਿੱਖਾਂ ਦੇ ਮਨਾਂ 'ਚੋਂ ਅਲਹਿਦਗੀ ਦੀ ਭਾਵਨਾ ਦੂਰ ਕਰਨ ਦੀ ਘੜੀ ਨੀਤੀ ਤਹਿਤ ਇਨ੍ਹਾਂ ਮੁਲਕਾਂ 'ਚ ਰਹਿ ਰਹੇ ਪੁਰਾਣੇ ਨਾਮੀ ਖਾਲਿਸਤਾਨੀ ...

ਪੂਰੀ ਖ਼ਬਰ »

ਭਨਿਆਰਾਂ ਵਾਲੇ ਦੀ ਪਟੀਸ਼ਨ ਖ਼ਾਰਜ

ਚੰਡੀਗੜ੍ਹ, 6 ਦਸੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਿਆਰਾ ਸਿੰਘ ਭਨਿਆਰਾਂ ਵਾਲੇ ਦੀ ਉਹ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ, ਜਿਸ ਵਿਚ ਉਸ ਨੇ ਆਪਣੀ ਪੁਸਤਕ ਭਵ ਸਾਗਰ ਸਮੁੰਦ 'ਤੇ ਪੰਜਾਬ ਸਰਕਾਰ ਵਲੋਂ ਲਗਾਈ ਪਾਬੰਦੀ ਹਟਾਉਣ ਦੀ ਮੰਗ ਕੀਤੀ ਸੀ | ...

ਪੂਰੀ ਖ਼ਬਰ »

ਪੰਜਾਬ 'ਚ ਸੈਸ਼ਨ ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 6 ਦਸੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੇ ਇਥੇ ਸ਼ੁੱਕਰਵਾਰ ਨੂੰ ਦੋ ਵੱਖ-ਵੱਖ ਹੁਕਮ ਜਾਰੀ ਕਰਕੇ ਪੰਜਾਬ ਦੇ 18 ਅਤੇ ਹਰਿਆਣਾ ਦੇ ਨੌ ਜ਼ਿਲ੍ਹਾ ਜੱਜਾਂ ਦੇ ਤਬਾਦਲੇ ਕੀਤੇ ਹਨ | ਇਨ੍ਹਾਂ ਵਿੱਚ ਕੁਝ ਵਧੀਕ ਸੈਸ਼ਨ ...

ਪੂਰੀ ਖ਼ਬਰ »

ਇਕ ਵਿਅਕਤੀ ਇਕ ਹਥਿਆਰ ਸਬੰਧੀ ਤਰਮੀਮ ਬਿੱਲ ਸੰਸਦ 'ਚ ਸੋਮਵਾਰ ਨੂੰ ਹੋਵੇਗਾ ਪੇਸ਼

ਚੰਡੀਗੜ੍ਹ, 6 ਦਸੰਬਰ (ਬਿਊਰੋ ਚੀਫ਼)-ਦੇਸ਼ ਵਿਚ ਮੌਜੂਦਾ ਇਕ ਵਿਅਕਤੀ ਨੂੰ 3 ਹਥਿਆਰਾਂ ਦਾ ਲਾਇਸੈਂਸ ਲੈਣ ਦੀ ਸਹੂਲਤ ਖ਼ਤਮ ਕਰਕੇ ਐਨ.ਡੀ.ਏ. ਸਰਕਾਰ ਵਲੋਂ ਇਕ ਵਿਅਕਤੀ ਇਕ ਹਥਿਆਰ ਦੀ ਆਰਮਡ ਐਕਟ 'ਚ ਪੇਸ਼ ਕੀਤੀ ਜਾ ਰਹੀ ਤਰਮੀਮ ਸੰਸਦ ਵਿਚ ਵਿਚਾਰ ਲਈ ਸੋਮਵਾਰ ਨੂੰ ਪੇਸ਼ ...

ਪੂਰੀ ਖ਼ਬਰ »

ਪੰਜਾਬ ਦੇ ਮੁਕਾਬਲੇ ਦਿੱਲੀ ਤੇ ਹਰਿਆਣਾ ਦੇ ਸ਼ਹਿਰਾਂ ਦੀ ਹਵਾ ਗੁਣਵੱਤਾ ਮੁੜ ਵਿਗੜੀ

ਪਟਿਆਲਾ, 6 ਦਸੰਬਰ (ਜਸਪਾਲ ਸਿੰਘ ਢਿੱਲੋਂ)-ਪਹਾੜਾਂ ਦੀਆਂ ਟੀਸੀਆਂ 'ਤੇ ਹੁਣ ਪਈ ਬਰਫ਼ ਕਾਰਨ ਉਤਰੀ ਭਾਰਤ ਦੇ ਕਈ ਖੇਤਰਾਂ 'ਚ ਹੁਣ ਧੰੁਦ ਸ਼ੁਰੂ ਹੋ ਗਈ ਹੈ | ਇਸ ਨਾਲ ਮੈਦਾਨੀ ਇਲਾਕਿਆਂ 'ਚ ਹੁਣ ਠੰਢ ਦਾ ਕਹਿਰ ਵੀ ਵਧ ਗਿਆ ਹੈ | ਦਿੱਲੀ ਦੀ ਸਰਕਾਰ ਅਕਸਰ ਹੀ ਪੰਜਾਬ 'ਤੇ ਦੋਸ਼ ...

ਪੂਰੀ ਖ਼ਬਰ »

ਅਮਨਦੀਪ ਸਿੰਘ ਢੇਸੀ (ਨਿੱਕੂ ਢੇਸੀ) ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 8 ਦਸੰਬਰ ਨੂੰ

ਜਲੰਧਰ, 6 ਦਸੰਬਰ (ਅ. ਬ.)-ਅਮਨਦੀਪ ਸਿੰਘ ਢੇਸੀ (ਨਿੱਕੂ ਢੇਸੀ) ਜੋ ਕਿ ਸਵ: ਸੋਹਨ ਸਿੰਘ ਢੇਸੀ ਸੇਵਾ-ਮੁਕਤ ਡਾਇਰੈਕਟਰ ਬਾਗਵਾਨੀ ਵਿਭਾਗ ਪੰਜਾਬ ਸਰਕਾਰ ਅਤੇ ਮਾਤਾ ਰੁਪਿੰਦਰ ਕੌਰ ਢੇਸੀ ਦੇ ਸਪੁੱਤਰ ਸਨ, ਜੋ ਮਿਤੀ 28.11.2019, ਦਿਨ ਵੀਰਵਾਰ ਨੂੰ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ...

ਪੂਰੀ ਖ਼ਬਰ »

ਬੀਬੀ ਸ਼ਬਨਮ ਢਿੱਲੋਂ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ

ਬਿਆਸ, 6 ਦਸੰਬਰ (ਪਰਮਜੀਤ ਸਿੰਘ ਰੱਖੜਾ)-ਸਵ: ਬੀਬੀ ਸ਼ਬਨਮ ਢਿੱਲੋਂ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਡੇਰਾ ਬਿਆਸ ਵਿਖੇ ਕੀਤਾ ਗਿਆ, ਜਿੱਥੇ ਸ਼ਰਧਾਲੂਆਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਪ੍ਰਸ਼ਾਸਨਕ ਅਮਲੇ ...

ਪੂਰੀ ਖ਼ਬਰ »

ਹੈਰੋਇਨ ਦੀ ਤਸਕਰੀ ਦੇ ਮਾਮਲੇ 'ਚ ਹੌਲਦਾਰ ਸਮੇਤ 2 ਨੂੰ 12-12 ਸਾਲ ਕੈਦ

ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)-ਹੈਰੋਇਨ ਦੀ ਤਸਕਰੀ ਦੇ ਮਾਮਲੇ 'ਚ ਗਿ੍ਫਤਾਰ ਕੀਤੇ ਗਏ ਪੁਲਿਸ ਦੇ ਇਕ ਹੌਲਦਾਰ ਸਮੇਤ ਦੋ ਵਿਅਕਤੀਆਂ ਨੂੰ ਅੱਜ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ: ਹਰਜੀਤ ਸਿੰਘ ਖਾਲਸਾ ਦੀ ਅਦਾਲਤ ਵਲੋਂ 12-12 ਸਾਲ ਕੈਦ ਅਤੇ 2-2 ਲੱਖ ਰੁਪਏ ਦੇ ...

ਪੂਰੀ ਖ਼ਬਰ »

ਦੁਕਾਨਦਾਰ ਕੋਲੋਂ 4 ਨੌਜਵਾਨਾਂ ਨੇ ਪਿਸਤੌਲ ਦਿਖਾ ਕੇ 3 ਲੱਖ 20 ਹਜ਼ਾਰ ਤੇ ਕਾਰ ਖੋਹੀ

ਜੰਡਿਆਲਾ ਗੁਰੂ, 6 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਅੰਮਿ੍ਤਸਰ ਦੇ ਰਹਿਣ ਵਾਲੇ ਰਈਆ ਵਿਖੇ ਗਹਿਣਿਆਂ ਦੀ ਦੁਕਾਨ ਕਰਦੇ ਇਕ ਵਿਅਕਤੀ ਦੇ ਆਪਣੀ ਕਾਰ 'ਤੇ ਸਵਾਰ ਹੋ ਕੇ ਰਾਤ ਨੂੰ ਘਰ ਨੂੰ ਪਰਤਦੇ ਸਮੇਂ ਜੀ.ਟੀ. ਰੋਡ ਮੇਹਰਬਾਨਪੁਰਾ (ਨੇੜੇ ਟੋਲ ਪਲਾਜ਼ਾ) ਨੇੜੇ ਉਸਦੀ ਕਾਰ ...

ਪੂਰੀ ਖ਼ਬਰ »

ਰਸੋਈ ਉਪਕਰਨ ਕੰਪਨੀ ਟੀ.ਟੀ.ਕੇ. ਪ੍ਰੈਸਟਿਜ਼ ਵਲੋਂ ਸਾਲ 2020 ਲਈ ਆਪਣੀਆਂ ਯੋਜਨਾਵਾਂ ਦਾ ਐਲਾਨ

ਜਲੰਧਰ, 6 ਦਸੰਬਰ (ਅਜੀਤ ਬਿਊਰੋ)- ਭਾਰਤ ਦੀ ਨੰਬਰ-1 ਰਸੋਈ ਉਪਕਰਨ ਬ੍ਰਾਂਡ ਟੀ.ਟੀ.ਕੇ. ਪ੍ਰੈਸਟਿਜ਼ ਨੇ ਅੱਜ 2020 ਲਈ ਆਪਣੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ | ਕੰਪਨੀ ਨੇ ਵੱਖ-ਵੱਖ ਖੇਤਰਾਂ 'ਚ ਆਪਣਾ ਮਾਰਕਿਟ ਮੁੱਲ ਵਧਾਉਣ ਅਤੇ ਪ੍ਰਪੱਕ ਸ਼੍ਰੇਣੀਆਂ ਜਿਵੇਂ ਪ੍ਰੈਸ਼ਰ ...

ਪੂਰੀ ਖ਼ਬਰ »

ਇਹ ਲਾਵਾਰਸ ਬੱਚੀ ਕਿਸ ਦੀ ਹੈ?

ਜਲੰਧਰ, 6 ਦਸੰਬਰ (ਅ.ਬ.)-ਇਹ ਲਾਵਾਰਸ ਬੱਚੀ ਜਿਸਦੀ ਉਮਰ ਲਗਭਗ 3 ਦਿਨ ਹੈ, 3hildline, •alandhar ਨੇ ਨਾਰੀ ਨਿਕੇਤਨ ਵਿਚ 05.12.2019 ਨੂੰ ਦਾਖਿਲ ਕਰਵਾਈ ਹੈ | ਇਹ ਲਾਵਾਰਸ ਬੱਚੀ ਜਿਸ ਕਿਸੇ ਦੀ ਵੀ ਹੋਵੇ ਉਹ ਨਾਰੀ ਨਿਕੇਤਨ ਨਾਲ ਸੰਪਰਕ ਕਰੇ | ਫੋਨ ਨੰ: 0181-4614827, 4617009, 4627320 ...

ਪੂਰੀ ਖ਼ਬਰ »

ਇਮਰਾਨ ਨੇ ਪਾਕਿ ਲਈ ਲਿਆ 10.40 ਅਰਬ ਡਾਲਰ ਦਾ ਕਰਜ਼ਾ

ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)¸ਇਮਰਾਨ ਖ਼ਾਨ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਾਕਿਸਤਾਨ ਨੇ ਆਪਣੇ ਮਿੱਤਰ ਦੇਸ਼ਾਂ ਚੀਨ ਅਤੇ ਸੰਯੁਕਤ ਅਰਬ ਅਮੀਰਾਤ ਤੋਂ 10.40 ਅਰਬ ਡਾਲਰ (ਲਗਭਗ 74 ਹਜ਼ਾਰ ਕਰੋੜ ਰੁਪਏ) ਦਾ ਕਰਜ਼ਾ ਲਿਆ | ਇਹ ਕਰਜ਼ਾ ਵਿਦੇਸ਼ੀ ਮੁਦਰਾ ਭੰਡਾਰ ...

ਪੂਰੀ ਖ਼ਬਰ »

5ਵੀਂ ਤੇ 8ਵੀਂ ਦੀ ਆਰਜ਼ੀ ਮਾਨਤਾ ਲਈ ਅਪਲਾਈ ਕਰਨ ਵਾਸਤੇ ਮਿਲਿਆ ਹੋਰ ਸਮਾਂ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰਾਜ ਦੇ ਸਮੂਹ 5ਵੀਂ ਅਤੇ 8ਵੀਂ ਪੱਧਰ ਦੇ ਪ੍ਰਾਈਵੇਟ ਸਕੂਲਾਂ ਨੂੰ ਆਰਜ਼ੀ ਮਾਨਤਾ ਵਾਸਤੇ ਅਪਲਾਈ ਕਰਨ ਲਈ ਬੋਰਡ ਵਲੋਂ ਤਿਆਰ ਕੀਤੇ ਆਨ-ਲਾਈਨ ਪੋਰਟਲ ਦੀਆਂ ਮਿਤੀਆਂ ਅਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸ਼ਰਧਾਲੂਆਂ ਦੇ ਸਿਰ ਢੱਕਣ ਲਈ ਭੇਜੇ 5000 ਪਟਕੇ

ਬਟਾਲਾ, 6 ਦਸੰਬਰ (ਕਾਹਲੋਂ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ-ਜਾਣ ਵਾਲੇ ਸ਼ਰਧਾਲੂਆਂ ਦੇ ਸਿਰ ਢੱਕਣ ਲਈ ਸ਼ੋ੍ਰਮਣੀ ਕਮੇਟੀ ਅੰਮਿ੍ਤਸਰ ਵਲੋਂ ਕੇਸਰੀ ਰੰਗ ਦੇ 5 ਹਜ਼ਾਰ ਪਟਕੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਭੇਜੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

18 ਨਸ਼ਾ ਤਸਕਰਾਂ ਦੀ 14 ਕਰੋੜ ਤੋਂ ਵੱਧ ਦੀ ਸੰਪਤੀ ਤੇ ਹੋਰ ਸਾਮਾਨ ਜ਼ਬਤ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)¸ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਇਲਾਕਿਆਂ 'ਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵੱਡੇ ਤਸਕਰਾਂ ਿਖ਼ਲਾਫ਼ ਜਿਥੇ ਜ਼ਿਲ੍ਹਾ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਨਸ਼ਾ ਵੇਚ ਕੇ ਬਣਾਈਆਂ ਗਈਆਂ ਵੱਡੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਵਿਸਾਖੀ ਪੁਰਬ ਮੌਕੇ ਪਾਕਿ ਜਾਣ ਦੇ ਇੱਛੁਕ ਸ਼ਰਧਾਲੂਆਂ ਤੋਂ ਪਾਸਪੋਰਟਾਂ ਦੀ ਮੰਗ

ਅੰਮਿ੍ਤਸਰ, 6 ਦਸੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਸੰਸਦ ਮੈਂਬਰ ਪ੍ਰਨੀਤ ਕੌਰ, ਜਸਬੀਰ ਸਿੰਘ ਗਿੱਲ, ਅਮਰ ਸਿੰਘ ਵਲੋਂ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- ਪੰਜਾਬ ਦੇ ਸੰਸਦ ਮੈਂਬਰਾਂ ਦੇ ਵਫ਼ਦ ਨੇ ਅੱਜ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਕੀਤੀ | ਇਸ ਵਫ਼ਦ 'ਚ ਮਹਾਰਾਣੀ ਪ੍ਰਨੀਤ ਕੌਰ, ਜਸਬੀਰ ਸਿੰਘ ਗਿੱਲ ਤੇ ਅਮਰ ਸਿੰਘ ਸ਼ਾਮਿਲ ਸਨ | ਵਫ਼ਦ ਵਲੋਂ ਮੰਤਰੀ ਨੂੰ ਪੱਟੀ ਤੋਂ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਦੇ ਬਿਆਨ ਤੋਂ ਸਾਬਤ ਹੁੰਦਾ ਹੈ ਕਿ 1984 ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਗਾਂਧੀ ਪਰਿਵਾਰ ਹੈ-ਸੇਖਵਾਂ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਤੇ ਮੁੱਖ ਬੁਲਾਰੇ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰ ਕੁਮਾਰ ਗੁਜਰਾਲ ਦੀ ਜਨਮ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲੇ 'ਪਾਈਟੈਕਸ' ਦੀਆਂ ਤਿਆਰੀਆਂ ਜ਼ੋਰਾਂ 'ਤੇ

ਸੁਰਿੰਦਰ ਕੋਛੜ ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)-ਅੰਮਿ੍ਤਸਰ ਦੀ ਸਥਾਨਕ ਰਣਜੀਤ ਐਵੀਨਿਉ ਵਿਖੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪੀ. ਐਚ. ਡੀ. ਚੈਂਬਰ ਆਫ਼ ਇੰਡਸਟਰੀ ਐਾਡ ਕਾਮਰਸ ਵਲੋਂ 12 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੇ 5 ਦਿਨਾਂ ਪੰਜਾਬ ਅੰਤਰਰਾਸ਼ਟਰੀ ਵਪਾਰ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਗਤੀਵਿਧੀਆਂ ਅਨੁਸਾਰ ਮੁਲੰਕਣ 9 ਤੋਂ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਗਤੀਵਿਧੀਆਂ ਆਧਾਰਿਤ ਮੁਲਾਂਕਣ 9 ਦਸੰਬਰ ਤੋਂ ਲੈ ਕੇ 19 ਦਸੰਬਰ ਤੱਕ ਚੱਲੇਗਾ ...

ਪੂਰੀ ਖ਼ਬਰ »

ਸੀਨੀਅਰ ਚੀਫ਼ ਇੰਜ: ਹਰਪ੍ਰੀਤ ਸਿੰਘ ਬਰਾੜ ਦੇ ਘਰ ਪੁੱਜੇ ਸਾਬਕਾ ਮੁੱਖ ਮੰਤਰੀ ਬਾਦਲ

ਬਾਘਾ ਪੁਰਾਣਾ, 6 ਦਸੰਬਰ (ਬਲਰਾਜ ਸਿੰਗਲਾ)-ਇੰਜੀਨੀਅਰ ਹਰਪ੍ਰੀਤ ਸਿੰਘ ਬਰਾੜ ਇੰਜ: ਇਨ: ਚੀਫ਼ ਪੰਜਾਬ ਮੰਡੀ ਬੋਰਡ ਅਤੇ ਲੈਕਚਰਾਰ ਗੁਰਜੀਤ ਸਿੰਘ ਬਰਾੜ ਦੀ ਮਾਤਾ ਸੁਰਜੀਤ ਕੌਰ ਬਰਾੜ ਧਰਮ-ਪਤਨੀ ਸਵ: ਮਾਸਟਰ ਹਰੀ ਸਿੰਘ ਬਰਾੜ ਚੰਨੂਵਾਲਾ ਦਾ ਬੀਤੇ ਦਿਨੀਂ ਦਿਹਾਂਤ ਨੂੰ ...

ਪੂਰੀ ਖ਼ਬਰ »

ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਨੂੰ ਲੈ ਕੇ 5 ਲਏ ਹਿਰਾਸਤ 'ਚ

ਮੋਗਾ, 6 ਦਸੰਬਰ (ਗੁਰਤੇਜ ਸਿੰਘ)-ਬੀਤੇ ਦਿਨੀਂ ਮੋਗਾ ਦੇ ਜ਼ਿਲ੍ਹਾ ਪੱਧਰੀ ਹਸਪਤਾਲ 'ਚ ਇਕ ਨੌਜਵਾਨ ਦੀ ਮੌਤ ਨੂੰ ਲੈ ਕੇ ਮਾਮਲਾ ਭਖਿਆ ਹੋਇਆ ਸੀ ਤੇ ਇਨਸਾਫ਼ ਨੂੰ ਲੈ ਕੇ ਪੀੜਤ ਧਿਰ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਧਰਨਾ ਲਗਾਇਆ ਹੋਇਆ ਸੀ | ਉਸੇ ਦੌਰਾਨ ਹਲਕਾ ...

ਪੂਰੀ ਖ਼ਬਰ »

ਅਲਫ਼ਾ ਸੈਂਟਰ 'ਚ ਡੀ.ਪੀ.ਈ. ਦੇ ਟੈਸਟ ਦੀ ਤਿਆਰੀ ਅੱਜ ਤੋਂ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਧਾਲੀਵਾਲ, ਭੁੱਲਰ) - ਅਲਫ਼ਾ ਸਟੱਡੀ ਸੈਂਟਰ ਸੁਨਾਮ ਵਲੋਂ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵਲੋਂ 873 ਡੀ.ਪੀ.ਈ ਟੀਚਰਜ਼ ਅਤੇ 74 ਸਰੀਰਕ ਸਿੱਖਿਆ ਲੈਕਚਰਾਰ ਦੀਆਂ ਅਸਾਮੀਆਂ ਦੀ ਭਰਤੀ ਲਈ ਲਏ ਜਾਣ ਵਾਲੇ ਆਬਜ਼ੈਕਟਿਵ ...

ਪੂਰੀ ਖ਼ਬਰ »

ਬਾਲ ਅਧਿਕਾਰ ਕਮਿਸ਼ਨ ਵਲੋਂ ਸਿੱਖਿਆ ਸਕੱਤਰ ਤਲਬ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ)-ਪੰਜਾਬ ਵਿਚ ਚਲ ਰਹੇ ਸਰਕਾਰੀ ਸਕੂਲਾਂ ਨੰੂ ਸਮਾਰਟ ਸਕੂਲਾਂ 'ਚ ਤਬਦੀਲ ਕਰਨ ਅਤੇ ਇਨ੍ਹਾਂ ਸਕੂਲਾਂ ਵਿਚ ਅੰਗਰੇਜ਼ੀ ਮਾਧਿਅਮ ਨੰੂ ਲਾਗੂ ਕਰਨ ਨੰੂ ਲੈ ਕੇ ਉੱਘੇ ਵਕੀਲ ਐਚ.ਸੀ. ਅਰੋੜਾ ਵਲੋਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੰੂ ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ ਦੇ ਬਾਵਜੂਦ ਲਾਊਡ ਸਪੀਕਰਾਂ ਦੀਆਂ ਕੰਨ ਪਾੜਵੀਆਂ ਆਵਾਜ਼ਾਂ ਨੰੂ ਨਹੀਂ ਪਾਈ ਜਾ ਸਕੀ ਨਕੇਲ

ਧੀਰਜ ਪਸ਼ੌਰੀਆ ਸੰਗਰੂਰ, 6 ਦਸੰਬਰ-ਪੰਜਾਬ-ਹਰਿਆਣਾ ਹਾਈਕੋਰਟ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੰੂ ਧਿਆਨ ਵਿਚ ਰੱਖਦਿਆਂ ਹੋਇਆ ਆਵਾਜ਼ ਪ੍ਰਦੂਸ਼ਣ ਨੰੂ ਲੈ ਕੇ ਕਈ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਪਰ ਇਨ੍ਹਾਂ ਹਦਾਇਤਾਂ ਨੰੂ ਜ਼ਿੰਮੇਵਾਰ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਮਾਮਲਾ ਜਿਣਸੀ ਸ਼ੋਸ਼ਣ ਦਾ

ਇਨਸਾਫ਼ ਲਈ ਧਰਨੇ 'ਤੇ ਬੈਠੀ ਪੀੜਤ ਡਾਕਟਰ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ, ਮੁੜ ਛੱਡਿਆ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-16 ਨਵੰਬਰ ਤੋਂ ਇਨਸਾਫ਼ ਲਈ ਧਰਨੇ 'ਤੇ ਬੈਠੀ ਜਿਣਸੀ ਸ਼ੋਸ਼ਣ ਤੋਂ ਪੀੜਤ ਔਰਤ ਡਾਕਟਰ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਸਗੋਂ ਪੁਲਿਸ ਵਲੋਂ ਉਸ ਨੂੰ ਹੋਰਾਂ ਨਾਲ ਧਰਨੇ 'ਤੇ ਬੈਠੀਆਂ ਸਾਥਣਾਂ ਸਮੇਤ ਹਿਰਾਸਤ 'ਚ ...

ਪੂਰੀ ਖ਼ਬਰ »

ਅਕਾਲੀ ਵਰਕਰ ਦੀ ਕੁੱਟਮਾਰ ਕਰਨ ਵਾਲੇ ਕਾਂਗਰਸੀਆਂ 'ਤੇ ਪੁਲਿਸ ਇਰਾਦਾ ਕਤਲ ਦਰਜ ਕਰੇ-ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਮਾਝੇ ਵਿਚ ਅਕਾਲੀ ਦਲ ਦੇ ਸਾਬਕਾ ਸਰਪੰਚ ਦੇ ਹੋਏ ਕਤਲ ਤੋਂ ਬਾਅਦ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਪਿੰਡ ਝੋਕ ਸਰਕਾਰੀ ਵਿਚ ਕਾਂਗਰਸ ਦੇ ਮੌਜੂਦਾ ਅਤੇ ਸਾਬਕਾ ਸਰਪੰਚ ਦੇ ਪਰਿਵਾਰ ਵਲੋਂ ਅਕਾਲੀ ਵਰਕਰ ਦੀ ਕਥਿਤ ਕੁੱਟਮਾਰ ...

ਪੂਰੀ ਖ਼ਬਰ »

ਸਿੱਕਮ ਦੇ ਗੁ: ਚੁੰਗਥਾਂਗ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)-ਸਿੱਕਮ ਦੇ ਗੁਰਦੁਆਰਾ ਸਾਹਿਬ ਚੁੰਗਥਾਂਗ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ, ਜਿਸ 'ਚ ਪੂਰੇ ਦੇਸ਼ ਤੋਂ ਧਾਰਮਿਕ ਅਤੇ ਰਾਜਨੀਤਕ ...

ਪੂਰੀ ਖ਼ਬਰ »

1 ਕਿੱਲੋ 150 ਗ੍ਰਾਮ ਹੈਰੋਇਨ ਸਮੇਤ 4 ਗਿ੍ਫ਼ਤਾਰ

ਜਲੰਧਰ/ਸ਼ਾਹਕੋਟ, 6 ਦਸੰਬਰ (ਐੱਮ. ਐੱਸ. ਲੋਹੀਆ, ਸੁਖਦੀਪ, ਸਚਦੇਵਾ)- ਥਾਣਾ ਸ਼ਾਹਕੋਟ ਅਤੇ ਸੀ.ਆਈ.ਏ. ਸਟਾਫ਼ ਵਲੋਂ ਕੀਤੀਆਂ ਗਈਆਂ ਵੱਖ-ਵੱਖ ਕਾਰਵਾਈਆਂ ਦੌਰਾਨ 4 ਨਸ਼ਾ ਤਸਕਰ ਕਾਬੂ ਕਰਕੇ 1 ਕਿੱਲੋ 150 ਗ੍ਰਾਮ ਹੈਰੋਇਨ, 2 ਦੇਸੀ ਪਿਸਤੌਲ, 8 ਰੌਾਦ ਜ਼ਿੰਦਾ ਕਾਰਤੂਸ ਅਤੇ 2 ...

ਪੂਰੀ ਖ਼ਬਰ »

ਦਿਹਾਤੀ ਕਾਂਗਰਸ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ ਈ.ਡੀ. ਵਲੋਂ ਛਾਪਾ

ਜਲੰਧਰ, 6 ਦਸੰਬਰ (ਸ਼ਿਵ ਸ਼ਰਮਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ. ) ਦੀਆਂ ਟੀਮਾਂ ਨੇ ਜਲੰਧਰ ਕਾਂਗਰਸ ਦੇ ਦਿਹਾਤੀ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਲਾਲੀ ਦੇ ਘਰ ਸਮੇਤ ਨੇੜਲਿਆਂ ਨਾਲ ਸਬੰਧਿਤ 6 ਅਦਾਰਿਆਂ 'ਤੇ ਫੇਮਾ ਦੇ ਤਹਿਤ ਛਾਪੇ ਮਾਰੇ ਹਨ | ਇਨਫੋਰਸਮੈਂਟ ...

ਪੂਰੀ ਖ਼ਬਰ »

ਸੁਖਬੀਰ ਨੂੰ ਸਮੁੰਦਰੀ ਹਾਲ 'ਚ ਇਜਲਾਸ ਕਰਨ ਦੀ ਇਜਾਜ਼ਤ ਦੇ ਕੇ ਭਾਈ ਲੌਾਗੋਵਾਲ ਸ਼੍ਰੋਮਣੀ ਕਮੇਟੀ ਦੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੇ ਹਨ-ਭੋਮਾ

ਜਲੰਧਰ, 6 ਦਸੰਬਰ (ਅ. ਬ.)-ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਸ: ਮਨਜੀਤ ਸਿੰਘ ਭੋਮਾ ਅਤੇ ਮੁੱਖ ਸਲਾਹਕਾਰ ਸ: ਸਰਬਜੀਤ ਸਿੰਘ ਜੰਮੂ ਨੇ ਜਾਰੀ ਇਕ ਸਾਂਝੇ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਗੋਬਿੰਦ ਸਿੰਘ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :“ਮੇਜਰ ਜਨਰਲ ਪਰਵਿੰਦਰ ਸਿੰਘ

ਖਰੜ : ਭਾਰਤੀ ਸੈਨਾ ਦੇ ਦਲੇਰ ਅਫ਼ਸਰ ਮੇਜਰ ਜਨਰਲ ਪਰਵਿੰਦਰ ਸਿੰਘ ਦਾ ਜਨਮ 21 ਮਾਰਚ 1953 ਨੂੰ ਪਿੰਡ ਦੇਸੂਮਾਜਰਾ ਦੇ ਕਿਸਾਨ ਪਰਿਵਾਰ 'ਚ ਪਿਤਾ ਹਜ਼ੂਰਾ ਸਿੰਘ ਦੇ ਘਰ ਮਾਤਾ ਅੰਮਿ੍ਤ ਕੌਰ ਦੀ ਕੁੱਖੋਂ ਹੋਇਆ ਸੀ | ਉਨ੍ਹਾਂ ਆਪਣੀ ਮੁੱਢਲੀ ਪੜ੍ਹਾਈ ਸੈਨਿਕ ਸਕੂਲ ਕਪੂਰਥਲਾ ...

ਪੂਰੀ ਖ਼ਬਰ »

ਸਰਕਾਰ ਨੇ ਨਿਤਿਆਨੰਦ ਦਾ ਪਾਸਪੋਰਟ ਰੱਦ ਕਰ ਦਿੱਤਾ ਹੈ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਸਰਕਾਰ ਨੇ ਵਿਵਾਦਤ ਅਖੌਤੀ ਧਰਮ ਗੁਰੂ ਨਿਤਿਆਨੰਦ ਦਾ ਪਾਸਪੋਰਟ ਰੱਦ ਕਰ ਦਿੱਤਾ ਹੈ ਤੇ ਤਾਜ਼ਾ ਪਾਸਪੋਰਟ ਵਾਸਤੇ ਉਸ ਵਲੋਂ ਪਾਈ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਦੇਸ਼ ਵਿਭਾਗ ਦੇ ਬੁਲਾਰੇ ਰਵੀਸ਼ ...

ਪੂਰੀ ਖ਼ਬਰ »

ਅਯੁੱਧਿਆ ਫ਼ੈਸਲੇ ਸਬੰਧੀ ਸੁਪਰੀਮ ਕੋਰਟ 'ਚ 6 ਨਜ਼ਰਸਾਨੀ ਪਟੀਸ਼ਨਾਂ ਦਾਖ਼ਲ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਸਬੰਧੀ ਫ਼ੈਸਲੇ ਿਖ਼ਲਾਫ਼ ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ 6 ਵੱਖੋ-ਵੱਖ ਨਜ਼ਰਸਾਨੀ ਪਟੀਸ਼ਨਾਂ ਦਾਖਲ ਕੀਤੀਆਂ ਗਈਆਂ | ਉਸ ਵੇਲੇ ਦੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ 5 ਜੱਜਾਂ ਦੀ ...

ਪੂਰੀ ਖ਼ਬਰ »

ਹੀਰੋ ਗਰੁੱਪ ਲੁਧਿਆਣਾ ਵਿਖੇ ਖੋਲੇ੍ਹਗਾ ਯੂਨੀਵਰਸਿਟੀ

ਐੱਸ.ਏ.ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਹੀਰੋ ਗਰੁੱਪ ਜਲਦ ਹੀ ਲੁਧਿਆਣਾ ਵਿਖੇ ਯੂਨੀਵਰਸਿਟੀ ਖੋਲੇ੍ਹਗਾ | ਇਹ ਐਲਾਨ ਹੀਰੋ ਇੰਟਰਪ੍ਰਾਈਜਿਜ਼ ਦੇ ਚੇਅਰਮੈਨ ਸੁਨੀਲ ਕਾਂਤ ਮੁੰਜਾਲ ਨੇ ਮੁਹਾਲੀ ਵਿਖੇ ਚੱਲ ਰਹੇ 'ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ-2019' ਦੇ ...

ਪੂਰੀ ਖ਼ਬਰ »

'ਡਾਕਾ' 'ਚ ਬੈਂਕ ਦਾ ਨਾਂਅ ਧੁੰਦਲਾ ਨਹੀਂ ਕੀਤਾ-ਗਿੱਪੀ ਨੂੰ ਨੋਟਿਸ ਜਾਰੀ

ਚੰਡੀਗੜ੍ਹ, 6 ਦਸੰਬਰ (ਸੁਰਜੀਤ ਸਿੰਘ ਸੱਤੀ)- ਫ਼ਿਲਮ 'ਡਾਕਾ' 'ਚ ਪੰਜਾਬ ਗ੍ਰਾਮੀਣ ਵਿਕਾਸ ਬੈਂਕ ਦਾ ਨਾਂਅ ਧੁੰਦਲਾ ਨਾ ਕੀਤੇ ਜਾਣ ਕਰਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗਾਇਕ ਗਿੱਪੀ ਗਰੇਵਾਲ ਅਤੇ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿੀਕੇਸ਼ਨ ਦੇ ਚੇਅਰਮੈਨ ...

ਪੂਰੀ ਖ਼ਬਰ »

ਪੇਡਾ ਦੇ ਚੇਅਰਮੈਨ ਹੰਸਪਾਲ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

ਜਲੰਧਰ, 6 ਦਸੰਬਰ (ਅ. ਬ.)-ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵੇਖਣ ਲਈ ਅੱਜ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਚੇਅਰਮੈਨ ਸ: ਹਰਵਿੰਦਰ ਸਿੰਘ ਹੰਸਪਾਲ ਆਏ | ਉਨ੍ਹਾਂ ਸਾਰੀਆਂ ਗੈਲਰੀਆਂ ਨੂੰ ਬਹੁਤ ਗਹੁ ਨਾਲ ਵੇਖਿਆ ਅਤੇ ਯਾਦਗਾਰ ਦੇ ਸੰਕਲਪ ਅਤੇ ਆਧੁਨਿਕ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX