ਤਾਜਾ ਖ਼ਬਰਾਂ


ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  2 minutes ago
ਗੜ੍ਹਸ਼ੰਕਰ, 26 (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  7 minutes ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  20 minutes ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  27 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  32 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  34 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  34 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  38 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  43 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  46 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  49 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  52 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 1 hour ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 1 hour ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  12 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 1 hour ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 1 hour ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 1 hour ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 2 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 2 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 2 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 2 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 2 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 3 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਸੰਪਾਦਕੀ

ਹੈਦਰਾਬਾਦ ਦਾ ਘਟਨਾਕ੍ਰਮ : ਨਿਆਇਕ ਵਿਵਸਥਾ 'ਤੇ ਉੱਠੇ ਸਵਾਲ

ਹੈਦਰਾਬਾਦ ਵਿਚ 27 ਨਵੰਬਰ ਦੀ ਰਾਤ ਨੂੰ 4 ਬੱਸ ਡਰਾਈਵਰਾਂ ਵਲੋਂ ਇਕ ਪੈਟਰੋਲ ਪੰਪ 'ਤੇ ਖੜ੍ਹੀ ਇਕ ਵੈਟਰਨਰੀ ਡਾਕਟਰ ਲੜਕੀ ਨੂੰ ਅਗਵਾ ਕਰਨ, ਉਸ ਨਾਲ ਸਮੂਹਿਕ ਜਬਰ ਜਨਾਹ ਕਰਨ ਅਤੇ ਬਾਅਦ ਵਿਚ ਉਸ ਨੂੰ ਅੱਗ ਲਗਾ ਕੇ ਸਾੜਨ ਦੀ ਬੇਹੱਦ ਦੁਖਦਾਈ ਘਟਨਾ ਨੇ ਦੇਸ਼ ਭਰ ਵਿਚ ਜਬਰ ਜਨਾਹੀਆਂ ਵਿਰੁੱਧ ਇਕ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਸੀ। ਲੋਕ ਸੜਕਾਂ 'ਤੇ ਉਤਰ ਆਏ ਸਨ। ਦੋਸ਼ੀਆਂ ਨੂੰ ਤੁਰੰਤ ਫਾਂਸੀ ਦਿੱਤੇ ਜਾਣ ਦੀ ਮੰਗ ਕੀਤੀ ਜਾਣ ਲੱਗੀ ਸੀ। ਸੰਸਦ ਦੇ ਚਲਦੇ ਇਜਲਾਸ ਵਿਚ ਵੀ ਸਾਰੇ ਹੀ ਬੁਲਾਰਿਆਂ ਨੇ ਆਪਣਾ ਗੁੱਸਾ ਪ੍ਰਗਟ ਕੀਤਾ ਸੀ। ਜਯਾ ਬੱਚਨ ਨੇ ਤਾਂ ਇਥੋਂ ਤੱਕ ਵੀ ਕਹਿ ਦਿੱਤਾ ਸੀ ਕਿ ਅਜਿਹੇ ਦੋਸ਼ੀਆਂ ਨੂੰ ਲੋਕਾਂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ ਅਤੇ ਕੋਹ-ਕੋਹ ਕੇ ਮਾਰਨਾ ਚਾਹੀਦਾ ਹੈ।
ਦੇਸ਼ ਭਰ 'ਚ ਉੱਠੇ ਇਸ ਗੁੱਸੇ ਦੇ ਤੂਫ਼ਾਨ ਦੀ ਸਮਝ ਆਉਂਦੀ ਹੈ। ਇਸ ਕਰਕੇ ਕਿ ਅੱਜ ਥਾਂ ਪੁਰ ਥਾਂ ਛੋਟੀਆਂ ਬੱਚੀਆਂ ਤੋਂ ਲੈ ਕੇ ਵੱਡੀਆਂ ਔਰਤਾਂ ਨਾਲ ਅਜਿਹੇ ਘਿਨਾਉਣੇ ਕਾਰੇ ਕੀਤੇ ਜਾਣ ਦੀਆਂ ਖ਼ਬਰਾਂ ਆਉਂਦੀਆਂ ਹਨ। ਇਹ ਸਾਰੀਆਂ ਹੀ ਖ਼ਬਰਾਂ ਬੁਰੀ ਤਰ੍ਹਾਂ ਹਿਲਾ ਦੇਣ ਵਾਲੀਆਂ ਹੁੰਦੀਆਂ ਹਨ। ਹੈਦਰਾਬਾਦ ਦੀ ਇਸ ਘਟਨਾ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿਚ ਇਕ ਵਾਰ ਫਿਰ ਦਿਲ ਨੂੰ ਦਹਿਲਾ ਦੇਣ ਵਾਲੀ ਅਤੇ ਰੌਂਗਟੇ ਖੜ੍ਹੇ ਕਰਨ ਵਾਲੀ ਇਕ ਹੋਰ ਘਟਨਾ ਵਾਪਰੀ ਹੈ। ਪਿਛਲੇ ਸਾਲ ਦਸੰਬਰ 2018 ਵਿਚ ਇਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ ਪਰ ਉਸ ਦੀ ਕੁਝ ਮਹੀਨੇ ਤੱਕ ਸੁਣਵਾਈ ਨਾ ਹੋਈ। ਬੜੇ ਹੀ ਯਤਨਾਂ ਬਾਅਦ ਇਸ ਸਬੰਧੀ ਮਾਰਚ 2019 ਨੂੰ ਪੁਲਿਸ ਰਿਪੋਰਟ ਲਿਖੀ ਗਈ ਸੀ। ਇਸ ਲਈ 5 ਦੋਸ਼ੀਆਂ ਨੂੰ ਨਜ਼ਰਬੰਦ ਕੀਤਾ ਗਿਆ ਸੀ। ਇਹ ਲੜਕੀ ਹੁਣ ਇਸੇ ਕੇਸ ਦੇ ਸਬੰਧ ਵਿਚ ਤਰੀਕ ਭੁਗਤਣ ਜਾ ਰਹੀ ਸੀ। ਇਸ ਤੋਂ ਕੁਝ ਦਿਨ ਪਹਿਲਾਂ ਹੀ ਜਬਰ ਜਨਾਹ ਦੇ ਦੋਸ਼ੀਆਂ ਸ਼ੁਭਮ ਅਤੇ ਸ਼ਿਵਮ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ। ਇਹ ਦੋਵੇਂ ਆਪਣੇ ਤਿੰਨ ਹੋਰ ਸਾਥੀਆਂ ਨਾਲ ਉਸ ਲੜਕੀ ਨੂੰ ਜ਼ਬਰਦਸਤੀ ਘਸੀਟ ਕੇ ਪਿੰਡ ਦੇ ਨੇੜੇ ਦੇ ਖੇਤਾਂ ਵਿਚ ਲੈ ਗਏ। ਪਹਿਲਾਂ ਉਸ ਨੂੰ ਡੰਡਿਆਂ ਤੇ ਰਾਡਾਂ ਨਾਲ ਮਾਰਿਆ ਕੁੱਟਿਆ ਗਿਆ। ਫਿਰ ਉਸ 'ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਦਿੱਤੀ ਗਈ। ਅੱਗ ਨਾਲ ਸੜਦੀ ਹੋਈ ਉਹ ਲੜਕੀ ਦੌੜਦੀ ਹੋਈ ਮਦਦ ਦੀ ਪੁਕਾਰ ਕਰਦੀ ਹੋਈ ਇਕ ਕਿਲੋਮੀਟਰ ਤੱਕ ਗਈ ਤੇ ਉਸ ਨੇ ਪੁਲਿਸ ਨੂੰ ਸੂਚਨਾ ਵੀ ਖ਼ੁਦ ਹੀ ਦਿੱਤੀ। ਬਾਅਦ ਵਿਚ ਬੁਰੀ ਤਰ੍ਹਾਂ 90 ਫ਼ੀਸਦੀ ਸੜੀ ਇਸ ਲੜਕੀ ਨੂੰ ਦਿੱਲੀ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਬੇਹੱਦ ਗੰਭੀਰ ਹੈ। ਇਸ ਤੋਂ ਪਹਿਲਾਂ ਸਾਲ 2017 ਵਿਚ ਇਸੇ ਹੀ ਜ਼ਿਲ੍ਹੇ ਵਿਚ ਇਕ ਹੋਰ ਹੌਲਨਾਕ ਘਟਨਾ ਵਾਪਰੀ ਸੀ, ਜਿਸ ਵਿਚ ਭਾਜਪਾ ਦੇ ਵਿਧਾਇਕ ਕੁਲਦੀਪ ਸਿੰਘ ਸੇਂਗਰ ਅਤੇ ਉਸ ਦੇ ਸਾਥੀਆਂ ਨੇ ਇਕ ਲੜਕੀ ਨਾਲ ਜਬਰ ਜਨਾਹ ਕੀਤਾ ਸੀ। ਲੱਖ ਯਤਨਾਂ ਦੇ ਬਾਵਜੂਦ ਇਸ ਬਾਰੇ ਪੁਲਿਸ ਨੇ ਕੇਸ ਦਰਜ ਨਹੀਂ ਸੀ ਕੀਤਾ। ਬਾਅਦ ਵਿਚ ਲੜਕੀ ਦੇ ਪਿਤਾ ਨੂੰ ਇਕ ਝੂਠੇ ਕੇਸ ਵਿਚ ਫਸਾ ਕੇ ਪੁਲਿਸ ਵਲੋਂ ਉਸ ਦੀ ਮਾਰਕੁੱਟ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ 'ਤੇ ਲੋਕਾਂ ਦੇ ਫੁੱਟੇ ਲਾਵੇ ਪਿੱਛੋਂ ਇਲਾਹਾਬਾਦ ਉੱਚ ਅਦਾਲਤ ਨੇ ਇਹ ਮਾਮਲਾ ਜਾਂਚ ਲਈ ਸੀ.ਬੀ.ਆਈ. ਨੂੰ ਦਿੱਤਾ ਸੀ। ਉਸ ਤੋਂ ਬਾਅਦ ਹੀ ਇਸੇ ਸਾਲ ਜੁਲਾਈ ਵਿਚ ਸੇਂਗਰ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਗੱਲ ਇਥੇ ਹੀ ਖ਼ਤਮ ਨਹੀਂ ਹੋਈ। ਬਾਅਦ ਵਿਚ ਜਦੋਂ ਇਹ ਲੜਕੀ ਅਦਾਲਤ 'ਚ ਤਰੀਕ ਭੁਗਤਣ ਜਾ ਰਹੀ ਸੀ ਤਾਂ ਉਸ ਦੀ ਕਾਰ ਨੂੰ ਟੱਕਰ ਮਾਰ ਕੇ ਹਾਦਸਾ ਕਰਵਾ ਦਿੱਤਾ ਗਿਆ, ਜਿਸ 'ਚ ਉਸ ਦੀਆਂ ਦੋ ਰਿਸ਼ਤੇਦਾਰ ਮਾਰੀਆਂ ਗਈਆਂ। ਲੜਕੀ ਤੇ ਉਸ ਦਾ ਵਕੀਲ ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਏ ਗਏ। ਲੜਕੀ ਦੀ ਹਾਲਤ ਹਾਲੇ ਤੱਕ ਵੀ ਗੰਭੀਰ ਬਣੀ ਹੋਈ ਹੈ। ਲਗਾਤਾਰ ਅਜਿਹੀਆਂ ਦਰਦਨਾਕ ਘਟਨਾਵਾਂ ਨੇ ਲੋਕਾਂ ਦਾ ਸਬਰ ਮੁਕਾ ਦਿੱਤਾ ਹੈ। ਉਨ੍ਹਾਂ ਨੂੰ ਦਸੰਬਰ 2012 'ਚ ਦਿੱਲੀ 'ਚ ਵਾਪਰੀ ਅਜਿਹੀ ਹੀ ਹੌਲਨਾਕ ਘਟਨਾ ਦੀ ਯਾਦ ਦਿਵਾ ਦਿੱਤੀ ਹੈ, ਜਿਸ ਵਿਚ ਦਿੱਲੀ ਵਿਖੇ ਡਾਕਟਰੀ ਦੀ ਪੜ੍ਹਾਈ ਕਰ ਰਹੀ ਇਕ ਲੜਕੀ ਨਾਲ ਚਲਦੀ ਬੱਸ ਵਿਚ ਉਸ ਦੇ ਮਿੱਤਰ ਸਾਹਮਣੇ ਜਬਰ ਜਨਾਹ ਕੀਤਾ ਗਿਆ ਸੀ ਅਤੇ ਫਿਰ ਉਸ ਨੂੰ ਚਲਦੀ ਬੱਸ 'ਚੋਂ ਬਾਹਰ ਸੁੱਟ ਦਿੱਤਾ ਗਿਆ ਸੀ। ਬਾਅਦ 'ਚ ਉਸ ਦੀ ਮੌਤ ਹੋ ਗਈ ਸੀ। 7 ਸਾਲ ਪਹਿਲਾਂ ਵਾਪਰੀ ਇਸ ਘਟਨਾ ਨੇ ਇਕ ਵਾਰ ਤਾਂ ਦੇਸ਼ ਦੀ ਆਤਮਾ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਮਜਬੂਰ ਹੋਈ ਕੇਂਦਰ ਸਰਕਾਰ ਨੇ ਜਬਰ ਜਨਾਹ ਦੀਆਂ ਵਾਪਰ ਰਹੀਆਂ ਘਟਨਾਵਾਂ 'ਤੇ ਲਗਾਮ ਲਾਉਣ ਲਈ ਜਸਟਿਸ ਵਰਮਾ ਕਮਿਸ਼ਨ ਬਣਾਇਆ ਸੀ ਜਿਸ ਦੀਆਂ ਸਿਫ਼ਾਰਸ਼ਾਂ ਨਾਲ ਇਸ ਸਬੰਧੀ ਕਾਨੂੰਨਾਂ ਨੂੰ ਹੋਰ ਵੀ ਸਖ਼ਤ ਕੀਤਾ ਗਿਆ ਸੀ ਪਰ ਇਸ ਤੋਂ ਬਾਅਦ ਵੀ ਇਨ੍ਹਾਂ ਘਟਨਾਵਾਂ ਵਿਚ ਕੋਈ ਕਮੀ ਨਹੀਂ ਆਈ। ਸਾਲ 2017 ਦੀ ਰਿਪੋਰਟ ਅਨੁਸਾਰ ਦੇਸ਼ 'ਚ ਪਿਛਲੇ ਸਾਲ ਦੀ ਤੁਲਨਾ ਵਿਚ ਔਰਤਾਂ ਦੇ ਖਿਲਾਫ਼ ਹਿੰਸਾ ਦੇ ਕੇਸਾਂ 'ਚ 6 ਫ਼ੀਸਦੀ ਵਾਧਾ ਹੋਇਆ ਹੈ। ਇਸ ਸਾਲ 32,559 ਜਬਰ ਜਨਾਹ ਦੇ ਵਾਪਰੇ ਮਾਮਲਿਆਂ ਵਿਚ 1/3 ਨਾਬਾਲਗ ਬੱਚੀਆਂ ਸਨ। ਲਗਾਤਾਰ ਅਜਿਹੇ ਘਟਨਾਕ੍ਰਮ ਨਾਲ ਲੋਕ ਮਨਾਂ ਦਾ ਗੁੱਸਾ ਬੇਹੱਦ ਵਧ ਗਿਆ ਹੈ। ਇਸ ਦੇ ਨਾਲ ਉਨ੍ਹਾਂ ਨੂੰ ਇਹ ਵੀ ਗਿਲਾ ਹੈ ਕਿ ਸਖ਼ਤ ਕਾਨੂੰਨ ਬਣਾਏ ਜਾਣ ਤੋਂ ਬਾਅਦ ਵੀ 7 ਸਾਲ ਪਹਿਲਾਂ ਦਿੱਲੀ 'ਚ ਵਾਪਰੇ ਨਿਰਭੈਆ ਕੇਸ ਦੇ ਦੋਸ਼ੀਆਂ ਨੂੰ ਹੁਣ ਤੱਕ ਸਜ਼ਾ ਨਹੀਂ ਦਿੱਤੀ ਜਾ ਸਕੀ। ਨਾ ਹੀ ਕੁਝ ਸਾਲ ਪਹਿਲਾਂ ਜੰਮੂ ਦੇ ਕਠੂਆ ਵਿਚ ਇਕ ਨਾਬਾਲਗ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ੀਆਂ ਨੂੰ ਵੀ ਫਾਸਟ ਟ੍ਰੈਕ ਅਦਾਲਤਾਂ 'ਚ ਲਿਜਾ ਕੇ ਵੀ ਅਜੇ ਤੱਕ ਸਜ਼ਾ ਨਹੀਂ ਦਿੱਤੀ ਜਾ ਸਕੀ। ਪੈਦਾ ਹੋਏ ਇਸ ਰੋਹ ਤੇ ਰੋਸ ਦੇ ਮਾਹੌਲ ਵਿਚ ਹੈਦਰਾਬਾਦ ਪੁਲਿਸ ਵਲੋਂ ਪੀੜਤਾ ਵੈਟਰਨਰੀ ਡਾਕਟਰ ਨੂੰ ਸਾੜਨ ਦੇ ਚਾਰੇ ਦੋਸ਼ੀਆਂ ਦੀ ਜੇ ਪੁਲਿਸ ਮੁਕਾਬਲੇ ਵਿਚ ਮਾਰੇ ਜਾਣ ਦੀ ਖ਼ਬਰ ਆਈ ਹੈ ਤਾਂ ਉਸ ਨੂੰ ਬਹੁਤੇ ਲੋਕਾਂ ਨੇ ਚੰਗਾ ਹੀ ਸਮਝਿਆ ਹੈ ਤੇ ਉਸ 'ਤੇ ਖੁਸ਼ੀਆਂ ਮਨਾਈਆਂ ਹਨ। ਬਿਨਾਂ ਸ਼ੱਕ, ਪੈਦਾ ਹੋਈ ਅਜਿਹੀ ਭਾਵਨਾ ਨਾਲ ਦੇਸ਼ ਦੀ ਪ੍ਰਸ਼ਾਸਨਿਕ ਵਿਵਸਥਾ, ਪੁਲਿਸ ਅਤੇ ਨਿਆਂਪਾਲਿਕਾ 'ਤੇ ਵੀ ਸਵਾਲੀਆ ਨਿਸ਼ਾਨ ਲਗਦਾ ਹੈ।
ਅਜਿਹੇ ਖੌਫ਼ਨਾਕ ਕੇਸਾਂ ਵਿਚ ਨਿਆਂ ਦੇਣ ਦੀ ਢਿੱਲੀ ਰਫ਼ਤਾਰ ਨੇ ਲੋਕਾਂ ਦੇ ਗੁੱਸੇ ਨੂੰ ਹੋਰ ਵੀ ਵਧਾਇਆ ਹੈ। ਅਜਿਹੀ ਸੂਰਤ ਵਿਚ ਹੁਣ ਇਸ ਗੱਲ ਦੀ ਹੋਰ ਵੀ ਸਖ਼ਤ ਲੋੜ ਮਹਿਸੂਸ ਹੋਣ ਲੱਗੀ ਹੈ ਕਿ ਅਜਿਹੇ ਭਿਆਨਕ ਕੇਸਾਂ ਵਿਚ ਨਿਆਂਪਾਲਿਕਾ ਇਕ ਸੀਮਤ ਤੇ ਨਿਸਚਿਤ ਸਮੇਂ 'ਚ ਆਪਣੇ ਫ਼ੈਸਲੇ ਸੁਣਾਏ। ਅਸੀਂ ਕਾਨੂੰਨ ਦੇ ਰਾਜ ਦੇ ਹਮਾਇਤੀ ਹਾਂ। ਕਿਸੇ ਵੀ ਸੂਰਤ ਵਿਚ ਪੁਲਿਸ ਨੂੰ ਕਾਨੂੰਨ ਤੋਂ ਬਾਹਰ ਜਾ ਕੇ ਅਜਿਹੀਆਂ ਕਾਰਵਾਈਆਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਪੁਲਿਸ ਮੁਕਾਬਲੇ ਦੇ ਹੱਕ ਅਤੇ ਵਿਰੋਧ 'ਚ ਕਈ ਤਰ੍ਹਾਂ ਦੇ ਬਿਆਨ ਆਏ ਹਨ। ਬਹੁਤੇ ਲੋਕਾਂ ਨੇ ਹਾਲਾਤ ਨੂੰ ਵੇਖਦਿਆਂ ਇਸ ਦੇ ਹੱਕ ਵਿਚ ਬਿਆਨ ਦਿੱਤੇ ਹਨ ਪਰ ਇਸ ਸਬੰਧੀ ਅਸੀਂ ਔਰਤਾਂ ਦੇ ਮਾਮਲਿਆਂ ਬਾਰੇ ਕਮਿਸ਼ਨ ਦੀ ਮੁਖੀ ਰੇਖਾ ਸ਼ਰਮਾ ਦੇ ਬਿਆਨ ਪ੍ਰਤੀ ਆਪਣੀ ਹਾਮੀ ਭਰਦੇ ਹਾਂ, ਜਿਸ ਵਿਚ ਉਸ ਨੇ ਕਿਹਾ ਹੈ ਕਿ ਔਰਤਾਂ ਦੇ ਹੱਕਾਂ ਲਈ ਬਣੀ ਇਹ ਸੰਸਥਾ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਦੇ ਹੱਕ ਵਿਚ ਸੀ ਪਰ ਅਜਿਹਾ ਕੁਝ ਸਹੀ ਨਿਆਇਕ ਪ੍ਰਣਾਲੀ ਦੇ ਰਾਹੀਂ ਹੀ ਕੀਤਾ ਜਾਣਾ ਚਾਹੀਦਾ ਸੀ। ਦੇਸ਼ ਦੇ ਕਾਨੂੰਨਾਂ ਅਤੇ ਨਿਆਇਕ ਵਿਵਸਥਾ ਨੂੰ ਇਸ ਤਰ੍ਹਾਂ ਪ੍ਰਭਾਵੀ ਬਣਾਏ ਜਾਣ ਦੀ ਜ਼ਰੂਰਤ ਭਾਸਦੀ ਹੈ, ਕਿ ਵੱਡੇ ਅਪਰਾਧੀਆਂ ਨੂੰ ਨਿਆਂਸੰਗਤ ਢੰਗ ਨਾਲ ਨਿਸਚਿਤ ਸਮੇਂ ਵਿਚ ਕਠੋਰ ਸਜ਼ਾਵਾਂ ਦਿੱਤੀਆਂ ਜਾ ਸਕਣ।

-ਬਰਜਿੰਦਰ ਸਿੰਘ ਹਮਦਰਦ

 

ਅਦਾਲਤੀ ਅਮਲ ਵੀ ਚੜ੍ਹ ਗਿਆ ਮੁਕਾਬਲੇ ਦੀ ਭੇਟ

ਦੇਸ਼ ਦੇ ਲੋਕ ਬਹੁਤ ਖ਼ੁਸ਼ ਹਨ ਕਿ ਹੈਦਰਾਬਾਦ ਦੇ ਜਬਰ ਜਨਾਹੀਆਂ ਦੇ ਨਾਲ ਪੁਲਿਸ ਨੇ ਸਹੀ ਨਿਆਂ ਕਰ ਦਿੱਤਾ। ਇਕ ਮੁੱਠਭੇੜ 'ਚ ਇਨ੍ਹਾਂ ਚਾਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਲੋਕ ਇਸੇ ਤਰ੍ਹਾਂ ਦੀ ਮੰਗ ਕਰ ਰਹੇ ਸਨ। ਕੋਈ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਫਾਂਸੀ 'ਤੇ ...

ਪੂਰੀ ਖ਼ਬਰ »

ਮਾਂ-ਬਾਪ ਵੀ ਜ਼ਿੰਮੇਵਾਰ ਹੁੰਦੇ ਹਨ ਬੱਚਿਆਂ ਦੇ ਕੁਰਾਹੇ ਪੈਣ ਲਈ

ਅਕਸਰ ਜਦੋਂ ਇਸ ਤਰ੍ਹਾਂ ਦੀ ਗੱਲ ਸੁਣਨ, ਪੜ੍ਹਨ ਅਤੇ ਵੇਖਣ ਨੂੰ ਮਿਲਦੀ ਹੈ ਕਿ ਭਰਾ-ਭਰਾ ਜਾਂ ਭਰਾ-ਭੈਣ ਇਕ-ਦੂਜੇ ਦੇ ਖ਼ਿਲਾਫ਼ ਖੜ੍ਹੇ ਹਨ, ਉਨ੍ਹਾਂ ਵਿਚ ਮੁਕੱਦਮੇਬਾਜ਼ੀ ਹੋ ਰਹੀ ਹੈ ਅਤੇ ਉਹ ਇਕ-ਦੂਜੇ ਦੀ ਸ਼ਕਲ ਤੱਕ ਦੇਖਣੀ ਨਹੀਂ ਚਾਹੁੰਦੇ, ਸਗੋਂ ਇਕ-ਦੂਜੇ ਪ੍ਰਤੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX