ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 minute ago
ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ...
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  5 minutes ago
ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ...
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  13 minutes ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ ਅਤੇ ਲੋਪੋਕੇ'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  6 minutes ago
ਚੋਗਾਵਾ/ਲੋਪੋਕੇ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਦਲ ਖਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਘੱਟ ਗਿਣਤੀਆਂ ..
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  22 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  27 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  36 minutes ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  46 minutes ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  56 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 1 hour ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 1 hour ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 2 hours ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 2 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 2 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 2 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 3 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 4 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਸੰਪਾਦਕੀ

ਸਨਅਤੀ ਖੇਤਰ ਦੀਆਂ ਚੁਣੌਤੀਆਂ

ਪੰਜਾਬ ਸਰਕਾਰ ਵਲੋਂ ਦੋ ਦਿਨਾ 'ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ 2019' ਦੇ ਆਯੋਜਨ ਕਰਨ ਦਾ ਇਕ ਵਾਰ ਫਿਰ ਉੱਦਮ ਕੀਤਾ ਗਿਆ ਹੈ। ਇਸ ਵਿਚ ਦੇਸ਼ ਦੇ ਕੁਝ ਵੱਡੇ ਸਨਅਤੀ ਅਤੇ ਵਪਾਰਕ ਘਰਾਣਿਆਂ ਦੇ ਮੁਖੀਆਂ ਨੂੰ ਵੀ ਬੁਲਾਇਆ ਗਿਆ। ਪੰਜਾਬ ਵਿਚ ਉਦਯੋਗਿਕ ਸਰਗਰਮੀਆਂ ਨੂੰ ਤੇਜ਼ ਕਰਕੇ ਇਸ ਨੂੰ ਵਿਕਾਸ ਦੇ ਰਾਹ 'ਤੇ ਤੋਰਨ ਦੀ ਗੱਲ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਵਿਚ ਸ਼ਿਰਕਤ ਕੀਤੀ ਅਤੇ ਇਸ ਦਿਸ਼ਾ ਵਿਚ ਆਪਣੀਆਂ ਚੰਗੀਆਂ ਅਤੇ ਹਾਂ-ਪੱਖੀ ਭਾਵਨਾਵਾਂ ਵੀ ਪ੍ਰਗਟਾਈਆਂ। ਸੰਮੇਲਨ ਦੇ ਪਹਿਲੇ ਦਿਨ ਪਾਕਿਸਤਾਨ ਨੂੰ ਸਬਕ ਸਿਖਾਉਣ ਦੀ ਚਿਤਾਵਨੀ ਦੇਣ ਦੀ ਗੱਲ ਤੋਂ ਬਾਅਦ ਹੁਣ ਉਨ੍ਹਾਂ ਨੇ ਸੂਬੇ ਦੀ ਸਨਅਤ ਦੀ ਮਹੱਤਤਾ 'ਤੇ ਚਰਚਾ ਕਰਦਿਆਂ ਕਿਹਾ ਕਿ ਨਵੇਂ ਸਨਅਤਕਾਰਾਂ ਅਤੇ ਨਿਵੇਸ਼ਕਾਂ ਨੂੰ ਢੁਕਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਚਿਰਾਂ ਤੋਂ ਚਲਦੀਆਂ ਆ ਰਹੀਆਂ ਸਨਅਤੀ ਨੀਤੀਆਂ ਦੀਆਂ ਕਮਜ਼ੋਰੀਆਂ ਨੂੰ ਸੁਧਾਰ ਕੇ ਇਨ੍ਹਾਂ ਵਿਚ ਨਵੀਆਂ ਯੋਜਨਾਵਾਂ ਲਿਆਂਦੀਆਂ ਜਾਣਗੀਆਂ। ਸਨਅਤਕਾਰਾਂ ਨੂੰ ਬਿਜਲੀ 'ਤੇ ਸਬਸਿਡੀ ਦਿੱਤੀ ਜਾਏਗੀ।
ਇਸ ਦੇ ਨਾਲ-ਨਾਲ ਉਨ੍ਹਾਂ ਆਨਲਾਈਨ ਅਰਜ਼ੀਆਂ ਅਤੇ ਸਿੰਗਲ ਵਿੰਡੋ ਕਲੀਅਰੈਂਸ ਸਹੂਲਤ ਦੇਣ ਦੀ ਗੱਲ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹਾ ਕਰਦਿਆਂ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ, ਜਿਸ ਨਾਲ ਨੌਜਵਾਨਾਂ ਦਾ ਵਿਦੇਸ਼ਾਂ ਵਿਚ ਜਾਣ ਦਾ ਰੁਝਾਨ ਘਟੇਗਾ। ਇਸ ਦੇ ਨਾਲ ਉਨ੍ਹਾਂ ਨੇ ਛੋਟੇ ਅਤੇ ਦਰਮਿਆਨੇ ਸਨਅਤਕਾਰਾਂ ਨੂੰ ਵਿੱਤੀ ਸਹੂਲਤਾਂ ਦੇਣ ਦੀ ਵਚਨਬੱਧਤਾ ਵੀ ਪ੍ਰਗਟਾਈ। ਅਸੀਂ ਮੁੱਖ ਮੰਤਰੀ ਵਲੋਂ ਪ੍ਰਗਟਾਈਆਂ ਇਨ੍ਹਾਂ ਭਾਵਨਾਵਾਂ ਦੀ ਪ੍ਰਸੰਸਾ ਕਰਦੇ ਹਾਂ ਪਰ ਇਸ ਦੇ ਨਾਲ ਇਸ ਖੇਤਰ ਵਿਚ ਕੁਝ ਹੋਰ ਵੀ ਅਹਿਮ ਗੱਲਾਂ ਵੱਲ ਧਿਆਨ ਕੇਂਦਰਿਤ ਕਰਨ ਦੀ ਜ਼ਰੂਰਤ ਹੈ। ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨੂੰ ਬਣਿਆਂ ਢਾਈ ਸਾਲ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ। ਇਸ ਵਲੋਂ ਪਹਿਲਾਂ ਵੀ ਕਈ ਵਾਰ ਅਜਿਹੀ ਕਵਾਇਦ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਪਹਿਲਾਂ ਜਿਥੇ ਮੁੰਬਈ ਆਦਿ ਸ਼ਹਿਰਾਂ ਦੇ ਵੱਡੇ ਨਿਵੇਸ਼ਕਾਂ ਅਤੇ ਸਨਅਤਕਾਰਾਂ ਨੂੰ ਪ੍ਰੇਰਿਤ ਕਰਨ ਦਾ ਯਤਨ ਕੀਤਾ ਸੀ, ਉਥੇ ਉਹ ਵੱਡੇ ਸ਼ਹਿਰਾਂ ਦੇ ਉਦਯੋਗਪਤੀਆਂ ਨੂੰ ਵੀ ਮਿਲੇ ਸਨ। ਉਸ ਤੋਂ ਬਾਅਦ ਅਜਿਹਾ ਹੀ ਇਕ ਹੋਰ ਸੰਮੇਲਨ ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਉੱਦਮੀਆਂ ਅਤੇ ਸਨਅਤਕਾਰਾਂ ਨਾਲ ਬਹੁਤ ਸਾਰੇ ਸਮਝੌਤਿਆਂ 'ਤੇ ਦਸਤਖ਼ਤ ਵੀ ਕੀਤੇ ਗਏ ਸਨ। ਪਿਛਲੇ ਕਰੀਬ ਢਾਈ ਸਾਲਾਂ ਵਿਚ ਸਰਕਾਰ ਦੇ ਪਹਿਲੇ ਯਤਨਾਂ 'ਤੇ ਕਿੰਨਾ ਕੁ ਬੂਰ ਪਿਆ ਹੈ, ਇਸ ਬਾਰੇ ਵੀ ਸੋਚਣਾ ਬਣਦਾ ਹੈ। ਸਾਡੇ ਅੰਦਾਜ਼ੇ ਅਨੁਸਾਰ ਜਿੰਨੀਆਂ ਉਮੀਦਾਂ ਸਰਕਾਰ ਨੇ ਇਥੇ ਨਿਵੇਸ਼ ਦੀਆਂ ਲਗਾਈਆਂ ਸਨ, ਉਹ ਪੂਰੀਆਂ ਨਹੀਂ ਹੋ ਸਕੀਆਂ। ਨਾ ਹੀ ਸਨਅਤ ਦੇ ਖੇਤਰ ਵਿਚ ਕੋਈ ਅਜਿਹੀ ਯੋਜਨਾਬੰਦੀ ਕੀਤੀ ਗਈ, ਜਿਸ ਦੇ ਸਪੱਸ਼ਟ ਨਤੀਜੇ ਸਾਹਮਣੇ ਆਏ ਹੋਣ। ਸਰਕਾਰ ਦੇ ਬਣਨ ਤੋਂ ਪਹਿਲਾਂ ਅਤੇ ਬਾਅਦ ਵਿਚ ਵੀ ਵੱਖ-ਵੱਖ ਪੱਧਰਾਂ 'ਤੇ ਹਰ ਤਰ੍ਹਾਂ ਦੇ ਸਨਅਤਕਾਰਾਂ ਨਾਲ ਹੋਈਆਂ ਮੀਟਿੰਗਾਂ ਵਿਚ ਅਨੇਕਾਂ ਵਾਅਦੇ ਕੀਤੇ ਗਏ ਸਨ, ਉਹ ਕਿੰਨੇ ਕੁ ਵਫ਼ਾ ਹੋਏ ਹਨ, ਇਸ ਦਾ ਖੁਲਾਸਾ ਕੀਤਾ ਜਾਣਾ ਜ਼ਰੂਰੀ ਹੈ। ਕਿਉਂਕਿ ਛੋਟੇ ਅਤੇ ਦਰਮਿਆਨੇ ਸਨਅਤਕਾਰਾਂ ਦੀਆਂ ਸ਼ਿਕਾਇਤਾਂ ਅਤੇ ਕਠਿਨਾਈਆਂ ਦੀ ਸੂਚੀ ਹੁਣ ਤੱਕ ਵਧਦੀ ਹੀ ਨਜ਼ਰ ਆਈ ਹੈ। ਇਥੋਂ ਤੱਕ ਕਿ ਉਨ੍ਹਾਂ ਦਾ ਵੈਟ ਦਾ ਬਕਾਇਆ ਵੀ ਉਨ੍ਹਾਂ ਨੂੰ ਨਹੀਂ ਦਿੱਤਾ ਜਾ ਸਕਿਆ। ਇਸ ਸਬੰਧੀ ਉਹ ਨਿੱਤ ਦਿਨ ਸ਼ਿਕਾਇਤਾਂ ਕਰਕੇ ਹੁਣ ਥੱਕੇ ਹਾਰੇ ਜਾਪਦੇ ਹਨ। ਸਰਕਾਰ ਨੇ ਇਹ ਵੀ ਯਤਨ ਕੀਤਾ ਸੀ ਕਿ ਆਪਣੇ ਵਾਅਦੇ ਮੁਤਾਬਿਕ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕੀਤੇ ਜਾਣ। ਪਰ ਅੰਕੜਿਆਂ ਮੁਤਾਬਿਕ ਪਿਛਲੇ ਸਾਲਾਂ ਵਿਚ ਸੂਬੇ ਵਿਚ ਬੇਰੁਜ਼ਗਾਰੀ ਦੀ ਦਰ ਵਿਚ ਵਾਧਾ ਹੀ ਹੋਇਆ ਹੈ। ਕਦੀ ਪੰਜਾਬ ਛੋਟੀ ਤੇ ਦਰਮਿਆਨੀ ਸਨਅਤ ਨਾਲ ਧੜਕਦਾ ਦਿਖਾਈ ਦਿੰਦਾ ਸੀ ਪਰ ਅੱਜ ਅੰਮ੍ਰਿਤਸਰ ਅਤੇ ਬਟਾਲਾ ਵਰਗੇ ਸ਼ਹਿਰਾਂ ਵਿਚ ਸੈਂਕੜੇ ਨਹੀਂ, ਹਜ਼ਾਰਾਂ ਹੀ ਛੋਟੀਆਂ ਸਨਅਤੀ ਇਕਾਈਆਂ ਬੰਦ ਜਾਂ ਬਿਮਾਰ ਹੋ ਚੁੱਕੀਆਂ ਹਨ, ਜਿਸ ਕਾਰਨ ਹੇਠਲੇ ਪੱਧਰ 'ਤੇ ਬੇਰੁਜ਼ਗਾਰੀ ਵਿਚ ਵਾਧਾ ਹੋਇਆ ਹੈ।
ਆਪਣੀ ਸਨਅਤੀ ਯੋਜਨਾ ਵਿਚ ਸਰਕਾਰ ਦੀ ਤਰਜੀਹ ਪਹਿਲਾਂ ਬਿਮਾਰ ਹੋ ਚੁੱਕੀਆਂ ਛੋਟੀਆਂ ਜਾਂ ਦਰਮਿਆਨੀਆਂ ਸਨਅਤਾਂ ਨੂੰ ਮੁੜ ਲੀਹੇ ਲਿਆਉਣ ਦੀ ਹੋਣੀ ਚਾਹੀਦੀ ਸੀ। ਸਨਅਤੀ ਖੇਤਰ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਸੀ। ਪਰ ਅੱਜ ਹਾਲ ਇਹ ਹੈ ਕਿ ਪਿਛਲੀਆਂ ਤਤਕਾਲੀ ਸਰਕਾਰਾਂ ਵਾਂਗ ਸਨਅਤੀ ਸਰਗਰਮੀ ਲਈ ਬਣਾਏ ਗਏ ਫੋਕਲ ਪੁਆਇੰਟਾਂ ਦੀ ਹਾਲਤ ਵੀ ਬੇਹੱਦ ਖ਼ਰਾਬ ਹੋਈ ਜਾਪਦੀ ਹੈ। ਅੱਜ ਦਾ ਅਫ਼ਸਰੀ ਤੇ ਇੰਸਪੈਕਟਰੀ ਰਾਜ ਛੋਟੇ ਸਨਅਤਕਾਰਾਂ ਨੂੰ ਅੱਗੇ ਪੁਲਾਂਘਾਂ ਪੁੱਟਣ ਤੋਂ ਵਰਜ ਹੀ ਰਿਹਾ ਜਾਪਦਾ ਹੈ। ਪਿਛਲੇ ਕਈ ਦਹਾਕਿਆਂ ਤੋਂ ਗੁਆਂਢੀ ਪਹਾੜੀ ਰਾਜਾਂ ਵਿਚ ਕੇਂਦਰ ਵਲੋਂ ਸਨਅਤਾਂ ਲਈ ਜੋ ਸਹੂਲਤਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨਾਲ ਪੰਜਾਬ ਵਿਚੋਂ ਬਹੁਤ ਸਾਰੀਆਂ ਸਨਅਤੀ ਇਕਾਈਆਂ ਗੁਆਂਢੀ ਰਾਜਾਂ ਵਿਚ ਸਥਾਪਤ ਹੋ ਗਈਆਂ ਹਨ, ਇਸ ਕਰਕੇ ਵੀ ਪੰਜਾਬ ਦੀ ਸਨਅਤ ਪਿਛਲੇ ਪੈਰੀਂ ਹੋ ਗਈ ਹੈ। ਪੰਜਾਬ ਦੀਆਂ ਤਤਕਾਲੀ ਸਰਕਾਰਾਂ ਨੇ ਕਦੇ ਵੀ ਇਸ ਪੱਖ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੇਂਦਰ ਸਰਕਾਰ ਕੋਲ ਨਹੀਂ ਉਠਾਇਆ ਅਤੇ ਨਾ ਹੀ ਇਸ ਦਿਸ਼ਾ ਵਿਚ ਕੋਈ ਅਜਿਹੇ ਵੱਡੇ ਯਤਨ ਹੀ ਕੀਤੇ ਹਨ, ਜਿਨ੍ਹਾਂ ਨਾਲ ਵਧ ਰਹੇ ਇਸ ਉਜਾੜੇ ਨੂੰ ਮੁੜ ਵਸੇਬੇ ਵਿਚ ਬਦਲਿਆ ਜਾ ਸਕੇ। ਇਸ ਖੇਤਰ ਵਿਚ ਮਿਲ ਰਹੀਆਂ ਲਗਾਤਾਰ ਚੁਣੌਤੀਆਂ ਨੂੰ ਸੂਬਾ ਸਰਕਾਰ ਹੁਣ ਤੱਕ ਪੂਰੀ ਤਰ੍ਹਾਂ ਸੰਬੋਧਿਤ ਹੋਣ ਤੋਂ ਅਸਮਰੱਥ ਰਹੀ ਹੈ। ਇਥੇ ਕੋਈ ਥਹੁ-ਟਿਕਾਣਾ ਨਾ ਮਿਲਣ ਕਰਕੇ ਅੱਜ ਨਿੱਤ ਦਿਨ ਹਜ਼ਾਰਾਂ ਹੀ ਨੌਜਵਾਨ ਕਿਸੇ ਨਾ ਕਿਸੇ ਤਰ੍ਹਾਂ ਵਿਦੇਸ਼ਾਂ ਵਿਚ ਜਾਣ ਨੂੰ ਤਰਜੀਹ ਦੇ ਰਹੇ ਹਨ। ਅਸੀਂ ਅਜਿਹੇ ਸੰਮੇਲਨਾਂ ਨੂੰ ਤਦ ਹੀ ਭਾਵਪੂਰਤ ਸਮਝਾਂਗੇ, ਜੇਕਰ ਸਹੀ ਦਿਸ਼ਾ ਵਿਚ ਅਮਲੀ ਕਦਮ ਚੁੱਕੇ ਜਾਣ। ਠੋਸ ਸਿੱਟੇ ਹੀ ਇਸ ਤਰ੍ਹਾਂ ਦੇ ਯਤਨਾਂ ਦੀ ਸਾਰਥਿਕਤਾ ਵਧਾ ਸਕਦੇ ਹਨ।


-ਬਰਜਿੰਦਰ ਸਿੰਘ ਹਮਦਰਦ

ਸਥਾਨਕ ਭਾਸ਼ਾਵਾਂ ਦਾ ਕੌਮਾਂਤਰੀ ਵਰ੍ਹਾ-2019

ਪਿਛਲੇ ਕਈ ਸਾਲਾਂ ਤੋਂ ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਵਿਚ ਸਥਾਨਕ ਭਾਸ਼ਾਵਾਂ ਦੇ ਮਸਲੇ 'ਤੇ ਗੰਭੀਰ ਚਰਚਾ ਹੋ ਰਹੀ ਹੈ। ਸਥਾਨਕ ਭਾਸ਼ਾਵਾਂ ਨਾਲ ਹੋ ਰਹੀ ਬੇਇਨਸਾਫ਼ੀ ਉੱਪਰ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ। ਅਸਲ ਵਿਚ ਸਥਾਨਕ ਭਾਸ਼ਾਵਾਂ ਨੂੰ ਲੋੜੀਂਦੀ ...

ਪੂਰੀ ਖ਼ਬਰ »

ਜੋਗੀ ਜੋਗੜੇ ਤੋਂ ਸਿੱਧੀ ਮਾਰਗ

ਹਥਲਾ ਲੇਖ 1947 ਦੇ ਸਮਿਆਂ ਬਾਰੇ ਹੈ। ਉਸ ਵੇਲੇ ਦੇ ਵਰਤ-ਵਰਤਾਰੇ, ਔਕੜਾਂ, ਉਮੰਗਾਂ ਤੇ ਦੇਸ਼ ਵੰਡ ਦੀ ਮਾਰ ਥੱਲੇ ਆਏ ਲੋਕਾਂ ਬਾਰੇ। ਇਨ੍ਹਾਂ ਗੱਲਾਂ ਦਾ ਚੇਤਾ ਕਰਵਾਉਣ ਵਾਲੀ ਮਨਮੋਹਨ ਸਿੰਘ ਢਿੱਲੋਂ ਦੀ ਲਿਖੀ ਕਿਤਾਬ 'ਜ਼ਿੰਦਗੀ ਦੇ ਆਰ ਪਾਰ' ਹੈ। ਲੇਖਕ ਮੇਰੀ ਮਾਸੀ ਦਾ ...

ਪੂਰੀ ਖ਼ਬਰ »

ਇਨ੍ਹਾਂ ਜ਼ਖ਼ਮਾਂ ਦਾ ਕੀ ਕਹਿਣਾ...

ਇਕ ਵਾਰ ਫਿਰ ਮਨਾਂ ਨੂੰ ਵਲੂੰਧਰਨ ਵਾਲੇ ਕਾਂਡ ਨੇ ਹਰ ਸੰਵੇਦਨਸ਼ੀਲ ਬੰਦੇ ਨੂੰ ਕੰਬਣੀ ਛੇੜ ਦਿੱਤੀ ਹੈ। ਚੰਗਾਲੀਵਾਲਾ ਪਿੰਡ ਦਾ ਨੌਜਵਾਨ ਜਗਮੇਲ ਸਿੰਘ, ਇਸ ਵਾਰ ਹੈਵਾਨੀਅਤ ਦਾ ਸ਼ਿਕਾਰ ਬਣ ਕੇ ਪੰਜਾਬ ਦੇ ਮੱਥੇ 'ਤੇ ਬਦਨੁਮਾ ਦਾਗ ਲਗਾ ਗਿਆ ਹੈ। ਉੱਚ ਜਾਤੀ ਦੇ ਹੰਕਾਰ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਵਿਚ ਦਲਿਤਾਂ ਦਾ ਝੁਕਾਅ ਹੋਇਆ ਸਮਾਜਵਾਦੀ ਪਾਰਟੀ ਵੱਲ

ਉੱਤਰ ਪ੍ਰਦੇਸ਼ ਵਿਚ 11 ਸੀਟਾਂ 'ਤੇ ਹੋਈਆਂ ਉਪ ਚੋਣਾਂ ਤੋਂ ਬਾਅਦ, ਜਿਸ ਵਿਚੋਂ 7 ਸੀਟਾਂ 'ਤੇ ਭਾਜਪਾ ਨੇ ਜਿੱਤ ਪ੍ਰਾਪਤ ਕੀਤੀ ਅਤੇ ਬਹੁਜਨ ਸਮਾਜ ਪਾਰਟੀ ਸਾਰੀਆਂ ਸੀਟਾਂ ਹਾਰ ਗਈ, ਸਾਬਕਾ ਵਿਧਾਇਕਾਂ ਸਣੇ ਬਹੁਜਨ ਸਮਾਜ ਪਾਰਟੀ ਦੇ ਕਈ ਆਗੂ ਆਪਣੇ ਸੈਂਕੜੇ ਸਮਰਥਕਾਂ ਸਣੇ ...

ਪੂਰੀ ਖ਼ਬਰ »

ਗੰਢਿਆਂ ਦਾ ਭਾਅ...

ਗੰਢੇ ਛਿੱਲ ਕੇ ਅੱਖਾਂ 'ਚ ਪਾਣੀ ਆਂਵਦਾ ਸੀ, ਹੁਣ ਸੁਣ ਕੇ ਆਉਂਦਾ ਭਾਅ ਬਾਬਾ। ਚਾਰੇ ਪਾਸੇ ਮਹਿੰਗਾਈ ਨੇ ਵੱਟ ਕੱਢੇ, ਦਮ ਤੋੜ ਗਏ ਦਿਲ ਦੇ ਚਾਅ ਬਾਬਾ। ਲੋਕ ਚੀਕਦੇ ਨਾ ਕੋਈ ਸਰਕਾਰ ਸੁਣਦੀ, ਰੂੰ ਕੰਨਾਂ ਵਿਚ ਲਈ ਜਿਵੇਂ ਪਾ ਬਾਬਾ। ਝੂਠ ਬੋਲ ਬੋਲ ਕੁਰਸੀਆਂ ਮੱਲੀਆਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX