ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  38 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 3 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 4 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 4 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 5 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 5 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 6 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 7 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 8 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 minute ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 10 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 9 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 11 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 11 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 12 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 12 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 21 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  11 minutes ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਪੰਜਾਬ / ਜਨਰਲ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ 1380 ਸ਼ਰਧਾਲੂ

ਬਟਾਲਾ, 8 ਦਸੰਬਰ (ਕਾਹਲੋਂ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘੇ ਖੁੱਲੇ ਨੂੰ ਅੱਜ ਇਕ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ, ਪਰ ਗੁਰਦੁਆਰਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਹੁਣ ਤੱਕ 1700 ਤੋਂ ਵੱਧ ਨਹੀਂ ਸਕੀ | ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਸ਼ਾਇਦ ਹਫਤੇ ਦੇ ਅਖੀਰ 'ਤੇ ਸਨਿਚਰਵਾਰ ਅਤੇ ਐਤਵਾਰ ਇਹ ਗਿਣਤੀ ਵੱਧ ਜਾਇਆ ਕਰੇਗੀ, ਪਰ ਇਹ ਗਿਣਤੀ ਇਸ ਐਤਵਾਰ ਵਧਣ ਦੀ ਬਜਾਏ, ਪਿਛਲੇ ਐਤਵਾਰਾਂ ਨਾਲੋਂ ਵੀ ਘੱਟ ਕੇ 1380 ਰਹਿ ਗਈ | ਜ਼ਿਕਰਯੋਗ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਇਕ ਦਿਨ ਵਿਚ 5000 ਸ਼ਰਧਾਲੂ ਜਾਣ ਦਾ ਸਮਝੌਤਾ ਹੋਇਆ ਸੀ, ਪਰ ਅੱਜ ਤੱਕ ਵੀ ਇਹ ਗਿਣਤੀ ਪੰਜ ਹਜ਼ਾਰ ਦੇ ਨੇੜੇ-ਤੇੜ ਵੀ ਨਹੀਂ ਪਹੁੰਚ ਸਕੀ | ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇਸ ਦਾ ਮੁੱਖ ਕਾਰਨ ਰਜਿਸਟ੍ਰੇਸ਼ਨ ਭਰਨ ਦੀ ਪੇਚੀਦਾ ਪ੍ਰਕਿਰਿਆ ਹੈ ਅਤੇ ਉਸ ਤੋਂ ਵੱਧ ਸਮੱਸਿਆ ਸ਼ਨਾਖਤੀ ਕਾਰਡ ਵਜੋਂ ਪਾਸਪੋਰਟ ਦਾ ਜ਼ਰੂਰੀ ਹੋਣਾ ਹੈ |
ਗ੍ਰਹਿ ਵਿਭਾਗ ਦੇ ਰਵੱਈਏ ਤੋਂ ਦੁਖੀ ਨੇ ਸ਼ਰਧਾਲੂ
ਲੋਕਾਂ ਦਾ ਕਹਿਣਾ ਹੈ ਕਿ ਬਿਲਕੁਲ ਸਹੀ ਜਾਣਕਾਰੀ ਨਾਲ ਰਜਿਸਟ੍ਰੇਸ਼ਨ ਫਾਰਮ ਪੂਰਾ ਕੀਤਾ ਜਾਂਦਾ ਹੈ, ਉਸ ਤੋਂ ਬਾਅਦ ਪੁਲਿਸ ਜਾਂਚ ਵੀ ਮੁਕੰਮਲ ਹੋ ਜਾਂਦੀ ਹੈ, ਪਰ ਪੁਲਿਸ ਜਾਂਚ ਤੋਂ ਬਾਅਦ ਵੀ ਯਾਤਰਾ ਤੋਂ 4 ਦਿਨ ਪਹਿਲਾਂ ਈ.ਟੀ.ਏ. ਫਾਰਮ ਨਹੀਂ ਨਿਕਲਦਾ | ਸਾਰੀਆਂ ਜ਼ਰੂਰੀ ਕਾਰਵਾਈਆਂ ਮੁਕੰਮਲ ਹੋਣ ਦੇ ਬਾਵਜੂਦ ਯਾਤਰਾ ਦੀ ਪ੍ਰਵਾਨਗੀ ਨਾ ਆਉਣ ਦਾ ਕਿਸੇ ਵੀ ਅਧਿਕਾਰੀ ਵਲੋਂ ਕੋਈ ਕਾਰਨ ਨਹੀਂ ਦੱਸਿਆ ਜਾ ਰਿਹਾ | ਸਹਾਇਤਾ ਲਈ ਦਿੱਤਾ ਗਿਆ ਮੋਬਾਈਲ ਨੰਬਰ ਕੇਵਲ 11 ਵਜੇ ਤੋਂ 5 ਵਜੇ ਤੱਕ ਚਾਲੂ ਹੁੰਦਾ ਹੈ, ਉਸ ਤੋਂ ਬਾਅਦ ਬੰਦ ਕਰ ਦਿੱਤਾ ਜਾਂਦਾ ਹੈ | ਅੰਤਰਰਾਸ਼ਟਰੀ ਤੇ ਹੋਰ ਸੂਬਿਆਂ ਲਈ ਜਾਰੀ ਲੈਂਡਲਾਈਨ ਨੰਬਰ ਵੀ ਕਿਸੇ ਵਲੋਂ ਨਹੀਂ ਸੁਣਿਆ ਜਾ ਰਿਹਾ | ਵੈਬਸਾਈਟ 'ਤੇ ਦਿੱਤੀ ਈਮੇਲ ਆਈ.ਡੀ. 'ਤੇ ਕੀਤੀ ਗਈ ਕਿਸੇ ਵੀ ਮੇਲ ਦਾ ਨਾ ਤਾਂ ਜਵਾਬ ਦਿੱਤਾ ਜਾਂਦਾ ਹੈ ਅਤੇ ਨਾ ਹੀ ਭੇਜੀ ਗਈ ਕਿਸੇ ਸਮੱਸਿਆ ਦਾ ਹੱਲ ਕੀਤਾ ਜਾਂਦਾ ਹੈ | ਵੈੱਬਸਾਈਟ 'ਤੇ ਦਿੱਤੇ ਸੰਪਰਕ ਨੰਬਰਾਂ 'ਤੇ ਈਮੇਲ ਆਈ.ਡੀ. 'ਤੇ ਪੁੱਜੀਆਂ ਮਿਸਕਾਲਾਂ ਤੇ ਈਮੇਲਾਂ ਦੀ ਜਾਂਚ ਕਰਵਾਈ ਜਾਵੇ ਤਾਂ ਗ੍ਰਹਿ ਵਿਭਾਗ ਦਾ ਸੁਹਿਰਦਤਾ ਦਾ ਪਰਦਾਫਾਸ਼ ਹੋ ਜਾਵੇਗਾ | ਸ਼ਰਧਾਲੂਆਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਵਲੋਂ ਜ਼ਿਲ੍ਹਾ ਪੱਧਰੀ ਬਣਾਏ ਨੋਡਲ ਅਫ਼ਸਰ ਰਜਿਸਟ੍ਰੇਸ਼ਨ ਤੋਂ ਬਾਅਦ ਦੀ ਕੋਈ ਵੀ ਜਾਣਕਾਰੀ ਦੇਣ ਤੋਂ ਸੱਖਣੇ ਹਨ ਅਤੇ ਉਨ੍ਹਾਂ ਨੂੰ ਈ.ਟੀ.ਏ. ਫਾਰਮ ਬਾਰੇ ਜਾਣਕਾਰੀ ਬਿਲਕੁਲ ਨਹੀਂ ਹੁੰਦੀ | ਸ਼ਰਧਾਲੂਆਂ ਦੀ ਮੰਗ ਹੈ ਕਿ ਜਦੋਂ 4 ਦਿਨ ਪਹਿਲਾਂ ਈ.ਟੀ.ਏ. ਫਾਰਮ ਭੇਜਿਆ ਜਾਂਦਾ ਹੈ ਤਾਂ ਜਿਨ੍ਹਾਂ ਸ਼ਰਧਾਲੂਆਂ ਨੂੰ ਨਹੀਂ ਭੇਜਿਆ ਜਾਣਾ, ਉਨ੍ਹਾਂ ਨੂੰ ਵੀ ਨਾ ਭੇਜਣ ਸਬੰਧੀ ਜਾਣਕਾਰੀ ਜ਼ਰੂਰ ਦਿੱਤੀ ਜਾਣੀ ਚਾਹੀਦੀ ਹੈ | ਸ਼ਰਧਾਲੂਆਂ ਦਾ ਇਹ ਵੀ ਕਹਿਣਾ ਹੈ ਕਿ ਇਸ ਸਬੰਧੀ ਆ ਰਹੀਆਂ ਔਕੜਾਂ ਨੂੰ ਠੀਕ ਕਰਨ ਲਈ ਸਰਕਾਰ ਨੇ ਚੁੱਪ ਕਿਉਂ ਧਾਰੀ ਹੋਈ ਹੈ |

ਫ਼ਰਜ਼ੀ ਕਤਲ ਕਾਂਡ 'ਚ ਅਨੂਪ ਸਿੰਘ ਤੇ ਕਰਨ ਕਾਕਾ ਦਾ ਪੰਜ ਦਿਨਾ ਪੁਲਿਸ ਰਿਮਾਂਡ

ਪੱਟੀ, 8 ਦਸੰਬਰ (ਅਵਤਾਰ ਸਿੰਘ ਖਹਿਰਾ)¸ਬੀਤੀ 5 ਦਸੰਬਰ ਨੂੰ ਥਾਣਾ ਹਰੀਕੇ ਦੇ ਪਿੰਡ ਕਿਰਤੋਵਾਲ 'ਚ ਵਿਅਕਤੀ ਨੂੰ ਜਿਊਾਦਾ ਸਾੜ ਕੇ ਮਾਰਨ ਦੇ ਮਾਮਲੇ 'ਚ (ਫਰਜ਼ੀ ਕਤਲ ਕਾਂਡ) ਹਰਿਆਣਾ ਦੇ ਜ਼ਿਲ੍ਹਾ ਫ਼ਤਿਆਬਾਦ ਦੇ ਕਸਬਾ ਟੋਹਾਣਾ ਤੋਂ ਕਾਬੂ ਕੀਤੇ ਅਨੂਪ ਸਿੰਘ ਤੇ ਕਰਨ ...

ਪੂਰੀ ਖ਼ਬਰ »

ਸ਼ੋੋ੍ਰਮਣੀ ਅਕਾਲੀ ਦਲ ਪ੍ਰਧਾਨ ਵਲੋਂ 2 ਸਾਲ ਪਹਿਲਾਂ ਗੁਰੂ ਨਗਰੀ ਵਿਖੇ ਮੁੜ ਪਾਰਟੀ ਦਫ਼ਤਰ ਖੋਲ੍ਹਣ ਦਾ ਵਾਅਦਾ ਅਜੇ ਤੱਕ ਨਹੀਂ ਹੋਇਆ ਵਫ਼ਾ!

ਅੰਮਿ੍ਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)¸ਗੁਰੁੂ ਨਗਰੀ ਅੰਮਿ੍ਤਸਰ ਵਿਖੇ 99 ਸਾਲ ਪਹਿਲਾਂ 14 ਦਸੰਬਰ, 1920 ਨੂੰ ਹੋਂਦ ਵਿਚ ਆਏ ਸ਼੍ਰੋਮਣੀ ਅਕਾਲੀ ਦਲ ਦਾ ਕਈ ਦਹਾਕਿਆਂ ਤੱਕ ਮੁੁੱਖ ਦਫ਼ਤਰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ਼ੋ੍ਰਮਣੀ ਕਮੇਟੀ ਦੇ ਦਫ਼ਤਰ ਦੇ ਨੇੜੇ ਹੀ ...

ਪੂਰੀ ਖ਼ਬਰ »

ਸ਼ਬਨਮ ਕੌਰ ਢਿੱਲੋਂ ਨਮਿਤ ਅੰਤਿਮ ਅਰਦਾਸ 'ਚ ਪੁੱਜੇ ਕਈ ਕੇਂਦਰੀ ਤੇ ਸੂਬਾਈ ਆਗੂ

ਬਿਆਸ, 8 ਦਸੰਬਰ (ਪਰਮਜੀਤ ਸਿੰਘ ਰੱਖੜਾ)¸ਅੱਜ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਸਮੇਤ ਕਈ ਕੇਂਦਰੀ ਤੇ ਸੂਬਾਈ ਮੰਤਰੀਆਂ ਨੇ ਡੇਰਾ ਬਿਆਸ ਪੁੱਜ ਕੇ ਬੀਬੀ ਸ਼ਬਨਮ ਕੌਰ ਢਿੱਲੋਂ ਨਮਿਤ ਹੋਣ ਵਾਲੇ ਸਮਾਗਮ 'ਚ ਸ਼ਿਰਕਤ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ...

ਪੂਰੀ ਖ਼ਬਰ »

ਗੈਂਗਸਟਰ ਸੁੱਖਾ ਕਾਹਲਵਾਂ ਹੱਤਿਆ ਕਾਂਡ ਦੇ ਚਸ਼ਮਦੀਦ ਗਵਾਹ ਤੇ ਨਾਮੀ ਅਪਰਾਧੀ ਗਿ੍ਫ਼ਤਾਰ

ਟਾਂਡਾ ਉੜਮੁੜ, 8 ਦਸੰਬਰ (ਦੀਪਕ ਬਹਿਲ)-ਗੈਂਗਸਟਰ ਸੁੱਖਾ ਕਾਹਲਵਾਂ ਹੱਤਿਆ ਕਾਂਡ ਦੇ ਚਸ਼ਮਦੀਦ ਗਵਾਹ ਤੇ ਨਾਮੀ ਗੈਂਗਸਟਰ ਰਾਣਾ ਪ੍ਰਤਾਪ ਸਿੰਘ ਅਤੇ ਉਸ ਦੇ ਭਰਾ ਰਣਪ੍ਰੀਤ ਸਿੰਘ ਉਰਫ਼ ਜੱਗਾ ਨੂੰ ਟਾਂਡਾ ਪੁਲਿਸ ਨੇ ਦੋ ਪਿਸਤੌਲ ਤੇ 17 ਜ਼ਿੰਦਾ ਕਾਰਤੂਸਾਂ ਸਮੇਤ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਪਿਉ-ਪੁੱਤ ਦੀ ਮੌਤ

ਮੂਣਕ, 8 ਦਸੰਬਰ (ਭਾਰਦਵਾਜ, ਸਿੰਗਲਾ)-ਬੀਤੀ ਦੇਰ ਸ਼ਾਮ ਹਮੀਰਗੜ੍ਹ ਮੰਡਵੀ ਰੋਡ 'ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਪਿਉ-ਪੁੱਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਲੀਮ (45) ਅਤੇ ਉਸ ਦਾ ਲੜਕਾ ਮੋਸਿਨ (22) ਵਾਸੀ ਸ਼ਾਹਪੁਰ ਜ਼ਿਲ੍ਹਾ ਮੁਜ਼ੱਫ਼ਰ ਨਗਰ (ਯੂ.ਪੀ.) ਹਾਲ ਆਬਾਦ ...

ਪੂਰੀ ਖ਼ਬਰ »

ਰਾਜ ਮਾਰਗਾਂ 'ਤੇ ਗੁੜ ਬਣਾਉਣ ਵਾਲਿਆਂ ਦੀ ਖ਼ੁਰਾਕ ਸੁਰੱਖਿਆ ਐਕਟ 'ਚ ਹੋਵੇਗੀ ਰਜਿਸਟ੍ਰੇਸ਼ਨ

ਜਲੰਧਰ, 8 ਦਸੰਬਰ (ਸ਼ਿਵ ਸ਼ਰਮਾ)-ਕੌਮੀ ਰਾਜ ਮਾਰਗਾਂ ਤੋਂ ਇਲਾਵਾ ਰਾਜ ਮਾਰਗਾਂ ਤੇ ਹੋਰ ਸੜਕਾਂ 'ਤੇ ਵੱਡੀ ਗਿਣਤੀ ਵਿਚ ਗੁੜ ਅਤੇ ਸ਼ੱਕਰ ਬਣਾਉਣ ਵਾਲਿਆਂ ਨੂੰ ਵੀ ਖ਼ੁਰਾਕ ਸੁਰੱਖਿਆ ਐਕਟ ਵਿਚ ਰਜਿਸਟਰਡ ਕੀਤਾ ਜਾਵੇਗਾ | ਇਸ ਬਾਰੇ ਸਬੰਧਿਤ ਵਿਭਾਗਾਂ ਵਲੋਂ ਜਲਦੀ ਹੀ ...

ਪੂਰੀ ਖ਼ਬਰ »

ਗੁਰੂ ਸਾਹਿਬ ਨਾਲ ਸਬੰਧਿਤ ਦੂਰ ਦੁਰਾਡੇ ਦੇ ਵਿਰਾਸਤੀ ਅਸਥਾਨਾਂ ਨੂੰ ਸੰਭਲਾਣਾ ਸ਼ਲਾਘਾਯੋਗ-ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਨਾਨਕ ਲਾਮਾ ਚੁੰਗਥਾਂਗ ਸਿੱਕਮ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ...

ਪੂਰੀ ਖ਼ਬਰ »

ਵੀ.ਆਈ.ਪੀਜ਼ ਨਾਲੋਂ ਆਮ ਆਦਮੀ ਨੂੰ ਵਧੇਰੇ ਸੁਰੱਖਿਆ ਦੀ ਲੋੜ- ਮਾਲੀਵਾਲ

ਨਵੀਂ ਦਿੱਲੀ, 8 ਦਸੰਬਰ (ਯੂ.ਐਨ.ਆਈ.)-ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ.ਆਈ.ਪੀਜ਼ ਨੂੰ ਮੁਹੱਈਆ ਕਰਵਾਈ ਸੁਰੱਖਿਆ ਨੂੰ ਵਾਪਸ ਲੈਣ ਅਤੇ ਆਮ ਆਦਮੀ ਦੀ ਸੁਰੱਖਿਆ 'ਚ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕਰਨ ਦੀ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ 8 ਜਨਵਰੀ ਦੀ ਹੜਤਾਲ ਲਈ ਲਾਮਬੰਦੀ ਦਾ ਐਲਾਨ

ਜਲੰਧਰ, 8 ਦਸੰਬਰ (ਮੇਜਰ ਸਿੰਘ)-ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸੱਦੇ 'ਤੇ ਦੇਸ਼ ਭਰ ਦੇ ਮਜ਼ਦੂਰਾਂ, ਮੁਲਾਜ਼ਮਾਂ, ਕਿਸਾਨਾਂ ਅਤੇ ਹੋਰ ਮਿਹਨਤਕਸ਼ ਵਰਗ ਵਲੋਂ ਕੀਤੀ ਜਾ ਰਹੀ 8 ਜਨਵਰੀ 2020 ਦੀ ਦੇਸ਼ ਵਿਆਪੀ ਹੜਤਾਲ ਦੀ ਤਿਆਰੀ, ਪੰਜਾਬ ਅੰਦਰ ...

ਪੂਰੀ ਖ਼ਬਰ »

35 ਸਿੱਖ ਜਥੇਬੰਦੀਆਂ ਤੇ ਸੰਗਠਨਾਂ ਦੇ ਗੱਠਜੋੜ ਵਲੋਂ ਕੈਬਨਿਟ ਮੰਤਰੀ ਰੰਧਾਵਾ ਦੇ ਘਰ ਦੇ ਬਾਹਰ ਧਰਨਾ

ਬਟਾਲਾ, 8 ਦਸੰਬਰ (ਕਾਹਲੋਂ)-35 ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਠਨਾਂ ਦੇ ਗਠਜੋੜ ਵਲੋਂ ਪਿਛਲੇ ਦਿਨੀਂ ਐਲਾਨੇ ਬਰਗਾੜੀ ਅਤੇ ਬਹਿਬਲ ਕਲਾਂ ਦੇ ਇਨਸਾਫ਼ ਲਈ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਅੱਜ 51 ਮੈਂਬਰੀ ਜਥੇ ਵਲੋਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ

ਅਕਾਲੀ ਦਲ ਵਲੋਂ ਬਿੱਲ ਨੂੰ ਸੰਸਦ 'ਚ ਲਿਆਉਣ ਦੀ ਸ਼ਲਾਘਾ

ਮੰਡੀ ਕਿੱਲਿਆਂਵਾਲੀ, 8 ਦਸੰਬਰ (ਇਕਬਾਲ ਸਿੰਘ ਸ਼ਾਂਤ)-ਐਨ.ਡੀ.ਏ. ਸਰਕਾਰ ਵਲੋਂ 9 ਦਸੰਬਰ ਨੂੰ ਸੰਸਦ ਵਿਚ ਲਿਆਂਦੇ ਜਾਣ ਵਾਲੇ ਨਾਗਰਿਕਤਾ ਸੋਧ ਬਿੱਲ ਦੀ ਹਮਾਇਤ 'ਚ ਖੜ੍ਹੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਮੁਸਲਮਾਨਾਂ ਨੂੰ ਧਰਮ ਦੇ ਆਧਾਰ 'ਤੇ ਬਿੱਲ ਤੋਂ ਬਾਹਰ ਨਾ ਰੱਖਣ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ 93ਵਾਂ ਜਨਮ ਦਿਨ ਮਨਾਇਆ

ਲੰਬੀ, 8 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸਿਆਸਤ ਦੇ ਬਾਬਾ ਬੋਹੜ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ 93ਵਾਂ ਜਨਮ ਦਿਨ ਆਪਣੇ ਗ੍ਰਹਿ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਦੇਸ਼ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਮੀਡੀਆ ਨੂੰ ਵਚਨਬੱਧਤਾ ਨਾਲ ਕੰਮ ਕਰਨ ਦੀ ਲੋੜ

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਅੱਜ ਕੁੱਝ ਤਾਕਤਾਂ ਵਲੋਂ ਦੇਸ਼ ਨੂੰ ਫਿਰਕੂ ਆਧਾਰ 'ਤੇ ਵੰਡਣ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਲੋਕਤੰਤਰ ਦਾ ਗਲਾ ਘੁੱਟ ਕੇ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ, ਮਿਹਨਤਕਸ਼ ਲੋਕਾਂ ਦੇ ਹੱਕਾਂ ਤੇ ਹਿੱਤਾਂ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਸਰਮਾਏਦਾਰਾਂ ਦੇ ਹੱਕ 'ਚ ਕੀਤੇ ਜਾ ਰਹੇ ਫ਼ੈਸਲੇ ਦੇਸ਼ ਲਈ ਮਾੜੇ- ਅਸ਼ੋਕ ਧਾਵਲੇ

ਜੰਡਿਆਲਾ ਮੰਜਕੀ, 8 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਦੇਸ਼ 'ਚ ਭਾਜਪਾ- ਆਰ.ਐਸ.ਐਸ. ਨਾਲ ਸਬੰਧਿਤ ਮੋਦੀ ਸਰਕਾਰ ਵਲੋਂ ਪੂੰਜੀਪਤੀਆਂ ਅਤੇ ਸਰਮਾਏਦਾਰਾਂ ਦੇ ਹੱਕ 'ਚ ਕੀਤੇ ਜਾ ਰਹੇ ਫ਼ੈਸਲੇ ਦੇਸ਼ ਲਈ ਮਾੜੂ ਸਿੱਧ ਹੋਣਗੇ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਬਵਾਸੀਰ ਤੇ ਭਗੰਦਰ ਦੇ ਲੇਜ਼ਰ ਕਿਰਨਾਂ ਨਾਲ ਆਪ੍ਰੇਸ਼ਨ ਦਾ ਰਿਆਇਤੀ ਦਰਾਂ 'ਤੇ ਕੈਂਪ

ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ) - ਸਥਾਨਕ ਕਪੂਰਥਲਾ ਚੌਕ ਨੇੜੇ ਚੱਲ ਰਹੇ ਕਰਨ ਹਸਪਤਾਲ 'ਚ ਲੇਜ਼ਰ ਕਿਰਨਾਂ ਦੇ ਨਾਲ ਭਗੰਦਰ, ਬਵਾਸੀਰ ਅਤੇ ਪਿੱਠ 'ਚ ਫੋੜੇ ਹੋਣ ਅਤੇ ਫਿਸ਼ਰ ਦੇ ਇਲਾਜ ਦਾ ਰਿਆਇਤੀ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਲਈ ਮਰੀਜ਼ਾਂ ਦੀ ...

ਪੂਰੀ ਖ਼ਬਰ »

ਮੋਦੀ ਸਾਬਕਾ ਕੇਂਦਰੀ ਮੰਤਰੀ ਅਰੁਣ ਸ਼ੌਰੀ ਨੂੰ ਹਸਪਤਾਲ 'ਚ ਮਿਲੇ

ਪੁਣੇ, 8 ਦਸੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸ਼ਾਮ ਪੁਣੇ ਦੇ ਇਕ ਹਸਪਤਾਲ 'ਚ ਭਰਤੀ ਸਾਬਕਾ ਕੇਂਦਰੀ ਮੰਤਰੀ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਕਰੀਬ 15 ਮਿੰਟ ਦਾ ਸਮਾਂ ਬਿਤਾਇਆ | ਸ਼ਹਿਰ ਦੇ ਬੰਡ ਗਾਰਡਨ ਇਲਾਕੇ 'ਚ ਸਥਿਤ ਰੂਬੀ ...

ਪੂਰੀ ਖ਼ਬਰ »

ਔਰਤਾਂ ਿਖ਼ਲਾਫ਼ ਅਪਰਾਧ ਰੋਕਣ ਲਈ ਰਾਜਨੀਤਕ ਇੱਛਾ ਸ਼ਕਤੀ ਤੇ ਪ੍ਰਸ਼ਾਸਨਿਕ ਕੁਸ਼ਲਤਾ ਜ਼ਰੂਰੀ-ਨਾਇਡੂ

ਪੁਣੇ, 8 ਦਸੰਬਰ (ਏਜੰਸੀ)-ਉੱਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਐਤਵਾਰ ਨੂੰ ਕਿਹਾ ਕਿ ਔਰਤਾਂ ਿਖ਼ਲਾਫ਼ ਅਪਰਾਧ ਰੋਕਣ ਵਾਲੇ ਕਾਨੂੰਨ ਲਿਆਉਣਾ ਸਮੱਸਿਆ ਦਾ ਕੇਵਲ ਹੱਲ ਨਹੀਂ, ਸਗੋਂ 'ਰਾਜਨੀਤਕ ਇੱਛਾ ਸ਼ਕਤੀ' ਅਤੇ 'ਪ੍ਰਸ਼ਾਸਨਿਕ ਕੁਸ਼ਲਤਾ' ਸਮਾਜ 'ਚੋਂ ਬੁਰਾਈ ਨੂੰ ...

ਪੂਰੀ ਖ਼ਬਰ »

ਸੋਨੀਆ ਗਾਂਧੀ ਔਰਤਾਂ ਿਖ਼ਲਾਫ਼ ਵੱਧ ਰਹੇ ਅਪਰਾਧਾਂ ਦੇ ਮੱਦੇਨਜ਼ਰ ਨਹੀਂ ਮਨਾਉਣਗੇ ਜਨਮ ਦਿਨ

ਨਵੀਂ ਦਿੱਲੀ, 8 ਦਸੰਬਰ (ਏਜੰਸੀ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਔਰਤਾਂ ਿਖ਼ਲਾਫ਼ ਜਬਰ ਜਨਾਹ ਦੇ ਵੱਧ ਰਹੇ ਅਪਰਾਧਾਂ ਦੇ ਮੱਦੇਨਜ਼ਰ ਸੋਮਵਾਰ ਨੂੰ ਆਪਣਾ 73ਵਾਂ ਜਨਮ ਦਿਨ ਨਹੀਂ ਮਨਾਏਗੀ | ਸੂਤਰਾਂ ਮੁਤਾਬਿਕ ਸੋਮਵਾਰ ਨੂੰ ਸੋਨੀਆ ...

ਪੂਰੀ ਖ਼ਬਰ »

ਸਾਬਕਾ ਹਵਾਈ ਫ਼ੌਜ ਮੁਖੀ ਧਨੋਆ ਦੇ ਸਨਮਾਨ 'ਚ ਰਾਫ਼ੇਲ 'ਤੇ ਲਿਖਿਆ ਜਾਵੇਗਾ 'ਬੀ.ਐਸ.'

ਨਵੀਂ ਦਿੱਲੀ, 8 ਦਸੰਬਰ (ਪੀ. ਟੀ. ਆਈ.)-ਰਾਫੇਲ ਸੌਦੇ ਲਈ ਸਾਬਕਾ ਹਵਾਈ ਫ਼ੌਜ ਮੁਖੀ ਬੀ.ਐਸ. ਧਨੋਆ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਹੋਇਆਂ ਭਾਰਤੀ ਹਵਾਈ ਫ਼ੌਜ ਨੇ 30 ਰਾਫੇਲ ਜਹਾਜ਼ਾਂ ਦੇ ਟੇਲ ਨੰਬਰਾਂ 'ਤੇ ਸ਼ੁਰੂਆਤੀ ਅੱਖਰ 'ਬੀ.ਐਸ.' ਲਿਖਣ ਦਾ ਫ਼ੈਸਲਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਕੌਮੀ ਮਨੁੱਖੀ ਅਧਿਕਾਰਾਂ ਬਾਰੇ ਕਮਿਸ਼ਨ ਦੀ ਟੀਮ ਵਲੋਂ ਦੋਸ਼ੀਆਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ

ਹੈਦਰਾਬਾਦ, 8 ਦਸੰਬਰ (ਪੀ.ਟੀ.ਆਈ.)-ਹੈਦਰਾਬਾਦ ਜਬਰ ਜਨਾਹ ਤੇ ਹੱਤਿਆ ਮਾਮਲੇ ਦੇ ਦੋਸ਼ੀਆਂ ਦੇ ਕਥਿਤ ਮੁਕਾਬਲੇ ਦੀ ਜਾਂਚ ਕਰ ਰਹੀ ਕੌਮੀ ਮਨੁੱਖੀ ਅਧਿਕਾਰਾਂ ਬਾਰੇ ਕਮਿਸ਼ਨ (ਐਨ.ਐਚ.ਆਰ.ਸੀ.) ਦੀ ਟੀਮ ਨੇ ਐਤਵਾਰ ਨੂੰ ਦੋਸ਼ੀਆਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ...

ਪੂਰੀ ਖ਼ਬਰ »

ਕਾਨੂੰਨ ਵਿਵਸਥਾ ਵਿਗੜੀ, ਪ੍ਰਧਾਨ ਮੰਤਰੀ ਮੂਕ ਦਰਸ਼ਕ ਬਣੇ-ਸੂਰਜੇਵਾਲਾ

ਨਵੀਂ ਦਿੱਲੀ, 8 ਦਸੰਬਰ (ਏਜੰਸੀ)- ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਜਬਰ ਜਨਾਹ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਕਾਂਗਰਸ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਾਨੂੰਨ ਤੇ ਵਿਵਸਥਾ ਦੀ ਹਾਲਤ ਵਿਗੜੀ ਹੋਈ ਹੈ ਅਤੇ ...

ਪੂਰੀ ਖ਼ਬਰ »

ਗੁਰਦੁਆਰਿਆਂ 'ਚ ਡਿਪਾਰਟਮੈਂਟਲ ਸਟੋਰ ਖੋਲ੍ਹ ਕੇ 1984 ਪੀੜਤ ਪਰਿਵਾਰਾਂ ਨੂੰ ਆਤਮ ਨਿਰਭਰ ਬਣਾਏਗੀ ਦਿੱਲੀ ਕਮੇਟੀ-ਸਿਰਸਾ

ਨਵੀਂ ਦਿੱਲੀ, 8 ਦਸੰਬਰ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰ ਨੂੰ ਆਰਥਿਕ ਰੂਪ ਤੋਂ ਆਤਮ ਨਿਰਭਰ ਬਣਾਉਣ ਲਈ 1984 'ਸਟੋਰ ਬ੍ਰਾਂਡ' ਦੇ ਨਾਂਅ ਤੋਂ ਡਿਪਾਰਟਮੈਂਟਲ ਸਟੋਰ ਖੋਲ੍ਹਣ ਦਾ ਫ਼ੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ ਹੈ ...

ਪੂਰੀ ਖ਼ਬਰ »

ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)- ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ | ਜਾਣਕਾਰੀ ਅਨੁਸਾਰ ਕੁਝ ਦਿਨਾਂ ਤੋਂ ਵਿੱਕੀ ਬਾਦਸ਼ਾਹ ਲੁਧਿਆਣਾ ਦੇ ਸੋਬਤੀ ਹਸਪਤਾਲ ਵਿਖੇ ਜ਼ੇਰੇ ਇਲਾਜ ਸੀ, ਜਿਥੇ ਅੱਜ ...

ਪੂਰੀ ਖ਼ਬਰ »

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵਲੋਂ ਹੰਸ ਰਾਜ ਹੰਸ ਨਾਲ ਅਫ਼ਸੋਸ ਪ੍ਰਗਟ

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਇਕ ਤੇ ਸੰਸਦ ਮੈਂਬਰ ਹੰਸ ਰਾਜ ਹੰਸ ਨਾਲ ਫ਼ੋਨ 'ਤੇ ਉਨ੍ਹਾਂ ਦੀ ਮਾਤਾ ਅਜੀਤ ਕੌਰ ਦੇ ਦਿਹਾਂਤ 'ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ | ਰਾਸ਼ਟਰਪਤੀ ਵਲੋਂ ਤਾਂ ਇਕ ...

ਪੂਰੀ ਖ਼ਬਰ »

ਪਾਵਰਕਾਮ ਵਲੋਂ 2100 ਕਰੋੜ ਦੇ ਬਿਜਲੀ ਬਕਾਏ ਵਸੂਲਣ ਲਈ ਸਰਕਾਰੀ ਵਿਭਾਗਾਂ ਦੇ ਖਾਤੇ ਫਰੋਲਣੇ ਸ਼ੁਰੂ

ਜਲੰਧਰ, 8 ਦਸੰਬਰ (ਸ਼ਿਵ ਸ਼ਰਮਾ)- ਤਨਖ਼ਾਹਾਂ ਦਾ ਸੰਕਟ ਪੈਦਾ ਹੋਣ ਕਰਕੇ ਪਾਵਰਕਾਮ ਨੂੰ ਹੁਣ ਆਪਣੇ ਬਕਾਇਆ ਵਸੂਲਣ ਦੀ ਯਾਦ ਆ ਗਈ ਹੈ ਤੇ ਜਲਦੀ ਹੀ ਉਹ ਸਰਕਾਰੀ ਵਿਭਾਗਾਂ ਦੇ ਪੁਰਾਣੇ ਖਾਤੇ ਵਸੂਲਣ ਜਾ ਰਿਹਾ ਹੈ | ਪਾਵਰਕਾਮ ਵਿਚ ਪਿਛਲੇ ਤਿੰਨ ਸਾਲਾਂ ਵਿਚ ਕਰੀਬ ਪੰਜਵੀਂ ...

ਪੂਰੀ ਖ਼ਬਰ »

ਗੁਰਬਾਣੀ ਪ੍ਰਸਾਰਨ ਦੀ ਖੁੱਲ੍ਹ ਲਈ ਬਾਜਵਾ ਵਲੋਂ ਜਥੇਦਾਰ ਨੂੰ ਅਪੀਲ

ਚੰਡੀਗੜ੍ਹ, 8 ਦਸੰਬਰ (ਬਿਊਰੋ ਚੀਫ਼)- ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ...

ਪੂਰੀ ਖ਼ਬਰ »

ਸੂਬੇ 'ਚ ਬਿਜਲੀ ਦੀ ਮੰਗ 5400 ਮੈਗਾਵਾਟ ਰਹੀ

ਪਟਿਆਲਾ 8 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਸੂਬੇ ਵਿਚਲੀ ਠੰਢ ਦੇ ਵਧਣ ਨਾਲ ਬਿਜਲੀ ਦੀ ਮੰਗ 'ਤੇ ਵੱਡਾ ਅਸਰ ਵੇਖਣ ਨੂੰ ਨਹੀਂ ਮਿਲਿਆ | ਇਸ ਵੇਲੇ ਬਿਜਲੀ ਦੀ ਮੰਗ 5400 ਮੈਗਾਵਾਟ ਰਹੀ | ਮੌਸਮ 'ਚ ਵੱਡਾ ਫੇਰਬਦਲ ਨਾ ਹੋਣ ਕਾਰਨ ਪਿਛਲੇ ਦੋ ਹਫ਼ਤਿਆਂ ਤੋਂ ਬਿਜਲੀ ਦੀ ਮੰਗ 3 ...

ਪੂਰੀ ਖ਼ਬਰ »

ਪੰਜਾਬ ਤੇ ਬਾਹਰਲੇ ਸੂਬਿਆਂ ਤੋਂ ਵੀ ਵੱਡੀ ਗਿਣਤੀ 'ਚ ਕਿਸਾਨ ਡੇਅਰੀ ਤੇ ਖੇਤੀਬਾੜੀ ਮੇਲੇ 'ਤੇ ਜਗਰਾਉਂ ਪੁੱਜੇ

ਜਗਰਾਉਂ, 8 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦੇ 14ਵੇਂ ਡੇਅਰੀ ਅਤੇ ਖੇਤੀਬਾੜੀ ਮੇਲੇ ਦੇ ਦੂਸਰੇ ਦਿਨ ਪੰਜਾਬ ਤੋਂ ਇਲਾਵਾ ਦੇਸ਼ ਦੇ ਬਾਹਰਲੇ ਸੂਬਿਆਂ ਤੋਂ ਵੀ ਵੱਡੀ ਗਿਣਤੀ 'ਚ ਡੇਅਰੀ ਕਿਸਾਨਾਂ ਨੇ ਪੁੱਜ ਕੇ ਮੇਲੇ 'ਚ ਲੱਗੀ ਪ੍ਰਦਰਸ਼ਨੀ 'ਚੋਂ ਨਵੀਆਂ ...

ਪੂਰੀ ਖ਼ਬਰ »

ਲਾਭਪੁਰ ਤੀਹਰੇ ਹੱਤਿਆ ਮਾਮਲੇ 'ਚ ਮੁਕੂਲ ਰਾਏ ਬਣੇ ਮੁਲਜ਼ਮ

ਸੁਰੀ (ਪੱਛਮੀ ਬੰਗਾਲ), 8 ਦਸੰਬਰ (ਪੀ.ਟੀ.ਆਈ.)-2010 ਦੇ ਲਾਭਪੁਰ ਤੀਹਰੇ ਹੱਤਿਆ ਮਾਮਲੇ 'ਚ ਪੁਲਿਸ ਨੇ ਬੀਰਭੂਮ ਜ਼ਿਲ੍ਹਾ ਅਦਾਲਤ 'ਚ ਇਕ ਸਪਲੀਮੈਂਟਰੀ ਦੋਸ਼ ਪੱਤਰ ਦਾਇਰ ਕੀਤਾ, ਜਿਸ 'ਚ ਭਾਜਪਾ ਆਗੂ ਮੁਕੂਲ ਰਾਏ ਅਤੇ ਤਿ੍ਣਮੂਲ ਕਾਂਗਰਸ ਦੇ ਵਿਧਾਇਕ ਮਨੀਰੁਲ ਇਸਲਾਮ ਸਮੇਤ ...

ਪੂਰੀ ਖ਼ਬਰ »

ਬਾਬਾ ਇਕਬਾਲ ਸਿੰਘ ਨੂੰ ਸੰਗਤਾਂ ਨੇ ਗੁਰਦੁਆਰਾ ਜਨਮ ਅਸਥਾਨ ਦੀ ਸੇਵਾ ਮੁੜ ਸੌਾਪੀ

ਚੀਮਾ ਮੰਡੀ, 8 ਦਸੰਬਰ (ਦਲਜੀਤ ਸਿੰਘ ਮੱਕੜ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਅਸਥਾਨ ਗੁਰਦੁਆਰਾ ਸਾਹਿਬ ਦੀ ਸੇਵਾ ਚੀਮਾ ਮੰਡੀ ਤੇ ਇਲਾਕੇ ਦੀਆਂ ਸੰਗਤਾਂ ਨੇ ਮੁੜ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨੂੰ ਸੌਾਪ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਮਾਮਲਾ

ਪੁਲਿਸ ਨੇ ਪ੍ਰੈੱਸ ਕਾਨਫ਼ਰੰਸ ਲਈ ਜਾਂਦੇ ਐਕਸ਼ਨ ਕਮੇਟੀ ਆਗੂ ਨੂੰ ਕੀਤਾ ਗਿ੍ਫ਼ਤਾਰ

ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਜਿਣਸੀ ਸ਼ੋਸ਼ਣ ਪੀੜਤ ਮਹਿਲਾ ਡਾਕਟਰ ਸਮੇਤ 7 ਲੜਕੀਆਂ ਨੂੰ ਪੁਲਿਸ ਵਲੋਂ ਅੱਜ ਫ਼ਿਰ ਹਿਰਾਸਤ 'ਚ ਲੈਂਦੇ ਹੋਏ ਥਾਣਾ ਸਿਟੀ ਵਿਖੇ ਬੰਦ ਕਰ ਦਿੱਤਾ ਗਿਆ | ਇਹ ਲੜਕੀਆਂ ਥਾਣਾ ਸਿਟੀ ਫ਼ਰੀਦਕੋਟ ਅੱਗੇ ਧਰਨਾ ਦੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ 350ਵਾਂ ਜਨਮ ਦਿਹਾੜਾ ਕੌਮਾਂਤਰੀ ਪੱਧਰ 'ਤੇ ਮਨਾਇਆ ਜਾਵੇਗਾ- ਬਾਵਾ

ਮੋਗਾ, 8 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸੱਤ ਸੌ ਸਾਲਾਂ ਦੇ ਮੁਗ਼ਲ ਹਕੂਮਤ ਦਾ ਖ਼ਾਤਮਾ ਕਰਨ ਵਾਲੇ ਤੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਕੇਸਰੀ ਨਿਸ਼ਾਨ ਝੁਲਾਉਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਹਾੜੇ ਜੋ 16 ਅਕਤੂਬਰ, 2020 ਨੂੰ ਆ ਰਿਹਾ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਵਲੋਂ 15 ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਸੰਗਰੂਰ, 8 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਪਿਛਲੇ ਤਿੰਨ ਮਹੀਨਿਆਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਲਈ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਭੱਦੀ ਸ਼ਬਦਾਵਲੀ ਵਰਤਣ ਦਾ ਪੰਜਾਬ ਭਰ ਦੀਆਂ ਕਿਸਾਨ, ਮਜ਼ਦੂਰ, ਨੌਜਵਾਨ, ...

ਪੂਰੀ ਖ਼ਬਰ »

ਸੁਰਜੀਤ ਕੌਰ ਬਰਾੜ ਚੰਨੂਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਬਾਘਾ ਪੁਰਾਣਾ, 8 ਦਸੰਬਰ (ਬਲਰਾਜ ਸਿੰਗਲਾ)-ਇੰਜ. ਹਰਪ੍ਰੀਤ ਸਿੰਘ ਬਰਾੜ ਇੰਜੀਨੀਅਰ ਇਨ ਚੀਫ਼ ਪੰਜਾਬ ਮੰਡੀ ਬੋਰਡ ਅਤੇ ਇੰਚਾਰਜ ਪਿ੍ੰਸੀਪਲ ਗੁਰਜੀਤ ਸਿੰਘ ਬਰਾੜ ਮਾਸਟਰ ਹਰੀ ਸਿੰਘ ਬਰਾੜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੂਵਾਲਾ ਦੀ ਮਾਤਾ ਸੁਰਜੀਤ ਕੌਰ ਬਰਾੜ ...

ਪੂਰੀ ਖ਼ਬਰ »

ਪੰਜਾਬ ਤੇ ਬਾਹਰਲੇ ਸੂਬਿਆਂ ਤੋਂ ਵੀ ਵੱਡੀ ਗਿਣਤੀ 'ਚ ਕਿਸਾਨ ਡੇਅਰੀ ਤੇ ਖੇਤੀਬਾੜੀ ਮੇਲੇ 'ਤੇ ਜਗਰਾਉਂ ਪੁੱਜੇ

ਜਗਰਾਉਂ, 8 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦੇ 14ਵੇਂ ਡੇਅਰੀ ਅਤੇ ਖੇਤੀਬਾੜੀ ਮੇਲੇ ਦੇ ਦੂਸਰੇ ਦਿਨ ਪੰਜਾਬ ਤੋਂ ਇਲਾਵਾ ਦੇਸ਼ ਦੇ ਬਾਹਰਲੇ ਸੂਬਿਆਂ ਤੋਂ ਵੀ ਵੱਡੀ ਗਿਣਤੀ 'ਚ ਡੇਅਰੀ ਕਿਸਾਨਾਂ ਨੇ ਪੁੱਜ ਕੇ ਮੇਲੇ 'ਚ ਲੱਗੀ ਪ੍ਰਦਰਸ਼ਨੀ 'ਚੋਂ ਨਵੀਆਂ ...

ਪੂਰੀ ਖ਼ਬਰ »

ਤੁਰੰਤ ਨਿਆਂ ਨਹੀਂ ਹੋ ਸਕਦਾ ਪਰ ਦੇਰੀ ਵੀ ਨਹੀਂ ਹੋਣੀ ਚਾਹੀਦੀ-ਨਾਇਡੂ

ਨਵੀਂ ਦਿੱਲੀ, 8 ਦਸੰਬਰ (ਏਜੰਸੀ)-ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਐਤਵਾਰ ਨੂੰ ਕਿਹਾ ਕਿ ਨਿਆਂ ਤੁਰੰਤ ਨਹੀਂ ਹੋ ਸਕਦਾ ਪਰ ਨਿਆਂ ਦੇਣ ਵਿਚ ਲਗਾਤਾਰ ਦੇਰੀ ਵੀ ਨਹੀਂ ਹੋਣੀ ਚਾਹੀਦੀ ਕਿਉਂਕਿ ਅਜਿਹਾ ਹੋਣ ਨਾਲ ਲੋਕ ਅਸ਼ਾਂਤ ਹੋ ਜਾਣਗੇ ਅਤੇ ਕਾਨੂੰਨ ਨੂੰ ਆਪਣੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX