ਤਾਜਾ ਖ਼ਬਰਾਂ


16 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  3 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 16 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  39 minutes ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 1 hour ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 3 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 3 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 4 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਗ੍ਰਹਿ ਮੰਤਰਾਲੇ 'ਚ ਪਾਬੰਦੀ ਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ...
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 5 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 5 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 6 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 6 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 7 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 8 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 9 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 10 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 10 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 11 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  16 minutes ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 minute ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 minute ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਤੇ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਸੁਰੇਸ਼ ਗੋਇਲ ਨਾਲ ਮਿਲਣੀ

ਫ਼ਿਰੋਜ਼ਪੁਰ, 8 ਦਸੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਸੱਦੇ 'ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਗੁਰਨਾਮ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਸੁਰੇਸ਼ ਗੋਇਲ ਵਕੀਲਾਂ ਨਾਲ ਰੂ-ਬਰੂ ਹੋਣ ਬਾਰ ਰੂਮ ਵਿਖੇ ਪਹੁੰਚੇ ਸਨ | ਇਸ ਮੌਕੇ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜਸਦੀਪ ਸਿੰਘ ਕੰਬੋਜ ਅਤੇ ਸਕੱਤਰ ਗੁਰਮੀਤ ਸਿੰਘ ਸੰਧੂ ਨੇ ਜੁਡੀਸ਼ੀਅਲ ਅਫ਼ਸਰਾਂ ਨੂੰ ਜੀ ਆਇਆਂ ਆਖਦੇ ਹੋਏ ਸਮਾਗਮ ਦੀ ਸ਼ੁਰੂਆਤ ਸਾਦੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ | ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਨਾਮ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਗੋਇਲ ਨੇ ਆਪਣੇ ਸੰਬੋਧਨ ਵਿਚ ਬਾਰ ਅਤੇ ਬੈਂਚ ਦੇ ਰਿਸ਼ਤੇ ਨੂੰ ਇਕ-ਦੂਜੇ ਦਾ ਪੂਰਕ ਦੱਸਦੇ ਹੋਏ ਵਕੀਲਾਂ ਅਤੇ ਜੁਡੀਸ਼ੀਅਲ ਅਫ਼ਸਰਾਂ ਦੇ ਆਪਸੀ ਸਹਿਯੋਗ ਨਾਲ ਪੀੜਤ ਲੋਕਾਂ ਨੂੰ ਨਿਆਂ ਦੁਆਉਣ ਲਈ ਵਧੇਰੇ ਤਨਦੇਹੀ ਅਤੇ ਲਗਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ | ਇਸ ਮੌਕੇ 'ਤੇ ਜ਼ਿਲ੍ਹਾ ਬਾਰ ਪ੍ਰਧਾਨ ਜਸਦੀਪ ਸਿੰਘ ਕੰਬੋਜ ਅਤੇ ਸਕੱਤਰ ਗੁਰਮੀਤ ਸਿੰਘ ਸੰਧੂ ਨੇ ਅਗਲੇ ਸਾਲ ਸੇਵਾ-ਮੁਕਤ ਹੋਣ ਵਾਲੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਗੁਰਨਾਮ ਸਿੰਘ ਦੇ ਮਿੱਠੜੇ ਸੁਭਾਅ ਅਤੇ ਅਦੁੱਤੀ ਸ਼ਖ਼ਸੀਅਤ ਬਾਰੇ ਵਿਸਥਾਰ ਸਾਹਿਤ ਚਾਨਣਾ ਪਾਇਆ | ਇਸ ਮੌਕੇ 'ਤੇ ਹਾਜ਼ਰ ਸਮੂਹ ਵਕੀਲਾਂ ਨੇ ਵਧੀਕ ਸੈਸ਼ਨ ਜੱਜ ਗੁਰਨਾਮ ਸਿੰਘ ਦਾ ਨਾਮ ਵਿਸ਼ੇਸ਼ ਸਨਮਾਨ ਲਈ ਬਾਬਾ ਫ਼ਰੀਦ ਮੇਲੇ 'ਤੇ ਫ਼ਰੀਦਕੋਟ ਭੇਜਣ ਵਾਸਤੇ ਬਾਰ ਦੇ ਅਹੁਦੇਦਾਰਾਂ ਅੱਗੇ ਤਜਵੀਜ਼ ਰੱਖੀ, ਜਿਸ 'ਤੇ ਜ਼ਿਲ੍ਹਾ ਬਾਰ ਪ੍ਰਧਾਨ ਜਸਦੀਪ ਸਿੰਘ ਕੰਬੋਜ ਅਤੇ ਸਕੱਤਰ ਗੁਰਮੀਤ ਸਿੰਘ ਸੰਧੂ ਨੇ ਮਾਣ ਮਹਿਸੂਸ ਕਰਦੇ ਹੋਏ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਗੁਰਨਾਮ ਸਿੰਘ ਦਾ ਨਾਮ ਸਨਮਾਨ ਵਾਸਤੇ ਭੇਜਣ ਦਾ ਅਹਿਦ ਲਿਆ | ਇਸ ਮੌਕੇ 'ਤੇ ਵਧੀਕ ਜ਼ਿਲ੍ਹਾ ਸੈਸ਼ਨ ਫ਼ਿਰੋਜ਼ਪੁਰ ਗੁਰਨਾਮ ਸਿੰਘ ਨੇ ਬਾਰ ਦੇ ਮਾਹੌਲ ਨੂੰ ਵੇਖਦੇ ਹੋਏ ਭਾਵੁਕ ਹੁੰਦੇ ਹੋਏ ਕਿਹਾ ਕਿ ਉਹ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਬਾਰ ਫ਼ਿਰੋਜ਼ਪੁਰ ਦੇ ਵਕੀਲਾਂ ਨਾਲ ਬਿਤਾਏ ਹੋਏ ਪਲ ਸਦੀਵੀ ਯਾਦ ਰੱਖਣਗੇ |

ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਮੰਗਾਂ ਦੀ ਪੂਰਤੀ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਵਾਉਣ ਦੇ ਨਾਲ-ਨਾਲ ਸਾਬਕਾ ਸੈਨਿਕਾਂ ਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀ ਇੰਡੀਅਨ ਐਕਸ ਸਰਵਿਸਿਜ਼ ਲੀਗ ਵਲੋਂ ਮਹੀਨਾਵਾਰ ...

ਪੂਰੀ ਖ਼ਬਰ »

ਬਾਬਾ ਰਾਮ ਲਾਲ ਦਾ ਸਾਲਾਨਾ ਜੋੜ ਮੇਲਾ 14 ਨੂੰ ਮਨਾਇਆ ਜਾਵੇਗਾ-ਬਾਬਾ ਦਿਲਬਾਗ ਸਿੰਘ

ਮੱਲਾਂਵਾਲਾ, 8 ਦਸੰਬਰ (ਗੁਰਦੇਵ ਸਿੰਘ)-ਬਾਬਾ ਰਾਮ ਲਾਲ ਦਾ ਸਾਲਾਨਾ ਜੋੜ ਮੇਲਾ 14 ਦਸੰਬਰ ਨੂੰ ਗੁਰਦੁਆਰਾ ਬਾਬਾ ਰਾਮ ਲਾਲ ਪਿੰਡ ਆਰਿਫ਼ ਕੇ ਵਿਖੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਬਾਬਾ ਦਿਲਬਾਗ ਸਿੰਘ ਮੁੱਖ ...

ਪੂਰੀ ਖ਼ਬਰ »

ਡਾ: ਬੀ. ਆਰ. ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ

ਜ਼ੀਰਾ, 8 ਦਸੰਬਰ (ਮਨਜੀਤ ਸਿੰਘ ਢਿੱਲੋਂ)- ਡਾ: ਭੀਮ ਰਾਓ ਅੰਬੇਦਕਰ ਦਾ ਪ੍ਰੀ ਨਿਵਾਰਨ ਦਿਵਸ ਪਿੰਡ ਠੱਠਾ ਕਿਸ਼ਨ ਸਿੰਘ ਵਾਲਾ ਜ਼ੀਰਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਸਮਾਗਮ ਦਾ ਸ਼ੁਰੂਆਤ ਡਾ: ਭੀਮ ਰਾਓ ਅੰਬੇਦਕਰ ਦੀ ਤਸਵੀਰ 'ਤੇ ਦਲਿਤ ਆਗੂਆਂ ਵਲੋਂ ...

ਪੂਰੀ ਖ਼ਬਰ »

ਡੀ.ਪੀ.ਈ. ਅਤੇ ਲੈਕਚਰਾਰ ਦੀਆਂ ਅਸਾਮੀਆਂ ਲਈ ਸਮੂਹ ਉਮੀਦਵਾਰਾਂ ਨੂੰ ਮੌਕਾ ਦੇਣ ਦੀ ਉੱਠੀ ਮੰਗ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਰੀਰਕ ਸਿੱਖਿਆ ਅਧਿਆਪਕਾਂ ਅਤੇ ਲੈਕਚਰਾਰ ਦੀਆਂ ਸੈਂਕੜੇ ਅਸਾਮੀਆਂ ਸਰਕਾਰੀ ਸਕੂਲਾਂ ਅੰਦਰ ਖਾਲੀ ਪਈਆਂ ਹੋਣ ਕਰਕੇ ਜਿੱਥੇ ਹੋਣਹਾਰ ਬੱਚੇ ਯੋਗ ਸਿੱਖਿਆ ਲੈ ਖੇਡ ਖੇਤਰ 'ਚ ਮੱਲ੍ਹਾਂ ਮਾਰਨ ਤੋਂ ਵਾਂਝੇ ਹਨ, ਉਥੇ ਯੋਗ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਕੱਪ ਲਈ ਕੰਵਲਜੀਤ ਸਿੰਘ ਰਾਜਾ ਝਾੜੀ ਵਾਲਾ ਦੀ ਚੋਣ ਨਾਲ ਇਲਾਕੇ ਦਾ ਮਾਣ ਵਧਿਆ

ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਕੱਪ ਲਈ ਗੁਰੂਹਰਸਹਾਏ ਤੋਂ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਕੰਵਲਜੀਤ ਸਿੰਘ ਰਾਜਾ ...

ਪੂਰੀ ਖ਼ਬਰ »

65ਵੇਂ ਸਟੇਟ ਪੱਧਰੀ ਲੜਕੇ ਖੋ-ਖੋ ਮੁਕਾਬਲੇ ਗੁਰੂਹਰਸਹਾਏ 'ਚ ਸ਼ੁਰੂ

ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)-ਗੁਰੂ ਰਾਮ ਦਾਸ ਖੇਡ ਸਟੇਡੀਅਮ ਗੁਰੂਹਰਸਹਾਏ ਵਿਖੇ 65ਵੇਂ ਸਟੇਟ ਪੱਧਰੀ ਖੋ-ਖੋ ਟੂਰਨਾਮੈਂਟ ਲੜਕੇ ਅੰਡਰ-14 ਸਾਲ ਦਾ ਆਰੰਭ ਸ਼ਾਨੋ-ਸ਼ੌਕਤ ਨਾਲ ਹੋਇਆ, ਜਿਸ ਦਾ ਉਦਘਾਟਨ ਹੰਸ ਰਾਜ ਬੱਟੀ ਸਾਬਕਾ ਚੇਅਰਮੈਨ ਜ਼ਿਲ੍ਹਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਕੈਦੀ ਦੀ ਮੌਤ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਇਕ ਕੈਦੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖਬਰ ਹੈ, ਜਿਸ ਦੀ ਪਛਾਣ 49 ਸਾਲਾ ਕਸ਼ਮੀਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਸ਼ਾਹਵਾਲਾ ਜ਼ੀਰਾ ਵਜੋਂ ਹੋਈ ਹੈ, ਜੋ ਐਨ.ਡੀ.ਪੀ.ਐੱਸ. ਐਕਟ ਅਧੀਨ ...

ਪੂਰੀ ਖ਼ਬਰ »

ਕੇਕ ਕੱਟ ਕੇ ਤੇ ਲੰਗਰ ਲਗਾ ਕੇ ਸੁਲੱਖਣ ਨੇ ਮਨਾਇਆ ਫ਼ਿਲਮੀ ਹੀਰੋ ਧਰਮਿੰਦਰ ਦਾ ਜਨਮ ਦਿਨ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਦੀ ਧਰਤੀ ਦੇ ਜਾਏ ਬਾਲੀਵੁੱਡ ਫ਼ਿਲਮੀ ਹੀਰੋ ਧਰਮਿੰਦਰ ਦੇ ਜਨਮ ਦਿਨ ਨੂੰ ਅੱਜ ਊਧਮ ਸਿੰਘ ਚੌਾਕ ਵਿਖੇ ਮੱਲਾਂਵਾਲਾ ਦੇ ਵਾਸੀ ਸੁਲੱਖਣ ਅਟਵਾਲ ਵਲੋਂ ਹਰ ਸਾਲ ਦੀ ਤਰ੍ਹਾਂ ਉਤਸ਼ਾਹ ਨਾਲ ਮਨਾਇਆ ਗਿਆ | ਧਰਮਿੰਦਰ ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰਾਂ 'ਚ ਜੋਸ਼ ਭਰ ਕਰਾਂਗੇ ਪਾਰਟੀ ਮਜ਼ਬੂਤ- ਰੋਸ਼ਨਦੀਪ ਸਿੰਘ, ਲੱਖਾ ਪਿਆਰੇਆਣਾ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਯੂਥ ਕਾਂਗਰਸ ਦੀਆਂ ਚੋਣਾਂ 'ਚ ਜ਼ਿਲ੍ਹਾ ਜਰਨਲ ਸਕੱਤਰ ਦੀ ਚੋਣ 424 ਵੋਟਾਂ ਹਾਸਿਲ ਕਰ ਜਿੱਤਣ ਵਾਲੇ ਰੋਸ਼ਨਦੀਪ ਸਿੰਘ ਹਕੂਮਤ ਸਿੰਘ ਵਾਲਾ ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਚੁਣੇ ਗਏ ਪ੍ਰਧਾਨ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਹਰਾਜ ਨੇੜਿਓਾ ਮਿ੍ਤਕ ਹਾਲਤ 'ਚ ਮਿਲੇ ਵਿਅਕਤੀ ਦੀ ਹੋਈ ਪਛਾਣ

ਤਲਵੰਡੀ ਭਾਈ, 8 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਨੂੰ ਪਿੰਡ ਹਰਾਜ ਵਿਖੇ ਮਿ੍ਤਕ ਹਾਲਤ ਵਿਚ ਮਿਲੇ ਵਿਅਕਤੀ ਦੀ ਸ਼ਨਾਖ਼ਤ ਹੋ ਗਈ ਹੈ | ਮਿ੍ਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਿੱਕਰ ਸਿੰਘ ਵਾਸੀ ਮੱਲਾ ਉਤਾੜ ਰਹੀਮੇ ਕੇ (ਸਦਰਕੇ) ਥਾਣਾ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮ 'ਤੇ ਕੈਂਟ ਪੁਲਿਸ ਵਲੋਂ ਭਗੌੜਾ ਕਰਾਰ ਔਰਤ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 8 ਦਸੰਬਰ (ਰਾਕੇਸ਼ ਚਾਵਲਾ)-ਚੈੱਕ ਬਾਉਂਸ ਕੇਸ ਅੰਦਰ ਅਦਾਲਤ 'ਚ ਪੇਸ਼ ਨਾ ਹੋਣ ਦੇ ਚੱਲਦੇ ਕੋਰਟ ਵਲੋਂ ਭਗੌੜਾ ਕਰਾਰ ਦਿੱਤੀ ਇਕ ਔਰਤ ਵਿਰੱੁਧ ਥਾਣਾ ਕੈਂਟ ਪੁਲਿਸ ਨੇ ਅਦਾਲਤੀ ਹੁਕਮਾਂ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁੱਦਈ ਪਿਆਰਾ ਸਿੰਘ ...

ਪੂਰੀ ਖ਼ਬਰ »

ਅਦਾਲਤਾਂ 'ਚ ਜਾਅਲੀ ਆਧਾਰ ਕਾਰਡ 'ਤੇ ਜ਼ਮਾਨਤਾਂ ਦੇਣ ਵਾਲਾ ਮਾਨ ਕੈਂਟ ਪੁਲਿਸ ਵਲੋਂ ਗਿ੍ਫ਼ਤਾਰ

ਫ਼ਿਰੋਜ਼ਪੁਰ, 8 ਦਸੰਬਰ (ਰਾਕੇਸ਼ ਚਾਵਲਾ)-ਅਦਾਲਤਾਂ ਵਿਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜ਼ਮਾਨਤਾਂ ਦੇਣ ਵਾਲੇ ਵਿਅਕਤੀ ਮਾਨ ਪੁੱਤਰ ਸਾਵਣ ਵਾਸੀ ਮਕਾਨ ਨੰਬਰ 60 ਨਜ਼ਦੀਕ ਅਕਾਲਗੜ੍ਹ ਗੁਰਦੁਆਰਾ ਕੰਬੋਜ ਨਗਰ ਫ਼ਿਰੋਜ਼ਪੁਰ ਨੂੰ ਥਾਣਾ ਕੈਂਟ ਪੁਲਿਸ ਨੇ ...

ਪੂਰੀ ਖ਼ਬਰ »

ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਫ਼ਿਰੋਜ਼ਪੁਰ, 8 ਦਸੰਬਰ (ਨਿਰਮਲ ਸਿੰਘ ਗਿੱਲ)-ਫ਼ਿਰੋਜ਼ਪੁਰ ਵਿਚ ਚੱਲ ਰਹੇ ਨਾਜਾਇਜ਼ ਸ਼ਰਾਬ ਦੇ ਧੰਦੇ ਨੇ ਪੁਲਿਸ ਦੇ ਵੀ ਨੱਕ ਵਿਚ ਦਮ ਕਰ ਰੱਖਿਆ ਹੈ, ਪਰ ਇਹ ਧੰਦਾ ਦਿਨੋਂ-ਦਿਨ ਰੁਕਣ ਦੀ ਬਜਾਏ ਵੱਧ ਹੀ ਰਿਹਾ ਹੈ | ਇਹੋ ਜਿਹੇ ਹੀ ਇਕ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ...

ਪੂਰੀ ਖ਼ਬਰ »

ਧੁੰਦ 'ਚ ਵਾਪਰਦੇ ਹਾਦਸਿਆਂ ਤੋਂ ਬਚਾਅ ਲਈ ਟਰੈਫ਼ਿਕ ਪੁਲਿਸ ਨੇ ਲਗਾਏ ਵਾਹਨਾਂ ਦੇ ਰਿਫ਼ਲੈਕਟਰ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਰਦੀ ਦੇ ਮੌਸਮ 'ਚ ਪੈਂਦੀ ਸੰਘਣੀ ਧੁੰਦ ਅਤੇ ਰਾਤ ਦੇ ਹਨੇਰਿਆਂ ਕਾਰਣ ਵਾਪਰਦੇ ਸੜਕੀ ਹਾਦਸਿਆਂ 'ਚ ਅਜਾਈਾ ਜਾਂਦੀਆਂ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਮੰਤਵ ਤਹਿਤ ਜ਼ਿਲ੍ਹਾ ਟਰੈਫ਼ਿਕ ਪੁਲਿਸ ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਸੁਸਾਇਟੀਆਂ ਨੂੰ ਜਥੇਦਾਰ ਸਤਪਾਲ ਸਿੰਘ ਨੇ ਵੰਡੇ 50 ਹਜ਼ਾਰ ਦੇ ਚੈੱਕ

ਤਲਵੰਡੀ ਭਾਈ, 8 ਦਸੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਵਲੋਂ ਸਮੇਂ-ਸਮੇਂ 'ਤੇ ਲੋੜਵੰਦਾਂ ਲਈ ਭੇਜੀ ਜਾਂਦੀ ਸਹਾਇਤਾ ਰਾਸ਼ੀ ਦੀ ਮੁਹਿੰਮ ਤਹਿਤ ਅੱਜ ਵੱਖ-ਵੱਖ ਸੁਸਾਇਟੀਆਂ ਲਈ ਭੇਜੀ ਗਈ 50 ਹਜ਼ਾਰ ਦੀ ਰਾਸ਼ੀ ...

ਪੂਰੀ ਖ਼ਬਰ »

ਹੈਦਰਾਬਾਦ ਪੁਲਿਸ ਵਲੋਂ ਚਾਰੇ ਦੋਸ਼ੀਆਂ ਿਖ਼ਲਾਫ਼ ਕੀਤੀ ਕਾਰਵਾਈ ਸ਼ਲਾਘਾਯੋਗ-ਮੈਡਮ ਸ਼ਹਿਨਾਜ਼

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਹੈਦਰਾਬਾਦ ਵਿਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ-ਜਨਾਹ ਤੋਂ ਬਾਅਦ ਹੱਤਿਆ ਦੇ ਮਾਮਲੇ ਵਿਚ ਚਾਰ ਦੋਸ਼ੀ ਪੁਲਿਸ ਐਨਕਾੳਾੂਟਰ ਵਿਚ ਮਾਰੇ ਜਾਣ ਦੀ ਇਸਤਰੀ ਮੁਲਾਜਮ ਤਾਲਮੇਲ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਥਾਣਾ ਮੁਖੀ ਵਲੋਂ ਸਰਪੰਚਾਂ ਨਾਲ ਮੀਟਿੰਗ

ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)-ਨਸ਼ਿਆਂ ਦੀ ਦਲ-ਦਲ 'ਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਪੰਜਾਬ ਪੁਲਿਸ ਸਰਗਰਮੀ ਨਾਲ ਨਸ਼ੇੜੀ ਲੋਕਾਂ ਦੀ ਸ਼ਨਾਖ਼ਤ ਕਰਨ ਜਾ ਰਹੀ ਹੈ ਤਾਂ ਜੋ ਨਸ਼ਿਆਂ ਦਾ ਸੇਵਨ ਕਰ ਰਹੇ ਨੌਜਵਾਨਾਂ ਨੂੰ ਸਹੀ ਮਾਰਗ ...

ਪੂਰੀ ਖ਼ਬਰ »

ਐਮ.ਐਨ.ਸੀ. ਬਿੱਲ ਦੇ ਵਿਰੋਧ 'ਚ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਦਿੱਲੀ ਵਿਖੇ ਰੋਸ ਰੈਲੀ ਕੱਲ੍ਹ

ਤਲਵੰਡੀ ਭਾਈ, 8 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਐਮ.ਐਨ.ਸੀ. ਬਿੱਲ ਪਾਸ ਕਰਵਾ ਕੇ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ, ਜਿਸ ਿਖ਼ਲਾਫ਼ ਇੰਡੀਅਨ ਮੈਡੀਕਲ ਪ੍ਰੈਕਟੀਸ਼ਨਰ ਫੈਡਰੇਸ਼ਨ ਵਲੋਂ 10 ਦਸੰਬਰ ਨੂੰ ਜੰਤਰ ਮੰਤਰ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਪਿੰਡ ਅਲੀ ਕੇ ਵਿਖੇ ਆਰ.ਓ. ਸਿਸਟਮ ਦਾ ਉਦਘਾਟਨ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰੀ ਬਲਾਕ ਅਧੀਨ ਪੈਂਦੇ ਪਿੰਡ ਅਲੀ ਕੇ ਅੰਦਰ 42 ਲੱਖ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪਹੰੁਚੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਲੋਕਾਂ ਨੂੰ ਰੋਗ ਮੁਕਤ ਜੀਵਨ ...

ਪੂਰੀ ਖ਼ਬਰ »

ਕਮਲ ਸ਼ਰਮਾ ਦੀ ਯਾਦ 'ਚ ਹਾਰਮਨੀ ਆਯੁਰਵੈਦਿਕ ਕਾਲਜ ਤੇ ਹਸਪਤਾਲ 'ਚ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਮਰਹੂਮ ਕਮਲ ਸ਼ਰਮਾ ਦੀ ਯਾਦ 'ਚ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਵਲੋਂ ਮੈਨੇਜਮੈਂਟ ਕਮੇਟੀ ਚੇਅਰਮੈਨ ਧਰਮਪਾਲ ਬਾਂਸਲ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

ਕਾਂਗਰਸ ਕਮੇਟੀ ਦੇ ਐੱਸ.ਸੀ./ਐੱਸ.ਟੀ. ਅਹੁਦੇਦਾਰਾਂ ਦੀ ਚੋਣ

ਮੁੱਦਕੀ, 8 ਦਸੰਬਰ (ਭੁਪਿੰਦਰ ਸਿੰਘ)-ਕਾਂਗਰਸ ਕਮੇਟੀ ਦੇ ਐੱਸ.ਸੀ./ਐੱਸ.ਟੀ ਵਿਭਾਗ ਦੀ ਇਕ ਮੀਟਿੰਗ ਜ਼ਿਲ੍ਹਾ ਚੇਅਰਮੈਨ ਸੁਰਿੰਦਰਪਾਲ ਸਿੰਘ ਦੀ ਹਾਜ਼ਰੀ ਵਿਚ ਕੁਲਵੰਤ ਰਾਏ ਕਟਾਰੀਆ ਸੂਬਾ ਸਕੱਤਰ ਪੰਜਾਬ ਕਾਂਗਰਸ ਕਮੇਟੀ ਦੀ ਅਗਵਾਈ ਵਿਚ ਨੇੜਲੇ ਪਿੰਡ ਗਿੱਲ ਵਿਖੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਈ ਪ੍ਰੀਖਿਆ 'ਚ ਹਰਜੀਤ ਕੌਰ ਅਤੇ ਜੋਬਨਪ੍ਰੀਤ ਸਿੰਘ ਰਹੇ ਅੱਵਲ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਕੂਲ ਪੱਧਰ 'ਤੇ ਲਏ ਗਏ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚੋਂ ਸਰਕਾਰੀ ਹਾਈ ਸਕੂਲ ਫਰੀਦੇਵਾਲਾ ਦੇ ਹਾਈ ਵਿਭਾਗ ਦੇ ਦਸਵੀਂ ਜਮਾਤ ਦੀ ਵਿਦਿਆਰਥਣ ਹਰਜੀਤ ਕੌਰ ਪੁੱਤਰੀ ...

ਪੂਰੀ ਖ਼ਬਰ »

ਐੱਸ. ਐੱਸ. ਜੇ. ਐਜੂਕੇਸ਼ਨ ਸੰਸਥਾ ਦੇ ਸਿਖਿਆਰਥੀ ਅਨਮੋਲ ਛਾਬੜਾ ਵਲੋਂ ਸਾਢੇ 6 ਬੈਂਡ ਹਾਸਲ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਵਿਦੇਸ਼ ਜਾ ਕੇ ਪੜ੍ਹਨ ਅਤੇ ਪੱਕੇ ਵਸਨੀਕ ਬਣਨ ਵਾਲੇ ਨੌਜਵਾਨਾਂ ਦੇ ਸੁਪਨੇ ਪੂਰੇ ਕਰ ਰਹੀ ਐੱਸ.ਐੱਸ.ਜੇ. ਐਜੂਕੇਸ਼ਨ ਐਾਡ ਇਮੀਗਰੇਸ਼ਨ ਸੰਸਥਾ ਜ਼ੀਰਾ, ਧਰਮਕੋਟ ਫ਼ਿਰੋਜ਼ਪੁਰ ਦੇ ਐਮ.ਡੀ. ਨਵਜੋਤ ਕੌਰ ਸਿੱਧੂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX