ਤਾਜਾ ਖ਼ਬਰਾਂ


16 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  3 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 16 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  39 minutes ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 1 hour ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 3 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 3 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 4 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਗ੍ਰਹਿ ਮੰਤਰਾਲੇ 'ਚ ਪਾਬੰਦੀ ਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ...
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 5 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 5 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 6 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 6 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 7 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 8 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 9 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 10 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 10 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 11 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  16 minutes ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 minute ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 minute ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਬਰਨਾਲਾ

ਜ਼ਿਲ੍ਹੇ ਦੇ ਸਾਰੇ ਦਫ਼ਤਰਾਂ ਦੀ ਕਾਗ਼ਜ਼ੀ ਕਾਰਵਾਈ ਨੂੰ ਕੀਤਾ ਜਾਵੇਗਾ ਆਨਲਾਈਨ-ਡਿਪਟੀ ਕਮਿਸ਼ਨਰ

ਬਰਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਾਗ਼ਜ਼ਾਂ ਤੇ ਸਮੇਂ ਦੀ ਬੱਚਤ ਲਈ ਸਾਰੇ ਜ਼ਿਲ੍ਹਾ ਦਫ਼ਤਰਾਂ ਵਿਚ 'ਈ-ਆਫ਼ਿਸ' ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਲਾਗੂ ਹੋਣ ਨਾਲ ਸਾਰੀ ਦਫ਼ਤਰੀ ਕਾਰਵਾਈ ਆਨਲਾਈਨ ਕੀਤੀ ਜਾ ਸਕੇਗੀ ਅਤੇ ਦਫ਼ਤਰੀ ਕੰਮਾਂ ਤੇ ਪ੍ਰਵਾਨਗੀਆਂ ਲਈ ਕੋਈ ਵੀ ਫਾਈਲ ਦਸਤੀ ਤਿਆਰ ਕਰਨ ਜਾਂ ਭੇਜਣ ਦੀ ਲੋੜ ਨਹੀਂ ਰਹੇਗੀ | ਉਨ੍ਹਾਂ ਇਸ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਜਾ ਰਹੀ ਸਿਖਲਾਈ ਦਾ ਵੀ ਜਾਇਜ਼ਾ ਲਿਆ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਇਸ ਨੂੰ ਹਰ ਦਫ਼ਤਰ ਵਿਚ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਫ਼ਤਰ ਡਿਪਟੀ ਕਮਿਸ਼ਨਰ ਪੱਧਰ 'ਤੇ 'ਈ-ਆਫਿਸ' ਅਪਣਾਉਣ ਤੇ ਲਾਗੂ ਕਰਨ 'ਚ ਬਰਨਾਲਾ ਜ਼ਿਲ੍ਹਾ ਪੰਜਾਬ ਭਰ 'ਚੋਂ ਅੱਵਲ ਨੰਬਰ ਰਿਹਾ ਹੈ | ਇਸੇ ਤਰ੍ਹਾਂ ਸਾਡਾ ਜ਼ਿਲ੍ਹਾ ਉਪ-ਮੰਡਲ ਪੱਧਰ 'ਤੇ ਬਰਨਾਲਾ ਤਹਿਸੀਲ ਲਈ ਈ-ਆਫ਼ਿਸ ਪ੍ਰੋਜੈਕਟ ਲਾਗੂ ਕਰਨ ਵਾਲਾ ਵੀ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ ਸੀ | ਡੀ.ਆਈ.ਓ. ਨੀਰਜ ਗਰਗ ਨੇ ਦੱਸਿਆ ਇਹ ਪ੍ਰੋਜੈਕਟ ਐਨ.ਆਈ.ਸੀ. ਪੰਜਾਬ ਦੀ ਟੀਮ ਵਲੋਂ ਤਿਆਰ ਕੀਤਾ ਇਕ ਅਜਿਹਾ ਸੁਰੱਖਿਅਤ ਸਿਸਟਮ ਹੈ ਜਿਸ ਦੀ ਮਦਦ ਨਾਲ ਡਾਕ ਭੇਜਣ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਆਨਲਾਈਨ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਸਿਖਲਾਈ ਦੇਣ ਦੀ ਪ੍ਰਕਿਰਿਆ ਨੇਪਰੇ ਚਾੜ੍ਹਨ ਦੇ ਨਾਲ-ਨਾਲ ਸਰਕਾਰੀ ਈ-ਮੇਲ ਆਈ.ਡੀ. ਵੀ ਬਣਾ ਦਿੱਤੇ ਗਏ ਹਨ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਸਮੇਤ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ |

ਕਬਜ਼ੇ ਕਰਨ ਦੀ ਨੀਅਤ ਨਾਲ ਵਿਅਕਤੀਆਂ ਨੇ ਕੀਤੀ ਘਰ ਦੀ ਭੰਨਤੋੜ

ਬਰਨਾਲਾ, 8 ਦਸੰਬਰ (ਰਾਜ ਪਨੇਸਰ)-ਸਥਾਨਕ ਧਨੌਲਾ ਰੋਡ 'ਤੇ ਦਰਜਨਾਂ ਵਿਅਕਤੀਆਂ ਨੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਦੇ ਘਰ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਹਮਲਾ ਕਰਨ ਤੋਂ ਬਾਅਦ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ 'ਤੇ ਪਰਿਵਾਰਕ ਮੈਂਬਰਾਂ ਨੇ ਰੋਸ ਜ਼ਾਹਰ ...

ਪੂਰੀ ਖ਼ਬਰ »

ਜ਼ਿਲ੍ਹਾ ਡੈਲੀਗੇਟਾਂ ਦੀ ਚੋਣ ਸਬੰਧੀ ਅਕਾਲੀ ਆਗੂਆਂ ਦੀ ਮੀਟਿੰਗ

ਬਰਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਅਬਜ਼ਰਵਰ ਇਕਬਾਲ ਸਿੰਘ ਝੂੰਦਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਗਾਾਧਾ ਸਿੰਘ ਵਿਖੇ ਹੋਈ ¢ ਜਿਸ ਵਿਚ ਹਲਕਾ ਬਰਨਾਲਾ ਦੇ ਇੰਚਾਰਜ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮੋਬਾਈਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ 21 ਤੋਂ

ਬਰਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਾਡ ਸ਼ੋਅ ਅਨਾਜ ਮੰਡੀ ਬਰਨਾਲਾ ਵਿਖੇ 19, 20 ਅਤੇ 21 ਦਸੰਬਰ ਨੂੰ ਕਰਵਾਇਆ ਜਾਵੇਗਾ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਘੇੜਾ ਅਕਾਲੀ ਦਲ (ਅੰਮਿ੍ਤਸਰ) ਦੀ ਸਿਆਸੀ ਮਾਮਲਿਆਂ ਵਾਲੀ ਕਮੇਟੀ ਦੇ ਮੈਂਬਰ ਨਿਯੁਕਤ

ਬਰਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਵਲੋਂ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਮਿਹਨਤ ਨਾਲ ਕੀਤੀਆਂ ਗਈਆਂ ਸੇਵਾਵਾਂ ਬਦਲੇ ...

ਪੂਰੀ ਖ਼ਬਰ »

ਸਮਰਥਨ ਦੇਣ ਵਾਲਾ ਪੰਚਾਇਤ ਮੈਂਬਰ ਕੁਝ ਘੰਟਿਆਂ 'ਚ ਆਪਣੇ ਧੜੇ 'ਚ ਮੁੜ ਆਇਆ ਵਾਪਸ

ਤਪਾ ਮੰਡੀ, 8 ਦਸੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਤਾਜੋਕੇ ਵਿਖੇ ਇਕ ਪੰਚਾਇਤ ਮੈਂਬਰ ਜਿਸ ਨੇ ਪੰਮੇ ਧੜੇ ਨੂੰ ਬਿਨਾਂ ਸ਼ਰਤ ਸਮਰਥਨ ਦਿੰਦੇ ਹੋਏ ਉਨ੍ਹਾਂ ਦੇ ਧੜੇ 'ਚ ਸ਼ਾਮਿਲ ਹੋ ਗਿਆ ਸੀ ਪਰ ਕੁਝ ਸਮਾਂ ਬੀਤਣ ਤੋਂ ਬਾਅਦ ਹੀ ਉਹ ਪੰਚਾਇਤ ਮੈਂਬਰ ਦੀ ਘਰ ਵਾਪਸੀ ਹੋ ਗਈ ਹੈ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਹਰਜੀਵਨ ਸਿੰਘ ਅਤੇ ਜਨਰਲ ਸਕੱਤਰ ਸੁਖਜਿੰਦਰ ਸਿੰਘ ਦਾ ਤਪਾ ਪਹੁੰਚਣ 'ਤੇ ਭਰਵਾਂ ਸਵਾਗਤ

ਤਪਾ ਮੰਡੀ, 8 ਦਸੰਬਰ (ਪ੍ਰਵੀਨ ਗਰਗ)-ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਆਦੇਸ਼ਾਂ 'ਤੇ ਸਮੁੱਚੇ ਭਾਰਤ ਵਿਚ ਨਵੇਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਹੋਈ | ਇਨ੍ਹਾਂ ਚੋਣਾਂ ਦੌਰਾਨ ਹਲਕਾ ਭਦੌੜ ਤੋਂ ...

ਪੂਰੀ ਖ਼ਬਰ »

ਸੁਖਪੁਰਾ ਪੰਚਾਇਤ ਨੇ ਡਿਪਟੀ ਕਮਿਸ਼ਨਰ ਨੂੰ ਪਿੰਡ ਦੇ ਅਧੂਰੇ ਪਏ ਕਾਰਜਾਂ ਬਾਰੇ ਜਾਣੂ ਕਰਵਾਇਆ

ਸ਼ਹਿਣਾ, 8 ਦਸੰਬਰ (ਸੁਰੇਸ਼ ਗੋਗੀ)-ਪਿੰਡ ਸੁਖਪੁਰਾ ਵਿਖੇ ਜੀ.ਪੀ.ਡੀ.ਪੀ. ਸਕੀਮ ਅਧੀਨ ਪਿੰਡ ਦਾ ਨਿਰੀਖਣ ਕਰਨ ਪਹੰੁਚੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਪਿੰਡ ਦੀ ਪੰਚਾਇਤ ਵਲੋਂ ਪਿੰਡ ਦੇ ਲੰਬੇ ਸਮੇਂ ਤੋਂ ਅਧੂਰੇ ਪਏ ਵਿਕਾਸ ਕਾਰਜਾਂ ਬਾਰੇ ਜਾਣੂ ...

ਪੂਰੀ ਖ਼ਬਰ »

ਇਕ ਵਿਅਕਤੀ ਦੇ ਘਰੋਂ 84 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ-ਮੁਲਜ਼ਮ ਫ਼ਰਾਰ

ਬਰਨਾਲਾ, 8 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਦੇ ਘਰ ਛਾਪੇਮਾਰੀ ਕਰ ਕੇ 84 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »

ਕਈ ਸਹੂਲਤਾਂ ਤੋਂ ਸੱਖਣਾ ਹੈ ਭਦੌੜ ਦਾ ਬੱਸ ਅੱਡਾ

ਭਦੌੜ, 8 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਬੱਸ ਅੱਡੇ ਅੰਦਰ ਪਿਛਲੇ ਪੰਦਰਾਂ ਦਿਨਾਂ ਤੋਂ ਬੱਸਾਂ ਨਾ ਆਉਣ ਕਰ ਕੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਬੱਸ ਅੱਡੇ 'ਚ ਅੱਜ ਕੱਲ੍ਹ ਸਵਾਰੀਆਂ ਦੀ ਗਿਣਤੀ ਘੱਟ ਤੇ ਨਾਮੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਰਨਾਲਾ, 8 ਦਸੰਬਰ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ: ਬਖ਼ਸ਼ੀਸ਼ ਸਿੰਘ ਨੇ ਕਿਹਾ ਕਿ ਸਰਕਾਰ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ...

ਪੂਰੀ ਖ਼ਬਰ »

ਸੰਤ ਬਾਬਾ ਲੌਾਗਪੁਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਾਇਆ

ਰੂੜੇਕੇ ਕਲਾਂ, 8 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਪ੍ਰਧਾਨ ਸੰਤ ਚਰਨਪੁਰੀ, ਮੈਨੇਜਿੰਗ ਡਾਇਰੈਕਟਰ ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੁਰੂਘਰ ਦੀ ਰਹਿਮਤ ਤੇ ਸੰਗਤਾਂ ਦਾ ਪਿਆਰ ਹਮੇਸ਼ਾ ਯਾਦ ਰਹੇਗਾ-ਭਾਈ ਸਤਨਾਮ ਸਿੰਘ

ਭਦੌੜ, 8 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਪਿਛਲੇ 13 ਸਾਲ ਤੋਂ ਕਥਾਵਾਚਕ ਦੀ ਸੇਵਾ ਨਿਭਾਅ ਰਹੇ ਭਾਈ ਸਤਨਾਮ ਸਿੰਘ ਕਥਾਵਾਚਕ ਦੀ ਭਦੌੜ ਤੋਂ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਬਦਲੀ ਹੋ ਗਈ ...

ਪੂਰੀ ਖ਼ਬਰ »

ਬਬਲਜ ਮੈਨੋਟਰੀਜ ਇੰਟਰਨੈਸ਼ਨਲ ਸਕੂਲ ਵਿਖੇ ਵਾਧੂ ਸਰਗਰਮੀਆਂ ਕਰਵਾਈਆਂ

ਬਰਨਾਲਾ, 8 ਦਸੰਬਰ (ਅਸ਼ੋਕ ਭਾਰਤੀ)-ਬਬਲਜ ਮੈਨੋਟਰੀਜ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੀਆਂ ਵਾਧੂ ਸਰਗਰਮੀਆਂ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਡਾਇਰੈਕਟਰ ਨੀਤਿਕਾ ਗੋਇਲ ਦੱਸਿਆ ਕਿ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਧਨੇਰ ਦੇ ਵਿਦਿਆਰਥੀ ਗੁਰਬਾਣੀ ਮੁਕਾਬਲਿਆਂ 'ਚ ਅੱਵਲ

ਮਹਿਲ ਕਲਾਂ, 8 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਗੁਰਮਤਿ ਪ੍ਰਚਾਰ ਸੇਵਾ ਚੈਰੀਟੇਬਲ ਟਰੱਸਟ ਅੰਮਿ੍ਤਸਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰਦੁਆਰਾ ਗੁਪਤਸਰ ਸਾਹਿਬ ਪਿੰਡ ਚੰਨਣਵਾਲ ਵਿਖੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਸਕੂਲ 'ਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਮਹਿਲ ਕਲਾਂ, 8 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਵਿਖੇ ਸਕੂਲ ਅਧਿਆਪਕਾਂ ਅਤੇ ਪ੍ਰਬੰਧਕਾਂ ਵਲੋਂ ਸਕੂਲ ਵਿਚ ਪੜ੍ਹਾਈ ਕਰਦੇ ਵਿਸ਼ੇਸ਼ ਲੋੜ੍ਹਾ ਵਾਲੇ ਵਿਦਿਆਰਥੀ ਜਿੰਨ੍ਹਾ ਵਲੋਂ ਬੀਤੇ ਦਿਵਿਆਂਗ ਵਿਦਿਆਰਥੀ ਖੇਡਾਂ ...

ਪੂਰੀ ਖ਼ਬਰ »

ਪ੍ਰਾਈਵੇਟ ਅਣਏਡਿਡ ਸਕੂਲਜ਼ ਐਸੋਸੀਏਸ਼ਨ ਨੇ ਕਰਵਾਇਆ ਸਨਮਾਨ ਸਮਾਰੋਹ

ਬਰਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪ੍ਰਾਈਵੇਟ ਅਣਏਡਿਡ ਸਕੂਲਜ਼ ਐਸੋਸੀਏਸ਼ਨ ਬਰਨਾਲਾ-ਸੰਗਰੂਰ ਵਲੋਂ ਪ੍ਰਧਾਨ ਸ੍ਰੀ ਵਰੁਣ ਭਾਰਤੀ ਦੀ ਅਗਵਾਈ ਹੇਠ ਸਥਾਨਕ ਗਰੇਵਾਲ ਰਿਜ਼ੋਰਟ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮਾਲਵਾ ਖੇਤਰ ਦੇ ਸਕੂਲਾਂ ਦੇ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਵਲੋਂ ਅਲੀ ਰਾਜਪੁਰਾ ਤੇ ਬੂਟਾ ਖ਼ਾਨ ਸੁੱਖੀ ਦੀਆਂ ਪੁਸਤਕਾਂ ਲੋਕ ਅਰਪਣ

ਬਰਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)- ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬਹੁਪੱਖੀ ਲੇਖਕ ਅਲੀ ਰਾਜਪੁਰਾ ਦੀ ਪੁਸਤਕ 'ਸਿੱਖਾਾ ਤੇ ਮੁਸਲਮਾਨਾਂ ਦੀ ਇਤਿਹਾਸਕ ਸਾਾਝ' ਅਤੇ ਬੂਟਾ ਖ਼ਾਨ ...

ਪੂਰੀ ਖ਼ਬਰ »

ਐਸ.ਡੀ. ਸਕੂਲ ਕੱਟੂ ਵਿਖੇ ਜਾਦੂ ਦਾ ਸ਼ੋਅ ਕਰਵਾਇਆ

ਧਨੌਲਾ, 8 ਦਸੰਬਰ (ਜਤਿੰਦਰ ਸਿੰਘ ਧਨੌਲਾ)-ਐਸ.ਡੀ. ਪਬਲਿਕ ਸਕੂਲ ਕੱਟੂ ਵਿਖੇ ਰੈਡ ਕਰਾਸ ਵਲੋਂ ਜਾਦੂ ਦਾ ਸ਼ੋਅ ਦਿਖਾਇਆ ਗਿਆ | ਜਾਦੂਗਰ ਦੇਸਰਾਜ ਸਿੰਘ ਵਲੋਂ ਜਾਦੂ ਦੇ ਟਰਿੱਕ ਬਾਖ਼ੂਬੀ ਪੇਸ਼ ਕੀਤੇ ਗਏ | ਸ੍ਰੀ ਦੇਸਰਾਜ ਨੇ ਅੰਧ ਵਿਸਵਾਸਾਂ ਦੀ ਦਲ-ਦਲ ਤੋਂ ਦੂਰ ਰਹਿ ਕੇ ...

ਪੂਰੀ ਖ਼ਬਰ »

ਜਾਦੂਗਰ ਅਰਮਾਨ ਦੇ ਸ਼ੋਅ ਦੀ ਸ਼ੁਰੂਆਤ ਹੋਈ

ਬਰਨਾਲਾ, 8 ਦਸੰਬਰ (ਅਸ਼ੋਕ ਭਾਰਤੀ)-ਪ੍ਰਸਿੱਧ ਜਾਦੂਗਰ ਅਰਮਾਨ ਦੇ ਜਾਦੂ ਸ਼ੋਅ ਦੀ ਸ਼ੁਰੂਆਤ ਨਿਊ ਪੈਲੇਸ ਥੀਏਟਰ ਬਰਨਾਲਾ ਵਿਖੇ ਕੀਤੀ ਗਈ | ਇਸ ਮੌਕੇ ਸ੍ਰੀ ਬਾਲਾ ਜੀ ਇੰਟਰਨੈਸ਼ਨਲ ਮੈਜਿਕ ਕੰਪਨੀ ਦੇ ਜਾਦੂਗਰ ਅਰਮਾਨ ਤੇ ਕੰਪਨੀ ਦੇ ਐਮ.ਡੀ. ਬਨਾਰਸੀ ਦਾਸ ਨੇ ਸਾਂਝੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX