ਤਾਜਾ ਖ਼ਬਰਾਂ


19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  6 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  48 minutes ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 2 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 3 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 3 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 4 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਗ੍ਰਹਿ ਮੰਤਰਾਲੇ 'ਚ ਪਾਬੰਦੀ ਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ...
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 5 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 5 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 6 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 6 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 7 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 8 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 9 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 10 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 10 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 12 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  25 minutes ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 minute ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਹਰਿਆਣਾ / ਹਿਮਾਚਲ

'ਰਾਹਗਿਰੀ ਦਿਵਸ' ਦੇ ਬੈਨਰ ਹੇਠ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 8 ਦਸੰਬਰ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਜਨਤਾ ਦੇ ਸਹਿਯੋਗ ਨਾਲ ਮਾਡਲ ਟਾਊਨ ਯਮੁਨਾਨਗਰ ਵਿਖੇ ਯਮੁਨਾ ਕਲੱਬ ਦੇ ਸਾਹਮਣੇ ਵਾਲੀ ਸੜਕ 'ਤੇ ਅੱਜ 'ਰਾਹਗਿਰੀ ਦਿਵਸ' ਦੇ ਬੈਨਰ ਹੇਠ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੁਕੁਲ ਕੁਮਾਰ ਵਲੋਂ ਕੀਤੀ ਗਈ | ਇਸ ਮੌਕੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਅਭਿਮਨਿਊ ਤੇ ਗੁਰਮੀਤ ਚਾਵਲਾ ਵਲੋਂ ਨਿਭਾਈ ਗਈ | ਇਸ ਮੌਕੇ ਨਗਰ ਨਿਗਮ ਦੇ ਮੇਅਰ ਮਦਨ ਚੌਹਾਨ, ਜਗਾਧਰੀ ਦੀ ਐਸ. ਡੀ. ਐਮ. ਪੂਜਾ ਚੰਦਰੀਆ, ਡੀ. ਐਸ. ਪੀ. ਹੈਡਕੁਆਟਰ ਸੁਭਾਸ਼ ਚੰਦਰ, ਵਾਰਡ ਨੰਬਰ 8 ਦੇ ਕੌਾਸਲਰ ਵਿਨੋਦ ਮਰਵਾਹ, ਐਸ. ਐਚ. ਓ. ਟ੍ਰੈਫਿਕ ਓਮ ਪ੍ਰਕਾਸ਼, ਨਗਰ ਨਿਗਮ ਦੇ ਚੀਫ ਸੈਨੇਟਰੀ ਇੰਸਪੈਕਟਰ ਅਨਿਲ ਨੈਨ, ਸੈਨੇਟਰੀ ਇੰਸਪੈਕਟਰ ਅਮਿਤ ਕੰਬੋਜ, ਲੋਕ ਸੰਪਰਕ ਅਧਿਕਾਰੀ ਸਵਰਨ ਸਿੰਘ ਅਤੇ ਬੀ. ਪੀ. ਡਬਲਿਊ ਸੰਦੀਪ ਬੱਤਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਖ-ਵੱਖ ਸੰਸਥਾਵਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ | ਇਸ ਮੌਕੇ ਭਾਰਤ ਦੇ ਪ੍ਰਸਿੱਧ ਰੈਸਲਰ ਗ੍ਰੇਟ ਖਲੀ ਨੇ ਉਚੇਚੇ ਤੌਰ 'ਤੇ ਭਾਗ ਲੈਂਦਿਆਂ ਨੌਜਵਾਨਾਂ ਅਤੇ ਬੱਚਿਆਂ ਵਿਚ ਜ਼ੋਸ ਭਰ ਦਿੱਤਾ | ਇਸ ਮੌਕੇ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ, ਡਿਪਟੀ ਕਮਿਸ਼ਨਰ ਮੁਕੁਲ ਕੁਮਾਰ, ਐਸ. ਡੀ. ਐਮ. ਜਗਾਧਰੀ ਪੂਜਾ ਚਾਵਰਿਆ ਸਮੇਤ ਹੋਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਰਾਹਗਿਰੀ ਦੀ ਸਟੇਜ 'ਤੇ ਗ੍ਰੇਟ ਖਲੀ ਦੇ ਨਾਲ ਡੰਡ ਬੈਠਕਾਂ ਮਾਰੀਆਂ | ਇਸ ਮੌਕੇ ਗ੍ਰੇਟ ਖਲੀ ਨੇ ਰਾਹਗਿਰੀ ਪ੍ਰੋਗਰਾਮ ਦੌਰਾਨ ਹਾਜ਼ਰ ਨੌਜਵਾਨਾਂ, ਵਿਦਿਆਰਥੀਆਂ ਅਤੇ ਲੋਕਾਂ ਨੂੰ ਸਿਹਤ ਸਬੰਧੀ ਸੁਚੇਤ ਕਰਦਿਆਂ ਸਵੇਰੇ ਜਲਦੀ ਉੱਠਣ ਲਈ ਪ੍ਰੇਰਿਤ ਕੀਤਾ | ਗ੍ਰੇਟ ਖਲੀ ਨੇ ਯਮੁਨਾਨਗਰ ਵਿਖੇ ਸੱਦਣ ਲਈ ਸਾਰੇ ਅਧਿਕਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ | ਇਸੇ ਦੌਰਾਨ ਗ੍ਰੇਟ ਖਲੀ ਨੇ ਲੜਕੀਆਂ ਲਈ ਪਿੰਕ ਮੈਰਾਥਨ ਦੀ ਸ਼ੁਰੂਆਤ ਵੀ ਕਰਵਾਈ ਅਤੇ ਮੈਰਾਥਨ ਦੌਰਾਨ ਵਿਿਆਰਥੀ ਸਵਾਤੀ ਪਹਿਲੇ, ਅਲੀਸ਼ਾ ਦੂਜੇ ਅਤੇ ਸਾਰਿਕਾ ਤੀਜੇ ਸਥਾਨ 'ਤੇ ਰਹੀ | ਸਰਕਾਰੀ ਸਕੂਲ ਮਾਡਲ ਟਾਊਨ ਦੇ ਵਿਦਿਆਰਥੀਆਂ ਵਲੋਂ ਯੋਗਾ ਦਾ ਪ੍ਰਦਰਸ਼ਨ ਕੀਤਾ ਗਿਆ, ਜਦਕਿ ਗੁਰੂ ਨਾਨਕ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਵਲੋਂ 'ਮਾਂ ਤੁਝੇ ਸਲਾਮ' ਤੇ 'ਵੰਦੇ ਮਾਤਰਮ' ਦੇਸ਼-ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਇਸ ਮੌਕੇ ਬੈਡਮਿੰਟਨ ਸਮੇਤ ਹੋਰਨਾਂ ਖੇਡਾਂ ਦੇ ਮੁਕਾਬਲੇ ਵੀ ਕਰਵਾਏ ਗਏ | ਅੰਤ 'ਚ ਪ੍ਰੋਗਰਾਮ 'ਚ ਭਾਗ ਲੈਣ ਵਾਲਿਆਂ ਨੂੰ ੂ ਡਿਪਟੀ ਕਮਿਸ਼ਨਰ ਮੁਕੁਲ ਕੁਮਾਰ ਵਲੋਂ ਸਨਮਾਨਿਤ ਕੀਤਾ ਗਿਆ |

ਸੰਦੀਪ ਕੜਵਾਸਰਾ ਸਰਬ-ਸੰਮਤੀ ਨਾਲ ਬਣੇ ਡਾਇਰੈਕਟਰ

ਸਿਰਸਾ, 8 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਫਰਵਾਈਾ ਕਲਾਂ ਵਾਸੀ ਸੰਦੀਪ ਕੜਵਾਸਰਾ ਨੂੰ ਦੂਜੀ ਵਾਰ ਵੀਟਾ ਮਿਲਕ ਪਲਾਂਟ ਦੇ ਜ਼ੋਨ ਨੰਬਰ ਛੇ ਦਾ ਸਰਬ-ਸੰਮਤੀ ਨਾਲ ਡਾਇਰੈਕਟਰ ਚੁਣਿਆ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਵੀਟਾ ਮਿਲਕ ਪਲਾਂਟ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਤਿੰਨ ਜ਼ਖ਼ਮੀ

ਏਲਨਾਬਾਦ, 8 ਦਸੰਬਰ (ਜਗਤਾਰ ਸਮਾਲਸਰ)- ਇਥੋਂ ਦੇ ਪਿੰਡ ਮੌਜੂ ਕੀ ਢਾਣੀ ਦੇ ਕੋਲ ਇਕ ਬੋਲੈਰੋ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ ਜਿਸ ਕਾਰਨ ਤਿੰਨ ਲੋਕਾਂ ਨੂੰ ਸੱਟਾਂ ਲੱਗੀਆਂ | ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ਪੁੱਤਰ ਸਾਧੂ ਰਾਮ ਨਿਵਾਸੀ ਸੂਰਤਗੜ੍ਹ ...

ਪੂਰੀ ਖ਼ਬਰ »

ਬੁਲੇਟ ਮੋਟਰਸਾਈਕਲ ਨਾਲ ਪਟਾਕੇ ਵਜਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ

ਸਿਰਸਾ, 8 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ 'ਚ ਬੁਲੇਟ ਮੋਟਰਸਾਈਕਲ ਨਾਲ ਪਟਾਕੇ ਵਜਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ ਹੈ | ਇਸ ਦੇ ਿਖ਼ਲਾਫ਼ ਪੁਲੀਸ ਵਲੋਂ ਇਕ ਵਿਸ਼ੇਸ਼ ਅਭਿਆਨ ਸ਼ੁਰੂ ਕੀਤਾ ਗਿਆ ਹੈ | ਪੁਲਿਸ ਹੁਣ ਬੁਲੇਟ ਮੋਟਰ ਸਾਈਕਲ ਦੇ ਸੈਲੰਸਰ ਨਾਲ ਪਟਾਕੇ ...

ਪੂਰੀ ਖ਼ਬਰ »

ਬੇਕਾਬੂ ਹੋਈ ਕਾਰ ਖੇਤ 'ਚ ਨਰਮਾ ਚੁੱਗ ਰਹੀਆਂ ਮਾਂ-ਧੀ ਨੂੰ ਦਰੜਿਆ, ਮਾਂ ਦੀ ਮੌਤ, ਧੀ ਗੰਭੀਰ ਜ਼ਖ਼ਮੀ

ਸਿਰਸਾ, 8 ਦਸੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਦੇ ਪਿੰਡ ਪੰਜੂਆਣਾ ਦੇ ਨੇੜੇ ਨੈਸ਼ਨਲ ਹਾਈਵੇ 'ਤੇ ਜਾਂਦੀ ਇਕ ਕਾਰ ਬੇਕਾਬੂ ਹੋ ਕੇ ਖੇਤ 'ਚ ਨਰਮਾ ਚੁੱਗ ਰਹੀਆਂ ਮਾਂ ਅਤੇ ਧੀ ਨੂੰ ਜਾ ਦਰੜਿਆ | ਇਸ ਹਾਦਸੇ ਵਿਚ ਮਾਂ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਧੀ ਗੰਭੀਰ ...

ਪੂਰੀ ਖ਼ਬਰ »

ਜੀਵਨ 'ਚ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ ਗੀਤਾ-ਦੁਸ਼ਿਅੰਤ ਚੌਟਾਲਾ

ਸਿਰਸਾ, 8 ਦਸੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਗੀਤਾ ਇਕ ਅਜਿਹਾ ਪਾਵਨ ਗ੍ਰੰਥ ਹੈ ਜਿਸ ਦੀ ਨੀਂਹ ਹਰਿਆਣਾ ਦੀ ਪਾਵਨ ਧਰਤੀ 'ਤੇ ਰੱਖੀ ਗਈ ਹੈ | ਉਨ੍ਹਾਂ ਕਿਹਾ ਕਿ ਜਦੋਂ ਅਸੀਂ ਭਗਵਾਨ ਸ੍ਰੀ ਕਿ੍ਸ਼ਨ ਦੀ ਗੱਲ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਯਮੁਨਾਨਗਰ, 8 ਦਸੰਬਰ (ਗੁਰਦਿਆਲ ਸਿੰਘ ਨਿਮਰ)-ਜਵਾਹਰ ਨਵੋਦਿਆ ਵਿਦਿਆਲਿਆ ਗੁਲਾਬਗੜ੍ਹ ਵਿਖੇ ਸੈਸ਼ਨ 2020-21 ਲਈ ਨੌਵੀਂ ਜਮਾਤ (ਪਿਛਲੀ ਪ੍ਰਵੇਸ਼) ਵਿਚ ਖਾਲੀ ਪਈਆਂ ਸੀਟਾਂ ਵਾਸਤੇ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੂੰ ਸਰਵੇ ਦੌਰਾਨ ਤਿੰਨ ਡੇਂਗੂ ਪੀੜਤ ਮਿਲੇ

ਟੋਹਾਣਾ, 8 ਦਸੰਬਰ (ਗੁਰਦੀਪ ਸਿੰਘ ਭੱਟੀ) - ਸਿਹਤ ਵਿਭਾਗ ਦੀ ਟੀਮ ਨੂੰ ਸਰਵੇਂ ਦੌਰਾਨ ਪਿੰਡ ਪੀੜਤ ਮਿਲੇ ਹਨ | ਸਰਵੇ ਟੀਮ ਦੀ ਅਗੁਵਾਈ ਕਰ ਰਹੇ ਸਤਪਾਲ ਨੇ ਦੱਸਿਆ ਕਿ ਪਿਛਲੇ ਪੰਦਰਾਂ ਦਿਨ੍ਹਾਂ ਦੌਰਾਨ ਪਿੰਡ ਸਾਧਨਵਾਸ ਵਿਚ ਇਕ, ਟੋਹਾਣਾ ਦੀ ਕ੍ਰਿਸ਼ਨਾ ਕਾਲੋਨੀ ਵਿਚ ਇਕ ...

ਪੂਰੀ ਖ਼ਬਰ »

160 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ

ਲੁਧਿਆਣਾ, 8 ਦਸੰਬਰ (ਕਿਸ਼ਨ ਬਾਲੀ)-ਸਪੈਸ਼ਲ ਸੈਲ ਲੁਧਿਆਣਾ ਦੀ ਟੀਮ ਨੇ ਥਾਣਾ ਫੋਕਲ ਪੁਆਇੰਟ ਅਧੀਨ ਫ਼ੇਜ਼ ਪੰਜ ਕੋਲੋਂ 160 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ¢ ਹਾਲਾਂਕਿ ਇਸ ਕਾਰਵਾਈ ਦੌਰਾਨ ਨਾਜਾਇਜ ਸ਼ਰਾਬ ਲਿਜਾ ਰਿਹਾ ਸ਼ਰਾਬ ...

ਪੂਰੀ ਖ਼ਬਰ »

ਫੈਕਟਰੀ ਮਜ਼ਦੂਰਾਂ ਤੋਂ ਲੁਟੇਰਿਆਂ ਨੇ ਖੋਹੀ ਨਕਦੀ ਤੇ ਮੋਬਾਈਲ

ਲੁਧਿਆਣਾ, 8 ਦਸੰਬਰ (ਕਿਸ਼ਨ ਬਾਲੀ)-ਥਾਣਾ ਫੋਕਲ ਪੁਆਇੰਟ ਇਲਾਕੇ 'ਚ ਰਾਹਗੀਰਾਂ ਨੂੰ ਨਿਸ਼ਾਨਾ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ¢ ਇਸ ਮਾਮਲੇ ਵਿਚ ਲੁੱਟ ਦਾ ਸ਼ਿਕਾਰ ਹੋਏ ਦੀਪ ਨਗਰ ਢੰਡਾਰੀ ...

ਪੂਰੀ ਖ਼ਬਰ »

ਯੋਗੇਸ਼ ਹਾਂਡਾ 2156 ਵੋਟਾਂ ਲੈ ਕੇ ਪ੍ਰਧਾਨ ਅਤੇ ਚੇਤਨ ਥਾਪਰ 900 ਵੋਟਾਂ ਲੈ ਕੇ ਚੁਣੇ ਗਏ ਜਨਰਲ ਸਕੱਤਰ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਸ਼ਹਿਰੀ ਅਹੁਦੇਦਾਰਾਂ ਲਈ ਪਿਛਲੇ ਦਿਨੀਂ ਪਈਆਂ ਵੋਟਾਂ ਦੇ ਨਤੀਜੇ ਚੰਡੀਗੜ੍ਹ ਵਿਖੇ ਸਨਿਰਚਰਵਾਰ ਨੂੰ ਐਲਾਨੇ ਗਏ ਹਨ | ਇਸ ਵਾਰ ਮੁੜ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ...

ਪੂਰੀ ਖ਼ਬਰ »

ਟਰਾਾਸਪੋਰਟ ਨਗਰ ਵਿਖੇ ਦੋ ਗੁਦਾਮਾਂ 'ਚੋਂ ਲੱਖਾਂ ਦਾ ਮਾਲ ਚੋਰੀ

ਲੁਧਿਆਣਾ, 8 ਦਸੰਬਰ (ਕਿਸ਼ਨ ਬਾਲੀ)- ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਟਰਾਂਸਪੋਰਟ ਨਗਰ ਵਿਚ ਬੀਤੀ ਰਾਤ ਚੋਰ ਦੋ ਟਰਾਂਸਪੋਰਟਰਾਂ ਦੇ ਗੋਦਾਮਾਂ 'ਚੋਂ ਲੱਖਾਂ ਰੁਪਏ ਦਾ ਮਾਲ ਚੋਰੀ ਕਰ ਫਰਾਰ ਹੋ ਗਏ¢ ਚੋਰਾਂ ਵਲੋਂ ਕੀਤੀ ਇਹ ਵਾਰਦਾਤ ਉਥੇ ਲੱਗੇ ...

ਪੂਰੀ ਖ਼ਬਰ »

ਪਿੰਡ ਘੋਟੜੂ ਟਿੱਬੀ ਤੇ ਭੂਨਾ ਦੇ ਸਕੂਲਾਂ ਨੂੰ ਸੁੰਦਰੀਕਰਨ 'ਚ ਪਹਿਲਾ ਇਨਾਮ

ਟੋਹਾਣਾ, 8 ਦਸੰਬਰ (ਗੁਰਦੀਪ ਸਿੰਘ ਭੱਟੀ) - ਜ਼ਿਲ੍ਹੇ ਦੇ ਬਲਾਕ ਭੂਨਾ ਦੇ ਸਰਕਾਰੀ ਸਕੂਲਾਂ ਦੇ ਸੁੰਦਰੀਕਰਨ ਮੁਕਾਬਲਿਆਂ ਵਿਚ ਬਲਾਕ ਦੇ ਸੀਨੀਅਰ ਸਕੈਂਡਰੀ ਸਕੂਲ ਵਿਚ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਭੂਨਾ ਨੂੰ ੂ ਸਕੂਲ ਦੀ ਹਾਈ ਸਕੂਲਾਂ ਦੀ ਸ਼ੇ੍ਰਣੀ ਵਿਚ ...

ਪੂਰੀ ਖ਼ਬਰ »

ਦਿੱਲੀ-ਬਠਿੰਡਾ ਰੇਲ ਰੂਟ 'ਤੇ ਬਿਜਲੀ ਤਾਰ ਟੁੱਟਣ ਨਾਲ ਪੈਸੰਜਰ ਗੱਡੀਆਂ ਪੰਜ ਘੰਟੇ ਰੁਕੀਆਂ ਰਹੀਆਂ

ਟੋਹਾਣਾ, 8 ਦਸੰਬਰ (ਗੁਰਦੀਪ ਸਿੰਘ ਭੱਟੀ) - ਦਿੱਲੀ-ਫਿਰੋਜਪੁਰ ਰੇਲ ਰੂਟ 'ਤੇ ਜਾਖਲ-ਬਰੇਟਾ ਦੇ ਵਿਚਕਾਰ ਹਾਈ ਵੋਲਟੇਜ਼ ਕੇਬਲ ਟੁੱਟ ਜਾਣ ਤੇ ਇਕ ਰੇਲ ਰੂਟ ਤੇ ਚਲਣ ਵਾਲੀਆਂ ਮਾਲ ਤੇ ਪੈਸਜੰਰ ਗੱਡੀਆਂ ਤਿੰਟ ਘੰਟੇ ਤਕ ਫ਼ਸੀਆਂ ਰਹੀਆਂ | ਦਿੱਲੀ-ਫਿਰੋਜਪੁਰ ਪੈਂਸਜਰ ਟਰੇਨ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਵਿਗਿਆਨਕ ਦੌਰਾ

ਰੂਪਨਗਰ, 8 ਦਸੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਸਾਇੰਸਿਜ਼ ਦੇ ਜੀਵ ਵਿਗਿਆਨ ਵਿਭਾਗ ਵਲੋਂ ਬੌਟਨੀਕਲ ਗਿਆਨ ਦੀ ਪ੍ਰਾਪਤੀ ਅਤੇ ਪ੍ਰਸਾਰ ਲਈ ਵਿਦਿਆਰਥੀਆਂ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਬੌਟਨੀਕਲ ਗਾਰਡਨ ਅਤੇ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ 64ਵਾਂ ਮਹਾਂ ਪ੍ਰੀ-ਨਿਰਵਾਣ ਦਿਵਸ ਮਨਾਇਆ

ਰੂਪਨਗਰ, 8 ਦਸੰਬਰ (ਸ. ਰਿ.)-ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜਾਗਿ੍ਤੀ ਮੰਚ ਰੂਪਨਗਰ ਵਲੋਂ ਭਾਰਤ ਦੇ ਸੰਵਿਧਾਨ ਨਿਰਮਾਤਾ ਪਹਿਲੇ ਕਾਨੂੰਨ ਮੰਤਰੀ ਸਮਾਜ ਸੁਧਾਰਕ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 64ਵਾਂ ਮਹਾ ਪ੍ਰੀ-ਨਿਰਵਾਣ ਦਿਵਸ ਬੜੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਰਿਨਾਇਸੈਸ ਸਕੂਲ ਭਨੂਪਲੀ ਦਾ ਸਾਲਾਨਾ ਸਮਾਗਮ

ਢੇਰ, 8 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਉੱਚ ਵਿੱਦਿਅਕ ਅਦਾਰੇ ਰਿਨਾਇਸੈਸ ਸਕੂਲ ਭਨੂਪਲੀ ਵਲੋਂ ਕਰਵਾਇਆ ਗਿਆ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ | ਇਸ ਸਮਾਗਮ 'ਚ ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਆਈ. ਪੀ. ਐੱਸ. ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਪਾਵਰ ਸਪੋਰਟਸ ਕੰਟਰੋਲ ਬੋਰਡ ਵਲੋਂ ਕਰਵਾਇਆ 3 ਰੋਜ਼ਾ ਵਾਲੀਬਾਲ ਟੂਰਨਾਮੈਂਟ ਸਮਾਪਤ

ਨੰਗਲ, 8 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪਾਵਰ ਸਪੋਰਟਸ ਕੰਟਰੋਲ ਬੋਰਡ ਵਲੋਂ ਕਰਵਾਏ ਗਏ ਤਿੰਨ ਰੋਜ਼ਾ ਵਾਲੀਬਾਲ ਟੂਰਨਾਮੈਂਟ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ | ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਬੀ. ਬੀ. ਐੱਮ. ਬੀ. ਅਤੇ ਸਤਲੁਜ ਜਲ ਵਿਧੁਤ ਨਿਗਮ ਲਿਮਟਿਡ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ

ਜਗਾਧਰੀ, 8 ਦਸੰਬਰ (ਜਗਜੀਤ ਸਿੰਘ)-ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਸੁੰਢਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਦੌਰਾਨ ਸੰਗਤ ਨੇ ਗੁਰੂ ਚਰਨਾਂ 'ਚ ਹਾਜ਼ਰੀ ਭਰਦੇ ਹੋਏ ਇਲਾਹੀ ਬਾਣੀ ਦਾ ...

ਪੂਰੀ ਖ਼ਬਰ »

ਦੀਦੀ ਨੂੰ ਬੋਲ ਕੇ ਹਾਦਸੇ 'ਚ ਵਿਕਲਾਂਗ ਨੌਜਵਾਨ ਨੂੰ ਮਿਲੀ ਸਰਕਾਰੀ ਨੌਕਰੀ

ਕੋਲਕਾਤਾ, 8 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)-ਲੋਕ ਸਭਾ ਚੋਣਾਂ ਤੋਂ ਬਾਅਦ ਬੰਗਾਲ ਸਰਕਾਰ ਵਲੋਂ ਸ਼ੁਰੂ ਕੀਤੀ ਦੀਦੀ ਕੇ ਬੋਲੋ ਯੋਜਨਾ 'ਚ ਟੋਲ ਫ੍ਰੀ ਨੰਬਰ ਤੇ ਫੋਨ ਕਰ ਕੇ ਕਿਸੇ ਨੂੰ ਹਾਊਸਿੰਗ ਦੇ ਬਕਾਇਆ ਪੈਸੇ, ਕਿਸੇ ਨੂੰ ਵਿਧਵਾ ਭੱਤਾ ਮਿਲਿਆ, ਕਿਸੇ ਨੂੰ ਬਕਾਇਆ ...

ਪੂਰੀ ਖ਼ਬਰ »

ਹੈਦਰਾਬਾਦ-ਉਨਾਓ ਕਾਂਡ ਤੋਂ ਬਾਅਦ ਕੋਲਕਾਤਾ ਪੁਲਿਸ ਵਲੋਂ ਰਾਤ ਨੂੰ ਗਸ਼ਤ

ਕੋਲਕਾਤਾ, 8 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)-ਹੈਦਰਾਬਾਦ-ਉਨਾਓ ਕਾਂਡ ਤੋਂ ਬਾਅਦ ਕੋਲਕਾਤਾ ਪੁਲਿਸ ਵਲੋਂ ਦੇਰ ਰਾਤ ਮਹਾਨਗਰ 'ਚ ਔਰਤਾਂ ਵਿਰੁੱਧ ਛੇੜਖਾਨੀ ਦੀਆਂ ਘਟਨਾ ਨੂੰ ਰੋਕਣ ਲਈ ਕਾਰਵਾਈ ਆਰੰਭ ਕੀਤੀ ਹੈ | ਇਸ ਦੌਰਾਨ ਸਨਿਚਰਵਾਰ ਰਾਤ 74 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰਣਥੰਮ੍ਹ, ਭੰਗਾਣੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਪਾਉਂਟਾ ਸਾਹਿਬ, 8 ਦਸੰਬਰ (ਹਰਬਖਸ਼ ਸਿੰਘ)-ਪ੍ਰਸਿੱਧ ਰਣ ਭੂਮੀ ਭੰਗਾਣੀ ਸਾਹਿਬ ਵਿਖੇ ਗੁਰਦੁਆਰਾ ਰਣਥੰਮ੍ਹ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਨੂੰ ਮਿਲਿਆ ਸਲਾਹ ਦਾ ਵਫ਼ਦ

ਸਿਰਸਾ, 8 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਕੂਲ ਲੈਕਚਰਾਰ ਐਸੋਸੀਏਸ਼ਨ (ਸਲਾਹ) ਦਾ ਇਕ ਸੂਬਾਈ ਪੱਧਰੀ ਵਫ਼ਦ ਅੱਜ ਇਥੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਉਨ੍ਹਾਂ ਦੇ ਨਿਵਾਸ 'ਤੇ ਮਿਲਿਆ ਤੇ ਹਸਲਾ ਦੀਆਂ ਮੰਗਾਂ ਬਾਰੇ ਮੰਗ ਪੱਤਰ ਸੌਾਪਿਆ | ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਸਮਾਜ ਸੇਵੀ ਮਨਿੰਦਰ ਸਿੰਘ ਨਾਰੰਗ ਵਲੋਂ ਨਵੀਂ ਪਹਿਲ

ਪਾਉਂਟਾ ਸਾਹਿਬ, 8 ਦਸੰਬਰ (ਹਰਬਖਸ਼ ਸਿੰਘ)-ਮਨਿੰਦਰ ਸਿੰਘ ਨਾਰੰਗ ਪਾਉਂਟਾ ਸਾਹਿਬ ਨੇ ਨਵੀਂ ਪਹਿਲ ਦੀ ਘੋਸ਼ਣਾ ਕਰਦਿਆਂ ਕਿਹਾ ਕਿ 7807515115 ਫੋਨ ਡਾਇਲ ਕਰੋ ਅਤੇ ਕਹੋ ਕਿ ਭਾਈ ਸਾਹਿਬ ਮੈਂ ਇਸ ਅਸਥਾਨ 'ਤੇ ਹਾਂ ਅਤੇ ਮੈਨੂੰ ਆਪਣੇ ਘਰ ਜਾਣ ਲਈ ਕੋਈ ਸਾਧਨ ਨਹੀਂ ਮਿਲ ਰਿਹਾ ਅਤੇ ...

ਪੂਰੀ ਖ਼ਬਰ »

ਪ੍ਰੇਰਨਾਮਈ ਬਾਲ ਗੀਤ ਦੀ ਵੀਡੀਓ ਫਿਲਮਾਈ

ਸ੍ਰੀ ਚਮਕੌਰ ਸਾਹਿਬ, 8 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਬਸੀ ਗੁੱਜਰਾਂ ਦੇ ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕਰੀਅਰ ਕੋਰਸਿਜ਼ ਵਿਖੇ ਪ੍ਰਸਿੱਧ ਬਾਲ ਗਾਇਕ ਕਰਮਜੀਤ ਸਿੰਘ ਗਰੇਵਾਲ ਦੇ ਗੀਤ 'ਆਓ ਬੱਚਿਓ ਕੁਝ ਗੱਲਾਂ ਕਰੀਏ, ਵਿਚ ਜੀਵਨ ਦੇ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਵਿਖੇ ਗੰਨੇ ਦੀ ਪਿੜਾਈ ਦਾ ਕੰਮ ਜ਼ੋਰਾਂ 'ਤੇ

ਮੋਰਿੰਡਾ, 8 ਦਸੰਬਰ (ਤਰਲੋਚਨ ਸਿੰਘ ਕੰਗ)-ਖੰਡ ਮਿੱਲ ਮੋਰਿੰਡਾ ਦੀ ਪਿੜਾਈ ਦਾ ਕੰਮ ਸ਼ੁਰੂ ਹੋਏ ਨੂੰ ਲਗਭਗ 8 ਦਿਨ ਹੋ ਗਏ ਹਨ ਅਤੇ ਮਿੱਲ ਵਲੋਂ 2 ਲੱਖ ਗੰਨੇ ਦੀ ਪਿੜਾਈ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਡ ਮਿੱਲ ਮੋਰਿੰਡਾ ਦੇ ਜਨਰਲ ਮੈਨੇਜਰ ...

ਪੂਰੀ ਖ਼ਬਰ »

ਜਸਵੀਰ ਕੌਰ ਨੈਸ਼ਨਲ ਐਕਸੀਲੈਂਸ ਆਈਕਾਨ ਐਵਾਰਡ ਨਾਲ ਸਨਮਾਨਿਤ

ਕੀਰਤਪੁਰ ਸਾਹਿਬ, 8 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪਿਛਲੇ ਦਿਨੀਂ ਐਾਟੀ ਕੁਰੱਪਸ਼ਨ ਫਾਊਾਡੇਸ਼ਨ ਆਫ਼ ਇੰਡੀਆ ਨਾਮਕ ਐੱਨ. ਜੀ. ਓ. ਵਲੋਂ ਹਰਿਆਣਾ ਦੇ ਕਰਨਾਲ ਜ਼ਿਲੇ੍ਹ ਅੰਦਰ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦੀ ਜਾਂਚ

ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਾਮ ਲਾਲ ਕੈਂਥ ਵਲੋਂ ਬਲਾਕ ਸ੍ਰੀ ਅਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਨਾਲ ਸਬੰਧਿਤ ਵੱਖ-ਵੱਖ ਸਕੂਲਾਂ ਦੀ ਜਾਂਚ ਕੀਤੀ ਗਈ ਅਤੇ ਪੜ੍ਹੋ ਪੰਜਾਬ ਪ੍ਰੋਜੈਕਟ ਦੇ ...

ਪੂਰੀ ਖ਼ਬਰ »

ਖ਼ਾਲਸਾ ਏਡ ਮੁਖੀ ਰਵੀ ਸਿੰਘ ਤੇ ਟੀਮ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਘਨੌਲੀ, 8 ਦਸੰਬਰ (ਜਸਵੀਰ ਸਿੰਘ ਸੈਣੀ)-ਹੜ੍ਹ ਪੀੜਤਾਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਲਈ ਮਸੀਹਾ ਬਣ ਕੇ ਆਏ ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਦੀ ਅਗਵਾਈ 'ਚ ਉਨ੍ਹਾਂ ਦੀ ਟੀਮ ਵਲੋਂ ਜਿੱਥੇ ਪੂਰੇ ਸੰਸਾਰ 'ਚ ਹੀ ਮਾਨਵਤਾ ਦੀ ਭਲਾਈ ਲਈ ਕਾਰਜ ਕੀਤੇ ਜਾਂਦੇ ਹਨ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਦੜੌਲੀ ਵਿਖੇ ਰਾਤਰੀ ਸਭਾ ਕਰਵਾਈ

ਢੇਰ, 8 ਦਸੰਬਰ (ਸ਼ਿਵ ਕੁਮਾਰ ਕਾਲੀਆ)-ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲਣ ਵਿਚ ਹੋਣ ਵਾਲੀ ਬੇਲੋੜੀ ਦੇਰੀ ਨੂੰ ਦੂਰ ਕਰਨ, ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਨੇੜੇ ਤੋਂ ਜਾਣੰੂ ਹੋਣ ਅਤੇ ਦੂਰ-ਦੁਰਾਡੇ ਪਿੰਡਾਂ ਵਿਚ ਰਹਿ ਰਹੇ ਆਮ ਲੋਕਾਂ ...

ਪੂਰੀ ਖ਼ਬਰ »

ਆਦਰਸ਼ ਟਰੱਸਟ ਵਲੋਂ ਡਿਜੀਟਲ ਐਕਸਰੇ ਮਸ਼ੀਨ ਦਾ ਉਦਘਾਟਨ

ਸ੍ਰੀ ਚਮਕੌਰ ਸਾਹਿਬ, 8 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਆਦਰਸ਼ ਭਵਨ ਵਿਖੇ ਆਦਰਸ਼ ਐਜੂਕੇਸ਼ਨਲ ਅਤੇ ਚੈਰੀਟੇਬਲ ਟਰੱਸਟ ਵਲੋਂ ਆਧੁਨਿਕ ਡਿਜੀਟਲ ਐਕਸਰੇ ਮਸ਼ੀਨ ਦਾ ਉਦਘਾਟਨ ਰੂਪਨਗਰ ਦੇ ਸਮਾਜ-ਸੇਵੀ ਅਤੇ ਪ੍ਰਸਿੱਧ ਸਰਜਨ ਡਾ. ਆਰ. ਐੱਸ. ਪਰਮਾਰ ਨੇ ਕੀਤਾ | ਇਸ ...

ਪੂਰੀ ਖ਼ਬਰ »

ਪਿੰਡ ਫ਼ਤਿਹਪੁਰ ਬੁੰਗਾ ਦਾ ਇੰਦਰਜੀਤ ਸਿੰਘ ਸਿੱਧੀ ਭਰਤੀ ਰਾਹੀਂ ਪਿ੍ੰਸੀਪਲ ਬਣਿਆ

ਬੁੰਗਾ ਸਾਹਿਬ, 8 ਦਸੰਬਰ (ਸੁਖਚੈਨ ਸਿੰਘ ਰਾਣਾ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸਿੱਧੀ ਭਰਤੀ ਰਾਹੀਂ ਜਿਨ੍ਹਾਂ 154 ਪਿ੍ੰਸੀਪਲਾਂ ਦੀ ਚੋਣ ਕੀਤੀ ਗਈ, ਉਨ੍ਹਾਂ ਵਿਚ ਨਜ਼ਦੀਕੀ ਪਿੰਡ ਫ਼ਤਿਹਪੁਰ ਬੁੰਗਾ ਥਾਣਾ ਸ੍ਰੀ ...

ਪੂਰੀ ਖ਼ਬਰ »

ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਰਿਆਂ ਤੋਂ ਪਹਿਲਾਂ ਸਭਾ ਦੇ ਸਰਗਰਮ ਮੈਂਬਰ ਅਤੇ ਪਿੰਡ ਸ਼ਾਹਪੁਰ ਬੇਲਾ ਦੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 8 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ 'ਚ ਜੱਦੀ ਪੁਸ਼ਤੀ ਨੰਬਰਦਾਰੀ ਦੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਮੀਟਿੰਗ

ਰੂਪਨਗਰ, 8 ਦਸੰਬਰ (ਸ. ਰ.)-ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਹੋਈ ਮੀਟਿੰਗ 'ਚ ਬਲਾਕ ਪ੍ਰਧਾਨ ਜਸਵਿੰਦਰ ਕੌਰ, ਰਮਾ ਸ਼ਰਮਾ, ਕਿਰਨ ਸ਼ਰਮਾ, ਗੁਰਦੀਪ ਕੌਰ ਆਦਿ ਨੇ ਸੰਬੋਧਨ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਮਿਡ-ਡੇ-ਮੀਲ ਵਰਕਰਾਂ ਵੱਲ ਕਿਸੇ ਵੀ ਸਰਕਾਰ ਜਾਂ ਕਿਸੇ ਵੀ ...

ਪੂਰੀ ਖ਼ਬਰ »

ਬਰਿੰਦਰ ਢਿੱਲੋਂ ਦੇ ਸੂਬਾ ਯੂਥ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ

ਰੂਪਨਗਰ, 8 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਯੂਥ ਕਾਂਗਰਸ ਦੀ ਪ੍ਰਧਾਨਗੀ ਚੋਣ ਜਿੱਤ ਕੇ ਸੂਬਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ ਜ਼ਿਲ੍ਹਾ ਰੂਪਨਗਰ ਦੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਸਮਰਥਕਾਂ 'ਚ ਖੁਸ਼ੀ ਦੀ ਲਹਿਰ ਫੈਲ ਗਈ ਹੈ | ...

ਪੂਰੀ ਖ਼ਬਰ »

ਬਜਰੂੜ ਵਿਖੇ ਡਾ. ਪ੍ਰੇਮ ਦਾਸ ਵਲੋਂ ਗਲੀ ਦਾ ਉਦਘਾਟਨ

ਨੂਰਪੁਰ ਬੇਦੀ, 8 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬਜਰੂੜ ਵਿਖੇ ਗਰਾਮ ਪੰਚਾਇਤ ਵਲੋਂ ਮਾ. ਗੁਰਚਰਨ ਸਿੰਘ ਦੇ ਘਰ ਤੋਂ ਗਰਾਊਾਡ ਤੱਕ ਸੀਮੈਂਟ ਦੀ ਗਲੀ ਬਣਾਈ ਗਈ, ਜਿਸ ਦਾ ਉਦਘਾਟਨ ਬਲਾਕ ਸੰਮਤੀ ਨੂਰਪੁਰ ਬੇਦੀ ਦੇ ਚੇਅਰਮੈਨ ਡਾ. ਪ੍ਰੇਮ ਦਾਸ ਬਜਰੂੜ ਨੇ ਕੀਤਾ | ...

ਪੂਰੀ ਖ਼ਬਰ »

ਚਰਨਜੀਤ ਸਿੰਘ ਮੈਮੋਰੀਅਲ ਨਰਸਿੰਗ ਕਾਲਜ ਵਿਖੇ ਸਾਲਾਨਾ ਸਮਾਗਮ ਕਰਵਾਇਆ

ਮੋਰਿੰਡਾ, 8 ਦਸੰਬਰ (ਪਿ੍ਤਪਾਲ ਸਿੰਘ)-ਚਰਨਜੀਤ ਸਿੰਘ ਮੈਮੋਰੀਅਲ ਨਰਸਿੰਗ ਕਾਲਜ ਮੋਰਿੰਡਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਨਰਸਿੰਗ ਟਰੇਨਿੰਗ ਪੂਰੀ ਕਰ ਚੁੱਕੀਆਂ ਵਿਦਿਆਰਥਣਾਂ ਲਈ ਵਿਦਾਇਗੀ ਪਾਰਟੀ ਦਿੱਤੀ ਗਈ ਜਦਕਿ ਨਵੇਂ ਸੈਸ਼ਨ ਵਿਚ ਦਾਖਲ ਹੋਈਆਂ ...

ਪੂਰੀ ਖ਼ਬਰ »

ਚਰਨਜੀਤ ਸਿੰਘ ਮੈਮੋਰੀਅਲ ਨਰਸਿੰਗ ਕਾਲਜ ਵਿਖੇ ਸਾਲਾਨਾ ਸਮਾਗਮ ਕਰਵਾਇਆ

ਮੋਰਿੰਡਾ, 8 ਦਸੰਬਰ (ਪਿ੍ਤਪਾਲ ਸਿੰਘ)-ਚਰਨਜੀਤ ਸਿੰਘ ਮੈਮੋਰੀਅਲ ਨਰਸਿੰਗ ਕਾਲਜ ਮੋਰਿੰਡਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਨਰਸਿੰਗ ਟਰੇਨਿੰਗ ਪੂਰੀ ਕਰ ਚੁੱਕੀਆਂ ਵਿਦਿਆਰਥਣਾਂ ਲਈ ਵਿਦਾਇਗੀ ਪਾਰਟੀ ਦਿੱਤੀ ਗਈ ਜਦਕਿ ਨਵੇਂ ਸੈਸ਼ਨ ਵਿਚ ਦਾਖਲ ਹੋਈਆਂ ...

ਪੂਰੀ ਖ਼ਬਰ »

ਨੁੱਕੜ ਨਾਟਕ ਦੀ ਪੇਸ਼ਕਾਰੀ

ਨੰਗਲ, 8 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਐੱਨ. ਸੀ. ਸੀ. ਕੈਡਿਟਾਂ ਨੇ ਪੰਜਾਬ ਨੇਵਲ ਯੂਨਿਟ ਦੇ ਕਮਾਂਡਿੰਗ ਅਫ਼ਸਰ ਕੈਪਟਨ ਸਰਬਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਵਿਚ 'ਕਚਰੇ ਦਾ ਸਮਾਧਾਨ' ...

ਪੂਰੀ ਖ਼ਬਰ »

ਖੇਲ ਇੰਡੀਆ ਖੇਲ ਅਕੈਡਮੀ ਵਿਚ ਖੇਡ ਮੁਕਾਬਲੇ ਕਰਵਾਏ

ਏਲਨਾਬਾਦ, 8 ਦਸੰਬਰ (ਜਗਤਾਰ ਸਮਾਲਸਰ)- ਸਥਾਨਕ ਖੇਲ ਇੰਡੀਆ ਖੇਲ ਅਕੈਡਮੀ ਵਿਚ ਅੱਜ ਅਲੱਗ-ਅਲੱਗ ਖੇਡ ਮੁਕਾਬਲਿਆਾ ਕਰਵਾਏ ਗਏ ਜਿਸ ਵਿਚ ਏਲਨਾਬਾਦ ਖੇਤਰ ਦੀਆ ਅਨੇਕ ਟੀਮਾਾ ਨੇ ਵੱਧ-ਚੜ੍ਹ ਕੇ ਭਾਗ ਲਿਆ | ਕਬੱਡੀ ਮੁਕਾਬਲਿਆਾ ਦਾ ਪਹਿਲਾ ਮੈਚ ਆਰੋਹੀ ਮਾਡਲ ਸਕੂਲ ਮਿੱਠੀ ...

ਪੂਰੀ ਖ਼ਬਰ »

ਫਿਰੋਜ਼ਪੁਰ ਡਵੀਜ਼ਨ ਦੇ ਅਧਿਕਾਰੀ ਨਹੀਂ ਲਾਗੂ ਕਰ ਰਹੇ ਰੇਲਵੇ ਬੋਰਡ ਦੇ ਫ਼ੈਸਲੇ

ਲੁਧਿਆਣਾ, 8 ਦਸੰਬਰ (ਸਿਹਤ ਪ੍ਰਤੀਨਿਧ)- ਫਿਰੋਜ਼ਪੁਰ ਡਿਵੀਜ਼ਨ ਦੇ ਅਧਿਕਾਰੀ ਰੇਲਵੇ ਬੋਰਡ ਦੇ ਫ਼ੈਸਲਿਆਂ ਨੂੰ ਲਾਗੂ ਕਰਨਾ ਟਿੱਚ ਸਮਝਦੇ ਹਨ, ਜਿਸ ਕਰ ਕੇ ਮੁਲਾਜ਼ਮਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਰੇਲਵੇ ਪੈਨਸ਼ਨਰਜ਼ ਵੈਲਫੇਅਰ ...

ਪੂਰੀ ਖ਼ਬਰ »

ਫ਼ਿਕੋ ਵਲੋਂ ਬਾਈਸਾਈਕਲ ਡਿਵੈਲਪਮੈਂਟ ਕੌ ਾਸਲ ਦੇ ਚੇਅਰਮੈਨ ਨੂੰ ਦੇਸ਼ ਅੰਦਰ ਸਾਈਕਲ ਟਰੈਕਟਰ ਬਣਾਉਣ ਦੀ ਮੰਗ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਬਾਇਸਾਈਕਲ ਡਿਵੈਲਪਮੈਂਟ ਚੇਅਰਮੈਨ ਕੌਾਸਲ ਦੇ ਚੇਅਰਮੈਨ ਡਾ. ਗੁਰਪ੍ਰਸਾਦ ਮੋਹਾਪਾਤਰਾ ਦੇ ਨਾਲ ਮੀਟਿੰਗ ਕਰ ਕੇ ...

ਪੂਰੀ ਖ਼ਬਰ »

ਗੁੱਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ 'ਚ ਅੰਤਰ ਸਕੂਲ ਕੁਇਜ਼ ਮੁਕਾਬਲੇ ਹੋਏ

ਲੁਧਿਆਣਾ, 8 ਦਸਬੰਰ (ਬੀ. ਐਸ. ਬਰਾੜ)- ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਰੋਜ਼ ਗਾਰਡਨ ਵਿਖੇ ਗੁਜਰਾਂਵਾਲਾ ਐਜੂਕੇਸ਼ਨਲ ਸੰਸਥਾਵਾਂ ਦੇ ਸੰਸਥਾਪਕਾਂ 'ਚੋਂ ਹਰਿਮੋਹਿੰਦਰ ਸਿੰਘ ਦੀ ਯਾਦ ਵਿਚ ਅੰਤਰ ਸਕੂਲ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਸਮਾਰਟ ਸਿਟੀ ਯੋਜਨਾ- ਫਿਰੋਜ਼ਗਾਂਧੀ ਮਾਰਕੀਟ 'ਚ 60 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਬਹੁਮੰਜ਼ਿਲਾ ਪਾਰਕਿੰਗ

ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰ ਫਿਰੋਜ਼ਗਾਂਧੀ ਮਾਰਕੀਟ ਵਿਚ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਪਾਰਕਿੰਗ ਸਮੱਸਿਆ ਦੇ ਹੱਲ ਲਈ ਸਮਾਰਟ ਸਿਟੀ ਯੋਜਨਾ ਦੇ ਫੰਡ ਰਾਹੀਂ ਕਰੀਬ 60 ਕਰੋੜ ਦੀ ਲਾਗਤ ...

ਪੂਰੀ ਖ਼ਬਰ »

ਤੈਅ ਸਨਿਚਰਵਾਰ ਨੂੰ ਲੋਕ ਸਬੰਧਿਤ ਪੁਲਿਸ ਥਾਣੇ ਤੋਂ ਲੈ ਸਕਣਗੇ ਆਪਣੀ ਸ਼ਿਕਾਇਤ ਦੀ ਜਾਣਕਾਰੀ

ਲੁਧਿਆਣਾ, 8 ਦਸਬੰਰ (ਕਿਸ਼ਨ ਬਾਲੀ)- ਨੋ ਯੋਰ ਸਟੇਟਸ ਸਕੀਮ ਮੁਹਿਮ ਦੀ ਸ਼ੁਰੂਆਤ ਅੱਜ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਥਾਣਾ ਡਵੀਜ਼ਨ ਨੰਬਰ 2 ਤੋਂ ਕੀਤੀ ਹੈ | ਇਸ ਮੁਹਿਮ ਤਹਿਤ ਪੁਲਿਸ ਦੁਆਰਾ ਸ਼ਹਿਰ ਦੇ ਸਾਰੇ ਥਾਣਿਆਂ 'ਚ ਲੋਕਾਂ ਦੇ ਲਈ ਵਿਸ਼ੇਸ਼ ਤੌਰ 'ਤੇ ਕੈਂਪ ...

ਪੂਰੀ ਖ਼ਬਰ »

ਜਗਦੇਵ ਸਿੰਘ ਸੋਨੀ ਧਾਲੀਵਾਲ ਹਲਕਾ ਗਿੱਲ ਕਾਂਗਰਸ ਦੇ ਪ੍ਰਧਾਨ ਬਣੇ

ਹੰਬੜਾਂ, 8 ਦਸੰਬਰ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਵਲੋਂ ਕਰਵਾਈਆਂ ਗਈਆਂ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਹਲਕਾ ਗਿੱਲ ਦੇ ਯੂਥ ਆਗੂ ਜਗਦੇਵ ਸਿੰਘ ਸੋਨੀ ਧਾਲੀਵਾਲ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਹਲਕਾ ਗਿੱਲ ਯੂਥ ਕਾਂਗਰਸ ਦੇ ਪ੍ਰਧਾਨ ਬਣੇ ਜਿਨ੍ਹਾਂ ਦੇ ਪ੍ਰਧਾਨ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਪਾਸ ਕਰਨ ਵਾਲੇ 5 ਵਿਦਿਆਰਥੀ ਵਜ਼ੀਫੇ ਨਾਲ ਸਨਮਾਨਿਤ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਵਲੋਂ ਹਰ ਸਾਲ ਰਾਸ਼ਟਰੀ ਪੱਧਰ ਤੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਇਤਿਹਾਸ ਨਾਲ ਜਾਣੂ ਕਰਵਾਉਣ ਦੇ ਮਕਸਦ ਨਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ | ਇਸੇ ਮੁਹਿੰਮ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਸਤਿਸੰਗ ਸਭਾ ਵਲੋਂ ਸਮਾਗਮ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਸਤਿਸੰਗ ਸਭਾ ਲੁਧਿਆਣਾ (ਇਕਾਈ) ਵਲੋਂ ਸਤਿਗੁਰੂ ਦਲੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੰਨਾ ਸਿੰਘ ਨਗਰ ਵਿਖੇ ਨਿਵੇਕਲੇ ਤਰੀਕੇ ਨਾਲ ਮਾਨਇਆ ਗਿਆ | ਸੰਸਥਾ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਵਲੋਂ ਨੈਨੀ ਕੋਰਸ ਲਈ ਦਸੰਬਰ 'ਚ ਵਿਸ਼ੇਸ਼ ਛੋਟ

ਲੁਧਿਆਣਾ, 8 ਦਸੰਬਰ (ਭੁਪਿੰਦਰ ਸਿੰਘ ਬਸਰਾ)-ਨੈਨੀ ਕੋਰਸ ਕਰਵਾਉਣ ਵਾਲੀ ਸੰਸਥਾ ਜੋ ਪਿਛਲੇ ਕਈ ਸਾਲਾਂ ਤੋਂ ਸਫ਼ਲਤਾਪੂਰਵਕ ਕਈ ਵਿਦਿਆਰਥੀਆਂ ਨੂੰ ਨੈਨੀ ਵੀਜ਼ੇ ਦਿਵਾ ਚੁੱਕੀ ਹੈ, ਵਲੋਂ 9 ਅਤੇ 10 ਦਸੰਬਰ ਨੂੰ ਰਸੀਆ ਕੰਪਲੈਕਸ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਭੱਠਾਧੂਹਾ ਵਿਖੇ 7 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਹੰਬੜਾਂ, 8 ਦਸੰਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਦੇ ਪਿੰਡ ਭੱਠਾਧੂਹਾ ਵਿਖੇ ਸਰਪੰਚ ਸੁਖਵਿੰਦਰ ਸਿੰਘ ਟੋਨੀ ਦੀ ਅਗਵਾਈ ਹੇਠ ਚੱਲ ਰਹੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸੁਲਾਹਕਾਰ ਕੈਪਟਨ ਸੰਦੀਪ ਸਿੰਘ ...

ਪੂਰੀ ਖ਼ਬਰ »

ਫੋਰਡ ਇੰਡੀਆ ਵਲੋਂ ਮਿਡਨਾਈਟ ਸਰਪ੍ਰਾਈਜ਼ ਆਫ਼ਰ ਪੇਸ਼

ਜਲੰਧਰ, 8 ਦਸੰਬਰ (ਅ.ਬ.)- ਫੋਰਡ ਇੰਡੀਆ ਨੇ ਮਿਡ ਨਾਈਟ ਸਰਪ੍ਰਾਈਜ਼ ਮੈਗਾ ਆਫ਼ਰ ਦੇ ਨਾਲ ਵਾਪਸ ਮੁੜਿਆ ਹੈ | ਮਿਡ ਨਾਈਟ ਸਰਪ੍ਰਾਈਜ਼ ਆਫ਼ਰ ਫੋਰਡ ਦੇ ਸਾਰੇ ਦੇਸ਼ ਦੇ ਡੀਲਰਸ਼ਿਪਾਂ 'ਤੇ ਲਾਗੂ ਹੈ ਅਤੇ ਇਸ ਵਿਚ ਫੋਰਡ ਦੀ ਕਾਰ ਖ਼ਰੀਦਣ ਤੇ ਗਾਹਕ 5 ਕਰੋੜ ਰੁਪਏ ਤੱਕ ਦੇ ਇਨਾਮ ...

ਪੂਰੀ ਖ਼ਬਰ »

ਆਈ.ਐਮ.ਏ. ਦੀ ਪ੍ਰਧਾਨਗੀ ਲਈ ਡਾ: ਅਮਰਜੀਤ ਸਿੰਘ ਨੇ ਭਰੀ ਨਾਮਜ਼ਦਗੀ

ਜਲੰਧਰ, 8 ਦਸੰਬਰ (ਐੱਮ.ਐੱਸ. ਲੋਹੀਆ)- ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਸਾਲ 2021 ਲਈ 15 ਦਸੰਬਰ ਨੂੰ ਹੋਣ ਵਾਲੀ ਪ੍ਰਧਾਨਗੀ ਦੀ ਚੋਣ ਲਈ ਡਾ. ਅਮਰਜੀਤ ਸਿੰਘ ਨੇ ਅੱਜ ਨਾਮਜ਼ਦਗੀ ਭਰੀ ਹੈ | ਇਹ ਨਾਮਜ਼ਦਗੀ ਉਨ੍ਹਾਂ ਇਸ ਚੋਣ ਪ੍ਰਕਿਰਿਆ ਲਈ ਬਣਾਏ ਗਏ ਚੀਫ਼ ...

ਪੂਰੀ ਖ਼ਬਰ »

ਪਤਾਰਾ 'ਚ ਔਰਤ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ

ਜਲੰਧਰ ਛਾਉਣੀ, 8 ਦਸੰਬਰ (ਪਵਨ ਖਰਬੰਦਾ)-ਥਾਣਾ ਪਤਾਰਾਦੇ ਅਧੀਨ ਆਉਂਦੇ ਪਤਾਰਾ ਪਿੰਡ ਵਿਖੇ ਰਹਿਣ ਵਾਲੀ ਇਕ ਵਿਆਹੁਤਾ ਵਲੋਂ ਆਪਣੇ ਪਤੀ ਦੇ ਨਾਜਾਇਜ਼ ਸਬੰਧਾਂ ਅਤੇ ਉਸ ਵਲੋਂ ਕੀਤੀ ਜਾਂਦੀ ਕੁੱਟਮਾਰ ਤੋਂ ਪੇ੍ਰਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਖਾ ਲਈ ਗਈ, ਜਿਸ ਨੂੰ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਮੰਗ

ਜਲੰਧਰ, 8 ਦਸੰਬਰ (ਸ਼ਿਵ ਸ਼ਰਮਾ)-ਪਿਛਲੇ ਦਿਨੀਂ ਹੈਦਰਾਬਾਦ 'ਚ ਵੈਟਰਨਰੀ ਡਾਕਟਰ ਨਾਲ ਵਾਪਰੀ ਜਬਰ ਜਨਾਹ ਦੀ ਘਟਨਾ ਨੇ ਸਮਾਜ ਨੂੰ ਸ਼ਰਮਸਾਰ ਕਰ ਦਿੱਤਾ ਹੈ | ਅਜਿਹੇ ਮਾਮਲਿਆਂ 'ਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ | ਇਹ ਪ੍ਰਗਟਾਵਾ ਉਜਾਲਾ ਨਗਰ ਵਿਖੇ ਸਮਾਜ ...

ਪੂਰੀ ਖ਼ਬਰ »

ਹਾਈਕਮਾਂਡ ਨੂੰ ਭੇਜੀ ਭਾਜਪਾ ਮੰਡਲ ਪ੍ਰਧਾਨਾਂ ਦੇ ਚੋਣਾਂ ਦੌਰਾਨ ਹੰਗਾਮੇ ਦੀ ਰਿਪੋਰਟ

ਜਲੰਧਰ, 8 ਦਸੰਬਰ (ਸ਼ਿਵ)-ਭਾਜਪਾ ਮੰਡਲ ਪ੍ਰਧਾਨਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਦੀ ਰਿਪੋਰਟ ਜਲੰਧਰ ਚੋਣ ਇੰਚਾਰਜ ਅਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਨੇ ਪੰਜਾਬ ਚੋਣ ਇੰਚਾਰਜ ਅਨਿਲ ਸਰੀਨ ਨੂੰ ਸੌਾਪ ਦਿੱਤੀ ਹੈ | ਸ਼ੁੱਕਰਵਾਰ ਨੂੰ 13 ਮੰਡਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਲਾਂਬੜਾ, 8 ਦਸੰਬਰ (ਕੁਲਜੀਤ ਸਿੰਘ ਸੰਧੂ)- ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ਅਨੁਸਾਰ ਅਤੇ ਏ.ਡੀ.ਸੀ.ਪੀ. ਸਿਟੀ-2 ਪਰਮਿੰਦਰ ਸਿੰਘ ਭੰਡਾਲ ਦੀ ਦਿਸ਼ਾ-ਨਿਰਦੇਸ਼ ਹੇਠ ਮੁੱਖ ਥਾਣਾ ਅਫ਼ਸਰ ਸਦਰ ਇੰਸਪੈਕਟਰ ਰੇਸ਼ਮ ਸਿੰਘ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਇਸਤਰੀ ਜਾਗਿ੍ਤੀ ਮੰਚ ਵਲੋਂ ਰੋਸ ਪ੍ਰਦਰਸ਼ਨ

ਜਲੰਧਰ, 8 ਦਸੰਬਰ (ਮੇਜਰ ਸਿੰਘ)- ਇਸਤਰੀ ਜਾਗਿ੍ਤੀ ਮੰਚ ਦੇ ਸੂਬਾਈ ਸੱਦੇ ਤਹਿਤ ਜਲੰਧਰ ਵਿਖੇ ਦੇਸ਼ 'ਚ ਔਰਤਾਂ ਿਖ਼ਲਾਫ਼ ਹੋ ਰਹੀ ਜਿਨਸੀ ਹਿੰਸਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਮੰਚ ਆਗੂ ਜਸਵੀਰ ਕੌਰ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਆਗੂ ਵਰਜੀਤ ਕੌਰ ਨੇ ...

ਪੂਰੀ ਖ਼ਬਰ »

ਪੰਜਾਬ ਆਫ਼ਥੈਲਮੋਲੋਜੀਕਲ ਸੁਸਾਇਟੀ ਦੀ 23ਵੀਂ ਕਾਨਫਰੰਸ ਦਾ ਉਦਘਾਟਨ

ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)- ਪੰਜਾਬ ਔਫ਼ਥੈਲਮੋਲੋਜੀਕਲ ਸੁਸਾਇਟੀ ਦੀ 23ਵੀਂ ਸਾਲਾਨਾ ਕਾਨਫ਼ਰੰਸ ਦਾ ਉਦਘਾਟਨ ਅੱਜ ਦੇ 'ਸੁਸ਼ਰੂਤਾ' ਕਹੇ ਜਾਣ ਵਾਲੇ ਵਿਸ਼ਵ ਪ੍ਰਸਿੱਧ ਅੱਖਾਂ ਦੇ ਮਾਹਿਰ ਡਾ. ਅਮਰ ਅਗਰਵਾਲ ਵਲੋਂ ਕੀਤਾ ਗਿਆ | ਇਸ ਮੌਕੇ ਵਾਤਾਵਰਨ ਪ੍ਰੇਮੀ ...

ਪੂਰੀ ਖ਼ਬਰ »

ਘਰ ਦੇ ਜਿੰਦੇ ਤੋੜ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਜਲੰਧਰ, 8 ਦਸੰਬਰ (ਐੱਮ.ਐੱਸ. ਲੋਹੀਆ)-ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਰਾਜਾ ਗਾਰਡਨ 'ਚ ਘਰ ਦੇ ਜਿੰਦੇ ਤੋੜ ਕੇ ਕਿਸੇ ਨੇ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰ ਲਏ | ਨਿੱਕਲ ਪਾਲਸ਼ ਦਾ ਕੰਮ ਕਰਨ ਵਾਲੇ ਘਰ ਦੇ ਮਾਲਕ ਜਤਿੰਦਰ ਗੁਪਤਾ ਪੁੱਤਰ ਅਸ਼ਵਨੀ ਗੁਪਤਾ ਨੇ ...

ਪੂਰੀ ਖ਼ਬਰ »

ਹਾਈਕੋਰਟ ਦੇ ਜੱਜਾਂ ਵਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੀ ਨਵੀਂ ਮੰਜ਼ਿਲ ਅਤੇ ਕਿਡਸ ਕੇਅਰ ਸੈਂਟਰ ਦਾ ਉਦਘਾਟਨ

ਜਲੰਧਰ, 8 ਦਸੰਬਰ (ਚੰਦੀਪ ਭੱਲਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਦਯਾ ਚੌਧਰੀ ਤੇ ਜਸਟਿਸ ਰਾਜਨ ਗੁਪਤਾ ਨੇ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੀ ਨਵੀਂ ਮੰਜ਼ਿਲ (ਚੌਥੀ ਮੰਜ਼ਿਲ) ਜਿਸ 'ਚ 6 ਨਵੀਆਂ ਅਦਾਲਤਾਂ ਹਨ ਅਤੇ ਕਿਡਸ ਕੇਅਰ ਸੈਂਟਰ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX