ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  35 minutes ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  41 minutes ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 1 hour ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  54 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 1 hour ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 2 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 minute ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 3 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 3 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 3 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 minute ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 4 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 4 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 5 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 5 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 6 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 6 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 6 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 6 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 6 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 6 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 7 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 6 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਦੱਸਿਆ ਬੱਚੇ ਨੂੰ ਕਾਨੂੰਨਨ ਗੋਦ ਲੈਣ ਦਾ ਢੰਗ

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਕਾਨੂੰਨੀ ਤੌਰ 'ਤੇ ਬੱਚਾ ਗੋਦ ਲੈਣ (ਅਡਾਪਸ਼ਨ) ਸਬੰਧੀ ਜਾਗਰੂਕਤਾ ਫੈਲਾਉਣ ਲਈ ਅੱਜ ਕੇ. ਸੀ. ਕਾਲਜ ਨਵਾਂਸ਼ਹਿਰ ਵਿਖੇ ਵਰਕਸ਼ਾਪ ਲਗਾਈ ਗਈ | ਚਾਰ ਜ਼ਿਲਿ੍ਹਆਂ ਸ਼ਹੀਦ ਭਗਤ ਸਿੰਘ ਨਗਰ, ਗੁਰਦਾਸਪੁਰ, ਰੂਪਨਗਰ ਤੇ ਹੁਸ਼ਿਆਰਪੁਰ ਦੇ ਵੱਖ-ਵੱਖ ਵਿਭਾਗਾਂ ਅਤੇ ਬੱਚਾ ਗੋਦ ਲੈਣ ਦੇ ਚਾਹਵਾਨਾਂ ਲਈ ਲਗਾਈ ਗਈ ਇਸ ਵਰਕਸ਼ਾਪ 'ਚ ਦੱਸਿਆ ਗਿਆ ਕਿ ਕੋਈ ਵੀ ਬੱਚਾ ਗੋਦ ਲੈਣ ਲਈ 'ਹਿੰਦੂ ਅਡਾਪਸ਼ਨ ਐਾਡ ਮੇਨਟੇਨੈਂਸ ਐਕਟ 1956' ਅਤੇ 'ਜੁਵੇਨਾਈਲ ਜਸਟਿਸ (ਕੇਅਰ ਐਾਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਤਹਿਤ ਕੀਤੇ ਉਪ ਬੰਧਾਂ ਦੀ ਪਾਲਣਾ ਜ਼ਰੂਰੀ ਹੈ | ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਵਰਕਸ਼ਾਪ ਨੂੰ ਪੰਜਾਬ ਸਰਕਾਰ ਦੀ ਵਿਲੱਖਣ ਪਹਿਲ ਕਦਮੀ ਕਰਾਰ ਦਿੰਦਿਆਂ ਕਿਹਾ ਕਿ ਆਮ ਲੋਕਾਂ ਅਤੇ ਪਰਿਵਾਰਾਂ ਦੇ ਮਨਾਂ 'ਚ ਬੱਚੇ ਨੂੰ ਗੋਦ ਲੈਣ ਸਬੰਧੀ ਹਾਲਾਂ ਵੀ ਕਈ ਸ਼ੰਕਾਵਾਂ ਪਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਇਹ ਵਰਕਸ਼ਾਪਾਂ ਦੂਰ ਕਰਨਗੀਆਂ | ਉਨ੍ਹਾਂ ਕਿਹਾ ਕਿ ਜਦੋਂ ਕਿਸੇ ਬੱਚੇ ਨੂੰ ਪੂਰੇ ਕਾਨੂੰਨੀ ਢੰਗਾਂ ਦੀ ਪਾਲਣਾ ਕਰਕੇ ਗੋਦ ਲਿਆ ਜਾਵੇਗਾ ਤਾਂ ਭਵਿੱਖ 'ਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇਗਾ | ਵਰਕਸ਼ਾਪ ਨੂੰ ਸੰਬੋਧਨ ਕਰਨ ਪੁੱਜੇ ਰਿਸੋਰਸ ਪਰਸਨਜ਼ ਵਿਚ ਸ਼ਾਮਿਲ ਸਟੇਟ ਅਡੋਪਸ਼ਨ ਰਿਸੋਰਸ ਏਜੰਸੀ ਤੋਂ ਪ੍ਰੋਗਰਾਮ ਮੈਨੇਜਰ ਸ਼ੈਲੀ ਮਿੱਤਲ, ਬਾਲ ਭਲਾਈ ਕਮੇਟੀ ਮੋਹਾਲੀ ਦੇ ਮੈਂਬਰ ਜਗਰੂਪ ਸਿੰਘ ਮਾਹਲ ਸੇਵਾ ਮੁਕਤ ਜੱਜ ਅਤੇ ਪੀ.ਜੀ.ਆਈ ਤੋਂ ਡਾ. ਭਵਨੀਤ ਭਾਰਤੀ ਨੇ ਇਸ ਮੌਕੇ 'ਹਿੰਦੂ ਅਡਾਪਸ਼ਨ ਐਾਡ ਮੇਨਟੇਨੈਂਸ ਐਕਟ 1956' ਅਤੇ 'ਜੁਵੇਨਾਈਲ ਜਸਟਿਸ (ਕੇਅਰ ਐਾਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਤਹਿਤ ਬੱਚੇ ਨੂੰ ਗੋਦ ਲੈਣ ਲਈ ਮੌਜੂਦ ਕਾਨੂੰਨੀ ਉਪ ਬੰਧਾਂ ਬਾਰੇ ਵਿਸਤਾਰ 'ਚ ਦੱਸਿਆ | ਉਨ੍ਹਾਂ ਕਿਹਾ ਕਿ ਕਿਸੇ ਵੀ ਗੋਦ ਲਏ ਬੱਚੇ ਦੇ ਭਵਿੱਖ ਅਤੇ ਹੱਕਾਂ ਦੀ ਰਾਖੀ ਲਈ ਇਹ ਕਾਨੂੰਨ ਬੜੇ ਹੀ ਪ੍ਰਭਾਵਸ਼ਾਲੀ ਹਨ | ਉਨ੍ਹਾਂ ਕਿਹਾ ਕਿ ਕਾਨੂੰਨਨ ਤੌਰ 'ਤੇ ਗੋਦ ਲੈਣ ਦੀ ਪ੍ਰਕਿਰਿਆ ਪੂਰੀ ਕਰਨ ਨਾਲ ਜਿੱਥੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਰਹਿੰਦਾ ਹੈ ਉੱਥੇ ਗੋਦ ਲੈਣ ਵਾਲੇ ਮਾਪਿਆਂ ਨੂੰ ਵੀ ਕਿਸੇ ਕਾਨੂੰਨੀ ਅੜਚਣ ਦਾ ਸਾਹਮਣਾ ਨਹੀਂ ਕਰਨਾ ਪੈਂਦਾ | ਉਨ੍ਹਾਂ ਦੱਸਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਸੈਂਟਰਲ ਅਡੋਪਸ਼ਨ ਰਿਸੋਰਸ ਏਜੰਸੀ (ਕਾਰਾ) ਦੀ ਵੈੱਬਸਾਈਟ 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ ਨਾਲ ਸ਼ੁਰੂ ਹੁੰਦੀ ਹੈ | ਕਾਰਾ ਵਲੋਂ ਇਹ ਜਾਣਕਾਰੀ ਸਾਰਾ (ਸਟੇਟ ਅਡੋਪਸ਼ਨ ਰਿਸੋਰਸ ਏਜੰਸੀ) ਅਤੇ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਸਾਂਝੀ ਕੀਤੀ ਜਾਂਦੀ ਹੈ ਅਤੇ ਸਬੰਧਤ ਪਰਿਵਾਰ ਦੀ ਬੱਚੇ ਨੂੰ ਕਾਨੂੰਨਨ ਰੂਪ 'ਚ ਮੱਦਦ ਲਈ ਸੂਚਿਤ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸਾਰਾ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸਬੰਧਤ ਮਾਂ-ਬਾਪ ਦੀ ਬੱਚੇ ਨੂੰ ਗੋਦ ਲੈਣ ਦੀ ਇੱਛਾ ਨੂੰ ਸਾਕਾਰ ਕਰਨ 'ਚ ਵੱਡੀ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਬੱਚਾ ਗੋਦ ਲੈਣ ਦਾ ਚਾਹਵਾਨ ਆਨਲਾਈਨ ਰਜਿਸਟੇ੍ਰਸ਼ਨ ਨਹੀਂ ਕਰ ਸਕਦਾ, ਉਹ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਸਾਰਾ ਤੋਂ ਆਏ ਸ਼ੈਲੀ ਮਿੱਤਲ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਤਿੰਨ ਹੋਰ ਵਰਕਸ਼ਾਪਾਂ 16 ਦਸੰਬਰ ਨੂੰ ਪਟਿਆਲਾ, 20 ਦਸੰਬਰ ਨੂੰ ਬਠਿੰਡਾ ਤੇ 26 ਦਸੰਬਰ ਨੂੰ ਜਲੰਧਰ ਵਿਖੇ ਲਾ ਕੇ ਇਨ੍ਹਾਂ ਨਾਲ ਜੁੜੇ ਵੱਖ-ਵੱਖ ਜ਼ਿਲਿ੍ਹਆਂ ਨੂੰ ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾਵੇਗਾ | ਅੱਜ ਲਗਾਈ ਗਈ ਰਾਜ ਦੀ ਇਸ ਪਹਿਲੀ ਜ਼ੋਨਲ ਵਰਕਸ਼ਾਪ 'ਚ ਇਨ੍ਹਾਂ ਜ਼ਿਲਿ੍ਹਆਂ ਦੇ ਸਿੱਖਿਆ, ਸਿਹਤ, ਪੁਲਿਸ, ਬਾਲ ਭਲਾਈ ਕਮੇਟੀਆਂ, ਜਸਟਿਸ ਜੁਵੇਨਾਈਲ ਬੋਰਡ ਤੇ ਬੱਚਾ ਗੋਦ ਲੈਣ ਦੇ ਚਾਹਵਾਨ ਵੀ ਮੌਜੂਦ ਸਨ |

ਸੰਵਿਧਾਨ ਵਿਰੋਧੀ ਨਾਗਰਿਕਤਾ ਸੋਧ ਬਿੱਲ ਵਾਪਸ ਲਿਆ ਜਾਵੇ-ਜਮਹੂਰੀ ਅਧਿਕਾਰ ਸਭਾ

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਏ. ਕੇ. ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਭਾਜਪਾ ਸਰਕਾਰ ਵਲੋਂ ਪਾਰਲੀਮੈਂਟ ਵਿਚ ਨਾਗਰਿਕਤਾ ਸੋਧ ਬਿੱਲ ਪਾਸ ...

ਪੂਰੀ ਖ਼ਬਰ »

ਹਥਿਆਰਬੰਦ ਰੱਖਿਆ ਸੈਨਾਵਾਂ ਝੰਡਾ ਦਿਵਸ ਦੀ ਸ਼ੁਰੂਆਤ ਡੀ. ਸੀ. ਨੂੰ ਟੋਕਨ ਫਲੈਗ ਲਾ ਕੇ ਕੀਤੀ

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ 'ਚ ਹਥਿਆਰਬੰਦ ਰੱਖਿਆ ਸੈਨਾਵਾਂ ਨੂੰ ਸਮਰਪਿਤ ਝੰਡਾ ਦਿਵਸ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਸਕੂਲੀ ਵਿਦਿਆਰਥੀਆਂ ਵਲੋਂ ਟੋਕਨ ਫਲੈਗ ਲਾ ਕੇ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਹਿਰਾਮ-ਮਾਹਿਲਪੁਰ ਲੰਮੇ ਸਮੇਂ ਤੋਂ ਟੁੱਟੀ ਸੜਕ ਨਾ ਬਣਾਉਣ ਕਾਰਨ ਸਰਕਾਰ ਖਿਲਾਫ਼ ਰੋਸ ਧਰਨਾ

ਬਹਿਰਾਮ, 10 ਦਸੰਬਰ (ਨਛੱਤਰ ਸਿੰਘ ਬਹਿਰਾਮ)-ਬਹਿਰਾਮ-ਮਾਹਿਲਪੁਰ ਸੜਕ ਕਟਾਰੀਆਂ ਵੇਈਾ ਤੱਕ ਲੰਮੇ ਸਮੇਂ ਤੋਂ ਟੁੱਟੀ ਹੋਈ ਹੈ, ਜਿਥੇ ਰੋਜ਼ਾਨਾ ਹਾਦਸੇ ਵਾਪਰਦੇ ਹਨ | ਸਰਕਾਰ, ਪ੍ਰਸ਼ਾਸ਼ਨ ਅਤੇ ਮਹਿਕਮੇ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕਦੀ | ਰੋਸ ਵਜੋਂ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਬਲਾਚੌਰ ਵਿਖੇ ਔਰਤ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

ਬਲਾਚੌਰ, 10 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ 27 ਸਾਲਾ ਇਕ ਔਰਤ ਵਲੋਂ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਗਿਆ, ਤਿੰਨੋਂ ਬੱਚੇ ਲੜਕੇ ਹਨ | ਜੱਚਾ ਬੱਚਾ ਵਿਭਾਗ ਦੀ ਡਾ. ਮਨਦੀਪ ਕਮਲ ਨੇ ਦੱਸਿਆ ਕਿ 27 ਸਾਲਾ ...

ਪੂਰੀ ਖ਼ਬਰ »

ਅਣਪਛਾਤੇ ਸਾਧੂ ਦੀ ਲਾਸ਼ ਮਿਲੀ

ਨਵਾਂਸ਼ਹਿਰ, 10 ਦਸੰਬਰ (ਹਰਵਿੰਦਰ ਸਿੰਘ)-ਰੇਲਵੇ ਸਟੇਸ਼ਨ ਨਵਾਂਸ਼ਹਿਰ ਦੇ ਮੁਸਾਫ਼ਰ ਖ਼ਾਨੇ ਵਿਚੋਂ ਇਕ ਅਣਪਛਾਤੇ ਸਾਧੂ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਨਰਿੰਦਰ ਕੁਮਾਰ ਚੌਾਕੀ ਇੰਚਾਰਜ ਜੀ.ਆਰ.ਪੀ. ਨਵਾਂਸ਼ਹਿਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਔਰਤਾਂ 'ਤੇ ਜਬਰ ਵਿਰੁੱਧ ਮੋਮਬੱਤੀ ਮਾਰਚ ਕੱਢਿਆ

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਔਰਤਾਂ ਦੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਇਸਤਰੀ ਜਾਗਿ੍ਤੀ ਮੰਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਪਿੰਡ ਦੁਰਗਾਪੁਰ ਵਿਖੇ ਮੋਮਬੱਤੀ ਮਾਰਚ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਜਥੇ. ਖ਼ਾਲਸਾ ਦਾ ਸਨਮਾਨ

ਨਵਾਂਸ਼ਹਿਰ, 10 ਦਸੰਬਰ (ਹਰਵਿੰਦਰ ਸਿੰਘ)-ਅੱਜ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਜਥੇ. ਗੁਰਬਖਸ਼ ਸਿੰਘ ਖ਼ਾਲਸਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਣਨ 'ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਅਜੀਤ ਦੇ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਤੇ ਵਿਧਾਇਕਾ ਅਦਿਤੀ ਸਿੰਘ ਨੇ ਮਾਡਲ ਟਾਊਨ 'ਚ ਬੂਟੇ ਲਗਾਏ

ਨਵਾਾਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)-ਵਿਧਾਇਕ ਅੰਗਦ ਸਿੰਘ ਨੇ ਵਿਧਾਇਕਾ ਅਦਿਤੀ ਸਿੰਘ ਨਾਲ ਸਾਾਝੇ ਤੌਰ 'ਤੇ ਮਾਡਲ ਟਾਊਨ ਵੈੱਲਫੇਅਰ ਐਸੋਸੀਏਸ਼ਨ ਦੇ ਸੱਦੇ 'ਤੇ ਮਾਡਲ ਟਾਊਨ ਪੁੱਜ ਕੇ ਧਰਤੀ ਨੂੰ ਹਰਿਆ ਭਰਿਆ ਰੱਖਣ ਲਈ ਸਾਾਝੇ ਤੌਰ ' ਤੇ ਬੂਟੇ ਲਗਾਏ | ਵਿਧਾਇਕ ...

ਪੂਰੀ ਖ਼ਬਰ »

ਬਾਬਾ ਸਾਹਿਬ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)-ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਾਸ਼ਹਿਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਦੇ ਸਬੰਧ ਵਿਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰੋਜੈਕਟ ਡਾਇਰੈਕਟਰ ...

ਪੂਰੀ ਖ਼ਬਰ »

ਗੋਬਿੰਦਪੁਰ ਦੇ ਡੇਰਾ ਬਾਬਾ ਹਰਸੂ ਵਿਖੇ ਸਤਿਸੰਗ ਕਰਵਾਇਆ

ਬੰਗਾ, 10 ਦਸੰਬਰ (ਕਰਮ ਲਧਾਣਾ)-ਵਿਸ਼ਵ ਰੂਹਾਨੀ ਕੇਂਦਰ ਬੰਗਾ ਵਲੋਂ ਡੇਰਾ ਬਾਬਾ ਹਰਸੂ-ਡੇਰਾ ਬਾਬਾ ਭਗਵਾਨ ਦਾਸ ਗੋਬਿੰਦਪੁਰ ਵਿਖੇ ਸਤਿਸੰਗ ਕਰਾਇਆ ਗਿਆ | ਇਸ ਮੌਕੇ ਮੋਹਣ ਸਿੰਘ ਚੱਕ ਕਲਾਲ ਸੇਵਾਦਾਰ ਵਿਸ਼ਵ ਰੂਹਾਨੀ ਧਿਆਨ ਕੇਂਦਰ ਬੰਗਾ ਨੇ ਨਾਮ ਦੀ ਚਰਚਾ ਕਰਦਿਆਂ ...

ਪੂਰੀ ਖ਼ਬਰ »

ਸੈਂਟਰਲ ਸਕੂਲ ਦੇ ਵਿਦਿਆਰਥੀਆਂ ਝੰਡਾ ਦਿਵਸ ਮੌਕੇ ਜਾਗਰੂਕਤਾ ਮੁਹਿੰਮ ਚਲਾਈ

ਬੰਗਾ, 10 ਦਸੰਬਰ (ਲਾਲੀ ਬੰਗਾ)-ਐੱਸ. ਐੱਲ. ਐੱਮ. ਸੈਂਟਰਲ ਪਬਲਿਕ ਸਕੂਲ ਬੰਗਾ ਵਿਖੇ ਹਥਿਆਰਬੰਦ ਝੰਡਾ ਦਿਵਸ ਮਨਾਇਆ ਗਿਆ | ਇਹ ਦਿਵਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਕੁਲਵੰਤ ਸਿੰਘ ਦੀ ਯੋਗ ਅਗਵਾਈ ਹੇਠ ਨਾਇਬ ਸੂਬੇਦਾਰ ਸੰਤ ਸਿੰਘ ਤੇ ਟੀਮ ਮੈਂਬਰਾਂ ਦੇ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ 'ਚ ਇਕ ਫ਼ਿਰਕੇ ਦੇ ਲੋਕਾਂ ਨੂੰ ਬਾਹਰ ਰੱਖਣਾ ਦੇਸ਼ ਲਈ ਖ਼ਤਰੇ ਦੀ ਘੰਟੀ- ਜਥੇ. ਬੈਂਸ

ਮਜਾਰੀ/ਸਾਹਿਬਾ, 10 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਦੀ ਕੌਮੀ ਜਮਹੂਰੀ ਗੱਠਜੋੜ ਸਰਕਾਰ ਵਲੋਂ ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਪਾਸ ਕਰਵਾ ਕੇ ਇਕ ਫ਼ਿਰਕੇ ਦੇ ਲੋਕਾਂ ਨੂੰ ਇਸ 'ਚ ਬਾਹਰ ਰੱਖ ਕੇ ਦੇਸ਼ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ | ਇਹ ...

ਪੂਰੀ ਖ਼ਬਰ »

ਲਸਾੜਾ ਵਿਖੇ ਪੈਨਸ਼ਨ ਤੇ ਸਿਹਤ ਬੀਮਾ ਫਾਰਮ ਭਰੇ

ਉੜਾਪੜ/ਲਸਾੜਾ, 10 ਦਸੰਬਰ (ਲਖਵੀਰ ਸਿੰਘ ਖੁਰਦ)-ਲੋਕਾਂ ਨੂੰ ਪਿੰਡ ਵਿਚ ਹੀ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਸਕੀਮਾਂ ਦਾ ਲਾਭ ਦੇਣ ਲਈ ਬਲਾਕ ਕਾਂਗਰਸ ਵਲੋਂ ਸੰਮਤੀ ਫਿਲੌਰ ਦੇ ਚੇਅਰਮੈਨ ਦਵਿੰਦਰ ਸਿੰਘ ਵਲੋਂ ਗ੍ਰਾਮ ਪੰਚਾਇਤ ਲਸਾੜਾ ਦੇ ਸਹਿਯੋਗ ਨਾਲ ਵਿਸ਼ੇਸ਼ ਕੈਂਪ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਨੂੰ ਕਸ਼ਮੀਰ ਜਾਣ ਤੋਂ ਰੋਕਣਾ ਮੰਦਭਾਗਾ-ਬੱਲੋਵਾਲ

ਮੁਕੰਦਪੁਰ, 10 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਮਨੁੱਖੀ ਅਧਿਕਾਰ ਦਿਵਸ ਮੌਕੇ ਕਸ਼ਮੀਰ ਦੇ ਲਾਲ ਚੌਾਕ ਵਿਖੇ ਰੈਲੀ ਕਰਨ ਜਾ ਰਹੇ ਦਲ ਖਾਲਸਾ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਯੂਨਾਈਟਡ ਅਕਾਲੀ ਦਲ ਦੇ ਆਗੂਆਂ ਨੂੰ ਲਖਨਪੁਰ ਤੋਂ ਅੱਗੇ ਨਾ ਜਾਣ ਦੇਣਾ ਬਹੁਤ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਔੜ/ਝਿੰਗੜਾਂ, 10 ਦਸੰਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਮਨੁੱਖੀ ਅਧਿਕਾਰ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਪਿੰ੍ਰਸੀਪਲ ਤਰਜੀਵਨ ਸਿੰਘ ...

ਪੂਰੀ ਖ਼ਬਰ »

ਸ਼ਹਿਰ 'ਚ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ ਟ੍ਰੈਫਿਕ ਸਮੱਸਿਆ

ਨਵਾਂਸ਼ਹਿਰ, 10 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਸ਼ਹਿਰ ਵਿਚ ਅੱਜ-ਕੱਲ੍ਹ ਦਿਨੋ-ਦਿਨ ਟ੍ਰੈਫਿਕ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਟ੍ਰੈਫਿਕ ਸਮੱਸਿਆ ਦਾ ਮੁੱਖ ਕਾਰਨ ਓਵਰ ਲੋਡ ਵਾਹਨ ਹਨ ...

ਪੂਰੀ ਖ਼ਬਰ »

ਰੋਹਿਤ ਸ਼ਰਮਾ ਦੀ ਭਾਰਤੀ ਫ਼ੌਜ 'ਚ ਲੈਫ਼ਟੀਨੈਂਟ ਰੈਂਕ ਲਈ ਚੋਣ

ਰੈਲਮਾਜਰਾ, 10 ਦਸੰਬਰ (ਰਾਕੇਸ਼ ਰੋਮੀ)-ਨਜ਼ਦੀਕੀ ਪਿੰਡ ਪਨਿਆਲੀ ਖੁਰਦ ਨਿਵਾਸੀ ਸਵ. ਖ਼ੁਸ਼ੀ ਰਾਮ ਦੇ ਪੋਤਰੇ ਰੋਹਿਤ ਸ਼ਰਮਾ ਪੁੱਤਰ ਸ਼ਿਵ ਸ਼ਰਮਾ ਦੇ ਭਾਰਤੀ ਫ਼ੌਜ ਵਿਚ ਬਤੌਰ ਲੈਫ਼ਟੀਨੈਂਟ ਭਰਤੀ ਹੋਣ ਕਾਰਨ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਲੋਕ ...

ਪੂਰੀ ਖ਼ਬਰ »

ਸਰਦੀ ਦੀ ਪਹਿਲੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਕੀਤੀ ਮੱਠੀ

ਮੇਹਲੀ, 10 ਦਸੰਬਰ (ਸੰਦੀਪ ਸਿੰਘ)-ਸਰਦੀ ਦੀ ਆਮਦ ਦੇ ਨਾਲ ਹੀ ਪਈ ਸੰਘਣੀ ਧੁੰਦ ਨੇ ਜਿੱਥੇ ਕੰਬਣੀ ਛੇੜੀ, ਉੱਥੇ ਹੀ ਵਾਹਨਾਂ ਦੀ ਰਫ਼ਤਾਰ ਵੀ ਮੱਠੀ ਕਰ ਦਿੱਤੀ | ਸੰਘਣੀ ਧੁੰਦ ਤੇ ਕੋਹਰੇ ਕਾਰਨ ਕੰਮਾਂ-ਕਾਰਾਂ ਅਤੇ ਸਕੂਲ-ਕਾਲਜ ਜਾਣ ਵਾਲਿਆਂ ਨੂੰ ਜਿੱਥੇ ਮੁਸ਼ਕਿਲਾਂ ਆ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਬੰਧੀ ਸੈਮੀਨਾਰ ਕਰਵਾਇਆ

ਉਸਮਾਨਪੁਰ, 10 ਦਸੰਬਰ (ਮਝੂਰ)- ਸਥਾਨਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਵਿਭਾਗ ਵਲੋਂ ਡਾ. ਰਣਜੀਤ ਹਰੀਸ਼ ਰੂਰਲ ਮੈਡੀਕਲ ਅਫ਼ਸਰ ਉਸਮਾਨਪੁਰ ਦੀ ਅਗਵਾਈ ਅਤੇ ਪਿ੍ੰਸੀਪਲ ਰਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਵਿਸ਼ੇ ਸਬੰਧੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਰਾਹਤ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚ ਪੜ੍ਹਾਈ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਹਾਜ਼ਰੀ ਸਬੰਧੀ ਅੰਡਰਟੇਕਿੰਗ ਦੇਣ ਦੇ ਮਾਮਲੇ ਵਿਚ ਵੱਡੀ ਰਾਹਤ ਦਿੱਤੀ ਗਈ ਹੈ ਜਿਸ ਦੇ ...

ਪੂਰੀ ਖ਼ਬਰ »

ਪਿੰਡ ਖੋਥੜਾਂ ਵਿਖੇ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਮੇਹਲੀ, 10 ਦਸੰਬਰ (ਸੰਦੀਪ ਸਿੰਘ)- ਪਿੰਡ ਖੌਥੜਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਬਸਪਾ ਪੰਜਾਬ ਦੇ ਸੀਨੀਅਰ ਆਗੂ ਪ੍ਰਵੀਨ ਬੰਗਾ ਨੇ ਆਖਿਆ ਕਿ ਅੱਜ ਦੇਸ਼ ਦੀ ਨਾਰੀ ਸੁਰੱਖਿਅਤ ਨਹੀਂ ਹੈ, ਆਏ ...

ਪੂਰੀ ਖ਼ਬਰ »

ਆਯੂਸ਼ਮਾਨ ਯੋਜਨਾ ਤਹਿਤ ਆਉਂਦੇ ਪਰਿਵਾਰਾਂ ਨੂੰ ਸ਼ਨਾਖ਼ਤੀ ਕਾਰਡ ਵੰਡੇ

ਸੜੋਆ, 10 ਦਸੰਬਰ (ਨਾਨੋਵਾਲੀਆ)- ਸਿਹਤ ਵਿਭਾਗ ਵੱਲੋਂ ਗਰੀਬ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਮੁਫ਼ਤ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਦੇ ਮਨੋਰਥ ਨਾਲ ਗਰਾਮ ਪੰਚਾਇਤ ਸਹੂੰਗੜ੍ਹਾ ਵਲੋਂ ਲੋੜਵੰਦ ਪਰਿਵਾਰਾਂ ਦੇ ਫਾਰਮ ਭਰੇ ਗਏ ਅਤੇ ਯੋਗ ਪਾਏ ਗਏ ਪਰਿਵਾਰਿਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਮਮਤਾ ਦਿਵਸ ਮਨਾਇਆ

ਨਵਾਂਸ਼ਹਿਰ, 10 ਦਸੰਬਰ (ਹਰਵਿੰਦਰ ਸਿੰਘ)-ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮਮਤਾ ਦਿਵਸ ਮਨਾਇਆ ਗਿਆ, ਜਿਸ 'ਚ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ | ਇਸ ਮੌਕੇ ਡਾ. ਹਰਦੀਪ ਸਿੰਘ ਤੇ ਡਾ. ਇੰਦੂ ਕਟਾਰੀਆ ਵਲੋਂ ਸਰਕਾਰੀ ਹਸਪਤਾਲਾਂ ਵਿਚ ਚਲਾਈਆਂ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਹੈਪੀਨੈੱਸ ਪ੍ਰੋਗਰਾਮ ਸ਼ੁਰੂ ਕਰਵਾਇਆ

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)- ਰੋਟਰੀ ਭਵਨ ਵਿਖੇ ਆਰਟ ਆਫ਼ ਲਿਵਿੰਗ ਚੈਪਟਰ ਨਵਾਂਸ਼ਹਿਰ ਵਲੋਂ ਗਿਆਨ ਧਿਆਨ ਸਬੰਧੀ ਹੈਪੀਨੈੱਸ ਪ੍ਰੋਗਰਾਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਪੰਜਾਬ ਆਰਟ ਆਫ਼ ਲਿਵਿੰਗ ਦੇ ਪੰਜਾਬ ਕੋਆਰਡੀਨੇਟਰ ਵਿਵੇਕ ਬੰਸਲ ਨੇ ਮੁੱਖ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੱਕ ਗੁਰੂ 'ਚ ਪੰਜਾਬੀ ਬੋਲੀ ਦਿਵਸ ਮਨਾਇਆ

ਸਮੁੰਦੜਾ, 10 ਦਸੰਬਰ (ਤੀਰਥ ਸਿੰਘ ਰੱਕੜ)- ਸਰਕਾਰੀ ਮਿਡਲ ਸਕੂਲ ਚੱਕ ਗੁਰੂ ਵਿਖੇ ਭਾਈ ਵੀਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੰਜਾਬੀ ਬੋਲੀ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਮਾ. ਮੁਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਾਹਿਤਕਾਰ ਭਾਈ ਵੀਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਹੇੜੀਆਂ ਡਿਸਪੈਂਸਰੀ ਨੂੰ ਦਵਾਈਆਂ ਭੇਟ

ਔੜ/ਝਿੰਗੜਾਂ, 10 ਦਸੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਹੇੜੀਆਂ ਦੇ ਸਮਾਜ ਸੇਵੀ ਐਨ.ਆਰ.ਆਈ. ਨਰਿੰਦਰ ਪਾਲ ਹਰੀਸ਼ ਪੁੱਤਰ ਰਾਮ ਰਤਨ ਹਰੀਸ਼ ਕੈਨੇਡਾ ਦੇ ਪਰਿਵਾਰ ਵਲੋਂ ਪਿੰਡ ਦੀ ਡਿਸਪੈਂਸਰੀ ਨੂੰ ਸਰਪੰਚ ਬਰਿੰਦਰ ਹਰੀਸ਼ ਦੀ ਅਗਵਾਈ ਹੇਠ ਫਾਰਮੇਸੀ ਅਫਸਰ ਸੁਨੀਲ ...

ਪੂਰੀ ਖ਼ਬਰ »

ਬਿ੍ਗੇਡੀਅਰ ਰਾਜ ਕੁਮਾਰ ਨੇ ਫੜੀ ਜਥੇ. ਤਰਸੇਮ ਸਿੰਘ ਸਿੰਬਲ ਮਜਾਰਾ ਦੀ ਬਾਂਹ

ਮਜਾਰੀ/ਸਾਹਿਬਾ, 10 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਬਜ਼ੁਰਗ ਆਗੂ ਜਥੇਦਾਰ ਤਰਸੇਮ ਸਿੰਘ ਸਿੰਬਲ ਮਜਾਰਾ ਦੀ ਖ਼ਬਰ ਸਾਰ ਲੈਣ ਲਈ ਸੀਨੀਅਰ ਅਕਾਲੀ ਆਗੂ ਬਿ੍ਗੇਡੀਅਰ ਰਾਜ ਕੁਮਾਰ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਐਮ.ਬੀ.ਜੀ ਪਬਲਿਕ ਸਕੂਲ ਵਿਖੇ ਟ੍ਰੈਫ਼ਿਕ ਨਿਯਮਾਂ, ਸਾਈਬਰ ਕ੍ਰਾਈਮ ਤੇ ਸਾਂਝ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ

ਪੋਜੇਵਾਲ ਸਰਾਂ, 10 ਦਸੰਬਰ (ਰਮਨ ਭਾਟੀਆ)-ਸਾਂਝ ਕੇਂਦਰ ਪੋਜੇਵਾਲ ਦੇ ਇੰਚਾਰਜ ਏ..ਐੱਸ.ਆਈ ਰਜਿੰਦਰ ਪਾਲ ਤੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐੱਸ.ਆਈ ਹੁਸਨ ਲਾਲ ਦੀ ਅਗਵਾਈ ਹੇਠ ਐਮ.ਬੀ.ਜੀ ਪਬਲਿਕ ਸਕੂਲ ਪੋਜੇਵਾਲ ਵਿਖੇ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦਾ ਮੈਗਜ਼ੀਨ 'ਪਰਵਾਜ਼' ਜਾਰੀ

ਰੈਲਮਾਜਰਾ/ਕਾਠਗੜ੍ਹ, 10 ਦਸੰਬਰ (ਰਾਕੇਸ਼ ਰੋਮੀ/ਬਲਦੇਵ ਸਿੰਘ ਪਨੇਸਰ)- ਸਰਕਾਰੀ ਪ੍ਰਾਇਮਰੀ ਸਕੂਲ ਦੁਭਾਲੀ ਵਿਖੇ ਮੁੱਖ ਅਧਿਆਪਕਾ ਮਨਜੀਤ ਕੌਰ, ਅਧਿਆਪਕ ਹਰਜੀਤ ਸਿੰਘ ਅਤੇ ਸਮੂਹ ਵਿਦਿਆਰਥੀਆਂ ਨੇ ਸਕੂਲ ਮੈਗਜ਼ੀਨ 'ਪਰਵਾਜ਼' ਜਾਰੀ ਕੀਤਾ | ਇਸ ਮੌਕੇ ਸੀ. ਐੱਚ. ਟੀ. ਨੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਲਿਤਾਂ ਅਤੇ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਸਨ- ਪੱਲੀ ਝਿੱਕੀ

ਬੰਗਾ, 10 ਦਸੰਬਰ (ਜਸਬੀਰ ਸਿੰਘ ਨੂਰਪੁਰ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀਆਂ ਸਮਾਜ ਪ੍ਰਤੀ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ ਜਿਸ ਕਰ ਕੇ ਉਨ੍ਹਾਂ ਨੂੰ ਦਲਿਤਾਂ ਅਤੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਵਜੋਂ ਜਾਣਿਆ ਜਾਂਦਾ ਹੈ | ...

ਪੂਰੀ ਖ਼ਬਰ »

ਪ੍ਰਸ਼ਾਸਨ ਨਾਲੇ ਦੀ ਸਫ਼ਾਈ ਦੇ ਯੋਗ ਪ੍ਰਬੰਧ ਕਰੇ

ਰਾਹੋਂ, 10 ਦਸੰਬਰ (ਭਾਗੜਾ)-ਰਾਹੋਂ ਟੈਲੀਫ਼ੋਨ ਐਕਸਚੇਂਜ ਦੇ ਨਾਲ ਦਾ ਨਾਲਾ ਅਕਸਰ ਮਿੱਟੀ ਤੇ ਰੇਤ ਨਾਲ ਭਰਿਆ ਰਹਿੰਦਾ ਹੈ | ਜਦਕਿ ਕੌਾਸਲ ਕਰਮਚਾਰੀ ਇਸ ਪਾਣੀ ਦੇ ਨਾਲੇ ਦੀ ਚਾਰ-ਪੰਜ ਦਿਨ ਬਾਅਦ ਸਫ਼ਾਈ ਕਰਦੇ ਹਨ ਪਰ ਇਹ ਨਾਲਾ ਫੇਰ ਅਕਸਰ ਰੇਤ ਤੇ ਮਿੱਟੀ ਨਾਲ ਭਰ ਜਾਂਦਾ ...

ਪੂਰੀ ਖ਼ਬਰ »

ਜ਼ਿਲ੍ਹਾ ਹੈੱਡ ਕੁਆਟਰ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ

ਮਜਾਰੀ/ਸਾਹਿਬਾ, 8 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਮਹਿੰਦਪੁਰ ਅੱਡੇ ਤੋਂ ਬੜਵਾ ਤੱਕ ਜ਼ਿਲ੍ਹਾ ਹੈੱਡ ਕੁਆਟਰ ਨੂੰ ਜਾਂਦੀ ਸੜਕ ਦੀ ਹਾਲਤ ਕਾਫੀ ਖਸਤਾ ਬਣੀ ਹੋਈ ਹੈ | ਬਰਸਾਤ ਦੇ ਮੀਹਾਂ ਦੇ ਪਾਣੀ ਨਾਲ ਇਸ ਸੜਕ ਵਿਚ ਥਾਂ-ਥਾਂ ਟੋਏ ਪੈ ਗਏ ਸਨ | ਇਸ ਸੜਕ ਰਾਹੀਂ ਉੱਪਰਲੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਗੁਣਾਚੌਰ ਦੇ ਹੁਸ਼ਿਆਰ ਬੱਚੇ ਸਨਮਾਨਿਤ

ਮੁਕੰਦਪੁਰ, 10 ਦਸੰਬਰ (ਦੇਸ ਰਾਜ ਬੰਗਾ) - ਸਰਕਾਰੀ ਪ੍ਰਾਇਮਰੀ ਸਕੂਲ ਗੁਣਾਚੌਰ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਵਿਚ ਪੜ੍ਹ ਰਹੇ ਹੁਸ਼ਿਆਰ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਹਿੱਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਮਾਤ ਪਹਿਲੀ ਤੋਂ ਪੰਜਵੀ ਸ਼੍ਰੇਣੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਾਂਗਾ- ਪ੍ਰਦੀਪ ਰਟੈਂਡਾ

ਮੁਕੰਦਪੁਰ, 10 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਕਾਂਗਰਸ ਪਾਰਟੀ ਦੀ ਤਰੱਕੀ ਲਈ ਦਿਨ-ਰਾਤ ਮਿਹਨਤ ਕਰਾਂਗਾ ਅਤੇ ਜ਼ਿਲ੍ਹੇ ਦੇ ਯੂਥ ਨੂੰ ਜ਼ਿਆਦਾ ਤੋਂ ਜ਼ਿਆਦਾ ਪਾਰਟੀ ਨਾਲ ਜੋੜਾਂਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਕਾਂਗਰਸ ਦੇ ...

ਪੂਰੀ ਖ਼ਬਰ »

ਲੋਕਾਂ ਵਲੋਂ ਮੋਟਰ ਸਾਈਕਲਾਂ 'ਤੇ ਪਟਾਕੇ ਵਜਾਉਣ ਵਾਲਿਆਂ ਨੂੰ ਕਾਬੂ ਕਰਨ ਦੀ ਮੰਗ

ਕਾਠਗੜ੍ਹ, 10 ਦਸੰਬਰ (ਬਲਦੇਵ ਸਿੰਘ ਪਨੇਸਰ)-ਕਸਬਿਆਂ ਤੇ ਪਿੰਡਾਂ ਦੇ ਸੀਨੀਅਰ ਸੈਕੰਡਰੀ ਸਕੂਲਾਂ ਨੇੜੇ ਅਤੇ ਜੀ.ਟੀ. ਰੋਡ 'ਤੇ ਕੁੱਝ ਮਨਚਲੇ ਨੌਜਵਾਨ ਬੁਲਟ ਮੋਟਰ ਸਾਈਕਲਾਂ 'ਤੇ ਆਉਂਦੇ ਜਾਂਦੇ ਹੋਏ ਜਿੱਥੇ ਜ਼ੋਰਦਾਰ ਪਟਾਕੇ ਵਜਾ ਕੇ ਸ਼ੋਰ ਪ੍ਰਦੂਸ਼ਣ ਵਿਚ ਵਾਧਾ ਕਰਦੇ ...

ਪੂਰੀ ਖ਼ਬਰ »

ਰਾਖੀ ਸਾਵੰਤ ਵਲੋਂ ਟਰੱਕ ਅਪਰੇਟਰਾਂ ਲਈ ਭੱਦੀ ਸ਼ਬਦਾਵਲੀ ਬੋਲਣਾ ਮੰਦਭਾਗਾ-ਮਹੈਸ਼ੀ

ਭੱਦੀ, 10 ਦਸੰਬਰ (ਨਰੇਸ਼ ਧੌਲ)-ਚੌਧਰੀ ਨੰਦ ਲਾਲ ਮਹੈਸ਼ੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਬਲਾਚੌਰ ਨੇ ਆਪਣੇ ਗ੍ਰਹਿ ਪਿੰਡ ਆਦੋਆਣਾ ਵਿਖੇ ਕਿਹਾ ਕਿ ਪਿਛਲੇ ਦਿਨੀਂ ਫ਼ਿਲਮੀ ਅਦਾਕਾਰਾ ਰਾਖੀ ਸਾਵੰਤ ਵਲੋਂ ਸਮੁੱਚੇ ਟਰੱਕ ਅਪਰੇਟਰਾਂ ਨੂੰ ਭੱਦੀ ਸ਼ਬਦਾਵਲੀ ਬੋਲਣਾ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਤੇ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਸਾਂਝੀ ਮੀਟਿੰਗ ਹੋਈ

ਨਵਾਂਸ਼ਹਿਰ, 10 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਤੇ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਯੂਨੀਅਨ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਕੰੁਤਲਾ ਦੇਵੀ ਅਤੇ ਸੂਬਾ ਪ੍ਰਧਾਨ ਪੰਜਾਬ ਭੁਪਿੰਦਰ ਸਿੰਘ ਵੜੈਚ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਟਕਾਰਲਾ ਵਿਖੇ ਸੈਮੀਨਾਰ ਕਰਵਾਇਆ

ਭੱਦੀ, 10 ਦਸੰਬਰ (ਨਰੇਸ਼ ਧੌਲ)-ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐੱਸ. ਆਈ. ਹੁਸਨ ਲਾਲ ਵਲੋਂ ਆਪਣੀ ਸਮੁੱਚੀ ਟੀਮ ਸਮੇਤ ਸਰਕਾਰੀ ਹਾਈ ਸਮਰਾਟ ਸਕੂਲ ਪਿੰਡ ਟਕਾਰਲਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਜਿਵੇਂ ਹੈਲਮਟ ...

ਪੂਰੀ ਖ਼ਬਰ »

22ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

ਬੰਗਾ, 10 ਦਸੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਂਮੈਂਟ ਕਮੇਟੀ ਬੰਗਾ ਦੀ ਮੀਟਿੰਗ ਖਾਲਸਾ ਹਾਈ ਸਕੂਲ ਬੰਗਾ ਵਿਖੇ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਦਰਸ਼ਨ ਸਿੰਘ ਮਾਹਲ ਕੈਨੇਡਾ ਨੇ ਕੀਤੀ | ਹਰਦੇਵ ਸਿੰਘ ਕਾਹਮਾ ਦੀ ...

ਪੂਰੀ ਖ਼ਬਰ »

ਸ਼ੇਖੂਪੁਰ ਵਿਖੇ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਮੁਕੰਦਪੁਰ, 10 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਪਿੰਡ ਸ਼ੇਖੂਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ 64ਵਾਂ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਇਸ ਦੌਰਾਨ ਕਸ਼ਮੀਰ ਚੰਦ ਬੰਗਾ, ਡਾ. ਨਿੰਰਜਣ ਪਾਲ, ਤਰਲੋਚਨ ਸੂੰਢ, ਚੰਦਰ ...

ਪੂਰੀ ਖ਼ਬਰ »

ਰਾਖੀ ਸਾਵੰਤ ਿਖ਼ਲਾਫ਼ ਡਰਾਈਵਰ ਭਾਈਚਾਰੇ 'ਚ ਰੋਸ

ਬਲਾਚੌਰ, 10 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਹੈਦਰਾਬਾਦ ਵਿਖੇ ਵੈਟਰਨਰੀ ਡਾਕਟਰ ਨਾਲ ਹੋਏ ਜਬਰ ਜ਼ਿਨਾਹ ਦੀ ਵਾਰਦਾਤ ਮਗਰੋਂ ਫ਼ਿਲਮੀ ਅਭਿਨੇਤਰੀ ਰਾਖੀ ਸਾਵੰਤ ਵਲੋਂ ਸਾਰੇ ਟਰੱਕ ਡਰਾਈਵਰਾਂ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਕਾਰਨ ਗੁੱਸੇ ਤੇ ਰੋਸ ਵਿਚ ਅੱਜ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਨਸ਼ਿਆਂ ਖਿਲਾਫ਼ ਸੈਮੀਨਾਰ ਕਰਵਾਇਆ

ਬੰਗਾ, 10 ਦਸੰਬਰ (ਲਾਲੀ ਬੰਗਾ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਵਲੋਂ ਅਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਪ੍ਰੋਜੈਕਟ ਤਹਿਤ ਸਿਹਤ ਵਿਭਾਗ ਸ. ਭ. ਸ. ਨਗਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਸੈਮੀਨਾਰ ਕਰਾਇਆ ...

ਪੂਰੀ ਖ਼ਬਰ »

ਅੰਤਰ ਸਕੂਲ ਮੁਕਾਬਲਿਆਂ 'ਚ ਰੀਠਾ ਰਾਮ ਟਾਹ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਬੰਗਾ, 10 ਦਸੰਬਰ (ਜਸਬੀਰ ਸਿੰਘ ਨੂਰਪੁਰ)-ਭਾਈ ਸੰਗਤ ਸਿੰਘ ਕਾਲਜ ਬੰਗਾ ਵਿਖੇ ਹੋਏ ਅੰਤਰ ਸਕੂਲ ਮੁਕਾਬਲਿਆਂ ਵਿਚ ਪੰਡਿਤ ਰੀਠਾ ਰਾਮ ਟਾਹ ਸਕੂਲ ਦੇ ਬੱਚਿਆਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ | ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਰੰਗੋਲੀ ਵਿਚ ਵਿਸ਼ਾਲੀ ਨੇ ਤੀਜਾ ਸਥਾਨ, ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਵਲੋਂ ਡੀ. ਸੀ. ਦਾ ਸਨਮਾਨ

ਨਵਾਂਸ਼ਹਿਰ, 10 ਦਸੰਬਰ (ਹਰਵਿੰਦਰ ਸਿੰਘ)-ਪਿੰਡ ਬਰਨਾਲਾ ਕਲਾਂ ਵਿਖੇ ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਬਰਨਾਲਾ ਕਲਾਂ ਵਲੋਂ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਉਹ ਅੱਜ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਮਨਾਏ ਜਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਿਟੀ ਸਮਾਇਲ ਵਲੋਂ ਮੀਟਿੰਗ

ਬੰਗਾ, 10 ਦਸੰਬਰ (ਕਰਮ ਲਧਾਣਾ)-ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੀ ਜਨਰਲ ਬਾਡੀ ਦੀ ਮੀਟਿੰਗ ਲਾਇਨ ਨਿਰੰਜਨ ਦਾਸ ਦੀ ਪ੍ਰਧਾਨਗੀ ਹੇਠ ਡਿੰਪੀ ਰੈਸਟੋਰੈਂਟ ਬੰਗਾ ਵਿਖੇ ਹੋਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਲਾਇਨ ਕੁਲਦੀਪ ਸਿੰਘ ਜ਼ੋਨ ਚੇਅਰਮੈਨ ਅਤੇ ਲਾਇਨ ਸਤਵਿੰਦਰ ...

ਪੂਰੀ ਖ਼ਬਰ »

ਵਾਹਨ ਐਪ ਤੇ ਸਾਂਝ ਸੇਵਾਵਾਂ ਸਬੰਧੀ ਸੈਮੀਨਾਰ ਕਰਵਾਇਆ

ਕਾਠਗੜ੍ਹ, 10 ਦਸੰਬਰ (ਬਲਦੇਵ ਸਿੰਘ ਪਨੇਸਰ)-ਜ਼ਿਲ੍ਹਾ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਦੇ ਇੰਚਾਰਜ ਏ.ਐੱਸ.ਆਈ. ਹੁਸਨ ਲਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੋਵਾਲ ਵਿਚ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਜਿਵੇਂ ਹੈਲਮਟ ਪਹਿਨਣਾ, ਦੋ ਪਹੀਆ ਵਾਹਨ ਤੇ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ 'ਤੇ ਕੀਤਾ ਜਾਵੇਗਾ ਬਜ਼ੁਰਗ ਪੈਨਸ਼ਨਰਾਂ ਦਾ ਸਨਮਾਨ-ਇੰਜੀ. ਸੋਨੀ

ਬਲਾਚੌਰ, 10 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਵਲੋਂ ਪਿਛਲੇ ਸਾਲਾਂ ਵਾਂਗ ਇਸ ਵਾਰ ਵੀ ਪੈਨਸ਼ਨਰਜ਼ ਦਿਵਸ ਉਤਸ਼ਾਹ ਨਾਲ 17 ਦਸੰਬਰ ਨੂੰ ਮਨਾਇਆ ਜਾਵੇਗਾ | ਇਹ ਜਾਣਕਾਰੀ ਪ੍ਰਧਾਨ ਇੰਜੀਨੀਅਰ ...

ਪੂਰੀ ਖ਼ਬਰ »

ਦਿੱਲੀ ਵਿਖੇ ਧਰਨੇ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਰਵਾਨਾ

ਨਵਾਂਸ਼ਹਿਰ, 10 ਦਸੰਬਰ (ਹਰਵਿੰਦਰ ਸਿੰਘ)- ਐੱਨ.ਐੱਮ.ਸੀ. ਬਿੱਲ ਦੇ ਵਿਰੋਧ ਵਿਚ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਲਈ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਸੁਜੋਵਾਲ ਦੀ ਅਗਵਾਈ ਹੇਠ ਮੈਡੀਕਲ ਪ੍ਰੈਕਟੀਸ਼ਨਰਜ਼ ਰਵਾਨਾ ਹੋਏ | ਇਸ ਮੌਕੇ ਦਿਲਦਾਰ ਸਿੰਘ ਚਾਹਲ ਸੂਬਾ ...

ਪੂਰੀ ਖ਼ਬਰ »

92 ਸਾਲਾ ਬਜ਼ੁਰਗ ਔਰਤ ਇਕ ਸਾਲ ਤੋਂ ਆਪਣੀ ਪੈਨਸ਼ਨ ਲਈ ਮਾਰ ਰਹੀ ਹੈ ਦਫ਼ਤਰਾਂ ਦੇ ਚੱਕਰ

ਮੁਕੰਦਪੁਰ, 10 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-92 ਸਾਲ ਦੀ ਇਕ ਬਜੁਰਗ ਔਰਤ ਜੋ ਕਰੀਬ ਇਕ ਸਾਲ ਤੋਂ ਆਪਣੀ ਪੈਨਸ਼ਨ ਲਈ ਸਬੰਧਤ ਵਿਭਾਗ ਦੇ ਦਫ਼ਤਰਾਂ ਦੇ ਚੱਕਰ ਮਾਰ ਰਹੀ ਹੈ, ਪਰ ਅਜੇ ਤੱਕ ਉਸ ਦੀ ਪੈਨਸ਼ਨ ਨਹੀ ਲੱਗ ਰਹੀ | ਜਾਣਕਾਰੀ ਦਿੰਦੇ ਹੋਏ ਸਵਰਨੀ ਪਤਨੀ ਵਰਿਆਮ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX