ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  32 minutes ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  38 minutes ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 1 hour ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  51 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 1 hour ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 2 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 2 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 3 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 3 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 3 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 4 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 4 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 5 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 5 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 6 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 6 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 6 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 6 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 6 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 6 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 7 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 6 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਪੰਜਾਬ / ਜਨਰਲ

ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ਬਣਿਆ ਸਾਂਝ ਦਾ ਕੇਂਦਰ

ਸ੍ਰੀ ਕਰਤਾਰਪੁਰ ਸਾਹਿਬ, 10 ਦਸੰਬਰ (ਸੁਰਿੰਦਰ ਕੋਛੜ)-ਭਾਰਤ ਤੇ ਪਾਕਿਸਤਾਨ ਵਲੋਂ ਸਾਂਝੇ ਤੌਰ 'ਤੇ 9 ਨਵੰਬਰ ਨੂੰ ਖੋਲ੍ਹੇ ਗਏ ਕਰਤਾਰਪੁਰ ਲਾਂਘੇ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕੰਪਲੈਕਸ ਪੂਰੀ ਤਰ੍ਹਾਂ ਨਾਲ ਭਾਈਚਾਰਕ ਸਾਂਝ ਦੇ ਕੇਂਦਰ 'ਚ ਤਬਦੀਲ ਹੋ ਚੁੱਕਿਆ ਹੈ | ਬੀਤੇ ਦਿਨ 8 ਹਜ਼ਾਰ ਦੇ ਕਰੀਬ ਪਾਕਿਸਤਾਨੀ ਮੁਸਲਿਮ ਸ਼ਰਧਾਲੂ (ਵਿਜ਼ਟਰ) ਗੁਰਦੁਆਰਾ ਸਾਹਿਬ ਕੰਪਲੈਕਸ 'ਚ ਪਹੁੰਚੇ ਅਤੇ ਉਨ੍ਹਾਂ ਭਾਰਤ ਵਲੋਂ ਪਹੁੰਚੇ ਸਿੱਖ ਯਾਤਰੀਆਂ ਨਾਲ ਜਿਥੇ ਯਾਦਗਾਰੀ ਤਸਵੀਰਾਂ ਬਣਵਾਈਆਂ, ਉੱਥੇ ਹੀ ਧਰਮ, ਵਿਰਾਸਤ ਅਤੇ ਸਿਆਸਤ ਨੂੰ ਲੈ ਕੇ ਬਿਨਾਂ ਰੋਕ-ਟੋਕ ਦੇ ਵਿਚਾਰਾਂ ਵੀ ਸਾਂਝੀਆਂ ਕੀਤੀਆਂ | ਵੱਖ-ਵੱਖ ਸ਼ਹਿਰਾਂ ਤੋਂ ਪਹੁੰਚੇ ਪਾਕਿ ਨਾਗਰਿਕਾਂ ਨੇ 'ਅਮਨ ਦੇ ਪੁਲ' ਦੀ ਭੂਮਿਕਾ ਨਿਭਾ ਰਹੇ ਕਰਤਾਰਪੁਰ ਲਾਂਘੇ ਬਾਰੇ 'ਅਜੀਤ' ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਲਾਂਘਾ ਆਉਣ ਵਾਲੇ ਸਮੇਂ 'ਚ ਦੋਵਾਂ ਮੁਲਕਾਂ ਵਿਚਾਲੇ ਸਿਆਸੀ ਤੇ ਸਰਹੱਦੀ ਤਲਖ਼ੀਆਂ ਨੂੰ ਘੱਟ ਕਰਨ 'ਚ ਵੱਡੀ ਭੂਮਿਕਾ ਨਿਭਾਵੇਗਾ | ਪਾਕਿ ਨਾਗਰਿਕਾਂ ਨੇ ਜਿਥੇ ਉਨ੍ਹਾਂ ਦੇ ਲੰਗਰ ਛਕਣ ਸਮੇਤ ਗੁਰਦੁਆਰਾ ਸਾਹਿਬ ਦੇ ਅੰਦਰ ਪ੍ਰਕਾਸ਼ ਅਸਥਾਨ ਅਤੇ ਸਮਾਧ ਦੇ ਦਰਸ਼ਨਾਂ 'ਤੇ ਲਗਾਈ ਰੋਕ ਲਈ ਨਾਰਾਜ਼ਗੀ ਜ਼ਾਹਿਰ ਕੀਤੀ, ਉਥੇ ਹੀ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਇਤਿਹਾਸ ਅਤੇ ਸਿੱਖ ਧਰਮ ਬਾਰੇ ਜਾਣਨ 'ਚ ਵੀ ਕਾਫੀ ਉਤਸੁਕਤਾ ਵਿਖਾਈ | ਇਸ ਮੌਕੇ ਮੀਡੀਆ ਅਤੇ ਸੋਸ਼ਲ ਮੀਡੀਆ 'ਤੇ ਕੀਤੇ ਜਾ ਰਹੇ ਗਲਤ ਪ੍ਰਚਾਰ ਦੀ ਨਿੰਦਾ ਕਰਦਿਆਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਭਾਰਤੀ ਯਾਤਰੂਆਂ ਨੇ ਦੱਸਿਆ ਕਿ ਆਨ-ਲਾਈਨ ਅਪਲਾਈ ਕਰਨ ਤੋਂ ਲੈ ਕੇ ਪੁਲਿਸ ਜਾਂਚ ਅਤੇ ਪਾਕਿ ਟਰਮੀਨਲ ਤੱਕ ਪਹੁੰਚਣ 'ਤੇ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆ ਰਹੀ |
ਵੰਡ ਤੋਂ ਬਾਅਦ ਵਿੱਛੜੇ ਪਰਿਵਾਰਾਂ ਨੂੰ ਮਿਲਾ ਰਿਹਾ ਲਾਂਘਾ
ਦੇਸ਼ ਦੀ ਵੰਡ ਦੇ ਦੌਰਾਨ ਵਿੱਛੜੇ ਪਰਿਵਾਰ ਜਿਨ੍ਹਾਂ ਦਾ ਮਿਲਣਾ ਸਿਰਫ਼ ਸੋਸ਼ਲ ਮੀਡੀਆ ਤੱਕ ਹੀ ਸੀਮਤ ਸੀ, ਦਾ ਰੂ-ਬਰੂ ਹੋ ਕੇ ਮਿਲਣ ਦਾ ਸੁਪਨਾ ਕਰਤਾਰਪੁਰ ਲਾਂਘੇ ਨੇ ਸਾਕਾਰ ਕਰ ਦਿੱਤਾ ਹੈ | ਇਕ ਅਧਿਕਾਰੀ ਨੇ ਦੱਸਿਆ ਕਿ ਗੁਰਦੁਆਰਾ ਕੰਪਲੈਕਸ 'ਚ ਪਿਛਲੇ ਸਿਰਫ਼ ਇਕ ਹਫ਼ਤੇ 'ਚ ਵੰਡ ਵੇਲੇ ਵਿੱਛੜੇ 20 ਤੋਂ ਵਧੇਰੇ ਪਰਿਵਾਰ ਆਪਸ 'ਚ ਮਿਲੇ |
ਭਾਈ ਅਜੀਤਾ ਜੀ ਬਾਜ਼ਾਰ ਦੀਆਂ ਵਧੀਆਂ ਰੌਣਕਾਂ
ਗੁਰਦੁਆਰਾ ਸਾਹਿਬ ਵਿਖੇ ਯਾਤਰੂਆਂ ਦੀ ਲਗਾਤਾਰ ਵੱਧ ਰਹੀ ਆਮਦ ਨਾਲ ਨੇੜੇ ਪੈਂਦੇ ਭਾਈ ਅਜੀਤਾ ਜੀ ਦੇ ਬਾਜ਼ਾਰ ਦੀਆਂ ਰੌਣਕਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ | ਉਕਤ ਬਾਜ਼ਾਰ 'ਚ ਪਾਕਿਸਤਾਨੀ ਸੂਟਾਂ, ਚੁੰਨੀਆਂ, ਜੁੱਤੀਆਂ, ਹੱਥ ਨਾਲ ਬਣੀਆਂ ਕਲਾਕ੍ਰਿਤੀਆਂ, ਡਰਾਈ ਫਰੂਟ ਅਤੇ ਖਾਣ-ਪੀਣ ਦੇ ਸਾਮਾਨ ਦੀਆਂ ਕੁੱਲ 18 ਦੁਕਾਨਾਂ ਬਣਾਈਆਂ ਗਈਆਂ ਹਨ |
ਭਾਰਤੀ ਯਾਤਰੂਆਂ ਨੂੰ ਪੈਦਲ ਜਾਣ ਦੀ ਮਿਲੀ ਖੁੱਲ੍ਹ
ਪਾਕਿ ਸਰਕਾਰ ਵਲੋਂ ਟਰਮੀਨਲ ਵਿਖੇ ਇਮੀਗ੍ਰੇਸ਼ਨ ਜਾਂਚ ਕਰਾਉਣ ਉਪਰੰਤ ਭਾਰਤੀ ਯਾਤਰੂਆਂ ਨੂੰ ਪੈਦਲ ਗੁਰਦੁਆਰਾ ਸਾਹਿਬ ਤੱਕ ਜਾਣ ਦੀ ਦਿੱਤੀ ਗਈ ਖੁੱਲ੍ਹ ਦੇ ਚੱਲਦਿਆਂ ਬਹੁਤ ਸਾਰੇ ਯਾਤਰੂ ਪੈਦਲ ਯਾਤਰਾ ਕਰਦੇ ਹੋਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚ ਰਹੇ ਹਨ | ਯਾਤਰੂਆਂ ਦੇ ਆਰਾਮ ਲਈ ਦਰਿਆ ਰਾਵੀ ਦੇ ਪੁਲ 'ਤੇ ਦੋ ਠਹਿਰਾਅ ਵੀ ਬਣਾਏ ਗਏ ਹਨ | ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਭਾਰਤੀ ਅਤੇ ਪਾਕਿਸਤਾਨੀ ਨਾਗਰਿਕਾਂ ਲਈ ਵੱਖ-ਵੱਖ ਜੋੜਾ ਘਰ ਬਣਾਏ ਗਏ ਹਨ |
ਇਮਰਾਨ ਖ਼ਾਨ ਕੋਲ ਪਹੁੰਚਿਆ ਮੁਸਲਿਮ ਯਾਤਰੂਆਂ ਦੇ ਲੰਗਰ ਛਕਣ 'ਤੇ ਲਗਾਈ ਪਾਬੰਦੀ ਦਾ ਮਾਮਲਾ
ਸਿੱਖ ਸੰਗਤ ਆਫ਼ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਪੱਤਰ ਭੇਜ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਆਉਣ ਵਾਲੇ ਪਾਕਿਸਤਾਨੀ ਮੁਸਲਿਮ ਸ਼ਰਧਾਲੂਆਂ ਦੇ ਲੰਗਰ ਛਕਣ 'ਤੇ ਲਗਾਈ ਪਾਬੰਦੀ ਦਾ ਵਿਰੋਧ ਜਤਾਇਆ ਹੈ | ਇਸ ਦੇ ਨਾਲ ਹੀ ਪਾਕਿ ਮੁਸਲਿਮ ਯਾਤਰੂਆਂ ਲਈ ਗੁਰਦੁਆਰਾ ਸਾਹਿਬ ਦੇ ਅੰਦਰ ਜਾਣ 'ਤੇ ਲਗਾਈ ਗਈ ਰੋਕ ਨੂੰ ਵੀ ਹਟਾਉਣ ਦੀ ਅਪੀਲ ਕੀਤੀ ਗਈ | ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰਨਾਂ ਜ਼ਿਲਿ੍ਹਆਂ 'ਚ ਰਹਿੰਦੇ ਪਾਕਿਸਤਾਨ ਸਿੱਖਾਂ ਵਲੋਂ ਕਾਇਮ ਕੀਤੀ ਗਈ ਉਕਤ ਸੰਸਥਾ ਵਲੋਂ ਮਹਿਕਮਾ ਔਕਾਫ਼ ਦੇ ਚੇਅਰਮੈਨ ਨੂੰ ਸੰਬੋਧਿਤ ਕਰਦਿਆਂ ਇਹ ਰਜਿਸਟਰਡ ਪੱਤਰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸਮੇਤ ਸੰਘੀ ਗ੍ਰਹਿ ਮੰਤਰੀ ਬਿ੍ਗੇਡੀਅਰ (ਸੇਵਾ ਮੁਕਤ) ਇਜਾਜ਼ ਸ਼ਾਹ, ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੂੰ ਵੀ ਭੇਜੇ ਗਏ ਹਨ |

ਨਸ਼ੀਲੇ ਪਦਾਰਥਾਂ ਦਾ ਮਾਮਲਾ

ਅਦਾਲਤ 'ਚ ਪੇਸ਼ ਨਾ ਹੋਣ 'ਤੇ ਡੀ. ਐਸ. ਪੀ. ਨੂੰ 6 ਮਹੀਨੇ ਦੀ ਕੈਦ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)¸ਨਸ਼ੀਲੇ ਪਦਾਰਥਾਂ ਦੇ ਇਕ ਮਾਮਲੇ 'ਚ ਪ੍ਰੋਸੀਕਿਊਸ਼ਨ ਪੱਖ ਵਲੋਂ ਅੰਮਿ੍ਤਸਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਸੰਮਨ ਭੇਜੇ ਜਾਣ ਦੇ ਬਾਵਜੂਦ ਵੀ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਇਕ ਡੀ. ਐਸ. ਪੀ. ਨੂੰ ਅੱਜ ...

ਪੂਰੀ ਖ਼ਬਰ »

ਡੇਢ ਸਦੀ ਪਹਿਲਾਂ ਬਣਵਾਏ ਦਰਵਾਜ਼ਿਆਂ ਦੀ ਨਵਉਸਾਰੀ ਮੁਕੰਮਲ-ਹਾਲ ਬਾਜ਼ਾਰ ਨੂੰ ਦਿੱਤੀ ਜਾ ਰਹੀ ਵਿਰਾਸਤੀ ਦਿੱਖ

ਸੁਰਿੰਦਰ ਕੋਛੜ ਅੰਮਿ੍ਤਸਰ, 10 ਦਸੰਬਰ -ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਤਾਮੀਰ ਕਰਵਾਏ ਗਏ ਅੰਮਿ੍ਤਸਰ ਦੇ ਇਤਿਹਾਸਕ ਦਰਵਾਜ਼ਿਆਂ ਨੂੰ ਢਾਹ ਕੇ ਉਨ੍ਹਾਂ ਦੇ ਸਥਾਨ 'ਤੇ ਅੰਗਰੇਜ਼ੀ ਸਰਕਾਰ ਵੇਲੇ ਉਸਾਰੇ ਗਏ ਦਰਵਾਜ਼ਿਆਂ ਦੀ ਨਵ-ਉਸਾਰੀ ਦੀ ...

ਪੂਰੀ ਖ਼ਬਰ »

ਡੇਰਾ ਪ੍ਰਬੰਧਕ ਦੇ ਕਤਲ ਮਾਮਲੇ 'ਚ ਬਚਾਅ ਪੱਖ ਵਲੋਂ ਅਦਾਲਤ ਬਦਲਣ ਸਬੰਧੀ ਲਗਾਈ ਅਰਜ਼ੀ ਖਾਰਜ

ਪੰਚਕੂਲਾ, 10 ਦਸੰਬਰ (ਕਪਿਲ)-ਡੇਰਾ ਮੁਖੀ ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਰਾਮ ਰਹੀਮ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਬਚਾਅ ਪੱਖ ਵਲੋਂ ਅਦਾਲਤ ਬਦਲੇ ਜਾਣ ਸਬੰਧੀ ਲਗਾਈ ਅਰਜ਼ੀ ਵਿਸ਼ੇਸ਼ ...

ਪੂਰੀ ਖ਼ਬਰ »

ਖੰਨਾ ਹਰਿਆਣਾ ਤੇ ਗੋਆ ਦੇ ਸੂਬਾ ਪ੍ਰਧਾਨਾਂ ਦੀ ਚੋਣ ਲਈ ਅਬਜ਼ਰਵਰ ਨਿਯੁਕਤ

ਹੁਸ਼ਿਆਰਪੁਰ, 10 ਦਸੰਬਰ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਹਰਿਆਣਾ ਅਤੇ ਗੋਆ ਰਾਜਾਂ ਦੇ ਸੂਬਾ ਪ੍ਰਧਾਨਾਂ ਦੀ ਚੋਣ ਲਈ ਪਾਰਟੀ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਭਾਜਪਾ ਦੇ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਪਾਲ ਨਗਰ ਵਿਚ ਅੱਜ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਅਕਸ਼ੈ ਕੁਮਾਰ (18) ਪੁੱਤਰ ਸੁਰੇਸ਼ ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਸਮੇਤ 5 ਬਰੀ

ਰੂਪਨਗਰ, 10 ਦਸੰਬਰ (ਪੱਤਰ ਪ੍ਰੇਰਕ)-ਰੂਪਨਗਰ ਦੇ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੁਲਜੀਤ ਪਾਲ ਸਿੰਘ ਦੀ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਸਮੇਤ ਚਾਰ ਵਿਅਕਤੀਆਂ ਨੂੰ ਇਰਾਦਾ-ਏ-ਕਤਲ ਅਤੇ ਆਰਮਜ਼ ਐਕਟ ਮਾਮਲੇ ਵਿਚ ਗਵਾਹਾਂ ਦੀ ਕਮੀ ਕਾਰਨ ਬਰੀ ਕਰ ...

ਪੂਰੀ ਖ਼ਬਰ »

ਪੰਜਾਬ ਦੇ ਮੁੱਖ ਸਕੱਤਰ ਵਲੋਂ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ

ਚੰਡੀਗੜ੍ਹ•, 10 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਮੰਗਲਵਾਰ ਨੂੰ ਇਥੇ ਸੂਬਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਵਿਖੇ ਜਨਗਣਨਾ-2021 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਨਗਣਨਾ ਦੋ ਪੜਾਵਾਂ ਵਿਚ ਕੀਤੀ ...

ਪੂਰੀ ਖ਼ਬਰ »

ਪੂਰੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹਾਂ-ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 10 ਦਸੰਬਰ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਵਿਚ ਅਕਾਲੀ ਗਰੁੱਪ ਦੇ ਨੇਤਾ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਪੱਸ਼ਟ ਸ਼ਬਦਾਂ ਵਿਚ ਐਲਾਨ ਕੀਤਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਹਨ ਤੇ ਉਸ ਹੈਸੀਅਤ ਵਿਚ 14 ਦਸੰਬਰ ਨੂੰ ...

ਪੂਰੀ ਖ਼ਬਰ »

ਫ਼ਿਲਮੀ ਅੰਦਾਜ਼ 'ਚ ਜ਼ਿਲ੍ਹਾ ਕਚਹਿਰੀਆਂ ਚੋਂ ਚੁੱਕਿਆ ਨੌਜਵਾਨ

ਸੰਗਰੂਰ, 10 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਕਚਹਿਰੀ ਸੰਗਰੂਰ ਦਾ ਚੋਗਿਰਦਾ ਜੋ ਪਿਛਲੇ ਕੁਝ ਦਿਨਾਂ ਤੋਂ ਧੜੇਬਾਜ਼ੀਆਂ ਦੀਆਂ ਲੜਾਈਆਂ ਦਾ ਅਖਾੜਾ ਬਣਿਆ ਹੋਇਆ ਹੈ, ਵਿਖੇ ਅੱਜ ਦੁਪਹਿਰ ਇਕ ਵਾਰ ਫਿਰ ਲੋਕਾਂ ਤੇ ਵਕੀਲਾਂ ਵਿਚ ਸਹਿਮ ਦਾ ਮਾਹੌਲ ...

ਪੂਰੀ ਖ਼ਬਰ »

ਹਿੰਦ-ਪਾਕਿ ਸਰਹੱਦ 'ਤੇ ਡਿਊਟੀ ਕਰ ਰਹੇ ਬੀ.ਐੱਸ.ਐਫ਼. ਦੇ ਏ.ਐੱਸ.ਆਈ. ਵਲੋਂ ਸਰਵਿਸ ਰਾਈਫ਼ਲ ਨਾਲ ਖ਼ੁਦਕੁਸ਼ੀ

ਫ਼ਾਜ਼ਿਲਕਾ, 10 ਦਸੰਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਡਿਊਟੀ ਦੇ ਰਹੇ ਬੀ.ਐੱਸ.ਐਫ਼. ਦੇ ਏ.ਐੱਸ.ਆਈ. ਨੇ ਆਪਣੀ ਸਰਵਿਸ ਰਾਈਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ | ਜਵਾਨ ਦੀ ਪਛਾਣ ਖ਼ੁਰਸ਼ੀਦ ਮੀਆਂ (52) ਪੁੱਤਰ ਮੁਹੰਮਦ ਅਨੂੰ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਪੀੜਤਾ ਦੀ ਸੁਣਵਾਈ ਨਾ ਹੋਣ 'ਤੇ ਡੀ.ਜੀ.ਪੀ. ਨੂੰ ਨੋਟਿਸ ਜਾਰੀ, ਰਿਪੋਰਟ ਤਲਬ

ਚੰਡੀਗੜ੍ਹ, 10 ਦਸੰਬਰ (ਸੁਰਜੀਤ ਸਿੰਘ ਸੱਤੀ)- ਸਮੂਹਿਕ ਜਬਰ ਜਨਾਹ ਦਾ ਦੋਸ਼ ਲਗਾਉਂਦੀ ਇਕ ਪੀੜਤਾ ਦੀ ਪਟੀਸ਼ਨ 'ਤੇ ਹਾਈ ਕੋਰਟ ਦੇ ਜਸਟਿਸ ਗੁਰਵਿੰਦਰ ਸਿੰਘ ਗਿੱਲ ਦੀ ਇਕਹਿਰੀ ਬੈਂਚ ਨੇ ਪੰਜਾਬ ਦੇ ਪੁਲਿਸ ਮੁਖੀ, ਐੱਸ.ਐੱਸ.ਪੀ. ਤਰਨਤਾਰਨ, ਐੱਸ.ਐੱਚ.ਓ. ਝਬਾਲ ਤੇ ਇਸੇ ਥਾਣੇ ...

ਪੂਰੀ ਖ਼ਬਰ »

ਸੰਘਣੀ ਧੁੰਦ ਤੇ ਮੌਸਮ ਦੀ ਖ਼ਰਾਬੀ ਕਾਰਨ ਵੱਖ-ਵੱਖ ਉਡਾਣਾਂ ਨਿਰਧਾਰਿਤ ਸਮੇਂ ਤੋਂ ਪੱਛੜੀਆਂ

ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)¸ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਤੜਕੇ ਕੜਾਕੇ ਦੀ ਠੰਢ ਦੌਰਾਨ ਸੰਘਣੀ ਧੁੰਦ ਪੈਣ ਤੇ ਮੌਸਮ ਦੀ ਖ਼ਰਾਬੀ ਕਾਰਨ ਦੇਸ਼-ਵਿਦੇਸ਼ ਤੋਂ ਏਥੇ ਪੁੱਜਣ ਵਾਲੀਆਂ ਉਡਾਣਾਂ ...

ਪੂਰੀ ਖ਼ਬਰ »

ਜ਼ਰਦਾਰੀ ਨੂੰ ਮੈਡੀਕਲ ਆਧਾਰ 'ਤੇ ਮਿਲੇਗੀ ਜ਼ਮਾਨਤ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਪ੍ਰਧਾਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਹੈ ਕਿ ਡਾਕਟਰਾਂ ਨੇ ਉਨ੍ਹਾਂ ਦੇ ਪਿਤਾ ਤੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੀ ਇਕ ਮੈਡੀਕਲ ਰਿਪੋਰਟ ਤਿਆਰ ਕੀਤੀ ਹੈ, ਜਿਸ ...

ਪੂਰੀ ਖ਼ਬਰ »

ਪੀ.ਐੱਲ.ਪੀ.ਏ. 'ਚ ਸੋਧ ਬਿੱਲ ਵਿਰੁੱਧ ਦਾਖ਼ਲ ਪਟੀਸ਼ਨ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 10 ਦਸੰਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਸਰਕਾਰ ਵਲੋਂ 27 ਫਰਵਰੀ, 2019 ਨੂੰ ਵਿਧਾਨ ਸਭਾ ਵਿਚ ਪੰਜਾਬ ਭੌਾ ਰੱਖਿਆ ਨਿਯਮ 1900 (ਪੀ.ਐੱਲ.ਪੀ.ਏ.) 'ਚ ਸੋਧ ਬਿੱਲ ਪੇਸ਼ ਕਰਕੇ ਪਾਸ ਕਰਵਾਇਆ ਸੀ ਤੇ ਉਪਰੰਤ 11 ਜੂਨ, 2019 ਨੂੰ ਰਾਜਪਾਲ ਵਲੋਂ ਇਸ ਨੂੰ ਮਨਜ਼ੂਰੀ ਵੀ ਦੇ ਦਿੱਤੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਇੰਸਟੀਚਿਊਟ 'ਚ ਲੋੜਵੰਦ ਵਿਦਿਆਰਥੀਆਂ ਨੂੰ 11ਵੀਂ ਤੇ 12ਵੀਂ ਦੀ ਪੜ੍ਹਾਈ ਮੁਫ਼ਤ ਕਰਵਾਉਣ ਦਾ ਐਲਾਨ

ਚੰਡੀਗੜ੍ਹ, 10 ਦਸੰਬਰ (ਅਜੀਤ ਬਿਊਰੋ)- ਸੂਬੇ ਦੇ ਆਰਥਿਕ ਤੌਰ 'ਤੇ ਪੱਛੜੇ ਯੋਗ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋਣ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਕੀਤਾ ਕਿ ਮਹਾਰਾਜਾ ਰਣਜੀਤ ਸਿੰਘ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਬਾਰੇ ਅਕਾਲੀ ਦਲ ਨੇ ਰੱਖਿਆ ਵੱਖਰਾ ਪੱਖ

ਜਲੰਧਰ, 10 ਦਸੰਬਰ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਵਿਚ ਪੇਸ਼ ਨਾਗਰਿਕਤਾ ਸੋਧ ਬਿੱਲ ਬਾਰੇ ਵਿਚਾਰ ਪੇਸ਼ ਕਰਦਿਆਂ ਕਿਹਾ ਹੈ ਕਿ ਮੁਸਲਿਮ ਭਾਈਚਾਰੇ ਦੇ ਸ਼ਰਨਾਰਥੀਆਂ ਨੂੰ ਵੀ ਇਸ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ | ਮੋਦੀ ਸਰਕਾਰ ਵਲੋਂ ਪੇਸ਼ ਕੀਤੇ ...

ਪੂਰੀ ਖ਼ਬਰ »

ਭਾਰਤ ਨੇ ਤਿੰਨ ਕੈਦੀ ਪਾਕਿ ਹਵਾਲੇ ਕੀਤੇ

ਅਟਾਰੀ, 10 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਵਿਰੋਧੀ ਸਰਗਰਮੀਆਂ 'ਚ ਸ਼ਾਮਿਲ ਅਤੇ ਭਾਰਤ ਅੰਦਰ ਨਾਜਾਇਜ਼ ਦਾਖਲੇ ਦੇ ਦੋਸ਼ਾਂ ਹੇਠ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੀਆਂ ਜੇਲ੍ਹਾਂ ਵਿਚ ਕੈਦ ਕੱਟ ਚੁੱਕੇ ਤਿੰਨ ਪਾਕਿਸਤਾਨੀ ਨਾਗਰਿਕਾਂ ਨੂੰ ਅਟਾਰੀ-ਵਾਹਗਾ ...

ਪੂਰੀ ਖ਼ਬਰ »

ਜਾਖੜ ਵਲੋਂ ਮੰਤਰੀਆਂ, ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ

ਚੰਡੀਗੜ੍ਹ, 10 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਜਿਥੇ ਕਾਂਗਰਸ ...

ਪੂਰੀ ਖ਼ਬਰ »

ਇਤਿਹਾਸ ਚਿੰਤਕਾਂ ਨੇ ਕੋਹੇਨੂਰ ਹੀਰੇ ਦਾ ਮਾਮਲਾ ਕੌਮਾਂਤਰੀ ਅਦਾਲਤ 'ਚ ਲੈ ਕੇ ਜਾਣ ਦੀ ਕੀਤੀ ਮੰਗ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਵਿਸ਼ਵ ਪ੍ਰਸਿੱਧ ਕੋਹੇਨੂਰ ਹੀਰੇ ਨੂੰ ਭਾਰਤ ਵਾਪਸ ਲਿਆਉਣ ਲਈ ਸਿੱਖ ਇਤਿਹਾਸ ਦੇ ਜਾਣਕਾਰਾਂ ਨੇ ਕੇਂਦਰ ਸਰਕਾਰ ਕੋਲੋਂ ਇਹ ਮਾਮਲਾ ਕੌਮਾਂਤਰੀ ਅਦਾਲਤ 'ਚ ਲੈ ਕੇ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਇਸ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਤਿੰਨ ਦਿਨਾ ਸ਼ਹੀਦੀ ਸਮਾਗਮ 21 ਤੋਂ

ਸ੍ਰੀ ਚਮਕੌਰ ਸਾਹਿਬ, 10 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਤਿੰਨ ਪਿਆਰੇ ਭਾਈ ਸਾਹਿਬ, ਮੋਹਕਮ ਸਿੰਘ, ਭਾਈ ਹਿੰਮਤ ਸਿੰਘ ਸਮੇਤ ਗੜ੍ਹੀ ਚਮਕੌਰ ...

ਪੂਰੀ ਖ਼ਬਰ »

ਜੱਸੀ ਕਤਲ ਮਾਮਲਾ

ਮਾਂ ਤੇ ਮਾਮੇ ਿਖ਼ਲਾਫ਼ ਦੋਸ਼ ਆਇਦ ਹੋਣ ਤੋਂ ਬਾਅਦ ਹੋਈ ਪਹਿਲੀ ਗਵਾਹੀ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ)- 19 ਸਾਲ ਪਹਿਲਾਂ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਸਿੱਧੂ ਵਲੋਂ ਪੰਜਾਬ 'ਚ ਆ ਕੇ ਕਰਵਾਏ ਪ੍ਰੇਮ ਵਿਆਹ ਤੋਂ ਬਾਅਦ ਹੋਏ ਉਸ ਦੇ ਕਤਲ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਪੁਲਿਸ ਥਾਣਾ ਅਮਰਗੜ੍ਹ ਵਿਖੇ ਉਸ ਦੇ ...

ਪੂਰੀ ਖ਼ਬਰ »

ਪੰਚਕੂਲਾ ਹਿੰਸਾ ਮਾਮਲੇ 'ਚ ਅੰਤਿਮ ਬਹਿਸ ਸ਼ੁਰੂ

ਚੰਡੀਗੜ੍ਹ, 10 ਦਸੰਬਰ (ਸੁਰਜੀਤ ਸਿੰਘ ਸੱਤੀ)- ਸਾਧਵੀਆਂ ਨਾਲ ਜਬਰ ਜਨਾਹ ਮਾਮਲੇ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸੀ.ਬੀ.ਆਈ. ਅਦਾਲਤ ਵਲੋਂ ਅਗਸਤ 2017 ਵਿਚ ਸਜ਼ਾ ਸੁਣਾਉਣ ਮੌਕੇ ਪੰਚਕੂਲਾ ਵਿਖੇ ਹੋਈ ਹਿੰਸਾ ਦੇ ਮਾਮਲੇ ਵਿਚ ਅੰਤਿਮ ਬਹਿਸ ਸ਼ੁਰੂ ਹੋ ਗਈ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਮੁਲਤਵੀ

ਅੰਮਿ੍ਤਸਰ, 10 ਦਸੰਬਰ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਦੇ 27 ਨਵੰਬਰ ਨੂੰ ਹੋਏ ਜਨਰਲ ਇਜਲਾਸ 'ਚ ਨਵੇਂ ਚੁਣੇ ਗਏ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ• 11 ਨਵੰਬਰ ਨੂੰ ਸ਼ੋ੍ਰਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਰੱਖੀ ਗਈ ਪਹਿਲੀ ਅਤਿੰ੍ਰਗ ਕਮੇਟੀ ਦੀ ਇਕੱਤਰਤਾ ...

ਪੂਰੀ ਖ਼ਬਰ »

ਕੈਪਟਨ ਨੇ ਜਨਤਕ ਅਦਾਰਿਆਂ ਦੇ ਚੇਅਰਮੈਨ ਲਗਾਉਣ ਤੋਂ ਵੱਟੀ ਚੁੱਪ

ਮਲੌਦ, 10 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ ਪੌਣੇ ਤਿੰਨ ਸਾਲ ਦੇ ਕਰੀਬ ਦਾ ਸਮਾਂ ਹੋਣ ਜਾ ਰਿਹਾ ਹੈ, ਪਰ ਸੂਬੇ ਦੀਆਂ 153 ਮਾਰਕੀਟ ਕਮੇਟੀਆਂ ਲਈ ਚੇਅਰਮੈਨ ਤੇ ਉਪ ਚੇਅਰਮੈਨ ਨਾ ਲਗਾਉਣ ਸਮੇਤ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਰਮੇਸ਼ ਸਿੰਘ ਅਰੋੜਾ ਲਹਿੰਦੇ ਪੰਜਾਬ ਦੇ ਬਣੇ ਐਮ. ਪੀ. ਏ.

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ.-ਐਨ.) ਵਲੋਂ ਅੱਜ ਜ਼ਿਲ੍ਹਾ ਨਾਰੋਵਾਲ ਦੇ ਰਮੇਸ਼ ਸਿੰਘ ਅਰੋੜਾ ਨੂੰ ਦੂਜੀ ਵਾਰ ਐਮ. ਪੀ. ਏ. (ਮੈਂਬਰ ਸੂਬਾਈ ਅਸੈਂਬਲੀ) ਨਿਯੁਕਤ ਕੀਤਾ ਗਿਆ | ਉਨ੍ਹਾਂ ਨੂੰ ਇਸ ਬਾਰੇ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਦਾਅਵਿਆਂ ਦੇ ਉਲਟ ਸ਼ਰੇ੍ਹਆਮ ਵਿਕਦੇ ਨਸ਼ਿਆਂ ਕਾਰਨ ਫ਼ਿਰੋਜ਼ਪੁਰ ਦਾ ਇਕ ਹੋਰ ਨੌਜਵਾਨ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਾ, ਜਿਸ ਦੀ ਪਛਾਣ ਵਿਸ਼ਾਲਪ੍ਰੀਤ ਸ਼ਰਮਾ (30) ...

ਪੂਰੀ ਖ਼ਬਰ »

ਇਕ ਤਿਉਹਾਰ ਦੇ ਰੂਪ 'ਚ ਹੋਵੇਗੀ ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ

ਪੋਜੇਵਾਲ ਸਰਾਂ, 10 ਦਸੰਬਰ (ਨਵਾਂਗਰਾਈਾ)- ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਸਿੱਖਿਆ ਸੁਧਾਰ ਮੁਹਿੰਮ ਤਹਿਤ ਸਰਕਾਰੀ ਸਕੂਲਾਂ 'ਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਸਿੱਖਿਆ ਦੇ ਮਿਆਰ 'ਚ ਹੋਈ ਕ੍ਰਾਂਤੀਕਾਰੀ ਤਬਦੀਲੀ ਤੋਂ ਮਾਪਿਆਂ ਅਤੇ ਸਮਾਜ ਦੇ ਵੱਖ-ਵੱਖ ...

ਪੂਰੀ ਖ਼ਬਰ »

ਜੀਵ ਨੂੰ ਸਚਾਈ ਦੇ ਮਾਰਗ 'ਤੇ ਚੱਲ ਕੇ ਦੂਸਰਿਆਂ ਦੇ ਭਲੇ ਲਈ ਜੀਵਨ ਜਿਊਣਾ ਚਾਹੀਦਾ ਹੈ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖ਼ੁਰਦ (ਬਲਾਚੌਰ), 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦਾ ਮੈਲਬੌਰਨ (ਆਸਟ੍ਰੇਲੀਆ) ਵਿਖੇ ਸਾਲਾਨਾ ਸੰਤ ਸਮਾਗਮ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਸਥਿਤ ਰਾਜਾਤਾਲ ਨੇੜਿਓਾ 5 ਕਰੋੜ ਦੀ ਹੈਰੋਇਨ ਬਰਾਮਦ

ਅਟਾਰੀ, 10 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)¸ਬੀ. ਐੱਸ. ਐੱਫ਼. ਵਲੋਂ ਭਾਰਤ-ਪਾਕਿ ਸਰਹੱਦ ਨੇੜੇ ਬਾਹਰੀ ਸਰਹੱਦੀ ਸੁਰੱਖਿਆ ਚੌਕੀ ਰਾਜਾਤਾਲ ਨੇੜਿਓਾ 5 ਕਰੋੜ ਦੀ ਕੌਮਾਂਤਰੀ ਮੁੱਲ ਵਾਲੀ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਬਾਰੇ ਇਹ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਵਲੋਂ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਦਾ ਦੌਰਾ

ਅੰਮਿ੍ਤਸਰ, 10 ਦਸੰਬਰ (ਹਰਮਿੰਦਰ ਸਿੰਘ)¸ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਅੱਜ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਉਥੋਂ ...

ਪੂਰੀ ਖ਼ਬਰ »

ਉਨਾਓ ਕੇਸ : ਪੀੜਤਾ ਵਲੋਂ ਮਰਨ ਤੋਂ ਪਹਿਲਾਂ ਦਿੱਤਾ ਬਿਆਨ ਠੋਸ ਸਬੂਤ-ਡੀ. ਜੀ. ਪੀ.

ਲਖਨਊ, 10 ਦਸੰਬਰ (ਏਜੰਸੀ)-ਉਨਾਓ ਜਬਰ ਜਨਾਹ ਪੀੜਤਾ ਨੂੰ ਜ਼ਿੰਦਾ ਸਾੜਨ ਦਾ ਮੁਕੱਦਮਾ ਫਾਸਟ ਟਰੈਕ ਅਦਾਲਤ 'ਚ ਚੱਲੇਗਾ, ਇਹ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਓ. ਪੀ. ਸਿੰਘ ਨੇ ਕਿਹਾ ਕਿ ਪੀੜਤਾ ਨੇ ਮੌਤ ਤੋਂ ਪਹਿਲਾਂ ਮੈਜਿਸਟਰੇਟ ਨੂੰ ਜੋ ਬਿਆਨ ਦਿੱਤਾ ਸੀ, ਉਹ ਕੇਸ 'ਚ ...

ਪੂਰੀ ਖ਼ਬਰ »

ਪੰਜਾਬ, ਪੱਛਮੀ ਬੰਗਾਲ ਤੇ ਬਿਹਾਰ 'ਚ ਹੋਈਆਂ ਵਧੇਰੇ ਹਿਰਾਸਤੀ ਮੌਤਾਂ, ਯੂ.ਪੀ. ਸਮੇਤ ਬਹੁਤੇ ਸੂਬਿਆਂ ਨੇ ਨਹੀਂ ਦਿੱਤੇ ਅੰਕੜੇ- ਰਿਪੋਰਟ

ਨਵੀਂ ਦਿੱਲੀ, 10 ਦਸੰਬਰ (ਏਜੰਸੀ)- ਮਨੁੱਖ ਅਧਿਕਾਰ ਦਿਵਲ 'ਤੇ ਜਾਰੀ ਹੋਈ ਇਕ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਪੰਜਾਬ, ਪੱਛਮੀ ਬੰਗਾਲ, ਬਿਹਾਰ, ਆਸਾਮ ਤੇ ਤਾਮਿਲਨਾਡੂ 'ਚ ਵਧੇਰੇ ਹਿਰਾਸਤੀ ਮੌਤਾਂ (ਕਸਟੋਡੀਅਲ ਡੈਥ) ਹੋਈਆਂ ਹਨ | ਪੁਲਿਸ ਦੀਆਂ ਕਾਰਗੁਜ਼ਾਰੀਆਂ ਲਈ ਅਕਸਰ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਵਲੋਂ ਸਰਕਾਰ ਦੇ ਵਿਦਿਆਰਥੀ ਵਿਰੋਧੀ ਕਦਮਾਂ ਿਖ਼ਲਾਫ਼ ਰੈਲੀ

ਨਵੀਂ ਦਿੱਲੀ, 10 ਦਸੰਬਰ (ਏਜੰਸੀ)-ਕਾਂਗਰਸ ਦੀ ਵਿਦਿਆਰਥੀ ਇਕਾਈ ਐਨ. ਐਸ. ਯੂ. ਆਈ. ਨੇ ਮੰਗਲਵਾਰ ਨੂੰ ਭਾਜਪਾ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਅਤੇ ਵਿਦਿਆਰਥੀ ਵਿਰੋਧੀ ਕਦਮਾਂ ਦੇ ਵਿਰੋਧ 'ਚ ਰੈਲੀ ਕੱਢੀ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜੰਤਰ-ਮੰਤਰ ਇਲਾਕੇ ...

ਪੂਰੀ ਖ਼ਬਰ »

72 ਸਾਲ ਪਹਿਲਾਂ ਵਿਛੜੇ ਭੈਣ-ਭਰਾ ਦਾ ਹੋਵੇਗਾ ਮਿਲਾਪ

ਸ੍ਰੀਗੰਗਾਨਗਰ, 10 ਦਸੰਬਰ (ਏਜੰਸੀ)-ਫਿਲਮਾਂ 'ਚ ਪਰਿਵਾਰਾਂ ਦੇ ਵਿਛੜਨ ਤੇ ਮਿਲਣ ਦੇ ਦਿ੍ਸ਼ ਅਕਸਰ ਵੇਖਣ ਨੂੰ ਮਿਲਦੇ ਹਨ, ਪਰ ਅਸਲ ਜਿੰਦਗੀ 'ਚ ਅਜਿਹਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਖ਼ਬਰ ਮੁਤਾਬਿਕ 72 ਸਾਲ ਪਹਿਲਾਂ 1947 'ਚ ਕਸ਼ਮੀਰ 'ਚ ਹੋਏ ਕਬਾਇਲੀ ਹਮਲੇ ਦੌਰਾਨ ਇਕ ...

ਪੂਰੀ ਖ਼ਬਰ »

ਔਰਤਾਂ ਿਖ਼ਲਾਫ਼ ਅਪਰਾਧ ਨੇ ਸਾਨੂੰ ਸੋਚਣ 'ਤੇ ਮਜਬੂਰ ਕੀਤਾ-ਰਾਸ਼ਟਰਪਤੀ

ਨਵੀਂ ਦਿੱਲੀ, 10 ਦਸੰਬਰ (ਪੀ. ਟੀ. ਆਈ.)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਔਰਤਾਂ ਦੇ ਿਖ਼ਲਾਫ਼ ਹਾਲ ਹੀ ਵਿਚ ਹੋਈਆਂ ਹਿੰਸਕ ਘਟਨਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧਾਂ ਨੇ ਲੋਕਾਂ ਨੂੰ ਇਹ ਸੋਚਣ 'ਤੇ ਮਜਬੂਰ ਕੀਤਾ ਹੈ ਕਿ 'ਕੀ ਸਮਾਜ ...

ਪੂਰੀ ਖ਼ਬਰ »

ਔਰਤਾਂ ਿਖ਼ਲਾਫ਼ ਅਪਰਾਧਾਂ ਦਾ ਸਾਹਮਣਾ ਕਰਨ ਵਾਲੇ ਸਭ ਤੋਂ ਜ਼ਿਆਦਾ ਸੰਸਦ ਮੈਂਬਰ ਭਾਜਪਾ ਦੇ

ਨਵੀਂ ਦਿੱਲੀ, 10 ਦਸੰਬਰ (ਪੀ. ਟੀ. ਆਈ.)-ਲੋਕਤੰਤਰੀ ਸੁਧਾਰਾਂ ਲਈ ਚੋਣ ਨਿਗਰਾਨ ਐਸੋਸੀਏਸ਼ਨ (ਏ.ਡੀ.ਆਰ.) ਮੁਤਾਬਿਕ ਭਾਜਪਾ ਦੇ ਸਭ ਤੋਂ ਜ਼ਿਆਦਾ 21 ਸੰਸਦ ਮੈਂਬਰ ਔਰਤਾਂ ਿਖ਼ਲਾਫ਼ ਅਪਰਾਧਾਂ ਨਾਲ ਸਬੰਧਿਤ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ, ਉਸ ਤੋਂ ਬਾਅਦ ਕਾਂਗਰਸ ਦਾ ...

ਪੂਰੀ ਖ਼ਬਰ »

14 ਦੀ ਪਹਿਲੀ ਕਾਨਫ਼ਰੰਸ 'ਚ ਹੋਵੇਗੀ ਪ੍ਰਦੂਸ਼ਿਤ ਪਾਣੀਆਂ ਤੇ ਵਾਤਾਵਰਨ ਬਾਰੇ ਚਰਚਾ

ਜਲੰਧਰ, 10 ਦਸੰਬਰ (ਸ਼ਿਵ)- ਉੱਤਰੀ ਰਾਜਾਂ 'ਚ ਪ੍ਰਦੂਸ਼ਿਤ ਪਾਣੀ ਤੇ ਖ਼ਰਾਬ ਵਾਤਾਵਰਨ ਨੂੰ ਸਹੀ ਕਰਨ ਲਈ ਪਹਿਲੀ ਵਾਰ 14 ਦਸੰਬਰ ਨੂੰ ਚੰਡੀਗੜ੍ਹ ਵਿਚ ਹੋਣ ਜਾ ਰਹੀ ਕਾਨਫ਼ਰੰਸ ਵਿਚ ਨਾ ਸਿਰਫ਼ ਰਾਜਾਂ ਦੇ ਵੱਡੇ ਅਧਿਕਾਰੀ ਸ਼ਾਮਿਲ ਹੋ ਰਹੇ ਹਨ, ਸਗੋਂ ਨਿਗਮਾਂ, ਕਮੇਟੀਆਂ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ਅਧਿਕਾਰੀਆਂ ਨੂੰ ਬੰਦੀ ਬਣਾ ਕੇ ...

ਪੂਰੀ ਖ਼ਬਰ »

ਅਵਤਾਰ ਸਿੰਘ ਬਰਾੜ ਦੀ ਤੀਸਰੀ ਬਰਸੀ 'ਤੇ ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 10 ਦਸੰਬਰ (ਜਸਵੰਤ ਸਿੰਘ ਪੁਰਬਾ)- ਮਹਿਬੂਬ ਆਗੂ ਸਵ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਦੀ ਤੀਸਰੀ ਬਰਸੀ ਦੇ ਸਬੰਧ ਵਿਚ ਦੂਜਾ ਖ਼ੂਨਦਾਨ ਕੈਂਪ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਮਾਲਵਾ ਪੱਟੀ 'ਚ ਕਣਕ ਦੀ ਫ਼ਸਲ 'ਤੇ ਸੁੰਡੀ ਦਾ ਹਮਲਾ

ਕੌਹਰੀਆਂ, 10 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)- ਹਾੜੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਕੁਝ ਦਿਨ ਪਹਿਲਾਂ ਹੀ ਨੇਪਰੇ ਚੜ੍ਹੀ ਹੈ ਅਤੇ ਕਣਕ ਪੁੰਗਰਦਿਆਂ ਹੀ ਸੁੰਡੀ ਦੇ ਹਮਲੇ ਦੀਆਂ ਖ਼ਬਰਾਂ ਸਾਹਮਣੇ ਆਉਣ ਲੱਗੀਆਂ ਹਨ | ਮਾਲਵਾ ਪੱਟੀ ਵਿਚ ਸੁੰਡੀ ਦੇ ਹਮਲੇ ਕਾਰਨ ...

ਪੂਰੀ ਖ਼ਬਰ »

ਹਾਫ਼ਿਜ਼ ਸਈਦ ਦੇ ਪੁੱਤਰ ਤਲਹਾ 'ਤੇ ਜਾਨਲੇਵਾ ਹਮਲਾ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)- ਲਸ਼ਕਰ-ਏ-ਤਾਇਬਾ ਦੇ ਮੁਖੀ ਹਾਫ਼ਿਜ਼ ਸਈਦ ਦੇ ਪੁੱਤਰ ਤਲਹਾ ਸਈਦ 'ਤੇ ਲਾਹੌਰ ਦੀ ਲਾਹੌਰ ਟਾਊਨਸ਼ਿਪ ਮੁਹੰਮਦ ਅਲੀ ਰੋਡ 'ਤੇ ਜਾਮੀਆ ਮਸਜਿਦ ਅਲੀ-ਓ-ਮੁਰਤਜ਼ਾ ਵਿਖੇ ਸ਼ਨੀਵਾਰ ਨੂੰ ਰੈਲੀ ਦੌਰਾਨ ਹਮਲਾ ਕੀਤਾ ਗਿਆ ਹੈ | ਜਿਸ ਬਾਰੇ ...

ਪੂਰੀ ਖ਼ਬਰ »

'ਮੇਕ ਇਨ ਇੰਡੀਆ' 'ਤੇ ਅਧੀਰ ਰੰਜਨ ਨੇ ਦਿੱਤਾ ਵਿਵਾਦਤ ਬਿਆਨ

ਨਵੀਂ ਦਿੱਲੀ, 10 ਦਸੰਬਰ (ਉਪਮਾ ਡਾਗਾ ਪਾਰਥ)-ਔਰਤਾਂ ਿਖ਼ਲਾਫ਼ ਵਧ ਰਹੇ ਜਬਰ ਜਨਾਹ ਦੇ ਮਾਮਲਿਆਂ ਦਾ ਮੁੱਦਾ ਉਠਾਉਂਦਿਆਂ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਏ ਗਏ 'ਮੇਕ ਇਨ ਇੰਡੀਆ' 'ਤੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਮੁਲਤਵੀ

ਅੰਮਿ੍ਤਸਰ, 10 ਦਸੰਬਰ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਦੇ 27 ਨਵੰਬਰ ਨੂੰ ਹੋਏ ਜਨਰਲ ਇਜਲਾਸ 'ਚ ਨਵੇਂ ਚੁਣੇ ਗਏ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ• 11 ਨਵੰਬਰ ਨੂੰ ਸ਼ੋ੍ਰਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਰੱਖੀ ਗਈ ਪਹਿਲੀ ਅਤਿੰ੍ਰਗ ਕਮੇਟੀ ਦੀ ਇਕੱਤਰਤਾ ...

ਪੂਰੀ ਖ਼ਬਰ »

ਰਾਜਸਥਾਨ 'ਚ ਔਰਤ ਦੀ ਸਮੂਹਿਕ ਜਬਰ-ਜਨਾਹ ਤੋਂ ਬਾਅਦ ਹੱਤਿਆ

ਜੈਪੁਰ, 10 ਦਸੰਬਰ (ਏਜੰਸੀ)-ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ 'ਚ ਇਕ 26 ਸਾਲਾ ਔਰਤ ਦੀ ਸਮੂਹਿਕ ਜਬਰ ਜਨਾਹ ਦੇ ਬਾਅਦ ਹੱਤਿਆ ਕਰ ਦਿੱਤੀ ਗਈ | ਪੁਲਿਸ ਨੇ ਕਿਹਾ ਕਿ ਔਰਤ ਦੀ ਲਾਸ਼ ਜ਼ਿਲ੍ਹੇ ਦੇ ਪਿੰਡ ਰੋਸ਼ੀਆਕਾ 'ਚ ਸੋਮਵਾਰ ਨੂੰ ਦਰੱਖ਼ਤ ਨਾਲ ਲਟਕਦੀ ਮਿਲੀ | ਪੁਲਿਸ ਨੇ ...

ਪੂਰੀ ਖ਼ਬਰ »

ਵਾਤਾਵਰਨ ਸਬੰਧੀ ਜੋ ਵਾਅਦਾ ਕੀਤਾ ਉਹ ਨਿਭਾਅ ਰਹੇ ਹਾਂ-ਜਾਵੜੇਕਰ

ਮੈਡਰਿਡ, 10 ਦਸੰਬਰ (ਏਜੰਸੀ)-ਮੈਡਰਿਡ ਵਿਚ ਵਾਤਾਵਰਨ ਪਰਿਵਰਤਨ 'ਤੇ ਸੰਯੁਕਤ ਰਾਸ਼ਟਰ ਮਸੌਦਾ ਸੰਮੇਲਨ ਸੀ.ਓ.ਪੀ.-25 ਦੀ ਉੱਚ ਪੱਧਰੀ ਬੈਠਕ ਵਿਚ ਕੇਂਦਰੀ ਮੰਤਰੀ ਜਾਵੜੇਕਰ ਨੇ ਕਿਹਾ ਕਿ ਜਲਵਾਯੂ ਪਰਿਵਰਤਨ 'ਤੇ ਭਾਰਤ ਨੇ ਜੋ ਕਿਹਾ ਉਹ ਕਰ ਰਿਹਾ ਹੈ | ਨਾਲ ਹੀ ਦੇਸ਼ ਨੇ ਆਪਣੀ ...

ਪੂਰੀ ਖ਼ਬਰ »

ਛੇ ਮਹੀਨਿਆਂ 'ਚ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਹੋਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 10 ਦਸੰਬਰ (ਏਜੰਸੀ)-ਹਾਈਕੋਰਟਾਂ 'ਚ ਮਨਜ਼ੂਰਸ਼ੁਦਾ 1079 ਜੱਜਾਂ ਦੀਆਂ ਆਸਾਮੀਆਂ ਦੇ ਮੁਕਾਬਲੇ ਜੱਜਾਂ ਦੀਆਂ ਖਾਲੀ ਪਈਆਂ 410 ਅਸਾਮੀਆਂ 'ਤੇ ਗੰਭੀਰ ਵਿਚਾਰ ਪ੍ਰਗਟ ਕਰਦਿਆਂ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਕਿ ਕਾਲਜੀਅਮ ਅਤੇ ਕੇਂਦਰ ਵਲੋਂ ਕਿਸੇ ਵਿਅਕਤੀ ...

ਪੂਰੀ ਖ਼ਬਰ »

10 ਤੋਂ 17 ਸਾਲ ਦੀ ਉਮਰ ਦੇ 40 ਲੱਖ ਭਾਰਤੀ ਕਰਦੇ ਹਨ ਨਸ਼ੇ ਦੀ ਵਰਤੋਂ-ਕੇਂਦਰ ਸਰਕਾਰ

ਨਵੀਂ ਦਿੱਲੀ, 10 ਦਸੰਬਰ (ਏਜੰਸੀ)-ਸਰਕਾਰ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਭਾਰਤ 'ਚ 10 ਤੋਂ 17 ਸਾਲ ਉਮਰ ਵਰਗ ਦੇ 40 ਲੱਖ ਬੱਚੇ ਕਿਸੇ ਨਾ ਕਿਸੇ ਰੂਪ ਵਿਚ ਨਸ਼ੇ ਦੀ ਵਰਤੋਂ ਕਰਦੇ ਹਨ ਤੇ 30 ਲੱਖ ਸ਼ਰਾਬ ਦੇ ਆਦੀ ਹਨ | ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ...

ਪੂਰੀ ਖ਼ਬਰ »

ਸੈਨਾ ਨੇ ਬਚਾਏ ਕਾਰਗਿਲ 'ਚ ਬਰਫ਼ੀਲੇ ਤੂਫਾਨ 'ਚ ਫਸੇ 4 ਪੁਲਿਸ ਮੁਲਾਜ਼ਮ

ਕਾਰਗਿਲ/ਜੰਮੂ, 10 ਦਸੰਬਰ (ਏਜੰਸੀ)- ਸੈਨਾ ਨੇਲੱਦਾਖ ਦੇ ਕਾਰਗਿਲ ਜ਼ਿਲ੍ਹੇ 'ਚ ਸ੍ਰੀਨਗਰ-ਲੇਹ ਕੌਮੀ ਮਾਰਗ 'ਤੇ ਬਰਫ਼ੀਲੇ ਤੂਫਾਨ 'ਚ ਫਸੇ 4 ਪੁਲਿਸ ਮੁਲਾਜ਼ਮਾਂ ਨੂੰ ਬਚਾਅ ਲਿਆ ਹੈ | ਇਸ ਬਾਰੇ ਅੱਜ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX