ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 1 hour ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 2 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 2 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 1 hour ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 2 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 3 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 4 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 4 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 4 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 minute ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 5 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 5 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 6 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 6 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 7 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 7 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 7 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 7 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 7 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 7 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 7 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 7 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 7 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 8 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 7 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਸੰਗਰੂਰ

ਐਸ.ਡੀ.ਐਮ ਦਫ਼ਤਰ ਘੇਰ ਕੇ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਖਿਲਾਫ਼ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 10 ਦਸੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਪ੍ਰਸਾਸ਼ਨ ਵਲੋਂ ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ 'ਤੇ ਕੀਤੇ ਪਰਚੇ ਰੱਦ ਕਰਾਉਣ ਅਤੇ ਕੰਬਾਈਨਾਂ ਵਾਲੇ ਕਿਸਾਨਾਂ ਨੂੰ 2-2 ਲੱਖ ਰੁਪਏ ਦੇ ਕੀਤੇ ਜੁਰਮਾਨੇ ਖ਼ਤਮ ਕਰਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਖਿਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦਾ ਕੋਈ ਹੱਲ ਨਾ ਕਰਨ ਕਰਕੇ ਕਿਸਾਨਾਂ ਨੂੰ ਮਜਬੂਰਨ ਪਰਾਲੀ ਸਾੜਨੀ ਪਈ, ਜਦੋਂ ਕਿ ਯੂਨੀਅਨ ਵਲੋਂ ਪ੍ਰਸਾਸ਼ਨ ਅਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਬਕਾਇਦਾ ਪਹਿਲਾਂ ਹੀ ਪਰਾਲੀ ਦਾ ਹੱਲ ਕਰਨ ਲਈ ਅਤੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਵਿਸ਼ੇਸ਼ ਸਹਾਇਤਾ ਦੇਣ ਸਬੰਧੀ ਵੀ ਕਿਹਾ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੱਦਦ ਤਾਂ ਕੀ ਦੇਣੀ ਸੀ, ਪਰ ਕਿਸਾਨਾਂ ਨੂੰ ਵੱਡੇ-ਵੱਡੇ ਜੁਰਮਾਨੇ ਕਰਕੇ ਅਤੇ ਕਿਸਾਨਾਂ 'ਤੇ ਮਾਮਲੇ ਦਰਜ਼ ਕਰਕੇ ਦੇਸ਼ ਦੇ ਅੰਨਦਾਤਾ ਨੂੰ ਮੁਜਰਿਮ ਬਣਾ ਦਿੱਤਾ ਗਿਆ | ਇਸ ਮੌਕੇ ਬੋਲਦਿਆਂ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ , ਕੇਂਦਰ ਨਾਲ ਮਿਲ ਕੇ ਕਿਸਾਨਾਂ ਨੂੰ ਖ਼ਤਮ ਕਰਨਾ ਚਾਹੰੁਦੀ ਹੈ, ਜਦੋਂ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਪਹਿਲਾਂ ਹੀ ਆਰਥਿਕ ਪੱਖੋਂ ਕਮਜੋਰ ਹੋਇਆ ਖ਼ੁਦਕਸ਼ੀਆਂ ਕਰਕੇ ਆਪਣੇ ਆਪ ਨੂੰ ਖ਼ਤਮ ਕਰ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਦੇ ਨਾਮ ਐਸ.ਡੀ.ਐਮ ਨੂੰ ਮੰਗ ਪੱਤਰ ਦਿੰਦਿਆਂ ਪੰਜਾਬ ਸਰਕਾਰ ਤੋਂ ਕਿਸਾਨਾਂ 'ਤੇ ਕੀਤੇ ਪਰਚੇ ਤੁਰੰਤ ਰੱਦ ਕਰਨ, ਥਾਣਿਆਂ ਵਿਚ ਬੰਦ ਕੰਬਾਈਨਾਂ ਬਿਨ੍ਹਾ ਜੁਰਮਾਨੇ ਵਾਪਸ ਕਰਨ, ਮਾਲ ਰਿਕਾਰਡ ਵਿਚ ਕਿਸਾਨਾਂ ਲਈ ਲਗਾਈਆਂ ਲਾਲ ਲਾਈਨਾਂ ਤੁਰੰਤ ਹਟਾਉਣ, ਕਿਸਾਨਾਂ ਦੇ ਸਾਰੇ ਕਰਜ਼ੇ ਮਾਫ਼ ਕਰਨ, ਅਵਾਰਾਂ ਪਸ਼ੂਆਂ ਦਾ ਹੱਲ ਤੁਰੰਤ ਕਰਨ, ਬਿਨ੍ਹਾਂ ਪਰਾਲੀ ਸਾੜੇ ਬੀਜੀ ਕਣਕ ਨੂੰ ਸੰੂਡੀ ਖ਼ਾਣ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਣ ਤੋਂ ਇਲਾਵਾ ਹੋਰ ਰਹਿੰਦੀਆਂ ਮੰਗਾਂ ਨੂੰ ਪੂਰੀਆਂ ਕਰਨ ਦੀ ਮੰਗ ਕੀਤੀ | ਇਸ ਮੌਕੇ 'ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ, ਅਜੈਬ ਸਿੰਘ ਸੰਘਰੇੜੀ ਜ਼ਿਲ੍ਹਾ ਖ਼ਜਾਨਚੀ, ਮਲਕੀਤ ਸਿੰਘ ਲਖ਼ਮੀਰ ਵਾਲਾ ਸੂਬਾ ਸਕੱਤਰ, ਜਸਵੰਤ ਸਿੰਘ ਬਿਗੜਵਾਲ ਜ਼ਿਲ੍ਹਾ ਸਕੱਤਰ, ਜਗਦੇਵ ਸਿੰਘ ਘਰਾਚੋਂ ਜ਼ਿਲ੍ਹਾ ਖ਼ਜਾਨਚੀ, ਮੇਜਰ ਸਿੰਘ ਲਖੇਵਾਲ, ਅਮਜੇਰ ਸਿੰਘ ਆਲੋਅਰਖ਼, ਜਸਵੰਤ ਸਿੰਘ ਕਪਿਆਲ, ਸੋਹਨ ਸਿੰਘ ਘਰਾਚੋਂ, ਕਰਮ ਸਿੰਘ ਮਾਝਾ, ਕੁਲਜੀਤ ਸਿੰਘ ਨਾਗਰਾ, ਕੁਲਤਾਰ ਸਿੰਘ ਘਰਾਚੋਂ, ਭਰਪੂਰ ਸਿੰਘ ਘਰਾਚੋਂ, ਸੁਖਦੇਵ ਸਿੰਘ ਕਪਿਆਲ ਆਦਿ ਨੇ ਰੋਸ ਧਰਨੇ ਨੂੰ ਸੰਬੋਧਨ ਕੀਤਾ |

ਕਿਸਾਨਾਂ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਅੱਜ

ਸੁਨਾਮ ਊਧਮ ਸਿੰਘ ਵਾਲਾ, 10 ਦਸੰਬਰ (ਧਾਲੀਵਾਲ, ਭੁੱਲਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ ਜਿਸ ਵਿਚ ਕਿਸਾਨ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਕਣਕ 'ਚ ਪਈ ਸੰੁਡੀ ਨੇ ਫ਼ਸਲ ਦਾ ਕੀਤਾ ਨੁਕਸਾਨ

ਮਹਿਲਾਂ ਚੌਾਕ, 10 ਦਸੰਬਰ (ਸੁਖਵੀਰ ਸਿੰਘ ਢੀਂਡਸਾ)- ਇੱਕ ਪਾਸੇ ਸਰਕਾਰਾਂ, ਖੇਤੀਬਾੜੀ ਯੂਨੀਵਰਸਿਟੀਆਂ ਪਰਾਲੀ ਮਚਾਉਣ ਲਈ ਕਿਸਾਨਾਂ ਨੂੰ ਦੋਸ਼ੀ ਠਹਿਰਾ ਰਹੀਆਂ ਸਨ, ਪਰ ਦੂਜੇ ਪਾਸੇ ਜਿਹੜੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਾਈ ਉਨ੍ਹਾਂ ਦੀ ਕੋਈ ਬਾਂਹ ਨਹੀਂ ਫੜ ...

ਪੂਰੀ ਖ਼ਬਰ »

ਪੇ. ਟੀ ਐਮ ਦੇ ਨਾਂਅ 'ਤੇ ਨੌਜਵਾਨ ਕਿਸਾਨ ਨਾਲ ਵੱਜੀ ਲੱਖਾਂ ਰੁਪਏ ਦੀ ਠੱਗੀ

ਧੂਰੀ, 10 ਦਸੰਬਰ (ਸੰਜੇ ਲਹਿਰੀ)- ਨੇੜਲੇ ਪਿੰਡ ਪੇਧਨੀ ਕਲਾਂ ਦੇ ਇੱਕ ਨੌਜਵਾਨ ਕਿਸਾਨ ਨਾਲ਼ ਲਗਪਗ 8 ਲੱਖ ਰੁਪਏ ਦੀ ਅਨੋਖੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੀੜਤ ਗੁਰਸੇਵਕ ਸਿੰਘ ਪੁੱਤਰ ਗਮਧੂਰ ਸਿੰਘ ਵਾਸੀ ਪਿੰਡ ਪੇਧਨੀ ਕਲਾਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਕਾਲੇ ਪੀਲੀਏ ਕਾਰਨ ਇਕ ਵਿਅਕਤੀ ਦੀ ਹੋਈ ਮੌਤ

ਲੌਾਗੋਵਾਲ, 10 ਦਸੰਬਰ (ਸ.ਸ. ਖੰਨਾ)- ਨਗਰ ਕੌਾਸਲ ਲੌਾਗੋਵਾਲ ਦੇ ਸਾਬਕਾ ਮੀਤ ਪ੍ਰਧਾਨ ਕਿ੍ਪਾਲ ਸਿੰਘ ਗੇਹਲਾ ਦੇ ਸਪੁੱਤਰ ਹਰਵਿੰਦਰ ਸਿੰਘ ਉਰਫ਼ ਫ਼ੌਜੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪਰਿਵਾਰ ਨਾਲ ਨੇੜਤਾ ਰੱਖਣ ਵਾਲੇ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸਮੈਕ ਰੱਖਣ ਦੇ ਦੋਸ਼ਾਂ ਵਿਚ ਜੁਰਮਾਨਾ ਭਰਾ ਕੇ ਕੀਤਾ ਫਾਰਗ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਇਕ ਵਿਅਕਤੀ ਨੰੂ ਸਮੈਕ ਰੱਖਣ ਦੇ ਦੋਸ਼ਾਂ ਵਿਚ ਦਸ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਸਿਟੀ ਥਾਣਾ ਧੂਰੀ ਵਿਖੇ 3 ...

ਪੂਰੀ ਖ਼ਬਰ »

1500 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਦਿੜ੍ਹਬਾ ਮੰਡੀ, 10 ਦਸੰਬਰ (ਹਰਬੰਸ ਸਿੰਘ ਛਾਜਲੀ)- ਨਸ਼ਿਆ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਇਕ ਵਿਆਕਤੀ ਨੂੰ 1500 ਨਸ਼ੀਲੀਆ ਗੋਲੀਆ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁੱਖ ਅਫ਼ਸਰ ਦਿੜ੍ਹਬਾ ਸ. ਸੁਖਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ...

ਪੂਰੀ ਖ਼ਬਰ »

ਦੰਦਾਂ ਦੇ ਡਾਕਟਰ ਦੀ ਅਣਗਹਿਲੀ ਬਣੀ ਨੌਜਵਾਨ ਲੜਕੀ ਦੀ ਜਾਨ ਦਾ ਖੌਅ

ਸੰਗਰੂਰ, 10 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਦੰਦਾਂ ਦੀ ਇਕ ਡਾਕਟਰ ਵਲੋਂ ਇਕ ਲੜਕੀ ਦੀ ਜਾੜ੍ਹ ਦਾ ਇਲਾਜ ਕਰਨ ਦੌਰਾਨ ਇਕ ਨਿਡਲ (ਸੂਈ) ਮੰੂਹ ਰਾਹੀਂ ਪੇਟ ਵਿਚ ਜਾਣ ਕਾਰਨ ਲੜਕੀ ਪੀ.ਜੀ.ਆਈ. ਹਸਪਤਾਲ ਚੰਡੀਗੜ੍ਹ ਵਿਚ ਜ਼ਿੰਦਗੀ ਮੌਤ ਦੀ ਲੜਾਈ ਲੜਨ ਲਈ ਮਜਬੂਰ ...

ਪੂਰੀ ਖ਼ਬਰ »

ਦੋਵੇਂ ਸਰਕਾਰ ਦੇ ਖੋਖਲੇ ਪ੍ਰਬੰਧਾਂ ਕਾਰਨ ਖਪਤਕਾਰ ਅਤੇ ਕਾਸ਼ਤਕਾਰ ਪ੍ਰੇਸ਼ਾਨ

ਮੂਣਕ, 10 ਦਸੰਬਰ (ਕੇਵਲ ਸਿੰਗਲਾ)- ਪਿਆਜ਼ ਦੇ ਅਸਮਾਨੀ ਛੂ ਰਹੇ ਭਾਅ ਨੂੰ ਲੈ ਕੇ ਚਾਰੇ-ਪਾਸੇ ਦੇਸ਼ ਵਿਚ ਕਾਂਵਾਂ-ਰੋਲੀ ਪੈ ਰਹੀ ਹੈ ਅਤੇ ਇਸ ਨੂੰ ਖਪਤਕਾਰਾਂ ਖ਼ਾਸ ਕਰ ਕੇ ਗ਼ਰੀਬਾਂ ਦੇ ਹੱਕਾਂ ਉੱਤੇ ਡਾਕੇ ਵਜੋਂ ਲਿਆ ਜਾ ਰਿਹਾ ਹੈ | ਪਿਆਜ਼ ਦੇ ਵਧਦੇ ਭਾਅ ਨਾਲ ਅੱਜ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 3 ਖਿਲਾਫ ਮੁਕੱਦਮਾ ਦਰਜ

ਲਹਿਰਾਗਾਗਾ, 10 ਦਸੰਬਰ (ਗਰਗ, ਢੀਂਡਸਾ)- ਲਹਿਰਾਗਾਗਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਸਤਨਾਮ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਦਾ ਕੈਂਪ 15 ਨੂੰ

ਧੂਰੀ, 10 ਦਸੰਬਰ (ਸੰਜੇ ਲਹਿਰੀ)- ਭਾਰਤ ਵਿਕਾਸ ਪ੍ਰੀਸ਼ਦ ਧੂਰੀ ਦੀ ਸਵਾਮੀ ਵਿਵੇਕਾਨੰਦ ਸ਼ਾਖਾ ਵਲੋਂ ਦੇਵ ਪ੍ਰਯਾਸ ਚੈਰੀਟੇਬਲ ਟਰੱਸਟ ਸੰਗਰੂਰ ਦੇ ਸਹਿਯੋਗ ਨਾਲ ਪ੍ਰੀਸ਼ਦ ਦੇ ਪ੍ਰਧਾਨ ਬਸੰਤ ਕੁਮਾਰ ਦੀ ਅਗਵਾਈ ਹੇਠ 15 ਦਸੰਬਰ ਨੂੰ ਆਰੀਆ ਮਹਿਲਾ ਕਾਲਜ ਧੂਰੀ ਵਿਖੇ ...

ਪੂਰੀ ਖ਼ਬਰ »

ਐਡਵੋਕੇਟ ਨਹਿਲ ਦਾ ਕੀਤਾ ਵਿਸ਼ੇਸ਼ ਸਨਮਾਨ

ਚੀਮਾ ਮੰਡੀ, 10 ਦਸੰਬਰ (ਜਗਰਾਜ ਮਾਨ)- ਗੁਰਦੁਆਰਾ ਸਾਹਿਬ ਬੀਰ ਕਲ੍ਹਾ ਦੀ ਕਮੇਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਬੀਰ ਕਲ੍ਹਾਂ ਦੀ ਜ਼ਮੀਨ ਤੇ ਵਰੰਟ ਕਬਜ਼ਾ ਆਰਡਰ ਆਪਣੇ ਹੱਕ ਵਿਚ ਕਰਵਾ ਕੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਲੌਾਗੋਵਾਲ, 10 ਦਸੰਬਰ (ਵਿਨੋਦ)- ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਨੇੜਲੇ ਪਿੰਡਾਂ ਰੱਤੋ ਕੇ ਅਤੇ ਤਕੀਪੁਰ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਅਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਦੀ ਤਿਆਰੀ ਤਹਿਤ ...

ਪੂਰੀ ਖ਼ਬਰ »

3 ਡੀ ਪਿੰ੍ਰਟਿੰਗ ਅਤੇ ਡਿਜ਼ਾਈਨ ਵਿਸ਼ੇ 'ਤੇ ਪ੍ਰੋਗਰਾਮ ਆਰੰਭ

ਲੌਾਗੋਵਾਲ, 10 ਦਸੰਬਰ (ਵਿਨੋਦ)- ਅਖਿਲ ਭਾਰਤੀ ਤਕਨੀਕੀ ਪ੍ਰੀਸ਼ਦ ਵਲੋਂ ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ 3 ਡੀ ਪਿੰ੍ਰਟਿੰਗ ਅਤੇ ਡਿਜ਼ਾਈਨ ਵਿਸ਼ੇ 'ਤੇ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਅਟੱਲ) ਦਾ ਉਦਘਾਟਨ ਮੁੱਖ ਮਹਿਮਾਨ ਦਕਸ਼ਿਨਾ ...

ਪੂਰੀ ਖ਼ਬਰ »

ਸੂਬਾ ਪੱਧਰੀ ਗੱਤਕਾ ਮੁਕਾਬਲੇ 'ਚ ਗੁਰੂ ਨਾਨਕ ਦੇਵ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੁੜਕੀ ਕਲਾਂ, 10 ਦਸੰਬਰ (ਜਤਿੰਦਰ ਮੰਨਵੀ)- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਪਿਛਲੀ ਦਿਨੀਂ ਹੋਏ ਸੂਬਾ ਪੱਧਰੀ ਗਤਕਾ ਮੁਕਾਬਲੇ 'ਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਦੇਵ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੁਰਥਲਾ ਮੰਡੇਰ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ 100ਵੀਂ ਸ਼ਤਾਬਦੀ ਵੱਡੀ ਪੱਧਰ ਉੱਤੇ ਮਨਾਏਗੀ- ਲੌਾਗੋਵਾਲ

ਚੀਮਾ ਮੰਡੀ, 10 ਦਸੰਬਰ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਨਵੰਬਰ 2020 ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 100ਵੀਂ ਸ਼ਤਾਬਦੀ ਵੱਡੇ ਪੱਧਰ ਉੱਤੇ ਮਨਾਈ ਜਾਵੇਗੀ ਜਿਸ ਲਈ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਕੀਤੀ ਰੋਸ ਰੈਲੀ

ਸੰਗਰੂਰ, 10 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਅਤੇ ਖ਼ਜ਼ਾਨਿਆਂ ਦੇ ਵਿੱਚ ਪੈਡਿੰਗ ਪਏ ਬਿਲਾਂ ਦੀ ਅਦਾਇਗੀ ਲਈ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵੱਲੋਂ ...

ਪੂਰੀ ਖ਼ਬਰ »

ਹਰ ਬੈਂਚ ਵਿਚ ਸੀਮਤ ਵਿਦਿਆਰਥੀਆਂ ਦੀ ਗਿਣਤੀ ਵਧੀਆਂ ਨਤੀਜਿਆਂ ਵਿਚ ਬਣੀ ਸਹਾਈ- ਸੁਖਵਿੰਦਰ ਸਿੰਘ

ਸੰਗਰੂਰ, 10 ਦਸੰਬਰ (ਅਮਨਦੀਪ ਸਿੰਘ ਬਿੱਟਾ)- ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਕਿਹਾ ਕਿ ਇਸ ਵਾਰ ਵੀ ਅਕੈਡਮੀ ਦੇ ਵਿਦਿਆਰਥੀਆਂ ਦਾ ਪੀ.ਟੀ.ਈ ਅਤੇ ਆਇਲਟਸ ਵਿਚੋਂ ਨਤੀਜੇ ਸ਼ਾਨਦਾਰ ਰਹੇ ਹਨ | ਅਕੈਡਮੀ ਵਿਚ ਵਿਦਿਆਰਥੀਆਂ ਦੀ ਇਕੱਤਰਤਾ ਨੂੰ ...

ਪੂਰੀ ਖ਼ਬਰ »

ਗੋਲਡਨ ਏਰਾ ਸਕੂਲ ਬਧਰਾਵਾਂ ਵਿਖੇ ਸੈਮੀਨਾਰ ਕਰਵਾਇਆ

ਸੰਦੌੜ, 10 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)- ਗੋਲਡਨ ਏਰਾ ਮਿਲੇਨਿਯਮ ਸਕੂਲ ਸੁਲਤਾਨਪੁਰ ਬਧਰਾਵਾਂ ਵਿਖੇ ਪਿ੍ੰਸੀਪਲ ਜਾਨਦੀਪ ਸੰਧੂ ਦੀ ਅਗਵਾਈ ਹੇਠ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਟਰੈਫ਼ਿਕ ਇੰਚਾਰਜ ਮਲੇਰਕੋਟਲਾ ਕਰਨਜੀਤ ਸਿੰਘ ...

ਪੂਰੀ ਖ਼ਬਰ »

ਮੇਰੇ ਤੋਂ ਪਹਿਲਾਂ ਸੂਬੇ ਦੇ ਮੁਲਾਜ਼ਮਾਂ ਨੂੰ ਦਿੱਤੀ ਜਾਵੇ ਤਨਖਾਹ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 10 ਦਸੰਬਰ (ਭੁੱਲਰ, ਧਾਲੀਵਾਲ)- ਹਲਕਾ ਵਿਧਾਇਕ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਪੰਜਾਬ ਦੇ ਧੁੱਖਦੇ ਆਰਥਿਕ ਮਸਲੇ ਨੂੰ ਲੈ ਕੇ ਸੂਬਾ ਸਰਕਾਰ ਦੀ ਦੁਖਦੀ ਰਗ ਤੇ ਹੱਥ ਰੱਖਦਿਆਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਨੂੰ ਖ਼ਾਲੀ ...

ਪੂਰੀ ਖ਼ਬਰ »

ਦੇਸੀ ਦਵਾਈਆਂ ਨਾਲ ਰੋਗ ਭਜਾਉਣ ਲਈ ਮੁਫ਼ਤ ਕੈਂਪ ਕੱਲ੍ਹ

ਸੰਗਰੂਰ, 10 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਰੇਨੂੰਕਾ ਕਪੂਰ ਦੀ ਅਗਵਾਈ ਵਿਚ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪਰਕਾਸ਼ ਉਤਸਵ ਨੂੰ ਸਮਰਪਿਤ ਮੁਫ਼ਤ ਆਯੁਰਵੈਦਿਕ ਅਤੇ ਯੂਨਾਨੀ ਮੈਡੀਕਲ ਕੈਂਪ ਦਾ ਆਯੋਜਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਧੂਰੀ, 10 ਦਸੰਬਰ (ਸੰਜੇ ਲਹਿਰੀ)- ਪਰਿਵਰਤਨ ਮਾਲਵਾ ਫਰੈਂਡਜ਼ ਵੈੱਲਫੇਅਰ ਸੁਸਾਇਟੀ ਵਲੋਂ ਔਲਖ ਪਰਿਵਾਰ ਦੇ ਸਹਿਯੋਗ ਨਾਲ ਹਰਮਿੰਦਰ ਸਿੰਘ ਔਲਖ ਗੁਗਨਾ ਕੈਨੇਡਾ ਦੀ ਯਾਦ ਵਿੱਚ ਬਰਸੀ ਮੌਕੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਸਰਕਾਰੀ ਬਲੱਡ ਬੈਂਕ ਬਰਨਾਲਾ ਵੱਲੋਂ ...

ਪੂਰੀ ਖ਼ਬਰ »

ਸਨਮਾਨ ਸਮਾਰੋਹ ਕੀਤਾ

ਛਾਜਲੀ, 10 ਦਸੰਬਰ (ਗੁਰਸੇਵ ਸਿੰਘ ਛਾਜਲੀ)- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ ਅਤੇ ਪਰਮਜੀਤ ਕੋਰ ਭੰਗੂ ਦੇ ਪਤੀ ਪ੍ਰੀਤ ਮਹਿੰਦਰ ਸਿੰਘ ਦਾ ਪਿੰਡ ਸੰਗਤੀਵਾਲਾ ਵਿਖੇ ਸਨਮਾਨ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਨੈਣਾ ਦੇਵੀ ਅਤੇ ਜਵਾਲਾ ਜੀ ਤੋਂ ਲਿਆਂਦੀ ਜਾਵੇਗੀ ਜੋਤ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ)- ਮਾਤਾ ਨੈਣੀ ਦੇਵੀ ਸੇਵਾ ਗਰੁੱਪ ਵਲੋਂ ਨਵੇਂ ਸਾਲ ਦੀ ਆਮਦ ਮੌਕੇ ਪ੍ਰਾਚੀਨ ਸ਼ਿਵ ਮੰਦਿਰ (ਬਗੀਚੀ ਵਾਲਾ) ਵਿਖੇ ਮਾਤਾ ਨੈਣਾ ਦੇਵੀ ਜੀ ਦੀ 12ਵੀਂ ਚੌਾਕੀ ਲਗਾਈ ਜਾਵੇਗੀ | ਮੰਦਿਰ ਪ੍ਰਧਾਨ ਰਾਜਿੰਦਰ ਗੋਇਲ ਨੇ ਦੱਸਿਆ ਕਿ ਚੌਾਕੀ ਵਿਚ ...

ਪੂਰੀ ਖ਼ਬਰ »

ਸਾਜਨ ਕਾਂਗੜਾ ਨੇ ਲਿਆ ਕੇਵਲ ਢਿਲੋਂ ਤੋਂ ਅਸ਼ੀਰਵਾਦ

ਸੰਗਰੂਰ, 10 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਬੀਤੇ ਦਿਨੀਂ ਹੋਈਆ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਵੱਡੇ ਫ਼ਰਕ ਨਾਲ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨ-ਲਾਈਨ ਫਾਰਮ ਕੇਂਦਰ ਚੀਮਾ ਮੰਡੀ ਵਿਖੇ ਵੀ ਖੁੱਲੇ੍ਹਗਾ- ਲਖਮੀਰਵਾਲਾ

ਚੀਮਾ ਮੰਡੀ, 10 ਦਸੰਬਰ (ਦਲਜੀਤ ਸਿੰਘ ਮੱਕੜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਗ ਕਮੇਟੀ ਦੇ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ ਅੱਜ ਸਥਾਨਕ ਗੁਰਦੁਆਰਾ ਜਨਮ ਅਸਥਾਨ ਵਿਖੇ ਨਤਮਸਤਕ ਹੋਏ | ਉਨ੍ਹਾਂ ਮਗਨ ਪੰਥਕ ਸਖ਼ਸੀਅਤ ਤੇ ਕਲਗੀਧਰ ਟਰੱਸਟ ਦੇ ...

ਪੂਰੀ ਖ਼ਬਰ »

ਅਦਾਲਤ ਨੇ ਭਗੌੜੇ ਪਤੀ-ਪਤਨੀ ਨੂੰ ਇਸ਼ਤਿਹਾਰੀ ਮੁਲਜ਼ਮ ਕਰਾਰ ਦਿੱਤਾ

ਲਹਿਰਾਗਾਗਾ, 10 ਦਸੰਬਰ (ਗਰਗ, ਢੀਂਡਸਾ)- ਜੁਡੀਸ਼ੀਅਲ ਮੈਜਿਸਟਰੇਟ ਮੂਨਕ ਸ. ਗੁਰਮਹਿਤਾਬ ਸਿੰਘ ਵਲੋਂ ਭਗੌੜਾ ਕਰਾਰ ਦਿੱਤੇ ਪਤੀ-ਪਤਨੀ ਨੂੰ ਇਸ਼ਤਿਹਾਰੀ ਮੁਲਜ਼ਮ ਕਰਾਰ ਦਿੱਤਾ ਹੈ | ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਹੈ ਕਿ ਅਦਾਲਤ ਦੇ ਹੁਕਮਾਂ ਅਨੁਸਾਰ ...

ਪੂਰੀ ਖ਼ਬਰ »

ਵਿਆਹ ਸਮਾਗਮ ਸਮੇਂ ਪੈਲੇਸ 'ਚ ਗੋਲੀ ਚਲਾਉਣ ਉੱਤੇ ਮਾਮਲਾ ਦਰਜ

ਧੂਰੀ, 10 ਦਸੰਬਰ (ਭੁੱਲਰ, ਲਹਿਰੀ, ਦੀਪਕ)- ਧੂਰੀ ਦੇ ਸੰਗਰੂਰ ਰੋਡ ਉੱਤੇ ਸਥਿਤ ਪਿੰ੍ਰਸ ਵਿਲਾ ਪੈਲੇਸ 'ਚ ਵਿਆਹ ਸਮਾਗਮ ਦੌਰਾਨ ਇਕ ਵਿਅਕਤੀ ਵਲੋਂ ਗੋਲੀ ਚਲਾਉਣ ਉੱਤੇ ਮੁਕੱਦਮਾ ਥਾਣਾ ਸਦਰ ਧੂਰੀ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਧੂਰੀ ਦੇ ਮੁਖੀ ਸ. ...

ਪੂਰੀ ਖ਼ਬਰ »

-ਮਲੇਰਕੋਟਲਾ ਫਲਾਈਓਵਰ ਦਾ ਸੰਤਾਪ- ਜਰਗ ਚੌਕ 'ਚੋਂ ਐਸ.ਡੀ.ਐਮ. ਦੀ ਹਾਜ਼ਰੀ 'ਚ ਨਾਜਾਇਜ਼ ਕਬਜ਼ਿਆਂ 'ਤੇ ਚੱਲਿਆ ਬੁਲਡੋਜ਼ਰ ਪੰਜਾ

ਮਲੇਰਕੋਟਲਾ, 10 ਦਸੰਬਰ (ਕੁਠਾਲਾ)- ਮਲੇਰਕੋਟਲਾ ਨੂੰ ਖੰਨਾ, ਲੁਧਿਆਣਾ ਅਤੇ ਪਟਿਆਲਾ ਆਦਿ ਸ਼ਹਿਰਾਂ ਨਾਲ ਜੋੜਦੇ ਮਲੇਰਕੋਟਲਾ ਦੇ ਸਭ ਤੋਂ ਵੱਧ ਆਵਾਜਾਈ ਵਾਲੇ ਜਰਗ ਚੌਕ ਉਪਰ ਲੈਵਲ ਕ੍ਰਾਸਿੰਗ ਫਲਾਈ ਓਵਰ ਪੁਲ ਦੇ ਕੀੜੀ ਦੀ ਚਾਲ ਚੱਲ ਰਹੇ ਨਿਰਮਾਣ ਕਾਰਨ ਸ਼ਹਿਰ ...

ਪੂਰੀ ਖ਼ਬਰ »

ਫ਼ਸਲਾਂ ਦੇ ਉਜਾੜੇ ਤੋਂ ਤੰਗ ਆਵਾਰਾ ਪਸ਼ੂਆਂ ਨੰੂ ਟਰਾਲੀਆਂ 'ਚ ਲੱਦ ਕੇ ਲਿਆਂਦਾ ਡਿਪਟੀ ਕਮਿਸ਼ਨਰ ਦੇ ਦਫ਼ਤਰ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ)- ਸ਼ਹਿਰਾਂ ਵਿਚ ਬੇਸ਼ੱਕ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੁਝ ਹੱਦ ਤੱਕ ਹੱਲ ਹੋਇਆ ਹੈ ਪਰ ਪਿੰਡਾਂ ਵਿਚ ਇਹ ਸਮੱਸਿਆ ਜਿਉਂ ਦੀ ਤਿਉਂ ਬਰਕਰਾਰ ਹੈ | ਪਿੰਡਾਂ ਵਿਚ ਹਾਲਤ ਇਹ ਬਣੇ ਹੋਏ ਹਨ ਕਿ ਕਿਸਾਨਾਂ ਨੰੂ ਫ਼ਸਲਾਂ ਦੀ ਰਾਖੀ ਲਈ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੰਗਰੂਰ ਵਿਖੇ 15 ਤੋਂ 17 ਦਸੰਬਰ ਤੱਕ ਸਥਾਪਤ ਹੋਵੇਗਾ ਡਿਜੀਟਲ ਮਿਊਜ਼ੀਅਮ

ਸੰਗਰੂਰ, 10 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਆਯੋਜਨ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਮਲਟੀ ਮੀਡੀਆ ਤਕਨੀਕ ਰਾਹੀਂ ਰੂਪਮਾਨ ਕਰਨ ਲਈ 15 ਤੋਂ 17 ਦਸੰਬਰ ਤੱਕ ਸਰਕਾਰੀ ...

ਪੂਰੀ ਖ਼ਬਰ »

ਗੁੱਲੀ ਡੰਡਾ ਨਦੀਨ ਤੋਂ ਅੱਕੇ ਕਿਸਾਨਾਂ ਵਲੋਂ ਕਣਕ ਦੀ ਫ਼ਸਲ 'ਤੇ ਮੈਂਟਰੀਬਿਊਜ਼ਨ ਰਸਾਇਣਿਕ ਤੱਤ ਦੀ ਵਰਤੋਂ ਸ਼ੁਰੂ

ਕੁੱਪ ਕਲਾਂ, 10 ਦਸੰਬਰ (ਮਨਜਿੰਦਰ ਸਿੰਘ ਸਰੌਦ)- ਖੇਤਾਂ ਅੰਦਰ ਕਣਕ ਦੇ ਵਿਚ ਆਪ ਮੁਹਾਰੇ ਉੱਗਣ ਵਾਲੇ ਗੁੱਲੀ ਡੰਡਾ ਨਦੀਨ ਨੇ ਕਿਸਾਨਾਂ ਲਈ ਇਸ ਵਰ੍ਹੇ ਵੀ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ | ਹੁਣ ਕਿਸਾਨਾਂ ਵਲੋਂ ਅੱਕ ਕੇ ਕਣਕ ਦੀ ਫ਼ਸਲ 'ਤੇ ਮੈਟਰੀਬਿਊਜ਼ਨ 70/ਡਬਲਿਊ ...

ਪੂਰੀ ਖ਼ਬਰ »

ਸੁਖਪ੍ਰੀਤ ਸਿੰਘ ਨੇ ਟਿ੍ਪਲ ਜੰਪ 'ਚ ਜਿੱਤਿਆ ਸੋਨੇ ਦਾ ਤਗਮਾ

ਸੁਨਾਮ ਊਧਮ ਸਿੰਘ ਵਾਲਾ, 10 ਦਸੰਬਰ (ਭੁੱਲਰ, ਧਾਲੀਵਾਲ)- ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਹੋਈ ਨੈਸ਼ਨਲ ਅਥਲੈਟਿਕ ਚੈਂਪੀਅਨਸ਼ਿਪ ਵਿਚ ਸੁਨਾਮ ਦੇ ਕੋਚ ਰਣਬੀਰ ਸਿੰਘ ਭੰਗੂ ਦੀ ਅਗਵਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਣਹਾਰ ਖਿਡਾਰੀ ਸੁਖਪ੍ਰੀਤ ਸਿੰਘ ਨੇ 17 ...

ਪੂਰੀ ਖ਼ਬਰ »

ਮਿੱਠੂ ਲੱਡਾ ਦਾ ਯੂਥ ਕਾਂਗਰਸ ਜ਼ਿਲ੍ਹਾ ਮੀਤ ਪ੍ਰਧਾਨ ਬਣਨ 'ਤੇ ਸਨਮਾਨ

ਧੂਰੀ, 10 ਦਸੰਬਰ (ਸੰਜੇ ਲਹਿਰੀ)- ਯੂਥ ਕਾਂਗਰਸੀ ਆਗੂ ਸਰਪੰਚ ਮਿੱਠੂ ਲੱਡਾ ਦਾ ਪਿਛਲੇ ਦਿਨੀਂ ਹੋਈ ਯੂਥ ਕਾਂਗਰਸ ਦੀ ਚੋਣ ਵਿੱਚ ਦੂਸਰੇ ਸਥਾਨ 'ਤੇ ਆਉਣ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਸੰਗਰੂਰ ਦਾ ਮੀਤ ਪ੍ਰਧਾਨ ਬਣਨ 'ਤੇ ਪਿੰਡ ਲੱਡਾ ਦੇ ਲੋਕਾਂ ਅਤੇ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਤਨਖ਼ਾਹ ਰੁਕਣ ਦੇ ਰੋਸ 'ਚ ਮੁਲਾਜ਼ਮਾਂ ਨੇ ਕੀਤੀ ਰੈਲੀ

ਸੰਗਰੂਰ, 10 ਦਸੰਬਰ (ਦਮਨਜੀਤ ਸਿੰਘ, ਅਮਨਜੀਤ ਸਿੰਘ ਬਿੱਟਾ)- ਸਿੰਚਾਈ, ਜਲ ਸਪਲਾਈ, ਸੈਨੀਟੇਸ਼ਨ ਅਤੇ ਭਵਨ ਅਤੇ ਮਾਰਗ ਵਿਭਾਗ ਦੇ ਮਨਿਸਟਰੀਅਲ ਡਰਾਫਟਸਮੈਨ, ਜੇ.ਈ. ਅਤੇ ਦਰਜਾ ਚਾਰ ਕਰਮਚਾਰੀਆਂ ਵਲੋਂ ਨਵੰਬਰ ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਜ਼ਿਲ੍ਹਾ ...

ਪੂਰੀ ਖ਼ਬਰ »

ਭਗਤ ਨਾਮਦੇਵ ਦਾ ਪ੍ਰਕਾਸ਼ ਪੁਰਬ ਮਨਾਇਆ

ਕੌਹਰੀਆਂ, 10 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)- ਪਾਤਸ਼ਾਹੀ ਨੌਵੀਂ ਗੁਰਦੁਆਰਾ ਸਾਹਿਬ ਪਿੰਡ ਕੌਹਰੀਆਂ ਵਿੱਚ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਨੇ ...

ਪੂਰੀ ਖ਼ਬਰ »

ਸ਼ੇਰਪੁਰ ਖੇੜੀ ਰੋਡ 'ਤੇ ਲੱਗਿਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸਮਾਪਤ

ਸ਼ੇਰਪੁਰ, 10 ਦਸੰਬਰ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ)- ਸ਼ੇਰਪੁਰ ਬਰਨਾਲਾ ਰੋਡ ਦੀ ਖ਼ਦਸ਼ਾ ਹਾਲਤ ਅਤੇ ਛੱਪੜ ਦਾ ਰੂਪ ਧਾਰਨ ਕਰ ਚੁੱਕੀ ਸੜਕ ਨੂੰ ਲੈ ਕੇ ਪਿਛਲੇ ਦਿਨੀਂ ਯੁਵਕ ਸਭਾਵਾਂ ਕਲੱਬ ਖੇੜੀ ਕਲਾਂ ਅਤੇ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਇਕ ਮੰਗ ...

ਪੂਰੀ ਖ਼ਬਰ »

ਜ਼ਿੰਦਗੀ ਵਿਚ ਮੁਕਾਬਲੇ ਲਈ ਹਮੇਸ਼ਾ ਤਿਆਰ ਰਹੋ-ਵਿਨਰਜੀਤ ਗੋਲਡੀ

ਮਹਿਲਾਂ ਚੌਾਕ, 10 ਦਸੰਬਰ (ਸੁਖਵੀਰ ਸਿੰਘ ਢੀਂਡਸਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਗਿਆਨ ਉਤਸਵ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਸੁਖਦੀਪ ਕੌਰ ਸਪੁੱਤਰੀ ਜੋਰਾ ਸਿੰਘ ਵਾਸੀ ਕੜਿਆਲ ਦੇ ...

ਪੂਰੀ ਖ਼ਬਰ »

ਚੋਰਾਂ ਨੇ ਦੁਕਾਨ ਵਿਚੋਂ ਉਡਾਏ ਲੱਖਾਂ ਦੇ ਕੱਪੜੇ

ਸੰਗਰੂਰ, 10 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸੰਗਰੂਰ-ਪਟਿਆਲਾ ਬਾਈਪਾਸ ਉੱਤੇ ਸਥਿਤ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਵਿਚ ਬੀਤੀ ਰਾਤ ਤਕਰੀਬਨ 5 ਲੱਖ ਰੁਪਏ ਦਾ ਕੱਪੜਾ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਫ਼ਿਲਮੀ ਅੰਦਾਜ਼ ਵਿਚ ਹੋਈ ਇਸ ਚੋਰੀ ...

ਪੂਰੀ ਖ਼ਬਰ »

ਕਲਗੀਧਰ ਟਰੱਸਟ ਵਲੋਂ ਭਾਈ ਲੌਾਗੋਵਾਲ ਸਨਮਾਨਿਤ

ਚੀਮਾ ਮੰਡੀ, 10 ਦਸੰਬਰ (ਜਸਵਿੰਦਰ ਸਿੰਘ ਸ਼ੇਰੋਂ)- ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸ਼ੋ੍ਰਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪੰ੍ਰਬਧਕ ਕਮੇਟੀ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਬਣੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਯਾਦਗਾਰੀ ਰਿਹਾ ਜੇ.ਕੇ. ਮੈਮੋਰੀਅਲ ਗਲੋਬਲ ਸਕੂਲ ਬਾਗੜੀਆ ਦਾ ਤੀਸਰਾ ਅਥਲੈਟਿਕ ਮੀਟ

ਅਮਰਗੜ੍ਹ, 10 ਦਸੰਬਰ (ਬਲਵਿੰਦਰ ਸਿੰਘ ਭੁੱਲਰ)- ਜੇ.ਕੇ ਮੈਮੋਰੀਅਲ ਗਲੋਬਲ ਸਕੂਲ ਬਾਗੜੀਆ ਵੱਲੋਂ ਆਪਣਾ ਤੀਸਰਾ ਦੋ ਰੋਜ਼ਾ ਅਥਲੈਟਿਕ ਮੀਟ ਕਰਵਾਇਆ ਗਿਆ ਜੋ ਕਿ ਬਹੁਤ ਸਫਲਤਾ ਪੂਰਵਕ ਨੇਪਰੇ ਚੜਿ੍ਹਆ | ਪਹਿਲੇ ਦਿਨ ਸਕੂਲ ਦੇ ਜੂਨੀਅਨ ਸੈਕਸ਼ਨ ਦੇ ਬੱਚਿਆ ਦੇ ਵੱਖ ਵੱਖ ...

ਪੂਰੀ ਖ਼ਬਰ »

-ਮਸਲਾ ਕਣਕ ਦੀ ਫ਼ਸਲ ਵਿਚ ਪਈ ਸੁੰਡੀ ਦਾ-

ਮੁਆਵਜ਼ੇ ਦੀ ਮੰਗ ਨੰੂ ਲੈ ਅੱਜ ਕਿਸਾਨਾਂ ਵਲੋਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਮੂਹਰੇ ਦਿੱਤਾ ਜਾਵੇਗਾ ਧਰਨਾ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ) - ਝੋਨੇ ਦੀ ਪਰਾਲੀ ਨੰੂ ਬਗੈਰ ਅੱਗ ਲਗਾਏ ਜਮੀਨ ਵਿਚ ਹੀ ਵਾਹ ਕੇ ਬੀਜੀ ਕਣਕ ਦੀ ਉੱਗੀ ਫ਼ਸਲ ਵਿਚ ਕਈ ਥਾਵਾਂ 'ਤੇ ਸੁੰਡੀ ਦੇ ਹੋਏ ਹਮਲੇ ਨੇ ਕਣਕ ਦੀ ਫ਼ਸਲ ਨੰੂ ਵੱਡੀ ਪੱਧਰ 'ਤੇ ਬਰਬਾਦ ਕਰ ਕੇ ਰੱਖ ਦਿੱਤਾ ਹੈ | ਫ਼ਸਲ ਨੰੂ ਹੋਏ ਨੁਕਸਾਨ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX