ਤਾਜਾ ਖ਼ਬਰਾਂ


ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  7 minutes ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  16 minutes ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  18 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  20 minutes ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  35 minutes ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  58 minutes ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 1 hour ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 1 hour ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਪਠਾਨਕੋਟ, 26 ਜਨਵਰੀ (ਚੌਹਾਨ)- ਪਠਾਨਕੋਟ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 1 hour ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 2 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 2 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 2 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 3 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 3 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 3 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 4 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 4 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 4 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 4 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 minute ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 5 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 5 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 5 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 5 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 5 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 5 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 5 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 4 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 5 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਸੰਪਾਦਕੀ

ਆਓ, ਇਸ ਲਾਂਘੇ ਦੀ ਖ਼ੈਰ ਮੰਗੀਏ

ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਵਲੋਂ ਕਰਤਾਰਪੁਰ ਲਈ ਲਾਂਘਾ ਖੋਲ੍ਹਿਆ ਜਾਣਾ ਇਕ ਅਜਿਹਾ ਇਤਿਹਾਸਕ ਕਦਮ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਏਗਾ। ਆਪਣੇ ਮਹਾਨ ਗੁਰੂ ਦੀ ਧਰਤੀ ਤੋਂ ਕੁਝ ਮੀਲਾਂ ਦਾ ਵਿਛੋੜਾ ਹਮੇਸ਼ਾ ਦਿਲ ਨੂੰ ਧੂਹ ਪਾਉਣ ਵਾਲਾ ਰਿਹਾ ਹੈ। ਸਿੱਖ ਜਗਤ ਇਸ ਲਈ ਲਗਾਤਾਰ ਅਰਦਾਸ ਵੀ ਕਰਦਾ ਰਿਹਾ ਅਤੇ ਉਸ ਨੂੰ ਦੂਰ ਤੋਂ ਨਿਹਾਰਦਾ ਵੀ ਰਿਹਾ। ਅਖ਼ੀਰ ਇਨ੍ਹਾਂ ਅਰਦਾਸਾਂ ਨੂੰ ਬੂਰ ਪਿਆ। ਇਸ ਲਈ ਜਿਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬਹੁਤ ਵੱਡਾ ਦਿਲ ਦਿਖਾਇਆ, ਉਥੇ ਭਾਰਤ ਸਰਕਾਰ ਨੇ ਵੀ ਪੂਰੀ ਦਰਿਆਦਿਲੀ ਦਾ ਪ੍ਰਗਟਾਵਾ ਕੀਤਾ। ਮਹੀਨਾ ਪਹਿਲਾਂ ਦੋਵਾਂ ਮੁਲਕਾਂ ਦੇ ਪ੍ਰਧਾਨ ਮੰਤਰੀਆਂ ਵਲੋਂ ਇਸ ਲਾਂਘੇ ਨੂੰ ਸ਼ੁਰੂ ਕਰਨਾ ਇਸ ਦੇ ਮਹੱਤਵ ਨੂੰ ਪ੍ਰਗਟਾਉਂਦਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਉਮਰ ਦੇ ਆਖ਼ਰੀ ਵਰ੍ਹੇ ਇਥੇ ਬਿਤਾਏ ਸਨ। ਆਪ ਨੇ ਇਥੇ ਹੱਥੀਂ ਖੇਤੀ ਕੀਤੀ ਅਤੇ ਕਿਰਤ ਕਰਨ, ਵੰਡ ਛਕਣ ਤੇ ਨਾਮ ਜਪਣ ਦੀ ਸਿੱਖ ਵਿਚਾਰਧਾਰਾ ਨੂੰ ਇਥੋਂ ਹੀ ਅੱਗੇ ਤੋਰਿਆ। ਇਸ ਲਾਂਘੇ ਤੋਂ ਗੁਜ਼ਰਦਿਆਂ, ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਦਿਆਂ, ਆਪਣੇ ਗੁਰੂ ਦੀ ਬਾਣੀ ਹਿਰਦੇ ਵਿਚ ਵਸਾਉਂਦਿਆਂ ਸ਼ਰਧਾਲੂ ਪੂਰੀ ਤਰ੍ਹਾਂ ਪਸੀਜ ਜਾਂਦੇ ਹਨ। ਗੁਰੂ ਜੀ ਦੀਆਂ ਯਾਦਾਂ ਨੂੰ ਆਪਣੇ ਹਿਰਦੇ ਵਿਚ ਵਸਾਉਂਦੇ ਹਨ ਪਰ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਦੇ ਚੌਗਿਰਦੇ ਨੂੰ ਜਿਸ ਤਰ੍ਹਾਂ ਪਾਕਿਸਤਾਨ ਦੀ ਸਰਕਾਰ ਨੇ ਸੁੰਦਰ ਅਤੇ ਆਲੀਸ਼ਾਨ ਬਣਾਇਆ ਹੈ, ਉਸ ਲਈ ਉਸ ਸਰਕਾਰ ਪ੍ਰਤੀ ਦਿਲ ਧੰਨਵਾਦ ਨਾਲ ਭਰ ਜਾਂਦਾ ਹੈ। ਲਾਂਘਾ ਖੋਲ੍ਹਣ ਦਾ ਫ਼ੈਸਲਾ ਜਿਸ ਤੇਜ਼ੀ ਨਾਲ ਲਿਆ ਗਿਆ ਸੀ, ਉਸੇ ਤੇਜ਼ੀ ਨਾਲ ਇਸ ਦੇ ਕੰਪਲੈਕਸ ਦਾ ਨਿਰਮਾਣ ਵੀ ਕੀਤਾ ਗਿਆ। ਇਸ ਤੋਂ ਹੀ ਇਸ ਕੰਮ ਲਈ ਸਰਕਾਰ ਦੀ ਸਮਰਪਣ ਭਾਵਨਾ ਦਾ ਅਹਿਸਾਸ ਹੋ ਜਾਂਦਾ ਹੈ। ਹਾਲੇ ਸ਼ੁਰੂਆਤ ਹੈ, ਬਹੁਤ ਕੁਝ ਹੋਰ ਹੋਣਾ ਬਾਕੀ ਹੈ। ਸਮੇਂ ਅਤੇ ਤਜਰਬੇ ਨਾਲ ਇਸ ਪ੍ਰਾਜੈਕਟ ਦੇ ਪੂਰੇ ਸੰਕਲਪ ਦੀ ਪੂਰਤੀ ਹੋਣ ਦੀ ਆਸ ਹੈ। ਪਰ ਦਰਬਾਰ ਸਾਹਿਬ ਨੂੰ ਦਰਸ਼ਨਾਂ ਲਈ ਭਾਰਤ ਤੋਂ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਓਨੀ ਨਹੀਂ ਹੈ, ਜਿੰਨੀ ਉਮੀਦ ਕੀਤੀ ਜਾਂਦੀ ਸੀ। ਮਹੀਨੇ ਭਰ ਵਿਚ ਸਿਰਫ 17 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਦਾ ਦਰਸ਼ਨਾਂ ਲਈ ਪੁੱਜਣਾ ਆਸ ਤੋਂ ਘੱਟ ਹੈ। ਇਸ ਦੇ ਕਾਰਨਾਂ ਬਾਰੇ ਜਾਣ ਕੇ ਅਤੇ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਸਮਝ ਕੇ ਲਾਂਘੇ ਰਾਹੀਂ ਕਰਤਾਰਪੁਰ ਜਾਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾਣਾ ਬੇਹੱਦ ਜ਼ਰੂਰੀ ਹੈ। ਉਥੇ ਜਾਣ ਦੀ ਇਜਾਜ਼ਤ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਬਹੁਤ ਪੇਚੀਦਾ ਹੈ। ਆਮ ਵਿਅਕਤੀ ਨੂੰ ਇਸ ਵਿਚ ਔਕੜਾਂ ਦਿਖਾਈ ਦਿੰਦੀਆਂ ਹਨ। ਈ.ਟੀ.ਏ. ਫਾਰਮ ਪ੍ਰਾਪਤ ਕਰਨ ਬਾਰੇ ਬਹੁਤੇ ਲੋਕਾਂ ਨੂੰ ਜਾਣਕਾਰੀ ਹੀ ਨਹੀਂ ਹੈ। ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਅਦ ਵੀ ਜੇਕਰ ਚਾਰ ਦਿਨ ਪਹਿਲਾਂ ਫਾਰਮ ਨਹੀਂ ਮਿਲਦਾ ਤਾਂ ਸ਼ਰਧਾਲੂਆਂ ਦੀ ਆਸ ਅਧੂਰੀ ਰਹਿ ਜਾਣ ਦਾ ਖਦਸ਼ਾ ਬਣ ਜਾਂਦਾ ਹੈ। ਪਾਸਪੋਰਟ ਦੀ ਸ਼ਰਤ ਹੋਣ ਕਾਰਨ ਬਹੁਤੇ ਸ਼ਰਧਾਲੂ ਉਥੇ ਜਾਣ ਤੋਂ ਅਸਮਰੱਥ ਹਨ ਅਤੇ ਜਿਨ੍ਹਾਂ ਸ਼ਰਧਾਲੂਆਂ ਕੋਲ ਪਾਸਪੋਰਟ ਹੁੰਦੇ ਹਨ, ਉਨ੍ਹਾਂ ਨੂੰ ਇਸ ਗੱਲ ਦਾ ਖਦਸ਼ਾ ਰਹਿੰਦਾ ਹੈ ਕਿ ਇਨ੍ਹਾਂ ਵਿਚਲੀ ਜਾਣਕਾਰੀ ਦੇਣ ਨਾਲ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲਣ ਤੋਂ ਬਾਅਦ ਕਿਤੇ ਹੋਰ ਮੁਲਕਾਂ ਵਿਚ ਇਸ ਸਬੰਧੀ ਕਿੰਤੂ-ਪ੍ਰੰਤੂ ਤਾਂ ਨਹੀਂ ਕੀਤਾ ਜਾਏਗਾ। ਜ਼ਿਆਦਾਤਰ ਸ਼ਰਧਾਲੂ ਅਜਿਹੀਆਂ ਰੋਕਾਂ ਤੋਂ ਬਗੈਰ ਹੀ ਦਰਸ਼ਨਾਂ ਲਈ ਤਾਂਘ ਰੱਖਦੇ ਹਨ। ਦੋਵਾਂ ਸਰਕਾਰਾਂ ਨੂੰ ਇਸ ਲਾਂਘੇ ਸਬੰਧੀ ਸ਼ਰਤਾਂ ਨੂੰ ਕਾਫੀ ਹੱਦ ਤੱਕ ਨਰਮ ਕਰਨ ਦੀ ਜ਼ਰੂਰਤ ਹੋਵੇਗੀ ਤਾਂ ਜੋ ਬਿਨਾਂ ਬਹੁਤੀ ਰੋਕ-ਟੋਕ ਦੇ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋ ਸਕਣ।
ਦੂਜੇ ਰਸਤੇ ਥਾਣੀਂ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਆਏ ਪਾਕਿਸਤਾਨੀ ਨਾਗਰਿਕਾਂ ਨੂੰ ਥੋੜ੍ਹੀ ਜਿਹੀ ਦਾਖ਼ਲਾ ਫੀਸ ਦੇਣ ਤੋਂ ਬਗੈਰ ਕੋਈ ਰੋਕ-ਟੋਕ ਨਹੀਂ ਹੈ, ਜਿਸ ਕਰਕੇ ਹੁਣ ਤੱਕ ਉਥੇ ਆਉਂਦੇ ਪਾਕਿ ਨਾਗਰਿਕਾਂ ਦੀ ਗਿਣਤੀ ਭਾਰਤੀ ਨਾਗਰਿਕਾਂ ਤੋਂ ਵਧੇਰੇ ਹੈ। ਇਨ੍ਹਾਂ ਵਿਚ ਮੁਸਲਿਮ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੁੰਦੇ ਹਨ। ਦੋਵਾਂ ਦੇਸ਼ਾਂ ਦੇ ਨਾਗਰਿਕ ਖੁੱਲ੍ਹੇ ਰੂਪ ਵਿਚ ਉਥੇ ਇਕ-ਦੂਜੇ ਨੂੰ ਮਿਲ ਸਕਦੇ ਹਨ। ਹੁਣ ਤੱਕ ਇਹੀ ਪ੍ਰਭਾਵ ਮਿਲਦਾ ਹੈ ਕਿ ਪਾਕਿਸਤਾਨੀ ਨਾਗਰਿਕਾਂ ਦੇ ਦਿਲਾਂ ਵਿਚ ਭਾਰਤੀਆਂ ਲਈ ਵਧੇਰੇ ਨਿੱਘ ਅਤੇ ਖਲੂਸ ਹੈ। ਬਿਨਾਂ ਸ਼ੱਕ, ਇਹ ਆਪਸੀ ਮੇਲ-ਮਿਲਾਪ ਕੱਲ੍ਹ ਨੂੰ ਦੋਸਤੀ ਦਾ ਪੁਲ ਬਣਨ ਦੀ ਸੰਭਾਵਨਾ ਰੱਖਦਾ ਹੈ। ਜੇਕਰ ਅਜਿਹੇ ਕੁਝ ਦੀ ਸੰਭਾਵਨਾ ਉਜਾਗਰ ਹੋ ਜਾਂਦੀ ਹੈ ਤਾਂ ਇਹ ਸਾਡੇ ਇਸ ਖਿੱਤੇ ਲਈ ਇਕ ਬੇਹੱਦ ਮਹੱਤਵਪੂਰਨ ਗੱਲ ਹੋਵੇਗੀ। ਦੋਵਾਂ ਦੇਸ਼ਾਂ ਦੇ ਨਾਗਰਿਕਾਂ ਦਾ ਨਿੱਘਾ ਮੇਲ-ਮਿਲਾਪ ਇਕ ਅਜਿਹੇ ਵਾਤਾਵਰਨ ਨੂੰ ਜਨਮ ਦੇ ਸਕਦਾ ਹੈ, ਜੋ ਭਵਿੱਖ ਵਿਚ ਇਸ ਖਿੱਤੇ ਦੀ ਹੋਣੀ ਨੂੰ ਬਦਲਣ ਦੀ ਸੰਭਾਵਨਾ ਰੱਖਦਾ ਹੈ। ਮਹਾਨ ਗੁਰੂ ਦੇ ਆਸ਼ੀਰਵਾਦ ਨਾਲ ਅਜਿਹੇ ਮਾਹੌਲ ਦੀ ਸੰਭਾਵਨਾ ਬਣ ਸਕਦੀ ਹੈ, ਜੋ ਵਿਛੜਿਆਂ ਨੂੰ ਮਿਲਾਉਣ ਵਾਲਾ ਸਾਬਤ ਹੋਵੇ, ਜਿਸ ਨਾਲ ਆਪਸੀ ਆਦਾਨ-ਪ੍ਰਦਾਨ ਦੀਆਂ ਹੋਰ ਵੀ ਵੱਡੀਆਂ ਸੰਭਾਵਨਾਵਾਂ ਉਜਾਗਰ ਹੋ ਜਾਣ। ਆਓ, ਇਸ ਲਾਂਘੇ ਦੀ ਸਦੀਵਤਾ ਲਈ ਖ਼ੈਰ ਮੰਗੀਏ।


-ਬਰਜਿੰਦਰ ਸਿੰਘ ਹਮਦਰਦ

ਕੀ ਅਕਾਲੀ ਦਲ ਮਜ਼ਬੂਤੀ ਨਾਲ ਮੁੜ ਉੱਭਰ ਸਕੇਗਾ?

ਅਕਾਲੀ ਰਾਜਨੀਤੀ ਦੇ ਮੰਚ 'ਤੇ ਸਿਆਸੀ ਸਰਗਰਮੀਆਂ ਇਕ ਵਾਰ ਫਿਰ ਤੇਜ਼ ਹੋ ਗਈਆਂ ਹਨ। ਅਕਾਲੀ ਦਲ (ਬਾਦਲ) ਵਲੋਂ ਪਿਛਲੇ ਲੰਮੇ ਸਮੇਂ ਤੋਂ ਮੈਂਬਰਸ਼ਿਪ ਦੀ ਭਰਤੀ ਲਈ ਮੁਹਿੰਮ ਚਲਾਈ ਗਈ ਸੀ। ਮੈਂਬਰਸ਼ਿਪ ਲਈ ਭਾਈਵਾਲ ਪਾਰਟੀ ਭਾਜਪਾ ਨਾਲ ਮੁਕਾਬਲਾ ਹੋਣ ਕਾਰਨ ਅਕਾਲੀ ਆਗੂਆਂ ...

ਪੂਰੀ ਖ਼ਬਰ »

ਔਰਤਾਂ ਖ਼ਿਲਾਫ਼ ਜੁਰਮਾਂ ਨੂੰ ਕਦ ਠੱਲ੍ਹ ਪਵੇਗੀ?

ਭਾਵੇਂ ਕਿ ਭਾਰਤ ਵਿਚ ਸਰਕਾਰੀ ਅੰਕੜਿਆਂ ਮੁਤਾਬਿਕ ਹਰ 8 ਮਿੰਟ ਬਾਅਦ ਇਕ ਜਬਰ ਜਨਾਹ ਹੁੰਦਾ ਹੈ, ਪਰ ਹੈਦਰਾਬਾਦ ਵਿਚ 26 ਸਾਲਾ ਵੈਟੇਰਨਰੀ ਡਾਕਟਰ ਪ੍ਰਿਅੰਕਾ ਰੈਡੀ ਨੂੰ ਜਿਸ ਤਰ੍ਹਾਂ ਜਬਰ ਜਨਾਹ ਕਰਨ ਤੋਂ ਬਾਅਦ ਜਬਰ ਜਨਾਹੀਆਂ ਵਲੋਂ ਅੱਗ ਲਾ ਕੇ ਸਾੜਿਆ ਗਿਆ, ਉਸ ਨੂੰ ...

ਪੂਰੀ ਖ਼ਬਰ »

ਆਖ਼ਰ ਸਿਰਸਾ ਡੇਰਾ ਮੁਖੀ ਤੇ ਹਨੀਪ੍ਰੀਤ ਦੀ ਹੋਈ ਮੁਲਾਕਾਤ

ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋ ਸਾਧਵੀਆਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਜਦੋਂ ਉਸ ਨੂੰ ਪੰਚਕੁਲਾ ਦੀ ਸੀ.ਬੀ.ਆਈ. ਅਦਾਲਤ ਤੋਂ ਹੈਲੀਕਾਪਟਰ ਰਾਹੀਂ ਸੋਨਾਰੀਆ ਜੇਲ੍ਹ ਲਿਜਾਇਆ ਜਾ ਰਿਹਾ ਸੀ ਤਾਂ ਉਸ ਸਮੇਂ ਹਨੀਪ੍ਰੀਤ ...

ਪੂਰੀ ਖ਼ਬਰ »

ਗੰਢਾ...

ਸਬਜ਼ੀਆਂ ਬਹੁਤ ਬਾਜ਼ਾਰ ਦੇ ਵਿਚ ਪਈਆਂ, ਪਰ ਸਭ ਦਾ ਹੈ ਸਰਦਾਰ ਗੰਢਾ। ਵੀਹ-ਤੀਹ ਤੱਕ ਜਿਥੇ ਮੁੱਲ ਹੋਰਾਂ ਦਾ, ਉਥੇ ਅੱਸੀਆਂ ਨੂੰ ਕਰ ਗਿਆ ਪਾਰ ਗੰਢਾ। ਰਸੋਈ ਵਿਚ ਤੜਕੇ ਲਗਣੇ ਹੋਏ ਮੁਸ਼ਕਿਲ, ਸਵਾਦ ਜੀਭ ਦਾ ਰਿਹਾ ਵਿਸਾਰ ਗੰਢਾ। ਜਮ੍ਹਾਂਖੋਰ ਅੱਜ ਮਾਣਦੇ ਪਏ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX