ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਔਰਤਾਂ ਦੀ ਸੁਰੱਖਿਆ ਨੂੰ ਦਰਸਾਉਂਦੀ ਮੁਹਿੰਮ 'ਦਿਸ਼ਾ' ਦੀ ਰਸਮੀ ਸ਼ੁਰੂਆਤ

ਨਵਾਂਸ਼ਹਿਰ, 13 ਦਸੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਪੁਲਿਸ ਵਲੋਂ ਪਿਛਲੇ ਸਮੇਂ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੀ 'ਸਾਂਝੀ ਸੱਥ' ਮੁਹਿੰਮ ਤੋਂ ਬਾਅਦ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁਹਿੰਮ 'ਦਿਸ਼ਾ' ਦੀ ਅੱਜ ਲੁਧਿਆਣਾ ਰੇਂਜ ਦੇ ਆਈ. ਜੀ. ਜਸਕਰਨ ਸਿੰਘ, ਡਿਪਟੀ ਕਮਿਸ਼ਨਰ ਵਿਨੈ ਬਬਲਾਨੀ, ਐੱਸ. ਐੱਸ.ਪੀ. ਅਲਕਾ ਮੀਨਾ ਤੇ ਸੀ. ਜੇ. ਐੱਮ. ਹਰਪ੍ਰੀਤ ਕੌਰ ਵਲੋਂ ਰਸਮੀ ਤੌਰ 'ਤੇ ਸ਼ੁਰੂਆਤ ਕੀਤੀ ਗਈ | ਕੇ. ਸੀ. ਪੈਲਸ ਨਵਾਂਸ਼ਹਿਰ ਵਿਖੇ ਸਮਾਗਮ ਦੀ ਸ਼ੁਰੂਆਤ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ (ਕਾਨੰੂਨੀ ਸੇਵਾਵਾਂ ਅਥਾਰਿਟੀ) ਹਰਪ੍ਰੀਤ ਕੌਰ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ | ਇਸ ਉਪਰੰਤ ਯੁਵਾ ਰੰਗ ਮੰਚ ਜਲੰਧਰ ਦੀ ਟੀਮ ਵਲੋਂ ਦੇਸ਼ ਭਰ 'ਚ ਔਰਤਾਂ 'ਤੇ ਹੁੰਦੇ ਅੱਤਿਆਚਾਰ, ਘਰੇਲੂ ਹਿੰਸਾ, ਜਬਰ-ਜਨਾਹ ਅਤੇ ਤੇਜ਼ਾਬੀ ਹਮਲਿਆਂ ਨੂੰ ਦਰਸਾਉਂਦੇ ਨਾਟਕ ਪੇਸ਼ ਕੀਤੇ ਗਏ | ਇਨ੍ਹਾਂ ਵਿਚ ਲੜਕੀ ਦੇ ਜਨਮ ਲੈਣ ਤੋਂ ਜਵਾਨ ਹੋਣ ਤੱਕ ਉਸ ਦੀ ਜ਼ਿੰਦਗੀ 'ਚ ਕੀ-ਕੀ ਸਮੱਸਿਆਵਾਂ ਆਉਂਦੀਆਂ, ਉਹ ਪੜ੍ਹ ਲਿਖ ਕੇ ਕੀ ਬਣਨਾ ਚਾਹੁੰਦੀ ਅਤੇ ਉਸ ਦੇ ਵਾਰਸ ਉਸ ਦੀ ਜ਼ਿੰਦਗੀ ਦੇ ਮਨੋਰਥ ਨੂੰ ਹੋਰ ਪਾਸੇ ਵੱਲ ਪ੍ਰੇਰਤ ਕਰਨ ਤੇ ਲੜਕੀਆਂ ਦੇ ਡਿਗਦੇ ਮਨੋਬਲ ਨੂੰ ਦਰਸਾਉਂਦੀਆਂ ਕੋਰੀਓਗ੍ਰਫ਼ੀਆਂ ਨੇ ਹਾਜ਼ਰ ਵਿਦਿਆਰਥਣਾਂ 'ਤੇ ਗਹਿਰਾ ਪ੍ਰਭਾਵ ਛੱਡਿਆ | ਇਸ ਮੌਕੇ ਆਈ. ਜੀ. ਜਸਕਰਨ ਸਿੰਘ, ਡਿਪਟੀ ਕਮਿਸ਼ਨਰ ਵਿਨੈ ਬਬਲਾਨੀ, ਐੱਸ. ਐੱਸ. ਪੀ. ਅਲਕਾ ਮੀਨਾ, ਸੀ. ਜੇ. ਐੱਮ. ਹਰਪ੍ਰੀਤ ਕੌਰ, ਡੀ. ਐੱਸ. ਪੀ. ਦੀਪਿਕਾ ਸਿੰਘ, ਐਡਵੋਕੇਟ ਸਪਨਾ ਜੱਗੀ ਨੇ ਕਿਹਾ ਕਿ ਨਵੀਨਤਮ ਯੁੱਗ 'ਚ ਔਰਤਾਂ ਦੀ ਸੁਰੱਖਿਆ ਲਈ ਪੁਲਿਸ ਵਲੋਂ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤੇ ਜਾਂਦੀ 'ਸ਼ਕਤੀ' ਐਪ ਨੂੰ ਸਕੂਲ ਕਾਲਜ ਵਿਚ ਪੜ੍ਹਦੀ ਵਿਦਿਆਰਥਣ ਸਮੇਤ ਸਮੂਹ ਔਰਤਾਂ ਡਾਊਨਲੋਡ ਕਰਨ, ਜਿਸ ਵਿਚ ਪੁਲਿਸ ਕੰਟਰੋਲ ਰੂਮ ਦੇ ਨੰਬਰ 100, 112 ਔਰਤਾਂ ਦੀ ਸੁਰੱਖਿਆ ਲਈ ਹੈਲਪ ਲਾਈਨ 1091 ਅਤੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਦੇ ਫ਼ੋਨ ਨੰਬਰ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਨੂੰ ਤੁਰੰਤ ਡਾਇਲ ਕਰਕੇ ਕਿਸੇ ਮੁਸੀਬਤ 'ਚ, ਕਿਸੇ ਵੀ ਥਾਂ ਸਮੱਸਿਆ ਦਾ ਸਾਹਮਣਾ ਕਰ ਰਹੀ ਪੀੜਤ ਔਰਤ ਨੂੰ ਪੁਲਿਸ ਵਲੋਂ ਸੁਰੱਖਿਅਤ ਉਸ ਦੀ ਲੋਕੇਸ਼ਨ ਤੋਂ ਉਸ ਦੇ ਘਰ ਪਹੰੁਚਾਇਆ ਜਾ ਸਕਦਾ ਹੈ | ਉਨ੍ਹਾਂ ਨੇ ਔਰਤਾਂ ਦੀ ਸੁਰੱਖਿਆ ਲਈ ਕਾਨੂੰਨੀ ਪ੍ਰਕਿ੍ਆ ਸਮੇਤ ਸਮੂਹ ਨੁਕਤੇ ਹਾਜ਼ਰੀਨ ਨਾਲ ਸਾਂਝੇ ਕੀਤੇ | ਇਸ ਮੌਕੇ ਗੁਰੂ ਰਾਮ ਦਾਸ ਪਬਲਿਕ ਸਕੂਲ ਦੀ ਇਕ ਵਿਦਿਆਰਥਣ ਨੇ ਪਿਛਲੇ ਸਮੇਂ 'ਚ ਆਪਣੇ ਪਰਿਵਾਰ ਨਾਲ 550 ਸਾਲਾ ਸਮਾਗਮ ਸੁਲਤਾਨਪੁਰ ਲੋਧੀ ਜਾਂਦਿਆਂ ਆਈ ਸਮੱਸਿਆਵਾਂ ਸਬੰਧੀ ਪੰਜਾਬ ਪੁਲਿਸ 'ਤੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ, ਜਿਸ ਦੇ ਜੁਆਬ 'ਚ ਐੱਸ. ਐੱਸ. ਪੀ. ਵਲੋਂ ਉਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਅੱਗੇ ਤੋਂ ਪੰਜਾਬ ਪੁਲਿਸ ਵਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਕ ਸਕੂਲ ਦੀ ਵਿਦਿਆਰਥਣ ਨੇ ਹੈਦਰਾਬਾਦ ਕਾਂਡ, ਨਿਰਭੈਆ ਕਾਂਡ ਸਮੇਤ ਦੇਸ਼ ਭਰ 'ਚ ਬੱਚੀਆਂ ਨਾਲ ਹੁੰਦੇ ਜ਼ਬਰ-ਜਨਾਹ 'ਤੇ ਚਿੰਤਾ ਪ੍ਰਗਟਾਉਂਦਿਆਂ ਔਰਤਾਂ ਨੂੰ ਦੇਸ਼ 'ਚ ਅਸੁਰੱਖਿਅਤ ਦੱਸਿਆ | ਉਸ ਨੇ ਇਹ ਵੀ ਕਿਹਾ ਕਿ ਜਬਰ-ਜਨਾਹ ਤੋਂ ਪੀੜਤ ਔਰਤਾਂ ਨੂੰ ਢਿੱਲੀ ਕਾਨੂੰਨੀ ਪ੍ਰਕਿ੍ਆ ਕਾਰਨ ਲੰਬੇ ਸਮੇਂ ਤੋਂ ਇਨਸਾਫ਼ ਲਈ ਜੂਝਣਾ ਪੈ ਰਿਹਾ ਹੈ, ਪਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ | ਦੋਸ਼ੀਆਂ ਨੂੰ ਸਜਾਵਾਂ ਦੁਆਉਣ ਲਈ ਦੁਨੀਆਂ ਨੂੰ ਅਲਵਿਦਾ ਆਖ ਗਈਆਂ ਔਰਤਾਂ ਦੀ ਅੱਜ ਵੀ ਰੂਹ ਕੁਰਲਾ ਰਹੀ ਹੈ | ਹੈਦਰਾਬਾਦ ਦੀ ਘਟਨਾ ਸਬੰਧੀ ਜਵਾਬ ਦਿੰਦਿਆਂ ਮੈਡਮ ਅਲਕਾ ਮੀਨਾ ਨੇ ਕਿਹਾ ਕਿ ਉਸ ਦੇ ਦੋਸ਼ੀਆਂ ਨੂੰ ਮਿਲੀ ਸਜ਼ਾ ਤੋਂ ਸਮੂਹ ਭਾਰਤ ਵਾਸੀ ਜਾਣੂੰ ਹਨ | ਜੰਮੂ-ਕਸ਼ਮੀਰ ਦੀ ਇਕ ਵਿਦਿਆਰਥਣ ਨੇ ਕਿਹਾ ਕਿ ਦੇਸ਼ 'ਚ ਲੜਕੀਆਂ 'ਤੇ ਅੱਤਿਆਚਾਰ, ਜ਼ਬਰ-ਜਨਾਹ ਅਤੇ ਤੇਜ਼ਾਬੀ ਹਮਲੇ ਹੋ ਰਹੇ ਹਨ, ਦੋਸ਼ੀ ਵਾਰਦਾਤ ਨੂੰ ਅੰਜਾਮ ਦੇ ਕੇ ਸਹਿਜੇ ਹੀ ਘਟਨਾ ਸਥਾਨ ਤੋਂ ਨਿਕਲ ਜਾਂਦੇ ਹਨ ਅਤੇ ਬਹੁਤੇ ਦੋਸ਼ੀ ਫੜੇ ਵੀ ਨਹੀਂ ਜਾਂਦੇ | ਇਸ ਦੇ ਜੁਆਬ 'ਚ ਐੱਸ.ਐੱਸ.ਪੀ. ਅਲਕਾ ਮੀਨਾ ਨੇ ਕਿਹਾ ਕਿ 2012 ਦੀ ਘਟਨਾ ਤੋਂ ਬਾਅਦ ਦੇਸ਼ ਅੰਦਰ ਔਰਤਾਂ ਦੀ ਸੁਰੱਖਿਆ ਲਈ ਕਾਨੰੂਨ 'ਚ ਵੀ ਸੋਧ ਕੀਤੀ ਗਈ ਹੈ, ਕਾਨੂੰਨ ਨੂੰ ਲਾਗੂ ਕਰਨ ਅਤੇ ਤਫ਼ਤੀਸ਼ ਦੇ ਢੰਗ ਤਰੀਕਿਆਂ 'ਚ ਵੀ ਵੱਡਾ ਬਦਲਾਅ ਆਇਆ ਹੈ, ਜਿਸ ਕਰਕੇ ਹੁਣ ਲੋਕਾਂ ਨੂੰ ਸੁਰੱਖਿਆ ਦੇ ਮਾਮਲੇ 'ਚ ਤੁਰੰਤ ਪੁਲਿਸ ਕਾਰਵਾਈ ਕਰਨ ਦਾ ਉਹ ਵਿਸ਼ਵਾਸ ਦਿਵਾਉਂਦੇ ਹਨ | ਇਸ ਮੌਕੇ ਐੱਸ.ਪੀ. (ਜਾਂਚ) ਵਜ਼ੀਰ ਸਿੰਘ ਖਹਿਰਾ, ਐੱਸ.ਪੀ. ਓਪਰੇਸ਼ਨ ਮਨਵਿੰਦਰਬੀਰ ਸਿੰਘ, ਡੀ.ਐੱਸ.ਪੀ. (ਡੀ) ਹਰਜੀਤ ਸਿੰਘ ਰੰਧਾਵਾ, ਡੀ.ਅੱੈਸ.ਪੀ. ਸਥਾਨਿਕ ਨਵਨੀਤ ਕੌਰ ਗਿੱਲ, ਡੀ.ਐੱਸ.ਪੀ. ਨਵਾਂਸ਼ਹਿਰ ਹਰਨੀਲ ਸਿੰਘ, ਡੀ.ਐੱਸ.ਪੀ. (ਵੋਮੈਨ ਸੈੱਲ) ਨਿਰਮਲ ਸਿੰਘ, ਡੀ.ਐੱਸ.ਪੀ. (ਕ੍ਰਾਈਮ ਐਾਡ ਪ੍ਰਾਪਰਟੀ) ਰਾਜ ਕੁਮਾਰ, ਐੱਸ.ਐੱਚ.ਓ. ਸਿਟੀ ਨਵਾਂਸ਼ਹਿਰ ਇੰਸ. ਕੁਲਜੀਤ ਸਿੰਘ, ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਏ.ਐੱਸ.ਆਈ. ਕਿਸ਼ਨ ਸਿੰਘ, ਤਰਵੀਨ ਕੌਰ, ਕਰਾਟੇ ਕੋਚ ਕੁਲਦੀਪ ਕੁਮਾਰ, ਮੈਡਮ ਆਰ. ਜੇ. ਗਰੀਮਾ, ਐੱਸ. ਐੱਚ. ਓ. ਬਹਿਰਾਮ ਮੈਡਮ ਨਰੇਸ਼ ਕੁਮਾਰੀ ਤੇ ਲਲਿਤ ਮੋਹਣ ਪਾਠਕ ਨੇ ਵੀ ਵਿਚਾਰ ਪੇਸ਼ ਕੀਤੇ |

ਟੇਢਾ ਹੋਇਆ ਖੰਭਾ ਦੇ ਰਿਹਾ ਹਾਦਸੇ ਨੂੰ ਸੱਦਾ

ਨਵਾਂਸ਼ਹਿਰ, 13 ਦਸੰਬਰ (ਹਰਵਿੰਦਰ ਸਿੰਘ)-ਸਥਾਨਕ ਚੰਡੀਗੜ੍ਹ ਚੌਾਕ ਵਿਖੇ ਇਕ ਟੇਢਾ ਖੜ੍ਹਾ ਖੰਭਾ ਹਾਦਸੇ ਨੂੰ ਸੱਦਾ ਦੇ ਰਿਹਾ ਹੈ | ਸਥਾਨਕ ਦੁਕਾਨਦਾਰਾਂ ਨੇ ਦੱਸਿਆ ਕਿ ਇਹ ਸਟਰੀਟ ਲਾਈਟ ਦਾ ਖੰਭਾ ਲਗਪਗ ਇਕ ਸਾਲ ਤੋਂ ਟੇਢਾ ਹੋਇਆ ਪਿਆ ਸੀ ਬੀਤੀ ਰਾਤ ਤੋਂ ਤੇਜ਼ ਮੀਂਹ ...

ਪੂਰੀ ਖ਼ਬਰ »

ਨੀਲ ਗਾਂ ਦਾ ਸ਼ਿਕਾਰ ਕਰਨ ਦੇ ਮਾਮਲੇ 'ਚ ਤਿੰਨ ਦੋਸ਼ੀ ਨਾਮਜ਼ਦ

ਰਾਹੋਂ, 13 ਦਸੰਬਰ (ਬਲਬੀਰ ਸਿੰਘ ਰੂਬੀ)-ਇੱਥੋਂ ਨਜ਼ਦੀਕੀ ਪਿੰਡ ਲਾਲੇਵਾਲ ਦੇ ਖੇਤਾਂ ਵਿਚ ਜੰਗਲੀ ਜਾਨਵਰਾਂ ਦਾ ਸ਼ਿਕਾਰ ਕਰਨ ਦੇ ਮਾਮਲੇ 'ਚ ਤਿੰਨ ਵਿਅਕਤੀਆਂ 'ਤੇ ਪਰਚਾ ਦਰਜ਼ ਹੋਣ ਦਾ ਸਮਾਚਾਰ ਮਿਲਿਆ ਹੈ | ਵਣ-ਵਿਭਾਗ ਦੇ ਅਧਿਕਾਰੀ ਰੇਂਜ ਅਫ਼ਸਰ ਮਲਕੀਤ ਸਿੰਘ ਨੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ-ਫੇਰੀਆਂ 16 ਤੋਂ- ਜੁਗਿੰਦਰ ਸਿੰਘ

ਨਵਾਂਸ਼ਹਿਰ, 13 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 2 ਜਨਵਰੀ 2020 ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਠੰਢ ਨੇ ਫੜਿਆ

ਸਮੁੰਦੜਾ, 13 ਦਸੰਬਰ (ਤੀਰਥ ਸਿੰਘ ਰੱਕੜ)- ਬੀਤੇ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਅਤੇ ਪਹਾੜੀ ਇਲਾਕਿਆਂ 'ਚ ਹੋਈ ਭਾਰੀ ਬਰਫ਼ਬਾਰੀ ਕਾਰਨ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ | ਕਸਬਾ ਸਮੁੰਦੜਾ ਅਤੇ ਆਸ-ਪਾਸ ਦੇ ਪਿੰਡਾਂ 'ਚ ਅੱਜ ਸਵੇਰ ਤੋਂ ਪੈ ਰਹੇ ਭਾਰੀ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਰਕਾਰੀ ਸਕੂਲਾਂ 'ਚ ਮਾਪੇ ਅਧਿਆਪਕ ਮਿਲਣੀ ਲਈ ਪੂਰਾ ਉਤਸ਼ਾਹ ਦੇਖਣ ਨੂੰ ਮਿਲਿਆ

ਨਵਾਂਸ਼ਹਿਰ/ਪੋਜੇਵਾਲ ਸਰਾਂ, 13 ਦਸੰਬਰ (ਗੁਰਬਖ਼ਸ਼ ਸਿੰਘ ਮਹੇ, ਨਵਾਂਗਰਾਈਾ)-ਮੀਂਹ ਦੇ ਬਾਵਜੂਦ ਵੀ ਅੱਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਮਾਪੇ ਅਧਿਆਪਕ ਮਿਲਣੀ ਸਫ਼ਲਤਾ ਪੂਰਵਕ ਹੋਈ | ਇਸ ਮਾਪੇ ਅਧਿਆਪਕ ਮਿਲਣੀ ਦੌਰਾਨ ਸਕੂਲ ਅਧਿਆਪਕਾਂ ਵਲੋਂ ਮਾਪਿਆ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸ਼ੋਰ ਪ੍ਰਦੂਸ਼ਣ ਸੰਬੰਧੀ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਨਵਾਂ ਸ਼ਹਿਰ, 13 ਦਸੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਇੱਥੇ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਧਾਰਮਿਕ ਸਥਾਨਾਂ ਦੇ ਮੁਖੀਆਂ/ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜਾਗਰੂਕ ਕੀਤਾ ਕਿ ਪੰਜਾਬ ਤੇ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬੰਗਾ ਦਾ ਆਮ ਇਜਲਾਸ ਕਰਵਾਇਆ

ਬੰਗਾ, 13 ਦਸੰਬਰ (ਜਸਬੀਰ ਸਿੰਘ ਨੂਰਪੁਰ)-ਦੀ ਬੰਗਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬੰਗਾ ਦਾ ਆਮ ਅਜਲਾਸ 'ਪਟਵਾਰੀ ਸਵੀਟਸ' ਬੰਗਾ ਵਿਖੇ ਕਰਵਾਇਆ ਗਿਆ, ਜਿਸ ਵਿਚ ਏ. ਕਲਾਸ ਮੈਂਬਰਾਂ ਦੀ ਇਕੱਤਰਤਾ ਕੀਤੀ ਗਈ | ਇਕੱਤਰਤਾ ਦੀ ਪ੍ਰਧਾਨਗੀ ਬੈਂਕ ਦੀ ਪ੍ਰਬੰਧਕ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸੜਕ ਸੁਰੱਖਿਆ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 13 ਦਸੰਬਰ (ਗੁਰਬਖਸ਼ ਸਿੰਘ ਮਹੇ)-ਅਗਾਮੀਂ ਧੁੰਦ ਦੇ ਸੀਜ਼ਨ ਨੂੰ ਧਿਆਨ 'ਚ ਰੱਖਦਿਆਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ, ਹਾਈ-ਵੇਅ ਅਥਾਰਿਟੀ ਤੇ ਐੱਨ. ਜੀ. ...

ਪੂਰੀ ਖ਼ਬਰ »

ਪਿੰਡ ਮੰਢਾਲੀ ਦੇ ਵਰਿੰਦਰ ਸ਼ਰਮਾ ਦੀ ਇੰਗਲੈਂਡ 'ਚ ਚੋਣ ਜਿੱਤਣ ਦੀ ਖੁਸ਼ੀ 'ਚ ਜਸ਼ਨ ਮਨਾਏ

ਬੰਗਾ/ਮੇਹਲੀ, 13 ਦਸੰਬਰ (ਜਸਬੀਰ ਸਿੰਘ ਨੂਰਪੁਰ, ਸੰਦੀਪ ਸਿੰਘ ਬਹੂਆ)-ਪਿੰਡ ਮੰਢਾਲੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜੰਮਪਲ ਵਰਿੰਦਰ ਸ਼ਰਮਾ ਜਿਸ ਨੇ ਇੰਗਲੈਂਡ ਦੇ ਈਿਲੰਗ ਸਾਊਥ ਹਾਲ ਤੋਂ ਚੋਣਾਂ ਦੌਰਾਨ ਜਿੱਤ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ 'ਚ ਭਾਰੀ ਮੀਂਹ, ਅਗੇਤੀ ਕਣਕ ਨੂੰ ਮਿਲੇਗਾ ਫ਼ਾਇਦਾ

ਮੋਰਿੰਡਾ, 13 ਦਸੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਵਿਚ ਤੇਜ਼ ਹਨੇਰੀ ਚੱਲਣ ਦੇ ਨਾਲ-ਨਾਲ ਭਾਰੀ ਮੀਂਹ ਪਿਆ | ਮੀਂਹ ਦੇ ਪੈਣ ਨਾਲ ਅਗੇਤੀ ਕਣਕ ਨੂੰ ਕਾਫ਼ੀ ਫ਼ਾਇਦਾ ਹੋਣ ਬਾਰੇ ਇਲਾਕੇ ਦੇ ਕਿਸਾਨਾਂ ਨੇ ਦੱਸਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਧੀਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦਾ ਮੁੜ-ਨਿਰਮਾਣ ਕੀਤਾ ਜਾਵੇ-ਆਗੂ

ਸ੍ਰੀ ਅਨੰਦਪੁਰ ਸਾਹਿਬ, 13 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਨਾਮਵਰ ਸਿੱਖਾਂ ਦੀ ਜਥੇਬੰਦੀ ਸਿੱਖ ਸੇਵਕ ਸਭਾ ਵਲੋਂ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਸਾਬਕਾ ਡੀ. ਜੀ. ਪੀ. ਪੰਜਾਬ ਅੱੈਮ. ਪੀ. ਐੱਸ. ਔਲਖ, ਸਾਬਕਾ ਡੀ.ਆਈ.ਜੀ. ਇਕਬਾਲ ਸਿੰਘ ਲਾਲਪੁਰਾ ਤੇ ਰਿਟਾ. ...

ਪੂਰੀ ਖ਼ਬਰ »

ਬਜਾਜ ਆਟੋ ਨੇਂ ਮਾਰਕੀਟ ਸ਼ੇਅਰ ਹਾਸਲ ਕਰਨ ਦਾ ਪੁਰਸਕਾਰ ਭਾਖੜਾ ਬਜਾਜ ਗਰੁੱਪ ਨੰਗਲ ਨੂੰ ਸੌਾਪਿਆ

ਨੰਗਲ, 13 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਚ ਸਭ ਤੋਂ ਵੱਧ ਬਜਾਜ ਕੰਪਨੀ ਦੇ ਮੋਟਰਸਾਈਕਲ ਵੇਚ ਕੇ ਮਾਰਕੀਟ ਸ਼ੇਅਰ ਹਾਸਲ ਕਰਨ ਦਾ ਪੁਰਸਕਾਰ ਭਾਖੜਾ ਗਰੁੱਪ ਨੰਗਲ ਦੇ ਮੈਨੇਜਿੰਗ ਡਾਇਰੈਕਟਰ ਐੱਸ. ਕੇ. ਛਾਬੜਾ ਨੂੰ ਬਜਾਜ ਆਟੋ ਲਿਮਟਿਡ ਦੇ ਵਾਈਸ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਕਾ. ਰੋੜੀ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਕਾਮਰੇਡਾਂ ਨੇ ਸਰਕਾਰ ਦਾ ਪੁਤਲਾ ਸਾੜਿਆ

ਨੂਰਪੁਰ ਬੇਦੀ, 13 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸੀ. ਪੀ. ਆਈ. ਐੱਮ, ਸੀ. ਆਈ. ਟੀ. ਯੂ. ਵਲੋਂ ਕਾਮਰੇਡ ਮਹਾਂ ਸਿੰਘ ਰੋੜੀ ਨੂੰ ਗਿ੍ਫ਼ਤਾਰ ਕਰਨ ਦੇ ਰੋਸ ਵਜੋਂ ਨੂਰਪੁਰ ਬੇਦੀ ਵਿਖੇ ਕਾਮਰੇਡ ਗੀਤਾ ਰਾਮ, ਕਾ. ਰਾਮ ਸਿੰਘ ਤੇ ਕਾ. ਪ੍ਰੇਮ ਚੰਦ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਰਕਾਰੀ ਹਨੇਰੇ ਕਾਰਨ ਤਬਾਹ ਹੋ ਰਹੀ ਹੈ ਨੰਗਲ ਜਲਗਾਹ

ਨੰਗਲ, 13 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਹਨੇਰੇ ਕਾਰਨ ਨਾ ਸਿਰਫ਼ ਨੰਗਲ ਜਲਗਾਹ ਦੇ ਵਿਕਾਸ ਨੂੰ ਬਰੇਕਾਂ ਲੱਗ ਗਈਆਂ ਹਨ ਸਗੋਂ ਝੀਲ ਖੇਤਰ 'ਚ ਗੰਦਗੀ, ਪਲਾਸਟਿਕ ਕਚਰਾ, ਨਜਾਇਜ਼ ਕਬਜ਼ਿਆਂ ਕਾਰਨ ਨਿੱਤ ਨਵੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ | ਰੂਸ, ਚੀਨ, ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਪੁਰਖਾਲੀ, 13 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਏਕਨੂਰ ਚੈਰੀਟੇਬਲ ਸੁਸਾਇਟੀ ਰੂਪਨਗਰ ਵਲੋਂ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਵਿਖੇ ਅੱਖਾਂ ਦੇ ਰੋਗਾਂ ਦੀ ਜਾਂਚ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਹ ਕੈਂਪ ਸੰਸਥਾ ਦੇ ਪ੍ਰਧਾਨ ਚਰਨਜੀਤ ਸਿੰਘ ਰੂਬੀ ਅਤੇ ...

ਪੂਰੀ ਖ਼ਬਰ »

ਪੰਜੋਲਾ ਤੋਂ ਬੁਰਜਵਾਲਾ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਦੀ ਮੰਗ

ਪੁਰਖਾਲੀ, 13 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੰਜੋਲਾ ਤੇ ਬੁਰਜਵਾਲਾ ਦੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜੋਲਾ ਤੋਂ ਬੁਰਜਵਾਲਾ ਤੱਕ ਜਾਂਦੇ ਕੱਚੇ ਰਸਤੇ ਨੂੰ ਪਹਿਲ ਦੇ ਆਧਾਰ 'ਤੇ ਪੱਕਾ ਕੀਤਾ ਜਾਵੇ | ਇਸ ਸਬੰਧੀ ਪੰਜੋਲਾ ਦੇ ਸਰਪੰਚ ਗੁਰਇਕਬਾਲ ਕੌਰ, ...

ਪੂਰੀ ਖ਼ਬਰ »

ਰੋਟਰੀ ਕਲੱਬ ਨੰਗਲ ਸੈਂਟਰਲ ਨੇ ਲੋੜਵੰਦ ਸਕੂਲਾਂ ਨੂੰ ਟੇਬਲ ਵੰਡੇ

ਸ੍ਰੀ ਅਨੰਦਪੁਰ ਸਾਹਿਬ, 13 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਰੋਟਰੀ ਕਲੱਬ ਨੰਗਲ ਸੈਂਟਰਲ ਵਲੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਹੜ੍ਹ ਨਾਲ ਨੁਕਸਾਨੇ ਤੇ ਲੋੜਵੰਦ ਸਕੂਲਾਂ ਨੂੰ ਵਿਦਿਆਰਥੀਆਂ ਦੇ ਬੈਠਣ ਲਈ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 13 ਦਸੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਜ਼ਿਲ੍ਹਾ ਸਰਪ੍ਰਸਤ ਪਰਗਟ ਸਿੰਘ ਰੋਲੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਆਸਾਮ ਨੂੰ ਕਸ਼ਮੀਰ ਬਣਾਏਗਾ-ਆਗੂ

ਨੰਗਲ, 13 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੇ ਪ੍ਰਧਾਨ ਬਲਜੀਤ ਸਿੰਘ ਬਡਵਾਲ, ਡਾ. ਅਸ਼ੋਕ ਸ਼ਰਮਾ, ਡਾ. ਸੰਜੀਵ ਗੌਤਮ, ਯੋਗੇਸ਼ ਸੱਚਦੇਵਾ, ਨਵਾਬ ਫੈਸਲ ਖ਼ਾਨ, ਜਰਨੈਲ ਸਿੰਘ ਸੰਧੂ, ਮੈਡਮ ਕੈਲਾਸ਼ ਠਾਕੁਰ, ਹਰਪਾਲ ਭਸੀਨ, ਇੰਜੀ: ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਨੂਰਪੁਰ ਬੇਦੀ ਵਲੋਂ ਅਹਿਮ ਫ਼ੈਸਲੇ

ਕਾਹਨਪੁਰ ਖੂਹੀ, 13 ਦਸੰਬਰ (ਗੁਰਬੀਰ ਸਿੰਘ ਵਾਲੀਆ)-ਇਲਾਕਾ ਸੰਘਰਸ਼ ਕਮੇਟੀ ਨੂਰਪੁਰ ਬੇਦੀ ਦੀ ਇਕ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਰ ਡੂਮੇਵਾਲ ਵਿਖੇ ਮਾ. ਗੁਰਨਾਇਬ ਸਿੰਘ ਜੇਤੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਸਦੀਵੀਂ ...

ਪੂਰੀ ਖ਼ਬਰ »

ਜਬਰ ਜਨਾਹ ਪੀੜਤਾ ਬੱਚੀ ਨੂੰ ਦਿੱਤਾ ਸੱਤ ਲੱਖ ਰੁਪਏ ਦਾ ਮੁਆਵਜ਼ਾ

ਰੂਪਨਗਰ, 13 ਦਸੰਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਨਾਲਸਾ ਸਕੀਮ ਤਹਿਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਵਲੋਂ ਆਏ ਮੁਆਵਜ਼ੇ ਦੀ ਸਿਫਾਰਸ਼ ਐਕਟ ਦੀ ਧਾਰਾ 357 ਏ ਦੀ ਉੱਪ ਧਾਰਾ (4) ਅਧੀਨ ਦਰਖਾਸਤ ...

ਪੂਰੀ ਖ਼ਬਰ »

ਵਰਖਾ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਆਈਆਂ ਰੌਣਕਾਂ-ਠੰਢ ਵਿਚ ਹੋਇਆ ਵਾਧਾ

ਢੇਰ, 13 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਵਿਚ ਹੋਈ ਵਰਖਾ ਕਾਰਨ ਭਾਵੇਂ ਠੰਢ ਵਿਚ ਭਾਰੀ ਵਾਧਾ ਹੋ ਗਿਆ ਹੈ, ਪਰ ਇਸ ਦੇ ਬਾਵਜੂਦ ਕਿਸਾਨਾਂ ਦੇ ਚਿਹਰੇ ਵਰਖਾ ਕਾਰਨ ਫੁੱਲਾਂ ਵਾਂਗ ਖਿੜ ਗਏ ਹਨ | ਇਸ ਸਬੰਧੀ ਉੱਘੇ ਕਿਸਾਨ ਸੁਖਦੇਵ ਸਿੰਘ ਖਾਨਪੁਰ, ਜਰਨੈਲ ਸਿੰਘ ...

ਪੂਰੀ ਖ਼ਬਰ »

ਸਪੀਕਰ ਦੇ ਯਤਨਾਂ ਸਦਕਾ ਨੰਗਲ ਤੇ ਨਵਾਂ ਨੰਗਲ ਦੀ ਬਦਲੇਗੀ ਨੁਹਾਰ-ਪ੍ਰਧਾਨ ਪੁਰੀ

ਨੰਗਲ, 13 ਦਸੰਬਰ (ਪ੍ਰੋ. ਅਵਤਾਰ ਸਿੰਘ)-ਨਗਰ ਕੌਾਸਲ ਨੰਗਲ ਵਲੋਂ ਨਵਾਂ ਨੰਗਲ ਦੇ ਏਰੀਏ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਲਗਪਗ 13 ਲੱਖ ਰੁਪਏ ਦਾ ਖਰਚਾ ਪ੍ਰਵਾਨ ਕੀਤਾ ਗਿਆ, ਤਾਂ ਜੋ ਵੱਧ ਰਹੀਆਂ ਚੋਰੀ ਆਦਿ ਦੀਆਂ ਵਾਰਦਾਤਾਂ ਨੂੰ ਲਗਾਮ ਲਗਾਈ ਜਾ ਸਕੇ¢ ਸ਼ਿਵਾਲਿਕ ...

ਪੂਰੀ ਖ਼ਬਰ »

ਪਸ਼ੂ ਹਸਪਤਾਲ ਵਲੋਂ ਮੂੰਹ ਖੁਰ ਦੀ ਬਿਮਾਰੀ ਦਾ ਟੀਕਾਕਰਨ

ਬੰਗਾ, 13 ਦਸੰਬਰ (ਜਸਬੀਰ ਸਿੰਘ ਨੂਰਪੁਰ)- ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਲੋਂ ਨਵੀਂ ਗਊਸ਼ਾਲਾ ਬੰਗਾ ਵਿਖੇ ਮੂੰਹ ਖੁਰ ਬਿਮਾਰੀ ਦੀ ਰੋਕਥਾਮ ਲਈ ਸਾਰੀਆਂ ਗਊਆਂ ਨੂੰ ਪਸ਼ੂ ਹਸਪਤਾਲ ਬੰਗਾ ਦੀ ਟੀਮ ਵਲੋਂ ਟੀਕੇ ਲਗਾਏ ਗਏ | ਇਸ ਮੌਕੇ ਸੀਨੀਅਰ ਵੈਟਨਰੀ ਅਫ਼ਸਰ ਡਾ. ...

ਪੂਰੀ ਖ਼ਬਰ »

ਐੱਨ. ਆਰ. ਆਈ. ਪਿਆਰਾ ਸਿੰਘ ਵਲੋਂ ਹੁਸ਼ਿਆਰ ਬੱਚੇ ਸਨਮਾਨਿਤ

ਮੁਕੰਦਪੁਰ, 13 ਦਸੰਬਰ (ਦੇਸ ਰਾਜ ਬੰਗਾ)- ਪਿੰਡ ਸਰਹਾਲ ਕਾਜੀਆਂ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਯਾਦਗਾਰੀ ਲਾਇਬ੍ਰੇਰੀ ਵਿਖੇ ਸਮੂਹ ਕਲੱਬ ਮੈਂਬਰਾਂ ਦੇ ਉੱਦਮ ਨਾਲ ਆਰੰਭੇ ਗਏ ਮੁਫ਼ਤ ਟਿਊਸ਼ਨ ਸੈਂਟਰ ਵਿਚ ਪੜ੍ਹ ਰਹੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰ ਨਾਨਕ ਪ੍ਰਕਾਸ਼ ਦੇ ਲੰਗਰ ਹਾਲ 'ਤੇ ਲੈਂਟਰ ਪਾਇਆ

ਬਹਿਰਾਮ, 13 ਦਸੰਬਰ (ਸਰਬਜੀਤ ਸਿੰਘ ਚੱਕਰਾਮੰੂ)-ਪਿੰਡ ਚੱਕ ਗੁਰੂ ਵਿਖੇ ਕਾਰ ਸੇਵਾ, ਪ੍ਰਵਾਸੀ ਵੀਰਾਂ ਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰਨਾਨਕ ਪ੍ਰਕਾਸ਼ ਦੀ ਬਣ ਰਹੀ ਲੰਗਰ ਹਾਲ ਦੀ ਇਮਾਰਤ 'ਤੇ ਲੈਂਟਰ ਪਾਉਣ ਦਾ ਸ਼ੁੱਭ ਅਰੰਭ ਸੰਤ ...

ਪੂਰੀ ਖ਼ਬਰ »

ਸਿਹਤ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ

ਨਵਾਂਸ਼ਹਿਰ, 13 ਦਸੰਬਰ (ਹਰਵਿੰਦਰ ਸਿੰਘ)-ਮੁਬਾਰਕਪੁਰ ਸੈਂਟਰ ਨੰਬਰ-2 ਵਿਖੇ ਆਂਗਣਵਾੜੀ ਵਰਕਰ ਰੇਨੂੰ ਬਾਲੀ ਵਲੋਂ ਗਰਭਵਤੀ ਔਰਤਾਂ ਦੀ ਗੋਦਭਰਾਈ ਦੀ ਰਸਮ ਅਤੇ ਗਰਭਵਤੀ ਔਰਤਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਅੱਜ

ਨਵਾਂਸ਼ਹਿਰ, 13 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ 14 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਨਵਾਂਸ਼ਹਿਰ ਦੇ ਸੁਵਿਧਾ ਕੇਂਦਰ ਦੇ ਮੀਟਿੰਗ ਹਾਲ ਵਿਚ ਹੋਵੇਗੀ | ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਸੰਯੁਕਤ ਸਕੱਤਰ ...

ਪੂਰੀ ਖ਼ਬਰ »

ਵਿਧਾਇਕ ਵਲੋਂ ਸਲੋਹ ਪਿੰਡ ਤੋਂ ਸਤਿਸੰਗ ਘਰ ਤੱਕ ਸੜਕ ਦੀ ਸ਼ੁਰੂਆਤ

ਨਵਾਂਸ਼ਹਿਰ, 12 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੰਗਦ ਸਿੰਘ ਵਿਧਾਇਕ ਨਵਾਂਸ਼ਹਿਰ ਵਲੋਂ ਸਲੋਹ ਪਿੰਡ ਤੋਂ ਸਤਿਸੰਗ ਘਰ ਨਵਾਂਸ਼ਹਿਰ ਤੱਕ ਬਣਨ ਵਾਲੀ ਸੜਕ ਬਣਾਉਣ ਦੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਇਸ ਮੌਕੇ ਆਖਿਆ ਕਿ ਇਸ ਸੜਕ ਦੇ ਪਿਛਲੇ ਦਿਨਾਂ 'ਚ ਸੀਵਰੇਜ ਪਾਏ ਜਾਣ ...

ਪੂਰੀ ਖ਼ਬਰ »

ਜੇ. ਸੀ. ਐੱਚ. ਬੀ. ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਾ ਜਾਰੀ ਕਰਨ ਦੀ ਮੰਗ

ਨਵਾਂਸ਼ਹਿਰ, 13 ਦਸੰਬਰ (ਹਰਵਿੰਦਰ ਸਿੰਘ)- ਲੋਕ ਸੰਘਰਸ਼ ਮੰਚ ਦੇ ਆਗੂ ਕਾਮਰੇਡ ਸੋਹਣ ਸਿੰਘ ਸਲੇਮਪੁਰੀ ਤੇ ਸਤੀਸ਼ ਕੁਮਾਰ ਨੇ ਕਿਹਾ ਕਿ ਪਾਵਰਕਾਮ ਵਲੋਂ ਰੱਖੇ ਗਏ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਜਲਦੀ ਨਿਬੇੜੇ ਲਈ ਮੁਲਾਜ਼ਮਾਂ ਦੀ ਤਨਖ਼ਾਹ ਵਿਭਾਗ ਵਲੋਂ ਜਲਦੀ ...

ਪੂਰੀ ਖ਼ਬਰ »

ਮਮਤਾ ਦਿਵਸ ਮੌਕੇ ਲੋਕਾਂ ਨੂੰ ਬੇਟੀਆਂ ਪ੍ਰਤੀ ਕੀਤਾ ਜਾਗਰੂਕ

ਬੰਗਾ, 13 ਦਸੰਬਰ (ਕਰਮ ਲਧਾਣਾ)-ਸਬ ਸਿਹਤ ਕੇਂਦਰ ਮਾਹਿਲ ਗਹਿਲਾ ਵਿਖੇ ਮਮਤਾ ਦਿਵਸ ਸਮਾਗਮ ਕਰਾਇਆ ਗਿਆ, ਜਿਸ ਦੌਰਾਨ ਸਿਹਤ ਵਿਭਾਗ ਦੇ ਬੁਲਾਰਿਆਂ ਨੇ ਹਾਜ਼ਰ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਹੱਤਵਪੂਰਨ ਨਾਅਰੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਬਾਰੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪੁਲ ਦੀ ਟੁੱਟੀ ਦੀਵਾਰ ਕਾਰਨ ਵਾਪਰ ਸਕਦਾ ਕਿਸੇ ਵੇਲੇ ਵੀ ਭਿਆਨਕ ਹਾਦਸਾ, ਵਿਭਾਗ ਤੇ ਪ੍ਰਸ਼ਾਸ਼ਨ ਬੇ-ਖ਼ਬਰ

ਬਹਿਰਾਮ, 13 ਦਸੰਬਰ (ਨਛੱਤਰ ਸਿੰਘ ਬਹਿਰਾਮ)-ਬਹਿਰਾਮ ਤੋਂ ਕਟਾਰੀਆਂ ਸੜਕ 'ਤੇ ਆਉਣਾ-ਜਾਣਾ ਖ਼ਤਰੇ ਤੋਂ ਖਾਲੀ ਨਹੀਂ ਕਿਉਂਕਿ ਉਕਤ ਸੜਕ ਵਿਚ ਲੰਮੇ ਸਮੇਂ ਤੋਂ ਡੂੰਘੇ ਖੱਡੇ ਪਏ ਹੋਏ ਹਨ ਅਤੇ ਬਹਿਰਾਮ ਨੇੜੇ ਡਰੇਨ ਦੇ ਪੁਲ ਦੀ ਇਕ ਸਾਈਡ ਤੋਂ ਕੰਧ ਕਾਫੀ ਚਿਰ ਤੋਂ ਟੁੱਟੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮੀਟਿੰਗ

ਨਵਾਂਸਹਿਰ, 13 ਦਸੰਬਰ (ਗੁਰਬਖਸ਼ ਸਿੰਘ ਮਹੇ)-ਭਾਰਤ ਚੋਣ ਕਮਿਸਨ ਦੀਆਾ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2020 ਦੇ ਆਧਾਰ 'ਤੇ ਅਰੰਭੀ ਜਾ ਰਹੀ ਵੋਟਰ ਸੂਚੀ ਦੀ ਡਰਾਫਟ ਪਬਲੀਕੇਸਨ 16 ਦਸੰਬਰ-2019 ਨੰੂ ਚੋਣਕਾਰ ਰਜਿਸਟੇ੍ਰਸਨ ਅਫ਼ਸਰਾਂ ਵਲੋਂ ਕੀਤੀ ਜਾਵੇਗੀ¢ਇਹ ...

ਪੂਰੀ ਖ਼ਬਰ »

ਫ਼ਸਲਾਂ ਲਈ ਮੀਂਹ ਲਾਹੇਵੰਦ-ਰਾਜ ਕੁਮਾਰ

ਭੱਦੀ, 13 ਦਸੰਬਰ (ਨਰੇਸ਼ ਧੌਲ)-ਪਿਛਲੇ ਦਿਨ ਤੋਂ ਹਲਕੀ ਦਰਮਿਆਨੀ ਬਾਰਸ਼ ਪੈਣ ਨਾਲ ਮੌਸਮ ਖ਼ੁਸ਼ ਗਵਾਰ ਹੋ ਗਿਆ ਹੈ, ਕਿਉਂਕਿ ਹਿਮਾਚਲ ਪ੍ਰਦੇਸ਼ ਦੇ ਸ਼ਹਿਰਾਂ ਵਿਚ ਬਰਫ਼ ਨਾ ਪੈਣ ਨਾਲ ਖ਼ੁਸ਼ਕ ਠੰਢ ਦਾ ਪ੍ਰਕੋਪ ਵਧਿਆ ਹੋਇਆ ਸੀ, ਜਿਸ ਨਾਲ ਸਮੁੱਚਾ ਜਨ ਜੀਵਨ ਪ੍ਰਭਾਵਿਤ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 13 ਦਸੰਬਰ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ, ਨਵਾਂਸ਼ਹਿਰ ਦਾ ਬੀ. ਐੱਸ. ਸੀ. ਨਰਸਿੰਗ ਭਾਗ ਦੂਜੇ ਦਾ ਨਤੀਜਾ 100 ਫ਼ੀਸਦੀ ਰਿਹਾ | ਇਹ ਜਾਣਕਾਰੀ ਇੰਸਟੀਚਿਊਟ ਦੇ ਪਿ੍ੰ. ਰਜਿੰਦਰ ਕੌਰ ਨੇ ਦਿੰਦਿਆਂ ਹੋਇਆ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਹਾੜੀ ਦੀ ਫ਼ਸਲ ਵਾਸਤੇ ਮੀਂਹ ਵਰਦਾਨ- ਖੇਤੀ ਮਾਹਿਰ

ਮੁਕੰਦਪੁਰ, 13 ਦਸੰਬਰ (ਦੇਸ ਰਾਜ ਬੰਗਾ)-ਮੌਜੂਦਾ ਸਮੇਂ 'ਤੇ ਹੋਈ ਵਰਖਾ ਹਾੜੀ ਦੀ ਫ਼ਸਲ ਖਾਸ ਕਰਕੇ ਕਣਕ ਵਾਸਤੇ ਵਰਦਾਨ ਹੈ ਤੇ ਸਬਜ਼ੀਆਂ ਅਤੇ ਫੱੁਲਾਂ ਵਾਸਤੇ ਨੁਕਸਾਨਦੇਹ ਸਾਬਤ ਹੋਵੇਗੀ | ਇਹ ਸ਼ਬਦ ਉਘੇ ਖੇਤੀ ਮਾਹਿਰ ਮਹਿੰਦਰ ਸਿੰਘ ਦੋਸਾਂਝ ਨੇ ਇਕ ਭੇਟ ਵਾਰਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਡੰਡੇ ਦੇ ਜ਼ੋਰ 'ਤੇ ਕਿਸੇ ਦੀ ਅਵਾਜ਼ ਨਹੀਂ ਦਬਾ ਸਕਦੀ-ਡਾ. ਸੁੱਖੀ

ਮੁਕੰਦਪੁਰ, 13 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-2017 ਵਿਧਾਨ ਸਭਾ ਚੋਣਾਂ ਦੌਰਾਨ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਕਾਂਗਰਸ ਸਰਕਾਰ ਹੁਣ ਬੇਰੁਜ਼ਗਾਰਾਂ ਤੇ ਮੁਲਾਜ਼ਮਾਂ ਨੂੰ ਡਰਾਉਣ ਧਮਕਾਉਣ ਤੇ ਕੁੱਟਣ ਦੀ ਗੰਦੀ ਮਾਨਸਿਕਤਾ ਅਖਤਿਆਰ ਕਰ ਚੁੱਕੀ ਹੈ | ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਹੋਏ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਦੋਸ਼ੀ ਕਾਰ ਚਾਲਕ ਨੂੰ ਨਾਮਜ਼ਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

-ਮਾਮਲਾ ਸਜ਼ਾ ਪੂਰੀ ਕਰ ਚੁੱਕੇ ਪਾਕਿਸਤਾਨੀ ਬੱਚੇ ਨੂੰ ਵਾਪਸ ਨਾ ਭੇਜਣ ਦਾ-

ਹਾਈਕੋਰਟ ਵਲੋਂ ਭਾਰਤ ਸਰਕਾਰ ਦੇ ਗ੍ਰਹਿ ਸਕੱਤਰ ਨੂੰ ਨੋਟਿਸ ਜਾਰੀ

ਬਠਿੰਡਾ, 13 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਹੁਸ਼ਿਆਰਪੁਰ ਦੇ ਬਾਲ ਸੁਧਾਰ ਘਰ 'ਚ ਬੰਦ ਸਜ਼ਾ ਪੂਰੀ ਕਰ ਚੁੱਕੇ ਪਾਕਿਸਤਾਨੀ ਬੱਚੇ ਬਸ਼ਰ ਬਿਲਾਲ ਉਰਫ਼ ਮੁਬਾਰਕ ਨੂੰ ਵਾਪਸ ਪਾਕਿਸਤਾਨ ਨਾ ਭੇਜਣ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਮਨੋਜ ਬਜਾਜ ...

ਪੂਰੀ ਖ਼ਬਰ »

ਆਸ਼ਾ ਕਿਰਨ ਸਪੈਸ਼ਲ ਸਕੂਲ 'ਚ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 13 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜੇ. ਐਸ. ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਸੀ. ਜੇ. ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਸੁਚੇਤਾ ਆਸ਼ੀਸ਼ ਦੇਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਧਾਮੀਆ ਕਲਾਂ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ

ਬੁੱਲ੍ਹੋਵਾਲ, 13 ਦਸੰਬਰ (ਪੱਤਰ ਪ੍ਰੇਰਕ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਚੁਣੇ ਜਾਣ 'ਤੇ ਪਿੰਡ ਧਾਮੀਆਂ ਕਲਾਂ ਦੇ ਵਿਖੇ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐਡਵੋਕੇਟ ...

ਪੂਰੀ ਖ਼ਬਰ »

ਸਾਬਕਾ ਫੌਜੀਆਂ ਦੀ ਸੁਸਾਇਟੀ ਵਲੋਂ ਸਕੂਲ ਨੂੰ ਅਲਮਾਰੀ ਭੇਟ

ਨੰਗਲ ਬਿਹਾਲਾਂ, 13 ਦਸੰਬਰ (ਵਿਨੋਦ ਮਹਾਜਨ)-ਸਰਕਾਰੀ ਐਲੀਮੈਂਟਰੀ ਸਕੂਲ ਸਿੰਘੋਵਾਲ ਨੂੰ ਸਾਬਕਾ ਫੌਜੀਆਂ ਦੀ ਸੁਸਾਇਟੀ ਵਲੋਂ ਇਕ ਅਲਮਾਰੀ ਭੇਟ ਕੀਤੀ | ਇਸ ਸਬੰਧੀ ਸੈਂਟਰ ਹੈੱਡ ਟੀਚਰ ਦੀਪਕ ਸ਼ਰਮਾ ਨੇ ਦੱਸਿਆ ਕਿ ਪਿੰਡ ਦੇ ਸਾਬਕਾ ਫੌਜੀ ਨਵਦੀਪ ਰਾਣਾ ਤੇ ਜਤਿੰਦਰ ...

ਪੂਰੀ ਖ਼ਬਰ »

ਗਿਆਨ ਨਿਕੇਤਨ ਸਕੂਲ 'ਚ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੱਲ ਰਹੇ ਪ੍ਰੋਗਰਾਮ ਅਧੀਨ ਕੰਮ ਕਰ ਰਹੇ ਡਾ: ਰਾਜ ਕੁਮਾਰ ਵਲੋਂ ਗਿਆਨ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡਾ: ...

ਪੂਰੀ ਖ਼ਬਰ »

ਸਕੂਲ ਤੇ ਕਾਲਜਾਂ ਨੂੰ ਜਾਣ ਵਾਲੀ ਵਿਦਿਆਰਥਣਾਂ ਦੀ ਸੁਰੱਖਿਆ ਦਾ ਪ੍ਰਬੰਧ ਕਰੇ ਪ੍ਰਸ਼ਾਸਨ-ਸ਼ਿਵ ਸੈਨਾ

ਮੁਕੇਰੀਆਂ, 13 ਦਸੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਸ਼ਿਵ ਸੈਨਾ ਹਿੰਦ ਦੀ ਵਿਸ਼ੇਸ਼ ਬੈਠਕ ਤਹਿਸੀਲਦਾਰ ਜਗਤਾਰ ਸਿੰਘ ਮੁਕੇਰੀਆਂ ਨਾਲ ਹੋਈ | ਇਸ ਸਮੇਂ ਸ਼ਿਵ ਸੈਨਾ ਹਿੰਦ ਉਤਰ ਭਾਰਤ ਦੇ ਪ੍ਰਧਾਨ ਬੰਟੀ ਜੋਗੀ ਤੇ ਉਪ ਪ੍ਰਧਾਨ ਮਹਿੰਦਰਪਾਲ ਬਾਗੋਵਾਲ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਪੰਜਾਬ ਪੈਨਸਨਰਜ਼ ਵੈਲਫ਼ੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ

ਮੁਕੇਰੀਆਂ, 13 ਦਸੰਬਰ (ਰਾਮਗੜ੍ਹੀਆ)-ਜੰਗੀ ਲਾਲ ਮਹਾਜਨ ਹਾਲ ਵਿਖੇ ਪੰਜਾਬ ਪੈਨਸਨਰਜ਼ ਵੈਲਫ਼ੇਅਰ ਐਸੋਸੀਏਸ਼ਨ ਜ਼ੋਨ ਮੁਕੇਰੀਆਂ ਦੀ ਮੀਟਿੰਗ ਮਾਸਟਰ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਾਫ਼ੀ ਸੰਖਿਆ ਵਿਚ ਪੈਨਸ਼ਨਰਾਂ ਨੇ ਭਾਗ ਲੈ ਕੇ ਆਪਣੀਆਂ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ 'ਚ 5 ਦਿਨਾ ਪੁਸਤਕ ਮੇਲਾ ਲਗਾਇਆ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਸਕੋਲੈਸਟਿਕ ਇੰਡੀਆ ਲਿਮ: ਵਲੋਂ 5 ਦਿਨਾ ਪੁਸਤਕ ਮੇਲਾ ਲਗਾਇਆ ਗਿਆ | ਪੁਸਤਕ ਮੇਲੇ ਦੀ ਸ਼ੁਰੂਆਤ ਪਿ੍ੰ: ਵੈਸ਼ਾਲੀ ਸ਼ਰਮਾ ਵਲੋਂ ਕੀਤੀ ਗਈ | ਇਸ ਮੌਕੇ ਪਿ੍ੰ: ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਿਖੇ ਨਰਸਰੀ ਤੋਂ ਤੀਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ

ਦਸੂਹਾ, 13 ਦਸੰਬਰ (ਭੁੱਲਰ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਨਰਸਰੀ ਤੋਂ ਲੈ ਕੇ ਤੀਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

'ਆਪ' ਵਰਕਰਾਂ ਵਲੋਂ ਸਮੱਸਿਆਵਾਂ ਨੂੰ ਲੈ ਕੇ ਐਸ. ਡੀ. ਐੱਮ. ਨੂੰ ਮੰਗ-ਪੱਤਰ

ਗੜ੍ਹਸ਼ੰਕਰ, 13 ਦਸੰਬਰ (ਧਾਲੀਵਾਲ)-ਇਥੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਲੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਐੱਸ. ਡੀ. ਐੱਮ. ਨੂੰ ਲਿਖਿਆ ਮੰਗ-ਪੱਤਰ ਤਹਿਸੀਲਦਾਰ ਭੁਪਿੰਦਰ ਸਿੰਘ ਨੂੰ ਸੌਾਪਿਆ ਗਿਆ | ਮੰਗ-ਪੱਤਰ 'ਚ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਚ ਡਾਕਟਰਾਂ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਐਾਬੂਲੈਂਸ ਸੇਵਾ ਸ਼ੁਰੂ

ਖੁੱਡਾ, 13 ਦਸੰਬਰ (ਸਰਬਜੀਤ ਸਿੰਘ)-ਨਿਸ਼ਕਾਮ ਸੇਵਾ ਸੁਸਾਇਟੀ ਖੁੱਡਾ ਵਲੋਂ ਪ੍ਰਵਾਸੀ ਭਾਰਤੀਆਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਲੋਕ ਸੇਵਾ ਹਿਤ ਲਈ ਐਾਬੂਲੈਂਸ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ | ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਪੰਚਾਇਤਾਂ ਦੀ ਪਹਿਲਕਦਮੀ ਸਦਕਾ ਜ਼ਿਲ੍ਹੇ ਦੇ 36 ਪਿੰਡ 'ਡਰੱਗ ਫਰੀ' ਐਲਾਨੇ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਹੋਰ ਸਾਰਥਕ ਬਣਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਪੰਚਾਇਤਾਂ ਪੱਬਾਂ ਭਾਰ ਹੋ ਗਈਆਂ ਹਨ ਤੇ ਪੰਚਾਇਤਾਂ ਦੀ ਪਹਿਲਕਦਮੀ ਤੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਮੋਹਨ ਸਿੰਘ ਮਰਵਾਹਾ ਤੇ ਜਨਰਲ ਸਕੱਤਰ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਬੈਂਕ ਕਾਲੋਨੀ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਮਰਵਾਹਾ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX