ਤਾਜਾ ਖ਼ਬਰਾਂ


ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  1 day ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  1 day ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  1 day ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  1 day ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  1 day ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੇਗੇਟਿਵ
. . .  1 day ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  1 day ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  1 day ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  1 day ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  1 day ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  1 day ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  1 day ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  1 day ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  1 day ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  1 day ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  1 day ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੌਮੀ ਲੋਕ ਅਦਾਲਤ 'ਚ 4,64,82,978 ਰੁਪਏ ਦੇ ਅਵਾਰਡ ਸੁਣਾਏ

ਨਵਾਂਸ਼ਹਿਰ, 14 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਏ. ਐੱਸ. ਗਰੇਵਾਲ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਲਾਈ ਗਈ, ਜਿਸ 'ਚ 9 ਬੈਂਚਾਂ ਵਲੋਂ 480 ਕੇਸਾਂ ਦਾ ਨਿਪਟਾਰਾ ਕਰਦੇ ਹੋਏ 4,64,82,978 ਰੁਪਏ ਦੇ ਅਵਾਰਡ ਸੁਣਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਹਰਪ੍ਰੀਤ ਕੌਰ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਦੌਰਾਨ ਰਾਜ਼ੀਨਾਮਾ ਹੋਣ ਯੋਗ ਫੌਜਦਾਰੀ ਕੇਸ, ਸੈਕਸ਼ਨ 138 ਅਧੀਨ ਐੱਨ. ਆਈ. ਐਕਟ ਦੇ ਕੇਸਾਂ, ਬੈਂਕ ਰਿਕਵਰੀ ਕੇਸਾਂ, ਐੱਮ. ਏ. ਸੀ. ਟੀ. ਕੇਸਾਂ, ਲੇਬਰ ਝਗੜਿਆਂ ਨਾਲ ਸਬੰਧਿਤ ਕੇਸਾਂ, ਮੈਟਰੀਮੋਨੀਅਲ, ਬਿਜਲੀ ਤੇ ਪਾਣੀ ਦੇ ਬਿੱਲਾਂ, ਤਨਖਾਹ, ਭੱਤੇ ਅਤੇ ਹੋਰ ਸਬੰਧਤ ਮਾਮਲਿਆਂ, ਅਦਾਲਤਾਂ ਵਿਚ ਬਕਾਇਆ ਰੈਵੇਨਿਊ ਕੇਸਾਂ ਅਤੇ ਹੋਰ ਸਿਵਲ ਕੋਰਟਾਂ ਦੇ ਕੇਸ ਸਬੰਧਿਤ ਧਿਰਾਂ ਦੀ ਸਹਿਮਤੀ ਨਾਲ ਸੁਣੇ ਅਤੇ ਨਿਪਟਾਏ ਗਏ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਅਮਰਿੰਦਰ ਸਿੰਘ ਗਰੇਵਾਲ ਵਲੋਂ ਨਵਾਂਸ਼ਹਿਰ 'ਚ ਲਗਾਏ ਗਏ 8 ਬੈਂਚਾਂ ਦਾ ਨਿੱਜੀ ਤੌਰ 'ਤੇ ਮੁਆਇਨਾ ਕੀਤਾ ਗਿਆ ਜਦਕਿ ਨੌਵਾਂ ਬੈਂਚ ਬਲਾਚੌਰ ਵਿਖੇ ਲਾਇਆ ਗਿਆ ਸੀ | ਸ੍ਰੀ ਗਰੇਵਾਲ ਨੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ 'ਚ ਲਾਈ ਗਈ ਇਸ ਲੋਕ ਅਦਾਲਤ ਦੇ ਮੁਆਇਨੇ ਮੌਕੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਿਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ | ਗੰਭੀਰ ਕਿਸਮ ਦੇ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ | ਜੋ ਝਗੜਾ ਅਦਾਲਤ ਵਿਚ ਨਾ ਚੱਲਦਾ ਹੋਵੇ ਪਰ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਪੜਾਅ (ਪ੍ਰੀ-ਲਿਟੀਗੇਸ਼ਨ) 'ਤੇ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿਚ ਦਰਖ਼ਾਸਤ ਦੇ ਕੇ ਰਾਜੀਨਾਮੇ ਲਈ ਲਿਆਇਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਵਿਖੇ ਬਣਾਏ ਗਏ 8 ਨਿਆਇਕ ਪੈਨਲਾਂ ਦੀ ਅਗਵਾਈ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰਣਧੀਰ ਵਰਮਾ ਅਤੇ ਪੁਨੀਤ ਮੋਹਨ ਸ਼ਰਮਾ, ਫੈਮਿਲੀ ਕੋਰਟ ਦੇ ਜ਼ਿਲ੍ਹਾ ਜੱਜ ਅਸ਼ੋਕ ਕਪੂਰ, ਸਥਾਈ ਲੋਕ ਅਦਾਲਤ ਦੇ ਸਤਵਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ) ਯੁਕਤੀ ਗੋਇਲ, ਸੀ. ਜੇ. ਐੱਮ. ਰਮਨ ਸ਼ਰਮਾ, ਨਵਦੀਪ ਕੌਰ ਗਿੱਲ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਹਰਪ੍ਰੀਤ ਕੌਰ ਨਾਫ਼ਰਾ ਸਿਵਲ ਜੱਜ (ਜੂਨੀਅਰ ਡਵੀਜ਼ਨ), ਬਲਵਿੰਦਰ ਕੌਰ ਧਾਲੀਵਾਲ ਸਬ ਡਵੀਜ਼ਨਲ ਮੈਜਿਸਟ੍ਰੇਟ ਬਲਾਚੌਰ ਨੇ ਕੀਤੀ, ਜਿਨ੍ਹਾਂ ਦੀ ਸਹਾਇਤਾ ਪੈਨਲ 'ਚ ਸ਼ਾਮਿਲ ਵੱਖ-ਵੱਖ ਵਕੀਲਾਂ ਨੇ ਕੀਤੀ |

ਮੀਂਹ ਦੇ ਪਾਣੀ ਨੂੰ ਸੋਧਣ ਦੀ ਸਮਰੱਥਾ ਨਹੀਂ ਰੱਖਦਾ ਟਰੀਟਮੈਂਟ ਪਲਾਂਟ

ਨਵਾਂਸ਼ਹਿਰ, 14 ਦਸੰਬਰ (ਗੁਰਬਖਸ਼ ਸਿੰਘ ਮਹੇ)- ਤਿੰਨ ਸਾਲ 'ਚ ਨਵਾਂਸ਼ਹਿਰ ਦੇ ਸ਼ਹਿਰੀ ਹਲਕੇ 'ਚ ਸਰਕਾਰ ਵਲੋਂ ਧੇਲੇ ਦੀ ਗ੍ਰਾਂਟ ਨਾ ਦੇਣ ਕਰਕੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ, ਜਿਸ ਕਰਕੇ ਲੋਕ ਸੀਵਰੇਜ, ਟੁੱਟੀਆਂ ਨਾਲੀਆਂ, ਗਲੀਆਂ, ਸੜਕਾਂ, ਗੰਦਗੀ ਅਤੇ ...

ਪੂਰੀ ਖ਼ਬਰ »

ਸਿਆਲ ਦੇ ਪਹਿਲੇ ਮੀਂਹ ਨੇ ਖੋਲ੍ਹੀ ਪਾਰਦਰਸ਼ੀ ਵਿਕਾਸ ਕੰਮਾਂ ਦੀ ਪੋਲ

ਬਲਾਚੌਰ, 14 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਇਕ ਪਾਸੇ ਸਰਕਾਰ ਵਿਕਾਸ ਕੰਮਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਦੀ ਬਾਤਾਂ ਪਾ ਰਹੀ ਹੈ ਤੇ ਵਿਕਾਸ ਕੰਮਾਂ ਦੀ ਜਾਂਚ ਲਈ ਇਕ ਕਾਂਗਰਸ ਸਰਕਾਰ ਵਲੋਂ ਹਰ ਸਬ ਡਵੀਜ਼ਨ ਵਿਚ ਵਿਸ਼ੇਸ਼ ਕਮੇਟੀ ਦਾ ਗਠਨ ਵੀ ਕੀਤਾ ਹੋਇਆ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਨਾਲ ਕਣਕ ਦੀ ਫ਼ਸਲ ਪਾਣੀ 'ਚ ਡੁੱਬੀ

ਸੰਧਵਾਂ, 14 ਦਸੰਬਰ (ਪ੍ਰੇਮੀ ਸੰਧਵਾਂ)-ਬੀਤੇ ਦਿਨੀ ਰੁਕ-ਰੁਕ ਕੇ ਪਏ ਭਾਰੀ ਮੀਂਹ ਨਾਲ ਨੀਵੇਂ ਖੇਤਾਂ ਵਿਚ ਕਿਸਾਨਾਂ ਵਲੋਂ ਮਹਿੰਗੇ ਖੇਤੀ ਖਰਚੇ ਕਰਕੇ ਬੀਜੀ ਕਣਕ ਦੀ ਫ਼ਸਲ ਖੇਤਾਂ ਵਿਚ ਪਾਣੀ ਭਰ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ਵਿਚ ਡੁੱਬ ਜਾਣ ਨਾਲ ਕਿਸਾਨਾਂ ਨੂੰ ...

ਪੂਰੀ ਖ਼ਬਰ »

ਨਵਾਂ ਪਿੰਡ ਟੱਪਰੀਆਂ ਵਾਸੀ ਜਲ ਸਪਲਾਈ ਵਿਭਾਗ ਦੀਆਂ ਟੂਟੀਆਂ 'ਚੋਂ ਆਉਂਦਾ ਗੰਦਾ ਪਾਣੀ ਪੀਣ ਲਈ ਮਜਬੂਰ

ਭੱਦੀ, 14 ਦਸੰਬਰ (ਨਰੇਸ਼ ਧੌਲ)-ਪਿਛਲੇ ਕਈ ਦਿਨਾਂ ਤੋਂ ਨਵਾਂ ਪਿੰਡ ਟੱਪਰੀਆਂ ਵਾਸੀ ਟੂਟੀਆਂ 'ਚ ਆ ਰਿਹਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ | ਇਸ ਸਬੰਧੀ ਸੁਖਦੇਵ ਸਿੰਘ, ਸੋਹਣ ਲਾਲ, ਗਿਆਨ ਚੰਦ, ਪਿਆਰਾ ਲਾਲ, ਚੰਨੋ ਦੇਵੀ, ਧਰਮ ਪਾਲ, ਵਿਸ਼ਾਲ ਕੁਮਾਰ ਨੇ ਦੱਸਿਆ ਕਿ ਪਿਛਲੇ ਕਈ ...

ਪੂਰੀ ਖ਼ਬਰ »

ਕਾਮਰੇਡ ਮਹਾਂ ਸਿੰਘ ਰੌੜੀ ਦੀ ਗਿ੍ਫ਼ਤਾਰੀ ਨਾਲ ਦਿਨ-ਬ-ਦਿਨ ਭਖ ਰਿਹੈ ਲੋਕ ਰੋਹ

ਟੱਪਰੀਆਂ ਖ਼ੁਰਦ, 14 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ. ਪੀ. ਆਈ. (ਐੱਮ.) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੌੜੀ ਦੀ ਪੁਲਿਸ ਵਲੋਂ ਕੀਤੀ ਗਿ੍ਫ਼ਤਾਰੀ ਨਾਲ ਜਿੱਥੇ ਹਰ ਹਲਕੇ ਵਿਚ ਲੋਕ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੁਣ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਸਟਾਫ਼ ਦੀ ਘਾਟ ਕਾਰਨ ਲੋਕ ਹੋ ਰਹੇ ਨੇ ਖ਼ੱਜਲ-ਖ਼ੁਆਰ

ਨਵਾਂਸ਼ਹਿਰ, 14 ਦਸੰਬਰ (ਗੁਰਬਖਸ਼ ਸਿੰਘ ਮਹੇ)-ਪ੍ਰਦੂਸ਼ਿਤ ਹਵਾ, ਗੰਧਲਾ ਪਾਣੀ, ਮਿਲਾਵਟ ਵਾਲੇ ਖਾਦ ਪਦਾਰਥ ਅਤੇ ਪੌਸ਼ਟਿਕ ਖ਼ੁਰਾਕ ਦੀ ਘਾਟ ਇਹ ਸਭ ਮਿਲ ਕੇ ਮਨੁੱਖੀ ਸਿਹਤ 'ਤੇ ਮਾਰੂ ਹਮਲਾ ਕਰ ਰਹੇ ਹਨ | ਸਿਵਲ ਹਸਪਤਾਲ ਨਵਾਂਸ਼ਹਿਰ ਜੋ 18 ਕਰੋੜ ਤੋਂ ਵੱਧ ਦੀ ਲਾਗਤ ਨਾਲ ...

ਪੂਰੀ ਖ਼ਬਰ »

ਨਵਾਂਸ਼ਹਿਰ ਥਾਣੇ ਮੂਹਰੇ ਧਰਨਾ 23 ਨੂੰ

ਨਵਾਂਸ਼ਹਿਰ, 14 ਦਸੰਬਰ (ਗੁਰਬਖਸ਼ ਸਿੰਘ ਮਹੇ)- ਇਫਟੂ ਵਲੋਂ ਥਾਣਾ ਸਿਟੀ ਨਵਾਂਸ਼ਹਿਰ ਮੂਹਰੇ ਦਿੱਤਾ ਜਾਣ ਵਾਲਾ ਧਰਨਾ 23 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਅੱਜ ਇਫਟੂ ਵਰਕਰਾਂ ਦੀ ਮੀਟਿੰਗ ਸਥਾਨਕ ਬਾਰਾਂਦਰੀ ਬਾਗ਼ ਵਿਖੇ ਹੋਈ | ਮੀਟਿੰਗ ਨੂੰ ਇਫਟੂ ...

ਪੂਰੀ ਖ਼ਬਰ »

ਸੜਕ ਵਿਚਕਾਰ ਪਏ ਟੋਏ ਕਾਰਨ ਬੇਕਾਬੂ ਹੋ ਕੇ ਕਾਰ ਦਰੱਖ਼ਤ ਨਾਲ ਟਕਰਾਈ

ਉਸਮਾਨਪੁਰ, 14 ਦਸੰਬਰ (ਮਝੂਰ)-ਅੱਜ ਰਾਹੋਂ-ਜਾਡਲਾ ਮਾਰਗ 'ਤੇ ਪਿੰਡ ਸੋਇਤਾ ਦੇ ਕੋਲ ਗੈਸ ਪਾਈਪ ਲਾਈਨ ਖ਼ਰਾਬ ਹੋਣ ਕਾਰਨ ਸੜਕ ਵਿਚਕਾਰ ਪਏ ਟੋਏ ਵਿਚੋਂ ਇਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਇਕ ਦਰੱਖ਼ਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਕਾਰ ...

ਪੂਰੀ ਖ਼ਬਰ »

ਵਿਦਿਆਰਥੀ ਕੈਨੇਡਾ ਦੇ ਕੌਨਿਸਟੋਗਾ ਕਾਲਜ 'ਚ ਦਾਖਲੇ ਲਈ ਸਾਡੀਆਂ ਮਾਹਿਰ ਸੇਵਾਵਾਂ ਲੈਣ-ਕੌਸ਼ਲ

ਗੜ੍ਹਸ਼ੰਕਰ, 14 ਦਸੰਬਰ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਾਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਕਿਹਾ ਕਿ ਕੌਸ਼ਲ ਇਮੀਗ੍ਰੇਸ਼ਨ ਕੈਨੇਡਾ ਦੇ ਬਹੁਤ ਸਾਰੇ ...

ਪੂਰੀ ਖ਼ਬਰ »

ਕੈਨੇਡਾ ਦਾ ਵਰਕ ਪਰਮਿਟ ਹਾਸਿਲ ਕਰਨ ਦਾ ਸੁਨਹਿਰੀ ਮੌਕਾ-ਅਰੋੜਾ

ਗੜ੍ਹਸ਼ੰਕਰ, 14 ਦਸੰਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਅਰੋੜਾ ਨੇ ਦੱਸਿਆ ਕਿ ਅਰੋੜਾ ਇਮੀਗ੍ਰੇਸ਼ਨ ਰਾਹੀਂ ਕੈਨੇਡਾ ਦਾ ਵਰਕ ਪਰਮਿਟ ਹਾਸਿਲ ਕਰਨ ਦਾ ਸੁਨਹਿਰੀ ...

ਪੂਰੀ ਖ਼ਬਰ »

ਮਿਹਨਤ ਤੇ ਸੰਘਰਸ਼ ਨਾਲ ਸਫ਼ਲਤਾ ਮਿਲਦੀ ਹੈ-ਔਜਲਾ

ਨਵਾਂਸ਼ਹਿਰ, 14 ਦਸੰਬਰ (ਹਰਵਿੰਦਰ ਸਿੰਘ)- ਅੱਜ 5178 ਅਧਿਆਪਕ ਯੂਨੀਅਨ ਦੀ ਮੀਟਿੰਗ 'ਚ ਸੂਬਾਈ ਪ੍ਰਧਾਨ ਜਸਵਿੰਦਰ ਔਜਲਾ ਨੇ ਕਿਹਾ ਕਿ ਮਿਹਨਤ ਤੇ ਸੰਘਰਸ਼ ਨਾਲ ਹੀ ਸਫਲਤਾ ਮਿਲਦੀ ਹੈ | ਉਨ੍ਹਾਂ ਕਿਹਾ ਕਿ 5178 ਅਧਿਆਪਕ ਯੂਨੀਅਨ ਵਲੋਂ ਕੀਤੇ ਸੰਘਰਸ਼ ਦੀ ਇਹ ਮਿਸਾਲ ਹੈ ਕਿ ਅੱਜ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਮੌਕੇ 47 ਕੇਸਾਂ ਦਾ ਨਿਪਟਾਰਾ

ਬਲਾਚੌਰ, 14 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਮਾਣਯੋਗ ਮੈਡਮ ਬਲਵਿੰਦਰ ਕੌਰ ਧਾਲੀਵਾਲ ਚੇਅਰਮੈਨ ਕਾਨੰੂਨੀ ਸੇਵਾਵਾਂ ਕਮੇਟੀ/ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ ਕਮ ਐੱਸ. ਡੀ. ਜੇ. ਐੱਮ. ਬਲਾਚੌਰ) ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਲਾਈ ਗਈ, ਜਿਸ 'ਚ 112 ਕੇਸ ਆਏ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਨੂੰ ੂ 20 ਹਜ਼ਾਰ ਰੁਪਏ ਭੇਟ

ਰਾਹੋਂ, 14 ਦਸੰਬਰ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਖ਼ੁਰਦ ਦੇ ਸਮਾਰਟ ਸਕੂਲ ਲਈ ਹਰਵੇਲ ਸਿੰਘ ਭਾਰਟਾ ਦੇ ਪਰਿਵਾਰ ਵਲੋਂ 20 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਹਰਵੇਲ ਸਿੰਘ ਭਾਰਟਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ...

ਪੂਰੀ ਖ਼ਬਰ »

ਲਿੱਦੜ ਕਲਾਂ ਸਕੂਲ ਵਿਖੇ ਖੇਡਾਂ ਤੇ ਪੜ੍ਹਾਈ 'ਚ ਮੱਲਾਂ ਮਾਰਨ ਵਾਲੇ ਬੱਚੇ ਸਨਮਾਨਿਤ

ਮੁਕੰਦਪੁਰ, 14 ਦਸੰਬਰ (ਦੇਸ ਰਾਜ ਬੰਗਾ)- ਸਰਕਾਰੀ ਹਾਈ ਸਕੂਲ ਲਿੱਦੜ ਕਲਾਂ ਦੇ ਬੱਚਿਆਂ ਵਲੋਂ ਬਲਾਕ, ਜ਼ਿਲ੍ਹਾ ਪੱਧਰੀ ਖੇਡਾਂ ਦੇ ਪੜਾਅ ਨੂੰ ਸਰ ਕਰਦੇ ਹੋਏ ਪਟਿਆਲੇ ਵਿਖੇ ਰਾਜ ਪੱਧਰੀ ਖੇਡਾਂ ਵਿਚ ਪ੍ਰਵੇਸ਼ ਕੀਤਾ | ਇਨ੍ਹਾਂ ਖੇਡਾਂ ਵਿਚੋਂ ਮਾਰੀਆਂ ਵੱਖ-ਵੱਖ ਮੱਲਾਂ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਆਪ੍ਰੇਸ਼ਨ ਤੋਂ ਗੋਡੇ ਹੋਏ ਠੀਕ

ਨਵਾਂਸ਼ਹਿਰ, 14 ਦਸੰਬਰ (ਗੁਰਬਖਸ਼ ਸਿੰਘ ਮਹੇ)- ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਦੇ ਨਜ਼ਦੀਕ ਅਰਜਨ ਆਯੁਰਵੈਦਿਕ ਹਸਪਤਾਲ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੈਨ, ਦਮਾ ਅਤੇ ਬਵਾਸੀਰ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ | ਬੰਗਾ ਦੀ ਰਹਿਣ ...

ਪੂਰੀ ਖ਼ਬਰ »

15ਵਾਂ ਮਹਾਨ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਕਰਵਾਇਆ

ਨਵਾਂਸ਼ਹਿਰ, 14 ਦਸੰਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਨਵਾਂਸ਼ਹਿਰ ਵਲੋਂ 15ਵਾਂ ਮਹਾਨ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਸੰਤ ਨਿਰੰਜਣ ਦਾਸ ਡੇਰਾ ਸੱਚਖੰਡ ਬੱਲਾਂ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਬੱਚਿਆਂ ਦੇ ਪਾਲਣ-ਪੋਸ਼ਣ 'ਚ ਘਰਾਂ ਦੀ ਸਫ਼ਾਈ ਦਾ ਖਾਸ ਮਹੱਤਵ-ਇੰਦੂ ਬਾਲਾ

ਮੁਕੰਦਪੁਰ, 14 ਦਸੰਬਰ (ਦੇਸ ਰਾਜ ਬੰਗਾ)-ਬੱਚਿਆਂ ਦੇ ਸਹੀ ਪਾਲਣ ਪੋਸ਼ਣ ਵਿਚ ਜਿੱਥੇ ਮਾਂ ਦੇ ਦੁੱਧ ਦਾ ਖਾਸ ਮਹੱਤਵ ਹੈ, ਉੱਥੇ ਛੋਟੇ ਬੱਚਿਆਂ ਵਾਸਤੇ ਘਰਾਂ ਦੀ ਸਫ਼ਾਈ ਦਾ ਵੀ ਵਧੇਰੇ ਮਹੱਤਵ ਹੈ | ਇਹ ਸ਼ਬਦ ਸਰਪੰਚ ਇੰਦੂ ਬਾਲਾ ਨੇ ਆਂਗਣਵਾੜੀ ਸੈਂਟਰ ਖਾਨਖਾਨਾ ਵਿਖੇ ...

ਪੂਰੀ ਖ਼ਬਰ »

ਗੜ੍ਹੀ ਅਜੀਤ ਸਿੰਘ ਵਿਖੇ 29ਵਾਂ ਸੱਭਿਆਚਾਰਕ ਮੇਲਾ ਅੱਜ

ਔੜ/ਝਿੰਗੜਾਂ, 14 ਦਸੰਬਰ (ਕੁਲਦੀਪ ਸਿੰਘ ਝਿੰਗੜ)- ਜਾਗਿ੍ਤੀ ਕਲਾ ਕੇਂਦਰ ਔੜ ਵਲੋਂ ਪ੍ਰਵਾਸੀ ਸੱਜਣਾਂ ਦੇ ਸਹਿਯੋਗ ਨਾਲ 29ਵਾਂ ਸੱਭਿਆਚਾਰਕ ਮੇਲਾ 15 ਦਸੰਬਰ ਨੂੰ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਧਾਨ ਰੂਪ ਲਾਲ ਧੀਰ, ...

ਪੂਰੀ ਖ਼ਬਰ »

33ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ

ਨਵਾਂਸ਼ਹਿਰ, 14 ਦਸੰਬਰ (ਹਰਵਿੰਦਰ ਸਿੰਘ)- ਵਿਸ਼ਵ ਸੇਵਾ ਸੁਸਾਇਟੀ ਵਲੋਂ ਨਹਿਰੂ ਗੇਟ ਵਿਖੇ ਸ਼ਿਵ ਧਾਮ ਮੰਦਿਰ ਵਿਖੇ 33ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ | ਇਸ ਰਾਸ਼ਨ ਵੰਡ ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਵਜੋਂ ਲਲਿਤ ਕੁਮਾਰ ਓਹਰੀ, ਸੁਰੇਸ਼ ਸ਼ਰਮਾ ਜਨਰਲ ...

ਪੂਰੀ ਖ਼ਬਰ »

ਸਾਥੀ ਮਹਾਂ ਸਿੰਘ ਰੋੜੀ ਦੀ ਰਿਹਾਈ ਲਈ ਜ਼ਿਲ੍ਹਾ ਪੱਧਰੀ ਧਰਨਾ ਕੱਲ੍ਹ

ਮਜਾਰੀ/ਸਾਹਿਬਾ, 14 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਸੀ. ਪੀ. ਆਈ. ਐੱਮ. ਦੇ ਸੂਬਾ ਕਮੇਟੀ ਮੈਂਬਰ ਅਤੇ ਅਤੇ ਸੀਟੂ ਦੇ ਸੂਬਾਈ ਪ੍ਰਧਾਨ ਸਾਥੀ ਮਹਾਂ ਸਿੰਘ ਰੋੜੀ ਦੀ ਰਿਹਾਈ ਲਈ ਪੂਰੇ ਪੰਜਾਬ ਵਿਚ 16 ਦਸੰਬਰ ਨੂੰ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾ ਰਹੇ ਹਨ | ਸ੍ਰੀ ਪ੍ਰੇਮ ...

ਪੂਰੀ ਖ਼ਬਰ »

ਸੁਖਬੀਰ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਨਵਾਂਸ਼ਹਿਰ, 14 ਦਸੰਬਰ (ਹਰਵਿੰਦਰ ਸਿੰਘ)- ਅੱਜ ਤੇਜਾ ਸਿੰਘ ਸਮੁੰਦਰੀ ਹਾਲ ਅੰਮਿ੍ਤਸਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਤੀਜੀ ਵਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ 'ਤੇ ਸਥਾਨਕ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ...

ਪੂਰੀ ਖ਼ਬਰ »

ਖੇਡਾਂ ਤੰਦਰੁਸਤੀ ਦੇ ਨਾਲ ਸਾਨੂੰ ਲੰਬੀ ਉਮਰ ਵੀ ਪ੍ਰਦਾਨ ਕਰਦੀਆਂ ਹਨ-ਪਿ੍ੰ. ਗੋਗਨਾ

ਬਹਿਰਾਮ, 14 ਦਸੰਬਰ (ਨਛੱਤਰ ਸਿੰਘ ਬਹਿਰਾਮ)- ਖੇਡਾਂ ਜਿੱਥੇ ਸਾਨੂੰ ਤੰਦਰੁਸਤੀ ਪ੍ਰਧਾਨ ਕਰਦੀਆਂ ਹਨ, ਉੱਥੇ ਸਾਨੂੰ ਲੰਬੀ ਉਮਰ ਭੋਗਣਾ ਵੀ ਪ੍ਰਦਾਨ ਕਰਦੀਆਂ ਹਨ | ਇਹ ਸ਼ਬਦ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਦੇ ਪਿ੍ੰਸੀਪਲ ਰਣਜੀਤ ਕੁਮਾਰ ਗੋਗਨਾ ਅਤੇ ...

ਪੂਰੀ ਖ਼ਬਰ »

ਮਾਣਮੱਤਾ ਇਤਿਹਾਸ ਸਿਰਜਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹੋਣਾ ਸਾਡੇ ਲਈ ਫ਼ਖਰ ਵਾਲੀ ਗੱਲ-ਸੁਨੀਤਾ ਚੌਧਰੀ

ਟੱਪਰੀਆਂ ਖੁਰਦ, 14 ਦਸੰਬਰ (ਸ਼ਾਮ ਸੁੰਦਰ ਮੀਲੂ)-ਬਲਾਚੌਰ ਵਿਧਾਨਸਭਾ ਹਲਕੇ ਦੇ ਅਕਾਲੀ ਆਗੂ ਸਵ. ਚੌਧਰੀ ਨੰਦ ਲਾਲ ਸਾਬਕਾ ਮੁੱਖ ਸੰਸਦੀ ਸਕੱਤਰ ਦੀ ਨੂੰ ਹ ਬੀਬੀ ਸੁਨੀਤਾ ਚੌਧਰੀ ਨੇ ਆਖਿਆ ਕਿ ਸਾਨੂੰ ਫ਼ਖਰ ਹੈ ਕਿ ਅਸੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਲੋਕ ਸੇਵਾ ਦੇ ...

ਪੂਰੀ ਖ਼ਬਰ »

ਸਿਸਟਮ ਖ਼ਰਾਬ ਹੋਣ ਕਾਰਨ ਜਾਡਲਾ ਡਾਕ ਘਰ ਦੇ ਖਾਤਾ ਧਾਰਕ ਪ੍ਰੇਸ਼ਾਨ

ਜਾਡਲਾ, 14 ਦਸੰਬਰ (ਬੱਲੀ)-ਡਾਕ ਘਰ ਜਾਡਲਾ ਦੇ ਕੰਪਿਊਟਰ ਸਿਸਟਮ ਖ਼ਰਾਬ ਹੋ ਜਾਣ ਕਾਰਨ ਕੰਮਕਾਰ ਵਾਲੇ ਲੋਕਾਂ ਨੂੰ ਤਕਰੀਬਨ ਢਾਈ ਹਫ਼ਤੇ ਤੋਂ ਲਗਾਤਾਰ ਖੱਜਲ-ਖ਼ੁਆਰ ਹੋਣਾ ਪੈ ਰਿਹਾ ਹੈ | ਲੋਕਾਂ ਦੇ ਡਾਕ ਘਰ ਵਿਚ ਪੈਸੇ ਜਮ੍ਹਾਂ ਕਰਵਾਉਣੇ ਅਤੇ ਕਢਵਾਉਣੇ ਵੀ ਬੰਦ ਹੋਏ ਪਏ ...

ਪੂਰੀ ਖ਼ਬਰ »

ਚੋਰੀ ਹੋਈਆਂ ਮੱਝਾਂ ਦਾ ਕੋਈ ਵੀ ਸੁਰਾਗ ਨਾ ਮਿਲਣ ਕਾਰਨ ਪੀੜਤ ਪਰਿਵਾਰ ਦੁਖੀ

ਕਾਠਗੜ੍ਹ, 14 ਦਸੰਬਰ (ਬਲਦੇਵ ਸਿੰਘ ਪਨੇਸਰ)- ਪਿੰਡ ਜਮੀਤਗੜ੍ਹ ਭੱਲਾ ਦੇ ਕਿਸਾਨ ਦਿਲਾਵਰ ਸਿੰਘ ਪੱੁਤਰ ਗੁਰਮੇਲ ਸਿੰਘ ਦੀਆਂ ਲਗਪਗ ਡੇਢ ਮਹੀਨਾ ਪਹਿਲਾਂ ਚੋਰੀ ਹੋਈਆਂ 4 ਮੱਝਾਂ ਤੇ ਇਕ ਕੱਟੇ ਦਾ ਅਜੇ ਤੱਕ ਕੋਈ ਵੀ ਸੁਰਾਗ ਨਾ ਲੱਗਣ ਕਾਰਨ ਪਰਿਵਾਰ ਚਿੰਤਾ ਵਿਚ ਹੈ | ਇਸ ...

ਪੂਰੀ ਖ਼ਬਰ »

ਮੀਟਿੰਗ ਅੱਜ

ਪੋਜੇਵਾਲ ਸਰਾਂ, 14 ਦਸੰਬਰ (ਰਮਨ ਭਾਟੀਆ)- ਭਾਟੀਆ ਗੋਤ (ਗੁੱਜਰ) ਸਤੀ ਮਾਤਾ ਦੇ ਇਤਿਹਾਸਿਕ ਸਥਾਨ ਪਿੰਡ ਕਾਂਗੜ ਨੇੜੇ ਨੂਰਪੁਰ ਬੇਦੀ ਵਿਖੇ ਸਤੀ ਮਾਤਾ ਪ੍ਰਬੰਧਕ ਕਮੇਟੀ ਤੇ ਸਮੂਹ ਭਾਟੀਆ ਪਰਿਵਾਰ ਦੀ ਅਹਿਮ ਮੀਟਿੰਗ 15 ਦਸੰਬਰ ਸਵੇਰੇ 11 ਵਜੇ ਸਤੀ ਮਾਤਾ ਦੇ ਸਥਾਨ ਕਾਂਗੜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX