ਤਾਜਾ ਖ਼ਬਰਾਂ


ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  4 minutes ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  13 minutes ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  15 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  18 minutes ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  30 minutes ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  33 minutes ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  34 minutes ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  53 minutes ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  58 minutes ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 1 hour ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 1 hour ago
ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਤਰਨ ਤਾਰਨ ਕਰਵਾਈ ਜਾ ਰਹੀ ਰੈਲੀ 'ਚ ਸ਼ਾਮਲ ਹੋਣ ਦੇ ਲਈ ਵੱਖ-ਵੱਖ ਪਿੰਡਾਂ ਦੇ ...
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਆਈ.ਬੀ ਅਧਿਕਾਰੀ ਕੇਂਦਰ ਸਰਕਾਰ ਦੇ ਹਨ...
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 1 hour ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 1 hour ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 1 hour ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  44 minutes ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 1 hour ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 1 hour ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 2 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 2 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 2 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 2 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 2 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 3 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 3 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 3 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 4 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  1 day ago
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  1 day ago
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਸੰਪਾਦਕੀ

ਅਕਾਲੀ ਸਿਆਸਤ ਦੀਆਂ ਚੁਣੌਤੀਆਂ

ਸ਼੍ਰੋਮਣੀ ਅਕਾਲੀ ਦਲ ਦੇਸ਼ ਦੀਆਂ ਸਭ ਤੋਂ ਪੁਰਾਣੀਆਂ ਪਾਰਟੀਆਂ ਵਿਚੋਂ ਹੈ। ਇਸ ਦਾ ਇਤਿਹਾਸ ਬੜਾ ਹੀ ਮਾਣਮੱਤਾ ਅਤੇ ਕੁਰਬਾਨੀਆਂ ਵਾਲਾ ਰਿਹਾ ਹੈ। ਇਸ ਨੇ ਹਮੇਸ਼ਾ ਪੰਥ ਤੇ ਪੰਜਾਬ ਦੀ ਗੱਲ ਹੀ ਕੀਤੀ ਅਤੇ ਆਪਣੇ ਲੋਕਾਂ ਦੇ ਉਤਸ਼ਾਹ ਨੂੰ ਵਧਾਈ ਰੱਖਿਆ। 99 ਸਾਲਾਂ ਦੇ ਲੰਬੇ ਸਮੇਂ ਵਿਚ ਇਸ ਨੇ ਆਪਣੀਆਂ ਪਰੰਪਰਾਵਾਂ ਅਤੇ ਸਿਧਾਂਤਾਂ 'ਤੇ ਪਹਿਰਾ ਦਿੱਤਾ। ਸਮੇਂ-ਸਮੇਂ ਇਸ ਵਿਚ ਸਿਰਕੱਢ ਆਗੂ ਉੱਭਰੇ, ਜਿਨ੍ਹਾਂ ਨੇ ਨਿਰਸਵਾਰਥ ਹੋ ਕੇ ਆਪਣੇ ਸਮਾਜ ਅਤੇ ਭਾਈਚਾਰੇ ਦੀ ਸੇਵਾ ਕਰਨ ਦਾ ਯਤਨ ਕੀਤਾ। ਸਮਾਜ ਨੇ ਵੀ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਬਖ਼ਸ਼ਿਆ, ਕਿਉਂਕਿ ਇਸ ਦਲ ਦੇ ਆਗੂ ਅਤੇ ਵਰਕਰ ਆਪਣੇ ਬਣਾਏ ਸਦਾਚਾਰ 'ਤੇ ਅਡਿੱਗ ਹੋ ਕੇ ਤੁਰਦੇ ਰਹੇ। ਚਾਹੇ ਸਮੇਂ-ਸਮੇਂ ਇਸ ਵਿਚ ਕੱਦਾਵਰ ਆਗੂ ਉੱਭਰੇ ਪਰ ਉਨ੍ਹਾਂ ਨੇ ਹਮੇਸ਼ਾ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਸਮਾਜ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਪੂਰੇ ਵਿਚਾਰ-ਵਟਾਂਦਰੇ ਨਾਲ ਆਪਣੀ ਤੋਰ ਜਾਰੀ ਰੱਖੀ। ਸਮੇਂ-ਸਮੇਂ ਅੰਦੋਲਨਾਂ ਰਾਹੀਂ ਵੀ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਵੱਡਾ ਯੋਗਦਾਨ ਪਾਇਆ।
ਅੰਗਰੇਜ਼ੀ ਹਕੂਮਤ ਸਮੇਂ ਕੌਮੀ ਪੱਧਰ 'ਤੇ ਕਾਂਗਰਸ ਤੇ ਹੋਰ ਸਿਆਸੀ ਧਿਰਾਂ ਦੀ ਆਜ਼ਾਦੀ ਲਈ ਜੂਝਦੀ ਕੌਮੀ ਲੀਡਰਸ਼ਿਪ ਵੀ ਅਕਾਲੀ ਦਲ ਦੀਆਂ ਕੁਰਬਾਨੀਆਂ ਤੋਂ ਪੂਰੀ ਤਰ੍ਹਾਂ ਵਾਕਫ਼ ਸੀ ਅਤੇ ਅਖ਼ੀਰ ਤੱਕ ਇਸ ਦੀ ਪ੍ਰਸੰਸਕ ਵੀ ਬਣੀ ਰਹੀ। ਪਰ ਇਸ ਦੇ ਨਾਲ-ਨਾਲ ਇਸ ਪਾਰਟੀ ਵਿਚ ਅਕਸਰ ਆਗੂਆਂ ਦੇ ਆਪਸੀ ਟਕਰਾਅ ਵੀ ਸਾਹਮਣੇ ਆਉਂਦੇ ਰਹੇ, ਖ਼ਾਸ ਤੌਰ 'ਤੇ 1966 ਤੋਂ ਬਾਅਦ ਮੌਜੂਦਾ ਪੰਜਾਬ ਹੋਂਦ ਵਿਚ ਆਉਣ ਪਿੱਛੋਂ ਅਕਾਲੀ ਸਿਆਸਤ ਕਾਫ਼ੀ ਡਿੱਕੋ-ਡੋਲੇ ਖਾਂਦੀ ਦਿਖਾਈ ਵੀ ਦਿੰਦੀ ਰਹੀ ਅਤੇ ਪਾਰਟੀ ਅੰਦਰ ਅਕਸਰ ਅੰਦਰੂਨੀ ਝਗੜੇ ਹੁੰਦੇ ਰਹੇ ਅਤੇ ਇਨ੍ਹਾਂ ਟਕਰਾਵਾਂ ਵਿਚੋਂ ਕਈ ਨਵੇਂ ਅਕਾਲੀ ਦਲ ਹੋਂਦ ਵਿਚ ਆਉਂਦੇ ਰਹੇ, ਜਿਸ ਕਰਕੇ ਅਕਾਲੀ ਸਫ਼ਾਂ ਵਿਚ ਸਾਂਝ ਦੇ ਅਹਿਸਾਸ ਦੀ ਘਾਟ ਦਿਖਾਈ ਦਿੰਦੀ ਰਹੀ। ਇਸ ਪਾਟੋਧਾੜ ਵਿਚ ਇਨ੍ਹਾਂ ਦਲਾਂ ਦੀ ਸ਼ਕਤੀ ਖੇਰੂੰ-ਖੇਰੂੰ ਹੁੰਦੀ ਰਹੀ ਅਤੇ ਇਹ ਆਪਣੇ ਸੂਬੇ, ਆਪਣੀ ਕੌਮ ਅਤੇ ਸਮਾਜ ਲਈ ਕੋਈ ਠੋਸ ਅਤੇ ਵੱਡੀਆਂ ਪ੍ਰਾਪਤੀਆਂ ਕਰ ਸਕਣ ਤੋਂ ਅਸਮਰੱਥ ਰਹੇ। ਪੰਜਾਬ ਵਿਚ ਅਕਾਲੀ ਹਕੂਮਤ ਅਤੇ ਪ੍ਰਸ਼ਾਸਨ ਦਾ ਹਿੱਸਾ ਵੀ ਬਣੇ ਰਹੇ। ਪਰ ਜਿੰਨੀਆਂ ਪ੍ਰਾਪਤੀਆਂ ਅਤੇ ਆਸਾਂ ਇਸ ਦਲ ਦੇ ਆਗੂਆਂ ਤੋਂ ਲਗਾਈਆਂ ਜਾਂਦੀਆਂ ਸਨ, ਉਹ ਨਦਾਰਦ ਰਹੀਆਂ। ਅੱਜ ਪੰਜਾਬ ਦੀ ਸਿਆਸਤ ਵਿਚ ਕਈ ਟੁਕੜਿਆਂ ਵਿਚ ਵੰਡੇ ਅਕਾਲੀ ਦਲ ਦੀ ਕੋਈ ਬਹੁਤੀ ਅਹਿਮੀਅਤ ਨਹੀਂ ਰਹੀ। ਅਕਾਲੀ ਦਲ (ਬਾਦਲ) ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਬਹੁਤ ਹੀ ਮੱਠਾ ਹੁੰਗਾਰਾ ਮਿਲਿਆ, ਜਿਸ ਕਾਰਨ ਵਿਧਾਨ ਸਭਾ ਵਿਚ ਇਸ ਦੀਆਂ ਸੀਟਾਂ ਸਿਰਫ 15 ਤੱਕ ਸਿਮਟ ਕੇ ਰਹਿ ਗਈਆਂ ਸਨ। ਅਜਿਹੀ ਸਥਿਤੀ ਦੇ ਕਈ ਕਾਰਨ ਸਨ, ਜਿਨ੍ਹਾਂ ਦਾ ਵਿਸਥਾਰ ਵਿਚ ਜ਼ਿਕਰ ਅਕਸਰ ਹੁੰਦਾ ਰਹਿੰਦਾ ਹੈ। ਹੁਣ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਦਾ 99ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ ਤਾਂ ਪਾਰਟੀ ਤੋਂ ਵੱਖ ਹੋਏ ਕਈ ਆਗੂਆਂ ਵਲੋਂ ਇਸ ਨੂੰ ਇਕ ਵਾਰ ਫਿਰ ਵੱਡੀ ਚੁਣੌਤੀ ਮਿਲੀ ਹੈ। ਜਿਥੇ ਇਕ ਪਾਸੇ ਸੁਖਬੀਰ ਸਿੰਘ ਬਾਦਲ ਤੀਸਰੀ ਵਾਰ ਦਲ ਦੇ ਪ੍ਰਧਾਨ ਚੁਣੇ ਗਏ ਹਨ, ਉਥੇ ਸੀਨੀਅਰ ਅਤੇ ਪ੍ਰੌੜ੍ਹ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਕਮਾਨ ਵਿਚ ਕਈ ਅਜਿਹੇ ਆਗੂ ਆ ਜੁੜੇ ਹਨ, ਜਿਨ੍ਹਾਂ ਨੂੰ ਪਾਰਟੀ ਤੋਂ ਅਕਸਰ ਸ਼ਿਕਵੇ ਅਤੇ ਸ਼ਿਕਇਤਾਂ ਰਹੀਆਂ ਹਨ। ਪ੍ਰੈੱਸ ਨੂੰ ਦਿੱਤੀ ਆਪਣੀ ਇਕ ਮੁਲਾਕਾਤ ਵਿਚ ਸ: ਢੀਂਡਸਾ ਨੇ ਅਕਾਲੀ ਦਲ ਵਿਚ ਲੋਕਤੰਤਰੀ ਪ੍ਰਕਿਰਿਆ ਦੀ ਘਾਟ ਦੱਸੀ ਹੈ ਅਤੇ ਇਸ ਦੀ ਲੀਡਰਸ਼ਿਪ ਨੂੰ ਤਾਨਾਸ਼ਾਹੀ ਰੁਚੀਆਂ ਵਾਲੀ ਕਰਾਰ ਦਿੱਤਾ ਹੈ। ਇਹ ਵੀ ਕਿ ਏਨੀ ਪੁਰਾਣੀ ਪਾਰਟੀ ਆਪਣੀਆਂ ਪਰੰਪਰਾਵਾਂ ਤੋਂ ਟੁੱਟ ਗਈ ਹੈ ਅਤੇ ਪੰਥਕ ਏਜੰਡੇ ਤੋਂ ਪੂਰੀ ਤਰ੍ਹਾਂ ਥਿੜਕ ਚੁੱਕੀ ਹੈ। ਇਸ ਨੇ ਸਮੇਂ-ਸਮੇਂ ਕਈ ਅਜਿਹੇ ਸਮਝੌਤੇ ਕੀਤੇ, ਜਿਨ੍ਹਾਂ ਨੂੰ ਸਮਾਜ ਵਿਚ ਪ੍ਰਵਾਨਗੀ ਨਹੀਂ ਮਿਲੀ, ਜਿਸ ਕਾਰਨ ਲੋਕ ਇਸ ਪਾਰਟੀ ਤੋਂ ਦੂਰ ਹੁੰਦੇ ਗਏ।
ਅਕਾਲੀ ਦਲ ਸਮੇਂ-ਸਮੇਂ ਮਿਲੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਵਿਚ ਵੀ ਅਸਫ਼ਲ ਰਿਹਾ ਹੈ। ਹੁਣ ਮਿਲੀ ਚੁਣੌਤੀ ਨੂੰ ਇਸ ਲਈ ਗੰਭੀਰਤਾ ਨਾਲ ਲੈਣ ਦੀ ਜ਼ਰੂਰਤ ਹੈ ਕਿਉਂਕਿ ਇਸ ਨਾਲ ਪਾਰਟੀ ਦੀ ਮੁਢਲੀ ਬਣਤਰ, ਇਸ ਦੀ ਪਰੰਪਰਾ ਅਤੇ ਇਸ ਦੇ ਸਦਾਚਾਰ ਬਾਰੇ ਸਵਾਲ ਉੱਠੇ ਹਨ, ਜਿਨ੍ਹਾਂ ਨੂੰ ਛੇਤੀ ਕੀਤਿਆਂ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ। ਜੇਕਰ ਦੇਰ ਜਾਂ ਸਵੇਰ ਅਕਾਲੀ ਆਗੂ ਉੱਠੀਆਂ ਇਨ੍ਹਾਂ ਭਾਵਨਾਵਾਂ ਨੂੰ ਸਮਝਣ ਤੋਂ ਅਸਮਰੱਥ ਰਹੇ ਜਾਂ ਇਨ੍ਹਾਂ 'ਤੇ ਅਮਲ ਕਰਨ ਵਿਚ ਅਸਫ਼ਲ ਰਹੇ ਤਾਂ ਆਉਣ ਵਾਲੇ ਸਮੇਂ ਵਿਚ ਅਕਾਲੀ ਸਿਆਸਤ ਹੋਰ ਵੀ ਕਮਜ਼ੋਰ ਹੋ ਜਾਏਗੀ ਅਤੇ ਇਹ ਆਪਣੇ ਮਿੱਥੇ ਫ਼ਰਜ਼ਾਂ ਤੇ ਆਦਰਸ਼ਾਂ ਤੋਂ ਵੱਡੀ ਹੱਦ ਤੱਕ ਪਛੜ ਜਾਏਗੀ, ਜੋ ਅਕਾਲੀ ਸਿਆਸਤ ਵਿਚ ਹੋਰ ਵੀ ਨਿਰਾਸ਼ਾ ਅਤੇ ਬੇਚੈਨੀ ਵਿਚ ਵਾਧਾ ਕਰੇਗੀ।


-ਬਰਜਿੰਦਰ ਸਿੰਘ ਹਮਦਰਦ

ਵਿਗਿਆਨਕ ਸੋਚ ਨਾਲ ਹੀ ਨਿਕਲ ਸਕਦੇ ਹਨ ਮਨੁੱਖੀ ਸਮੱਸਿਆਵਾਂ ਦੇ ਹੱਲ

ਅੱਜ ਜਦੋਂ ਅਸੀਂ ਪੱਥਰ ਯੁੱਗ ਤੋਂ ਵਿਕਾਸ ਕਰਦੇ ਕਰਦੇ ਆਧੁਨਿਕ ਸੱਭਿਅਤਾ ਤੱਕ ਪਹੁੰਚ ਚੁੱਕੇ ਹਾਂ ਇਹ ਸਭ ਕੁਝ ਮਨੁੱਖ ਦੀ ਚੇਤਨ ਪ੍ਰਵਿਰਤੀ, ਸੋਚ ਸਮਝ ਅਤੇ ਮਿਹਨਤ ਦਾ ਸਿੱਟਾ ਹੈ। ਮਨੁੱਖ ਆਪਣੇ ਆਲੇ ਦੁਆਲੇ ਵਾਪਰਦੇ ਕੁਦਰਤੀ ਅਤੇ ਗ਼ੈਰ-ਕੁਦਰਤੀ ਵਰਤਾਰਿਆਂ ਨੂੰ ...

ਪੂਰੀ ਖ਼ਬਰ »

ਤਰਨ ਤਾਰਨ ਦਾ ਧਾਰਮਿਕ ਤੇ ਰਾਜਸੀ ਮਹੱਤਵ

ਕਰਤਾਰਪੁਰ ਸਾਹਿਬ ਤੇ ਡੇਰਾ ਬਾਬਾ ਨਾਨਕ ਦੀ ਗੱਲ ਹਾਲੀ ਚੱਲ ਹੀ ਰਹੀ ਸੀ ਦਸੰਬਰ ਮਹੀਨਾ ਚੜ੍ਹਦੇ ਸਾਰ ਤਰਨ ਤਾਰਨ ਦੇ ਮਹੱਤਵ ਦੀਆਂ ਗੱਲਾਂ ਤੁਰ ਪਈਆਂ ਹਨ। ਜੇ ਪਹਿਲੇ ਦੋ ਸਥਾਨ ਸਿੱਖਾਂ ਦੇ ਪ੍ਰਥਮ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹਨ ਤਾਂ ਤਰਨ ...

ਪੂਰੀ ਖ਼ਬਰ »

ਮਹਾਰਾਸ਼ਟਰ ਭਾਜਪਾ 'ਚ ਹੁਣ ਸ਼ੁਰੂ ਹੋਇਆ ਅੰਦਰੂਨੀ ਘਮਾਸਾਨ

ਮਹਾਰਾਸ਼ਟਰ ਵਿਚ ਆਪਣੀ 3 ਦਿਨ ਦੀ ਚੱਲਣ ਵਾਲੀ ਸਰਕਾਰ ਗੁਆਉਣ ਅਤੇ ਸ਼ਿਵ ਸੈਨਾ, ਨੈਸ਼ਨਲਿਸਟ ਕਾਂਗਰਸ ਪਾਰਟੀ ਅਤੇ ਕਾਂਗਰਸ ਗੱਠਜੋੜ ਦੇ ਹੋਂਦ ਵਿਚ ਆਉਣ ਤੋਂ ਬਾਅਦ ਭਾਜਪਾ ਦੀ ਸੂਬਾ ਇਕਾਈ ਵਿਚ ਲੜਾਈ ਸਿਖ਼ਰ 'ਤੇ ਹੈ। ਏਕਨਾਥ ਖੜਸੇ ਭਾਜਪਾ ਬਾਗੀਆਂ ਦੇ ਆਗੂ ਬਣ ਚੁੱਕੇ ਹਨ ...

ਪੂਰੀ ਖ਼ਬਰ »

ਆਈਲਟਸ ਦਾ ਪੰਜਾਬ ਵਿਚ ਵਧਦਾ ਰੁਝਾਨ

ਆਈਲਟਸ ਦਾ ਇਹ ਛੋਟਾ ਜਿਹਾ ਸ਼ਬਦ ਪੰਜਾਬ ਦੇ ਲੋਕਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ। ਪੰਜਾਬ ਵਿਚ ਓਨੇ ਸਕੂਲ, ਹਸਪਤਾਲ ਨਹੀਂ, ਜਿੰਨੇ ਆਈਲਟਸ ਸੈਂਟਰ ਪਾਏ ਜਾਂਦੇ ਹਨ। ਪੰਜਾਬ ਵਿਚ ਆਈਲਟਸ ਕਰਨ ਦਾ ਫੈਸ਼ਨ ਬਣ ਗਿਆ ਹੈ। ਬਾਹਰ ਦੇ ਚੱਕਰ ਵਿਚ ਹਰੇਕ ਘਰ ਪੈ ਗਿਆ ਹੈ। ਪੰਜਾਬ ਦੀ ...

ਪੂਰੀ ਖ਼ਬਰ »

ਰੰਗ...

ਘਾਟ ਰਹੀ ਹਰ ਵਸਤ ਦੀ, ਪਾਉਣ ਉਹ ਕੇਵਲ ਚਾਟ। ਧੰਦ ਬਥੇਰਾ ਪਿੱਟਿਆ, ਜੁੜਿਆ ਨਾ ਘਰ ਘਾਟ। ਨੰਗ ਢਕਣ ਦੀ ਯੋਜਨਾ, ਤਦ ਲਾਵੇਗੀ ਰੰਗ। ਮਿਲੇ ਜੇ ਰੋਟੀ ਕੱਪੜਾ, ਰਹੇ ਨਾ ਕੋਈ ਨੰਗ। ਰੇਤ ਮਣਾਂ ਮੂੰਹ ਆ ਗਈ, ਗਏ ਮਧੋਲੇ ਖੇਤ। ਕੋਮਲ ਪੱਤੇ ਰਗੜ ਕੇ, ਇਸ ਨੇ ਦਿੱਤੇ ਰੇਤ। ਮੋ : ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX