ਤਾਜਾ ਖ਼ਬਰਾਂ


ਪ੍ਰਤਾਪ ਬਾਜ਼ਾਰ ਛੇਹਰਟਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ ਨੂੰ ਲੁੱਟਿਆ
. . .  4 minutes ago
ਛੇਹਰਟਾ, 7 ਜੂਨ (ਸੁਰਿੰਦਰ ਸਿੰਘ ਵਿਰਦੀ)- ਥਾਣਾ ਛੇਹਰਟਾ ਦੇ ਅਧੀਨ ਆਉਂਦੇ ਪ੍ਰਤਾਪ ਬਾਜ਼ਾਰ ਵਿਖੇ ਸਥਿਤ ਪੰਜਾਬ ਨੈਸ਼ਨਲ...
ਦੁਵੱਲੇ ਸੰਬੰਧਾਂ ਦੇ ਸਰਵਪੱਖੀ ਵਿਕਾਸ ਲਈ ਭਾਰਤ-ਚੀਨ ਸਰਹੱਦੀ ਖੇਤਰਾਂ 'ਚ ਸ਼ਾਂਤੀ ਜ਼ਰੂਰੀ
. . .  7 minutes ago
ਨਵੀਂ ਦਿੱਲੀ, 7 ਜੂਨ - ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਦੋਵੇਂ ਪੱਖ ਸਰਹੱਦੀ ਖੇਤਰਾਂ ..
ਫ਼ਰੀਦਕੋਟ 'ਚ ਕੋਰੋਨਾ ਦੇ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  38 minutes ago
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ 'ਚ ਕੋਰੋਨਾ ਦੇ ਤਿੰਨ ਹੋਰ ਮਰੀਜ਼...
ਇਕਾਂਤਵਾਸ ਕੇਂਦਰ 'ਚ ਠਹਿਰਾਈ ਵਿਦੇਸ਼ੋਂ ਪਰਤੀ ਔਰਤ ਦੀ 50 ਹਜ਼ਾਰ ਰੁਪਏ ਦੀ ਚੋਰੀ
. . .  43 minutes ago
ਬਟਾਲਾ, 7 ਜੂਨ( ਕਾਹਲੋਂ)- ਸਥਾਨਕ ਬੱਸ ਸਟੈਂਡ ਨਜ਼ਦੀਕ ਬਣਾਏ ਰੈਣ ਬਸੇਰੇ ਇਕਾਂਤਵਾਸ ਕੇਂਦਰ 'ਚ ਦੋਹਾ ਕਤਰ ਤੋਂ ਆਈ ਔਰਤ ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 9971 ਮਾਮਲੇ ਆਏ ਸਾਹਮਣੇ
. . .  49 minutes ago
ਨਵੀਂ ਦਿੱਲੀ, 7 ਜੂਨ- ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ...
ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ 'ਚ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  about 1 hour ago
ਬਠਿੰਡਾ, 7 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ ਨਾਲ ਸਬੰਧਿਤ ਇੱਕ ਵਿਅਕਤੀ ਦੀ ਕੋਰੋਨਾ...
ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਚੰਡੀਗੜ੍ਹ, 7 ਜੂਨ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਪੁਸ਼ਟੀ ਹੋਈ ...
ਸ਼ੋਪੀਆ 'ਚ ਸੁੱਰਖਿਆ ਬਲਾ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ
. . .  about 2 hours ago
ਸ੍ਰੀਨਗਰ, 7 ਜੂਨ- ਜੰਮੂ-ਕਸ਼ਮੀਰ 'ਚ ਸ਼ੋਪੀਆ ਜ਼ਿਲ੍ਹੇ ਦੇ ਰੇਬੇਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ..
ਕੋਰੋਨਾ ਨੇ ਦਿੱਲੀ ਪੁਲਿਸ ਦੇ ਇਕ ਹੋਰ ਮੁਲਾਜ਼ਮ ਦੀ ਲਈ ਜਾਨ
. . .  about 2 hours ago
ਨਵੀਂ ਦਿੱਲੀ, 7 ਜੂਨ- ਦਿੱਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ...
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਰਨਗੇ ਵਰਚੂਅਲ ਰੈਲੀ
. . .  about 2 hours ago
ਪਟਨਾ, 7 ਜੂਨ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬਿਹਾਰ ਵਿਧਾਨ ਸਭਾ ਦੇ ਲਈ ਵਰਚੂਅਲ ਰੈਲੀ ਕਰਨਗੇ। ਜਾਣਕਾਰੀ ਦੇ ਅਨੁਸਾਰ...
ਅੱਜ ਦਾ ਵਿਚਾਰ
. . .  about 3 hours ago
ਖੰਨਾ ਵਿਚ 27 ਸਾਲਾਂ ਦੀ ਇੱਕ ਹੋਰ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  1 day ago
ਲੁਧਿਆਣਾ ਵਿੱਚ 4 ਗਰਭਵਤੀ ਔਰਤਾਂ ਸਮੇਤ ਇੱਕੋ ਦਿਨ ਵਿੱਚ ਕੋਰੋਨਾ ਨਾਲ ਸਬੰਧਿਤ 16 ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 6 ਜੂਨ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਤੀਜੇ ਦਿਨ ਵੀ ਕਹਿਰ ਜਾਰੀ ਰਿਹਾ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਡਾਕਟਰੀ ਜਾਂਚ ਦੌਰਾਨ ਅੱਜ 37 ਸਾਲਾ ਔਰਤ ਵਾਸੀ ਦੋਰਾਹਾ 65 ਸਾਲਾ ਔਰਤ ਵਾਸੀ ਹਬੀਬ ਗੰਜ 29 ਸਾਲਾ ਵਾਸੀ ਪਿੰਡ ਜੱਸੋਵਾਲ 27 ਸਾਲਾ ਔਰਤ...
ਬਸੀ ਪਠਾਣਾਂ ਵਿੱਚ ਇੱਕ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ ਚ ਇਕ ਪਰਿਵਾਰ ਦੇ 5 ਮੈਂਬਰ ਕੋਰੋਨਾ ਦੀ ਮਾਰ ਹੇਠ ਆਏ
. . .  1 day ago
ਰਾਜਪੁਰਾ, 6 ਜੂਨ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਪਰਿਵਾਰ ਕੁੱਝ ਦਿਨ ਪਹਿਲਾਂ ਦਿੱਲੀ ਰਹਿ ਕੇ ਆਇਆ ਸੀ...
ਇਕੋ ਪਰਿਵਾਰ ਦੇ 3 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 6 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਪਹਿਲਾਂ ਦੋ ਬਾਰ ਸਵੇਰ ਸਮੇਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਐਲਾਨਿਆ ਗਿਆ ਸੀ ਪਰ ਸ਼ਾਮ ਨੂੰ ਦੋਨੋਂ ਬਾਰ ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਕਾਰਣ ਜ਼ਿਲ੍ਹਾ...
ਪਟਿਆਲਾ ਵਿਚ ਸੱਤ ਹੋਰ ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਪਟਿਆਲਾ 6 ਜੂਨ (ਗੁਰਪ੍ਰੀਤ ਸਿੰਘ ਚੱਠਾ) - ਜ਼ਿਲ੍ਹੇ ਵਿਚ ਸੱਤ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾ ਵਿਚੋ 451 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿਚੋ 443 ਸੈਂਪਲਾ ਦੀ ਰਿਪੋਰਟ ਕੋਵਿਡ...
ਜਲੰਧਰ ਦੇ ਰੈਣਕ ਬਾਜ਼ਾਰ 'ਚ ਹਥਿਆਰਬੰਦ ਲੁਟੇਰੇ ਵਲੋਂ ਲੁੱਟ, ਮਚੀ ਦਹਿਸ਼ਤ
. . .  1 day ago
ਜਲੰਧਰ, 6 ਜੂਨ - ਜਲੰਧਰ ਦੇ ਰੈਣਕ ਬਾਜ਼ਾਰ ਵਿਚ ਦਿਨ ਦਿਹਾੜੇ ਇਕ ਦੁਕਾਨ 'ਤੇ ਹਥਿਆਰਬੰਦ ਲੁਟੇਰੇ ਨੇ ਲੁੱਟ ਨੂੰ ਅੰਜਾਮ ਦਿੱਤਾ। ਜਿਸ ਮਗਰੋਂ ਬਾਜ਼ਾਰ ਵਿਚ ਦੁਕਾਨਦਾਰਾਂ ਵਿਚਕਾਰ ਸਨਸਨੀ ਫੈਲ ਗਈ ਹੈ ਤੇ ਮਾਹੌਲ ਤਣਾਅ ਗ੍ਰਸਤ ਹੈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਦੀ ਮਦਦ...
ਦਰਦਨਾਕ ਹਾਦਸੇ 'ਚ ਔਰਤ ਦਾ ਸਿਰ ਧੜ ਨਾਲੋਂ ਹੋਇਆ ਵੱਖ
. . .  1 day ago
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਹੋਏ ਦਰਦਨਾਕ ਹਾਦਸੇ 'ਚ ਇਕ ਬਜ਼ੁਰਗ ਔਰਤ ਦਾ ਧੜ ਨਾਲੋਂ ਸਿਰ ਅਲੱਗ ਹੋਣ ਦਾ ਹਿਰਦੇਵੇਧਕ ਸਮਾਚਾਰ ਪ੍ਰਾਪਤ ਹੋਇਆ ਹੈ। ਬੱਸਾਂ ਵਗ਼ੈਰਾ ਨਾ ਚੱਲਣ ਕਾਰਨ ਬਜ਼ੁਰਗ ਔਰਤ...
ਅੰਮ੍ਰਿਤਸਰ ਵਿਚ ਅੱਜ 28 ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਅੰਮ੍ਰਿਤਸਰ, 6 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 28 ਕੋਰੋਨਾਵਾਇਰਸ ਦੇ ਕੇਸ ਮਿਲੇ ਹਨ। ਇਸ ਤਰ੍ਹਾਂ ਕੁੱਲ ਕੇਸ 468 ਹਨ, ਡਿਸਚਾਰਜ 344, ਦਾਖਲ 116 ਤੇ ਕੁੱਲ 8...
ਜਲੰਧਰ 'ਚ 10 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 6 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 288 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀਆਂ 'ਚ 6 ਔਰਤਾਂ ਅਤੇ 4 ਮਰਦ ਸ਼ਾਮਲ ਹਨ। ਮਾਡਲ ਹਾਊਸ...
ਪੰਜਾਬ ਸਰਕਾਰ ਕੋਰੋਨਾ ਦਾ ਪ੍ਰਸਾਰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ-ਵਿਧਾਇਕ ਸ਼ੇਰੋਵਾਲੀਆ
. . .  1 day ago
ਸ਼ਾਹਕੋਟ, 6 ਜੂਨ (ਦਲਜੀਤ ਸਚਦੇਵਾ)- ਸੀ.ਐਚ.ਸੀ ਸ਼ਾਹਕੋਟ ਵਿਖੇ ਦੂਜਾ ਕੋਰੋਨਾ ਟੈਸਟਿੰਗ ਕੈਂਪ ਐਸ.ਐਮ.ਓ ਡਾ. ਅਮਰਦੀਪ ਸਿੰਘ ਦੁੱਗਲ ਦੀ ਅਗਵਾਈ ਹੇਠ ਲਗਾਇਆ ਗਿਆ ਤੇ ਇਸ ਕੈਂਪ ਵਿਚ 165 ਲੋਕਾਂ ਦੇ ਸੈਂਪਲ ਲਏ ਗਏ ਹਨ। ਕੈਂਪ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ...
ਆਵਾਰਾ ਕੁੱਤਿਆਂ ਨੇ ਕਿਸਾਨ ਨੂੰ ਨੋਚ-ਨੋਚ ਕੇ ਖਾਧਾ, ਮੌਤ
. . .  1 day ago
ਸਮਾਣਾ, 6 ਜੂਨ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਮਵੀ ਸੱਪਾਂ ਵਿਖੇ ਅੱਜ ਆਵਾਰਾ ਕੁੱਤਿਆਂ ਨੇ ਸਵੇਰੇ ਸੈਰ ਕਰਨ ਗਏ ਇੱਕ ਕਿਸਾਨ ਨੂੰ ਨੋਚ ਲਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਹੋਏ ਕਿਸਾਨ ਨੂੰ...
ਵਿਆਹ ਦੇ ਇੱਕ ਮਹੀਨਾ ਪਹਿਲਾ ਲੜਕੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਾਜ਼ਿਲਕਾ, 6 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਇੱਕ ਲੜਕੀ ਨੇ ਵਿਆਹ ਦੇ ਇੱਕ ਮਹੀਨੇ ਪਹਿਲਾ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਕਮਰੇ ਦੇ ਪੱਖੇ ਨਾਲ ਲਟਕਦੀ ਮਿਲੀ। ਪ੍ਰਾਪਤ ਜਾਣਕਾਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਕਪੂਰਥਲਾ / ਫਗਵਾੜਾ

ਕੌਮੀ ਲੋਕ ਅਦਾਲਤ ਦੌਰਾਨ 2266 ਕੇਸਾਂ 'ਚੋਂ 817 ਦਾ ਮੌਕੇ 'ਤੇ ਨਿਪਟਾਰਾ

ਕਪੂਰਥਲਾ, 14 ਦਸੰਬਰ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਚਹਿਰੀਆਂ ਵਿਖੇ ਅੱਜ ਕੌਮੀ ਲੋਕ ਅਦਾਲਤ ਲਗਾਈ ਗਈ ਇਸੇ ਨਾਲ ਹੀ ਪੂਰੇ ਜ਼ਿਲ੍ਹੇ 'ਚ ਕਪੂਰਥਲਾ ਵਿਖੇ 8, ਫਗਵਾੜਾ ਵਿਖੇ 3 ਤੇ ਸੁਲਤਾਨਪੁਰ ਲੋਧੀ ਵਿਖੇ 2 ਬੈਂਚ ਗਠਿਤ ਕੀਤੇ ਗਏ | ਕੌਮੀ ਲੋਕ ਅਦਾਲਤ ਮੌਕੇ ਇਸ ਦੇ ਨਾਲ ਪ੍ਰੀ-ਲੋਕ ਅਦਾਲਤਾਂ 'ਚ ਕਰੀਬ 2266 ਕੇਸ ਸ਼ਾਮਿਲ ਕੀਤੇ ਗਏ ਜਿਨ੍ਹਾਂ 'ਚੋਂ 817 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ ਕਰੀਬ 11,54,38,155 ਰੁਪਏ ਦੀ ਰਕਮ ਮੁਆਵਜ਼ੇ ਵਜੋਂ ਸੈਟਲ ਕੀਤੀ ਗਈ | ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਦੇ ਨਿਰਦੇਸ਼ਾਂ ਹੇਠ ਲਗਾਈ ਗਈ ਲੋਕ ਅਦਾਲਤ ਮੌਕੇ ਵੱਖ-ਵੱਖ ਕੇਸ ਸ਼ਾਮਿਲ ਕੀਤੇ ਗਏ ਤੇ ਲੋਕਾਂ ਨੇ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ 'ਚ ਉਤਸ਼ਾਹ ਦਿਖਾਇਆ, ਕਿਉਂਕਿ ਲੋਕ ਅਦਾਲਤ ਰਾਹੀਂ ਕੀਤੇ ਗਏ ਫ਼ੈਸਲੇ ਦੀ ਕਿਸੇ ਵੀ ਉੱਚ ਅਦਾਲਤ 'ਚ ਦੁਬਾਰਾ ਅਪੀਲ ਨਹੀਂ ਕੀਤੀ ਜਾ ਸਕਦੀ ਤੇ ਇਸ ਵਿਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ | ਕਪੂਰਥਲਾ ਵਿਖੇ ਜੁਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਕਿਸ਼ੋਰ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰਾਜਵਿੰਦਰ ਕੌਰ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰਮਨ ਕੁਮਾਰ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਜਸਬੀਰ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ), ਮੋਨਿਕਾ ਲਾਂਬਾ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ, ਮਹੇਸ਼ ਕੁਮਾਰ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਸੁਸ਼ੀਲ ਬੋਧ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਭੁੱਲਥ, ਪਿ੍ਅੰਕਾ ਸ਼ਰਮਾ ਸਿਵਲ ਜੱਜ (ਜੂ.ਡੀ), ਪੂਨਮ ਕਸ਼ਯਪ ਸਿਵਲ ਜੱਜ (ਜੂ.ਡੀ) ਕਪੂਰਥਲਾ ਵੱਲੋਂ ਕੀਤੀ ਗਈ | ਇਨ੍ਹਾਂ ਬੈਂਚਾਂ 'ਚ ਜੁਗਰਾਜ ਸਿੰਘ ਕਾਹਲੋਂ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਜੇ.ਜੇ.ਐਸ ਅਰੋੜਾ, ਪਰਮਜੀਤ ਕੌਰ ਕਾਹਲੋਂ ਉਪ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਪਿਊਸ਼ ਮਨਚੰਦਾ ਸੈਕਟਰੀ ਜ਼ਿਲ੍ਹਾ ਬਾਰ ਐਸੋਸੀਏਸ਼ਨ, ਪਰਮਜੀਤ ਹੰਸਪਾਲ, ਨੀਤੀਨ ਸ਼ਰਮਾ, ਹਮੀਸ਼ ਕੁਮਾਰ, ਪ੍ਰਦੀਪ ਕੁਮਾਰ ਠਾਕੁਰ, ਡੇਵਿਡ ਜ਼ੋਨ, ਅਜੈ ਕੁਮਾਰ, ਖਲਾਰ ਸਿੰਘ, ਚੰਦਰ ਸ਼ੇਖਰ, ਗਿਆਨ ਸਿੰਘ ਨੂਰਪੁਰੀ, ਮਨੀਸ਼ ਲੁਥਰਾ, ਅਬੀਸ਼ੇਕ ਢੱਲ, ਮੰਜੂ ਬਾਲਾ ਐਡਵੋਕੇਟਸ, ਜਯੋਤੀ ਧੀਰ ਅਤੇ ਸੰਜੀਵ ਅਗਰਵਾਲ ਸੋਸ਼ਲ ਵਰਕਰ ਨੇ ਬਤੌਰ ਮੈਂਬਰ ਭਾਗ ਲਿਆ ਗਿਆ | ਕਿਸ਼ੋਰ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਅਤੇ ਅਜੀਤਪਾਲ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵਲੋਂ ਵੱਖ-ਵੱਖ ਲੋਕ ਅਦਾਲਤਾਂ ਦੇ ਬੈਂਚਾਂ ਦੇ ਨਿਰੀਖਣ ਦੌਰਾਨ ਧਿਰਾਂ ਦੇ ਆਪਸੀ ਰਾਜ਼ੀਨਾਮੇ ਕਰਵਾਉਣ ਦੇ ਉਪਰਾਲੇ ਕੀਤੇ ਗਏ ਤੇ ਹਾਜ਼ਰ ਧਿਰਾਂ ਵਲੋਂ ਆਪਣੇ ਕੇਸਾਂ ਦੇ ਨਿਪਟਾਰੇ ਰਾਜ਼ੀਨਾਮੇ ਰਾਹੀਂ ਕਰਵਾਉਣ 'ਚ ਰੁਚੀ ਦਿਖਾਈ ਗਈ | ਉਪ ਮੰਡਲ ਫਗਵਾੜਾ ਵਿਖੇ ਜੁਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਸੁਖਵਿੰਦਰ ਸਿੰਘ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ, ਰਵੀਪਾਲ ਸਿੰਘ ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਜਾਗਇੰਦਰ ਸਿੰਘ ਸਿਵਲ ਜੱਜ (ਜੂ.ਡੀ.) ਵਲੋਂ ਕੀਤੀ ਗਈ | ਇਨ੍ਹਾਂ ਬੈਂਚਾਂ 'ਚ ਸੁਖਵਿੰਦਰ ਸਿੰਘ, ਜਤਿੰਦਰ ਠਾਕੁਰ, ਗੁਰਦੀਪ ਸੰਗਰ ਐਡਵੋਕੇਟ ਅਤੇ ਮਲਕੀਅਤ ਸਿੰਘ ਰਘਬੋਤਰਾ, ਅਸ਼ਵਨੀ ਕੋਹਲੀ ਅਤੇ ਅਸ਼ੋਕ ਚੱਡਾ ਸੋਸ਼ਲ ਵਰਕਰਾਂ ਨੇ ਮੈਂਬਰ ਵਜੋਂ ਸ਼ਿਰਕਤ ਕੀਤੀ | ਇਸੇ ਤਰ੍ਹਾਂ ਉਪ ਮੰਡਲ ਸੁਲਤਾਨਪੁਰ ਲੋਧੀ ਵਿਖੇ ਜੁਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਰਛਪਾਲ ਸਿੰਘ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਤੇ ਸ਼ਰੂਤੀ ਸਿਵਲ ਜੱਜ (ਜੂਨੀਅਰ ਡਵੀਜ਼ਨ) ਨੇ ਕੀਤੀ | ਇਨ੍ਹਾਂ ਬੈਂਚਾਂ ਵਿਚ ਦਲਬੀਰ ਸਿੰਘ ਵਕੀਲ, ਭੁਪਿੰਦਰ ਸਿੰਘ ਵਕੀਲ, ਤਰੁਣ ਕੰਬੋਜ ਤੇ ਭੁਪਿੰਦਰ ਕੌਰ ਐਡਵੋਕੇਟ ਵਲੋਂ ਬਤੌਰ ਮੈਂਬਰ ਭਾਗ ਲਿਆ ਗਿਆ |

ਐਸ.ਟੀ.ਐਫ. ਟੀਮ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ-ਹਰਜੀਤ ਸਿੰਘ ਕਾਕਾ

ਕਪੂਰਥਲਾ, 14 ਦਸੰਬਰ (ਸਡਾਨਾ)-ਨਸ਼ਾ ਵਿਰੋਧੀ ਮੰਚ ਦੀ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਕਾਕਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਂ ਨੇ ਬੀਤੇ ਦਿਨ ਪਿੰਡ ਹਮੀਰਾ ਵਿਖੇ ਨਸ਼ਾ ਤਸਕਰਾਂ ਵਲੋਂ ਐਸ.ਟੀ.ਐਫ ਦੀ ਟੀਮ 'ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ...

ਪੂਰੀ ਖ਼ਬਰ »

ਜੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ 'ਚ ਫਿੱਟ ਇੰਡੀਆ ਹਫ਼ਤੇ ਸਬੰਧੀ ਸਮਾਗਮ

ਕਪੂਰਥਲਾ, 14 ਦਸੰਬਰ (ਵਿ.ਪ੍ਰ.)-ਜੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ 'ਚ ਫਿਟ ਇੰਡੀਆ ਹਫ਼ਤੇ ਦੇ ਸਬੰਧ 'ਚ ਇਕ ਸਮਾਗਮ ਕਰਵਾਇਆ ਗਿਆ ਜਿਸਦੀ ਪ੍ਰਧਾਨਗੀ ਸਕੂਲ ਦੀ ਪਿੰ੍ਰਸੀਪਲ ਊਸ਼ਾ ਰੱਤਰਾ ਨੇ ਕੀਤੀ | ਇਸ ਹਫ਼ਤੇ ਦੌਰਾਨ ਸਕੂਲ ਵਿਚ ਯੋਗਾ, ਭੰਗੜਾ, ਐਰੋਬਿਕਸ, ...

ਪੂਰੀ ਖ਼ਬਰ »

ਅੱਜ ਤੋਂ ਦੇਸ਼ ਦੇ ਟੋਲ ਪਲਾਜ਼ਿਆਂ 'ਤੇ 'ਫਾਸਟੈਗ' ਹੋਵੇਗਾ ਲਾਜ਼ਮੀ

ਢਿਲਵਾਂ, 14 ਦਸੰਬਰ (ਪ੍ਰਵੀਨ ਕੁਮਾਰ)-ਕੇਂਦਰ ਸਰਕਾਰ ਵਲੋਂ ਵਾਹਨ ਚਾਲਕਾਂ ਦੀ ਸਹੂਲਤ ਲਈ ਟੋਲ ਪਲਾਜ਼ਾ 'ਤੇ ਇਲੈੱਕਟ੍ਰਾਨਿਕ ਟੋਲ ਨੂੰ ਉਤਸ਼ਾਹਿਤ ਕਰਨ ਲਈ 1 ਦਸੰਬਰ ਤੋਂ ਫਾਸਟੈਗ ਲਾਜ਼ਮੀ ਕੀਤੇ ਗਏ ਸਨ ਤੇ 30 ਨਵੰਬਰ ਨੂੰ ਇਸ ਦੀ ਮਿਆਦ 'ਚ 15 ਦਿਨਾਂ ਦਾ ਵਾਧਾ ਕੀਤਾ ਗਿਆ ...

ਪੂਰੀ ਖ਼ਬਰ »

ਅਧਿਆਪਕਾ ਨੇ ਸਕੂਲ ਪ੍ਰਬੰਧਕਾਂ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਦੋਸ਼

ਫਗਵਾੜਾ, 14 ਦਸੰਬਰ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਸਥਿਤ ਇਕ ਨਿੱਜੀ ਸਕੂਲ ਦੀ ਅਧਿਆਪਕਾ ਨੇ ਸਕੂਲ ਪ੍ਰਬੰਧਕਾਂ 'ਤੇ ਫ਼ੰਡ ਰੋਕਣ ਦੀਆਂ ਧਮਕੀਆਂ ਦੇਣ ਤੇ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਕੇ ਜਬਰੀ ਅਸਤੀਫ਼ਾ ਲੈਣ ਦੇ ਗੰਭੀਰ ਦੋਸ਼ ਲਗਾਏ ਹਨ ਜਦਕਿ ਦੂਸਰੇ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

ਕਪੂਰਥਲਾ, 14 ਦਸੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ 'ਚ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਕਸਫੋਰਡ ਇੰਸਟੀਚਿਊਟ ਆਫ਼ ਪ੍ਰੋਫੈਸ਼ਨਲਜ਼ 'ਚ ਆਈਲਟਸ ਟੈੱਸਟ ਕਲੀਅਰ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਫਗਵਾੜਾ, 14 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਆਕਸਫੋਰਡ ਇੰਸਟੀਚਿਊਟ ਆਫ਼ ਪ੍ਰੋਫੈਸ਼ਨਲਜ ਵਿਖੇ ਆਈਲੈਟਸ ਪ੍ਰੀਖਿਆ 'ਚ 6 ਤੇ ਇਸ ਤੋਂ ਵੱਧ ਬੈਂਡ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ 'ਚ ਇੱਕ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਹਲਕਾ ਵਿਧਾਇਕ ਬਲਵਿੰਦਰ ...

ਪੂਰੀ ਖ਼ਬਰ »

ਨਡਾਲਾ-ਬੇਗੋਵਾਲ ਸੜਕ 'ਚ ਪਏ ਡੂੰਘੇ ਟੋਏ

ਨਡਾਲਾ, 14 ਦਸੰਬਰ (ਮਾਨ)-ਲੰਘੇ 3-4 ਸਾਲ ਤੋਂ ਨਡਾਲਾ ਬੇਗੋਵਾਲ ਮੇਨ ਸੜਕ ਦਾ ਬਹੁਤ ਹੀ ਬੁਰਾ ਹਾਲ ਹੈ | ਬਹੁਤੀਆਂ ਥਾਵਾਂ ਤੋਂ ਇਹ ਸੜਕ ਡੂੰਘੇ ਟੋਇਆ ਵਿਚ ਤਬਦੀਲ ਹੋ ਚੁੱਕੀ ਹੈ | ਨਡਾਲਾ ਨੇੜੇ ਸੱਪਲ ਗਿਫ਼ਟ ਸੈਂਟਰ ਸਾਹਮਣੇ ਸੜਕ ਇਸ ਵੇਲੇ ਨਹਿਰ ਦਾ ਰੂਪ ਧਾਰਨ ਕਰ ਗਈ ਹੈ | ...

ਪੂਰੀ ਖ਼ਬਰ »

ਵਿਧਵਾ ਔਰਤ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਇਨਸਾਫ਼ ਦੀ ਲਗਾਈ ਗੁਹਾਰ

ਸੁਲਤਾਨਪੁਰ ਲੋਧੀ, 14 ਦਸੰਬਰ (ਨਰੇਸ਼ ਹੈਪੀ)-ਪਿੰਡ ਜੈਨਪੁਰ ਵਾਸੀ ਸੁਖਜਿੰਦਰ ਕੌਰ ਵਿਧਵਾ ਸੁਖਵਿੰਦਰ ਸਿੰਘ ਨੇ ਪੈੱ੍ਰਸ ਕਾਨਫ਼ਰੰਸ ਰਾਹੀਂ ਹਲਫੀਆ ਬਿਆਨ ਦੇ ਕੇ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਪਾਸੋਂ ਨਿਆਂ ਦੀ ਮੰਗ ਕੀਤੀ ਹੈ | ਹਲਫੀਆ ਬਿਆਨ ਰਾਹੀਂ ...

ਪੂਰੀ ਖ਼ਬਰ »

ਫਗਵਾੜਾ ਵਿਖੇ ਇਕ ਮੰਦਰ 'ਚ ਮੂਰਤੀ ਦੀ ਬੇਹੁਰਮਤੀ

ਫਗਵਾੜਾ, 14 ਦਸੰਬਰ (ਹਰੀਪਾਲ ਸਿੰਘ)-ਫਗਵਾੜਾ ਦੇ ਹਦੀਆਬਾਦ ਇਲਾਕੇ 'ਚ ਸਥਿਤ ਸ਼੍ਰੀ ਪ੍ਰੱਵਤ ਮੱਠ ਪਾਠਸ਼ਾਲਾ ਮੰਦਿਰ 'ਚ ਮੂਰਤੀ ਦੀ ਬੇਹੁਰਮਤੀ ਕੀਤੀ ਗਈ | ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਪੀ ਫਗਵਾੜਾ ਮਨਵਿੰਦਰ ਸਿੰਘ ਤੇ ਥਾਣਾ ਸਤਨਾਮਪੁਰਾ ਦੇ ਐਸ.ਐਚ.ਓ ਉਂਕਾਰ ਸਿੰਘ ...

ਪੂਰੀ ਖ਼ਬਰ »

ਮਾਮਲਾ ਸੁਲਤਾਨਪੁਰ ਲੋਧੀ ਨੂੰ ਨਸ਼ਾ ਮੁਕਤ ਬਣਾਉਣ ਦਾ

ਭਾਈ ਲਖਵੀਰ ਸਿੰਘ ਦੀ ਭੁੱਖ ਹੜਤਾਲ ਚੌਥੇ ਦਿਨ 'ਚ ਦਾਖਲ

ਸੁਲਤਾਨਪੁਰ ਲੋਧੀ, 14 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਨੂੰ ਨਸ਼ਾ ਮੁਕਤ ਕਰਵਾਉਣ ਲਈ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਭਾਈ ਲਖਵੀਰ ਸਿੰਘ ਮਹਾਲਮ ਵਲੋਂ ਕੀਤੀ ਗਈ ਭੁੱਖ ਹੜਤਾਲ ਅੱਜ ਚੌਥੇ ...

ਪੂਰੀ ਖ਼ਬਰ »

ਪ੍ਰਧਾਨ ਸਤੀਸ਼ ਰਿਹਾਨ ਵਲੋਂ ਭਗਵਾਨ ਵਾਲਮੀਕਿ ਮੰਦਰ ਲਈ ਸਮਬਰਸੀਬਲ ਮੋਟਰ ਭੇਟ

ਸ਼ਾਹਕੋਟ, 14 ਦਸੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਮੁਹੱਲਾ ਬਾਗਵਾਲਾ ਦੇ ਵਾਰਡ ਨੰਬਰ-8 ਵਿਖੇ ਭਗਵਾਨ ਵਾਲਮੀਕਿ ਮੰਦਰ ਲਈ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਸਤੀਸ਼ ਰਿਹਾਨ ਨੇ ਆਪਣੀ ਕਮਾਈ 'ਚੋਂ ਸਮਬਰਸੀਬਲ ਮੋਟਰ ਭੇਟ ਕੀਤੀ | ਇਸ ਮੌਕੇ ਪ੍ਰਧਾਨ ਸਤੀਸ਼ ਰਿਹਾਨ ਨੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਸ਼ੀਸ਼ੀਆਂ ਸਮੇਤ ਕਾਬੂ

ਮਹਿਤਪੁਰ, 14 ਦਸੰਬਰ (ਮਿਹਰ ਸਿੰਘ ਰੰਧਾਵਾ)- ਇੰਸਪੈਕਟਰ ਲਖਵੀਰ ਸਿੰਘ ਐਸ. ਐੱਚ. ਓ. ਥਾਣਾ ਮਹਿਤਪੁਰ ਦੀ ਯੋਗ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਜ਼ੋਰਦਾਰ ਮੁਹਿੰਮ ਦੌਰਾਨ ਮਹਿਤਪੁਰ ਪੁਲਿਸ ਨੇ5 ਨਸ਼ੀਲੇ ਟੀਕਿਆਂ ਅਤੇ 5 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇਕ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਫ਼ਸਲਾਂ ਦੇ ਹੁੰਦੇ ਉਜਾੜੇ ਨੂੰ ਰੋਕਣ ਲਈ ਇਲਾਕੇ ਦੇ ਕਿਸਾਨਾਂ ਦੀ ਹੋਈ ਭਰਵੀਂ ਮੀਟਿੰਗ

ਢਿਲਵਾਂ, 14 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਇਲਾਕੇ ਦੇ ਕਿਸਾਨਾਂ ਲਈ ਵੱਡੀ ਸਿਰਦਰਦੀ ਬਣੇ ਆਵਾਰਾ ਪਸ਼ੂਆਂ ਦੇ ਸਥਾਈ ਹੱਲ ਲਈ ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵਿਖੇ ਕਿਸਾਨਾਂ ਦੀ ਇੱਕ ...

ਪੂਰੀ ਖ਼ਬਰ »

ਯੂਥ ਆਗੂ ਅਵੀ ਰਾਜਪੂਤ ਵਲੋਂ ਮਜੀਠੀਆ ਨਾਲ ਮੁਲਾਕਾਤ

ਕਪੂਰਥਲਾ, 14 ਦਸੰਬਰ (ਸਡਾਨਾ)-ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਯੂਥ ਅਕਾਲੀ ਦਲ ਦੇ ਦੁਆਬਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਅਵੀ ਰਾਜਪੂਤ ਵਲੋਂ ਮੁਲਾਕਾਤ ਕੀਤੀ ਗਈ | ਇਸ ਮੌਕੇ ਅਵੀ ਰਾਜਪੂਤ ਨੇ ਪਾਰਟੀ ਦੀ ਮਜ਼ਬੂਤੀ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ

ਸੁਲਤਾਨਪੁਰ ਲੋਧੀ, 14 ਦਸੰਬਰ, (ਨਰੇਸ਼ ਹੈਪੀ, ਥਿੰਦ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਐਸ.ਜੀ.ਪੀ.ਸੀ., ਇੰਜ. ਸਵਰਨ ...

ਪੂਰੀ ਖ਼ਬਰ »

ਫਗਵਾੜਾ ਦੇ ਭਗਤਪੁਰਾ ਵਿਖੇ ਦੂਜੇ ਦਿਨ ਨਾਮੀ ਕੱਵਾਲਾਂ, ਨਕਾਲਾਂ ਤੇ ਕਲਾਕਾਰਾਂ ਨੇ ਭਰੀ ਹਾਜ਼ਰੀ

ਫਗਵਾੜਾ, 14 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਉਰਸ ਮੁਬਾਰਕ ਦਾਤਾ ਅਲੀ ਅਹਿਮਦ ਸਾਂਬਰ, ਦਰਬਾਰ ਦਾਤਾ ਅਲੀ ਅਹਿਮਦ ਮੰਮੀ ਸ਼ੀਲੋ ਸਾਂਬਰੀ ਭਗਤਪੁਰਾ ਵਿਖੇ ਤਿੰਨ ਰੋਜ਼ਾ ਸਮਾਗਮ ਦੇ ਦੂਜੇ ਦਿਨ ਪੰਜਾਬ ਦੇ ਨਾਮਵਾਰ ਕਲਾਕਾਰਾਂ ਨੇ ਮਹਿਫ਼ਲ ਲਗਾਈ ਜਿਸ ਵਿਚ ਨਾਮੀ ਗਾਇਕ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੋਨਾ ਮੰਡਲ ਦੀ ਮੀਟਿੰਗ

ਕਾਲਾ ਸੰਘਿਆਂ, 14 ਦਸੰਬਰ (ਸੰਘਾ)–ਭਾਰਤੀ ਜਨਤਾ ਪਾਰਟੀ ਦੋਨਾ ਮੰਡਲ ਦੀ ਮੀਟਿੰਗ ਨਵਨਿਯੁਕਤ ਦੋਨਾ ਮੰਡਲ ਦੇ ਭਾਜਪਾ ਪ੍ਰਧਾਨ ਕਰਨੈਲ ਸਿੰਘ ਭੰਡਾਲ ਦੀ ਪ੍ਰਧਾਨਗੀ ਹੇਠ ਬਲਬੀਰ ਸਿੰਘ ਕਾਲਾ ਸੰਘਿਆਂ ਦੇ ਗ੍ਰਹਿ ਕਾਲਾ ਸੰਘਿਆਂ ਵਿਖੇ ਹੋਈ ਮੀਟਿੰਗ 'ਚ ਬਲਬੀਰ ਸਿੰਘ, ...

ਪੂਰੀ ਖ਼ਬਰ »

ਹਰੇ ਕ੍ਰਿਸ਼ਨਾ ਪ੍ਰਚਾਰ ਕਮੇਟੀ ਨੇ ਸਜਾਈ ਵਿਸ਼ਾਲ ਭਗਵਾਨ ਜਗਨਨਾਥ ਰੱਥ ਯਾਤਰਾ

ਕਪੂਰਥਲਾ, 14 ਦਸੰਬਰ (ਸਡਾਨਾ)-ਸ੍ਰੀ ਹਰੇ ਕ੍ਰਿਸ਼ਨਾ ਪ੍ਰਚਾਰ ਕਮੇਟੀ ਵਲੋਂ ਸ੍ਰੀ ਰਾਣੀ ਸਾਹਿਬ ਮੰਦਿਰ ਤੋਂ ਭਗਵਾਨ ਸ੍ਰੀ ਜਗਨਨਾਥ ਦੀ ਵਿਸ਼ਾਲ ਰੱਥ ਯਾਤਰਾ ਸਜਾਈ ਗਈ | ਇਸ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਤੇ ਫੁੱਲਾਂ ਦੀ ਵਰਖਾ ਕਰਕੇ ਰੱਥ ...

ਪੂਰੀ ਖ਼ਬਰ »

ਨਿਰਮਲ ਕੁਟੀਆ ਪੰਡਵਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ

ਫਗਵਾੜਾ, 14 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ 108 ਸੰਤ ਕਰਮ ਸਿੰਘ ਹੋਤੀ ਮਰਦਾਨ ਵਾਲੇ, 108 ਸੰਤ ਹਰਨਾਮ ਸਿੰਘ ਜਿਆਨ ਵਾਲੇ, ਸ੍ਰੀਮਾਨ 108 ਸੰਤ ਰਤਨ ਸਿੰਘ ਪੰਡਵਾ, ਸੰਤ ਸਤਨਾਮ ਸਿੰਘ ਦੀ ਨਿੱਘੀ ਯਾਦ 'ਚ 22 ਦਸੰਬਰ ਨੂੰ ਮਹਾਨ ਗੁਰਮਤਿ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਸਾਫ਼ ਨਾ ਆਉਣ ਕਰਕੇ ਢਿਲਵਾਂ ਵਾਸੀ ਔਖੇ

ਢਿਲਵਾਂ, 14 ਦਸੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-ਨਗਰ ਪੰਚਾਇਤ ਢਿਲਵਾਂ ਵਲੋਂ ਲੋਕਾਂ ਨੂੰ ਦਿੱਤਾ ਜਾ ਰਿਹਾ ਪੀਣ ਵਾਲਾ ਪਾਣੀ ਸਾਫ਼ ਨਾ ਆਉਣ ਕਰਕੇ ਨਗਰ ਨਿਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਲਜੀਤ ਸਿੰਘ ਢਿੱਲੋਂ ਜਨਰਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬ ਦੇ ਹਰ ਨਾਗਰਿਕ ਨੂੰ ਵਧੀਆ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ-ਧਾਲੀਵਾਲ

ਫਗਵਾੜਾ, 14 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅਰੰਭੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਅੱਜ ਸ਼ਹਿਰ ਦੇ ਵਾਰਡ ਨੰਬਰ 8 ਵਿਖੇ ਇਕ ਸਮਾਗਮ ਕਾਂਗਰਸੀ ਆਗੂ ਬੌਬੀ ਬੇਦੀ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਗਰੀਬ ਕਿਸਾਨ ਦੇ 7 ਪਸ਼ੂ ਮਰੇ

ਨਡਾਲਾ, 14 ਦਸੰਬਰ (ਮਾਨ)-ਲੰਘੀ ਰਾਤ ਪਿੰਡ ਮੰਡ ਇਬਰਾਹੀਮਵਾਲ ਵਿਚ ਰਹਿੰਦੇ ਗਰੀਬ ਕਿਸਾਨ ਪਰਿਵਾਰ ਕੁਦਰਤੀ ਕਰੋਪੀ ਦਾ ਸ਼ਿਕਾਰ ਹੋ ਗਿਆ | ਜਦੋਂ ਕਿਸਾਨ ਬੂਟਾ ਸਿੰਘ ਪੁੱਤਰ ਸੁਖਦੇਵ ਸਿੰਘ ਦੇ 7 ਪਸ਼ੂਆਂ ਦੀ ਇਕੋ ਸਮੇਂ ਭੇਦਭਰੀ ਹਾਲਤ 'ਚ ਮੌਤ ਹੋ ਗਈ | ਇਸ ਸਬੰਧੀ ਬੂਟਾ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਵਿਦਿਆਰਥਣ ਔਰੇਂਜ ਗਲੋਬਲ ਓਲੰਪੀਆਡ 'ਚ ਅੱਵਲ

ਕਪੂਰਥਲਾ, 14 ਦਸੰਬਰ (ਵਿ.ਪ੍ਰ.)-ਔਰੇਂਜ ਗਲੋਬਲ ਓਲੰਪੀਆਡ ਵਲੋਂ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਗਣਿਤ, ਵਿਗਿਆਨ, ਅੰਗਰੇਜ਼ੀ ਓਲੰਪੀਆਡ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ ਵਿਸ਼ੇ 'ਚ 4 ਸੋਨ ਤਗਮੇ , 5 ਚਾਂਦੀ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਨੇ ਕਪੂਰਥਲਾ-ਸੁਲਤਾਨਪੁਰ ਲੋਧੀ ਨੈਸ਼ਨਲ ਹਾਈਵੇ 'ਤੇ ਕੀਤੇ ਨਾਜਾਇਜ਼ ਕਬਜ਼ੇ

ਕਪੂਰਥਲਾ, 14 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਕਪੂਰਥਲਾ-ਸੁਲਤਾਨਪੁਰ ਲੋਧੀ ਬਾਈਪਾਸ ਤੋਂ ਲੈ ਕੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਤੱਕ ਨੈਸ਼ਨਲ ਹਾਈਵੇ 703ਏ 'ਤੇ ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਵਲੋਂ ਹਾਈਵੇ ਦੇ ਦੋਵੇਂ ਪਾਸੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX