ਤਾਜਾ ਖ਼ਬਰਾਂ


ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  16 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  23 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  21 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  42 minutes ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  38 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 1 hour ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਜਲੰਧਰ, 23 ਫਰਵਰੀ- ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਦੇ ਨਕੋਦਰ ਰੋਡ ਨੇੜੇ ਸਥਿਤ ਇੱਕ ਫ਼ਰਨੀਚਰ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ...
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 2 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  1 minute ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 4 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਤਰਨਤਾਰਨ

ਲੁਟੇਰਿਆਂ ਨੇ ਦਹਿਸ਼ਤ ਦਾ ਨੰਗਾ ਨਾਚ ਕਰਦਿਆਂ ਡੇਢ ਘੰਟੇ 'ਚ 3 ਵਾਰਦਾਤਾਂ ਨੂੰ ਦਿੱਤਾ ਅੰਜਾਮ

ਸੋਸ਼ਲ ਮੀਡੀਆ 'ਤੇ ਸਰਗਰਮ ਰਹਿਣ ਵਾਲੀ ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਦੀ ਕਾਰਗੁਜ਼ਾਰੀ 'ਤੇ ਲੱਗਾ ਸਵਾਲੀਆ ਚਿੰਨ੍ਹ

ਹਰੀਕੇ ਪੱਤਣ, 15 ਦਸੰਬਰ (ਸੰਜੀਵ ਕੁੰਦਰਾ)-ਬੀਤੀ ਕੱਲ੍ਹ ਸ਼ਾਮ ਥਾਣਾ ਹਰੀਕੇ, ਪੱਟੀ ਅਤੇ ਸਰਹਾਲੀ ਅਧੀਨ ਆਉਂਦੇ ਵੱਖ ਵੱਖ ਇਲਾਕਿਆਂ ਵਿਚ ਲੁਟੇਰਿਆਂ ਨੇ ਦਹਿਸ਼ਤ ਦਾ ਨੰਗਾ ਨਾਚ ਕਰਦਿਆਂ ਤਿੰਨ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ | ਤਿੰਨਾਂ ਥਾਣਿਆਂ 'ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਵੱਖ ਵੱਖ ਧਾਰਾਵਾਂ ਤਹਤਿ ਮਾਮਲਾ ਦਰਜ ਕਰ ਲਿਆ, ਪ੍ਰੰਤੂ ਦੋਸ਼ੀ ਗਿ੍ਫ਼ਤ ਤੋਂ ਬਾਹਰ ਹਨ | ਹਰੀਕੇ ਦੇ ਬਿਲਕੁਲ ਨਜ਼ਦੀਕ ਬੀਤੀ ਸ਼ਾਮ ਹੋਈ ਵਾਰਦਾਤ 'ਚ ਲੁਟੇਰਿਆਂ ਨੇ ਪਿਸਤੌਲ ਨਾਲ ਗੋਲੀ ਮਾਰ ਕੇ ਅਧਿਆਪਕ ਨੂੰ ਜ਼ਖ਼ਮੀ ਕਰ ਦਿੱਤਾ ਸੀ ਤੇ ਕਾਰ ਖੋਹ ਕੇ ਫ਼ਰਾਰ ਹੋ ਗਏ | ਗੰਭੀਰ ਜ਼ਖ਼ਮੀ ਅਧਿਆਪਕ ਦੇ ਮੂੰਹ ਦੇ ਸੱਜੇ ਪਾਸੇ ਗੋਲੀ ਲੱਗੀ, ਜਿਸ ਦਾ ਅੰਮਿ੍ਤਸਰ ਦੇ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ | ਇਨ੍ਹਾਂ ਘਟਨਾਵਾਂ ਤੋਂ ਬਾਅਦ ਪੂਰੇ ਇਲਾਕੇ 'ਚ ਸਹਿਮ ਦਾ ਮਾਹੌਲ ਹੈ, ਕਿਉਂਕਿ ਸ਼ਾਮ 6 ਵਜੇ ਦੇ ਕਰੀਬ ਹੀ ਲੁਟੇਰਿਆਂ ਵਲੋਂ ਬੇਖੌਫ਼ ਹੋ ਕੇ 1 ਘੰਟੇ ਤੋਂ ਡੇਢ ਘੰਟੇ'ਚ ਲਗਾਤਾਰ ਤਿੰਨ ਘਟਨਾਵਾਂ ਨੂੰ ਅੰਜਾਮ ਦੇਣਾ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ, ਕਿਉਂਕਿ ਇਕ ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਜ਼ਿਲ੍ਹੇ 'ਚ ਹੀ ਨਹੀਂ, ਸਗੋਂ ਨਾਲ ਲੱਗਦੇ ਜ਼ਿਲਿ੍ਹਆਂ 'ਚ ਵੀ ਅਲਰਟ ਕਰ ਦਿੱਤਾ ਹੈ, ਪ੍ਰੰਤੂ ਹਰੀਕੇ ਤੋਂ ਬਾਅਦ ਪੱਟੀ ਦੇ ਪਿੰਡ ਕੈਰੋਂ ਨਜ਼ਦੀਕ ਲੁਟੇਰਿਆਂ ਵੱਲੋਂ ਦਸਰੀ ਕਾਰ ਖੋਹ ਕੇ ਲੈ ਜਾਣਾ ਜਿਥੇ ਪੁਲਿਸ ਦੀ ਨਾਕਾਮੀ ਦਰਸਾਉਂਦੀ ਹੈ, ਉਥੇ ਲੁਟੇਰਿਆਂ ਨੇ ਵੀ ਬੜੀ ਦਲੇਰੀ ਨਾਲ ਬੇਖੌਫ਼ ਹੋ ਕੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦਿੱਤਾ | ਕਸਬਾ ਹਰੀਕੇ ਪੱਤਣ ਨਜ਼ਦੀਕ ਬੂਹ ਬਾਈਪਾਸ 'ਤੇ ਬਣੇ ਪੁਲ ਉਪਰ ਵੀ ਕੋਈ ਮੁਲਾਜ਼ਮ ਮੌਜੂਦ ਨਹੀਂ ਹੁੰਦਾ | ਜ਼ਿਲ੍ਹਾ ਤਰਨ ਤਾਰਨ ਪੁਲਿਸ ਜੋ ਆਪਣੇ ਫੇਸਬੁੱਕ ਅਕਾਊਾਟ 'ਤੇ ਬਣਾਏ ਪੇਜ ਉਪਰ ਹਰ ਰੋਜ਼ ਰਾਤ ਵੇਲੇ ਲਗਾਏ ਨਾਕਿਆਂ ਦੀਆਂ ਫੋਟੋਆਂ ਅਪਲੋਡ ਕਰਦੀ ਹੈ, ਪ੍ਰੰਤੂ ਹਕੀਕਤ 'ਚ ਇਨ੍ਹਾਂ ਨਾਕਿਆਂ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਹੁੰਦੇ ਤਾਂ ਫਿਰ ਇਹ ਲੁਟੇਰੇ ਕਿਸ ਤਰ੍ਹਾਂ ਏਨੀਆਂ ਵੱਡੀਆਂ ਘਟਨਾਵਾਂ ਕਰਕੇ ਫ਼ਰਾਰ ਹੋ ਜਾਂਦੇ ਹਨ | ਕਸਬਾ ਹਰੀਕੇ ਪੱਤਣ ਤੋਂ ਇਕ ਕਿਲੋਮੀਟਰ ਦੂਰੀ 'ਤੇ ਪੈਂਦੇ ਕਿੜੀਆਂ ਮੋੜ, ਜੌਣੇਕੇ ਤੋਂ ਚੋਹਲਾ ਸਾਹਿਬ ਪੁਲਿਸ ਦਾ ਏਰੀਆ ਸ਼ੁਰੂ ਹੁੰਦਾ ਹੈ ਤੇ ਇਥੇ ਦਿਨ ਰਾਤ ਕਿਸੇ ਵੇਲੇ ਵੀ ਪੁਲਿਸ ਦਿਖਾਈ ਨਹੀਂ ਦਿੰਦੀ ਤੇ ਜੇਕਰ ਕੋਈ ਘਟਨਾ ਵਾਪਰਦੀ ਵੀ ਹੈ ਤਾਂ ਘੰਟਿਆਂਬੱਧੀ ਇੰਤਜਾਰ ਤੋਂ ਬਾਅਦ ਚੋਹਲਾ ਸਾਹਿਬ ਪੁਲਿਸ ਪਹੁੰਚਦੀ ਹੈ | ਹਰੀਕੇ ਪੱਤਣ ਬੂਹ ਬਾਈਪਾਸ ਤੋਂ ਸਰਹਾਲੀ ਤੱਕ ਲਗਪਗ 13 ਕਿ.ਮੀ. ਦਾ ਏਰੀਆ ਪੈਂਦਾ ਹੈ ਤੇ ਇਸ 13 ਕਿ.ਮੀ. ਦੇ ਏਰੀਏ 'ਚ ਰਾਸ਼ਟਰੀ ਮਾਰਗ 54 'ਤੇ ਕੋਈਵੀ ਨਾਕਾ ਨਹੀਂ ਹੈ ਤੇ ਨਾ ਹੀ ਦਿਨ ਜਾਂ ਰਾਤ ਵੇਲੇ ਕੋਈ ਪੁਲਿਸ ਮੁਲਾਜ਼ਮ ਰਾਸ਼ਟਰੀ ਮਾਰਗ 'ਤੇ ਦਿਖਾਈ ਦਿੰਦਾ ਹੈ | ਜਿਸ ਕਾਰਨ ਲੁਟੇਰੇ ਬੇਖੌਫ਼ ਹੋ ਕੇ ਰਾਸ਼ਟਰੀ ਮਾਰਗਾਂ 'ਤੇ ਦਿਨ ਦਿਹਾੜੇ ਵਾਰਦਾਤਾਂ ਕਰਕੇ ਫ਼ਰਾਰ ਹੋ ਜਾਂਦੇ ਹਨ | ਲੋਕਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਦਿਨ ਦਿਹਾੜੇ ਹੋ ਰਹੀਆਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਥਾਂ-ਥਾਂ ਨਾਕੇ ਲਗਾਏ ਜਾਣ ਤੇ ਨਾਕਿਆਂ'ਤੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਯਕੀਨੀ ਬਣਾਈ ਜਾਵੇ ਤੇ ਅਣਗਹਿਲੀ ਵਰਤਣ ਵਾਲੇ ਕਰਮਚਾਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |

ਸੁਖਬੀਰ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਹਲਕਾ ਖਡੂਰ ਸਾਹਿਬ ਅਕਾਲੀ ਵਰਕਰ ਹੋਏ ਬਾਗੋ ਬਾਗ-ਮੰਨਾ

ਮੀਆਂਵਿੰਡ, 15 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਅਕਾਲੀ ਵਰਕਰ ਪੂਰੇ ਖ਼ੁਸ਼ ਤੇ ਬਾਗੋਬਾਗ ਹਨ | ਇਹ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਤਿੰਨ ਵਾਰ ਵਿਧਾਇਕ ...

ਪੂਰੀ ਖ਼ਬਰ »

ਸੁਖਦੇਵ ਸਿੰਘ ਭੁੱਲਰ ਪੱਟੀ ਮਨੁੱਖੀ ਅਧਿਕਾਰ ਮੰਚ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ

ਪੱਟੀ, 15 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਮਨੁੱਖੀ ਅਧਿਕਾਰ ਮੰਚ ਐਾਟੀ ਕਰਾਈਮ ਸੈੱਲ ਦੀ ਮੀਟਿੰਗ ਪੱਟੀ ਵਿਖੇ ਭੁੱਲਰ ਫਿਲਿੰਗ ਸਟੇਸ਼ਨ ਪੱਟੀ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਆਸਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਉਪਰੰਤ ਸੁਖਦੇਵ ਸਿੰਘ ਭੁੱਲਰ ...

ਪੂਰੀ ਖ਼ਬਰ »

ਜ਼ਮੀਨੀ ਕਬਜ਼ੇ ਨੂੰ ਲੈ ਕੇ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਸੰਗਤਾਂ ਦਾ ਭਰਵਾਂ ਇਕੱਠ

ਝਬਾਲ, 15 ਦਸੰਬਰ (ਸੁਖਦੇਵ ਸਿੰਘ)¸ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੀ 88 ਕਨਾਲ 15 ਮਰਲੇ ਜ਼ਮੀਨ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਡੇਰਾ ਮੁਖੀ ਵਿਚਲੇ 2006 ਤੋਂ ਚਲੇ ਆ ਰਹੇ ਅਦਾਲਤੀ ਕੇਸ ਦੇ ਹੋਏ ਫ਼ੈਸਲੇ ਤੋਂ ਬਾਅਦ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਠੇਕੇਦਾਰ ਗਿਆਨ ਸਿੰਘ ਲੁਟੇਰਿਆਂ ਵਲੋਂ ਚਲਾਈਆਂ ਗੋਲੀਆਂ ਤੋਂ ਵਾਲ-ਵਾਲ ਬਚੇ

ਪੱਟੀ, 15 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰੀ)-ਬੀਤੀ ਰਾਤ ਕਾਰ ਸਵਾਰ ਲੁਟੇਰਿਆਂ ਨੇ ਕੈਰੋਂ ਰੇਲਵੇ ਫਾਟਕ 'ਤੇ ਗਿਆਨ ਸਿੰਘ ਕੋਲੋਂ ਉਸ ਦੀ ਸਵਿੱਫਟ ਕਾਰ ਪਿਸਤੌਲਾਂ ਦੀ ਨੋਕ 'ਤੇ ਫਾਇਰਿੰਗ ਕਰਕੇ ਖੋਹ ਲਈ ਸੀ | ਇਸ ਸਬੰਧੀ ਅੱਜ ਗਿਆਨ ਸਿੰਘ ...

ਪੂਰੀ ਖ਼ਬਰ »

ਧੁੰਦ ਕਾਰਨ ਫਾਰਚੂਨਰ ਗੱਡੀ ਤੇ ਸਵਿੱਫਟ ਕਾਰ ਦੀ ਟੱਕਰ-ਚਾਲਕ ਵਾਲ-ਵਾਲ ਬਚੇ

ਭਿੱਖੀਵਿੰਡ, 15 ਦਸੰਬਰ (ਬੌਬੀ)-ਅੱਜ ਸਵੇਰੇ 9 ਵਜੇ ਦੇ ਕਰੀਬ ਸੰਘਣੀ ਧੁੰਦ ਪੈਣ ਕਾਰਨ ਕਸਬਾ ਭਿੱਖੀਵਿੰਡ ਦੇ ਅੰਮਿ੍ਤਸਰ ਰੋਡ 'ਤੇ ਸਥਿੱਤ ਬੀ.ਐੱਸ.ਐੱਫ. ਦੇ ਹੈੱਡਕੁਆਟਰ ਨੇੜੇ ਇਕ ਫਾਰਚੂਨਰ ਗੱਡੀ ਤੇ ਸਵਿੱਫਟ ਡਿਜ਼ਾਇਰ ਗੱਡੀ ਦੀ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਪਾਤ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਬੱਸ 'ਤੇ ਫਾਇਰ ਕਰਨ 'ਤੇ ਕੇਸ ਦਰਜ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਬਸ 'ਤੇ ਫਾਇਰ ਕਰਨ ਦੇ ਦੋਸ਼ ਹੇਠ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਰਹਾਲੀ ਵਿਖੇ ਬਲਜੀਤ ...

ਪੂਰੀ ਖ਼ਬਰ »

ਨੂੰ ਹ ਨਾਲ ਕੁੱਟਮਾਰ ਕਰ ਕੇ ਘਰੋਂ ਕੱਢਿਆ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨਾਲ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਵਿਆਹੁਤਾ ਦੇ ਪਤੀ ਤੇ ਸੱਸ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪੁਲਿਸ ਦੀ ਵਰਦੀ ਪਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਕਾਬੂ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਪੁਲਿਸ ਦੀ ਵਰਦੀ ਪਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਪੈਲੇਸ 'ਚ ਵਿਅਕਤੀ ਦੀ ਕੁੱਟਮਾਰ ਕਰਨ 'ਤੇ 5 ਵਿਰੁੱਧ ਕੇਸ ਦਰਜ

ਝਬਾਲ, 15 ਦਸੰਬਰ (ਸਰਬਜੀਤ ਸਿੰਘ)-ਥਾਣਾ ਝਬਾਲ ਅਧੀਨ ਪੈਂਦੇ ਪਿੰਡ ਚੱਕ ਸਕੰਦਰ ਦੇ ਗੁਰਵੇਲ ਸਿੰਘ ਦੀ ਸ਼ਾਹੀ ਫਾਰਮ ਪੈਲੇਸ ਪੰਜਵੜ ਵਿਖੇ ਵਿਆਹ 'ਚ ਕੁਝ ਲੋਕਾਂ ਵਲੋ ਕੁੱਟਮਾਰ ਕਰਕੇ ਮੋਬਾਈਲ ਲੈ ਜਾਣ 'ਤੇ ਥਾਣਾ ਝਬਾਲ ਦੀ ਪੁਲਿਸ ਨੇ 5 ਵਿਅਕਤੀਆਂ ਵਿਰੁੱਧ ਕੇਸ ਦਰਜ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)-ਥਾਣਾ ਹਰੀਕੇ ਦੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਹਰੀਕੇ ਵਿਖੇ ਤਰਸੇਮ ...

ਪੂਰੀ ਖ਼ਬਰ »

ਹੈਰੋਇਨ ਦਾ ਸੇਵਨ ਕਰਦੇ 6 ਕਾਬੂ, ਇਕ ਫ਼ਰਾਰ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦਿਆਂ ਹੈਰੋਇਨ ਦਾ ਸੇਵਨ ਕਰਨ ਵਾਲੇ 6 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਜਦ ਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ਐੱਸ.ਐੱਸ.ਪੀ. ਧਰੁਵ ...

ਪੂਰੀ ਖ਼ਬਰ »

ਸੁਖਬੀਰ ਦੇ ਪ੍ਰਧਾਨ ਬਣਨ 'ਤੇ ਲੋਪੋਕੇ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਲੋਪੋਕੇ, 15 ਦਸੰਬਰ (ਗੁਰਵਿੰਦਰ ਸਿੰਘ ਕਲਸੀ)¸ਸ਼੍ਰੋਮਣੀ ਅਕਾਲੀ ਦਲ ਦੀ ਹੋਈ ਚੋਣ 'ਚ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਦਾ ਤੀਜੀ ਵਾਰ ਅਕਾਲੀ ਦਲ ਦੇ ਪ੍ਰਧਾਨ ਬਣਨ 'ਤੇ ਹਲਕਾ ਰਾਜਾਸਾਂਸੀ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਦਾ ਪਾਸ ਹੋਣਾ ਮੋਦੀ ਸਰਕਾਰ ਦੀ ਇਤਿਹਾਸਕ ਕਾਮਯਾਬੀ-ਬੀਬੀ ਬਾਠ, ਸ਼ਿਵ ਕੁਮਾਰ ਸੋਨੀ

ਹਰੀਕੇ ਪੱਤਣ, 15 ਦਸੰਬਰ (ਸੰਜੀਵ ਕੁੰਦਰਾ)¸ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਤੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਨੇ ਨਾਗਰਿਕਤਾ ਬਿੱਲ ਸੰਸਦ 'ਚ ਪਾਸ ਹੋਣ 'ਤੇ ਮੋਦੀ ਸਰਕਾਰ ਦੀ ਇਤਿਹਾਸਕ ਕਾਮਯਾਬੀ ਤੇ ਸਹੀ ਕਦਮ ਦੱਸਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਵਿਚ ਸਾਫ਼-ਸੁਥਰੇ ਅਕਸ ਵਾਲੇ ਕਾਂਗਰਸੀ ਆਗੂਆਂ ਨੂੰ ਬਣਾਵਾਂਗੇ ਉਮੀਦਵਾਰ -ਡਾ: ਅਗਨੀਹੋਤਰੀ

ਤਰਨ ਤਾਰਨ, 15 ਦਸੰਬਰ (ਲਾਲੀ ਕੈਰੋਂ) ¸ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਵਿੱਤਰ ਨਗਰੀ ਤਰਨ ਤਾਰਨ ਸ਼ਹਿਰ ਦੀ ਸੁੰਦਰਤਾ ਲਈ ਹੋਏ ਵਿਕਾਸ ਕਾਰਜਾਂ ਨਾਲ ਜਿੱਥੇ ਇਸ ਸ਼ਹਿਰ ਦੀ ਖੂਬਸੂਰਤੀ ਵਧੀ ਹੈ, ਉੱਥੇ ਸ਼ਹਿਰ ਵਾਸੀਆਂ ਨੂੰ ਵੀ ਵੱਡੇ ਪੱਧਰ 'ਤੇ ਸੁੱਖ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ

ਤਰਨ ਤਾਰਨ, 15 ਦਸੰਬਰ (ਪਰਮਜੀਤ ਜੋਸ਼ੀ)- ਇੰਡੀਅਨ ਐਕਸ ਸਰਵਿਸ ਲੀਗ ਦੀ ਮਹੀਨਾਵਾਰੀ ਮੀਟਿੰਗ ਕੈਪਟਨ ਰੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਜਨਰਲ ਸਕੱਤਰ ਕੈਪਟਨ ਦੀਦਾਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਕੈਪਟਨ ਰੁਪਿੰਦਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਅਗਵਾਈ 'ਚ ਸਰਹੱਦੀ ਪਿੰਡਾਂ ਦਾ ਵਿਕਾਸ ਜ਼ੋਰਾਂ 'ਤੇ ਹੋ ਰਿਹੈ-ਸਰਪੰਚ ਅਮਨਪਾਲ ਬੁਰਜ

ਸਰਾਏਾ ਅਮਾਨਤ ਖਾਂ, 15 ਦਸੰਬਰ (ਨਰਿੰਦਰ ਸਿੰਘ ਦੋਦੇ)¸ਹਲਕਾ ਤਰਨ ਤਾਰਨ ਦੇ ਉੱਘੇ ਕਾਂਗਰਸੀ ਆਗੂ ਪਰਮਬੀਰ ਸਿੰਘ ਚਾਹਲ ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਘਰ ਦੀ ਛੱਤ ਡਿੱਗਣ ਕਾਰਨ ਸੱਟ ਲੱਗ ਗਈ ਸੀ | ਉਨ੍ਹਾਂ ਦੇ ਗ੍ਰਹਿ ਪਿੰਡ ਚਾਹਲ ਵਿਖੇ ਸਿਹਤ ਦਾ ਹਾਲ ਪੁੱਛਣ ...

ਪੂਰੀ ਖ਼ਬਰ »

ਸੁਖਬੀਰ ਦੇ ਪ੍ਰਧਾਨ ਬਣਨ ਨਾਲ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਝਬਾਲ, 15 ਦਸੰਬਰ (ਸਰਬਜੀਤ ਸਿੰਘ) ¸ਸ਼੍ਰੋਮਣੀ ਅਕਾਲੀ ਦਲ ਦੀ ਹੋਈ ਚੋਣ 'ਚ ਸੁਖਬੀਰ ਸਿੰਘ ਬਾਦਲ ਦੇ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਬਣਨ 'ਤੇ ਇਲਾਕਾ ਝਬਾਲ ਦੇ ਅਕਾਲੀ ਵਰਕਰਾਂ ਜਿਨ੍ਹਾਂ 'ਚ ਸਰਪੰਚ ਕੁਲਵਿੰਦਰ ਸਿੰਘ ਮੂਸੇ, ਸਾਬਕਾ ਚੇਅਰਮੈਨ ਤੇਗਾ ਸਿੰਘ, ...

ਪੂਰੀ ਖ਼ਬਰ »

ਸਰਪੰਚ ਲਹੌਰੀਆ ਨੇ ਨਗਰ ਦੇ ਸੁੰਦਰੀਕਰਨ ਤਹਿਤ ਪੇਂਟ ਦਾ ਕੰਮ ਸ਼ੁਰੂ ਕਰਵਾਇਆ

ਫਤਿਆਬਾਦ, 15 ਦਸੰਬਰ (ਹਰਵਿੰਦਰ ਸਿੰਘ ਧੂੰਦਾ)¸ਗ੍ਰਾਮ ਪੰਚਾਇਤ ਸ੍ਰੀ ਗੋਇੰਦਵਾਲ ਸਾਹਿਬ ਦੇ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਵਲੋਂ ਨਗਰ ਦੇ ਸੁੰਦਰੀਕਰਨ ਲਈ ਅਰੰਭੇ ਯਤਨਾਂ ਤਹਿਤ ਜਿਥੇ ਗੁਰਦੁਆਰਾ ਬਾਉਲੀ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਸਾਫ਼-ਸਫ਼ਾਈ ਤੋਂ ...

ਪੂਰੀ ਖ਼ਬਰ »

ਪਾਇਨਲੈਂਡ ਇੰਟਰਨੈਸ਼ਨਲ ਪਬਲਿਕ ਸਕੂਲ ਗੱਗੋਬੂਹਾ ਵਿਖੇ ਨੈਸ਼ਨਲ ਊਰਜਾ ਦਿਵਸ ਮਨਾਇਆ

ਝਬਾਲ, 15 ਦਸੰਬਰ (ਸਰਬਜੀਤ ਸਿੰਘ) ¸ਪਾਇਨਲੈਂਡ ਇੰਟਰਨੈਸ਼ਨਲ ਪਬਲਿਕ ਸਕੂਲ ਗੱਗੋਬੂਹਾ ਵਿਖੇ ਪਿ੍ੰਸੀਪਲ ਜਤਿੰਦਰ ਕੌਰ ਦੀ ਅਗਵਾਈ ਹੇਠ ਬੀਤੇ ਦਿਨੀਂ ਨੈਸ਼ਨਲ ਊਰਜਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਬਿਜਲੀ ਦੀ ਬਚਤ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਝਬਾਲ 'ਚ ਰੌਸ਼ਨੀ ਤੇ ਆਵਾਜ਼ 'ਤੇ ਆਧਾਰਿਤ ਪ੍ਰੋਗਰਾਮ ਕਰਵਾਇਆ

ਝਬਾਲ, 15 ਦਸੰਬਰ (ਸਰਬਜੀਤ ਸਿੰਘ)¸ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਫਤਿਆਬਾਦ, 15 ਦਸੰਬਰ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਸਥਿਤ ਖੇਡ ਸਟੇਡੀਅਮ ਵਿਖੇ ਫੁੱਟਬਾਲ ਟੂਰਨਾਮੈਂਟ ਕਲੱਬ ਵਲੋਂ ਐੱਨ.ਆਰ.ਆਈ. ਸੱਜਣਾਂ, ਜਿਨ੍ਹਾਂ ਵਿਚ ਦਿਲਬਾਗ ਸਿੰਘ ਚਾਵਲਾ ਕੈਨੇਡਾ, ਬਲਿਹਾਰ ਸਿੰਘ ਨਾਰਵੇ, ਉੱਤਮ ਸਿੰਘ ਕੈਨੇਡਾ, ਰਵਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਸਲ ਉਤਾੜ ਵਿਖੇ ਮੈਰਾਥਨ ਦੌੜ ਕਰਵਾਈ

ਖੇਮਕਰਨ, 15 ਦਸੰਬਰ (ਰਾਕੇਸ਼ ਬਿੱਲਾ)¸ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਦਿੱਤੇ ਆਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਮੈਰਾਥਨ ਦੌੜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਡੀ.ਏ.ਵੀ. ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਸਿਰਜਿਆ ਇਤਿਹਾਸ

ਭਿੱਖੀਵਿੰਡ, 15 ਦਸੰਬਰ (ਬੌਬੀ)¸ਗੁਰੂ ਨਾਨਕ ਦੇਵ ਡੀ.ਏ.ਵੀ. ਪਬਲਿਕ ਸਕੂਲ ਭਿੱਖੀਵਿੰਡ ਦੀ ਵਾਲੀਬਾਲ ਦੀ ਟੀਮ ਦੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਉਂਦੇ ਹੋਏ ਕਲੱਸਟਰ ਪੱਧਰ ਤੇ ਜ਼ੋਨਲ ਪੱਧਰ ਦੀਆਂ ਜਿੱਤਾਂ ਪ੍ਰਾਪਤ ਕਰਨ ਤੋਂ ਬਾਅਦ ਡੀ.ਏ.ਵੀ. ...

ਪੂਰੀ ਖ਼ਬਰ »

ਐਚ. ਐਮ. ਵੀ. ਤੇ ਬੀ. ਬੀ. ਕੇ. ਡੀ. ਏ. ਵੀ. ਨੇ ਜਿੱਤੇ ਮੈਚ

ਅੰਮਿ੍ਤਸਰ, 15 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਜਾ ਰਹੀ ਔਰਤਾਂ ਦੀ ਅੰਤਰ ਕਾਲਜ ਫੁੱਟਬਾਲ ਪ੍ਰਤੀਯੋਗਤਾ ਦੇ ਦੂਸਰੇ ਦਿਨ ਐਚ. ਐਮ. ਵੀ. ਜਲੰਧਰ ਤੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੰਮਿ੍ਤਸਰ ਦੀ ਟੀਮ ਨੇ ਆਪਣੇ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲੇ ਜਥੇਦਾਰ ਤੇਜਾ ਸਿੰਘ ਭੁੱਚਰ ਦਾ ਪਰਿਵਾਰ ਸੁਖਬੀਰ ਦੇ ਹੱਕ 'ਚ ਡਟਿਆ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)¸ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲੇ ਜਥੇਦਾਰ ਅਤੇ ਅਕਾਲੀ ਸੁਧਾਰ ਲਹਿਰ ਦੇ ਮੋਢੀ ਤੇਜਾ ਸਿੰਘ ਭੁੱਚਰ ਖ਼ੁਰਦ ਦਾ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਡਟਿਆ ਹੈ | ਉਪ ਦਫ਼ਤਰ ਤਰਨ ਤਾਰਨ ...

ਪੂਰੀ ਖ਼ਬਰ »

ਅਕਾਲੀ ਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ-ਭਰੋਵਾਲ

ਤਰਨ ਤਾਰਨ, 15 ਦਸੰਬਰ (ਪਰਮਜੀਤ ਜੋਸ਼ੀ¸ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਬਣਨ 'ਤੇ ਬਾਦਲ ਪਰਿਵਾਰ ਤੇ ਸਮੂਹ ਪੰਜਾਬ ...

ਪੂਰੀ ਖ਼ਬਰ »

ਇਕਬਾਲ ਸਿੰਘ ਸੰਧੂ ਨੇ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ 'ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)¸ਸੁਖਬੀਰ ਸਿੰਘ ਬਾਦਲ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ, ਫਤਹਿ ਗਰੁੱਪ ਦੇ ਚੇਅਰਮੈਨ ਅਤੇ ਐੱਸ.ਐਸ.ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਝਬਾਲ, 15 ਦਸੰਬਰ (ਸੁਖਦੇਵ ਸਿੰਘ) ¸ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮੀਟਿੰਗ ਮਾਤਾ ਭਾਗੋ ਲਾਇਬ੍ਰੇਰੀ ਝਬਾਲ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਝਬਾਲ, ਚਰਨਜੀਤ ਸਿੰਘ ਬਾਠ ਅਤੇ ਜਸਬੀਰ ਸਿੰਘ ਗੰਡੀਵਿੰਡ ਨੇ ਕੇਂਦਰ ਤੇ ਸੂਬਾ ਸਰਕਾਰ ਦੀਆਂ ...

ਪੂਰੀ ਖ਼ਬਰ »

ਲੋਕਾਂ ਵਲੋਂ ਛੱਪੜ 'ਤੇ ਕੀਤੇ ਨਾਜਾਇਜ਼ ਕਬਜ਼ੇ ਜਲਦੀ ਛੁਡਾਏ ਜਾਣਗੇ- ਸਰਪੰਚ ਗੁਰਬਚਨ ਸਿੰਘ

ਸਰਾਏਾ ਅਮਾਨਤ ਖਾਂ, 15 ਦਸੰਬਰ (ਨਰਿੰਦਰ ਸਿੰਘ ਦੋਦੇ)-ਪਿੰਡ ਕਸੇਲ ਦੇ ਛੱਪੜ ਦੀ ਸਫ਼ਾਈ ਕਰਨ ਉਪਰੰਤ ਜਿਥੇ ਇਸ ਦੇ ਘੇਰੇ 'ਤੇ ਪੱਟੜੀ ਬੰਨ੍ਹ ਕੇ ਉਪਰ ਇੰਟਰਲਾਕਿੰਗ ਟਾਇਲ ਲਗਾ ਕੇ ਇਸ ਨੂੰ ਸੈਰਗਾਹ ਬਣਾਕੇ ਸੁੰਦਰ ਦਿੱਖ ਦਿੱਤੀ ਜਾਵੇਗੀ ਤੇ ਪਿੰਡ ਦੇ ਵਿਕਾਸ 'ਚ ਕੋਈ ਕਸਰ ...

ਪੂਰੀ ਖ਼ਬਰ »

ਸਬਜ਼ੀਆਂ ਦੇ ਵਧੇ ਭਾਅ ਨੇ ਆਮ ਲੋਕਾਂ ਦਾ ਬਜਟ ਵਿਗਾੜਿਆ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)-ਦੇਸ਼ 'ਚ ਵੱਧ ਰਹੀ ਮਹਿੰਗਾਈ ਨੇ ਜਿਥੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ, ਉਥੇ ਆਮ ਲੋਕਾਂ ਦੀ ਪਹੁੰਚ ਤੋਂ ਘਰੇਲੂ ਵਰਤਣ ਵਾਲੀਆਂ ਵਸਤੂਆਂ ਦੂਰ ਹੁੰਦੀਆਂ ਜਾ ਰਹੀਆਂ ਹਨ | ਸਬਜ਼ੀਆਂ ਦੇ ਰੇਟ ਆਸਮਾਨ ਛੂਹ ਰਹੇ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੁਲਦੀਪ ਸਿੰਘ ਔਲਖ ਸੂਬਾ ਡੈਲੀਗੇਟ ਨਿਯੁਕਤ

ਖਡੂਰ ਸਾਹਿਬ, 15 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੂੰ ਅਕਾਲੀ ਦਲ ਦਾ ਸੂਬਾ ਡੈਲੀਗੇਟ ਬਣਾਏ ਜਾਣ 'ਤੇ ਉਨ੍ਹਾਂ ਪਾਰਟੀ ਹਾਈਕਮਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ...

ਪੂਰੀ ਖ਼ਬਰ »

ਗੁ: ਡੇਹਰਾ ਸਾਹਿਬ ਲੁਹਾਰ ਵਿਖੇ 18 ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ-ਬਾਬਾ ਲੱਖਾ ਸਿੰਘ ਕੋਟੇ

ਫਤਿਆਬਾਦ, 15 ਦਸੰਬਰ (ਹਰਵਿੰਦਰ ਸਿੰਘ ਧੂੰਦਾ)¸ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੇ ਸੇਵਾਦਾਰ ਬਾਬਾ ਮੁਖਤਾਰ ਸਿੰਘ ਝੰਡੇਰ ਮਹਾਂਪੁਰਖਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਹਰਾ ਸਾਹਿਬ ਲੁਹਾਰ ਸਥਿਤ ਗੁ. ਡੇਹਰਾ ਸਾਹਿਬ ਲੁਹਾਰ ਵਿਖੇ 18 ਦਸੰਬਰ ਨੂੰ ਸ੍ਰੀ ...

ਪੂਰੀ ਖ਼ਬਰ »

ਗੁਪਤੇਸ਼ਵਰ ਮੰਦਰ ਸ਼ਿਵਾਲਾ ਪੱਟੀ ਦੇ ਗੁੰਬਦ ਦੇ ਕੰਮ ਦਾ ਉਦਘਾਟਨ

ਪੱਟੀ, 15 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਗੁਪਤੇਸ਼ਵਰ ਮੰਦਰ ਸ਼ਿਵਾਲਾ ਪੁਰਾਣਾ ਬਾਜ਼ਾਰ ਪੱਟੀ ਦੇ ਨਵੇਂ ਬਣ ਰਹੇ ਗੁੰਬਦ ਦੇ ਕੰਮ ਦਾ ਉਦਘਾਟਨ ਹਰਮਿੰਦਰ ਸਿੰਘ ਗਿੱਲ ਵਿਧਾਇਕ ਪੱਟੀ ਤੇ ਪ੍ਰਮਜੀਤ ਕੌਰ ਗਿੱਲ ਨੇ ਕੀਤਾ | ਇਸ ਮੌਕੇ ਨਾਗਾ ਬਾਬਾ ਆਨੰਦ ਗਿਰੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਡੀ.ਐੱਸ.ਪੀ. ਭਿੱਖੀਵਿੰਡ ਦੇ ਦਫ਼ਤਰ ਅੱਗੇ ਧਰਨਾ 20 ਨੂੰ-ਦਰਾਜਕੇ

ਭਿੱਖੀਵਿੰਡ, 15 ਦਸੰਬਰ (ਬੌਬੀ)-ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ, ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਤਹਿਸੀਲ ਸਕੱਤਰ ਸੰਤੋਖ ਸਿੰਘ ਮੱਖੀ ਕਲਾਂ, ਸੁਖਵੰਤ ਸਿੰਘ ਮਨਿਆਲਾ, ਜਗਤਾਰ ਸਿੰਘ ਵਾਂ, ਜਸਵੰਤ ਸਿੰਘ ਭਿੱਖੀਵਿੰਡ, ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਰਾਮਪੁਰ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਖਡੂਰ ਸਾਹਿਬ, 15 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਪਿੰਡ ਰਾਮਪੁਰ ਭੂਤਵਿੰਡ ਦਾ ਦੌਰਾ ਕੀਤਾ | ਇਸ ਮੌਕੇ ਭਲਾਈਪੁਰ ਨੇ ਪਿੰਡ 'ਚ ਗਲੀਆਂ ਪੱਕੀਆਂ ਕਰਨ ਲਈ ਇੰਟਲਾਕਿੰਗ ਟਾਈਲਾਂ ਲਗਾਉਣ ਅਤੇ ਓਵਰਫਲੋਅ ਹੋ ...

ਪੂਰੀ ਖ਼ਬਰ »

ਪਿਓ-ਪੁੱਤ ਦੇ ਬੈਂਕ ਖਾਤੇ ਤੋਂ 1.46 ਲੱਖ ਰੁਪਏ ਕਢਵਾਏ

ਅੰਮਿ੍ਤਸਰ, 15 ਦਸੰਬਰ (ਗਗਨਦੀਪ ਸ਼ਰਮਾ)ਬੀਤੇ ਦਿਨ ਧੋਖਾ ਨਾਲ ਪੈਸੇ ਕਢਵਾਉਣ ਦਾ ਮਾਮਲਾ ਗੇਟ ਹਕੀਮਾਂ ਪੁਲਿਸ ਥਾਣੇ 'ਚ ਪਹੰੁਚਿਆ ਹੈ | ਬੜਾ ਹਰਿ ਪੁਰੀ ਦੀ ਗਲੀ ਨੰ- 3 'ਚ ਰਹਿਣ ਵਾਲੇ ਵਿਨੋਦ ਕੁਮਾਰ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਮੋਬਾਇਲ ਨੰਬਰ 'ਤੇ ਪਹਿਲਾਂ 1 ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਹੋਣ 'ਤੇ ਮਾਮਲਾ ਦਰਜ

ਅੰਮਿ੍ਤਸਰ, 15 ਦਸੰਬਰ (ਗਗਨਦੀਪ ਸ਼ਰਮਾ)-ਛਾਉਣੀ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਮਾਮਲਾ ਦਰਜ ਕੀਤਾ ਹੈ | ਪੀੜਤ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣਾ ਹੀਰੋ ਹਾਂਡਾ ਪੈਸ਼ਨ ਪਲੱਸ ਨੰਬਰ ਪੀ ਬੀ02. ਬੀ ਐਫ -5059 ਕਨਾਲ ਕਾਲੋਨੀ ਕਮਿਸ਼ਨਰ ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਨਾਲ ਖਾਤੇ 'ਚੋਂ ਕਢਵਾਏ 17 ਲੱਖ

ਅੰਮਿ੍ਤਸਰ, 15 ਦਸੰਬਰ (ਗਗਨਦੀਪ ਸ਼ਰਮਾ)- ਏ.ਟੀ.ਐਮ. ਕਾਰਡ ਰਾਹੀਂ ਬੈਂਕ ਖਾਤੇ 'ਚੋਂ 17 ਲੱਖ ਰੁਪਏ ਕਢਵਾਉਣ ਦੇ ਦੋਸ਼ 'ਚ ਬੇਟੀ ਤੇ ਉਸ ਦੇ ਮੰਗੇਤਰ ਸਮੇਤ 6 ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਸਦਰ ਪੁਲਿਸ ਨੂੰ ਸੋਨੀਆ ਨਾਂਅ ਦੀ ਮਹਿਲਾ ਨੇ ਦੱਸਿਆ ਕਿ ਉਸ ਦੀ ਬੇਟੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਪਰਸ ਖੋਹ ਕੇ ਫਰਾਰ

ਅੰਮਿ੍ਤਸਰ, 15 ਦਸੰਬਰ (ਗਗਨਦੀਪ ਸ਼ਰਮਾ)- ਮੋਟਰਸਾਈਕਲ ਸਵਾਰ ਨੌਜਵਾਨ ਇਕ ਔਰਤ ਦਾ ਪਰਸ ਖੋਹ ਕੇ ਫਰਾਰ ਹੋ ਗਿਆ, ਜਿਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਪੀੜਤਾ ਸੁਕਸ਼ਮ ਸ਼ਰਮਾ ਨੇ ਦੱਸਿਆ ਕਿ ਉਹ ਸਵੇਰੇ ਕਰੀਬ 9 ਵਜੇ ਪੈਦਲ ਪੈਰਿਸ ਟਾਊਨ ਵੱਲ ਜਾ ਰਹੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਵਰਿਆਮ ਨੰਗਲ ਵਿਖੇ ਵਾਹਨਾਂ 'ਤੇ ਫਾਸਟੈਗ ਚਾਲੂ

ਕੱਥੂਨੰਗਲ, 15 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ-54 ਵਲੋਂ ਲਗਾਇਆ ਗਿਆ ਟੋਲ ਪਲਾਜ਼ਾ ਜੋ ਕਿ ਆਰ. ਬੀ. ਆਈ. ਕੰਪਨੀ ਦੇ ਅਧੀਨ ਪਿੰਡ ਵਰਿਆਮ ਨੰਗਲ ਵਿਖੇ ਚੱਲ ਰਿਹਾ ਹੈ ਤੇ ਅੱਜ ਇਸ ਟੋਲ ਪਲਾਜ਼ਾ ਵਲੋਂ ਵਾਹਨਾਂ 'ਤੇ ਫਾਸਟੈਗ ਸਟਿੱਕਰ ...

ਪੂਰੀ ਖ਼ਬਰ »

ਜੀ. ਆਰ. ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਇਨਾਮ ਵੰਡ ਸਮਾਗਮ

ਅਜਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਜੀ. ਆਰ. ਡੀ. ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਦਾ ਇਨਾਮ ਵੰਡ ਸਮਾਗਮ ਪਿ੍ੰ: ਗੁਰਦਰਸ਼ਨ ਬਜਾਜ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ 'ਚ ਐਸ. ਡੀ. ਐਮ. ਅਜਨਾਲਾ ਡਾ: ਦੀਪਕ ਭਾਟੀਆ ...

ਪੂਰੀ ਖ਼ਬਰ »

ਅਰਜਿੰਦਰ ਬੁਤਾਲਵੀ ਦਾ ਗੀਤ 'ਭਾਈ ਜੈਤਾ ਜੀ' ਲੋਕ ਅਰਪਿਤ

ਬਾਬਾ ਬਕਾਲਾ ਸਾਹਿਬ, 15 ਦਸੰਬਰ (ਪ.ਪ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਲਗਤਾਰਾ ਸਾਹਿਤਕ ਸਰਗਰਮੀਆਂ ਵਿੱਢਣ ਵਾਲੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਇਕ ਧਾਰਮਿਕ ਕਵੀ ਦਰਬਾਰ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ...

ਪੂਰੀ ਖ਼ਬਰ »

ਐਥਲੀਟ ਗਗਨਦੀਪ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ, 15 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਐਥਲੀਟ ਗਗਨਦੀਪ ਸਿੰਘ ਹਿਦਾਇਤਪੁਰ (ਮਜੀਠਾ) ਵਲੋਂ ਨਸ਼ਿਆਂ ਿਖ਼ਲਾਫ਼ ਤੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪਸਾਰ ਹਿੱਤ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਅੱਜ ਦੌੜ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਯੂਥ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਤੇ ਆਗੂਆਂ ਦੀ ਮੀਟਿੰਗ

ਅਜਨਾਲਾ, 15 ਦਸੰਬਰ (ਐਸ. ਪ੍ਰਸ਼ੋਤਮ)-ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਹਲਕਾ ਅਜਨਾਲਾ ਦੇ ਨਵੇਂ ਚੁਣੇ ਗਏ ਯੂਥ ਕਾਂਗਰਸ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਤੇ ਹਲਕੇ 'ਚੋਂ ਪ੍ਰਤੀਨਿਧਤਾ ਕਰਦੇ ਨਵੇਂ ਬਣੇ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਅਟਾਰੀ, 15 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਸੀ.ਆਈ.ਏ. ਸਟਾਫ਼ ਅੰਮਿ੍ਤਸਰ ਦਿਹਾਤੀ ਦੀ ਪੁਲਿਸ ਪਾਰਟੀ ਵਲੋਂ ਡੀ.ਐੱਸ.ਪੀ. ਅਟਾਰੀ ਗੁਰਪ੍ਰਤਾਪ ਸਿੰਘ ਸਹੋਤਾ ਦੀ ਨਿਗਰਾਨੀ ਹੇਠ ਇੱਕ ਅਪਰੇਸ਼ਨ 'ਚ ਇਕ ਤਸਕਰ ਨੂੰ ਕਾਬੂ ਕਰਦਿਆਂ ਉਸ ਪਾਸੋਂ ਪੰਜ ਕਰੋੜ ਰੁਪਏ ਦੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 70 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ

ਪੱਟੀ 15 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਐੱਸ.ਪੀ. ਸਿੰਘ ਉਬਰਾਏ ਸੇਵਾ ਨੂੰ ਸਮਰਪਿਤ ਇਨਸਾਨ ਹਨ ਜੋ ਆਪਣੀ ਕਮਾਈ ਦਾ 95 ਪ੍ਰਤੀਸ਼ਤ ਹਿੱਸਾ ਸਮਾਜ ਸੇਵਾ ਦੇ ਕਾਰਜਾਂ ਲਈ ਦਾਨ ਦਿੰਦੇ ਹਨ | ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਾਹੀਂ ਅਨੇਕਾਂ ਸਮਾਜ ਸੇਵਾ ਕਾਰਜ ...

ਪੂਰੀ ਖ਼ਬਰ »

ਦਿੱਲੀ ਵਾਂਗ ਪੰਜਾਬ ਵਿਚ ਹਰ ਘਰ 'ਚ ਸਹੂਲਤ ਦਿੱਤੀ ਜਾਵੇਗੀ-ਜਸਬੀਰ ਸਿੰਘ ਸੁਰ ਸਿੰਘ

ਭਿੱਖੀਵਿੰਡ, 15 ਦਸੰਬਰ (ਬੌਬੀ)¸ਆਮ ਆਦਮੀ ਪਾਰਟੀ ਮੁਢਲੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਖੇਮਕਰਨ ਦੇ ਇੰਚਾਰਜ ਜਸਬੀਰ ਸਿੰਘ ਸੁਰ ਸਿੰਘ ਨੇ ਰਣਜੀਤ ਕੁਮਾਰ ਅਬਜਰਵਰ ਭਿੱਖੀਵਿੰਡ ਦੇ ਗ੍ਰਹਿ ਵਿਖੇ ਵਲੰਟੀਅਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX