ਤਾਜਾ ਖ਼ਬਰਾਂ


ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  2 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  13 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  19 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  24 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  27 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  33 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  35 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  37 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  38 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  46 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  49 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  53 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  55 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  42 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 2 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 3 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਮੋਗਾ

ਸਵਾਤੀ ਮਾਲੀਵਾਲ ਦੇ ਹੱਕ 'ਚ ਡਟੀਆਂ ਮੋਗਾ ਸ਼ਹਿਰ ਦੀਆਂ ਔਰਤਾਂ

ਮੋਗਾ, 15 ਦਸੰਬਰ (ਗੁਰਤੇਜ ਸਿੰਘ/ਰਾਜੇਸ਼ ਕੋਛੜ/ਸੁਰਿੰਦਰਪਾਲ ਸਿੰਘ)-ਬੀਤੇ ਦਿਨਾਂ ਤੋਂ ਜਬਰ ਜਨਾਹ ਵਰਗੀਆਂ ਵਾਪਰ ਰਹੀਆਂ ਘਟਨਾਵਾਂ ਨੇ ਸਮੁੱਚੇ ਵਿਸ਼ਵ ਵਿਚ ਭਾਰਤ ਨੂੰ ਸ਼ਰਮਸਾਰ ਕੀਤਾ ਹੈ ਅਤੇ ਬੀਤੇ ਹੀ ਦਿਨਾਂ ਵਿਚ ਹੈਦਰਾਬਾਦ ਵਿਖੇ ਦਿਲ ਦਹਿਲਾ ਦੇਣ ਵਾਲੀ ਘਟਨਾ ਜਿਸ ਵਿਚ ਇਕ ਮਹਿਲਾ ਡਾਕਟਰ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਉਸ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ ਸੀ ਅਤੇ ਇਸ ਤੋਂ ਇਲਾਵਾ ਲਗਾਤਾਰ ਜਬਰ ਜਨਾਹ ਦੇ ਵਧਦੇ ਮਾਮਲਿਆਂ ਤੋਂ ਚਿੰਤਤ ਔਰਤ ਅਧਿਕਾਰਾਂ ਦੀ ਮੁਖੀ ਸਵਾਤੀ ਮਾਲੀਵਾਲ ਜੋ ਕਿ ਦਿੱਲੀ ਵਿਚ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੀ ਹੈ ਅਤੇ ਉਸ ਦੀ ਮੰਗ ਹੈ ਕਿ ਜਬਰ ਜਨਾਹ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਵਾਲਾ ਕਾਨੰੂਨ ਬਣਾਇਆ ਜਾਵੇ | ਅੱਜ ਉਸ ਮਾਮਲੇ ਨੂੰ ਲੈ ਕੇ ਸ਼ਹਿਰ ਦੀਆਂ ਸਾਰੀਆਂ ਹੀ ਪਾਰਟੀਆਂ ਅਤੇ ਔਰਤ ਸੰਗਠਨਾਂ ਦੀਆਂ ਆਗੂਆਂ, ਔਰਤਾਂ ਵਲੋਂ ਸਵਾਤੀ ਮਾਲੀਵਾਲ ਦੇ ਹੱਕ 'ਚ ਡਟ ਕੇ ਇਕ ਰੋਸ ਮਾਰਚ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਜਬਰ ਜਨਾਹ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਿਖ਼ਲਾਫ਼ ਜਿਥੇ ਜੰਮ ਕੇ ਨਾਅਰੇਬਾਜ਼ੀ ਕੀਤੀ ਉਥੇ ਹੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਬਰ ਜਨਾਹ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਹੋਵੇ ਅਤੇ ਪੀੜਤ ਔਰਤਾਂ ਨੂੰ ਜਲਦੀ ਤੋਂ ਜਲਦੀ ਨਿਆਂ ਦਿਵਾ ਕੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਤੱਕ ਲਿਜਾਇਆ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਵਿਅਕਤੀ ਅਜਿਹਾ ਕੁਕਰਮ ਕਰਨ ਦੀ ਹਿੰਮਤ ਨਾ ਜੁਟਾਏ | ਔਰਤਾਂ ਨੇ ਸਵਾਤੀ ਮਾਲੀਵਾਲ ਦੇ ਹੱਕ ਵਿਚ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ, ਉਨ੍ਹਾਂ ਦਾ ਆਖਣਾ ਸੀ ਕਿ ਉਹ ਸਵਾਤੀ ਮਾਲੀਵਾਲ ਦੇ ਨਾਲ ਹਨ ਅਤੇ ਔਰਤ ਅਧਿਕਾਰਾਂ ਦੀ ਰਾਖੀ ਲਈ ਉਹ ਸਵਾਤੀ ਮਾਲੀਵਾਲ ਦੇ ਮੋਢੇ ਦੇ ਨਾਲ ਮੋਢਾ ਲਗਾ ਕੇ ਚੱਲਣਗੀਆਂ | ਜ਼ਿਕਰਯੋਗ ਹੈ ਕਿ ਇਹ ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਹੁੰਦਾ ਹੋਇਆ ਸਥਾਨਕ ਸ਼ਹਿਰ ਦੇ ਮੇਨ ਚੌਕ ਵਿਚ ਸਮਾਪਤ ਹੋਇਆ |

ਭਾਈ ਵੀਰ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਸਮਾਲਸਰ, 15 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)- ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਵੱਡੇ ਭਰਾਤਾ ਭਾਈ ਵੀਰ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ ਅੱਜ ਪਿੰਡ ਰੋਡੇ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਜਿਸ ਵਿਚ ਸਿੱਖ ਪੰਥ ਦੀਆਂ ...

ਪੂਰੀ ਖ਼ਬਰ »

ਸੰਤ ਬਾਬਾ ਫ਼ਤਹਿ ਸਿੰਘ ਦੀ ਚੌਥੀ ਬਰਸੀ ਦੀਆਂ ਤਿਆਰੀਆਂ ਮੁਕੰਮਲ-ਸੰਤ ਗੁਰਮੀਤ ਸਿੰਘ

ਕੋਟ ਈਸੇ ਖਾਂ, 15 ਦਸੰਬਰ (ਨਿਰਮਲ ਸਿੰਘ ਕਾਲੜਾ)-ਸੱਚਖੰਡ ਵਾਸੀ ਸੰਤ ਫ਼ਤਿਹ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਗੁਰਦੁਆਰਾ ਗੁਰੂਸਰ ਖੋਸਾ ਕੋਟਲਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਚੌਥੀ ਬਰਸੀ ਦੀਆਂ ਤਿਆਰੀਆਂ ਮੁਕੰਮਲ ਹਨ | ਉਕਤ ਜਾਣਕਾਰੀ ...

ਪੂਰੀ ਖ਼ਬਰ »

ਢੁੱਡੀਕੇ ਬੀ.ਐਡ. ਕਾਲਜ ਦੀਆਂ ਵਿਦਿਆਰਥਣਾਂ ਤਿੰਨ ਜ਼ਿਲਿ੍ਹਆਂ 'ਚੋਂ ਰਹੀਆਂ ਪਹਿਲੇ ਸਥਾਨ 'ਤੇ

ਅਜੀਤਵਾਲ, 15 ਦਸੰਬਰ (ਗ਼ਾਲਿਬ)-ਲਾਲਾ ਲਾਜਪਤ ਰਾਏ ਮੈਮੋਰੀਅਲ ਬੀ.ਐਡ ਕਾਲਜ ਢੁੱਡੀਕੇ ਦੀਆਂ ਵਿਦਿਆਰਥਣਾਂ ਰੁਚੀ ਬਾਂਸਲ ਅਤੇ ਰਜਨੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਮ.ਐੱਡ ਨਤੀਜਿਆਂ ਵਿਚ ਕ੍ਰਮਵਾਰ ਚੌਥਾ ਤੇ ਪੰਜਵਾਂ ਸਥਾਨ ਹਾਸਲ ਕੀਤਾ | ਇਨ੍ਹਾਂ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੀ ਦੋ ਰੋਜ਼ਾ ਅਥਲੈਟਿਕਸ ਮੀਟ ਦਾ ਕੀਤਾ ਉਦਘਾਟਨ

ਨਿਹਾਲ ਸਿੰਘ ਵਾਲਾ, 15 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀ ਦੋ ਰੋਜ਼ਾ ਅਥਲੈਟਿਕਸ ਮੀਟ ਦਾ ਉਦਘਾਟਨ ਦੀ ਮੋਗਾ ਸੈਂਟਰਲ ਕੋਆਪਰੇਟਿਵ ਬੈਂਕ ਲਿਮ. ਬਿਲਾਸਪੁਰ ਦੇ ਮੈਨੇਜਰ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਟੈਕਨੀਸ਼ੀਅਨ ਅਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਦੀ ਹੋਈ ਸੂਬਾ ਕਮੇਟੀ ਦੀ ਮੀਟਿੰਗ

ਮੋਗਾ, 15 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਰਾਜੇਸ਼ ਕੋਛੜ)-ਅੱਜ ਸਥਾਨਕ ਸ਼ਹਿਰ ਦੇ ਸ਼ਹੀਦ ਨਛੱਤਰ ਸਿੰਘ ਹਾਲ ਵਿਚ ਪੀ.ਡਬਲਯੂ.ਡੀ. ਟੈਕਨੀਸ਼ੀਅਨ ਅਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਮੀਟਿੰਗ ਕੀਤੀ ਗਈ ਜਿਸ ਵਿਚ ਆਗੂਆਂ ਨੇ ਜਲ ਸਪਲਾਈ ਅਤੇ ...

ਪੂਰੀ ਖ਼ਬਰ »

ਜੇਕਰ ਸਰਕਾਰ ਰੇਲਵੇ ਲਾਈਨ ਨਹੀਂ ਕੱਢ ਸਕਦੀ ਤਾਂ ਲੋਕਾਂ ਨੂੰ ਜ਼ਹਿਰ ਹੀ ਪਿਆ ਦੇਵੇ-ਕੱਕੜ

ਬਾਘਾ ਪੁਰਾਣਾ, 15 ਦਸੰਬਰ (ਬਲਰਾਜ ਸਿੰਗਲਾ)-ਸੀਨੀਅਰ ਸਿਟੀਜ਼ਨ ਕੌਾਸਲ ਬਾਘਾ ਪੁਰਾਣਾ ਦੇ ਪ੍ਰਧਾਨ ਬਨਾਰਸੀ ਦਾਸ ਕੱਕੜ ਨੇ ਫ਼ਰੀਦਕੋਟ ਤੋਂ ਵਾਇਆ ਕੋਟਕਪੂਰਾ, ਬਾਘਾ ਪੁਰਾਣਾ, ਮੋਗਾ ਰੇਲਵੇ ਲਾਈਨ ਨਵੀਂ ਬਣਾਉਣ ਦੀ ਮੰਗ ਨੂੰ ਮੁੜ ਉਠਾਉਂਦਿਆਂ ਹੋਇਆ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਚਾਰ ਨਾਮਜ਼ਦ

ਮੋਗਾ, 15 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਅਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸਿੰਘਪੁਰਾ ਮੁੰਨਣ ਨੇ ਥਾਣਾ ਕੋਟ ਈਸੇ ਖਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 11 ਦਸੰਬਰ ਨੂੰ ਸਵੇਰੇ 10:30 ਵਜੇ ਦੇ ਕਰੀਬ ਗੁਰਮੇਲ ਸਿੰਘ ਪੁੱਤਰ ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਮੀਟਿੰਗ ਹੋਈ

ਮੋਗਾ, 15 ਦਸੰਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਅਤੇ ਜ਼ਿਲ੍ਹਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਖ਼ੁਰਦ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜਾਬ ...

ਪੂਰੀ ਖ਼ਬਰ »

ਪਿਤਾ ਦੀ ਮੌਤ ਨੂੰ ਲੈ ਕੇ ਅਜੇ ਭੋਗ ਵੀ ਨਹੀਂ ਪਿਆ ਸੀ ਕਿ ਹਾਦਸੇ 'ਚ ਪੁੱਤ ਵੀ ਚੱਲ ਵਸਿਆ

ਬਾਘਾ ਪੁਰਾਣਾ, 15 ਦਸੰਬਰ (ਬਲਰਾਜ ਸਿੰਗਲਾ)-ਪਿਤਾ ਦੀ ਹੋਈ ਮੌਤ ਨੂੰ ਲੈ ਕੇ ਅਜੇ ਤੱਕ ਪਿਤਾ ਨਮਿਤ ਭੋਗ ਵੀ ਨਹੀਂ ਪਿਆ ਸੀ ਕਿ ਬੀਤੇ ਕੱਲ੍ਹ ਸੜਕ ਹਾਦਸੇ ਵਿਚ ਪੁੱਤਰ ਵੀ ਚੱਲ ਵਸਿਆ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਬਲਵੀਰ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨਾਲ ਟਕਰਾਉਣ 'ਤੇ ਮੋਟਰਸਾਈਕਲ ਸਵਾਰ ਦੀ ਮੌਤ

ਬਾਘਾ ਪੁਰਾਣਾ, 15 ਦਸੰਬਰ (ਬਲਰਾਜ ਸਿੰਗਲਾ)-ਆਵਾਰਾ ਪਸ਼ੂ ਮੋਟਰਸਾਈਕਲ ਅੱਗੇ ਆਉਣ ਨਾਲ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਹਲਾਕ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਥਾਣਾ ਬਾਘਾ ਪੁਰਾਣਾ ਦੇ ਹੌਲਦਾਰ ਕ੍ਰਿਸ਼ਨ ਗੋਪਾਲ ਨੂੰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਬੈਟਰ ਫਿਊਚਰ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 15 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਜੋ ਸ਼ਹਿਰ ਦੀ ਮੰਨੀ-ਪ੍ਰਮੰਨੀ ਸੰਸਥਾ ਹੈ, ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ 18 ਨੂੰ ਮਨਾਇਆ ਜਾਵੇਗਾ-ਸੁਰਿੰਦਰ ਕੁੱਸਾ

ਮੋਗਾ, 15 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਸੁਰਿੰਦਰ ਰਾਮ ਕੁੱਸਾ ਨੇ ਅੰਬੇਡਕਰ ਭਵਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਦਸੰਬਰ ਨੂੰ ਪੈਨਸ਼ਨਰਜ਼ ਦਿਵਸ ਮਿੰਨੀ ਸਕੱਤਰੇਤ ਡਿਪਟੀ ...

ਪੂਰੀ ਖ਼ਬਰ »

ਅਦਾਲਤ ਵਿਚੋਂ ਭਗੌੜੇ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਅਦਾਲਤ ਵਿਚੋਂ ਭਗੌੜਾ ਹੋਣ 'ਤੇ ਇਕ ਵਿਅਕਤੀ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਆਰ.ਐਲ ਖੂੰਗਰ ਨੇ ਦੱਸਿਆ ਕਿ ਰਾਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੰਤ ...

ਪੂਰੀ ਖ਼ਬਰ »

ਦੋ ਵਿਅਕਤੀ ਨਜਾਇਜ਼ ਸ਼ਰਾਬ ਸਣੇ ਕਾਬੂ

ਅਬੋਹਰ, 15 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੂਈਆਂ ਸਰਵਰ ਦੇ ਹੌਲਦਾਰ ਜਗਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਰਿਆਮ ...

ਪੂਰੀ ਖ਼ਬਰ »

ਪਾਵਰ ਕਾਮ ਦੇ ਪੈਨਸ਼ਨਰਾਂ ਵਲੋਂ 17 ਦਸੰਬਰ ਨੂੰ ਮੰਡਲ ਦਫ਼ਤਰ 'ਚ ਮਨਾਇਆ ਜਾਵੇਗਾ ਪੈਨਸ਼ਨਰਜ਼ ਦਿਵਸ

ਫ਼ਾਜ਼ਿਲਕਾ, 15 ਦਸੰਬਰ (ਅਮਰਜੀਤ ਸ਼ਰਮਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕ ਮੀਟਿੰਗ ਹਰਭਜਨ ਲਾਲ ਕੰਬੋਜ ਦੀ ਪ੍ਰਧਾਨਗੀ ਹੇਠ ਮੰਡਲ ਦਫ਼ਤਰ ਵਿਖੇ ਹੋਈ | ਜਿਸ ਵਿਚ ਵਰਿੰਦਰ ਕੁਮਾਰ, ਸ਼ਿਵ ਚਰਨ, ਭਜਨ ਲਾਲ, ਕਮਲ ਕਾਂਤ, ਸਕੱਤਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਵਰਕਰਾਂ 'ਚ ਜੋਸ਼ ਦੀ ਲਹਿਰ

ਫ਼ਤਿਹਗੜ੍ਹ ਪੰਜਤੂਰ, 15 ਦਸੰਬਰ (ਜਸਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਬੀਤੇ ਕੱਲ੍ਹ ਡੈਲੀਗੇਟ ਇਜਲਾਸ ਦੌਰਾਨ ਅਕਾਲੀ ਦਲ ਬਾਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਰਬਸੰਮਤੀ ਨਾਲ ਲਗਾਤਾਰ ਤੀਸਰੀ ਵਾਰ ਅਗਲੇ ਪੰਜ ਸਾਲਾਂ ਲਈ ...

ਪੂਰੀ ਖ਼ਬਰ »

ਕਵੀਸ਼ਰ ਅਤੇ ਢਾਡੀ ਕੌਮ ਦੀ ਪੰਜਾਬੀਅਤ ਪ੍ਰਤੀ ਸੇਵਾ ਨਾਲ ਪੰਜਾਬੀ ਮਾਂ-ਬੋਲੀ ਦਾ ਸਿਰ ਹਮੇਸ਼ਾ ਉੱਚਾ ਹੋਇਆ-ਚੇਅਰਮੈਨ ਮਾਲਵਾ

ਠੱਠੀ ਭਾਈ, 15 ਦਸੰਬਰ (ਜਗਰੂਪ ਸਿੰਘ ਮਠਾੜੂ)-ਗੁਰੂ ਸਾਹਿਬਾਨਾਂ ਤੋਂ ਵਰੋਸਾਈ ਹੋਈ ਕਵੀਸ਼ਰੀ ਅਤੇ ਢਾਡੀ ਕਲਾ ਨੂੰ ਦੇਸ਼-ਵਿਦੇਸ਼ਾਂ ਵਿਚ ਆਪਣੀ ਕਲਮ ਅਤੇ ਆਵਾਜ਼ ਨਾਲ ਸੇਵਾ ਕਰਦਿਆਂ ਪੰਜਾਬੀ ਮਾਂ-ਬੋਲੀ ਦਾ ਹਮੇਸ਼ਾ ਮਾਣ ਵਧਾਇਆ ਅਤੇ ਸਿਰ ਉੱਚਾ ਕੀਤਾ ਹੈ | ਇਹ ...

ਪੂਰੀ ਖ਼ਬਰ »

ਡਾਇਰੈਕਟਰ ਡਾ.ਜੀ.ਡੀ. ਗੁਪਤਾ ਨੂੰ ਸਨਮਾਨਿਤ ਕੀਤਾ

ਮੋਗਾ, 15 ਦਸੰਬਰ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਡੀ.ਐਸ.ਟੀ. ਵਲੋਂ ਡੀ.ਐਸ.ਟੀ. ਫ਼ੀਸਟ ਦਾ ਪ੍ਰੋਜੈਕਟ ਮਿਲਣ 'ਤੇ ਚੇਅਰਮੈਨ ਪ੍ਰਵੀਨ ਗਰਗ, ਵਾਈਸ ਪਿ੍ੰਸੀਪਲ ਡਾ. ਆਰ.ਕੇ. ਨਾਰੰਗ, ਡਾ. ਗੌਰਵ ਗੋਇਲ, ਡਾ. ਅਲੋਕ ਸ਼ਰਮਾ, ਡਾ. ਪੂਜਾ ਚਾਵਲਾ, ਡਾ. ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਗੋਗਾ ਐਸ.ਓ.ਆਈ ਚੁੱਪਕੀਤੀ ਦੇ ਬਣੇ ਪ੍ਰਧਾਨ

ਮੋਗਾ, 15 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਐਸ.ਓ.ਆਈ. ਦੇ ਜ਼ਿਲ੍ਹਾ ਪ੍ਰਧਾਨ ਹਰਮਨ ਬਰਾੜ ਖੋਟੇ ਅਤੇ ਐਸ.ਓ.ਆਈ. ਹਲਕਾ ਮੋਗਾ ਇੰਚਾਰਜ ਇੰਦਰਜੀਤ ਸਿੰਘ ਸਿੰਘਾਂਵਾਲਾ ਵਲੋਂ ਐਸ.ਓ.ਆਈ. ਵਿਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਹਲਕਾ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਜਬਰ ਜਨਾਹ ਦੀਆਂ ਘਟਨਾਵਾਂ 'ਤੇ ਸਖ਼ਤ ਸਜ਼ਾਵਾਂ ਦੀ ਕੀਤੀ ਮੰਗ

ਮੋਗਾ, 15 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਰਜਿ. ਮੋਗਾ ਦੀ ਮਹੀਨਾਵਾਰ ਇਕੱਤਰਤਾ ਚੇਅਰਮੈਨ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਆਲ ਸੀਜ਼ਨਜ਼ ਸਵੀਟ ਹਾਊਸ ਅੰਮਿ੍ਤਸਰ ਰੋਡ ਮੋਗਾ ਵਿਖੇ ਹੋਈ | ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਨੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਸੰਸਥਾ ਲਗਾਤਾਰ ਕਰ ਰਹੀ ਵਿਦਿਆਰਥੀਆਂ ਦੇ ਸੁਪਨੇ ਸਾਕਾਰ

ਮੋਗਾ, 15 ਦਸੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ, ਨੇ ਰਾਜਵੀਰ ਕੌਰ ਚਾਹਲ ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਦੀ ਰੈਲੀ ਫ਼ਾਜ਼ਿਲਕਾ ਵਿਖੇ 30 ਨੂੰ - ਚਿੰਡਾਲੀਆ

ਮੋਗਾ, 15 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਇੰਟਕ ਦੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚਿੰਡਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਸੈਮੀਨਾਰ ਲਗਾਇਆ

ਕਿਸ਼ਨਪੁਰਾ ਕਲਾਂ, 15 ਦਸੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਵਿਖੇ ਸੀ.ਬੀ.ਐਸ.ਈ. ਦੀਆਂ ਹਦਾਇਤਾਂ ਅਨੁਸਾਰ ਅੱਜ ਬਲੌਜ਼ਮਜ਼ ਕਾਨਵੈਂਟ ਸਕੂਲ ਵਿਚ ਅਧਿਆਪਕਾਂ ਲਈ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਰਿਸੋਰਸ ਪਰਸਨ ਭਵਦੀਪ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਵਿਰੋਧੀ ਨੀਤੀਆਂ ਿਖ਼ਲਾਫ਼ ਇੰਟਕ ਸੂਬਾ ਪੱਧਰੀ ਕਾਨਫ਼ਰੰਸ 21 ਨੂੰ -ਵਿਜੇ ਧੀਰ

ਮੋਗਾ, 15 ਦਸੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ, ਸੂਬਾ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਪੰਜਾਬ ਪ੍ਰਦੇਸ਼ ਇੰਟਕ 21 ਦਸੰਬਰ ਨੂੰ ...

ਪੂਰੀ ਖ਼ਬਰ »

250 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਅਬੋਹਰ, 15 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇ ਦੇ ਸਹਾਇਕ ਥਾਣੇਦਾਰ ਸਮੇਤ ਪੁਲਿਸ ਪਾਰਟੀ ਸਥਾਨਕ ਦਾਣਾ ਮੰਡੀ ਦੇ ਨਜ਼ਦੀਕ ਗਸ਼ਤ ਕਰ ਰਹੇ ਸੀ ਤਾਂ ...

ਪੂਰੀ ਖ਼ਬਰ »

ਚੋਰੀ ਝੋਨਾ ਵੱਢ ਕੇ ਲਿਜਾਣ ਵਾਲੇ 14 ਵਿਅਕਤੀਆਂ ਵਿਰੁੱਧ ਪਰਚਾ ਦਰਜ

ਜਲਾਲਾਬਾਦ, 15 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਪ੍ਰਭਾਤ ਸਿੰਘ ਵਾਲਾ ਹਿਠਾੜ ਵਿਖੇ ਚੋਰੀ ਝੋਨਾ ਵੱਢ ਕੇ ਲਿਜਾਉਣ ਵਾਲੇ 14 ਵਿਅਕਤੀਆਂ ਵਿਰੁੱਧ ਪੁਲਸ ਥਾਣਾ ਸਦਰ ਵਿਖੇ ਪਰਚਾ ਦਰਜ ਕੀਤਾ ਗਿਆ ਹੈ | ਸਬ ਇੰਸਪੈਕਟਰ ਜੱਜ ਸਿੰਘ ਨੇ ਦੱਸਿਆ ਕਿ ਰਾਜ ਸਿੰਘ ਪੁੱਤਰ ਫੋਜਾ ...

ਪੂਰੀ ਖ਼ਬਰ »

ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਵਲੋਂ ਹੈਰੋਇਨ ਸਮੇਤ 1 ਗਿ੍ਫ਼ਤਾਰ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ, ਤਾਂ ਉਨ੍ਹਾਂ ਮੱਛੀ ਅੱਡੇ ਦੇ ਕੋਲ ...

ਪੂਰੀ ਖ਼ਬਰ »

ਮਾਨਵ ਜਾਗਿ੍ਤੀ ਸੇਵਾ ਸੰਸਥਾਨ ਵਲੋਂ ਸੰਗੀਤਮਈ ਕਥਾ ਸ਼ੁਰੂ

ਮੋਗਾ, 15 ਦਸੰਬਰ (ਰਾਜੇਸ਼ ਕੋਛੜ/ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਾਨਵ ਜਾਗਿ੍ਤੀ ਸੇਵਾ ਸੰਸਥਾਨ ਮੋਗਾ ਵਲੋਂ ਅੱਜ 7 ਦਿਨਾਂ ਸੰਗੀਤਮਈ ਕਥਾ ਸ਼ਹਿਰ ਦੀ ਲਾਲਾ ਲਾਲ ਚੰਦ ਦੀ ਧਰਮਸ਼ਾਲਾ ਵਿਖੇ ਸ਼ੁਰੂ ਕਰਵਾਈ ਗਈ | ਅੱਜ ਭਾਗਵਤ ਕਥਾ ਦੇ ਪਹਿਲੇ ਦਿਨ ਪੰਡਤ ਸਤ ਨਰਾਇਣ ...

ਪੂਰੀ ਖ਼ਬਰ »

ਯੂਥ ਨੇਤਾ ਬਰਾੜ ਨੇ ਨਵੇਂ ਚੁਣੇ ਬਲਾਕ ਪ੍ਰਧਾਨ ਮਨਵੀਰ ਸਿੰਘ ਲੰਗੇਆਣਾ ਨੂੰ ਕੀਤਾ ਸਨਮਾਨਿਤ

ਬਾਘਾ ਪੁਰਾਣਾ, 15 ਦਸੰਬਰ (ਬਲਰਾਜ ਸਿੰਗਲਾ)- ਯੂਥ ਕਾਂਗਰਸ ਦੀਆਂ ਚੋਣਾਂ ਵਿਚ ਬਲਾਕ ਬਾਘਾ ਪੁਰਾਣਾ ਦੇ ਜੇਤੂ ਰਹੇ ਬਲਾਕ ਪ੍ਰਧਾਨ ਮਨਵੀਰ ਸਿੰਘ ਲੰਗੇਆਣਾ ਨੂੰ ਸਨਮਾਨਿਤ ਕਰਨ ਲਈ ਵਰਕਰਾਂ ਅਤੇ ਸਮਰਥਕਾਂ ਵਲੋਂ ਸਥਾਨਕ ਸ਼ਹਿਰ ਦੀ ਸੁਭਾਸ਼ ਦਾਣਾ ਮੰਡੀ ਵਿਚ ਇਕੱਤਰਤਾ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਹੋਈ ਮਹੀਨਾਵਾਰ ਮੀਟਿੰਗ

ਸਮਾਧ ਭਾਈ, 15 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਲੇਖਕ ਮੰਚ ਨਿਹਾਲ ਸਿੰਘ ਵਾਲਾ ਦੀ ਅਹਿਮ ਮੀਟਿੰਗ ਸਾਇਨਿੰਗ ਸਟਾਰ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਵਿਚ ਇਕ ਸ਼ੋਕ ਮਤੇ ਰਾਹੀਂ ਵੱਖ-ਵੱਖ ਅਖ਼ਬਾਰਾਂ ਦੇ ਸੰਪਾਦਕ ਰਹੇ ਉੱਘੇ ਕਾਲਮ ਨਵੀਸ ...

ਪੂਰੀ ਖ਼ਬਰ »

ਮੰਗਲ ਸਿੰਘ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਧਰਮਕੋਟ, 15 ਦਸੰਬਰ (ਪਰਮਜੀਤ ਸਿੰਘ)-ਉੱਘੇ ਸਮਾਜ ਸੇਵੀ ਸ਼ਗਨ ਪੈਲੇਸ ਦੇ ਮਾਲਕ ਗੁਰਦੀਪ ਸਿੰਘ ਮਠਾੜੂ, ਸਾਬਕਾ ਐਮ.ਸੀ. ਬਲਵੀਰ ਸਿੰਘ ਮਠਾੜੂ ਨੂੰ ਉਸ ਸਮੇਂ ਅਸਹਿ ਅਤੇ ਅਕਹਿ ਸਦਮਾ ਲੱਗਾ ਜਦ ਉਨ੍ਹਾਂ ਦੇ ਬੇਟੇ ਮੰਗਲ ਸਿੰਘ ਮਠਾੜੂ ਪੁੱਤਰ ਬਲਵੀਰ ਸਿੰਘ ਮਠਾੜੂ 35 ਸਾਲ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਕਲੱਬ ਅਤੇ ਪਿੰਡ ਵਾਸੀਆਂ ਨੇ ਸੜਕ ਦਾ ਕੰਮ ਮੁਕੰਮਲ ਕਰਵਾਇਆ

ਨਿਹਾਲ ਸਿੰਘ ਵਾਲਾ, 15 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਨੰੂ ਜਾਂਦੀ ਸੜਕ ਜੋ ਕਿ ਕਾਫ਼ੀ ਖ਼ਸਤਾ ਹਾਲਤ ਵਿਚ ਸੀ | ਇਸ ਸੜਕ ਨੰੂ ਬਾਬਾ ਜੀਵਨ ਸਿੰਘ ਨਸ਼ਾ ਛਡਾਓ ਵੈੱਲਫੇਅਰ ਐਾਡ ਸਪੋਰਟਸ ਕਲੱਬ ਰਾਉਕੇ ਦੇ ਉੱਦਮ ਸਦਕਾ ਬਣਾਇਆ ਗਿਆ ...

ਪੂਰੀ ਖ਼ਬਰ »

ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਹੀ ਲੋਕ-ਪਰਲੋਕ ਦੀਆਂ ਖ਼ੁਸ਼ੀਆਂ ਮਿਲਦੀਆਂ ਹਨ-ਸੰਤ ਮਹਿੰਦਰ ਦਾਸ

ਬਾਘਾ ਪੁਰਾਣਾ, 15 ਦਸੰਬਰ (ਬਲਰਾਜ ਸਿੰਗਲਾ)-ਹਿੰਦ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨਾਇਬ ਸਿੰਘ ਗਿੱਲ ਦੀ ਯਾਦਗਾਰ ਵਿਵੇਕ ਆਸ਼ਰਮ ਮੱਲ੍ਹੇ ਵਾਲਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਮਹਿੰਦਰ ਦਾਸ ਵਲੋਂ ਪਿਛਲੇ ਦਿਨੀਂ ਦਸਮੀਂ ਦੇ ਦਿਹਾੜੇ ਮੌਕੇ ਧਾਰਮਿਕ ...

ਪੂਰੀ ਖ਼ਬਰ »

ਘੋਲੀਆਂ ਖ਼ੁਰਦ ਦੇ ਨੌਜਵਾਨਾਂ ਨੇ ਵੀਟ ਗਰਾਸ ਦੇ ਜੂਸ ਪਿਆਉਣ ਦੀ ਕੀਤੀ ਪਹਿਲਕਦਮੀ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 15 ਦਸੰਬਰ (ਗੁਰਮੀਤ ਸਿੰਘ ਮਾਣੂੰਕੇ/ਪਲਵਿੰਦਰ ਸਿੰਘ ਟਿਵਾਣਾ)-ਆਪਣੀ ਸਿਹਤ ਤੰਦਰੁਸਤੀ ਲਈ ਸਵੇਰੇ-ਸਵੇਰੇ ਗਰਾਊਾਡ, ਜਿੰਮ ਜਾਂ ਸੈਰ ਕਰਨ ਲਈ ਜਾਂਦੇ ਨੇ ਜਾਂ ਆਪਣੇ ਮਨ ਦੀ ਸ਼ਾਂਤੀ ਲਈ ਗੁਰਦੁਆਰੇ, ਮੰਦਿਰ, ਮਸਜਿਦ ਜਾਂਦੇ ਸੁਣੇ ਹੋਣਗੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਮਠਿਆਈ ਵੰਡੀ

ਲੰਬੀ, 15 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ 'ਤੇ ਹਲਕਾ ਲੰਬੀ ਦੇ ਯੂਥ ਅਕਾਲੀ ਦਲ ਦੇ ਆਗੂਆਂ ਨੇ ਲੰਬੀ ਵਿਖੇ ਮਠਿਆਈ ਵੰਡ ਕੇ ਖੁਸ਼ੀ ਮਨਾਈ | ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਰਣਯੋਧ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਈਬਰ ਕੈਫੇ ਸੰਚਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਆਈ.ਏ.ਐਸ. ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫੇ ਸੰਚਾਲਕਾਂ ਲਈ ਨਵੇਂ ...

ਪੂਰੀ ਖ਼ਬਰ »

ਮਗਨਰੇਗਾ ਕਾਨੂੰਨ ਜਾਗਰੂਕਤਾ ਸਬੰਧੀ ਮੀਟਿੰਗ

ਦਿੜ੍ਹਬਾ ਮੰਡੀ, 15 ਦਸੰਬਰ (ਹਰਬੰਸ ਸਿੰਘ ਛਾਜਲੀ)- ਮਗਨਰੇਗਾ ਫ਼ਰੰਟ ਪੰਜਾਬ ਵਲੋਂ ਪਿੰਡ ਖਨਾਲ ਕਲਾ ਵਿਖੇ ਮਗਨਰੇਗਾ ਕਾਨੂੰਨ ਸਬੰਧੀ ਜਾਗਰੂਕ ਕਰਨ ਸਬੰਧੀ ਮੀਟਿੰਗ ਕੀਤੀ ਗਈ | ਆਈ.ਡੀ.ਪੀ. ਦੇ ਜਨਰਲ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ ਨੇ ਸੰਬੋਧਨ ਕਰਦਿਆ ਕਿਹਾ ਕਿ ...

ਪੂਰੀ ਖ਼ਬਰ »

ਸੂਬਾ ਸਰਕਾਰ ਬਿਜਲੀ ਦਰ ਸਸਤੀ ਕਰੇ- ਘੁੱਲੀ

ਧੂਰੀ, 15 ਦਸੰਬਰ (ਸੁਖਵੰਤ ਸਿੰਘ ਭੁੱਲਰ) - ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਾਂਗ ਬਿਜਲੀ ਦਰ ਸਸਤੀ ਕਰਕੇ ਪੰਜਾਬ ਦੇ ਲੋਕਾਂ ਦਾ ਹਿਤੈਸ਼ੀ ਹੋਣ ਦਾ ਪ੍ਰਮਾਣ ਦੇਵੇ | ਇਹ ਵਿਚਾਰ ਆਪ ਦੇ ਸੀਨੀਅਰ ਆਗੂ ਸ. ਰਾਜਵੰਤ ਸਿੰਘ ...

ਪੂਰੀ ਖ਼ਬਰ »

ਤੇਜ਼ੀ ਨਾਲ ਵਧ ਰਿਹੈ ਦੜੇ ਸੱਟੇ ਦਾ ਧੰਦਾ

ਲੌਾਗੋਵਾਲ, 15 ਦਸੰਬਰ (ਵਿਨੋਦ)-ਪੰਜਾਬ ਦੇ ਪਿੰਡਾਂ ਵਿਚ ਦੜੇ ਸੱਟੇ ਦਾ ਧੰਦਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ | ਇਸ ਤੋਂ ਪਹਿਲਾਂ ਕੇਵਲ ਸ਼ਹਿਰਾਂ ਤੱਕ ਸੀਮਤ ਇਸ ਨਾਮੁਰਾਦ ਬਿਮਾਰੀ ਨੇ ਆਪਣੀ ਦੇਹ ਵੇਲ ਕੇ ਹੱਡ ਭੰਨਵੀਂ ਕਮਾਈ ਕਰਨ ਵਾਲੇ ਪਿੰਡਾਂ ਦੇ ਲੋਕਾਂ ਨੂੰ ਵੀ ...

ਪੂਰੀ ਖ਼ਬਰ »

ਪਿੰਡ ਹਰੀ ਨੌ ਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਨਵੀਂ ਇਕਾਈ ਦਾ ਗਠਨ

ਕੋਟਕਪੂਰਾ, 15 ਦਸੰਬਰ (ਮੇਘਰਾਜ)-ਪਿੰਡ ਹਰੀਨੌਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਹੋਈ ਇਕੱਤਰਤਾ 'ਚ ਜਥੇਬੰਦੀ ਦੀ ਪਿੰਡ ਇਕਾਈ ਚੁਣੀ ਗਈ | ਇਹ ਚੋਣ ਜ਼ਿਲ੍ਹਾ ਵਿੱਤ ਸਕੱਤਰ ਪ੍ਰਗਟ ਸਿੰਘ ਰੋੜੀਕਪੂਰਾ ਅਤੇ ਸੁਖਵਿੰਦਰ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਹਰ ਹਮਲੇ ਦਾ ਤਕੜੇ ਹੋ ਕੇ ਜਵਾਬ ਦੇਣਾ ਪਵੇਗਾ- ਡਾ: ਤੇਜਵੰਤ ਮਾਨ

ਮਾਨਸਾ, 15 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦਾ ਸੁਭਾਅ ਮਿਰਜ਼ੇ ਵਾਲਾ ਹੈ, ਜੋ ਗਿੜਗਿੜਾਹਟ ਦਾ ਨਹੀਂ ਬਲਕਿ ਨਾਬਰੀ ਦਾ ਪ੍ਰਤੀਕ ਹੈ ਪਰ ਇਸ ਦੀ ਬਾਝ ਭਰਾਵਾਂ ਮਾਰੇ ਜਾਣ ਦਾ ਭਾਵ ਜਥੇਬੰਦ ਟਾਕਰੇ ਦੀ ਕਮਜ਼ੋਰੀ ਅਜੇ ਵੀ ਮੌਜੂਦ ਹੈ | ਇਸ ਦੀ ਇਕੱਲਤਾ ਦਾ ਸ਼ਿਕਾਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਸਹਾਇਤਾ ਰਾਸ਼ੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੋਟਲੀ ਰੋਡ ਵਾਸੀ ਕਾਜਲ ਰਾਣੀ ਦੀ ਸ਼ਾਦੀ ਵਾਸਤੇ 10000 ਰੁਪਏ ਦੀ ਸਹਾਇਤਾ ਰਾਸ਼ੀ ਸ਼ਮਸ਼ੇਰ ਸਿੰਘ ਸਾਹੀ ਵਾਸੀ ਕੈਲੇਫੋਰਨੀਆਂ (ਯੂ.ਐਸ.ਏ.) ਦੇ ਸਹਿਯੋਗ ਨਾਲ ਭੇਟ ਕੀਤੀ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਹਰ ਹਮਲੇ ਦਾ ਤਕੜੇ ਹੋ ਕੇ ਜਵਾਬ ਦੇਣਾ ਪਵੇਗਾ- ਡਾ: ਤੇਜਵੰਤ ਮਾਨ

ਮਾਨਸਾ, 15 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦਾ ਸੁਭਾਅ ਮਿਰਜ਼ੇ ਵਾਲਾ ਹੈ, ਜੋ ਗਿੜਗਿੜਾਹਟ ਦਾ ਨਹੀਂ ਬਲਕਿ ਨਾਬਰੀ ਦਾ ਪ੍ਰਤੀਕ ਹੈ ਪਰ ਇਸ ਦੀ ਬਾਝ ਭਰਾਵਾਂ ਮਾਰੇ ਜਾਣ ਦਾ ਭਾਵ ਜਥੇਬੰਦ ਟਾਕਰੇ ਦੀ ਕਮਜ਼ੋਰੀ ਅਜੇ ਵੀ ਮੌਜੂਦ ਹੈ | ਇਸ ਦੀ ਇਕੱਲਤਾ ਦਾ ਸ਼ਿਕਾਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ 20 ਤੋਂ ਮਨਾਇਆ ਜਾਵੇਗਾ

ਕੋਟਕਪੂਰਾ, 15 ਦਸੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ, ਬਾਬਾ ਜੀਵਨ ਸਿੰਘ ਨਗਰ ਬੀੜ ਰੋਡ ਕੋਟਕਪੂਰਾ ਵਿਖੇ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪ੍ਰਦੀਪ ਸਿੰਘ ਮੱਤਾ ਸਿੱਖਿਆ ਵਿਭਾਗ ਦੇ ਮਨਿਸਟ੍ਰੀਅਲ ਸਟਾਫ਼ ਯੂਨੀਅਨ ਦੇ ਪ੍ਰਧਾਨ ਬਣੇ

ਫ਼ਰੀਦਕੋਟ, 15 ਦਸੰਬਰ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਮਨਿਸਟ੍ਰੀਅਲ ਸਟਾਫ਼ ਯੂਨੀਅਨ ਦੀ ਚੋਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਪੰਜਾਬ ਦੇ ਪ੍ਰਧਾਨ ਯਾਦਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਬਿੰਦਰਪਾਲ ਕੌਰ ਬਰਾੜ ਸੋਥਾ ਨਮਿਤ ਅੰਤਿਮ ਅਰਦਾਸ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੋਥਾ ਨਾਲ ਸਬੰਧਿਤ ਸਮਾਜ ਸੇਵਕ ਰਖਵੰਤ ਸਿੰਘ ਬਰਾੜ (ਪੱਪੀ ਸੋਥਾ) ਜੋ ਕਿ 2015 ਤੋਂ ਕੈਨੇਡਾ ਵਿਖੇ ਰਹਿ ਰਹੇ ਹਨ, ਨੂੰ ਉਸ ਸਮੇਂ ਗਹਿਰਾ ਸਦਮਾ ਪਹੰੁਚਿਆ ਜਦੋਂ ਉਨ੍ਹਾਂ ...

ਪੂਰੀ ਖ਼ਬਰ »

ਪੋਹ ਦੀ ਸੰਗਰਾਂਦ ਦਾ ਦਿਹਾੜਾ ਅੱਜ

ਫ਼ਰੀਦਕੋਟ, 15 ਦਸੰਬਰ (ਸਤੀਸ਼ ਬਾਗ਼ੀ)-ਸਮੂਹ ਸਾਧ ਸੰਗਤ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਅਕਾਲਗੜ੍ਹ ਸਾਹਿਬ, ਮੁਹੱਲਾ ਬਾਠਾਂ ਵਾਲਾ ਵਿਖੇ ਪੋਹ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ 16 ਦਸੰਬਰ ਦਿਨ ਸੋਮਵਾਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ | ਇਹ ...

ਪੂਰੀ ਖ਼ਬਰ »

ਘੱਟ ਅੰਕ ਲੈਣ 'ਤੇ ਬੱਚੀ ਦਾ ਮੂੰਹ ਕਾਲਾ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਹੋਵੇ-ਸੰਗਠਨ

ਦੋਦਾ, 15 ਦਸੰਬਰ (ਰਵੀਪਾਲ)-ਅਿਖ਼ਲ ਭਾਰਤੀ ਵਾਲਮਿਕੀ ਸਮਾਜਿਕ ਨਿਆਂ ਸੰਗਠਨ (ਭਾਰਤ) ਦੀ ਮੀਟਿੰਗ ਸੰਤੋਸ਼ ਕੁਮਾਰ ਰਾਸ਼ਟਰੀ ਮਹਾਂਸਚਿਵ ਦੀ ਪ੍ਰਧਾਨਗੀ ਹੇਠ ਦੋਦਾ ਵਿਖੇ ਹੋਈ, ਜਿਸ ਵਿਚ ਹਰਿਆਣਾ ਦੇ ਸ਼ਹਿਰ ਹਿਸਾਰ ਦੇ ਸਕੂਲ 'ਚ ਇਕ ਬੱਚੀ ਨਾਲ ਘੱਟ ਅੰਕ ਲੈਣ 'ਤੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਲੋਟ, 15 ਦਸੰਬਰ (ਪਾਟਿਲ)-ਹਨੂੰਮਾਨ ਚਾਲੀਸਾ ਮਹਿਲਾ ਮੰਡਲ ਕ੍ਰਿਸ਼ਨਾ ਕਾਲੋਨੀ ਮਲੋਟ ਵਲੋਂ ਕ੍ਰਿਸ਼ਨਾ ਕਾਲੋਨੀ ਮਲੋਟ ਵਿਖੇ ਸ੍ਰੀ ਹਨੂੰਮਾਨ ਜੀ ਦੀ ਚੌਕੀ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਭਗਤਾਂ ਵਲੋਂ ਸ੍ਰੀ ...

ਪੂਰੀ ਖ਼ਬਰ »

ਵੱਖ-ਵੱਖ ਸਿਆਸੀ ਤੇ ਗੈਰ-ਸਿਆਸੀ ਆਗੂਆਂ ਵਲੋਂ ਜੋਗਿੰਦਰ ਕੌਰ ਬਰਾੜ ਮੱਤਾ ਨੂੰ ਸ਼ਰਧਾਂਜਲੀਆਂ ਭੇਟ

ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਕਾਂਗਰਸੀ ਆਗੂ ਦਵਿੰਦਰਬੀਰ ਸਿੰਘ ਬਰਾੜ ਮੱਤਾ, ਰਮਨਪ੍ਰੀਤ ਕੌਰ, ਸੰਦੀਪ ਕੌਰ ਬਰਾੜ ਦੀ ਸਤਿਕਾਰਯੋਗ ਮਾਤਾ, ਬਲਾਕ ਸੰਮਤੀ ਮੈਂਬਰ ਸੁਖਪਾਲ ਕੌਰ ਦੀ ਸੱਸ ਮਾਤਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX