ਤਾਜਾ ਖ਼ਬਰਾਂ


ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  5 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਪਰਮਿੰਦਰ ਸਿੰਘ ਢੀਂਡਸਾ ਨੇ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੁਖਬੀਰ ਵਲੋਂ ਆਪਣੀ ਸੰਗਰੂਰ ਰੈਲੀ ਦੌਰਾਨ ਕੀਤਾ...
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  30 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  31 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  37 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  59 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  about 1 hour ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 3 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 5 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 5 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਸੰਪਾਦਕੀ

ਸ਼ਲਾਘਾਯੋਗ ਕਾਨੂੰਨ

ਔਰਤਾਂ ਵਿਰੁੱਧ ਜਬਰ ਜਨਾਹ ਅਤੇ ਜਬਰ ਜਨਾਹ ਕਰਕੇ ਹੱਤਿਆ ਵਰਗੇ ਮਾਮਲਿਆਂ ਦਾ 21 ਦਿਨਾਂ ਦੇ ਅੰਦਰ ਫ਼ੈਸਲਾ ਕਰਨ ਦਾ ਕਾਨੂੰਨ ਬਣਾ ਕੇ ਆਂਧਰਾ ਪ੍ਰਦੇਸ਼ ਨੇ ਨਿਆਂਇਕ ਪੱਧਰ 'ਤੇ ਪਹਿਲਾ ਰਾਜ ਬਣਨ ਦਾ ਦਾਅਵਾ ਕੀਤਾ ਹੈ। ਬਿਨਾਂ ਸ਼ੱਕ, ਜਬਰ ਜਨਾਹ ਵਰਗੀਆਂ ਘਟਨਾਵਾਂ ਤੋਂ ਪੀੜਤ ਦੇਸ਼ ਦੇ ਕਰੋੜਾਂ ਲੋਕਾਂ ਦੇ ਦਿਲਾਂ 'ਤੇ ਆਂਧਰਾ ਪ੍ਰਦੇਸ਼ ਵਲੋਂ ਚੁੱਕਿਆ ਗਿਆ ਇਹ ਕਦਮ ਮਰਹਮ ਦਾ ਕੰਮ ਕਰੇਗਾ। ਤੇਲੰਗਾਨਾ ਦੇ ਹੈਦਰਾਬਾਦ ਵਿਚ ਪਿਛਲੇ ਦਿਨੀਂ ਇਕ ਔਰਤ ਵੈਟਰਨਰੀ ਡਾਕਟਰ ਦੇ ਨਾਲ ਹੋਏ ਜਬਰ ਜਨਾਹ ਅਤੇ ਫਿਰ ਉਸ ਨੂੰ ਜਿਊਂਦਾ ਸਾੜ ਕੇ ਮਾਰ ਦੇਣ ਦੀ ਘਟਨਾ ਨੇ ਪੂਰੇ ਦੇਸ਼ ਨੂੰ ਦਿੱਲੀ ਦੇ ਨਿਰਭੈਆ ਕਾਂਡ ਤੋਂ ਬਾਅਦ ਦੂਜੀ ਵਾਰ ਦਹਿਲਾ ਕੇ ਰੱਖ ਦਿੱਤਾ ਸੀ। ਬੇਸ਼ੱਕ, ਇਸ ਘਟਨਾ ਨਾਲ ਦੇਸ਼ ਦੇ ਕਰੋੜਾਂ ਲੋਕਾਂ ਨੂੰ ਬਹੁਤ ਦੁੱਖ ਪੁੱਜਾ ਸੀ। ਇਸੇ ਘਟਨਾ ਨੂੰ ਲੈ ਕੇ ਦੇਸ਼ ਦਾ ਪਹਿਲਾ ਅਜਿਹਾ ਪੁਲਿਸ ਮੁਕਾਬਲਾ ਵੀ ਹੋਇਆ, ਜਿਸ ਵਿਚ ਸਮੂਹਕ ਜਬਰ ਜਨਾਹ ਦੇ ਚਾਰ ਦੋਸ਼ੀ ਪੁਲਿਸ ਗੋਲੀ ਨਾਲ ਮਾਰੇ ਗਏ। ਇਸ ਘਟਨਾ ਨੇ ਜਬਰ ਜਨਾਹ ਕਰਨ ਤੋਂ ਬਾਅਦ ਹੱਤਿਆ ਵਰਗੇ ਮਾਮਲਿਆਂ ਦੀ ਗਿਣਤੀ ਵਿਚ ਤੇਲੰਗਾਨਾ ਨੂੰ ਬਹੁਤ ਚਰਚਿਤ ਬਣਾ ਦਿੱਤਾ ਸੀ। ਹੁਣ ਤੇਲੰਗਾਨਾ ਦੇ ਗੁਆਂਢੀ ਰਾਜ ਆਂਧਰਾ ਪ੍ਰਦੇਸ਼ ਨੇ ਅਜਿਹੇ ਮਾਮਲਿਆਂ ਨੂੰ 21 ਦਿਨਾਂ ਦੇ ਅੰਦਰ ਨਿਆਂਇਕ ਪੱਧਰ ਤੱਕ ਪਹੁੰਚਾਉਣ ਦਾ ਕਾਨੂੰਨ ਬਣਾ ਕੇ ਇਕ ਵੱਡੀ ਪਹਿਲ ਕੀਤੀ ਹੈ। ਹੈਦਰਾਬਾਦ ਦੀ ਇਸ ਘਟਨਾ ਤੋਂ ਬਾਅਦ ਵਿਧਾਨ ਸਭਾ ਵਿਚ ਸੂਬੇ ਦੇ ਮੁੱਖ ਮੰਤਰੀ ਐਸ. ਜਗਮੋਹਨ ਰੈਡੀ ਨੇ ਕਿਹਾ ਵੀ ਸੀ ਕਿ ਸੂਬੇ 'ਚ ਹੋਣ ਵਾਲੀ ਅਜਿਹੀ ਕਿਸੇ ਵੀ ਘਟਨਾ ਨੂੰ 21 ਦਿਨ ਦੇ ਅੰਦਰ ਨਿਆਇਕ ਅੰਜ਼ਾਮ ਤੱਕ ਪਹੁੰਚਾ ਦਿੱਤਾ ਜਾਵੇਗਾ।
ਦੇਸ਼ ਵਿਚ ਔਰਤਾਂ ਵਿਰੁੱਧ ਅੱਤਿਆਚਾਰ ਅਤੇ ਅਪਰਾਧ ਦੀਆਂ ਘਟਨਾਵਾਂ ਪਹਿਲਾਂ ਵੀ ਵਾਪਰਦੀਆਂ ਰਹੀਆਂ ਹਨ। ਇਨ੍ਹਾਂ ਵਿਚੋਂ ਕਈ ਬਹੁਤ ਹੀ ਦਰਦਨਾਕ ਘਟਨਾਵਾਂ ਵੀ ਸਨ। ਅਦਾਲਤਾਂ ਵੀ ਅਜਿਹੇ ਮਾਮਲਿਆਂ 'ਤੇ ਆਪਣੇ ਢੰਗ-ਤਰੀਕਿਆਂ ਨਾਲ ਫ਼ੈਸਲਾ ਦਿੰਦੀਆਂ ਰਹੀਆਂ ਹਨ ਪਰ 16 ਦਸੰਬਰ, 2012 ਨੂੰ ਦਿੱਲੀ ਵਿਚ ਹੋਏ ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਕਾਂਡ ਨੇ ਪੂਰੇ ਦੇਸ਼ ਦੇ ਨਾਗਰਿਕਾਂ ਨੂੰ ਬਹੁਤ ਦੁੱਖ ਪਹੁੰਚਾਇਆ ਸੀ, ਇਸ ਘਟਨਾ ਤੋਂ ਬਾਅਦ ਹੀ ਔਰਤਾਂ ਵਿਰੁੱਧ ਅਪਰਾਧਾਂ ਨੂੰ ਲੈ ਕੇ ਸਖ਼ਤ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋਈ ਸੀ, ਜੋ ਅੱਜ ਤੱਕ ਜਾਰੀ ਹੈ। ਨਿਰਭੈਆ ਜਬਰ ਜਨਾਹ ਤੇ ਹੱਤਿਆਕਾਂਡ ਤੋਂ ਬਾਅਦ ਬੇਸ਼ੱਕ ਕਾਨੂੰਨ ਸਖ਼ਤ ਕੀਤੇ ਗਏ ਅਤੇ ਪੁਲਿਸ ਪ੍ਰਸ਼ਾਸਨ ਦੀ ਜਾਂਚ ਪ੍ਰਣਾਲੀ ਵਿਚ ਵੀ ਬੜੀ ਤੇਜ਼ੀ ਲਿਆਉਣ ਦੇ ਯਤਨ ਕੀਤੇ ਗਏ ਪਰ ਇਸ ਘਟਨਾ ਤੋਂ 7 ਸਾਲ ਬਾਅਦ ਵੀ ਉਹੋ ਜਿਹੀਆਂ ਜ਼ਾਲਮਾਨਾ ਘਟਨਾਵਾਂ ਵਾਪਰਨ ਲੱਗੀਆਂ ਹਨ ਅਤੇ ਜਬਰ ਜਨਾਹ ਵਰਗੀਆਂ ਘਟਨਾਵਾਂ 'ਚ ਕਮੀ ਨਾ ਆਉਣ ਤੋਂ ਅਜਿਹਾ ਜਾਪਦਾ ਹੈ ਕਿ ਇਸ ਦਿਸ਼ਾ ਵਿਚ ਅਜੇ ਹੋਰ ਬਹੁਤ ਦੂਰ ਤੱਕ ਜਾਣ ਅਤੇ ਅਜੇ ਹੋਰ ਬਹੁਤ ਕੁਝ ਕੀਤੇ ਜਾਣ ਦੀ ਲੋੜ ਹੈ। ਇਹ ਬਹੁਤ ਹੀ ਵਿਚਾਰਨਯੋਗ ਵਿਸ਼ਾ ਹੈ ਕਿ ਸਾਡੇ ਦੇਸ਼ 'ਚ ਹਰ ਰੋਜ਼ ਜਬਰ ਜਨਾਹ ਦੀਆਂ 90 ਦੇ ਲਗਪਗ ਘਟਨਾਵਾਂ ਦਰਜ ਹੁੰਦੀਆਂ ਹਨ।
ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਦੇ ਸਿਧਾਂਤਾਂ ਦੇ ਅਧੀਨ ਇਥੇ ਪੀੜਤ ਅਤੇ ਦੋਸ਼ੀ ਦੋਵਾਂ ਨੂੰ ਆਪਣੇ ਅਧਿਕਾਰਾਂ ਦੀ ਰੱਖਿਆ ਕਰਨ ਦਾ ਮੌਕਾ ਮਿਲਦਾ ਹੈ। ਪਰ ਦੇਸ਼ ਦੇ ਜ਼ਿਆਦਾਤਰ ਕਾਨੂੰਨਾਂ 'ਚ ਏਨੀ ਲਚਕ ਹੈ ਕਿ ਕਈ ਵਾਰ ਮਾਮਲਿਆਂ ਵਿਚ ਏਨੀ ਜ਼ਿਆਦਾ ਦੇਰ ਹੋ ਜਾਂਦੀ ਹੈ ਕਿ ਇਨਸਾਫ਼ ਨਾ ਮਿਲਣ ਵਰਗੀ ਭਾਵਨਾ ਪੈਦਾ ਹੋਣ ਲਗਦੀ ਹੈ। ਦਿੱਲੀ ਦੇ ਨਿਰਭੈਆ ਜਬਰ ਜਨਾਹ ਤੇ ਹੱਤਿਆਕਾਂਡ ਵਰਗੇ ਮਾਮਲੇ ਵਿਚ ਦੰਡ ਵਿਧਾਨ ਪ੍ਰਕਿਰਿਆ ਦੇ ਅਜੇ ਤੱਕ ਸੰਪੂਰਨ ਨਾ ਹੋ ਸਕਣ ਦੀ ਪੀੜਾ ਕਈ ਵਾਰ ਮਹਿਸੂਸ ਕੀਤੀ ਜਾ ਸਕਦੀ ਹੈ। ਅਜਿਹੇ ਘਿਨਾਉਣੇ ਅਪਰਾਧਾਂ 'ਚ ਦੇਸ਼ ਦੇ ਰਾਸ਼ਟਰਪਤੀ ਵਲੋਂ ਫਾਂਸੀ ਦੀ ਸਜ਼ਾ ਪ੍ਰਾਪਤ ਅਪਰਾਧੀ ਨੂੰ ਅਪੀਲ ਦਾ ਅਧਿਕਾਰ ਨਾ ਦਿੱਤੇ ਜਾਣ ਦੇ ਸੁਝਾਅ ਪਿੱਛੇ ਵੀ ਅਜਿਹੀ ਹੀ ਪੀੜਾ ਹੋਵੇਗੀ। ਹਾਲਾਂਕਿ ਆਂਧਰਾ ਪ੍ਰਦੇਸ਼ ਦੀ ਸਰਕਾਰ ਅਤੇ ਉਥੋਂ ਦੀ ਵਿਧਾਨ ਸਭਾ ਵਲੋਂ ਬਣਾਇਆ ਗਿਆ ਨਵਾਂ ਕਾਨੂੰਨ ਅਜਿਹੇ ਮਾਮਲਿਆਂ ਨਾਲ ਪੈਦਾ ਹੋਣ ਵਾਲੇ ਜ਼ਖ਼ਮਾਂ 'ਤੇ ਮਰਹਮ ਲਗਾਉਣ ਵਰਗਾ ਕੰਮ ਜ਼ਰੂਰ ਕਰ ਸਕਦਾ ਹੈ। ਇਸ ਕਾਨੂੰਨ ਤੋਂ ਬਾਅਦ ਆਸ ਕੀਤੀ ਜਾਣੀ ਚਾਹੀਦੀ ਹੈ ਕਿ 21 ਦਿਨ ਦੇ ਅੰਦਰ ਦਿੱਤੀ ਗਈ ਇਸ ਸਜ਼ਾ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਵੀ ਅਜਿਹੀ ਹੀ ਤੇਜ਼ੀ ਲਿਆਂਦੀ ਜਾਵੇਗੀ, ਤਾਂ ਕਿ ਦੋਸ਼ੀ ਨੂੰ ਦੇਸ਼ ਦੀ ਨਿਆਂ-ਪ੍ਰਣਾਲੀ ਦੇ ਅਧੀਨ ਉਸ ਦੇ ਕੀਤੇ ਦੀ ਸਜ਼ਾ ਤੁਰੰਤ ਅਤੇ ਜ਼ਰੂਰ ਮਿਲ ਸਕੇ।
ਅਸੀਂ ਆਸ ਕਰਦੇ ਹਾਂ ਕਿ ਬਿਨਾਂ ਸ਼ੱਕ ਇਹ ਕਾਨੂੰਨ ਪੂਰੇ ਦੇਸ਼ ਦੇ ਲਈ ਮਿਸਾਲਯੋਗ ਉਦਾਹਰਨ ਬਣੇਗਾ ਅਤੇ ਹੋਰ ਰਾਜ ਵੀ ਇਸ ਤਰ੍ਹਾਂ ਦੇ ਸਖ਼ਤ ਕਾਨੂੰਨ ਜ਼ਰੂਰ ਬਣਾਉਣਗੇ। ਔਰਤਾਂ ਦੇ ਵਿਰੁੱਧ ਇਸ ਤਰ੍ਹਾਂ ਦੇ ਘਿਨਾਉਣੇ ਅਪਰਾਧਾਂ ਨੂੰ ਲੈ ਕੇ ਦੇਸ਼ ਦੀ ਸਹਿਣਸ਼ੀਲਤਾ ਵੀ ਹੁਣ ਮੁੱਕ ਗਈ ਲਗਦੀ ਹੈ। ਦੇਸ਼ ਦੇ ਸਿਆਸਤਦਾਨਾਂ ਅਤੇ ਖ਼ਾਸ ਕਰਕੇ ਸੱਤਾਧਾਰੀ ਵਰਗ ਨੂੰ ਇਸ ਤੱਥ ਦਾ ਅਹਿਸਾਸ ਹੋਣਾ ਚਾਹੀਦਾ ਹੈ। ਅਸੀਂ ਸਮਝਦੇ ਹਾਂ ਕਿ ਇਸ ਵੱਲ ਜਿੰਨਾ ਛੇਤੀ ਧਿਆਨ ਦਿੱਤਾ ਜਾਵੇਗਾ, ਓਨਾ ਹੀ ਇਸ ਦੇਸ਼ ਦੇ ਸਿਆਸਤਦਾਨਾਂ ਅਤੇ ਆਮ ਲੋਕਾਂ ਦੇ ਹਿਤ 'ਚ ਹੋਵੇਗਾ।*

ਦੇਸ਼ ਦੀ ਸਦਭਾਵਨਾ ਬਚਾਉਣ ਲਈ ਜਾਗਣਾ ਪਵੇਗਾ

ਭਾਰਤ ਉਨ੍ਹਾਂ ਗਿਣੇ ਚੁਣੇ ਦੇਸ਼ਾਂ ਵਿਚੋਂ ਇਕ ਹੈ ਜਿਸ ਦਾ ਸੰਵਿਧਾਨ ਕਿਸੇ ਦੈਵੀ ਸ਼ਕਤੀ ਨੂੰ ਨਹੀਂ ਸਗੋਂ ਦੇਸ਼ ਦੇ ਨਾਗਰਿਕਾਂ ਨੂੰ ਸਮਰਪਿਤ ਹੈ। ਪ੍ਰਸਤਾਵਨਾ ਦੀ ਸ਼ੁਰੂਆਤ 'ਅਸੀਂ ਭਾਰਤ ਦੇ ਲੋਕ', ਨਾਲ ਹੁੰਦੀ ਹੈ ਅਤੇ ਇਸ ਤੋਂ ਪਿੱਛੋਂ ਉਹ ਵਾਅਦੇ ਗਿਣਾਏ ਗਏ ਹਨ ਜੋ ਇਹ ...

ਪੂਰੀ ਖ਼ਬਰ »

ਅਸੀਂ ਵੀ ਸਮਾਜ ਭਲਾਈ ਕੀਤੀ...

ਕਹਿੰਦੇ ਨੇ ਕਿ ਆਪਣੇ ਲਈ ਤਾਂ ਹਰ ਇਕ ਹੀ ਜਿਊਂਦਾ ਹੈ ਪਰ ਅਸਲ ਜੀਵਨ ਉਹੀ ਹੁੰਦਾ ਹੈ ਜੋ ਦੂਜਿਆਂ ਲਈ ਜੀਵਿਆ ਜਾਵੇ। ਸੇਵਾਮੁਕਤੀ ਤੋਂ ਬਾਅਦ ਆਪਾਂ ਵੀ ਸੋਚਿਆ ਕਿ ਮਨਾਂ, ਆਪਾਂ ਹੁਣ ਵਿਹਲੇ ਹੋ ਗਏ ਹਾਂ ਤੇ ਬੱਚੇ ਵੀ ਆਪਣੀ ਜਗ੍ਹਾ ਸੈੱਟ ਹੋ ਗਏ ਹਨ, ਕਿਉਂ ਨਾ ਰਹਿੰਦਾ ...

ਪੂਰੀ ਖ਼ਬਰ »

2019 ਦੌਰਾਨ ਪ੍ਰਵਾਸੀ ਪੰਜਾਬੀ ਮੀਡੀਆ ਦਾ ਘੇਰਾ ਹੋਰ ਵਿਸ਼ਾਲ ਹੋਇਆ

ਪ੍ਰਵਾਸੀ ਪੰਜਾਬੀ ਮੀਡੀਆ ਨੇ ਇਕ ਪਾਸੇ 100 ਸਾਲ ਤੋਂ ਵੱਧ ਦਾ ਸਫ਼ਰ ਤੈਅ ਕਰ ਲਿਆ ਹੈ। ਦੂਸਰੇ ਪਾਸੇ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ, ਨਿਊਜ਼ੀਲੈਂਡ, ਜਰਮਨੀ, ਇਟਲੀ ਆਦਿ ਮੁਲਕਾਂ ਵਿਚ ਸੈਂਕੜੇ ਪੰਜਾਬੀ ਅਖ਼ਬਾਰਾਂ, ਰੇਡੀਓ, ਟੀ.ਵੀ. ਪ੍ਰੋਗਰਾਮਾਂ ਨੇ ਪ੍ਰਵਾਸੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX