ਤਾਜਾ ਖ਼ਬਰਾਂ


ਫੂਡ ਸਪਲਾਈ ਵਿਭਾਗ ਵੱਲੋਂ ਹੋਮ ਡਲਿਵਰੀ ਕਰਿਆਨਾ ਸਟੋਰਾਂ ਦੀ ਚੈਕਿੰਗ
. . .  27 minutes ago
ਗੁਰੂ ਹਰ ਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਨੂੰ ਲੈ ਕੇ ਹੋਮ ਡਲਿਵਰੀ ਕਰ ਰਹੇ ਗੁਰੂ ਹਰ ਸਹਾਏ ਦੇ ਵੱਖ ਵੱਖ ਕਰਿਆਨਾ ਸਟੋਰਾਂ ਦੀ ਫੂਡ ਸਪਲਾਈ ਕੰਟਰੋਲਰ ਵਿਭਾਗ ਦੇ ਅਧਿਕਾਰੀਆਂ ਵਲੋ ਚੈਕਿੰਗ...
ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  58 minutes ago
ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨਾਂ ਵਿੱਚੋ 20 ਮੌਤਾਂ ਵੀ ਹੋ ਗਈਆ ਹਨ। ਡਾ.ਡੀਨਾ ਹਿੰਸਾ ਦੇ ਦੱਸਣ ਮੁਤਾਬਕ 240 ਕੇਸ ਤੰਦਰੁਸਤ ਵੀ ਹੋ ਗਏ ਹਨ। ਕੈਲਗਰੀ ਜ਼ੋਨ ਵਿੱਚ 734...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 1 hour ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  about 1 hour ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  about 1 hour ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 2 hours ago
ਅੱਜ ਦਾ ਵਿਚਾਰ
. . .  about 3 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਪੋਹ ਸੰਮਤ 551

ਰੂਪਨਗਰ

ਨਗਰ ਕੀਰਤਨ ਨਾਲ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦਾ ਸਾਲਾਨਾ ਜੋੜ ਮੇਲ ਆਰੰਭ

ਰੂਪਨਗਰ, 17 ਦਸੰਬਰ (ਸਤਨਾਮ ਸਿੰਘ ਸੱਤੀ)-ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲ ਅੱਜ ਨਗਰ ਕੀਰਤਨ ਨਾਲ ਆਰੰਭ ਹੋ ਗਿਆ | ਗੁਰਦੁਆਰਾ ਗੁਰੂਗੜ੍ਹ (ਸਦਾਬਰਤ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਇਆ ਨਗਰ ਕੀਰਤਨ ਜਾਹੋ-ਜਲਾਲ ਨਾਲ ਆਰੰਭ ਹੋਇਆ, ਜਿਸ 'ਚ ਵੱਡੀ ਗਿਣਤੀ ਸੰਗਤਾਂ ਸ਼ਾਮਿਲ ਹੋਈਆਂ ਅਤੇ ਥਾਂ-ਥਾਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਗਿਆਨੀ ਜ਼ੈਲ ਸਿੰਘ ਨਗਰ, ਕਾਲਜ ਰੋਡ, ਬੇਲਾ ਚੌਕ, ਹਸਪਤਾਲ ਰੋਡ, ਪੁਰਾਣੇ ਬੱਸ ਅੱਡੇ, ਗੁਰਦੁਆਰਾ ਬਾਬਾ ਸਤਨਾਮ ਜੀ ਨੰਗਲ ਚੌਕ ਤੋਂ ਪਾਵਰ ਕਾਲੋਨੀ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸਮਾਪਤ ਹੋਇਆ | ਗਿਆਨੀ ਜ਼ੈਲ ਸਿੰਘ ਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਭਾ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ ਗਏ | ਗੁਰਦੁਆਰਾ ਬਾਬਾ ਸਤਨਾਮ ਜੀ ਨੰਗਲ ਚੌਕ ਵਿਖੇ ਬਾਬਾ ਹਰਦੀਪ ਸਿੰਘ ਅਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ | ਨਗਰ ਕੀਰਤਨ ਦੌਰਾਨ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਅਤੇ ਜੰਗਜ਼ੂਆ ਨੇ ਗਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ 'ਚ ਚਾਹ-ਪਕੌੜੇ, ਲੰਗਰ ਆਦਿ ਦਾ ਪ੍ਰਬੰਧ ਕੀਤਾ ਹੋਇਆ ਸੀ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ | ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੁੱਲ ਲੁਕਾਈ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਆਪਣਾ ਸਰਬੰਸ ਵਾਰ ਦਿੱਤਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਪੰਦ੍ਹਰਵਾੜੇ ਦੇ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸੰਗਤਾਂ ਵੱਧ ਤੋਂ ਵੱਧ ਨਤਮਸਤਕ ਹੋਣ | ਉਨ੍ਹਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਸੰਗਤਾਂ ਨੂੰ ਸੰਬੋਧਨ ਕਰਨਗੀਆਂ | ਇਸ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਦਲਜੀਤ ਕੌਰ, ਐੱਸ. ਜੀ. ਪੀ. ਸੀ. ਦੇ ਇੰਸਪੈਕਟਰ ਸੁਖਦੀਪ ਸਿੰਘ, ਗੁਰਦੁਆਰਾ ਗੁਰੂਗੜ੍ਹ ਸਾਹਿਬ ਸਦਾਬਰਤ ਦੇ ਇੰਚਾਰਜ ਫ਼ੌਜੀ ਕਰਨੈਲ ਸਿੰਘ, ਕਥਾਵਾਚਕ ਪਵਿੱਤਰ ਸਿੰਘ, ਰਿਕਾਰਡ ਕੀਪਰ ਗੁਰਮੀਤ ਸਿੰਘ, ਮਨਿੰਦਰਪਾਲ ਸਿੰਘ ਸਾਹਨੀ, ਅਮਰਜੀਤ ਸਿੰਘ ਸਤਿਆਲ, ਇੰਦਰਪਾਲ ਸਿੰਘ ਰਾਜੂ ਸਤਿਆਲ, ਜਥੇ. ਭਾਗ ਸਿੰਘ, ਜਗਜੀਤ ਸਿੰਘ ਹੋੜਾ, ਰਣਜੀਤ ਸਿੰਘ ਗਿੱਲ, ਜਸਵੰਤ ਸਿੰਘ, ਬਲਦੇਵ ਸਿੰਘ, ਸ਼ੇਰ ਸਿੰਘ, ਬਲਵੰਤ ਸਿੰਘ, ਰਜਿੰਦਰ ਸਿੰਘ, ਜੋਗਿੰਦਰ ਸਿੰਘ, ਚਰਨਜੀਤ ਸਿੰਘ ਭਾਟੀਆ, ਅਕਾਲੀ ਨੇਤਾ ਦਰਸ਼ਨ ਸਿੰਘ ਸੋਲਖੀਆਂ, ਖ਼ਜ਼ਾਨਚੀ ਜਸਪਾਲ ਸਿੰਘ, ਰਿਹਾਇਸ਼ ਇੰਚਾਰਜ ਪ੍ਰੇਮ ਸਿੰਘ, ਸਟੋਰ ਕੀਪਰ ਬਲਜੀਤ ਸਿੰਘ ਆਦਿ ਹਾਜ਼ਰ ਸਨ |

ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਭਾਜਪਾ ਵਲੋਂ ਰੋਸ ਪ੍ਰਦਰਸ਼ਨ

ਸੁਖਸਾਲ, 17 ਦਸੰਬਰ (ਧਰਮ ਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਨਾਗਰਿਕਤਾ ਸੋਧ ਨੂੰ ਪੰਜਾਬ ਵਿਚ ਲਾਗੂ ਨਾ ਕਰਨ 'ਤੇ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਅੱਜ ਭਾਜਪਾ ਵਲੋਂ ਪਿੰਡ ਗੋਹਲਣੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ/ਢੇਰ, 17 ਦਸੰਬਰ (ਨਿੱਕੂਵਾਲ/ਕਾਲੀਆ)-ਸਥਾਨਕ ਢੇਰ ਬੱਸ ਅੱਡੇ ਨੇੜੇ ਹੋਏ ਇਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ ਮੁਨਸ਼ੀ ਗੁਰਮੇਲ ਸਿੰਘ ਨੇ ਦੱਸਿਆ ਕਿ ਕੋਟਲਾ ਤੋਂ ਆਪਣੇ ਮੋਟਰਸਾਈਕਲ ਪੀ. ਬੀ.-12 ਡਬਲਿਊ. 4409 'ਤੇ ਸਵਾਰ ...

ਪੂਰੀ ਖ਼ਬਰ »

ਪਾਣੀ ਦੇ ਬਿੱਲਾਂ 'ਚ ਵਾਧੇ ਕਾਰਨ ਲੋਕਾਂ 'ਚ ਰੋਸ

ਨੂਰਪੁਰ ਬੇਦੀ, 17 ਦਸੰਬਰ (ਢੀਂਡਸਾ)-ਵਾਟਰ ਸਪਲਾਈ ਵਿਭਾਗ ਵਲੋਂ ਪੀਣ ਵਾਲੇ ਪਾਣੀ ਦੇ ਬਿੱਲਾਂ 'ਚ ਅਥਾਹ ਵਾਧਾ ਹੋਣ ਕਾਰਨ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ | ਪੀੜਤ ਲੋਕਾਂ ਨੇ ਦੱਸਿਆ ਕਿ ਪਹਿਲਾ ਪ੍ਰਤੀ ਮਹੀਨਾ 120 ਰੁਪਏ ਬਿੱਲ ਆਉਂਦਾ ਸੀ ਤੇ ਹੁਣ ਪ੍ਰਤੀ ਮਹੀਨਾ 151 ਰੁਪਏ ...

ਪੂਰੀ ਖ਼ਬਰ »

ਤੇਂਦੂਏ ਦੀ ਸ਼ੱਕ 'ਚ ਆਸਪੁਰ, ਕੋਟਬਾਲਾ ਤੇ ਅਵਾਨਕੋਟ ਦੇ ਵਸਨੀਕਾਂ 'ਚ ਦਹਿਸ਼ਤ ਦਾ ਮਾਹੌਲ

ਭਰਤਗੜ੍ਹ, 17 ਦਸੰਬਰ (ਜਸਬੀਰ ਸਿੰਘ ਬਾਵਾ)-ਪਿਛਲੇ ਚਾਰ ਦਿਨਾਂ ਤੋਂ ਆਸਪੁਰ, ਅਵਾਨਕੋਟ ਤੇ ਕੋਟਬਾਲਾ ਦੇ ਵਸਨੀਕ ਇਨ੍ਹਾਂ ਪਿੰਡਾਂ 'ਚ ਤੇਂਦੂਏ ਦੀ ਆਮਦ ਸਬੰਧੀ ਸ਼ੱਕ ਬਦੌਲਤ ਦਹਿਸ਼ਤ ਦੇ ਮਾਹੌਲ 'ਚ ਹਨ | ਆਸਪੁਰ ਦੇ ਸਰਪੰਚ ਰਣਵੀਰ ਸਿੰਘ ਸੈਣੀ ਨੇ ਦੱਸਿਆ ਕਿ ਆਸਪੁਰ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ 2 ਵਿਦਿਆਰਥੀਆਂ ਦੀ ਦਿੱਲੀ ਗਣਤੰਤਰਤਾ ਦਿਵਸ ਪਰੇਡ ਲਈ ਚੋਣ

ਸ੍ਰੀ ਅਨੰਦਪੁਰ ਸਾਹਿਬ, 17 ਦਸੰਬਰ (ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਐੱਨ. ਸੀ. ਸੀ. ਦੇ 2 ਵਿਦਿਆਰਥੀਆਂ ਦੀ ਦਿੱਲੀ ਵਿਖੇ 26 ਜਨਵਰੀ 2020 ਨੂੰ ਹੋਣ ਵਾਲੀ ਗਣਤੰਤਰ ਦਿਵਸ ਪਰੇਡ ਵਿਚ ਚੋਣ ਹੋਈ ਹੈ | ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਨਸ਼ਿਆਂ ਵਿਰੁੱਧ ਚੇਤਨਾ ਸਮਾਗਮ ਕਰਵਾਇਆ

ਮੋਰਿੰਡਾ, 17 ਦਸੰਬਰ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸੁਰਜੀਤ ਨਗਰ ਵਿਖੇ ਨਸ਼ਿਆਂ ਵਿਰੁੱਧ ਚੇਤਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐੱਸ.ਡੀ.ਐੱਮ. ਸਬ ਡਵੀਜ਼ਨ ਮੋਰਿੰਡਾ ਹਰਬੰਸ ਸਿੰਘ, ਡੀ.ਐੱਸ.ਪੀ. ਸੁਖਜੀਤ ਸਿੰਘ ਵਿਰਕ ਅਤੇ ...

ਪੂਰੀ ਖ਼ਬਰ »

ਖ਼ੂੰਖ਼ਾਰ ਅਵਾਰਾ ਸਾਨ੍ਹ ਨੇ ਗਊਸ਼ਾਲਾ ਦੀ ਤਾਰ ਟੱਪ ਕੇ ਫਿਰ ਕੀਤਾ ਮਾਣਕੂਮਾਜਰਾ ਦੇ ਪਸ਼ੂਆਂ 'ਤੇ ਹਮਲਾ

ਨੂਰਪੁਰ ਬੇਦੀ, 17 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੀ ਸਰਕਾਰੀ ਗਊਸ਼ਾਲਾ (ਕੈਟਲ ਪੋਂਡ) ਸੁਖੇਮਾਜਰਾ ਵਿਚ ਇਕ ਅਵਾਰਾ ਖ਼ੂੰਖ਼ਾਰ ਸਾਨ੍ਹ ਪ੍ਰਬੰਧਕਾਂ ਤੋਂ ਕਾਬੂ ਨਹੀਂ ਆ ਰਿਹਾ ਹੈ | ਇਸ ਸਾਨ੍ਹ ਨੇ ਅੱਜ ਤੀਜੀ ਵਾਰ ਗਊਸ਼ਾਲਾ ਦੀ ਚਾਰਦੀਵਾਰੀ ਦੀ ...

ਪੂਰੀ ਖ਼ਬਰ »

ਕੈਪਟਨ ਵਲੋਂ ਰੂਪਨਗਰ ਤੇ ਬਨੂੜ 'ਚ ਉਦਯੋਗਿਕ ਜ਼ੋਨਾਂ ਦੇ ਵਿਕਾਸ ਲਈ ਮਾਸਟਰ ਪਲਾਨ 'ਚ ਸੋਧ ਨੂੰ ਹਰੀ ਝੰਡੀ

ਚੰਡੀਗੜ੍ਹ, 17 ਦਸੰਬਰ (ਅਜੀਤ ਬਿਊਰੋ)- ਸੂਬਾ ਸਰਕਾਰ ਵਲੋਂ Ðਉਦਯੋਗਿਕ ਵਿਕਾਸ 'ਤੇ ਕੇਂਦਰਿਤ ਹੋਣ ਦੇ ਕੀਤੇ ਜਾ ਰਹੇ ਯਤਨਾਂ ਦੀ ਲੀਹ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੂਪਨਗਰ-ਚੰਡੀਗੜ੍ਹ ਮਾਰਗ ਦੇ ਨਾਲ ਸਨਅਤੀ ਜ਼ੋਨ ਦੇ ਵਿਕਾਸ ਲਈ ਰੂਪਨਗਰ ਮਾਸਟਰ ...

ਪੂਰੀ ਖ਼ਬਰ »

'ਨਾਟਕ ਦਮ ਤੋੜਦੇ ਰਿਸ਼ਤੇ' ਦਾ ਹਰੀਪੁਰ ਵਿਖੇ ਸਫ਼ਲ ਮੰਚਨ

ਨੂਰਪੁਰ ਬੇਦੀ, 17 ਦਸੰਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਯੂਥ ਵੈੱਲਫੇਅਰ ਅਤੇ ਸਪੋਰਟਸ ਕਲੱਬ ਹੀਰਪੁਰ ਵਲੋਂ ਨਹਿਰੂ ਯੁਵਾ ਕੇਂਦਰ ਅਤੇ ਸੰਕਲਪ ਸੁਸਾਇਟੀ ਰੂਪਨਗਰ ਦੇ ਸਹਿਯੋਗ ਨਾਲ ਨਾਟਕ 'ਦਮ ਤੋੜਦੇ ਰਿਸ਼ਤੇ' ਦਾ ਸਫਲ ਮੰਚਨ ਕਰਵਾਇਆ ਗਿਆ | ਕ੍ਰਾਂਤੀ ...

ਪੂਰੀ ਖ਼ਬਰ »

ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ 21 ਤੋਂ

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਵਿਚ ਅਹਿਮ ਯੋਗਦਾਨ ਪਾ ਰਹੀ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਯੂਥ ਕਲੱਬਜ਼ ਤਾਲਮੇਲ ਕਮੇਟੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਪ੍ਰਧਾਨ ਸਮਸ਼ੇਰ ਸਿੰਘ ਭੋਜੇਮਾਜਰਾ ਅਤੇ ...

ਪੂਰੀ ਖ਼ਬਰ »

ਪਿੰਡ ਗੜੀ ਤੋਂ ਸਜਾਏ ਨਗਰ ਕੀਰਤਨ ਦਾ ਸ੍ਰੀ ਚਮਕੌਰ ਸਾਹਿਬ ਪੁੱਜਣ 'ਤੇ ਭਰਵਾਂ ਸਵਾਗਤ

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੜੀ੍ਹ ਚਮਕੌਰ ਦੀ ਅਸਾਂਵੀ ਜੰਗ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪਿੰਡ ਗੜ੍ਹੀ ਤੋਂ ਸਜਾਏ ਨਗਰ ਕੀਰਤਨ ਦਾ ਅੱਜ ਬਾਅਦ ਦੁਪਹਿਰ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਮਜ਼ਦੂਰ ਮੁਲਾਜ਼ਮ ਤਾਲਮੇਲ ਕਮੇਟੀ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 17 ਦਸੰਬਰ (ਨਿੱਕੂਵਾਲ)-ਸਥਾਨਕ ਪੰਜ ਪਿਆਰਾ ਪਾਰਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੀ ਮੀਟਿੰਗ ਕਨਵੀਨਰ ਤਰਸੇਮ ਲਾਲ ਬੜਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਕੰਟਰੈਕਟ ...

ਪੂਰੀ ਖ਼ਬਰ »

ਸਾਬਤ ਸੂਰਤ ਗੁਰਸਿੱਖ ਕੁਸ਼ਤੀ ਦੰਗਲ ਦਾ ਬੈਨਰ ਜਾਰੀ

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੜੀ ਚਮਕੌਰ ਦੇ ਸ਼ਹੀਦਾਂ ਦੀ ਯਾਦ 'ਚ ਜਟਾਜੂਟ ਮੱਲ ਅਖਾੜਾ ਵਲੋਂ 1 ਜਨਵਰੀ ਨੂੰ ਸਥਾਨਕ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਸਾਬਤ ਸੂਰਤ ਗੁਰਸਿੱਖ ਪਹਿਲਵਾਨਾਂ ਦਾ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

'ਸਫ਼ਰ-ਏ-ਸ਼ਹਾਦਤ' ਕਾਫ਼ਲਾ 24 ਨੂੰ ਪੁੱਜੇਗਾ ਮੋਰਿੰਡਾ

ਮੋਰਿੰਡਾ, 17 ਦਸੰਬਰ (ਤਰਲੋਚਨ ਸਿੰਘ ਕੰਗ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਧਾਰਮਿਕ ...

ਪੂਰੀ ਖ਼ਬਰ »

ਸੇਵਾ-ਮੁਕਤ ਪੈਨਸ਼ਨਰਜ਼ ਵਰਕਰਜ਼ ਫੈੱਡਰੇਸ਼ਨ ਵਲੋਂ ਮੁੱਦਿਆਂ ਦੇ ਹੱਲ ਦੀ ਮੰਗ

ਰੂਪਨਗਰ, 17 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਲ ਇੰਡੀਆ ਪ੍ਰੋਵੀਡੈਂਟ ਫ਼ੰਡ ਸੇਵਾ-ਮੁਕਤ ਵਰਕਰਜ਼ ਫੈੱਡਰੇਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਮੰਤਰੀ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ | ...

ਪੂਰੀ ਖ਼ਬਰ »

ਰੇਲ ਗੱਡੀਆਂ ਦੀ ਆਵਾਜਾਈ ਰੋਕ ਕੇ ਖਰੋਟਾ ਨੇੜੇ ਜ਼ਮੀਨਦੋਜ਼ ਪੁਲ ਲਈ ਰੇਲਵੇ ਲਾਈਨ ਥੱਲਿਓਾ ਪਾਏ 10 ਬਲਾਕ

ਭਰਤਗੜ੍ਹ, 17 ਦਸੰਬਰ (ਜਸਬੀਰ ਸਿੰਘ ਬਾਵਾ)-ਕੇਂਦਰ ਸਰਕਾਰ, ਰਾਜ ਸਰਕਾਰ ਤੇ ਉੱਤਰੀ ਰੇਲਵੇ ਦੇ ਨਿਰਦੇਸ਼ਾਂ ਅਨੁਸਾਰ ਮੈਸ. ਭੁਪਿੰਦਰ ਸਿੰਘ ਤੇ ਐਸੋਸੀਏਟ ਪਟਿਆਲਾ ਨਾਮੀ ਕੰਪਨੀ ਵਲੋਂ ਖਰੋਟਾ ਨੇੜੇ ਰੇਲਵੇ ਲਾਈਨ ਥੱਲਿਓਾ ਲੋੜੀਂਦੇ 10 ਆਰ. ਸੀ. ਸੀ. ਬਲਾਕ ਪਾ ਕੇ ਲੋਕਾਂ ...

ਪੂਰੀ ਖ਼ਬਰ »

ਸਕੂਲ ਪੱਧਰ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਭਾਰਨ ਦਾ ਸਰੋਤ ਹਨ ਅੰਤਰ ਸਕੂਲ ਮੁਕਾਬਲੇ-ਪਿ੍ੰ. ਡਾ. ਕਸ਼ਮੀਰ ਸਿੰਘ

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰ ਦੇ ਵਿਦਿਆਰਥੀਆਂ ਵਿਚ ਭਾਸ਼ਾ ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਵੀ ਕੱਚੇ ਰਸਤੇ ਰਾਹੀਂ ਆਪਣੇ ਘਰਾਂ ਨੂੰ ਆਉਣ-ਜਾਣ ਲਈ ਮਜਬੂਰ ਹਨ ਟਾਾਡਾ (ਬਰਦਾਰ) ਦੇ ਲੋਕ

ਪੁਰਖਾਲੀ, 17 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਰੂਪਨਗਰ ਜ਼ਿਲੇ੍ਹ ਦਾ ਪਿੰਡ ਟਾਂਡਾ (ਬਰਦਾਰ) ਰੂਪਨਗਰ ਜ਼ਿਲੇ੍ਹ ਦਾ ਇਕ ਅਜਿਹਾ ਪਿੰਡ ਹੈ ਜਿੱਥੇ ਲੋਕਾਂ ਨੂੰ ਆਪਣੇ ਆਉਣ-ਜਾਣ ਲਈ ਅਜੇ ਤੱਕ ਪੱਕਾ ਰਸਤਾ ਵੀ ਨਸੀਬ ਨਹੀਂ ਹੋਇਆ ¢ ਇਹ ਲੋਕ ਅੱਜ ਵੀ ਕਰੀਬ ਢਾਈ-ਤਿੰਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦਾ ਬਾਬਾ ਆਦਮ ਨਿਰਾਲਾ, ਟੈੱਟ ਲਈ ਸੈਂਕੜੇ ਕਿੱਲੋਮੀਟਰ ਦੀ ਦੂਰੀ 'ਤੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰ

ਨੂਰਪੁਰ ਬੇਦੀ, 17 ਦਸੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਿੱਖਿਆ ਵਿਭਾਗ ਪੰਜਾਬ ਵਲੋਂ ਇਸ ਵਾਰ ਸੂਬਾ ਪੱਧਰ 'ਤੇ ਲਏ ਜਾਣ ਵਾਲੇ ਅਧਿਆਪਕ ਯੋਗਤਾ ਟੈੱਸਟ (ਟੈੱਟ) ਲਈ ਦੂਰ-ਦੁਰਾਡੇ ਜ਼ਿਲਿ੍ਹਆਂ 'ਚ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਜਾਣ ਕਾਰਨ ਜਿੱਥੇ ਵਿਦਿਆਰਥੀ ਵਰਗ 'ਚ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਲੋੜ-ਜਥੇ. ਰਣਜੀਤ ਸਿੰਘ

ਮੋਰਿੰਡਾ, 17 ਦਸੰਬਰ (ਪਿ੍ਤਪਾਲ ਸਿੰਘ)-ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਗੁਰ ਸਿਧਾਂਤਾਂ 'ਤੇ ਪਹਿਰਾ ਦੇਣ ਲਈ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਲੋੜ ਹੈ | ਇਹ ਵਿਚਾਰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਇੱਥੇ ਇਤਿਹਾਸਕ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਵਾਹਨਾਂ ਦੇ ਗਲਤ ਲਾਈਨਾਂ 'ਚ ਦਾਖ਼ਲ ਹੋਣ ਕਾਰਨ ਲੱਗੇ ਸੜਕਾਂ 'ਤੇ ਜਾਮ

ਰੂਪਨਗਰ, 17 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਨੈਸ਼ਨਲ ਹਾਈਵੇਅ 'ਤੇ ਸੋਲਖੀਆਂ ਨੇੜੇ ਸਥਿਤ ਬੀ. ਐੱਸ. ਸੀ., ਸੀ. ਐਾਡ ਸੀ. ਕੰਪਨੀ ਟੋਲ ਪਲਾਜ਼ਾ 'ਤੇ ਤੀਜੇ ਦਿਨ ਵੀ ਜਾਣਕਾਰੀ ਦੇ ਘਾਟ ਦੇ ਚੱਲਦਿਆਂ ਲੋਕਾਂ ਵਲੋਂ ਵਾਹਨ ਗਲਤ ਲਾਈਨ ਵਿਚ ਦਾਖਲ ਕੀਤੇ ਜਾਣ 'ਤੇ ਵਾਹਨਾਂ ਦੀਆਂ ...

ਪੂਰੀ ਖ਼ਬਰ »

ਖੇਤਾਂ 'ਚ ਲੱਗਾ ਟਰਾਂਸਫਾਰਮਰ ਚੋਰੀ

ਰੂਪਨਗਰ, 17 ਦਸੰਬਰ (ਪ. ਪ.)-ਰੂਪਨਗਰ ਦੇ ਸਦਾਬਰਤ ਇਲਾਕੇ 'ਚ ਖੇਤਾਂ ਵਿਚ ਲੱਗੇ ਮੋਟਰ ਦੇ ਟਰਾਂਸਫਾਰਮਰ ਦੀ ਚੋਰੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਚੋਰਾਂ ਨੇ ਖੰਬੇ ਤੋਂ ਲੱਗੇ ਟਰਾਂਸਫਾਰਮਰ ਨੂੰ ਉਤਾਰ ਲਿਆ ਪਰ ਉਸ ਦਾ ਸਾਮਾਨ ਨਾਲ ਨਹੀਂ ਲਿਜਾ ਸਕੇ | ਨੰਬਰਦਾਰ ...

ਪੂਰੀ ਖ਼ਬਰ »

ਮੋਰਿੰਡਾ ਦਾ ਸ਼ਹੀਦੀ ਜੋੜ ਮੇਲ ਸ਼ਰਧਾਪੂਰਵਕ ਸਮਾਪਤ

ਮੋਰਿੰਡਾ, 17 ਦਸੰਬਰ (ਤਰਲੋਚਨ ਸਿੰਘ ਕੰਗ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਮੋਰਿੰਡਾ ਦਾ ਸ਼ਹੀਦੀ ਜੋੜ ਮੇਲ ਅੱਜ ਸ਼ਰਧਾਪੂਰਵਕ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਬਰਿੰਦਰ ਢਿੱਲੋਂ ਨੂੰ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਨੂਰਪੁਰ ਬੇਦੀ, 17 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਕਾਂਗਰਸੀ ਆਗੂਆਂ ਵਲੋਂ ਅੱਜ ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ | ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਬਰਿੰਦਰ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਵਲੋਂ ਸੰਗਤਾਂ ਨੂੰ ਸ਼ਹੀਦੀ ਸਮਾਗਮ 'ਚ ਹਾਜ਼ਰੀ ਭਰਨ ਦੀ ਅਪੀਲ

ਕਾਹਨਪੁਰ ਖੂਹੀ, 17 ਦਸੰਬਰ (ਗੁਰਬੀਰ ਸਿੰਘ ਵਾਲੀਆ)-ਸੱਤ ਤੋਂ ਨੌਾ ਸਾਲਾ ਦੀ ਉਮਰ 'ਚ ਸਾਡੇ ਲਈ ਜਾਨਾਂ ਵਾਰ ਕੇ ਲਾਮਿਸਾਲ ਕੁਰਬਾਨੀ ਕਰਨ ਵਾਲੇ ਮਹਾਨ ਛੋਟੇ ਸਾਹਿਬਜ਼ਾਦਿਆਂ ਦੀ ਪਵਿੱਤਰ ਯਾਦ 'ਚ ਸਾਨੂੰ ਅੱਜ ਦੀਆਂ ਕੁੱਲ ਘੜੀਆਂ ਸ਼ਹੀਦੀ ਸਮਾਗਮ ਚ ਸ਼ਾਮਿਲ ਹੋ ਕੇ ਉਕਤ ...

ਪੂਰੀ ਖ਼ਬਰ »

ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 17 ਦਸੰਬਰ (ਨਿੱਕੂਵਾਲ)-ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਵਿਰਕ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਰਿਆਂ ਤੋਂ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ...

ਪੂਰੀ ਖ਼ਬਰ »

ਡਾ. ਚੀਮਾ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਮਨਜੀਤ ਸਿੰਘ ਨਾਲ ਕੀਤਾ ਦੁੱਖ ਸਾਂਝਾ

ਘਨੌਲੀ, 17 ਦਸੰਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਜੀਤ ਸਿੰਘ ਵਿਰਕ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਦੀ ਮਾਤਾ ਸੁਰਿੰਦਰ ਕੌਰ ਦਾ ਹੋਏ ਦਿਹਾਂਤ 'ਤੇ ਮਨਜੀਤ ਸਿੰਘ ਅਤੇ ਹਰਮੀਤ ਸਿੰਘ ਵਿਰਕ ਤੇ ਉਨ੍ਹਾਂ ਦੇ ਪਰਿਵਾਰ ਨਾਲ ਸਾਬਕਾ ...

ਪੂਰੀ ਖ਼ਬਰ »

ਮਿਨਹਾਸ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਬਣੇ

ਢੇਰ, 17 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਉੱਘੇ ਖੇਡ ਪ੍ਰੇਮੀ ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ ਨੂੰ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਵਾਈਸ ਪ੍ਰਧਾਨ ਬਣਾਇਆ ਗਿਆ ਹੈ | ਇਹ ਚੋਣ ਆਈ. ਪੀ. ਐੱਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਵੈੱਲਫੇਅਰ ਸੁਸਾਇਟੀ ਨੇ 26 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਨੂਰਪੁਰ ਬੇਦੀ, 17 ਦਸੰਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਗੁਰੂ ਨਾਨਕ ਸੇਵਾ ਵੈੱਲਫੇਅਰ ਸੁਸਾਇਟੀ ਨੂਰਪੁਰ ਬੇਦੀ ਜੋ ਕਿ ਬੇਸਹਾਰਾ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਦੀ ਹੈ, ਵਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਵੱਖ-ਵੱਖ 26 ਲੋੜਵੰਦ ...

ਪੂਰੀ ਖ਼ਬਰ »

ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਭਰਤਗੜ੍ਹ, 17 ਦਸੰਬਰ, (ਜਸਬੀਰ ਸਿੰਘ ਬਾਵਾ)-ਸ਼ੁਭ ਕਰਮਨ ਸੇਵਾ ਸੁਸਾਇਟੀ, ਘਨੌਲੀ ਦੇ ਸਮੂਹ ਨੁਮਾਇੰਦਿਆਂ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਤੇ ਕਈ ਸਿੰਘਾਂ ਦੇ ਵਿਛੋੜੇ ਅਤੇ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਮਨੁੱਖਤਾ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਲੋਂ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਦੀ ਆਰਥਿਕ ਮਦਦ

ਮੋਰਿੰਡਾ, 17 ਦਸੰਬਰ (ਤਰਲੋਚਨ ਸਿੰਘ ਕੰਗ)-ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਮੋਰਿੰਡਾ ਦੇ ਵਿਕਾਸ ਕਾਰਜ ਵਾਸਤੇ ਐੱਨ. ਆਰ. ਆਈ. ਰਛਪਾਲ ਸਿੰਘ ਮੜੌਲੀ ਵਲੋਂ 50 ਹਜ਼ਾਰ ਅਤੇ ਐੱਨ. ਆਰ. ਆਈ. ਜੋਗਾ ਸਿੰਘ ਵਲੋਂ 20 ਹਜ਼ਾਰ ਦੀ ਆਰਥਿਕ ਮਦਦ ਕੀਤੀ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਸਮੇਤ ਹੋਰਨਾਂ ਵਲੋਂ ਸੁਰਜੀਤ ਸਿੰਘ ਚੈਹੜਮਜਾਰਾ ਨਾਲ ਦੁੱਖ ਸਾਂਝਾ

ਨੂਰਪੁਰ ਬੇਦੀ, 17 ਦਸੰਬਰ (ਹਰਦੀਪ ਸਿੰਘ ਢੀਂਡਸਾ)-ਅਕਾਲੀ ਆਗੂ ਸੁਰਜੀਤ ਸਿੰਘ ਚੈਹੜਮਜਾਰਾ ਦੀ ਮਾਤਾ ਜੀਤ ਕੌਰ ਦੀ ਬੇਵਕਤੀ ਮੌਤ 'ਤੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਸਮੇਤ ਹੋਰਨਾਂ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਮੌਕੇ ਵਿਧਾਇਕ ਸੰਦੋਆ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਨੂਰਪੁਰ ਬੇਦੀ, 17 ਦਸੰਬਰ (ਵਿੰਦਰਪਾਲ ਝਾਂਡੀਆਂ, ਚੌਧਰੀ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜ਼ਰੂੜ ਦੇ ...

ਪੂਰੀ ਖ਼ਬਰ »

ਜੱਟਪੁਰ ਦਾ ਦੋ ਰੋਜ਼ਾ ਖੇਡ ਮੇਲਾ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ

ਨੂਰਪੁਰ ਬੇਦੀ, 17 ਦਸੰਬਰ (ਵਿੰਦਰਪਾਲ ਝਾਂਡੀਆਂ)-ਯੂਥ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਜੱਟਪੁਰ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਧੂਮ-ਧੜੱਕੇ ਨਾਲ ਸਮਾਪਤ ਹੋ ਗਿਆ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX