ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਕਰਨ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ 'ਚ 19 ਤੋਂ 23 ਜਨਵਰੀ ਤੱਕ ਪਲਸ ਪੋਲੀਓ ਰੋਕੂ ਮੁਹਿੰਮ ਚਲਾਈ ਜਾਵੇਗੀ | ਜਿਸ ਨੂੰ ਸਫ਼ਲ ਬਣਾਉਣ ਲਈ ਪਲਸ ਪੋਲੀਓ ਮੁਹਿੰਮ ਨਾਲ ਜੁੜੇ ਸਾਰੇ ਅਧਿਕਾਰੀਆਂ, ਸਹਿਯੋਗੀ ਗੈਰ ਸਰਕਾਰੀ ਸੰਸਥਾਵਾਂ ਤੇ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ | ਸ੍ਰੀ ਅਗਰਵਾਲ ਨੇ ਕਿਹਾ ਕਿ 19 ਜਨਵਰੀ ਤੋਂ 23 ਜਨਵਰੀ 2020 ਤੱਕ ਜ਼ਿਲ੍ਹੇ ਭਰ 'ਚ ਚਲਾਈ ਜਾਣ ਵਾਲੀ ਮੁਹਿੰਮ ਨੂੰ ਹਰ ਹੀਲੇ ਕਾਮਯਾਬ ਕੀਤਾ ਜਾਵੇ, ਤਾਂ ਜੋ ਸਾਡੇ ਦੇਸ਼ (ਜੋ ਕਿ ਵਿਸ਼ਵ ਸਿਹਤ ਸੰਸਥਾ ਵਲੋਂ ਪੋਲੀਓ ਮੁਕਤ ਐਲਾਨ ਦਿੱਤਾ ਗਿਆ ਹੈ) 'ਚ ਮੁੜ ਤੋਂ ਪੋਲੀਓ ਬਿਮਾਰੀ ਪਨਪ ਨਾ ਸਕੇ | ਇਸ ਮੁਹਿੰਮ ਤਹਿਤ 0-5 ਸਾਲ ਉਮਰ ਵਰਗ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਲੁਧਿਆਣਾ ਸ਼ਹਿਰ ਤੇ ਪੇਂਡੂ ਖੇਤਰ ਦੇ ਸਾਰੇ 5,15,021 ਦੇ ਕਰੀਬ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ 271846 ਬੱਚੇ ਸ਼ਹਿਰੀ ਖੇਤਰ 'ਚ ਤੇ 243175 ਬੱਚੇ ਪੇਂਡੂ ਖੇਤਰ ਵਿੱਚ ਰਹਿੰਦੇ ਹਨ | ਇਨ੍ਹਾਂ ਬੱਚਿਆਂ ਤੱਕ ਘਰ-ਘਰ ਪਹੁੰਚਣ ਲਈ 680 ਬੂਥ, 388 ਸਬ ਬੂਥ ਤੇ 1440 ਟੀਮਾਂ ਬਣਾਈਆਂ ਗਈਆਂ ਹਨ | ਇਸ 'ਚ 100 ਮੋਬਾਈਲ ਤੇ 101 ਟਰਾਂਜਿਟ ਟੀਮਾਂ ਵੀ ਸ਼ਾਮਿਲ ਹਨ | ਇਸ ਤੋਂ ਇਲਾਵਾ ਅਲੱਗ ਤੌਰ 'ਤੇ ਹੋਰ 501 ਸੁਪਰਵਾਈਜ਼ਰ ਇਸ ਮੁਹਿੰਮ ਨੂੰ ਨੇਪਰੇ ਚਾੜਨ ਲਈ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ 19 ਜਨਵਰੀ ਨੂੰ ਬੂਥ ਲਗਾਏ ਜਾਣਗੇ ਅਤੇ ਮਿਤੀ 20 ਜਨਵਰੀ ਤੋਂ ਘਰ-ਘਰ ਜਾ ਕੇ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ | ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਲਤਾਲਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਇਹ ਪੋਲੀਓ ਰੋਕੂ ਮੁਹਿੰਮ ਦਾ ਗੇੜ ਹਰ ਸ਼ਹਿਰ, ਕਸਬੇ, ਪਿੰਡ ਤੇ ਘਰ-ਘਰ ਵਿੱਚ ਚਲਾਇਆ ਜਾਣਾ ਹੈ |
ਲੁਧਿਆਣਾ, 16 ਜਨਵਰੀ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਤੇ ਚੌੜਾਈ ਵਧਾਉਣ ਦੇ ਚੱਲ ਰਹੇ ਪ੍ਰੋਜੈਕਟ ਦਾ ਕੰਮ ਹਾਲੇ ਵੀ 2-3 ਮਹੀਨੇ ਅੰਦਰ ਪੂਰਾ ਹੁੰਦਾ ਨਹੀਂ ਨਜ਼ਰ ਆ ਰਿਹਾ ਹੈ | ਰੇਲਵੇ ਵਿਭਾਗ ਵਲੋਂ ਆਪਣੇ ਹਿੱਸੇ ਦਾ ਕੰਮ ਪੂਰਾ ਕੀਤੇ ਜਾਣ ਦਾ ਪੱਤਰ ਭੇਜਕੇ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਿਲਵਰ ਆਰਕ ਮਾਲ ਦੇ ਬਾਹਰੋਂ ਚੋਰ ਇਕ ਕਾਰ ਦਾ ਸ਼ੀਸ਼ਾ ਤੋੜ ਕੇ ਉਸ 'ਚ ਪਈ ਹਜ਼ਾਰਾਂ ਰੁਪਏ ਦੀ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਐਮ.ਬੀ.ਡੀ ਮਾਲ ਦੇ ...
ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਬੀਤੇ ਦਿਨ ਸੀ.ਜੀ.ਐਸ.ਟੀ. ਪ੍ਰੀਵੈਂਟਿੰਗ ਵਿੰਗ ਸਥਾਨਕ ਪੁਰਾਣਾ ਬਜਾਰ ਵਿਖੇ ਇਕ ਹੌਜ਼ਰੀ ਕਾਰਖਾਨੇ 'ਤੇ ਛਾਪੇਮਾਰੀ ਕੀਤੀ ਗਈ ਸੀ | ਜਿਸ ਨੂੰ ਲੈ ਕੇ ਕਾਰੋਬਾਰੀ ਤੇ ਸੀ.ਜੀ.ਐਸ.ਟੀ. ਦੇ ਅਧਿਕਾਰੀ ਆਹਮਣੇ ਸਾਹਮਣੇ ਆ ਗਏ ਹਨ | ਦੋਵੇਂ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ-2 ਦੀ ਪੁਲਿਸ ਨੇ ਖਤਰਨਾਕ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸੀ.ਆਈ.ਏ ਸਟਾਫ਼-2 ਦੇ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਈਸਾ ਨਗਰੀ 'ਚ ਰਹਿਣ ਵਾਲੇ ਅੱਠ ਸਾਲ ਦੇ ਬੱਚੇ 'ਤੇ ਮਤਰੇਈ ਮਾਂ ਤੇ ਪਿਓ ਵਲੋਂ ਅੰਨਾ ਤਸ਼ੱਦਦ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਮਤਰੇਈ ਮਾਂ ਤੇ ਪਿਓ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ...
ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਸ੍ਰੀਮਤੀ ਅੰਮਿ੍ਤ ਸਿੰਘ ਨੇ ਆਪਣੇ ਮਿੰਨੀ ਸਕੱਤਰੇਤ ਵਿਚਲੇ ਦਫ਼ਤਰ ਵਿਖੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 50 ਸਾਲ ਪੂਰੇ ਹੋਣ 'ਤੇ ਇਕ ਕਿਤਾਬਚਾ ਜਾਰੀ ਕੀਤਾ | ਜਿਸ ਵਿਚ ਵਿਭਾਗ ਦੀ 50 ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦੀ 57ਵੀਂ ਸਾਲਾਨਾ ਅਲੂਮਨੀ ਮੀਟ 30 ਜਨਵਰੀ ਨੂੰ ਕਰਵਾਈ ਜਾ ਰਹੀ ਹੈ | ਖੇਤੀਬਾੜੀ ਕਾਲਜ ਦੇ ਲਾਅਨ ਵਿਚ ਸਵੇਰੇ 9 ਵਜੇ ਸ਼ੁਰੂ ਹੋਣ ਵਾਲੀ ਇਸ ਮੀਟ 'ਚ ਵੱਖ-ਵੱਖ ਦੇਸ਼ਾਂ ਤੋਂ ਭਾਰੀ ਗਿਣਤੀ ਵਿੱਚ ਕਾਲਜ ਦੇ ...
ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਡਾਕਟਰ, ਸਿੱਖਿਆ ਸ਼ਾਸਤਰੀ, ਸਾਬਕਾ ਫ਼ੌਜੀ ਅਫ਼ਸਰ, ਵਕੀਲ, ਵਿਦਿਆਰਥੀ, ਨੌਜਵਾਨ, ਸਮਾਜ ਸੇਵੀ, ਕਰਮਚਾਰੀ, ਕਾਰੋਬਾਰੀ, ਉਦਯੋਗਪਤੀ, ਔਰਤਾਂ ਤੇ ਨੌਜਵਾਨਾਂ ਨੇ ਸੀ.ਏ.ਏ., ਐਨ.ਪੀ.ਆਰ. ਤੇ ਐਨ.ਆਰ.ਸੀ. ਦਾ ਵਿਰੋਧ ਕਰਨ ਤੇ ਭਾਰਤੀ ਸੰਵਿਧਾਨ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਲੁੁੁਧਿਆਣਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਹੌਬੀ ਨੇ ਇਕ ਮੀਟਿੰਗ ਦੌਰਾਨ ਲੁਧਿਆਣਾ 'ਚ ਟ੍ਰੈਫਿਕ ਦੀ ਦਿਨੋਂ ਦਿਨ ਵਧਦੀ ਸਮੱਸਿਆ ਨੂੰ ਚਿੰਤਾ ਦਾ ਵਿਸ਼ਾ ਦੱਸਦਿਆਂ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਕੌਮੀ ਸੇਵਾ ਯੋਜਨਾ ਦੇ 120 ਤੋਂ ਵਧੇਰੇ ਸਵੈ-ਸੇਵਕਾਂ ਨੇ ਵਾਤਾਵਰਨ ਸੰਭਾਲ ਮੁਹਿੰਮ ਤਹਿਤ ਯੂਨੀਵਰਸਿਟੀ ਕੈਂਪਸ ਦੀ ਦੇਖ-ਰੇਖ ਸੰਬੰਧੀ ਇਕ ਹਫ਼ਤੇ ...
ਆਲਮਗੀਰ, 16 ਜਨਵਰੀ (ਜਰਨੈਲ ਸਿੰਾਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪੱਟੀ ਤਰਨਤਾਰਨ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਹਰੀਕੇ ਪੱਤਣ ...
ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਦੇਸ਼ ਵਾਸੀਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀਆਂ ਧੱਕੇਸ਼ਾਹੀਆਂ ਤੇ ਦੇਸ਼ ਵਿਰੋਧੀ ਨੀਤੀਆਂ ਕਰਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕੌਮੀ ਕੌਾਸਲ ਸੀ.ਪੀ.ਆਈ. ਡਾ. ...
ਫੁੱਲਾਂਵਾਲ, 16 ਜਨਵਰੀ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੀ ਕੁੜਮਣੀ ਤੇ ਪਿੰਡ ਦਾਦ ਦੇ ਸਰਪੰਚ ਜਗਦੀਸ਼ਪਾਲ ਸਿੰਘ ਦੀ ਧਰਮਪਤਨੀ ਕੁਲਦੀਪ ਕੌਰ (60) ਜੋ ਬੀਤੀ ਕੱਲ ਪ੍ਰਮਾਤਮਾ ਵਲੋਂ ਬਖਸ਼ੀ ...
ਡੇਹਲੋਂ, 16 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕੋਟਆਗਾਂ ਵਿਖੇ ਸਾਬਕਾ ਸਰਪੰਚ ਪਰਮਜੀਤ ਸਿੰਘ, ਮੌਜੂਦਾ ਸਰਪੰਚ ਗੁਰਦੀਪ ਸਿੰਘ ਬਿੱਲੂ ਸੇਖੋਂ ਤੇ ਕੁਲਦੀਪ ਸਿੰਘ ਕੈਨੇਡਾ ਦੀ ਭਰਜਾਈ ਬੀਬੀ ਦਰਸ਼ਨ ਕੌਰ ਪਤਨੀ ਰਣਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਦੀ ਅਗਵਾਈ ਹੇਠ ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ...
ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਰੇਹੜੀ ਫੜੀ ਯੂਨੀਅਨ (ਏਟਕ) ਦੇ ਆਗੂ ਕਾਮਰੇਡ ਗੁਰਨਾਮ ਸਿੱਧੂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਰੇਹੜੀ ਫੜ੍ਹੀ ਵਾਲਿਆਂ ਨਾਲ ਨਗਰ ਨਿਗਮ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸ ਦੀ ਉਹ ਕਰੜੇ ਸ਼ਬਦਾਂ ਵਿਚ ਨਿੰਦਾ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਆਲ ਇੰਡੀਆ ਸਫਾਈ ਮਜ਼ਦੂਰ ਕਾਂਗਰਸ ਯੂਨੀਅਨ ਦਾ ਇਕ ਵਫ਼ਦ ਯੂਨੀਅਨ ਦੇ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਮੇਅਰ ਬਲਕਾਰ ਸਿੰਘ ਸੰਧੂ ਲੁਧਿਆਣਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਇਸ ਮੌਕੇ ਨਰੇਸ਼ ਧੀਂਗਾਨ ਵਲੋਂ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਪੁਰਾਣੀ ਸੁਪਰ ਸਾਈਕਲ ਮਾਰਕੀਟ ਕਮੇਟੀ ਗਿੱਲ ਰੋਡ ਦੀ ਅਹਿਮ ਮੀਟਿੰਗ ਪ੍ਰਧਾਨ ਦਲੀਪ ਸਿੰਘ ਖੁਰਾਣਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕਮੇਟੀ ਦੇ ਅਹੁਦੇਦਾਰਾਂ ਨੇ ਕਈ ਅਹਿਮ ਫੈਸਲੇ ਲਏ, ਜਿਸ 'ਚ ਸੁਪਰ ਸਾਈਕਲ ...
ਲੁੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਕਾਂਗਰਸ ਪਾਰਟੀ ਦੇ ਅੰਦਰੂਨੀ ਮਾਮਲਿਆਂ 'ਤੇ ਕੀਤੀ ਟਿੱਪਣੀ ਬਾਰੇ ਪ੍ਰਤੀਕਰਮ ਦਿੰਦਿਆਂ ਪੰਜਾਬ ਕਾਂਗਰਸ ਇਕਨਮਾਮਿਕ ਐਾਡ ਪਾਲੀਟੀਕਲ ਪਲੈਨਿੰਗ ਸੈੱਲ ਦੇ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਜਥੇਦਾਰ ਆਸਾ ਸਿੰਘ ਸਰਪ੍ਰਸਤ ਚੀਫ ਖਾਲਸਾ ਦੀਵਾਨ ਨੇ ਕਿਹਾ ਕਿ ਸ਼ਹਿਰ 'ਚ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਟਰੈਫ਼ਿਕ ਸਮੱਸਿਆ ਕਾਰਨ ਜਿੱਥੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਪ੍ਰਦੂਸ਼ਨ 'ਚ ਵੀ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਲਗਾਤਾਰ 26 ਸਾਲਾਂ ਤੋਂ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਧੀਆਂ ਦੀ ਲੋਹੜੀ ਮਨਾਉਣ ਦਾ ਸੰਦੇਸ਼ ਦੇਣ ਵਾਲੇ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੂੰ ਕ੍ਰੇਟਿਵ ਲੇਡੀਜ ਕਲੱਬ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਆਈ.ਆਈ.ਏ.ਈ ਐਜੂਕੇਸ਼ਨਲ ਸੁਸਾਇਟੀ ਵਲੋਂ ਫਿਰੋਜਗਾਂਧੀ ਮਾਰਕੀਟ ਸਥਿਤ ਦਫ਼ਤਰ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਐਡੀਸ਼ਨਲ ਡਿਪਟੀ ਕਮਿਸ਼ਨਰ ਮੈਡਮ ਨੀਰੂ ਕਤਿਆਲ ਅਤੇ ਹੋਰ ...
ਹੰਬੜਾਂ, 16 ਜਨਵਰੀ (ਜਗਦੀਸ਼ ਸਿੰਘ ਗਿੱਲ)-ਵਿਧਾਇਕ ਹਲਕਾ ਦਾਖਾ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਆਲੀਵਾਲ ਸਿੱਖ ਸ਼ਹੀਦੀ ਯਾਦਗਾਰ ਵਿਖੇ ਉਨ੍ਹਾਂ ਸਿੱਖ ਸ਼ਹੀਦਾਂ ਜਿਨ੍ਹਾਂ ਨੇ 1846 'ਚ ਆਲੀਵਾਲ ਦੀ ਲੜਾਈ 'ਚ ਅੰਗਰੇਜਾਂ ਨਾਲ ਲੋਹਾ ਲੈਂਦਿਆਂ ਸ਼ਹੀਦੀਆਂ ਪ੍ਰਾਪਤ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਪੱਖੋਵਾਲ ਰੋਡ ਵਿਖੇ ਅੱਜ ਯੋਗੀ ਸੱਤਿਆਨਾਥ ਮਹਾਰਾਜ ਦੀ ਪ੍ਰਧਾਨਗੀ ਹੇਠ ਸੁੱਖ ਸ਼ਾਂਤੀ ਲਈ ਹਫਤਾਵਾਰੀ ਯੱਗ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮਾਂ ਭਗਤਾਂ ਨੇ ਆਕੇ ਯੱਗ ਵਿਚ ਅਹੂਤੀਆਂ ਪਾਈਆਂ | ਇਹ ਯੱਗ ...
ਲੁਧਿਆਣਾ, 16 ਜਨਵਰੀ (ਸਲੇਮਪੁਰੀ)-ਤੇਲ ਕੀਮਤਾਂ 'ਚ ਹੋਏ ਭਾਰੀ ਵਾਧੇ ਤੇ ਮਹਿੰਗਾਈ ਨੂੰ ਮੁੱਖ ਰੱਖਦੇ ਹੋਏ ਆਟੋ ਰਿਕਸ਼ਾ ਚਾਲਕਾਂ ਵਲੋਂ ਕਿਰਾਏ 'ਚ ਵਾਧਾ ਕੀਤੇ ਜਾਣ ਦੀ ਸੰਭਾਵਨਾ ਹੈ | ਜ਼ਿਲ੍ਹਾ ਆਟੋ ਰਿਕਸ਼ਾ ਚਾਲਕ ਯੂਨੀਅਨ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ...
ਢੰਡਾਰੀ ਕਲਾਂ, 16 ਜਨਵਰੀ (ਪਰਮਜੀਤ ਸਿੰਘ ਮਠਾੜੂ)-ਜਸਪਾਲ ਬਾਂਗਰ ਅਤੇ ਉਦਯੋਗਿਕ ਇਲਾਕਾ-ਸੀ ਵਿਚ ਸੜਕਾਂ ਦਾ ਨਾਮੋ ਨਿਸ਼ਾਨ ਖਤਮ ਹੋ ਚੁੱਕਿਆ ਹੈ¢ ਇਲਾਕਾ ਨਿਵਾਸੀ ਅਤੇ ਉਦਯੋਗਪਤੀ ਭਾਰੀ ਪ੍ਰੇਸ਼ਾਨੀ ਵਿਚ ਹਨ ¢ ਇਸੇ ਸਬੰਧ ਵਿਚ ਜਸਪਾਲ ਬਾਾਗਰ ਇੰਡਸਟ੍ਰੀਅਲ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫ਼ੋਕਲ ਪੁਆਇੰਟ ਦੀ ਪੁਲਿਸ ਨੇ ਕਲੋਨਾਈਜ਼ਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 5 ਵਿਅਕਤੀਆਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਕੋਟਲਾ ਅਫ਼ਗਾਨਾ ਦੇ ਰਹਿਣ ...
ਡੇਹਲੋਂ, 16 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)ਆਲਮਗੀਰ ਮੋਟਰ ਫਾਈਨਾਂਸ ਮਾਲਕ ਸਵ: ਸੁਰਿੰਦਰਪਾਲ ਸਿੰਘ ਦੀ ਆਤਮਿਕ ਸ਼ਾਤੀ ਲਈ ਗ੍ਰਹਿ ਵਿਖੇ ਰੱਖੇ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਸਾਹਿਬ ਦੇ ਦੀਵਾਨ ਹਾਲ ਵਿਖੇ ...
ਲੁਧਿਆਣਾ, 16 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਜ਼ਿਲ੍ਹਾ ਲੁਧਿਆਣਾ 'ਚ ਨੀਲੇ ਕਾਰਡ ਧਾਰਕਾਂ ਦੀ ਗਿਣਤੀ ਸਾਢੇ ਤਿੰਨ ਲੱਖ ਤੋਂ ਜ਼ਿਆਦਾ ਹੈ ਤੇ ਲੋਕਾਂ ਵਲੋਂ ਵੱਡੀ ਗਿਣਤੀ ਵਿਚ ਸਸਤੀ ਕਣਕ ਲੈਣ ਲਈ ਫਾਰਮ ਭਰਨ ਕਾਰਨ ਇਹ ਗਿਣਤੀ ਚਾਰ ਲੱਖ ਦੇ ਕਰੀਬ ਪਹੰੁਚਣ ਦੀ ਸੰਭਾਵਨਾ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਾਹਵਾ ਹਸਪਤਾਲ ਨੇੜੇ ਅੱਜ ਦੇਰ ਰਾਤ ਇਕ ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਸਵਾਰ 2 ਵਿਅਕਤੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ | ਸਿੱਟੇ ਵਜੋਂ ਇੱਕ ਵਿਅਕਤੀ ਦੀ ਮੌਤ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਓਬਰਾਏ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਅੱਜ ਹਰ ਵਰਗ ਖੁਸ਼ ਤੇ ਸੰਤੁਸ਼ਟ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ...
ਲੁਧਿਆਣਾ, 16 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਦੀ ਨਾਮੀ ਕੰਪਨੀ ਪਾਲ ਡਿਪਾਰਟਮੈਂਟਲ ਸਟੋਰ ਵਲੋਂ ਬਸਤੀ ਜੋਧੇਵਾਲ ਸ਼ਹਿਨਾਈ ਮੈਰਿਜ ਪੈਲੇਸ ਰਾਹੋਂ ਰੋਡ ਵਿਖੇ ਨਵੇਂ ਸਾਲ ਅਤੇ ਲੋਹੜੀ ਦੇ ਤਿਉਹਾਰ ਸਬੰਧੀ ਸ਼ੁਭ ਆਰੰਭ ਸਕੀਮ ਦੇ ਤਹਿਤ ਸੇਲ ਲਗਾਈ ਗਈ ਸੀ ਅਤੇ ...
ਭਾਮੀਆਂ ਕਲਾਂ, 16 ਜਨਵਰੀ (ਜਤਿੰਦਰ ਭੰਬੀ)-ਗੁਰਦੁਆਰਾ ਰਵਿਦਾਸ ਪਿੰਡ ਸਾਹਾਬਾਣਾ 'ਚ ਬੀਤੀ ਅੱਧੀ ਰਾਤ ਨੂੰ ਦੋ ਲੁਟੇਰਿਆਂ ਨੇ ਗੁਰਦੁਆਰਾ ਸਾਹਿਬ ਦੀ ਪਹਿਲਾਂ ਗੋਲਕ ਤੋੜੀ ਤੇ ਉਥੇ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਉੱਪਰ ਰੱਖੇ ਗਏ ਰੁਮਾਲਿਆਂ ...
ਡੇਹਲੋਂ, 16 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਸਕੂਲ ਚੌਾਕੀਦਾਰ ਨੂੰ ਜ਼ਖ਼ਮੀ ਕਰਕੇ ਨਕਦੀ ਸਮੇਤ ਮੋਟਰਸਾਈਕਲ ਚੋਰੀ ਕਰ ਲਿਆ | ਸਕੂਲ ਦੇ ਪਿ੍ੰਸੀਪਲ ਬਲਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਾਟੀਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ 'ਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ...
ਲੁਧਿਆਣਾ, 16 ਜਨਵਰੀ (ਭੁਪਿੰਦਰ ਸਿੰਘ ਬਸਰਾ)-ਨੈਨੀ ਕੋਰਸ ਕਰਕੇ ਨੈਨੀ ਵਰਕ ਪਰਮਿਟ ਪਰਿਵਾਰ ਸਮੇਤ ਅਪਲਾਈ ਕਰਕੇ ਨਵੇਂ ਨਿਯਮਾਂ ਤਹਿਤ ਸਿਰਫ 5 ਬੈਂਡ ਪ੍ਰਾਪਤ ਕਰਕੇ ਨੈਨੀ ਵਰਕ ਪਰਮਿਟ ਪ੍ਰਾਪਤ ਕੀਤਾ ਜਾ ਸਕਦਾ ਹੈ | ਇਹ ਪ੍ਰਗਟਾਵਾ ਲੁਧਿਆਣਾ, ਰਾਏਕੋਟ ਤੇ ਮੋਗਾ ਸਥਿਤ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਪਿ੍ਤਪਾਲ ਸਿੰਘ ਨੇ ਆਪਣੀ ਧਰਮ ਪਤਨੀ ਬੀਬੀ ਰਜਿੰਦਰ ਕੌਰ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਚੁਣੇ ਜਾਣ ਤੋਂ ਬਾਅਦ ਹਲਕਾ ਪੱਛਮੀ ਵਿਖੇ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਸਿਹਤ ਵਿਭਾਗ ਦੇ ਚੀਫ਼ ਸੈਨਟਰੀ ਇੰਸਪੈਕਟਰ ਜਗਜੀਤ ਸਿੰਘ, ਸੈਨਟਰੀ ਇੰਸਪੈਕਟਰ ਕਮਲਜੀਤ ਸਿੰਘ, ਕਮੋਨਿੰਟੀ ਫੈਸਿਲਿਟੇਟਰ ਗੁਰਿੰਦਰ ਸ਼ਰਮਾ ਵਲੋਂ ਮੋਟੀਵੇਟਰ ਸ੍ਰੀਮਤੀ ਸਮਤਾ ...
ਇਯਾਲੀ/ਥਰੀਕੇ, 16 ਜਨਵਰੀ (ਰਾਜ ਜੋਸ਼ੀ)-ਲਾਗਲੇ ਪਿੰਡ ਨਿਊ ਰਾਜਗੁਰੂ ਨਗਰ ਦੇ ਸਾਬਕਾ ਪੰਚ ਕਵਲਨੈਣ ਸਿੰਘ ਨਾਲ ਉਨ੍ਹਾਂ ਦੀ ਪੁੱਤਰੀ ਸ੍ਰੀਮਤੀ ਜੋਤਪ੍ਰੀਤ ਕੌਰ ਚੰਨੀ ਦੇ ਬੀਤੇ ਦਿਨੀਂ ਹੋਏ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਗਹਿਰੇ ਦੁੱਖ਼ ਦਾ ਪ੍ਰਗਟਾਵਾ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਦੋ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ਐਸ.ਐਚ.ਓ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX