ਜੈਤੋ, 16 ਜਨਵਰੀ (ਭੋਲਾ ਸ਼ਰਮਾ / ਗੁਰਚਰਨ ਸਿੰਘ ਗਾਬੜੀਆ)-ਅੱਜ ਜੈਤੋ ਬੱਸ ਸਟੈਂਡ ਤੋਂ ਮੁਕਤਸਰ ਫ਼ਾਟਕ ਜੈਤੋ ਤੱਕ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਬੱਸ ਸਟੈਂਡ ਤੋਂ ਲੈ ਕੇ ਰੇਲਵੇ ਫ਼ਾਟਕ ਤੱਕ ਦੇ ਸਾਰੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਬੱਸ ਸਟੈਂਡ ਨੇੜਲੇ ਚੌਾਕ ਵਿਚ ਧਰਨਾ ਲਗਾਇਆ | ਜ਼ਿਕਰਯੋਗ ਹੈ ਕਿ ਇਹ ਸੜਕ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਨੂੰ ਜਾਂਦੀ ਹੈ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਕਾਲਾ ਸ਼ਰਮਾ ਨੇ ਸਰਕਾਰ ਿਖ਼ਲਾਫ਼ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਲੋਕਾਂ ਦੀਆਂ ਸਮੱਸਿਆਵਾਂ ਵੱਲ ਉੱਕਾ ਵੀ ਧਿਆਨ ਨਹੀਂ ਹੈ | ਜੈਤੋ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ਸੀਵਰੇਜ ਪਾਉਣ ਦੀ ਨਾਂਅ 'ਤੇ ਸੜਕਾਂ ਪੱਟ ਤਾਂ ਦਿੱਤੀਆਂ ਪਰ ਉਨ੍ਹਾਂ ਨੂੰ ਬਣਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ | ਇਸ ਮੌਕੇ ਯੂਥ ਆਗੂ ਮਨਿੰਦਰਜੀਤ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਸਾਂਝੇ ਮੁੱਦਿਆਂ ਉੱਪਰ ਏਕਤਾ ਦਿਖਾਉਣ ਦੀ ਲੋੜ ਹੈ | ਜੈਤੋ ਮੰਡੀ ਸਿੱਖਿਆ, ਸਿਹਤ, ਸੜਕਾਂ, ਸੀਵਰੇਜ ਆਦਿ ਸਾਰੇ ਵਿਕਾਸ ਕਾਰਜਾਂ ਵਿਚ ਪੱਛੜ ਕੇ ਰਹਿ ਗਈ ਹੈ | ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਨਾਇਬ ਭਗਤੂਆਣਾ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਐਸ਼ ਪ੍ਰਸਤੀਆਂ ਉੱਪਰ ਹੈ ਉਸਨੂੰ ਕੋਈ ਮਤਲਬ ਨਹੀਂ ਜਨਤਾ ਕਿਸ ਹਾਲ ਵਿਚ ਜਿਉਂ ਰਹੀ ਹੈ | ਜੈਤੋ ਸ਼ਹਿਰ ਇਕ ਇਤਿਹਾਸਕ ਨਗਰੀ ਹੈ ਕਿਸੇ ਸਮੇਂ ਇਸ ਸ਼ਹਿਰ ਦੀ ਤੂਤੀ ਪੂਰੀ ਦੁਨੀਆਂ ਵਿਚ ਬੋਲਦੀ ਸੀ, ਪਰ ਅੱਜ ਇਹ ਸ਼ਹਿਰ ਹਰ ਪੱਖ ਤੋਂ ਪੱਛੜਿਆ ਹੋਇਆ ਹੈ | ਜੈਤੋ ਦੀ 'ਪੰਚਾਇਤ' ਦੇ ਆਗੂ ਰਾਕੇਸ਼ ਕੁਮਾਰ ਘੋਚਾ ਨੇ ਕਿਹਾ ਕਿ ਜੈਤੋ ਤੋਂ ਬਾਜਾਖਾਨਾ ਵੱਲ ਨੂੰ ਜਾਂਦੀ ਸੜਕ ਦਾ ਹਾਲ ਵੀ ਬਹੁਤ ਬੁਰਾ ਹੈ | ਬਹੁਤ ਵਾਰ ਅਸੀਂ ਜੈਤੋ ਦੇ ਵਿਕਾਸ ਕਾਰਜਾਂ ਲਈ ਪ੍ਰਸ਼ਾਸਨ ਨੂੰ ਕਿਹਾ ਪਰ ਕਿਸੇ ਦੇ ਕੰਨ 'ਤੇ ਜੂੰ ਨਹੀਂ ਸਰਕਦੀ | ਇਸ ਉਪਰੰਤ ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਜੈਤੋ ਧਰਨੇ ਵਾਲੀ ਜਗ੍ਹਾ 'ਤੇ ਪਹੁੰਚੇ ਅਤੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਸਮੱਸਿਆ ਸੁਣੀ ਅਤੇ ਵਿਸ਼ਵਾਸ ਦਵਾਇਆ ਕਿ ਇਸ ਸੜਕ ਦੀ ਮੁਰੰਮਤ ਦਾ ਕੰਮ 15 ਦਿਨ ਦੇ ਅੰਦਰ ਕਰ ਦਿੱਤਾ ਜਾਵੇਗਾ | ਜਿਸ ਭਰੋਸੇ 'ਤੇ ਧਰਨਾਕਾਰੀਆਂ ਨੇ ਆਪਣਾ ਧਰਨਾ ਚੁੱਕ ਲਿਆ |
ਸਾਦਿਕ, 16 ਜਨਵਰੀ (ਆਰ.ਐਸ.ਧੰੁਨਾ)-ਬੀਤੀ ਰਾਤ ਸਾਦਿਕ ਨੇੜਲੇ ਪਿੰਡ ਸਾਧਾਂਵਾਲਾ ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੇ ਕਮਰੇ ਦੀ ਛੱਤ ਡਿੱਗਣ ਕਾਰਨ ਕਮਰੇ 'ਚ ਸੁੱਤੇ ਪਏ ਦਾਦੀ ਪੋਤੇ ਦੀ ਮੌਤ ਹੋ ਗਈ ਸੀ ਅਤੇ ਇਸ ਹਾਦਸੇ ਵਿਚ ਦੋ ਲੜਕੀਆਂ ਜ਼ਖ਼ਮੀਂ ਹੋ ਗਈਆਂ ਸਨ, ਦੇ ਪਰਿਵਾਰ ...
ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੇ ਪ੍ਰੈੱਸ ਨੋਟ ਰਾਹੀਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾ ਰਹੇ ਫ਼ਰਜ਼ੀ ਕੈਂਪਾਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ¢ ਉਨ੍ਹਾਂ ਇਸ ਸਬੰਧੀ ਦੱਸਿਆ ਕਿ ...
ਕੋਟਕਪੂਰਾ, 16 ਜਨਵਰੀ (ਪੱਤਰ ਪ੍ਰੇਰਕ)-ਸਾਲ 2019-20 ਲਈ ਚੁਣੇ ਗਏ ਪ੍ਰੈੱਸ ਕਲੱਬ ਦੇ ਪ੍ਰਧਾਨ ਅਮਿਤ ਸ਼ਰਮਾ ਨੇ ਕਲੱਬ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ | ਅਮਿਤ ਸ਼ਰਮਾ ਨੇ ਦੱਸਿਆ ਕਿ ਗੁਰਮੀਤ ਸਿੰਘ ਨੂੰ ਮੁੱਖ ਸਰਪ੍ਰਸਤ, ਮੇਘਰਾਜ ਸ਼ਰਮਾ ਸਰਪ੍ਰਸਤ, ਨਰਿੰਦਰ ...
ਕੋਟਕਪੂਰਾ, 16 ਜਨਵਰੀ (ਮੇਘਰਾਜ)-ਥਾਣਾ ਸ਼ਹਿਰੀ ਵਿਖੇ ਤਿੰਨ ਵਿਅਕਤੀਆਂ ਵਿਰੁੱਧ ਜਾਅਲੀ ਕੁਰਸੀਨਾਮਾ ਤਿਆਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਮਪਾਲ ਸ਼ਰਮਾ ਪੁੱਤਰ ਬੰਤ ਰਾਮ ਵਾਸੀ ਪੁਰਾਣਾ ...
ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)-ਰਾਤ ਸਮੇਂ ਭਾਵੇਂ ਆਮ ਲੋਕ ਅੰਤਾਂ ਦੀ ਠੰਢ ਕਾਰਨ ਵਕਤ ਸਿਰ ਸੌ ਜਾਂਦੇ ਹਨ, ਪਰ ਇਨ੍ਹਾਂ ਠੰਢੀਆਂ ਰਾਤਾਂ ਨੂੰ ਚੋਰ-ਉਚੱਕੇ ਵਿਅਕਤੀ ਜਾਗ ਕੇ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ | ਸਥਾਨਕ ਜੈਤੋ ਸੜਕ 'ਤੇ ਸਥਿਤ ਸ਼ਹੀਦ ਭਗਤ ਸਿੰਘ ...
ਫ਼ਰੀਦਕੋਟ, 16 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 19 ਜਨਵਰੀ ਨੂੰ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਟੈੱਟ ਪ੍ਰੀਖਿਆ) ਲਈ ਜਾ ਰਹੀ ਹੈ | ਇਸ ਸਬੰਧ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹਾ ਫ਼ਰੀਦਕੋਟ ਲਈ ਅਲਾਟ ਕੀਤੇ ਗਏ ...
ਕੋਟਕਪੂਰਾ, 16 ਜਨਵਰੀ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਵਿਖੇ ਇਕ ਔਰਤ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਪਤਨੀ ਜਗਵਿੰਦਰ ਸਿੰਘ ਵਾਸੀ ਸੰਧਵਾਂ ਨੇ ਥਾਣਾ ਸਦਰ ਕੋਟਕਪੂਰਾ ...
ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...
ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ...
ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)-ਐਲੀਮੈਂਟਰੀ ਅਧਿਆਪਕ ਯੂਨੀਅਨ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੰਵਲਜੀਤ ਸਿੰਘ ਨੂੰ ਮਿਲਿਆ, ਜਿਸ ਵਿਚ ਵਫ਼ਦ ਨੇ ਸੀ.ਐਚ.ਟੀ ਅਤੇ ਐਚ.ਟੀ ਦੀਆਂ ...
ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)-ਆਂਗਣਵਾੜੀ ਸੈਂਟਰ ਪਿੰਡ ਢਿਲਵਾਂ ਕਲਾਂ ਵਿਖੇ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਆਪਣੇ ਸੰਬੋਧਨ 'ਚ ਮੁੱਖ ਮਹਿਮਾਨ ਸਰਬਜੀਤ ਕੌਰ ਸੀ.ਡੀ.ਪੀ.ਓ. ਨੇ ਕਿਹਾ ਕਿ ਸਮਾਜ ਵਿਚ ਧੀਆਂ ਨੂੰ ਬਣਦਾ ਮਾਨ ਸਨਮਾਨ ਦੇਣ ਲਈ ਅਜਿਹੇ ...
ਫ਼ਰੀਦਕੋੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਅਤੇ ਜੰਗਲਾਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿਚ ਜੰਗਲਾਤ ਹੇਠਲਾ ਰਕਬਾ ਵਧਾਉਣ, ਸੂਬੇ ਨੂੰ ਵੱਧ ਤੋੋਂ ਵੱਧ ਹਰਿਆ ਭਰਿਆ ਕਰਨ ਅਤੇ ਘਰ ਘਰ ਹਰਿਆਲੀ ਤੋੋਂ ਇਲਾਵਾ ਕਿਸਾਨਾਂ ਨੂੰ ਵੱਧ ਤੋੋਂ ਵੱਧ ...
ਫ਼ਰੀਦਕੋਟ, 16 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਪਿੰਡ ਅਰਾਈਆਂ ਵਾਲਾ ਕਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 40 ਮੁਕਤਿਆਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਸਕੂਲ ਦੇ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਨੌਜਵਾਨ ਮੁੰਡਿਆਂ ਨੂੰ ਸ਼ਹੀਦਾਂ ਦੀ ਯਾਦ ਵਿਚ ਯੂਥ ...
ਜੈਤੋ, 16 ਜਨਵਰੀ (ਗੁਰਚਰਨ ਸਿੰਘ ਗਾਬੜੀਆ)-'ਜੈਤੋ ਮੋਰਚੇ ਦੇ ਸ਼ਹੀਦਾਂ' ਦੀ ਯਾਦ ਵਿਚ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸਕੂਲ ਦੇ ਸਥਾਪਨਾ ਦਿਵਸ ਮਨਾਇਆ ...
ਕੋਟਕਪੂਰਾ, 16 ਜਨਵਰੀ (ਮੇਘਰਾਜ)-ਸੇਵਾ-ਮੁਕਤ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦੀ ਧਰਮ ਪਤਨੀ ਅਤੇ ਰਜਨੀਸ਼ ਕੁਮਾਰ ਸੀ.ਏ. ਦੇ ਮਾਤਾ ਜੀ ਕਿ੍ਸ਼ਨਾ ਦੇਵੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋਣ 'ਤੇ ਪਰਿਵਾਰ ਵਲੋਂ ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਨੇਤਰਦਾਨ ...
ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)-ਨੈਸ਼ਨਲ ਐਕਰੀਡੀਏਸ਼ਨ ਬੋਰਡ ਆਫ਼ ਹੌਸਪੀਟਲ ਨਵੀਂ ਦਿੱਲੀ ਵਲੋਂ ਰਾਜਨ ਹਸਪਤਾਲ ਅਤੇ ਹਰਟ ਸੈਂਟਰ ਕੋਟਕਪੂਰਾ ਨੂੰ ਮਾਲਵੇ ਦਾ ਪਹਿਲਾ ਕੁਆਲਟੀ ਸੈਂਟਰ ਹੋਣ ਦਾ ਸਰਟੀਫ਼ਿਕੇਟ ਜਾਰੀ ਕੀਤਾ ਗਿਆ | ਇਹ ਸਰਟੀਫ਼ਿਕੇਟ ਜਾਰੀ ਕਰਨ ...
ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)-ਸਥਾਨਕ ਗਿਆਨੀ ਜ਼ੈਲ ਸਿੰਘ ਮਾਰਕੀਟ ਨੇੜੇ ਅਧੂਰੇ ਪਏ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਯਾਦਗਾਰੀ ਗੇਟ ਨੂੰ ਮੁਕੰਮਲ ਕਰਾਉਣ ਸਬੰਧੀ ਵਿਚਾਰ ਵਟਾਂਦਰਾ ਕਰਨ ਹਿਤ ਇਕ ਜ਼ਰੂਰੀ ਮੀਟਿੰਗ 19 ਜਨਵਰੀ ਨੂੰ ਗੁਰਦੁਆਰਾ ਬਾਬਾ ...
ਫ਼ਰੀਦਕੋਟ, 16 ਜਨਵਰੀ (ਸਤੀਸ਼ ਬਾਗ਼ੀ)-ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਸਬੰਧਿਤ ਸੰਦੀਪ ਗਰਗ ਅਤੇ ਨਵਦੀਪ ਗਰਗ ਦੇ ਪਿਤਾ ਸਵ: ਤਾਰਾ ਚੰਦ ਗਰਗ ਦੀ ਅੱਜ ਅੰਤਿਮ ਅਰਦਾਸ ਮੌਕੇ ਪਰਿਵਾਰਕ ਮੈਂਬਰਾਂ ਵਲੋਂ ਸੀਰ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀ ਰਾਧਾ ...
ਜੈਤੋ, 16 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕੈਨੇਡਾ ਤੋਂ ਐਮ.ਪੀ. ਸੁੱਖ ਧਾਲੀਵਾਲ ਅਤੇ ਗੁਰਚਰਨ ਸਿੰਘ ਗਰੇਵਾਲ (ਜਗਰਾਉਂ) ਮੈਂਬਰ ਸ਼ੋ੍ਰਮਣੀ ਕਮੇਟੀ ਇੱਥੋਂ ਦੇ ਨੇੜਲੇ ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਸਾਹਿਬ (ਪਾ: 10ਵੀਂ) ਵਿਖੇ ਪਹੁੰਚਣ 'ਤੇ ਗੁਰਦੁਆਰਾ ਸਾਹਿਬ ਦੇ ...
ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਭਲਾਈ ਸਕੀਮਾਂ ਸਬੰਧੀ ਜਾਣੂ ਕਰਵਾਉਣ ਸਬੰਧੀ ਸਥਾਨਕ ਸਰਕਾਰੀ ਕੰਨਿਆ ਸੀਨੀਆ ਸੈਕੰਡਰੀ ਸਮਾਰਟ ਸਕੂਲ ਵਿਖੇ ਸਮਾਗਮ ਕਰਵਾਇਆ ...
ਬਾਜਾਖਾਨਾ, 16 ਜਨਵਰੀ (ਜਗਦੀਪ ਸਿੰਘ ਗਿੱਲ)-ਸਿੱਖ ਨੌਜਵਾਨ ਸੇਵਾ ਸੁਸਾਇਟੀ ਪਿੰਡ ਘਨੌਰ (ਪਟਿਆਲਾ) ਵਲੋਂ ਸਿੱਖ ਰਿਲੀਫ਼ ਸੰਸਥਾ ਦੇ ਮੈਂਬਰ ਭਾਈ ਅਮਨਦੀਪ ਸਿੰਘ ਬਾਜਾਖਾਨਾ ਦਾ ਵਿਸ਼ੇਸ਼ ਮਾਣ ਸਨਮਾਨ ਕੀਤਾ ਗਿਆ | ਮੁੱਖ ਪ੍ਰਬੰਧਕ ਭਾਈ ਰਣਬੀਰ ਸਿੰਘ ਗੁ. ਨਥਾਣਾ ਸਾਹਿਬ ...
ਜੈਤੋ, 16 ਜਨਵਰੀ (ਭੋਲਾ ਸ਼ਰਮਾ)-ਅੱਜ 24 ਘੰਟੇ ਮਦਦ ਕਲੱਬ ਹਲਕਾ ਜੈਤੋ ਦੀ ਮਹੀਨਾਵਾਰ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਕਲੱਬ ਦੇ ਮੁੱਖ ਸੇਵਾਦਾਰ ਗੁਰਭੇਜ ਸਿੰਘ ਖ਼ਾਲਸਾ ਨੇ ਕੀਤੀ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਭੇਜ ਸਿੰਘ ਖ਼ਾਲਸਾ ...
ਕੋਟਕਪੂਰਾ, 16 ਜਨਵਰੀ (ਮੇਘਰਾਜ)-ਲੋਕਾਂ ਨੂੰ ਸੜਕ ਸੁਰੱਖਿਆ ਅਤੇ ਆਵਾਜਾਈ ਦੇ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ 11 ਜਨਵਰੀ ਤੋਂ 17 ਜਨਵਰੀ ਤੱਕ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਹਫਤੇ ਦੌਰਾਨ ਪੁਲਿਸ ਸਾਂਝ ਕੇਂਦਰ ਅਤੇ ਟਰੈਫਿਕ ਵਿਭਾਗ ਕੋਟਕਪੂਰਾ ਵਲੋਂ ਸਥਾਨਕ ...
ਮਲੋਟ, 16 ਜਨਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਸੜਕ ਸੁਰੱਖਿਆ ਸਬੰਧੀ ਮਨਾਏ ਜਾ ਰਹੇ ਹਫ਼ਤੇ ਦੇ ਤਹਿਤ ਅਤੇ ਐਸ.ਡੀ.ਐਮ ਗੋਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਵਾਜਾਈ ਪੁਲਿਸ ਵਲੋਂ ਵਾਹਨਾਂ ਤੇ ਰਿਫਲੈਕਟਰ ਲਗਾਏ ਗਏ | ਜੀ.ਟੀ. ਰੋਡ ਤੇ ਆਵਾਜਾਈ ...
ਬਰਗਾੜੀ, 16 ਜਨਵਰੀ (ਲਖਵਿੰਦਰ ਸ਼ਰਮਾ)-ਈ. ਟੀ. ਟੀ ਅਧਿਆਪਕ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਜਸਵਿੰਦਰ ਸਿੰਘ ਬਰਗਾੜੀ ਦੀ ਅਗਵਾਈ ਹੇਠ ਮੀਟਿੰਗ ਹੋਈ | ਜਿਸ ਵਿਚ ਅਧਿਆਪਕ ਆਗੂ ਸੁਖਦਰਸ਼ਨ ਸਿੰਘ, ਪ੍ਰਗਟ ਸਿੰਘ, ਸੁਖਵਿੰਦਰ ਸੁੱਖੀ, ਦਵਿੰਦਰ ਸੰਧੂ, ਮਲਕੀਤ ਸਿੰਘ, ਵਰਿੰਦਰ ...
ਮਲੋਟ, 16 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਦਫ਼ਤਰ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਕੂਲ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਮੇਲਾ ਮਾਘੀ ਮੌਕੇ ਤੀਜਾ ਸਵੈਇੱਛਕ ਖ਼ੂਨਦਾਨ ਕੈਂਪ ਲਾਇਆ ਗਿਆ | ਸਿਵਲ ਸਰਜਨ ਡਾ: ਨਵਦੀਪ ਸਿੰਘ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਮੌਕੇ 102 ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)-40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਮਾਘੀ ਜੋੜ ਮੇਲੇ ਦੀ ਸਮਾਪਤੀ ਮੌਕੇ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਮਹੱਲਾ ਕੱਢਿਆ ਗਿਆ | ਇਸ ਮੁਹੱਲੇ ਵਿਚ ਜਥੇਦਾਰ ...
ਦੋਦਾ, 16 ਜਨਵਰੀ (ਰਵੀਪਾਲ)-ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਤੇ ਕੈਬਨਿਟ ਸਲਾਹਕਾਰ ਵਲੋਂ ਪਿੰਡ ਦੋਦਾ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਤੁਰੰਤ ਇਨ੍ਹਾਂ ਵਿਕਾਸ ਕਾਰਜਾਂ ਨੂੰ ਠੀਕ ਸਮੇਂ 'ਚ ਕਰਵਾਉਣ ਲਈ ਕਿਹਾ | ਇਸ ਮੌਕੇ ਉਨ੍ਹਾਂ ਨਾਲ ਬਲਾਕ ...
ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਪਰਮਿੰਦਰ ਕੌਰ ਦੀ ਅਗਵਾਈ ਹੇਠ ਬੱਸ ਸਟੈਂਡ ਵਿਖੇ ਬੱਸ ਡਰਾਈਵਰਾਂ, ਕੰਡਕਟਰਾਂ ਅਤੇ ਟੈਕਸੀ ਡਰਾਈਵਰਾਂ ਲਈ ਅੱਖਾਂ ...
ਫ਼ਰੀਦਕੋਟ, 16 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਵਿਦਿਆਰਥੀਆਂ ਨੂੰ ਸੜਕੀ ਹਾਦਸਿਆਂ ਤੋਂ ਜਾਗਰੂਕ ਕਰਨ ਲਈ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ | ਇਸ ਮੌਕੇ ਸੋਨੀਆ ਰਾਣੀ ਸੈਂਟਰ ਕੋਆਰਡੀਨੇਟਰ ਚਾਈਲਡ ਲਾਈਨ ...
ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)-ਗ਼ਰੀਬ ਨਿਵਾਜ ਵੈਲਫੇਅਰ ਸੁਸਾਇਟੀ ਦੇ ਬਾਬਾ ਇਕਬਾਲ ਸਿੰਘ ਕੰਗਨਾ ਵਾਲੇ ਦੂਜੀ ਵਾਰ ਪ੍ਰਧਾਨ ਬਣਨ 'ਤੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਆਲ ਇੰਡੀਆ ਪ੍ਰਧਾਨ ਬਾਬਾ ਅੰਗਰੇਜ਼ ਸਿੰਘ ਗੋਰਾ, ...
ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਦੇ 'ਏਕ ਭਾਰਤ-ਸ੍ਰੇਸ਼ਠ ਭਾਰਤ' ਮਿਸ਼ਨ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਕਰਨ ਦੇ ਮੰਤਵ ਅਧੀਨ ਸਰਕਾਰੀ ਬਿ੍ਜਿੰਦਰਾ ਕਾਲਜ ਵਲੋਂ ਮਿਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX