ਕਪੂਰਥਲਾ, 16 ਜਨਵਰੀ (ਵਿ.ਪ੍ਰ.)-ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਆਰ.ਸੀ.ਐਫ. ਦੇ ਨਿਗਮੀਕਰਨ ਦੇ ਵਿਰੋਧ ਵਿਚ ਚੱਲ ਰਹੇ ਸੰਘਰਸ਼ ਦੀ ਕੜੀ ਤਹਿਤ ਆਰ.ਸੀ.ਐਫ. ਦੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਡਾ: ਭੀਮ ਰਾਓ ਅੰਬੇਡਕਰ ਚੌਾਕ ਮੂਹਰੇ ਇਕੱਤਰ ਹੋ ਕੇ ਭਾਰਤ ਸਰਕਾਰ ਤੇ ਆਰ.ਸੀ.ਐਫ. ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਆਗੂ ਸਰਵਜੀਤ ਸਿੰਘ, ਰਾਮ ਰਤਨ ਸਿੰਘ, ਜਸਵੰਤ ਸਿੰਘ ਸੈਣੀ, ਮਨਜੀਤ ਸਿੰਘ ਬਾਜਵਾ ਤੇ ਰਾਜਵੀਰ ਸ਼ਰਮਾ ਨੇ ਕਿਹਾ ਕਿ ਆਰ.ਸੀ.ਐਫ. ਦੇ ਮਿਹਨਤੀ ਕਰਮਚਾਰੀਆਂ ਨੇ ਦਿਨ ਰਾਤ ਇਕ ਕਰਕੇ ਆਰ.ਸੀ.ਐਫ. ਨੂੰ ਦੇਸ਼ ਦੀ ਹੀ ਨਹੀਂ ਸਗੋਂ ਦੁਨੀਆ ਦੀ ਰੇਲਵੇ ਦੀ ਬਿਹਤਰੀਨ ਇਕਾਈ ਬਣਾਇਆ ਹੈ ਤੇ ਆਰ.ਸੀ.ਐਫ. ਨੇ ਹਮੇਸ਼ਾ ਰੇਲਵੇ ਬੋਰਡ ਵਲੋਂ ਸਮੇਂ-ਸਮੇਂ ਦਿੱਤੇ ਉਤਪਾਦਨ ਦੇ ਟੀਚਿਆਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ ਹੈ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮੁਨਾਫ਼ੇ ਵਿਚ ਜਾ ਰਹੀ ਆਰ.ਸੀ.ਐਫ. ਨੂੰ ਗਿਣੀ ਮਿਥੀ ਸਾਜ਼ਿਸ਼ ਤਹਿਤ ਕੇਂਦਰ ਸਰਕਾਰ ਆਰ.ਸੀ.ਐਫ. ਦਾ ਨਿਗਮੀਕਰਨ ਕਰ ਰਹੀ ਹੈ | ਜਿਸ ਨਾਲ ਆਰ.ਸੀ.ਐਫ. ਵਿਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਦਾ ਭਵਿੱਖ ਖਤਰੇ ਵਿਚ ਪੈ ਜਾਵੇਗਾ | ਉਨ੍ਹਾਂ ਕਿਹਾ ਕਿ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੀ ਬੀਤੀ 16 ਜੂਨ ਤੋਂ ਨਿਰੰਤਰ ਸੰਘਰਸ਼ ਕਰ ਰਹੀ ਹੈ, ਪ੍ਰੰਤੂ ਇਸ ਮਾਮਲੇ ਨੂੰ ਨਾ ਤਾਂ ਕੇਂਦਰ ਸਰਕਾਰ ਤੇ ਨਾ ਹੀ ਰੇਲਵੇ ਬੋਰਡ ਨੇ ਗੰਭੀਰਤਾ ਨਾਲ ਲਿਆ ਹੈ | ਮੁਲਾਜ਼ਮ ਆਗੂਆਂ ਨੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਉਹ ਇਕਜੁੱਟ ਹੋ ਕੇ ਸੰਘਰਸ਼ ਕਰਨ ਤਾਂ ਜੋ ਭਾਰਤ ਸਰਕਾਰ ਵਲੋਂ ਆਰ.ਸੀ.ਐਫ. ਦੇ ਨਿਗਮੀਕਰਨ ਦਾ ਲਿਆ ਫ਼ੈਸਲਾ ਰੱਦ ਕਰਵਾਇਆ ਜਾ ਸਕੇ | ਇਸ ਮੌਕੇ ਹਰੀ ਦੱਤ, ਮਨਜੀਤ ਸਿੰਘ ਬਾਜਵਾ, ਤਾਲਿਬ ਮੁਹੰਮਦ, ਆਰ.ਸੀ. ਮੀਨਾ, ਜੀਤ ਸਿੰਘ, ਜਗਦੀਸ਼ ਸਿੰਘ, ਰਮਨ ਜੈਨ, ਦਰਸ਼ਨ ਲਾਲ, ਜੈਪਾਲ ਸਿੰਘ ਫੋਗਾਟ, ਰਜਿੰਦਰ ਸਿੰਘ, ਮਯੰਕ ਭਟਨਾਗਰ, ਰਣਜੀਤ ਸਿੰਘ, ਦਲਜੀਤ ਸਿੰਘ ਬਾਜਵਾ, ਸੁਖਬੀਰ ਸਿੰਘ, ਰਣਜੀਤ ਸਿੰਘ, ਅਰਵਿੰਦ ਪ੍ਰਸ਼ਾਦ ਤੇ ਅਭਿਸ਼ੇਕ ਸਿੰਘ ਆਦਿ ਹਾਜ਼ਰ ਸਨ |
ਕਪੂਰਥਲਾ, 16 ਜਨਵਰੀ (ਸਡਾਨਾ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਬੀਤੀ 13 ਜਨਵਰੀ ਤੋਂ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ | ਜਿਸ ਵਿਚ ਹਰ ਰੋਜ਼ ਕਰਮਚਾਰੀਆਂ ਨੂੰ ਸੁਰੱਖਿਆ ਸਬੰਧੀ ਵੱਖ-ਵੱਖ ਵਿਸ਼ਿਆਂ 'ਤੇ ਆਧਾਰਿਤ ਜਾਣਕਾਰੀ ਦਿੱਤੀ ਜਾ ਰਹੀ ਹੈ | ਇਹ ...
ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਸਥਾਨਕ ਪੁਲਿਸ ਨੇ ਹੈਰੋਇਨ ਤੇ ਕਾਰ ਸਮੇਤ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਇੰਸ: ਸਰਬਜੀਤ ਸਿੰਘ ਨੇ ਦੱਸਿਆ ਕਿ ਚੌਾਕੀ ਇੰਚਾਰਜ ਮੋਠਾਂਵਾਲਾ ਗੁਰਦੀਪ ...
ਬੇਗੋਵਾਲ, 16 ਜਨਵਰੀ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਨੂੰ ਆਉਂਦੀਆਂ ਸਾਰੀਆਂ ਸੜਕ ਦਾ ਬਹੁਤ ਹੀ ਮੰਦਾ ਹਾਲ ਹੈ | ਲਗਪਗ 3-4 ਸਾਲ ਤੋਂ ਸਬੰਧਿਤ ਵਿਭਾਗ ਵਲੋਂ ਧਿਆਨ ਨਾ ਦੇਣ 'ਤੇ ਇਸ ਵੇਲੇ ਬੇਗੋਵਾਲ ਦੇ ਟਾਹਲੀ ਚੌਕ ਮੇਨ ਸੜਕ ਵੱਡੇ ਵੱਡੇ ਖੱਡਿਆਂ 'ਚ ਤਬਦੀਲ ਹੋ ਚੁੱਕੀ ...
ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 19 ਜਨਵਰੀ ਨੂੰ ਕਰਵਾਏ ਜਾ ਰਹੇ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਜ਼ਿਲ੍ਹੇ ਵਿਚ ਬਣਾਏ ਪ੍ਰੀਖਿਆ ਕੇਂਦਰਾਂ ...
ਕਪੂਰਥਲਾ, 16 ਜਨਵਰੀ (ਸਡਾਨਾ)-ਸਿਵਲ ਸਰਜਨ ਡਾ. ਜਸਮੀਤ ਬਾਵਾ ਵੱਲੋਂ ਜੇਲ੍ਹ ਦਾ ਦੌਰਾ ਕਰ ਕੇ ਉੱਥੇ ਦੀਆਂ ਮੈਡੀਕਲ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾਂ, ਡਾ. ਰਾਜੀਵ ਭਗਤ ਤੇ ਜੇਲ੍ਹ ਸੁਪਰੀਟੈਂਡੇਂਟ ...
ਕਪੂਰਥਲਾ, 16 ਜਨਵਰੀ (ਸਡਾਨਾ)-ਥਾਣਾ ਸਿਟੀ ਮੁਖੀ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਹੌਲਦਾਰ ਸੁਰਜੀਤ ਸਿੰਘ ਨੇ ਦੜ੍ਹਾ ਸੱਟਾ ਲਗਵਾਉਂਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਸਿਟੀ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ...
ਕਪੂਰਥਲਾ, 16 ਜਨਵਰੀ (ਅਮਰਜੀਤ ਸਿੰਘ ਸਡਾਨਾ)-ਅੱਜ ਸ਼ਾਮ ਦੇ ਸਮੇਂ ਪਿੰਡ ਕਾਂਜਲੀ ਵਿਖੇ ਆਪਣੀ ਭੈਣ ਦੇ ਘਰ ਇਕ ਸਮਾਗਮ ਵਿਚ ਸ਼ਾਮਿਲ ਹੋਣ ਆਏ ਕਾਂਗਰਸ ਨਾਲ ਸਬੰਧਿਤ ਬਲਾਕ ਸੰਮਤੀ ਮੈਂਬਰ ਤੇ ਯੂਥ ਕਾਂਗਰਸ ਸਪੋਰਟਸ ਸੈੱਲ ਦੇ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਪ੍ਰਭਦੀਪ ...
ਫਗਵਾੜਾ, 16 ਜਨਵਰੀ (ਹਰੀਪਾਲ ਸਿੰਘ)-ਚਹੇੜੂ ਵਿਖੇ ਇਕ ਖੋਖੇ ਵਿਚੋਂ ਭੇਦਭਰੀ ਹਾਲਤ ਵਿਚ ਇਕ ਵਿਦਿਆਰਥੀ ਦੀ ਲਾਸ਼ ਮਿਲਣ ਕਰਕੇ ਇਲਾਕੇ ਵਿਚ ਸਨਸਨੀ ਫੈਲ ਗਈ, ਕਿਉਂਕਿ ਇਹ ਖੋਖਾ ਪਿਛਲੇ ਸਮੇਂ ਤੋਂ ਬੰਦ ਸੀ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਚਹੇੜੂ ਵਿਖੇ ਬੰਦ ਪਏ ਇਕ ਖੋਖੇ ...
ਸੁਭਾਨਪੁਰ, 16 ਜਨਵਰੀ (ਜੱਜ)-ਜਗਤਜੀਤ ਇੰਡਸਟਰੀਜ਼ ਡੈਮੋਕਰੈਟਿਕ ਵਰਕਰਜ਼ ਯੂਨੀਅਨ ਵਲੋਂ ਹਮੀਰਾ ਦੇ ਵਰਕਰਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਥਾਂ ਮੈਨੇਜਮੈਂਟ ਦੁਆਰਾ ਧਾਰਨ ਕੀਤੇ ਅੜੀਅਲ ਰਵੱਈਏ ਅਤੇ ਕਪੂਰਥਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਮਾਲਕਾਂ ਦਾ ...
ਹੁਸੈਨਪੁਰ, 16 ਜਨਵਰੀ (ਸੋਢੀ)-ਪੰਜਾਬ ਕਾਂਗਰਸ ਸਰਕਾਰ ਵਲੋਂ ਆਪਣੇ ਮਿਹਨਤੀ ਅਤੇ ਸਰਗਰਮ ਵਰਕਰਾਂ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਰਕਾਰ ਅਤੇ ਵੱਖ-ਵੱਖ ਵਿਭਾਗਾਂ ਵਿਚ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜਿਸ ਨਾਲ ...
ਕਪੂਰਥਲਾ, 16 ਜਨਵਰੀ (ਸਡਾਨਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨਿਊ ਏ.ਡੀ.ਆਰ. ਸੈਂਟਰ ਵਿਖੇ ਸਮੂਹ ਪੈਨਲ ਦੇ ਵਕੀਲਾਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਕਾਨੂੰੂਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਕਮ ਚੀਫ਼ ਜੁਡੀਸ਼ੀਅਲ ...
ਨਡਾਲਾ, 16 ਜਨਵਰੀ (ਮਾਨ)-ਇਲਾਕੇ ਦੀ ਉੱਘੀ ਸਮਾਜ ਸੇਵੀ ਜਥੇਬੰਦੀ ਏਕ ਨੂਰ ਸੇਵਾ ਸੁਸਾਇਟੀ ਨਡਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦੇ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ | ਇਸ ਮੌਕੇ ਸੁਸਾਇਟੀ ਪ੍ਰਧਾਨ ਪ੍ਰਦੀਪ ਸਿੰਘ ਢਿੱਲੋਂ, ਲੱਕੀ ਭਾਰਦਵਾਜ ਨੇ ...
ਕਪੂਰਥਲਾ, 16 ਜਨਵਰੀ (ਸਡਾਨਾ)-ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਦੇ ਆਗੂਆਂ ਦੀ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਮਹਿੰਦਰ ਸਿੰਘ ਹਮੀਰਾ ਨੇ ਕਿਹਾ ਕਿ ਆਏ ਦਿਨ ਗ਼ਰੀਬ ਤੇ ਦਲਿਤ ਵਰਗ ਦੇ ਲੋਕਾਂ ਨਾਲ ਸ਼ਰੇਆਮ ਧੱਕੇਸ਼ਾਹੀ ਹੋ ਰਹੀ ...
ਕਪੂਰਥਲਾ, 16 ਜਨਵਰੀ (ਸਡਾਨਾ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ 'ਧੀਆਂ ਦੀ ਲੋਹੜੀ' ਸਮਾਗਮ ਸ਼ਾਲੀਮਾਰ ਬਾਗ ਕਪੂਰਥਲਾ ਵਿਖੇ ...
ਫਗਵਾੜਾ, 16 ਜਨਵਰੀ (ਹਰੀਪਾਲ ਸਿੰਘ)-ਸਥਾਨਕ ਗੁਰੂ ਹਰਗੋਬਿੰਦ ਨਗਰ ਵਿਚ ਅੱਜ ਦਿਨ-ਦਿਹਾੜੇ ਲੁਟੇਰੇ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਲੁੱਟ ਦੀ ਇਹ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...
ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸੈਫ਼ਰਨ ਪਬਲਿਕ ਸਕੂਲ ਦੇ ਲਈ ਇਹ ਬੜੇ ਮਾਨ ਵਾਲੀ ਗਲ ਹੈ ਕਿ ਇਸ ਦੇ 6 ਵਿਦਿਆਰਥੀ 'ਯਹ ਦੀਵਾਲੀ ਅਲੱਗ ਨਿਰਾਲੀ' ਦੀ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਵਿਚ ਭਾਗ ਲੈਣ 'ਤੇ ਸਨਮਾਨਿਤ ਹੋਏ ਹਨ | ਲੰਗ ਕੇਅਰ ਫਾੳਾੂਡੇਸ਼ਨ ਦਿਲੀ ...
ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀ ਪਿੰਡ ਦੇ ਪਿ੍ੰਸੀਪਲ ਹਰਮੇਸ਼ ਲਾਲ ਘੇੜਾ (ਸਟੇਟ ਅਵਾਰਡੀ) ਦੀ ਪ੍ਰੇਰਣਾ ਸਦਕਾ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਸਕੂਲ ਵਿਚ ਮੈਥ ਅਤੇ ਸਾਇੰਸ ਪਾਰਕ ਬਣਾਉਣ ...
ਕਪੂਰਥਲਾ, 16 ਜਨਵਰੀ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਕਾਰਜਕਾਰੀ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਅਗਵਾਈ ਵਿਚ ਨੰਬਰਦਾਰਾਂ ਨੇ ਨਵਨਿਯੁਕਤ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੂੰ ਗੁਲਦਸਤਾ ਦੇ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ | ਇਸ ...
ਹੁਸੈਨਪੁਰ, 16 ਜਨਵਰੀ (ਸੋਢੀ)-ਪੰਜਾਬ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਮਾਨਯੋਗ ਹਾਈ ਕੋਰਟ ਵਲੋਂ ਪੀਟਰ ਰੇੜਿਆਂ, ਜੁਗਾੜੂ ਸਾਧਨਾਂ ਅਤੇ ਟਰੈਕਟਰ ਟਰਾਲੀਆਂ ਕਾਰਨ ਵਾਪਰਦੇ ਹਾਦਸਿਆਂ ਨਾਲ ਬੇਵਕਤੀ ਜਾਂਦੀਆਂ ਮਨੁੱਖੀ ਜਾਨਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਪੀਟਰ ...
ਭੁਲੱਥ, 16 ਜਨਵਰੀ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੰਗ ਕੀਤੀ ਗਈ ...
ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ)-ਦਾਖਲਿਆਂ ਵਿਚ ਵਾਧਾ ਕਰਨ, ਰੋਜ਼ਮਰਾ ਦੀ ਅਸਾਇਨਮੈਂਟ ਦੇ ਚੱਕਰ ਵਿਚ ਰਹਿਣ ਲਈ ਸਿੱਖਿਅਤ ਸੰਸਥਾਵਾਂ ਦੀ ਹੋਂਦ ਬਣਾਈ ਰੱਖਣ ਲਈ ਅਸੀਂ ਵਿਦਵਾਨ ਹੁੰਦੇ ਹੋਏ ਵੀ ਕਈ ਵਾਰ ਹਕੀਕਤਾਂ ਵੱਲ ਧਿਆਨ ਕੇਂਦਰਿਤ ਕਰਨਾ ਭੁੱਲ ਜਾਂਦੇ ਹਨ | ਇਸ ...
ਨਕੋਦਰ, 16 ਜਨਵਰੀ (ਭੁਪਿੰਦਰ ਅਜੀਤ ਸਿੰਘ)-ਸਥਾਨਕ ਏ. ਐਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਆਰੀਆ ਸਮਾਜ ਦੇ ਸਾਲਾਨਾ ਸਮਾਗਮ ਅਤੇ ਡੀ. ਏ. ਵੀ. ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰੇਮ ਸਾਗਰ ਸ਼ਰਮਾ ਅਤੇ ...
ਜਲੰਧਰ, 16 ਜਨਵਰੀ (ਐੱਮ.ਐੱਸ. ਲੋਹੀਆ) - ਲੋਕਾਂ ਨੂੰ ਸੜਕੀ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਜਲੰਧਰ ਡਾ: ਨਯਨ ਜੱਸਲ ਵਲੋਂ ਅੱਜ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਕੀ ...
ਜਲੰਧਰ, 16 ਜਨਵਰੀ (ਐੱਮ.ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਵਲੋਂ ਸੜਕ ਸੁਰੱਖਿਆ ਹਫ਼ਤਾ ਮਨਾਉਂਦੇ ਹੋਏ ਅੱਜ ਛੇਵੇਂ ਦਿਨ ਸਕੂਲੀ ਬੱਚਿਆਂ ਨੂੰ ਨਾਲ ਲੈ ਕੇ ਇਕ ਟ੍ਰੈਫਿਕ ਜਾਗਰੂਕਤਾ ਪੈਦਲ ਰੈਲੀ ਕੱਢੀ ਗਈ | ਡੀ.ਸੀ.ਪੀ. ਗੁਰਮੀਤ ਸਿੰਘ, ਏ.ਡੀ.ਸੀ.ਪੀ. (ਟ੍ਰੈਫਿਕ) ਗਗਨੇਸ਼ ...
ਜਲੰਧਰ, 16 ਜਨਵਰੀ (ਚੰਦੀਪ ਭੱਲਾ)- ਖਪਤਕਾਰ ਅਦਾਲਤ ਨੇ ਵੱਖ-ਵੱਖ ਦੋ ਕੇਸਾਂ 'ਚ ਖਪਤਕਾਰ ਦੇ ਹੱਕ 'ਚ ਫ਼ੈਸਲਾ ਦਿੰਦੇ ਹੋਏ ਈਜ਼ੀ ਡੇਅ ਅਤੇ ਬਰਗਰ ਕਿੰਗ ਨੂੰ ਵੱਡਾ ਝਟਕਾ ਦਿੰਦੇ ਹੋਏ 10 ਹਜ਼ਾਰ ਤੇ 50 ਹਜ਼ਾਰ ਰੁਪਏ ਹਰਜਾਨੇ ਦੀ ਰਕਮ ਦਾ ਜੁਰਮਾਨਾ ਠੋਕਿਆ ਹੈ | ਇਸ ਸਬੰਧੀ ...
ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਕਾਰਪੋਰੇਸ਼ਨ ਦੇ ਵਾਰਡ ਨੰਬਰ 48 ਦੇ ਕੌਾਸਲਰ ਪਰਮਜੀਤ ਸਿੰਘ ਖੁਰਾਣਾ ਨੇ ਬਾਪੂ ਹਰਦਿਆਲ ਸਿੰਘ ਸੁਭਾਸ਼ ਨਗਰ ਵਾਲਿਆਂ ਵਲੋਂ ਖ਼ੂਨਦਾਨ ਕੈਂਪ ਜੋ ਸਿਵਲ ਹਸਪਤਾਲ ਫਗਵਾੜਾ ਵਿਖੇ ਲਗਵਾਇਆ ਸੀ ਨੇ ਬਾਬਾ ਅਮਰੀਕ ਸਿੰਘ ...
ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਮੀਤ ਪ੍ਰਧਾਨ ਪਿਆਰਾ ਸਿੰਘ ਜੈਨਪੁਰੀ ਨੇ ਇਕ ਬਿਆਨ ਰਾਹੀਂ ਕਿਹਾ ਕਿ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸੁਲਤਾਨਪੁਰ ਲੋਧੀ ਦਾ ਭਰਪੂਰ ਵਿਕਾਸ ਕਰਵਾਇਆ | ਜਿਸ ਕਰਕੇ ਉਨ੍ਹਾਂ ...
ਬੇਗੋਵਾਲ, 16 ਜਨਵਰੀ (ਸੁਖਜਿੰਦਰ ਸਿੰਘ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਸੇਵਾਦਾਰ ਭਾਈ ਸੁਰਿੰਦਰ ਸਿੰਘ ਨੰਗਲ ਲੁਬਾਣਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬੀਤੇ ਦਿਨ ਦਰਬਾਰ ਸਾਹਿਬ ਨੂੰ ਜਾਣ ਵਾਲੇ ਰਸਤੇ ਵਿਚ ਨੱਚਣ ...
ਕਪੂਰਥਲਾ, 16 ਜਨਵਰੀ (ਵਿ.ਪ੍ਰ.)-ਪੰਜਾਬ ਸਟੇਟ ਜ਼ਿਲ੍ਹਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਅੱਜ ਯੂਨੀਅਨ ਦੇ ਸੂਬਾਈ ਪ੍ਰਧਾਨ ਬਿਕਰਮਜੀਤ ਸਿੰਘ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਦਾ ਇਕ ਵਫ਼ਦ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਿਕਾਸ ਗਰਗ ਨੂੰ ਮੰਗ ...
ਕਪੂਰਥਲਾ, 16 ਜਨਵਰੀ (ਸਡਾਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਦਲਬੀਰ ਸਿੰਘ ਨਾਨਕਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ...
ਕਪੂਰਥਲਾ, 16 ਜਨਵਰੀ (ਸਡਾਨਾ)-ਡੈਮੋਕਰੈਟਿਕ ਟੀਚਰ ਫ਼ਰੰਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਟਿੱਬਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹੇ ਦੇ ਆਗੂਆਂ ਨੇ ਸਰਕਾਰੀ ਸਕੂਲਾਂ ਵਿਚ ਹਜ਼ਾਰਾਂ ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ...
ਕਪੂਰਥਲਾ, 16 ਜਨਵਰੀ (ਸਡਾਨਾ)-31ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਸਬੰਧੀ ਟਰੈਫ਼ਿਕ ਪੁਲਿਸ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਟਰੈਫ਼ਿਕ ਪੁਲਿਸ ਵਲੋਂ ਸਥਾਨਕ ਬੱਸ ਸਟੈਂਡ ਨੇੜੇ ਪਿ੍ੰਸ ਟੈਕਸੀ ਸਟੈਂਡ, ਗੁਰੂ ਨਾਨਕ ਆਟੋ ਯੂਨੀਅਨ ਤੇ ਫਿਟਨੈੱਸ ਜਿੰਮ ਦੇ ...
ਕਪੂਰਥਲਾ, 16 ਜਨਵਰੀ (ਸਡਾਨਾ)-ਏਕਤਾ ਪਾਰਟੀ ਵਲੋਂ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਹੇਠ ਸੂਬੇ ਦੀ ਕਾਂਗਰਸ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਪਾਰਟੀ ਵਰਕਰ ਮਾਰਕਫੈੱਡ ਚੌਾਕ ਵਿਖੇ ਇਕੱਤਰ ਹੋਏ, ਉਪਰੰਤ ਰੋਸ ਮਾਰਚ ਕਰਦੇ ਹੋਏ ਚਾਰਬੱਤੀ ...
ਕਾਲਾ ਸੰਘਿਆਂ, 16 ਜਨਵਰੀ (ਸੰਘਾ)-ਸਥਾਨਕ ਕਸਬੇ 'ਚ ਮੁਹੱਲਾ ਵਾਲਮੀਕ ਵਿਖੇ ਪਿੰਡ ਦੀ ਪੰਚਾਇਤ ਵਲੋਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਹ ਕੰਮ ਪਿੰਡ ਦੇ ਸਰਪੰਚ ਮਨਿੰਦਰਪਾਲ ਸਿੰਘ ਮੰਨਾ, ਕਾਮਰੇਡ ਕੁਲਦੀਪ ਸਿੰਘ, ਪੰਚ ਲਹਿੰਬਰ ਸਿੰਘ, ਪੰਚ ਬੂਟਾ ਸਿੰਘ ...
ਬੇਗੋਵਾਲ, 16 ਜਨਵਰੀ (ਸੁਖਜਿੰਦਰ ਸਿੰਘ)-ਸਾਨੂੰ ਲੜਕੇ ਤੇ ਲੜਕੀ ਵਿਚ ਕੋਈ ਫਰਕ ਨਹੀਂ ਕਰਨਾ ਚਾਹੀਦਾ ਸਗੋਂ ਸਾਨੂੰ ਲੜਕਿਆਂ ਵਾਂਗ ਹੀ ਲੜਕੀਆਂ ਦੀ ਵੀ ਲੋਹੜੀ ਮਨਾਉਣੀ ਚਾਹੀਦੀ ਹੈ | ਇਹ ਸ਼ਬਦ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਲਵਿੰਦਰਜੀਤ ਸਿੰਘ ਨੇ ਬਾਲ ਵਿਕਾਸ ...
ਰੁੜਕਾ ਕਲਾਂ, 16 ਜਨਵਰੀ (ਦਵਿੰਦਰ ਸਿੰਘ ਖ਼ਾਲਸਾ)- ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਮਰਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਮਰਜੀਤ ...
ਫਿਲੌਰ, 16 ਜਨਵਰੀ (ਇੰਦਰਜੀਤ ਚੰਦੜ੍ਹ)- ਸਥਾਨਕ ਨੂਰਮਹਿਲ ਰੋਡ ਵਿਖੇ ਸਥਿਤ ਗੁਰੂ ਰਵਿਦਾਸ ਮੰਦਿਰ ਵਿਖੇ 8 ਤੇ 9 ਫਰਵਰੀ ਨੂੰ ਮਨਾਏ ਜਾ ਰਹੇ ਗੁਰੂ ਰਵਿਦਾਸ ਦੇ 643ਵੇਂ ਤਹਿਸੀਲ ਪੱਧਰੀ ਜਨਮ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਸਥਾਨਕ ਨੂਰਮਹਿਲ ਰੋਡ ਸਥਿਤ ...
ਸ਼ਾਹਕੋਟ, 16 ਜਨਵਰੀ (ਸਚਦੇਵਾ)- ਪਿੰਡ ਢੰਡੋਵਾਲ (ਸ਼ਾਹਕੋਟ) 'ਚ ਸ਼ਹੀਦ ਬਾਬਾ ਸੁਖਚੇਤ ਸਿੰਘ ਦੀ ਯਾਦ 'ਚ 53ਵਾਂ ਸਾਲਾਨਾ ਵਿਸ਼ਾਲ ਛਿੰਝ ਮੇਲਾ ਸ਼ਹੀਦਾਂ ਦੇ ਅਸਥਾਨ 'ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੇਲੇ ਦੇ ਮੁੱਖ ਪ੍ਰਬੰਧਕ ਸੇਵਾ ਸਿੰਘ ਚੱਠਾ ਯੂ.ਕੇ., ...
ਸ਼ਾਹਕੋਟ, 16 ਜਨਵਰੀ (ਸੁਖਦੀਪ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ ਨੇ ...
ਸ਼ਾਹਕੋਟ, 16 ਜਨਵਰੀ (ਸਚਦੇਵਾ)- ਪਿੰਡ ਕੰਨੀਆਂ ਕਲਾਂ (ਸ਼ਾਹਕੋਟ) 'ਚ ਬਣੀ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਦੇ ਪ੍ਰਬੰਧਾਂ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਗਊਸ਼ਾਲਾ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਡਾ. ਸੰਜੀਵ ਸ਼ਰਮਾ ਐਸ.ਡੀ.ਐਮ. ਸ਼ਾਹਕੋਟ ਦੀ ਅਗਵਾਈ ...
ਨੂਰਮਹਿਲ 16 ਜਨਵਰੀ (ਜਸਵਿੰਦਰ ਸਿੰਘ ਲਾਂਬਾ)- ਸੰਘੇ ਖਾਲਸਾ ਓਵਰਸੀਜ ਵੈਲਫੇਅਰ ਕਮੇਟੀ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ ਜਿਸ ਵਿਚ ਪ੍ਰਸਿੱਧ ਚਿੰਤਕ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰਕ ਕੰਨੜ ਵਿਦਵਾਨ ਪੰਡਿਤ ਰਾਓ ਧਾਰੇਨਵਰ ਨੂੰ ਸਵ: ਸਤਨਾਮ ਸਿੰਘ ਰੰਧਾਵਾ ...
ਰੁੜਕਾ ਕਲਾਂ, 16 ਜਨਵਰੀ (ਦਵਿੰਦਰ ਸਿੰਘ ਖ਼ਾਲਸਾ)- ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਖੇ ਸਟੂਡੈਂਟਸ ਫੈੱਡਰੇਸ਼ਨ ਆਫ਼ ਇੰਡੀਆ ਦੇ ਆਗੂਆਂ ਉੱਪਰ ਹਮਲਾ ਕਰਕੇ ਜ਼ਖਮੀ ਕੀਤੇ ਜਾਣ ਿਖ਼ਲਾਫ਼ ਅੱਜ ਰੁੜਕਾ ਕਲਾਂ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ...
ਲੋਹੀਆਂ ਖ਼ਾਸ, 16 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪਿਛਲੇ ਸਾਲ ਦੀ ਲੰਘੀ 5 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦੇ ਅਚਾਨਕ ਵਿਛੋੜੇ ਤੋਂ 2 ਕੁ ਮਹੀਨਿਆਂ ...
ਫਿਲੌਰ, 16 ਜਨਵਰੀ (ਇੰਦਰਜੀਤ ਚੰਦੜ੍ਹ)- ਸਥਾਨਕ ਨੂਰਮਹਿਲ ਰੋਡ ਅਤੇ ਅਕਲਪੁਰ ਰੋਡ 'ਤੇ ਸੜਕ ਕਿਨਾਰੇ ਲੱਗੇ ਗੰਦਗੀ ਦੇ ਅੰਬਾਰ ਜਿੱਥੇ ਰਾਹਗੀਰਾਂ ਲਈ ਵੱਡੀਆਂ ਪ੍ਰੇਸ਼ਾਨੀਆਂ ਦਾ ਸਬੱਬ ਬਣ ਰਹੇ ਹਨ ਉੱਥੇ ਹੀ ਸਥਾਨਕ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਕੇ ਬਿਮਾਰੀਆਂ ਦਾ ...
ਜੰਡਿਆਲਾ ਮੰਜਕੀ, 16 ਜਨਵਰੀ (ਮਨਜਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀਪਿੰਡ ਵਿੱਚ ਗਣਿਤ ਅਤੇ ਵਿਗਿਆਨ ਪਾਰਕਾਂ ਦੇ ਨਿਰਮਾਣ ਲਈ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਵਲੋਂ 30,000 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਸਕੂਲ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਸਟੇਟ ...
ਮਲਸੀਆਂ, 16 ਜਨਵਰੀ (ਸੁਖਦੀਪ ਸਿੰਘ)- ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਵਿਖੇ ਸਕੂਲ ਦੇ ਟਰੱਸਟੀ ਰਾਮ ਮੂਰਤੀ ਦੀ ਅਗਵਾਈ ਤੇ ਪਿ੍ੰਸੀਪਲ ਵੰਦਨਾ ਧਵਨ, ਜਨਰਲ ਮੈਨੇਜਰ ਇਜੈ ਦੱਤ ਤੇ ਐਡਮਿਨ ਅਫ਼ਸਰ ਤੇਜਪਾਲ ਸਿੰਘ ਦੀ ਦੇਖ-ਰੇਖ ਹੇਠ 31ਵੇਂ ਕੌਮੀ ਸੜਕ ਸੁਰੱਖਿਆ ...
ਭੁਲੱਥ, 16 ਜਨਵਰੀ (ਮਨਜੀਤ ਸਿੰਘ ਰਤਨ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਚੋਣ ਜਿੱਤਣ ਤੋਂ ਬਾਅਦ ਹਲਕੇ ਅੰਦਰ ਨਾ ਵਿਚਾਰਨ ਕਾਰਨ ਕੁਝ ਲੋਕਾਂ ਵਲੋਂ ਉਨ੍ਹਾਂ ਦੀ ਤਲਾਸ਼ ਕਰਨ ਲਈ ਕਸਬੇ ਅੰਦਰ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਇਸ਼ਤਿਹਾਰ ਲਗਾ ਦਿੱਤੇ ਗਏ ਹਨ | ਲੋਕਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX