ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  15 minutes ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  22 minutes ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  20 minutes ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  about 1 hour ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  about 1 hour ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  45 minutes ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  about 1 hour ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  about 2 hours ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  about 2 hours ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  about 2 hours ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  about 2 hours ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  about 2 hours ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  about 3 hours ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  about 3 hours ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  about 3 hours ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 3 hours ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  about 3 hours ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 3 hours ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 3 hours ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 4 hours ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 4 hours ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 4 hours ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 4 hours ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 4 hours ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 5 hours ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 5 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 5 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 5 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 5 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  1 minute ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 6 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 6 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 6 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 6 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 6 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 6 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 6 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 7 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 7 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 7 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 7 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 7 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 7 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 8 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 8 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 8 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 8 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 8 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  1 minute ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551

ਤਰਨਤਾਰਨ

ਪਿੰਡ ਯੋਧਸਿੰਘ ਵਾਲਾ ਵਿਖੇ ਛੱਪੜ ਨੂੰ ਡੂੰਘਾ ਕਰਨ ਦੀ ਆੜ ਹੇਠ ਕੀਤੀ ਜਾ ਰਹੀ ਰੇਤ ਦੀ ਨਾਜਾਇਜ਼ ਮਾਈਨਿੰਗ

ਅਮਰਕੋਟ, 18 ਜਨਵਰੀ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਪੱਟੀ ਅੰਦਰ ਪੰਚਾਇਤ ਵਿਭਾਗ ਵਲੋਂ ਪਿੰਡਾਂ ਦੇ ਗੰਦੇ ਪਾਣੀ ਦੇ ਨਿਕਾਸ ਲਈ ਸੀਚੇਵਾਲ ਮਾਡਲ ਅਪਣਾ ਕੇ ਨਵੀਂ ਤਕਨੀਕੀ ਦੇ ਅਧੁਨਿਕ ਛੱਪੜ ਬਣਾ ਕੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ, ਉਥੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੇ ਬਹੁਤ ਸਾਰੇ ਪਿੰਡਾਂ ਦੇ ਛੱਪੜਾਂ ਤੇ ਲੋਕਾਂ ਵਲੋਂ ਨਾਜਾਇਜ਼ ਕਬਜੇ ਕੀਤੇ ਗਏ ਹਨ, ਪਿਛਲੇ ਸਾਲ ਸਰਕਾਰ ਵਲੋਂ ਚਲਾਈ ਛੱਪੜਾਂ ਦੀ ਸਫਾਈ ਮੁਹਿੰਮ ਵੀ ਬਲਾਕ ਵਲਟੋਹਾ ਅੰਦਰ ਕਿਧਰੇ ਦਿਖਾਈ ਨਹੀਂ ਦਿੱਤੀ, ਬਲਾਕ ਵਲਟੋਹਾ ਦੇ ਪਿੰਡ ਯੋਧਸਿੰਘ ਵਾਲਾ ਵਿਖੇ ਪੰਚਾਇਤ ਵਲੋਂ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਲਈ ਪਿੰਡ ਦੇ ਪੁਰਾਤਨ ਛੱਪੜ ਨੂੰ ਬੇਤਰੀਬੇ ਢੰਗ ਨਾਲ ਪੁਟਵਾਇਆ ਗਿਆ, ਜੋ ਪਿੰਡ ਲਈ ਵਰਦਾਨ ਬਣਨ ਦੀ ਥਾਂ 'ਤੇ ਸਰਾਪ ਬਣ ਕੇ ਰਹਿ ਗਿਆ | ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਛੱਪੜ ਦੇ ਨਿਕਾਸ ਲਈ ਨਹੀਂ ਸਗੋਂ ਨਾਜਾਇਜ਼ ਰੇਤ ਦੀ ਮਾਈਨਿੰਗ ਲਈ ਵੱਡੇ ਪੱਧਰ 'ਤੇ ਪੁਟਿਆ ਗਿਆ, ਕਿਸੇ ਵੀ ਸਰਕਾਰੀ ਢੰਗ ਨਾਲ ਇਹ ਛੱਪੜ ਪੁਟਿਆ ਨਾ ਹੋਣ ਕਰਕੇ ਪਿੰਡ ਵਾਸੀਆਂ 'ਚ ਰੋਸ ਪਾਇਆ ਜਾ ਰਿਹਾ, ਕਿਉਂਕਿ ਰੇਤ ਵੇਚਣ ਦੇ ਲਾਲਚ 'ਚ ਕੁੱਝ ਲੋਕਾਂ ਵਲੋਂ ਛੱਪੜ ਨੂੰ ਬੇ-ਤਰਤੀਬੇ ਢੰਗ ਨਾਲ ਪੁਟਿਆ ਗਿਆ, ਜਿਸ ਕਾਰਨ ਕਿਸੇ ਵੇਲੇ ਨਾਲ ਬਣੇ ਘਰ ਜ਼ਮੀਨਦੋਜ਼ ਹੋ ਸਕਦੇ ਹਨ, ਇਹ ਛੱਪੜ ਪਸ਼ੂਆਂ ਲਈ ਵੀ ਘਾਤਕ ਸਿੱਧ ਹੋਵੇਗਾ, ਛੱਪੜ ਕੰਢੇ ਰਹਿਣ ਵਾਲੇ ਗਰੀਬ ਲੋਕਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾ ਨੇ ਛੱਪੜ ਚੋਂ ਰੇਤ ਕੱਢਣ ਸਮੇਂ ਪੰਚਾਇਤ ਨੂੰ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਘਰਾਂ ਦਾ ਨੁਕਸਾਨ ਹੁੰਦਾ ਹੈ, ਇਹ ਗੱਲ ਕਰਨ 'ਤੇ ਸਾਨੂੰ ਪੁਲਿਸ ਤੋਂ ਦਬਕੇ ਮਰਵਾਏ ਗਏ, ਇਸ ਡੂੰਘੇ ਛੱਪੜ ਕਾਰਨ ਸਾਡੇ ਗਰੀਬਾਂ ਦੇ ਮਕਾਨ, ਬਾਥਰੂਮਾਂ 'ਚ ਤਰੇੜਾਂ ਆ ਗਈਆਂ ਹਨ, ਸਾਡੇ ਛੋਟੇ ਬੱਚੇ ਮਾਲ ਡੰਗਰ ਹਮੇਸ਼ਾ ਮੌਤ ਦੇ ਸਾਏ ਹੇਠ ਰਹਿ ਰਹੇ ਹਨ | ਇਸ ਸਬੰਧੀ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਸਭ ਪੰਚਾਇਤ ਵਿਭਾਗ ਦੀ ਮਿਲੀ ਭੁਗਤ ਨਾਲ ਹੋਇਆ, ਜਿਸ ਕਾਰਨ ਲੱਖਾਂ ਰੁਪਏ ਦੀ ਰੇਤ ਵੇਚੀ ਗਈ ਹੈ, ਇਥੋਂ ਹਰ ਰੋਜ਼ ਵੱਡੇ ਪੱਧਰ 'ਤੇ ਟਰੱਕ, ਟਰੈਕਟਰ ਟਰਾਲੇ ਰੇਤ ਦੇ ਨਿਕਲਦੇ ਰਹੇ ਜਦੋਂ ਕਿ ਆਮ ਲੋਕਾਂ ਨੂੰ ਤਾਂ ਕੋਈ ਰੇਹੜਾ-ਰੇਹੜੀ ਵੀ ਰੇਤ ਦੀ ਭਰਣ ਨਹੀ ਦਿੰਦਾ ਅਤੇ ਇਥੇ ਚਿੱਟੇ ਦਿਨ ਪੰਚਾਇਤ ਵਲੋਂ ਛੱਪੜ ਪੁਟ ਕੇ ਰੇਤ ਵੇਚੀ ਗਈ ਪਰ ਕਿਸੇ ਵੀ ਖਾਤੇ ਇਸ ਦੀ ਆਮਦਨ ਨਹੀਂ ਪਈ ਸਗੋਂ ਪਿੰਡ ਦਾ ਨੁਕਸਾਨ ਹੋਇਆ | ਇਸ ਸਬੰਧੀ ਜਦੋਂ ਬੀ.ਡੀ.ਪੀ.ਉ. ਲਾਲ ਸਿੰਘ ਨਾਲ ਗੱਲ ਕੀਤੀ ਗਈ ਕਿ ਤਾਂ ਉਨ੍ਹਾਂ ਨੇ ਕਿਹਾ ਉਹ ਤੁਰੰਤ ਪੰਚਾਇਤ ਅਫਸਰ ਨੂੰ ਮੌਕਾ ਵੇਖਣ ਲਈ ਭੇਜਦੇ ਹਨ ਪਰ ਉਨ੍ਹਾਂ ਨੇ ਕਿਸੇ ਨੂੰ ਵੀ ਨਹੀਂ ਭੇਜਿਆ | ਇਸ ਸਬੰਧੀ ਗੱਲਬਾਤ ਕਰਦਿਆਂ 'ਆਪ' ਦੇ ਹਲਕਾ ਇੰਚਾਰਜ ਜਸਬੀਰ ਸਿੰਘ ਸੁਰਸਿੰਘ ਨੇ ਕਿਹਾ ਕਿ ਇਹ ਸਭ ਕੁੱਝ ਲੋਕ ਆਪਣੀ ਕਮਾਈ ਕਰਨ ਲਈ ਕਰ ਰਹੇ ਹਨ ਜਦੋਂ ਕਿ ਛੱਪੜ ਨੂੰ ਪਿੰਡ ਦੀ ਸਹੂਲਤ ਨੂੰ ਮੁੱਖ ਰੱਖ ਕੇ ਪੁਟਿਆ ਜਾ ਸਕਦਾ ਸੀ | ਉਸ ਦੇ ਕਿਨਾਰਿਆਂ, ਕੰਢਿਆਂ ਨੂੰ ਪੱਕਿਆ ਕੀਤਾ ਜਾਵੇ, ਗਰੀਬ ਲੋਕਾਂ ਦੇ ਘਰ ਬਾਰ ਢਹਿ ਢੇਰੀ ਕਰਨ ਲਈ ਮੌਤ ਦਾ ਖੂਹ ਬਨਾਉਣਾ ਕਿਥੋਂ ਦਾ ਵਿਕਾਸ ਹੈ | ਇਸ ਸਬੰਧੀ ਹੋਰ ਵੀ ਮਜਦੂਰ ਯੂਨੀਅਨਾਂ ਵਲੋਂ ਇਸ ਪਿੰਡ 'ਚ ਛੱਪੜ ਡੂੰਘਾ ਕਰਨ ਦੇ ਚੱਕਰ 'ਚ ਕੀਤੇ ਗਰੀਬਾਂ ਨਾਲ ਧੱਕੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਰੇਤ ਦੀ ਮਾਈਨਿੰਗ ਰੋਕਣ ਵਾਲਿਆਂ ਨੂੰ ਪੁਲਿਸ ਤੋਂ ਦਾਬੇ ਮਰਾਉਣ ਵਾਲਿਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ | ਇਸ ਸਬੰਧੀ ਪੰਚਾਇਤ ਦਾ ਕੰਮਕਾਜ ਵੇਖ ਰਹੇ ਸਰਬ ਭੁੱਲਰ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਸਰਕਾਰੀ ਸਕੂਲ 'ਚ ਛੱਪੜ 'ਚੋਂ ਮਿੱਟੀ ਕੱਢ ਕੇ ਭਰਤੀ ਪਾਈ ਗਈ ਹੈ, ਇਹ ਛੱਪੜ ਨੂੰ ਸੀਚੇਵਾਲ ਮਾਡਲ ਦੀ ਤਰਜ 'ਤੇ ਬਣਾ ਰਹੇ ਨੇ ਬਾਕੀ ਜੋ ਲੋਕਾਂ ਨੇ ਨਾਜਾਇਜ਼ ਕਬਜੇ ਕੀਤੇ ਨੇ ਉਨ੍ਹਾਂ ਤੋਂ ਕਬਜ਼ੇ ਛੁਡਵਾਏ ਜਾ ਰਹੇ, ਬਾਕੀ ਰੇਤ ਦੀ ਹੋਈ ਨਾਜਾਇਜ਼ ਮਾਈਨਿੰਗ ਸਬੰਧੀ ਉਨ੍ਹਾਂ ਨੇ ਕੋਈ ਸਪੱਸ਼ਟ ਜੁਆਬ ਨਹੀ ਦਿੱਤਾ | ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇਗੀ, ਜੇਕਰ ਪੰਚਾਇਤ ਜਾਂ ਉਨ੍ਹਾਂ ਦੇ ਨਾਲ ਕੋਈ ਸਰਕਾਰੀ ਅਧਿਕਾਰੀ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ | ਤਰਨ ਤਾਰਨ ਜ਼ਿਲ੍ਹੇ ਵਿਚ ਕਿਸੇ ਵੀ ਵਿਅਕਤੀ ਨੂੰ ਛੱਪੜ ਦੇ ਨਾਂਅ 'ਤੇ ਮਾਈਨਿੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ |

ਕਾਂਗਰਸ ਸਰਕਾਰ ਦੇ ਰਾਜ 'ਚ ਨਸ਼ਾ, ਗੰੁੰਡਾਗਰਦੀ ਤੇ ਧੱਕੇਸ਼ਾਹੀਆਂ ਬੁਲੰਦੀਆਂ 'ਤੇ-ਇਕਬਾਲ ਸਿੰਘ ਸੰਧੂ

ਤਰਨ ਤਾਰਨ, 18 ਜਨਵਰੀ (ਪਰਮਜੀਤ ਜੋਸ਼ੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਸ਼ਬਜਬਾਗ ਦਿਖਾ ਕੇ ਪੰਜਾਬ ਦੀ ਸੱਤਾ ਤਾਂ ਹਾਸਲ ਕਰ ਲਈ ਪਰ ਲਗਪਗ 3 ਸਾਲ ਦਾ ਅਰਸਾ ਬੀਤ ਜਾਣ ਦੇ ਬਾਵਜੂਦ ਕਾਂਗਰਸ ਸਰਕਾਰ ਤੋਂ ...

ਪੂਰੀ ਖ਼ਬਰ »

ਅੱਧਾ ਕਿਲੋ ਹੈਰੋਇਨ ਦੇ ਕੇਸ 'ਚ ਅਦਾਲਤ ਵਲੋਂ ਇਕ ਵਿਅਕਤੀ ਬਰੀ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)-ਸ੍ਰੀ ਚਰਨਜੀਤ ਅਰੋੜਾ ਐਡੀਸ਼ਨਲ ਸ਼ੈਸ਼ ਜੱਜ ਤਰਨ ਤਾਰਨ ਦੀ ਅਦਾਲਤ ਨੇ ਅੱਧਾ ਕਿਲੋ ਹੈਰੋਇਨ ਦੇ ਮਾਮਲੇ ਵਿਚ ਫ਼ੜੇ ਇਕ ਵਿਅਕਤੀ ਵਲੋਂ ਪੇਸ਼ ਹੋਏ ਵਕੀਲ ਜੇ.ਐੱਸ ਢਿੱਲੋਂ ਦੀਆਂ ਦਲੀਲਾਂ ਨੇ ਸਹਿਮਤ ਹੁੰਦੇ ਹੋਏ ਬਰੀ ਕਰਨ ਦਾ ਹੁਕਮ ...

ਪੂਰੀ ਖ਼ਬਰ »

ਮਕਾਨ 'ਤੇ ਨਾਜਾਇਜ਼ ਕਬਜ਼ਾ ਕਰਨ 'ਤੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 18 ਜਨਵਰੀ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ ਵਲੋਂ ਦਿੱਤੇ ਹੁਕਮਾਂ ਦੇ ਬਾਵਜੂਦ ਇਕ ਮਕਾਨ ਦੇ ਤਾਲੇ ਤੋੜ ਕੇ ਮਕਾਨ 'ਤੇ ਕਬਜਾ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ 2 ਵਿਅਕਤੀ ਭਗੌੜੇ ਐਲਾਨੇ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)- ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ 2 ਵਿਅਕਤੀਆਂ ਨੂੰ ਭਗੌੜਾ ਐਲਾਨਿਆ ਹੈ, ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਭਗੌੜਿਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ- ਹਰਪ੍ਰੀਤ ਧੁੰਨਾ

ਸ੍ਰੀ ਗੋਇੰਦਵਾਲ ਸਾਹਿਬ, 18 ਜਨਵਰੀ (ਸਕੱਤਰ ਸਿੰਘ ਅਟਵਾਲ)- ਦੇਸ਼ ਭਰ ਵਿਚੋਂ ਸਭ ਤੋਂ ਮਹਿੰਗੀ ਬਿਜਲੀ ਹੋਣ ਕਰਕੇ ਪੰਜਾਬ ਦੇ ਲੋਕਾਂ ਦਾ ਆਰਥਿਕ ਸ਼ੋਸ਼ਣ ਲਗਾਤਾਰ ਜਾਰੀ ਹੈ ਜਿਸ ਕਰਕੇ ਪੰਜਾਬ ਦੇ ਲੋਕਾਂ ਦਾ ਜਿਊਣਾ ਦੁਭਰ ਹੋਇਆ ਪਿਆ ਹੈ | ਇਨ੍ਹਾਂ ਵਿਚਾਰਾ ਦਾ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ

ਫਤਿਆਬਾਦ, 18 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਇੰਚਾਰਜ ਡੀ.ਐੱਸ. ਪੀ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗੋਇੰਦਵਾਲ ਸਾਹਿਬ ਥਾਣੇ ਅਤੇ ਫਤਿਆਬਾਦ ਚੌਾਕੀ ਦੀ ਪੁਲਿਸ ਵਲੋਂ ਟੀ ਪੁਆਇੰਟ ਫਤਿਆਬਾਦ ਵਿਖੇ ਨਾਕਾਬੰਦੀ ...

ਪੂਰੀ ਖ਼ਬਰ »

ਰਾਜਨ ਗਿੱਲ ਵਲੋਂ 'ਮੇਰਾ ਹਲਕਾ ਮੇਰਾ ਪਰਿਵਾਰ' ਤਹਿਤ ਲੋਕਾਂ ਨਾਲ ਕੀਤਾ ਰਾਬਤਾ

ਫਤਿਆਬਾਦ 18 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਵਿਕਾਸ ਪੱਖੋਂ ਪਛੜੇ ਹੋਏ ਹਲਕਾ ਖਡੂਰ ਸਾਹਿਬ 'ਚ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਉਨ੍ਹਾਂ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਵਲੋਂ ਸੰਨੀ ਗਿੱਲ, ਚੇਅ. ਕੁਲਵੰਤ ਸਿੰਘ ਭੈਲ, ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਕਾਲਜ ਵਲੋਂ 'ਫਿਟ ਇੰਡੀਆ ਮੂਵਮੈਂਟ' ਤਹਿਤ ਜਾਗਰੂਕਤਾ ਸੈਮੀਨਾਰ

ਖਡੂਰ ਸਾਹਿਬ, 18 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਬਾਬਾ ਉਤਮ ਸਿੰਘ ਜੀ ਦੁਆਰਾ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਨੈਕ ਵਲੋਂ 'ਏ' ਗ੍ਰੇਡ ਪ੍ਰਾਪਤ ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਨਹੀਂ ਦਿਆਂਗੇ-ਭੈਲ, ਰਸੂਲਪੁਰ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)-ਪੰਚਾਇਤੀ ਜ਼ਮੀਨਾਂ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਨਹੀਂ ਦਿਆਂਗੇ | ਇਹ ਪ੍ਰਗਟਾਵਾ ਦਿਹਾਤੀ ਮਜਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭੈਲ, ਦਿਹਾਤੀ ਮਜਦੂਰ ਸਭਾ ਦੇ ਤਹਿਸੀਲ ਸਕੱਤਰ ...

ਪੂਰੀ ਖ਼ਬਰ »

ਮਾਤਾ ਹਰਬੰਸ ਕੌਰ ਉੱਪਲ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਦੁੱਖ ਪ੍ਰਗਟਾਇਆ

ਝਬਾਲ, 18 ਜਨਵਰੀ (ਸੁਖਦੇਵ ਸਿੰਘ)-ਉਘੇ ਉਦਯੋਗਪਤੀ ਬਲਬੀਰ ਸਿੰਘ ਖਮਾਣੋ ਤੇ ਸਤਨਾਮ ਸਿੰਘ ਨਾਮੀ ਸ਼ਾਹ ਦੀ ਮਾਤਾ ਅਤੇ ਲੱਕੀ ਸ਼ਾਹ ਦੀ ਨਾਨੀ ਮਾਤਾ ਹਰਬੰਸ ਕੌਰ ਜਿੰਨ੍ਹਾਂ ਦਾ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਝਬਾਲ ਵਿਖੇ ਕਰ ਦਿੱਤਾ ...

ਪੂਰੀ ਖ਼ਬਰ »

20 ਤੋਂ 26 ਜਨਵਰੀ ਤੱਕ ਮਨਾਇਆ ਜਾਵੇਗਾ 'ਬੇਟੀ ਬਚਾਓ ਬੇਟੀ ਪੜ੍ਹਾਓ' ਹਫ਼ਤਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)-ਬੇਟੀਆਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਧੀਆਂ ਨੂੰ ਸਮਰਪਿਤ ਰਾਸ਼ਟਰੀ ਗਰਲ ਚਾਇਲਡ ਡੇਅ 'ਬੇਟੀ ਬਚਾਓ ਬੇਟੀ ਪੜ੍ਹਾਓ' ਹਫਤਾ 20 ਤੋਂ 26 ਜਨਵਰੀ ਤੱਕ ਮਨਾਇਆ ਜਾਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਦੀਪ ...

ਪੂਰੀ ਖ਼ਬਰ »

ਪਿੰਡ ਖਾਰਾ ਦੇ ਐਲੀਮੈਂਟਰੀ ਸਕੂਲ 'ਚ ਇੰਟਰਲੌਕਿੰਗ ਟਾਈਲਾਂ ਲਵਾਈਆਂ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)-ਨਜ਼ਦੀਕੀ ਪਿੰਡ ਖਾਰਾ ਦੇ ਜੰਮਪਲ ਸੰਤੋਖ ਸਿੰਘ ਜੋ ਇਸ ਸਮੇਂ ਯੂ.ਐੱਸ.ਏ. ਰਹਿ ਰਹੇ ਹਨ ਵਲੋਂ ਆਪਣੀ ਨੇਕ ਕਮਾਈ 'ਚੋਂ ਪਿੰਡ ਖਾਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਇੰਟਰਲੌਕ ਟਾਈਲਾਂ ਲਗਾਵਾਉਣ ਦੀ ਸ਼ੁਰੂਆਤ ਕਰਵਾਈ | ਵਰਣਨਯੋਗ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਸਬੰਧੀ ਰਿਕਸ਼ਾ ਰੈਲੀ ਨੂੰ ਕੀਤਾ ਰਵਾਨਾ

ਤਰਨ ਤਾਰਨ 18 ਜਨਵਰੀ (ਗੁਰਪ੍ਰੀਤ ਸਿੰੰਘ ਕੱਦਗਿੱਲ)-'ਕਿੱਥੇ ਵੀ ਰਹੋ ਕਿੱਥੇ ਵੀ ਜਾੳ' 'ਪੋਲੀਓ ਖੁਰਾਕ ਹਰ ਵਾਰ ਪਿਲਾੳ' ਇਸ ਮੰਤਵ ਨੂੰ ਸਮਰਪਿਤ ਵਿਸ਼ਵ ਸਿਹਤ ਸੰਗਠਨ ਵਲੋਂ ਨੈਸ਼ਨਲ ਇਮੂਨਾਈਜੇਸ਼ਨ ਰਾਊਾਡ ਦੇ ਤਹਿਤ ਆਮ ਲੋਕਾਂ ਨੂੰ ਪੋਲੀੳ ਤੋਂ ਮੁਕਤ ਕਰਨ ਲਈ ਅਤੇ ...

ਪੂਰੀ ਖ਼ਬਰ »

ਗੋਲੀਆਂ ਚਲਾਉਣ ਵਾਲੇ ਅਣਪਛਾਤਿਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 18 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਘਰ ਅੱਗੇ ਗੋਲੀਆਂ ਚਲਾਉਣ ਦੇ ਦੋਸ਼ ਹੇਠ 7 ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ | ਐੱਸ.ਐੱਸ.ਪੀ ਧਰੁਵ ਦਹੀਆ ...

ਪੂਰੀ ਖ਼ਬਰ »

ਸਾਂਝ ਕੇਂਦਰ ਪੱਟੀ ਵਿਖੇ ਕਮੇਟੀ ਮੈਂਬਰਾਂ ਦੀ ਮੀਟਿੰਗ

ਪੱਟੀ, 18 ਜਨਵਰੀ (ਅਵਤਾਰ ਸਿੰਘ ਖਹਿਰਾ)- ਸਬ ਡਵੀਜਨ ਸਾਂਝ ਕੇਂਦਰ ਪੱਟੀ ਦੀ ਮੀਟਿੰਗ ਸਾਂਝ ਕੇਂਦਰ ਪੱਟੀ ਦੇ ਦਫਤਰ ਵਿਖੇ ਹੋਈ | ਜਿਸ ਵਿਚ ਸਾਂਝ ਕੇਂਦਰ ਦੇ ਕਮੇਟੀ ਮੈਂਬਰ ਸ਼ਾਮਿਲ ਹੋਏ | ਇਸ ਮੌਕੇ ਸਾਂਝ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਕਮੇਟੀ ...

ਪੂਰੀ ਖ਼ਬਰ »

ਮਾਝਾ ਕਾਲਜ 'ਚ ਮਨਾਈ ਧੀਆਂ ਦੀ ਲੋਹੜੀ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)-ਸਥਾਨਕ ਮਾਝਾ ਕਾਲਜ ਫਾਰ ਵੂਮੈਨ ਵਿਖੇ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਾਂਝੀ ਸ਼ਮੂਲੀਅਤ ਰਾਹੀਂ ਲੋਹੜੀ ਨਾਲ ਜੁੜੀਆਂ ਹੋਈਆਂ ਪਰੰਪਰਕ ਰਵਾਇਤਾਂ ਨਿਭਾਈਆਂ ਗਈਆਂ | ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਵਲੋਂ ਲੋੜਵੰਦ ਪਰਿਵਾਰ ਨੂੰ ਲੜਕੀ ਦਾ ਵਿਆਹ ਕਰਵਾਉਣ ਲਈ 10 ਹਜ਼ਾਰ ਦੀ ਮਾਲੀ ਮਦਦ

ਪੱਟੀ, 18 ਜਨਵਰੀ (ਅਵਤਾਰ ਸਿੰਘ ਖਹਿਰਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੋੜਵੰਦਾਂ ਦੀ ਮਦਦ ਕਰਨ ਲਈ ਮਾਲੀ ਸਹਾਇਤਾ ਭੇਜੀ ਜਾ ਰਹੀ ਹੈ | ਇਸੇ ਕੜੀ ਤਹਿਤ ਉਕਤ ਪਰਿਵਾਰ ਬਲਵਿੰਦਰ ਸਿੰਘ ਪੁੱਤਰ ਮਹਿਲ ਸਿੰਘ ਨੂੰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰ ਨੂੰ 30 ਹਜ਼ਾਰ ਰੁਪਏ ਦੀ ਮਾਲੀ ਮਦਦ

ਪੱਟੀ, 18 ਜਨਵਰੀ (ਅਵਤਾਰ ਸਿੰਘ ਖਹਿਰਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਨੂੰ ਸਮੇਂ ਸਮੇਂ 'ਤੇ ਇਲਾਜ ਕਰਵਾਉਣ ਲਈ ਸਹਾਇਤਾ ਦਿੱਤੀ ਜਾ ਰਹੀ ਹੈ | ਇਸੇ ਕੜੀ ਤਹਿਤ ਸਿਮਰੋ ਪਤਨੀ ਸਵਰਨ ਸਿੰਘ ਨਿਵਾਸੀ ਬਰਵਾਲਾ ਨੂੰ 30 ਹਜ਼ਾਰ ਰੁਪਏ ਮਾਲੀ ਮਦਦ ...

ਪੂਰੀ ਖ਼ਬਰ »

ਪੱਟੀ 'ਚ ਕੀਤੀ ਮਸੀਹ ਭਾਈਚਾਰੇ ਨੇ ਮੀਟਿੰਗ

ਪੱਟੀ, 18 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- ਮਸੀਹ ਭਾਈਚਾਰੇ ਦੀ ਮੀਟਿੰਗ ਪੱਟੀ ਵਿਖੇ ਹੋਈ | ਇਸ ਮੌਕੇ ਹਾਜ਼ਰ ਮੈਂਬਰਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਕਿ ਸੋਨੂੰ ਜਾਫਰ ਜਨਰਲ ਸਕੱਤਰ ਪੰਜਾਬ ਪ੍ਰੇਦਸ਼ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਮਹਿੰਗੀ ਹੋਈ ਬਿਜਲੀ ਨੇ ਲੋਕਾਂ ਦਾ ਹੋਰ ਕਚੂਮਰ ਕੱਢਿਆ- ਜੋਬਨਜੀਤ ਹੋਠੀਆ

ਗੋਇੰਦਵਾਲ ਸਾਹਿਬ, 18 ਜਨਵਰੀ (ਸਕੱਤਰ ਸਿੰਘ ਅਟਵਾਲ)- ਮਹਿੰਗਾਈ ਦੇ ਦੌਰ ਵਿਚ ਜਿੱਥੇ ਆਮ ਜਨਤਾ ਦਾ ਘਰ ਚਲਾਉਣਾ ਮੁਸ਼ਕਿਲ ਹੋਇਆ ਪਿਆ ਹੈ ਉਥੇ ਹੀ ਰਹਿੰਦੀ-ਖੂੰਹਦੀ ਕਸਰ ਸਰਕਾਰ ਨੇ ਬਿਜਲੀ ਦੀ ਕੀਮਤਾਂ ਵਿਚ ਵਾਧਾ ਕਰਕੇ ਕੱਢ ਦਿੱਤੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕੈਪਟਨ ਸਵਰਨ ਸਿੰਘ ਪੱਖੋਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਚੋਹਲਾ ਸਾਹਿਬ, 18 ਜਨਵਰੀ (ਬਲਵਿੰਦਰ ਸਿੰਘ ਚੋਹਲਾ)-ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਟਕਸਾਲੀ ਆਗੂ ਕੈਪਟਨ ਸਵਰਨ ਸਿੰਘ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ...

ਪੂਰੀ ਖ਼ਬਰ »

ਖ਼ਾਲਸਾ ਵਿੱਦਿਅਕ ਸੰਸਥਾਵਾਂ ਸਰਹਾਲੀ ਵਿਖੇ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ

ਸਰਹਾਲੀ ਕਲਾਂ, 18 ਜਨਵਰੀ (ਅਜੇ ਸਿੰਘ ਹੁੰਦਲ)-ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਗੁਰੂ ਗੋਬਿੰਦ ਸਿੰਘ ਖਾਲਸਾ ਵਿੱਦਿਅਕ ਸੰਸਥਾਵਾਂ ਸਰਹਾਲੀ ਵਿਖੇ ਕਰਵਾਏ ਗਏ | ਸੰਸਥਾਵਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰਦੁਆਰਾ ਛਾਪੜੀ ਸਾਹਿਬ ਵਿਖੇ ਬਰਸੀ ਸਮਾਗਮ 22 ਤੋਂ 24 ਤੱਕ, ਦਸਤਾਰ ਮੁਕਾਬਲੇ 23 ਨੂੰ

ਫਤਿਆਬਾਦ, 18 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਪੰਜ ਗੁਰੂ ਸਾਹਿਬਾਨ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਗੁਰਦੁਆਰਾ ਛਾਪੜੀ ਸਾਹਿਬ ਵਿਖੇ ਬਾਬਾ ਦੀਵਾਨ ਸਿੰਘ, ਬਾਬਾ ਖਜਾਨ ਸਿੰਘ ਅਤੇ ਬਾਬਾ ਸਰਦਾਰਾ ਸਿੰਘ ਦੇ ਸਾਲਾਨਾ ਬਰਸੀ ਸਮਾਗਮ 22-23-24 ਜਨਵਰੀ ਦਿਨ ਬੁੱਧ, ਵੀਰ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਅਮਰਕੋਟ, 18 ਜਨਵਰੀ (ਗੁਰਚਰਨ ਸਿੰਘ ਭੱਟੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਜੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਸੁਖਚੈਨ ਸਿੰਘ, ਮੇਜਰ ਸਿੰਘ ਨੇ ਕੀਤੀ | ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੱਟੀ ਜ਼ੋਨ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ

ਸੁਰ ਸਿੰਘ, 18 ਜਨਵਰੀ (ਧਰਮਜੀਤ ਸਿੰਘ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ 11ਵੇਂ ਜਾਨਸ਼ੀਨ ਪਰਉਪਕਾਰ ਅਤੇ ਨਿਮਰਤਾ ਦੇ ਪੁੰਜ ਬ੍ਰਹਮ ਗਿਆਨੀ ਬਾਬਾ ਦਯਾ ਸਿੰਘ ਸੁਰ ਸਿੰਘ ...

ਪੂਰੀ ਖ਼ਬਰ »

ਡੀ. ਆਰ. ਸੀਨੀਅਰ ਸੈਕੰਡਰੀ ਸਕੂਲ ਵਿਖੇ ਆਧਾਰ ਕਾਰਡ ਬਣਾਉਣ ਸਬੰਧੀ ਕੈਂਪ

ਛੇਹਰਟਾ, 18 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਜੀ. ਟੀ. ਰੋਡ ਛੇਹਰਟਾ ਸਥਿਤ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਮ ਜਨਤਾ ਤੇ ਸਕੂਲੀ ਬੱਚਿਆਂ ਦੀ ਸਹੂਲਤ ਲਈ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਲਜੀਤ ਸਿੰਘ ਪਠਾਨੀਆ ਦੀ ਯੋਗ ਅਵਗਾਈ ਹੇਠ ਤੇ ਡਾਕ ਘਰ ਤੋਂ ...

ਪੂਰੀ ਖ਼ਬਰ »

ਠੰਢ ਦੇ ਕਹਿਰ ਦੇ ਚੱਲਦਿਆਂ ਸਕੂਲਾਂ ਦਾ ਸਮਾਂ ਲੇਟ ਹੀ ਰੱਖਣ ਦੀ ਉੱਠੀ ਮੰਗ

ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਕਈ ਦਿਨਾ ਤੋਂ ਲਗਾਤਾਰ ਪੈ ਰਹੀ ਕੜਾਕੇ ਦੀ ਠੰਢ ਨੇ ਜਿਥੇ ਆਮ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਉੱਥੇ ਹੀ ਇਸ ਨਾਲ ਸਕੂਲ ਜਾਂਦੇ ਛੋਟੇ-ਛੋਟੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਰੀ ਦਿੱਕਤਾਂ ਦਾ ...

ਪੂਰੀ ਖ਼ਬਰ »

ਜੁਆਇੰਟ ਡਾਇਰੈਕਟਰ ਪੰਚਾਇਤ ਅਵਤਾਰ ਸਿੰਘ ਭੁੱਲਰ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 18 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਨਿਵਾਸੀ ਸ: ਅਵਤਾਰ ਸਿੰਘ ਭੁੱਲਰ ਜਿਨ੍ਹਾਂ ਨੂੰ ਕਿ ਪੰਜਾਬ ਸਰਾਕਰ ਵਲੋਂ ਜੁਆਇੰਟ ਡਾਇਰੈਕਟਰ ਪੰਚਾਇਤਾਂ (ਪੰਜਾਬ) ਨਿਯੁਕਤ ਕੀਤਾ ਗਿਆ ਹੈ, ਆਪਣੀ ਨਿਯੁਕਤੀ ਪਿੱਛੋਂ ਆਪਣੇ ਪਰਿਵਾਰ ਸਮੇਤ ...

ਪੂਰੀ ਖ਼ਬਰ »

ਕਿਸਾਨਾਂ ਲਈ ਐੱਚ.ਡੀ.ਐਫ਼.ਸੀ. ਬੈਂਕ ਨੇ ਕੀਤਾ ਟੋਲ ਫ੍ਰੀ ਨੰਬਰ ਜਾਰੀ

ਸ੍ਰੀ ਗੋਇੰਦਵਾਲ ਸਾਹਿਬ, 18 ਜਨਵਰੀ (ਸਕੱਤਰ ਸਿੰਘ ਅਟਵਾਲ)- ਐੱਚ.ਡੀ.ਐਫ਼.ਸੀ ਬੈਂਕ ਵਲੋਂ ਕਿਸਾਨਾਂ ਲਈ 'ਹਰ ਪਿੰਡ ਸਾਡਾ' ਅਭਿਆਨ ਤਹਿਤ ਟੋਲ ਫ੍ਰੀ ਨੰਬਰ ਜਾਰੀ ਕੀਤਾ ਗਿਆ ਹੈ¢ ਬੈਂਕ ਦੇ ਕਲੱਸਟਰ ਹੈੱਡ ਪਰਵਿੰਦਰ ਸੋਹਲ ਅਤੇ ਰਿਲੇਸ਼ਨਸ਼ਿਪ ਮੈਨੇਜਰ ਹਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਟਰੈਕਟਰ ਚੋਰੀ ਕਰਨ 'ਤੇ ਅਣਪਛਾਤਿਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 18 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਟਰੈਕਟਰ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਗੋਇੰਦਵਾਲ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)-ਸੀ.ਆਈ.ਏ ਸਟਾਫ ਤਰਨ ਤਾਰਨ ਅਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)- ਜਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਝਬਾਲ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਇਕ ਭਗੌੜੇ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ ...

ਪੂਰੀ ਖ਼ਬਰ »

ਰੋਜ਼ਾਨਾ ਕਸਰਤ ਕਰਨਾ ਜ਼ਰੂਰੀ- ਮਹਿਮਾ ਡਾਗਰ

ਤਰਨ ਤਾਰਨ,18 (ਗੁਰਪ੍ਰੀਤ ਸਿੰਘ ਕੱਦਗਿੱਲ)-ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਅਮਨਦੀਪ ਵੈੱਲਫੇਅਰ ਸੁਸਾਇਟੀ ਵਲੋਂ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ 'ਫਿੱਟ ਇੰਡੀਆ ਮੁਹਿੰਮ' ਤਹਿਤ ਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਨੂੰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਸਬੰਧੀ ਜਾਗਰੂਕਤਾ ਸੈਮੀਨਾਰ

ਪੱਟੀ, 18 ਜਨਵਰੀ (ਅਵਤਾਰ ਸਿੰਘ ਖਹਿਰਾ)- ਸਿਵਲ ਹਸਪਤਾਲ ਪੱਟੀ ਵਿਖੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀਆਂ ਹਦਾਇਤਾਂ 'ਤੇ ਐਸ.ਐਮ.ਉ. ਪੱਟੀ ਡਾ. ਬੀਰ ਇੰਦਰ ਕੌਰ ਦੀ ਅਗਵਾਈ ਹੇਠ 'ਬੇਟੀ ਬਚਾਉ-ਬੇਟੀ ਪੜ੍ਹਾਉ' ਮੁਹਿੰਮ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ...

ਪੂਰੀ ਖ਼ਬਰ »

ਸਾਬਕਾ ਮੰਤਰੀ ਗੁਰਜੀਤ ਸਿੰਘ ਰਾਣਾ ਵਲੋਂ ਚੇਅਰਮੈਨ ਰਣਜੀਤ ਸਿੰਘ ਗੰਡੀਵਿੰਡ ਨਾਲ ਦੁੱਖ ਸਾਾਝਾ

ਸਰਾਏਾ ਅਮਾਨਤ ਖਾਂ, 18 ਜਨਵਰੀ (ਨਰਿੰਦਰ ਸਿੰਘ ਦੋਦੇ)- ਪਿਛਲੇ ਦਿਨੀਂ ਬਲਾਕ ਚੇਅਰਮੈਨ ਰਣਜੀਤ ਸਿੰਘ ਰਾਣਾ ਦੇ ਪਿਤਾ ਸਾਬਕਾ ਸਰਪੰਚ ਤਰਲੋਕ ਸਿੰਘ ਦਾ ਦਿਹਾਂਤ ਹੋ ਗਿਆ, ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਕਾਾਗਰਸ ਪਾਰਟੀ ਦੇ ਸਾਬਕਾ ਬਿਜਲੀ ਮੰਤਰੀ ਗੁਰਜੀਤ ਸਿੰਘ ਰਾਣਾ ...

ਪੂਰੀ ਖ਼ਬਰ »

ਸ੍ਰੀ ਸੱਤਿਆ ਮੰਦਰ ਪੱਟੀ 'ਚ ਮੈਡੀਕਲ ਜਾਗਰੂਕਤਾ ਕੈਂਪ

ਪੱਟੀ, 18 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- ਭਗਵਾਨ ਸ਼੍ਰੀ ਸੱਤਿਆ ਮੰਦਿਰ ਵੱਡੀ ਮੰਡੀ ਪੱਟੀ ਵਿਖੇ ਅਨਿਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿੱਚ ਮੈਡੀਕਲ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ਦੇ ਪੈਟਲ ਡਾ.ਸੁਖਦੀਪ ਕੌਰ, ਡਾ. ਪੂਨਮ ...

ਪੂਰੀ ਖ਼ਬਰ »

ਛੋਟੇ ਬੱਚਿਆਂ 'ਚ ਕਬਜ਼ ਹੋਣ 'ਤੇ ਲਾਪ੍ਰਵਾਹੀ ਨਾ ਵਰਤੋ-ਡਾ. ਸੁਪਿ੍ਯਾ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)—ਬੱਚਿਆਂ ਵਿਚ ਦਿਨ-ਬ-ਦਿਨ ਵੱਧ ਰਹੀ ਕਬਜ਼ ਦੀ ਬਿਮਾਰੀ ਚਿੰਤਾਜਨਕ ਹੈ ਅਤੇ ਕਬਜ਼ ਹੋਣ 'ਤੇ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ | ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸਟ ਡਾਕਟਰ ਸੁਪਿ੍ਯਾ ਰੰਧਾਵਾ ਨੇ ਡਾ. ਰੰਧਾਵਾ ਕਲੀਨਿਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX