ਤਾਜਾ ਖ਼ਬਰਾਂ


ਜਸਟਿਨ ਟਰੂਡੋ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕੋਰੋਨਾ ਵਾਇਰਸ ਤੋਂ ਹੋਏ ਠੀਕ
. . .  1 day ago
ਪਠਾਨਕੋਟ, 29 ਮਾਰਚ (ਸੰਧੂ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗ੍ਰੇਗਵਰ ਟਰੂਡੋ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਸਨ, ਉਹ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ
. . .  1 day ago
ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਅੱਜ ਦੂਸਰੀ ਮੌਤ ਹੋਣ ਦੀ ਖਬਰ ਹੈ। 60-65 ਸਾਲਾ ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਅੱਜ ਸ਼ਾਮ ਦਮ ਤੋੜਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੇ ਸੰਪਰਕ ਵਿਚ ਰਿਹਾ ਸੀ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ।
ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ
. . .  1 day ago
ਮਾਹਿਲਪੁਰ, 29 ਮਾਰਚ (ਦੀਪਕ ਅਗਨੀਹੋਤਰੀ) - ਕੋਰੋਨਾ ਵਾਇਰਸ ਦੇ ਚਲਦੇ ਪਿੰਡ ਭੂਨੋ ਵਿਚ 15 ਸ਼ੱਕੀ ਮਰੀਜ਼ਾਂ ਦੇ ਕੀਤੇ ਕੋਰੋਨਾ ਟੈਸਟ ਤੋਂ ਬਾਅਦ ਇਤਿਹਾਤ ਵਜੋਂ ਪ੍ਰਸ਼ਾਸਨ ਨੇ ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ...
ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ
. . .  1 day ago
ਬੰਗਾ, 29 ਮਾਰਚ-(ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚੋਂ ਕੋਵਿਡ-19 ਦੇ ਲਏ ਗਏ ਸੈਂਪਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 352 ਸੈਂਪਲ...
ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ
. . .  1 day ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰ ਪਾਲ਼ ਸਿੰਘ) - ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 144 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 72 ਦੀ ਰਿਪੋਰਟ...
ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ
. . .  1 day ago
ਬਰਨਾਲਾ, 29 ਮਾਰਚ (ਧਰਮਪਾਲ ਸਿੰਘ) - ਰੇਲਵੇ ਸਟੇਸ਼ਨ 'ਤੇ ਰਹਿਣ ਵਾਲੀ ਪਰਵਾਸੀ ਔਰਤ ਦੀ ਮੌਤ ਦੇ ਮਾਮਲੇ ਵਿਚ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਪਸ਼ਟ ਕੀਤਾ...
ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ
. . .  1 day ago
ਲੁਧਿਆਣਾ, 29 ਮਾਰਚ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਤੋਂ 93 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ ਇੱਕ...
ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ
. . .  1 day ago
ਫ਼ਿਰੋਜ਼ਪੁਰ, 29 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਤੇ ਕਹਿਰ ਮਚਾ ਰਹੇ ਕੋਰੋਨਾ ਵਾਇਰਸ ਦੀ ਮਾਰ ਤੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਚਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਦੂਜੇ ਦਿਨ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  1 day ago
ਜਲੰਧਰ, 29 ਮਾਰਚ (ਚਿਰਾਗ਼ ਸ਼ਰਮਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ...
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  1 day ago
ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆ ਜੇਲ੍ਹਾਂ 'ਚ ਬੰਦ 6000 ਦੇ ਕਰੀਬ,,,,
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ 'ਚ ਪ੍ਰਾਈਵੇਟ ਸਕੂਲ...
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  1 day ago
ਘਨੌਰ, 29 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਨੇਪਾਲ ਤੋਂ ਵਾਪਸ ਪਰਤੇ ਰਾਮਨਗਰ ਸੈਣੀਆਂ (ਸ਼ੰਭੂ, ਪਟਿਆਲਾ) ਦੇ 21 ਸਾਲਾਂ ਦੇ...
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  1 day ago
ਮਾਛੀਵਾੜਾ ਸਾਹਿਬ 28 ਮਾਰਚ (ਮਨੋਜ ਕੁਮਾਰ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਡਰ ਕਿਸ ਕਦਰ ਆਮ ਲੋਕਾਂ ਦੇ ਜਹਿਨ ...
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  1 day ago
ਮਾਨਸਾ, 29 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਦੇ ਜੰਮਪਲ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ....
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ...
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  1 day ago
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  1 day ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  1 day ago
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  1 day ago
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  1 day ago
ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ
. . .  1 day ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  1 day ago
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  1 day ago
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  1 day ago
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  1 day ago
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  1 day ago
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  1 day ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  1 day ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  1 day ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  1 day ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  1 day ago
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  1 day ago
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  1 day ago
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  1 day ago
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  1 day ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  1 day ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  1 day ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  1 day ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551

ਸੰਪਾਦਕੀ

ਸਭ ਕੁਛ ਲੁਟਾ ਕੇ...

ਜਾਗ ਉਦੋਂ ਖੁੱਲ੍ਹੀ ਜਦੋਂ ਬਹੁਤ ਕੁਝ ਗੁਆਚ ਗਿਆ। ਬੇਧਿਆਨੀ ਉਦੋਂ ਹਟੀ ਜਦੋਂ ਬਹੁਤ ਸਾਰੇ ਬੇਰ ਡੁੱਲ੍ਹ ਗਏ ਹਨ। ਜਿਸ ਗੱਲ ਦਾ ਕਈ ਦਹਾਕਿਆਂ ਤੋਂ ਆਮ ਵਿਅਕਤੀ ਨੂੰ ਵੀ ਅਹਿਸਾਸ ਹੋ ਰਿਹਾ ਸੀ ਅਤੇ ਇਹ ਵੀ ਕਿ ਹੋ ਰਹੇ ਇਸ ਨੁਕਸਾਨ ਦੀ ਪੂਰਤੀ ਕੀਤੀ ਜਾਣੀ ਬੇਹੱਦ ਮੁਸ਼ਕਿਲ ਹੋਵੇਗੀ, ਉਸ ਗੱਲ ਦਾ ਧਿਆਨ ਸਾਡੇ ਸਿਆਸਤਦਾਨਾਂ ਨੂੰ ਹੁਣ ਆਇਆ ਹੈ। ਭਾਵੇਂ ਹਾਲੇ ਵੀ ਉਨ੍ਹਾਂ ਦੇ ਮੱਥਿਆਂ 'ਤੇ ਚਿੰਤਾ ਦੀਆਂ ਲਕੀਰਾਂ ਨਹੀਂ ਖਿੱਚੀਆਂ ਗਈਆਂ ਤਾਂ ਵੀ ਉਨ੍ਹਾਂ ਨੂੰ ਪੈਦਾ ਹੋਈ ਗੰਭੀਰ ਸਮੱਸਿਆ ਦਾ ਅਹਿਸਾਸ ਜ਼ਰੂਰ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਸੈਸ਼ਨ ਵਿਚ ਸਭ ਤੋਂ ਮਹੱਤਵਪੂਰਨ ਗੱਲ ਸਾਡੇ ਵਿਧਾਇਕਾਂ ਵਲੋਂ ਇਕ ਸੁਰ ਹੋ ਕੇ ਧਰਤੀ ਹੇਠਲੇ ਪਾਣੀ ਦੇ ਡੂੰਘੇ ਚਲੇ ਜਾਣ ਦੇ ਨਾਲ-ਨਾਲ ਪਾਣੀ ਦੇ ਸਰੋਤ ਘਟਣ ਬਾਰੇ ਹੋਈ ਚਰਚਾ ਹੈ।
ਕੁਦਰਤ ਵਲੋਂ ਦਿੱਤੀ ਪਾਣੀ ਵਰਗੀ ਕੀਮਤੀ ਦਾਤ ਦੀ ਸਤਹੀ ਸੋਚ ਵਾਲੇ ਸਿਆਸਤਦਾਨਾਂ ਨੇ ਕੀਮਤ ਨਹੀਂ ਜਾਣੀ। ਇਸ ਦੀ ਕਦਰ ਨਹੀਂ ਕੀਤੀ। ਇਸ ਨੂੰ ਸੰਭਾਲਿਆ ਨਹੀਂ, ਸਗੋਂ ਇਸ ਖਜ਼ਾਨੇ ਨੂੰ ਬੇਦਰੇਗੀ ਨਾਲ ਪੂਰੀ ਤਰ੍ਹਾਂ ਲੁਟਾ ਦਿੱਤਾ। ਚਾਹੇ ਖੇਤੀਬਾੜੀ ਦਾ ਖੇਤਰ ਹੋਵੇ, ਚਾਹੇ ਸਨਅਤ ਦਾ ਤੇ ਚਾਹੇ ਘਰੇਲੂ ਖਪਤ ਦਾ, ਜਿਸ ਕਦਰ ਹੁਣ ਤੱਕ ਪਾਣੀ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ, ਉਸ ਕਾਰਨ ਆਉਂਦੇ ਸਮੇਂ ਵਿਚ ਪੰਜਾਬੀਆਂ ਨੂੰ ਇਸ ਦੀ ਘਾਟ ਤੋਂ ਪੈਦਾ ਹੋਇਆ ਸੰਤਾਪ ਭੁਗਤਣਾ ਪਵੇਗਾ। ਆਪਣੇ ਗੁਆਂਢੀ ਰਾਜ ਹਰਿਆਣਾ ਨਾਲ ਪਾਣੀਆਂ ਦੇ ਝਗੜੇ ਸਬੰਧੀ ਹੁਣ ਤੱਕ ਵੱਡੀ ਚਰਚਾ ਤੇ ਕਾਨੂੰਨੀ ਚਾਰਾਜੋਈ ਹੋ ਚੁੱਕੀ ਹੈ। ਹਮੇਸ਼ਾ ਵਾਂਗ ਹੀ ਪੰਜਾਬ ਇਸ ਮੁਹਾਜ਼ 'ਤੇ ਵੀ ਮਾਤ ਖਾਂਦਾ ਦਿਖਾਈ ਦੇ ਰਿਹਾ ਹੈ। ਦਹਾਕਿਆਂ ਪਹਿਲਾਂ ਪੰਜਾਬ ਦੇ ਪਾਣੀਆਂ ਦੀ ਕਾਣੀ ਵੰਡ ਕਰਕੇ ਇਨ੍ਹਾਂ ਦਾ ਵੱਡਾ ਹਿੱਸਾ ਰਾਜਸਥਾਨ ਨੂੰ ਦੇ ਦਿੱਤਾ ਗਿਆ ਸੀ। ਕਦੀ ਪੰਜ ਦਰਿਆਵਾਂ ਦੀ ਇਹ ਧਰਤੀ ਅੱਜ ਦੋ-ਢਾਈ ਦਰਿਆਵਾਂ ਵਿਚ ਸਿਮਟ ਕੇ ਰਹਿ ਗਈ ਹੈ। ਇਨ੍ਹਾਂ ਦਰਿਆਵਾਂ ਦਾ ਕਦੀ ਕਲ-ਕਲ ਕਰਦਾ ਨਿਰਮਲ ਪਾਣੀ ਸਭ ਦਾ ਧਿਆਨ ਖਿੱਚਦਾ ਸੀ। ਅੱਜ ਇਨ੍ਹਾਂ ਦੀ ਹਾਲਤ ਬੇਹੱਦ ਮਾੜੀ ਹੈ। ਆਪਣੀ ਧਰਤੀ ਦੇ ਪਾਣੀ ਨੂੰ ਸੰਭਾਲਣਾ ਸਾਡਾ ਅਹਿਮ ਫ਼ਰਜ਼ ਸੀ। ਇਸ ਦੀ ਸੰਜਮ ਨਾਲ ਸੁਯੋਗ ਵਰਤੋਂ ਕਰਨੀ ਚਾਹੀਦੀ ਸੀ ਪਰ ਇਸ ਵਿਚ ਅਸੀਂ ਪੂਰੀ ਤਰ੍ਹਾਂ ਮਾਤ ਖਾ ਗਏ ਹਾਂ। ਅਸੀਂ ਆਪਣਾ ਇਹ ਖਜ਼ਾਨਾ ਦੋਵੀਂ ਹੱਥੀਂ ਲੁਟਾ ਦਿੱਤਾ ਹੈ। ਅੱਜ ਸਭ ਕੁਝ ਲੁਟਾ ਕੇ ਸਾਡੇ ਸਿਆਸਤਦਾਨਾਂ ਨੂੰ ਉਸ ਸਮੇਂ ਹੋਸ਼ ਆਈ ਹੈ ਜਦੋਂ ਕਿ ਇਹ ਲੁੱਟਿਆ ਖਜ਼ਾਨਾ ਮੁੜ ਹੱਥ ਨਹੀਂ ਆਉਣਾ। ਛੋਟਾ ਜਿਹਾ ਪੰਜਾਬ ਅੱਜ ਵੀ ਖੇਤੀ ਪ੍ਰਧਾਨ ਸੂਬਾ ਹੈ। ਇਸ ਦੀ ਜ਼ਮੀਨ ਛੋਟੇ-ਛੋਟੇ ਟੁਕੜਿਆਂ ਵਿਚ ਵੰਡੀ ਜਾ ਚੁੱਕੀ ਹੈ। ਆਪਣੀ ਬੇਪਰਵਾਹੀ ਨਾਲ ਇਸ ਜ਼ਮੀਨ ਦੀ ਰਹਿੰਦੀ ਗੁਣਵੱਤਾ ਵੀ ਅਸੀਂ ਖ਼ਤਮ ਕਰ ਰਹੇ ਹਾਂ। ਰਸਾਇਣਕ ਖਾਦਾਂ ਦੀ ਬਹੁਤਾਤ ਵਿਚ ਵਰਤੋਂ ਕਰਕੇ ਧਰਤੀ ਹੇਠਾਂ ਜ਼ਹਿਰੀਲੇ ਪਦਾਰਥ ਘੋਲ ਰਹੇ ਹਾਂ। ਸਨਅਤਕਾਰਾਂ ਵਲੋਂ ਧਰਤੀ ਹੇਠਲੇ ਪਾਣੀ ਦੀ ਬੇਰੋਕ-ਟੋਕ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਵਲੋਂ ਵੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਹੋਣ ਕਰਕੇ ਸਦੀਆਂ ਤੋਂ ਇਕੱਠਾ ਹੋਇਆ ਪਾਣੀ ਕੁਝ ਦਹਾਕਿਆਂ ਵਿਚ ਕੱਢ ਲਿਆ ਗਿਆ ਹੈ। ਅੱਜ ਪੰਜਾਬ ਦੇ ਬਹੁਤੇ ਇਲਾਕੇ ਧਰਤੀ ਹੇਠਲੇ ਪਾਣੀ ਦੀ ਘਾਟ ਕਾਰਨ 'ਡਾਰਕ ਜ਼ੋਨ' ਭਾਵ ਕਾਲੇ ਖੇਤਰ ਕਰਾਰ ਦੇ ਦਿੱਤੇ ਗਏ ਹਨ। ਕੁਝ ਥਾਵਾਂ 'ਤੇ ਜੋ ਪਾਣੀ ਮਿਲਦਾ ਵੀ ਹੈ ਉਹ ਵੀ ਜ਼ਹਿਰੀਲੀਆਂ ਰਸਾਇਣਾਂ ਨਾਲ ਭਰਪੂਰ ਹੈ। ਅੱਜ ਸਾਡੀ ਵਿਧਾਨ ਸਭਾ ਪੰਜਾਬ ਜਲ ਸਰੋਤ ਬਿੱਲ 2020 ਸਾਹਮਣੇ ਲਿਆ ਰਹੀ ਹੈ। ਪਾਣੀ ਦੀ ਗੰਭੀਰਤਾ ਸਬੰਧੀ ਪ੍ਰਬੰਧ ਕਰਨ ਲਈ 'ਪੰਜਾਬ ਜਲ ਨੇਮਬੰਦੀ ਤੇ ਵਿਕਾਸ ਅਥਾਰਟੀ' ਦਾ ਗਠਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਰਾਜ ਦੇ ਜਲ ਸਰੋਤਾਂ ਦੀ ਸਾਂਭ-ਸੰਭਾਲ ਲਈ ਇਜ਼ਰਾਈਲ ਦੀ ਮਿਸਾਲ ਦੇ ਰਹੇ ਹਨ ਅਤੇ ਸਾਰਾ ਸਦਨ ਇਕ ਸੁਰ ਹੋ ਕੇ ਇਸ ਬਿੱਲ ਦੇ ਹੱਕ ਵਿਚ ਖੜ੍ਹਾ ਹੋਇਆ ਹੈ।
ਹੈਰਾਨੀ ਇਸ ਗੱਲ ਦੀ ਹੈ ਕਿ ਸਾਡੇ ਸਦਨ ਨੂੰ ਅਜਿਹੇ ਪੁਖਤਾ ਵਿਚਾਰ ਹੁਣ ਹੀ ਕਿਉਂ ਸੁੱਝੇ ਹਨ? ਕੀ ਪੰਜਾਬ ਦੇ ਲੋਕ ਅੱਜ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਤਤਕਾਲੀ ਸਰਕਾਰਾਂ ਨੂੰ ਇਹ ਪੁੱਛਣ ਦਾ ਹੱਕ ਨਹੀਂ ਰੱਖਦੇ ਕਿ ਉਨ੍ਹਾਂ ਨੇ ਪਿਛਲੇ ਦਹਾਕਿਆਂ ਵਿਚ ਸਮਾਂ ਰਹਿੰਦਿਆਂ ਅਜਿਹੀ ਚਿੰਤਾ ਕਿਉਂ ਨਹੀਂ ਦਿਖਾਈ ਅਤੇ ਅਜਿਹੀ ਯੋਜਨਾਬੰਦੀ ਕਿਉਂ ਨਹੀਂ ਕੀਤੀ? ਇਹ ਉਹੀ ਪਾਰਟੀਆਂ ਅਤੇ ਸਿਆਸਤਦਾਨ ਹਨ, ਜਿਹੜੇ ਕੁਰਸੀ ਲੈਣ ਅਤੇ ਵੋਟਰਾਂ ਨੂੰ ਭਰਮਾਉਣ ਲਈ ਚੋਣਾਂ ਸਮੇਂ ਨਵੇਂ ਤੋਂ ਨਵੇਂ ਵਾਅਦੇ ਕਰਦੇ ਰਹੇ ਹਨ ਅਤੇ ਲੁਭਾਉਣੇ ਲਾਲਚ ਦੇ ਕੇ ਸਭ ਕੁਝ 'ਮੁਫ਼ਤ' ਵੰਡਣ ਦਾ ਐਲਾਨ ਕਰਦੇ ਰਹੇ ਹਨ। ਇਹੀ ਕਾਰਨ ਹੈ ਕਿ ਅੱਜ ਛੋਟਾ ਜਿਹਾ ਪੰਜਾਬ ਦੋ ਲੱਖ ਕਰੋੜ ਰੁਪਏ ਦਾ ਕਰਜ਼ਾਈ ਹੈ, ਜਿਸ ਦੀ ਕਮਰ ਹਰ ਮਹੀਨੇ 'ਤਾਰੇ ਜਾਂਦੇ ਭਾਰੀ ਪੰਡ ਵਾਲੇ ਵਿਆਜ ਨਾਲ ਹੀ ਝੁਕ ਗਈ ਜਾਪਦੀ ਹੈ। ਅਜਿਹੇ ਕੁਰਸੀ ਪਿੱਛੇ ਦੌੜਦੇ ਅਤੇ ਲਾਰਿਆਂ ਨਾਲ ਵੋਟਰਾਂ ਨੂੰ ਭਰਮਾਉਂਦੇ ਸਿਆਸਤਦਾਨਾਂ ਤੋਂ ਅਸੀਂ ਪੰਜਾਬ ਦੇ ਭਲੇ ਦੀ ਕੀ ਉਮੀਦ ਕਰ ਸਕਦੇ ਹਾਂ?
'ਸਭ ਕੁਛ ਲੁਟਾ ਕੇ ਹੋਸ਼ ਮੇਂ ਆਏ ਤੋ ਕਯਾ ਕੀਆ
ਦਿਨ ਮੇਂ ਅਗਰ ਚਰਾਗ ਜਲਾਏ ਤੋ ਕਯਾ ਕੀਆ'।


-ਬਰਜਿੰਦਰ ਸਿੰਘ ਹਮਦਰਦ

ਨਾਗਰਿਕਤਾ ਸੋਧ ਕਾਨੂੰਨ ਦਾ ਵਿਵਾਦ

ਅੰਦੋਲਨਕਾਰੀਆਂ ਪ੍ਰਤੀ ਲਚਕਦਾਰ ਪਹੁੰਚ ਅਖਤਿਆਰ ਕਰੇ ਸਰਕਾਰ

ਜੰਮੂ-ਕਸ਼ਮੀਰ ਵਿਚ ਧਾਰਾ 370 ਨੂੰ ਖ਼ਤਮ ਕਰਨ, ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਆਬਾਦੀ ਰਜਿਸਟਰ ਆਦਿ ਦੇ ਮੁੱਦਿਆਂ ਨੂੰ ਲੈ ਕੇ ਦੇਸ਼ ਦੀ ਰਾਜਨੀਤਕ ਸਥਿਤੀ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। 2019 ਦੀਆਂ ਲੋਕ ਸਭਾ ਚੋਣਾਂ 'ਚ ਭਾਰੀ ਬਹੁਮਤ ...

ਪੂਰੀ ਖ਼ਬਰ »

ਪੰਜਾਬ ਤੇ ਆਸਟ੍ਰੇਲੀਆ ਦੇ ਊਠਾਂ ਦੀ ਗੱਲ

ਲੰਘੇ ਵਰ੍ਹੇ ਦੀ ਇਕ ਖ਼ਬਰ ਇਹ ਵੀ ਸੀ ਕਿ ਦੱਖਣੀ ਆਸਟ੍ਰੇਲੀਆ ਦੇ ਆਦਿਵਾਸੀਆਂ ਨੇ ਆਪਣੇ 10,000 ਜੰਗਲੀ ਊਠਾਂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਨ੍ਹਾਂ ਨੂੰ ਹੈਲੀਕਾਪਟਰਾਂ 'ਤੇ ਸਵਾਰ ਹੋ ਕੇ ਗੋਲੀਆਂ ਮਾਰਨ ਦੀ ਤਜਵੀਜ਼ ਹੈ। ਊਠ ਏਨੇ ਜੰਗਲੀ ਹਨ ਕਿ ਪੈਦਲ ਬੰਦੂਕਧਾਰੀਆਂ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਪਰਜਾ ਮੰਡਲ ਲਹਿਰ ਦੇ ਮੋਢੀ ਸ: ਸੇਵਾ ਸਿੰਘ ਠੀਕਰੀਵਾਲਾ

ਸਾਡੇ ਦੇਸ਼ ਵਿਚ ਕਈ ਸੂਰਬੀਰ ਯੋਧੇ ਪੈਦਾ ਹੋਏ ਹਨ, ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਲੋਕਾਈ ਲਈ ਸੰਘਰਸ਼ ਕਰਦਿਆਂ ਸ਼ਹੀਦੀਆਂ ਪ੍ਰਾਪਤੀਆਂ ਹਨ। ਜਿਨ੍ਹਾਂ ਨੂੰ ਉਨ੍ਹਾਂ ਦੇ ਜਨਮ ਅਤੇ ਸ਼ਹੀਦੀ ਦਿਹਾੜਿਆਂ ਮੌਕੇ ਸਮਾਗਮ ਕਰਕੇ ਯਾਦ ਕੀਤਾ ਜਾਂਦਾ ਹੈ। ਅਜਿਹੇ ਹੀ ਸ਼ਹੀਦ ...

ਪੂਰੀ ਖ਼ਬਰ »

ਨਵੇਂ ਨਾਗਰਿਕਤਾ ਕਾਨੂੰਨ ਖ਼ਿਲਾਫ਼ ਕਾਂਗਰਸ ਹੋਈ ਸਖ਼ਤ

ਬੀਤੀ 11 ਜਨਵਰੀ ਨੂੰ ਕਾਂਗਰਸ ਕਾਰਜਕਰਨੀ ਕਮੇਟੀ ਵਲੋਂ ਸੋਨੀਆ ਗਾਂਧੀ ਦੀ ਅਗਵਾਈ ਵਿਚ ਇਕ ਬੈਠਕ ਕੀਤੀ ਗਈ ਜਿਸ ਵਿਚ ਕਮੇਟੀ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਪੱਖਪਾਤੀ ਅਤੇ ਵੰਡਪਾਊ ਦੱਸਦਿਆਂ ਸਰਕਾਰ 'ਤੇ ਇਸ ਨੂੰ ਵਾਪਸ ਲੈਣ ਲਈ ਜ਼ੋਰ ਪਾਉਣ ਦਾ ਮਤਾ ਪਾਸ ਕੀਤਾ। ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX