ਤਾਜਾ ਖ਼ਬਰਾਂ


ਫੂਡ ਸਪਲਾਈ ਵਿਭਾਗ ਵੱਲੋਂ ਹੋਮ ਡਲਿਵਰੀ ਕਰਿਆਨਾ ਸਟੋਰਾਂ ਦੀ ਚੈਕਿੰਗ
. . .  4 minutes ago
ਗੁਰੂ ਹਰ ਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਨੂੰ ਲੈ ਕੇ ਹੋਮ ਡਲਿਵਰੀ ਕਰ ਰਹੇ ਗੁਰੂ ਹਰ ਸਹਾਏ ਦੇ ਵੱਖ ਵੱਖ ਕਰਿਆਨਾ ਸਟੋਰਾਂ ਦੀ ਫੂਡ ਸਪਲਾਈ ਕੰਟਰੋਲਰ ਵਿਭਾਗ ਦੇ ਅਧਿਕਾਰੀਆਂ ਵਲੋ ਚੈਕਿੰਗ...
ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  35 minutes ago
ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨਾਂ ਵਿੱਚੋ 20 ਮੌਤਾਂ ਵੀ ਹੋ ਗਈਆ ਹਨ। ਡਾ.ਡੀਨਾ ਹਿੰਸਾ ਦੇ ਦੱਸਣ ਮੁਤਾਬਕ 240 ਕੇਸ ਤੰਦਰੁਸਤ ਵੀ ਹੋ ਗਏ ਹਨ। ਕੈਲਗਰੀ ਜ਼ੋਨ ਵਿੱਚ 734...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  54 minutes ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  58 minutes ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  about 1 hour ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551

ਸੰਪਾਦਕੀ

ਸਿੱਖਿਆ ਦਾ ਡਿਗਦਾ ਪੱਧਰ

ਪੰਜਾਬ ਵਿਚ ਸਿੱਖਿਆ ਦੇ ਖ਼ੇਤਰ ਵਿਚ ਵਰਤਮਾਨ ਸਮੇਂ ਜੋ ਦਸ਼ਾ ਉਪਜਦੀ ਦਿਖਾਈ ਦਿੰਦੀ ਹੈ, ਉਸ ਨਾਲ ਚਿੰਤਾ ਦਾ ਪੈਦਾ ਹੋਣਾ ਬਹੁਤ ਸੁਭਾਵਿਕ ਹੈ। ਨਿੱਜੀ ਖ਼ੇਤਰ ਵਿਚ ਸਿੱਖਿਆ ਜਿਥੇ ਬੇਹੱਦ ਮਹਿੰਗੀ ਹੈ, ਉਥੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਬਹੁਤ ਨੀਵਾਂ ਹੁੰਦਾ ਜਾ ਰਿਹਾ ਹੈ। ਸਕੂਲੀ ਸਿੱਖਿਆ ਵਿਚ ਪ੍ਰਾਇਮਰੀ ਤੱਕ ਤਾਂ ਏਨੀ ਦੁਰਦਸ਼ਾ ਹੋਈ ਹੈ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ, ਦੋਵਾਂ ਦੀ ਹਾਲਤ ਤਰਸਯੋਗ ਬਣੀ ਦਿਖਾਈ ਦਿੰਦੀ ਹੈ। ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਬਹੁਤ ਘਾਟ ਹੈ। ਦਹਾਕਿਆਂ ਤੋਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਨਵੀਂ ਭਰਤੀ ਨਹੀਂ ਹੋਈ। ਆਲਮ ਇਹ ਹੈ ਕਿ ਕਈ ਸਕੂਲਾਂ ਵਿਚ ਇਕ-ਇਕ ਅਧਿਆਪਕ ਨੂੰ ਕਈ-ਕਈ ਜਮਾਤਾਂ ਨੂੰ ਪੜ੍ਹਾਉਣਾ ਪੈਂਦਾ ਹੈ। ਇਹ ਵੀ ਜ਼ਿਕਰਯੋਗ ਹੈ ਕਿ ਕਿਸੇ ਇਕ ਵਿਸ਼ੇ ਦੇ ਅਧਿਆਪਕ ਨੂੰ ਹੋਰ ਕਈ-ਕਈ ਵਿਸ਼ਿਆਂ ਦੀ ਪੜ੍ਹਾਈ ਕਰਵਾਉਣ ਲਈ ਵੱਖ-ਵੱਖ ਜਮਾਤਾਂ ਵਿਚ ਜਾਣਾ ਪੈਂਦਾ ਹੈ। ਜ਼ਿਲ੍ਹਾ ਪਟਿਆਲਾ ਦੇ ਛੁਤਰਾਣਾ ਪਿੰਡ ਵਿਚ ਗਣਿਤ ਦੇ ਇਕ ਅਧਿਆਪਕ ਵਲੋਂ 6ਵੀਂ ਤੋਂ 10ਵੀਂ ਜਮਾਤ ਤੱਕ ਦੇ 600 ਬੱਚਿਆਂ ਨੂੰ ਪੜ੍ਹਾਏ ਜਾਣ ਦੀ ਖ਼ਬਰ ਹੈਰਾਨ ਕਰਨ ਲਈ ਕਾਫ਼ੀ ਹੈ। ਪੰਜਾਬ ਸਰਕਾਰ ਦੇ ਮੰਤਰੀ ਮੰਡਲ ਨੇ ਪਿਛਲੇ ਦਿਨੀਂ ਬੇਸ਼ੱਕ ਸੂਬੇ ਵਿਚ ਕੁਝ ਹਜ਼ਾਰ ਨਵੇਂ ਅਧਿਆਪਕਾਂ ਦੀ ਭਰਤੀ ਲਈ ਮਨਜ਼ੂਰੀ ਦਿੱਤੀ ਹੈ ਪਰ ਇਸ ਫ਼ੈਸਲੇ 'ਤੇ ਸਹੀ ਅਰਥਾਂ ਵਿਚ ਅਮਲ ਕਦੋਂ ਹੋਵੇਗਾ ਇਹ ਅਜੇ ਦੇਖਣ ਵਾਲੀ ਗੱਲ ਹੈ। ਅਕਸਰ ਸਰਕਾਰਾਂ ਅਜਿਹੇ ਨੀਤੀਗਤ ਮਾਮਲਿਆਂ ਨੂੰ ਅਗਲੀ ਸਰਕਾਰ ਦੇ ਮੋਢਿਆਂ 'ਤੇ ਬੋਝ ਦੀ ਤਰ੍ਹਾਂ ਅੱਗੇ ਧੱਕ ਦਿੰਦੀਆਂ ਹਨ। ਦਿਹਾਤੀ ਖ਼ੇਤਰ ਵਿਚ ਤਾਂ ਸਥਿਤੀ ਹੋਰ ਵੀ ਹੈਰਾਨ ਕਰਨ ਵਾਲੀ ਹੈ। ਸਕੂਲੀ ਇਮਾਰਤਾਂ ਦੀ ਵੱਡੀ ਘਾਟ ਹੈ। ਜਿਥੇ ਇਮਾਰਤਾਂ ਮੌਜੂਦ ਵੀ ਹਨ, ਉਨ੍ਹਾਂ ਵਿਚੋਂ ਕਈ ਸਕੂਲਾਂ ਵਿਚ ਉਹ ਇਮਾਰਤਾਂ ਅਸੁਰੱਖਿਅਤ ਐਲਾਨੀਆਂ ਜਾ ਚੁੱਕੀਆਂ ਹਨ। ਇਸ ਕਾਰਨ ਕਈ ਥਾਵਾਂ 'ਤੇ ਬੱਚੇ ਅਤੇ ਅਧਿਆਪਕ ਖ਼ਤਰਾ ਮੁੱਲ ਲੈ ਕੇ ਅੰਦਰ ਜਾਂ ਫਿਰ ਅਸਮਾਨ ਹੇਠਾਂ ਵਰਖਾ, ਸਿਆਲ ਤੇ ਗਰਮੀ ਦੇ ਮੌਸਮ ਵਿਚ ਬੈਠਣ ਨੂੰ ਮਜਬੂਰ ਹੁੰਦੇ ਹਨ। ਲੁਧਿਆਣਾ ਦੇ ਕਈ ਸਕੂਲ ਇਸ ਮਾਮਲੇ ਵਿਚ ਅਸੁਰੱਖਿਅਤ ਕਰਾਰ ਦਿੱਤੇ ਗਏ ਹਨ। ਸਕੂਲੀ ਬੱਚਿਆਂ ਨੂੰ ਨਾ ਤਾਂ ਕਿਤਾਬਾਂ ਸਮੇਂ ਸਿਰ ਮਿਲਦੀਆਂ ਹਨ ਅਤੇ ਨਾ ਹੀ ਵਰਦੀਆਂ।
ਸੂਬੇ ਵਿਚ ਅਧਿਆਪਨ ਦੇ ਪੱਧਰ 'ਤੇ ਵੀ ਸਥਿਤੀ ਕਾਫੀ ਚਿੰਤਾਜਨਕ ਹੈ। ਅਧਿਆਪਕਾਂ ਦੀ ਘਾਟ ਦੇ ਦੌਰਾਨ ਵੀ ਉਨ੍ਹਾਂ ਵਿਚ ਲੋੜੀਂਦੀ ਯੋਗਤਾ ਦੀ ਘਾਟ ਪਾਈ ਜਾਂਦੀ ਹੈ। ਅਧਿਆਪਕਾਂ ਦੀ ਗਿਆਨ ਪ੍ਰੀਖਿਆ ਵਿਚ ਉਨ੍ਹਾਂ ਦੇ ਪਾਸ ਫ਼ੀਸਦੀ ਅੰਕਾਂ ਨੂੰ ਦੇਖ ਕੇ ਹੈਰਾਨੀ ਵੀ ਹੁੰਦੀ ਹੈ ਅਤੇ ਦੁੱਖ ਵੀ। ਪਿਛਲੇ ਕੁਝ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਦੇ ਅਗਲੀ ਜਮਾਤ ਵਿਚ ਭੇਜਣ ਦੇ ਫ਼ੈਸਲੇ ਨੇ ਤਾਂ ਜਿਵੇਂ ਸੂਬੇ ਵਿਚ ਸਿੱਖਿਆ ਖ਼ੇਤਰ ਵਿਚ ਰਸਾਤਲ ਦਾ ਰਾਹ ਖੋਲ੍ਹ ਦਿੱਤਾ ਸੀ। ਚੰਗੀ ਗੱਲ ਇਹ ਹੈ ਕਿ ਇਸ ਨੀਤੀ ਤੋਂ ਹੁਣ ਹੱਥ ਪਿਛਾਂਹ ਖਿੱਚ ਲਏ ਹਨ। ਪਰ ਇਸ ਤਰ੍ਹਾਂ ਦੀ ਹੋਈ ਹਾਨੀ ਦੀ ਪੂਰਤੀ ਵਿਚ ਸਮਾਂ ਲੱਗੇਗਾ। ਸਰਕਾਰੀ ਸਕੂਲਾਂ ਵਿਚ ਕਈ ਅਧਿਆਪਕਾਂ ਵਲੋਂ ਜ਼ਿਆਦਾਤਰ ਗ਼ੈਰ-ਹਾਜ਼ਰ ਰਹਿਣ ਅਤੇ ਫਰਲੋ ਛੁੱਟੀਆਂ ਦੀ ਸਮੱਸਿਆ ਵੀ ਆਮ ਹੈ। ਇਸ ਸਬੰਧ ਵਿਚ ਸਿੱਖਿਆ ਵਿਭਾਗ ਵਲੋਂ ਬਹੁਤ ਯਤਨ ਕੀਤੇ ਜਾਂਦੇ ਰਹੇ ਹਨ ਪਰ ਇਹ ਸਮੱਸਿਆ ਕਦੇ ਵੀ ਖ਼ਤਮ ਹੁੰਦੀ ਦਿਖਾਈ ਨਹੀਂ ਦਿੰਦੀ। ਪੇਂਡੂ ਖ਼ੇਤਰਾਂ ਵਿਚ ਤਾਂ ਇਹ ਸਮੱਸਿਆ ਬਹੁਤੀ ਗੰਭੀਰ ਹੈ। ਅਧਿਆਪਕਾਂ ਦੀ ਰੀਸ ਨਾਲ ਵਿਦਿਆਰਥੀ ਵੀ ਸਕੂਲਾਂ ਵਿਚ ਗ਼ੈਰ-ਹਾਜ਼ਰ ਰਹਿਣ ਦੇ ਬਹਾਨੇ ਲੱਭਦੇ ਹਨ। ਖ਼ਾਸ ਤੌਰ 'ਤੇ ਪਿੰਡਾਂ ਵਿਚ ਫ਼ਸਲਾਂ ਦੀ ਬਿਜਾਈ ਅਤੇ ਵਾਢੀ ਦੇ ਮੌਸਮ ਵਿਚ ਇਹ ਸਮੱਸਿਆ ਬੇਹੱਦ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ। ਸੂਬੇ ਵਿਚ ਖੁੰਬਾਂ ਦੀ ਤਰ੍ਹਾਂ ਜੋ ਨਿੱਜੀ ਸਕੂਲ ਸ਼ਹਿਰੀ ਅਤੇ ਪੇਂਡੂ ਖ਼ੇਤਰਾਂ ਵਿਚ ਖੁੱਲ੍ਹੇ ਹਨ, ਇਸ ਦਾ ਕਾਰਨ ਵੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਦਾ ਖਤਮ ਹੋਣਾ ਹੀ ਹੈ। ਸ਼ਹਿਰਾਂ ਵਿਚ ਤਾਂ ਬੇਸ਼ੱਕ ਨਿੱਜੀ ਸਕੂਲਾਂ ਦੀ ਗੁਣਵੱਤਾ ਵੀ ਹੈ ਅਤੇ ਸਿੱਖਿਆ ਦਾ ਉੱਚ ਪੱਧਰ ਵੀ ਬਣਾ ਕੇ ਰੱਖਿਆ ਜਾਂਦਾ ਹੈ ਪਰ ਪੇਂਡੂ ਖ਼ੇਤਰਾਂ ਵਿਚ ਸਿੱਖਿਆ ਦਾ ਪੱਧਰ ਬਰਕਰਾਰ ਨਾ ਰਹਿਣ ਦੇ ਬਾਵਜੂਦ ਨਿੱਜੀ ਸਕੂਲਾਂ ਵੱਲ ਲੋਕਾਂ ਦਾ ਰੁਝਾਨ ਵਧਿਆ ਹੈ। ਇਸ ਕਾਰਨ ਵੀ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਪ੍ਰਭਾਵਿਤ ਹੁੰਦਾ ਹੈ। ਪੰਜਾਬ ਦੀ ਸਿੱਖਿਆ ਨੀਤੀ ਵਿਚ ਅਫ਼ਸਰਸ਼ਾਹੀ ਦਾ ਪ੍ਰਭਾਵੀ ਹੋ ਜਾਣਾ ਵੀ ਇਸ ਦੀ ਦੁਰਦਸ਼ਾ ਦਾ ਕਾਰਨ ਬਣਦਾ ਹੈ। ਸਰਕਾਰ ਅਤੇ ਸਿਆਸੀ ਇੱਛਾ-ਸ਼ਕਤੀ ਦੇ ਘੱਟ ਹੋਣ ਨਾਲ ਅਫ਼ਸਰਸ਼ਾਹੀ ਆਪਣੇ ਨਿੱਜੀ ਹਿੱਤਾਂ ਨੂੰ ਮੁੱਖ ਰੱਖ ਕੇ ਕੰਮ ਕਰਦੀ ਹੈ। ਇਸ ਨਾਲ ਵੀ ਸਿੱਖਿਆ ਦੀ ਕਾਰਜ ਪ੍ਰਣਾਲੀ ਨੂੰ ਢਾਅ ਲਗਦੀ ਹੈ। ਸਿੱਖਿਆ ਵਿਭਾਗ ਲਈ ਲੋੜੀਂਦਾ ਬਜਟ ਉਪਲਬਧ ਨਾ ਕਰਵਾਏ ਜਾਣ ਅਤੇ ਮਿਲੀ ਹੋਈ ਰਾਸ਼ੀ ਦਾ ਸਹੀ ਸਮੇਂ ਅਤੇ ਸਹੀ ਪ੍ਰੋਗਰਾਮਾਂ 'ਤੇ ਖਰਚ ਨਾ ਕੀਤੇ ਜਾਣ ਨਾਲ ਵੀ ਸਰਕਾਰੀ ਸਿੱਖਿਆ ਪ੍ਰਣਾਲੀ 'ਤੇ ਬੁਰੇ ਪ੍ਰਭਾਵ ਪੈਂਦੇ ਹਨ।
ਕਿਸੇ ਵੀ ਲੋਕਤੰਤਰੀ ਸ਼ਾਸਨ ਵਿਵਸਥਾ ਵਿਚ ਸਿੱਖਿਆ ਆਮ ਲੋਕਾਂ ਦਾ ਮੌਲਿਕ ਅਤੇ ਅਹਿਮ ਅਧਿਕਾਰ ਹੁੰਦੀ ਹੈ। ਸਿੱਖਿਆ ਕਿਸੇ ਵੀ ਰਾਸ਼ਟਰ ਦੀ ਖ਼ੁਸ਼ਹਾਲੀ ਅਤੇ ਵਿਕਾਸ ਦਾ ਅਧਾਰ ਵੀ ਹੁੰਦੀ ਹੈ ਪਰ ਦੇਸ਼ ਅਤੇ ਖਾਸ ਤੌਰ 'ਤੇ ਪੰਜਾਬ ਵਿਚ ਸਿੱਖਿਆ ਜਿਸ ਬੁਰੇ ਦੌਰ 'ਚੋਂ ਗੁਜ਼ਰ ਰਹੀ ਹੈ, ਉਸ ਨੂੰ ਦੇਖ ਕੇ ਚਿੰਤਾ ਦਾ ਪੈਦਾ ਹੋਣਾ ਸੁਭਾਵਿਕ ਹੈ। ਇਸ ਨੂੰ ਦੇਖ ਕੇ ਤਾਂ ਅਜਿਹਾ ਪ੍ਰਤੀਤ ਹੁੰਦਾ ਹੈ ਜਿਵੇਂ ਸਿਆਸੀ ਇੱਛਾ-ਸ਼ਕਤੀ ਦੀ ਬਹੁਤ ਘਾਟ ਹੈ। ਸਿਤਮ ਦੀ ਗੱਲ ਇਹ ਵੀ ਹੈ ਕਿ ਸਿੱਖਿਆ ਸਬੰਧੀ ਨੀਤੀਆਂ ਵਿਚ ਅਕਸਰ ਬਦਲਾਅ ਹੁੰਦੇ ਰਹਿੰਦੇ ਹਨ ਪਰ ਇਹ ਬਦਲਾਅ ਸਮੇਂ ਤੋਂ ਬਹੁਤ ਪਛੜੇ ਹੁੰਦੇ ਹਨ। ਅਸੀਂ ਸਮਝਦੇ ਹਾਂ ਕਿ ਦੇਸ਼ ਅਤੇ ਸੂਬੇ ਨੂੰ ਜੇਕਰ ਉੱਨਤੀ ਵੱਲ ਲਿਜਾਣਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਗਿਆਨ ਅਤੇ ਸੱਭਿਆਚਾਰ ਦਾ ਮਜ਼ਬੂਤ ਅਧਾਰ ਤਿਆਰ ਕਰਨਾ ਹੈ ਤਾਂ ਸਿੱਖਿਆ ਦੇ ਖ਼ੇਤਰ ਵਿਚ ਇਕ ਮਜ਼ਬੂਤ ਅਤੇ ਗੁਣਵੱਤਾ ਭਰਪੂਰ ਨੀਤੀ ਤਿਆਰ ਕਰਨੀ ਪਵੇਗੀ ਅਤੇ ਇਹ ਵੀ ਕਿ ਇਸ ਨੀਤੀ 'ਤੇ ਅਮਲ ਕਰਨ ਦੇ ਲਈ ਦ੍ਰਿੜ੍ਹ ਸਿਆਸੀ ਇੱਛਾ ਸ਼ਕਤੀ ਨੂੰ ਜਾਗ੍ਰਿਤ ਕਰਨਾ ਪਵੇਗਾ, ਤਾਂ ਹੀ ਸਿੱਖਿਆ ਦੇ ਖ਼ੇਤਰ ਵਿਚ ਕਿਸੇ ਉਪਲਬਧੀ ਦੀ ਆਸ ਕੀਤੀ ਜਾ ਸਕਦੀ ਹੈ।*

ਗੁਆਚਦੇ ਜਾ ਰਹੇ ਬਚਪਨ ਨੂੰ ਬਚਾਉਣ ਦੀ ਲੋੜ

ਬੱਚਾ ਮਨੁੱਖੀ ਜੀਵਨ ਦੀ ਇਕ ਮਹੱਤਵਪੂਰਨ ਇਕਾਈ ਹੈ। ਦਾਨਿਸ਼ਵਰਾਂ ਨੇ ਬੱਚੇ ਨੂੰ ਸਮਾਜ ਰੂਪੀ ਫੁਲਵਾੜੀ ਦੇ ਸਭ ਤੋਂ ਖ਼ੂਬਸੂਰਤ ਫੁੱਲ ਨਾਲ ਤੁਲਨਾ ਦਿੱਤੀ ਹੈ, ਜਿਸ ਦੀ ਖ਼ੁਸ਼ਬੋਈ ਮਨੁੱਖ ਨੂੰ ਨਸ਼ਿਆ ਕੇ ਰੱਖਦੀ ਹੈ। ਪ੍ਰੰਤੂ ਵਰਤਮਾਨ ਦੌਰ ਦੀ ਇਹ ਤ੍ਰਾਸਦੀ ਹੈ ਕਿ ਬੱਚਿਆਂ ...

ਪੂਰੀ ਖ਼ਬਰ »

ਵਿਸ਼ਾ-ਸਮੱਗਰੀ ਦੇ ਸੰਕਟ 'ਚੋਂ ਲੰਘ ਰਹੇ ਹਨ ਟੈਲੀਵਿਜ਼ਨ ਤੇ ਫ਼ਿਲਮਾਂ

ਭਾਰਤੀ ਮੂਲ ਦੇ ਹਿੰਦੀ ਅਤੇ ਖੇਤਰੀ ਭਾਸ਼ਾਈ ਚੈਨਲ ਵਿਸ਼ਾ-ਸਮੱਗਰੀ ਦੇ ਘੋਰ ਸੰਕਟ ਵਿਚੋਂ ਲੰਘ ਰਹੇ ਹਨ। ਇਹੀ ਹਾਲ ਫ਼ਿਲਮਾਂ ਦਾ ਹੈ। ਚੈਨਲਾਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਫ਼ਿਲਮਾਂ ਧੜਾਧੜ ਬਣ ਰਹੀਆਂ ਹਨ। ਭਾਰਤੀ ਦਰਸ਼ਕਾਂ ਲਈ 1300 ਤੋਂ ਵੱਧ ਚੈਨਲ ਉਪਲਬਧ ਹਨ। ...

ਪੂਰੀ ਖ਼ਬਰ »

ਜੀਸੈਟ-30 ਦੀ ਸਫਲ ਉਡਾਣ

ਭਾਰਤ ਦਾ 5-ਜੀ ਖੇਤਰ 'ਚ ਪ੍ਰਵੇਸ਼

ਇਸਰੋ ਦੇ ਤਾਕਤਵਰ ਸੰਚਾਰ ਉਪਗ੍ਰਹਿ 'ਜੀਸੈਟ-30' ਦੇ ਸਫ਼ਲਤਾਪੂਰਵਕ ਪੁਲਾੜ ਸ਼੍ਰੇਣੀ ਵਿਚ ਸਥਾਪਤ ਹੋ ਜਾਣ ਨਾਲ ਹੀ ਹੁਣ ਭਾਰਤ ਸਰਕਾਰ ਦੀ ਇਹ ਗੱਲ ਸਹੀ ਸਾਬਤ ਹੋਣ ਵਾਲੀ ਹੈ ਕਿ ਇਸ ਸਾਲ ਦੇ ਅੰਤ ਭਾਵ 2020 ਦੇ ਅੰਤ ਤੱਕ ਦੇਸ਼ ਵਿਚ 5-ਜੀ ਨੈੱਟਵਰਕ ਸ਼ੁਰੂ ਹੋ ਜਾਵੇਗਾ। ਬੀਤੀ 17 ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX