ਮੋਗਾ, 23 ਜਨਵਰੀ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਲਾਲ ਸਿੰਘ ਰੋਡ ਗਲੀ ਨੰਬਰ-10 ਵਿਖੇ ਸਥਿਤੀ ਉਸ ਮੌਕੇ ਤਣਾਅਪੂਰਨ ਬਣ ਗਈ ਜਦੋਂ ਰਿਲਾਇੰਸ ਜੀਓ ਇਨਫਰਮੇਸ਼ਨ ਲਿਮਟਿਡ ਵਲੋਂ ਗਲੀ 'ਚ ਮੋਬਾਈਲ ਟਾਵਰ ਲਗਾਇਆ ਜਾ ਰਿਹਾ ਸੀ | ਜਿਉਂ ਹੀ ਇਸ ਦਾ ਪਤਾ ਮੁਹੱਲਾ ਵਾਸੀਆਂ ਨੂੰ ਲੱਗਾ ਤਾਂ ਉਨ੍ਹਾਂ ਇਕੱਠੇ ਹੋ ਕੇ ਟਾਵਰ ਲਗਾਉਣ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ | ਇਸ ਮੌਕੇ ਸਥਿਤੀ ਨੂੰ ਭਾਂਪਦਿਆਂ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਉਨ੍ਹਾਂ ਮੁਹੱਲਾ ਵਾਸੀਆਂ ਨੂੰ ਕਾਨੰੂਨੀ ਸਹਾਰਾ ਲੈਣ ਦੀ ਗੱਲ ਕਹਿ ਕੇ ਸ਼ਾਂਤ ਕਰਵਾ ਦਿੱਤਾ | ਇਸ ਸਬੰਧੀ ਟਾਵਰ ਲਗਾਉਣ ਵਾਲੇ ਠੇਕੇਦਾਰ ਸ਼ਮਸ਼ੇਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੰਪਨੀ ਨੇ ਟਾਵਰ ਲਗਾਉਣ ਲਈ ਠੇਕਾ ਦਿੱਤਾ ਹੈ ਤੇ ਕੰਪਨੀ ਨੇ ਵਿਸ਼ੇਸ਼ ਤੌਰ 'ਤੇ ਨਗਰ ਨਿਗਮ ਮੋਗਾ ਤੋਂ ਇਸ ਦੀ ਆਗਿਆ ਵੀ ਨਿਯਮਾਂ ਮੁਤਾਬਿਕ ਲਈ ਗਈ ਹੈ, ਪਰ ਦੂਸਰੇ ਪਾਸੇ ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਸੰਘਣੀ ਆਬਾਦੀ ਵਿਚ ਟਾਵਰ ਨਹੀਂ ਲਗਾਉਣੇ ਚਾਹੀਦੇ ਕਿਉਂਕਿ ਟਾਵਰਾਂ ਦੀ ਰੇਡੀਏਸ਼ਨ ਮਨੁੱਖੀ ਜ਼ਿੰਦਗੀ 'ਤੇ ਭਾਰੀ ਪੈ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਸੀ ਉਹ ਕਿਸੇ ਵੀ ਕੀਮਤ 'ਤੇ ਆਪਣੇ ਮੁਹੱਲੇ ਵਿਚ ਟਾਵਰ ਨਹੀਂ ਲਗਾਉਣ ਦੇਣਗੇ ਅਤੇ ਇਸ ਦਾ ਡਟ ਕੇ ਵਿਰੋਧ ਕਰਨਗੇ | ਇਸ ਸਬੰਧੀ ਜਿਸ ਜਗਾ ਵਿਚ ਟਾਵਰ ਲਗਾਇਆ ਜਾ ਰਿਹਾ ਹੈ ਉਸ ਦੇ ਮਾਲਕ ਜਸਵਿੰਦਰ ਸਿੰਘ ਹੇਰਾ ਵਾਲਿਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੰਪਨੀ ਨੇ ਉਨ੍ਹਾਂ ਤੋਂ ਜਗਾ ਕਿਰਾਏ 'ਤੇ ਲਈ ਹੈ | ਇਹ ਕੰਪਨੀ ਦੇਖੇਗੀ ਕਿ ਟਾਵਰ ਲਗਾਉਣਾ ਹੈ ਜਾਂ ਨਹੀਂ ਫਿਲਹਾਲ ਖ਼ਬਰ ਲਿਖੇ ਜਾਣ ਤੱਕ ਸਥਿਤੀ ਤਣਾਅ ਪੂਰਨ ਬਣੀ ਹੋਈ ਸੀ ਅਤੇ ਜਗਾ ਪੁੱਟ ਰਹੀ ਜੇ. ਸੀ. ਬੀ. ਮਸ਼ੀਨ ਨੂੰ ਵੀ ਰੁਕਵਾ ਦਿੱਤਾ ਗਿਆ ਸੀ | ਗੌਰਤਲਬ ਹੈ ਕਿ ਪੈਸੇ ਦੀ ਚਕਾਚੌਾਧ ਅਤੇ ਆਪਣੇ ਮੋਬਾਈਲ ਜਾਲ ਵਿਚ ਲੋਕਾਂ ਨੂੰ ਤਾਂ ਪਹਿਲਾਂ ਹੀ ਫਸਾਇਆ ਹੋਇਆ ਹੈ ਅਤੇ ਹੁਣ ਮੋਬਾਈਲ ਕੰਪਨੀਆਂ ਵਾਲੇ ਸੰਘਣੀ ਵਸੋਂ ਵਿਚ ਵੀ ਧੜਾ-ਧੜ ਮੋਬਾਈਲ ਟਾਵਰ ਲਗਾ ਰਹੇ ਹਨ ਜੋ ਕਿ ਲੋਕਾਂ ਲਈ ਖ਼ਤਰਨਾਕ ਸਾਬਤ ਹੋ ਸਕਦੇ ਹਨ |
ਮੋਗਾ, 23 ਜਨਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਦੀ ਤਹਿਸੀਲ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਬੀਤੇ ਦਿਨ ਇਕ ਵਿਅਕਤੀ ਵਲੋਂ ਆਪਣੇ ਘਰ ਵਿਚ ਹੀ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਗਣਤੰਤਰ ਦਿਵਸ ਮਨਾਉਣ ਲਈ ਅੱਜ ਦਾਣਾ ਮੰਡੀ ਮੋਗਾ ਵਿਖੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਅਨੀਤਾ ...
ਮੋਗਾ, 23 ਜਨਵਰੀ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਪਿੰਡ ਚੂਹੜਚੱਕ ਵਿਖੇ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਮਲਕੀਤ ਸਿੰਘ (45 ਸਾਲ) ਪੁੱਤਰ ਕਰਨੈਲ ਸਿੰਘ ਵਾਸੀ ਚੂਹੜਚੱਕ ਜੋ ਕਿ ...
ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਮੋਗਾ ਵਿਖੇ ਸ਼ਹੀਦ ਭਗਤ ਸਿੰਘ ਮਾਰਕੀਟ ਨਜ਼ਦੀਕ ਇੰਟਕ ਵਰਕਰਾਂ ਵਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ 'ਤੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਅਤੇ ਇੰਟਕ ਵਰਕਰਾਂ ਨੇ ਤਸਵੀਰ 'ਤੇ ਫੁੱਲ ਮਲਾਵਾਂ ਭੇਟ ...
ਫਤਹਿਗੜ੍ਹ ਪੰਜਤੂਰ, 23 ਜਨਵਰੀ (ਜਸਵਿੰਦਰ ਸਿੰਘ)-ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੇ ਸਫ਼ਾਈ ਸੇਵਕਾਂ ਵਲੋਂ ਪੰਜਾਬ ਐਕਸ਼ਨ ਕਮੇਟੀ ਦੇ ਸੱਦੇ 'ਤੇ ਨਗਰ ਪੰਚਾਇਤ ਦਫ਼ਤਰ ਦੇ ਬਾਹਰ ਮੇਨ ਗੇਟ ਉੱਪਰ ਰੋਸ ਮੁਜ਼ਾਹਰਾ ਕਰਦਿਆਂ ਹੜਤਾਲ ਕੀਤੀ ਗਈ¢ ਸਫ਼ਾਈ ਸੇਵਕ ਯੂਨੀਅਨ ...
ਮੋਗਾ, 23 ਜਨਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਵੱਡੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਰੱਖਣ ਦੇ ਮਾਮਲੇ ਵਿਚ ਪੁਲਿਸ ਵਲੋਂ ਜੁਟਾਏ ਸਬੂਤਾਂ ਦੀ ਘਾਟ ਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ...
ਅਜੀਤਵਾਲ, 23 ਜਨਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜ ਅਜੀਤਵਾਲ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਉਂਦਿਆਂ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵੋਟ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਜਿੱਥੇ ਵੋਟ ਹਰ ਨਾਗਰਿਕ ਦਾ ...
ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ ਸਿੰਘਾਂਵਾਲਾ ਮੋਗਾ ਵਿਖੇ ਹੋਮ ਮਨਿਸਟਰੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆ ਬਜਰੰਗੀ ਸਿੰਘ ਲੀਡ ਬੈਂਕ ਮੈਨੇਜਰ ਤੇ ਪ੍ਰਧਾਨ ਨਗਰ ਰਾਜ ਭਾਸ਼ਾ ਲਾਗੂ ਕਰਨ ਕਮੇਟੀ ਮੋਗਾ ...
ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੋਗਾ ਵਲੋਂ ਸਮੂਹ ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ, ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਤੇ ਅਦਾਰਾ 'ਅਜੀਤ' ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਉੱਘੇ ਸੁਤੰਤਰਤਾ ਸੰਗਰਾਮੀ ਨੇਤਾ ਸੁਭਾਸ਼ ਚੰਦਰ ਬੋਸ ਦਾ 123ਵਾਂ ਜਨਮ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਨੇਤਾ ਜੀ ਦੇ ਬੁੱਤ 'ਤੇ ਸ਼ਰਧਾ ਨਾਲ ਫੁੱਲ ਅਰਪਣ ਕਰ ਕੇ ...
ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ 14 ਪੇਟੀਆਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਕੋਲੋਂ ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਅਮਰਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕਰ ਰਹੇ ਸਨ ਤਾਂ ...
ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਨਿਹਾਲ ਸਿੰਘ ਵਾਲਾ ਤੋਂ ਮੁਦਕੀ ਤੱਕ ਵਾਇਆ ਬਾਘਾ ਪੁਰਾਣਾ ਸੜਕ ਨੂੰ ਚੌੜੀ ਕਰਕੇ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਠੇਕੇਦਾਰਾਂ ਵਲੋਂ ਕੀਤਾ ਜਾ ਰਿਹਾ ਹੈ | ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਤੇ ਮੁਦਕੀ ਵਾਲੀ ਸੜਕ ...
ਮੁੱਲਾਂਪੁਰ-ਦਾਖਾ, 23 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਪਿ੍ੰਸੀਪਲ ਅਵਤਾਰ ਸਿੰਘ ਵਲੋਂ ਕਾਲਜ ਸਟਾਫ਼, ਵਿਦਿਆਰਥੀਆਂ ਨੂੰ ਨਾਲ ਲੈ ਕੇ ਕਾਲਜ ਦੇ ਬਾਨੀ ਬਾਬਾ ਜੀਵਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਥਾਪਨਾ ਦਿਵਸ ...
ਸਮਾਲਸਰ, 23 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਨੇਤਾ ਜੀ ਦੇ ਰਾਸ਼ਟਰੀ ਅੰਦੋਲਨ ਵਿਚ ਪ੍ਰਮੁੱਖ ਭੂਮਿਕਾ ਨੂੰ ਯਾਦ ਕੀਤਾ | ਸਕੂਲ ਚੇਅਰਮੈਨ ...
ਰਾਏਕੋਟ, 23 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸਿੱਖਿਆਂ ਵਿਭਾਗ ਦੇ ਸ਼ਾਨਦਾਰ ਉਪਰਾਲੇ ਤੇ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਭੈਣੀ ਬੜਿੰਗਾਂ ਦੀ ਅਗਵਾਈ ਹੇਠ ਇਸ ਸਕੂਲ ਦੇ ਵਿਦਿਆਰਥੀ ਖਿਡਾਰੀ ਸੁਖਦੀਪ ਸਿੰਘ ਵਲੋਂ ਅੰਡਰ-19 ਨੈੱਟਬਾਲ ...
ਮੋਗਾ, 23 ਜਨਵਰੀ (ਅਮਰਜੀਤ ਸਿੰਘ ਸੰਧੂ)-ਸਰਕਾਰੀ ਸਕੂਲ ਪਿੰਡ ਕਪੂਰੇ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਬਲਵਿੰਦਰ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਬੇਟੀ ਪੜ੍ਹਾਓ, ਬੇਟੀ ਬਚਾਓ ਮੁਹਿੰਮ ਦੇ ਤਹਿਤ ਬੱਚਿਆਂ ਦੇ ਚਾਰਟ ਤੇ ...
ਰਾਏਕੋਟ, 23 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਵਿਚ ਨਗਰ ਕੌਾਸਲ ਦੀ ਕੋਈ ਪਾਰਕਿੰਗ ਨਾ ਹੋਣ 'ਤੇ ਲੁਧਿਆਣਾ ਰੋਡ ਰਾਏਕੋਟ ਉੱਪਰ ਬੈਂਕਾਂ ਸਾਹਮਣੇ ਖੜ੍ਹਦੇ ਬੇਤਰਤੀਬੇ ਵਾਹਨਾਂ ਕਾਰਨ ਕਾਰੋਬਾਰੀ ਹੋ ਰਹੇ ਨੇ ਪਰੇਸ਼ਾਨ | ਇਸ ਮੌਕੇ ਤਰਨਵੀਰ ਸਿੰਘ, ...
ਜਗਰਾਉਂ, 23 ਜਨਵਰੀ (ਜੋਗਿੰਦਰ ਸਿੰਘ, ਵਿ.ਪ੍ਰ.)-'ਖੇਲੋ ਇੰਡੀਆ' ਯੂਥ ਗੇਮਜ਼ 2020 'ਚ ਭਾਗ ਲੈ ਕੇ ਵਾਪਸ ਪੁੱਜੀ ਪਿੰਡ ਗਾਲਿਬ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਖੋ-ਖੋ ਖਿਡਾਰਨ ਕਿਰਨਦੀਪ ਕੌਰ ਦਾ ਪਿੰਡ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪਿੰਡ ...
ਮੋਗਾ, 23 ਜਨਵਰੀ (ਰਾਜੇਸ਼ ਕੋਛੜ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਅੰਡਰ-16 ਜ਼ਿਲ੍ਹਾ ਟੂਰਨਾਮੈਂਟ ਦਾ ਮੋਗਾ ਤੇ ਫਤਹਿਗੜ੍ਹ ਸਾਹਿਬ ਦੀਆਂ ਵਿਚਕਾਰ ਮੈਚ ਬਲੂਮਿੰਗ ਬਡਜ਼ ਸਕੂਲ ਦੀਆਂ ਗਰਾਉਂਡਾ ਵਿਚ ਖੇਡਿਆ ਗਿਆ, ਜਿਸ ਵਿਚ ਫਤਹਿਗੜ੍ਹ ਸਾਹਿਬ ਨੇ ...
ਅਜੀਤਵਾਲ, 23 ਜਨਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜ ਅਜੀਤਵਾਲ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਉਂਦਿਆਂ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵੋਟ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਜਿੱਥੇ ਵੋਟ ਹਰ ਨਾਗਰਿਕ ਦਾ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਪਤਾਹ ਦੇ ਸੰਬੰਧ ਵਿਚ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਅੱਠਵੀਂ ਕਲਾਸ ਤੋਂ ਦਸਵੀਂ ਕਲਾਸ ਤੱਕ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਮਾਉਂਟ ਲਿਟਰਾ ਜੀ ਵਲੋਂ ਸਕੂਲ ਵਿਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ 'ਤੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ੰਸੀਪਲ ਡਾ. ਨਿਰਮਲ ਧਾਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਦੇ ਆਗੂਆਂ ਵੀਰਭਾਨ ਦਾਨਵ ਬਲਜਿੰਦਰ ਸਿੰਘ ਧਾਲੀਵਾਲ, ਸਤਪਾਲ ਅੰਜਾਨ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਨਾਗਰਿਕਤਾ ਸੋਧ ਐਕਟ/ਐੱਨ.ਆਰ.ਸੀ. ਵਰਗੇ ...
ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਉਪ ਚੇਅਰਮੈਨ ਸੁਭਾਸ਼ ਚੰਦਰ ਗੋਇਲ ਦਾ ਸਨਮਾਨ ਕਰਨ ਲਈ ਸਬਜ਼ੀ ਮੰਡੀ ਵਿਖੇ ਸਬਜ਼ੀ ਮੰਡੀ ਦੇ ਆੜ੍ਹਤੀਆਂ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਤਰਸੇਮ ਲਾਲ ...
ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਸੰਸਥਾ ਡੀ. ਐੱਸ. ਐਜੂਕੇਸ਼ਨ ਹੱਬ ਆਈਲਟਸ ਇੰਸਟੀਚਿਊਟ ਦੇ ਐੱਮ. ਡੀ. ਦੇਵਰਾਜ ਚਾਵਲਾ ਤੇ ਸ੍ਰੀਮਤੀ ਸੰਤੋਸ਼ ਚਾਵਲਾ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸਿਮਰਨਦੀਪ ਕੌਰ ...
ਬੱਧਨੀ ਕਲਾਂ, 23 ਜਨਵਰੀ (ਸੰਜੀਵ ਕੋਛੜ)-ਬੀਤੇ ਦਿਨੀਂ ਨੈਲਟਸ ਫੈਡਰੇਸ਼ਨ ਵਲੋਂ ਕਰਵਾਏ ਗਏ ਇੰਟਰਨੈਸ਼ਨਲ ਇੰਗਲਿਸ਼ ਨੈਲਟਸ ਵਿਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਪ੍ਰੀਖਿਆ ਵਿਚ ਦੂਸਰੀ ਜਮਾਤ ਤੋਂ ਲੈ ਕੇ ...
ਮੋਗਾ, 23 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਗਣਤੰਤਰ ਦਿਵਸ ਜੋ ਕਿ ਦੇਸ਼ ਭਰ ਵਿਚ 26 ਜਨਵਰੀ ਨੂੰ ਮਨਾਇਆ ਜਾਂਦਾ ਹੈ, ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਜਿੱਥੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ, ਉੱਥੇ ਰੇਲਵੇ ਪੁਲਿਸ ਵੀ ਪੂਰੀ ਤਰਾਂ ਚੌਕਸ ਹੋ ਗਈ ਹੈ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ਰਾਹੀਂ ਮਲਟੀਪਰਪਜ਼ ਕਾਮਿਆਂ ਵਲੋਂ ਸਿਹਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਗਏ | ਇਸ ਸਬੰਧੀ ਅੱਜ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ...
ਫਤਹਿਗੜ੍ਹ ਪੰਜਤੂਰ, 23 ਜਨਵਰੀ (ਜਸਵਿੰਦਰ ਸਿੰਘ)-ਸਥਾਨਕ ਕਸਬੇ 'ਚ ਸਥਿਤ ਦਰਗਾਹ ਬਾਬਾ ਖੇਤਰਪਾਲ ਦੀ ਯਾਦ ਵਿਚ ਮੁੱਖ ਸੇਵਾਦਾਰ ਬਾਬਾ ਹਾਕਮ ਸਿੰਘ ਦੀ ਸਰਪ੍ਰਸਤੀ ਹੇਠ ਸਮੂਹ ਕਮੇਟੀ ਮੈਂਬਰਾਂ ਦੀ ਅਗਵਾਈ ਵਿਚ ਸਾਲਾਨਾ ਭੰਡਾਰਾ ਤੇ ਸਭਿਆਚਾਰਕ ਮੇਲਾ ਐੱਨ. ਆਰ. ਆਈ. ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਡੀ. ਟੀ. ਐੱਫ਼. ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਿਖ਼ਲਾਫ਼ ਸੰਗਰੂਰ ਵਿਖੇ 8 ਫਰਵਰੀ ਨੂੰ ਭਰਵੀਂ ਰੈਲੀ ਕੀਤੀ ਜਾਵੇਗੀ¢ ਇਹ ਰੈਲੀ ਅਧਿਆਪਕਾਂ ਦੀਆਂ ਮੰਗਾਂ ਮੰਨਵਾਉਣ, ਸਿੱਖਿਆ ...
ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਲੋਕ ਸਾਹਿਤ ਅਕਾਦਮੀ ਰਜਿ ਮੋਗਾ ਦੇ ਜਨਰਲ ਸਕੱਤਰ ਅਸ਼ੋਕ ਚਟਾਨੀ ਤੇ ਪੈੱ੍ਰਸ ਸਕੱਤਰ ਪ੍ਰੋ. ਸੁਰਜੀਤ ਸਿੰਘ ਕਾਉਂਕੇ ਨੇ ਦੱਸਿਆ ਕਿ ਲੇਖਕ ਗੁਰਸੇਵਕ ਪ੍ਰੀਤ ਸ੍ਰੀ ਮੁਕਤਸਰ ਸਾਹਿਬ ਦਾ ਨਾਵਲ 'ਸਵਾਹਾ' 25 ਜਨਵਰੀ ਨੂੰ ਦੁਪਹਿਰ 3 ਵਜੇ ...
ਬੱਧਨੀ ਕਲਾਂ, 23 ਜਨਵਰੀ (ਸੰਜੀਵ ਕੋਛੜ)-ਉੱਘੇ ਵਪਾਰੀ ਜੈ ਪਾਲ ਕੋਛੜ, ਜੋਗਿੰਦਰਪਾਲ ਕੋਛੜ ਤੇ ਸੰਦੀਪ ਕੋਛੜ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਤੇ ਮਨਮੀਤ ਕੋਛੜ ਦੇ ਪਿਤਾ ਦਵਿੰਦਰ ਕੁਮਾਰ ਕੋਛੜ ਉੱਘੇ ਸ਼ੈਲਰ ਮਾਲਕ (64 ਸਾਲ) ਅਚਾਨਕ ਦਿਲ ਦੀ ਧੜਕਣ ...
ਨੱਥੂਵਾਲਾ ਗਰਬੀ, 23 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਵੱਡਾ ਘਰ ਦੇ ਜੰਮਪਲ ਹਰਮਨਜੋਤ ਸਿੰਘ ਪੁੱਤਰ ਜਗਦੀਪ ਸਿੰਘ ਨੇ ਜੇ. ਈ. ਈ.(ਮੇਨ) ਪ੍ਰੀਖਿਆ ਜਨਵਰੀ 2020 'ਚੋਂ 98.81 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੇਸ਼ ਪੱਧਰੀ ਪ੍ਰਤੀਸ਼ਤ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ ਹੈ ਅਤੇ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਸਥਾਨਕ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਸੀ.ਬੀ.ਐੱਸ.ਈ. ਬੋਰਡ ਵਲੋਂ ਨਿਯੁਕਤ ਕੀਤੇ ਗਏ ਆਬਜ਼ਰਵਰ ਰਜਨੀ ਮਹਿਤਾ, ਨਗਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਸੇਖੋਂ ਵਲੋਂ 12ਵੀਂ ਕਲਾਸ ਦੇ ਵਿਦਿਆਰਥੀਆਂ ਦੀ ਸਕੂਲ ਦੇ ਵਿਹੜੇ ਵਿਚ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਵਾਈਨ ਫਲੂ ਇਕ ਅਜਿਹੀ ਬਿਮਾਰੀ ਹੈ ਜੋ ਜਾਣਕਾਰੀ ਦੀ ਘਾਟ ਕਾਰਨ ਵੱਡੇ ਪੱਧਰ 'ਤੇ ਫੈਲ ਸਕਦੀ ਹੈ ਤੇ ਸਮਾਜ ਵਿਚ ਰਹਿੰਦੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਕਰ ਸਕਦੀ ਹੈ | ਸਿਹਤ ਵਿਭਾਗ ਮੋਗਾ ਦੀ ਟੀਮ ਵਲੋਂ ...
ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਅਣਪਛਾਤੇ ਚੋਰਾਂ ਵਲੋਂ ਨੇੜਲੇ ਪਿੰਡ ਜੈ ਸਿੰਘ ਵਾਲਾ ਦੇ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਹੋਏ ਬਿਜਲੀ ਦੇ ਪੰਜ ਟਰਾਂਸਫ਼ਾਰਮਰਾਂ ਦੀ ਤੋੜ ਭੰਨ ਕਰਕੇ ਕੀਮਤੀ ਸਮਾਨ ਤਾਂਬਾ ਅਤੇ ਤੇਲ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ...
ਠੱਠੀ ਭਾਈ, 23 ਜਨਵਰੀ (ਜਗਰੂਪ ਸਿੰਘ ਮਠਾੜੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਸੰਦੀਪ ਸਿੰਘ ਸੰਨੀ ਬਰਾੜ ਸਾਹੋਕੇ ਦੇ ਚਾਚਾ, ਸਾਬਕਾ ਚੇਅਰਮੈਨ ਜ਼ੈਲਦਾਰ ਬਲਵਿੰਦਰ ਸਿੰਘ ਵਾਂਦਰ ਦੇ ਤਾਇਆ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਰਪੰਚ ਗੋਬਿੰਦ ਸਿੰਘ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਪੇਂਡੂ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ | ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਤੰਦਰੁਸਤ ਪੰਜਾਬ ਵਰਗੀਆਂ ਮੁਹਿੰਮਾਂ ...
ਮੋਗਾ, 23 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਮਤਿ ਰਾਗੀ ਗ੍ਰੰਥੀ ਸਭਾ (ਰਜਿ:) ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਈ ਰਣਜੀਤ ਸਿੰਘ ਸਿੰਘਾਂਵਾਲਾ ਤੇ ਸ਼ਹਿਰੀ ਪ੍ਰਧਾਨ ਭਾਈ ਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਹੋਈ | ...
ਸਮਾਧ ਭਾਈ, 23 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਬੁਰਜ ਹਮੀਰਾ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਪਿੰਡ ਬੁਰਜ ਹਮੀਰਾ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ¢ ਇਸ ਮੌਕੇ ਸਰਪੰਚ ਜਸਵੀਰ ਸਿੰਘ ਜੱਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...
ਕੋਟ ਈਸੇ ਖਾਂ, 23 ਜਨਵਰੀ (ਨਿਰਮਲ ਸਿੰਘ ਕਾਲੜਾ)-ਪੰਜਾਬ ਅੰਦਰ ਵਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਜੀ. ਓ. ਜੀ. ਟੀਮ ਵਲੋਂ ਰੈਲੀ ਤੇ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX