ਮਲੋਟ, 23 ਜਨਵਰੀ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਹਲਕੇ ਦੀਆਂ ਪੰਚਾਇਤਾਂ ਨੂੰ ਵੱਖ-ਵੱਖ ਸਕੀਮਾਂ ਤਹਿਤ 3.71 ਕਰੋੜ ਰੁਪਏ ਦੀਆਂ ਗ੍ਰਾਂਟਾਂ ਤਕਸੀਮ ਕੀਤੀਆਂ | ਇਸ ਮੌਕੇ ਹਲਕੇ ਦੇ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਵਪੱਖੀ ਵਿਕਾਸ ਦੀ ਯੋਜਨਾਬੰਦੀ ਕਰਨ | ਉਨ੍ਹਾਂ ਨੇ ਐਲਾਨ ਕੀਤਾ ਕਿ ਸਰਕਾਰ ਵਲੋਂ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਪੰਚਾਇਤ ਪਿੰਡ ਦੀ ਸਰਕਾਰ ਹੈ ਅਤੇ ਗ੍ਰਾਂਮ ਪੰਚਾਇਤ ਦਾ ਉਦੇਸ਼ ਪਿੰਡ ਦੇ ਹਰ ਇਕ ਗਰੀਬ, ਪਿਛੜੇ ਵਿਅਕਤੀ ਦੀ ਤਰੱਕੀ ਹੋਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿਚ ਪੰਚਾਇਤ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਵਿਚ ਆਪਣੀ ਭੂਮਿਕਾ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ | ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲੇ ਇਸ ਲਈ ਸਰਪੰਚ ਲੋਕਾਂ ਦੀ ਸਹਾਇਤਾ ਕਰਨ | ਵਿਕਾਸ ਕਾਰਜਾਂ ਦਾ ਮੰਤਰ ਦੱਸਦਿਆਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਯੋਜਨਾਬੰਦੀ ਕਰੋ, ਫਿਰ ਐਸਟੀਮੇਟ ਤਿਆਰ ਕਰੋ ਤੇ ਸਰਕਾਰ ਨੂੰ ਭੇਜੋ, ਗ੍ਰਾਂਟ ਆਉਣ ਤੇ ਕੰਮ ਮੁਕੰਮਲ ਕਰੋ ਅਤੇ ਫਿਰ ਗ੍ਰਾਂਟ ਦਾ ਵਰਤੋਂ ਸਰਟੀਫਿਕੇਟ ਭੇਜੋ ਤਾਂ ਜੋ ਸਰਕਾਰ ਤੋਂ ਨਾਲੋਂ ਨਾਲ ਹੋਰ ਗ੍ਰਾਂਟ ਜਾਰੀ ਹੋ ਸਕੇ | ਇਸ ਤੋਂ ਬਿਨਾਂ ਉਨ੍ਹਾਂ ਨੇ ਆਪਣੇ ਅਖਤਿਆਰੀ ਕੋਟੇ ਵਿਚ ਹਲਕੇ ਦੇ ਸਕੂਲਾਂ ਵਿਚ ਛੋਟੇ ਬੱਚਿਆਂ ਲਈ ਬੈਂਚ ਦੇਣ ਲਈ ਵੀ ਗ੍ਰਾਂਟ ਜਾਰੀ ਕੀਤੀ ਹੈ | ਉਨ੍ਹਾਂ ਕਿਹਾ ਕਿ ਗਰਮੀ ਸਰਦੀ ਵਿਚ ਪਹਿਲਾਂ ਇਨ੍ਹਾਂ ਬੱਚਿਆਂ ਨੂੰ ਥੱਲੇ ਦਰੀਆਂ ਤੇ ਬੈਠਣਾ ਪੈਂਦਾ ਸੀ ਪਰ ਹੁਣ ਇਹ ਬੱਚੇ ਬੈਂਚਾਂ ਤੇ ਬੈਠਣਗੇ | ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਨਿਵੇਕਲੇ ਕਾਰਜ ਜਿਵੇਂ ਓਟ ਕਲੀਨਿਕਾਂ ਦੀ ਸਥਾਪਨਾ, ਮਿਸ਼ਨ ਤੰਦਰੁਸਤ ਪੰਜਾਬ, ਸਰਬੱਤ ਸਿਹਤ ਬੀਮਾ ਯੋਜਨਾ, ਸਮਾਰਟ ਵਿਲੇਜ ਸਕੀਮ, ਪੈਨਸ਼ਨ ਸਕੀਮਾਂ ਆਦਿ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਇੱਕਮਾਤਰ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਹੀ ਹੈ | ਇਸ ਮੌਕੇ ਅਮਨਪ੍ਰੀਤ ਸਿੰਘ ਭੱਟੀ, ਐਸ.ਡੀ.ਐਮ. ਗੋਪਾਲ ਸਿੰਘ, ਨਾਇਬ ਤਹਿਸੀਲਦਾਰ ਅਜਿੰਦਰ ਸਿੰਘ, ਬੀ.ਡੀ.ਪੀ.ਓ.ਜਸਵੰਤ ਸਿੰਘ, ਕੁਸਮ ਅਗਰਵਾਲ, ਜਤਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਜਗਸੀਰ ਸਿੰਘ, ਨੱਥੂ ਰਾਮ ਗਾਂਧੀ, ਭੁਪਿੰਦਰ ਸਿੰਘ ਰਾਮਨਗਰ, ਮਾਸਟਰ ਜਸਪਾਲ ਸਿੰਘ, ਸਰਬਜੀਤ ਸਿੰਘ ਕਾਕਾ ਬਰਾੜ, ਸੁਭਦੀਪ ਸਿੰਘ ਬਿੱਟੂ, ਬਲਕਰਨ ਸਿੰਘ ਔਲਖ ਸਮੇਤ ਹਲਕੇ ਦੇ ਪੰਚ ਸਰਪੰਚ ਸਾਹਿਬਾਨ ਹਾਜ਼ਰ ਸਨ |
ਮੰਡੀ ਬਰੀਵਾਲਾ, 23 ਜਨਵਰੀ (ਨਿਰਭੋਲ ਸਿੰਘ)-ਪਿੰਡਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਪਿੰਡਾਂ ਦੇ ਸਕੂਲਾਂ ਵਿਚ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ...
ਗਿੱਦੜਬਾਹਾ, 23 ਜਨਵਰੀ, (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਥੇੜ੍ਹੀ ਵਿਖੇ ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ | ਸੇਠੀ ਪੁੱਤਰ ਮਾਲੀ ਸਿੰਘ 25 ਸਾਲ ਪਿੰਡ ਥੇੜ੍ਹੀ ਨੇ 21 ਜਨਵਰੀ ਨੂੰ ਰਾਤ ਦੇ ਹਨੇਰੇ ਵਿਚ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਖਾ ...
ਮੰਡੀ ਲੱਖੇਵਾਲੀ, 23 ਜਨਵਰੀ (ਮਿਲਖ ਰਾਜ)-ਸਬ ਤਹਿਸੀਲ ਲੱਖੇਵਾਲੀ ਅਧੀਨ ਪੈਂਦੇ ਪਿੰਡਾਂ ਦੇ ਵਾਸੀ ਇਥੋਂ ਕਿਸੇ ਵੀ ਕਿਸਮ ਦਾ ਕੋਈ ਅਸ਼ਟਾਮ ਨਾ ਮਿਲਣ ਤੋਂ ਬਹੁਤ ਪ੍ਰੇਸ਼ਾਨ ਹਨ | ਇਨ੍ਹਾਂ ਪਿੰਡਾਂ ਦੇ ਲੋਕ ਇਥੇ ਆਪਣੇ ਛੋਟੇ ਵੱਡੇ ਕੰਮਾਂ ਲਈ ਆਪਣਾ ਕੀਮਤੀ ਸਮਾਂ ਕੱਢ ਕੇ ...
ਮੰਡੀ ਕਿੱਲਿਆਂਵਾਲੀ, 23 ਜਨਵਰੀ (ਇਕਬਾਲ ਸਿੰਘ ਸ਼ਾਂਤ)-ਬੀਤੇ ਪਰਸੋਂ ਤੋਂ ਲਾਪਤਾ ਵਿਦਿਆਰਥੀ ਜਰਮਨਜੀਤ ਸਿੰਘ ਵਾਸੀ ਨਰਸਿੰਘ ਕਾਲੋਨੀ, ਪਠਾਨਕੋਟ ਨੇੜਲੇ ਇਕ ਰੇਲਵੇ ਸਟੇਸ਼ਨ ਤੋਂ ਮਿਲ ਗਿਆ ਹੈ | ਇਹ ਵਿਦਿਆਰਥੀ ਜਮ੍ਹਾ ਦੋ (ਮੈਡੀਕਲ) ਦੇ ਪ੍ਰੈਕਟੀਕਲ ਦੀ ਤਿਆਰੀ ਨਾ ...
ਮੰਡੀ ਲੱਖੇਵਾਲੀ, 23 ਜਨਵਰੀ (ਮਿਲਖ ਰਾਜ)-ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਦੇ ਸੱਦੇ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਲੱਖੇਵਾਲੀ, ਖੁੰਡੇ ਹਲਾਲ, ਭਾਗਸਰ, ਮਹਾਂਬੱਧਰ ਆਦਿ ਪਿੰਡਾਂ ਵਿਖੇ ਮਜ਼ਦੂਰਾਂ ਦੀ ਮੀਟਿੰਗ ਕੀਤੀ ਗਈ | ਇਹ ਮੀਟਿੰਗ 24 ਜਨਵਰੀ ਨੂੰ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਸ੍ਰੀ ਮੁਕਤਸਰ ਸਾਹਿਬ ਅਤੇ ਸੱਤਿਆ ਮਾਈਕਰੋ ਕੈਪੀਟਲ ਲਿਮ: ਦੇ ਸਾਂਝੇ ...
ਰੁਪਾਣਾ, 23 ਜਨਵਰੀ (ਜਗਜੀਤ ਸਿੰਘ)-ਕਾਰ ਦੀ ਟੱਕਰ ਨਾਲ ਪ੍ਰਵਾਸੀ ਵਿਅਕਤੀ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪ੍ਰਵਾਸੀ ਆਦਮੀ ਰਾਧੇ ਸ਼ਾਮ ਅੱਜ ਸਵੇਰੇ ਆਪਣੇ ਸਾਈਕਲ ਤੇ ਸਿਲੰਡਰ ਭਰਵਾਉਣ ਲਈ ਗੈਸ ਏਜੰਸੀ ਜਾ ਰਿਹਾ ਸੀ, ਅਚਾਨਕ ਪਿਛਲੇ ...
ਮਲੋਟ, 23 ਜਨਵਰੀ (ਮੱਕੜ, ਪਾਟਿਲ)-ਸਥਾਨਕ ਦਾਣਾ ਮੰਡੀ ਗਣਤੰਤਰ ਦਿਵਸ ਸਮਾਗਮ 26 ਜਨਵਰੀ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਐਸ.ਡੀ.ਐਮ ਗੋਪਾਲ ਸਿੰਘ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਸਮਾਗਮ ਦੌਰਾਨ ਪੁਲਿਸ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੇਂਦਰ ਦੀ ਭਾਜਪਾ ਸਰਕਾਰ ਅਤੇ ਆਰ.ਐੱਸ.ਐੱਸ. ਵਲੋਂ ਪਾਸ ਕੀਤੇ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਆਬਾਦੀ ਰਜਿਸਟਰ ਦੇ ਵਿਰੋਧ ਵਿਚ ਪੰਜਾਬ ਪੱਧਰ 'ਤੇ 8 ਖੱਬੇ ...
ਗਿੱਦੜਬਾਹਾ, 23 ਜਨਵਰੀ (ਬਲਦੇਵ ਸਿੰਘ ਘੱਟੋਂ)-ਥਾਣਾ ਗਿੱਦੜਬਾਹਾ ਪੁਲਿਸ ਨੇ ਸਤਪਾਲ ਸਿੰਘ ਵਾਸੀ ਗੁਰੂਸਰ ਦੇ ਬਿਆਨਾਂ 'ਤੇ ਮੱਧ ਪ੍ਰਦੇਸ਼ ਵਾਸੀ ਦੋ ਵਿਅਕਤੀਆਂ ਉਪਰ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸਤਪਾਲ ਸਿੰਘ ਨੇ ਪੁਲਿਸ ਨੂੰ ...
ਮੰਡੀ ਬਰੀਵਾਲਾ, 23 ਜਨਵਰੀ (ਨਿਰਭੋਲ ਸਿੰਘ)-ਪਿੰਡਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਪਿੰਡਾਂ ਦੇ ਸਕੂਲਾਂ ਵਿਚ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਡਾ: ਤਰਲੋਕ ਬੰਧੂ ਦੀ ਅਗਵਾਈ ਵਿਚ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਕੁਇਜ਼ ਮੁਕਾਬਲੇ ਵਿਚ ਵਿਦਿਆਰਥੀਆਂ ਦੀਆਂ ਤਿੰਨ ਟੀਮਾਂ ਬਣਾ ਕੇ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੜਾਕੇ ਦੀ ਸਰਦੀ ਅਤੇ ਮੇਲਾ ਮਾਘੀ ਵਿਚ ਦੂਰ-ਦੁਰਾਡੇ ਤੋਂ ਰੋਜ਼ੀ ਰੋਟੀ ਕਮਾਉਣ ਲਈ ਆਏ ਦੁਕਾਨਦਾਰਾਂ, ਦਿਹਾੜੀਦਾਰ ਆਦਿ ਜਿਹੜੇ ਪਹਿਲਾਂ ਝੁੱਗੀ ਬਣਾ ਕੇ ਜਾਂ ਫੁੱਟਪਾਥ 'ਤੇ ਸੌਾ ਕੇ ਰਾਤ ਗੁਜ਼ਾਰਦੇ ਸਨ, ਪਰ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਦੇ ਕੋਚ ਗੁਰਮਿੰਦਰ ਸਿੰਘ ਚਹਿਲ ਅਤੇ ਗੁਰਾਂ ਸਿੰਘ ਪ੍ਰਧਾਨ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਲੋੜਵੰਦ ਲੜਕੀ ਦੇ ਵਿਆਹ ਲਈ ਜ਼ਰੂਰੀ ਸਮਾਨ ਦਿੱਤਾ ਗਿਆ, ਜਿਸਦਾ ਵਿਆਹ 16 ਫਰਵਰੀ ਨੂੰ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਦੀ 26 ਜਨਵਰੀ ਨੂੰ ਹੋਣ ਵਾਲੀ ਮਹੀਨਾਵਾਰ ਮੀਟਿੰਗ ਗਣਤੰਤਰ ...
ਸਾਦਿਕ, 23 ਜਨਵਰੀ (ਗੁਰਭੇਜ ਸਿੰਘ ਚੌਹਾਨ)-ਪਿੰਡ ਮੁਮਾਰਾ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਸਿਹਤ ਸੈਮੀਨਾਰ ਬਾਜ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਮੁਮਾਰਾ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੈਮੀਨਾਰ ਵਿਚ ਹੈਲਦੀ ਲਾਈਫ਼ ਸਟਾਈਲ ਫ਼ਾਊਾਡੇਸ਼ਨ ਕੈਨੇਡਾ ਦੇ ...
ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਲਗਾਏ ਗਏ ਡਿਜੀਟਲ ਮਿਊਜ਼ੀਅਮ ਵਿਚ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ...
ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਰਮਨਦੀਪ ਕੌਰ ਵਾਸੀ ਮਾਨੋਕੇ ਦਾ ਕੈਨੇਡਾ ਸਟੱਡੀ ਵੀਜ਼ਾ 4 ਸਾਲ ਦਾ ਗੈਪ ਹੋਣ ਦੇ ਬਾਵਜੂਦ ਸਿਰਫ਼ 6 ਦਿਨ੍ਹਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਰਮਨਦੀਪ ਕੌਰ ਨੇ ਦੱਸਿਆ ਕਿ ...
ਫ਼ਰੀਦਕੋਟ, 23 ਜਨਵਰੀ (ਸਤੀਸ਼ ਬਾਗ਼ੀ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਅਤੇ ਯੂਨਾਈਟਡ ਹਿਊਮਨ ਰਾਈਟਸ ਫ਼ਰੰਟ ਦੇ ਅਹੁਦੇਦਾਰਾਂ ਨੇ ਥਾਣਾ ਸਿਟੀ ਦੇ ਸਾਹਮਣੇ ਲੱਗੇ ...
ਫ਼ਰੀਦਕੋਟ, 23 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਨੇ ਭਾਰਤੀ ਅੰਤਰ ਰਾਸ਼ਟਰੀ ਖਿਡਾਰੀ ਰੁਪਿੰਦਰਪਾਲ ਸਿੰਘ ਨੂੰ ਲਾਇਨ ਭਵਨ ਫ਼ਰੀਦਕੋਟ ਵਿਖੇ ਲਾਇਨ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਸਨਮਾਨਿਤ ਕੀਤਾ | ਇਸ ਮੌਕੇ ਡਾ: ਅਨਿਲ ਕਟਾਰੀਆ ...
ਫ਼ਰੀਦਕੋਟ, 23 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਅਸਾਮ ਦੇ ਗੁਹਾਟੀ ਸ਼ਹਿਰ ਵਿਖੇ ਖੇਲੋ ਇੰਡੀਆ ਅੰਡਰ-21 ਕੁਸ਼ਤੀ ਦੇ ਮੁਕਾਬਲੇ ਕਰਵਾਏ ਗਏ ਸਨ | ਜਿਸ ਵਿਚ ਕੁਸ਼ਤੀ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਰੈਸਲਰ ਗੁਰਸ਼ਰਨ ਕੌਰ ਨੇ ਕਾਂਸੀ ਤਗਮਾ ਜਿੱਤਿਆ ਹੈ | ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲੇ ਮੌਕੇ ਸਥਾਨਕ ਮਲੋਟ ਰੋਡ 'ਤੇ ਦਸਤਾਰ ਦਰਬਾਰ ਲੰਗਰ ਦਸਤਾਰਾਂ ਦੇ ਬੈਨਰ ਹੇਠ ਦਸਤਾਰ ਸਿਖਲਾਈ ਕੈਂਪ ਲਾਇਆ ਗਿਆ | ਜਿਸ ਵਿਚ ਨੌਜਵਾਨਾਂ ਵਲੋਂ ਦਸਤਾਰ ਸਿਖਲਾਈ ਲਈ ਹਿੱਸਾ ਲਿਆ ਗਿਆ | ਇਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਵਲੋਂ ਕਲੱਬ ਪ੍ਰਧਾਨ ਡਾ: ਮਿੱਠੂ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲੁਈਸ ਬਰੇਲੈ ਦੀ ਯਾਦ ਵਿਚ ਅੱਖਾਂ ਦੇ ਪੀੜਤ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਦਲ ਖਾਲਸਾ ਵਲੋਂ 25 ਜਨਵਰੀ ਨੂੰ ਦਿੱਤੇ ਗਏ ਪੰਜਾਬ ਬੰਦ ਸੱਦੇ ਨੂੰ ਸਫ਼ਲ ਬਣਾਇਆ ਜਾਵੇ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ਼ ਆਪਣਾ ਰੋਸ ਦਰਜ ਕਰਵਾਇਆ ...
ਮਲੋਟ, 23 ਜਨਵਰੀ (ਪਾਟਿਲ)-22ਵੇਂ ਗੁਰੂ ਮਾਨਿਓ ਗੰ੍ਰਥ ਚੇਤਨਾ ਸਮਾਗਮ ਮੌਕੇ ਭਾਈ ਪਰਮਜੀਤ ਸਿੰਘ ਖ਼ਾਲਸਾ ਅਨੰਦਪੁਰ ਸਾਹਿਬ ਵਾਲਿਆਂ ਵਲੋਂ ਮਲੋਟ ਪਿੰਡ ਵਿਖੇ ਕਥਾ ਸਮਾਗਮ ਕੀਤੇ ਜਾ ਰਹੇ ਹਨ | ਜਾਣਕਾਰੀ ਦਿੰਦੇ ਹੋਏ ਖ਼ਾਲਸਾ ਧਰਮ ਪ੍ਰਚਾਰ ਕਮੇਟੀ ਮਲੋਟ ਦੇ ਮੁੱਖ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਹਰਮਹਿੰਦਰ ਪਾਲ)-ਸੀ.ਪੀ.ਐਮ. ਬ੍ਰਾਂਚ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ 123ਵੇਂ ਜਨਮ ਦਿਵਸ ਨੂੰ ਸਾਮਰਾਜੀ ਵਿਰੋਧੀ ਤੇ ਸੰਵਿਧਾਨ ਬਚਾਓ ਦਿਵਸ ਦੇ ਤੌਰ 'ਤੇ ਮਨਾਇਆ | ਇਸ ਮੌਕੇ ਸੀ.ਪੀ.ਐਮ. ਦੇ ਆਗੂ ਕਾਮਰੇਡ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਕੁਲਵੀਰ ਸਿੰਘ ਸਾਧਾਂਵਾਲਾ (ਫ਼ਰੀਦਕੋਟ) ਦਾ ਸਟੱਡੀ ਵੀਜ਼ਾ ਆਸਟ੍ਰੇਲੀਆ ਲਈ ਲਗਵਾ ਕੇ ਦਿੱਤਾ ਹੈ | ਇਹ ...
ਗਿੱਦੜਬਾਹਾ, 23 ਜਨਵਰੀ (ਬਲਦੇਵ ਸਿੰਘ ਘੱਟੋਂ)-ਪਿੰਡ ਸਹਿਬਚੰਦ ਵਿਖੇ ਖੇਡ ਪ੍ਰੇਮੀਆਂ ਵਲੋਂ ਸਮੂਹ ਨਗਰ ਵਾਸੀਆਂ ਅਤੇ ਐਨ.ਆਰ.ਆਈ ਸੱਜਣਾਂ ਦੇ ਵਿਸ਼ੇਸ਼ ਸਹਿਯੋਗ ਨਾਲ 16ਵਾਂ ਚਾਰ ਰੋਜ਼ਾ ਪੇਂਡੂ ਕਾਸਕੋ ਕ੍ਰਿਕਟ ਟੂਰਨਾਮੈਂਟ ਸਰਕਾਰੀ ਹਾਈ ਸਕੂਲ ਸਾਹਿਬਚੰਦ ਦੇ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ ਦਿਸ਼ਾ-ਨਿਰਦੇਸ਼ ਹੇਠ ਨਸ਼ਾ ਵਿਰੋਧੀ ਚੇਤਨਾ ਯੂਨਿਟ ਵਲੋਂ ਸਰਕਾਰੀ ਹਾਈ ਸਕੂਲ ਬਣਵਾਲਾ ਅਨੁਕਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਾਇਆ ਗਿਆ | ਇਸ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਲੰਬੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਜਨਰਲ ਸਕੱਤਰ ...
ਮੰਡੀ ਬਰੀਵਾਲਾ, 23 ਜਨਵਰੀ (ਨਿਰਭੋਲ ਸਿੰਘ)-ਕਾਂਗਰਸ ਵਰਕਰਾਂ ਦੀ ਮੀਟਿੰਗ ਦਰਸ਼ਨ ਸਿੰਘ ਦੇ ਗ੍ਰਹਿ ਪਿੰਡ ਵੜਿੰਗ ਵਿਖੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਬਰਾੜ ਸੋਥਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਮਲਕੀਤ ਸਿੰਘ, ਜਸਵੀਰ ਸਿੰਘ, ਗੁਰਭਾਰਤ ਸਿੰਘ ਯੂਥ ਆਗੂ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX