ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਬੰਦ ਸਮਰਥਕਾਂ ਵਲੋਂ ਸ਼ਹਿਰ 'ਚ ਕੱਢੇ ਜਾ ਰਹੇ ਸ਼ਾਂਤੀਪੂਰਨ ਮਾਰਚ ਨੂੰ ਰੋਕਣ ਲਈ ਘੰਟਾ ਘਰ ਚੌਾਕ 'ਚ ਭਾਜਪਾ ਦੇ ਕੁਝ ਆਗੂ ਅਤੇ ਕਾਰਕੁਨ ਆ ਪੁੱਜੇ | ਇਸ ਦੌਰਾਨ ਜਿੱਥੇ ਭਾਜਪਾਈਆਂ ਨੇ ਮਾਰਚ ਨੂੰ ਅੱਗੇ ਵਧਣ ਤੋਂ ਰੋਕਿਆ, ਉੱਥੇ ਹੀ ਭਾਜਪਾ ਦੇ ਵੱਖ-ਵੱਖ ਗੁੱਟਾਂ ਦੇ ਆਗੂ ਆਪਣੀ ਲੀਡਰੀ ਚਮਕਾਉਣ 'ਚ ਲੱਗੇ ਰਹੇ | ਇਸ ਦੌਰਾਨ ਵਿਰੋਧ ਕਰ ਰਹੇ ਭਾਜਪਾਈ ਖੜ੍ਹੇ ਤਾਂ ਭਾਵੇਂ ਮਾਰਚ ਦੇ ਅੱਗੇ ਸਨ, ਪਰ ਇਸ ਦੌਰਾਨ ਵੀ ਉਨ੍ਹਾਂ ਦੀ ਗੁੱਟਬਾਜ਼ੀ ਖੁੱਲ੍ਹ ਕੇ ਸਾਹਮਣੇ ਆਈ ਅਤੇ ਆਪਸੀ ਖਿੱਚੋਤਾਣ ਤੋਂ ਬੁਖਲਾਏ ਉਹ ਕੁੱਝ ਪੱਤਰਕਾਰਾਂ ਨਾਲ ਵੀ ਖਹਿਬੜਦੇ ਨਜ਼ਰ ਆਏ | ਕਿਸੇ ਅਣਸੁਖਾਵੀਂ ਘਟਨਾ ਦੇ ਡਰ ਨਾਲ ਸ਼ਹਿਰ ਦੇ ਕਈ ਬਾਜ਼ਾਰਾਂ 'ਚ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਨਾ ਹੀ ਬਿਹਤਰ ਸਮਝਿਆ | ਇਸ ਦੇ ਚੱਲਦਿਆਂ ਸਵੇਰ ਤੋਂ ਹੀ ਬੰਦ ਦੁਕਾਨਾਂ ਖੁੱਲ੍ਹਵਾਉਣ 'ਚ ਲੱਗੇ ਭਾਜਪਾਈਆਂ ਦਾ ਇਹ ਦਾਅ ਪੁੱਠਾ ਪੈ ਗਿਆ ਅਤੇ ਸ਼ਹਿਰ 'ਚ ਬੰਦ ਕਾਮਯਾਬ ਹੁੰਦਾ ਦਿਸਣ ਲੱਗਾ | ਆਿਖ਼ਰ ਦੋਵਾਂ ਧਿਰਾਂ ਦੇ ਆਗੂਆਂ ਦੀ ਪ੍ਰਸ਼ਾਸਨ ਵਲੋਂ ਇਕ ਮੀਟਿੰਗ ਕਰਵਾਈ ਗਈ ਅਤੇ ਫ਼ੈਸਲਾ ਹੋਇਆ ਕਿ ਦੋਵੇਂ ਧਿਰਾਂ ਜਿੱਥੇ ਬੈਠੀਆਂ ਹਨ, ਉੱਥੋਂ ਹੀ ਉੱਠ ਜਾਣਗੀਆਂ ਅਤੇ ਜਿਸ ਨੇ ਜਿੱਧਰ ਵੀ ਜਾਣਾ ਹੈ, ਉਹ ਜਾ ਸਕਦਾ ਹੈ | ਇਸ ਤੋਂ ਬਾਅਦ ਦੋਵੇਂ ਧਿਰਾਂ ਆਪੋ-ਆਪਣੇ ਰਾਹ ਪਈਆਂ | ਅੱਜ ਸਵੇਰੇ ਦਲ ਖ਼ਾਲਸਾ, ਸ਼ੋ੍ਰਮਣੀ ਅਕਾਲੀ ਦਲ (ਅ), ਅੰਬੇਡਕਰ ਫੋਰਸ, ਸ੍ਰੀ ਗੁਰੂ ਰਵਿਦਾਸ ਫੋਰਸ, ਭਗਵਾਨ ਵਾਲਮੀਕਿ ਧਰਮ ਰੱਖਿਆ ਸੰਘ, ਕਿ੍ਸ਼ਚੀਅਨ ਨੈਸ਼ਨਲ ਫ਼ਰੰਟ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਵਲੋਂ ਸਥਾਨਕ ਪ੍ਰਭਾਤ ਚੌਕ ਤੋਂ ਮਾਰਚ ਕੱਢਿਆ ਗਿਆ | ਕੱਢੇ ਗਏ ਇਸ ਸ਼ਾਂਤਮਈ ਮਾਰਚ ਦੌਰਾਨ ਜੋ ਦੁਕਾਨਾਂ ਖੁੱਲ੍ਹੀਆਂ ਹੋਈਆਂ ਸਨ, ਨੂੰ ਪ੍ਰਦਰਸ਼ਨਕਾਰੀਆਂ ਵਲੋਂ ਬੰਦ ਕਰਨ ਦੀ ਅਪੀਲ ਕੀਤੀ ਗਈ | ਜਦੋਂ ਇਹ ਮਾਰਚ ਥਾਣਾ ਘੰਟਾ ਘਰ ਨਜ਼ਦੀਕ ਪੁੱਜਾ ਤਾਂ ਸਾਹਮਣੇ ਤੋਂ ਭਾਜਪਾ ਸਮਰਥਕਾਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਅਤੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ | ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਕਿਹਾ ਕਿ ਇਹ ਬੰਦ ਕਸ਼ਮੀਰ ਅੰਦਰ ਧਾਰਾ 370 ਨੂੰ ਤੋੜਨ, ਬਾਬਰੀ ਮਸਜਿਦ ਦੀ ਥਾਂ ਰਾਮ ਮੰਦਰ ਦਾ ਨਿਰਮਾਣ, ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ., ਯੂਨੀਵਰਸਿਟੀਆਂ ਦੇ ਵਿਦਿਆਰਥੀਆਂ 'ਤੇ ਢਾਹੇ ਜਾ ਰਹੇ ਕਹਿਰ, ਗੁਰੂ ਰਵਿਦਾਸ ਜੀ ਦਾ ਮੰਦਰ ਤੋੜਨ ਅਤੇ ਸਿੱਖ ਰਾਜਨੀਤਕ ਕੈਦੀਆਂ ਨੂੰ ਰਿਹਾਅ ਕਰਨ ਤੋਂ ਮੁਕਰਨ ਵਿਰੁੱਧ ਕੀਤਾ ਗਿਆ ਹੈ | ਇਸ ਮੌਕੇ ਅੰਬੇਡਕਰ ਫੋਰਸ ਦੇ ਪ੍ਰਧਾਨ ਅਨਿਲ ਬਾਘਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਹਿੰਦੂਤਵ ਤਾਕਤਾਂ ਨੂੰ ਹੱਲਾਸ਼ੇਰੀ ਦੇ ਕੇ ਘੱਟ ਗਿਣਤੀਆਂ 'ਤੇ ਜੋ ਅੱਤਿਆਚਾਰ ਕੀਤੇ ਜਾ ਰਹੇ ਹਨ, ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ | ਇਸੇ ਤਰ੍ਹਾਂ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਖੁਣ ਖੁਣ ਵਰਕਿੰਗ ਕਮੇਟੀ ਮੈਂਬਰ ਸ਼ੋ੍ਰਮਣੀ ਅਕਾਲੀ ਦਲ (ਅ), ਅਵਤਾਰ ਸਿੰਘ ਖੱਖ ਜ਼ਿਲ੍ਹਾ ਪ੍ਰਧਾਨ (ਅ), ਕਿ੍ਸ਼ਚੀਅਨ ਨੈਸ਼ਨਲ ਫ਼ਰੰਟ ਦੇ ਪ੍ਰਧਾਨ ਲਾਰੈਂਸ ਚੌਧਰੀ, ਗੁਰਦੀਪ ਸਿੰਘ ਕਾਲਕੱਟ, ਦਵਿੰਦਰ ਸਿੰਘ ਚੱਕੋਵਾਲ, ਪਰਮਜੀਤ ਸਿੰਘ ਮੰਡ ਪ੍ਰਧਾਨ ਸਿੱਖ ਯੂਥ ਆਫ਼ ਪੰਜਾਬ, ਗੁਰਪ੍ਰੀਤ ਸਿੰਘ ਖੁੱਡਾ ਜਨਰਲ ਸਕੱਤਰ, ਜਗਮੋਹਨ ਸਿੰਘ ਜ਼ਿਲ੍ਹਾ ਇੰਚਾਰਜ ਬਸਪਾ, ਹਰਵਿੰਦਰ ਸਿੰਘ ਹਰਮੋਏ ਜ਼ਿਲ੍ਹਾ ਪ੍ਰਧਾਨ ਦਲ ਖ਼ਾਲਸਾ, ਮਨਜੀਤ ਸਿੰਘ ਖੁਣ ਖੁਣ, ਅੱਤਿਆਚਾਰ ਵਿਰੋਧੀ ਫ਼ਰੰਟ ਦੇ ਪ੍ਰਧਾਨ ਚੰਦਨ ਲੱਕੀ, ਸ੍ਰੀ ਗੁਰੂ ਰਵਿਦਾਸ ਫੋਰਸ ਦੇ ਪ੍ਰਧਾਨ ਹਰਵਿੰਦਰ ਹੀਰਾ, ਭਗਵਾਨ ਵਾਲਮੀਕਿ ਧਰਮ ਰੱਖਿਆ ਸੰਘ ਦੇ ਪ੍ਰਧਾਨ ਵਿਕਾਸ ਹੰਸ, ਮੁਸਲਿਮ ਭਾਈਚਾਰੇ ਵਲੋਂ ਸੁਰਮੂ, ਕਰਨੈਲ ਸਿੰਘ ਲਵਲੀ ਸ੍ਰੋਮਣੀ ਅਕਾਲੀ ਦਲ (ਅ) ਕੌਾਸਲਰ ਧਿਆਨ ਚੰਦ ਧਿਆਨਾ, ਨੌਬਲਜੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ | ਦੂਸਰੇ ਪਾਸੇ ਬੰਦ ਦਾ ਵਿਰੋਧ ਕਰਨ ਵਾਲਿਆਂ 'ਚ ਸ਼ਾਮਿਲ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਕਿਹਾ ਕਿ ਇਹ ਜਥੇਬੰਦੀਆਂ ਜਾਣਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ, ਜਦਕਿ ਕੇਂਦਰ ਸਰਕਾਰ ਵਲੋਂ ਜੋ ਵੀ ਕਾਨੂੰਨ ਪਾਸ ਕੀਤਾ ਹੈ, ਉਹ ਦੇਸ਼ ਵਾਸੀਆਂ ਦੇ ਹਿੱਤ 'ਚ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਰਮਨ ਘਈ ਸਾਬਕਾ ਪ੍ਰਧਾਨ ਭਾਜਪਾ, ਮੇਅਰ ਸ਼ਿਵ ਸੂਦ, ਵਿਜੇ ਪਠਾਣੀਆਂ ਜ਼ਿਲ੍ਹਾ ਪ੍ਰਧਾਨ, ਕਮਲਜੀਤ ਸੇਤੀਆ, ਡਾ: ਪੰਕਜ ਸ਼ਰਮਾ, ਵਿਜੇ ਅਗਰਵਾਲ, ਗੋਪੀ ਚੰਦ ਕਪੂਰ, ਮਨੋਜ ਸ਼ਰਮਾ, ਕੌਾਸਲਰ ਨਿਪੁੰਨ ਸ਼ਰਮਾ, ਸੰਜੀਵ ਤਲਵਾੜ, ਕੌਾਸਲਰ ਅਸ਼ੋਕ ਕੁਮਾਰ ਸ਼ੌਕੀ, ਨਵਜਿੰਦਰ ਸਿੰਘ ਬੇਦੀ, ਕੌਾਸਲਰ ਬਿੱਟੂ ਭਾਟੀਆ, ਨਿਤਿਨ ਗੁਪਤਾ ਨੰਨੂੰ, ਲੱਕੀ ਠਾਕੁਰ, ਜਿੰਦੂ ਸੈਣੀ, ਅਨਿਲ ਹੰਸ, ਅਸ਼ਵਨੀ ਓਹਰੀ ਆਦਿ ਵੀ ਹਾਜ਼ਰ ਸਨ | ਇਸ ਮੌਕੇ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਹਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਐਸ.ਪੀ. ਪਰਮਿੰਦਰ ਸਿੰਘ, ਐਸ.ਪੀ. ਧਰਮਵੀਰ ਸਿੰਘ, ਡੀ.ਐਸ.ਪੀ. ਸਤਿੰਦਰ ਚੱਢਾ, ਡੀ.ਐਸ.ਪੀ. ਜਗਦੀਸ਼ ਰਾਜ ਅੱਤਰੀ, ਡੀ.ਐਸ.ਪੀ. ਹਰਜਿੰਦਰ ਸਿੰਘ, ਐਸ.ਐਚ.ਓ. ਸਿਟੀ ਗੋਬਿੰਦਰ ਕੁਮਾਰ, ਇੰਸ: ਭਰਤ ਮਸੀਹ ਆਦਿ ਸਮੇਤ ਵੱਡੀ ਗਿਣਤੀ 'ਚ ਪੁਲਿਸ ਪ੍ਰਸ਼ਾਸਨ ਹਾਜ਼ਰ ਸੀ |
ਹੁਸ਼ਿਆਰਪੁਰ 25 ਜਨਵਰੀ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਨਗਰ ਕੌਾਸਲਾਂ ਦੇ 12 ਕਾਰਜ ਸਾਧਕ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ | ਕਾਰਜ ਸਾਧਕ ਅਫ਼ਸਰ ਰਾਜੇਸ਼ ਕੁਮਾਰ ਨੂੰ ਮਜੀਠਾ ਤੋਂ ਰਾਜਾਸਾਂਸੀ ਤੇ ਨਡਾਲਾ ਦਾ ਵਾਧੂ ਚਾਰਜ, ਵਿਜੇ ਸਾਗਰ ਮਹਿਤਾ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਗੁਪਤ ਸੂਚਨਾ ਤੋਂ ਬਾਅਦ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਤੇ ਮੈਗਜ਼ੀਨ ਬਰਾਮਦ ਕੀਤੇ ਹਨ | ਇਸ ਸਬੰਧੀ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ...
ਨੰਗਲ ਬਿਹਾਲਾਂ, 25 ਜਨਵਰੀ (ਵਿਨੋਦ ਮਹਾਜਨ)-ਗਣਤੰਤਰਤਾ ਦਿਵਸ ਦੇ ਸਬੰਧ ਵਿਚ ਅੱਜ ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਇਕ ਵਿਸ਼ਾਲ ਤਿਰੰਗਾ ਯਾਤਰਾ ਦਾ ਆਯੋਜਨ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਅਤੇ ਪਿ੍ੰਸੀਪਲ ਸੁਸ਼ਮਾ ਡੋਗਰਾ ਦੀ ਅਗਵਾਈ ਹੇਠ ਕੀਤਾ ਗਿਆ | ਇਸ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਕਥਿਤ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਪਤੀ-ਪਤਨੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਟੋਡਰਪੁਰ ਦੀ ਵਾਸੀ ਗਿਆਨ ਕੌਰ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 84 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਦੀ ਪਹਿਚਾਣ ਰਵੀ ਬੇਦੀ ਅਤੇ ਦਵਿੰਦਰ ਸਿੰਘ ...
ਦਸੂਹਾ, 25 ਜਨਵਰੀ (ਭੁੱਲਰ)-ਦਸੂਹਾ ਪੁਲਿਸ ਵਲੋਂ ਦਾਜ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਅਤੇ ਏ ਐੱਸ ਆਈ ਅਵਤਾਰ ਸਿੰਘ ਨੇ ਦੱਸਿਆ ਕਿ ਸੰਦੀਪ ਕੌਰ ਪੁੱਤਰੀ ਬਲਕਾਰ ਸਿੰਘ ਵਾਸੀ ਅਰਜਨਾ ਕਾਲੋਨੀ ਨੇ ਦੱਸਿਆ ਕਿ ਉਸ ਦੀ ਸ਼ਾਦੀ 3 ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਜਾਅਲੀ ਦਸਤਾਵੇਜ਼ ਪੇਸ਼ ਕਰਕੇ ਅਦਾਲਤ ਤੋਂ ਜ਼ਮਾਨਤ ਕਰਵਾਉਣ ਦੇ ਖਿਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਦੇ ਹੁਕਮ 'ਤੇ ਇਕ ਮਾਮਲੇ ਦੇ ਦੋਸ਼ੀ ...
ਬੁੱਲ੍ਹੋਵਾਲ, 23 ਜਨਵਰੀ (ਪ.ਪ)-ਸ਼ੇਰੇ ਪੰਜਾਬ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਸਮੈਸਿੰਗ ਟੂਰਨਾਮੈਂਟ 1 ਅਤੇ 2 ਫਰਵਰੀ ਨੂੰ ਪਿੰਡ ਸ਼ਰਿਸਤਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਧਾਨ ਸੋਨੂੰ ਸੂਚ ਨੇ ...
ਭੰਗਾਲਾ, 25 ਜਨਵਰੀ (ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਦੇ ਪਛੜੇ ਇਲਾਕੇ ਕੰਡੀ ਖੇਤਰ ਵਿਚ ਬੱਚਿਆਂ ਨੂੰ ਆਧੁਨਿਕ ਵਿੱਦਿਆ ਮੁਹੱਈਆ ਕਰਵਾ ਰਹੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਦੀ ਮੈਨੇਜਮੈਂਟ ਨੇ ਵਿਲੱਖਣ ਪਹਿਲ ਕਰਦਿਆਂ ਪਿ੍ੰਸੀਪਲ ਮੈਡਮ ਹਰਪ੍ਰੀਤ ਪੰਧੇਰ ...
ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)-ਅਰੋੜਾ ਇੰਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਨਵਾਂਸ਼ਹਿਰ ਮੁੱਖ ਦਫ਼ਤਰ ਵਿਖੇ ਕੈਨੇਡਾ ਸਟੱਡੀ ਵੀਜ਼ੇ ਸਬੰਧੀ 2 ...
ਸ਼ਾਮਚੁਰਾਸੀ, 25 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਮੱਛਰੀਵਾਲ ਦੀ ਸਾਬਕਾ ਸਰਪੰਚ ਅਕਾਲੀ ਅਕਾਲੀ ਆਗੂ ਕੁਲਵਿੰਦਰ ਕੌਰ ਨੂੰ ਉਸ ਸਮੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤੀ ਕੁਲਵੰਤ ਸਿੰਘ (55) ਦੀ ਅਚਨਚੇਤ ਮੌਤ ਹੋ ਗਈ | ਉਨ੍ਹਾਂ ਦੇ ਇਸ ਸਦੀਵੀ ਵਿਛੋੜੇ ਤੇ ...
ਹੁਸ਼ਿਆਰਪੁਰ, 25 ਜਨਵਰੀ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵਲੋਂ ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਨੂੰ ਖੋਲ੍ਹਣ ਦੀ ਮਨਜ਼ੂਰੀ ਦੇਣਾ ਨਾ ਸਿਰਫ਼ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਬਲਕਿ ਇਸ ਨਾਲ ਮੈਡੀਕਲ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹੋਰ ਵੀ ...
ਨਸਰਾਲਾ, 25 ਜਨਵਰੀ (ਸਤਵੰਤ ਸਿੰਘ ਥਿਆੜਾ)-ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਨਸਰਾਲਾ ਵਲੋਂ ਐਮ. ਡੀ. ਅਮਨਪ੍ਰੀਤ ਸਿੰਘ ਬਰਾੜ ਅਤੇ ਜ਼ਿਲ੍ਹਾ ਮੈਨੇਜਰ ਰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਤਾਰਾਗੜ੍ਹ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ ਗਿਆ ...
ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਵੈਟਰਨਰੀ ਅਫ਼ਸਰ ਯੂਨੀਅਨ ਹੁਸ਼ਿਆਰਪੁਰ ਦੀ ਵਿਸ਼ੇਸ਼ ਬੈਠਕ ਮੁਕੇਰੀਆਂ ਵਿਖੇ ਹੋਈ | ਇਸ ਬੈਠਕ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਸੀਤਲ ਸਿੰਘ, ਡਾਕਟਰ ਧਰਮਿੰਦਰ ਸਿੰਘ, ਡਾ. ਜੇ. ਪੀ. ਸਿੰਘ, ਡਾ. ਗੁਰਪ੍ਰੀਤ ...
ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ)-ਐੱਸ. ਪੀ. ਐਨ. ਕਾਲਜ ਮੁਕੇਰੀਆਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਵੱਖ-ਵੱਖ ਪੋਸਟ ਗ੍ਰੈਜੂਏਟ ਵਿਭਾਗਾਂ (ਪੰਜਾਬੀ, ਹਿੰਦੀ, ਇਤਿਹਾਸ, ਅੰਗਰੇਜ਼ੀ) ਨਾਲ ਮਿਲ ਕੇ ਵੋਟਰ ਦਿਵਸ ਮਨਾਇਆ ਗਿਆ | ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਗੌਰਾ ਗੇਟ 'ਚ ਮਾਨਸਿਕ ਤਣਾਅ 'ਚ ਆ ਕੇ ਇਕ 30 ਸਾਲਾ ਨੌਜਵਾਨ ਨੇ ਆਪਣੇ ਘਰ 'ਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਘਟਨਾ ਦਾ ਪਤਾ ਲਗਦੇ ਹੀ ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੰੁਚ ਕੇ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਠੇਕੇ 'ਤੇ ਕੰਮ ਕਰ ਰਹੇ ਬਲਾਕ ਪੱਧਰ ਦੇ ਅਕਾਊਟਾੈਟਸ ਦਾ ਇਕ ਵਫ਼ਦ ਅਜੇ ਕੁਮਰਾ ਬਲਾਕ ਅਕਾਊਟਾੈਟ ਕਮ ਕੈਸ਼ੀਅਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਬੱਸ 'ਚ ਵੜ ਕੇ ਡਰਾਈਵਰ ਨਾਲ ਕੁੱਟਮਾਰ ਕਰਕੇ ਦੰਦ ਤੋੜਨ ਤੋਂ ਬਾਅਦ ਨਕਦੀ ਵਾਲਾ ਬੈਗ, ਸੋਨੇ ਦੇ ਚੈਨੀ ਅਤੇ ਮੋਬਾਈਲ ਖੋਹਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਾਲਜ ਦੀ ਬੱਸ ਦੇ ਡਰਾਈਵਰ ਨੂੰ ਨਾਮਜ਼ਦ ਕਰਕੇ 6 ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾ ਰਹੀ ਹੈ | ਇਸ ਵਚਨਬੱਧਤਾ ਨੂੰ ਦੁਹਰਾਉਂਦਿਆਂ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਅੱਜ ਗਾਰਡਨ ਕੋਰਟ ਪੈਲੇਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ 10ਵਾਂ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਹੁਸ਼ਿਆਰਪੁਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX