ਤਾਜਾ ਖ਼ਬਰਾਂ


ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  2 minutes ago
ਨਵੀਂ ਦਿੱਲੀ, 26 ਫਰਵਰੀ- ਉੱਤਰੀ-ਪੂਰਬੀ ਦਿੱਲੀ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਫੈਲੀ ਹਿੰਸਾ 'ਚ ਮੌਤਾਂ ਦਾ ਅੰਕੜਾ ਵੱਧ ਕੇ 22 ਹੋ ਗਿਆ ਹੈ। ਗੁਰੂ ਤੇਗ ਬਹਾਦਰ ਹਸਪਤਾਲ 'ਚ 21 ਲੋਕਾਂ...
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  11 minutes ago
ਲਖਨਊ, 26 ਫਰਵਰੀ- ਉੱਤਰ ਪ੍ਰਦੇਸ਼ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਆਪਣੀ ਪਤਨੀ ਤੰਜ਼ੀਨ ਫ਼ਾਤਿਮਾ ਅਤੇ ਬੇਟੇ ਅਬਦੁੱਲਾ ਆਜ਼ਮ ਖ਼ਾਨ ਨਾਲ ਅੱਜ ਰਾਮਪੁਰ ਦੀ ਇੱਕ ਵਿਸ਼ੇਸ਼...
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  29 minutes ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  30 minutes ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  31 minutes ago
ਸੰਦੌੜ ਵਿਖੇ ਕਿਸਾਨ ਆਗੂਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  37 minutes ago
ਸੰਦੌੜ, 26 ਫਰਵਰੀ (ਜਸਵੀਰ ਸਿੰਘ ਜੱਸੀ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਹਥਨ ਦੀ ਅਗਵਾਈ...
ਉੱਤਰੀ ਪੂਰਬੀ ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ ਦੇ ਅਧਿਕਾਰੀ ਦੀ ਮੌਤ 'ਤੇ ਦਿੱਲੀ ਹਾਈਕੋਰਟ ਨੇ ਜਤਾਈ ਚਿੰਤਾ
. . .  50 minutes ago
ਦਿੱਲੀ 'ਚ ਇੱਕ ਹੋਰ 1984 ਨਹੀਂ ਹੋਣ ਦੇਵਾਂਗੇ- ਹਾਈਕੋਰਟ
. . .  51 minutes ago
ਨਵੀਂ ਦਿੱਲੀ, 26 (ਜਗਤਾਰ ਸਿੰਘ)- ਦਿੱਲੀ ਹਿੰਸਾ ਮਾਮਲੇ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ 'ਚ ਇੱਕ ਹੋਰ...
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  1 minute ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਿੰਸਾ ਮਾਮਲੇ 'ਤੇ ਸੁਣਵਾਈ ਕਰਦਿਆ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਵੀ ਹਿੰਸਾ ਪ੍ਰਭਾਵਿਤ ਇਲਾਕਿਆਂ...
ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਹਿੰਸਾ ਨੂੰ ਲੈ ਕੇ ਦਿੱਤੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਸੋਨੀਆ ਗਾਂਧੀ...
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 26 ਫਰਵਰੀ (ਰਾਜੇਸ਼ ਸੰਧੂ)- ਅੱਜ ਅੰਮ੍ਰਿਤਸਰ 'ਚ ਕਾਂਗਰਸ ਪਾਰਟੀ ਵਲੋਂ ਦਿੱਲੀ 'ਚ ਹੋਈ ਹਿੰਸਾ ਨੂੰ ਲੈ ਕੇ ਮੋਦੀ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ। ਇਸ ਮੌਕੇ ਅੰਮ੍ਰਿਤਸਰ...
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਜਾਰੀ                             
. . .  about 1 hour ago
ਨਾਭਾ, 26 ਫਰਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ  ਵੀ ਜਾਰੀ ਰਿਹਾ 1 ਧਰਨੇ ਵਿਚ ਬੁਲਾਰਿਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ...
ਦਿੱਲੀ ਹਿੰਸਾ : ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ''ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ...
ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਮਿਲੀ ਖ਼ੁਫ਼ੀਆ ਬਿਊਰੋ ਦੇ ਅਫ਼ਸਰ ਦੀ ਲਾਸ਼
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਦੇ ਉੱਤਰੀ-ਪੂਰਬੀ ਜ਼ਿਲ੍ਹੇ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ (ਆਈ. ਬੀ.) ਦੇ ਅਫ਼ਸਰ ਅੰਕਿਤ ਸ਼ਰਮਾ ਦੀ ਲਾਸ਼ ਮਿਲੀ ਹੈ। ਹਾਲਾਂਕਿ ਇਸ ਲਾਸ਼...
ਦਿੱਲੀ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ, ਅਸਤੀਫ਼ਾ ਦੇਣ- ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ 'ਚ ਭੜਕੀ ਹਿੰਸਾ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਇਸ ਦੇ ਲਈ ਭਾਜਪਾ ਨੇਤਾਵਾਂ...
ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਕੀਤਾ ਹਮਲਾ, ਤਿੰਨ ਮੈਂਬਰ ਜ਼ਖ਼ਮੀ
. . .  about 1 hour ago
ਮਹਿਬੂਬਾ ਨੂੰ ਹਿਰਾਸਤ 'ਚ ਰੱਖਣ 'ਤੇ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 2 hours ago
ਦਵਾਈਆਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਵਲੋਂ ਸਫ਼ਾਈ
. . .  about 2 hours ago
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ
. . .  about 2 hours ago
ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  about 3 hours ago
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  about 3 hours ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  about 3 hours ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  about 3 hours ago
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  about 3 hours ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  about 3 hours ago
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  about 3 hours ago
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  about 4 hours ago
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  about 4 hours ago
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 4 hours ago
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 4 hours ago
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  1 minute ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 5 hours ago
ਸੀ. ਸੀ. ਐੱਸ. ਦੀ ਬੈਠਕ ਅੱਜ, ਐੱਨ. ਐੱਸ. ਏ. ਡੋਭਾਲ ਵੀ ਲੈਣਗੇ ਹਿੱਸਾ
. . .  about 5 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 18
. . .  about 5 hours ago
ਕਾਰ ਤੇ ਬੱਸ ਦੀ ਟੱਕਰ 'ਚ 5 ਮੌਤਾਂ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆ ਦੀ ਗਿਣਤੀ ਹੋਈ 17
. . .  about 6 hours ago
ਦਿੱਲੀ ਹਿੰਸਾ 'ਤੇ ਹਾਈਕੋਰਟ 'ਚ ਅੱਧੀ ਰਾਤ ਨੂੰ ਹੋਈ ਸੁਣਵਾਈ
. . .  about 6 hours ago
ਦੱਖਣੀ ਕੋਰੀਆ 'ਚ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ
. . .  about 7 hours ago
ਬੈਂਗਲੁਰੂ 'ਚ ਅੱਜ ਸ਼ੁਰੂ ਹੋਵੇਗਾ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 7 hours ago
ਖੋਲੇ ਗਏ ਦਿੱਲੀ ਮੈਟਰੋ ਸਟੇਸ਼ਨਾਂ ਦੇ ਸਾਰੇ ਗੇਟ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਅਣਪਛਾਤੇ ਵਾਹਨ ਦੀ ਲਪੇਟ ਚ ਆ ਕੇ ਨੌਜਵਾਨ ਦੀ ਮੌਤ
. . .  1 day ago
ਰਾਸ਼ਟਰਪਤੀ ਭਵਨ ਪੁੱਜੇ ਟਰੰਪ
. . .  1 day ago
ਗ੍ਰਹਿ ਮੰਤਰੀ ਨੇ ਰਤਨ ਲਾਲ ਦੇ ਪਰਿਵਾਰ ਨੂੰ ਲਿਖਿਆ ਪੱਤਰ, ਪ੍ਰਗਟਾਇਆ ਦੁੱਖ
. . .  1 day ago
ਦਿੱਲੀ 'ਚ ਹਾਲਾਤ ਕਾਬੂ ਹੇਠ - ਦਿੱਲੀ ਪੁਲਿਸ
. . .  1 day ago
ਦਿੱਲੀ ਹਿੰਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ 10 ਹੋਈ , 3 ਪੱਤਰਕਾਰਾਂ 'ਤੇ ਵੀ ਹੋਏ ਹਮਲੇ
. . .  1 day ago
ਧਾਰਮਿਕ ਆਜ਼ਾਦੀ 'ਤੇ ਹੋਈ ਗੱਲ - ਟਰੰਪ
. . .  1 day ago
ਬੰਗਾ 'ਚ ਪੁਲਸ ਨੇ ਪੰਜ ਸ਼ੱਕੀ ਹਿਰਾਸਤ 'ਚ ਲਏ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਲੋਕਤੰਤਰੀ ਚੋਣ ਪ੍ਰਣਾਲੀ ਦੀ ਮਜ਼ਬੂਤੀ ਪੰਜਾਬ ਦੇ ਲੋਕਾਂ ਦੀ ਵੱਡੀ ਜ਼ਿੰਮੇਵਾਰੀ-ਵੀ. ਸੀ. ਡਾ. ਨੰਦਾ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਉੱਪ ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਨੇ ਅੱਜ ਇੱਥੇ 10ਵੇਂ ਨੈਸ਼ਨਲ ਵੋਟਰਜ਼ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 80 ਫ਼ੀਸਦੀ ਕੁਰਬਾਨੀਆਂ ਪੰਜਾਬੀਆਂ ਦੇ ਹਿੱਸੇ ਆਈਆਂ ਹੋਣ ਕਾਰਨ, ਪੰਜਾਬ ਦੇ ਲੋਕਾਂ ਦੀ ਲੋਕਤੰਤਰੀ ਚੋਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ | ਉਨ੍ਹਾਂ ਸ਼ਿਵਾਲਿਕ ਸਕੂਲ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਅਸੀਂ ਅੰਗਰੇਜ਼ਾਂ ਦੇ ਗੁਲਾਮ ਸੀ ਤਾਂ ਸਾਡੇ ਕੋਲ ਨਾ ਤਾਂ ਆਪਣੀਆਂ ਪਾਲਿਸੀਆਂ ਬਣਾਉਣ ਦਾ ਹੱਕ ਸੀ ਅਤੇ ਨਾ ਹੀ ਆਪਣੀ ਸਰਕਾਰ ਚੁਣਨ ਦਾ | ਆਜ਼ਾਦੀ ਮਿਲਣ ਤੋਂ ਬਾਅਦ, ਅਸੀਂ ਪੂਰਨ ਸਵਰਾਜ (ਗਣਰਾਜ) ਅਪਣਾਇਆ ਅਤੇ ਦੇਸ਼ ਦੇ ਲੋਕਾਂ ਦੀ ਬਿਹਤਰੀ ਲਈ ਸੰਵਿਧਾਨ 'ਚ ਵੱਖ-ਵੱਖ ਉਪਬੰਧ ਦਰਜ ਕੀਤੇ | ਇਨ੍ਹਾਂ ਉਪਬੰਧਾਂ 'ਚ ਦੇਸ਼ ਦੇ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਅਤੇ ਆਪਣੀ ਮਰਜ਼ੀ ਮੁਤਾਬਕ ਸਰਕਾਰ ਚੁਣਨ ਦਾ ਹੱਕ ਵੀ ਮਿਲਿਆ, ਜੋ ਕਿ ਕਿਸੇ ਵੀ ਜਮਹੂਰੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ | ਡਾ. ਨੰਦਾ ਨੇ ਆਖਿਆ ਕਿ ਵੋਟ ਪਾਉਣਾ ਕੇਵਲ ਸਰੀਰਕ ਕਿਰਿਆ ਨਹੀਂ ਬਲਕਿ ਮਾਨਸਿਕ ਸੋਝੀ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ ਮੱਤਦਾਨ 'ਚ ਮੱਤ ਦਾ ਦਾਨ ਜੁੜਿਆ ਹੋਇਆ ਹੈ, ਜਿਸ ਲਈ ਵੱਡੀ ਸੋਚ-ਵਿਚਾਰ ਦੀ ਲੋੜ ਹੁੰਦੀ ਹੈ | ਉਨ੍ਹਾਂ ਨੇ ਇਸ ਮੌਕੇ ਸਮਾਗਮ 'ਚ ਸ਼ਾਮਿਲ ਸਮੂਹ ਲੋਕਾਂ ਨੂੰ ਲੋਕਤੰਤਰੀ ਪ੍ਰਣਾਲੀ ਪ੍ਰਤੀ ਵਚਨਬੱਧਤਾ ਅਤੇ ਆਪਣੇ ਮੱਤ ਦੇ ਅਧਿਕਾਰੀ ਦੀ ਬਿਨਾਂ ਕਿਸੇ ਦਬਾਅ ਤੋਂ ਵਰਤੋਂ ਕਰਨ ਦਾ ਪ੍ਰਣ ਵੀ ਦਿਵਾਇਆ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਸਮਾਗਮ ਦੀ ਸ਼ੁਰੂਆਤ ਕਰਦਿਆਂ ਸਵਾਗਤੀ ਭਾਸ਼ਣ 'ਚ ਆਖਿਆ ਕਿ ਡਾ. ਬੀ ਆਰ ਅੰਬੇਦਕਰ ਦੀ ਅਗਵਾਈ 'ਚ ਬਣਾਈ ਗਈ ਸੰਵਿਧਾਨ ਕਮੇਟੀ ਵੱਲੋਂ ਰਚਿਤ ਸੰਵਿਧਾਨ ਦੇ ਆਰਟੀਕਲ 324 ਤਹਿਤ 25 ਜਨਵਰੀ 1950 ਨੂੰ ਭਾਰਤ ਦੇ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ, ਜਿਸ ਤਹਿਤ ਧਾਰਾ 325 ਤਹਿਤ ਮੱਤਦਾਤਾ ਸੂਚੀ ਤਿਆਰ ਕਰਨ ਅਤੇ ਧਾਰਾ 326 ਤਹਿਤ ਭਾਰਤ ਦੇ 18 ਸਾਲ ਦੀ ਉਮਰ (ਉਸ ਸਮੇਂ 21 ਸਾਲ) ਨੂੰ ਮੱਤਦਾਤਾ ਵਜੋਂ ਰਜਿਸਟਰ ਕਰਨ ਦਾ ਉਪਬੰਧ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਾਲ 2011 'ਚ ਮਨਾਏ ਗਏ ਰਾਸ਼ਟਰੀ ਮੱਤਦਾਤਾ ਦਿਵਸ ਦਾ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਣਾਲੀ ਨਾਲ ਜੋੜਨਾ ਸੀ | ਉਸ ਤੋਂ ਬਾਅਦ ਦਿਵਿਆਂਗ ਮਤਦਤਾਵਾਂ ਤੇ ਤੀਸਰੇ ਲਿੰਗ ਦੇ ਮਤਦਾਤਾਵਾਂ ਨੂੰ ਮਤਦਾਨ 'ਚ ਸਰਗਰਮੀ ਨਾਲ ਭਾਗੀਦਾਰ ਬਣਾਉਣਾ ਵੀ ਸ਼ਾਮਿਲ ਕੀਤਾ ਗਿਆ | ਸਮਾਗਮ ਦੌਰਾਨ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਮੁੱਖ ਚੋਣ ਕਮਿਸ਼ਨ ਨੂੰ ਨਾਮਜ਼ਦ ਕਰਕੇ ਭੇਜੇ ਗਏ ਸਰਵੋਤਮ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਜਿਨ੍ਹਾਂ 'ਚ ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐੱਸ ਇਲੈੱਕਸ਼ਨ ਮੈਨੇਜਮੈਂਟ, ਤਤਕਾਲੀ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਰਾਮਵੀਰ ਆਈ.ਏ.ਐੱਸ ਇਲੈਕਟੋਰਲ ਰੋਲ ਮੈਨੇਜਮੈਂਟ, ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਈਸ਼ਾ ਕਾਲੀਆ ਆਈ .ਏ.ਐੱਸ ਇਲੈੱਕਸ਼ਨ ਮੈਨੇਜਮੈਂਟ, ਸੀਨੀਅਰ ਪੁਲਿਸ ਕਪਤਾਨ ਸੰਗਰੂਰ ਸੰਦੀਪ ਗਰਗ ਆਈ.ਪੀ..ਐੱਸ ਆਈ.ਟੀ ਇਨੀਸ਼ੀਏਟਿਵਜ਼, ਏ.ਡੀ.ਸੀ (ਜ) ਜਲੰਧਰ ਜਸਬੀਰ ਸਿੰਘ ਪੀ.ਸੀ.ਐੱਸ ਸਵੀਪ ਲਈ ਵਿਸ਼ੇਸ਼ ਐਵਾਰਡ ਅਤੇ ਐਫ.ਐਮ. ਰੇਡੀਓ (ਮਾਈ ਐਫ ਐਮ 94.3) ਵੋਟਰ ਜਾਗਰੂਕਤਾ ਮੁਹਿੰਮ ਸ਼ਾਮਿਲ ਸਨ, ਨੂੰ /ਉਨ੍ਹਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਤੋਂ ਇਲਾਵਾ ਲੋਕ ਸਭਾ ਚੋਣ 2019 ਤਹਿਤ ਦਿਵਿਆਂਗ ਮਤਦਾਤਾਵਾਂ ਨੂੰ ਪ੍ਰੇਰ ਕੇ ਮਤਦਾਨ ਕਰਵਾਉਣ ਲਈ ਨਾਮਜ਼ਦ ਸਟੇਟ ਇਲੈੱਕਸ਼ਨ ਕੋਆਰਡੀਨੇਟਰ ਅਮਰਜੀਤ ਸਿੰਘ ਆਨੰਦ, ਸਟੇਟ ਜੁਆਇੰਟ ਇਲੈੱਕਸ਼ਨ ਕੋਆਰਡੀਨੇਟਰ ਵਕੀਲ ਚੰਦ ਗੋਇਲ ਅਤੇ ਪੰਜਾਬ ਦੇ ਸਮੂਹ ਜ਼ਿਲ੍ਹਾ ਕੋਆਰਡੀਨੇਟਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਨਵਾਂਸ਼ਹਿਰ ਵਿਖੇ ਕਰਵਾਏ ਗਏ ਵਿਦਿਆਰਥੀਆਂ ਦੇ ਇੰਟਰਾ ਸਟੇਟ ਕੰਪੀਟੀਸ਼ਨ ਦੇ ਜੇਤੂ ਜ਼ਿਲਿ੍ਹਆਂ ਰੂਪਨਗਰ (ਪਹਿਲਾ), ਹੁਸ਼ਿਆਰਪੁਰ (ਦੂਸਰਾ) ਤੇ ਸ਼ਹੀਦ ਭਗਤ ਸਿੰਘ ਨਗਰ (ਤੀਸਰਾ) ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਆ ਗਿਆ | ਸਮਾਗਮ ਦੌਰਾਨ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ.ਐੱਸ ਕਰੁਨਾ ਰਾਜੂ ਨੂੰ ਲੋਕ ਸਭਾ ਚੋਣਾਂ ਦੌਰਾਨ ਦਿਖਾਈ ਵਧੀਆ ਕਾਰਗੁਜ਼ਾਰੀ ਲਈ ਦਿੱਲੀ ਵਿਖੇ ਰਾਸ਼ਟਰੀ ਮਤਦਾਤਾ ਦਿਵਸ ਦੌਰਾਨ ਕੌਮੀ ਐਵਾਰਡ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਵੀ ਕੀਤਾ ਗਿਆ | ਕੌਮੀ ਮਤਦਾਤਾ ਦਿਵਸ ਦੇ ਜ਼ਿਲ੍ਹਾ ਪੱਧਰ ਦੇ ਇਨਾਮਾਂ 'ਚ ਐੱਸ.ਡੀ.ਐਮ ਬਲਾਚੌਰ ਜਸਬੀਰ ਸਿੰਘ, ਡੀ ਈ ਓ (ਸੈਕੰਡਰੀ) ਹਰਚਰਨ ਸਿੰਘ, ਬੀ.ਐਲ.ਓ ਸੁਖਵਿੰਦਰ ਕੁਮਾਰ (ਮੁਕੰਦਪੁਰ ਬੂਥ) ਨੂੰ ਨਗਰ ਇਨਾਮਾਂ ਤੇ ਪ੍ਰਸ਼ੰਸਾ ਪੱਤਰਾਂ ਨਾਲ ਅਤੇ ਬੀ.ਐਲ.ਓ ਨਿਰਮਲ ਸਿੰਘ ( ਨਵਾਂਗਰਾਂ), ਡੀ.ਐੱਸ..ਐੱਸ.ਓ ਸੰਤੋਸ਼ ਵਿਰਦੀ, ਏ.ਪੀ.ਆਰ.ਓ ਰਵੀ ਇੰਦਰ ਸਿੰਘ, ਜ਼ਿਲ੍ਹਾ ਪੀ ਡਬਲਯੂ ਡੀ ਕੋਆਰਡੀਨੇਟਰ ਕਸ਼ਮੀਰ ਸਿੰਘ ਸਨਾਵਾ, ਜ਼ਿਲ੍ਹਾ ਆਈਕੋਨ ਗੁਰਦੀਪ ਲਾਲ, ਸਰਕਾਰੀ ਅਧਿਆਪਕਾ ਪੂਜਾ ਸ਼ਰਮਾ, ਦਿਵਿਆਂਗ ਖਿਡਾਰੀ ਤਰਨਜੀਤ ਸਿੰਘ ਤੇ ਚੰਚਲ ਸਿੰਘ ਨੂੰ ਪ੍ਰਸ਼ੰਸਾ-ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸ਼ਿਵਾਲਿਕ ਪਬਲਿਕ ਸਕੂਲ ਵਲੋਂ ਸਵਾਗਤੀ ਗੀਤ, ਭਾਸ਼ਨ, ਰਾਸ਼ਟਰ ਗਇਨ, ਅਧਿਆਪਕਾ ਪੂਜਾ ਸ਼ਰਮਾ ਵਲੋਂ
ਲੋਕਤੰਤਰੀ ਪ੍ਰਣਾਲੀ 'ਤੇ ਭਾਸ਼ਣ, ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਕੋਰੀਓਗ੍ਰਾਫੀ, ਸਟਰਗਲਰ ਥੀਏਟਰ ਗਰੁੱਪ ਵਲੋਂ ਸਕਿੱਟ ਲੋਕਤੰਤਰ, ਸਿੱਖ ਨੈਸ਼ਨਲ ਕਾਲਜ ਬੰਗਾ ਵਲੋਂ ਲੋਕ ਨਾਚ ਭੰਗੜਾ ਪੇਸ਼ ਕੀਤੇ ਗਏ | ਸਮਾਗਮ 'ਚ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਗੁਰਪਾਲ ਸਿੰਘ ਚਹਿਲ ਆਈ.ਏ. ਐੱਸ, ਅਦਿੱਤਿਆ ਉੱਪਲ ਏ.ਡੀ.ਸੀ (ਜ), ਜਸਬੀਰ ਸਿੰਘ ਪੀ.ਸੀ ਐੱਸ.ਏ.ਡੀ.ਸੀ (ਜ) ਜਲੰਧਰ, ਐੱਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐੱਸ.ਡੀ.ਐਮ ਬਲਾਚੌਰ ਜਸਬੀਰ ਸਿੰਘ, ਦਲਜੀਤ ਸਿੰਘ ਡੀ..ਐੱਸ.ਪੀ (ਐਚ) ਸੰਗਰੂਰ, ਚੋਣ ਤਹਿਸੀਲਦਾਰ ਹਰੀਸ਼ ਕੁਮਾਰ ਤੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਦਿਵਿਆਂਗ ਮੱਤਦਾਤਾਵਾਂ, ਤੀਸਰੇ ਲਿੰਗ ਦੇ ਮੱਤਦਾਤਾਵਾਂ ਤੇ ਪਹਿਲੀ ਵਾਰ ਮੱਤਦਾਤਾ ਬਣੇ ਵੋਟਰਾਂ ਨੇ ਸ਼ਮੂਲੀਅਤ ਕੀਤੀ | ਪਹਿਲੀ ਵਾਰ ਬਣੇ ਮੱਤਦਾਤਾਵਾਂ ਨੂੰ ਮੁੱਖ ਮਹਿਮਾਨ ਵਲੋ ਸ਼ਨਾਖ਼ਤੀ ਕਾਰਡ ਵੀ ਦਿੱਤੇ ਗਏ |

ਗੁਰਦੁਆਰੇ ਦੇ ਹੈਡ ਗ੍ਰੰਥੀ 'ਤੇ ਜਾਨ ਲੇਵਾ ਹਮਲਾ

ਮੱਲਪੁਰ ਅੜਕਾਂ, 25 ਜਨਵਰੀ (ਮਨਜੀਤ ਸਿੰਘ ਜੱਬੋਵਾਲ)- ਪਿੰਡ ਜੱਬੋਵਾਲ ਦੇ ਹਰਦੇਵ ਸਿੰਘ ਪੰਚ ਹੈੱਡ ਗ੍ਰੰਥੀ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ 'ਤੇ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਜਾਨ ਲੇਵਾ ਹਮਲਾ ਕੀਤਾ ਗਿਆ | ਹਰਦੇਵ ਸਿੰਘ ਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਬੰਗਾ ਦੇ ਪੰਜਾਬੀ ਨੌਜਵਾਨ ਦਾ ਮਨੀਲਾ 'ਚ ਕਤਲ

ਬੰਗਾ, 25 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨੌਜਵਾਨ ਤਰੁਣ ਜੋਸ਼ੀ ਦਾ ਮਨੀਲਾ ਵਿਖੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ | ਉਕਤ ਨੌਜਵਾਨ ਦੀ ਲਾਸ਼ ਬੰਗਾ ਵਿਖੇ ਪੁੱਜਣ 'ਤੇ ਸੋਗ ਦੀ ਲਹਿਰ ਛਾ ਗਈ | ਲੜਕੇ ਦੇ ਪਿਤਾ ਸੁਰਿੰਦਰ ਜੋਸ਼ੀ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰੀ ਗੱਡੀ ਦੀ ਭੇਟ ਚੜ੍ਹੇ ਵਿਅਕਤੀ ਦੀ ਲਾਸ਼ ਲੈਣ ਲਈ ਲੱਗਾ ਧਰਨਾ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)- ਬੀਤੇ ਕੱਲ੍ਹ ਇਕ ਸਰਕਾਰੀ ਗੱਡੀ ਦੀ ਫੇਟ ਵੱਜਣ ਕਾਰਨ ਹੋਈ ਇਕ ਵਿਅਕਤੀ ਕਾਲਾ ਭਾਂਡਿਆਂ ਵਾਲੇ ਦੀ ਲਾਸ਼ ਲੈਣ ਲਈ ਅੱਜ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਸ਼ਿਵਾਲਿਕ ਸਕੂਲ ਦੇ ਗੇਟ ਮੂਹਰੇ ਧਰਨਾ ਲਗਾਇਆ ਗਿਆ | ...

ਪੂਰੀ ਖ਼ਬਰ »

ਫਰਾਲਾ 'ਚ ਦੋ ਰੋਜ਼ਾ ਖੇਡ ਮੇਲਾ ਧੂਮ-ਧੜੱਕੇ ਨਾਲ ਸ਼ੁਰੂ

ਸੰਧਵਾਂ, 25 ਜਨਵਰੀ (ਪ੍ਰੇਮੀ ਸੰਧਵਾਂ) - ਗਿਆਨਪੁਰੀ ਖੇਡ ਸਟੇਡੀਅਮ ਪਿੰਡ ਫਰਾਲਾ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀ ਅਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਬੱਸ ਡਰਾਈਵਰ ਨਾਲ ਕੁੱਟਮਾਰ ਕਰ ਕੇ ਖੋਹੀ ਨਕਦੀ, ਮੋਬਾਈਲ ਤੇ ਚੇਨੀ-ਮਾਮਲਾ ਦਰਜ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਬੱਸ 'ਚ ਵੜ ਕੇ ਡਰਾਈਵਰ ਨਾਲ ਕੁੱਟਮਾਰ ਕਰਕੇ ਦੰਦ ਤੋੜਨ ਤੋਂ ਬਾਅਦ ਨਕਦੀ ਵਾਲਾ ਬੈਗ, ਸੋਨੇ ਦੇ ਚੈਨੀ ਅਤੇ ਮੋਬਾਈਲ ਖੋਹਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਾਲਜ ਦੀ ਬੱਸ ਦੇ ਡਰਾਈਵਰ ਨੂੰ ਨਾਮਜ਼ਦ ਕਰਕੇ 6 ...

ਪੂਰੀ ਖ਼ਬਰ »

ਸਾਨੂੰ ਵੋਟ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ - ਪਿ੍ੰਸੀਪਲ ਭੁਪਿੰਦਰ ਸਿੰਘ ਡੀ. ਏ. ਵੀ. ਸਕੂਲ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਮੁਕੰਦਪੁਰ, 25 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਮੈਪਲ ਬੀਅਰ ਕੈਨੇਡੀਅਨ ਸਕੂਲ ਅਤੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਭੁਪਿੰਦਰ ਸਿੰਘ ਨੇ ਕਿਹਾ ਕਿ ਭਾਰਤ ਰਤਨ ਡਾ. ਅੰਬੇਡਕਰ ...

ਪੂਰੀ ਖ਼ਬਰ »

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈੱਡਰੇਸ਼ਨ ਦਾ ਸਥਾਪਨਾ ਦਿਵਸ ਮਨਾਇਆ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੱਦੇ 'ਤੇ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈੱਡਰੇਸ਼ਨ ਦਾ 60ਵਾਂ ਸਥਾਪਨਾ ਦਿਵਸ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਰਾਹੋਂ ਦੀ ਅਗਵਾਈ ਹੇਠ ਮਨਾਇਆ ਗਿਆ | ਸਥਾਪਨਾ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਦਿਵਸ ਤੇ ਛਿੰਝ ਮੇਲਾ ਅੱਜ

ਭੱਦੀ, 25 ਜਨਵਰੀ (ਨਰੇਸ਼ ਧੌਲ)- ਦਿਓਟ ਸਿੱਧ ਬਾਬਾ ਬਾਲਕ ਨਾਥ ਜੀ ਦੇ ਸਥਾਨ ਪਿੰਡ ਭਾਣੇਵਾਲ ਵਿਖੇ ਸਾਲਾਨਾ ਮੂਰਤੀ ਸਥਾਪਨਾ ਦਿਵਸ ਅਤੇ ਛਿੰਝ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ 26 ਜਨਵਰੀ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਸਬੰਧੀ ਨੁੱਕੜ ਨਾਟਕ ਕਰਵਾਇਆ

ਸੜੋਆ, 25ਜਨਵਰੀ(ਨਾਨੋਵਾਲੀਆ)- ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਵਿਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਨੁੱਕੜ ਨਾਟਕ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸੰਜੈ ਮਲਹੋਤਰਾ ਮੈਨੇਜਿੰਗ ਡਾਇਰੈਕਟਰ ਨਿਊ ਆਦਰਸ਼ ਸੈਕੰਡਰੀ ਸਕੂਲ ਨੇ ਕਿਹਾ ਕਿ ਅੱਜ ...

ਪੂਰੀ ਖ਼ਬਰ »

ਡਾ. ਅੰਬੇਡਕਰ ਭਵਨ ਸੂੰਢ 'ਚ ਸਮਾਗਮ ਅੱਜ

ਸੰਧਵਾਂ, 25 ਜਨਵਰੀ (ਪ੍ਰੇਮੀ ਸੰਧਵਾਂ) - ਡਾ. ਅੰਬੇਡਕਰ ਬੁੱਧਿਸ਼ਟ ਰਿਸੋਰਸ ਸੈਂਟਰ ਸੂੰਢ ਵਿਖੇ ਗਣਤੰਤਰ ਦਿਵਸ ਦੇ ਸਬੰਧ 'ਚ ਡਾ. ਅੰਬੇਡਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਡੈਰਿਕ ਇੰਟਰ ਨੈਸ਼ਨਲ ਸਕੂਲ ਵਿਚ ਮਨਾਇਆ ਗਣਤੰਤਰ ਦਿਵਸ

ਬੰਗਾ, 25 ਜਨਵਰੀ (ਜਸਬੀਰ ਸਿੰਘ ਨੂਰਪੁਰ)- ਡੈਰਿਕ ਇੰਟਰ ਨੈਸ਼ਨਲ ਸਕੂਲ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ | ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਦਰਸਾਉਂਦੇ ਹੋਏ ਗੀਤ ਪੇਸ਼ ਕੀਤੇ ਗਏ ਅਤੇ ਭਾਸ਼ਣ ਤੇ ਕਵਿਤਾ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਮੈਪਲ ਬੀਅਰ ਕੈਨੇਡੀਅਨ ਸਕੂਲ 'ਚ ਗਣਤੰਤਰ ਦਿਵਸ ਮਨਾਇਆ

ਮੁਕੰਦਪੁਰ, 25 ਜਨਵਰੀ (ਸੁਖਜਿੰਦਰ ਸਿੰਘ ਬਖਲੌਰ)- ਮੈਪਲ ਬੀਅਰ ਕੈਨੇਡੀਅਨ ਸਕੂਲ ਅਤੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ ਭਾਰਤ ਦਾ 71ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਪਿ੍ੰਸੀਪਲ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ...

ਪੂਰੀ ਖ਼ਬਰ »

ਪਿੰਡ ਜਲਵਾਹਾ ਵਿਖੇ ਨਸ਼ਿਆਂ ਵਿਰੁੱਧ ਡੈਪੋ ਮੀਟਿੰਗ

ਉਸਮਾਨਪੁਰ, 25 ਜਨਵਰੀ (ਮਝੂਰ)- ਪਿੰਡ ਜਲਵਾਹਾ ਸਥਿਤ ਆਂਗਣਵਾੜੀ ਸੈਂਟਰ ਵਿਖੇ ਰੂਰਲ ਮੈਡੀਕਲ ਅਫਸਰ ਡਾ: ਰਣਜੀਤ ਹਰੀਸ਼ ਦੀ ਅਗਵਾਈ ਹੇਠ ਨਸ਼ਿਆਂ ਦੇ ਵਿਰੁੱਧ ਡੈਪੋ ਕੈਂਪ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਸਵੈ-ਇੱਛਾ ਨਾਲ ਛੱਡਣ ...

ਪੂਰੀ ਖ਼ਬਰ »

ਡੈਪੋ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ

ਉਸਮਾਨਪੁਰ, 25 ਜਨਵਰੀ (ਮਝੂਰ)- ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਨਰਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਨਿਗਰਾਨ ਕਮੇਟੀ ਦੇ ਸਹਿਯੋਗ ਨਾਲ ਡੈਪੋ ਪ੍ਰੋਗਰਾਮ ਤਹਿਤ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਮੁਕੰਦਪੁਰ ਦੇ ਸਮਾਰਟ ਸਕੂਲ ਵਿਖੇ ਤਹਿਸੀਲ ਪੱਧਰੀ ਵੋਟਰ ਦਿਵਸ ਮਨਾਇਆ

ਮੁਕੰਦਪੁਰ, 25 ਜਨਵਰੀ (ਸੁਖਜਿੰਦਰ ਸਿੰਘ ਬਖਲੌਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਨੈਸ਼ਨਲ ਵੋਟਰ ਦਿਵਸ 'ਤੇ ਤਹਿਸੀਲ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਐਸ.ਡੀ.ਐਮ. ਬੰਗਾ ਗੌਤਮ ਜੈਨ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾ ਕੇ 45 ਯੂਨਿਟ ਖ਼ੂਨ ਕੀਤਾ ਇਕੱਤਰ

ਮਜਾਰੀ/ਸਾਹਿਬਾ, 25 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਐਨ.ਆਰ.ਆਈ. ਅਤੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਮੰਢਿਆਣੀ ਵਾਸੀਆਂ ਵਲੋਂ ਸਰਕਾਰੀ ਸਕੂਲ ਨੂੰ ਐਲ. ਈ. ਡੀ. ਭੇਟ

ਭੱਦੀ, 25 ਜਨਵਰੀ (ਨਰੇਸ਼ ਧੌਲ)-ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਹਿਤ ਜਿੱਥੇ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਕੁੱਝ ਸਮਾਜ ਸੇਵੀਆਂ, ਐਨ.ਆਰ.ਆਈ. ਵੀਰਾਂ ਅਤੇ ਪਿੰਡਾਂ ਦੇ ਲੋਕਾਂ ਵਲੋਂ ਵੀ ਵੱਡਾ ਯੋਗਦਾਨ ਪਾਇਆ ਜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਔੜ, 25 ਜਨਵਰੀ (ਜਰਨੈਲ ਸਿੰਘ ਖ਼ੁਰਦ)- ਇਤਿਹਾਸਿਕ ਧਾਰਮਿਕ ਅਸਥਾਨ ਗੁਰਦੁਆਰਾ ਭਗਵਾਨੀ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਨੇੜੇ ਬੱਸ ਅੱਡਾ ਔੜ ਵਿਖੇ ਪਿੰਡ ਔੜ ਤੇ ਗੜੁਪੱੜ ਨਿਵਾਸੀਆਂ ਦੇ ਸਹਿਯੋਗ ਨਾਲ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਿਹਤ ਮੇਲਾ ਕਰਵਾਇਆ

ਬੰਗਾ, 25 ਜਨਵਰੀ (ਜਸਬੀਰ ਸਿੰਘ ਨੂਰਪੁਰ, ਸੰਦੀਪ ਸਿੰਘ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ. ਐਮ. ਓ ਡਾ. ਰੂਬੀ ਚੌਧਰੀ ਦੀ ਯੋਗ ਅਗਵਾਈ ਹੇਠ ਸਬ-ਸੈਂਟਰ ਪਿੰਡ ਮੇਹਲੀ ਵਿਖੇ ਸਿਹਤ ਮੇਲਾ ਮਨਾਇਆ ਗਿਆ | ਜਿਸ ਵਿਚ ਦਰਬਾਰਾ ਸਿੰਘ ਬੀ. ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਅਕਾਊਟੈਂਟਸ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਭੇਟ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਠੇਕੇ 'ਤੇ ਕੰਮ ਕਰ ਰਹੇ ਬਲਾਕ ਪੱਧਰ ਦੇ ਅਕਾਊਟਾੈਟਸ ਦਾ ਇਕ ਵਫ਼ਦ ਅਜੇ ਕੁਮਰਾ ਬਲਾਕ ਅਕਾਊਟਾੈਟ ਕਮ ਕੈਸ਼ੀਅਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ 'ਚ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਭਾਰਤੀ ਗਣਤੰਤਰ ਦੀ ਮਹੱਤਤਾ ਅਤੇ ਸਾਡਾ ਸੰਵਿਧਾਨ ਵਿਸ਼ੇ 'ਤੇ ਚਰਚਾ ਕਰਵਾਈ

ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ)-ਐੱਸ. ਪੀ. ਐਨ. ਕਾਲਜ ਮੁਕੇਰੀਆਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਵੱਖ-ਵੱਖ ਪੋਸਟ ਗ੍ਰੈਜੂਏਟ ਵਿਭਾਗਾਂ (ਪੰਜਾਬੀ, ਹਿੰਦੀ, ਇਤਿਹਾਸ, ਅੰਗਰੇਜ਼ੀ) ਨਾਲ ਮਿਲ ਕੇ ਵੋਟਰ ਦਿਵਸ ਮਨਾਇਆ ਗਿਆ | ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ...

ਪੂਰੀ ਖ਼ਬਰ »

ਵੈਟਰਨਰੀ ਅਫ਼ਸਰ ਸੁਰਿੰਦਰ ਕੁਮਾਰ ਨਾਲ ਬਦਸਲੂਕੀ ਕਰਨ ਵਾਲੇ ਵਿਅਕਤੀ ਿਖ਼ਲਾਫ਼ ਕਾਰਵਾਈ ਦੀ ਮੰਗ

ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਵੈਟਰਨਰੀ ਅਫ਼ਸਰ ਯੂਨੀਅਨ ਹੁਸ਼ਿਆਰਪੁਰ ਦੀ ਵਿਸ਼ੇਸ਼ ਬੈਠਕ ਮੁਕੇਰੀਆਂ ਵਿਖੇ ਹੋਈ | ਇਸ ਬੈਠਕ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਸੀਤਲ ਸਿੰਘ, ਡਾਕਟਰ ਧਰਮਿੰਦਰ ਸਿੰਘ, ਡਾ. ਜੇ. ਪੀ. ਸਿੰਘ, ਡਾ. ਗੁਰਪ੍ਰੀਤ ...

ਪੂਰੀ ਖ਼ਬਰ »

ਨਵਾਂਸਹਿਰ ਤੇ ਰੂਪਨਗਰ ਜ਼ਿਲਿ੍ਹਆਂ ਦੀ ਹਦੂਦ 'ਤੇ ਸਤਲੁਜ ਦਰਿਆ 'ਚ ਰੇਤੇ ਦੀ ਨਾਜਾਇਜ਼ ਨਿਕਾਸੀ ਸ਼ੁਰੂ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਅਤੇ ਨਵਾਂਸਹਿਰ ਜ਼ਿਲਿ੍ਹਆਂ ਦੀ ਹੱਦ 'ਤੇ ਰੂਪਨਗਰ ਪ੍ਰਸ਼ਾਸਨ ਦੀ ਐਨ ਨੱਕ ਹੇਠ ਰੈਲਮਾਜਰਾ ਅਤੇ ਹਵੇਲੀ ਕਲਾਂ ਪਿੰਡਾਂ ਨੇੜੇ ਸਤਲੁਜ ਦਰਿਆ 'ਚ ਰੇਤੇ ਦੀ ਨਾਜਾਇਜ਼ ਨਿਕਾਸੀ ਦਾ ਕੰਮ ਮੁੜ ਅਰੰਭ ਹੋ ਗਿਆ ਹੈ | ...

ਪੂਰੀ ਖ਼ਬਰ »

ਅਰੋੜਾ ਇੰਮੀਗ੍ਰੇਸ਼ਨ ਵਲੋਂ ਕੈਨੇਡਾ ਸਟੱਡੀ ਵੀਜ਼ੇ ਸਬੰਧੀ ਦੋ ਦਿਨਾ ਸੈਮੀਨਾਰ 27 ਤੇ 28 ਨੂੰ -ਅਰੋੜਾ

ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)-ਅਰੋੜਾ ਇੰਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਨਵਾਂਸ਼ਹਿਰ ਮੁੱਖ ਦਫ਼ਤਰ ਵਿਖੇ ਕੈਨੇਡਾ ਸਟੱਡੀ ਵੀਜ਼ੇ ਸਬੰਧੀ 2 ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਨੌਰਾ 'ਚ ਰੋਸ ਮਾਰਚ

ਪੱਲੀ ਝਿੱਕੀ, 25 ਜਨਵਰੀ (ਕੁਲਦੀਪ ਸਿੰਘ ਪਾਬਲਾ)- ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬਲਾਕ ਬੰਗਾ ਦੇ ਪਿੰਡ ਨੌਰਾ ਵਿਚ ਇਕੱਠ ਕੀਤਾ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਮਹਿੰਦਰ ਸਿੰਘ ਖੈਰੜ ਨੇ ਕਿਹਾ ਕਿ ਚੋਣਾਂ ਸਮੇਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮਿਸ਼ਨ ਹਸਪਤਾਲ ਥਾਂਦੀਆਂ 'ਚ ਗੋਡਾ ਬਦਲੀ ਦੇ ਸਫ਼ਲ ਆਪ੍ਰੇਸ਼ਨ

ਬੰਗਾ, 25 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਥਾਂਦੀਆਂ ਵਿਖੇ ਡਾ. ਹੇਮ ਰਾਜ ਆਰਥੋਪੈਡਿਕ ਸਰਜਨ ਦੁਆਰਾ ਗੋਡਿਆਂ ਨੂੰ ਬਦਲੀ ਕਰਨ ਦੇ ਸਫ਼ਲ ਅਪ੍ਰੇਸ਼ਨ ਕੀਤੇ | ਇਸ ਅਪ੍ਰੇਸ਼ਨ ਵਿਚ ਮਰੀਜ ਜੋ ਕਿ 4 ਸਾਲ ਤੋਂ ਗੋਡਿਆਂ ਦੇ ਦਰਦ ਤੋਂ ...

ਪੂਰੀ ਖ਼ਬਰ »

24 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਮੁਕੰਦਪੁਰ, 25 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵਿਖੇ ਇਕ ਸ਼ਰਾਬ ਤਸਕਰ ਨੂੰ 24 ਬੋਤਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਸੰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਝਿੰਗੜਾਂ ਰੋਡ 'ਤੇ ...

ਪੂਰੀ ਖ਼ਬਰ »

ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ (ਗਰੀਬਦਾਸੀ) ਪਬਲਿਕ ਸਕੂਲ ਟੱਪਰੀਆਂ ਖ਼ੁਰਦ ਦਾ ਸਾਲਾਨਾ ਇਨਾਮ ਵੰਡ ਸਮਾਗਮ

ਟੱਪਰੀਆਂ ਖੁਰਦ, 25 ਜਨਵਰੀ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ (ਗਰੀਬਦਾਸੀ) ਪਬਲਿਕ ਸਕੂਲ ਟੱਪਰੀਆਂ ਖੁਰਦ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਪਿ੍ੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਨਾਮ ਵੰਡ ਸਮਾਰੋਹ ਦੀ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਜਾਮ ਗੋਡਾ ਹੋਇਆ ਬਿਨਾਂ ਅਪ੍ਰੇਸ਼ਨ ਠੀਕ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)- ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਦੇ ਨਜ਼ਦੀਕ ਡਾ: ਸਰਦਾਨਾ ਬੱਚਿਆਂ ਦੇ ਹਸਪਤਾਲ ਬਿਲਕੁਲ ਨੇੜੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਪਹਿਲਾਂ ਹੀ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੈਨ, ਦਮਾ, ਬਵਾਸੀਰ ...

ਪੂਰੀ ਖ਼ਬਰ »

ਸ੍ਰੀ ਗੁਰੂੁ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਦਾ ਸਨਮਾਨ ਅੱਜ

ਸੜੋਆ, 25 ਜਨਵਰੀ (ਨਾਨੋਵਾਲੀਆ)-ਪਿਛਲੇ 12 ਸਾਲਾਂ ਤੋਂ ਸਮਾਜਸੇਵੀ ਕੰਮਾਂ 'ਚ ਪਹਿਲ-ਕਦਮੀ ਕਰਨ ਵਾਲੀ ਸ੍ਰੀ ਗੁਰੂੁੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਦਾ ਜਿਲ੍ਹਾ ਪ੍ਰਸ਼ਾਸ਼ਨ ਵਲੋ ਗਣਤੰਤਰ ਦਿਵਸ਼ ਸਮਾਰੋਹ ਮੌਕੇ ਸਨਮਾਨ ਕੀਤਾ ਜਾ ਰਿਹਾ ਹੈ | ਜਿਕਰਯੋਗ ਹੈ ਕਿ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖਾਲਸਾ ਕਾਲਜ ਦੇ ਸਟਾਫ ਵਲੋਂ ਡਾ: ਜਸਵੀਰ ਸਿੰਘ ਨੂੰ ਜਿਤਾਉਣ ਦਾ ਪ੍ਰਣ

ਬੰਗਾ, 25 ਜਨਵਰੀ (ਲਾਲੀ ਬੰਗਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਪਿ੍ੰਸੀਪਲ ਡਾ: ਰਣਜੀਤ ਸਿੰਘ ਦੀ ਅਗਵਾਈ ਮੀਟਿੰਗ ਕੀਤੀ ਗਈ ਜਿਸ ਵਿਚ ਸਮੂਹ ਸਟਾਫ ਮੈਂਬਰਾਂ ਨੇ ਭਾਗ ...

ਪੂਰੀ ਖ਼ਬਰ »

ਪਿੰਡ ਹੀਉਂ 'ਚ ਰਾਮਗੜ੍ਹੀਆ ਯਾਦਗਾਰੀ ਇਨਾਮ ਵੰਡ ਸਮਾਗਮ

ਬੰਗਾ, 25 ਜਨਵਰੀ (ਜਸਬੀਰ ਸਿੰਘ ਨੂਰਪੁਰ)- ਦੂਸਰੇ ਸੰਸਾਰ ਯੁੱਧ (1939-45) ਦੇ ਸੈਨਿਕ ਨਾਇਕ ਪ੍ਰਕਾਸ਼ ਸਿੰਘ ਰਾਮਗੜ੍ਹੀਆ ਦੀ ਯਾਦ ਵਿਚ ਫਲੋਰਾ ਪਰਿਵਾਰ ਵਲੋਂ 21ਵਾਂ ਯਾਦਗਾਰੀ ਵਿੱਦਿਅਕ ਪੁਰਸਕਾਰ ਵੰਡ ਸਮਾਗਮ ਹੋਇਆ ਜਿਸ ਵਿਚ ਪਿੰਡ ਹੀਉਂ ਦੇ ਪਹਿਲੀ ਤੋਂ ਅੱਠਵੀਂ ...

ਪੂਰੀ ਖ਼ਬਰ »

ਪ੍ਰਯਾਸ ਟੀਮ ਨੇ ਸਰਕਾਰੀ ਪਾ੍ਰਇਮਰੀ ਮਿਡਲ ਸਮਾਰਟ ਸਕੂਲ ਕਟਵਾਰਾ ਕਲਾਂ 'ਚ ਕਰਵਾਈ ਅਥਲੈਟਿਕ ਮੀਟ

ਟੱਪਰੀਆਂ ਖੁਰਦ, 25 ਜਨਵਰੀ (ਸ਼ਾਮ ਸੁੰਦਰ ਮੀਲੂ)- ਪ੍ਰਯਾਸ ਟੀਮ ਕਟਵਾਰਾ ਕਲਾਂ ਦੇ ਨੌਜਵਾਨਾਂ ਦੁਆਰਾ ਪਿੰਡ ਦੇ ਸਰਕਾਰੀ ਪਾ੍ਰਇਮਰੀ ਮਿਡਲ ਸਮਾਰਟ ਸਕੂਲ ਦੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਪਾ੍ਰਇਮਰੀ ਅਤੇ ਮਿਡਲ ...

ਪੂਰੀ ਖ਼ਬਰ »

ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣਾ ਸਮੇਂ ਦੀ ਮੁੱਖ ਜ਼ਰੂਰਤ- ਖ਼ਾਲਸਾ

ਸੜੋਆ, 25 ਜਨਵਰੀ (ਨਾਨੋਵਾਲੀਆ)- ਗੁਰਦੁਆਰਾ ਸ਼੍ਰੀ ਦਸ਼ਮੇਸ਼ਗੜ੍ਹ ਸਾਹਿਬ ਪਿੰਡ ਪੈਲੀ ਵਿਖੇ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਦੇ ਸਨਮਾਨ ਵਜੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਅਮਰਦੀਪ ਕਾਲਜ ਵਿਖੇ ਵੋਟਰ ਦਿਵਸ ਮਨਾਇਆ

ਮੁਕੰਦਪੁਰ, 25 ਜਨਵਰੀ (ਸੁਖਜਿੰਦਰ ਸਿੰਘ ਬਖਲੌਰ)- ਰਾਸ਼ਟਰੀ ਵੋਟਰ ਦਿਵਸ ਦੇ ਮੌਕੇ 'ਤੇ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਯੂਨੀਵਰਸਿਟੀ ਕਾਲਜ ਮੁਕੰਦਪੁਰ ਵਿਖੇ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਦਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ 'ਚ ਜੋੜ ਮੇਲਾ 2 ਨੂੰ

ਔੜ/ਝਿੰਗੜਾਂ, 25 ਜਨਵਰੀ (ਕੁਲਦੀਪ ਸਿੰਘ ਝਿੰਗੜ)- ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 31 ਜਨਵਰੀ ਤੋਂ 2 ਫਰਵਰੀ ਨੂੰ ਕਰਵਾਉਣ ਸਬੰਧੀ ਮੀਟਿੰਗ ਪ੍ਰਧਾਨ ਸੋਢੀ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਉਨ੍ਹਾਂ ਦੇ ਧਾਰਮਿਕ ...

ਪੂਰੀ ਖ਼ਬਰ »

ਆਰ. ਕੇ. ਆਰੀਆ ਕਾਲਜ 'ਚ ਵਜ਼ੀਫ਼ਾ ਤੇ ਇਨਾਮ ਵੰਡ ਸਮਾਗਮ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਪਿ੍ੰ: ਸੰਜੀਵ ਡਾਵਰ ਦੀ ਅਗਵਾਈ ਹੇਠ ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਮੰਗਲਸੇਨ ਸਰੀਨ ਸੰਸਕ੍ਰਿਤੀ ਸੰਸਥਾਨ ਅਤੇ ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਲੋਂ ਵਜ਼ੀਫ਼ਾ ਵੰਡ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਬਲਦਾਂ ਦੀਆਂ ਦੌੜਾਂ 'ਚ ਜਿੱਤਿਆ ਮੋਟਰਸਾਈਕਲ ਡੇਰਾ ਬਾਬਾ ਜਵਾਹਰ ਦਾਸ ਨੂੰ ਕੀਤਾ ਭੇਟ

ਸ਼ਾਮਚੁਰਾਸੀ, 25 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਬਲਦਾਂ ਦੀਆਂ ਦੌੜਾਂ ਦੌਰਾਨ ਨੌਜਵਾਨ ਨੇ ਜਿੱਤਿਆ ਹੋਇਆ ਮੋਟਰਸਾਈਕਲ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਨੂੰ ਭੇਟ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰਪਾਲ ਸਿੰਘ ਸੂਚ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਗੌਰਾ ਗੇਟ 'ਚ ਮਾਨਸਿਕ ਤਣਾਅ 'ਚ ਆ ਕੇ ਇਕ 30 ਸਾਲਾ ਨੌਜਵਾਨ ਨੇ ਆਪਣੇ ਘਰ 'ਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਘਟਨਾ ਦਾ ਪਤਾ ਲਗਦੇ ਹੀ ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੰੁਚ ਕੇ ...

ਪੂਰੀ ਖ਼ਬਰ »

ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ-ਐਸ. ਡੀ. ਐਮ.

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਅੱਜ ਗਾਰਡਨ ਕੋਰਟ ਪੈਲੇਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ 10ਵਾਂ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਹੁਸ਼ਿਆਰਪੁਰ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਮਨਜ਼ੂਰ ਹੋਣਾ ਮਾਣ ਵਾਲੀ ਗੱਲ-ਠੰਡਲ

ਹੁਸ਼ਿਆਰਪੁਰ, 25 ਜਨਵਰੀ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵਲੋਂ ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਨੂੰ ਖੋਲ੍ਹਣ ਦੀ ਮਨਜ਼ੂਰੀ ਦੇਣਾ ਨਾ ਸਿਰਫ਼ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਬਲਕਿ ਇਸ ਨਾਲ ਮੈਡੀਕਲ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹੋਰ ਵੀ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਸ਼ਨੀਵਾਰ ਬਾਜ਼ਾਰ ਲਗਾਇਆ

ਭੰਗਾਲਾ, 25 ਜਨਵਰੀ (ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਦੇ ਪਛੜੇ ਇਲਾਕੇ ਕੰਡੀ ਖੇਤਰ ਵਿਚ ਬੱਚਿਆਂ ਨੂੰ ਆਧੁਨਿਕ ਵਿੱਦਿਆ ਮੁਹੱਈਆ ਕਰਵਾ ਰਹੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਦੀ ਮੈਨੇਜਮੈਂਟ ਨੇ ਵਿਲੱਖਣ ਪਹਿਲ ਕਰਦਿਆਂ ਪਿ੍ੰਸੀਪਲ ਮੈਡਮ ਹਰਪ੍ਰੀਤ ਪੰਧੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX