ਤਾਜਾ ਖ਼ਬਰਾਂ


ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  2 minutes ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਿੰਸਾ ਮਾਮਲੇ 'ਤੇ ਸੁਣਵਾਈ ਕਰਦਿਆ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਵੀ ਹਿੰਸਾ ਪ੍ਰਭਾਵਿਤ ਇਲਾਕਿਆਂ...
ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  13 minutes ago
ਨਵੀਂ ਦਿੱਲੀ, 26 ਫਰਵਰੀ - ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਹਿੰਸਾ ਨੂੰ ਲੈ ਕੇ ਦਿੱਤੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਸੋਨੀਆ ਗਾਂਧੀ...
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  17 minutes ago
ਅੰਮ੍ਰਿਤਸਰ, 26 ਫਰਵਰੀ (ਰਾਜੇਸ਼ ਸੰਧੂ)- ਅੱਜ ਅੰਮ੍ਰਿਤਸਰ 'ਚ ਕਾਂਗਰਸ ਪਾਰਟੀ ਵਲੋਂ ਦਿੱਲੀ 'ਚ ਹੋਈ ਹਿੰਸਾ ਨੂੰ ਲੈ ਕੇ ਮੋਦੀ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ। ਇਸ ਮੌਕੇ ਅੰਮ੍ਰਿਤਸਰ...
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਜਾਰੀ                             
. . .  20 minutes ago
ਨਾਭਾ, 26 ਫਰਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ  ਵੀ ਜਾਰੀ ਰਿਹਾ 1 ਧਰਨੇ ਵਿਚ ਬੁਲਾਰਿਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ...
ਦਿੱਲੀ ਹਿੰਸਾ : ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
. . .  28 minutes ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ''ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ...
ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਮਿਲੀ ਖ਼ੁਫ਼ੀਆ ਬਿਊਰੋ ਦੇ ਅਫ਼ਸਰ ਦੀ ਲਾਸ਼
. . .  43 minutes ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਦੇ ਉੱਤਰੀ-ਪੂਰਬੀ ਜ਼ਿਲ੍ਹੇ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ (ਆਈ. ਬੀ.) ਦੇ ਅਫ਼ਸਰ ਅੰਕਿਤ ਸ਼ਰਮਾ ਦੀ ਲਾਸ਼ ਮਿਲੀ ਹੈ। ਹਾਲਾਂਕਿ ਇਸ ਲਾਸ਼...
ਦਿੱਲੀ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ, ਅਸਤੀਫ਼ਾ ਦੇਣ- ਸੋਨੀਆ ਗਾਂਧੀ
. . .  45 minutes ago
ਨਵੀਂ ਦਿੱਲੀ, 26 ਫਰਵਰੀ- ਦਿੱਲੀ 'ਚ ਭੜਕੀ ਹਿੰਸਾ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਇਸ ਦੇ ਲਈ ਭਾਜਪਾ ਨੇਤਾਵਾਂ...
ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਕੀਤਾ ਹਮਲਾ, ਤਿੰਨ ਮੈਂਬਰ ਜ਼ਖ਼ਮੀ
. . .  57 minutes ago
ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 26 ਫਰਵਰੀ (ਰਣਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਘੱਟੋਂ)- ਬੀਤੀ ਦੇਰ ਰਾਤ ਗਿੱਦੜਬਾਹਾ ਦੇ ਨੇੜਲੇ ਪਿੰਡ ਹੁਸਨਰ 'ਚ ਬੇਖ਼ੌਫ਼ ਲੁਟੇਰਿਆਂ ਵਲੋਂ ਇਕ ਪਰਿਵਾਰ 'ਤੇ ਹਮਲਾ ਕਰ ਦਿੱਤਾ ਗਿਆ। ਲੁਟੇਰਿਆਂ...
ਮਹਿਬੂਬਾ ਨੂੰ ਹਿਰਾਸਤ 'ਚ ਰੱਖਣ 'ਤੇ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਨੇਤਾ ਮਹਿਬੂਬਾ ਮੁਫ਼ਤੀ ਨੂੰ ਜਨਤਕ ਸੁਰੱਖਿਆ ਕਾਨੂੰਨ (ਪੀ. ਐੱਸ. ਏ.) ਤਹਿਤ ਹਿਰਾਸਤ...
ਦਵਾਈਆਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਵਲੋਂ ਸਫ਼ਾਈ
. . .  about 1 hour ago
ਚੰਡੀਗੜ੍ਹ, 26 ਫਰਵਰੀ (ਗੁਰਿੰਦਰ)- ਦਵਾਈਆਂ ਦੇ ਮਾਮਲੇ 'ਚ ਕੈਬਨਿਟ ਬਲਬੀਰ ਸਿੱਧੂ ਨੇ ਆਪਣੀ ਸਫ਼ਾਈ ਦਿੰਦਿਆਂ ਕਿਹਾ ਕਿ ਨਸ਼ਾ ਛੁਡਾਊ ਕੇਂਦਰ ਵਾਲੇ ਖ਼ੁਦ ਦਵਾਈਆਂ ਖ਼ਰੀਦਦੇ ਹਨ। ਉਨ੍ਹਾਂ ਕਿਹਾ ਕਿ...
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ
. . .  about 1 hour ago
ਜੈਪੁਰ, 26 ਫਰਵਰੀ- ਰਾਜਸਥਾਨ ਦੇ ਬੂੰਦੀ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਪਾਪੜੀ ਪਿੰਡ ਦੇ ਨੇੜੇ ਬਰਾਤੀਆਂ ਨਾਲ ਭਰੀ ਇੱਕ ਬੱਸ ਮੇਜ ਨਦੀ 'ਚ ਡਿੱਗ ਗਈ। ਇਸ ਹਾਦਸੇ 'ਚ ਅਜੇ ਤੱਕ 24 ਲੋਕਾਂ...
ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  about 2 hours ago
ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਐੱਸ. ਸੀ. ਈ. ਆਰ. ਟੀ. (ਪੰਜਾਬ) ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਦੇ ਮੁਖੀਆਂ ਨਾਲ ਅੱਜ ਦੁਪਹਿਰ...
ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  about 2 hours ago
ਨਵੀਂ ਦਿੱਲੀ, 26 ਫਰਵਰੀ- ਸੁਪਰੀਮ ਕੋਰਟ ਨੇ ਸ਼ਾਹੀਨ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਧਰਨੇ ਬੈਠੇ ਲੋਕਾਂ ਨੂੰ ਹਟਾਉਣ ਵਾਲੀ ਪਟੀਸ਼ਨ 'ਤੇ ਅੱਜ ਕਿਹਾ ਕਿ ਅਜੇ ਇਸ ਦੀ ਸੁਣਵਾਈ...
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  about 2 hours ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  about 2 hours ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  about 2 hours ago
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  about 2 hours ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  about 2 hours ago
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  about 2 hours ago
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  about 3 hours ago
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  about 3 hours ago
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 3 hours ago
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 3 hours ago
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 4 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 4 hours ago
ਸੀ. ਸੀ. ਐੱਸ. ਦੀ ਬੈਠਕ ਅੱਜ, ਐੱਨ. ਐੱਸ. ਏ. ਡੋਭਾਲ ਵੀ ਲੈਣਗੇ ਹਿੱਸਾ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 18
. . .  about 4 hours ago
ਕਾਰ ਤੇ ਬੱਸ ਦੀ ਟੱਕਰ 'ਚ 5 ਮੌਤਾਂ
. . .  about 5 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆ ਦੀ ਗਿਣਤੀ ਹੋਈ 17
. . .  about 5 hours ago
ਦਿੱਲੀ ਹਿੰਸਾ 'ਤੇ ਹਾਈਕੋਰਟ 'ਚ ਅੱਧੀ ਰਾਤ ਨੂੰ ਹੋਈ ਸੁਣਵਾਈ
. . .  about 5 hours ago
ਦੱਖਣੀ ਕੋਰੀਆ 'ਚ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ
. . .  about 6 hours ago
ਬੈਂਗਲੁਰੂ 'ਚ ਅੱਜ ਸ਼ੁਰੂ ਹੋਵੇਗਾ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ
. . .  about 6 hours ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 6 hours ago
ਖੋਲੇ ਗਏ ਦਿੱਲੀ ਮੈਟਰੋ ਸਟੇਸ਼ਨਾਂ ਦੇ ਸਾਰੇ ਗੇਟ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅਣਪਛਾਤੇ ਵਾਹਨ ਦੀ ਲਪੇਟ ਚ ਆ ਕੇ ਨੌਜਵਾਨ ਦੀ ਮੌਤ
. . .  1 day ago
ਰਾਸ਼ਟਰਪਤੀ ਭਵਨ ਪੁੱਜੇ ਟਰੰਪ
. . .  1 day ago
ਗ੍ਰਹਿ ਮੰਤਰੀ ਨੇ ਰਤਨ ਲਾਲ ਦੇ ਪਰਿਵਾਰ ਨੂੰ ਲਿਖਿਆ ਪੱਤਰ, ਪ੍ਰਗਟਾਇਆ ਦੁੱਖ
. . .  1 day ago
ਦਿੱਲੀ 'ਚ ਹਾਲਾਤ ਕਾਬੂ ਹੇਠ - ਦਿੱਲੀ ਪੁਲਿਸ
. . .  1 day ago
ਦਿੱਲੀ ਹਿੰਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ 10 ਹੋਈ , 3 ਪੱਤਰਕਾਰਾਂ 'ਤੇ ਵੀ ਹੋਏ ਹਮਲੇ
. . .  1 day ago
ਧਾਰਮਿਕ ਆਜ਼ਾਦੀ 'ਤੇ ਹੋਈ ਗੱਲ - ਟਰੰਪ
. . .  1 day ago
ਬੰਗਾ 'ਚ ਪੁਲਸ ਨੇ ਪੰਜ ਸ਼ੱਕੀ ਹਿਰਾਸਤ 'ਚ ਲਏ
. . .  1 day ago
ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਰਿਸ਼ਤੇ - ਟਰੰਪ
. . .  1 day ago
ਹਵਾਰਾ ਕਮੇਟੀ 29 ਫ਼ਰਵਰੀ ਨੂੰ ਦੇਵੇਗੀ ਨਾਭਾ ਜੇਲ੍ਹ ਅੱਗੇ ਧਰਨਾ
. . .  1 day ago
ਲੰਗਰ ਨੂੰ ਬੰਦ ਕਰਨ ਦਾ ਮਾਮਲਾ : ਮੁੱਖ ਮੰਤਰੀ ਰਾਜਸਥਾਨ ਨੇ ਹਰਸਿਮਰਤ ਬਾਦਲ ਨੂੰ ਭੇਜਿਆ ਪੱਤਰ
. . .  1 day ago
ਦਿੱਲੀ ਹਿੰਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 9
. . .  1 day ago
ਦਿੱਲੀ ਦੇ ਵੱਖ ਵੱਖ ਸਥਾਨਾਂ 'ਚ ਲਗਾਈ ਗਈ ਧਾਰਾ 144 ਤੇ ਕੱਢਿਆ ਫਲੈਗ ਮਾਰਚ
. . .  1 day ago
ਜ਼ਖਮੀਆਂ ਨੂੰ ਮਿਲੇ ਕੇਜਰੀਵਾਲ
. . .  1 day ago
ਦਿੱਲੀ ਹਿੰਸਾ : ਮੌਜਪੁਰ ਤੇ ਭਜਨਾਪੁਰ ਵਿਚ ਹਿੰਸਾ
. . .  1 day ago
ਅਕਾਲੀ ਦਲ ਨੇ ਕੀਤੀ ਹਜ਼ਾਰਾਂ ਦੇ ਇਕੱਠ ਵਾਲੀ ਵਿਸ਼ਾਲ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਫ਼ਤਹਿਗੜ੍ਹ ਸਾਹਿਬ

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਰਲਿਆ-ਮਿਲਿਆ ਹੁੰਗਾਰਾ

ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਮਨਪ੍ਰੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਦਲ ਖ਼ਾਲਸਾ ਤੇ ਹੋਰ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਰਹਿੰਦ ਵਿਖੇ ਰਲਿਆ-ਮਿਲਿਆ ਹੁੰਗਾਰਾ ਮਿਲਿਆ ਤੇ ਸਖ਼ਤ ਪੁਲਿਸ ਪ੍ਰਬੰਧਾਂ ਹੇਠ ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੇ ਨਾਗਰਿਕਤਾ ਕਾਨੂੰਨ ਤੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਕਾਲੇ ਝੰਡੇ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆਗੂਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ ਦੀ ਅਗਵਾਈ ਹੇਠ ਸੜਕਾਂ 'ਤੇ ਰੋਸ ਮਾਰਚ ਕੀਤਾ ਗਿਆ, ਜਿਸ ਨੰੂ ਕਿ ਪੁਲਿਸ ਨੇ ਚਾਰ ਨੰਬਰ ਚੁੰਗੀ ਵਿਖੇ ਬੈਰੀਕੇਟ ਲਗਾ ਰੋਕ ਲਿਆ, ਜਿਸ 'ਤੇ ਉਨ੍ਹਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਨਾਗਰਿਕਤਾ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਭਾਰਤ ਨੂੰ ਹਿੰਦੂ ਰਾਸ਼ਟਰ ਦੇਸ਼ ਬਣਾਉਣਾ ਚਾਹੁੰਦੀ ਹੈ ਤੇ ਘੱਟ ਗਿਣਤੀਆਂ ਦਾ ਖ਼ਾਤਮਾ ਕਰਨਾ ਚਾਹੁੰਦੀ ਹੈ ਪਰ ਭਾਰਤ ਦੇ ਮੂਲ ਨਿਵਾਸੀ ਆਪਣੇ ਹੱਕਾਂ ਲਈ ਲੜਨਾ ਜਾਣਦੇ ਹਨ | ਇਸੇ ਤਰ੍ਹਾਂ ਹਲਕਾ ਇੰਚਾਰਜ ਕੁਲਦੀਪ ਸਿੰਘ ਪਹਿਲਵਾਨ ਵਲੋਂ ਕਿਸਾਨ ਜਥੇਬੰਦੀ ਦੇ ਆਗੂਆਂ ਤੇ ਮੁਸਲਮਾਨ ਸਾਥੀਆਂ ਨਾਲ ਮਿਲ ਕੇ ਸਰਹਿੰਦ ਜੀ.ਟੀ. ਰੋਡ ਵਿਖੇ ਨਾਗਰਿਕਤਾ ਕਾਨੂੰਨ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਵਲੋਂ ਨਵੇਂ ਬੱਸ ਸਟੈਂਡ ਤੋਂ ਰੋਸ ਮਾਰਚ ਸ਼ੁਰੂ ਕਰਕੇ ਭੱਟੀ ਚੌਕ, ਜੀ.ਟੀ. ਰੋਡ ਸਰਹਿੰਦ ਪੁਰਾਣਾ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ਜਿਸ ਤੋਂ ਬਾਅਦ ਉਕਤ ਆਗੂ ਆਪਣੇ ਸਾਥੀਆਂ ਸਮੇਤ ਥਾਣਾ ਸਰਹਿੰਦ ਅੱਗੇ ਪਹੁੰਚੇ ਤੇ ਮੁੱਖ ਸ਼ੇਰ ਸ਼ਾਹ ਸੂਰੀ ਮਾਰਗ ਜੀ.ਟੀ. ਰੋਡ 'ਤੇ ਧਰਨਾ ਲਗਾਉਣ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਪੁਲਿਸ ਨੇ ਹਲਕਾ ਲਾਠੀਚਾਰਜ ਕਰਕੇ ਖਦੇੜ ਦਿੱਤਾ ਗਿਆ, ਜਿਸ ਉਪਰੰਤ ਉਕਤ ਆਗੂ ਜੀ.ਟੀ. ਰੋਡ ਸਰਹਿੰਦ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਭੱਟੀ ਚੌਕ ਸਰਹਿੰਦ ਵਿਖੇ ਧਰਨੇ 'ਤੇ ਬੈਠ ਗਏ ਤੇ ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਘੱਟ ਗਿਣਤੀ ਕੌਮਾਂ ਲਈ ਖ਼ਤਰਾ ਦੱਸਿਆ | ਧਰਨਾਕਾਰੀਆਂ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਫ਼ਤਹਿਪੁਰ, ਧਰਮ ਸਿੰਘ ਕਲੌੜ, ਮੱਲ ਸਿੰਘ ਟਿੱਬੀ ਅਮਲੋਹ, ਜਗਿੰਦਰ ਸਿੰਘ ਸੈਂਪਲਾਂ, ਸਵਰਨ ਸਿੰਘ ਫਾਟਕ ਮਾਜਰੀ, ਗੁਰਜੀਤ ਸਿੰਘ ਰੁਪਾਲਹੇੜੀ, ਗੁਰਮੁਖ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ ਸੌਟੀਂ, ਪਰਮਜੀਤ ਸਿੰਘ ਰਿੰਕਾ, ਨਾਜ਼ਰ ਸਿੰਘ ਟਿੱਬੀ, ਇੰਦਰਜੀਤ ਸਿੰਘ ਖਨਿਆਣ, ਹਰਜੀਤ ਸਿੰਘ ਗੱਗੜਵਾਲ, ਗੁਰਸ਼ਰਨ ਸਿੰਘ ਬਸੀ ਪਠਾਣਾ, ਗਿਆਨ ਸਿੰਘ ਸੈਂਪਲੀ, ਕੁਲਵੰਤ ਸਿੰਘ ਕੋਟਲਾ, ਅਜਮੇਰ ਸਿੰਘ ਗੋਬਿੰਦਗੜ੍ਹ, ਪਰਮਿੰਦਰ ਸਿੰਘ ਨਿਊਆਂ, ਮੁਖ਼ਤਿਆਰ ਸਿੰਘ, ਬਲਦੇਵ ਸਿੰਘ ਅਕਾਲਗੜ੍ਹ, ਹਰਮਲ ਸਿੰਘ ਲਟੋਰ, ਸਤਨਾਮ ਸਿੰਘ ਬਰਕਤਪੁਰ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਗਿਆਨੀ ਗੁਰਮੀਤ ਸਿੰਘ, ਖ਼ੈਰ ਦੀਨ, ਜਮਾਲ ਦੀਨ, ਰੌਸ਼ਨ ਖ਼ਾਨ, ਮਜ਼ੀਦ ਖ਼ਾਨ, ਨੈਬ ਮੁਹੰਮਦ, ਮੁਹੰਮਦ ਇਕਬਾਲ, ਮੁਸ਼ਤਾਕ ਮੁਹੰਮਦ, ਜਾਫ਼ਰ ਅਲੀ, ਨਿਆਜ਼ ਮੁਹੰਮਦ ਆਦਿ ਵੀ ਹਾਜ਼ਰ ਸਨ |

ਖਮਾਣੋਂ 'ਚ ਬੰਦ ਦਾ ਸੱਦਾ ਰਿਹਾ ਬੇਅਸਰ

ਖਮਾਣੋਂ, 25 ਜਨਵਰੀ (ਮਨਮੋਹਣ ਸਿੰਘ ਕਲੇਰ)-ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ ਨੂੰ ਪੰਜਾਬ ਬੰਦ ਦੇ ਸੱਦੇ ਦਾ ਖਮਾਣੋਂ 'ਚ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ | ਜਿਸ ਦੌਰਾਨ ਬਾਜ਼ਾਰ ਆਮ ਵਾਂਗ ਖੁੱਲੇ੍ਹ ਰਹੇ | ਜਿਸ ਦੇ ਚੱਲਦੇ ਵੱਖ-ਵੱਖ ਪਿੰਡਾਂ 'ਚੋਂ ਲੋਕ ਸ਼ਹਿਰ 'ਚ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਖਮਾਣੋਂ ਨੇ ਪਿੰਡ ਖੰਟ ਵਿਖੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸੰਘੋਲ, 25 ਜਨਵਰੀ (ਗੁਰਨਾਮ ਸਿੰਘ ਚੀਨਾ)-ਗਰਾਮ ਪੰਚਾਇਤ ਖੰਟ ਦੁਆਰਾ ਸ਼ਿਆਮਾ ਪ੍ਰਸ਼ਾਦ ਮੁਖਰਜੀ ਸਕੀਮ ਅਧੀਨ ਚਲਾਏ ਜਾ ਰਹੇ ਸਾਲੇਡ ਬੇਸਮੈਂਟ ਮੈਨੇਜਮੈਂਟ ਦੇ ਕੰਮ ਦਾ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਰਿੰਦਰ ਸਿੰਘ ਧਾਲੀਵਾਲ ਵਲੋਂ ਜਾਇਜ਼ਾ ਲਿਆ ਗਿਆ ਤੇ ਚੱਲ ਰਹੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਦੀ ਮੌਤ-ਪਤਨੀ ਗੰਭੀਰ ਜ਼ਖ਼ਮੀ

ਜਖਵਾਲੀ 25 ਜਨਵਰੀ (ਨਿਰਭੈ ਸਿੰਘ)- ਸਰਹਿੰਦ -ਪਟਿਆਲਾ ਮਾਰਗ 'ਤੇ ਸਥਿਤ ਪਿੰਡ ਨੌਲੱਖਾ ਨਜ਼ਦੀਕ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਦਰਮਿਆਨ ਇਕ ਵਿਅਕਤੀ ਦੀ ਮੌਤ ਅਤੇ ਉਸ ਦੀ ਪਤਨੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਹਾਈਵੇ ਪੈਟਰੋਿਲੰਗ ਪੁਲਿਸ ਪਾਰਟੀ ਦੇ ...

ਪੂਰੀ ਖ਼ਬਰ »

ਸ਼ਿੰਗਾਰਾ ਸਿੰਘ ਨੇ ਗੜਾਂਗਾ ਸਕੂਲ ਦੇ ਮੁੱਖ ਅਧਿਆਪਕ ਦਾ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਰਾਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਮੰਡਗੜ੍ਹ ਦੇ ਰਾਜਨੀਤੀ ਸ਼ਾਸਤਰ ਦੇ ਲੈਕਚਰਾਰ ਸ਼ਿੰਗਾਰਾ ਸਿੰਘ ਨੇ ਬਤੌਰ ਸਰਕਾਰੀ ਹਾਈ ਸਕੂਲ ਗੜਾਂਗਾਂ ਵਿਖੇ ਬਤੌਰ ਮੁੱਖ ਅਧਿਆਪਕ ਦਾ ਅਹੁਦਾ ਸੰਭਾਲ ਲਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ-ਡਾ. ਸੁਖਵੀਰ ਸਿੰਘ, ਨਾਗਰਾ, ਰੱਬੀ

ਸੰਘੋਲ, 25 ਜਨਵਰੀ (ਹਰਜੀਤ ਸਿੰਘ ਮਾਵੀ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਾਹਿਤ ਨਾਲੋਂ ਟੁੱਟਦੇ ਜਾ ਰਹੇ ਵਿਦਿਆਰਥੀ ਵਰਗ ਨੂੰ ਦੁਬਾਰਾ ਤੋਂ ਸਾਹਿਤ ਨਾਲ ਜੋੜਨ ਦਾ ਕੀਤਾ ਜਾ ਰਿਹਾ ਉਪਰਾਲਾ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਅਗਰ ਇਸ ਨੂੰ ਸਹੀ ਤਰੀਕੇ ਨਾਲ ...

ਪੂਰੀ ਖ਼ਬਰ »

ਪੀ.ਆਈ.ਐਮ.ਟੀ. 'ਚ ਵੋਟਰ ਜਾਗਰੂਕਤਾ ਮੁਕਾਬਲੇ

ਮੰਡੀ ਗੋਬਿੰਦਗੜ੍ਹ, 25 ਜਨਵਰੀ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਵਿਖੇ (ਆਈ.ਟੀ. ਵਿਭਾਗ) ਵਿਦਿਆਰਥੀਆਂ ਵਲੋਂƒ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਡਿਜੀਟਲ ਸਲੋਗਨ ਲੇਖਕ ਅਤੇ ਪ੍ਰਸਤੁਤੀ ਮੇਕਿੰਗ ਦੇ ...

ਪੂਰੀ ਖ਼ਬਰ »

ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਸੀਮਾ ਜੈਨ ਨੇ ਅੱਜ ਜ਼ਿਲ੍ਹੇ ਦੇ ਪਿੰਡ ਈਸਰਹੇਲ, ਬਧੌਛੀ ਕਲਾਂ, ਚਨਾਰਥਲ ਖ਼ੁਰਦ ਤੇ ਪੰਡਰਾਲੀ ਦਾ ਦੌਰਾ ਕੀਤਾ ਅਤੇ ਮਗਨਰੇਗਾ ਕਨਵਰਜੈਂਸ ਅਧੀਨ ਚੱਲ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਟਿੱਬੀ ਸਕੂਲ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਅਮਲੋਹ, 25 ਜਨਵਰੀ (ਕੁਲਦੀਪ ਸ਼ਾਰਦਾ)-ਸਰਕਾਰੀ ਸਕੂਲ ਟਿੱਬੀ ਦੀ ਪਿ੍ੰਸੀਪਲ ਕੁਲਵੰਤ ਕੌਰ ਦੀ ਸਰਪ੍ਰਸਤੀ ਅਤੇ ਨੋਡਲ ਅਫ਼ਸਰ ਸ਼ਿੰਦਰਪਾਲ ਸਿੰਘ ਦੀ ਅਗਵਾਈ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਟਾਫ਼ ਸਕੱਤਰ ਅਤੇ ...

ਪੂਰੀ ਖ਼ਬਰ »

ਜੀ.ਪੀ.ਸੀ. ਵਿਖੇ ਰਾਸ਼ਟਰੀ ਬਾਲੜੀ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 25 ਜਨਵਰੀ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ (ਜੀ.ਪੀ.ਸੀ) ਦੀ ਐਨ.ਐਸ.ਐਸ. ਇਕਾਈ ਵਲੋਂ ਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ | ਇਸ ਮੌਕੇ ਐਨ.ਐਸ.ਐਸ. ਇਕਾਈ ਦੇ ਵਿਦਿਆਰਥੀਆਂ ਵਲੋਂ ਪਿੰਡਾਂ ਵਿਚ ਜਾ ਕੇ ਇਕ ਸਮਾਜਿਕ ਰੈਲੀ ਵੀ ਕੱਢੀ | ਇਸ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਬਾਂਸਲ ਸਕੂਲ 'ਚ ਗਣਤੰਤਰ ਦਿਵਸ ਸਬੰਧੀ ਸਮਾਗਮ

ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਓਮ ਪ੍ਰਕਾਸ਼ ਬਾਂਸਲ ਮਾਡਰਨ ਸਕੂਲ ਵਿਚ 71ਵੇਂ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ ਅਤੇ ਪ੍ਰੋਗਰਾਮ ਦੀ ਸ਼ੁਰੂਆਤ ਦੇਸ਼ ਭਗਤੀ ਗੀਤ ਨਾਲ ਕੀਤੀ ਗਈ | ਇਸ ਮੌਕੇ ਸਕੂਲ ਪਿੰ੍ਰਸੀਪਲ ਸੰਗੀਤਾ ਸ਼ਰਮਾ ਨੇ ...

ਪੂਰੀ ਖ਼ਬਰ »

ਲਾਅਰੈਂਸ ਗਲੋਬਲ ਸਕੂਲ ਵਿਖੇ ਗਣਤੰਤਰਤਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਮਨਪ੍ਰੀਤ ਸਿੰਘ)-ਲਾਅਰੈਂਸ ਗਲੋਬਲ ਸਕੂਲ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਝੰਡਾ ਲਹਿਰਾਉਣ ...

ਪੂਰੀ ਖ਼ਬਰ »

ਅੱਤੇਵਾਲੀ ਵਿਖੇ ਵੋਟਰ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਮਨਪ੍ਰੀਤ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਅੱਤੇਵਾਲੀ ਦੇ ਬੂਥ ਨੰਬਰ 33 ਤੇ 34 ਵਿਖੇ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਤੇ ਸੁਪਰਵਾਈਜ਼ਰ ਬਲਵੀਰ ਸਿੰਘ ਨੇ ...

ਪੂਰੀ ਖ਼ਬਰ »

ਮੀਰਪੁਰ 'ਚ ਕਾਨੂੰਨੀ ਸਾਖ਼ਰਤਾ ਕੈਂਪ

ਭੜੀ, 25 ਜਨਵਰੀ (ਭਰਪੂਰ ਸਿੰਘ ਹਵਾਰਾ)-ਨੇੜਲੇ ਪਿੰਡ ਮੀਰਪੁਰ ਵਿਖੇ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਕਾਨੂੰਨੀ ਸਾਖ਼ਰਤਾ ਕੈਂਪ ਲਗਾਇਆ ਗਿਆ | ਅਥਾਰਿਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਸੈਸ਼ਨ ਜੱਜ ਦੇ ਨਿਰਦੇਸ਼ਾਂ ਤਹਿਤ ਇਹ ਕੈਂਪ ਲਗਾਇਆ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਣਪਛਾਤੇ ਵਿਅਕਤੀ ਦੀ ਮੌਤ

ਮੰਡੀ ਗੋਬਿੰਦਗੜ੍ਹ, 25 ਜਨਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੰੂ ਸੜਕ ਹਾਦਸੇ ਦਾ ਸ਼ਿਕਾਰ ਹੋਏ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਅੱਜ ਸਥਾਨਕ ਜੀ.ਟੀ. ਰੋਡ ਸਰਹਿੰਦ ਸਾਈਡ 'ਤੇ ...

ਪੂਰੀ ਖ਼ਬਰ »

ਸਰਕਾਰੀ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਠੇਕਾ ਅਧਿਆਪਕਾਂ ਦੀ ਹੜਤਾਲ

ਚੁੰਨ੍ਹੀ, 25 ਜਨਵਰੀ (ਗੁਰਪ੍ਰੀਤ ਸਿੰਘ ਬਿਲਿੰਗ)- ਸਰਕਾਰੀ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਨੇ ਆਪਣੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਹੈ | ਸਰਕਾਰੀ ਕਾਲਜ ਵਿਖੇ ਹੜਤਾਲ ਆਰੰਭ ਕਰਨ ਉਪਰੰਤ ਜਥੇਬੰਦੀ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀ ਨੇ ਸੜਕ ਜਾਮ ਕਰ ਕੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ

ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਦਰਜਾਚਾਰ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਬਣਾ ਕੇ ਅੱਜ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ 'ਤੇ ਫ਼ੂਕ ਕੇ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵਲੋਂ ਸੜਕ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ ਦੌਰਾਨ ਜ਼ਿਲ੍ਹੇ 'ਚ ਕਾਇਮ ਰਹੀ ਅਮਨ ਕਾਨੂੰਨ ਵਿਵਸਥਾ

ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ), ਦਲ ਖ਼ਾਲਸਾ, ਭਾਰਤੀ ਮੁਕਤੀ ਪਾਰਟੀ, ਬਾਮਸੇਫ, ਸੁਤੰਤਰ ਅਕਾਲੀ ਦਲ, ਕਿਸਾਨ ਯੂਨੀਅਨ ਉਗਰਾਹਾ, ਵਪਾਰ ਮੰਡਲ, ਮੁਲਾਜ਼ਮ ਯੂਨੀਅਨਾਂ, ਮਜ਼ਦੂਰ ਯੂਨੀਅਨਾਂ ਅਤੇ ਦੋਧੀ ਯੂਨੀਅਨਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ 29 ਨੂੰ ਧਰਨਾ ਦੇਣ ਦਾ ਐਲਾਨ

ਨੰਦਪੁਰ ਕਲੌੜ, 25 ਜਨਵਰੀ (ਜਰਨੈਲ ਸਿੰਘ ਧੁੰਦਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਇਕ ਹੰਗਾਮੀ ਮੀਟਿੰਗ ਸ਼ੂਗਰ ਮਿੱਲ ਮੋਰਿੰਡਾ ਵਿਖੇ ਹੋਈ, ਜਿਸ ਬਾਰੇ ਗੁਰਮੁਖ ਸਿੰਘ ਲਵਲੀ ਹਿੰਮਤਪੁਰਾ ਜ਼ਿਲ੍ਹਾ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿਚ ਕਿਸਾਨਾਂ ਦੀ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮੌਕੇ ਪੁਲਿਸ ਮੁਲਾਜ਼ਮਾਂ ਨੂੰ ਵੋਟ ਦੇ ਸਹੀ ਇਸਤੇਮਾਲ ਦੀ ਚੁਕਾਈ ਸਹੁੰ

ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਵੋਟ ਬਣਾਉਣਾ ਅਤੇ ਉਸ ਦਾ ਸਹੀ ਇਸਤੇਮਾਲ ਕਰਨਾ ਜਿੱਥੇ ਸਾਡਾ ਸੰਵਿਧਾਨਕ ਹੱਕ ਹੈ, ਉੱਥੇ ਹੀ ਇਹ ਸਾਡੀ ਸਮਾਜ ਪ੍ਰਤੀ ਜ਼ਿੰਮੇਵਾਰੀ ਵੀ ਬਣਦੀ ਹੈ ਕਿ ਅਸੀਂ ਆਪਣੇ ਵੋਟ ਦਾ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਇਸਤੇਮਾਲ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਚੇਅਰਪਰਸਨ ਨੇ ਨੰਦਪੁਰ ਵਿਖੇ ਨਿਕਾਸ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨੰਦਪੁਰ ਕਲੌੜ, 25 ਜਨਵਰੀ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਨੰਦਪੁਰ ਵਿਖੇ ਖਰੜ ਸ਼ਹਿਰ ਦੇ ਗੰਦੇ ਪਾਣੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਬਲਜੀਤ ਕੌਰ ਖੇੜੀ ਵੀਰ ਸਿੰਘ ਚੇਅਰਪਰਸਨ ਪੰਚਾਇਤ ਸੰਮਤੀ ਬਸੀ ਪਠਾਣਾਂ ਜਾਇਜ਼ਾ ਨੇ ਲਿਆ | ...

ਪੂਰੀ ਖ਼ਬਰ »

71ਵੇਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-71ਵੇਂ ਗਣਤੰਤਰ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਅਤੇ ਸ਼ਿਕਾਇਤ ਨਿਵਾਰਣ ਵਿਭਾਗ ਦੇ ਮੰਤਰੀ ਬ੍ਰਹਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਲੀ ਵਿਦਿਆਰਥੀ ਦੀ ਮੌਤ

ਨੰਦਪੁਰ ਕਲੌੜ, 25 ਜਨਵਰੀ (ਜਰਨੈਲ ਸਿੰਘ ਧੁੰਦਾ)-ਥਾਣਾ ਬਸੀ ਪਠਾਣਾਂ ਅਧੀਨ ਪਿੰਡ ਨੰਦਪੁਰ ਵਿਖੇ ਸੜਕ ਹਾਦਸੇ 'ਚ ਇਕ ਸਕੂਲੀ ਬੱਚੇ ਦੀ ਮੌਤ ਹੋਣ ਦੀ ਖ਼ਬਰ ਹੈ | ਬਾਬਾ ਫ਼ਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲੌੜ ਦੇ ਪਿ੍ੰਸੀਪਲ ਹਰਸੇਵਕ ਸਿੰਘ ਤੇ ਪਿੰਡ ...

ਪੂਰੀ ਖ਼ਬਰ »

ਵੋਟਰ ਦਿਵਸ 'ਤੇ ਐਸ.ਡੀ.ਐਮ. ਵਲੋਂ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਜਾਰੀ

ਬਸੀ ਪਠਾਣਾਂ, 25 ਜਨਵਰੀ (ਗੁਰਬਚਨ ਸਿੰਘ ਰੁਪਾਲ)-ਨਗਰ ਕੌਾਸਲ ਦਫ਼ਤਰ ਵਿਖੇ ਵੋਟਰ ਦਿਵਸ ਸਬੰਧੀ ਹੋਏ ਇਕ ਸੰਖੇਪ ਅਤੇ ਸਾਦਾ ਸਮਾਗਮ 'ਚ ਨਵੇਂ ਬਣਨ ਵਾਲੇ ਵੋਟਰਾਂ ਨੂੰ ਵੋਟਰ ਕਾਰਡ ਜਾਰੀ ਕੀਤੇ ਗਏ | ਕੌਾਸਲ ਪ੍ਰਧਾਨ ਰਮੇਸ਼ ਚੰਦ ਗੁਪਤਾ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ...

ਪੂਰੀ ਖ਼ਬਰ »

ਮਾਧਵ ਸਟੀਲ ਗਰੁੱਪ ਮੰਡੀ ਗੋਬਿੰਦਗੜ੍ਹ ਵਲੋਂ ਪ੍ਰਾਇਮਰੀ ਸਕੂਲਾਂ ਦਾ ਦੌਰਾ

ਖਮਾਣੋਂ, 25 ਜਨਵਰੀ (ਮਨਮੋਹਣ ਸਿੰਘ ਕਲੇਰ)-ਮਾਧਵ ਸਟੀਲ ਗਰੁੱਪ ਮੰਡੀ ਗੋਬਿੰਦਗੜ੍ਹ ਅਤੇ ਪੜ੍ਹੋ ਪੰਜਾਬ ਟੀਮ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਚੋਣਵੇਂ ਪ੍ਰਾਇਮਰੀ ਸਕੂਲਾਂ 'ਚ ਕੰਪਿਊਟਰ ਐਜੂਕੇਸ਼ਨ ਚਲਾਉਣ ਲਈ ਹਰੇਕ ਸਕੂਲ ਲਈ 5 ਤੋਂ 10 ਕੰਪਿਊਟਰ ਦੇਣ ਸਬੰਧੀ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਅਮਲੋਹ, 25 ਜਨਵਰੀ (ਕੁਲਦੀਪ ਸ਼ਾਰਦਾ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਵਿਖੇ 71ਵਾਂ ਗਣਤੰਤਰ ਦਿਵਸ ਅਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੇ.ਪੀ.ਐਸ. ਜੌਲੀ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ | ...

ਪੂਰੀ ਖ਼ਬਰ »

ਰਾਜਗੜ੍ਹ ਛੰਨਾ 'ਚ ਐਸ.ਸੀ. ਮਜ਼ਦੂਰਾਂ ਲਈ ਕਰਵਾਇਆ ਸਿੱਖਿਆ ਪ੍ਰੋਗਰਾਮ

ਅਮਲੋਹ, 25 ਜਨਵਰੀ (ਕੁਲਦੀਪ ਸ਼ਾਰਦਾ)-ਪਿੰਡ ਰਾਜਗੜ੍ਹ ਛੰਨਾ ਵਿਖੇ ਦੱਤੋੋਪੰਤ ਠੇਗੜੀ ਰਾਸ਼ਟਰੀ ਮਜ਼ਦੂਰ ਸਿੱਖਿਆ ਅਤੇ ਵਿਕਾਸ ਬੋਰਡ, ਕਿਰਤ ਅਤੇ ਰੁਜ਼ਗਾਰ ਮੰਤਰਾਲਾ, ਭਾਰਤ ਸਰਕਾਰ ਚੰਡੀਗੜ੍ਹ ਦੇ ਰਿਜਨਲ ਡਾਇਰੈਕਟਰ ਇੰਚਾਰਜ ਜਗਦੀਪ ਸਿੰਘ ਦੀ ਅਗਵਾਈ 'ਚ ਦੋ ਰੋਜ਼ਾ ...

ਪੂਰੀ ਖ਼ਬਰ »

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਣਾਉਣ ਤੇ ਵੋਟ ਦਾ ਇਸਤੇਮਾਲ ਕਰਨਾ ਜ਼ਰੂਰੀ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਲੋਕਤੰਤਰ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨ ਲਈ ਆਪਣੀ ਵੋਟ ਬਣਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨਾ ਬੇਹੱਦ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ ਦੇ ਵਿਦਿਆਰਥੀਆਂ ਨੇ ਪਿੰਡ ਖੇੜਾ ਦਾ ਕੀਤਾ ਦੌਰਾ

ਚੁੰਨ੍ਹੀ, 25 ਜਨਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਭਾਰਤ ਸਰਕਾਰ ਦੀ ਮੁਹਿੰਮ 'ਏਕ ਭਾਰਤ, ਸੇ੍ਰਸ਼ਠ ਭਾਰਤ' ਨੂੰ ਲੈ ਕੇ ਆਂਧਰਾ ਪ੍ਰਦੇਸ਼ ਦੇ ਰਾਜੀਵ ਗਾਂਧੀ ਮੈਮੋਰੀਅਲ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਦੇ ਵਿਦਿਆਰਥੀ 'ਸਟੂਡੈਂਟ ਐਕਸਚੇਂਜ' ਪ੍ਰੋਗਰਾਮ ...

ਪੂਰੀ ਖ਼ਬਰ »

ਥਾਣਾ ਮੁਖੀ ਖਮਾਣੋਂ ਵਲੋਂ ਪੰਜ ਮਹੀਨੇ ਦੇ ਕਾਰਜਕਾਲ 'ਚ ਨਸ਼ਿਆਂ ਿਖ਼ਲਾਫ਼ 25 ਮੁਕੱਦਮੇ ਦਰਜ ਕੀਤੇ

ਖਮਾਣੋਂ, 25 ਜਨਵਰੀ (ਮਨਮੋਹਣ ਸਿੰਘ ਕਲੇਰ)-ਥਾਣਾ ਖਮਾਣੋਂ ਦੇ ਮੁਖੀ ਇੰਸਪੈਕਟਰ ਰਾਜ ਕੁਮਾਰ ਵਲੋਂ ਆਪਣੀ ਖਮਾਣੋਂ ਥਾਣਾ ਵਿਖੇ ਕਰੀਬ ਪੰਜ ਮਹੀਨੇ ਦੀ ਤਾਇਨਾਤੀ ਸਮੇਂ 'ਚ ਇਲਾਕੇ 'ਚ ਨਸ਼ਿਆਂ ਿਖ਼ਲਾਫ਼ ਜ਼ਿਲ੍ਹਾ ਮੁਖੀ ਅਮਨੀਤ ਕੌਾਡਲ ਦੀ ਯੋਗ ਅਗਵਾਈ ਅਤੇ ਡੀ.ਐਸ.ਪੀ. ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਲਾਣੀ ਵਿਖੇ ਨਵੇਂ ਬਣੇ 'ਈ-ਕੰਟੈਂਟ ਰੂਮ' ਦਾ ਉਦਘਾਟਨ

ਅਮਲੋਹ, 25 ਜਨਵਰੀ (ਕੁਲਦੀਪ ਸ਼ਾਰਦਾ)-ਪੰਜਾਬ ਦੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਪ੍ਰੇਰਨਾ ਸਦਕਾ ਪਿਛਲੇ ਕੁਝ ਸਮੇਂ ਦੌਰਾਨ ਸਰਕਾਰੀ ਸਕੂਲਾਂ ਵਿਚ ਵੱਡਾ ਸੁਧਾਰ ਵੇਖਣ ਨੂੰ ਮਿਲਿਆ ਹੈ, ਜਿਸ ਦੇ ਚਲਦਿਆਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਜਿੱਥੇ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਦੇ ਸਬੰਧ 'ਚ ਵਿਦਿਆਰਥੀਆਂ ਨੂੰ ਸਹੰੁ ਚੁਕਾਈ

ਅਮਲੋਹ, 25 ਜਨਵਰੀ (ਕੁਲਦੀਪ ਸ਼ਾਰਦਾ)- ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਵਿਖੇ ਪਿ੍ੰਸੀਪਲ ਡਾ. ਕੰਵਲਜੀਤ ਕੌਰ ਬੈਨੀਪਾਲ ਦੀ ਅਗਵਾਈ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਪਣੇ ਵੋਟ ਦੇ ਹੱਕ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਛੱਡ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਖਮਾਣੋਂ, 25 ਜਨਵਰੀ (ਮਨਮੋਹਣ ਸਿੰਘ ਕਲੇਰ)-ਪਿੰਡ ਭਾਂਬਰੀ ਵਿਖੇ ਅੱਜ ਸ਼ੋ੍ਰਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ 'ਚ ਕਈ ਵਿਅਕਤੀਆਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋਣ ਦਾ ...

ਪੂਰੀ ਖ਼ਬਰ »

ਗਰਲਜ਼ ਕਾਲਜ ਖੰਟ-ਮਾਨਪੁਰ 'ਚ ਸੈਮੀਨਾਰ ਕਰਵਾਇਆ

ਸੰਘੋਲ, 25 ਜਨਵਰੀ (ਗੁਰਨਾਮ ਸਿੰਘ ਚੀਨਾ)-ਬੀਬੀ ਭਾਨੀ ਪੰਚਾਇਤੀ ਗਰਲਜ਼ ਕਾਲਜ ਖੰਟ-ਮਾਨਪੁਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਤਹਿਗੜ੍ਹ ਸਾਹਿਬ ਜ਼ੋਨ ਵਲੋਂ ਸੈਮੀਨਾਰ ਕਰਵਾਇਆ ਗਿਆ | ਜਿਸ ਦੌਰਾਨ ਅਮਰਪ੍ਰੀਤ ਸਿੰਘ ਪੰਜਕੋਹਾ ਡਿਪਟੀ ਚੀਫ਼ ਸਕੱਤਰ ਵਲੋਂ ...

ਪੂਰੀ ਖ਼ਬਰ »

ਗ੍ਰੀਨ ਫ਼ੀਲਡ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ

ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਮਨਪ੍ਰੀਤ ਸਿੰਘ)-ਗ੍ਰੀਨ ਫ਼ੀਲਡ ਸਕੂਲ ਸਰਹਿੰਦ ਵਿਖੇ ਸਕੂਲ ਪਿੰ੍ਰਸੀਪਲ ਪ੍ਰੀਤ ਮੋਹਿੰਦਰ ਕੌਰ ਸਿਆਲ ਦੀ ਅਗਵਾਈ ਹੇਠ 71ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਚੇਅਰਮੈਨ ਦੀਦਾਰ ਸਿੰਘ ਭੱਟੀ ਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਸੰਘੋਲ, 25 ਜਨਵਰੀ (ਗੁਰਨਾਮ ਸਿੰਘ ਚੀਨਾ)-ਆਮ ਆਦਮੀ ਪਾਰਟੀ ਹਲਕਾ ਬਸੀ ਪਠਾਣਾਂ ਦੇ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਹੋਈ, ਜਿਸ ਦੌਰਾਨ ਪਾਰਟੀ ਦੇ ਕੰਮਕਾਜ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਦਿੱਲੀ ਵਿਖੇ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਚਰਚਾ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX