ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੇ ਸਿਰੋਪਾਓ ਦੇ ਕੇ ਨਿਵਾਜਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਚੌਕ ਘੰਟਾ ਘਰ, ਜਲਿਆਂਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸਮਾਪਤ ਹੋਇਆ | ਨਗਰ ਕੀਰਤਨ 'ਚ ਸ਼ਾਮਿਲ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਬੈਂਡ ਟੀਮਾਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ | ਇਸ ਦੌਰਾਨ ਗਤਕਾ ਪਾਰਟੀਆਂ ਨੇ ਮਾਰਸ਼ਲ ਆਰਟ ਦੇ ਜੌਹਰ ਦਿਖਾਏ | ਸ਼ਰਧਾਲੂਆਂ ਵਲੋਂ ਵੱਖ-ਵੱਖ ਥਾਂਵਾਂ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਚਾਹ-ਪਾਣੀ ਅਤੇ ਫਰੂਟ ਦੇ ਲੰਗਰ ਲਗਾ ਕੇ ਸੇਵਾ ਕੀਤੀ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਹਰਜਾਪ ਸਿੰਘ ਸੁਲਤਾਨਵਿੰਡ, ਬਲਦੇਵ ਸਿੰਘ ਚੂੰਘਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ, ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ, ਸਕੱਤਰ ਮਨਜੀਤ ਸਿੰਘ, ਮਹਿੰਦਰ ਸਿੰਘ ਆਹਲੀ,ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਸਕੱਤਰ ਸਿੰਘ, ਗੁਰਮੀਤ ਸਿੰਘ ਬੁੱਟਰ, ਪ੍ਰੀਤਪਾਲ ਸਿੰਘ ਐਲ. ਏ., ਮਲਕੀਤ ਸਿੰਘ ਬਹਿੜਵਾਲ, ਬਘੇਲ ਸਿੰਘ, ਇਕਬਾਲ ਸਿੰਘ ਮੁਖੀ, ਪਰਮਜੀਤ ਸਿੰਘ, ਕੁਲਦੀਪ ਸਿੰਘ ਰੋਡੇ, ਪ੍ਰੋ. ਸੁਖਦੇਵ ਸਿੰਘ, ਕਰਨਜੀਤ ਸਿੰਘ, ਸੁਖਬੀਰ ਸਿੰਘ , ਪਲਵਿੰਦਰ ਸਿੰਘ ਚਿੱਟਾ, ਜਸਪਾਲ ਸਿੰਘ ਢੱਡੇ, ਠੇਕੇਦਾਰ ਗੁਰਮੀਤ ਸਿੰਘ, ਸੇਵਕ ਜਥਾ ਚੌਕੀ ਗੁ: ਸ਼ਹੀਦਗੰਜ ਤੋਂ ਸ: ਅਮਰਜੀਤ ਸਿੰਘ, ਕੁਲਦੀਪ ਸਿੰਘ ਪੰਡੋਰੀ ਆਦਿ ਮੌਜੂਦ ਸਨ।
ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪ੍ਰਵਾਨ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਤੇ ਵਧੀਕੀਆਂ ਿਖ਼ਲਾਫ਼ ਦਲ ਖ਼ਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਦਿੱਤੇ ਗਏ ਪੰਜਾਬ ਬੰਦ ਨੂੰ ਅੰਮਿ੍ਤਸਰ 'ਚ ਮਿਲਿਆ ਜੁਲਿਆ ...
ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਮਜੀਠਾ ਰੋਡ ਵਿਖੇ ਇਕ ਹਸਪਤਾਲ ਦੇ ਪਿਛਲੇ ਹਿੱਸੇ 'ਚ ਇਕ ਘਰ ਦੇ ਗੈਰਜ਼ 'ਚ ਅਚਾਨਕ ਅੱਗ ਲੱਗਣ ਤੇ ਉਥੇ ਪਏ 8 ਗੈਸ ਸਿੰਲਡਰਾਂ 'ਚੋਂ 2 ਗੈਸ ਸਿੰਲਡਰ ਫ਼ੱਟਣ ਨਾਲ ਹਸਪਤਾਲ ਤੇ ਉਸ ਦੇ ਨੇੜਲੀਆਂ ਇਮਾਰਤਾਂ ਦੇ ਸ਼ੀਸ਼ੇ ਟੁੱਟ ਗਏ | ...
ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਸਾਢੇ 9 ਲੱਖ ਦੀ ਠੱਗੀ ਮਾਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਲੜਕੀਆਂ ਸਣੇ 3 ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਸਤਨਾਮ ਸਿੰਘ ਨੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਦਰਜ ...
ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਸ਼ਹਿਰ ਦੇ ਪਾਸ਼ ਖੇਤਰ ਰਣਜੀਤ ਐਵੀ ਨਿਊ 'ਚ ਚਲ ਰਹੀਆਂ ਹੁੱਕਾ ਬਾਰਾਂ ਤੇ ਬਿਨਾਂ ਮਨਜ਼ੂਰੀ ਸ਼ਰਾਬ ਪਿਲਾਉਣ ਵਾਲੇ ਅੱਡਿਆਂ ਿਖ਼ਲਾਫ਼ ਪੁਲਿਸ ਸਰਗਰਮ ਹੋ ਗਈ ਹੈ | ਇਸੇ ਤਹਿਤ ਹੀ ਤਿੰਨ ਹੁੱਕਾ ਬਾਰਾਂ 'ਚ ਛਾਪੇਮਾਰੀ ਕਰ ਕੇ ਪੁਲਿਸ ...
ਸੁਲਤਾਨਵਿੰਡ, 25 ਜਨਵਰੀ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਔਰਤ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਹੋਈ ਹੈ | ਇਸ ਸਬੰਧੀ ਥਾਣਾ ਸੁਲਤਾਨਵਿੰਡ ਦੇ ਮੁਖੀ ਐਸ. ਆਈ. ਨਰੈਣ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ...
ਵੇਰਕਾ, 25 ਜਨਵਰੀ (ਪਰਮਜੀਤ ਸਿੰਘ ਬੱਗਾ)-ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਥਾਣਾ ਵੇਰਕਾ ਦੀ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ 2 ਹੋਰ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਐਸ. ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ...
ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਬੀਤੀ ਦੇਰ ਰਾਤ ਲਾਰੰਸ ਰੋਡ 'ਤੇ ਨੌਜਵਾਨਾਂ ਦੇ ਦੋ ਧੜਿਆਂ 'ਚ ਮਾਮੂਲੀ ਤਕਰਾਰ ਹੋਣ 'ਤੇ ਇਕ ਧਿਰ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਦੋ ਨੌਜਵਾਨ ਜ਼ਖ਼ਮੀ ਹੋ ਗਏ | ਮਿਲੇ ਵੇਰਵਿਆਂ ਅਨੁਸਾਰ ਉਕਤ ਨੌਜਵਾਨ ਇਥੇ ਲਾਰੰਸ ...
ਚੌਕ ਮਹਿਤਾ, 25 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਪੁਲਿਸ ਥਾਣਾ ਮਹਿਤਾ ਚੌਕ ਦੇ ਨਵੇਂ ਮੁੱਖ ਅਫਸਰ ਵਜੋਂ ਸ: ਸਤਪਾਲ ਸਿੰਘ ਨੇ ਚਾਰਜ ਸੰਭਾਲ ਲਿਆ ਹੈ | ਉਹ ਅੰਮਿ੍ਤਸਰ ਦਿਹਾਤੀ ਦੇ ਨਾਰਕੋਟਿਕ ਸੈੱਲ ਤੋਂ ਬਦਲ ਕੇ ਇਥੇ ਆਏ ਹਨ | ਵਰਣਨਯੋਗ ਹੈ ਕਿ ਉਹ ਪਹਿਲਾਂ ਵੀ ਇਸੇ ਥਾਣੇ ...
ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਅਮਰੀਕਾ ਦੇ ਸ਼ਹਿਰ ਬੈਲਿੰਗਹੈਮ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਲਈ 125 ਏਕੜ ਜ਼ਮੀਨ ਦੇਣ ਵਾਲੇ ਸਿੱਖ ਮਨਜੀਤ ਸਿੰਘ ਧਾਲੀਵਾਲ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਸ੍ਰੀ ਹਰਿਮੰਦਰ ਸਾਹਿਬ ਵਿਖੇ ...
ਰਮਦਾਸ, 25 ਜਨਵਰੀ (ਜਸਵੰਤ ਸਿੰਘ ਵਾਹਲਾ)-ਰਮਦਾਸ ਤੋਂ ਪਿੰਡ ਘੋਨੇਵਾਹਲਾ, ਮਾਛੀਵਾਹਲਾ ਨੂੰ ਜੋ ਸੜਕ ਜਾਂਦੀ ਹੈ ਉਸ ਸੜਕ 'ਤੇ ਥਾਂ-ਥਾਂ ਟੋਏ ਪਏ ਹੋਏ ਹਨ ਤੇ ਇਕ ਪੁਲੀ ਲੰਮੇ ਸਮੇਂ ਤੋਂ ਟੁੱਟੀ ਪਈ ਹੋਈ ਹੈ | ਇਸ ਪੁਲੀ ਨਾਲ ਕਿਸੇ ਵੇਲੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ | ਸੜਕ ...
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਮੁੜ ...
ਅੰਮਿ੍ਤਸਰ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਾਊਾਟ ਲਿਟਰਾ ਜੀ ਸਕੂਲ ਵਿਖੇ ਭਾਰਤੀ ਲੋਕਤੰਤਰ ਦੀ ਵਰਤਮਾਨ ਸਥਿਤੀ ਤੇ ਉਸ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਤੇ ਸਾਧਨਾਂ 'ਤੇ ਪੈਨਲ ਚਰਚਾ ਕਰਵਾਈ ਗਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਡਾ: ਜਗਰੂਪ ਸਿੰਘ ਮੁੱਖੀ, ...
ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੋਰ ਕਮੇਟੀ ਦੀ ਬੈਠਕ 28 ਜਨਵਰੀ ਨੂੰ ਜਲੰਧਰ ਵਿਖੇ ਰੱਖੀ ਗਈ ਹੈ | ਪਾਰਟੀ ਦੇ ਮੁੱਖ ਦਫ਼ਤਰ ਅੰਮਿ੍ਤਸਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ...
ਅੰਮਿ੍ਤਸਰ, 25 ਜਨਵਰੀ (ਅ. ਬ.)-ਬਾਵਾ ਲਾਲ ਦਿਆਲ ਨੂੰ ਅਚਾਰਿਆ ਰਾਮਾਨੰਦ ਵਲੋਂ ਸਥਾਪਿਤ ਵੈਸ਼ਣਵ ਮਤ ਦਾ ਵਿਸ਼ਾਲ ਥੰਮ ਮੰਨਿਆ ਜਾਂਦਾ ਹੈ | ਬਾਵਾ ਲਾਲ ਦਿਆਲ ਦਾ ਜਨਮ ਕਸੂਰ (ਪਾਕਿਸਤਾਨ) 'ਚ ਭੋਲਾਰਾਮ ਤੇ ਕਿ੍ਸ਼ਨਾ ਦੇਵੀ ਦੇ ਘਰ ਹੋਇਆ | ਚੇਤਨ ਸਵਾਮੀ ਨੇ ਬਾਬਾ ਲਾਲ ਜੀ ਨੂੰ ...
ਵੇਰਕਾ, 25 ਜਨਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੀ ਵਾਰਡ ਨੰ: 20 ਅਧੀਨ ਆਉਂਦੇ ਇਲਾਕੇ ਗੁਰੂ ਨਗਰ ਤੇ ਸੰਤ ਨਗਰ 'ਚ ਲੋਕਾਂ ਦੇ ਘਰਾਂ 'ਚ ਸਪਲਾਈ ਕੀਤੇ ਗਏ ਪੀਣ ਵਾਲੇ ਪਾਣੀ 'ਚ ਗੰਦਗੀ ਆਉਣ ਕਾਰਨ ਪੈਦਾ ਹੋਈ ਮੁਸ਼ਕਿਲ ਸਬੰਧੀ ਜਾਣਕਾਰੀ ਮਿਲਣ 'ਤੇ ਉਸ ਦੇ ਪੱਕੇ ਹੱਲ ਲਈ ...
ਚੌਕ ਮਹਿਤਾ, 25 ਜਨਵਰੀ (ਧਰਮਿੰਦਰ ਸਿੰਘ ਸਦਾਰੰਗ)-ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਨੰਗਲ ਨੂੰ ਸੈਲਫ ਸਮਾਰਟ ਸਕੂਲ ਬਣਾਉਣ ਲਈ ਗ੍ਰਾਮ ਪੰਚਾਇਤ ਉਦੋਨੰਗਲ ਤੇ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਨਾਲ ਸ਼ਾਮ ਸਿੰਘ ਯਾਦਗਾਰੀ ਗੇਟ ਦੀ ਉਸਾਰੀ ਦਾ ਕੰਮ ...
ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਭਗਤਾਂ ਵਾਲਾ ਵਿਖੇ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ...
ਸਠਿਆਲਾ, 25 ਜਨਵਰੀ (ਸਫਰੀ)-ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਬਾਘਾ ਪੁਰਾਣਾ ਤੋਂ ਮੌਜੂਦਾ ਵਿਧਾਇਕ ਦਰਸ਼ਨ ਸਿੰਘ ਬਰਾੜ ਸ੍ਰੀ ਦਰਬਾਰ ਸਾਹਿਬ ਬਾਬਾ ਬਕਾਲਾ ਵਿਖੇ ਨਤਮਸਤਕ ਹੋ ਕੇ ਜਦ ਸਠਿਆਲਾ ਵਿਖੇ ਪੁੱਜੇ ਤਾਂ ਉਨ੍ਹਾਂ ਦਾ ਨਿੱਘਾ ਸਵਾਗਤ ਕਾਂਗਰਸੀ ਵਰਕਰ ਸਰਪੰਚ ...
ਅੰਮਿ੍ਤਸਰ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀਆਂ ਵੱਖ-ਵੱਖ ਟੀਮਾਂ ਵਲੋਂ ਅਚਨਚੇਤ ਛਾਪੇਮਾਰੀ ਕੀਤੀ ਗਈ ਜਿਸ 'ਚ ਬਿਜਲੀ ਚੋਰੀ ਕਰਨ ਵਾਲੇ ਖ਼ਪਤਕਾਰਾਂ ਨੂੰ ਭਾਰੀ ਜੁਰਮਾਨੇ ਪਾਏ ਗਏ | ਇਸ ਸਬੰਧੀ ਐਸ. ਈ. ਹੈੱਡ ਕੁਆਰਟਰ ਇੰਜੀ: ...
ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-26 ਜਨਵਰੀ ਨੂੰ ਮਨਾਏ ਜਾ ਰਹੇ ਗਣੰਤਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਬਹਾਦਰ ਅਧਿਕਾਰੀਆਂ ਦੀ ਸੂਚੀ 'ਚ ਅੰਮਿ੍ਤਸਰ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਦੇ ਡੀ. ਐਸ. ਪੀ. ਹਰਵਿੰਦਰ ਸਿੰਘ ਦਾ ਨਾਂਅ ਪ੍ਰਮੁਖਤਾ ਨਾਲ ਸ਼ਾਮਿਲ ਕੀਤਾ ਗਿਆ ...
ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਡੀ. ਸੀ. ਸ਼ਿਵਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਨ ਲਾਇਨ ਸੇਵਾ ਸ਼ੁਰੂ ਕਰਨ ਦੀ ਪਹਿਲ ਕੀਤੀ ਹੈ | 'ਦਰਪਣ' ਨਾਂਅ ਦੇ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਵਾਲਾ ਅੰਮਿ੍ਤਸਰ ਜ਼ਿਲ੍ਹਾ ਸੂਬੇ ਦਾ ਪਹਿਲਾ ਜ਼ਿਲ੍ਹਾ ਹੈ, ਜਿਥੇ ਨਸ਼ੇ ...
ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਤਿੰਨ ਰਾਸ਼ਟਰ ਭਾਰਤ, ਨਿਪਾਲ ਤੇ ਭੂਟਾਨ ਦੇ ਸਮਰਸਥਾ ਸੋਸ਼ਲ ਮਿਸ਼ਨ ਯਾਤਰਾ ਦੀ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਕਰਨ ਤੋਂ ਪਹਿਲਾਂ ਨਿਪਾਲ ਦੇ ਪਹਿਲੇ ਉਪ ਰਾਸ਼ਟਰਪਤੀ ਦੇ ਵਿਸ਼ੇਸ਼ ਸਲਾਹਕਾਰ ਸ੍ਰੀ ਮਹਾਂਵੀਰ ਪ੍ਰਸਾਦ ...
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਅੰਮਿ੍ਤਸਰ ਜ਼ਿਲ੍ਹੇ ਦੇ ਅਖੀਰਲੇ ਸਰਹੱਦੀ ਕਸਬੇ ਅਟਾਰੀ ਦੇ ਵਿਚਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਸਰਕਾਰੀ ਕੰਨਿਆਂ ਹਾਈ ਸਕੂਲ ਦਾ ਦੌਰਾ ਕੀਤਾ | ਸਿੱਖਿਆ ਸਕੱਤਰ ...
ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਇਕ ਲੜਕੀ ਦੀ ਸੋਸ਼ਲ ਮੀਡੀਆ 'ਤੇ ਆਈ. ਡੀ. ਹੈਕ ਕਰ ਕੇ ਉਸ ਦੀ ਦੁਰਵਰਤੋਂ ਕਰਨ ਵਾਲੇ ਨੌਜਵਾਨ ਿਖ਼ਲਾਫ਼ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਥਾਣਾ ਗੇਟ ਹਕੀਮਾਂ ਦੀ ਪੁਲਿਸ ਨੂੰ ਹਰਮਨ ਨਾਂਅ ਦੀ ਇਕ ਕੁੜੀ ਨੇ ਦਰਜ ...
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸਪੈਸ਼ਲ ਟਾਸਕ ਫੋਰਸ ਅੰਮਿ੍ਤਸਰ ਦਿਹਾਤੀ ਵਲੋਂ ਦੋ ਵੱਖ-ਵੱਖ ਮਾਮਲਿਆਂ 'ਚ 3 ਵਿਅਕਤੀਆਂ ਨੂੰ ਕਾਬੂ ਕਰਦਿਆਂ 2 ਕਰੋੜ 75 ਲੱਖ ਰੁਪਏ ਦੇ ਕੌਮਾਂਤਰੀ ਮੁੱਲ ਵਾਲੀ 525 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ ...
ਸਠਿਆਲਾ, 25 ਜਨਵਰੀ (ਸਫਰੀ)-ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਵਿਖੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਰਾਸ਼ਟਰੀ ਦਿਵਸ ਐਸ. ਡੀ. ਐਮ. ਮੇਜਰ ਡਾ: ਸੁਮਿਤਾ ਮੁੱਧ ਬਾਬਾ ਬਕਾਲਾ ਦੀ ਨਿਗਰਾਨੀ ਹੇਠ ਮਨਾਇਆ ਗਿਆ | ਇਸ ਮੌਕੇ ਮੈਡਮ ਰਵੀਇੰਦਰ ਕੌਰ ਨੇ ਬੱਚਿਆਂ ਤੇ ...
ਮਾਨਾਂਵਾਲਾ, 25 ਜਨਵਰੀ (ਗੁਰਦੀਪ ਸਿੰਘ ਨਾਗੀ)-ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ, ਪੱਤੀ ਗਾਜੀ ਕੀ ਪਿੰਡ ਝੀਤਾ ਕਲਾਂ ਤੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਬਾਬਾ ...
ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਸਕੂਲੀ ਵਿਦਿਆਰਥੀਆਂ ਦਾ ਟੂਰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਲਈ ਆਈ ਇਕ ਸਕੂਲ ਅਧਿਆਪਕਾ ਦਾ ਲੁਟੇਰੇ ਮੋਬਾਈਲ ਫੋਨ ਖੋਹ ਕੇ ਲੈ ਗਏ | ਪ੍ਰੀਤੀ ਟੰਡਨ ਨੇ ਥਾਣਾ ਰਾਮ ਬਾਗ ਦੀ ਪੁਲਿਸ ਨੂੰ ਦੱਸਿਆ ਕਿ ਉਹ ਜਦੋਂ ਸਕੂਲ ਦੇ ...
ਬਿਆਸ, 25 ਜਨਵਰੀ (ਪਰਮਜੀਤ ਸਿੰਘ ਰੱਖੜਾ)- ਪੈਨਸ਼ਨਰਜ ਐਸਸੋਸੀਏਸ਼ਨ ਰਈਆ ਮੰਡਲ ਬਿਆਸ ਦੀ ਮੀਟਿੰਗ ਸਾਥੀ ਮਨਜੀਤ ਸਿੰਘ ਗੁੰਨੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਵਰਕਾਮ ਤੋਂ ਪੁਰਜ਼ੋਰ 200 ਯੂਨਿਟਾਂ ਦੀ ਮੰਗ ਤੇ ਛੇਵਾਂ ਤਨਖ਼ਾਹ ਕਮਿਸ਼ਨ ਦੇਣ, ਡੀ. ਏ. ਦਾ ਬਕਾਇਆ ...
ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਹਾਥੀ ਗੇਟ ਦੇ ਬਾਹਰ ਸ਼ਰਾਬ ਦੇ ਠੇਕੇ ਦਾ ਤਾਲਾ ਤੋੜ ਕੇ ਚੋਰਾਂ ਵਲੋਂ ਸ਼ਰਾਬ ਦੀਆਂ ਪੇਟੀਆਂ ਚੋਰੀ ਕਰ ਲਈਆਂ ਤੇ ਇਕ ਹੋਰ ਦੁਕਾਨ ਦਾ ਤਾਲਾ ਤੋੜ ਕੇ ਇਕ ਲੱਖ ਤੋਂ ਵਧੇਰੇ ਚੋਰੀ ਕਰ ਲਈ ਪੁਲਿਸ ਵਲੋਂ ਪਰਚੇ ਦਰਜ ਕਰ ਕੇ ਚੋਰਾਂ ਦੀ ਭਾਲ ...
ਸੁਲਤਾਨਵਿੰਡ, 25 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸਥਾਨਕ ਯਾਦਵਿੰਦਰਾ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ 2 ਰੋਜ਼ਾ ਬੈੱਡਮਿੰਟਨ ਟੂਰਨਾਮੈਂਟ ਸ਼ੁਰੂ ਹੋਇਆ, ਜਿਸ ਦਾ ਉਦਘਾਟਨ ਏ. ਸੀ. ਪੀ. ਸਾਊਥ ਸੁਸ਼ੀਲ ਕੁਮਾਰ ਤੇ ਟੀ. ਵੀ. ਕਲਾਕਾਰ ਅਰਵਿੰਦਰ ਭੱਟੀ ...
ਅੰਮਿ੍ਤਸਰ, 25 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਲੜਕੀਆਂ) ਵਿਖੇ 47ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੇ ਮੁਖ ਮਹਿਮਾਨ ਸਹਾਇਕ ਡਾਇਰੈਕਟਰ ਉਚੇਰੀ ਸਿੱਖਿਆ (ਕਾਲਜ) ਡਾ: ਲਖਵਿੰਦਰ ਸਿੰਘ ਗਿੱਲ ਨੇ 750 ਦੇ ਕਰੀਬ ...
ਅੰਮਿ੍ਤਸਰ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲ੍ਹਾ ਆੜਤੀਆਂ ਐਸੋਸੀਏਸ਼ਨ ਦੇ ਨਵਨਿਯੁਕਤ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੂੰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਛੀਨਾ ਨੇ ਕਿਹਾ ਕਿ ...
ਕੱਥੂਨੰਗਲ, 25 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਸਿੱਖਿਆ ਵਿਭਾਗ 'ਚ ਬਤੌਰ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਜ਼ਿਲ੍ਹਾ ਗੁਰਦਾਸਪੁਰ 'ਚ ਮੀਟਿੰਗ ਦੌਰਾਨ ਜ਼ਿਲ੍ਹਾ ਅੰਮਿ੍ਤਸਰ ਦੇ ਕਈ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ, ਜਿਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇਕ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ | ਇਸ ਸਬੰਧੀ ਇਥੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਐਲੀਮੈਂਟਰੀ ਟੀਚਰ ...
ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਮੌਕੇ ਸ਼ਹਿਰ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਪੂਰੇ ਸ਼ਹਿਰ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ | ਮੁੱਖ ਸਗਾਮਮ ਵਾਲੀ ਥਾਂ ਗੁਰੂ ਨਾਨਕ ਦੇਵ ...
ਰਈਆ, 25 ਜਨਵਰੀ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੀਤੀ ਰਾਤ ਚੋਰਾਂ ਵਲੋਂ ਇਕ ਮੋਟਰਸਾਈਕਲ ਚੋਰੀ ਕਰ ਕੇ ਥੋੜੀ ਦੂਰ ਲਿਜਾ ਕੇ ਨਹਿਰ 'ਚ ਸੁੱਟੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਮੋਟਰਸਾਈਕਲ ਦੇ ਮਾਲਕ ਰਣਜੀਤ ਸਿੰਘ ਸੰਧੂ ਨੇ ਦੱਸਿਆ ਕਿ ਮੇਰਾ ਮੋਟਰਸਾਈਕਲ ਹਾਂਡਾ ...
ਅਜਨਾਲਾ, 25 ਜਨਵਰੀ (ਐਸ. ਪ੍ਰਸ਼ੋਤਮ)-ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ, ਤਹਿਸੀਲ ਕਮੇਟੀ ਸਕੱਤਰ ਗੁਰਨਾਮ ਸਿੰਘ ਉਮਰਪੁਰਾ ਤੇ ਕਸ਼ਮੀਰੀ ਪ੍ਰਵਾਸੀ ਭਾਈਚਾਰਾ ਚੇਅਰਮੈਨ ਵਸੀਮ ਅਹਿਮਦ ...
ਨਵਾਂ ਪਿੰਡ, 25 ਜਨਵਰੀ (ਜਸਪਾਲ ਸਿੰਘ)-ਸਿਰੜੀ ਸਾਂਈ ਫਿਲਮਜ਼ ਐਾਡ ਰਿਕਾਰਡਿੰਗ ਕੰਪਨੀ (ਪ੍ਰ. ਲਿਮ.) ਦੁਆਰਾ ਪੰਜਾਬੀ ਗਾਇਕ ਮਦਨ ਮੱਦੀ ਦੀ ਸੁਰੀਲੀ ਆਵਾਜ 'ਚ ਰਿਕਾਰਡ ਕੀਤੇ ਪੰਜਾਬੀ ਗੀਤ 'ਪੀ ਕੇ ਸੱਚ ਬੋਲਦਾ' ਜਿਸ ਨੂੰ ਕਿ ਉਭਰਦੇ ਹੋਏ ਨੌਜਵਾਨ ਮਾਡਲ ਸ਼ਮਸ਼ੇਰ ਸਿੰਘ ...
ਛੇਹਰਟਾ, 25 ਜਨਵਰੀ (ਸੁਰਿੰਦਰ ਸਿੰਘ ਵਿਰਦੀ, ਸੁੱਖ ਵਡਾਲੀ)-'ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿੱਖਿਆ, ਵਧੀਆ ਸਿਹਤ ਸਹੂਲਤਾਂ ਤੇ ਬੱਚਿਆਂ ਦੇ ਉੱਜਵਲ ਭਵਿਖ ਲਈ ਪਹਿਲ ਕਦਮੀ ਕਰਦਿਆਂ ਹਰ ਸੰਭਵ ਯਤਨ ਕਰ ਰਹੀ ਹੈ | ਜਿਸ ਦੇ ਚੱਲਦਿਆਂ ਹੁਣ ਸਰਕਾਰੀ ਸਕੂਲਾਂ ਦਾ ਮੁੱਢਲਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX