ਤਾਜਾ ਖ਼ਬਰਾਂ


ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  10 minutes ago
ਲਖਨਊ, 26 ਫਰਵਰੀ- ਉੱਤਰ ਪ੍ਰਦੇਸ਼ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਆਪਣੀ ਪਤਨੀ ਤੰਜ਼ੀਨ ਫ਼ਾਤਿਮਾ ਅਤੇ ਬੇਟੇ ਅਬਦੁੱਲਾ ਆਜ਼ਮ ਖ਼ਾਨ ਨਾਲ ਅੱਜ ਰਾਮਪੁਰ ਦੀ ਇੱਕ ਵਿਸ਼ੇਸ਼...
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  28 minutes ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  29 minutes ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  30 minutes ago
ਸੰਦੌੜ ਵਿਖੇ ਕਿਸਾਨ ਆਗੂਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  36 minutes ago
ਸੰਦੌੜ, 26 ਫਰਵਰੀ (ਜਸਵੀਰ ਸਿੰਘ ਜੱਸੀ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਹਥਨ ਦੀ ਅਗਵਾਈ...
ਉੱਤਰੀ ਪੂਰਬੀ ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ ਦੇ ਅਧਿਕਾਰੀ ਦੀ ਮੌਤ 'ਤੇ ਦਿੱਲੀ ਹਾਈਕੋਰਟ ਨੇ ਜਤਾਈ ਚਿੰਤਾ
. . .  49 minutes ago
ਦਿੱਲੀ 'ਚ ਇੱਕ ਹੋਰ 1984 ਨਹੀਂ ਹੋਣ ਦੇਵਾਂਗੇ- ਹਾਈਕੋਰਟ
. . .  50 minutes ago
ਨਵੀਂ ਦਿੱਲੀ, 26 (ਜਗਤਾਰ ਸਿੰਘ)- ਦਿੱਲੀ ਹਿੰਸਾ ਮਾਮਲੇ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ 'ਚ ਇੱਕ ਹੋਰ...
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਿੰਸਾ ਮਾਮਲੇ 'ਤੇ ਸੁਣਵਾਈ ਕਰਦਿਆ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਵੀ ਹਿੰਸਾ ਪ੍ਰਭਾਵਿਤ ਇਲਾਕਿਆਂ...
ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਹਿੰਸਾ ਨੂੰ ਲੈ ਕੇ ਦਿੱਤੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਸੋਨੀਆ ਗਾਂਧੀ...
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 26 ਫਰਵਰੀ (ਰਾਜੇਸ਼ ਸੰਧੂ)- ਅੱਜ ਅੰਮ੍ਰਿਤਸਰ 'ਚ ਕਾਂਗਰਸ ਪਾਰਟੀ ਵਲੋਂ ਦਿੱਲੀ 'ਚ ਹੋਈ ਹਿੰਸਾ ਨੂੰ ਲੈ ਕੇ ਮੋਦੀ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ। ਇਸ ਮੌਕੇ ਅੰਮ੍ਰਿਤਸਰ...
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਜਾਰੀ                             
. . .  about 1 hour ago
ਨਾਭਾ, 26 ਫਰਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ  ਵੀ ਜਾਰੀ ਰਿਹਾ 1 ਧਰਨੇ ਵਿਚ ਬੁਲਾਰਿਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ...
ਦਿੱਲੀ ਹਿੰਸਾ : ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ''ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ...
ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਮਿਲੀ ਖ਼ੁਫ਼ੀਆ ਬਿਊਰੋ ਦੇ ਅਫ਼ਸਰ ਦੀ ਲਾਸ਼
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਦੇ ਉੱਤਰੀ-ਪੂਰਬੀ ਜ਼ਿਲ੍ਹੇ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ (ਆਈ. ਬੀ.) ਦੇ ਅਫ਼ਸਰ ਅੰਕਿਤ ਸ਼ਰਮਾ ਦੀ ਲਾਸ਼ ਮਿਲੀ ਹੈ। ਹਾਲਾਂਕਿ ਇਸ ਲਾਸ਼...
ਦਿੱਲੀ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ, ਅਸਤੀਫ਼ਾ ਦੇਣ- ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ 'ਚ ਭੜਕੀ ਹਿੰਸਾ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਇਸ ਦੇ ਲਈ ਭਾਜਪਾ ਨੇਤਾਵਾਂ...
ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਕੀਤਾ ਹਮਲਾ, ਤਿੰਨ ਮੈਂਬਰ ਜ਼ਖ਼ਮੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 26 ਫਰਵਰੀ (ਰਣਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਘੱਟੋਂ)- ਬੀਤੀ ਦੇਰ ਰਾਤ ਗਿੱਦੜਬਾਹਾ ਦੇ ਨੇੜਲੇ ਪਿੰਡ ਹੁਸਨਰ 'ਚ ਬੇਖ਼ੌਫ਼ ਲੁਟੇਰਿਆਂ ਵਲੋਂ ਇਕ ਪਰਿਵਾਰ 'ਤੇ ਹਮਲਾ ਕਰ ਦਿੱਤਾ ਗਿਆ। ਲੁਟੇਰਿਆਂ...
ਮਹਿਬੂਬਾ ਨੂੰ ਹਿਰਾਸਤ 'ਚ ਰੱਖਣ 'ਤੇ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 2 hours ago
ਦਵਾਈਆਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਵਲੋਂ ਸਫ਼ਾਈ
. . .  about 2 hours ago
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ
. . .  about 2 hours ago
ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  about 3 hours ago
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  about 3 hours ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  about 3 hours ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  about 3 hours ago
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  about 3 hours ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  about 3 hours ago
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  about 3 hours ago
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  about 4 hours ago
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  about 4 hours ago
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 4 hours ago
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 4 hours ago
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 5 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 5 hours ago
ਸੀ. ਸੀ. ਐੱਸ. ਦੀ ਬੈਠਕ ਅੱਜ, ਐੱਨ. ਐੱਸ. ਏ. ਡੋਭਾਲ ਵੀ ਲੈਣਗੇ ਹਿੱਸਾ
. . .  about 5 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 18
. . .  about 5 hours ago
ਕਾਰ ਤੇ ਬੱਸ ਦੀ ਟੱਕਰ 'ਚ 5 ਮੌਤਾਂ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆ ਦੀ ਗਿਣਤੀ ਹੋਈ 17
. . .  about 6 hours ago
ਦਿੱਲੀ ਹਿੰਸਾ 'ਤੇ ਹਾਈਕੋਰਟ 'ਚ ਅੱਧੀ ਰਾਤ ਨੂੰ ਹੋਈ ਸੁਣਵਾਈ
. . .  about 6 hours ago
ਦੱਖਣੀ ਕੋਰੀਆ 'ਚ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ
. . .  about 7 hours ago
ਬੈਂਗਲੁਰੂ 'ਚ ਅੱਜ ਸ਼ੁਰੂ ਹੋਵੇਗਾ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 7 hours ago
ਖੋਲੇ ਗਏ ਦਿੱਲੀ ਮੈਟਰੋ ਸਟੇਸ਼ਨਾਂ ਦੇ ਸਾਰੇ ਗੇਟ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਅਣਪਛਾਤੇ ਵਾਹਨ ਦੀ ਲਪੇਟ ਚ ਆ ਕੇ ਨੌਜਵਾਨ ਦੀ ਮੌਤ
. . .  1 day ago
ਰਾਸ਼ਟਰਪਤੀ ਭਵਨ ਪੁੱਜੇ ਟਰੰਪ
. . .  1 day ago
ਗ੍ਰਹਿ ਮੰਤਰੀ ਨੇ ਰਤਨ ਲਾਲ ਦੇ ਪਰਿਵਾਰ ਨੂੰ ਲਿਖਿਆ ਪੱਤਰ, ਪ੍ਰਗਟਾਇਆ ਦੁੱਖ
. . .  1 day ago
ਦਿੱਲੀ 'ਚ ਹਾਲਾਤ ਕਾਬੂ ਹੇਠ - ਦਿੱਲੀ ਪੁਲਿਸ
. . .  1 day ago
ਦਿੱਲੀ ਹਿੰਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ 10 ਹੋਈ , 3 ਪੱਤਰਕਾਰਾਂ 'ਤੇ ਵੀ ਹੋਏ ਹਮਲੇ
. . .  1 day ago
ਧਾਰਮਿਕ ਆਜ਼ਾਦੀ 'ਤੇ ਹੋਈ ਗੱਲ - ਟਰੰਪ
. . .  1 day ago
ਬੰਗਾ 'ਚ ਪੁਲਸ ਨੇ ਪੰਜ ਸ਼ੱਕੀ ਹਿਰਾਸਤ 'ਚ ਲਏ
. . .  1 day ago
ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਰਿਸ਼ਤੇ - ਟਰੰਪ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਤਰਨਤਾਰਨ

ਬੱਚਿਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦਿਆਂ ਰਾਜ ਦੇ 5730 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਕੀਤਾ ਅੱਪਗ੍ਰੇਡ-ਡਾ. ਧਰਮਬੀਰ ਅਗਨੀਹੋਤਰੀ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਹਲਕਾ ਵਿਧਾਇਕ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਨੂੰ ਸਮਾਰਟ ਸਕੂਲ ਵਜੋਂ ਅੱਪਗ੍ਰੇਡ ਕਰਨ 'ਤੇ ਉਦਘਾਟਨ ਕੀਤਾ | ਸਮਾਗਮ ਵਿਚ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਨੂੰ 10 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਸਕੂਲ ਵਜੋਂ ਅੱਪਗ੍ਰੇਡ ਕੀਤਾ ਗਿਆ ਹੈ | ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਵਿਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ | ਉਨ੍ਹਾਂ ਕਿਹਾ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਰਾਜ ਦੇ 5730 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਅੱਪਗ੍ਰੇਡ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਪੱਧਰ 'ਤੇ ਦਾਖਲਾ ਵਧਾਉਣ ਲਈ 14 ਨਵੰਬਰ 2019 ਤੋਂ ਸਕੂਲਾਂ ਵਿਚ ਵਿਸ਼ੇਸ਼ ਦਾਖਲਾ ਮੁਹਿੰਮ ਆਰੰਭੀ ਹੈ | ਵਿਦਿਆਰਥੀਆਂ ਦੇ ਸਿੱਖਣ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸਾਰੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਬਾਰਵੀਂ ਜਮਾਤ ਲਈ 'ਪੜੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ | ਸਾਲ 2019-2020 ਦੌਰਾਨ 1 ਲੱਖ 10 ਹਜ਼ਾਰ 119 ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ ਹੈ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕੁੱਲ 268 ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਹਨ, ਜਿੰਨ੍ਹਾਂ ਵਿਚੋਂ 248 ਸਕੂਲ ਸਮਾਰਟ ਸਕੂਲ ਬਣਾਏ ਗਏ ਹਨ | ਇਸ ਤੋਂ ਇਲਾਵਾ 508 ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚੋਂ 455 ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ 31 ਮਾਰਚ, 2020 ਤੱਕ ਜ਼ਿਲ੍ਹੇ ਦੇ ਸਾਰੇ 268 ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਮਾਰਟ ਸਕੂਲ ਵਜੋਂ ਅੱਪਗ੍ਰੇਡ ਹੋ ਜਾਣਗੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਤੋਂ ਮੈਟਿ੍ਕ ਤੱਕ ਦੀਆਂ ਜਮਾਤਾਂ ਲਈ ਮਲਟੀਮੀਡੀਆ ਆਧਾਰਤ ਈ-ਕੰਟੈਂਟ ਵੀ ਵਿਕਸਤ ਕੀਤਾ ਹੈ | ਇਸ ਪ੍ਰੋਜੈਕਟ ਅਧੀਨ ਵੱਖ-ਵੱਖ ਵਿਸ਼ਿਆਂ ਸਾਇੰਸ, ਅੰਗਰੇਜ਼ੀ, ਸਮਾਜਿਕ ਵਿਗਿਆਨ, ਗਣਿਤ, ਹਿੰਦੀ, ਪੰਜਾਬੀ ਦੇ 934 ਐਪੀਸੋਡ ਤਿਆਰ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਹੱਈਆ ਕਰਵਾਏ ਗਏ ਤਾਂ ਜੋ ਉਨ੍ਹਾਂ ਦੇ ਗਿਆਨ ਵਿਚ ਵਾਧਾ ਹੋਵੇ |

ਪਾਕਿਸਤਾਨ ਗੁਰਧਾਮਾਂ 'ਤੇ ਜਾਣ ਵਾਲੇ ਸ਼ਰਧਾਲੂ ਪਾਸਪੋਰਟ 10 ਫਰਵਰੀ ਤੱਕ ਜਮ੍ਹਾਂ ਕਰਵਾਉਣ-ਬਲਵਿੰਦਰ ਸਿੰਘ

ਝਬਾਲ, 25 ਜਨਵਰੀ (ਸਰਬਜੀਤ ਸਿੰਘ)-ਵਿਸਾਖੀ 2020 ਨੂੰ ਪਾਕਿਸਤਾਨ ਗੁਰਧਾਮਾਂ 'ਤੇ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 10 ਫਰਵਰੀ ਤੱਕ ਸਾਡੇ ਦਫਤਰ ਝਬਾਲ ਸਥਿਤ ਜਮ੍ਹਾਂ ਕਰਵਾ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਰਾਸ਼ਟਰੀ ਵੋਟਰਜ਼ ਦਿਵਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਸਬਾ ਖਾਲੜਾ 'ਚ ਚੋਰਾਂ ਨੇ ਇਕੋ ਰਾਤ ਦੋ ਚੋਰੀਆਂ ਨੂੰ ਦਿੱਤਾ ਅੰਜਾਮ

ਖਾਲੜਾ, 25 ਜਨਵਰੀ (ਜੱਜਪਾਲ ਸਿੰਘ)-ਬੀਤੀ ਰਾਤ ਕਸਬਾ ਖਾਲੜਾ ਦੇ ਮੁੱਖ ਬਾਜ਼ਾਰ ਵਿਚ ਚੋਰਾਂ ਵਲੋਂ ਕਰਿਆਨੇ ਅਤੇ ਮਨਿਆਰੀ ਦੀਆਂ ਦੁਕਾਨਾਂ ਵਿਚੋਂ ਹਜ਼ਾਰਾਂ ਰੁਪਿਆਂ ਦੀ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ | ਕੁਲਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਖਾਲੜਾ ਜੋ ਕਿ ...

ਪੂਰੀ ਖ਼ਬਰ »

ਤਰਨ ਤਾਰਨ ਪੁਲਿਸ ਵਲੋਂ ਨਸ਼ਾ ਤਸਕਰ ਕੰਵਲਜੀਤ ਸਿੰਘ ਕਰੀਮਪੁਰਾ ਦਾ ਘਰ ਤੇ ਜ਼ਮੀਨ ਜਬਤ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਵ ਦਹੀਆ ਵਲੋਂ ਨਸ਼ਿਆਂ ਦੇ ਖਿਲਾਫ਼ ਕੀਤੀ ਮੁਹਿੰਮ ਤਹਿਤ ਜਗਜੀਤ ਸਿੰਘ ਐੱਸ.ਪੀ.ਡੀ. ਦੀ ਨਿਗਰਾਨੀ ਹੇਠ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਨਸ਼ੇ 'ਤੇ ਕਾਬੂ ਪਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »

ਬਰੇਨ ਸਟੋਰਮ ਆਈਲਟਸ ਤੇ ਇੰਮੀਗ੍ਰੇਸ਼ਨ ਸੈਂਟਰ ਵਿਦਿਆਰਥੀਆਂ ਲਈ ਹੋ ਰਿਹਾ ਲਾਹੇਵੰਦ ਸਾਬਿਤ­-ਐਡ. ਵਾਲੀਆ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਪੰਜਾਬ ਵਿਚੋਂ ਪਰਵਾਸ ਕਰਨ ਦੇ ਰੁਝਾਨ ਵਿਚ ਦਿਨੋ ਦਿਨ ਤੇਜ਼ੀ ਆ ਰਹੀ ਹੈ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਆਪਣੇ ਬਿਹਤਰ ਭਵਿੱਖ ਦੇ ਲਈ ਵਿਦੇਸ਼ਾਂ ਵੱਲ ਜਾ ਰਹੀ ਹੈ | ਪਰ ਵਿਦੇਸ਼ ਜਾਣ ਲਈ ਕੁਝ ਵਿਸ਼ੇਸ਼ ਸ਼ਰਤਾਂ ਨੂੰ ਪੂਰਾ ...

ਪੂਰੀ ਖ਼ਬਰ »

ਪਾਣੀਆਂ ਦੇ ਮੁੱਦੇ 'ਤੇ ਕੈਪਟਨ ਸਰਕਾਰ ਵਲੋਂ ਦਿਖਾਈ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਹੋਵੇਗੀ- ਬ੍ਰਹਮਪੁਰਾ

ਫਤਿਆਬਾਦ, 25 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਟਕਸਾਲੀ ਅਕਾਲੀ ਦਲ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਚੋਣਵੇਂ ਪੱਤਰਕਾਰਾਂ ਨਾਲ ਬਲਾਕ ਸੰਮਤੀ ...

ਪੂਰੀ ਖ਼ਬਰ »

ਮੁੱਖ ਅਧਿਆਪਕਾਂ ਦੀ ਆਮਦ ਨਾਲ ਸਿੱਖਿਆ 'ਚ ਸੁਧਾਰ ਹੋਵੇਗਾ- ਡੀ.ਟੀ.ਐੱਫ

ਤਰਨ ਤਾਰਨ 25 ਜਨਵਰੀ (ਪਰਮਜੀਤ ਜੋਸ਼ੀ)-ਸਿੱਖਿਆ ਵਿਭਾਗ (ਪੰਜਾਬ ਸੈਕੰਡਰੀ ਸਿੱਖਿਆ) ਵਿਚ ਪੰਜਾਬ ਲੋਕ ਸੇਵਾ ਕਮਿਸ਼ਨ ਪਟਿਆਲਾ ਦੁਆਰਾ 633 ਮੁੱਖ ਅਧਿਆਪਕਾਂ ਦੀ ਨਿਯੁਕਤੀ ਕੀਤੀ ਗਈ ਹੈ | ਸਿੱਖਿਆ ਵਿਭਾਗ ਪੰਜਾਬ ਵਲੋਂ ਇਨ੍ਹਾਂ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀਆਂ ਹਦਾਇਤਾਂ 'ਤੇ ਬਲਾਕ ਚੋਹਲਾ ਸਾਹਿਬ ਨਾਲ ਸਬੰਧਤ ਸਮੂਹ ਪੰਚਾਇਤਾਂ ਅਤੇ ਸੰਮਤੀ ਮੈਂਬਰਾਂ ਦੀ ਮੀਟਿੰਗ

ਚੋਹਲਾ ਸਾਹਿਬ, 25 ਜਨਵਰੀ (ਬਲਵਿੰਦਰ ਸਿੰਘ ਚੋਹਲਾ)-ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀਆਂ ਹਦਾਇਤਾਂ 'ਤੇ ਬੀ.ਡੀ.ਪੀ.ਓ. ਦਫ਼ਤਰ ਚੋਹਲਾ ਸਾਹਿਬ ਵਿਖੇ ਬਲਾਕ ਚੋਹਲਾ ਸਾਹਿਬ ਨਾਲ ਸਬੰਧਤ ਸਮੂਹ ਗ੍ਰਾਂਮ ਪੰਚਾਇਤਾਂ ਅਤੇ ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਦੀ ...

ਪੂਰੀ ਖ਼ਬਰ »

ਪਾਈਨਲੈਡਸ ਇੰਟਰਨੈਸ਼ਨਲ ਸਕੂਲ ਗੱਗੋਬੂਹਾ ਵਿਖੇ ਗਣਤੰਤਰ ਦਿਵਸ ਮਨਾਇਆ

ਝਬਾਲ, 25 ਜਨਵਰੀ (ਸਰਬਜੀਤ ਸਿੰਘ)-ਪਾਈਨਲੈਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਗੱਗੋਬੂਹਾ ਵਿਖੇ ਸਕੂਲ ਡਾਇਰੈਕਟਰ ਵਰਿੰਦਰ ਸਿੰਘ, ਪਿ੍ੰਸੀਪਲ ਜਤਿੰਦਰ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਪਿ੍ੰਸੀਪਲ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ...

ਪੂਰੀ ਖ਼ਬਰ »

ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਅਖੰਡ ਪਾਠੀ ਸਿੰਘਾਂ ਦੀ ਮੀਟਿੰਗ

ਝਬਾਲ, 25 ਜਨਵਰੀ (ਸਰਬਜੀਤ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਮੂਹ ਅਖੰਡ ਪਾਠੀ ਸਿੰਘਾਂ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਭਾਈ ਸਰੂਪ ਸਿੰਘ ਭੁੱਚਰ, ਭਾਈ ਮਹਿਲ ਸਿੰਘ ਤੇ ਹੋਰਾਂ ਨੇ ਕਿਹਾ ਕਿ ਪਿਛਲੇ ਦਿਨੀਂ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਵਿਖੇ 'ਰਾਸ਼ਟਰੀ ਮਤਦਾਤਾ ਦਿਵਸ' ਮਨਾਇਆ

ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਵਿਖੇ 'ਰਾਸ਼ਟਰੀ ਮਤਦਾਤਾ ਦਿਵਸ' ਮਨਾਇਆ ਗਿਆ | ਇਹ ਦਿਵਸ ਸੋਸ਼ਲ ਸਾਇੰਸ ਕਲੱਬ ਵਲੋਂ ਅਧਿਆਪਕ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਰੇਨੂੰ ਬਾਲਾ ਅਤੇ ਸਰਦਾਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਰਜਿਸਟਰੀ ਦੀ ਰਜਿਸ਼ਟ੍ਰੇਸ਼ਨ 'ਤੇ ਲਾਈ 500 ਰੁਪਏ ਫ਼ੀਸ ਤਰੁੰਤ ਵਾਪਸ ਲਵੇ-ਸਾਬਕਾ ਵਿਧਾਇਕ ਏ.ਆਰ

ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਕੈਪਟਨ ਸਰਕਾਰ ਵਲੋਂ ਆਏ ਦਿਨ ਪੰਜਾਬ ਵਾਸੀਆਂ ਤੇ ਨਵੇਂ ਨਵੇਂ ਬੋਝ ਪਾਏ ਜਾ ਰਹੇ ਹਨ | ਜਿਸ ਦੀ ਤਾਜ਼ਾ ਮਿਸਾਲ ਬੀਤੇ ਦਿਨ ਰਜਿਸ਼ਟਰੀ ਦੀ ਰਜਿਸ਼ਟ੍ਰੇਸ਼ਨ ਫੀਸ 500 ਰੁਪਏ ਕਰਨ ਅਤੇ ਫਰਦ ਦੀ ਫੀਸ ਵਿਚ ਪ੍ਰਤੀ ਪੇਜ਼ 5 ਰੁਪਏ ...

ਪੂਰੀ ਖ਼ਬਰ »

ਜੁਗਰਾਜ ਸਿੰਘ ਧਾਲੀਵਾਲ ਨੇ ਸਰਕਾਰੀ ਹਾਈ ਸਕੂਲ ਚੂਸਲੇਵੜ ਦੇ ਮੁੱਖ ਅਧਿਆਪਕ ਦਾ ਅਹੁਦਾ ਸੰਭਾਲਿਆ

ਪੱਟੀ, 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਕੈਪਟਨ ਸਰਕਾਰ ਦੀਆਂ ਹਦਾਇਤਾਂ 'ਤੇ ਸਿੱਖਿਆ ਵਿਭਾਗ ਵਲੋਂ ਸਾਰੇ ਸਕੂਲਾਂ ਦੇ ਮੁੱਖ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆ ਗਈਆਂ ਹਨ | ਇਸੇ ਕੜੀ ਤਹਿਤ ਸਰਕਾਰੀ ਹਾਈ ਸਕੂਲ ਚੂਸਲੇਵੜ ਦੀ ਹੈੱਡ ਮਾਸਟਰ ਦੀ ਪੋਸਟ 'ਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਤਿੰਨ ਖਿਲਾਫ਼ ਕੇਸ ਦਰਜ

ਤਰਨ ਤਾਰਨ, 25 ਜਨਵਰੀ (ਜੋਸ਼ੀ)-ਥਾਣਾ ਖਾਲੜਾ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਤਿੰਨ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਐੱਸ.ਪੀ.ਡੀ. ਜਗਜੀਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਕ ਔਰਤ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਜਨਰਲ ਸਮੱਗਲਿੰਗ 'ਚ ਲੋੜੀਂਦੇ ਤਿੰਨ ਭਗੌੜੇ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਪੀ.ਓ.ਸਟਾਫ. ਨੇ ਜਨਰਲ ਸਮੱਗਲਿੰਗ ਦੇ ਮਾਮਲਿਆਂ ਵਿਚ ਅਦਾਲਤ ਵਿਚ ਭਗੌੜੇ ਕਰਾਰ ਦਿੱਤੇ ਗਏ ਤਿੰਨ ਵਿਅਕਤੀਆਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸੁਖਨਿੰਦਰ ਸਿੰਘ ਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਸਬੰਧ 'ਚ ਪੁਲਿਸ ਨੇ ਚਲਾਇਆ ਸਰਚ ਅਭਿਆਨ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਧਰੁਵ ਦਹੀਆ ਐੱਸ.ਐੱਸ.ਪੀ. ਦੀ ਨਿਗਰਾਨੀ ਹੇਠ ਜਗਜੀਤ ਸਿੰਘ ਵਾਲੀਆ ਐੱਸ.ਪੀ.ਡੀ. ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਾ ਅਨੁਸਾਰ ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਤਰਨ ਤਾਰਨ ਅੰਦਰ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ...

ਪੂਰੀ ਖ਼ਬਰ »

ਪਲਸਰ ਸਵਾਰ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਦਿਨ ਦਿਹਾੜੇ 25,000 ਰੁਪਏ ਲੁੱਟੇ

ਝਬਾਲ, 25 ਜਨਵਰੀ (ਸੁਖਦੇਵ ਸਿੰਘ)-ਪਿੰਡ ਬਘਿਆੜੀ ਨੇੜਿਉਂ ਤਿੰਨ ਪਲਸਰ ਮੋਟਰਸਾਈਕਲ ਸਵਾਰ ਲੁਟੇਰੇ ਇਕ ਵਿਅਕਤੀ ਕੋਲੋਂ 25000 ਰੁਪਏ ਅਤੇ ਮੋਬਾਇਲ ਖੋਹ ਕੇ ਫਰਾਰ ਹੋ ਗਏ | ਲੁੱਟ ਦੇ ਸ਼ਿਕਾਰ ਹੋਏ ਮਨਦੀਪ ਸਿੰਘ ਹੈਪੀ ਪੁੱਤਰ ਰਤਨ ਸਿੰਘ ਵਾਸੀ ਝਬਾਲ ਨੇ ਦੱਸਿਆ ਕਿ ਉਹ 10:30 ਵਜੇ ...

ਪੂਰੀ ਖ਼ਬਰ »

ਪੱਟੀ ਸ਼ਹਿਰ 'ਚ ਜਗ੍ਹਾ-ਜਗ੍ਹਾ ਕੂੜੇ ਦੇ ਲੱਗੇ ਢੇਰ

ਪੱਟੀ 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਸ਼ਹਿਰ ਵਿਚ ਜਗ੍ਹਾ-ਜਗ੍ਹਾ ਲੱਗੇ ਗੰਦਗੀ ਦੇ ਢੇਰ ਜਿੱਥੇ ਨਗਰ ਕੌਾਸਲ ਦਾ ਮੂੰਹ ਚਿੜ੍ਹਾ ਰਹੇ ਹਨ ਉੱਥੇ ਸ਼ਹਿਰ ਵਾਸੀਆਂ ਲਈ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ | ਨਗਰ ਕੌਾਸਲ ਪੱਟੀ ਕੋਲ ਕੂੜਾ ਡੰਪ ਕਰਨ ...

ਪੂਰੀ ਖ਼ਬਰ »

ਸਫ਼ਾਈ ਨਾ ਹੋਣ ਕਾਰਨ ਗੁਰਦਆਰਾ ਭੱਠ ਸਾਹਿਬ ਦੇ ਮੁੱਖ ਰਸਤੇ 'ਤੇ ਲੱਗੇ ਗੰਦਗੀ ਦੇ ਢੇਰ

ਪੱਟੀ, 25 ਜਨਵਰੀ (ਅਵਤਾਰ ਸਿੰਘ ਖਹਿਰਾ)-ਗੁਰਦੁਆਰਾ ਭੱਠ ਸਾਹਿਬ ਦੇ ਮੁੱਖ ਰਸਤੇ 'ਤੇ ਗੰਦਗੀ ਦੇ ਢੇਰ ਨਗਰ ਕੌਾਸਲ ਵਲੋਂ ਸਫਾਈ ਨਾ ਕੀਤੇ ਜਾਣ ਕਾਰਨ ਲੱਗੇ ਹੋਏ ਹਨ | ਇਨ੍ਹਾਂ ਗੰਦਗੀ ਦੇ ਢੇਰਾਂ 'ਚੋਂ ਬਦਬੂ ਜ਼ਿਆਦਾ ਆਉਣ ਕਾਰਨ ਸੰਗਤ ਨੂੰ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਇੰਸਟੀਚਿਊਟ ਵਿਖੇ ਮਨਾਇਆ ਗਣਤੰਤਰ ਦਿਵਸ

ਗੋਇੰਦਵਾਲ ਸਾਹਿਬ, 25 ਜਨਵਰੀ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੀ ਹੀ ਧੂਮ-ਧਾਮ ਨਾਲ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾ ਕੇ ਮਾਰਚ ਪਾਸਟ ਕੀਤਾ | ਬਾਅਦ ਵਿਚ ਇਕ ਹੋਰ ਖਾਸ ਪ੍ਰਾਰਥਨਾ ਸਭਾ ਦਾ ...

ਪੂਰੀ ਖ਼ਬਰ »

ਮਾਝਾ ਕਾਲਜ 'ਚ ਰਾਸ਼ਟਰੀ ਮਤਦਾਨ ਦਿਵਸ ਮਨਾਇਆ

ਤਰਨ ਤਾਰਨ, 25 ਜਨਵਰੀ (ਪਰਮਜੀਤ ਜੋਸ਼ੀ)-ਸਥਾਨਕ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਸਮੂਹ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਤਦਾਨ ਦੇ ਭੁਗਤਾਨ ਨੂੰ ਨਿੱਜੀ ਅਤੇ ਸਰਵਜਨਕ ਪੱਧਰ ਉੱਤੇ ਲਾਜ਼ਮੀ ਬਣਾਉਣ ਦਾ ਸੰਕਲਪ ਲਿਆ ਗਿਆ | ਕਾਲਜ ਦੇ ਪਿੰ੍ਰਸੀਪਲ ਡਾ. ...

ਪੂਰੀ ਖ਼ਬਰ »

ਸਿੱਖ ਦੰਗਾ ਪੀੜਤਾਂ ਦੀ ਜ਼ਰੂਰੀ ਮੀਟਿੰਗ ਅੱਜ

ਤਰਨ ਤਾਰਨ, 25 ਜਨਵਰੀ (ਜੋਸ਼ੀ)-1984 ਸਿੱਖ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਅਹਿਮ ਮੀਟਿੰਗ ਅੱਜ 26 ਜਨਵਰੀ ਨੂੰ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਸਵੇਰੇ 11 ਵਜੇ ਪ੍ਰਧਾਨ ਮਨਜੀਤ ਸਿੰਘ ਮੰਨਾ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ | ਇਸ ...

ਪੂਰੀ ਖ਼ਬਰ »

ਪੁਲਿਸ ਥਾਣਾ ਸਿਟੀ ਪੱਟੀ ਵਿਖੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੋਟਰ ਦਿਵਸ ਮੌਕੇ ਸਹੁੰ ਚੁੱਕੀ

ਪੱਟੀ, 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-25 ਜਨਵਰੀ ਦੇਸ਼ ਭਰ ਵਿਚ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ | ਜਿਸ ਨੂੰ ਲ਼ੈ ਕੇ ਕੰਵਲਪ੍ਰੀਤ ਸਿੰਘ ਮੰਡ ਡੀ.ਐੱਸ.ਪੀ. ਸਬ ਡਵੀਜਨ ਪੱਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਥਾਣਾ ਸਿਟੀ ਪੱਟੀ ਵਿਖੇ ਐੱਸ.ਐੱਚ.ਓ. ...

ਪੂਰੀ ਖ਼ਬਰ »

'ਦ' ਐਲਪਾਈਨ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ 'ਦ' ਐਲਪਾਈਨ ਸਕੂਲ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਗੀਤਾਂ ਪੇਸ਼ਕਾਰੀ ਕੀਤੀ ਗਏ ਅਤੇ ਭਾਸ਼ਣ ਦਿੱਤੇ ਗਏ, ਸਮਾਗਮ ਵਿਚ ਪੁੱਜੇ ਬੱਚਿਆਂ ਦੇ ਮਾਪਿਆਂ ਅਤੇ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਵਲੋਂ ਹੱਕਾਂ ਦੀ ਪ੍ਰਾਪਤੀ ਵਾਸਤੇ ਧਰਨਾ 2 ਨੂੰ

ਖੇਮਕਰਨ, 25 ਜਨਵਰੀ (ਰਾਕੇਸ਼ ਬਿੱਲਾ)-ਪੰਜਾਬ ਘਰੇਲੂ ਮਜ਼ਦੂਰ ਅਤੇ ਮਨਰੇਗਾ ਯੂਨੀਅਨ ਦੀ ਸਾਂਝੀ ਮੀਟਿੰਗ ਬੀਬੀ ਅਮਰਜੀਤ ਕੌਰ ਅਤੇ ਸ੍ਰੀ ਮਤੀ ਨਿਸ਼ਾ ਦੀ ਅਗਵਾਈ ਹੇਠ ਸਰਹੱਦੀ ਪਿੰਡ ਮਹਿੰਦੀਪੁਰ ਵਿਖੇ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬ ਨਿਰਮਾਣ ਮਜ਼ਦੂਰ ...

ਪੂਰੀ ਖ਼ਬਰ »

ਬੈਂਕ ਬ੍ਰਾਂਚ ਪੱਟੀ ਅੱਗੋਂ ਮੋਟਰ ਸਾਈਕਲ ਚੋਰੀ

ਪੱਟੀ, 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹਿਰ ਅੰਦਰ ਲੁੱਟਾਂ, ਖੋਹਾਂ, ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਚੋਰ ਨਿੱਤ ਚਿੱਟੇ ਦਿਨ ਕਚਹਿਰੀਆਂ, ਸਿਵਲ ਹਸਪਤਾਲ, ਸਰਕਾਰੀ ਦਫਤਰਾਂ ਅਤੇ ਬੈਂਕਾਂ ਬਾਹਰੋਂ ਮੋਟਰ ਸਾਈਕਲ ਚੋਰੀ ਕਰਨ ...

ਪੂਰੀ ਖ਼ਬਰ »

ਹਾਵਰਡਲੇਨ ਸਕੂਲ ਠੱਠਾ ਵਿਖੇ ਗਣਤੰਤਰ ਦਿਵਸ ਮਨਾਇਆ

ਝਬਾਲ, 25 ਜਨਵਰੀ (ਸੁਖਦੇਵ ਸਿੰਘ)-ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਠੱਠਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ, ਸ਼ਬਦ ਗਾਇਨ ਤੇ ਕਵਿਤਾ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਭਿੱਖੀਵਿੰਡ, 25 ਜਨਵਰੀ (ਬੌਬੀ)-ਪਿੰਡ ਬਲੇ੍ਹਰ ਦੀਆਂ ਸੰਗਤਾਂ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਵਿਖੇ ਬਾਅਦ ਦੁਪਿਹਰ ਪਹੁੰਚਿਆ | ਸੈਕਰਡ ਸੋਲਜ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਜਨਤਾ ਦੀ ਕਚਹਿਰੀ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ-ਸੰਦੀਪ ਏ.ਆਰ.

ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਕਾਂਗਰਸ ਸਰਕਾਰ ਨੇ ਤਿੰਨ ਸਾਲਾਂ ਵਿਚ ਪੰਜਾਬ ਵਾਸੀਆਂ ਨੂੰ ਟੁੱਟੀਆਂ ਸੜਕਾਂ ਦਿੱਤੀਆਂ ਅਤੇ ਬਿਜਲੀ ਦਰਾਂ, ਟੈਕਸ, ਬੱਸ ਕਿਰਾਇਆਂ ਆਦਿ ਵਿਚ ਵਾਰ ਵਾਰ ਵਾਧਾ ਕਰਕੇ ਮਹਿੰਗਾਈ ਦਾ ਬੋਝ ਪਾਇਆ ਹੈ, ਜਿਸ ਕਾਰਨ ਜਨਤਾ ਦੀ ...

ਪੂਰੀ ਖ਼ਬਰ »

ਪਿੰਡ ਵਰਿਆਂ ਪੁਰਾਣੇ ਵਿਖੇ ਨਾਲੀ ਬਣਾਉਣ ਨੂੰ ਲੈ ਕੇ ਕਾਂਗਰਸ ਦੇ ਦੋ ਧੱੜਿਆਂ 'ਚ ਚੱਲੀ ਗੋਲੀ, ਦੋ ਜ਼ਖ਼ਮੀ

ਚੋਹਲਾ ਸਾਹਿਬ, 25 ਜਨਵਰੀ (ਬਲਵਿੰਦਰ ਸਿੰਘ)-ਚੋਹਲਾ ਸਾਹਿਬ ਦੇ ਨਜ਼ਦੀਕੀ ਪਿੰਡ ਵਰਿਆਂ ਪੁਰਾਣੇ ਵਿਖੇ ਨਾਲੀ ਬਣਾਉਣ ਨੂੰ ਲੈ ਕੇ ਕਾਂਗਰਸ ਪਾਰਟੀ ਨਾਲ ਸਬੰਧਿਤ ਦੋ ਧੱੜਿਆਂ ਵਿਚਕਾਰ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧ ਵਿਚ ਦੋਵਾਂ ਧੱੜਿਆਂ ਨੇ ...

ਪੂਰੀ ਖ਼ਬਰ »

ਅਮਰਪੁਰੀ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਸ਼ਾਨਦਾਰ ਪ੍ਰੋਗਰਾਮ

ਗੋਇੰਦਵਾਲ ਸਾਹਿਬ, 25 ਜਨਵਰੀ (ਸਕੱਤਰ ਸਿੰਘ ਅਟਵਾਲ)-ਅਮਰਪੁਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਗਣਤੰਤਰ ਦਿਵਸ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਪੇਟਿੰਗ ਮੁਕਾਬਲੇ 'ਚ ਸ.ਸ.ਸ.ਸ. ਮੀਆਂਵਿੰਡ ਰਿਹਾ ਮੋਹਰੀ

ਮੀਆਂਵਿੰਡ, 25 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਸ.ਸ.ਸ.ਸ. ਮੀਆਂਵਿੰਡ ਦੇ ਪਿ੍ੰਸੀਪਲ ਜਤਿੰਦਰ ਕੌਰ ਦੀ ਅਗਵਾਈ ਵਿਚ ਪੇਟਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਰਵੀ ਕੁਮਾਰ ਮੁੱਖ ਮਹਿਮਾਨ ਸ਼ਾਮਿਲ ਹੋਏ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX